ਤਾਜਾ ਖ਼ਬਰਾਂ


ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  4 minutes ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  6 minutes ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  15 minutes ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  18 minutes ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  20 minutes ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  27 minutes ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  32 minutes ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  39 minutes ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  44 minutes ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  30 minutes ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  55 minutes ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 1 hour ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 1 hour ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 1 hour ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 2 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 2 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 3 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 3 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 4 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 5 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 6 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਅਨੰਤਨਾਗ (ਜੰਮੂ ਕਸ਼ਮੀਰ) ਵਿਚ ਚਲ ਰਹੀ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ
. . .  about 6 hours ago
ਅਨੰਤਨਾਗ , 11 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ ਵਿਚ ਚਲ ਰਹੀ ਅੱਤਵਾਦੀਆਂ ਨਾਲ ਮੁੱਠਭੇੜ ਵਿਚ ਤਿੰਨੋਂ ਅੱਤਵਾਦੀ ਮਾਰੇ ਗਏ ਹਨ...
ਜਲੰਧਰ ਵਿਚ ਵਾਪਰਿਆ ਦਰਦਨਾਕ ਹਾਦਸਾ , ਇਕ ਮੌਤ
. . .  about 7 hours ago
ਜਲੰਧਰ , 11 ਮਈ - ਜਲੰਧਰ ਵਿਚ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਦੀ ਦਰਦਨਾਕ ਮੌਤ ਹੋ...
ਵਾਇਰਸ ਦੇ ਰੂਪ ਬੀ 1617 ਲਈ ਵਧੇਰੇ ਜਾਣਕਾਰੀ ਦੀ ਜ਼ਰੂਰਤ - ਡਾ ਮਾਰੀਆ ਵੈਨ ਕੇਰਖੋਵ (ਡਬਲਯੂ.ਐੱਚ.ਓ.)
. . .  about 7 hours ago
ਨਵੀਂ ਦਿੱਲੀ , 11 ਮਈ - ਵਾਇਰਸ ਦਾ ਰੂਪ ਬੀ 1617 ਜਿਸ ਨੂੰ ਪਹਿਲਾਂ ਭਾਰਤ ਵਿਚ ਪਛਾਣਿਆ ਗਿਆ ਸੀ, ਉਸ 'ਤੇ ਡਬਲਯੂ.ਐੱਚ.ਓ. ਦੁਆਰਾ ਧਿਆਨ ਨਾਲ ਕੰਮ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦਾਣਾ ਮੰਡੀ 'ਚ ਸਾਰਾ ਦਿਨ ਉੱਡਦੇ ਰਹੇ ਕਬੂਤਰ, ਨਹੀਂ ਸ਼ੁਰੂ ਹੋ ਸਕੀ ਕਣਕ ਦੀ ਖਰੀਦ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਰਕਾਰ ਵਲੋਂ ਕਣਕ ਦੀ ਖ੍ਰੀਦ ਕਰਨ ਦੇ ਦਾਅਵੇ ਅੱਜ ਉਸ ਸਮੇਂ ਮੁਕੰਮਲ ਤੌਰ 'ਤੇ ਠੁੱਸ ਸਾਬਤ ਹੋਏ ਜਦੋਂ ਆੜ੍ਹਤੀ ਐਸੋਸੀਏਸ਼ਨ ਦੇ ਸਰਕਾਰ ਨਾਲ ਸਿੱਧੀ ਅਦਾਇਗੀ ਦੇ ਮਾਮਲੇ ਨੂੰ ਲੈ ਕੇ ਚੱਲਦੇ ਰੇੜਕੇ ਕਾਰਨ ਦਾਣਾ ਮੰਡੀ 'ਚ ਆਈ ਕਣਕ ਦੀ ਇਕ ਟਰਾਲੀ ਵੀ ਢੇਰੀ ਨਾ ਹੋ ਸਕੀ | ਅੱਜ 'ਅਜੀਤ' ਦੀ ਟੀਮ ਵਲੋਂ ਕੀਤੇ ਗਏ ਸਰਵੇਖਣ ਦੌਰਾਨ ਦਾਣਾ ਮੰਡੀ 'ਚ ਸਿਰਫ਼ ਕਬੂਤਰ ਉਡਦੇ ਨਜ਼ਰ ਹੀ ਆਏ | ਇਹ ਵੀ ਵੇਖਿਆ ਗਿਆ ਕਿ ਕੋਰਨਾ ਵਾਇਰਸ ਦੇ ਮਾਮਲੇ ਨੂੰ ਲੈ ਕੇ ਸਰਕਾਰੀ ਤੌਰ 'ਤੇ ਕਿਸੇ ਤਰ੍ਹਾਂ ਦੇ ਪ੍ਰਬੰਧ ਵੀ ਨਜ਼ਰ ਨਹੀਂ ਆਈ ਸਗੋਂ ਦਾਣਾ ਮੰਡੀ 'ਚ ਜ਼ਿਆਦਾਤਰ ਸੁੰਨਸਾਨ ਹੀ ਨਜ਼ਰ ਆਈ | ਇਸ ਸਬੰਧੀ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਕਿਸਾਨਾਂ ਤੇ ਆੜਤੀਆਂ ਦਾ ਨਹੁੰ-ਮਾਸ ਦਾ ਰਿਸ਼ਤਾ ਹੈ ਜੋ ਕਿ ਲਗਾਤਰ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਪਹਿਲੇ ਆੜਤੀ 48 ਘੰਟੇ ਦੇ ਅੰਦਰ ਹੀ ਕਿਸਾਨਾਂ ਦੇ ਖਾਤੇ 'ਚ ਅਦਾਇਗੀ ਕਰ ਦਿੰਦੇ ਸਨ ਪਰ ਕੇਂਦਰ ਤੇ ਪੰਜਾਬ ਸਰਕਾਰਾਂ ਦੇ ਰੇੜਕੇ 'ਚ ਕਿਸਾਨ ਅਤੇ ਆੜਤੀ ਦੋਨੋਂ ਪਿੱਸ ਰਹੇ ਹਨ | ਕਿਸਾਨਾ ਦੇ ਖਾਤਿਆਂ 'ਚ ਸਿੱਧੀ ਅਦਾਇਗੀ ਨੂੰ ਲੈ ਕੇ ਆੜਤੀ ਐਸੋਸੀਏਸ਼ਨ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਿਸ ਕਰਕੇ ਅੱਜ ਕਣਕ ਦੀ ਜਥੇਬੰਦੀ ਵਲੋਂ ਮੁਕੰਮਲ ਤੌਰ 'ਤੇ ਖ੍ਰੀਦ ਨਹੀਂ ਕੀਤੀ ਗਈ, ਨਾ ਕੋਈ ਢੇਰੀ ਲਗਾਈ ਗਈ ਤੇ ਨਾ ਹੀ ਕੋਈ ਬੋਲੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਉਪਰੰਤ ਫੈਸਲਾ ਲਿਆ ਗਿਆ ਹੈ ਕਿ 11 ਅਪ੍ਰੈਲ ਤੋਂ ਕਣਕ ਦੀ ਖ਼੍ਰੀਦ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਕੱਲ੍ਹ ਨੂੰ 10 ਹਜ਼ਾਰ ਕੁਇੰਟਲ ਕਣਕ ਮੰਡੀ 'ਚ ਆਉਣ ਦੀ ਆਸ ਹੈ | ਜਥੇਬੰਦੀ ਦੇ ਪ੍ਰਧਾਨ ਵਲੋਂ ਹੜਤਾਲ ਖਤਮ ਕਰਨ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨਾਲ ਰੇੜਕਾ ਹਾਲੇ ਵੀ ਜਾਰੀ ਹੈ ਪਰ ਕਿਸ ਆਧਾਰ 'ਤੇ ਉਨ੍ਹਾਂ ਨੇ ਹੜਤਾਲ ਵਾਪਿਸ ਲੈ ਲਈ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ | ਸਰਕਾਰੀ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਸਿਰਫ਼ 25 ਪ੍ਰਤੀਸ਼ਤ ਬਾਰਦਾਨਾ ਹੈ ਜੋ ਕਿ ਕਣਕ ਦੀ ਖ੍ਰੀਦ ਸ਼ੁਰੂ ਹੋਣ ਤੋਂ 2-3 ਦਿਨ ਬਾਅਦ 'ਚ ਖਤਮ ਹੋਣ ਕਾਰਨ ਰੇੜਕਾ ਹੋਰ ਵੀ ਜ਼ਿਆਦਾ ਵਧ ਜਾਵੇਗਾ ਜਦਕਿ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਫ਼ਸਰ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ 50 ਪ੍ਰਤੀਸ਼ਤ ਬਾਰਦਾਨਾ ਹੈ | ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਕੁਲ ਮਿਲਾ ਕੇ ਨਵਾਂਸ਼ਹਿਰ ਦੀ ਮੰਡੀ 'ਚ 4 ਲੱਖ ਕੁਇੰਟਲ ਕਣਕ ਆਉਣ ਦੀ ਆਸ ਹੈ | ਦੂਸਰੇ ਪਾਸੇ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦੇ ਮਾਮਲੇ ਨੂੰ ਲੈ ਕੇ ਕਿਸਾਨ ਵੀ ਚਿੰਤਤ ਨਜ਼ਰ ਆ ਰਹੇ ਹਨ |
ਬੰਗਾ ਦਾਣਾ ਮੰਡੀ 'ਚ ਖਰੀਦ ਨਾ ਹੋਈ
ਬੰਗਾ, (ਜਸਬੀਰ ਸਿੰਘ ਨੂਰਪੁਰ) - ਬੰਗਾ ਦਾਣਾ ਮੰਡੀ 'ਚ ਕਣਕ ਦੀ ਖਰੀਦ ਆੜਤੀਆਂ ਦੀ ਹੜਤਾਲ ਕਾਰਨ ਸ਼ੁਰੂ ਨਾ ਹੋ ਸਕੀ | ਬੰਗਾ ਦਾਣਾ ਮੰਡੀ 'ਚ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਖਰੀਦ ਕਰਨ ਦੇ ਪ੍ਰਬੰਧ ਤਹਿਤ ਮੰਡੀ 'ਚ ਸਾਰੇ ਪ੍ਰਬੰਧ ਕੀਤੇ ਗਏ | ਮਾਰਕੀਟ ਕਮੇਟੀ ਬੰਗਾ ਦੇ ਸਕੱਤਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਬੰਗਾ ਮੰਡੀ 'ਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਖਰੀਦ ਪ੍ਰਬੰਧਾਂ ਲਈ ਪਾਸ ਸਿਸਟਮ ਕੀਤਾ ਗਿਆ ਹੈ | ਮੰਡੀ 'ਚ ਪਹਿਲੇ ਦਿਨ 200 ਕੁਇੰਟਲ ਦੇ ਕਰੀਬ ਕਣਕ ਆਈ ਪਰ ਆੜਤੀਆਂ ਦੀ ਹੜਤਾਲ ਕਾਰਨ ਖਰੀਦ ਨਹੀਂ ਹੋ ਸਕੀ | ਦਾਣਾ ਮੰਡੀ ਬੰਗਾ ਦੇ ਆੜਤੀਏ ਅਰੁਣ ਕੁਮਾਰ ਨੇ ਦੱਸਿਆ ਕਿ ਆੜਤੀਆਂ ਵਲੋਂ ਕੇਂਦਰ ਸਰਕਾਰ ਦੀ ਨੀਤੀ ਸਿੱਧੀ ਅਦਾਇਗੀ ਦੇ ਰੋਸ ਵਜੋਂ ਹੜਤਾਲ ਕੀਤੀ ਗਈ | ਉਨ੍ਹਾਂ ਕਿਹਾ ਕਿਸਾਨ ਤੇ ਆੜਤੀਏ ਦਾ ਨੂੰ ਹ ਮਾਸ ਦਾ ਰਿਸ਼ਤਾ ਹੈ | ਕੇਂਦਰ ਸਰਕਾਰ ਸਿੱਧੀ ਅਦਾਇਗੀ ਰਾਹੀਂ ਦੋਹਾਂ ਵਰਗਾਂ ਨੂੰ ਦੋਫਾੜ ਕਰ ਰਹੀ ਹੈ | ਕਿਸਾਨ ਕੁਲਵੰਤ ਸਿੰਘ ਗੋਬਿੰਦਪੁਰੀ ਨੇ ਆਖਿਆ ਕਿ ਕਿਸਾਨਾਂ ਦਾ ਆੜਤੀਆਂ ਨਾਲ ਰਕਮ ਦਾ ਲੈਣ ਦੇਣ ਚਲਦਾ ਰਹਿੰਦਾ ਹੈ | ਉਨ੍ਹਾਂ ਕਿਹਾ ਵਾਢੀ ਤੋਂ ਪਹਿਲਾਂ ਕਿਸਾਨ ਆੜਤੀਆਂ ਤੋਂ ਕੰਬਾਇਨਾਂ, ਟਰੈਕਟਰਾਂ ਦੀ ਰਿਪੇਅਰ, ਡੀਜਲ ਵਾਸਤੇ ਰਕਮ ਲੈ ਲੈਂਦੇ ਹਨ | ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਕਰੇ ਤੇ ਐਮ. ਐਸ. ਪੀ 'ਤੇ ਗਰੰਟੀ ਲਵੇ | ਇਸ ਮੌਕੇ ਮੁਖਤਿਆਰ ਸਿੰਘ ਭੁੱਲਰ, ਸੁਖਜਿੰਦਰ ਸਿੰਘ ਨੌਰਾ, ਯਸ਼ਪਾਲ ਖੁਰਾਣਾ, ਵਿਜੇ ਕੁਮਾਰ ਆਦਿ ਹਾਜ਼ਰ ਸਨ |
ਸਰਕਾਰ ਦੇ ਖਰੀਦ ਪ੍ਰਬੰਧਾਂ ਦੀ ਨਿਕਲੀ ਫ਼ੂਕ, ਖਰੀਦ ਏਜੰਸੀਆਂ ਤੇ ਬਾਰਦਾਨਾ ਨਹੀਂ ਪਹੁੰਚਿਆ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ)- ਸਰਕਾਰ ਵਲੋਂ 10 ਅਪ੍ਰੈਲ ਤੋਂ ਮੰਡੀਆਂ 'ਚ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਸੀ, ਪਰ ਅੱਜ ਪਹਿਲੇ ਦਿਨ ਹੀ ਮਜਾਰੀ ਖੇਤਰ ਦੀਆਂ ਮੰਡੀਆਂ ਕਰਾਵਰ, ਸਾਹਿਬਾ ਤੇ ਬਕਾਪੁਰ ਵਿਚ ਕੋਈ ਵੀ ਖਰੀਦ ਏਜੰਸੀ ਨਹੀਂ ਪਹੁੰਚੀ ਨਾ ਹੀ ਬਾਰਦਾਨਾ ਪਹੁੰਚਿਆ ਜਿਸ ਨਾਲ ਸਰਕਾਰ ਦੇ ਖੋਖਲੇ ਖਰੀਦ ਪ੍ਰਬੰਧਾਂ ਦੀ ਫ਼ੂਕ ਨਿਕਲਦੀ ਨਜ਼ਰ ਆਈ | ਇਨ੍ਹਾਂ ਮੰਡੀਆਂ ਵਿਚ ਆੜ੍ਹਤੀ ਤੇ ਮਜ਼ਦੂਰ ਪਹੁੰਚ ਚੱੁਕੇ ਹਨ | ਦਾਣਾ ਮੰਡੀ ਸਾਹਿਬਾ ਵਿਚ ਕਣਕ ਦੀ ਆਮਦ ਸ਼ੁਰੂ ਹੋਣ ਤੋਂ ਬਾਅਦ ਇੱਥੇ ਕੋਈ ਖ਼ਰੀਦਦਾਰ ਨਾ ਹੋਣ ਕਰਕੇ ਕਣਕ ਵੇਚਣ ਲਈ ਲੈ ਕੇ ਪਹੰੁਚੇ ਕਿਸਾਨ ਬਲਰਾਮ ਸਿੰਘ ਪੁੱਤਰ ਰੌਸ਼ਨ ਲਾਲ ਪਿੰਡ ਚੰਨਿਆਣੀ ਨੇ ਖਰੀਦ ਏਜੰਸੀਆਂ 'ਤੇ ਨਾਰਾਜ਼ਗੀ ਜ਼ਾਹਿਰ ਕੀਤੀ | ਇਨ੍ਹਾਂ ਸਾਰੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋਣ ਵਾਲੀ ਹੈ | ਕਿਸਾਨਾਂ ਤੇ ਆੜ੍ਹਤੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਰੀਦ ਏਜੰਸੀਆਂ ਤੇ ਬਾਰਦਾਨਾ ਮੰਡੀਆਂ ਵਿਚ ਜਲਦੀ ਭੇਜਿਆ ਜਾਵੇ |
ਆੜ੍ਹਤੀਆਂ ਦੀ ਹੜਤਾਲ ਕਾਰਨ ਕਾਠਗੜ੍ਹ ਮੰਡੀ 'ਚ ਛਾਈ ਬੇਰੌਣਕੀ
ਕਾਠਗੜ੍ਹ, (ਬਲਦੇਵ ਸਿੰਘ ਪਨੇਸਰ)- ਪੰਜਾਬ ਸਰਕਾਰ ਵਲੋਂ ਭਾਵੇਂ 10 ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਕਾਠਗੜ੍ਹ ਦਾਣਾ ਮੰਡੀ ਵਿਚ ਆੜ੍ਹਤੀਆਂ ਦੀ ਹੜਤਾਲ ਕਾਰਨ ਨਾ ਹੀ ਕੋਈ ਕਿਸਾਨ ਕਣਕ ਲੈ ਕੇ ਆਇਆ ਅਤੇ ਨਾ ਹੀ ਕੋਈ ਆੜ੍ਹਤੀ ਕਣਕ ਖ਼ਰੀਦਣ ਲਈ ਤਿਆਰ ਹੈ | ਆੜ੍ਹਤੀ ਐਸੋਸੀਏਸ਼ਨ ਕਾਠਗੜ੍ਹ ਦੇ ਪ੍ਰਧਾਨ ਸੁਭਾਸ਼ ਆਨੰਦ ਨੇ ਦੱਸਿਆ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਹੁਕਮਾਂ ਦੇ ਰੋਸ ਵਜੋਂ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਗਈ ਹੈ | ਜਦੋਂ ਤੱਕ ਕੋਈ ਫ਼ੈਸਲਾ ਨਹੀਂ ਹੁੰਦਾ ਆੜ੍ਹਤੀ ਕਣਕ ਦੀ ਖਰੀਦ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਕਾਠਗੜ੍ਹ ਮੰਡੀ ਵਿਚ ਪਨਸਪ ਏਜੰਸੀ ਵਲੋਂ ਖਰੀਦ ਕੀਤੀ ਜਾਵੇਗੀ ਪਰ ਅੱਜ ਤੱਕ ਨਾ ਹੀ ਇੱਥੇ ਬਾਰਦਾਨਾ ਪਹੁੰਚਿਆ ਹੈ ਅਤੇ ਨਾ ਹੀ ਖਰੀਦ ਏਜੰਸੀ ਦਾ ਕੋਈ ਅਧਿਕਾਰੀ ਪਹੁੰਚਿਆ ਹੈ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀ ਸਰਕਾਰ ਨਾਲ ਫ਼ੈਸਲਾਕੁਨ ਗੱਲਬਾਤ ਹੋਣ ਉਪਰੰਤ ਹੀ ਆੜ੍ਹਤੀ ਕਣਕ ਦੀ ਖਰੀਦ ਕਰਨਗੇ | ਇਸ ਮੌਕੇ ਆੜ੍ਹਤੀ ਅਸ਼ੋਕ ਚੇਚੀ, ਜਸਵੀਰ ਮੀਲੂ, ਗੁਰਵਿੰਦਰ ਸਿੰਘ ਮੱਲ੍ਹੀ ਆਦਿ ਹਾਜ਼ਰ ਸਨ |

ਜ਼ਿਲ੍ਹੇ 'ਚ ਕੋਰੋਨਾ ਦੇ 25 ਨਵੇਂ ਮਾਮਲੇ, ਇਕ ਮੌਤ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 48 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ ਬਲਾਕ ਸੱੁਜੋਂ ਦੇ 56 ਸਾਲਾ ਵਿਅਕਤੀ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ...

ਪੂਰੀ ਖ਼ਬਰ »

ਭਾਜਪਾ ਨੂੰ ਝਟਕਾ, ਭਵਨਾਲ ਦੀ ਪੰਚਾਇਤ ਕਾਂਗਰਸ 'ਚ ਸ਼ਾਮਿਲ

ਹਾਜੀਪੁਰ, 10 ਅਪ੍ਰੈਲ (ਜੋਗਿੰਦਰ ਸਿੰਘ)- ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦੋਂ ਪਾਰਟੀ ਦੇ ਮਿਹਨਤੀ ਵਰਕਰ ਮੌਜੂਦਾ ਸਰਪੰਚ ਭਵਨਾਲ ਬਲਬੀਰ ਸਿੰਘ, ਮੈਂਬਰ ਪੰਚਾਇਤ ਆਸ਼ਾ ਰਾਣੀ, ਸੰਜੋਗਤਾ ਰਾਣੀ, ਜਗਦੀਸ਼ ਰਾਜ, ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਕਾਜ਼ਮਪੁਰ ਦਾ ਸਨਮਾਨ

ਨਵਾਂਸ਼ਹਿਰ, 10 ਅਪ੍ਰੈਲ (ਹਰਵਿੰਦਰ ਸਿੰਘ)- ਦਿੱਲੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਮਲਾਵਰਾਂ ਦਾ ਮੁਕਾਬਲਾ ਕਰਨ ਤੇ ਦਿੱਲੀ ਪੁਲਿਸ ਦਾ ਤਸ਼ੱਦਦ ਝੱਲਣ ਵਾਲੇ ਭਾਈ ਰਣਜੀਤ ਸਿੰਘ ਕਾਜ਼ਮਪੁਰ ਦਾ ਅੱਜ ਨਵਾਂਸ਼ਹਿਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਈ ਰਣਜੀਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 608 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ...

ਪੂਰੀ ਖ਼ਬਰ »

ਕੋਵਿਡ-19 ਸਬੰਧੀ ਕੇਂਦਰੀ ਟੀਮ ਨੇ ਲੈਫ: ਜਨਰਲ ਬਿਕਰਮ ਸਿੰਘ ਸਿਵਲ ਹਸਪਤਾਲ ਬਲਾਚੌਰ ਦਾ ਕੀਤਾ ਦੌਰਾ

ਬਲਾਚੌਰ, 10 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਕੇਂਦਰ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਲਾਚੌਰ ਵਿਚ ਕੋਵਿਡ-19 ਦੀ ਸਥਿਤੀ ਦੀ ਮੁੜ ਸਮੀਖਿਆ ਕਰਨ ਲਈ ਪਿਛਲੇ ਦੋ ਮਹੀਨਿਆਂ 'ਚ ਇਹ ਤੀਜੀ ਵਾਰ ਹੈ, ਜਦੋਂ ਕੇਂਦਰੀ ਟੀਮ ਆਈ ਹੋਵੇ | ਕੇਂਦਰੀ ਟੀਮ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਜੇ.ਸੀ.ਬੀ. ਤੇ ਸਕੂਟਰੀ ਵਿਚਾਲੇ ਟੱਕਰ 'ਚ 1 ਦੀ ਮੌਤ

ਬਲਾਚੌਰ, 10 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਲੰਘੀ ਦੇਰ ਸ਼ਾਮ ਬਲਾਚੌਰ ਰੋਪੜ ਕੌਮੀ ਮਾਰਗ 'ਤੇ ਰਾਜਨ ਢਾਬੇ ਤੋਂ ਥੋੜ੍ਹਾ ਅੱਗੇ ਉਲਟ ਦਿਸ਼ਾ ਤੋਂ ਆ ਰਹੀ ਇਕ ਜੇ.ਸੀ.ਬੀ. ਅਤੇ ਸਹੀ ਦਿਸ਼ਾ ਤੋਂ ਆ ਰਹੀ ਸਕੂਟਰੀ ਦੀ ਟੱਕਰ ਵਿਚ ਇਕ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਐਲ.ਐਚ.ਵੀ. ਯੂਨੀਅਨ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਘੁਰਕੀ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਏ.ਐਨ.ਐਮ. ਅਤੇ ਐਲ.ਐਚ.ਵੀ. ਯੂਨੀਅਨਾਂ ਵਲੋਂ ਅੱਜ ਛੁੱਟੀਆਂ ਵਾਲੇ ਦਿਨ ਵੀ ਕੋਰੋਨਾ ਵਿਰੋਧੀ ਵੈਕਸੀਨ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਜਬਰਨ ਲਗਵਾਉਣ ਅਤੇ ਕੋਈ ਵੀ ਮਾਣ ਭੱਤਾ ਨਾ ...

ਪੂਰੀ ਖ਼ਬਰ »

5ਵੇਂ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਸਬੰਧੀ ਸਮਾਗਮ ਅੱਜ

ਭੱਦੀ, 10 ਅਪ੍ਰੈਲ (ਨਰੇਸ਼ ਧੌਲ)- ਇੰਟਰਨੈਸ਼ਨਲ ਜਥਾ ਗੁਰਸੂਰਾ ਖਾਲਸਾ ਗੱਤਕਾ ਗਰੁੱਪ ਬਲਾਚੌਰ ਵਲੋਂ ਜਿੱਥੇ ਪਹਿਲਾਂ ਵੀ ਇਲਾਕੇ ਦੇ ਵੱਖ-ਵੱਖ ਪਿੰਡਾਂ ਘਮੌਰ, ਬਛੌੜੀ, ਖੰਡੂਪੁਰ ਆਦਿ ਵਿਖੇ 5 ਤੋਂ 20 ਸਾਲ ਦੀ ਉਮਰ ਤੱਕ 'ਵਿਰਸਾ ਸੰਭਾਲ' ਤਹਿਤ ਸਿੱਖੀ ਪ੍ਰਚਾਰ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਪੰਜ ਤੀਰਥ ਲੜੋਆ ਵਿਖੇ ਵਿਸਾਖੀ ਜੋੜ ਮੇਲਾ ਅੱਜ ਤੋਂ

ਔੜ/ਝਿੰਗੜਾਂ, 10 ਅਪੈ੍ਰਲ (ਕੁਲਦੀਪ ਸਿੰਘ ਝਿੰਗੜ)- ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਲੜੋਆ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਵਿਸਾਖੀ ਜੋੜ ਮੇਲਾ 11 ਤੋਂ 13 ਅਪ੍ਰੈਲ ਨੂੰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਜੇ ਮੰਗੂਪੁਰ ਵਲੋਂ ਪਿੰਡ ਝੰਡੂਪੁਰ ਵਿਖੇ ਮੁਫ਼ਤ ਗੈਸ ਕੁਨੈਕਸ਼ਨਾਂ ਦੀ ਵੰਡ

ਪੋਜੇਵਾਲ ਸਰਾਂ, 10 ਅਪ੍ਰੈਲ (ਰਮਨ ਭਾਟੀਆ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸਰਪ੍ਰਸਤੀ ਹੇਠ ਹਲਕਾ ਬਲਾਚੌਰ ਦੇ ਪਿੰਡਾਂ ਅੰਦਰ ਮੁਫ਼ਤ ਗੈਸ ਕੁਨੈਕਸ਼ਨ ਵੰਡਣ ਦੀ ਕੀਤੀ ਗਈ ਸ਼ੁਰੂਆਤ ਤਹਿਤ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਪੁੱਤਰ ਤੇ ...

ਪੂਰੀ ਖ਼ਬਰ »

ਸ੍ਰੀ ਚਰਨ ਛੋਹ ਗੰਗਾ ਵਿਖੇ ਆਉਣ ਵਾਲੀ ਸੰਗਤ ਵਾਇਆ ਬਾਥੜੀ ਬਗੀਚੀ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚੇ -ਸੰਤ ਸਤਵਿੰਦਰ ਹੀਰਾ

ਸੜੋਆ, 10 ਅਪ੍ਰੈਲ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮਿ੍ਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੰਮਿ੍ਤ-ਧਾਰਾ ਪ੍ਰਗਟ ਦਿਵਸ ਨੂੰ ਸਮਰਪਿਤ ਮਿਤੀ 11 ਤੋਂ 15 ਅਪ੍ਰੈਲ ਤੱਕ ਹੋਣ ਵਾਲੇ 5 ਦਿਨਾਂ ਸਮਾਗਮਾਂ ...

ਪੂਰੀ ਖ਼ਬਰ »

ਬਿਨਾਂ ਮਾਪਿਆਂ ਤੋਂ ਇਕੱਲੇ ਰਹਿਣ ਵਾਲੀ ਮਨੀਸ਼ਾ ਦੀ ਦਾਸਤਾਨ

ਬੰਗਾ, 10 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਮਾਂ- ਬਾਪ ਔਲਾਦ ਦੀ ਛਾਇਆ ਹੁੰਦੇ ਹਨ ਜਿਨ੍ਹਾਂ ਨਾਲ ਹੱਡੀਂ ਬੀਤਦੀਆਂ ਹਨ ਇਹ ਉਹੀ ਜਾਣਦੇ ਹਨ ਜਿਨ੍ਹਾਂ ਦੀ ਮਾਂ ਵਿਛੜ ਜਾਂਦੀ ਹੈ ਉਨ੍ਹਾਂ ਨੂੰ ਪਤਾ ਹੈ ਮਾਂ ਦੀ ਕਦਰ ਤੇ ਜਿਨ੍ਹਾਂ ਦਾ ਪਿਓ ਵਿਛੋੜਾ ਦੇ ਜਾਂਦਾ ਹੈ ਉਹ ਜਾਣਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 10 ਅਪ੍ਰੈਲ (ਹਰਵਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਪੰਜਾਬ 'ਚ ਟਿਊਬਵੈੱਲ ਆਪ੍ਰੇਟਰਾਂ, ਇਲੈੱਕਟ੍ਰੀਸ਼ਨਾਂ ਦੀਆਂ ਅਸਾਮੀਆਂ ਪੂਰੀਆਂ ਕੀਤੀਆਂ ਜਾਣਗੀਆਂ- ਮਦਨ ਲਾਲ ਹਕਲਾ

ਬਲਾਚੌਰ, 10 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਇਲਾਕੇ ਦੇ ਸਿਆਸਤਦਾਨ ਚੌਧਰੀ ਮਦਨ ਲਾਲ ਹਕਲਾ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਵਿਸ਼ੇਸ਼ ਇਨਵਾਇਟੀ ਤੇ ਬੀੜ੍ਹ ਕਾਠਗੜ੍ਹ ਦੇ ਸਰਪੰਚ, ਜਿਨ੍ਹਾਂ ਨੂੰ ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 23, 27 ਤੇ 29 ਨੂੰ ਲੱਗੇਗਾ ਮੈਗਾ ਰੁਜ਼ਗਾਰ ਮੇਲਾ-ਰੁਪਿੰਦਰ ਕੌਰ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ' ਤਹਿਤ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿਚ ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਮੂਹ ਮੁਲਾਜ਼ਮਾਂ ਨੇ ਵਿਧਾਇਕ ਜ਼ਰੀਏ ਮੁੱਖ ਮੰਤਰੀ ਨੂੰ ਭੇਜਿਆ ਯਾਦ ਪੱਤਰ

ਬਲਾਚੌਰ, 10 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ਵਲੋਂ ਚੌਧਰੀ ...

ਪੂਰੀ ਖ਼ਬਰ »

ਬਵਾਸੀਰ ਦੀ ਰਸੌਲੀ ਦਾ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਹੋਇਆ ਸਫ਼ਲ ਅਪੇ੍ਰਸ਼ਨ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਲਹਿਰੀ ਸ਼ਾਹ ਮੰਦਰ ਰੋਡ ਰੋਪੜ ਤੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਜੋ ਪਹਿਲਾ ਹੀ ਆਪਣੇ ਆਯੁਰਵੈਦਿਕ ਇਲਾਜ ਕਰਕੇ ਪ੍ਰਸਿੱਧ ਹੈ | ਹਸਪਤਾਲ ਵਲੋਂ ਮਰੀਜ਼ ਦਾ ਬਿਨਾ ਟਾਂਕਿਆਂ ਤੋਂ ਬਵਾਸੀਰ ਦੀ ਖ਼ੂਨੀ ਰਸੋਲੀ ਦਾ ਸਫਲ ...

ਪੂਰੀ ਖ਼ਬਰ »

ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਐਪਾਂ ਸਬੰਧੀ ਗੂਗਲ ਮੀਟ ਰਾਹੀਂ ਦਿੱਤੀ ਟਰੇਨਿੰਗ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੀ ਗਈ ਗਰੁੜਾ ਐਪ, ਵੋਟਰ ਹੈਲਪ ਲਾਈਨ ਐਪ ਅਤੇ ਦਿਵਿਆਂਗ ਵਿਅਕਤੀਆਂ ਲਈ ਤਿਆਰ ਪੀ.ਡਬਲਿਊ.ਡੀ. ਐਪ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ: ਸ਼ੇਨਾ ਅਗਰਵਾਲ ਦੇ ...

ਪੂਰੀ ਖ਼ਬਰ »

ਮਾਤਾ ਭੁਵਨੇਸ਼ਵਰੀ ਮੰਦਰ 'ਚ ਅੱਜ ਕੀਤਾ ਜਾਵੇਗਾ ਟੀਕਾਕਰਨ

ਰਾਹੋਂ, 10 ਅਪ੍ਰੈਲ (ਬਲਬੀਰ ਸਿੰਘ ਰੂਬੀ)- ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਮਾਤਾ ਭੁਵਨੇਸ਼ਵਰੀ ਦੇਵੀ ਮੰਦਰ ਪ੍ਰਬੰਧਕਾਂ ਵਲੋਂ ਟੀਕੇ ਲਗਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 45 ਸਾਲ ਤੋਂ ਉੱਪਰ ਦੇ ਕੋਈ ਵੀ ਵਿਅਕਤੀ 11 ਅਪ੍ਰੈਲ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਲਗਾਏ ਬੂਟੇ

ਮੁਕੰਦਪੁਰ, 10 ਅਪ੍ਰੈਲ (ਦੇਸ ਰਾਜ ਬੰਗਾ) - ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ ਵਿਚ ਬੂਟੇ ਲਗਾਏ ਗਏ | ਇਸ ਮੌਕੇ ਮੁਖਤਿਆਰ ਰਾਏ (ਐੱਸ.ਪੀ.) ਪੰਜਾਬ ਪੁਲਿਸ ਨੇ ਮੁੱਖ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ 140 ਲੋਕਾਂ ਦੇ ਲਗਾਏ ਟੀਕੇ

ਪੋਜੇਵਾਲ ਸਰਾਂ, 10 ਅਪ੍ਰੈਲ (ਰਮਨ ਭਾਟੀਆ)- ਸਿਹਤ ਕੇਂਦਰ ਚੰਦਿਆਣੀ ਖੁਰਦ ਵਿਖੇ ਲਗਾਏ ਗਏ ਕੈਂਪ ਦੌਰਾਨ ਸਿਹਤ ਵਿਭਾਗ ਸੜੋਆ ਦੀ ਟੀਮ ਵਲੋਂ ਪਿੰਡ ਵਿਖੇ ਕੋਵਿਡ ਦੀ ਰੋਕਥਾਮ ਲਈ ਸਿਹਤ ਸੰਭਾਲ ਕਰਮਚਾਰੀਆਂ, ਫ਼ਰੰਟ ਲਾਈਨ ਵਰਕਰਾਂ ਸਮੇਤ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ...

ਪੂਰੀ ਖ਼ਬਰ »

ਸਹਿਕਾਰਤਾ ਦਾ ਮਾਣ ਪਰਮਿੰਦਰ ਕਲੇਰਾਂ ਜ਼ਿਲ੍ਹਾ ਪ੍ਰਧਾਨ ਚੁਣੇ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- 'ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ' ਦੀ ਚੋਣ ਸਰਵ ਸੰਮਤੀ ਨਾਲ ਦੀ ਨਵਾਂਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਨਵਾਂਸ਼ਹਿਰ ਵਿਖੇ ਹੋਈ ਜਿਸ ਵਿਚ ਸਰਵ ਸੰਮਤੀ ਨਾਲ ...

ਪੂਰੀ ਖ਼ਬਰ »

ਕਿਸਾਨੀ ਘੋਲ 'ਤੇ ਮੋਦੀ ਸਰਕਾਰ ਦੇ ਕਹਿਰ ਢਾਹੁਣ ਵਾਲੀ ਰਿਪੋਰਟ ਜਲਦੀ ਹੋ ਜਾਵੇਗੀ ਤਿਆਰ- ਜਮਹੂਰੀ ਅਧਿਕਾਰ ਸਭਾ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਇੱਥੇ ਮੀਟਿੰਗ ਹੋਈ ਜਿਸ ਵਿਚ ਮੌਜੂਦਾ ਕਿਸਾਨੀ ਘੋਲ ਤੇ ਇਸ ਸਬੰਧੀ ਮੋਦੀ ਸਰਕਾਰ ਵਲੋਂ ਅਪਣਾਏ ਗਏ ਰਵੱਈਏ ਤੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ 12 ਦਾ ਧਰਨਾ ਰੱਦ ਕਰਨ ਦਾ ਫ਼ੈਸਲਾ-ਬਚਿੱਤਰ ਸਿੰਘ

ਉੜਾਪੜ/ਲਸਾੜਾ, 10 ਅਪ੍ਰੈਲ (ਲਖਵੀਰ ਸਿੰਘ ਖੁੁਰਦ)- ਗੰਨਾ ਮਿੱਲ ਨਵਾਂਸ਼ਹਿਰ ਵੱਲ ਕਿਸਾਨਾਂ ਦੇ ਪਿਛਲੇ ਦੋ ਸਾਲ ਦੇ ਪਏ ਗੰਨੇ ਦੀ ਫ਼ਸਲ ਦੀ ਬਕਾਇਆ ਪਈ ਰਾਸ਼ੀ ਨਾ ਦੇਣ ਲਈ ਕਿਸਾਨਾਂ ਵਲੋਂ 12 ਤਰੀਕ ਨੂੰ ਨਵਾਂਸ਼ਹਿਰ ਵਿਖੇ ਦਿੱਤੇ ਗਏ ਧਰਨੇ ਦੇ ਸੱਦੇ 'ਤੇ ਉੜਾਪੜ ਵਿਖੇ ...

ਪੂਰੀ ਖ਼ਬਰ »

ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਐਪਾਂ ਸਬੰਧੀ ਗੂਗਲ ਮੀਟ ਰਾਹੀਂ ਦਿੱਤੀ ਟਰੇਨਿੰਗ

ਨਵਾਂਸ਼ਹਿਰ, 10 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੀ ਗਈ ਗਰੁੜਾ ਐਪ, ਵੋਟਰ ਹੈਲਪ ਲਾਈਨ ਐਪ ਅਤੇ ਦਿਵਿਆਂਗ ਵਿਅਕਤੀਆਂ ਲਈ ਤਿਆਰ ਪੀ.ਡਬਲਿਊ.ਡੀ. ਐਪ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ: ਸ਼ੇਨਾ ਅਗਰਵਾਲ ਦੇ ...

ਪੂਰੀ ਖ਼ਬਰ »

ਟੀਕੇ ਨਾਲ ਜਿੱਤਾਂਗੇ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ- ਡਾ: ਗੀਤਾਂਜਲੀ ਸਿੰਘ

ਜਾਡਲਾ, 10 ਅਪ੍ਰੈਲ (ਬਲਦੇਵ ਸਿੰਘ ਬੱਲੀ)- ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ ਨੇ ਅੱਜ ਮਿੰਨੀ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਗਰਾਨੀ ਕੀਤੀ | ਇਸ ਮੌਕੇ ਡਾ: ਗੀਤਾਂਜਲੀ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪੀਰਾਂ ਦੇ ਅਸਥਾਨ ਪੱਲੀ ਝਿੱਕੀ ਵਿਖੇ ਸਾਲਾਨਾ ਭੰਡਾਰਾ

ਪੱਲੀ ਝਿੱਕੀ, 10 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਪੀਰਾਂ ਦੇ ਅਸਥਾਨ ਪੱਲੀ ਝਿੱਕੀ ਵਿਖੇ ਸਵ. ਮਹਿੰਦਰ ਸਿੰਘ ਦੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭੰਡਾਰਾ ਕਰਵਾਇਆ ਗਿਆ | ਸਵੇਰ ਦੇ ਟਾਈਮ ਝੰਡੇ ਦੀ ਰਸਮ ਅਦਾ ਕੀਤੀ ਗਈ | ਉਪਰੰਤ ਬਾਬਾ ਦਰਸ਼ਨ ਸਿੰਘ, ਬਾਬਾ ...

ਪੂਰੀ ਖ਼ਬਰ »

ਪੋਜੇਵਾਲ ਤੋਂ ਦਾਖਲਾ ਪ੍ਰਚਾਰ ਵੈਨ ਨੂੰ ਬੀ.ਐਨ.ਓ. ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੋਜੇਵਾਲ ਸਰਾਂ, 10 ਅਪੈ੍ਰਲ (ਨਵਾਂਗਰਾਈਾ)- ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਵਿਚ ਸਰਕਾਰੀ ਸਕੂਲਾਂ ਵਿਚ ਨਵੇਂ ਦਾਖਲੇ ਕਰਾਉਣ ਲਈ ਦਾਖਲਾ ਪ੍ਰਚਾਰ ਵੈਨ ਨੂੰ ਬਲਾਕ ਨੋਡਲ ਅਫਸਰ ਕਮ ਪਿ੍ੰਸੀਪਲ ਮਾਲੇਵਾਲ ਵਿਜੇ ਕੁਮਾਰ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਪਿਛਲੇ ਚਾਰ ਸਾਲ ਦਾ ਰਿਪੋਰਟ ਕਾਰਡ ਮੰਗ ਰਹੇ ਨੇ ਲੋਕ- ਵਿਧਾਇਕ ਸੁੱਖੀ

ਉੜਾਪੜ/ਲਸਾੜਾ, 10 ਅਪ੍ਰੈਲ (ਲਖਵੀਰ ਸਿੰਘ ਖੁਰਦ) - ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ 4 ਸਾਲ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਮੰਗ ਰਹੇ ਹਨ | ਕੈਪਟਨ ਦੇ ਕਾਰਜਕਾਲ ਦੌਰਾਨ ਨਾ ਤਾਂ ਨਸ਼ਿਆਂ 'ਤੇ ਰੋਕਥਾਮ ਲਗੀ, ਨਾ ਬੇਰੁਜ਼ਗਾਰਾਂ ਨੂੰ ਨੌਕਰੀਆਂ ...

ਪੂਰੀ ਖ਼ਬਰ »

ਅਟਵਾਲ ਜਠੇਰਿਆਂ ਦੇ ਅਸਥਾਨ 'ਤੇ ਧਾਰਮਿਕ ਸਮਾਗਮ

ਸੰਧਵਾਂ, 10 ਅਪ੍ਰੈਲ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਅਟਵਾਲ ਜਠੇਰਿਆਂ ਦੇ ਅਸਥਾਨ 'ਤੇ ਮੁੱਖ ਸੇਵਾਦਾਰ ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ ਦੀ ਅਗਵਾਈ 'ਚ ਸਮੂਹ ਅਟਵਾਲ ਭਾਈਚਾਰੇ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਬੀਕਾ ਵਿਖੇ ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਆਰੰਭ

ਮੁਕੰਦਪੁਰ, 10 ਅਪ੍ਰੈਲ (ਦੇਸ ਰਾਜ ਬੰਗਾ) - ਫੁੱਟਬਾਲ ਕਲੱਬ ਬੀਕਾ ਵਲੋਂ ਸਾਲਾਨਾ ਤਿੰਨ ਦਿਨਾ ਫੁੱਟਬਾਲ ਟੂਰਨਾਮੈਂਟ ਪਿੰਡ ਬੀਕਾ ਦੇ ਖੇਡ ਮੈਦਾਨ ਵਿਚ ਅਰੰਭ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਮੈਡਮ ਰਛਪਾਲ ਕੌਰ ਬੀਕਾ ਨੇ ਕੀਤਾ | ਮੈਚਾਂ ਵਿਚੋਂ ਪਿੰਡ ਬੀਕਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX