ਤਾਜਾ ਖ਼ਬਰਾਂ


ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  6 minutes ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  9 minutes ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  12 minutes ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  32 minutes ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  34 minutes ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  43 minutes ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  46 minutes ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  48 minutes ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  55 minutes ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 1 hour ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 1 hour ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  58 minutes ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 2 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 2 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 2 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 2 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 3 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 3 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 3 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 4 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 5 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਕੇਜਰੀਵਾਲ ਦੀ ਕੇਂਦਰ ਨੂੰ ਅਪੀਲ - ਹੋਰ ਕੰਪਨੀਆਂ ਨੂੰ ਵੀ ਦਿੱਤੀ ਜਾਵੇ ਵੈਕਸੀਨ ਬਣਾਉਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 11 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਾਈਵ ਹੋਏ ਅਤੇ ਉਨ੍ਹਾਂ ਨੇ ਕੋਰੋਨਾ ਦੇ ਦਿੱਲੀ ਵਿਚ ਕਿ ਹਾਲਾਤ ਹਨ,ਉਸ 'ਤੇ ਜਾਣਕਾਰੀ ਸਾਂਝੀ ਕਰਦੇ...
ਅਣਪਛਾਤੀਆਂ ਵਲੋਂ ਕਬਾੜ ਦੀ ਦੁਕਾਨ 'ਤੇ ਹਥਿਆਰ ਦੀ ਨੋਕ 'ਤੇ ਵੱਡੀ ਵਾਰਦਾਤ
. . .  about 6 hours ago
ਅੰਮ੍ਰਿਤਸਰ/ਸੁਲਤਾਨਵਿੰਡ, 11 ਮਈ (ਗੁਰਨਾਮ ਸਿੰਘ ਬੁੱਟਰ ) - ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਅੰਦਰ ਵਧ ਰਹੀਆਂ ਲੁੱਟਾਂ - ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀ ਲੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਅਨਾਜ ਮੰਡੀਆਂ 'ਚ ਕਣਕ ਦੀ ਆਮਦ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕੀ ਹੈ | 'ਅਜੀਤ' ਦੇ ਪ੍ਰਤੀਨਿਧ ਵਲੋਂ ਫ਼ਿਰੋਜ਼ਪੁਰ ਸ਼ਹਿਰ ਤੇ ਫ਼ਿਰੋਜ਼ਪੁਰ ਛਾਉਣੀ ਨਾਲ ਸਬੰਧਤ ਇਕ ਦਰਜਨ ਤੋਂ ਵਧੇਰੇ ਖ਼ਰੀਦ ਕੇਂਦਰਾਂ ਦਾ ਦੌਰਾ ਕਰਕੇ ਇਕੱਤਰ ਕੀਤੀ ਰਿਪੋਰਟ ਅਨੁਸਾਰ ਖ਼ਰੀਦ ਕੇਂਦਰਾਂ 'ਚ ਕਿਸਾਨ ਅੱਜ ਪਹਿਲੇ ਦਿਨ ਹਜ਼ਾਰਾਂ ਮੀਟਰਿਕ ਟਨ ਆਪਣੀ ਫ਼ਸਲ ਵੇਚਣ ਲਈ ਲਿਆ ਚੁੱਕੇ ਸਨ | ਕੇਂਦਰਾਂ 'ਚ ਦੇਖਿਆ ਗਿਆ ਕਿ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀਆਂ ਸੈਂਕੜੇ ਢੇਰੀਆਂ ਲੱਗੀਆਂ ਹੋਈਆਂ ਸਨ | ਆਪਣੀ ਫ਼ਸਲ ਵੇਚਣ ਆਏ ਕਿਸਾਨਾਂ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਦੇ ਬਾਵਜੂਦ ਰਾਜ ਦੀ ਕੋਈ ਵੀ ਖ਼ਰੀਦ ਏਜੰਸੀ ਦਾ ਅਧਿਕਾਰੀ ਜਾਂ ਅਮਲਾ ਉਨ੍ਹਾਂ ਦੀ ਫ਼ਸਲ ਖ਼ਰੀਦਣ ਲਈ ਨਹੀਂ ਪਹੁੰਚਿਆ | ਇਸ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਮਨਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਰੀਬ 1 ਹਜ਼ਾਰ ਮੀਟਰਿਕ ਟਨ ਕਣਕ ਆਈ, ਪਰ ਕਿਸੇ ਵੀ ਖ਼ਰੀਦ ਏਜੰਸੀ ਵਲੋਂ ਖ਼ਰੀਦ ਨਹੀਂ ਕੀਤੀ ਗਈ | ਕਿਸਾਨ ਆਪਣੀ ਫ਼ਸਲ ਵੇਚਣ ਲਈ ਕਣਕ ਦੀਆਂ ਢੇਰੀਆਂ ਕੋਲ ਬੈਠੇ ਹੋਏ ਸਨ | ਡੀ. ਐਮ. ਮੰਡੀ ਬੋਰਡ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਤੇ ਸੁਕਾ ਕੇ ਲਿਆਏ ਸਨ |
ਗੁਰੂਹਰਸਹਾਏ ਦਾਣਾ ਮੰਡੀ ਵਿਖੇ ਨਹੀਂ ਹੋਈ ਸਰਕਾਰੀ ਖ਼ਰੀਦ ਸ਼ੁਰੂ
ਗੁਰੂਹਰਸਹਾਏ, (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਨੂੰ ਪੰਜਾਬ ਦੀਆਂ ਮੰਡੀਆਂ 'ਚ ਕਣਕ ਖ਼ਰੀਦ ਸ਼ੁਰੂ ਕਰਨ ਦੇ ਸਰਕਾਰੀ ਹੁਕਮ ਦਿੱਤੇ ਗਏ ਸਨ | ਇਸ ਦੇ ਚੱਲਦਿਆਂ ਗੁਰੂਹਰਸਹਾਏ ਸ਼ਹਿਰ ਦੀ ਦਾਣਾ ਮੰਡੀ 'ਚ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਕਣਕ ਵੱਢ ਕੇ ਮੰਡੀਆਂ ਵਿਚ ਲਿਆਂਦੀ ਗਈ ਹੈ ਪਰ ਕਿਸੇ ਵੀ ਸਰਕਾਰੀ ਏਜੰਸੀ ਵਲੋਂ ਕਿਸੇ ਵੀ ਕਿਸਾਨ ਦੀ ਕਣਕ ਦੀ ਖ਼ਰੀਦ ਨਹੀਂ ਕੀਤੀ ਗਈ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਵੀ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਕਣਕ ਖ਼ਰੀਦ ਸਬੰਧੀ ਨਵੇਂ ਆਰਡਰ ਪਾਸ ਕੀਤੇ ਗਏ ਸਨ ਕਿ ਕਿਸਾਨਾਂ ਦੀ ਕਣਕ ਖ਼ਰੀਦ ਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੈਸਿਆਂ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤੇ 'ਚ ਕੀਤੀ ਜਾਵੇਗੀ, ਜਿਸ ਦੇ ਚੱਲਦਿਆਂ ਆੜ੍ਹਤੀਆਂ ਵਲੋਂ ਰੋਸ ਪਾਇਆ ਜਾ ਰਿਹਾ ਸੀ ਪਰ ਪੰਜਾਬ ਸਰਕਾਰ ਵਲੋਂ ਇਹ ਕਿਹਾ ਗਿਆ ਕਿ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ ਪੈਸੇ ਆੜ੍ਹਤੀਆਂ ਵਲੋਂ ਹੀ ਦਿੱਤੇ ਜਾਣਗੇ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਕੁਝ ਮੰਤਰੀਆਂ ਤੇ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਲੋਂ ਬੀਤੇ ਦਿਨ ਕੇਂਦਰ ਦੇ ਕੁਝ ਮੰਤਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਤੇ ਕੇਂਦਰ ਦੇ ਮੰਤਰੀਆਂ ਤੋਂ ਮੰਗ ਕੀਤੀ ਗਈ ਕਿਸਾਨਾਂ ਨੂੰ ਉਨ੍ਹਾਂ ਦੀ ਕਣਕ ਦੀ ਅਦਾਇਗੀ ਆੜ੍ਹਤੀਆਂ ਵਲੋਂ ਹੀ ਦਿੱਤੀ ਜਾਵੇ ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀ ਇਸ ਮੰਗ ਨੂੰ ਠੁਕਰਾ ਦਿੱਤਾ, ਜਿਸ ਦੇ ਚੱਲਦਿਆਂ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਹੈ, ਉਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ ਕਿ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣੀ ਹੈ ਜਾਂ ਨਹੀਂ | ਉਨ੍ਹਾਂ ਇਹ ਵੀ ਕਿਹਾ ਕਿ ਕਣਕ ਭਰਨ ਵਾਸਤੇ ਮੰਡੀਆਂ 'ਚ 10 ਫ਼ੀਸਦੀ ਹੀ ਬਾਰਦਾਨਾ ਆਇਆ, ਜੋ ਕਿ ਇਕ ਦਿਨ 'ਚ ਹੀ ਖ਼ਤਮ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਬਾਰਦਾਨਾ ਨਹੀਂ ਹੋਵੇਗਾ ਤਾਂ ਕਣਕ ਕਿਵੇਂ ਭਰੀ ਜਾਵੇਗੀ, ਜਿਸ ਦੌਰਾਨ ਆੜ੍ਹਤੀਆਂ ਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ | ਇਸ ਸਬੰਧੀ ਮੰਡੀ 'ਚ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਕ ਤਾਂ ਮੋਦੀ ਸਰਕਾਰ ਵਲੋਂ ਪਹਿਲਾਂ ਤਿੰਨ ਕਾਲੇ ਕਾਨੂੰਨ ਪਾਸ ਕਰ ਕੇ ਕਿਸਾਨਾਂ ਨੂੰ ਰੋਲਿਆ ਜਾ ਰਿਹਾ ਹੈ, ਹੁਣ ਦੂਜੇ ਪਾਸੇ ਇਹ ਫਰਮਾਨ ਜਾਰੀ ਕਰ ਦਿੱਤਾ ਹੈ ਕਿ ਕਿਸਾਨਾਂ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤੇ 'ਚ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਹੀ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਕਿਸਾਨ ਅਤੇ ਆੜ੍ਹਤੀਏ ਦੇ ਨਹੁੰ ਮਾਸ ਦਾ ਰਿਸ਼ਤਾ ਹੈ, ਜੋ ਕਿ ਕੇਂਦਰ ਸਰਕਾਰ ਖ਼ਤਮ ਕਰਨਾ ਚਾਹੁੰਦੀ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਜਾਰੀ ਕੀਤੇ ਗਏ ਫੁਰਮਾਨ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਵੇਦ ਪ੍ਰਕਾਸ਼, ਟੋਨੀ ਗੁਪਤਾ, ਹਰਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ, ਕਪਿਲ ਕੰਧਾਰੀ, ਸਤੀਸ਼ ਸ਼ਰਮਾ, ਅਜਮੇਰ ਸਿੰਘ ਇੰਸਪੈਕਟਰ ਫੂਡ ਸਪਲਾਈ, ਪਵਨ ਕੁਮਾਰ ਪਨਸਪ, ਨਰਿੰਦਰ ਸਿੰਘ ਮਾਰਕਫੈੱਡ ਤੋ ਆਦਿ ਅਧਿਕਾਰੀ ਹਾਜ਼ਰ ਸਨ |
ਲੱਖੋ ਦੇ ਬਹਿਰਾਮ ਮੰਡੀ 'ਚ ਕਣਕ ਦੀ ਆਮਦ ਸ਼ੁਰੂ, ਨਹੀਂ ਹੋਈ ਸਰਕਾਰੀ ਖ਼ਰੀਦ
ਲੱਖੋ ਕੇ ਬਹਿਰਾਮ, (ਰਾਜਿੰਦਰ ਸਿੰਘ ਹਾਂਡਾ)-ਕਿਸਾਨਾਂ ਵਲੋਂ ਕਣਕ ਦੀ ਕਟਾਈ ਸ਼ੁਰੂ ਕਰਕੇ ਫ਼ਸਲ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿਖੇ ਲਿਆਂਦੀ ਗਈ, ਪਰ ਅੱਜ ਆੜ੍ਹਤੀਆਂ ਦੀ ਹੜਤਾਲ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੇ ਨਾ ਆਉਣ ਕਾਰਨ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ ਜਦ ਕਿ ਕੱਲ੍ਹ ਐਤਵਾਰ ਹੋਣ ਕਾਰਨ ਕਣਕ ਦੀ ਖ਼ਰੀਦ ਹੋਣ ਦੀ ਕੋਈ ਉਮੀਦ ਨਹੀਂ | ਮੰਡੀ 'ਚ ਫ਼ਸਲ ਰੱਖੀ ਬੈਠੇ ਕਿਸਾਨਾਂ ਨੂੰ ਆਸ ਹੈ ਕਿ ਜੇਕਰ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋ ਜਾਂਦੀ ਹੈ ਤਾਂ ਸੋਮਵਾਰ ਤੱਕ ਕਣਕ ਦੀ ਖ਼ਰੀਦ ਸ਼ੁਰੂ ਹੋਣ ਦੀ ਉਮੀਦ ਬਣ ਜਾਵੇਗੀ |
ਤਲਵੰਡੀ ਭਾਈ 'ਚ ਹੜਤਾਲ ਕਾਰਨ ਜਿੰਮੀਦਾਰਾਂ ਨੂੰ ਆਪ ਮੰਡੀ 'ਚ ਲਾਉਣੀ ਪਈ ਫ਼ਸਲ
ਤਲਵੰਡੀ ਭਾਈ, (ਰਵਿੰਦਰ ਸਿੰਘ ਬਜਾਜ)-ਤਲਵੰਡੀ ਭਾਈ ਦੀ ਦਾਣਾ ਵਿਖੇ ਆੜ੍ਹਤੀਆਂ ਦੀ ਹੜਤਾਲ ਹੋਣ ਕਾਰਨ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਇਸ ਬਾਰੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਹੜਤਾਲ ਕਾਰਨ ਕੋਈ ਵੀ ਖ਼ਰੀਦ ਨਹੀਂ ਹੋਈ, ਪਰ ਜਿਕਰਯੋਗ ਹੈ ਕਿ ਕੁਝ ਕਿਸਾਨਾਂ ਨੇ ਮੰਡੀ 'ਚ ਫ਼ਸਲ ਅੱਜ ਤੋਂ ਲਿਆਉਣੀ ਸ਼ੁਰੂ ਕਰ ਦਿੱਤੀ ਹੈ, ਪਰ ਦਾਣਾ ਮੰਡੀ 'ਚ ਲੇਬਰ ਨਾ ਹੋਣ ਕਰਕੇ ਫ਼ਸਲ ਮੰਡੀ ਵਿਚ ਉਤਾਰਣ ਵਿਚ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ |

ਜ਼ੀਰਾ ਹਲਕੇ ਤੋਂ ਜਨਮੇਜਾ ਸਿੰਘ ਸੇਖੋਂ ਦੇ ਉਮੀਦਵਾਰ ਦੇ ਐਲਾਨ ਨਾਲ ਅਕਾਲੀ ਸਫ਼ਾਂ 'ਚ ਨਵਾਂ ਜੋਸ਼ ਤੇ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਨਮੇਜਾ ਸਿੰਘ ਸੇਖੋਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ | ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 10 ਅਪ੍ਰੈਲ (ਰਾਕੇਸ਼ ਚਾਵਲਾ)-ਸੀ. ਆਈ. ਡੀ. ਵਿਭਾਗ 'ਚ ਮੁੱਖ ਸਿਪਾਹੀ ਦਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਦੀ ਬਿਲਡਿੰਗ 'ਚ ਸਥਿਤ ਸੀ. ਆਈ. ਡੀ. ਦਫ਼ਤਰ ਵਿਖੇ ਮੁੱਖ ਸਿਪਾਹੀ ਰੇਸ਼ਮ ਸਿੰਘ 9 ...

ਪੂਰੀ ਖ਼ਬਰ »

ਘਰ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ

ਮੱਲਾਂਵਾਲਾ, 10 ਅਪ੍ਰੈਲ (ਗੁਰਦੇਵ ਸਿੰਘ)-ਮੱਲਾਂਵਾਲਾ ਦੇ ਵਾਰਡ ਨੰਬਰ 9 'ਚ ਘਰ ਦੇ ਸਾਹਮਣੇ ਗਲੀ 'ਚ ਖੜ੍ਹਾ ਮੋਟਰਸਾਈਕਲ ਦੁਪਹਿਰ ਵੇਲੇ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ | ਮੋਹਨ ਲਾਲ ਪੁੱਤਰ ਕਿਸ਼ਨਾ ਰਾਮ ਵਾਸੀ ਮੱਲਾਂਵਾਲਾ ਨੇ ਦੱਸਿਆ ਕਿ ਕਾਲੇ ਰੰਗ ਦਾ ਸਪਲੈਂਡਰ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਦੋ ਹੋਰ ਮਹਿਲਾ ਡਾਕਟਰ ਆਈਆਂ ਕੋਰੋਨਾ ਪਾਜ਼ੀਟਿਵ

ਗੁਰੂਹਰਸਹਾਏ, 10 ਅਪੈ੍ਰਲ (ਕਪਿਲ ਕੰਧਾਰੀ)-ਗੁਰੂਹਰਸਹਾਏ ਵਿਖੇ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਜੇ ਗੱਲ ਕਰੀਏ ਸੀ. ਐੱਚ. ਸੀ. ਗੁਰੂਹਰਸਹਾਏ ਦੀ ਤਾਂ ਬੀਤੇ ਦਿਨੀਂ ਵੀ ਸੀ. ਐੱਚ. ਸੀ. ਗੁਰੂਹਰਸਹਾਏ ਦੇ ਇਕ ਮਹਿਲਾ ਡਾਕਟਰ ਤੇ ਨਾਲ ਲੱਗਦੇ ਕਿਸੇ ਪਿੰਡ ਦੇ ਪੀ. ...

ਪੂਰੀ ਖ਼ਬਰ »

ਜਬਰ ਵਿਰੋਧੀ ਸੰਘਰਸ਼ ਕਮੇਟੀ ਤੇ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਕੋਠੀ ਦੇ ਬਾਹਰ ਦਿੱਤਾ ਧਰਨਾ

ਗੁਰੂਹਰਸਹਾਏ, 10 ਅਪ੍ਰੈਲ (ਕਪਿਲ ਕੰਧਾਰੀ)-ਬਾਜੇ ਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਗੁਰੂਹਰਸਹਾਏ ਵਲੋਂ ਬਾਜੇ ਕੇ ਵਿਖੇ ਹਾਕਮ ਚੰਦ ਦੀ ਥਾਂ ਨੂੰ ਲੈ ਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ੍ਹ ਦੇ ਬਾਹਰ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਕੋਰੋਨਾ ਦੇ 106 ਮਾਮਲੇ ਹੋਰ ਆਏ ਸਾਹਮਣੇ, 2 ਦੀ ਮੌਤ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ 380 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ, ਜਿਨ੍ਹਾਂ 'ਚੋਂ 106 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦ ਕਿ 268 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ...

ਪੂਰੀ ਖ਼ਬਰ »

'ਆਪ' ਆਗੂ ਸੁਖਰਾਜ ਗੋਰਾ ਵਲੋਂ ਲੋਕਾਂ ਨਾਲ ਬੈਠਕਾਂ ਦਾ ਦੌਰ ਜਾਰੀ

ਫ਼ਿਰੋਜ਼ਪੁਰ, 10 ਅਪ੍ਰੈਲ (ਕੁਲਬੀਰ ਸਿੰਘ ਸੋਢੀ)-'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਨਸ਼ੇ ਦੇ ਮੁੱਦੇ 'ਤੇ ਮੋਰਚਾ ਖੋਲ੍ਹਣ ਉਪਰੰਤ ਸੂਬੇ ਦੇ ਲੋਕਾਂ ਨੂੰ ਮਹਿੰਗੇ ਭਾਅ 'ਤੇ ਬਿਜਲੀ ਦੇ ਨਾਂਅ 'ਤੇ ਕੀਤੀ ਜਾ ਰਹੀ ਆਰਥਿਕ ਲੁੱਟ ਦੇ ਮੱਦੇਨਜ਼ਰ ਬਿਜਲੀ ਅੰਦੋਲਨ ਸ਼ੁਰੂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ

ਮੁੱਦਕੀ, 10 ਅਪ੍ਰੈਲ (ਭੁਪਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੀਜਨ ਫ਼ਿਰੋਜ਼ਪੁਰ ਦੀ ਮੀਟਿੰਗ ਸਥਾਨਕ ਕਸਬੇ ਦੇ ਨਗਰ ਪੰਚਾਇਤ ਦਫ਼ਤਰ 'ਚ ਰਿਜਨ ਤੇ ਪ੍ਰਧਾਨ ਅਰਜੁਨ ਕੁਮਾਰ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਨਗਰ ਕੌਂਸਲ, ਨਗਰ ...

ਪੂਰੀ ਖ਼ਬਰ »

ਕਣਕ ਖ਼ਰੀਦ ਦੇ ਮੱਦੇਨਜ਼ਰ ਮੰਡੀਆਂ 'ਚ ਕੋਰੋਨਾ ਤੋਂ ਬਚਾਅ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ-ਡੀ. ਸੀ.

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿਚ ਕੋਰੋਨਾ ਤੋਂ ਬਚਾਅ ਸਬੰਧੀ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਆਉਣ ਵਾਲੇ ਵਿਅਕਤੀਆਂ ...

ਪੂਰੀ ਖ਼ਬਰ »

ਬੀਬਾ ਗਾਇਤਰੀ ਬੇਦੀ ਨੇ ਪਿੰਡ ਚੁੱਘਾ ਦੀ ਯੂਥ ਕਲੱਬ ਨੂੰ ਦਿੱਤਾ 2 ਲੱਖ ਦਾ ਚੈੱਕ

ਗੁਰੂਹਰਸਹਾਏ, 10 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪਿੰਡਾਂ ਅੰਦਰ ਕਰਵਾਏ ਜਾ ਰਹੇ ਬਹੁਪੱਖੀ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਅਤੇ ਹੋਰ ਵਿਕਾਸ ਕਰਵਾਉਣ, ਅਧੂਰੇ ਕੰਮਾਂ ਨੂੰ ਪੂਰਾ ਕਰਨ ਲਈ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਬੇਟੀ ਬੀਬਾ ਗਾਇਤਰੀ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਵਲੋਂ ਤਲਵੰਡੀ ਭਾਈ ਵਿਖੇ ਲਗਾਇਆ ਸ਼ਨਾਖ਼ਤੀ ਕੈਂਪ

ਤਲਵੰਡੀ ਭਾਈ, 10 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਵਲੋਂ ਜ਼ਰੂਰਤਮੰਦ ਵਿਅਕਤੀਆਂ ਲਈ ਵਿਸ਼ੇਸ਼ ਉਪਕਰਨ ਲਗਾਉਣ ਦੀ ਸ਼ਨਾਖ਼ਤੀ ਕਰਨ ਤੇ ਨਾਮ ਰਜਿਸਟਰ ਕਰਨ ਲਈ ਇਕ ਵਿਸ਼ੇਸ਼ ਕੈਂਪ ਸਥਾਨਕ ਕਲੱਬ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ...

ਪੂਰੀ ਖ਼ਬਰ »

ਮਹਿੰਗੀ ਬਿਜਲੀ ਤੋਂ ਦੁਖੀ ਪੰਜਾਬੀ ਚੋਣਾਂ 'ਚ ਪਾਉਣਗੇ ਕਾਂਗਰਸ ਸਰਕਾਰ ਦਾ ਭੋਗ-ਐਡ. ਰਜਨੀਸ਼ ਦਹੀਆ

ਫ਼ਿਰੋਜ਼ਪੁਰ, 10 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਸੂਬੇ ਦੀ ਜਨਤਾ ਦੇਸ਼ 'ਚ ਸਭ ਤੋਂ ਮਹਿੰਗੀ ਬਿਜਲੀ ਦਾ ਬੋਝ ਚੁੱਕਣ ਦੇ ਹਾਲਾਤਾਂ 'ਚ ਨਾ ਰਹਿੰਦੇ ਹੋਏ ਵਿਧਾਨ ਸਭਾ 2022 ਦੀਆਂ ਚੋਣਾਂ 'ਚ ਕੈਪਟਨ ਸਰਕਾਰ ਦਾ ਭੋਗ ਪਾਉਣ ਦੀ ਤਿਆਰੀ ਵਿਚ ਬੈਠੀ ਹੈ | ਇਹ ਪ੍ਰਗਟਾਵਾ ਆਪ ਦੇ ...

ਪੂਰੀ ਖ਼ਬਰ »

ਨਸ਼ੇ ਦੇ ਮਸਲੇ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਾਂਗਰਸੀ ਤੇ ਅਕਾਲੀ ਨੇਤਾ-ਮੋੜਾ ਸਿੰਘ ਅਨਜਾਨ

ਫ਼ਿਰੋਜ਼ਪੁਰ, 10 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਨਸ਼ੇ ਦੇ ਮੁੱਦੇ 'ਤੇ ਕਾਂਗਰਸ ਤੇ ਅਕਾਲੀ ਦਲ ਨੇ ਨੇਤਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ | ਇਹ ਪ੍ਰਗਟਾਵਾ ਨਸ਼ਿਆਂ ਖ਼ਿਲਾਫ਼ ਲੰਬੀ ਲੜਾਈ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਮੋੜਾ ਸਿੰਘ ਅਨਜਾਨ ਨੇ ਕੀਤਾ | ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਕੈਬਨਿਟ ਮੰਤਰੀਆਂ ਦਾ ਘਿਰਾਓ ਕਰ ਦਿੱਤੇ ਵਾਅਦਾ ਯਾਦ ਕਰਾਓ ਪੱਤਰ

ਗੁਰੂਹਰਸਹਾਏ, 10 ਅਪ੍ਰੈਲ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਸਰਕਾਰ ਬਣਨ 'ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਲਈ ਸੀ. ਪੀ. ਐਫ. ਯੂਨੀਅਨ ਵਲੋਂ ਮੰਗ-ਪੱਤਰ

ਜ਼ੀਰਾ, 10 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਲਈ ਸੀ. ਪੀ. ਐਫ. ਯੂਨੀਅਨ ਤਹਿਸੀਲ ਜ਼ੀਰਾ ਦੇ ਸਮੂਹ ਅਹੁਦੇਦਾਰਾਂ ਦੇ ਵਫ਼ਦ ਵਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਤੇ ਐਮ. ਐਲ. ਏ. ਕੁਲਬੀਰ ਸਿੰਘ ਜ਼ੀਰਾ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨ ਦਫ਼ਤਰ ਵਿਖੇ ਅਜਮੇਰ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਤੇ ਸੁਰਿੰਦਰ ਕੁਮਾਰ ਜੋਸਨ ਵਿੱਤ ...

ਪੂਰੀ ਖ਼ਬਰ »

ਹੋਮਿਓਪੈਥੀ ਦੇ ਜਨਮ ਦਾਤਾ ਡਾ: ਸੈਮੂਅਲ ਹੈਨੀਮਨ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ)-ਹੋਮਿਓਪੈਥੀ ਦੇ ਜਨਮ ਦਾਤਾ ਡਾ: ਸੈਮੂਅਲ ਹੈਨੀਮੈਨ ਦਾ 266ਵਾਂ ਜਨਮ ਦਿਨ ਵਿਸ਼ਵ ਹੋਮਿਓਪੈਥੀ ਦਿਵਸ ਦੇ ਤੌਰ 'ਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਸਕੂਲ ਦੇ ਸੀ. ਈ. ਓ. ਅਨੀਰੁੱਧ ਗੁਪਤਾ ਦੀ ਅਗਵਾਈ ਹੇਠ ਮਨਾਇਆ ...

ਪੂਰੀ ਖ਼ਬਰ »

ਜ਼ੀਰਾ ਵਿਖੇ ਲੋਕ ਅਦਾਲਤ ਦੌਰਾਨ 29 ਕੇਸਾਂ ਦਾ ਨਿਪਟਾਰਾ

ਜ਼ੀਰਾ, 10 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਨੈਸ਼ਨਲ ਲੋਕ ਅਦਾਲਤ ਜੱਜ ਸਿਮਰਨਜੀਤ ਸਿੰਘ ਸੋਹੀ ਦੀ ਅਗਵਾਈ 'ਚ ਜ਼ੀਰਾ ਵਿਖੇ ਲਗਾਈ ਗਈ, ਜਿਸ 'ਚ ਘਰੇਲੂ ਝਗੜਿਆਂ ਤੋਂ ਇਲਾਵਾ ਹੋਰ ਵੱਖ-ਵੱਖ ਮਾਮਲਿਆਂ ਨਾਲ ਸਬੰਧਿਤ 29 ਕੇਸਾਂ ਦਾ ਅਦਾਲਤ ਵਲੋਂ ਮੌਕੇ 'ਤੇ ਹੀ ਨਿਪਟਾਰਾ ...

ਪੂਰੀ ਖ਼ਬਰ »

'ਆਪ' ਜ਼ਿਲੇ੍ਹ ਭਰ 'ਚ ਬਿਜਲੀ ਬਿੱਲ ਸਾੜ ਕੇ ਮਹਿੰਗੀ ਬਿਜਲੀ ਦਾ ਕਰੇਗੀ ਵਿਰੋਧ-ਭੁਪਿੰਦਰ ਕੌਰ ਸੰਧੂ

ਫ਼ਿਰੋਜ਼ਪੁਰ, 10 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਅੰਦਰ ਸ਼ੁਰੂ ਕੀਤੇ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਅੰਦੋਲਨ ਨੂੰ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਚਲਾਇਆ ਜਾ ਰਿਹਾ ਹੈ, ਜਿਸ ਦੇ ਅਧੀਨ 'ਆਪ' ਦੀ ਸੂਬਾ ...

ਪੂਰੀ ਖ਼ਬਰ »

ਅਵਤਾਰ ਸਿੰਘ ਜ਼ੀਰਾ ਨੂੰ ਜਨਤਕ ਮਿਲਣੀ ਮੁਹਿੰਮ ਦੌਰਾਨ ਭਰਵਾਂ ਹੁੰਗਾਰਾ

ਜ਼ੀਰਾ, 10 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧੀ ਸਰਗਰਮੀਆਂ ਤੇਜ਼ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਵਲੋਂ ਪਿੰਡ-ਪਿੰਡ ਦੌਰੇ ਕਰਕੇ ਜਨਤਕ ਮੁਹਿੰਮ ਵਿੱਢੀ ਗਈ ਹੈ, ਜਿਸ ਨੂੰ ਅਕਾਲੀ ...

ਪੂਰੀ ਖ਼ਬਰ »

ਆਰਮੀ ਭਰਤੀ ਦੌਰਾਨ ਅੰਮਿ੍ਤਧਾਰੀ ਨੌਜਵਾਨਾਂ ਦੇ ਕਕਾਰ ਲਹਾਉਣ ਦਾ ਮਾਮਲਾ ਜਥੇ: ਸ਼ੇਰਖਾਂ ਦੀ ਅਗਵਾਈ 'ਚ ਸਿੱਖ ਜਥੇਬੰਦੀਆਂ ਨੇ ਡੀ. ਸੀ. ਨੂੰ ਰਾਸ਼ਟਰਪਤੀ ਦੇ ਨਾਂਅ 'ਤੇ ਦਿੱਤਾ ਮੰਗ-ਪੱਤਰ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਬੀਤੇ ਦਿਨੀਂ ਫ਼ਿਰੋਜ਼ਪੁਰ 'ਚ ਆਰਮੀ ਦੇ ਭਰਤੀ ਵੇਖਣ ਆਏ ਹਜ਼ਾਰਾਂ ਨੌਜਵਾਨਾਂ 'ਚੋਂ ਅੰਮਿ੍ਤਧਾਰੀ ਸਿੱਖ ਨੌਜਵਾਨਾਂ ਦੀ ਸਰੀਰਕ ਪ੍ਰੀਖਿਆ ਵੇਲੇ ਆਰਮੀ ਅਫ਼ਸਰਾਂ ਵਲੋ ਜਬਰੀ ਕਕਾਰ (ਸਿਰੀ ਸਾਹਿਬ) ਉਤਾਰੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਮੌਕੇ ਧਿਰਾਂ ਦੀ ਸਹਿਮਤੀ ਨਾਲ 12 ਕਰੋੜ 30 ਲੱਖ 30 ਹਜ਼ਾਰ 570 ਦੇ ਐਵਾਰਡ ਪਾਸ

ਫ਼ਿਰੋਜ਼ਪੁਰ, 10 ਅਪ੍ਰੈਲ (ਰਾਕੇਸ਼ ਚਾਵਲਾ)-ਕੌਮੀ ਅਦਾਲਤ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਜਸਟਿਸ ਅਜੇ ਤਿਵਾੜੀ ਤੇ ਮੈਂਬਰ ਸਕੱਤਰ ਅਰੁਣ ਗੁਪਤਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਤਹਿਤ ਫ਼ਿਰੋਜ਼ਪੁਰ ਵਿਖੇ ਲੋਕ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਕਰਵਾਈ ਵਰਕਸ਼ਾਪ

ਫ਼ਿਰੋਜ਼ਪੁਰ, 10 ਅਪ੍ਰੈਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਹੇਠ ਸਿਹਤ ਤੇ ਸਰੀਰਕ ਸਿੱਖਿਆ ਵਿਭਾਗ ਵਲੋਂ 'ਯੋਗ ਤੇ ਮਹਿਲਾ ਸਵਾਸਥ' ਵਿਸ਼ੇ 'ਤੇ ਰਾਸ਼ਟਰੀ ਵਰਕਸ਼ਾਪ ਕਰਵਾਈ ਗਈ, ਜਿਸ ਮੁੱਖ ਉਦੇਸ਼ ...

ਪੂਰੀ ਖ਼ਬਰ »

ਐਮ. ਪੀ. ਡਿੰਪਾ ਤੇ ਵਿਧਾਇਕ ਕੁਲਬੀਰ ਵਲੋਂ ਅਮਰੀਕ ਸਿੰਘ ਤਲਵੰਡੀ ਦੀ ਮੌਤ 'ਤੇ ਦੁੱਖ ਪ੍ਰਗਟ

ਜ਼ੀਰਾ, 10 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਨੇੜਲੇ ਪਿੰਡ ਤਲਵੰਡੀ ਜੱਲੇ ਖ਼ਾਂ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਦਿਲਬਾਗ ਸਿੰਘ ਸਿੱਧੂ ਦੇ ਤਾਇਆ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰਕ ਮੈਂਬਰਾਂ ਭਰਾ ਸੁਖਜਿੰਦਰ ਸਿੰਘ ਸਿੱਧੂ, ਬਾਬਾ ਜਸਵੰਤ ...

ਪੂਰੀ ਖ਼ਬਰ »

ਕੰਬਾਈਨ ਤੋਂ ਨਿਕਲੀ ਚੰਗਿਆੜੀ ਕਾਰਨ ਲੱਗੀ ਅੱਗ, ਇਕ ਏਕੜ ਕਣਕ ਸੜੀ

ਜ਼ੀਰਾ, 10 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਸੁੱਖੇਵਾਲਾ ਵਿਖੇ ਕਣਕ ਕੱਟ ਰਹੀ ਕੰਬਾਈਨ ਤੋਂ ਨਿਕਲੀ ਚੰਗਿਆੜੀ ਕਾਰਨ ਅੱਗ ਲੱਗ ਜਾਣ ਕਾਰਨ ਇਕ ਏਕੜ ਕਣਕ ਤੇ ਅੱਧਾ ਏਕੜ ਨਾੜ ਸੜ ਕੇ ਸਵਾਹ ਹੋ ਗਿਆ | ਇਸ ਸਬੰਧੀ ਪੀੜਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX