ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਪੰਜਾਬ / ਜਨਰਲ

ਸੁੱਤੇ ਹੋਏ ਪਰਿਵਾਰ 'ਤੇ ਘਰ ਦੀ ਛੱਤ ਡਿਗੀ, 10 ਸਾਲਾ ਬੱਚੇ ਦੀ ਮੌਤ

ਡੇਰਾਬੱਸੀ, 11 ਅਪੈ੍ਰਲ (ਗੁਰਮੀਤ ਸਿੰਘ)-ਸੈਕਟਰ 5 'ਚ ਪੈਂਦੇ ਪਿੰਡ ਮੀਰ ਵਿਖੇ ਬੀਤੀ ਰਾਤ ਸੁੱਤੇ ਪਰਿਵਾਰ ਦੇ ਉੱਪਰ ਕੱਚੇ ਘਰ ਦੀ ਛੱਤ ਡਿੱਗ ਪਈ | ਇਸ ਹਾਦਸੇ 'ਚ 10 ਸਾਲਾਂ ਬੱਚੇ ਦੀ ਮੌਤ ਹੋ ਗਈ, ਜਦਕਿ ਉਸ ਦਾ ਵੱਡਾ ਭਰਾ ਅਤੇ ਮਾਂ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਤਿੰਨੋਂ ਜਣਿਆਂ ਨੂੰ ਚੰਡੀਗੜ੍ਹ ਸੈਕਟਰ 32 ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਸੀ | ਜਾਣਕਾਰੀ ਮੁਤਾਬਿਕ ਰਾਜ ਕੁਮਾਰ ਜੋਂ ਪੇਸ਼ੇ ਵਜੋਂ ਚਾਲਕ ਹੈ, ਆਪਣੇ ਘਰ ਦੇ ਕਮਰੇ 'ਚ ਪਤਨੀ ਤੇ 3 ਬੱਚਿਆਂ ਨਾਲ ਸੁੱਤਾ ਹੋਇਆ ਸੀ, ਜਦਕਿ ਉਸ ਦੀ ਬਜ਼ੁਰਗ ਮਾਂ ਬਾਹਰ ਸੁੱਤੀ ਹੋਈ ਸੀ | ਰਾਤ ਕਰੀਬ 11ਵਜੇ ਅਚਾਨਕ ਉਨ੍ਹਾਂ ਦੇ ਕਮਰੇ ਦੀ ਛੱਤ ਡਿੱਗ ਪਈ ਅਤੇ ਮਲਬੇ ਹੇਠਾਂ ਸਾਰਾ ਪਰਿਵਾਰ ਦੱਬ ਗਿਆ | ਖੜਕਾ ਸੁਣ ਕੇ ਨਾਲ ਵਾਲੇ ਘਰ 'ਚ ਰਹਿੰਦਾ ਰਾਜ ਕੁਮਾਰ ਦਾ ਭਰਾ ਅਤੇ ਆਲੇ-ਦੁਆਲੇ ਰਹਿੰਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਭਾਰੀ ਮਸ਼ੱਕਤ ਤੋਂ ਬਾਅਦ ਮਿੱਟੀ ਹੇਠ ਦੱਬੇ ਪਰਿਵਾਰ ਨੂੰ ਬਾਹਰ ਕੱਢ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ | ਇਸ ਹਾਦਸੇ 'ਚ ਰਾਜ ਕੁਮਾਰ ਦੇ 10 ਸਾਲਾਂ ਪੁੱਤਰ ਹਰਜੀਤ ਸਿੰਘ ਨੂੰ ਮਿੱਟੀ ਹੇਠ ਦੱਬੇ ਹੋਣ ਕਰਕੇ ਸਾਹ ਲੈਣ 'ਚ ਦਿੱਕਤ ਆਉਣ 'ਤੇ ਡੇਰਾਬੱਸੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਬਿਨਾਂ ਆਕਸੀਜਨ ਲਗਾਏ ਚੰਡੀਗੜ੍ਹ ਰੈਫ਼ਰ ਕਰ ਦਿੱਤਾ, ਜਿਸ ਦੀ ਜੇਰੇ ਇਲਾਜ ਮੌਤ ਹੋ ਗਈ | ਬੱਚੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਮੀਰਪੁਰ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ | ਕੱਚੇ ਘਰਾਂ ਨੂੰ ਪੱਕਾ ਕਰਨ ਲਈ ਸਰਕਾਰ ਤੋਂ ਮਿਲਣ ਵਾਲੇ ਡੇਢ ਲੱਖ ਦੀ ਗਰਾਂਟ ਦੇ ਫਾਰਮ ਭਰੇ ਨੂੰ ਕਈ ਸਾਲ ਬੀਤ ਜਾਣ ਮਗਰੋਂ ਉਨ੍ਹਾਂ ਨੂੰ ਪੈਸੇ ਨਹੀਂ ਮਿਲੇ ਅਤੇ ਕੱਚੇ ਘਰ ਦੀ ਮਿੱਟੀ ਵਾਲੀ ਛੱਤ ਹੇਠ ਦੱਬ ਕੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ | ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਮੌਕੇ ਦਾ ਦੌਰਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾਂ ਕਰਦਿਆਂ ਕਿਹਾ ਕਿ ਇਹ ਹਾਦਸਾ ਕਾਂਗਰਸ ਸਰਕਾਰ ਦੀ ਲਾਪਰਵਾਹੀ ਕਰਕੇ ਵਾਪਰਿਆਂ ਹੈ | ਜੇਕਰ ਸਰਕਾਰ ਸਮੇਂ ਸਿਰ ਲੋੜਵੰਦ ਪਰਿਵਾਰਾਂ ਤੱਕ ਪੈਸੇ ਪਹੁੰਚਾ ਦਿੰਦੀ ਤਾਂ ਉਕਤ ਹਾਦਸਾ ਵਾਪਰਦਾ ਹੀ ਨਹੀਂ | ਘਟਨਾ 'ਤੇ ਦੁੱਖ ਜ਼ਾਹਿਰ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਕ੍ਰਿਸ਼ਨ ਪਾਲ ਸ਼ਰਮਾ ਨੇ ਇਸ ਹਾਦਸੇ ਦਾ ਜ਼ਿੰਮੇਵਾਰ ਸੂਬੇ ਦੀ ਸਰਕਾਰ ਨੂੰ ਦੱਸਿਆ ਹੈ | ਮੁਬਾਰਕਪੁਰ ਪੁਲਿਸ ਚੌਂਕੀ ਇੰਚਾਰਜ ਅਰਸ਼ਦੀਪ ਸ਼ਰਮਾ ਨੇ ਕਿਹਾ ਕਿ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਕਰਵਾ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ |

ਚੰਡੀਗੜ੍ਹ ਦੇ ਐਕਸਿਜ਼ ਬੈਂਕ 'ਚ 4 ਕਰੋੜ ਦੀ ਚੋਰੀ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਸ਼ਹਿਰ ਦੇ ਸੈਕਟਰ 34 ਵਿਖੇ ਐਕਸਿਜ਼ ਬੈਂਕ 'ਚ ਕਰੋੜਾਂ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਉਣ 'ਤੇ ਪੁਲਿਸ ਜਾਂਚ 'ਚ ਜੁੱਟ ਗਈ ਹੈ | ਪੁਲਿਸ ਮੁਤਾਬਿਕ ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆ ਰਿਹਾ ਹੈ ਕਿ ਬੈਂਕ ਦੇ ਸੁਰੱਖਿਆ ਕਰਮੀਂ ...

ਪੂਰੀ ਖ਼ਬਰ »

ਦਿੱਲੀ ਤੋਂ ਪਰਤੇ ਕਿਸਾਨ ਆਗੂ ਦੀ ਮੌਤ

ਅਜੀਤਵਾਲ, 11 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ, ਹਰਦੇਵ ਸਿੰਘ ਮਾਨ)-26 ਨਵੰਬਰ ਤੋਂ ਲਗਾਤਾਰ ਕਿਸਾਨ ਘੋਲ 'ਚ ਟਿਕਰੀ ਬਾਰਡਰ 'ਤੇ ਡਟੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਆਗੂ ਦੀ ਬਿਮਾਰੀ ਕਾਰਨ ਪਿੰਡ ਮੌਤ ਹੋ ਗਈ | ਉਨ੍ਹਾਂ ਨੂੰ ਬਾਰਡਰ 'ਤੇ ਬਿਮਾਰ ਹੋਣ ...

ਪੂਰੀ ਖ਼ਬਰ »

ਟਿਕਰੀ ਸਰਹੱਦ 'ਤੇ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਮੌਤ

ਮਲੌਦ, 11 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਟਿਕਰੀ ਸਰਹੱਦ ਦਿੱਲੀ ਵਿਖੇ ਚੱਲ ਰਹੇ ਕਿਸਾਨ ਮਜ਼ਦੂਰ ਅੰਦੋਲਨ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਅਧੀਨ ਪੈਂਦੇ ਪਿੰਡ ਧੌਲ ਖ਼ੁਰਦ ਦੇ ਨੌਜਵਾਨ ਕਿਸਾਨ ਲਖਵੀਰ ਸਿੰਘ ਲੱਖੀ (36) ਪੁੱਤਰ ਜਸਪਾਲ ਸਿੰਘ ਦੀ ...

ਪੂਰੀ ਖ਼ਬਰ »

ਦਿਲਜਾਨ ਦੇ ਜਾਣ ਨਾਲ ਸੰਗੀਤ ਜਗਤ ਦੇ ਨਾਲ-ਨਾਲ ਸਮਾਜ ਨੂੰ ਵੀ ਪਿਆ ਵੱਡਾ ਘਾਟਾ- ਚੌਧਰੀ ਸੰਤੋਖ ਸਿੰਘ

ਕਰਤਾਰਪੁਰ, 11 ਅਪ੍ਰੈਲ (ਭਜਨ ਸਿੰਘ)-ਪ੍ਰਸਿੱਧ ਪੰਜਾਬੀ ਗਾਇਕ ਦਿਲਜਾਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਆਰੀਆ ਨਗਰ ਕਰਤਾਰਪੁਰ ਵਿਖੇ ਹੋਇਆ, ਜਿਸ 'ਚ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਪੰਜਾਬੀ ਗੀਤ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਤੋਂ ਪਹਿਲਾਂ ਅੰਮਿ੍ਤਸਰ 'ਚ 19 ਸਥਾਨਾਂ 'ਤੇ ਲਗਾਏ ਗਏ ਸਨ ਚਿਤਾਵਨੀ ਪੋਸਟਰ

ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਤੋਂ ਇਕ ਦਿਨ ਪਹਿਲਾਂ ਅੰਮਿ੍ਤਸਰ ਦੇ ਲੋਕਾਂ ਨੂੰ ਚਿਤਾਵਨੀ ਦੇਣ ਲਈ ਹਤਿਆਰੇ ਜਨਰਲ ਆਰ.ਈ. ਐੱਚ. ਡਾਇਰ ਵਲੋਂ 'ਐਲਾਨ' ਸਿਰਲੇਖ ਵਾਲੇ ਦੋ-ਭਾਸ਼ਾਈ ਪੋਸਟਰ ਸ਼ਹਿਰ 'ਚ 19 ਸਥਾਨਾਂ 'ਤੇ ਲਗਵਾਏ ...

ਪੂਰੀ ਖ਼ਬਰ »

ਅਦਾਕਾਰ ਸਤੀਸ਼ ਕੌਲ ਦਾ ਲੁਧਿਆਣਾ 'ਚ ਅੰਤਿਮ ਸੰਸਕਾਰ

ਲੁਧਿਆਣਾ, 11 ਅਪ੍ਰੈਲ (ਪੁਨੀਤ ਬਾਵਾ)-ਹਿੰਦੀ ਤੇ ਪੰਜਾਬੀ ਫ਼ਿਲਮਾਂ ਤੇ ਨਾਟਕਾਂ 'ਚ ਕੰਮ ਕਰਨ ਵਾਲੇ ਉੱਘੇ ਅਦਾਕਾਰ ਸਤੀਸ਼ ਕੌਲ ਦਾ ਬੀਤੇ ਦਿਨ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਰਕੇ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਮਾਡਲ ...

ਪੂਰੀ ਖ਼ਬਰ »

150 ਕਰੋੜ ਦੀ ਕੇਂਦਰ ਸਰਕਾਰ ਦੀ ਜਗ੍ਹਾ ਹੜੱਪਣ ਵਾਲੇ ਮਾਮਲੇ 'ਚ ਤਤਕਾਲੀ ਐੱਸ.ਡੀ.ਐਮ. ਸਮੇਤ 2 ਮੁਲਜ਼ਮ ਗਿ੍ਫ਼ਤਾਰ

ਫ਼ਿਰੋਜ਼ਪੁਰ, 11 ਅਪ੍ਰੈਲ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਸਥਿਤ ਕੇਂਦਰ ਸਰਕਾਰ ਦੀ ਮਾਲਕੀ ਵਾਲੀ 150 ਕਰੋੜ ਦੀ ਟੀ.ਬੀ ਹਸਪਤਾਲ ਦੇ ਨੇੜੇ ਵਾਲੀ ਜਗ੍ਹਾ ਨੂੰ ਹੜੱਪਣ ਸਬੰਧੀ ਸਾਲ 2012 'ਚ ਦਰਜ ਮਾਮਲੇ ਤੋਂ ਬਾਅਦ 9 ਸਾਲ ਬਾਅਦ ਥਾਣਾ ਸਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ ਤੇ ਪੁੱਤਰ ਦੀ ਮੌਤ

ਬੱਸੀ ਪਠਾਣਾਂ, 11 ਅਪ੍ਰੈਲ (ਗੁਰਬਚਨ ਸਿੰਘ ਰੁਪਾਲ, ਐੱਚ.ਐਸ. ਗੌਤਮ, ਰਵਿੰਦਰ ਮੋਦਗਿਲ)-ਅੱਜ ਸਵੇਰੇ ਇੱਥੇ ਬੱਸੀ ਪਠਾਣਾਂ-ਸੰਘੋਲ ਬਾਈਪਾਸ 'ਤੇ ਤਲਾਣੀਆਂ ਟੀ ਜੰਕਸ਼ਨ ਲਾਗੇ ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਮੋਟਰ ਸਾਈਕਲ ਸਵਾਰ ਪਿਓ-ਪੁੱਤਰ ...

ਪੂਰੀ ਖ਼ਬਰ »

ਕਿਸਾਨਾਂ ਨੇ ਹਰਿਆਣਾ ਭਾਜਪਾ ਪ੍ਰਧਾਨ ਧਨਖੜ ਨੂੰ ਵਿਖਾਏ ਕਾਲੇ ਝੰਡੇ

ਕੈਥਲ, 11 ਅਪ੍ਰੈਲ (ਏਜੰਸੀ)-ਕੇਂਦਰ ਦੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਅੱਜ ਹਰਿਆਣਾ ਦੇ ਭਾਜਪਾ ਪ੍ਰਧਾਨ ਓਮ ਪ੍ਰਕਾਸ਼ ਧਨਖੜ, ਸੰਸਦ ਮੈਂਬਰ ਨਾਇਬ ਸਿੰਘ ਸੈਣੀ, ਸਥਾਨਕ ਵਿਧਾਇਕ ਲੀਲਾ ਰਾਮ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲੋਕ ਹੰਕਾਰੀ ਤੇ ਨਿਮਾਣੇ ਵਿਅਕਤੀ ਦਾ ਫ਼ਰਕ ਜਾਣਦੇ ਹਨ- ਸੁਖਬੀਰ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੋਂ ਜਾਰੀ ਇਕ ਬਿਆਨ 'ਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ 'ਤੇ ਮਾਯੂਸੀ 'ਚ ਰੌਲਾ ਪਾ ਰਹੇ ਹਨ | ਮੁੱਖ ...

ਪੂਰੀ ਖ਼ਬਰ »

ਸਰਕਾਰ ਵਲੋਂ ਰੇਮਡੇਸਿਵਿਰ ਟੀਕੇ ਦੇ ਨਿਰਯਾਤ 'ਤੇ ਰੋਕ

ਨਵੀਂ ਦਿੱਲੀ, 11 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਲਗਾਤਾਰ ਖ਼ਤਰਨਾਕ ਹੁੰਦੇ ਰੂਪ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਰੇਮਡੇਸਿਵਿਰ ਟੀਕੇ ਅਤੇ ਰੇਮਡੇਸਿਵਿਰ ਏ.ਪੀ.ਆਈ. (ਐਕਟਿਵ ਫਾਰਮਾਸਿਊਟੀਕਲ ਇਨਗ੍ਰੈਡੀਐਂਟਸ) ਦੇ ਨਿਰਯਾਤ 'ਤੇ ਐਤਵਾਰ ਨੂੰ ਰੋਕ ਲਾ ਦਿੱਤੀ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੂੰ ਪੰਜਾਬੀਆਂ 'ਤੇ ਤਸ਼ੱਦਦ ਕਰਨ ਦੀ ਇਜਾਜ਼ਤ ਦੇਣਾ ਸ਼ਰਮਨਾਕ-ਸਿੱਧੂ

ਚੰਡੀਗੜ੍ਹ, 11 ਅਪ੍ਰੈਲ (ਏਜੰਸੀ)-ਗੈਂਗਸਟਰ ਤੋਂ ਸਮਾਜ ਸੇਵਕ ਬਣੇ ਲੱਖਾ ਸਿਧਾਣਾ ਵਲੋਂ ਉਸ ਦੇ ਚਚੇਰੇ ਭਰਾ ਦੀ ਦਿੱਲੀ ਪੁਲਿਸ ਵਲੋਂ ਕੁੱਟਮਾਰ ਕੀਤੇ ਜਾਣ ਦੇ ਲਾਏ ਦੋਸ਼ਾਂ ਦੇ ਸਪਸ਼ਟ ਹਵਾਲੇ 'ਚ ਕਾਂਗਰਸ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਕਿਹਾ ਕਿ ਇਹ ...

ਪੂਰੀ ਖ਼ਬਰ »

ਕੋਟਕਪੂਰਾ ਕੇਸ ਅਜੇ ਖ਼ਤਮ ਨਹੀਂ ਹੋਇਆ- ਕੈਪਟਨ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਹਾਈਕੋਰਟ ਵਲੋਂ ਕੋਟਕਪੂਰਾ ਬਹਿਬਲ ਕਲਾਂ ਕੇਸ 'ਚ ਪੰਜਾਬ ਸਰਕਾਰ ਨੂੰ ਮਿਲੇ ਵੱਡੇ ਝਟਕੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਗੋਲੀਕਾਂਡ ਕੇਸ 'ਚ ਹਾਈਕੋਰਟ ਦੇ ਹੁਕਮਾਂ ਉੱਤੇ ਖ਼ੁਸ਼ੀਆਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 3 ਰੋਜ਼ਾ ਖ਼ਾਲਸਾ ਸਾਜਨਾ ਦਿਵਸ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਸਾਜਣਾ ਦਿਵਸ ਵਿਸਾਖੀ ਨੂੰ ਲੈ ਕੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਏ, ਜਿਨ੍ਹਾਂ ਦੀ ਅਰੰਭਤਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਪਾਕਿ 'ਚ 2 ਈਸਾਈ ਨਰਸਾਂ ਕੁਫ਼ਰ ਦੇ ਦੋਸ਼ 'ਚ ਗਿ੍ਫ਼ਤਾਰ

ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਦੋ ਈਸਾਈ ਨਰਸਾਂ ਨੂੰ ਕੁਫ਼ਰ ਦੇ ਇਲਜ਼ਾਮ 'ਚ ਦੋਸ਼ੀ ਠਹਿਰਾਇਆ ਗਿਆ ਹੈ | ਉਕਤ ਨਰਸਾਂ ਵਿਰੁੱਧ ਦਰਜ ਕੀਤੀ ਗਈ ਐੱਫ.ਆਈ.ਆਰ. 'ਚ ਉਨ੍ਹਾਂ ਦੇ ਨਾਂਅ ਮਰੀਅਮ ਲਾਲ ਅਤੇ ਨੇਵਿਸ਼ ਅਰੁਜ ਦੱਸੇ ਗਏ ਹਨ | ਦੋਵੇਂ ਨਰਸਾਂ ...

ਪੂਰੀ ਖ਼ਬਰ »

ਪਾਕਿਸਤਾਨ 'ਚ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਜਥਾ ਅੱਜ ਹੋਵੇਗਾ ਰਵਾਨਾ

ਅੰਮਿ੍ਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਪਾਕਿਸਤਾਨ 'ਚ ਮਨਾਉਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਭੇਜੇ ਜਾਣ ਵਾਲੇ ਜਥੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਹ ਜਥਾ ਕੱਲ੍ਹ 12 ਅਪ੍ਰੈਲ ਸੋਮਵਾਰ ਨੂੰ ਸ਼ੋ੍ਰਮਣੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਝੱਲ ਰਹੇ ਲੋਕਾਂ ਦਾ ਮਹਿੰਗਾਈ ਵੀ ਲਗਾਤਾਰ ਕੱਢ ਰਹੀ ਕਚੂਮਰ

ਸ਼ਿਵ ਸ਼ਰਮਾ ਜਲੰਧਰ, 11 ਅਪ੍ਰੈਲ-ਕੋਰੋਨਾ ਮਹਾਂਮਾਰੀ ਦਾ ਕਾਰੋਬਾਰ 'ਤੇ ਪਿਛਲੇ ਸਾਲ ਤੋਂ ਹੀ ਅਸਰ ਪੈ ਰਿਹਾ ਹੈ ਪਰ ਇਸ ਸਮੇਂ 'ਚ ਮਹਿੰਗਾਈ ਰੁਕਣ ਦਾ ਨਾਂਅ ਨਹੀਂ ਲੈ ਰਹੀ ਹੈ | ਕੋਰੋਨਾ ਵਰਗੀ ਬਿਮਾਰੀ ਨਾਲ ਨਜਿੱਠਣ ਲਈ ਲੋਕ ਖ਼ਰਚ ਕਰਕੇ ਘਟਾ ਰਹੇ ਹਨ ਤੇ ਖਾਣੇ ਦੀਆਂ ਵਧ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਕੁੱਟ ਦੇ ਸ਼ਿਕਾਰ ਲੱਖਾ ਸਿਧਾਣਾ ਦੇ ਚਚੇਰੇ ਭਰਾ ਦੀ ਹਾਲਤ ਗੰਭੀਰ-ਹਸਪਤਾਲ ਦਾਖ਼ਲ

ਬਠਿੰਡਾ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲਾਣ)-ਦਿੱਲੀ ਪੁਲਿਸ ਵਲੋਂ ਸਮਾਜ ਸੇਵੀ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਨੂੰ ਪਟਿਆਲਾ ਤੋਂ ਚੱਕ ਕੇ ਉਸ ਦੀ ਗੰਭੀਰ ਕੁੱਟਮਾਰ ਕਰਨ ਦੀ ਖ਼ਬਰ ਮਿਲੀ ਹੈ | ਕੁੱਟਮਾਰ ਦੇ ਸ਼ਿਕਾਰ ਨੌਜਵਾਨ ਨੂੰ ਗੰਭੀਰ ਹਾਲਤ 'ਚ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

ਫਿਲੌਰ, 11 ਅਪ੍ਰੈਲ (ਸਤਿੰਦਰ ਸ਼ਰਮਾ)-ਨਕੋਦਰ ਨੇੜਲੇ ਇਕ ਪਿੰਡ ਦੇ ਪ੍ਰੇਮੀ ਜੋੜੇ ਨੇ ਸਥਾਨਕ ਪਿੰਡ ਗੜ੍ਹਾ (ਫਿਲੌਰ) ਕੋਲ ਜ਼ਹਿਰ ਨਿਗਲ ਲਿਆ ਤੇ ਦੋਵੇਂ ਸੜਕ ਕਿਨਾਰੇ ਡਿੱਗ ਪਏ, ਕੋਲੋਂ ਲੰਘਣ ਵਾਲੇ ਕਿਸੇ ਰਾਹਗੀਰ ਨੇ ਜਦੋਂ ਉਨ੍ਹਾਂ ਨੂੰ ਇਸ ਹਾਲਤ 'ਚ ਦੇਖਿਆ ਤਾਂ ਉਸ ਨੇ ...

ਪੂਰੀ ਖ਼ਬਰ »

ਰਣੀਕੇ ਨਹਿਰ 'ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ

ਮੂਲੋਵਾਲ, 11 ਅਪ੍ਰੈਲ (ਰਤਨ ਸਿੰਘ ਭੰਡਾਰੀ)-ਪੁਲਿਸ ਚੌਂਕੀ ਰਣੀਕੇ ਦੇ ਇੰਚਾਰਜ ਧਰਮਪਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਬਡਰੁੱਖਾ ਨਿਵਾਸੀ ਵੀਰਪਾਲ ਕੌਰ (28) ਪਤਨੀ ਬਲਵਿੰਦਰ ਸਿੰਘ ਬਬਲੂ ਪੁੱਤਰ ਅਵਤਾਰ ਸਿੰਘ ਅਤੇ ਕੁਲਵੀਰ ਸਿੰਘ ਕਾਲਾ ਪੁੱਤਰ ਕਰਨੈਲ ਸਿੰਘ ਨਿਵਾਸੀ ...

ਪੂਰੀ ਖ਼ਬਰ »

ਸਰਕਾਰ ਕਿਸਾਨ ਅੰਦੋਲਨ ਲਮਕਾਅ ਕੇ ਸਾਨੂੰ ਥਕਾ ਨਹੀਂ ਸਕਦੀ- ਉਗਰਾਹਾਂ

ਸੰਗਰੂਰ, 11 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਿਵੇਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਦਿੱਲੀ 'ਚ ਸਰਦੀਆਂ ਲੰਘਾ ਦਿੱਤੀਆਂ, ਇਸੇ ਤਰ੍ਹਾਂ ਗਰਮੀਆਂ ਲਈ ਵੀ ਪੂਰੀ ਤਿਆਰੀ ਕਰ ...

ਪੂਰੀ ਖ਼ਬਰ »

ਸੂਬੇ 'ਚ ਦੂਜੇ ਦਿਨ 66321 ਮੀਟਿ੍ਕ ਟਨ ਕਣਕ ਦੀ ਖ਼ਰੀਦ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵਲੋਂ 66321 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤ ਰਹੇ ਕਿਸਾਨ ਨੇ ਦਮ ਤੋੜਿਆ

ਝਬਾਲ, 11 ਅਪ੍ਰੈਲ (ਸੁਖਦੇਵ ਸਿੰਘ)-ਦਿੱਲੀ ਧਰਨੇ ਤੋਂ ਵਾਪਸ ਪਰਤੇ ਰਹੇ ਪਿੰਡ ਭੋਜੀਆ ਦੇ ਕਿਸਾਨ ਨੇ ਰਸਤੇ 'ਚ ਦਮ ਤੋੜ ਦਿੱਤਾ | ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਦੇ ਪ੍ਰੈੱਸ ਸਕੱਤਰ ਬਲਜੀਤ ਸਿੰਘ ਝਬਾਲ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ...

ਪੂਰੀ ਖ਼ਬਰ »

ਕੋਰੋਨਾ ਕਾਰਨ ਵਿਰਾਸਤ-ਏ-ਖ਼ਾਲਸਾ 20 ਤੱਕ ਮੁੜ ਬੰਦ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅਜੂਬੇ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਹੋਰ ਅਜਾਇਬ ਘਰਾਂ ਦੇ ਨਾਲ-ਨਾਲ 20 ਅਪ੍ਰੈਲ ਤੱਕ ਬੰਦ ਕਰਨ ਦਾ ...

ਪੂਰੀ ਖ਼ਬਰ »

ਮੰਡੀ ਬੋਰਡ ਵਲੋਂ ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਹਾੜੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਿਤ ਕੀਤੇ ਸਟੇਟ ਕੰਟਰੋਲ ਰੂਮ 'ਚ ਸਾਰੇ 22 ਜ਼ਿਲਿ੍ਹਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ...

ਪੂਰੀ ਖ਼ਬਰ »

ਕੈਪਟਨ ਵਲੋਂ ਸੋਨੂੰ ਸੂਦ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ ਨਿਯੁਕਤ

ਚੰਡੀਗੜ੍ਹ, 11 ਅਪ੍ਰੈਲ (ਅਜੀਤ ਬਿਊਰੋ)-ਨਾਮਵਰ ਕਲਾਕਾਰ ਸੋਨੂੰ ਸੂਦ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਅੰਬੈਸਡਰ ਬਣਾਏ ਗਏ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂੰ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ | ਸੋਨੂੰ ਸੂਦ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਬੰਦ, ਆਨਲਾਈਨ ਸਿੱਖਿਆ ਨੇੇ ਅਧਿਆਪਕ ਚਾੜੇ੍ਹ ਫਾਹੇ

ਜਲੰਧਰ, 11 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਵਲੋਂ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਦੇ ਬਹਾਨੇ ਵਿੱਦਿਅਕ ਸੰਸਥਾਵਾਂ 30 ਅਪ੍ਰੈਲ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ, ਪਰ ਸੂਬਾ ਸਰਕਾਰ ਨੇ ਵਿਦਿਆਰਥੀਆ ਦੇ ਭਵਿੱਖ ਨੂੰ ਲੈ ਕੇ ਕੋਈ ਨੀਤੀ ਨਹੀਂ ਬਣਾਈ | ਹੁਣ ਤਾਂ ...

ਪੂਰੀ ਖ਼ਬਰ »

ਬੇਅਬਦੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਚਨ ਪੂਰਾ ਕਰੇ ਪੰਜਾਬ ਸਰਕਾਰ-ਜਥੇ: ਦਾਦੂਵਾਲ

ਤਲਵੰਡੀ ਸਾਬੋ 11 ਅਪ੍ਰੈਲ (ਰਣਜੀਤ ਸਿੰਘ ਰਾਜੂ)-ਪੰਜਾਬ ਹਰਿਆਣਾ ਉੱਚ ਅਦਾਲਤ ਵਲੋਂ ਪੰਜਾਬ ਸਰਕਾਰ ਦੀ ਬੇਅਦਬੀ ਕਾਂਡ ਦੀ ਜਾਂਚ ਸਬੰਧੀ ਬਣਾਈ 'ਸਿੱਟ' ਨੂੰ ਰੱਦ ਕਰਨ ਦੇ ਫ਼ੈਸਲੇ ਨੇ ਇਕ ਵਾਰ ਫਿਰ ਦਰਸਾ ਦਿੱਤਾ ਹੈ ਕਿ ਪਿਛਲੀ ਸਰਕਾਰ ਵਾਂਗ ਮੌਜੂਦਾ ਸਰਕਾਰ ਵੀ ਬੇਅਦਬੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਨੂੰ ਇਤਿਹਾਸਕ ਪੱਖੋਂ ਸਾਹਮਣੇ ਲਿਆਉਣ ਵਾਲੇ ਵੀ.ਐੱਨ. ਦੱਤਾ ਪਹਿਲੇ ਇਤਿਹਾਸਕਾਰ-ਪ੍ਰੋ. ਨੌਨਿਕਾ

ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰ ਕੋਛੜ)-ਇਤਿਹਾਸਕਾਰ ਪ੍ਰੋ. ਵੀ.ਐੱਨ. ਦੱਤਾ ਵਲੋਂ 1969 'ਚ ਲਿਖੀ ਗਈ 'ਜਲਿ੍ਹਆਂਵਾਲਾ ਬਾਗ਼' ਕਿਤਾਬ 'ਚ ਕੁਝ ਵਿਸ਼ੇਸ਼ ਜਾਣਕਾਰੀਆਂ ਦਾ ਵਾਧਾ ਕਰਕੇ ਉਸ ਨੂੰ ਨਵੇਂ ਰੂਪ 'ਚ ਪ੍ਰਕਾਸ਼ਿਤ ਕਰਨ ਵਾਲੀ ਉਕਤ ਸਵਰਗਵਾਸੀ ਲੇਖਕ ਦੀ ਪੁੱਤਰੀ ਪ੍ਰੋ. ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ 8600 ਸਿਪਾਹੀਆਂ ਨੇ ਦੂਜੇ ਦਿਨ ਦਿੱਤਾ ਹੌਲਦਾਰ ਦੀ ਤਰੱਕੀ ਲਈ ਟੈਸਟ

ਜਲੰਧਰ, 11 ਅਪ੍ਰੈਲ (ਸ਼ੈਲੀ)—ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ਪੰਜਾਬ ਪੁਲਿਸ ਦੇ ਸਿਪਾਹੀਆਂ ਨੇ ਹੌਲਦਾਰ ਦੀ ਤਰੱਕੀ ਲਈ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਅੱਜ ਦੂਸਰੇ ਦਿਨ 8600 ਦੇ ਕਰੀਬ ਸਿਪਾਹੀਆਂ ਨੇ ...

ਪੂਰੀ ਖ਼ਬਰ »

ਕੈਪਟਨ ਤੇ ਬਾਦਲ ਪਰਿਵਾਰ ਇਕ-ਦੂਜੇ ਨੰੂ ਬਚਾਉਣ ਲਈ ਕਰ ਰਹੇ ਹਨ ਲੰਬੇ ਸਮੇਂ ਤੋਂ ਕੰਮ- ਹਰਪਾਲ ਸਿੰਘ ਚੀਮਾ

ਸੰਗਰੂਰ, 11 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਲਈ ਬਣਾਈ ਐਸ.ਆਈ.ਟੀ. ਨੰੂ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀ ਵਿਉਂਤਬੰਦੀ ਲਈ 17 ਨੂੰ ਬੁਲਾਈ ਰਾਜ ਪੱਧਰੀ ਮੀਟਿੰਗ

ਸੰਗਰੂਰ, 11 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਪੰਜਾਬ 'ਚ ਸਕੂਲ ਬੰਦ ਰੱਖਣ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ | ਇਕ ਪਾਸੇ ਸਰਕਾਰ ਵਲੋਂ ਸਰਕਾਰੀ ਸਕੂਲ ਮੁਖੀਆਂ ਨੰੂ ਵੱਧ ਤੋਂ ਵੱਧ ਦਾਖ਼ਲੇ ਕਰਨ ਲਈ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਵੀ ਕਿਹਾ ਜਾ ਰਿਹਾ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX