ਤਾਜਾ ਖ਼ਬਰਾਂ


ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ
. . .  19 minutes ago
ਸੁਲਤਾਨਪੁਰ ਲੋਧੀ, 24 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ...
9 ਦਿਨ ਪਹਿਲਾਂ ਵਿਆਹੀ ਲੜਕੀ ਵਲੋਂ ਪ੍ਰੇਮੀ ਸਮੇਤ ਵਾਟਰ ਵਰਕਸ ਡਿੱਗੀ 'ਚ ਛਾਲ ਮਾਰ ਕੇ ਆਤਮ ਹੱਤਿਆ
. . .  32 minutes ago
ਮੰਡੀ ਕਿੱਲ੍ਹਿਆਂਵਾਲੀ,(ਸ੍ਰੀ ਮੁਕਤਸਰ ਸਾਹਿਬ) 24 ਜੂਨ (ਇਕਬਾਲ ਸਿੰਘ ਸ਼ਾਂਤ) - ਮੰਡੀ ਕਿੱਲ੍ਹਿਆਂਵਾਲੀ ਵਿਖੇ ਅੱਜ ਵਾਟਰ ਵਰਕਸ ਦੀ ਡਿੱਗੀ ਵਿਚੋਂ 9 ਦਿਨ ਪਹਿਲਾਂ ਵਿਆਹੀ ਲੜਕੀ ਅਤੇ ਉਸ ਦੇ ਕਥਿਤ ਪ੍ਰੇਮੀ ਨੌਜਵਾਨ ਦੀ ਲਾਸ਼ ਬਰਾਮਦ...
ਨਜਾਇਜ਼ ਅਸਲੇ ਸਮੇਤ ਇਕ ਕਾਬੂ, ਗੋਲੀ ਸਿੱਕਾ ਬਰਾਮਦ
. . .  45 minutes ago
ਫ਼ਿਰੋਜ਼ਪੁਰ, 24 ਜੂਨ (ਗੁਰਿੰਦਰ ਸਿੰਘ) - ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਇਕ ਦੇਸੀ ਕੱਟਾ 315 ...
ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ
. . .  49 minutes ago
ਅੰਮ੍ਰਿਤਸਰ, 24 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾ ਸਹਿਤ...
ਠੇਕਾ ਮੁਲਾਜ਼ਮਾਂ ਨੇ ਬਠਿੰਡਾ - ਚੰਡੀਗੜ੍ਹ ਕੌਮੀ ਮਾਰਗ 'ਤੇ ਲਾਇਆ ਜਾਮ
. . .  56 minutes ago
ਬਠਿੰਡਾ, 24 ਜੂਨ ( ਅਮ੍ਰਿਤਪਲ ਸਿੰਘ ਵਲਾਣ) - ਲਹਿਰਾ ਮੁਹੱਬਤ ਥਰਮਲ ਪਲਾਟ ਦੇ ਠੇਕਾ ਮੁਲਾਜ਼ਮਾਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ...
ਡਾ.ਦਲਜੀਤ ਸਿੰਘ ਚੀਮਾ ਦਾ ਕੈਪਟਨ 'ਤੇ ਨਿਸ਼ਾਨਾਂ - ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਅਸਫਲ
. . .  about 1 hour ago
ਅਜੀਤ ਬਿਊਰੋ, 24 ਜੂਨ - ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਿ 'ਰਾਜ ਦੇ ਲੋਕਾਂ ਦੀ ਕੀ ...
ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਕੀਤੀ ਖ਼ੁਦਕੁਸ਼ੀ
. . .  about 1 hour ago
ਬਾਰਸੀਲੋਨਾ, (ਸਪੇਨ) 24 ਜੂਨ - ਵਿਸ਼ਵ-ਵਿਆਪੀ ਐਂਟੀਵਾਇਰਸ ਗੁਰੂ ਜੌਨ ਮੈਕਫੀ ਨੇ ਸਪੈਨਿਸ਼ ਦੀ ਜੇਲ੍ਹ ਵਿਚ ਖ਼ੁਦਕੁਸ਼ੀ ਕਰ ਲਈ ਹੈ ...
ਬਠਿੰਡਾ 'ਚ ਗੈਸ ਪਾਈਪ ਫਟਣ ਕਾਰਨ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ
. . .  about 1 hour ago
ਬਠਿੰਡਾ, 24 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਸਵੇਰੇ ਬਠਿੰਡਾ ਦੇ ਨਾਰਥ ਅਸਟੇਟ ਸਥਿਤ ਇਕ ਕੋਠੀ 'ਚ ਗੈਸ ਪਾਈਪ ਫਟਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਜਿਸ ਕਾਰਨ...
ਅਪਰਬਾਰੀ ਦੋਆਬ ਨਹਿਰ 'ਚ ਪਿਆ ਪਾੜ, ਵਿਭਾਗ ਆਰਜ਼ੀ ਤੌਰ 'ਤੇ ਬੰਦ ਕਰਨ ਦੀਆਂ ਕੋਸ਼ਿਸ਼ਾਂ 'ਚ
. . .  about 2 hours ago
ਮਾਧੋਪੁਰ, 24 ਜੂਨ (ਨਰੇਸ਼ ਮਹਿਰਾ) - ਮਾਧੋਪੁਰ ਵਿਖੇ ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਨਹਿਰਾਂ ਐਮ.ਬੀ. ਲਿੰਕ ਅਤੇ ਅਪਰਬਾਰੀ ਦੋਆਬ ਨਹਿਰ ਪਾਵਰ ਹਾਊਸ ਵਿਚ ਮਾਧੋਪੁਰ ਤੋਂ ਕੁਝ ਦੂਰ ਪਿੰਡ ਸ਼ਹਿਰ ਗੁੱਲੀਆਂ ਸੈਕਟਰ ਨੇੜੇ ਨਹਿਰ 'ਚ ਪਾੜ ਪੈ ਗਿਆ। ਵਿਭਾਗ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਵਿਭਾਗ...
ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ
. . .  about 3 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ 'ਤੇ ਗੱਲਬਾਤ...
ਅੱਜ ਦਾ ਵਿਚਾਰ
. . .  about 3 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਬਠਿੰਡਾ

ਬਹਿਬਲ ਤੇ ਕੋਟਕਪੂਰਾ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਨੇ ਹਾਈਕੋਰਟ ਦੇ ਫ਼ੈਸਲੇ 'ਤੇ ਜਤਾਈ ਨਰਾਜ਼ਗੀ

ਬਠਿੰਡਾ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਸ਼ਹੀਦਾਂ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਭਾਈ ਸੁਖਰਾਜ ਸਿੰਘ ਨਿਆਮੀਵਾਲਾ ਅਤੇ ਸ਼ਹੀਦ ਗੁਰਜੀਤ ਸਿੰਘ ਸਰਾਵਾਂ ਦੇ ਪਿਤਾ ਸਾਧੂ ਸਿੰਘ ਨੇ ਅੱਜ ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹਾਈਕੋਰਟ ਵਲੋਂ ਐਸ.ਆਈ.ਟੀ. ਦੀ 4 ਸਾਲਾਂ ਤੋਂ ਚੱਲੀ ਜਾਂਚ ਰਿਪੋਰਟ ਰੱਦ ਕਰਨ ਅਤੇ ਸਿੱਟ ਦੇ ਮੁਖੀ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿੱਟ ਵਿਚੋਂ ਬਾਹਰ ਕੱਢਣ ਦੇ ਫ਼ੈਸਲੇ ਪ੍ਰਤੀ ਨਾਰਾਜ਼ਗੀ ਜਤਾਈ ਹੈ | ਜਿਸ ਦੇ ਰੋਸ ਵਜੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ 13 ਅਪ੍ਰੈਲ ਨੂੰ ਕੋਟਕਪੂਰਾ ਵਿਖੇ ਚੌਕ ਵਿਚ ਇਕੱਠ ਹੋ ਕੇ ਰੋਸ ਪ੍ਰਗਟ ਕਰਨਗੇ, ਜਿੱਥੇ ਨਿਹੱਥੇ ਸਿੰਘਾਂ 'ਤੇ ਗੋਲੀਆਂ ਚਲਾਈਆਂ ਗਈਆਂ | ਭਾਈ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਹਾਈਕੋਰਟ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਨੂੰ ਸ਼ਰਮਸਾਰ ਕਰਨ ਵਾਲਾ ਹੈ | ਜਿਸ ਨਾਲ ਗੁਰੂ ਨਾਨਕ ਲੇਵਾ ਸੰਗਤਾਂ ਵਿਚ ਰੋਸ ਦੀ ਲਹਿਰ ਹੈ | ਭਾਈ ਸੁਖਰਾਜ ਸਿੰਘ ਨੇ ਕਿਹਾ ਕਿ ਐਸ.ਆਈ.ਟੀ. ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬੇਅਦਬੀ ਤੇ ਗੋਲੀ ਕਾਂਡ ਮਾਮਲਿਆਂ ਵਿਚ ਇਮਾਨਦਾਰੀ ਨਾਲ ਨਿਰਪੱਖ ਜਾਂਚ ਕਰਦਿਆਂ ਕਈ ਰਾਜਨੀਤਿਕ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਿੱਟ ਦੀ ਰਿਪੋਰਟ ਵਿਚ ਸ਼ਾਮਿਲ ਕੀਤਾ, ਜਿਸ ਸਬੰਧੀ ਉਨ੍ਹਾਂ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿਚ 9 ਚਲਾਨ ਪੇਸ਼ ਕੀਤੇ ਸਨ ਪਰ ਹੁਣ 10ਵਾਂ ਚਲਾਨ ਪੇਸ਼ ਕਰਨ ਤੋਂ ਪਹਿਲਾਂ ਹੀ ਆਈ.ਜੀ.ਕੁੰਵਰ ਵਿਜੈ ਪ੍ਰਤਾਪ ਦੀ ਜਾਂਚ ਨੂੰ ਖ਼ਾਰਜ ਕਰਕੇ ਐਸ.ਆਈ.ਟੀ. ਦੀ ਜਾਂਚ ਤੋਂ ਅਲੱਗ ਕਰ ਦਿੱਤਾ | ਉਨ੍ਹਾਂ ਦੋਸ਼ ਲਗਾਇਆ ਕਿ ਇਹ ਫ਼ੈਸਲਾ ਪੰਜਾਬ ਦੇ ਜਨਰਲ ਐਡਵੋਕੇਟ ਅਤੁਲ ਨੰਦਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਦੋਸ਼ੀਆਂ ਨਾਲ ਮਿਲੀਭੁਗਤ ਹੋਣ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਤੋਂ ਸਾਬਤ ਹੋ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਕਾਂਡ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ | ਜਸਵਿੰਦਰ ਸਿੰਘ ਸਾਹੋਕੇ ਨੇ ਹਾਈਕੋਰਟ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਫ਼ੈਸਲਾ ਹਾਈਕੋਰਟ ਦਾ ਨਹੀਂ, ਬਲਕਿ ਸਰਕਾਰਾਂ ਅਤੇ ਸਿਆਸਤਦਾਨਾਂ ਦਾ ਹੈ | ਇਸ ਫ਼ੈਸਲੇ ਦੇ ਵਿਰੋਧ ਵਿਚ ਉਹ 13 ਅਪ੍ਰੈਲ ਵਿਚ ਰੋਸ ਪ੍ਰਦਰਸ਼ਨ ਕਰਨਗੇ | ਸਾਹੋਕੇ ਨੇ ਕਿਹਾ ਕਿ ਕੈਪਟਨ ਸਰਕਾਰ ਬਣਨ 'ਤੇ ਸਾਨੂੰ ਇਨਸਾਫ਼ ਦੀ ਉਮੀਦ ਜਾਗੀ ਸੀ ਕਿ ਜਿਨ੍ਹਾਂ ਨੇ ਸਾਡੇ ਨੌਜਵਾਨ ਸ਼ਹੀਦ ਕੀਤੇ, ਉਨ੍ਹਾਂ ਨੂੰ ਬਹੁਤ ਜਲਦ ਸਜ਼ਾਵਾਂ ਦਿੱਤੀਆਂ ਜਾਣਗੀਆਂ | ਪਰ ਦੋਸ਼ੀਆਂ ਨੂੰ ਬਚਾਉਣ ਦੀ ਸਰਕਾਰਾਂ ਦੀ ਇਹ ਵੱਡੀ ਸਾਜ਼ਿਸ਼ ਹੈ | ਉਨ੍ਹਾਂ ਕਿਹਾ ਕਿ ਅਜਿਹਾ ਪਹਿਲਾਂ ਹੀ ਸਪੱਸ਼ਟ ਸੀ ਕਿ ਸਿੱਖ ਵਿਰੋਧੀ ਚਿਹਰਿਆਂ ਨੂੰ ਬਚਾਉਣ ਲਈ ਸਰਕਾਰਾਂ ਨੇ ਕੋਈ ਫ਼ੈਸਲਾ ਨਹੀਂ ਲੈਣਾ ਕਿਉਂਕਿ ਰਾਜਨੀਤਿਕ ਲੋਕ ਸਿਰਫ਼ ਵੋਟਾਂ ਤੱਕ ਸੀਮਤ ਰਹਿੰਦੇ ਹਨ | ਗੁਰਸੇਵਕ ਸਿੰਘ ਅਤੇ ਅਜੀਤ ਸਿੰਘ ਨੇ ਕਿਹਾ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾ ਕੇ ਹਟਣਗੇ ਅਤੇ ਰਾਜਨੀਤਿਕ ਲੋਕਾਂ ਨੂੰ ਇਨ੍ਹਾਂ ਮਾਮਲਿਆਂ 'ਤੇ ਰੋਟੀਆਂ ਨਹੀਂ ਸੇਕਣ ਦੇਣਗੇ |

ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਤਾਰਾਂ ਦੇ ਲੰਗਰ ਅੱਜ ਅਤੇ ਕੱਲ੍ਹ

ਰਾਮਾਂ ਮੰਡੀ, 11 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਬਠਿੰਡਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੌਕੇ 12 ਅਤੇ 13 ਅਪ੍ਰੈਲ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਦਸਤਾਰਾਂ ਦੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਪਾਜ਼ੀਟਿਵ ਕਾਰਨ 2 ਵਿਅਕਤੀਆਂ ਦੀ ਮੌਤ, 252 ਨਵੇਂ ਮਾਮਲੇ

ਬਠਿੰਡਾ, 11 ਅਪ੍ਰੈਲ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਕਾਰਨ ਬਠਿੰਡਾ ਜ਼ਿਲ੍ਹਾ ਵਿਚ ਹਰ ਰੋਜ਼ ਮਰਨ ਵਾਲਿਆਂ ਦੀ ਸੂਚੀ ਲੰਬੀ ਹੁੰਦੀ ਜਾ ਰਹੀ ਹੈ, ਅੱਜ ਤੱਕ ਜ਼ਿਲ੍ਹਾ ਵਿਚ 270 ਕੋਰੋਨਾ ਪਾੱਜ਼ੀਟਿਵਾਂ ਦੀ ਮੌਤ ਹੋ ਚੁੱਕੀ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਡਿਪਟੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਐਲਾਨ ਦੀ ਨਿਕਲੀ ਫੂਕ

ਰਾਮਾਂ ਮੰਡੀ, 11 ਅਪੈ੍ਰਲ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ 10 ਅਪੈ੍ਰਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ ਜਦ ਅੱਜ ਦੂਸਰੇ ਦਿਨ ਵੀ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਸਥਾਨਕ ਦਾਣਾ ਮੰਡੀ ਵਿਚ ਕਣਕ ਦੀਆਂ ਢੇਰੀਆਂ ਲਗਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ 11545 ਮੀਟਿ੍ਕ ਟਨ ਕਣਕ ਦੀ ਹੋਈ ਆਮਦ-ਡਿਪਟੀ ਕਮਿਸ਼ਨਰ

ਬਠਿੰਡਾ, 11 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਹੋਣੀ ਸ਼ੁਰੂ ਹੋ ਗਈ ਹੈ | ਹੁਣ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚ ਕਰੀਬ 11545 ਮੀਟਿ੍ਕ ਟਨ ਕਣਕ ਦੀ ਆਮਦ ਹੋਈ | ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਕਬਾੜ ਦੀ ਦੁਕਾਨ 'ਚ ਪਿਆ ਸਾਮਾਨ ਸੜ ਕੇ ਸੁਆਹ

ਬਠਿੰਡਾ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਾਅਦ ਦੁਪਹਿਰ ਬਠਿੰਡਾ ਦੀ ਮੁੱਖ ਦਾਣਾ ਮੰਡੀ ਕੋਲ ਰਾਮ ਬਾਗ ਰੋਡ 'ਤੇ ਇਕ ਕਬਾੜ ਦੀ ਦੁਕਾਨ ਵਿਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਦੁਕਾਨ ਅੰਦਰ ਪਿਆ ਕਬਾੜ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ...

ਪੂਰੀ ਖ਼ਬਰ »

ਮਹਿੰਗਾਈ ਖ਼ਿਲਾਫ਼ ਸਾਈਕਲ ਯਾਤਰਾ ਕੱਢ ਕੇ ਪ੍ਰਗਟਾਇਆ ਰੋਸ

ਬਠਿੰਡਾ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਸ਼ਹਿਰ ਦੇ ਬਸ਼ਿੰਦਿਆਂ ਨੇ ਦਿਨੋ-ਦਿਨ ਵਧ ਰਹੀ ਮਹਿੰਗਾਈ ਦੇ ਖ਼ਿਲਾਫ਼ ਸਾਈਕਲ ਯਾਤਰਾ ਕੱਢ ਕੇ ਰੋਸ ਪ੍ਰਗਟ ਕੀਤਾ | ਸਾਈਕਲ ਯਾਤਰਾ ਵਿਚ ਸ਼ਾਮਿਲ ਡਾ. ਜਗਤਾਰ ਸਿੰਘ, ਲਵਦੀਪ ਸ਼ਰਮਾ ਅਤੇ ਸਾਥੀਆਂ ਨੇ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਬਠਿੰਡਾ, 11 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਸ਼ਹਿਰ ਵਾਸੀਆਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਅੱਜ ਐਸ.ਐਸ.ਡੀ. ਸਭਾ ਦੇ ਐਸ.ਐਸ.ਡੀ ਸਕੂਲ ਅਤੇ ਸਰਕਾਰੀ ਸਕੂਲ ...

ਪੂਰੀ ਖ਼ਬਰ »

ਫ਼ਸਲਾਂ ਦੀ ਸਿੱਧੀ ਅਦਾਇਗੀ ਕਿਸਾਨਾਂ ਦੇ ਆਪਸੀ ਕਤਲਾਂ ਦਾ ਕਾਰਨ ਬਣ ਸਕਦੀ ਹੈ-ਕਿਸਾਨ ਯੂਨੀਅਨ ਏਕਤਾ/ਉਗਰਾਹਾਂ

ਰਾਮਾਂ ਮੰਡੀ, 11 ਅਪੈ੍ਰਲ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਫ਼ਸਲਾਂ ਦੀ ਅਦਾਇਗੀ ਆੜ੍ਹਤੀਆਂ ਦੀ ਬਜਾਏ ਸਿੱਧੀ ਕਿਸਾਨਾਂ ਦੇ ਖਾਤੇ ਵਿਚ ਪਾਉਣ ਦਾ ਮਾਮਲਾ ਜਿੱਥੇ ਦੇਸ਼ ਵਿਚ ਕ੍ਰਾਈਮ ਤੇਜ਼ੀ ਨਾਲ ਵਧਾਏਗਾ ਉੱਥੇ ਕਿਸਾਨਾਂ ਵਿਚ ਆਪਸੀ ਕਤਲਾਂ ਦਾ ਕਾਰਨ ਵੀ ਬਣ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਉਗਰਾਹਾਂ ਵਲੋਂ ਵਿਸਾਖੀ ਉਤਸਵ 'ਤੇ ਮਹਾਂ ਰੈਲੀ ਕੱਲ੍ਹ ਨੂੰ

ਰਾਮਾਂ ਮੰਡੀ, 11 ਅਪ੍ਰੈਲ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਾਂਝਾ ਕਿਸਾਨ ਮੋਰਚਾ ਲੰਬੇ ਸਮੇਂ ਤੋਂ ਦਿੱਲੀ ਵਿਚ ਸੰਘਰਸ਼ ਕਰ ਰਿਹਾ ਹੈ ਜਿਸ ਦੇ ਤਹਿਤ ਮੋਰਚੇ ਦੇ ਸੱਦੇ 'ਤੇ ਸੂਬੇ ਦੀਆਂ ਸਮੂਹ ਕਿਸਾਨ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਚੋਰਾਂ ਵਲੋਂ ਸਵਾ ਲੱਖ ਦੇ ਮੋਬਾਈਲ ਫੋਨ ਤੇ ਹੋਰ ਸਾਮਾਨ ਚੋਰੀ

ਸੰਗਤ ਮੰਡੀ, 11 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਬੀਤੀ ਰਾਤ ਅਗਿਆਤ ਚੋਰ ਸਥਾਨਕ ਬੈਂਕ ਬਜ਼ਾਰ 'ਚ ਮੋਬਾਈਲਾਂ ਦੀ ਦੁਕਾਨ ਤੋਂ ਕਰੀਬ ਸਵਾ ਲੱਖ ਦੇ ਮੋਬਾਈਲ ਫੋਨ ਅਤੇ ਹੋਰ ਸਾਮਾਨ ਚੋਰੀ ਕਰਕੇ ਭੱਜਣ 'ਚ ਸਫ਼ਲ ਹੋ ਗਏ | ਸਥਾਨਕ ਬੈਂਕ ਬਜ਼ਾਰ 'ਚ ਸ਼ਿਵਮ ਮੋਬਾਈਲ ਕੇਅਰ ਨਾਮ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਲੜ ਰਹੀਆ ਰਾਜਨੀਤਿਕ ਪਾਰਟੀਆਂ ਦੀ ਆਪਸੀ ਰੰਜਿਸ਼ 'ਚ 4 ਵੋਟਰਾਂ ਦੀ ਬਲੀ-ਲਵ ਕੁਮਾਰ ਗਰਗ

ਰਾਮਾਂ ਮੰਡੀ, 11 ਅਪੈ੍ਰਲ (ਤਰਸੇਮ ਸਿੰਗਲਾ)-ਬੰਗਾਲ ਸੂਬੇ ਵਿਚ ਲੋਕਤੰਤਰ ਦਾ ਉਸ ਸਮੇਂ ਜਨਾਜ਼ਾ ਨਿਕਲ ਗਿਆ ਜਦ ਵਿਧਾਨ ਸਭਾ ਚੋਣ ਲੜ ਰਹੀਆ ਰਾਜਨੀਤਕ ਪਾਰਟੀਆਂ ਦੀ ਆਪਸੀ ਰੰਜਿਸ਼ 'ਚ 4 ਵੋਟਰਾਂ ਦੀ ਬਲੀ ਚੜ੍ਹਾ ਦਿੱਤੀ ਗਈ | ਜਿਸ ਦੀ ਜਾਂਚ ਕਰਵਾਉਣ ਦੀ ਮੰਗ ਅਤੇ ਦੁੱਖ ...

ਪੂਰੀ ਖ਼ਬਰ »

ਦਸਤਾਰ ਸਭਾ ਜਲਾਲ ਵਲੋਂ ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਦਿਆਲਪੁਰਾ ਭਾਈਕਾ ਵਿਖੇ ਦਸਤਾਰਾਂ ਦਾ ਲੰਗਰ ਭਲਕੇ

ਭਗਤਾ ਭਾਈਕਾ, 11 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸੰਸਥਾ ਦਸਤਾਰ ਸਭਾ ਜਲਾਲ ਪਿਛਲੇ ਕਈ ਵਰਿ੍ਹਆਂ ਤੋਂ ਦਸਤਾਰ ਸਿਖਲਾਈ, ਦਸਤਾਰ ਦੇ ਪਸਾਰ ਤੇ ਪ੍ਰਚਾਰ ਲਈ ਲਗਾਤਾਰ ਨਿਸ਼ਕਾਮ ਸੇਵਾਵਾਂ ਨਿਭਾਅ ਰਹੀ ਹੈ | ਇਸ ਮੁਹਿੰਮ ਤਹਿਤ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਗੁਰੂ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਸ਼ਾਨਦਾਰ ਡਿਊਟੀ ਨਿਭਾਉਣ ਵਾਲੇ ਟਰੈਫ਼ਿਕ ਪੁਲਿਸ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 11 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਖੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਇਸ ਮੌਕੇ ਦੇ ਇਕ ਹੋਟਲ ਵਿਚ ਬਠਿੰਡਾ ਟਰੈਫ਼ਿਕ ਪੁਲਿਸ ਲਈ ...

ਪੂਰੀ ਖ਼ਬਰ »

ਹੱਕੀ ਮੰਗਾਂ ਮੰਗ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕਰਨਾ ਕੈਪਟਨ ਸਰਕਾਰ ਲਈ ਮੰਦਭਾਗਾ-ਨੀਲ ਗਰਗ

ਬਠਿੰਡਾ, 11 ਅਪ੍ਰੈਲ (ਅਵਤਾਰ ਸਿੰਘ)-ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਦੇ ਸੰਘਰਸ਼ ਦੌਰਾਨ ਪੰਜਾਬ ਪੁਲਿਸ ਵਲੋਂ ਬੇਰਹਿਮੀ ਨਾਲ ਕੀਤੀ ਕੁੱਟਮਾਰ ਦੇ ਰੋਸ ਵਜੋਂ ਕੁੱਝ ਬੇਰੁਜ਼ਗਾਰ ਅਧਿਆਪਕਾਂ ਵਲੋਂ ਭਾਖੜਾ ਨਹਿਰ 'ਚ ਮਾਰੀ ਛਾਲ 'ਤੇ ...

ਪੂਰੀ ਖ਼ਬਰ »

ਸਿੱਖਿਆ ਅਤੇ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਸਰਦਾਰ ਜਸਵਿੰਦਰ ਸਿੰਘ ਨਹੀਂ ਰਹੇ

ਬਠਿੰਡਾ, 11 ਅਪ੍ਰੈਲ (ਅਵਤਾਰ ਸਿੰਘ)-ਬਠਿੰਡੇ ਜ਼ਿਲੇ੍ਹ ਦੀ ਮਿਆਰੀ ਸਿੱਖਿਆ ਸੰਸਥਾ ਸੰਗੀਤ ਵਰਗੀ ਕਲਾਤਮਿਕ ਵਿਧਾ/ਸੂਖਮ ਕਲਾ ਨਾਲ ਬਹੁਤ ਵੱਡੀ ਤਾਦਾਦ ਵਿਚ ਵਿਦਿਆਰਥੀਆਂ/ ਸਿੱਖਿਆਰਥੀਆਂ ਨੂੰ ਜ਼ਿੰਦਗੀ ਦੇ ਸਹੀ ਅਰਥਾਂ ਨੂੰ ਸਮਝਾ ਕੇ, ਜ਼ਿੰਦਗੀ ਦੇ ਪੰਧ 'ਤੇ ਸਹਿਜ ...

ਪੂਰੀ ਖ਼ਬਰ »

ਬਾਬਾ ਸੌ ਾਧਾ ਦੇ ਨਾਂਅ 'ਤੇ ਆਬਾਦ ਹੋਇਆ ਪਿੰਡ 'ਲਹਿਰਾ ਸੌ ਾਧਾ'

ਭੀਮ ਸੈਨ ਹਦਵਾਰੀਆ 94171-19257 ਲਹਿਰਾ ਮੁਹੱਬਤ : ਬਾਬਾ ਮੋਹਨ ਦੇ ਪੋਤਰੇ ਅਤੇ ਬਾਬਾ ਕਰਮਚੰਦ ਦੇ ਪੁੱਤਰ ਬਾਬਾ ਸੌਂਧਾ ਦੇ ਨਾਂਅ 'ਤੇ 1640 ਈ: ਦੇ ਆਸ-ਪਾਸ ਬਾਹੀਏ ਦਾ ਪਿੰਡ ਲਹਿਰਾ ਸੌਂਧਾ ਆਬਾਦ ਹੋਇਆ | ਬਾਬਾ ਸੌਂਧਾ ਦੇ ਪੁੱਤਰਾਂ 'ਬੱਜੂ', 'ਕਾਬਲ', 'ਕੰਧਾਰੀ', 'ਸੁਖੀਆ' ਤੇ 'ਬੱਦੀ' ...

ਪੂਰੀ ਖ਼ਬਰ »

ਬੇਕਸੂਰ ਤੇ ਅਣਮਨੁੱਖੀ ਤਸ਼ੱਦਦ ਕਾਨੂੰਨ ਦੀ ਘੋਰ ਉਲੰਘਣਾ-ਗਿੱਲ ਪੱਤੀ

ਬਠਿੰਡਾ, 11 ਅਪ੍ਰੈਲ (ਸਟਾਫ਼ ਰਿਪੋਰਟਰ)-ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਡੀ ਦੇ ਬੁਲਾਰੇ ਭੋਲਾ ਸਿੰਘ ਗਿੱਲ ਪੱਤੀ ਤੇ ਸਾਥੀ ਅਹੁਦੇਦਾਰਾਂ ਨੇ ਲੱਖਾ ਸਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਸਧਾਣਾ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਲੜ ਰਹੀਆ ਰਾਜਨੀਤਿਕ ਪਾਰਟੀਆਂ ਦੀ ਆਪਸੀ ਰੰਜਿਸ਼ 'ਚ 4 ਵੋਟਰਾਂ ਦੀ ਬਲੀ-ਲਵ ਕੁਮਾਰ ਗਰਗ

ਰਾਮਾਂ ਮੰਡੀ, 11 ਅਪੈ੍ਰਲ (ਤਰਸੇਮ ਸਿੰਗਲਾ)-ਬੰਗਾਲ ਸੂਬੇ ਵਿਚ ਲੋਕਤੰਤਰ ਦਾ ਉਸ ਸਮੇਂ ਜਨਾਜ਼ਾ ਨਿਕਲ ਗਿਆ ਜਦ ਵਿਧਾਨ ਸਭਾ ਚੋਣ ਲੜ ਰਹੀਆ ਰਾਜਨੀਤਕ ਪਾਰਟੀਆਂ ਦੀ ਆਪਸੀ ਰੰਜਿਸ਼ 'ਚ 4 ਵੋਟਰਾਂ ਦੀ ਬਲੀ ਚੜ੍ਹਾ ਦਿੱਤੀ ਗਈ | ਜਿਸ ਦੀ ਜਾਂਚ ਕਰਵਾਉਣ ਦੀ ਮੰਗ ਅਤੇ ਦੁੱਖ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਬਾਘਾ 'ਤੇ ਸੁੱਖਲੱਧੀ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 11 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੁੱਖਲੱਧੀ ਅਤੇ ਬਾਘਾ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਵੀ ...

ਪੂਰੀ ਖ਼ਬਰ »

'ਸਿੱਧੂਪੁਰ' ਇਸਤਰੀ ਵਿੰਗ ਦੀ ਅਗਵਾਈ 'ਚ ਲਹਿਰਾ ਮੁਹੱਬਤ ਤੋਂ ਕਿਸਾਨ ਬੀਬੀਆਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ

ਲਹਿਰਾ ਮੁਹੱਬਤ, 11 ਅਪ੍ਰੈਲ (ਭੀਮ ਸੈਨ ਹਦਵਾਰੀਆ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਲਈ ਪਿੰਡ ਲਹਿਰਾ ਮੁਹੱਬਤ ਤੋਂ ਕਿਸਾਨ ਬੀਬੀਆਂ ਦਾ ਜਥਾ ਭਾਕਿਯੂ ਏਕਤਾ (ਸਿੱਧੂਪੁਰ) ਇਸਤਰੀ ਵਿੰਗ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਕੀਤੀ ਜਾਵੇਗੀ ਦਮਦਮਾ ਸਾਹਿਬ 'ਚ ਜ਼ਿਲ੍ਹਾ ਪੱਧਰੀ ਕਿਸਾਨ ਕਾਨਫ਼ਰੰਸ

ਮੌੜ ਮੰਡੀ, 11 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਬੇਸ਼ੱਕ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਕਾਰਨ 30 ਅਪ੍ਰੈਲ ਤੱਕ ਕਿਸੇ ਵੀ ਕਿਸਮ ਦੇ ਇਕੱਠਾਂ 'ਤੇ ਪਾਬੰਦੀ ਲਗਾਈ ਹੋਈ ਹੈ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਵਿਸਾਖੀ ਮੌਕੇ ਕਿਸਾਨ ਕਾਨਫ਼ਰੰਸ ਕਰਨ ਦਾ ਐਲਾਨ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਸ਼ੁਰੂ ਨਾ ਹੋ ਸਕੀ ਕਣਕ ਦੀ ਖ਼ਰੀਦ, ਕਿਸਾਨਾਂ ਤੇ ਆੜ੍ਹਤੀਆਂ 'ਚ ਰੋਸ

ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ) ਦਾਣਾ ਮੰਡੀਆਂ ਵਿਚ ਕਣਕ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਅੱਜ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦ ਦੂਸਰੇ ਦਿਨ ਵੀ ਕਣਕ ਦੀ ਖਰੀਦ ਸ਼ੁਰੂ ਨਾ ਹੋ ਸਕੀ | ਖਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦੀ ਹੈ ਅਨਾਜ ਮੰਡੀ 'ਚ ਲੱਗੀ ਸ਼ੈੱਡ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਸਥਾਨ ਅਨਾਜ ਮੰਡੀ ਦੇ ਮਹੇਸ਼ਵਰੀਆਂ ਵਾਲੇ ਪਲਾਟ ਵਿਚ ਬਣੀ ਸ਼ੈੱਡ ਡਿੱਗਣ ਕਿਨਾਰੇ ਹੈ ਅਤੇ ਉਹ ਕਿਸੇ ਸਮੇਂ ਹਾਦਸੇ ਦਾ ਕਾਰਨ ਬਣ ਸਕਦਾ ਹੈ | ਇਸ ਸ਼ੈੱਡ ਕਾਰਨ ਆੜ੍ਹਤੀਆਂ ਅਤੇ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਵਿਚ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਬੋਰਡ ਨੇ ਸਿਖਿਆਰਥੀਆਂ ਦਾ ਭਵਿੱਖ ਕੀਤਾ ਧੁੰਦਲਾ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਕਿੱਤਾ ਮੁਖੀ ਕੋਰਸਾਂ ਵਿਚ 2017 ਤੋਂ 2019 ਸੈਸ਼ਨ ਦੌਰਾਨ ਦਾਖ਼ਲ ਹੋਏ ਸਿਖਿਆਰਥੀਆਂ ਦਾ ਰੀ-ਅਪੀਅਰ ਦਾ ਪੇਪਰ ਨਾ ਹੋਣ ਕਰਕੇ ਹਜ਼ਾਰਾਂ ਸਿਖਿਆਰਥੀਆਂ ਦਾ ਭਵਿੱਖ ਅੱਧ ਵਿਚਕਾਰ ਲਟਕਿਆ ਹੋਇਆ ਹੈ | ਵਿਦਿਆਰਥੀਆਂ ਦਾ ਕਹਿਣਾ ...

ਪੂਰੀ ਖ਼ਬਰ »

ਨਹਿਰੀ ਪਾਣੀ ਤੇ ਬਿਜਲੀ ਬੰਦੀ ਨੇ ਕਿਸਾਨਾਂ ਦੀਆਂ ਮੁਸੀਬਤਾਂ ਵਧਾਈਆਂ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਖੇਤਾਂ ਵਿਚ ਪੱਕੀ ਖੜੀ ਕਣਕ ਦੀ ਫ਼ਸਲ ਨੂੰ ਅੱਗ ਦੀਆਂ ਘਟਨਾਵਾਂ ਤੋਂ ਬਚਾਉਣ ਲਈ ਲਗਭਗ ਇੱਕ ਹਫ਼ਤੇ ਤੋਂ ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ ਬਿਲਕੁਲ ਬੰਦ ਕਰਨ ਕਰਕੇ ਬਹੁਤ ਸਾਰੇ ਕਿਸਾਨਾਂ ਦੀਆਂ ਖੇਤਾਂ ਵਿਚ ਖੜੀਆਂ ...

ਪੂਰੀ ਖ਼ਬਰ »

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਹੋਣ ਨਾਲ ਹੀ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸ਼ੁਰੂ

ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਅੱਜ ਤਖ਼ਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਬਾਘਾ 'ਤੇ ਸੁੱਖਲੱਧੀ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 11 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੁੱਖਲੱਧੀ ਅਤੇ ਬਾਘਾ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਵੀ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਵਲੋਂ ਮੀਟਿੰਗ

ਰਾਮਾਂ ਮੰਡੀ, 11 ਅਪੈ੍ਰਲ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਵੱਲੋਂ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਕੋਟਬਖਤੂ, ਬੰਗੀ ਰੁਘੂ ਅਤੇ ਗੁਰਥੜੀ ਵਿਖੇ ਲੋਕਾਂ ਨਾਲ ਮੀਟਿੰਗਾਂ ਕੀਤੀਆ ਗਈਆ | ਇਸ ਦੌਰਾਨ ਬੁਲਾਰਿਆਂ ਨੇ ...

ਪੂਰੀ ਖ਼ਬਰ »

ਪਿਛਲੇ ਸਾਲ ਕੋਰੋਨਾ ਕਾਰਨ ਵਿਸਾਖੀ ਮੇਲਾ ਨਾ ਲੱਗਣ ਕਾਰਨ ਇਸ ਵਾਰ ਮੇਲੇ 'ਚ ਸੰਗਤਾਂ ਦੀ ਭਾਰੀ ਆਮਦ ਦੀ ਆਸ

ਤਲਵੰਡੀ ਸਾਬੋ 11 ਅਪ੍ਰੈਲ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲਾ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਰਸਮੀ ਤੌਰ 'ਤੇ ਆਰੰਭ ਹੋ ਗਿਆ ਹੈ | ਪਿਛਲੇ ਵਰ੍ਹੇ ਕੋਰੋਨਾ ਮਹਾਂਮਾਰੀ ਕਾਰਨ ਵਿਸਾਖੀ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਬੋਰਡ ਨੇ ਸਿਖਿਆਰਥੀਆਂ ਦਾ ਭਵਿੱਖ ਕੀਤਾ ਧੁੰਦਲਾ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਕਿੱਤਾ ਮੁਖੀ ਕੋਰਸਾਂ ਵਿਚ 2017 ਤੋਂ 2019 ਸੈਸ਼ਨ ਦੌਰਾਨ ਦਾਖ਼ਲ ਹੋਏ ਸਿਖਿਆਰਥੀਆਂ ਦਾ ਰੀ-ਅਪੀਅਰ ਦਾ ਪੇਪਰ ਨਾ ਹੋਣ ਕਰਕੇ ਹਜ਼ਾਰਾਂ ਸਿਖਿਆਰਥੀਆਂ ਦਾ ਭਵਿੱਖ ਅੱਧ ਵਿਚਕਾਰ ਲਟਕਿਆ ਹੋਇਆ ਹੈ | ਵਿਦਿਆਰਥੀਆਂ ਦਾ ਕਹਿਣਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਵਲੋਂ ਰਾਈਆ ਸਕੂਲ ਦਾ ਸਾਇੰਸ ਮੈਗਜ਼ੀਨ 'ਮਿਰਾਜ' ਲੋਕ ਅਰਪਣ

ਰਾਮਪੁਰਾ ਫੂਲ, 11 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ ਵਲੋਂ ਸਰਕਾਰੀ ਹਾਈ ਸਕੂਲ ਰਾਈਆ ਦਾ ਸਾਇੰਸ ਮੈਗਜ਼ੀਨ 'ਮਿਰਾਜ' ਲੋਕ ਅਰਪਣ ਕੀਤਾ ਗਿਆ | ਸਕੂਲ ਦੇ ਸਾਇੰਸ ਮਾ. ਜਸਵਿੰਦਰ ਸਿੰਘ ਵਲੋਂ ਸਖ਼ਤ ਮਿਹਨਤ ਨਾਲ ਤਿਆਰ ...

ਪੂਰੀ ਖ਼ਬਰ »

ਸਿੱਪੀ ਭਾਕਰ ਵਲੋਂ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਅੰਦਰ ਵਰਕਰ ਮੀਟਿੰਗਾਂ ਸ਼ੁਰੂ

ਮੌੜ ਮੰਡੀ, 11 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਕਾਂਗਰਸ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਸਿੱਪੀ ਭਾਕਰ ਵਲੋਂ ਹਲਕਾ ਮੌੜ ਅੰਦਰ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਸਿੱਪੀ ਭਾਕਰ ਵਲੋਂ ਬਲਾਕ ਮੌੜ ਦੇ ਪਿੰਡ ਜੋਧਪੁਰ ਅਤੇ ਬਲਾਕ ਰਾਮਪੁਰਾ ...

ਪੂਰੀ ਖ਼ਬਰ »

ਸਬ-ਤਹਿਸੀਲ ਸੰਗਤ ਵਿਖੇ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ

ਸੰਗਤ ਮੰਡੀ, 11 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ)-ਅੱਜ ਸਬ-ਤਹਿਸੀਲ ਵਿਖੇ ਨੰਬਰਦਾਰ ਯੂਨੀਅਨ ਸੰਗਤ ਦੀ ਮੀਟਿੰਗ ਕੀਤੀ ਗਈ | ਜਿਸ ਦੀ ਪ੍ਰਧਾਨਗੀ ਸਰਦੂਲ ਸਿੰਘ ਨੇ ਕੀਤੀ | ਇਸ ਮੀਟਿੰਗ ਵਿਚ ਯੂਨੀਅਨ ਦੇ ਮੈਂਬਰਸ਼ਿਪ ਦੇ ਫਾਰਮ ਵੀ ਭਰੇ ਗਏ | ਨੰਬਰਦਾਰਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਜੋਧਪੁਰ ਅਤੇ ਸਰਕਲ ਮਾਈਸਰਖਾਨਾ ਮਹਿਲਾ ਵਿੰਗ ਦੀਆਂ ਨਿਯੁਕਤੀਆਂ

ਮੌੜ ਮੰਡੀ, 11 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਸਰਕਲ ਜੋਧਪੁਰ ਅਤੇ ਸਰਕਲ ਮਾਈਸਰਖਾਨਾ ਦੇ ਇਸਤਰੀ ਵਿੰਗ ਦੇ ਸਰਕਲ ਪ੍ਰਧਾਨਾਂ ਵਲੋਂ ਅੱਜ ਦੋਵਾਂ ਸਰਕਲਾਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਸਰਕਲ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਪਿੰਡਾਂ ਨੂੰ ਨਵਾਂ ਰੂਪ ਪ੍ਰਦਾਨ ਹੋਇਆ-ਕਾਂਗੜ

ਭਗਤਾ ਭਾਈਕਾ, 11 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਬਲਾਕ ਦੇ ਪਿੰਡ ਗੁਰੂਸਰ ਵਿਖੇ ਕਾਂਗਰਸ ਨੂੰ ਉਸ ਸਮੇਂ ਸਿਆਸੀ ਬਲ ਮਿਲਿਆ ਜਦ ਪਿੰਡ ਤੋਂ ਕਰੀਬ 8 ਪਰਿਵਾਰਾਂ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਕਾਨਘਰਸ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਨਾਦਰਸ਼ਾਹੀ ਫ਼ਰਮਾਨਾਂ ਵਿਰੁੱਧ ਇੱਕਮੁੱਠ ਹੋਣਾ ਸਮੇਂ ਦੀ ਲੋੜ

ਮੌੜ ਮੰਡੀ, 11 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਕੋਰੋਨਾ ਮਹਾਂਮਾਰੀ ਦੇ ਸੰਤਾਪ ਵਿਚੋਂ ਪੰਜਾਬ ਦੇ ਵਿੱਦਿਅਕ ਅਦਾਰੇ ਅਜੇ ਨਿਕਲੇ ਹੀ ਸਨ ਕਿ ਪੰਜਾਬ ਸਰਕਾਰ ਨੇ 30 ਅਪ੍ਰੈਲ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਆਦੇਸ਼ ਜਾਰੀ ਕਰ ਦਿੱਤਾ | ਇਨ੍ਹਾਂ ਆਦੇਸ਼ਾਂ ਦੀ ਵਿਰੋਧਤਾ ਵਿਚ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਕੀਤੇ ਵਾਧੇ ਦੀ ਅਕਾਲੀ ਦਲ ਦੇ ਵਪਾਰ ਸੈੱਲ ਨੇ ਕੀਤੀ ਨਿਖ਼ੇਧੀ

ਰਾਮਪੁਰਾ ਫੂਲ, 11 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ੋ੍ਰਮਣੀ ਅਕਾਲੀ ਦਲ ਅਤੇ ਇਸ ਨਾਲ ਸਬੰਧਿਤ ਵਪਾਰ ਸੈੱਲ ਨੇ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਤਖ਼ਤ ਸਾਹਿਬ ਵਿਖੇ ਵਿਸਾਖੀ ਮੌਕੇ ਕੀਤੀ 400 ਪੱਖਿਆਂ ਦੀ ਸੇਵਾ

ਤਲਵੰਡੀ ਸਾਬੋ, 11 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ 'ਵਿਸਾਖੀ' ਦਾ ਦਿਹਾੜਾ ਸਿੱਖ ਕੌਮ ਦੇ ਚੌਥੇ ਤਖ਼ਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਵਿਸਾਖੀ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਵਲੋਂ ਜੋੜ ਮੇਲੇ ਲਈ ਆਪੋ ...

ਪੂਰੀ ਖ਼ਬਰ »

ਹਾਈਕੋਰਟ ਦੇ ਫ਼ੈਸਲੇ ਵਿਰੁੱਧ ਪੰਥਕ ਜਥੇਬੰਦੀਆਂ ਵਲੋਂ ਅੱਜ ਸਰਬ ਪਾਰਟੀ ਮੀਟਿੰਗ-ਭਾਈ ਗੁਰਦੀਪ ਸਿੰਘ ਬਠਿੰਡਾ

ਬਠਿੰਡਾ, 11 ਅਪ੍ਰੈਲ (ਸਟਾਫ਼ ਰਿਪੋਰਟਰ)-ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਦਲ ਖ਼ਾਲਸਾ ਦੇ ਜਨਰਲ ਸਕੱਤਰ ਜਸਬੀਰ ਸਿੰਘ ਖੰਡੂਰ, ਨੇ ਇਕ ਸਾਂਝਾ ਬਿਆਨ ਜਾਰੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਟਕਰਾਅ ਵਾਲੀ ਸਥਿਤੀ ਬਣਨ ਦੇ ਆਸਾਰ

ਭੁੱਚੋ ਮੰਡੀ, 11 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)- ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਟਕਰਾਅ ਦੀ ਸਥਿਤੀ ਬਣਦੀ ਨਜ਼ਰ ਆ ਰਹੀ ਹੈ | ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਮੱਦੇਨਜ਼ਰ ਸੂਬੇ ਅੰਦਰ 30 ਅਪ੍ਰੈਲ ਤੱਕ ਹਰ ਤਰ੍ਹਾਂ ਦੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਤਲਵੰਡੀ ਸਾਬੋ ਦੀ ਮੀਟਿੰਗ

ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ)-ਬਹੁਜਨ ਸਮਾਜ ਪਾਰਟੀ ਹਲਕਾ ਤਲਵੰਡੀ ਸਾਬੋ ਦੀ ਇਕ ਮੀਟਿੰਗ ਹਲਕਾ ਪ੍ਰਧਾਨ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਡਾ. ਜੋਗਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਸਪਾ, ਜਗਦੀਪ ਸਿੰਘ ਸਾਬਕਾ ਸਰਪੰਚ ਤੇ ਲਖਵੀਰ ਸਿੰਘ ...

ਪੂਰੀ ਖ਼ਬਰ »

ਜੀ.ਕੇ.ਯੂ. ਵਿਖੇ ਲਗਾਇਆ ਕੋਵਿਡ-19 ਦੀ ਰੋਕਥਾਮ ਲਈ ਮੁਫ਼ਤ ਵੈਕਸੀਨੇਸ਼ਨ ਕੈਂਪ

ਤਲਵੰਡੀ ਸਾਬੋ, 11 ਅਪ੍ਰੈਲ (ਰਵਜੋਤ ਸਿੰਘ ਰਾਹੀ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਵਿੱਦਿਅਕ ਜ਼ਿੰਮੇਵਾਰੀਆਂ ਦੇ ਨਾਲ-ਨਾਲ ਸਮਾਜਿਕ ਕਰਤੱਵਾਂ ਦਾ ਨਿਰਵਾਹ ਕਰਦੇ ਹੋਏ ਡਾ.ਨੀਲਮ ਗਰੇਵਾਲ (ਉੱਪ ਕੁਲਪਤੀ) ਦੀ ਰਹਿਨੁਮਾਈ ਤੇ ਡਾ. ...

ਪੂਰੀ ਖ਼ਬਰ »

ਚੋਣਾਂ ਦੀ ਤਿਆਰੀ ਸਬੰਧੀ ਬਲਵੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 11 ਅਪੈ੍ਰਲ (ਅਮਰਜੀਤ ਲਹਿਰੀ)-ਸਥਾਨਕ ਮੰਡੀ ਵਿਖੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਯੁਵਰਾਜ ਰਣਇੰਦਰ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਸ੍ਰ. ਬਲਵੀਰ ਸਿੰਘ ਸਿੱਧੂ ਨੇ 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ-ਮਲੂਕਾ

ਰਾਮਪੁਰਾ ਫੂਲ, 11 ਅਪ੍ਰੈਲ (ਗੁਰਮੇਲ ਸਿੰਘ ਵਿਰਦੀ)-ਜਿਉਂ ਜਿਉ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤਿਉਂ-ਤਿਉਂ ਸਥਾਨਕ ਸ਼ਹਿਰ ਅੰਦਰ ਰਾਜਸੀ ਉਥਲ-ਪੁਥਲ ਦਾ ਸਿਲਸਿਲਾ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ | ਰਾਮਪੁਰਾ ਵਿਧਾਨ ਸਭਾ ਹਲਕਾ ਅੰਦਰ ਚੋਣਾਂ ਨੂੰ ...

ਪੂਰੀ ਖ਼ਬਰ »

ਨੰਬਰਦਾਰਾਂ ਨਾਲ ਜੀਓਜੀ ਟੀਮ ਮੌੜ ਨੇ ਕੀਤੀ ਮੀਟਿੰਗ

ਬਠਿੰਡਾ, 11 ਅਪ੍ਰੈਲ (ਸਟਾਫ਼ ਰਿਪੋਰਟਰ)-ਜੀਓਜੀ ਟੀਮ ਮੌੜ ਦੀ ਨੰਬਰਦਾਰਾਂ ਨਾਲ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤੇ ਗਏ ਖੁਸ਼ਹਾਲੀ ਦੇ ਰਾਖੇ (ਜੀਓਜੀ) ਦੀ ਮੌੜ ਟੀਮ ਨੇ ਕਰਨਲ ਗੁਰਜੀਤ ਸਿੰਘ ਸਿੱਧੂ (ਰਿਟਾ) ਜੀਓਜੀ ਜ਼ਿਲ੍ਹਾ ਮੁੱਖੀ ...

ਪੂਰੀ ਖ਼ਬਰ »

ਐਸ. ਐਮ. ਓ. ਡਾਕਟਰ ਇੰਦਰਦੀਪ ਸਿੰਘ ਸਰਾਂ ਨੇ ਮੰਡੀ ਵਾਸੀਆਂ ਨੂੰ ਕੋਰੋਨਾ ਟੀਕਾ ਕਰਨ ਸਬੰਧੀ ਸਹਿਯੋਗ ਲਈ ਕੀਤੀ ਅਪੀਲ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਕਰੋਨਾ ਟੀਕਾ ਕਰਨ ਦੀ ਮੁਹਿੰਮ ਨੂੰ ਵਧੀਆਂ ਤਰੀਕੇ ਚਲਾਉਣ ਲਈ ਕਮਿਉਨਟੀ ਹੈਲਥ ਸੈਂਟਰ ਦੇ ਐਸ. ਐਮ. ਓ. ਡਾਕਟਰ ਇੰਦਰਦੀਪ ਸਿੰਘ ਸਰਾਂ ਨੇ ਮੰਡੀ ਦੀਆਂ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਲਖਵਿੰਦਰ ਲੱਕੀ ਵਲੋਂ ਅੱਧੀ ਦਰਜਨ ਪਿੰਡਾਂ 'ਚ ਮੀਟਿੰਗਾਂ

ਰਾਮਾਂ ਮੰਡੀ, 11 ਅ੍ਰਪੈਲ (ਅਮਰਜੀਤ ਲਹਿਰੀ)-2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਬੂਥ ਪੱਧਰ 'ਤੇ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਹਲਕਾ ਤਲਵੰਡੀ ਸਾਬੋ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਸਹਿਕਾਰੀ ਸਭਾ ਦੀ ਪੁਰਾਣੀ ਇਮਾਰਤ ਨੂੰ ਸਾਂਝੇ ਕਾਰਜਾਂ ਲਈ ਵਰਤਣ ਦੀ ਮੰਗ

ਲਹਿਰਾ ਮੁਹੱਬਤ, 11 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੀ ਪੱਤੀ ਦੁੱਲਚੀ ਵਾਰਡ ਨੰ 5 ਵਿਚ ਸਹਿਕਾਰੀ ਸਭਾ ਦੀ ਖਾਲੀ ਪਈ ਇਮਾਰਤ ਦੀ ਥਾਂ ਨੂੰ ਸਾਂਝੇ ਕਾਰਜਾਂ ਲਈ ਵਰਤਣ ਦੀ ਮੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਕੋਵਿਡ-19 ਦੇ ਚੱਲਦਿਆਂ ਆਨਲਾਈਨ ਕਲਾਸਾਂ ਸ਼ੁਰੂ

ਲਹਿਰਾ ਮੁਹੱਬਤ, 11 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਵਲੋਂ ਆਪਣੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਕੋਵਿਡ 19 ਦੇ ਚੱਲਦਿਆਂ ਬੱਚਿਆਂ ਦੀ ਪੜ੍ਹਾਈ ਨੂੰ ਧਿਆਨ ਵਿਚ ਰੱਖਦੇ ਹੋਏ ਨਵੇਂ ਸੈਸ਼ਨ ਦੀਆਂ ਕਲਾਸਾਂ ਅੱਜ ...

ਪੂਰੀ ਖ਼ਬਰ »

ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵਲੋਂ ਪੀ. ਸੀ. ਆਰ. ਮੋਟਰਸਾਈਕਲ ਸੇਵਾ ਸ਼ੁਰੂ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਮੰਡੀ ਵਾਸੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਪ੍ਰਸ਼ਾਸਨ ਵਲੋਂ ਮੰਡੀ ਵਿਚ ਪੁਲਿਸ ਦੀ ਗਸ਼ਤ ਵਿਚ ਵਾਧਾ ਕਰਦੇ ਹੋਏ ਪੀ. ਸੀ. ਆਰ. ਮੋਟਰਸਾਈਕਲ ਮੁਹੱਈਆ ਕਰਵਾਏ ਗਏ ਜੋ ਮੰਡੀ ਵਿਚ ਲਗਾਤਾਰ ਗਸ਼ਤ ...

ਪੂਰੀ ਖ਼ਬਰ »

ਗਿਆਰਾਂ ਨੁਕਾਤੀ ਪ੍ਰੋਗਰਾਮ 'ਚ ਨੌਜਵਾਨ ਹਿੱਸਾ ਲੈ ਕੇ ਸਿਆਸੀ ਲੋਕਾਂ ਨੂੰ ਨਕਾਰਨ-ਰੁਪਿੰਦਰ ਸਿੰਘ

ਬੱਲੂਆਣਾ, 11 ਅਪ੍ਰੈਲ (ਗੁਰਨੈਬ ਸਾਜਨ)-ਲੋਕ ਅਧਿਕਾਰ ਲਹਿਰ ਦੇ ਆਗੂ ਰੁਪਿੰਦਰ ਸਿੰਘ ਨੇ ਪਿੰਡ ਦਿਉਣ ਦੇ ਪੰਚਾਇਤ ਘਰ ਵਿਖੇ ਲੋਕ ਲਹਿਰ ਨੂੰ ਮਜ਼ਬੂਤ ਕਰਨ ਲਈ ਪਿੰਡ ਦੇ ਲੋਕਾਂ ਦਾ ਸਹਿਯੋਗ ਮੰਗਿਆ | ਇਸ ਮੌਕੇ ਸੰਬੋਧਨ ਕਰਦਿਆਂ ਰੁਪਿੰਦਰ ਸਿੰਘ ਨੇ ਕਿਹਾ ਕਿ ਅਸੀਂ ਲੋਕ ...

ਪੂਰੀ ਖ਼ਬਰ »

13 ਨੂੰ ਵਿਸਾਖੀ 'ਤੇ ਤਲਵੰਡੀ ਸਾਬੋ ਵਿਖੇ ਕੀਤੀ ਜਾਵੇਗੀ ਕਿਸਾਨ ਕਾਨਫਰੰਸ-ਜਵੰਧਾ

ਚਾਉਕੇ, 11 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਦੀ ਮੀਟਿੰਗ ਬਲਾਕ ਪ੍ਰਧਾਨ ਮਾਸਟਰ ਸੁਖਦੇਵ ਸਿੰਘ ਜਵੰਧਾ ਦੀ ਅਗਵਾਈ ਹੇਠ ਪਿੰਡ ਰਾਮਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX