ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  10 minutes ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  15 minutes ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 1 hour ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 1 hour ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 1 hour ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 1 hour ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 1 hour ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 minute ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 1 hour ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 3 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 3 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 3 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 4 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 4 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 4 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 5 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 6 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਨੇ ਵਰਚੂਅਲ ਸਮਾਗਮ ਰਾਹੀਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ | ਸਥਾਨਕ ਐਨ.ਆਈ.ਸੀ. ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀ ਨਾਲ ਇਸ ਵਰਚੁਅਲ ਮੀਟਿੰਗ ਨੂੰ ਅਟੈਂਡ ਕੀਤਾ ਅਤੇ ਜ਼ਿਲ੍ਹੇ ਵਿਚਲੇ ਖਰੀਦ ਪ੍ਰਬੰਧਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਵਰਚੂਅਲ ਮੀਟਿੰਗ ਮਗਰੋਂ ਫ਼ਰੀਦਕੋਟ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਕਣਕ ਦੀ ਖਰੀਦ ਸ਼ੁਰੂ ਹੋ ਗਈ | ਇਸ ਮੌਕੇ ਮੁੱਖ ਮੰਤਰੀ ਨੇ ਮੰਡੀ ਬੋਰਡ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਣਕ ਦੀ ਖਰੀਦ ਸੰਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਖਰੀਦ ਦੇ ਸਾਰੇ ਅਮਲ ਵਿਚ ਆੜ੍ਹਤੀਆਂ ਦੀ ਭੂਮਿਕਾ ਪਹਿਲਾਂ ਦੀ ਤਰਾਂ ਬਣੀ ਰਹੇਗੀ | ਮੁੱਖ ਮੰਤਰੀ ਨੇ ਇਸ ਮੌਕੇ ਕਣਕ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਨਾਲ-ਨਾਲ ਆੜ੍ਹਤੀਆਂ ਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ | ਜਿਸ ਤੋਂ ਬਾਅਦ ਆੜ੍ਹਤੀਆ ਐਸੋਸੀਏਸ਼ਨ ਵਲੋਂ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰਦਿਆਂ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਦਾ ਭਰੋਸਾ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਮੰਡੀ ਢਾਂਚਾ ਸੱਭ ਤੋਂ ਵਧੀਆ ਹੈ ਜਿਸ ਨੂੰ ਕੇਂਦਰ ਸਰਕਾਰ ਖਰਾਬ ਕਰਨ ਲਈ ਗਲਤ ਨੀਤੀਆਂ ਬਣਾ ਕੇ ਸੂਬਿਆਂ ਨੂੰ ਮੰਨਣ ਲਈ ਮਜਬੂਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਆੜ੍ਹਤੀਆਂ ਦੇ ਰੁਜ਼ਗਾਰ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਫ਼ੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਜਾਂ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਮੰਡੀਆਂ ਵਿਚ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਡੀਆਂ ਵਿਚ ਵੈਕਸੀਨ ਲਗਾਉਣ ਦੀ ਵਿਵਸਥਾ ਵੀ ਸਿਹਤ ਮਹਿਕਮੇ ਨਾਲ ਮਿਲ ਕੇ ਕੀਤੀ ਜਾ ਰਹੀ ਹੈ | ਇਸ ਵਰਚੂਅਲ ਸਮਾਗਮ ਵਿਚ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ, ਐਸ.ਡੀ.ਐਮ ਫ਼ਰੀਦਕੋਟ ਪੂਨਮ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੌਰਵ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਸਮੇਤ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ |
ਆੜ੍ਹਤੀਆਂ ਦੀ ਹੜਤਾਲ ਦੇ ਚੱਲਦੇ ਕਣਕ ਦੀ ਆਮਦ ਦਾ ਕੰਮ ਪਿਆ ਢਿੱਲਾ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਮੰਡੀਆਂ ਵਿਚ ਫ਼ਸਲ ਦੀ ਖਰੀਦ ਨੂੰ ਲੈ ਕੇ ਲਿਆਂਦੇ ਨਵੇਂ ਨਿਯਮਾਂ ਨੂੰ ਲੈ ਕੇ ਆੜ੍ਹਤੀਏ ਅਤੇ ਕਿਸਾਨ ਦੋਨੋਂ ਹੀ ਖ਼ਫ਼ਾ ਨਜ਼ਰ ਆ ਰਹੇ ਹਨ | ਹਾਲਾਂਕਿ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਪਰ ਕੇਂਦਰ ਸਰਕਾਰ ਦੇ ਕਿਸਾਨਾ ਦੇ ਖਾਤੇ 'ਚ ਫ਼ਸਲ ਦੀ ਸਿੱਧੀ ਅਦਾਇਗੀ ਦੇ ਫ਼ੈਸਲੇ ਤੋਂ ਖਫ਼ਾ ਆੜ੍ਹਤੀਆਂ ਵਲੋਂ ਅੱਜ ਹੜਤਾਲ ਸ਼ੁਰੂ ਕਰ ਦਿੱਤੀ ਹੈ | ਜਿਸ ਨਾਲ ਫ਼ਸਲ ਦੀ ਖਰੀਦ ਦਾ ਕੰਮ ਪੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ | ਦੂਜੇ ਪਾਸੇ ਕਿਸਾਨ ਵੀ ਫ਼ਸਲ ਦੀ ਖਰੀਦ ਅਤੇ ਅਦਾਇਗੀ ਦੇ ਪਹਿਲਾਂ ਵਾਲੇ ਸਿਸਟਮ ਨੂੰ ਹੀ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ | ਇਸ ਮੌਕੇ ਆੜ੍ਹਤੀਆ ਰਾਜ ਕੁਮਾਰ ਮਚਾਕੀ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਗਲਤ ਫ਼ੈਸਲੇ ਲੈ ਕੇ ਖੇਤੀ ਦੇ ਕੰਮ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਹੁਣ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤੇ 'ਚ ਕਰਨ ਦੇ ਫ਼ੈਸਲੇ ਨਾਲ ਕਿਸਾਨਾਂ ਅਤੇ ਆੜ੍ਹਤੀਆਂ ਦੇ ਆਪਸੀ ਰਿਸ਼ਤੇ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀ ਮੀਟਿੰਗ ਜਾਰੀ ਹੈ ਜੋ ਵੀ ਫ਼ੈਸਲਾ ਪੰਜਾਬ ਪ੍ਰਧਾਨ ਲੈਣਗੇ, ਉਸੇ ਤਰ੍ਹਾਂ ਅਮਲ ਹੋਵੇਗਾ, ਤਦ ਤੱਕ ਹੜਤਾਲ ਜਾਰੀ ਰਹੇਗੀ | ਕਿਸਾਨਾਂ ਵਲੋਂ ਵੀ ਕੇਂਦਰ ਸਰਕਰ ਦੇ ਇਸ ਫ਼ੈਸਲੇ 'ਤੇ ਨਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਕੇ ਪਹਿਲਾਂ ਵਾਲੇ ਖਰੀਦ ਸਿਸਟਮ ਨਾਲ ਹੀ ਫ਼ਸਲ ਦੀ ਖਰੀਦ ਹੋਣੀ ਚਾਹੀਦੀ ਹੈ |
ਆੜ੍ਹਤੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ
ਜੈਤੋ, (ਗੁਰਚਰਨ ਸਿੰਘ ਗਾਬੜੀਆ)-ਜੈਤੋ ਦੇ ਆੜ੍ਹਤੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੇ ਕਾਰਨ ਅੱਜ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁੁਰੂ ਨਹੀਂ ਹੋ ਸਕੀ ਜਦ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਅੱਜ ਤੋਂ ਖਰੀਦ ਸ਼ੁਰੂ ਕਰਨ ਦੇ ਐਲਾਨ ਦੇ ਬਾਵਜੂਦ ਦਾਣਾ ਮੰਡੀ ਵਿਚ ਪਏ ਕਣਕ ਦੇ ਢੇਰ ਜਿਉਂਦੇ ਤਿਉ ਹੀ ਸਨ ਤੇ ਕਣਕ ਨੂੰ ਪੱਖਾ/ਸਫ਼ਾਈ ਨਹੀਂ ਕਰਵਾਈ ਗਈ | ਦਾਣਾ ਮੰਡੀ ਵਿਚ ਬੈਠੇ ਕਿਸਾਨ ਮਹਿੰਦਰ ਸਿੰਘ ਜੈਤੋ ਅਤੇ ਮੁਨਸ਼ੀ ਸਿੰਘ ਦਲ ਸਿੰਘ ਵਾਲਾ ਨੇ ਦੱਸਿਆ ਕਿ ਸਰਕਾਰ ਦੇ ਐਲਾਨ ਮੁਤਾਬਿਕ ਉਹ ਕਣਕ ਲੈ ਕੇ ਮੰਡੀ ਪਹੁੰਚੇ ਤਾਂ ਪਤਾ ਲੱਗਿਆ ਕਿ ਆੜ੍ਹਤੀਆਂ ਵਲੋਂ ਹੜਤਾਲ ਕੀਤੀ ਹੋਈ ਹੈ | ਕਿਸਾਨਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨੀ ਅਤੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ |
ਦਾਣਾ ਮੰਡੀ ਕੋਟਕਪੂਰਾ ਵਿਖੇ ਕਣਕ ਦੀ ਆਮਦ ਪਰ ਖ਼ਰੀਦ ਅਜੇ ਨਹੀਂ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਅੱਜ ਸੂਬੇ 'ਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ ਕੋਟਕਪੂਰਾ ਦੀ ਦਾਣਾ ਮੰਡੀ 'ਚ ਸਰਕਾਰੀ ਖ਼ਰੀਦ ਨਹੀਂ ਹੋਈ | ਕੱਲ੍ਹ ਸ਼ਾਮ ਤੋਂ ਮੰਡੀ 'ਚ ਕਿਸਾਨਾਂ ਵਲੋਂ ਕਣਕ ਲਿਆਉਣੀ ਸ਼ੁਰੁ ਕਰ ਦਿੱਤੀ ਗਈ ਸੀ | ਅੱਜ ਵੀ ਕਣਕ ਦੀ ਆਮਦ ਜਾਰੀ ਰਹੀ | ਮਾਰਕੀਟ ਕਮੇਟੀ ਦੇ ਦਫ਼ਤਰ 'ਚ ਕਰਮਚਾਰੀਆਂ ਨਾਲ ਗੱਲਬਾਤ ਕਰਨ 'ਤੇ ਪਤਾ ਲੱਗਾ ਕਿ ਕੋਟਕਪੂਰਾ ਦੀ ਮੁੱਖ ਦਾਣਾ ਮੰਡੀ ਸਮੇਤ ਇਸ ਦੇ ਨਾਲ ਲੱਗਦੀਆਂ 15 ਪੇਂਡੂ ਮੰਡੀਆਂ 'ਚ ਸਰਕਾਰੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ | ਕੋਰੋਨਾ ਦੇ ਬਚਾਅ ਲਈ ਪਿਛਲੇ ਸਾਲ ਦੀ ਤਰਜ਼ 'ਤੇ ਕਣਕ ਦੀਆਂ ਢੇਰੀਆਂ ਲਾਹੁਣ ਲਈ ਚਿੱਟੀਆਂ ਪੱਟੀਆਂ ਲਾ ਕੇ ਥਾਂ ਨਿਰਧਾਰਤ ਕੀਤੀ ਗਈ ਹੈ | ਮੁੱਖ ਗੇਟ 'ਤੇ ਸੈਨੀਟਾਈਜ਼ਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਮੰਡੀ 'ਚ ਬੈਠੇ ਕਿਸਾਨਾਂ ਲਾਭ ਸਿੰਘ ਵਾਸੀ ਫ਼ਰੀਦਕੋਟ ਨੇ 15 ਏਕੜ, ਜ਼ੋਰਾ ਸਿੰਘ ਵਾਸੀ ਪਿੰੰਡ ਸਿਵੀਆਂ ਨੇ 20 ਏਕੜ, ਮੇਜਰ ਸਿੰਘ ਵਾਸੀ ਕੋਟਕਪੂਰਾ ਨੇ 14 ਏਕੜ ਅਤੇ ਗਮਦੂਰ ਸਿੰਘ ਵਾਸੀ ਪਿੰਡ ਚਹਿਲ ਨੇ ਸਾਢੇ 4 ਏਕੜ ਕਣਕ ਦੀ ਫ਼ਸਲ ਦੀ ਕਟਾਈ ਕਰਕੇ ਕਣਕ ਮੰਡੀ 'ਚ ਲਾਹ ਦਿੱਤੀ ਹੈ | ਕਿਸਾਨਾਂ ਨੇ ਦੱਸਿਆ ਕਿ ਅੱਜ ਕੋਈ ਵੀ ਸਰਕਾਰੀ ਅਧਿਕਾਰੀ ਉਨ੍ਹਾਂ ਪਾਸ ਨਹੀਂ ਆਇਆ | ਕਿਸਾਨਾਂ ਨੇ ਕਿਹਾ ਕਿ ਮੰਡੀ 'ਚ ਆਵਾਰਾ ਪਸ਼ੂਆਂ ਕਾਰਨ ਗੋਹਾ ਅਤੇ ਪਿਛਲੇ ਝੋਨੇ ਦੀ ਸੀਜ਼ਨ ਦੀ ਫ਼ੱਕ ਅਜੇ ਵੀ ਮੰਡੀ 'ਚ ਵੇਖਣ ਨੂੰ ਮਿਲ ਰਹੀ ਹੈ |
ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਸਾਦਿਕ, (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਾਣਾ ਮੰਡੀ ਸਾਦਿਕ ਵਿਖੇ ਆ ਰਹੀ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਜਸਜੀਤ ਕੌਰ ਡੀ.ਐਫ.ਐਸ.ਸੀ ਫ਼ਰੀਦਕੋਟ ਨੇ ਮੰਡੀ ਦੇ ਫੜ੍ਹ ਵਿਚ ਕਣਕ ਦੀ ਢੇਰੀ 'ਤੇ ਫੀਤਾ ਕੱਟ ਕੇ ਸ਼ੁਰੂ ਕਰਵਾਇਆ | ਖਰੀਦ ਏਜੰਸੀ ਮਾਰਕਫੈਡ ਨੇ ਦੀਪਕ ਕੁਮਾਰ ਐਂਡ ਸੰਜ਼ ਦੀ ਦੁਕਾਨ 'ਤੇ ਕੁਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਸੰਜੀਵ ਕੁਮਾਰ ਪੁੱਤਰ ਬਲਦੇਵ ਰਾਜ ਦੀ ਕਣਕ ਦੀ ਖਰੀਦ ਕੀਤੀ | ਇਸ ਮੌਕੇ ਜਸਜੀਤ ਕੌਰ ਡੀ.ਐਫ.ਐਸ.ਸੀ. ਨੇ ਮੰਡੀ ਵਿਚ ਕਣਕ ਲੈ ਕੇ ਆਏ ਕਿਸਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੀ ਜਿਣਸ ਦਾ ਦਾਣਾ-ਦਾਣਾ ਸਰਕਾਰ ਦੁਆਰਾ ਖਰੀਦ ਕੀਤਾ ਜਾਵੇਗਾ, ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਬੇਝਿਜਕ ੳਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦਾ ਲਾਹੇਵੰਦ ਭਾਅ ਲੈਣ ਅਤੇ ਕਿਸੇ ਖੱਜਲ ਖੁਆਰੀ ਤੋਂ ਬਚਣ ਲਈ ਕਣਕ ਨੂੰ ਸੁਕਾ ਤੇ ਸਾਫ਼ ਕਰਕੇ ਹੀ ਮੰਡੀਆਂ 'ਚ ਲਿਆਉਣ ਅਤੇ ਕੋਵਿਡ -19 ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ | ਉਨ੍ਹਾਂ ਖਰੀਦ ਏਜੰਸੀਆਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਖਰੀਦ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਚਲਾਉਣ | ਇਸ ਮੌਕੇ ਚੇਅਰਮੈਨ ਦੀਪਕ ਕੁਮਾਰ ਸੋਨੂੰ, ਸਰਪੰਚ ਸ਼ਿਵਰਾਜ ਸਿੰਘ ਢਿੱਲੋਂ, ਸਕੱਤਰ ਪਿ੍ਤਪਾਲ ਸਿੰਘ ਕੋਹਲੀ, ਗੁਰਚਰਨ ਪਾਲ ਏ.ਐਫ.ਐਸ.ਓ, ਦਲਜੀਤ ਸਿੰਘ ਢਿੱਲਵਾਂ ਪ੍ਰਧਾਨ ਟਰੱਕ ਯੂਨੀਅਨ, ਅਸ਼ੋਕ ਕੁਮਾਰ ਹੈਪੀ ਨਰੂਲਾ, ਨੈਬ ਸਿੰਘ ਸੰਧੂ ਜੰਡ ਵਾਲਾ, ਪੰਕਜ ਅਗਰਵਾਲ, ਰਵਿੰਦਰ ਕੁਮਾਰ, ਸੋਨੂੰ ਰਾਜਪਾਲ, ਗੁਰਸੇਵਕ ਸਿੰਘ ਬੁੱਟਰ, ਪ੍ਰਤਾਪ ਸਿੰਘ ਪਨਗੇ੍ਰਨ, ਸੰਜੇ ਕੁਮਾਰ ਐਫ.ਸੀ.ਆਈ, ਅਮਨ ਸੇਖੋਂ ਮਾਰਕਫੈਡ, ਮਨਜਿੰਦਰ ਸਿੰਘ ਪਨਸਪ ਸਾਰੇ ਇੰਸਪੈਕਟਰ, ਰੇਵਤੀ ਰਮਨ, ਰੁਪਿੰਦਰ ਸਿੰਘ ਸੇਖੋਂ, ਮਿਰਜਾ ਸਿੰਘ ਆਦਿ ਵੀ ਹਾਜ਼ਰ ਸਨ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੌਮੀ ਲੋਕ ਅਦਾਲਤ ਲਗਾਈ

ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਜੈ ਤਿਵਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸਾਂ-ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ...

ਪੂਰੀ ਖ਼ਬਰ »

'ਸਿੱਟ' ਸਬੰਧੀ ਫ਼ੈਸਲਾ ਕੈਪਟਨ-ਬਾਦਲ ਮਿਲੀਭੁਗਤ ਦਾ ਸਿੱਟਾ : ਵਿਧਾਇਕ ਸੰਧਵਾਂ

ਕੋਟਕਪੂਰਾ, 10 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਨਸਾਫ਼ ਮੰਗਦੀ ਸੰਗਤ 'ਤੇ ਕੋਟਕਪੂਰਾ ਵਿਚ ਕੀਤੀ ਪੁਲਿਸ ਗੋਲੀਬਾਰੀ ਮਾਮਲੇ 'ਚ ਗਠਿਤ ਐਸ.ਆਈ.ਟੀ.ਦੀ ਜਾਂਚ ਦੇ ਆਧਾਰ 'ਤੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਫ਼ਰੀਦਕੋਟ, 10 ਅਪ੍ਰੈਲ (ਬਾਗ਼ੀ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ 11 ਅਪ੍ਰੈਲ ਦਿਨ ਐਤਵਾਰ ਨੂੰ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਖਾਲਸਾ ਦੀਵਾਨ, ਮਾਲ ਰੋਡ, ਫ਼ਰੀਦਕੋਟ ਵਿਖੇ ਸ਼ਾਮ 6 ਤੋਂ 9 ...

ਪੂਰੀ ਖ਼ਬਰ »

ਬਿਜਲੀ ਦਾ ਮੁੱਦਾ 'ਆਪ' ਘਰ-ਘਰ ਤੱਕ ਪਹੁੰਚਾਵੇਗੀ : ਜ਼ਿਲ੍ਹਾ ਪ੍ਰਧਾਨ

ਕੋਟਕਪੂਰਾ, 10 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਆਮ ਆਦਮੀ ਪਾਰਟੀ ਵਲੋਂ ਵਧ ਰਹੇ ਬਿਜਲੀ ਰੇਟਾਂ ਦੇ ਖ਼ਿਲਾਫ਼ ਪੰਜਾਬ ਭਰ ਵਿਚ ਅੰਦੋਲਨ ਕੀਤਾ ਜਾ ਰਿਹਾ ਹੈ | ਆਉਣ ਵਾਲੇ ਦਿਨਾਂ 'ਚ ਹਰ ਪਿੰਡ, ਹਰ ਮੁਹੱਲੇ ਅਤੇ ਘਰ-ਘਰ ਜਾ ਕੇ 'ਆਪ' ਦੇ ਵਰਕਰ ਲੋਕਾਂ ਨੂੰ ਜਾਗਰੂਕ ਕਰਨਗੇ | ਆਮ ...

ਪੂਰੀ ਖ਼ਬਰ »

ਫ਼ਰੀਦਕੋਟ 'ਚ 68 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ

ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 68 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 546 ਹੋ ਗਈ ਹੈ | ...

ਪੂਰੀ ਖ਼ਬਰ »

ਸਕੂਲ ਖੁੱਲ੍ਹਵਾਉਣ ਲਈ ਜਨਤਕ ਜਥੇਬੰਦੀਆਂ ਸੜਕਾਂ 'ਤੇ ਉੱਤਰੀਆਂ

ਮੰਡੀ ਕਿੱਲਿਆਂਵਾਲੀ, 10 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਸੂਬਾ ਸਰਕਾਰ ਵਲੋਂ ਤੀਹ ਅਪ੍ਰੈਲ ਤੱਕ ਸਕੂਲ-ਕਾਲਜ ਬੰਦ ਰੱਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ 'ਚ ਮੁੜ ਤੋਂ ਖੜੋਤ ਆ ਗਈ ਹੈ | ਆਨਲਾਈਨ ਪੜ੍ਹਾਈ ਵਿਦਿਆਰਥੀਆਂ ਦੇ ਬਹੁਤੀ ਪੱਲੇ ਨਹੀਂ ਪੈ ਰਹੀ | ਅਜਿਹੇ ਵਿਚ ...

ਪੂਰੀ ਖ਼ਬਰ »

ਜਗਦੇਵ ਸਿੰਘ ਢਿੱਲੋਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਫ਼ਰੀਦਕੋਟ, 10 ਅਪ੍ਰੈਲ (ਸਤੀਸ਼ ਬਾਗ਼ੀ)-ਸ: ਜਗਦੇਵ ਸਿੰਘ ਢਿੱਲੋਂ ਸੇਵਾਮੁਕਤ ਜ਼ਿਲ੍ਹਾ ਮੰਡੀ ਅਫ਼ਸਰ ਜਿਨ੍ਹਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ | ਉਨ੍ਹਾਂ ਦੇ ਵੱਡੇ ਭਰਾ ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਅਤੇ ਪਰਿਵਾਰਕ ...

ਪੂਰੀ ਖ਼ਬਰ »

62 ਵਿਅਕਤੀਆਂ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਗਵਾਈ

Êਪੰਜਗਰਾੲੀਂ ਕਲਾਂ, 10 ਅਪ੍ਰੈਲ (ਬਰਾੜ)-ਕੋਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਖ਼ਾਤਮੇ ਲਈ ਹਰ ਮਨੁੱਖ ਨੂੰ ਆਪਣਾ ਯੋਗਦਾਨ ਪਾਉਣ ਲਈ ਕੋਵਾਸ਼ੀਲਡ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ...

ਪੂਰੀ ਖ਼ਬਰ »

ਛੇ ਸੌ ਫ਼ੁੱਟ ਡੂੰਘੇ ਟਿਊਬਵੈਲ ਅਤੇ ਮੱਛੀ ਮੋਟਰ ਦਾ ਉਦਘਾਟਨ ਕੀਤਾ

ਬਾਜਾਖਾਨਾ, 10 ਅਪ੍ਰੈਲ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਝੱਖੜਵਾਲਾ ਵਿਖੇ ਗਰਾਮ ਪੰਚਾਇਤ ਨਵਾਂ ਝੱਖੜਵਾਲਾ ਦੇ ਸਰਪੰਚ ਪਿ੍ਤਪਾਲ ਸਿੰਘ ਲਾਲੀ ਬਰਾੜ ਅਤੇ ਗਰਾਮ ਪੰਚਾਇਤ ਝੱਖੜਵਾਲਾ ਦੇ ਸਰਪੰਚ ਜਗਦੇਵ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਲਈ ਸ਼ੁੱਧ ਅਤੇ ਸਾਫ਼ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਸਾਦਿਕ, 10 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)- ਪਿੰਡ ਦੀਪ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ | ਮਲਟੀਪਰਪਜ਼ ਹੈਲਥ ਵਰਕਰ ਵਰਕਰ ਰਜਨੀ ਬਾਲਾ, ਸੁਖਵਿੰਦਰ ਸਿੰਘ ਅਤੇ ਆਸ਼ਾ ਵਰਕਰਾਂ ਨੇ 44 ਵਿਅਕਤੀਆਂ ਦੇ ਕੋਰੋਨਾ ਦਾ ਟੀਕਾ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵਲੋਂ ਕੈਪਟਨ ਸਰਕਾਰ, ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਵਿਰੁੱਧ ਰੋਸ ਪ੍ਰਦਰਸ਼ਨ 13 ਨੂੰ

ਬਰਗਾੜੀ, 10 ਅਪ੍ਰੈਲ (ਲਖਵਿੰਦਰ ਸ਼ਰਮਾ)-2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਉਪਰੰਤ ਬਹਿਬਲ ਕਲਾਂ ਵਿਖੇ ਵਾਪਰੇ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨਭਗਵਾਨ ਸਿੰਘ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖਾਲਸਾ ਨਿਆਮੀਵਾਲਾ ਨੇ ...

ਪੂਰੀ ਖ਼ਬਰ »

ਧੰਨਾ ਸਿੰਘ ਦਿਓਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੂੰ ਸੇਵਾ ਮੁਕਤੀ 'ਤੇ ਸਨਮਾਨਿਤ ਕੀਤਾ

ਫ਼ਰੀਦਕੋਟ, 10 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਵਜੋਂ ਸ਼ਾਨਦਾਰ, ਬੇਦਾਗ ਸੇਵਾਵਾਂ ਨਿਭਾਉਣ ਵਾਲੇ ਧੰਨਾ ਸਿੰਘ ਦਿਓਲ ਦੀ ਸੇਵਾ ਮਕੁਤੀ 'ਤੇ ਵੱਖ-ਵੱਖ ਵਰਗਾਂ ਵਲੋਂ ਸਨਮਾਨ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਧੰਨਾ ...

ਪੂਰੀ ਖ਼ਬਰ »

ਕੋਟਕਪੂਰੇ ਹਲਕੇ ਦਾ ਸੱਭ ਤੋਂ ਛੋਟਾ ਪਿੰਡ ਕੋਠੇ ਗੱਜਣ ਸਿੰਘ
350 ਕੁੱਲ ਵੋਟਰ : 140 ਮਰਦ : 180 - ਮਰਦ ਵੋਟਰ : 75 ਔਰਤਾਂ : 170 - ਔਰਤ ਵੋਟਰ : 65
ਸਿਟੀ ਕੋਟਕਪੂਰਾ
ਕੋਟਕਪੂਰਾ
ਥਾਣਾ
ਬਲਾਕ
ਕੁੱਲ ਆਬਾਦੀ

ਮੇਘਰਾਜ 98554-00740 ਕੋਟਕਪੂਰਾ : ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਸ਼ਹਿਰ ਦੀ ਹੱਦ ਰਜਬਾਹੇ ਦੇ ਬਿੱਲਕੁੱਲ ਨਾਲ ਵਸਿਆ ਪਿੰਡ ਕੋਠੇ ਗੱਜਣ ਸਿੰਘ ਹਲਕਾ ਕੋਟਕਪੂਰਾ ਦਾ ਸਭ ਤੋਂ ਛੋਟਾ ਪਿੰਡ ਹੈ | ਇੱਥੋਂ ਦੀ ਆਬਾਦੀ ਦਾ ਕਾਫ਼ੀ ਹਿੱਸਾ ਸ਼ਹਿਰ ਦੀਆਂ ਹੱਦਾਂ ਵਧਣ ਸਮੇਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX