ਤਾਜਾ ਖ਼ਬਰਾਂ


ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  32 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  35 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  38 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  58 minutes ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 2 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  1 minute ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  1 minute ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  1 minute ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 6 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫਾਜ਼ਿਲਕਾ / ਅਬੋਹਰ

ਮੁੱਖ ਮੰਤਰੀ ਨੇ ਵਰਚੂਅਲ ਸਮਾਗਮ ਰਾਹੀਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਰਚੂਅਲ ਸਮਾਗਮ ਰਾਹੀਂ ਹਾੜੀ ਸੀਜ਼ਨ 2021 ਦੀ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ਼ਰੀਦ ਕੀਤਾ ਜਾਵੇਗਾ ਅਤੇ ਇਸ ਸਾਰੀ ਪ੍ਰਕਿਰਿਆ 'ਚ ਆੜ੍ਹਤੀਆਂ ਦੀ ਅਹਿਮ ਭੂਮਿਕਾ ਬਣੀ ਰਹੇਗੀ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਣਕ ਦੀ ਅਦਾਇਗੀ 48 ਘੰਟੇ 'ਚ ਕਰਨ ਦੇ ਨਾਲ-ਨਾਲ ਆੜ੍ਹਤੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰਦਿਆਂ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸਭ ਤੋਂ ਵਧੀਆ ਹੈ ਜਿਸ ਨੂੰ ਕੇਂਦਰ ਸਰਕਾਰ ਖ਼ਰਾਬ ਕਰਨ ਲਈ ਗ਼ਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਣ ਲਈ ਮਜਬੂਰ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਿਸਾਨਾਂ ਤੇ ਆੜ੍ਹਤੀਆਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੇ ਰੁਜ਼ਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ | ਓਧਰ ਜ਼ਿਲ੍ਹਾ ਸਦਰ ਮੁਕਾਮ ਤੋਂ ਇਸ ਵਰਚੂਅਲ ਸਮਾਗਮ 'ਚ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਚੇਅਰਮੈਨ ਹਾਊਸਫੈੱਡ ਪੰਜਾਬ ਸੁਖਵੰਤ ਸਿੰਘ ਬਰਾੜ, ਡੀ. ਐਫ. ਐਸ. ਸੀ. ਗੁਰਪ੍ਰੀਤ ਸਿੰਘ ਕੰਗ ਨੇ ਸ਼ਿਰਕਤ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹਨ ਹਾਲਾਂਕਿ ਜ਼ਿਲ੍ਹੇ 'ਚ ਕਣਕ ਦੀ ਫ਼ਸਲ ਥੋੜੀ ਪਿਛੇਤੀ ਹੋਣ ਕਾਰਨ ਅਗਲੇ ਹਫ਼ਤੇ ਤੱਕ ਆਵਕ ਦੇ ਜ਼ੋਰ ਫੜਨ ਦੀ ਆਸ ਹੈ | ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਦੂਜੇ ਰਾਜਾਂ ਤੋਂ ਨਾਜਾਇਜ਼ ਤਰੀਕੇ ਨਾਲ ਕਣਕ ਲਿਆ ਕੇ ਪੰਜਾਬ 'ਚ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਜੋ ਕੋਈ ਵੀ ਅਜਿਹਾ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ |
ਦਾਣਾ ਮੰਡੀ ਘੁਬਾਇਆ 'ਚ ਕਣਕ ਦੀ ਆਮਦ ਸ਼ੁਰੂ ਪਰ ਮੰਡੀ ਦੇ ਪ੍ਰਬੰਧ ਸਵਾਲਾਂ ਦੇ ਘੇਰੇ 'ਚ
ਮੰਡੀ ਘੁਬਾਇਆ, (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਂਨ ਪੈਂਦੇ ਫੋਕਲ ਪੁਆਇੰਟ ਮੰਡੀ ਘੁਬਾਇਆ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਕੈਪਟਨ ਸਰਕਾਰ ਵਲੋਂ ਕੀਤੇ ਜਾਣ ਵਾਲੇ ਮੰਡੀ ਪ੍ਰਬੰਧ ਸਵਾਲਾਂ ਦੇ ਘੇਰੇ 'ਚ ਹਨ ਕਿਉਂਕਿ ਮੰਡੀ 'ਚ ਮਰਦਾਂ ਲਈ ਪੇਸ਼ਾਬ ਘਰ ਤਾਂ ਬਣੇ ਹੋਏ ਹਨ ਪਰ ਉਨ੍ਹਾਂ ਦੀ ਸਫ਼ਾਈ ਨਾ ਹੋਣ ਕਰ ਕੇ ਕੋਈ ਵੀ ਉਨ੍ਹਾਂ ਦੀ ਵਰਤੋਂ ਨਹੀਂ ਕਰਦਾ ਤੇ ਔਰਤਾਂ ਲਈ ਪਖਾਨਿਆਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਕਿਉਂਕਿ ਮੰਡੀ 'ਚ ਕਾਫ਼ੀ ਔਰਤਾਂ ਕੰਮ ਕਰਨ ਲਈ ਆਉਂਦੀਆਂ ਹਨ ਜਿਨ੍ਹਾਂ ਨੂੰ ਖੁੱਲ੍ਹੇ 'ਚ ਹੀ ਜਾਣਾ ਪੈਂਦਾਂ ਹੈ ਪਰ ਹਰ ਵਾਰ ਪ੍ਰਸ਼ਾਸਨ ਦੇ ਧਿਆਨ 'ਚ ਲਿਆਉਣ ਦੇ ਬਾਵਜੂਦ ਵੀ ਮੰਡੀ ਬੋਰਡ ਵਲੋਂ ਇਨ੍ਹਾਂ ਮੁਸ਼ਕਿਲਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਅਤੇ ਇਸ ਦੇ ਨਾਲ ਹੀ ਮੰਡੀ 'ਚ ਥਾਂ ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਜੋਕਿ ਮੰਡੀ 'ਚ ਸੁੱਟੀ ਫ਼ਸਲ ਨੂੰ ਖ਼ਰਾਬ ਕਰਨਗੇ | ਦੱਸਣਯੋਗ ਕਿ ਕੋਰੋਨਾ ਦੀ ਮਹਾਂਮਾਰੀ ਨੂੰ ਦੇਖਦਿਆਂ ਸਰਕਾਰ ਵਲੋਂ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਹਰੇਕ ਮੰਡੀ ਨੂੰ ਸੈਨੀਟਾਈਜ ਕੋਰੋਨਾ ਹੈ ਪਰ ਸਰਕਾਰ ਦੇ ਨਿਰਦੇਸ਼ਾਂ ਨੂੰ ਛਿੱਕੇ ਟੰਗ ਕੇ ਤੇ ਕਿਸਾਨਾਂ ਦੀ ਸਿਹਤ ਨਾਲ ਖਿਲਵਾੜ ਕਰਦਿਆਂ ਮੰਡੀ ਬੋਰਡ ਵਲੋਂ ਮੰਡੀ ਨੂੰ ਸੈਨੀਟਾਈਜ਼ ਨਹੀਂ ਕਰਵਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਜਗਰੂਪ ਸਿੰਘ ਨੇ ਕਿਹਾ ਸਾਡੇ ਵਲੋਂ ਲਗਪਗ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਤੁਸੀਂ ਮੇਰੇ ਧਿਆਨ 'ਚ ਲਿਆਂਦਾ ਹੈ ਮੈਂ ਇਸ ਦੀ ਹੁਣੇ ਜਾਂਚ ਕਰਵਾਉਂਦਾ ਹਾਂ ਤੇ ਕਿਸੇ ਤਰ੍ਹਾਂ ਦੀ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਜਲਦੀ ਹੀ ਇਕ ਮਰਦਾਂ ਤੇ ਇਕ ਔਰਤਾਂ ਲਈ ਆਰਜ਼ੀ ਬਾਥਰੂਮ ਪਹੁੰਚਾਂ ਦਿੱਤੇ ਜਾਣਗੇ | ਇਸ ਸਬੰਧੀ ਐਸ. ਡੀ. ਐਮ. ਸੂਬਾ ਸਿੰਘ ਨੇ ਕਿਹਾ ਕਿ 5 ਦਿਨ ਪਹਿਲਾ ਸੈਕਟਰੀ ਮਾਰਕੀਟ ਕਮੇਟੀ ਨੂੰ ਪ੍ਰਬੰਧਾਂ ਦੀਆਂ ਕਮੀਆਂ ਨੂੰ ਪੂਰਾ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਸਨ | ਜੇਕਰ ਫਿਰ ਵੀ ਕੋਈ ਕਮੀ ਹੈ ਤਾਂ ਮੈ ਖ਼ੁਦ ਇਸ ਦੀ ਜਾਂਚ ਕਰਵਾ ਲੈਂਦਾ ਹਾਂ | ਉਕਤ ਸਮੱਸਿਆ ਸਬੰਧੀ ਮੰਡੀ ਸੁਪਰਵਾਈਜ਼ਰ ਗਗਨ ਕੁਮਾਰ ਨੇ ਕਿਹਾ ਕਿ ਸਾਡੇ ਵਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਮੰਡੀ ਨੂੰ ਸੈਨੀਟਾਈਜ਼ ਵੀ ਕਰਵਾ ਦਿੱਤਾ ਗਿਆ ਹੈ ਪਰ ਜਦੋਂ ਪੁੱਛਿਆ ਗਿਆ ਕਿ ਕਿਸ ਦਿਨ ਕਰਵਾਇਆ ਗਿਆ ਹੈ ਤਾਂ ਪੱਲਾ ਝਾੜਦੇ ਨਜ਼ਰ ਆਏ ਤੇ ਕਹਿਣ ਲੱਗੇ ਕਿ ਠੇਕੇਦਾਰ ਨੂੰ ਪੁੱਛ ਕੇ ਦੱਸਦਾ ਹਾਂ |
ਆੜ੍ਹਤੀਆਂ ਵਲੋਂ ਕਣਕ ਦੀ ਸਿੱਧੀ ਅਦਾਇਗੀ ਦਾ ਵਿਰੋਧ, ਮੰਡੀ 'ਚ ਅਣਮਿਥੇ ਸਮੇਂ ਲਈ ਹੜਤਾਲ
ਮੰਡੀ ਲਾਧੂਕਾ, (ਰਾਕੇਸ਼ ਛਾਬੜਾ)-ਕਣਕ ਦੀ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ 'ਚ ਸਿੱਧੀ ਅਦਾਇਗੀ ਦਾ ਮੰਡੀ ਦੇ ਆੜ੍ਹਤੀਆਂ ਨੇ ਸਖ਼ਤ ਵਿਰੋਧ ਕੀਤਾ ਹੈ, ਇਸ ਵਿਰੋਧ ਦੇ ਚੱਲਦਿਆਂ ਆੜ੍ਹਤੀਆਂ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਹੈ | ਮੰਡੀ ਦੀ ਆੜ੍ਹਤੀਆਂ ਯੂਨੀਅਨ ਦੇ ਪ੍ਰਧਾਨ ਅਮਨੀਸ਼ ਮਹਿਤਾ ਨੇ ਕਿਹਾ ਹੈ ਕੇਂਦਰ ਸਰਕਾਰ ਆੜ੍ਹਤੀਆਂ ਤੇ ਕਿਸਾਨਾਂ ਦੇ ਰਿਸ਼ਤੇ ਨੂੰ ਤਾਰ ਤਾਰ ਕਰਨਾ ਚਾਹੰੁਦੀ ਹੈ | ਜਿਸ ਦੇ ਚੱਲਦੇ ਆਏ ਦਿਨ ਨਵੀਆਂ ਨਵੀਆਂ ਸਕੀਮਾਂ ਲਾਈਆਂ ਜਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਕਿਸਾਨ ਤੇ ਆੜ੍ਹਤੀ ਮੰਡੀਆਂ 'ਚ ਖ਼ੱਜਲ-ਖ਼ੁਆਰ ਹੋ ਰਹੇ ਹਨ | ਜਿਸ ਨੂੰ ਮੁੱਖ ਰੱਖਦੇ ਹੋਏ ਆੜ੍ਹਤੀਆਂ ਯੂਨੀਅਨ ਵਲੋਂ ਅਣਮਿਥੇ ਸਮੇਂ ਦੇ ਲਈ ਹੜਤਾਲ ਕਰ ਕੇ ਮੰਡੀਆਂ ਦਾ ਕੰਮ ਕਾਜ ਠੱਪ ਰੱਖਿਆ ਗਿਆ ਹੈ | ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਫ਼ਸਲ ਮੇਰਾ ਬਿਉਰਾ ਤਹਿਤ 75 ਫ਼ੀਸਦੀ ਤੋਂ ਵੱਧ ਕਿਸਾਨਾਂ ਨੇ ਆਪਣੀ ਫ਼ਸਲ ਦਾ ਭੁਗਤਾਨ ਆੜ੍ਹਤੀਏ ਰਾਹੀਂ ਕੀਤੇ ਜਾਣ ਦੀ ਗੱਲ ਕਹੀ ਹੈ ਪਰ ਕੇਂਦਰ ਸਰਕਾਰ ਕਣਕ ਦੀ ਫ਼ਸਲ ਦਾ ਭੁਗਤਾਨ ਸਿੱਧੇ ਕਿਸਾਨ ਦੇ ਖਾਤੇ 'ਚ ਕਰਨ ਲਈ ਬਜ਼ਿੱਦ ਹੈ | ਉਨ੍ਹਾਂ ਨੇ ਕਿਹਾ ਹੈ ਜੇਕਰ ਕੇਂਦਰ ਸਰਕਾਰ ਕਣਕ ਦੀ ਫ਼ਸਲ ਦਾ ਸਿੱਧਾ ਭੁਗਤਾਨ ਕਿਸਾਨਾਂ ਦੇ ਖਾਤਿਆਂ 'ਚ ਕਰਦਾ ਹੈ ਤਾਂ ਕਣਕ ਦੀ ਤੁਲਾਈ, ਲੋਡਿੰਗ, ਸਫ਼ਾਈ ਆਦਿ ਖਰਚਾ ਕੌਣ ਦੇਵੇਗਾ | ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਆੜ੍ਹਤੀ ਕਿਸਾਨ ਤੋਂ ਇਹ ਸਾਰੇ ਖ਼ਰਚ ਕੱਟ ਲਿਆ ਕਰਦਾ ਸੀ ਪਰ ਹੁਣ ਭੰਬਲਭੂਸੇ ਵਾਲੀ ਸਥਿਤੀ ਬਣਦੀ ਜਾਪ ਰਹੀ ਹੈ | ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਫ਼ਸਲ ਦਾ ਭੁਗਤਾਨ ਪਹਿਲਾਂ ਵਾਂਗ ਆੜ੍ਹਤੀਆਂ ਦੀ ਮਾਰਫ਼ਤ ਕੀਤਾ ਜਾਵੇ | ਇਸ ਮੌਕੇ ਅਵਿਨਾਸ਼ ਕਮਰਾ, ਫ਼ਕੀਰ ਚੰਦ ਨੰਬਰਦਾਰ, ਨਾਨਕ ਚੰਦ ਕੁੱਕੜ, ਸੁਰਿੰਦਰ ਕਮਰਾ, ਡਾ: ਰਮੇਸ਼ ਮਨਚੰਦਾ, ਬੌਬੀ ਛਾਬੜਾ, ਸੁਰਿੰਦਰ ਛਾਬੜਾ ਸੋਨੂੰ, ਵੈਦ ਪ੍ਰਕਾਸ਼ ਜੁਲਾਹਾ, ਮੁਨੀਸ਼ ਵਢੇਰਾ, ਸੁਨੀਲ ਬਜਾਜ ਸੋਨੂੰ, ਵਿਜੈ ਵਰਮਾ, ਅਵਿਨਾਸ਼ ਕੰਬੋਜ ਕਾਲਾ, ਪਵਨ ਵਾਟਸ ਸੋਭਾ, ਟੀਟੂ ਅਸੀਜਾ,ਰਾਮ ਕ੍ਰਿਸ਼ਨ ਡੂਮੜਾ, ਲਾਲ ਚੰਦ ਗੋਲਡਨ, ਰਾਮ ਲਾਲ ਜੁਲਾਹਾ, ਸੰਦੀਪ ਛਾਬੜਾ, ਗੋਲਡੀ ਛਾਬੜਾ ਤੇ ਸੁਰਜੀਤ ਸਿੰਘ ਆਦਿ ਹਾਜ਼ਰ ਸਨ |
ਅਨਾਜ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ
ਜਲਾਲਾਬਾਦ, (ਕਰਨ ਚੁਚਰਾ)-ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਵਿਰੋਧ 'ਚ ਆੜ੍ਹਤੀਆਂ ਵਲੋਂ ਦਿੱਤਾ ਗਿਆ ਹੜਤਾਲ ਦਾ ਸੱਦਾ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਵਾਪਸ ਲੈ ਲਿਆ ਗਿਆ ਤੇ ਦੂਜੇ ਪਾਸੇ ਹੁਣ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਸਰਕਾਰੀ ਹੁਕਮਾਂ ਮੁਤਾਬਿਕ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੇ ਜਾਣ ਦਾ ਨਿਰਦੇਸ਼ ਹੈ | ਹਾਲਾਂਕਿ ਫ਼ਸਲ 'ਚ ਨਮੀ ਹੋਣ ਕਾਰਨ ਕਣਕ ਦੀ ਖ਼ਰੀਦ ਸੋਮਵਾਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ | ਇਸ ਸਬੰਧੀ ਮਾਰਕੀਟ ਕਮੇਟੀ ਸਕੱਤਰ ਬਲਜਿੰਦਰ ਸਿੰਘ ਦਾ ਕਹਿਣਾ ਹੈ ਕਿ ਜਲਾਲਾਬਾਦ ਦੀ ਅਨਾਜ ਮੰਡੀ ਸਮੇਤ 14 ਫੋਕਲ ਪੁਆਇੰਟਾਂ ਖ਼ਰੀਦ ਹੋਵੇਗੀ ਤੇ ਇਸ ਤੋਂ ਇਲਾਵਾ ਕੋਵਿਡ-19 ਨੂੰ ਧਿਆਨ 'ਚ ਰੱਖਦਿਆਂ 8 ਸ਼ੈਲਰਾਂ ਤੇ ਆਰਜ਼ੀ ਕੇਂਦਰ ਬਣਾਏ ਗਏ ਹਨ ਜਿਥੇ ਕਣਕ ਦੀ ਫ਼ਸਲ ਸੁੱਟੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ 5 ਏਜੰਸੀਆਂ ਪਨਸਪ, ਵੇਅਰ ਹਾਊਸ, ਮਾਰਕਫੈੱਡ, ਪਨਗ੍ਰੇਨ ਤੇ ਐਫ. ਸੀ. ਆਈ. ਵਲੋਂ ਕਣਕ ਦੀ ਖ਼ਰੀਦ 1975 ਰੁਪਏ ਪ੍ਰਤੀ ਕਇੰਟਲ ਦੇ ਹਿਸਾਬ ਨਾਲ ਕੀਤੀ ਜਾਣੀ ਹੈ | ਉਨ੍ਹਾਂ ਦੱਸਿਆ ਕਿ ਫ਼ਸਲ ਸੁੱਟਣ ਲਈ ਕਿਸਾਨਾਂ ਵਾਸਤੇ ਬਾਕਸ ਬਣਾਏ ਗਏ ਹਨ ਤੇ ਮੰਡੀ 'ਚ ਕੰਮ ਕਰਦੇ ਕਿਸਾਨਾਂ, ਲੇਬਰ ਸਮੇਤ ਮੰਡੀ 'ਚ ਹਰੇਕ ਕੰਮਕਾਜੀ ਲਈ ਮਾਸਕ ਦੀ ਵਰਤੋ ਜ਼ਰੂਰੀ ਹੈ | ਇਸ ਤੋਂ ਇਲਾਵਾ ਆੜ੍ਹਤੀਆਂ ਵਲੋਂ ਟੋਕਨ ਦਿੱਤੇ ਜਾਣਗੇ ਤੇ ਉਸ ਮੁਤਾਬਿਕ ਹੀ ਕਿਸਾਨ ਮੰਡੀਆਂ 'ਚ ਫ਼ਸਲ ਲਿਆਉਣਗੇ |

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮੰਡੀ ਲਾਧੂਕਾ, 10 ਅਪ੍ਰੈਲ (ਰਾਕੇਸ਼ ਛਾਬੜਾ)-ਆਪਣੀਆਂ ਮੰਗਾਂ ਮਨਵਾਉਣ ਲਈ ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਮੰਡੀ ਦੇ ਵਿਸ਼ਵਕਰਮਾ ਬਾਜ਼ਾਰ 'ਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ | ਯੂਨੀਅਨ ਦੀ ਆਗੂ ਰਾਜ ਰਾਣੀ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਅਬੋਹਰ ਵਿਖੇ ਬਣ ਰਹੇ ਸਰਕਾਰੀ ਕਾਲਜ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਇਥੇ ਬਣ ਰਹੇ ਸਰਕਾਰੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਚੌਧਰੀ ਸੰਦੀਪ ਜਾਖੜ ਨੇ ਕਿਹਾ ਕਿ ਇਲਾਕੇ 'ਚ ਬਣ ਰਿਹਾ ਇਹ ਸਰਕਾਰੀ ਕਾਲਜ ਵਿਦਿਆਰਥੀਆਂ ਲਈ ਵਰਦਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਗੰਗਾਨਗਰ ਰੋਡ 'ਤੇ ਅੱਜ ਦੁਪਹਿਰ ਇਕ ਟਰੈਕਟਰ-ਟਰਾਲੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ | ਮਿ੍ਤਕ ਮਲੋਟ ਦਾ ਰਹਿਣ ਵਾਲਾ ਸੀ | ਥਾਣਾ ਸਿਟੀ-2 ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਰਕਾਰੀ ...

ਪੂਰੀ ਖ਼ਬਰ »

ਮਾਪਿਆਂ ਦੇ ਇਕਲੌਤੇ ਪੁੱਤਰ ਨੇ ਘਰ ਅੰਦਰ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਮੰਡੀ ਰੋੜਾਂਵਾਲੀ, 10 ਅਪ੍ਰੈਲ (ਮਨਜੀਤ ਸਿੰਘ ਬਰਾੜ)-ਇਥੋਂ ਨਾਲ ਲੱਗਦੇ ਪਿੰਡ ਹਲੀਮ ਵਾਲਾ 'ਚ ਮਾਪਿਆਂ ਦੇ ਇਕਲੌਤੇ ਨੌਜਵਾਨ ਲੜਕੇ ਵਲੋਂ ਦੁਪਹਿਰ ਸਮੇਂ ਘਰ ਅੰਦਰ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਫ਼ਾਜ਼ਿਲਕਾ ਨੂੰ ਮਿਲਿਆ ਓ. ਡੀ. ਐਡ ਪਲਸ ਪਲਸ ਦਾ ਦਰਜਾ

ਫ਼ਾਜ਼ਿਲਕਾ, 10 ਅਪੈ੍ਰਲ (ਅਮਰਜੀਤ ਸ਼ਰਮਾ)-ਭਾਰਤ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਅਧੀਨ ਕਰਵਾਏ ਸਰਵੇ 'ਚ ਨਗਰ ਕੌਂਸਲ ਫ਼ਾਜ਼ਿਲਕਾ ਨੂੰ ਭਾਰਤ ਸਰਕਾਰ ਵਲੋਂ ਓ. ਡੀ. ਐਫ. ਪਲਸ ਪਲਸ (ਓਪਨ ਡੇਫਿਕੇਸ਼ਨ ਫ਼ਰੀ) ਦਾ ਸਰਟੀਫਿਕੇਟ ਦਿੱਤਾ ਗਿਆ | ਨਗਰ ਕੌਂਸਲ ਫ਼ਾਜ਼ਿਲਕਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜਲਾਲਾਬਾਦ, 10 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਸਵਾ 9 ਬੋਤਲ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਮਰਜੀਤ ਸਿੰਘ ਵਾਸੀ ਚੱਕ ...

ਪੂਰੀ ਖ਼ਬਰ »

ਖੰਭੇ ਤੋਂ ਡਿੱਗਣ ਕਾਰਨ ਬਿਜਲੀ ਮੁਲਾਜ਼ਮ ਜ਼ਖ਼ਮੀ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਨਵੀਂ ਨਿਵਾਸੀ ਤੇ ਬਿਜਲੀ ਬੋਰਡ ਵਿਚ ਠੇਕੇ 'ਤੇ ਕੰਮ ਕਰਨ ਵਾਲਾ ਮੁਲਾਜ਼ਮ ਸਿਟੀ-2 ਦੇ ਬਾਹਰ ਖੰਭੇ 'ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਉਹ ਡਿਗ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ...

ਪੂਰੀ ਖ਼ਬਰ »

ਸੁਖਬੀਰ ਨੇ ਸੁਰਜੀਤ ਸਿੰਘ ਜੀਤ ਦੀ ਕੀਤੀ ਹੌਸਲਾ ਅਫਜ਼ਾਈ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਾਏ ਸਿੱਖ ਬਿਰਾਦਰੀ ਦੀ ਮੀਟਿੰਗ ਸੱਦੀ ਗਈ ਸੀ ਜਿਸ 'ਚ ਅਕਾਲੀ ਆਗੂ ਸੁਰਜੀਤ ਸਿੰਘ ਜੀਤ ਦੀ ਪਾਰਟੀ 'ਚ ਵਧੀਆ ਕਾਰਗੁਜ਼ਾਰੀ ਲਈ ਹੌਸਲਾ ਅਫਜਾਈ ਕੀਤੀ ਗਈ | ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 738 ਕੇਸਾਂ ਦਾ ਨਿਪਟਾਰਾ

ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ, ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਸ੍ਰੀ ਤਰਸੇਮ ਮੰਗਲਾ ਦੀ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਪਤਨੀ ਸਮੇਤ ਖ਼ੁਦ ਦੀਵਾਰਾਂ ਨੂੰ ਰੰਗ ਕਰਕੇ ਸ਼ਹਿਰ ਵਾਸੀਆਂ ਸਫ਼ਾਈ ਲਈ ਕੀਤਾ ਪ੍ਰੇਰਿਤ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਸਫ਼ਾਈ ਸਬੰਧੀ ਕੀਤੇ ਸਰਵੇਖਣ 'ਚ ਅਬੋਹਰ ਨੂੰ ਸਭ ਤੋਂ ਗੰਦੇ ਸ਼ਹਿਰਾਂ 'ਚੋਂ ਤੀਜਾ ਸਥਾਨ ਮਿਲਣ ਤੋਂ ਬਾਅਦ ਇਥੇ ਵੱਖ-ਵੱਖ ਸੰਗਠਨਾਂ ਵਲੋਂ ਆਪਣੇ ਪੱਧਰ 'ਤੇ ਸ਼ਹਿਰ ਨੂੰ ਸਾਫ਼ ਰੱਖਣ ਦੇ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਨਵੇਂ ਬਣੇ ਮੇਅਰ ਵਿਮਲ ਠਠਈ ਦਾ ਸਨਮਾਨ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਿੱਖਿਆ ਦੇ ਸੰਤ ਸਵਾਮੀ ਕੇਸ਼ਵਾਨੰਦ ਸਾਹਿਤਿਆ ਸਦਨ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚੌਧਰੀ ਸੂਰਿਆ ਕਾਂਤ ਰਿਣਵਾ ਦੀ ਅਗਵਾਈ ਹੇਠ ਠਠਈ ਨਿਵਾਸ 'ਤੇ ਪੁੱਜ ਕੇ ਸਦਨ ਦੇ ਮੈਂਬਰਾਂ ਨੇ ਨਗਰ ਨਿਗਮ ਅਬੋਹਰ ਦੇ ਪਹਿਲੇ ਬਣੇ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦੀਆਂ ਚੋਣਾਂ 'ਚ ਦਵਿੰਦਰ ਸਚਦੇਵਾ ਰਹੇ ਜੇਤੂ

ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਆੜ੍ਹਤੀਆ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ 'ਚ ਸਾਬਕਾ ਨਗਰ ਕੌਂਸਲਰ ਤੇ ਸਮਾਜ ਸੇਵੀ ਦਵਿੰਦਰ ਸਚਦੇਵਾ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ | ਮਾਰਕੀਟ ਕਮੇਟੀ ਦਫ਼ਤਰ 'ਚ ਹੋਈਆਂ ਐਸੋਸੀਏਸ਼ਨ ...

ਪੂਰੀ ਖ਼ਬਰ »

ਗਲੀ 'ਚ ਖੜ੍ਹਾ ਮੋਟਰਸਾਈਕਲ ਚੋਰੀ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਠਾਕਰ ਆਬਾਦੀ ਗਲੀ ਨੰਬਰ 1 'ਚ ਦਿਨ ਦਿਹਾੜੇ ਅਣਪਛਾਤਾ ਵਿਅਕਤੀ ਗਲੀ ਵਿਚ ਖੜ੍ਹਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ | ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ | ਜਾਣਕਾਰੀ ਅਨੁਸਾਰ ਠਾਕਰ ਆਬਾਦੀ ਗਲੀ ਨੰਬਰ 1 ਦੇ ਵਸਨੀਕ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਅਰਨੀਵਾਲਾ 'ਚ ਸਵਾਗਤ

ਮੰਡੀ ਅਰਨੀਵਾਲਾ, 10 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਨਿਯੁਕਤ ਕੀਤੇ ਨਵੇਂ ਅਹੁਦੇਦਾਰਾਂ ਦਾ ਮੰਡੀ ਅਰਨੀਵਾਲਾ 'ਚ ਸਮੂਹ ਵਲੰਟੀਅਰਾਂ, ਵਰਕਰ ਤੇ ਸਮਰਥਕ ਨੇ ਨਿੱਘਾ ਸਵਾਗਤ ਕੀਤਾ | ਨਵ-ਨਿਯੁਕਤ ਅਹੁਦੇਦਾਰਾਂ 'ਚ ਰਜਿੰਦਰ ਕੁਮਾਰ ਬਲਾਕ ਪ੍ਰਧਾਨ ...

ਪੂਰੀ ਖ਼ਬਰ »

400 ਪ੍ਰਕਾਸ਼ ਪੁਰਬ ਸਬੰਧ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਸਥਾਨਕ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਨਲਾਈਨ ਸ੍ਰੀ ਗੁਰੂ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਬਾਰੇ ਸਕੂਲ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਪਤਨੀ ਦੇ ਖਾਤੇ 'ਚੋਂ ਪਰਸਨਲ ਲੋਨ ਲੈ ਕੇ ਆਪਣੇ ਖਾਤੇ ਵਿਚ ਟਰਾਂਸਫ਼ਰ ਕਰਵਾਉਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਪਤਨੀ ਨਾਲ ਕੁੱਟਮਾਰ ਕਰ ਕੇ ਘਰੋਂ ਕੱਢਣ ਤੋਂ ਬਾਅਦ ਉਸ ਦੇ ਨਿੱਜੀ ਖਾਤੇ 'ਚੋਂ ਲੱਖਾਂ ਰੁਪਏ ਦਾ ਪਰਸਨਲ ਲੋਨ ਲੈ ਕੇ ਆਪਣੇ ਨਿੱਜੀ ਖਾਤਿਆਂ 'ਚ ਟਰਾਂਸਫ਼ਰ ਕਰਨ ਦੇ ਦੋਸ਼ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਬਿਜਲੀ ਦੀਆਂ ਦਰਾਂ 'ਚ ਵਾਧਾ ਵਾਪਸ ਨਾ ਹੋਇਆ ਤਾਂ 'ਆਪ' ਸੰਘਰਸ਼ ਕਰੇਗੀ ਤੇਜ਼-ਖ਼ਾਲਸਾ

ਫ਼ਾਜ਼ਿਲਕਾ, 10 ਅਪ੍ਰੈਲ (ਅਮਰਜੀਤ ਸ਼ਰਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਨੇ ਬਿਜਲੀ ਦੀਆਂ ਦਰਾਂ 'ਚ ਵਾਧਾ ਘੱਟ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਵਲੋਂ ਸੂਬਾ ਪੱਧਰ 'ਤੇ ਬਿੱਲ ਫ਼ੂਕ ਕੇ ...

ਪੂਰੀ ਖ਼ਬਰ »

ਮਹਾਲਮ 'ਚ ਪੁਲਿਸ ਤੇ ਐਕਸਾਈਜ਼ ਵਿਭਾਗ ਦੀ ਕਾਰਵਾਈ 'ਚ 5 ਹਜ਼ਾਰ ਲੀਟਰ ਲਾਹਣ ਨਸ਼ਟ

ਜਲਾਲਾਬਾਦ, 10 ਅਪ੍ਰੈਲ (ਕਰਨ ਚੁਚਰਾ)-ਹਲਕੇ ਅੰਦਰ ਨਸ਼ੇ ਦਾ ਗੜ੍ਹ ਮੰਨੇ ਜਾਂਦੇ ਪਿੰਡ ਚੱਕ ਬਲੋਚਾਂ ਉਰਫ਼ ਮਹਾਲਮ 'ਚ ਤੜਕਸਾਰ ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ 'ਚ ਲਾਹਣ ਨਸ਼ਟ ਕੀਤੀ ਗਈ ਤੇ ਨਾਲ ਨਾਜਾਇਜ਼ ਸ਼ਰਾਬ ਤੇ ਸ਼ਰਾਬ ...

ਪੂਰੀ ਖ਼ਬਰ »

ਅਬੋਹਰ ਨਗਰ ਨਿਗਮ ਦੇ ਪਹਿਲੇ ਮੇਅਰ ਬਣੇ ਵਿਮਲ ਠਠਈ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਨਗਰ ਨਿਗਮ ਦੇ ਪਹਿਲੇ ਮੇਅਰ ਬਣੇ ਵਿਮਲ ਠਠਈ ਨੂੰ ਵਧਾਈਆਂ ਦੇਣ ਵਾਲਿਆਂ ਦਾ ਲਗਾਤਾਰ ਤਾਂਤਾ ਲੱਗਿਆ ਹੋਇਆ ਹੈ | ਵੱਖ-ਵੱਖ ਆਗੂਆਂ ਤੇ ਸਮਾਜ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਮਿਲ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਘਰਾਂ 'ਚ ਜਮਾਂ ਨਾ ਹੋਣ ਦਿਓ ਪਾਣੀ-ਕਰਤਾਰ ਸਿੰਘ, ਟਹਿਲ ਸਿੰਘ

ਅਬੋਹਰ, 10 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਆਉਣ ਵਾਲੇ ਦਿਨਾਂ 'ਚ ਬਰਸਾਤੀ ਸ਼ੁਰੂਆਤ ਨੂੰ ਵੇਖਦੇ ਹੋਏ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਕਰਤਾਰ ਸਿੰਘ ਤੇ ਸਰਕਾਰੀ ਹਸਪਤਾਲ ਦੇ ਹੈਲਥ ਇੰਸਪੈਕਟਰ ਟਹਿਲ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਡੇਂਗੂ ਮੱਛਰਾਂ ਤੋਂ ਬਚਾਅ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਖੂਈਆਂ ਸਰਵਰ, 10 ਅਪ੍ਰੈਲ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਖੂਈਖੇੜਾ ਰੁਕਣਪੁਰਾ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਇਕੱਤਰ ਹੋਏ ਕਿਸਾਨ, ਮਜ਼ਦੂਰ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX