ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  28 minutes ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  33 minutes ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 1 hour ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 1 hour ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 1 hour ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 1 hour ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 1 hour ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 2 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 2 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 2 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 2 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 3 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 3 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 3 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 3 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 4 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਰੂਸ ਦੇ ਇਕ ਸਕੂਲ ਵਿਚ ਹੋਈ ਗੋਲੀਬਾਰੀ , 9 ਵਿਅਕਤੀਆਂ ਦੀ ਮੌਤ
. . .  about 4 hours ago
ਮਾਸਕੋ, 11 ਮਈ - ਰੂਸ ਦੇ ਸ਼ਹਿਰ ਕਾਜਾਨ ਵਿਚ ਮੰਗਲਵਾਰ ਇਕ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਅੱਠ ਵਿਦਿਆਰਥੀ ਅਤੇ ਇਕ ਅਧਿਆਪਕ ਦੀ ਮੌਤ ਹੋ ਗਈ...
ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਤੁਰਨ ਵਾਲੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਭਾਨ ਸਿੰਘ ਸੰਘੇੜਾ ਨਹੀਂ ਰਹੇ
. . .  about 5 hours ago
ਮਹਿਲ ਕਲਾਂ (ਬਰਨਾਲਾ),11 ਮਈ (ਅਵਤਾਰ ਸਿੰਘ ਅਣਖੀ) ਹਰ ਸਮੇਂ ਲਾਲ ਝੰਡਾ ਮੋਢੇ 'ਤੇ ਲੈ ਕੇ ਦੱਬੇ-ਕੁਚਲੇ ਕਿਰਤੀ ਲੋਕਾਂ ਦੀ...
ਇਜ਼ਰਾਈਲੀ ਫ਼ੌਜਾਂ ਦੀ ਬੰਬਾਰੀ ਵਿਚ ਘੱਟੋ - ਘੱਟ 24 ਫਿਲਸਤੀਨੀ ਮਾਰੇ ਗਏ, 9 ਬੱਚੇ ਵੀ ਸ਼ਾਮਿਲ
. . .  about 5 hours ago
ਗਾਜ਼ਾ, 11 ਮਈ - ਇਜ਼ਰਾਈਲ ਨੇ ਮੰਗਲਵਾਰ ਤੜਕੇ ਫਿਲਸਤੀਨੀ ਇਲਾਕਾ ਗਾਜ਼ਾ 'ਤੇ ਨਵੇਂ ਹਵਾਈ ਹਮਲੇ ਕੀਤੇ | ਫਿਲਸਤੀਨੀ ਅੱਤਵਾਦੀ ਸਮੂਹਾਂ ਨੇ ਯਰੂਸ਼ਲਮ ਦੇ ਨੇੜੇ ਰਾਕੇਟ ...
ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ 'ਤੇ ਦਿੱਤੇ 15 ਮਿਲੀਅਨ ਡਾਲਰ
. . .  about 6 hours ago
ਨਵੀਂ ਦਿੱਲੀ, 11 ਮਈ - ਟਵਿਟਰ ਨੇ ਭਾਰਤ ਨੂੰ ਮਦਦ ਦੇ ਤੋਰ ਉੱਤੇ 15 ਮਿਲੀਅਨ ਡਾਲਰ ਦਿਤੇ ਹਨ | ਭਾਰਤ ਇਸ ਵੇਲ੍ਹੇ ਵੈਸ਼ਵਿਕ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਸ੍ਰੀ ਮੁਕਤਸਰ ਸਾਹਿਬ

ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ/ਦੋਦਾ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਅਧੀਨ ਪੈਂਦੀ ਪਿੰਡ ਕੋਟਲੀ ਅਬਲੂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਮਾਰਕਿਟ ਕਮੇਟੀ ਦੇ ਅਹੁਦੇਦਾਰਾਂ, ਪਤਵੰਤੇ ਵਿਅਕਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ | ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਖ਼ਰੀਦਣ ਲਈ ਸਾਰੀਆਂ ਅਨਾਜ ਮੰਡੀਆਂ ਵਿਚ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਅਨਾਜ ਮੰਡੀ ਵਿਚ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕਿਸਾਨਾਂ ਨੂੰ ਨਜਾਇਜ਼ ਤੌਰ 'ਤੇ ਤੰਗ-ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫ਼ਸਲ ਅਨਾਜ ਮੰਡੀਆਂ ਵਿਚ ਸਾਫ਼-ਸੁਥਰੀ ਅਤੇ ਸੁੱਕੀ ਲੈ ਕੇ ਆਉਣ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਸਮਾਜਿਕ ਦੂਰੀ ਦਾ ਖ਼ਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਦੇ ਰਹਿਣ ਅਤੇ ਮੂੰਹ 'ਤੇ ਮਾਸਕ ਜ਼ਰੂਰ ਲਗਾ ਕੇ ਰੱਖਣ |
ਡਿਪਟੀ ਸਪੀਕਰ ਭੱਟੀ ਨੇ ਮਲੋਟ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਮਲੋਟ, (ਅਜਮੇਰ ਸਿੰਘ ਬਰਾੜ, ਪਾਟਿਲ)-ਦਾਣਾ ਮੰਡੀ ਮਲੋਟ ਵਿਖੇ ਕਣਕ ਦੀ ਅੱਜ ਸਰਕਾਰੀ ਖ਼ਰੀਦ ਵਿਧਾਨ ਸਭਾ ਪੰਜਾਬ ਦੇ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਵਲੋਂ ਸ਼ੁਰੂ ਕਰਵਾਈ ਗਈ ਹੈ | ਕਿਸਾਨ ਸੁਖਮੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤੱਪਾ ਖੇੜਾ ਵਲੋਂ ਲਿਆਂਦੀ ਕਣਕ ਦੀ ਪਹਿਲੀ ਢੇਰੀ ਆੜ੍ਹਤੀਆ ਰਾਜ ਕੁਮਾਰ ਐਂਡ ਸੰਨਜ ਰਾਹੀਂ ਵੇਅਰ ਹਾਊਸ ਵਲੋਂ 1975 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਗਈ ਹੈ | ਇਸ ਮੌਕੇ ਅਜਾਇਬ ਸਿੰਘ ਭੱਟੀ ਨੇ ਆੜ੍ਹਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਮੁੱਖ ਫ਼ਸਲ ਕਣਕ ਦੀ ਆਮਦ ਨੂੰ ਵੇਖਦਿਆਂ, ਕੋਰੋਨਾ ਜਿਹੀ ਮਹਾਂਮਾਰੀ ਦੀ ਮਾਰ ਹੇਠ ਆਏ ਕਿਸਾਨ ਅਤੇ ਹਾਲਾਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਭਰ ਵਿਚ ਆਪਣੀ ਹੜਤਾਲ ਵਾਪਸ ਲੈ ਕੇ ਸ਼ਲਾਘਾਯੋਗ ਕੰਮ ਕੀਤਾ ਹੈ | ਇਸ ਤੋਂ ਪਹਿਲਾਂ ਸ: ਭੱਟੀ, ਏ.ਡੀ.ਸੀ. ਸ੍ਰੀ ਮੁਕਤਸਰ ਸਾਹਿਬ ਗੁਰਵਿੰਦਰ ਸਿੰਘ ਸਰਾਓ ਤੇ ਹੋਰ ਅਧਿਕਾਰੀਆਂ ਤੇ ਆੜ੍ਹਤੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਆੜ੍ਹਤੀਆਂ ਨਾਲ ਵਰਚੂਅਲ ਮੀਟਿੰਗ ਵਿਚ ਵੀ ਹਿੱਸਾ ਲਿਆ ਅਤੇ ਵਿਚਾਰ ਸੁਣੇ | ਅੱਜ ਸ: ਭੱਟੀ ਨੇ ਜਿੱਥੇ ਮੁੱਖ ਦਾਣਾ ਮੰਡੀ ਮਲੋਟ ਵਿਖੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੰਤੁਸ਼ਟੀ ਪ੍ਰਗਟ ਕੀਤੀ ਉੱਥੇ ਇਹ ਦਾਅਵਾ ਵੀ ਕੀਤਾ ਕਿ ਮੁੱਖ ਯਾਰਡ ਕਿੱਲਿਆਂਵਾਲੀ ਅਤੇ ਪੰਨੀਵਾਲਾ ਫੱਤਾ ਤੋਂ ਇਲਾਵਾ 45 ਹੋਰ ਖ਼ਰੀਦ ਕੇਂਦਰਾਂ ਵਿਚ ਕਣਕ ਖ਼ਰੀਦਣ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਬਣਦੀਆਂ ਸਹੂਲਤਾਂ ਮਿਲਣਗੀਆਂ | ਸ: ਭੱਟੀ ਨੇ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਣਕ ਪੂਰੀ ਤਰ੍ਹਾਂ ਸੁਕਾ ਕੇ ਅਤੇ ਸਾਫ਼ ਕਰਕੇ ਲਿਆਉਣ ਤਾਂ ਜੋ ਮੰਡੀ ਵਿਚ ਕਣਕ ਵੇਚਣ 'ਚ ਕੋਈ ਮੁਸ਼ਕਿਲ ਨਾ ਆਵੇ | ਏ.ਡੀ.ਸੀ. ਗੁਰਵਿੰਦਰ ਸਿੰਘ ਸਰਾਓ, ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ, ਨਾਇਬ ਤਹਿਸੀਲਦਾਰ ਜੇ.ਪੀ. ਸਿੰਘ ਢਿੱਲੋਂ ਤੇ ਹੋਰ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਕੋਰੋਨਾ ਦੀ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਕਣਕ ਆਪਣੀ ਵਾਰੀ ਅਨੁਸਾਰ ਹੀ ਮੰਡੀ 'ਚ ਲਿਆਂਦੀ ਜਾਵੇ | ਇਸ ਮੌਕੇ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ, ਐੱਸ.ਐੱਚ.ਓ. ਹਰਜੀਤ ਸਿੰਘ ਮਾਨ, ਸੂਬਾ ਸਕੱਤਰ ਸ਼ੁੱਭਦੀਪ ਸਿੰਘ ਬਿੱਟੂ, ਸਕੱਤਰ ਸ਼ਮਸ਼ੇਰ ਸਿੰਘ ਕੌਲਧਰ, ਪ੍ਰਧਾਨ ਨੱਥੂ ਰਾਮ ਗਾਂਧੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਜੁਨੇਜਾ, ਸੂਬਾ ਸਕੱਤਰ ਜਸਬੀਰ ਸਿੰਘ ਕੁੱਕੀ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਮੱਕੜ, ਮੀਤ ਪ੍ਰਧਾਨ ਰਣਜੀਤ ਸਿੰਘ ਮਾਨ, ਕੁਲਵੰਤ ਸਿੰਘ ਪੰਜਾਵਾ, ਸੁਪਰਵਾਈਜ਼ਰ ਸੰਦੀਪ ਕੁਮਾਰ, ਬਲਜਿੰਦਰ ਸਿੰਘ ਤੇ ਹੋਰ ਆੜ੍ਹਤੀਏ ਤੇ ਕਿਸਾਨ ਹਾਜ਼ਰ ਸਨ |

ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲਗਾਈ ਗਈ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਅਰੁਨਵੀਰ ਵਸ਼ਿਸ਼ਟ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਦੋਦਾ ਵਿਚ ਅੱਜ ਕਣਕ ਦੀ ਸਰਕਾਰੀ ਖ਼ਰੀਦ ਨਹੀਂ ਹੋਈ ਸ਼ੁਰੂ

ਦੋਦਾ, 10 ਅਪ੍ਰੈਲ (ਰਵੀਪਾਲ)-ਪੰਜਾਬ 'ਚ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਅੱਜ ਦਿੱਤੀ ਤਰੀਕ 'ਤੇ ਦਾਣਾ ਮੰਡੀ ਦੋਦਾ 'ਚ ਸਮੂਹ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੋਦਾ ਦੀ ਹੜਤਾਲ ਕਾਰਨ ਅਤੇ ਹੋਰ ਵੀ ਅਧੂਰੇ ਪ੍ਰਬੰਧਾਂ ਕਰਕੇ ਖ਼ਰੀਦ ਸ਼ੁਰੂ ਨਹੀਂ ਹੋ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਏ ਗਏ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਲਗਾਤਾਰ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਾਰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-'ਮਿਸ਼ਨ ਤੰਦਰੁਸਤ ਪੰਜਾਬ' ਅਤੇ ਪੰਜਾਬ ਸਰਕਾਰ ਦੀ ਮੁਹਿੰਮ 'ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ' ਤਹਿਤ ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਵਾਂਝੇ ਜਲਾਲਾਬਾਦ ਰੋਡ ਦੇ ਵਸਨੀਕਾਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਹਰਮਹਿੰਦਰ ਪਾਲ)-ਬੁਨਿਆਦੀ ਸਹੂਲਤਾਂ ਤੋਂ ਵਾਂਝੇ ਬਿਰਧ ਆਸ਼ਰਮ ਵਾਲੀ ਗਲੀ ਦੇ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ | ਸਥਾਨਕ ਜਲਾਲਾਬਾਦ ਰੋਡ ਬਿਰਧ ਆਸ਼ਰਮ ਵਾਲੀ ਗਲੀ ਜਿੱਥੋਂ ਦੇ ਲੋਕ ਲੰਬੇ ਸਮੇਂ ...

ਪੂਰੀ ਖ਼ਬਰ »

ਆੜ੍ਹਤੀਆਂ ਰਾਹੀਂ ਹੀ ਹੋਵੇ ਕਿਸਾਨਾਂ ਦੀ ਕਣਕ ਦੀ ਅਦਾਇਗੀ-ਕਿਸਾਨ ਆਗੂ

ਮੰਡੀ ਬਰੀਵਾਲਾ, 10 ਅਪ੍ਰੈਲ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਕਣਕ ਦੀ ...

ਪੂਰੀ ਖ਼ਬਰ »

ਸੜਕ ਦਾ ਕੰਮ ਸ਼ੁਰੂ ਨਾ ਹੋਣ 'ਤੇ ਲੋਕਾਂ ਕੀਤਾ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਹਰਮਹਿੰਦਰ ਪਾਲ)-ਇੱਥੇ ਫ਼ੈਕਟਰੀ ਰੋਡ ਸਥਿਤ ਕਾਮਧੇਨੂ ਨਸਲ ਸੁਧਾਰ ਗਊਸ਼ਾਲਾ ਮੂਹਰੇ ਲਗਪਗ ਚਾਰ ਮਹੀਨੇ ਪਹਿਲਾਂ ਕਾਂਗਰਸ ਦੀ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਵਲੋਂ ਸੜਕ ਬਣਾਉਣ ਲਈ ਟੱਕ ਲਾਇਆ ਗਿਆ ਸੀ ਪਰ ...

ਪੂਰੀ ਖ਼ਬਰ »

ਮੰਦਰਾਂ ਵਿਚ ਨਰਾਤਿਆਂ ਦੀਆਂ ਤਿਆਰੀਆਂ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੀਆਂ ਮੰਦਰ ਕਮੇਟੀਆਂ ਵਲੋਂ ਨਰਾਤਿਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਮੰਦਰਾਂ ਨੂੰ ਸਜਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸੇ ਲੜੀ ਤਹਿਤ ਫ਼ੈਕਟਰੀ ਰੋਡ ਸਥਿਤ ਕਾਮਧੇਨੂੰ ਨਸਲ ਸੁਧਾਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 40 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 7, ਮਲੋਟ 12, ਗਿੱਦੜਬਾਹਾ 4, ਪਿੰਡ ਬਾਦਲ 2, ਖੁੰਡੇ ਹਲਾਲ 1, ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦਾ ਰੈਵਨਪ੍ਰੀਤ ਸਿੰਘ ਬਣਿਆ ਅੰਡਰ-16 ਪੰਜਾਬ ਦਾ ਸਰਬਉੱਤਮ ਬੱਲੇਬਾਜ਼

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਕ੍ਰਿਕਟ ਖਿਡਾਰੀ ਰੈਵਨਪ੍ਰੀਤ ਸਿੰਘ ਨੂੰ ਅੰਡਰ-16 ਪੰਜਾਬ ਦਾ ਸਰਬਉੱਤਮ ਬੱਲੇਬਾਜ਼ ਹੋਣ ਦਾ ਸਨਮਾਨ ਹਾਸਿਲ ਹੋਇਆ ਹੈ | ਇਹ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਆਨਰੇਰੀ ਜਨਰਲ ਸਕੱਤਰ ਪੋ੍ਰ: ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਕੈਂਪ ਅੱਜ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤੀਸਰ ਵੈੱਲਫੇਅਰ ਕਲੱਬ ਅਤੇ ਕਲੀਨ ਐਂਡ ਗਰੀਨ ਸੁਸਾਇਟੀ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਕੈਂਪ 11 ਅਪ੍ਰੈਲ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਤਿਆਰ-ਗਰਚਾ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਨਵ-ਨਿਯੁਕਤ ਕੌਮੀ ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਗਰਚਾ ਅੱਜ ਆਪਣੇ ਪਰਿਵਾਰ ਸਮੇਤ ਇੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਸ੍ਰੀ ਦਰਬਾਰ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਮੁਲਤਵੀ

ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਇਸ ਵਾਰ 11 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਹਰਦੇਵ ਸਿੰਘ ਨੇ ਦੱਸਿਆ ਕਿ ਕੋਰੋਨਾ ਦੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਬਾਹਮਣ ਵਾਲਾ ਜ਼ਿਲ੍ਹਾ ਪ੍ਰਧਾਨ ਬਣੇ

ਕੋਟਕਪੂਰਾ, 10 ਅਪ੍ਰੈਲ (ਮੇਘਰਾਜ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ 'ਚ ਗੁਰਮੇਲ ਸਿੰਘ ਬਾਹਮਣ ਵਾਲਾ ਨੂੰ ਬੀ.ਸੀ ਸੈਲ ਫ਼ਰੀਦਕੋਟ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਹਲਕਾ ਕੋਟਕਪੂਰਾ ਦੇ ਵਿਧਾਇਕ ...

ਪੂਰੀ ਖ਼ਬਰ »

ਗੁਰਟੇਕ ਸਿੰਘ ਸਿੱਧੂ ਆਪ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਸਾਦਿਕ, 10 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਮਿਹਨਤੀ ਤੇ ਸੇਵਾਦਾਰ ਗੁਰਟੇਕ ਸਿੰਘ ਸਿੱਧੂ ਘੁੱਦੂਵਾਲਾ ਨੂੰ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਦਾ ਕੁਲਤਾਰ ਸਿੰਘ ਸੰਧਵਾਂ ਵਿਧਾਇਕ ...

ਪੂਰੀ ਖ਼ਬਰ »

ਬਲੂਮਿੰਗਡੇਲ ਸਕੂਲ 'ਚ ਨਵੇਂ ਦਾਖ਼ਲਿਆਂ ਪ੍ਰਤੀ ਉਤਸ਼ਾਹ

ਕੋਟਕਪੂਰਾ, 10 ਅਪ੍ਰੈਲ (ਮੋਹਰ ਗਿੱਲ, ਮੇਘਰਾਜ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ ਉੱਪਰ ਸਥਿਤ ਗੋਬਿੰਦ ਅਸਟੇਟ 'ਚ ਇਸ ਵਰ੍ਹੇ ਨਵੇਂ ਸ਼ੁਰੂ ਹੋਏ 'ਦਾ ਬਲੂਮਿੰਗਡੇਲ ਸਕੂਲ' 'ਚ ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਚੱਲ ਰਹੇ ਹਨ | ਪਹਿਲੇ ਵਿੱਦਿਅਕ ਸ਼ੈਸ਼ਨ ਦੌਰਾਨ ਹੀ ...

ਪੂਰੀ ਖ਼ਬਰ »

ਵੇਰਕਾ ਡੇਅਰੀ ਵੱਲੋਂ ਮੁਫ਼ਤ ਦੁੱਧ ਪ੍ਰੀਖਣ ਕੈਂਪ ਲਗਾਇਆ

ਫ਼ਰੀਦਕੋਟ, 10 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਵੇਰਕਾ ਫ਼ਰੀਦਕੋਟ ਡੇਅਰੀ ਵਲੋਂ ਸਥਾਨਕ ਪਾਰਕ ਐਵਿਨਿਊ ਕਾਲੋਨੀ ਦੇ ਗੁਰਦੁਆਰਾ ਸਾਹਿਬ 'ਚ ਮੁਫ਼ਤ ਦੁੱਧ ਪ੍ਰੀਖਣ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵੇਰਕਾ ਫ਼ਰੀਦਕੋਟ ਡੇਅਰੀ ਦੇ ਡਿਪਟੀ ਜਨਰਲ ਮੈਨੇਜਰ ਡਾ. ...

ਪੂਰੀ ਖ਼ਬਰ »

ਕੈਪਟਨ ਸਰਕਾਰ ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ-ਬੀਬੀ ਬਰਾੜ

ਮੰਡੀ ਬਰੀਵਾਲਾ, 10 ਅਪ੍ਰੈਲ (ਨਿਰਭੋਲ ਸਿੰਘ)-ਕੈਪਟਨ ਸਰਕਾਰ ਪਿੰਡਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਅਤੇ ਸਰਕਾਰ ਪਿੰਡਾਂ ਵਿਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੰਗਤ ਨੇ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀ ਰੇਲ ਗੱਡੀ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ

ਮਲੋਟ, 10 ਅਪ੍ਰੈਲ (ਪਾਟਿਲ)-ਸ੍ਰੀ ਗੰਗਾਨਗਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੇਲ ਗੱਡੀ ਕਰੀਬ 2 ਮਹੀਨਿਆਂ ਤੋਂ ਬਾਅਦ ਅੱਜ ਸ਼ੁਰੂ ਹੋ ਗਈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਅਤੇ ਬਿਜਲੀ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕਰਨ ਤੇ ਮਾਮਲਾ ਦਰਜ

ਗਿੱਦੜਬਾਹਾ, 10 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਦੀ ਪੁਲਿਸ ਨੇ ਸਰਕਾਰੀ ਕੰਮ 'ਚ ਵਿਘਨ ਪਾਉਣ, ਬਹਿਸ-ਬਾਜ਼ੀ ਕਰਨ ਅਤੇ ਬਿਜਲੀ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕਰਨ 'ਤੇ ਜਤਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਦੋਦਾ ਵਾਧੂ ਚਾਰਜ ਕਮ ਡਿਊਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX