ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ 'ਚ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ

ਟਾਂਡਾ ਉੜਮੁੜ, 11 ਅਪ੍ਰੈਲ (ਦੀਪਕ ਬਹਿਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਦਾਣਾ ਮੰਡੀ ਟਾਂਡਾ ਵਿਚ ਵੱਡੀ ਕਿਸਾਨ ਰੈਲੀ ਕਰਕੇ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ | ਰੈਲੀ ਵਿਚ ਟਾਂਡਾ ਤੇ ਮੰਡ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲੈ ਕੇ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜ਼ੋਨ ਟਾਂਡਾ ਦੇ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਸਕੱਤਰ ਕੁਲਦੀਪ ਸਿੰਘ ਬੇਗੋਵਾਲ, ਨਿਸ਼ਾਨ ਸਿੰਘ ਨਡਾਲਾ, ਕਸ਼ਮੀਰ ਸਿੰਘ ਫੱਤਾਕੁੱਲਾ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਇਸ ਰੈਲੀ ਵਿਚ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ, ਗੁਰਜੀਤ ਸਿੰਘ ਵਲਟੋਹਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿਤਾਂ ਨੂੰ ਤਬਾਹ ਕਰਨ ਲਈ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਕਿਸਾਨੀ ਹੀ ਨਹੀਂ ਹੌਲੀ-ਹੌਲੀ ਦੇਸ਼ ਦੇ ਸਾਰੇ ਜਨਤਕ ਅਦਾਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ | ਮੋਦੀ ਸਰਕਾਰ ਦੀਆਂ ਇਨ੍ਹਾਂ ਦਮਨਕਾਰੀ ਨੀਤੀਆਂ ਨਾਲ ਜਿੱਥੇ ਕਿਸਾਨ ਬਰਬਾਦ ਹੋਣਗੇ ਉੱਥੇ ਹਰੇਕ ਵਰਗ ਤੰਗ ਹੋਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਆਪਣੇ ਵਜੂਦ ਨੂੰ ਬਚਾਉਣ ਲਈ ਦਿੱਲੀ ਮੋਰਚੇ 'ਤੇ ਡਟੀ ਰਹਿਣਗੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਚੱਲਣ ਵਾਲਾ ਉਨ੍ਹਾਂ ਦਾ ਸੰਘਰਸ਼ ਆਉਣ ਵਾਲੇ ਦਿਨਾਂ ਵਿਚ ਤੇਜ਼ ਹੋਵੇਗਾ | ਇਸੇ ਲਈ 20 ਅਪ੍ਰੈਲ ਨੂੰ ਦਾਣਾ ਮੰਡੀ ਟਾਂਡਾ ਤੋਂ ਗੁਰਦਾਸਪੁਰ ਤੇ ਹੁਸ਼ਿਆਰਪੁਰ ਨਾਲ ਸੰਬੰਧਿਤ ਜਥੇਬੰਦੀ ਦੇ ਕਾਰਕੁਨ ਹਜ਼ਾਰਾਂ ਟਰੈਕਟਰ ਟਰਾਲੀਆਂ 'ਤੇ ਦਿੱਲੀ ਕੂਚ ਕਰਨਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਸਧਾਰਨ ਫਲੂ ਨੂੰ ਕੋਰੋਨਾ ਮਹਾਂਮਾਰੀ ਰੂਪ ਦੇ ਕੇ ਲੋਕਾਂ ਦੇ ਇਕੱਠ 'ਤੇ ਲਗਾਈ ਸਰਕਾਰੀ ਪਾਬੰਦੀ ਦਾ ਉਹ ਵਿਰੋਧ ਕਰਦੇ ਹਨ | ਇਸ ਮੌਕੇ ਸਰਵਣ ਸਿੰਘ, ਮੋਤਾ ਸਿੰਘ, ਜਗਮੋਹਨ ਦੀਪ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ ਦਿਆਲਪੁਰ, ਗੁਰਦੇਵ ਸਿੰਘ ਲਖਣਕੇ, ਹਨੀਫ਼ ਮੁਹੰਮਦ, ਸਤਨਾਮ ਸਿੰਘ ਔਲਖ, ਗੁਰਬਖ਼ਸ਼ ਸਿੰਘ, ਸੋਨੂੰ ਜਹੂਰਾ, ਬੱਗਾ ਲੜੋਈ, ਸੁਨੀਲ ਨਾਰੰਗਪੁਰ, ਜਤਿੰਦਰ ਸਿੰਘ, ਮੰਨਾ ਸਿੰਘ ਗੰਦੁਵਾਲ, ਸੁਖਬੰਸ ਕੌਰ, ਹਰਮਨ ਸਿੰਘ, ਸਨੀ, ਗੁਰਦੇਵ ਸਿੰਘ, ਨਰਿੰਦਰ ਕੌਰ ਬਾਠ, ਨਵਦੀਪ ਸਿੰਘ, ਦਲੇਰ ਸਿੰਘ, ਨਿਸ਼ਾਨ ਸਿੰਘ, ਰੁਪਿੰਦਰ ਕੌਰ, ਬੇਅੰਤ ਕੌਰ, ਦਲਜੀਤ ਕੌਰ, ਤਜਿੰਦਰ ਕੌਰ, ਕਿ੍ਸ਼ਨਾ ਦੇਵੀ, ਰਾਣੀ ਆਦਿ ਹਾਜ਼ਰ ਸਨ |

ਗੜ੍ਹਸ਼ੰਕਰ 'ਚ ਕੋਰੋਨਾ ਦੇ 4 ਪਾਜ਼ੀਟਿਵ ਮਾਮਲੇ ਆਏ

ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ 'ਚ ਕੋਰੋਨਾ ਦੇ 4 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਸ਼ਹਿਰ ਵਿਚ ਹੁਣ ਤੱਕ 426 ਲੋਕ ਪਾਜ਼ੀਟਿਵ ਆ ਚੁੱਕੇ ਹਨ ਜਿਨ੍ਹਾਂ ਵਿਚੋਂ 390 ਲੋਕ ਠੀਕ ਹੋ ਚੁੱਕੇ ਹਨ | ਸ਼ਹਿਰ ਵਿਚ ਇਸ ਸਮੇਂ ਕੋਰੋਨਾ ਦੇ 27 ਪਾਜ਼ੀਟਿਵ ...

ਪੂਰੀ ਖ਼ਬਰ »

ਦੂਜੇ ਦਿਨ ਵੀ ਕਣਕ ਦੀ ਖ਼ਰੀਦ ਨਾ ਹੋਈ

ਹੁਸ਼ਿਆਰਪੁਰ, 11 ਅਪ੍ਰੈਲ (ਹਰਪ੍ਰੀਤ ਕੌਰ)- ਕਣਕ ਦੀ ਸਰਕਾਰੀ ਖਰੀਦ ਦੇ ਐਲਾਨ ਕੀਤੇ ਜਾਣ ਦੇ ਦੂਜੇ ਦਿਨ ਵੀ ਅੱਜ ਹੁਸ਼ਿਆਰਪੁਰ 'ਚ ਕਣਕ ਦੀ ਖਰੀਦ ਨਹੀਂ ਹੋਈ | ਆੜ੍ਹਤੀਆਂ ਦੀ ਹੜਤਾਲ ਕਰਕੇ ਜਿਣਸ ਦੀ ਖਰੀਦ ਦਾ ਕੰਮ ਲਟਕਿਆ ਹੋਇਆ ਹੈ | ਅੱਜ ਕਣਕ ਦੀਆਂ ਕੁੱਝ ਟਰਾਲੀਆਂ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਕਰਿਆਨਾ ਦੁਕਾਨ ਦੇ ਮਾਲਕਾਂ ਨੂੰ ਲੁੱਟਿਆ

ਕੋਟਫ਼ਤੂਹੀ, 11 ਅਪੈ੍ਰਲ (ਅਵਤਾਰ ਸਿੰਘ ਅਟਵਾਲ)-ਸਥਾਨਕ ਬਾਜ਼ਾਰ ਦੀ ਪ੍ਰਮੁੱਖ ਕਰਿਆਨੇ ਦੀ ਦੁਕਾਨ ਦੇ ਮਾਲਕ ਦੇ ਦੇਰ ਸ਼ਾਮ ਘਰ ਜਾਂਦੇ ਅਣਪਛਾਤੇ ਵਿਅਕਤੀ ਵੱਲੋਂ ਅੱਖਾਂ 'ਚ ਮਿਰਚਾਂ ਦਾ ਪਾਊਡਰ ਪਾ ਕੇ ਜੇਬ ਵਿਚੋਂ ਨਗਦੀ ਖੋਹ ਲਈ ਗਈ | ਜਾਣਕਾਰੀ ਅਨੁਸਾਰ ਸਥਾਨਕ ...

ਪੂਰੀ ਖ਼ਬਰ »

ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਗੈਂਗਸਟਰ ਦੀ ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਭੇਦਭਰੀ ਮੌਤ

ਹੁਸ਼ਿਆਰਪੁਰ, 11 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਗੈਂਗਸਟਰ ਮਨੀ ਪ੍ਰਤਾਪ 'ਅੰਮਿ੍ਤਸਰੀਆ' ਦੀ ਅੱਜ ਇੱਥੇ ਦੀ ਕੇਂਦਰੀ ਜੇਲ੍ਹ 'ਚ ਭੇਦਭਰੀ ਹਾਲਤ 'ਚ ਮੌਤ ਹੋ ਗਈ | 35 ਸਾਲਾ ਗੈਂਗਸਟਰ ਦਸੰਬਰ 2019 ਤੋਂ ਇੱਥੇ ਬੰਦ ਸੀ | ...

ਪੂਰੀ ਖ਼ਬਰ »

ਸਰਕਾਰ ਵਲੋਂ ਕਣਕ ਦੀ ਖ਼ਰੀਦ ਦਾ ਵਾਅਦਾ ਵਫ਼ਾ ਨਾ ਹੋਇਆ

ਦਸੂਹਾ, 11 ਅਪ੍ਰੈਲ (ਕੌਸ਼ਲ)- ਆਉਂਦੇ ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਕਣਕ ਦੀ ਮੰਡੀਆਂ ਵਿਚ ਆਮਦ ਨੂੰ ਲੈ ਕੇ ਖ਼ਰੀਦ ਦਾ ਐਲਾਨ 10 ਤਰੀਕ ਨੂੰ ਕਰਨ ਲਈ ਕਰ ਦਿੱਤਾ ਗਿਆ ਸੀ ਪਰ ਸਰਕਾਰ ਦੇ ਇਸ ਐਲਾਨ ਦੀ ਹਵਾ ਨਿਕਲਦੀ ਨਜ਼ਰ ਆ ਰਹੀ | ਦਸੂਹਾ ਦਾਣਾ ...

ਪੂਰੀ ਖ਼ਬਰ »

ਘੋਗਰਾ ਮੰਡੀ 'ਚ ਨਾ ਬਾਰਦਾਨਾ, ਨਾ ਲਿਫ਼ਟਿੰਗ, ਨਾ ਪੀਣ ਵਾਲਾ ਪਾਣੀ

ਘੋਗਰਾ, 11 ਅਪ੍ਰੈਲ (ਆਰ. ਐੱਸ.ਸਲਾਰੀਆ)- ਸਰਕਾਰ ਦੁਆਰਾ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ 2 ਦਿਨ ਬੀਤ ਜਾਣ ਦੇ ਬਾਵਜੂਦ ਦਾਣਾ ਮੰਡੀ ਘੋਗਰਾ ਵਿਖੇ ਅਜੇ ਤੱਕ ਖ਼ਰੀਦ ਵੀ ਸ਼ੁਰੂ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਪਿਛਲੇ ਸਾਲਾਂ ਦੇ ਮੁਕਾਬਲੇ 10 ਦਿਨ ਲੇਟ ਫਿਰ ਵੀ ਨਾ ਤਾਂ ਮੰਡੀਆਂ 'ਚ ਬਾਰਦਾਨਾ ਤੇ ਨਾ ਹੀ ਪਾਸ

ਹਾਜੀਪੁਰ, 11 ਅਪ੍ਰੈਲ (ਪੁਨੀਤ ਭਾਰਦਵਾਜ, ਜੋਗਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਨੂੰ ਲੈ ਕੇ ਜਾਰੀ ਕੀਤੇ ਗਏ ਆਦੇਸ਼ਾਂ ਦੀ ਜ਼ਮੀਨੀ ਹਕੀਕਤ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਡਰਾਉਣ ਵਾਲੀ ਹੈ | ਦੇਖਣ ਵਿਚ ਆਇਆ ਹੈ ਕਿ ਮੰਡੀਆਂ ਵਿਚ ਅਜੇ ਤੱਕ ਏਜੰਸੀਆਂ ...

ਪੂਰੀ ਖ਼ਬਰ »

ਹਕੂਮਤਪੁਰ 'ਚ ਗੁੱਜਰਾਂ ਦੀਆਂ ਤਿੰਨ ਕੁੱਲੀਆਂ ਨੂੰ ਲੱਗੀ ਅੱਗ

ਮਾਹਿਲਪੁਰ, 11 ਅਪ੍ਰੈਲ (ਦੀਪਕ ਅਗਨੀਹੋਤਰੀ)- ਬੀਤੀ ਸ਼ਾਮ ਬਲਾਕ ਮਾਹਿਲਪੁਰ ਦੇ ਪਿੰਡ ਹਕੂਮਤਪੁਰ ਦੇ ਬਾਹਰਵਾਰ ਗੁੱਜਰਾਂ ਦੀਆਂ ਤਿੰਨ ਕੁੱਲੀਆਂ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਤਿੰਨੋਂ ਕੁੱਲੀਆਂ ਅਤੇ ਉਨ੍ਹਾਂ ਅੰਦਰ ਰੱਖਿਆ ਸਾਰਾ ਘਰੇਲੂ ਅਤੇ ਖਾਣ ਪੀਣ ਦਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੰਗਾਂ ਸਬੰਧੀ ਮੀਟਿੰਗ

ਮੁਕੇਰੀਆਂ, 11 ਅਪ੍ਰੈਲ (ਰਾਮਗੜ੍ਹੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਬ੍ਰਾਂਚ ਮੁਕੇਰੀਆਂ ਤਲਵਾੜਾ ਦੀ ਮੀਟਿੰਗ ਕਮੇਟੀ ਪਾਰਕ ਵਿਖੇ ਬ੍ਰਾਂਚ ਪ੍ਰਧਾਨ ਰਜਤ ਕੁਮਾਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਨਜੀਤ ...

ਪੂਰੀ ਖ਼ਬਰ »

ਦੇਹ ਵਪਾਰ ਦੇ ਧੰਦੇ ਨਾਲ ਜੁੜੀਆਂ ਹਨ ਸੀਮਾ ਮੁਹੰਮਦ ਦੇ ਕਤਲ ਕੇਸ ਦੀਆਂ ਤਾਰਾਂ

ਮਾਹਿਲਪੁਰ, 11 ਅਪ੍ਰੈਲ (ਦੀਪਕ ਅਗਨੀਹੋਤਰੀ)- 8 ਅਪ੍ਰੈਲ ਨੂੰ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਸ਼ਹੀਦਾਂ ਰੋਡ 'ਤੇ ਪੈਂਦੇ ਚੋਅ 'ਚੋਂ ਕਤਲ ਕਰ ਕੇ ਸੁੱਟੀ ਸੀਮਾ ਮੁਹੰਮਦ ਨਾਮਕ ਔਰਤ ਦੇ ਕਤਲ ਦੀਆਂ ਤਾਰਾਂ ਸ਼ਹਿਰ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਨਾਲ ਜੁੜੀਆਂ ਹੋਈਆਂ ...

ਪੂਰੀ ਖ਼ਬਰ »

ਐਮਾਂ ਮਾਂਗਟ ਮੰਡੀ 'ਚ ਇਕ ਕਿਸਾਨ ਹੀ ਕਣਕ ਲੈ ਕੇ ਪਹੁੰਚਿਆ

ਐਮਾਂ ਮਾਂਗਟ, 11 ਅਪ੍ਰੈਲ (ਗੁਰਾਇਆ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਐਮਾਂ ਮਾਂਗਟ ਮੰਡੀ ਵਿਚ ਜਦੋਂ ਅੱਜ ਜਾ ਕੇ ਦੌਰਾ ਕੀਤਾ ਗਿਆ ਤਾਂ ਮੰਡੀ ਵਿਚ ਕਿਸਾਨ ਦੀਆਂ ਦੋ ਹੀ ਢੇਰੀਆਂ ਕਣਕ ਦਿਖਾਈ ਦਿੱਤੀ | ਜਦੋਂ ਇਸ ਸਬੰਧੀ ਕੁੱਝ ਆੜ੍ਹਤੀਆਂ ਨਾਲ ਗੱਲਬਾਤ ਕੀਤੀ ...

ਪੂਰੀ ਖ਼ਬਰ »

ਕ੍ਰਿਸ਼ਨਜੀਤ ਰਾਓ ਕੈਂਡੋਵਾਲ 'ਆਪ' ਬੁੱਧੀਜੀਵੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਣੇ

ਮਾਹਿਲਪੁਰ, 11 ਅਪ੍ਰੈਲ (ਰਜਿੰਦਰ ਸਿੰਘ)- ਆਮ ਆਦਮੀ ਦੇ ਸੀਨੀਅਰ ਆਗੂ ਕ੍ਰਿਸ਼ਨਜੀਤ ਰਾਓ ਕੈਂਡੋਵਾਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ 'ਚ ਰੱਖਦਿਆਂ ਪਾਰਟੀ ਹਾਈ ਕਮਾਨ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੀ 'ਆਪ' ਇਕਾਈ ਦੇ ਬੁੱਧੀਜੀਵੀ ਵਿੰਗ ਦਾ ...

ਪੂਰੀ ਖ਼ਬਰ »

ਗੰਨੇ ਦਾ ਰੇਟ ਹਰਿਆਣਾ ਤੇ ਯੂ.ਪੀ. ਸੂਬਿਆਂ ਦੇ ਬਰਾਬਰ ਕੀਤਾ ਜਾਵੇ- ਜੌਹਲ

ਦਸੂਹਾ, 11 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ਨੇ ਕਿਹਾ ਕਿ ਪਿਛਲੇ ਚਾਰ ਸਾਲ ਤੋਂ ਗੰਨੇ ਦਾ ਰੇਟ ਨਹੀਂ ਵਧਾਇਆ ਗਿਆ ਹੈ ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਟਰੱਕ ਯੂਨੀਅਨ 'ਚ ਸਰਬੱਤ ਦੇ ਭਲੇ ਲਈ ਸਮਾਗਮ

ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਇਥੇ ਨੰਗਲ ਰੋਡ 'ਤੇ ਸਥਿਤ ਟਰੱਕ ਯੂਨੀਅਨ ਵਲੋਂ ਸਮੂਹ ਮੈਂਬਰਾਂ ਵਲੋਂ ਚੜ੍ਹਦੀ ਕਲਾ ਲਈ ਹਰ ਸਾਲ ਵਾਂਗ ਸਾਲਾਨਾ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਕਰਨੈਲ ਸਿੰਘ ਗੁਰਦੁਆਰਾ ਬਾਬਾ ਮੱਟੂ ਦੇ ਜਥੇ ਨੇ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਕਿਸਾਨਾਂ ਵਲੋਂ ਲਗਾਇਆ ਧਰਨਾ 193ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 193ਵੇਂ ਦਿਨ ਵੀ ਜਾਰੀ ਰਿਹਾ | ...

ਪੂਰੀ ਖ਼ਬਰ »

ਸੰਗਤ ਦੀ ਆਮਦ ਨੂੰ ਦੇਖਦਿਆਂ ਗੁੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਕੋਰੋਨਾ ਤੋਂ ਸਾਵਧਾਨੀਆਂ ਵਾਲੇ ਬੋਰਡ ਲਗਾਏ

ਦਸੂਹਾ, 11 ਅਪ੍ਰੈਲ (ਭੁੱਲਰ)- ਵਿਸਾਖੀ ਦੇ ਤਿਉਹਾਰ ਸਬੰਧੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਗਤ ਦੀ ਆਮਦ ਨੂੰ ਦੇਖਦਿਆਂ ਮੈਨੇਜਰ ਰਤਨ ਸਿੰਘ ਕੰਗ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਸਾਵਧਾਨੀਆਂ ਵਾਲੇ ਬੋਰਡ ਲਗਾਏ ਗਏ | ਮੈਨੇਜਰ ਰਤਨ ਸਿੰਘ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਦੀ ਕੋਸ਼ਿਸ਼ ਨਾਲ ਮਿਲਿਆ ਖ਼ੁਸ਼ੀ ਪੱਦੀ ਦੇ ਦਰਜਨ ਘਰਾਂ ਨੂੰ ਪੀਣ ਵਾਲਾ ਪਾਣੀ

ਮਾਹਿਲਪੁਰ/ਸੈਲਾ ਖ਼ੁਰਦ, 11 ਅਪ੍ਰੈਲ (ਦੀਪਕ ਅਗਨੀਹੋਤਰੀ/ ਹਰਵਿੰਦਰ ਸਿੰਘ ਬੰਗਾ)- ਬਲਾਕ ਮਾਹਿਲਪੁਰ ਦੇ ਪਿੰਡ ਖ਼ੁਸ਼ੀ ਪੱਦੀ ਦੇ ਬਾਹਰਲੇ ਪਾਸੇ ਪੈਂਦੇ ਦਰਜਨ ਘਰਾਂ ਨੂੰ ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਦੀਆਂ ਕੋਸ਼ਿਸ਼ਾਂ ਸਦਕਾ 41 ਸਾਲ ਮਗਰੋਂ ਪੀਣ ਵਾਲੇ ਪਾਣੀ ਦਾ ...

ਪੂਰੀ ਖ਼ਬਰ »

ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨੇ ਪਿੰਡ ਭੂੰਬੋਤਾੜ ਵਿਖੇ ਕੋਵਿਡ ਟੀਕਾਕਰਨ ਤੇ ਸੈਂਪਲਿੰਗ ਕੈਂਪ

ਰਾਮਗੜ੍ਹ ਸੀਕਰੀ, 11 ਅਪ੍ਰੈਲ (ਕਟੋਚ)- ਮਾਈਕਰੋ ਕੈਨਟੋਨਮੈਂਟ ਜ਼ੋਨ ਐਲਾਨੇ ਗਏ ਪਿੰਡ ਭੂੰਬੋਤਾੜ ਵਿਖੇ ਡਾ. ਵਿਸ਼ਾਲ ਧਰਵਾਲ ਇੰਚਾਰਜ ਅਤੇ ਡਾ. ਪ੍ਰਦੀਪ ਕੰਵਰ ਏ. ਐਮ. ਓ. ਦੀ ਸੁਚੱਜੀ ਅਗਵਾਈ 'ਚ ਅੱਜ ਕੋਵਿਡ ਟੀਕਾਕਰਨ ਤੇ ਸੈਂਪਲਿੰਗ ਕੈਂਪ ਲਗਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ 7 ਰੋਜ਼ਾ ਰਾਸ਼ਟਰੀ ਫੁੱਟਬਾਲ ਵਰਕਸ਼ਾਪ ਸਫਲਤਾਪੂਰਵਕ ਸਮਾਪਤ

ਮਾਹਿਲਪੁਰ, 11 ਅਪ੍ਰੈਲ (ਦੀਪਕ ਅਗਨੀਹੋਤਰੀ)-ਸਿੱਖ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਪ੍ਰਧਾਨਗੀ ਹੇਠ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਸਿਆ ਪਿੰਡ ਢਡਿਆਲਾ
ਸਰਪੰਚ
ਟਾਂਡਾ
ਟਾਂਡਾ ਉੜਮੁੜ
ਟਾਂਡਾ ਉੜਮੁੜ
450 ਏਕੜ
ਥਾਣਾ
ਬਲਾਕ
ਵਿਧਾਨ ਸਭਾ ਹਲਕਾ
ਰਕਬਾ
ਕੁੱਲ ਆਬਾਦੀ

ਕੁਲਬੀਰ ਸਿੰਘ ਗੁਰਾਇਆ 9417192326 ਟਾਂਡਾ ਉੜਮੁੜ - ਬਲਾਕ ਟਾਂਡਾ ਦਾ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਵਸਿਆ ਪਿੰਡ ਢਡਿਆਲਾ ਧਾਰਮਿਕ ਤੇ ਭਗਤੀ ਭਾਵ ਦੇ ਲੋਕਾਂ ਦਾ ਪਿੰਡ ਮੰਨਿਆ ਜਾਂਦਾ ਹੈ, ਜਿਸ ਦਾ ਮੁੱਖ ਕਾਰਨ ਬਹੁਤ ਸਮਾਂ ਪਹਿਲਾਂ ਸੰਤ ਬਾਬਾ ਭਾਗ ਸਿੰਘ ...

ਪੂਰੀ ਖ਼ਬਰ »

ਮੰਡੀਆਂ 'ਚ ਕਣਕ ਦੀ ਖ਼ਰੀਦ ਦੇ ਸਰਕਾਰੀ ਦਾਅਵੇ ਖ਼ੋਖਲੇ

ਨੰਗਲ ਬਿਹਾਲਾਂ, 11 ਅਪ੍ਰੈਲ (ਵਿਨੋਦ ਮਹਾਜਨ)- ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੇ ਸਰਕਾਰੀ ਦਾਅਵੇ ਉਸ ਵੇਲੇ ਖੋਖਲੇ ਸਾਬਤ ਹੋਏ ਜਦੋਂ ਕਿਸਾਨ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਪਹੁੰਚ ਗਏ ਪਰ ਸਰਕਾਰ ਵੱਲੋਂ ਅਜੇ ਤੱਕ ...

ਪੂਰੀ ਖ਼ਬਰ »

ਵੈਸਾਖੁ ਸੁਹਾਵਾ ਤਾਂ ਲਗੇ ਜਾ ਸੰਤ ਭੇਟੈ ਹਰਿ ਸੋਇ¨

ਦਸੂਹਾ–ਵਿਸਾਖ ਦਾ ਮਹੀਨਾ ਜਗਿਆਸੂਆਂ ਵਾਸਤੇ ਸ਼ੋਭਨੀਕ (ਸੁਹਾਵਾ) ਬਤੀਤ ਹੁੰਦਾ ਹੈ ਜੋ ਹਰੀ ਰੂਪ ਗੁਰੂ ਦੀ ਸ਼ਰਨ ਵਿਚ ਆ ਕੇ ਗੁਰੂ ਵਾਲੇ ਬਣ ਕੇ ਹਰੀ ਨਾਲ ਜੁੜੇ ਹੋਏ ਸੰਤ ਮਹਾਂਪੁਰਖਾਂ ਦੀ ਸੰਗਤ ਕਰਦੇ ਹਨ | ਵੈਸਾਖ ਮਹੀਨੇ ਦਾ ਸਬੰਧ ਖ਼ਾਲਸਾ ਸਾਜਨਾ ਦਿਵਸ ਨਾਲ ਹੈ | ...

ਪੂਰੀ ਖ਼ਬਰ »

ਗੋਲਡੀ ਵਲੋਂ ਕੁਨੈਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਕੁਨੈਲ ਵਿਖੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਪਿੰਡ 'ਚ ਨਵੀਂ ਬਣੀ ਗਲੀ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਲਵ ਕੁਮਾਰ ਗੋਲਡੀ ਨੇ ਪਿੰਡ ਵਾਸੀਆਂ ਦੀਆਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ, ਤਸਕਰ ਕਾਬੂ

ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਲੈ 9 ਹਜ਼ਾਰ ਮਿ. ਲੀ. ਸ਼ਰਾਬ ਬਰਾਮਦ ਕਰਕੇ ਇੱਕ ਤਸਕਰ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲਾਸ਼ ਮਿਲੀ

ਹੁਸ਼ਿਆਰਪੁਰ, 11 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਮੁਹੱਲਾ ਨਿਊ ਮਾਡਲ ਟਾਊਨ ਵਿਖੇ ਰਾਮ ਮੰਦਿਰ ਦੇ ਨੇੜੇ ਸੜਕ ਕਿਨਾਰੇ ਘਾਹ ਵਿਚ ਇਕ ਮਰੀ ਹੋਈ ਨਵਜਨਮੀ ਬੱਚੀ ਮਿਲੀ | ਮੰਦਿਰ ਦੇ ਨੇੜੇ ਹੀ ਕਰਿਆਨੇ ਦੀ ਦੁਕਾਨ ਕਰਦੇ ਗੌਰਵ ਸਿੰਘ ਨੇ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਬਹਾਦੁਰਪੁਰ ਕਲੋਤਾ ਦਾ ਸਰਪੰਚ ਪੰਚਾਇਤ ਮੈਂਬਰਾਂ ਸਮੇਤ ਕਾਂਗਰਸ 'ਚ ਸ਼ਾਮਿਲ

ਭੰਗਾਲਾ, 11 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਇਕਾ ਮੈਡਮ ਇੰਦੂ ਬਾਲਾ ਮੁਕੇਰੀਆਂ ਦੀ ਅਗਵਾਈ ਹੇਠਾਂ ਪਿੰਡ ਬਹਾਦੁਰਪੁਰ ਕਲੋਤਾ ਵਿਖੇ ਸਰਪੰਚ, ਪੰਚਾਇਤ ਮੈਂਬਰਾਂ ਸਮੇਤ ਭਾਜਪਾ ਛੱਡ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਐਡਵੋਕੇਟ ਸੱਭਿਆ ਸਾਂਚੀ, ...

ਪੂਰੀ ਖ਼ਬਰ »

125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 6 ਦੀ ਮੌਤ

ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 125 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15219 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 633 ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਅਨਾਜ ਮੰਡੀ ਸੈਲਾ ਖ਼ੁਰਦ 'ਚ ਪਸਰੀ ਸੁੰਨ

ਸੈਲਾ ਖ਼ੁਰਦ, 11 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਪੰਜਾਬ ਸਰਕਾਰ ਵਲੋਂ 10 ਅਪੈ੍ਰਲ ਤੋਂ ਕਣਕ ਖਰੀਦਣ ਦਾ ਐਲਾਨ ਸਿਰਫ ਇਕ ਬਿਆਨਬਾਜ਼ੀ ਬਣ ਕੇ ਰਹਿ ਗਿਆ ਜਦੋਂ ਕਿ ਇਸ ਨੂੰ ਪ੍ਰਸਾਸ਼ਨ ਅਤੇ ਸਬੰਧਤ ਵਿਭਾਗ ਵਲੋਂ ਕੋਈ ਅਮਲੀ ਰੂਪ ਨਹੀਂ ਦਿੱਤਾ ਗਿਆ ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਦਾਤਾਰਪੁਰ ਦਾਣਾ ਮੰਡੀ ਵਿਖੇ ਪਨਸਪ ਤੇ ਵੇਅਰਹਾਊਸ ਵਲੋਂ ਸਾਰੇ ਪ੍ਰਬੰਧ ਮੁਕੰਮਲ

ਤਲਵਾੜਾ, 11 ਅਪ੍ਰੈਲ (ਅਜੀਤ ਪ੍ਰਤੀਨਿਧੀ)- ਬਲਾਕ ਤਲਵਾੜਾ ਦੇ ਇਤਿਹਾਸਕ ਪਿੰਡ ਰੱਕੜੀ (ਦਾਤਾਰਪੁਰ) ਦੀ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਪਨਸਪ ਅਤੇ ਵੇਅਰਹਾਊਸ ਵਲੋਂ ਮੰਡੀ ਵਿਚ ਸਾਫ਼ ਸਫ਼ਾਈ, ਪੀਣ ਦੇ ਪਾਣੀ ਦੇ ਪ੍ਰਬੰਧ, ਲਾਈਟਾਂ ਦਾ ਪ੍ਰਬੰਧ, ...

ਪੂਰੀ ਖ਼ਬਰ »

ਮੰਡੀਆਂ 'ਚ ਖ਼ੱਜਲ-ਖ਼ੁਆਰੀ ਹੋਣ 'ਤੇ ਕਿਸਾਨਾਂ 'ਚ ਭਾਰੀ ਰੋਸ

ਭੰਗਾਲਾ, 11 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਇਸ ਸਮੇਂ ਹਲਕਾ ਭੰਗਾਲਾ ਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਪੂਰੇ ਜ਼ੋਰਾਂ 'ਤੇ ਹੈ | ਦੂਸਰੇ ਪਾਸੇ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਨੂੰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕੀਤੇ ਜਾਣ ਦੇ ਦਾਅਵੇ ਹੋ ਰਹੇ ਹਨ ਪਰ ਨਾ ...

ਪੂਰੀ ਖ਼ਬਰ »

ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਭੁਗਤ ....

ਕਰਕੇ ਉੱਚ ਸੁਰੱਖਿਆ ਸੈੱਲ ਵਿਚ ਬੰਦ ਸੀ | ਉਨ੍ਹਾਂ ਦੱਸਿਆ ਕਿ ਉਸ ਖਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਸਨ | ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਮੈਜਿਸਟੀਰੀਅਲ ਜਾਂਚ ਵਿਚ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ | ਮਿ੍ਤਕ ਕੋਲ ਜੇਲ੍ਹ ਵਿਚ ਟੈਲੀਫ਼ੋਨ ਹੋਣ ਸਬੰਧੀ ਪਰਿਵਾਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਵਲੋਂ ਦਾਖ਼ਲਾ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)- ਨਵੇਂ ਸੈਸ਼ਨ 'ਚ ਵੱਧ ਤੋਂ ਵੱਧ ਵਿਦਿਆਰਥੀ ਸਕੂਲ ਵਿਚ ਦਾਖ਼ਲ ਕਰਨ ਲਈ ਸ.ਸ.ਸ. ਸਕੂਲ ਬਾਗਪੁਰ ਸਤੌਰ ਦੇ ਅਧਿਆਪਕ ਘਰ-ਘਰ ਜਾ ਕੇ ਵਿਦਿਆਰਥੀਆਂ ਨੂੰ ਦਾਖ਼ਲਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ | ਪਿ੍ੰ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX