ਤਾਜਾ ਖ਼ਬਰਾਂ


ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨਿਰਵਿਘਨ ਨਾ ਮਿਲਣ 'ਤੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਸੀ. ਦਫ਼ਤਰ, ਸੜਕ ਜਾਮ ਕਰ ਲਗਾਇਆ ਧਰਨਾ
. . .  7 minutes ago
ਫ਼ਿਰੋਜ਼ਪੁਰ, 24 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ 'ਤੇ ਗ਼ੁੱਸੇ ਵਿਚ ਆਏ ਕਿਸਾਨ ਜਥੇਬੰਦੀਆਂ ਨੇ ਡੀ. ਸੀ. ...
ਬਾਹਰੀ ਰਾਜਾਂ ਤੋਂ ਬਿਜਲੀ ਖ਼ਰੀਦ ਕੇ ਖਪਤਕਾਰਾਂ ਦੀ ਮੰਗ ਪੂਰੀ ਕਰਨ ਲੱਗਾ ਪਾਵਰ ਕਾਮ
. . .  13 minutes ago
ਪਟਿਆਲਾ, 24 ਜੂਨ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਪਾਵਰ ਕਾਮ ਵਲੋਂ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀ ਬਿਜਲੀ ਦੀ ਮੰਗ ਪੂਰੀ ਕਰਨ ਲਈ ਬਾਹਰੀ ...
ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
. . .  about 1 hour ago
ਸੁਲਤਾਨਪੁਰ ਲੋਧੀ, 24 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ...
9 ਦਿਨ ਪਹਿਲਾਂ ਵਿਆਹੀ ਲੜਕੀ ਵਲੋਂ ਪ੍ਰੇਮੀ ਸਮੇਤ ਵਾਟਰ ਵਰਕਸ ਡਿੱਗੀ 'ਚ ਛਾਲ ਮਾਰ ਕੇ ਆਤਮ ਹੱਤਿਆ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ,(ਸ੍ਰੀ ਮੁਕਤਸਰ ਸਾਹਿਬ) 24 ਜੂਨ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲ੍ਹਿਆਂਵਾਲੀ ਵਿਖੇ ਅੱਜ ਵਾਟਰ ਵਰਕਸ ਦੀ ਡਿੱਗੀ ਵਿਚੋਂ 9 ਦਿਨ ਪਹਿਲਾਂ ਵਿਆਹੀ ਲੜਕੀ ਅਤੇ ਉਸ ਦੇ ਕਥਿਤ ਪ੍ਰੇਮੀ ਨੌਜਵਾਨ ਦੀ ਲਾਸ਼ ਬਰਾਮਦ...
ਨਜਾਇਜ਼ ਅਸਲੇ ਸਮੇਤ ਇਕ ਕਾਬੂ, ਗੋਲੀ ਸਿੱਕਾ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ) - ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਦੇਸੀ ਕੱਟਾ 315 ...
ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ
. . .  about 1 hour ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ...
ਠੇਕਾ ਮੁਲਾਜ਼ਮਾਂ ਨੇ ਬਠਿੰਡਾ - ਚੰਡੀਗੜ੍ਹ ਕੌਮੀ ਮਾਰਗ 'ਤੇ ਲਾਇਆ ਜਾਮ
. . .  about 1 hour ago
ਬਠਿੰਡਾ, 24 ਜੂਨ ( ਅਮ੍ਰਿਤਪਲ ਸਿੰਘ ਵਲਾਣ) - ਲਹਿਰਾ ਮੁਹੱਬਤ ਥਰਮਲ ਪਲਾਟ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ...
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ 'ਤੇ ਨਿਸ਼ਾਨਾਂ - ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
. . .  about 1 hour ago
ਅਜੀਤ ਬਿਊਰੋ, 24 ਜੂਨ - ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਿ 'ਰਾਜ ਦੇ ਲੋਕਾਂ ਦੀ ਕੀ ...
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਕੀਤੀ ਖ਼ੁਦਕੁਸ਼ੀ
. . .  about 2 hours ago
ਬਾਰਸੀਲੋਨਾ, (ਸਪੇਨ) 24 ਜੂਨ - ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ ...
ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  about 2 hours ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 3 hours ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 3 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 4 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਦੌਰਾ

ਨਵਾਂਸ਼ਹਿਰ, 11 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਤੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਰਕਾਰੀ ਡਿਗਰੀ ਕਾਲਜ ਜਾਡਲਾ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ 11 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਜਾ ਰਹੀ ਕਾਲਜ ਦੀ ਇਮਾਰਤ ਦੇ ਕੰਮ ਦਾ ਮੁਆਇਨਾ ਕੀਤਾ | ਕਾਲਜ ਦੇ ਵੱਖ-ਵੱਖ ਬਲਾਕਾਂ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਇਹ ਕਾਲਜ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗਾ | ਉਨ੍ਹਾਂ 'ਖੇਲੋ ਇੰਡੀਆ' ਤਹਿਤ ਨਵਾਂਸ਼ਹਿਰ ਵਿਖੇ ਵਿਸ਼ਵ ਪੱਧਰੀ ਖੇਡ ਕੰਪਲੈਕਸ ਮਨਜ਼ੂਰ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਸ ਖ਼ਿੱਤੇ ਦੀ ਨੌਜਵਾਨੀ ਖੇਡਾਂ ਦੇ ਖੇਤਰ ਵਿਚ ਵਿਸ਼ਵ ਪੱਧਰ 'ਤੇ ਮੱਲ੍ਹਾਂ ਮਾਰਨ ਦੇ ਕਾਬਿਲ ਬਣੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦੇ ਪਸਾਰ ਤੇ ਇਸ ਨੂੰ ਗੁਣਵੱਤਾ ਭਰਪੂਰ ਬਣਾਉਣ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿਚ ਵੀ ਨਵੀਆਂ ਉੱਚ ਸਿੱਖਿਆ ਸੰਸਥਾਵਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਰਾਣਾ ਕੁਲਦੀਪ ਸਿੰਘ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੰਵਰ ਸਿੰਘ, ਸਰਪੰਚ ਰਜਿੰਦਰ ਸਿੰਘ, ਮੈਂਬਰ ਪੰਚਾਇਤ ਰਾਣਾ ਸੁਰੇਸ਼ ਕੁਮਾਰ, ਰਾਣਾ ਬਲਜੀਤ ਸਿੰਘ ਨੰਬਰਦਾਰ, ਸ਼ਿਵ ਕੁਮਾਰ, ਪੀ. ਏ ਸੁਭਾਸ਼ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਬਾਬਾ ਬੇਅੰਤ ਸਿੰਘ ਦੇ ਅਸਥਾਨ 'ਤੇ ਵਿਸਾਖੀ ਮੌਕੇ ਲੰਗਰ ਅੱਜ ਤੋਂ

ਪੱਲੀ ਝਿੱਕੀ, 11 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਬਾਬਾ ਬੇਅੰਤ ਸਿੰਘ ਦੇ ਅਸਥਾਨ 'ਤੇ ਜਥੇ. ਸਵਰਨਜੀਤ ਸਿੰਘ ਪਠਲਾਵਾ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਦੀ ਦੇਖ-ਰੇਖ ਹੇਠ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਇਲਾਕਾ ਨਿਵਾਸੀ, ...

ਪੂਰੀ ਖ਼ਬਰ »

ਸਤਨਾਮ ਸਿੰਘ ਜਲਵਾਹਾ ਵਲੋਂ ਸੂਬਾ ਪੱਧਰ 'ਤੇ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ

ਉਸਮਾਨਪੁਰ, 11 ਅਪ੍ਰੈਲ (ਸੰਦੀਪ ਮਝੂਰ)- ਆਮ ਆਦਮੀ ਪਾਰਟੀ ਵਲੋਂ ਸਤਨਾਮ ਸਿੰਘ ਜਲਵਾਹਾ ਨੂੰ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਿਯੁਕਤ ਕਰਨ 'ਤੇ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਰਨੈਲ ਸਿੰਘ ਪੰਜਾਬ ਇੰਚਾਰਜ, ਪਾਰਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਹੋਮਿਓਪੈਥਿਕ ਦੇ ਜਨਮਦਾਤਾ ਡਾ: ਹੈਨੀਮਨ ਦਾ ਜਨਮ ਦਿਨ ਮਨਾਇਆ

ਉੁੜਾਪੜ/ਲਸਾੜਾ, 11 ਅਪ੍ਰੈਲ (ਲਖਵੀਰ ਸਿੰਘ ਖੁਰਦ) - ਡੀ.ਐਚ.ਐਮ.ਓ. ਡਾ. ਮਧੂ ਦੱਤ ਦੀ ਰਹਿਨੁਮਾਈ ਹੇਠ ਹੋਮਿਉਪੈਥਿਕ ਡਿਸਪੈਂਸਰੀ ਖੁਰਦ ਵਿਖੇ ਹੋਮਿਉਪੈਥਿਕ ਪ੍ਰਣਾਲੀ ਦੇ ਜਨਮਦਾਤਾ ਡਾ. ਸੈਮੂਅਲ ਹੈਨੀਮਨ ਦਾ 266 ਵਾਂ ਜਨਮ ਦਿਨ ਸਰਕਾਰੀ ਹੋਮਿਉਪੈਥਿਕ ਡਿਸਪੈਂਸਰੀ ਖੁਰਦ ...

ਪੂਰੀ ਖ਼ਬਰ »

ਗੁਰਲਾਲ ਸਿੰਘ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ

ਬੰਗਾ, 11 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਗੁਰਲਾਲ ਸਿੰਘ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ | ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਦੇ ਪਹਿਲੇ ਮੈਨੇਜਰ ਸਰਦਾਰ ਗੁਰਨੈਬ ਸਿੰਘ ਬਾੜੀਆ ਦੀ ...

ਪੂਰੀ ਖ਼ਬਰ »

ਮਜਾਰੀ 'ਚ ਸਰੋਵਰ ਦਾ ਉਦਘਾਟਨ ਅੱਜ

ਬੰਗਾ, 11 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਪਿੰਡ ਮਜਾਰੀ ਦੇ ਗੁਰਦੁਆਰਾ ਡੇਰਾ ਬਾਬਾ ਸ਼ਹੀਦ ਦਿਆਲ ਸਿੰਘ ਵਿਖੇ ਵਿਸਾਖੀ ਦੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਅਖੰਡ ਪਾਠ 12 ਅਪ੍ਰੈਲ ਨੂੰ ਆਰੰਭ ਹੋਣਗੇ, ਜਿਸ ਦੇ ਭੋਗ 14 ਅਪ੍ਰੈਲ ਦਿਨ ...

ਪੂਰੀ ਖ਼ਬਰ »

ਪੰਜਾਬ 'ਚ ਵਧਾਈਆਂ ਬਿਜਲੀ ਦਰਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਸੰਘਰਸ਼ ਕਰੇਗੀ - ਸ਼ਿਵ ਕੌੜਾ, ਗਾਬਾ

ਬੰਗਾ, 11 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਬਿਜਲੀ ਦੇ ਆ ਰਹੇ ਭਾਰੀ ਬਿੱਲ ਅੱਜ ਪੰਜਾਬ ਦੇ ਹਰ ਘਰ ਦੀ ਸਮੱਸਿਆ ਬਣੇ ਹੋਏ ਹਨ | ਇਸ ਸਬੰਧੀ ਬੰਗਾ ਵਿਧਾਨ ਸਭਾ ਵਿਖੇ ਮਨੋਹਰ ਲਾਲ ਗਾਬਾ (ਜ਼ਿਲ੍ਹਾ ਸਕੱਤਰ) ਤੇ ਸ਼ਿਵ ਕੌੜਾ (ਜਨਰਲ ਸਕੱਤਰ ਟਰੇਡ ਵਿੰਗ ਪੰਜਾਬ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਦੋ ਕਿੱਲੇ ਕਣਕ ਸੜ ਕੇ ਰਾਖ

ਬਲਾਚੌਰ, 11 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪਿੰਡ ਉਲੱਦਣੀ ਵਿਖੇ ਅੱਗ ਲੱਗਣ ਕਾਰਨ ਦੋ ਕਿੱਲੇ ਕਣਕ ਸੜ ਕੇ ਰਾਖ ਹੋਣ ਦੀ ਖ਼ਬਰ ਮਿਲੀ ਹੈ | ਲਖਵੀਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਅਟਾਰੀ ਨੇ ਦੱਸਿਆ ਕਿ ਉਸ ਨੇ ਉੱਲਦਣੀ ਵਿਖੇ ਠੇਕਾ ਆਧਾਰ 'ਤੇ ਕਰੀਬ ਢਾਈ ...

ਪੂਰੀ ਖ਼ਬਰ »

ਬਹਿਰਾਮ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ, ਤਿਆਰੀਆਂ ਮੁਕੰਮਲ

ਬਹਿਰਾਮ, 11 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਇਹ ਸ਼ਬਦ ਬਹਿਰਾਮ ਦਾਣਾ ਮੰਡੀ ਵਿਚ ਕਣਕ ਦੀ ਆਮਦ ਮੌਕੇ ਮੰਡੀ ਸੁਪਰਵਾਈਜ਼ਰ ਦਲਵੀਰ ਸਿੰਘ ਨੇ ਕਹੇ | ਉਨ੍ਹਾਂ ਕਿਹਾ ਕਿ ਸਾਰੀਆਂ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਮੰਡੀਆਂ 'ਚ ਨਹੀਂ ਪਹੁੰਚਿਆ ਬਾਰਦਾਨਾ

ਮਜਾਰੀ/ਸਾਹਿਬਾ, 11 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸਰਕਾਰ ਦੇ 10 ਅਪ੍ਰੈਲ ਤੋਂ ਕਣਕ ਖ਼ਰੀਦਣ ਦੇ ਕੀਤੇ ਐਲਾਨ ਦੇ ਬਾਵਜੂਦ ਮਜਾਰੀ ਖੇਤਰ ਦੀਆਂ ਮੰਡੀਆਂ ਵਿਚ ਦੂਸਰੇ ਦਿਨ ਵੀ ਕੋਈ ਖਰੀਦ ਏਜੰਸੀ ਨਹੀਂ ਪਹੁੰਚੀ ਨਾ ਹੀ ਅਜੇ ਤੱਕ ਕੋਈ ਬਾਰਦਾਨਾ ਪਹੁੰਚਿਆ | ਆੜ੍ਹਤੀ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਹਲਕਾ ਨਵਾਂਸ਼ਹਿਰ ਤੋਂ ਬਿਜਲੀ ਅੰਦੋਲਨ ਦੀ ਸ਼ੁਰੂਆਤ

ਉਸਮਾਨਪੁਰ, 11 ਅਪ੍ਰੈਲ (ਸੰਦੀਪ ਮਝੂਰ)- ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਦੀ ਅਗਵਾਈ ਹੇਠ ਪਿੰਡ ਸਹਾਬਪੁਰ ਵਿਖੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀ ਜਾਂਦੀ ਮਹਿੰਗੀ ਬਿਜਲੀ ਖਿਲਾਫ਼ ਬਿਜਲੀ ...

ਪੂਰੀ ਖ਼ਬਰ »

ਦੋਆਬਾ ਕਿਸਾਨ ਯੂਨੀਅਨ ਵਲੋਂ ਖੰਡ ਮਿੱਲ ਪ੍ਰਬੰਧਕਾਂ ਵਿਰੁੱਧ ਧਰਨਾ ਅੱਜ

ਔੜ, 11 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)- ਦੋਆਬਾ ਕਿਸਾਨ ਯੂਨੀਅਨ ਪੰਜਾਬ ਦੀ ਅੱਜ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਜੀਦਪੁਰ ਨੇ ਆਖਿਆ ਕਿ ਖੰਡ ਮਿੱਲ ਨਵਾਂਸ਼ਹਿਰ ਵੱਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਸਮੁੰਦੜਾ, 11 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 12 ਅਪ੍ਰੈਲ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 11 ਅਪ੍ਰੈਲ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਪੁਲਿਸ ਵਲੋਂ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਮੁਕੱਦਮਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਵਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ...

ਪੂਰੀ ਖ਼ਬਰ »

ਬਲਾਚੌਰ ਦੀ ਬੇਹਤਰੀ ਤੇ ਨੌਜਵਾਨਾਂ ਨੂੰ ਉਸਾਰੂ ਸੇਧ ਦੇਣਾ ਹੀ ਮੇਰਾ ਮੁੱਖ ਉਦੇਸ਼- ਬਿ੍ਗੇ:ਰਾਜ ਕੁਮਾਰ

ਬਲਾਚੌਰ, 11 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਲਈ ਗਠਿਤ ਕੀਤੀ 9 ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਅਤੇ ਭਾਰਤੀ ਫ਼ੌਜ ਦੇ ਸੇਵਾ-ਮੁਕਤ ਬਿ੍ਗੇਡੀਅਰ ਰਾਜ ਕੁਮਾਰ ਨੇ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 33 ਨਵੇਂ ਮਾਮਲੇ

ਨਵਾਂਸ਼ਹਿਰ, 11 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 33 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 2, ਬਲਾਕ ਮੁਜੱਫਰਪੁਰ 'ਚ 9, ਬਲਾਕ ਸੁੱਜੋਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਸਬੰਧੀ ਜ਼ਮੀਨ ਮਾਲਕਾਂ ਵਿਰੁੱਧ ਮੁਕੱਦਮਾ ਦਰਜ

ਪੋਜੇਵਾਲ ਸਰਾਂ, 11 ਅਪ੍ਰੈਲ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ ਮਾਈਨਿੰਗ ਵਿਭਾਗ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪਿੰਡ ਭਨੂੰ ਨਜ਼ਦੀਕ ਚੱਲ ਰਹੀ ਨਜਾਇਜ਼ ਮਾਈਨਿੰਗ ਸਬੰਧੀ ਜ਼ਮੀਨ ਮਾਲਕਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਪੋਜੇਵਾਲ ਤੋਂ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਚੇਅਰਪਰਸਨ ਚਰਨਜੀਤ ਕੌਰ ਨੂੰ ਸਦਮਾ, ਪਤੀ ਦਾ ਦਿਹਾਂਤ

ਮੇਹਲੀ, 11 ਅਪ੍ਰੈਲ (ਸੰਦੀਪ ਸਿੰਘ)- ਪੰਚਾਇਤ ਸੰਮਤੀ ਚੇਅਰਪਰਸਨ ਚਰਨਜੀਤ ਕੌਰ ਖੋਥੜਾਂ ਦੇ ਪਤੀ ਅਮਰਜੀਤ ਸਿੰਘ (57) ਅਚਾਨਕ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ਘੜੀ ਵਿਚ ਰਾਜਨੀਤਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਐਨ.ਆਰ.ਆਈ ਵੀਰਾਂ ਵਲੋਂ ਲੜਕੀ ਦੇ ਵਿਆਹ 'ਤੇ ਸ਼ਗਨ ਭੇਟ

ਬਹਿਰਾਮ, 11 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੂੰ)- ਐਨ. ਆਰ. ਆਈ ਵੀਰਾਂ ਦੇ ਦਿਲਾਂ ਵਿਚ ਆਪਣੇ ਪੰਜਾਬ ਦੀ ਮਿੱਟੀ ਨਾਲ ਅੰਤਾਂ ਦਾ ਮੋਹ ਹੈ ਜਿਸ ਕਾਰਨ ਉਹ ਆਪਣੇ ਪਿੰਡਾਂ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਸ਼ਾਮਿਲ ਹੁੰਦੇ ਹਨ | ਇੰਨ੍ਹਾਂ ...

ਪੂਰੀ ਖ਼ਬਰ »

ਕੈਮਿਸਟ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਕਰਨ ਲਈ ਕਰ ਰਹੇ ਹਨ ਜਾਗਰੂਕ

ਕਾਠਗੜ੍ਹ, 11 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ:ਗੁਰਦੀਪ ਸਿੰਘ ਕਪੂਰ ਤੇ ਜ਼ਿਲ੍ਹਾ ਡਰੱਗ ਇੰਸਪੈਕਟਰ ਗੁਰਜੀਤ ਸਿੰਘ ਰਾਣਾ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਦਿਆਂ ਕੈਮਿਸਟ ਐਸੋਸੀਏਸ਼ਨ ਬਲਾਚੌਰ ...

ਪੂਰੀ ਖ਼ਬਰ »

ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਨੇ ਕੀਤਾ ਜਥੇਬੰਦੀ ਦਾ ਕਲੰਡਰ ਜਾਰੀ

ਨਵਾਂਸ਼ਹਿਰ, 11 ਅਪ੍ਰੈਲ (ਹਰਿੰਦਰ ਸਿੰਘ)- ਅੱਜ ਨਵਾਂਸ਼ਹਿਰ ਵਿਖੇ ਐੱਸ.ਸੀ, ਬੀ.ਸੀ. ਅਧਿਆਪਕ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਸਰਪ੍ਰਸਤ ਨਾਜ਼ਰ ਰਾਮ ਮਾਨ ਸੇਵਾ ਮੁਕਤ ਡੀ.ਈ.ਓ., ਅਜੀਤ ਰਾਮ ਖੇਤਾਨ ਸੇਵਾ ਮੁਕਤ ਡੀ.ਈ.ਓ., ਦਿਲਬਾਗ ਸਿੰਘ ਸੇਵਾ ਮੁਕਤ ...

ਪੂਰੀ ਖ਼ਬਰ »

ਕਿਸਾਨ ਸੁੱਕੀ ਕਣਕ ਹੀ ਮੰਡੀਆਂ 'ਚ ਲਿਆਉਣ- ਚਮਨ ਸਿੰਘ

ਨਵਾਂਸ਼ਹਿਰ, 11 ਅਪ੍ਰੈਲ (ਹਰਵਿੰਦਰ ਸਿੰਘ)- ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ ਨੇ ਕਿਹਾ ਕਿ ਚਾਲੂ ਹਾੜੀ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਸੰਤ ਨਗਰ ਬੂੰਗੜੀ ਵਿਖੇ ਤਿੰਨ ਦਿਨਾਂ ਸੰਤ ਸਮਾਗਮ ਸ਼ਰਧਾ ਪੂਰਵਕ ਸ਼ੁਰੂ

ਭੱਦੀ, 11 ਅਪ੍ਰੈਲ (ਨਰੇਸ਼ ਧੌਲ)- ਸਤਿਗੁਰੂ ਲਾਲ ਦਾਸ ਨਿਤਿਆਨੰਦ ਆਸ਼ਰਮ ਸੰਤ ਨਗਰ ਬੂੰਗੜੀ ਵਿਖੇ ਸਮੂਹ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਸਵਾਮੀ ਨਿਤਿਆਨੰਦ ਰਮਤਾ ਰਾਮ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਤਿੰਨ ਦਿਨਾਂ ਸੰਤ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਾਜਰਾ 'ਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਪੋਜੇਵਾਲ ਸਰਾਂ, 11 ਅਪ੍ਰੈਲ (ਨਵਾਂਗਰਾਈਾ)- ਕੰਢੀ ਬੀਤ ਦੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀ ਚੈਰੀਟੇਬਲ ਸੰਸਥਾ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਬੁੱਧ ਸਿੰਘ ਨਗਰ ਕੁੱਕੜ ਮਜਾਰਾ ਵਿਖੇ ਵੀ 'ਆਯੂਸ਼ਮਾਨ ਭਾਰਤ ਸਿਹਤ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲੇ 669 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 85 ਦੇ ਕੱਟੇ ਚਲਾਨ

ਨਵਾਂਸ਼ਹਿਰ, 11 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਮੀਟਿੰਗ

ਨਵਾਂਸ਼ਹਿਰ, 11 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪਿੰਡ ਮਹਾਲੋਂ ਵਿਚ ਕੀਤੀ ਗਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਮਲਦੀਪ ਮੱਲੂਪੋਤਾ ਅਤੇ ਜ਼ਿਲ੍ਹਾ ਆਗੂ ਕਿਰਨਜੀਤ ਕੌਰ ਨੇ ਕਿਹਾ ਕਿ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ 'ਤੇ ਸਮਾਗਮ 13 ਨੂੰ

ਘੁੰਮਣਾਂ, 11 ਅਪ੍ਰੈਲ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ 13 ਅਪੈ੍ਰਲ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕਥਾ ਵਿਚਾਰਾਂ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ 'ਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ- ਮਕਸੂਦਪੁਰ

ਸੰਧਵਾਂ, 11 ਅਪ੍ਰੈਲ (ਪ੍ਰੇਮੀ ਸੰਧਵਾਂ) - ਬੰਗਾ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਮਕਸੂਦਪੁਰ ਨੇ ਕਿਹਾ ਕਿ ਮਕਸੂਦਪੁਰ-ਸੂੰਢ ਦਾਣਾ ਮੰਡੀ ਵਿਚ ਕਣਕ ਦੀ ਖਰੀਦ ਸਬੰਧੀ ਲਗਪਗ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਸਰਕਾਰ ਵਲੋਂ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਰਾਹੋਂ, 11 ਅਪ੍ਰੈਲ (ਬਲਬੀਰ ਸਿੰਘ ਰੂਬੀ)- ਇੱਥੋਂ ਨਜ਼ਦੀਕੀ ਪਿੰਡ ਤਾਜਪੁਰ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਸਿਖ਼ਰਾਂ 'ਤੇ ਹੈ | ਸਰਕਾਰ ਵਲੋਂ ...

ਪੂਰੀ ਖ਼ਬਰ »

ਸੰਧਵਾਂ-ਬਹਿਰਾਮ ਸੜਕ 'ਤੇ ਪੱਥਰ ਪੈਣਾ ਸ਼ੁਰੂ

ਸੰਧਵਾਂ, 11 ਅਪ੍ਰੈਲ (ਪ੍ਰੇਮੀ ਸੰਧਵਾਂ) - ਬਹਿਰਾਮ-ਕਟਾਰੀਆਂ ਟੁੱਟੀ ਸੜਕ ਬਣਾਉਣ ਦਾ ਕੰਮ ਪਿਛਲੇ ਮਹੀਨਿਆਂ ਦੌਰਾਨ ਸਬੰਧਤ ਮਹਿਕਮੇ ਵਲੋਂ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਸੀ ਤਾਂ ਰਾਹਗੀਰਾਂ ਨੇ ਸੋਚਿਆ ਸੀ ਕਿ ਜਿਸ ਤਰ੍ਹਾਂ ਸੜਕ ਬਣਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਨਵਾਂਸ਼ਹਿਰ ਵਿਖੇ ਸਿਹਤ ਵਿਭਾਗ ਵਲੋਂ ਟੀਕਾਕਰਨ

ਨਵਾਂਸ਼ਹਿਰ, 11 ਅਪ੍ਰੈਲ (ਹਰਵਿੰਦਰ ਸਿੰਘ)- ਕੋਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਸਰਕਾਰੀ ਅਤੇ ਨਿੱਜੀ ਦਫ਼ਤਰਾਂ 'ਚ ਕੋਵਿਡ ਰੋਕੂ ਟੀਕੇ 45 ਸਾਲ ਤੋਂ ਉੱਪਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿੱਧੀ ਅਦਾਇਗੀ ਦੇ ਨਾਂਅ 'ਤੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਧੋਖਾ ਕਰ ਰਹੀ-ਸਾਹਦੜਾ

ਮਜਾਰੀ/ਸਾਹਿਬਾ, 11 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸੂਈ ਦੇ ਨੱਕੇ 'ਚੋਂ ਲੰਘਾਉਣ ਲਈ ਹਰ ਹੀਲਾ ਵਰਤ ਰਹੀ ਹੈ | ਹੁਣ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਦੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣਾ ਜ਼ਰੂਰੀ - ਡਾ: ਵਿਜੈ ਕੁਮਾਰ

ਸੰਧਵਾਂ, 11 ਅਪ੍ਰੈਲ (ਪ੍ਰੇਮੀ ਸੰਧਵਾਂ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੇ ਖੁਸ਼ਹਾਲੀ ਦੇ ਰਾਖੇ ਕੈਪਟਨ ਰਣਜੀਤ ਸਿੰਘ ਸੁਪਰਵਾਈਜ਼ਰ ਜੀ. ਓ. ਜੀ ਬੰਗਾ, ਦਲਬੀਰ ਸਿੰਘ ਮਾਣਕਾਂ ਅਤੇ ਰਾਮ ਸਿੰਘ ਜੀ. ਓ. ਜੀ ਦੇ ਸਹਿਯੋਗ ਨਾਲ ਸਰਕਾਰੀ ਸਿਹਤ ਕੇਂਦਰ ...

ਪੂਰੀ ਖ਼ਬਰ »

ਚੇਤ ਚੌਦਸ ਮੇਲੇ 'ਤੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ

ਸਮੁੰਦੜਾ, 11 ਅਪ੍ਰੈਲ (ਤੀਰਥ ਸਿੰਘ ਰੱਕੜ)- ਸਥਾਨਕ ਪ੍ਰਾਚੀਨ ਸ਼ਿਵ ਮੰਦਰ ਮਹੇਸ਼ ਆਣਾ ਵਿਖੇ ਹਰ ਸਾਲ ਦੀ ਤਰ੍ਹਾਂ ਚੇਤ ਚੌਦਸ ਮੇਲਾ ਸ਼ਰਧਾ ਤੇ ਧੂਮ ਧਾਮ ਨਾਲ ਮਨਾਇਆ ਗਿਆ | ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ ਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਅਦ ...

ਪੂਰੀ ਖ਼ਬਰ »

ਭੌਰਾ ਵਿਖੇ ਨਸ਼ਾ ਮੁਕਤ ਮੁਹਿੰਮ ਤਹਿਤ ਕੈਂਪ ਲਗਾਇਆ

ਪੱਲੀ ਝਿੱਕੀ, 11 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਭੌਰਾ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੀ ਪ੍ਰਧਾਨਗੀ ਸਰਪੰਚ ਰਣਜੀਤ ਕੁਮਾਰ ਨੇ ਕੀਤੀ | ...

ਪੂਰੀ ਖ਼ਬਰ »

ਕਿਸਾਨ ਆਗੂ ਬਘੌਰਾਂ ਨੂੰ ਸ਼ਰਧਾਂਜਲੀਆਂ ਭੇਟ

ਜਾਡਲਾ, 11 ਅਪ੍ਰੈਲ (ਬੱਲੀ)- ਕਿਸਾਨੀ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਜਸਵੰਤ ਸਿੰਘ ਬਘੌਰਾਂ (70) ਦੀ ਮੌਤ ਨਾਲ ਕਿਸਾਨੀ ਸੰਘਰਸ਼ ਨੂੰ ਵੱਡਾ ਘਾਟਾ ਪਿਆ ਹੈ | ਇਹ ਵਿਚਾਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਮੀਤ ਪ੍ਰਧਾਨ ਬਲਵੀਰ ਸਿੰਘ ਜਾਡਲਾ, ਖੇਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸੰਗਤ ਅੰਦਰ ਸੱਚੀਆਂ ਭਾਵਨਾਵਾਂ ਪੈਦਾ ਕਰਦੇ ਹਨ-ਮੰਗੂਪੁਰ

ਮਜਾਰੀ/ਸਾਹਿਬਾ, 11 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸੰਤਾਂ ਮਹਾਂਪੁਰਸ਼ਾਂ ਦੇ ਅਸਥਾਨਾਂ 'ਤੇ ਲੱਗਦੇ ਮੇਲੇ ਜਿੱਥੇ ਸਾਨੂੰ ਆਪਸ ਵਿਚ ਮਿਲ ਬੈਠਣ ਦਾ ਮੌਕਾ ਪ੍ਰਦਾਨ ਕਰਦੇ ਹਨ ਉੱਥੇ ਸੰਗਤ ਅੰਦਰ ਪ੍ਰੇਮ ਪਿਆਰ ਤੇ ਸੱਚੀਆਂ ਭਾਵਨਾਵਾਂ ਪੈਦਾ ਕਰਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਰੈਲੀ ਤੋਂ ਬਾਅਦ ਹਰ ਪੰਜਾਬੀ ਦੀ ਜ਼ੁਬਾਨ 'ਤੇ ਆਮ ਆਦਮੀ ਪਾਰਟੀ ਦਾ ਨਾਮ : ਲੋਟੀਆ

ਮੁੰਕਦਪੁਰ, 11 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਦੇ ਮਿਡਲੈਂਡ ਪੇਲੈਸ 'ਚ ਆਮ ਆਦਮੀ ਪਾਰਟੀ ਦੀ ਮੀਟਿੰਗ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 2022 ਦੀਆਂ ਆਉਣ ਵਾਲੀਆਂ ਵਿਧਾਨ ...

ਪੂਰੀ ਖ਼ਬਰ »

ਬੀਰਮਪੁਰ ਦਾ ਅਟਵਾਲ ਜਠੇਰਿਆਂ ਦਾ ਮੇਲਾ ਮੁਲਤਵੀ

ਬੰਗਾ, 11 ਅਪ੍ਰੈਲ (ਕਰਮ ਲਧਾਣਾ) - ਪਿੰਡ ਬੀਰਮਪੁਰ ਨੇੜੇ ਗੜ੍ਹਸ਼ੰਕਰ ਵਿਖੇ ਲੱਗਣ ਵਾਲਾ ਅਟਵਾਲ ਜਠੇਰਿਆਂ ਦਾ ਮੇਲਾ ਕੋਵਿਡ-19 ਦੀ ਮਾਰ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਅਸਥਾਨ ਦੇ ਮੁੱਖ ਸੇਵਾਦਾਰ ਅਤੇ ਗੱਦੀ ਨਸ਼ੀਨ ਬਾਬਾ ਸੁਰਿੰਦਰ ਕੁਮਾਰ ਅਟਵਾਲ ਨੌਰਾ ਨੇ ...

ਪੂਰੀ ਖ਼ਬਰ »

ਜਾਡਲਾ 'ਚ ਐਤਵਾਰ ਨੂੰ ਵੀ ਲੱਗੇ ਕੋਵਿਡ ਵੈਕਸੀਨ ਦੇ ਟੀਕੇ

ਜਾਡਲਾ, 11 ਅਪ੍ਰੈਲ (ਬੱਲੀ)- ਅੱਜ ਐਤਵਾਰ ਹੋਣ ਦੇ ਬਾਵਜੂਦ ਸਥਾਨਕ ਮਿੰਨੀ ਮੁੱਢਲਾ ਸਿਹਤ ਕੇਂਦਰ ਵਿਖੇ ਕੋਵਿਡ ਵੈਕਸੀਨ ਲਾਉਣ ਦੀ ਵਿਸ਼ੇਸ਼ ਮੁਹਿੰਮ ਅਧੀਨ ਜਾਡਲਾ ਵਿਖੇ 26 ਦੇ ਕਰੀਬ ਵਿਅਕਤੀਆਂ ਦੇ ਟੀਕੇ ਲਾਏ ਗਏ | ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਨਵਾਂਸ਼ਹਿਰ ਦੀ ਚੋਣ

ਨਵਾਂਸ਼ਹਿਰ, 11 ਮਾਰਚ (ਹਰਵਿੰਦਰ ਸਿੰਘ)-ਅੱਜ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਨਵਾਂ ਸ਼ਹਿਰ ਦਾ ਚੋਣ ਇਜਲਾਸ ਸ਼ਹੀਦ ਮਲਕੀਤ ਚੰਦ ਮੇਹਲੀ ਹਾਲ ਨਵਾਂ ਸ਼ਹਿਰ ਵਿਖੇ ਹੋਇਆ | ਇਜਲਾਸ ਵਿਚ ਨਵਾਂ ਸ਼ਹਿਰ ਇਕਾਈ ਦੇ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ 'ਤੇ ਵਿਚਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੁੱਜੋਂ 'ਚ ਹੋਇਆ ਵੱਡੀ ਗਿਣਤੀ 'ਚ ਲੋਕਾਂ ਦਾ ਕੋਵਿਡ ਟੀਕਾਕਰਨ

ਬੰਗਾ, 11 ਅਪ੍ਰੈਲ (ਕਰਮ ਲਧਾਣਾ) - ਸਿਵਲ ਹਸਪਤਾਲ ਸੁੱਜੋਂ ਵਿਖੇ ਐਸ. ਐਮ. ਓ ਡਾ. ਹਰਬੰਸ ਸਿੰਘ ਦੀ ਅਗਵਾਈ ਵਿਚ ਸਿਹਤ ਕਰਮੀਆਂ ਨੇ ਲੋਕਾਂ ਦਾ ਵੱਡੀ ਗਿਣਤੀ ਵਿਚ ਕੋਵਿਡ ਟੀਕਾਕਰਨ ਕੀਤਾ | ਕੋਵੀਸ਼ੀਲਡ ਦਵਾਈ ਦੇ ਇਹ ਟੀਕਾ ਲਗਾਉਣ ਦੀ ਸੇਵਾ ਡਾ. ਹਰਜਿੰਦਰ ਕੁਮਾਰ ਅਤੇ ...

ਪੂਰੀ ਖ਼ਬਰ »

ਕੋਰੋਨਾ ਦੇ ਟੀਕਾਕਰਨ ਲਈ ਸਿਹਤ ਵਿਭਾਗ ਤੇਜ਼ੀ ਨਾਲ ਕੰਮ ਕਰ ਰਿਹਾ ਹੈ- ਡਾ:ਗੁਰਿੰਦਰ ਸਿੰਘ

ਮਜਾਰੀ/ਸਾਹਿਬਾ, 11 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਜਿਵੇਂ ਕੋਰੋਨਾ ਵਾਇਰਸ ਦਿਨ ਪਰ ਦਿਨ ਆਪਣੇ ਪੈਰ ਪਸਾਰ ਦਾ ਜਾ ਰਿਹਾ ਹੈ | ਉਸੇ ਤਰ੍ਹਾਂ ਸਿਹਤ ਵਿਭਾਗ ਵਲੋਂ ਇਸ ਦੀ ਰੋਕਥਾਮ ਲਈ ਰੋਜ਼ਾਨਾ ਕੋਰੋਨਾ ਦੇ ਟੈਸਟਿੰਗ ਤੇ ਟੀਕਾਕਰਨ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਪਿੰਡਾਂ 'ਚ ਬੂਥ ਲੈਵਲ ਕਮੇਟੀਆਂ ਬਣਾਉਣ ਦਾ ਦੌਰ ਜਾਰੀ- ਜਾਡਲਾ

ਉਸਮਾਨਪੁਰ, 11 ਅਪ੍ਰੈਲ (ਸੰਦੀਪ ਮਝੂਰ)- ਸ਼੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ. ਦੋਆਬਾ ਜ਼ੋਨ ਦੇ ਪ੍ਰਧਾਨ ਭੁਪਿੰਦਰਪਾਲ ਸਿੰਘ ਜਾਡਲਾ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਕਮੇਟੀਆਂ ਬਣਾਉਣ ਦੀ ਲੜੀ ਤਹਿਤ ਅੱਜ ਪਿੰਡ ਚਰਾਣ ਵਿਖੇ ਕਮੇਟੀ ਬਣਾਈ ਗਈ | ਉਨ੍ਹਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸਮੂਹ ਮੁਲਾਜ਼ਮਾਂ ਵਲੋਂ ਵਿਧਾਇਕ ਨੂੰ ਮੰਗ ਪੱਤਰ

ਬੰਗਾ, 11 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਹਲਕਾ ...

ਪੂਰੀ ਖ਼ਬਰ »

ਭਾਜਪਾ ਨੂੰ ਝਟਕਾ, ਸਾਬਕਾ ਮੰਡਲ ਪ੍ਰਧਾਨ ਰਮੇਸ਼ ਕੌਸ਼ਲ ਜੱਸੋਮਜਾਰਾ ਵਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਬਹਿਰਾਮ, 11 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਡਲ ਪ੍ਰਧਾਨ ਰਮੇਸ਼ ਕੌਸ਼ਲ ਜੱਸੋਮਜਾਰਾ ਮੌਜੂਦਾ ਜ਼ਿਲ੍ਹਾ ਕਾਰਜਕਾਰੀ ਮੈਂਬਰ ਨੇ ਭਾਰਤੀ ਜਨਤਾ ਪਾਰਟੀ ਵਲੋਂ ਕਿਸਾਨ, ਮਜਦੂਰ ਅਤੇ ਵਪਾਰ ਮਾਰੂ ਨੀਤੀਆਂ ਅਪਨਾਉਣ ਕਾਰਨ ਦੁਖੀ ਹੋ ਕੇ ...

ਪੂਰੀ ਖ਼ਬਰ »

ਕਾਮਰੇਡ ਮੰਗੂ ਰਾਮ ਹੀਉਂ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 11 ਅਪੈ੍ਰਲ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਮਾ. ਰਮੇਸ਼ ਚੰਦਰ ਅਤੇ ਅਧਿਆਪਕ ਆਗੂ ਮਾ. ਲਾਲ ਚੰਦ ਦੇ ਪਿਤਾ ਕਾ. ਮੰਗੂ ਰਾਮ ਹੀਉਂ ਨਮਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਹੀਉਂ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਅਰੰਭ ਵਿਚ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਮੰਗਾਂ ਸਬੰਧੀ ਮੀਟਿੰਗ

ਮੁਕੇਰੀਆਂ, 11 ਅਪ੍ਰੈਲ (ਰਾਮਗੜ੍ਹੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਬ੍ਰਾਂਚ ਮੁਕੇਰੀਆਂ ਤਲਵਾੜਾ ਦੀ ਮੀਟਿੰਗ ਕਮੇਟੀ ਪਾਰਕ ਵਿਖੇ ਬ੍ਰਾਂਚ ਪ੍ਰਧਾਨ ਰਜਤ ਕੁਮਾਰ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਨਜੀਤ ...

ਪੂਰੀ ਖ਼ਬਰ »

ਗੋਲਡੀ ਵਲੋਂ ਕੁਨੈਲ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਕੁਨੈਲ ਵਿਖੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਪਿੰਡ 'ਚ ਨਵੀਂ ਬਣੀ ਗਲੀ ਅਤੇ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਲਵ ਕੁਮਾਰ ਗੋਲਡੀ ਨੇ ਪਿੰਡ ਵਾਸੀਆਂ ਦੀਆਂ ...

ਪੂਰੀ ਖ਼ਬਰ »

ਦਾਤਾਰਪੁਰ ਦਾਣਾ ਮੰਡੀ ਵਿਖੇ ਪਨਸਪ ਤੇ ਵੇਅਰਹਾਊਸ ਵਲੋਂ ਸਾਰੇ ਪ੍ਰਬੰਧ ਮੁਕੰਮਲ

ਤਲਵਾੜਾ, 11 ਅਪ੍ਰੈਲ (ਅਜੀਤ ਪ੍ਰਤੀਨਿਧੀ)- ਬਲਾਕ ਤਲਵਾੜਾ ਦੇ ਇਤਿਹਾਸਕ ਪਿੰਡ ਰੱਕੜੀ (ਦਾਤਾਰਪੁਰ) ਦੀ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਪਨਸਪ ਅਤੇ ਵੇਅਰਹਾਊਸ ਵਲੋਂ ਮੰਡੀ ਵਿਚ ਸਾਫ਼ ਸਫ਼ਾਈ, ਪੀਣ ਦੇ ਪਾਣੀ ਦੇ ਪ੍ਰਬੰਧ, ਲਾਈਟਾਂ ਦਾ ਪ੍ਰਬੰਧ, ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਕਾਬੂ

ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਲੈ 9 ਹਜ਼ਾਰ ਮਿ. ਲੀ. ਸ਼ਰਾਬ ਬਰਾਮਦ ਕਰਕੇ ਇੱਕ ਤਸਕਰ ...

ਪੂਰੀ ਖ਼ਬਰ »

ਨਵਜੰਮੀ ਬੱਚੀ ਮਰੀ ਮਿਲੀ

ਹੁਸ਼ਿਆਰਪੁਰ, 11 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਮੁਹੱਲਾ ਨਿਊ ਮਾਡਲ ਟਾਊਨ ਵਿਖੇ ਰਾਮ ਮੰਦਿਰ ਦੇ ਨੇੜੇ ਸੜਕ ਕਿਨਾਰੇ ਘਾਹ ਵਿਚ ਇਕ ਮਰੀ ਹੋਈ ਨਵਜਨਮੀ ਬੱਚੀ ਮਿਲੀ | ਮੰਦਿਰ ਦੇ ਨੇੜੇ ਹੀ ਕਰਿਆਨੇ ਦੀ ਦੁਕਾਨ ਕਰਦੇ ਗੌਰਵ ਸਿੰਘ ਨੇ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਅਨਾਜ ਮੰਡੀ ਸੈਲਾ ਖ਼ੁਰਦ 'ਚ ਪਸਰੀ ਸੁੰਨ

’ਸੈਲਾ ਖ਼ੁਰਦ, 11 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਪੰਜਾਬ ਸਰਕਾਰ ਵਲੋਂ 10 ਅਪੈ੍ਰਲ ਤੋਂ ਕਣਕ ਖਰੀਦਣ ਦਾ ਐਲਾਨ ਸਿਰਫ ਇਕ ਬਿਆਨਬਾਜ਼ੀ ਬਣ ਕੇ ਰਹਿ ਗਿਆ ਜਦੋਂ ਕਿ ਇਸ ਨੂੰ ਪ੍ਰਸਾਸ਼ਨ ਅਤੇ ਸਬੰਧਤ ਵਿਭਾਗ ਵਲੋਂ ਕੋਈ ਅਮਲੀ ਰੂਪ ਨਹੀਂ ਦਿੱਤਾ ਗਿਆ ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਬਹਾਦੁਰਪੁਰ ਕਲੋਤਾ ਦਾ ਸਰਪੰਚ ਪੰਚਾਇਤ ਮੈਂਬਰਾਂ ਸਮੇਤ ਕਾਂਗਰਸ 'ਚ ਸ਼ਾਮਿਲ

ਭੰਗਾਲਾ, 11 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਇਕਾ ਮੈਡਮ ਇੰਦੂ ਬਾਲਾ ਮੁਕੇਰੀਆਂ ਦੀ ਅਗਵਾਈ ਹੇਠਾਂ ਪਿੰਡ ਬਹਾਦੁਰਪੁਰ ਕਲੋਤਾ ਵਿਖੇ ਸਰਪੰਚ, ਪੰਚਾਇਤ ਮੈਂਬਰਾਂ ਸਮੇਤ ਭਾਜਪਾ ਛੱਡ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਐਡਵੋਕੇਟ ਸੱਭਿਆ ਸਾਂਚੀ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਾਗਪੁਰ-ਸਤੌਰ ਵਲੋਂ ਦਾਖ਼ਲਾ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)- ਨਵੇਂ ਸੈਸ਼ਨ 'ਚ ਵੱਧ ਤੋਂ ਵੱਧ ਵਿਦਿਆਰਥੀ ਸਕੂਲ ਵਿਚ ਦਾਖ਼ਲ ਕਰਨ ਲਈ ਸ.ਸ.ਸ. ਸਕੂਲ ਬਾਗਪੁਰ ਸਤੌਰ ਦੇ ਅਧਿਆਪਕ ਘਰ-ਘਰ ਜਾ ਕੇ ਵਿਦਿਆਰਥੀਆਂ ਨੂੰ ਦਾਖ਼ਲਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ | ਪਿ੍ੰ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਚੋਣ

ਬਹਿਰਾਮ, 11 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੂੰ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਇਲਾਕੇ ਦੀ ਸੰਗਤ ਇਕੱਤਰ ਹੋਈ ਜਿਸ ਦੌਰਾਨ ਗੁਰੂ ਜੀ ਦੇ 400ਵੇਂ ...

ਪੂਰੀ ਖ਼ਬਰ »

ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 12 ਤੋਂ 16 ਤੱਕ

ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਬਲਜਿੰਦਰ ਸਿੰਘ)- ਸੁਰੱਖਿਆ ਜਵਾਨਾਂ ਦੀ ਭਰਤੀ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ...

ਪੂਰੀ ਖ਼ਬਰ »

ਸੰਤ ਅਰਜਨ ਦਾਸ ਦੀ ਬਰਸੀ ਮੌਕੇ ਸੰਤ ਸੰਮੇਲਨ ਕਰਵਾਇਆ

ਮੁਕੰਦਪੁਰ, 11 ਅਪ੍ਰੈਲ (ਦੇਸ ਰਾਜ ਬੰਗਾ) - ਡੇਰਾ ਪ੍ਰੇਮਪੁਰਾ ਜਗਤਪੁਰ-ਬਘੌਰਾ ਵਿਖੇ ਸੰਤ ਅਰਜਨ ਦਾਸ ਦੀ 50ਵੀਂ ਬਰਸੀ ਮੌਕੇ 33ਵਾਂ ਨਿਰੋਲ ਸੰਤ ਸਮਾਗਮ ਸੰਤ ਅਮਰੀਕ ਦਾਸ ਗੱਦੀ ਨਸ਼ੀਨ ਦੀ ਅਗਵਾਈ 'ਚ ਕਰਵਾਇਆ ਗਿਆ | ਸੰਤ ਮੱਖਣ ਦਾਸ ਨੇ ਵੱਖ-ਵੱਖ ਸੰਪਰਦਾਵਾਂ ਤੋਂ ਆਏ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਦਾ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ - ਪਿ੍ੰ: ਤਜਿੰਦਰ ਸ਼ਰਮਾ

ਸੰਧਵਾਂ, 11 ਅਪ੍ਰੈਲ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਕਰਵਾਏ ਗਏ ਇਕ ਸਧਾਰਨ ਸਮਾਗਮ ਦੌਰਾਨ ਪਿ੍ੰ. ਤਜਿੰਦਰ ਸ਼ਰਮਾ ਨੇ ਰੋਟਰੀ ਕਲੱਬ ਬੰਗਾ ਵਲੋਂ 10 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੇ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਕੋਵੀਸ਼ੀਲਡ ਦਾ ਟੀਕਾ ਲਗਵਾਉਣਾ ਅਤੀ ਜ਼ਰੂਰੀ - ਰੰਧਾਵਾ

ਬਹਿਰਾਮ, 11 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਕੋਰੋਨਾ ਤੋਂ ਬਚਾਅ ਲਈ ਕੋਵਿਸ਼ੀਲਡ ਦਾ ਟੀਕਾ ਲਗਾਉਣਾ ਸਾਰਿਆਂ ਲਈ ਅਤੀ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਹਿਰਾਮ ਦੇ ਸਰਪੰਚ ਬੀਬੀ ਅਕਵਿੰਦਰ ਕੌਰ ਰੰਧਾਵਾ ਨੇ ਪ੍ਰਾਇਮਰੀ ਹੈਲਥ ਸੈਂਟਰ ਬਹਿਰਾਮ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬੰਗਾ ਦੀ ਮਹੀਨਾਵਾਰ ਮੀਟਿੰਗ

ਬੰਗਾ, 11 ਅਪ੍ਰੈਲ (ਕਰਮ ਲਧਾਣਾ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬੰਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਰਾਮ ਮਿੱਤਰ ਕੋਹਲੀ ਦੀ ਪ੍ਰਧਾਨਗੀ ਹੇਠ ਸ਼ਾਂਤੀ ਭਵਨ ਗਾਂਧੀ ਨਗਰ ਬੰਗਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਇੱਕ ਸਾਂਝਾ ਮੁੱਦਾ ...

ਪੂਰੀ ਖ਼ਬਰ »

ਮਾਸਟਰ ਗੁਰਨਾਮ ਰਟੈਂਡਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੁਕੰਦਪੁਰ, 11 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਰਟੈਂਡਾ ਦੇ ਸਰਪੰਚ ਅਮਨਪ੍ਰੀਤ ਮਹਿਮੀ ਦੇ ਪਿਤਾ ਮਾਸਟਰ ਗੁਰਨਾਮ ਰਾਮ ਮਹਿਮੀ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਰਟੈਂਡਾ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੋਰੋਨਾ ਮੌਤ ਦਰ ਨੂੰ ਕਾਬੂ ਕਰੇਗਾ ਕੋਵਿਡ ਰੋਕੂ ਟੀਕਾਕਰਨ : ਡਾ. ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 11 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਵਲੋਂ ਨਵਾਂਸ਼ਹਿਰ ਵਿਖੇ 866 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ | ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 43407 ਖ਼ੁਰਾਕਾਂ ਲੈ ਲਈਆਂ ਹਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX