ਤਾਜਾ ਖ਼ਬਰਾਂ


ਕੱਲ੍ਹ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  40 minutes ago
ਸੀਰਮ ਇੰਸਟੀਚਿਊਟ ਨੇ ਦੇਸ਼ ਵਿਚ ਟੀਕੇ ਦੀ ਘਾਟ 'ਤੇ ਦਿੱਤੀ ਸਫ਼ਾਈ
. . .  56 minutes ago
ਪੁਣੇ, 18 ਮਈ - ਸੀਰਮ ਇੰਸਟੀਚਿਊਟ ਨੇ ਕੋਰੋਨਾ ਦੇ ਭਾਰਤ ਵਿਚ ਟੀਕੇ ਦੀ ਘਾਟ 'ਤੇ ਸਪੱਸ਼ਟਕਰਨ ਦਿੱਤਾ ਹੈ । ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਆਦਰ ਪੂਨਾਵਾਲਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਭਾਰਤ ...
ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਸਕੂਲਾਂ ’ਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  about 1 hour ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ...
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ , 18 ਮਈ (ਅਮਰੀਕ ਸਿੰਘ ਬਤਰਾ, ਰੂਪੇਸ਼ ਕੁਮਰ) - ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ...
ਪਠਾਨਕੋਟ ਵਿਚ ਕੋਰੋਨਾ ਦੇ 349 ਨਵੇਂ ਮਾਮਲੇ ਆਏ ਸਾਹਮਣੇ , ਕੋਰੋਨਾ ਨਾਲ 6 ਹੋਰ ਮੌਤਾਂ
. . .  about 3 hours ago
ਪਠਾਨਕੋਟ ,18 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ,ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਪਠਾਨਕੋਟ ਵਿਚ ਸਿਹਤ ...
ਅੰਮ੍ਰਿਤਸਰ 'ਚ ਕੋਰੋਨਾ ਦੇ 301 ਨਵੇਂ ਮਾਮਲੇ ਆਏ ਸਾਹਮਣੇ, 16 ਮਰੀਜ਼ਾਂ ਨੇ ਤੋੜਿਆ ਦਮ
. . .  about 3 hours ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 301 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 41205 ਹੋ ਗਏ ਹਨ, ਜਿਨ੍ਹਾਂ 'ਚੋਂ 5098 ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ-19 ਹੋਰ ਮੌਤਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਅਤੇ ਹੁਣ ਇਸ ਮਹਾਂਮਾਰੀ ਨੇ ਪਿੰਡਾਂ ’ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਤੇ ਲਗਾਤਾਰ ਪਿੰਡਾਂ ’ਚੋਂ ਕੋਰੋਨਾ ...
ਕੇਜਰੀਵਾਲ ਦਾ ਵੱਡਾ ਐਲਾਨ - ਕੋਰੋਨਾ ਤੋਂ ਮਰਨ ਵਾਲੇ ਦੇ ਪਰਿਵਾਰ ਨੂੰ ਦਿੱਤਾ ਜਾਵੇਗਾ 50 ਹਜ਼ਾਰ ਮੁਆਵਜ਼ਾ
. . .  about 3 hours ago
ਨਵੀਂ ਦਿੱਲੀ, 18 ਮਈ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕੋਰੋਨਾ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਆਪਣੀ ਜਾਨ ਗਵਾਉਣ ਵਾਲੇ ...
ਬੱਚਿਆਂ ਦੇ ਕੋਰੋਨਾ ਟੀਕਾ ਟ੍ਰਾਇਲ 10 ਦਿਨਾਂ ਵਿਚ ਸ਼ੁਰੂ ਹੋਵੇਗਾ, ਡੀ.ਸੀ.ਜੀ.ਆਈ. ਨੇ ਦਿੱਤੀ ਮਨਜ਼ੂਰੀ
. . .  about 3 hours ago
ਨਵੀਂ ਦਿੱਲੀ, 18 ਮਈ –ਡਾਕਟਰ ਐਨ. ਕੇ. ਪਾਲ ਨੇ ਕਿਹਾ ਕਿ 2 ਤੋਂ 18 ਸਾਲ ਦੇ ਬੱਚਿਆਂ 'ਤੇ ਕੋਰੋਨਾ ਟੀਕਾ ਟ੍ਰਾਇਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ (ਡੀ.ਸੀ.ਜੀ.ਆਈ.) ਨੂੰ ਮਨਜ਼ੂਰੀ ਦਿੱਤੀ ਗਈ ...
ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ
. . .  about 4 hours ago
ਮਾਨਸਾ, 18 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ ਜਿੱਥੇ 6 ਮੌਤਾਂ ਹੋ ਗਈਆਂ ਹਨ | ਉੱਥੇ 39 ਨਵੇਂ ਪਾਜ਼ੀਟਿਵ ਕੇਸਾਂ ਦੀ...
ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਯੂਥ ਆਗੂ ਵਰਿੰਦਰ ਬਿੱਟੂ ਜ਼ਮਾਨਤ 'ਤੇ ਰਿਹਾਅ ਹੋਏ
. . .  about 4 hours ago
ਨਾਭਾ, 18 ਮਈ (ਕਰਮਜੀਤ ਸਿੰਘ) - ਪਿਛਲੇ ਦਿਨੀਂ ਨਾਭਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵਰਿੰਦਰ ਕੁਮਾਰ ਬਿੱਟੂ...
ਮੋਗਾ ਵਿਖੇ ਕੋਰੋਨਾ ਦੀ ਭੇਟ ਚੜ੍ਹੀਆਂ ਦੋ ਹੋਰ ਜਾਨਾਂ, ਆਏ 112 ਨਵੇਂ ਮਾਮਲੇ
. . .  about 5 hours ago
ਮੋਗਾ, 18 ਮਈ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਮੋਗਾ ਵਿਚ ਅੱਜ ਕੋਰੋਨਾ ਦੀ ਭੇਟ 2 ਹੋਰ ਕੀਮਤੀ ਜਾਨਾਂ ਚੜ੍ਹ ਗਈਆਂ ਅਤੇ ਇਕੋ ਦਿਨ ਕੋਰੋਨਾ ਦੇ ਪਾਜ਼ੀਟਿਵ ਮਾਮਲੇ 112...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  about 5 hours ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ, ਜਿਸ ਵਿਚ 21 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ...
ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਦੀ ਮੌਤ
. . .  about 5 hours ago
ਹਠੂਰ,18 ਮਈ (ਜਸਵਿੰਦਰ ਸਿੰਘ ਛਿੰਦਾ) - ਟਿੱਕਰੀ ਬਾਰਡਰ ਤੋਂ ਪਰਤੇ ਪਿੰਡ ਮਾਣੂੰਕੇ ਦੇ ਕਿਸਾਨ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਬੂਟਾ ਸਿੰਘ ਦਾ...
ਪੰਜਾਬ ਪੁਲਿਸ ਦੇ 2 ਡੀ. ਐਸ. ਪੀਜ਼. ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 18 ਮਈ - ਪੰਜਾਬ ਪੁਲਿਸ ਦੇ 2 ਡੀ ਐਸ ਪੀਜ਼ ਦੇ ਤਬਾਦਲੇ ਕੀਤੇ...
ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ ਵਾਲੇ ਲੁੱਟ ਮਚਾ ਰਹੇ - ਬਿਕਰਮਜੀਤ ਸਿੰਘ ਮਜੀਠੀਆ
. . .  about 5 hours ago
ਚੰਡੀਗੜ੍ਹ, 18 ਮਈ ( ਬਿਕਰਮਜੀਤ ਸਿੰਘ ਮਾਨ) - ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੀ ਕੋਰੋਨਾ ਕਾਲ ਦੌਰਾਨ ਨਿੱਜੀ ਹਸਪਤਾਲਾਂ...
ਅੰਮ੍ਰਿਤਸਰ ਨੇੜੇ 1500 ਰੁਪਏ ਬਦਲੇ ਇਕ ਫਾਇਨਾਂਸ ਕੰਪਨੀ ਦੇੇ ਕਰਿੰਦੇ ਦਾ ਵੱਢਿਆ ਗੁੱਟ
. . .  about 5 hours ago
ਜਾਸਾਂਸੀ, 18 ਮਈ (ਹੇਰ, ਰਣਜੀਤ ਜੋਸਨ, ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਪਿੰਡ ਨੰਗਲੀ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਫਾਇਨਾਂਸ ਕੰਪਨੀ ਦੇ ਵਿਅਕਤੀ ਜਿਸਦਾ ਨਾਂਅ ਅੰਕਿਤ ਹੈ, ਉਸ ਕੋਲੋਂ 1500 ਰੁਪਏ
ਪੰਜਾਬ : ਹਰੇਕ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਦੇਣ ਦਾ ਐਲਾਨ
. . .  about 6 hours ago
ਚੰਡੀਗੜ੍ਹ,18 ਮਈ (ਬਿਕਰਮਜੀਤ ਸਿੰਘ ਮਾਨ) - ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਦੇਸ਼ ਵਿਚ ਵੱਧ ਰਹੇ ਹਨ । ਪੰਜਾਬ ਵਿਚ ਪਿੰਡਾਂ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਨਿਊ ਜਰਸੀ ਦੇ ਜੰਗਲਾਂ ਨੂੰ ਵੀ ਲੱਗੀ ਅੱਗ
. . .  about 6 hours ago
ਸੈਕਰਾਮੈਂਟੋ, 18 ਮਈ (ਹੁਸਨ ਲੜੋਆ) - ਦੱਖਣੀ ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ ਅਜੇ ਨਿਯੰਤਰਨ ਹੇਠ ਨਹੀਂ ਹੋਈ ਜਦ ਕਿ ਨਿਊ ਜਰਸੀ ਦੇ ਜੰਗਲਾਂ ਨੂੰ ਵੀ...
ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ
. . .  about 6 hours ago
ਚੰਡੀਗੜ੍ਹ 18 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਨ ਤੋਂ ...
ਰੇਲਵੇ ਲਾਈਨਾਂ 'ਤੇ ਅਣਪਛਾਤੀ ਪਰਵਾਸੀ ਲੜਕੀ ਦੀ ਲਾਸ਼
. . .  about 7 hours ago
ਹੰਡਿਆਇਆ,(ਬਰਨਾਲਾ)18 ਮਈ, (ਗੁਰਜੀਤ ਸਿੰਘ ਖੁੱਡੀ) - ਅੱਜ ਹੰਡਿਆਇਆ ਰੇਲਵੇ ਸਟੇਸ਼ਨ ਅਤੇ ਤਪਾ ਰੇਲਵੇ ਸਟੇਸ਼ਨ ਵਿਚਕਾਰ ਪਿੰਡ ਖੁੱਡੀ ਖ਼ੁਰਦ ਦੇ ਨੇੜੇ ਅੰਬਾਲਾ - ਬਠਿੰਡਾ...
ਲੋਪੋਕੇ ਚੌਂਕ 'ਚ ਕਿਸਾਨਾਂ ਨੇ ਖੱਟਰ, ਤੋਮਰ ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ
. . .  about 7 hours ago
ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ) - ਮੋਦੀ ਸਰਕਾਰ, ਤੋਮਰ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋ ਕਿਸਾਨ ਵਿਰੋਧੀ ਬਿੱਲਾ ਨੂੰ ਲੈ ਕੇ ਹਿਸਾਰ ਵਿਚ ਰੋਸ...
ਰਾਜਸਥਾਨ ਦੀਆਂ ਕਈ ਥਾਵਾਂ 'ਤੇ ਬਾਰਸ਼ ਹੋਣ ਦੀ ਸੰਭਾਵਨਾ - ਆਈ.ਐਮ.ਡੀ.
. . .  about 7 hours ago
ਜੈਪੁਰ, 18 ਮਈ - ਰਾਜਸਥਾਨ ਦੀਆਂ ਕਈ ਥਾਵਾਂ 'ਤੇ ਪਿਛਲੇ 24 ਘੰਟਿਆਂ ਦੌਰਾਨ ਚੱਕਰਵਾਤ ਤੌਕਤੇ ਦੁਆਰਾ ਹਲਕੇ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ ਹੈ ...
ਅਹਿਮਦਾਬਾਦ : ਲਾਕਡਾਊਨ 21 ਮਈ ਸਵੇਰੇ 6 ਵਜੇ ਤੱਕ ਵਧਾਇਆ
. . .  about 8 hours ago
ਅਹਿਮਦਾਬਾਦ, 18 ਮਈ - ਅਹਿਮਦਾਬਾਦ 'ਚ ਲਾਗੂ ਲਾਕਡਾਊਨ 21 ਮਈ ਸਵੇਰੇ ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅੰਤਿਮ ਸਸਕਾਰ ਮੌਕੇ ਪੁੱਜੀਆਂ ਅਹਿਮ ਪੰਥਕ ਸ਼ਖ਼ਸੀਅਤਾਂ
. . .  about 8 hours ago
ਅੰਮ੍ਰਿਤਸਰ,18 ਮਈ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਫੱਗਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਪਿ੍ੰਸ ਫਿਲਿਪ ਨੂੰ ਲੰਡਨ ਦੇ ਇਕ ਹੋਰ ਹਸਪਤਾਲ 'ਚ ਕੀਤਾ ਤਬਦੀਲ

ਲੰਡਨ, 2 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੀ ਮਹਾਰਾਣੀ ਐਲਿਜਾਬੈਥ ਦੇ ਪਤੀ ਪਿ੍ੰਸ ਫਿਲਿਪ (ਡਿਊਕ ਆਫ ਐਡਿਨਬਰਗ) ਨੂੰ ਇਲਾਜ ਲਈ ਲੰਡਨ ਦੇ ਇਕ ਹੋਰ ਹਸਪਤਾਲ ਲਿਜਾਇਆ ਗਿਆ ਹੈ | ਬਕਿੰਘਮ ਪੈਲੇਸ ਨੇ ਇਕ ਬਿਆਨ ਵਿਚ ਕਿਹਾ ਕਿ ਮਹਾਰਾਣੀ ਐਲਿਜ਼ਾਬੈਥ 99 ਦੇ ਪਤੀ 99 ਸਾਲਾ ਫਿਲਿਪ ਨੂੰ ਕੇਂਦਰੀ ਲੰਡਨ ਦੇ ਕਿੰਗ ਐਡਵਰਡ ਸੱਤਵੇਂ ਹਸਪਤਾਲ ਤੋਂ ਸੇਂਟ ਬਾਰਥੋਲੋਮਿਸ ਹਸਪਤਾਲ ਲਿਜਾਇਆ ਗਿਆ | ਫਿਲਿਪ ਨੂੰ ਪਿਛਲੇ ਮਹੀਨੇ ਬਿਮਾਰ ਹੋਣ ਤੋਂ ਬਾਅਦ ਕਿੰਗ ਐਡਵਰਡ ਸੱਤਵੇਂ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ 13 ਦਿਨ ਰਹੇ ਪਰ ਹੁਣ ਕਿਸੇ ਅਣਜਾਣ ਲਾਗ ਦੇ ਇਲਾਜ ਦੇ ਨਾਲ ਉਨ੍ਹਾਂ ਦੇ ਦਿਲ ਦੀ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਜਾਵੇਗਾ | ਬਿਆਨ 'ਚ ਕਿਹਾ ਗਿਆ ਹੈ, ''ਡਿਊਕ ਦੀ ਹਾਲਤ ਠੀਕ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ, ਪਰ ਸੰਭਾਵਤ ਹੈ ਕਿ ਉਹ ਹਫ਼ਤੇ ਦੇ ਅੰਤ ਤੱਕ ਹਸਪਤਾਲ 'ਚ ਰਹਿਣਗੇ |'' ਬਿਆਨ 'ਚ ਕਿਹਾ ਗਿਆ ਹੈ ਕਿ ਫਿਲਿਪ ਦੀ ਭਰਤੀ ਦਾ ਸਹੀ ਕਾਰਨ ਸਾਹਮਣੇ ਨਹੀਂ ਆਇਆ ਹੈ ਪਰ ਪਹਿਲਾਂ ਇਹ ਪੁਸ਼ਟੀ ਕੀਤੀ ਗਈ ਸੀ ਕਿ ਉਸ ਦਾ ਲਾਗ ਕੈਰੋਨਾ ਵਾਇਰਸ ਨਾਲ ਸਬੰਧਿਤ ਨਹੀਂ ਹੈ | ਪਿਛਲੇ ਹਫ਼ਤੇ ਪਿ੍ੰਸ ਫਿਲਪ ਦੇ ਸਭ ਤੋਂ ਛੋਟੇ ਬੇਟੇ ਪਿ੍ੰਸ ਐਡਵਰਡ ਨੇ ਦੱਸਿਆ ਸੀ ਕਿ ਉਸ ਨੇ ਆਪਣੇ ਪਿਤਾ ਨਾਲ ਫ਼ੋਨ 'ਤੇ ਗੱਲ ਕੀਤੀ ਸੀ ਅਤੇ ਉਸ ਦਾ ਪਿਤਾ ਹਸਪਤਾਲ ਭਰਤੀ ਹੋਣ ਦੇ ਇਕ ਹਫ਼ਤੇ ਬਾਅਦ ਠੀਕ ਹੋ ਗਿਆ ਸੀ |

ਬਾਈਡਨ ਪ੍ਰਸ਼ਾਸਨ ਐਚ-1ਬੀ ਵੀਜ਼ਾ ਪਾਬੰਦੀ ਨੂੰ ਲੈ ਕੇ ਦੁਚਿੱਤੀ 'ਚ

ਵਾਸ਼ਿੰਗਟਨ, 2 ਮਾਰਚ (ਪੀ. ਟੀ. ਆਈ.)-ਅਮਰੀਕਾ 'ਚ ਗੈਰ-ਪ੍ਰਵਾਸੀ ਵੀਜ਼ਾ ਪ੍ਰੋਸੈਸਿੰਗ, ਜਿਸ 'ਚ ਐਚ-1ਬੀ ਵੀਜ਼ਾ ਵੀ ਸ਼ਾਮਿਲ ਹੈ, ਹੁਣ ਠੰਡੇ ਬਸਤੇ 'ਚ ਚਲਾ ਗਿਆ ਹੈ | ਅਸਲ 'ਚ ਬਾਈਡਨ ਪ੍ਰਸ਼ਾਸਨ 470,000 ਤੋਂ ਜ਼ਿਆਦਾ ਗੈਰ-ਪ੍ਰਵਾਸੀ ਵੀਜ਼ਾ ਮਾਮਲੇ 'ਤੇ ਆਪਣਾ ਧਿਆਨ ਕੇਂਦਰਿਤ ਕਰ ...

ਪੂਰੀ ਖ਼ਬਰ »

82 ਲੱਖ 85 ਹਜ਼ਾਰ ਪੌਂਡ ਦੀ ਵਿਕੀ ਵਿੰਸਟਨ ਚਰਚਿਲ ਦੀ ਪੇਂਟਿੰਗ

ਲੰਡਨ, 2 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੀ ਮੋਰੱਕਾ ਦੇ ਲੈਂਡਸਕੇਪ ਦੀ ਪੇਂਟਿੰਗ ਇਕ ਨਿਲਾਮੀ 'ਚ 82 ਲੱਖ 85 ਹਜ਼ਾਰ ਪੌਂਡ ਦੀ ਵਿਕੀ ਹੈ | ਇਸ ਪੇਂਟਿੰਗ ਨੂੰ ਹਾਲੀਵੁੱਡ ਸਟਾਰ ਐਂਜਲਿਨਾ ਜੋਲੀ ਨੇ ਵੇਚਿਆ ਹੈ | ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਮੈਰੀਸਵਿਲ ਵਿਖੇ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਸਿਆਟਲ, 2 ਮਾਰਚ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰੀਸਵਿਲ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ ਦਿਹਾੜਾ ਤੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰ ਵੇਲੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »

13 ਸਾਲ ਤੱਕ ਪੜ੍ਹਨੋਂ ਅਸਮਰੱਥ ਰਹੇ ਵਿਲੀਅਮ ਕਾਰਟਰ ਨੇ ਸ਼ੁਰੂ ਕੀਤੀ ਪੀ.ਐਚ.ਡੀ.

ਲੈਸਟਰ (ਇੰਗਲੈਂਡ), 2 ਮਾਰਚ (ਸੁਖਜਿੰਦਰ ਸਿੰਘ ਢੱਡੇ)-ਵਿਲੀਅਮ ਕਾਰਟਰ ਨਾਂਅ ਦਾ ਵਿਦਿਆਰਥੀ ਜੋ 13 ਸਾਲ ਦੀ ਉਮਰ ਤੱਕ ਪੜ੍ਹਨੋਂ ਅਸਮਰੱਥ ਸੀ, ਹੁਣ ਪੀ.ਐਚ.ਡੀ. ਦੀ ਪੜ੍ਹਾਈ ਕਰ ਰਿਹਾ ਹੈ | 22 ਸਾਲਾ ਵਿਲੀਅਮ ਡਾਇਸਲੀਸੀਆ ਨਾਂਅ ਦੀ ਬਿਮਾਰੀ ਕਾਰਨ ਪ੍ਰਾਇਮਰੀ ਦੀ ਪੜ੍ਹਾਈ ...

ਪੂਰੀ ਖ਼ਬਰ »

ਲਾਪਤਾ ਭਾਰਤੀ ਮੂਲ ਦੇ ਅਮਰੀਕੀ ਨੌਜਵਾਨ ਦੀ ਲਾਸ਼ ਮਿਲੀ

ਸੈਕਰਾਮੈਂਟੋ, 2 ਮਾਰਚ (ਹੁਸਨ ਲੜੋਆ ਬੰਗਾ)-ਫਰੀਮਾਂਟ (ਕੈਲੇਫੋਰਨੀਆ) ਵਿਚਲੇ ਆਪਣੇ ਘਰ ਤੋਂ ਪਿਛਲੇ 7 ਦਿਨਾਂ ਤੋਂ ਲਾਪਤਾ ਭਾਰਤੀ ਮੂਲ ਦੇ ਅਮਰੀਕੀ ਨੌਜਵਾਨ ਅਥਾਰਵਾ ਚਿੰਕਵਾਡਕਰ ਦੀ ਸੂਨੋਲ ਨੇੜਿਉਂ ਲਾਸ਼ ਬਰਾਮਦ ਹੋਈ ਹੈ | ਸਪੱਸ਼ਟ ਤੌਰ 'ਤੇ ਉਸ ਦੀ ਮੌਤ ਸੜਕ ਹਾਦਸੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਮਾਜੂ ਵਰਘੀਸ ਵਾਈਟ ਹਾਊਸ 'ਚ ਕਾਰਜਕਾਰੀ ਨਿਰਦੇਸ਼ਕ ਨਿਯੁਕਤ

ਵਾਸ਼ਿੰਗਟਨ, 2 ਮਾਰਚ (ਏਜੰਸੀਆਂ)-ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਭਾਰਤੀ ਮੂਲ ਦੇ ਅਮਰੀਕੀ ਮਾਜੂ ਵਰਘੀਸ ਨੂੰ ਵਾਈਟ ਹਾਊਸ ਸੈਨਿਕ ਦਫ਼ਤਰ ਦਾ ਉਪ-ਸਹਾਇਕ ਅਤੇ ਨਿਰਦੇਸ਼ਕ ਨਿਯੁਕਤ ਕੀਤਾ ਹੈ | ਵਰਘੀਸ ਬਾਈਡਨ ਦੀ ਚੋਣ ਮੁਹਿੰਮ ਦੇ ਮੁੱਖ ਅਧਿਕਾਰੀ ਦੇ ਰੂਪ 'ਚ ...

ਪੂਰੀ ਖ਼ਬਰ »

ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ 5 ਮੀਟਰ ਦਸਤਾਰ ਸਜਾਉਣ ਦੀ ਅਪੀਲ

ਹਾਂਗਕਾਂਗ, 2 ਮਾਰਚ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਇਕੋ-ਇਕ ਗੁਰਦੁਆਰਾ ਖ਼ਾਲਸਾ ਦੀਵਾਨ ਦੇ ਪ੍ਰਬੰਧਕ ਕਮੇਟੀ ਵਲੋਂ ਹਾਂਗਕਾਂਗ ਦੇ ਕਾਨੂੰਨ ਵਿਚ ਹੈਲਮਟ ਤੋਂ ਛੋਟ ਪ੍ਰਾਪਤ ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ ਟਰਾਂਸਪੋਰਟ ਡਿਪਾਰਟਮੈਂਟ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਕਿਸਾਨ ਹਿਤੈਸ਼ੀਆਂ ਵਲੋਂ ਭਾਜਪਾ ਦੀ ਰੈਲੀ ਠੁੱਸ

ਟੋਰਾਂਟੋਂ, 2 ਮਾਰਚ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਛੁੱਟੀ ਵਾਲੇ ਦਿਨ ਕੁਝ ਭਾਜਪਾ ਸਮਰਥਕਾਂ ਵਲੋਂ ਬਰੈਂਪਟਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਵਲੋਂ ਬਣਾਏ ਖੇਤੀ ਬਿਲਾਂ ਦੇ ਹੱਕ 'ਚ ਇਕ ਰੈਲੀ ਕੱਢਣ ਦਾ ਪ੍ਰੋਗਰਾਮ ਬਣਾਇਆ ਅਤੇ ਇਹ ਕਿਸਾਨ ...

ਪੂਰੀ ਖ਼ਬਰ »

ਅਮਰੀਕਾ ਨੇ ਜਾਨਸਨ ਐਂਡ ਜਾਨਸਨ ਵੈਕਸੀਨ ਨੂੰ ਰਾਜਾਂ 'ਚ ਪਹੁੰਚਾਉਣ ਦਾ ਕੰਮ ਕੀਤਾ ਸ਼ੁਰੂ

ਵਾਸ਼ਿੰਗਟਨ, 2 ਮਾਰਚ (ਆਈ.ਏ.ਐਨ.ਐਸ.)-ਅਮਰੀਕੀ ਏਜੰਸੀਆਂ ਵਲੋਂ ਹਰੀ ਝੰਡੀ ਦਿਖਾਏ ਜਾਣ ਤੋਂ ਬਾਅਦ ਇਥੇ 18 ਸਾਲਾਂ ਜਾਂ ਉਸ ਤੋਂ ਵੱਧ ਉਮਰ ਵਾਲੇ ਲੋਕਾਂ ਲਈ ਜਾਨਸਨ ਐਂਡ ਜਾਨਸਨ ਦੀ ਇਕ ਖੁਰਾਕ ਵਾਲੀ ਵੈਕਸੀਨ ਨੂੰ ਰਾਜਾਂ 'ਚ ਪਹੁੰਚਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਖ਼ਬਰਾਂ ...

ਪੂਰੀ ਖ਼ਬਰ »

ਪ੍ਰੋ. ਢਿੱਲੋਂ ਦੀ ਪੁਸਤਕ 'ਜੀਵਨ ਸੇਧਾਂ' ਨੂੰ ਸਕੂਲਾਂ ਦੀਆਂ ਲਾਇਬ੍ਰੇਰੀਆਂ 'ਚ ਮਿਲੀ ਮਾਨਤਾ

ਲੈਸਟਰ (ਇੰਗਲੈਂਡ), 2 ਮਾਰਚ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਵੱਸਦੇ ਪੰਜਾਬੀ ਭਾਈਚਾਰੇ ਨੂੰ ਉਸ ਵੇਲੇ ਵੱਡੀ ਮਾਣਮੱਤੀ ਖੁਸ਼ਖਬਰੀ ਮਿਲੀ ਜਦੋਂ ਇੰਗਲੈਂਡ ਦੇ ਲੈਸਟਰ ਵਿਚ ਵਸਦੇ ਪ੍ਰੋ. ਸ਼ਿੰਗਾਰਾ ਸਿੰਘ ਢਿੱਲੋਂ ਦੀ ਪੁਸਤਕ 'ਜੀਵਨ ਸੇਧਾਂ' (2019) ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਕੁਸ਼ਤੀ ਪ੍ਰੇਮੀਆਂ ਵਲੋਂ ਅੰਤਰਰਾਸ਼ਟਰੀ ਪਹਿਲਵਾਨ ਤੇ ਕੋਚ ਦੇਵਾਨੰਦ ਦੀ ਮੌਤ 'ਤੇ ਦੁੱਖ

ਸਿਆਟਲ, 2 ਮਾਰਚ (ਗੁਰਚਰਨ ਸਿੰਘ ਢਿੱਲੋਂ)-ਹੰਸ ਰਾਜ ਸਟੇਡੀਅਮ ਜਲੰਧਰ ਦੇ ਅੰਤਰਰਾਸ਼ਟਰੀ ਪਹਿਲਵਾਨ ਤੇ ਕੋਚ ਦੇਵਾਨੰਦ ਦੀ ਮੌਤ ਦੀ ਖ਼ਬਰ ਸੁਣ ਕੇ ਦੇਸ਼-ਵਿਦੇਸ਼ ਦੇ ਕੁਸ਼ਤੀ ਪ੍ਰੇਮੀਆਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਸਿਆਟਲ ਤੋਂ ਜਸਦੇਵ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਸੰਵਾਦ ਤੇ ਕਵੀ ਦਰਬਾਰ

ਲੰਡਨ, 2 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਵਸਦੇ ਪੰਜਾਬੀ ਭਾਈਚਾਰੇ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਯੂਰਪੀ ਪੰਜਾਬੀ ਸੱਥ ਯੂ ਕੇ ਦੇ ਸੰਚਾਲਕ ਮੋਤਾ ਸਿੰਘ ਸਰਾਏ ਨੇ ਕੀਤੀ ਅਤੇ ਇੰਗਲੈਂਡ ਦੇ ...

ਪੂਰੀ ਖ਼ਬਰ »

ਅਮਰੀਕਾ 'ਚ ਰਾਜਾਂ ਤੇ ਸੰਘੀ ਸਰਕਾਰ 'ਚ ਤਾਲਮੇਲ ਦੀ ਘਾਟ ਕਾਰਨ ਕੋਵਿਡ ਵੈਕਸੀਨ ਲਾਉਣ ਦੀ ਰਫ਼ਤਾਰ ਮੱਧਮ

ਸੈਕਰਾਮੈਂਟੋ, 2 ਮਾਰਚ (ਹੁਸਨ ਲੜੋਆ ਬੰਗਾ)-ਹਾਲਾਂਕਿ ਅਮਰੀਕਾ 'ਚ ਕੋਵਿਡ ਵੈਕਸੀਨ ਟੀਕਾਕਰਨ ਤੇਜ਼ੀ ਨਾਲ ਕਰਨ ਦੇ ਯਤਨ ਹੋ ਰਹੇ ਹਨ ਪਰ ਸਿਹਤ ਪ੍ਰਣਾਲੀ ਦੀਆਂ ਘਾਟਾਂ ਤੇ ਰਾਜਾਂ ਅਤੇ ਸੰਘੀ ਸਰਕਾਰ ਵਿਚਾਲੇ ਤਾਲਮੇਲ ਦੀ ਘਾਟ ਕਾਰਨ ਟੀਕਾਕਰਨ ਮੁਹਿੰਮ ਪ੍ਰਭਾਵਿਤ ਹੋ ...

ਪੂਰੀ ਖ਼ਬਰ »

ਸਿਆਟਲ 'ਚ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸਿਆਟਲ, 2 ਮਾਰਚ (ਗੁਰਚਰਨ ਸਿੰਘ ਢਿੱਲੋਂ)-ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਪੁਰਬ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕੈਂਟ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ ਦੇ ਕੀਰਤਨੀ ਜਥੇ ਭਾਈ ਦਲਜੀਤ ਸਿੰਘ ਨੇ ਰਸਭਿੰਨੇ ਕੀਰਤਨ ...

ਪੂਰੀ ਖ਼ਬਰ »

ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾ ਦਾ ਦਿਹਾਂਤ

*ਪੰਥਕ ਜਥੇਬੰਦੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਮਾਨਹਾਈਮ (ਜਰਮਨੀ), 2 ਮਾਰਚ (ਬਸੰਤ ਸਿੰਘ ਰਾਮੂਵਾਲੀਆ)-ਲੰਮੇ ਸਮੇਂ ਤੋਂ ਸਿੱਖ ਪੰਥ ਦੀ ਚੜ੍ਹ•ਦੀ ਕਲਾ ਲਈ ਸੰਘਰਸ਼ਸ਼ੀਲ ਜਰਮਨੀ 'ਚ ਜਲਾਵਤਨ ਜੀਵਨ ਗੁਜ਼ਾਰ ਰਹੇ ਬੱਬਰ ਖ਼ਾਲਸਾ ਜਥੇਬੰਦੀ ਦੇ ਮੁਖੀ ਭਾਈ ਰੇਸ਼ਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX