ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਮਾਨਸਾ

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ 194ਵੇਂ ਦਿਨ ਵੀ ਰੋਸ ਧਰਨੇ ਜਾਰੀ

ਕਾਲੇ ਕਾਨੂੰਨ ਰੱਦ ਕਰਨ ਦੀ ਮੰਗ
ਮਾਨਸਾ, 11 ਅਪੈ੍ਰਲ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਨਵੇਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਅੰਦੋਲਨ ਦੇ ਚੱਲਦਿਆਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਨੇ 194ਵੇਂ ਦਿਨ ਵੀ ਰੋਸ ਧਰਨੇ ਜਾਰੀ ਰੱਖੇ | ਸਥਾਨਕ ਰੇਲਵੇ ਪਾਰਕਿੰਗ 'ਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਅਹਿਦ ਲਿਆ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਮੋਰਚਾ ਸਮਾਪਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿਰਫ਼ ਕਿਸਾਨੀ ਲਈ ਮਾਰੂ ਸਾਬਤ ਨਹੀਂ ਹੋਣਗੇ ਬਲਕਿ ਆੜ੍ਹਤੀਆਂ ਤੇ ਮਜ਼ਦੂਰਾਂ ਦੇ ਨਾਲ ਹਰ ਵਰਗ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰਨਗੇ ਕਿਉਂਕਿ ਮੋਦੀ ਸਰਕਾਰ ਵਲੋਂ ਅਜਿਹੇ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਕੇ ਬਣਾਏ ਹਨ | ਧਰਨੇ ਨੂੰ ਜਸਵੰਤ ਸਿੰਘ ਜਵਾਹਰਕੇ, ਮੇਜਰ ਸਿੰਘ ਦੂਲੋਵਾਲ, ਇਕਬਾਲ ਸਿੰਘ ਮਾਨਸਾ, ਸੁਰਿੰਦਰ ਸਿੰਘ, ਧੰਨਾ ਮੱਲ ਗੋਇਲ ਆਦਿ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਅੱਗੇ ਕਿਸਾਨਾਂ ਵਲੋਂ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਦਿਆਲਪੁਰਾ, ਹਰਦਿਆਲ ਸਿੰਘ ਦਾਤੇਵਾਸ, ਸੱਤਪਾਲ ਸਿੰਘ ਬਰ੍ਹੇ, ਤੇਜ ਰਾਮ ਅਹਿਮਦਪੁਰ, ਜਰਨੈਲ ਸਿੰਘ ਨੰਬਰਦਾਰ, ਸਵਰਨ ਸਿੰਘ ਦਲਿਓ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ 'ਚ ਲੋਕ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਰਤੀਆਂ ਕਿਸਾਨਾਂ 'ਚ ਅੰਦੋਲਨ ਪ੍ਰਤੀ ਪੂਰਾ ਜੋਸ਼ ਅਤੇ ਉਤਸ਼ਾਹ ਹੈ ਅਤੇ ਹਾੜੀ ਦਾ ਸੀਜ਼ਨ ਹੋਣ ਦੇ ਬਾਵਜੂਦ ਦਿੱਲੀ ਦੇ ਮੋਰਚਿਆਂ 'ਚ ਆਏ ਦਿਨ ਜਥੇ ਜਾ ਰਹੇ ਹਨ | ਆਗੂਆਂ ਨੇ ਕਿਹਾ ਕਿ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਦਾ ਅਸਰ ਅੱਜ ਹਾੜ੍ਹੀ ਦੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਸਿੱਧੀ ਅਦਾਇਗੀ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਦੇ ਰਿਸ਼ਤੇ 'ਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨ ਚੁੱਪ ਨਹੀਂ ਬੈਠਣਗੇ |
ਬਰੇਟਾ 'ਚ ਧਰਨਾ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਰੋਜ਼ ਕਿਸਾਨ ਅਤੇ ਖੇਤੀ ਵਿਰੋਧੀ ਫ਼ੈਸਲੇ ਲੈ ਕੇ ਕਿਰਤੀ ਵਰਗ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਅਤੇ ਹਰ ਕਾਰੋਬਾਰ 'ਤੇ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿਸਾਨ ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਸਮਾਪਤ ਕਰਨਗੇ | ਇਸ ਮੌਕੇ ਗੁਰਜੰਟ ਸਿੰਘ ਬਖਸ਼ੀਵਾਲਾ, ਮੇਲਾ ਸਿੰਘ ਦਿਆਲਪੁਰਾ, ਅਮਰੀਕ ਸਿੰਘ ਬਰੇਟਾ, ਭੀਮ ਸਿੰਘ ਮੰਡੇਰ, ਪੂਰਨ ਸਿੰਘ ਕੁੱਲਰੀਆਂ, ਵਸਾਵਾ ਸਿੰਘ ਧਰਮਪੁਰਾ, ਸੁਰਜੀਤ ਕੌਰ ਬਹਾਦਰਪੁਰ, ਗੁਰਮੀਤ ਕੌਰ ਮੰਡੇਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਲਈ ਕਿਸਾਨ, ਮਜ਼ਦੂਰ ਅਤੇ ਛੋਟੇ ਦੁਕਾਨਦਾਰਾਂ ਦਾ ਗਲਾ ਘੁੱਟ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਮੱਖਣ ਸਿੰਘ ਬਰੇਟਾ, ਲੀਲਾ ਸਿੰਘ ਕਿਸ਼ਨਗੜ੍ਹ, ਜਸਵੀਰ ਕੌਰ ਦਿਆਲਪੁਰਾ, ਕਰਮਜੀਤ ਸਿੰਘ ਸੰਘਰੇੜੀ, ਸਰੋਜ ਕੌਰ ਦਿਆਲਪੁਰਾ ਨੇ ਸੰਬੋਧਨ ਕੀਤਾ |

ਵਿੱਦਿਅਕ ਸੰਸਥਾਵਾਂ ਖੁੱਲ੍ਹਵਾਉਣ ਲਈ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਸਰਦੂਲਗੜ੍ਹ, 11 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਸਰਕਾਰ ਦੁਆਰਾ ਕੋਰੋਨਾ ਦੇ ਨਾਂਅ 'ਤੇ ਵਿੱਦਿਅਕ ਸੰਸਥਾਵਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮਾਂ ਨੂੰ ਲੈ ਕੇ ਨਿੱਜੀ ਸਕੂਲ ਪ੍ਰਬੰਧਕ ਨਿਰਾਸ਼ਾ ਦੇ ਆਲਮ 'ਚ ਹਨ | ਪੰਜਾਬ ਪ੍ਰਾਈਵੇਟ ਸਕੂਲ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 105 ਨਵੇਂ ਮਾਮਲਿਆਂ ਦੀ ਪੁਸ਼ਟੀ

ਮਾਨਸਾ, 11 ਅਪ੍ਰੈਲ (ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਕੇਸਾਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ | ਅੱਜ 105 ਨਵੇਂ ਮਾਮਲੇ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ 408 ਹੋ ਗਈ ਹੈ | ਨਵੇਂ ਕੇਸਾਂ 'ਚ ਮਾਨਸਾ ਸਿਹਤ ਬਲਾਕ 'ਚ 31, ਖਿਆਲਾ ਕਲਾਂ 35, ਸਰਦੂਲਗੜ੍ਹ 26 ਅਤੇ ਬੁਢਲਾਡਾ ...

ਪੂਰੀ ਖ਼ਬਰ »

ਬਿਜਲੀ ਦੇ ਲੰਮੇ ਕੱਟਾਂ ਕਾਰਨ ਛੋਟੇ ਉਦਯੋਗਾਂ ਦਾ ਕੰਮ ਹੋਇਆ ਠੱਪ

ਬਰੇਟਾ, 11 ਅਪ੍ਰੈਲ (ਪਾਲ ਸਿੰਘ ਮੰਡੇਰ)-ਬਿਜਲੀ ਦੇ ਲੰਮੇ ਕੱਟ ਲੱਗਣ ਕਾਰਨ ਛੋਟੇ ਉਦਯੋਗਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ | ਪੰਜਾਬ ਬੋਰਡ ਮਿਲਜ਼ ਦੇ ਮੀਤ ਪ੍ਰਧਾਨ ਚਰਨ ਦਾਸ ਅਤੇ ਬਰੇਟਾ ਗੱਤਾ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਮੰਡੇਰ ਨੇ ਕਿਹਾ ਕਿ ਬਰੇਟਾ ਵਿਚ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 218 ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਵਾਇਆ

ਮਾਨਸਾ, 11 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਅਤੇ ਸਬ ਡਵੀਜ਼ਨ ਕੋਰਟ ਕੰਪਲੈਕਸ ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬੀਤੇ ਕੱਲ੍ਹ ਲਗਾਈਆਂ ਗਈਆਂ ਲੋਕ ਅਦਾਲਤਾਂ 'ਚ 218 ...

ਪੂਰੀ ਖ਼ਬਰ »

ਮਾਨਸਾ ਦੇ ਆੜ੍ਹਤੀਆਂ ਨੇ ਕਾਂਗਰਸ ਤੇ ਭਾਜਪਾ ਲੀਡਰਾਂ ਦਾ ਕੀਤਾ ਬਾਈਕਾਟ

ਮਾਨਸਾ, 11 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਆੜ੍ਹਤੀਆ ਐਸੋਸੀਏਸ਼ਨ ਮਾਨਸਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਕੇਂਦਰ ਸਰਕਾਰ ਨਾਲ ਮਿਲ ਕੇ ਆੜ੍ਹਤੀਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੇ ਦੋਸ਼ ਲਗਾਏ ਹਨ | ਸਥਾਨਕ ਲਕਸ਼ਮੀ ਨਰਾਇਣ ਮੰਦਰ ਵਿਖੇ ਐਸੋਸੀਏਸ਼ਨ ਦੀ ...

ਪੂਰੀ ਖ਼ਬਰ »

ਆੜ੍ਹਤੀਆਂ ਦੀ ਹੜਤਾਲ ਕਾਰਨ ਮਾਨਸਾ ਤੇ ਬਰੇਟਾ ਮਾਰਕੀਟ ਕਮੇਟੀ ਦੇ ਕੇਂਦਰਾਂ 'ਚ ਕਣਕ ਦੀ ਨਹੀਂ ਹੋਈ ਖ਼ਰੀਦ

ਬੁਢਲਾਡਾ, ਭੀਖੀ, ਬੋਹਾ ਤੇ ਸਰਦੂਲਗੜ੍ਹ 'ਚ ਖ਼ਰੀਦ ਸ਼ੁਰੂ ਮਾਨਸਾ, 11 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਭਾਵੇਂ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਬੀਤੇ ਕੱਲ੍ਹ 10 ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਸੀ ਪਰ ਜ਼ਿਲੇ੍ਹ 'ਚ ਆੜ੍ਹਤੀਆਂ ਦੀ ਹੜਤਾਲ ਕਾਰਨ ਜਿਣਸ ਦੀ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਕੀਤੀ ਜਾਵੇਗੀ ਦਮਦਮਾ ਸਾਹਿਬ 'ਚ ਜ਼ਿਲ੍ਹਾ ਪੱਧਰੀ ਕਿਸਾਨ ਕਾਨਫ਼ਰੰਸ

ਮੌੜ ਮੰਡੀ, 11 ਅਪ੍ਰੈਲ (ਲਖਵਿੰਦਰ ਸਿੰਘ ਮੌੜ)-ਬੇਸ਼ੱਕ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਕਾਰਨ 30 ਅਪ੍ਰੈਲ ਤੱਕ ਕਿਸੇ ਵੀ ਕਿਸਮ ਦੇ ਇਕੱਠਾਂ 'ਤੇ ਪਾਬੰਦੀ ਲਗਾਈ ਹੋਈ ਹੈ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਵਿਸਾਖੀ ਮੌਕੇ ਕਿਸਾਨ ਕਾਨਫ਼ਰੰਸ ਕਰਨ ਦਾ ਐਲਾਨ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਸ਼ੁਰੂ ਨਾ ਹੋ ਸਕੀ ਕਣਕ ਦੀ ਖ਼ਰੀਦ, ਕਿਸਾਨਾਂ ਤੇ ਆੜ੍ਹਤੀਆਂ 'ਚ ਰੋਸ

ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ) ਦਾਣਾ ਮੰਡੀਆਂ ਵਿਚ ਕਣਕ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਅੱਜ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਜਦ ਦੂਸਰੇ ਦਿਨ ਵੀ ਕਣਕ ਦੀ ਖਰੀਦ ਸ਼ੁਰੂ ਨਾ ਹੋ ਸਕੀ | ਖਰੀਦ ਸ਼ੁਰੂ ਨਾ ਹੋਣ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ...

ਪੂਰੀ ਖ਼ਬਰ »

ਹਾਦਸੇ ਦਾ ਕਾਰਨ ਬਣ ਸਕਦੀ ਹੈ ਅਨਾਜ ਮੰਡੀ 'ਚ ਲੱਗੀ ਸ਼ੈੱਡ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਸਥਾਨ ਅਨਾਜ ਮੰਡੀ ਦੇ ਮਹੇਸ਼ਵਰੀਆਂ ਵਾਲੇ ਪਲਾਟ ਵਿਚ ਬਣੀ ਸ਼ੈੱਡ ਡਿੱਗਣ ਕਿਨਾਰੇ ਹੈ ਅਤੇ ਉਹ ਕਿਸੇ ਸਮੇਂ ਹਾਦਸੇ ਦਾ ਕਾਰਨ ਬਣ ਸਕਦਾ ਹੈ | ਇਸ ਸ਼ੈੱਡ ਕਾਰਨ ਆੜ੍ਹਤੀਆਂ ਅਤੇ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਵਿਚ ...

ਪੂਰੀ ਖ਼ਬਰ »

ਇਸਤਰੀ ਵਿੰਗ 'ਸਿੱਧੂਪੁਰ' ਦੀ ਅਗਵਾਈ 'ਚ ਲਹਿਰਾ ਮੁਹੱਬਤ ਤੋਂ ਕਿਸਾਨ ਬੀਬੀਆਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ

ਲਹਿਰਾ ਮੁਹੱਬਤ, 11 ਅਪ੍ਰੈਲ (ਭੀਮ ਸੈਨ ਹਦਵਾਰੀਆ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਲਈ ਪਿੰਡ ਲਹਿਰਾ ਮੁਹੱਬਤ ਤੋਂ ਕਿਸਾਨ ਬੀਬੀਆਂ ਦਾ ਜਥਾ ਭਾਕਿਯੂ ਏਕਤਾ (ਸਿੱਧੂਪੁਰ) ਇਸਤਰੀ ਵਿੰਗ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਬੋਰਡ ਨੇ ਸਿਖਿਆਰਥੀਆਂ ਦਾ ਭਵਿੱਖ ਕੀਤਾ ਧੁੰਦਲਾ

ਭੁੱਚੋ ਮੰਡੀ, 11 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਕਿੱਤਾ ਮੁਖੀ ਕੋਰਸਾਂ ਵਿਚ 2017 ਤੋਂ 2019 ਸੈਸ਼ਨ ਦੌਰਾਨ ਦਾਖ਼ਲ ਹੋਏ ਸਿਖਿਆਰਥੀਆਂ ਦਾ ਰੀ-ਅਪੀਅਰ ਦਾ ਪੇਪਰ ਨਾ ਹੋਣ ਕਰਕੇ ਹਜ਼ਾਰਾਂ ਸਿਖਿਆਰਥੀਆਂ ਦਾ ਭਵਿੱਖ ਅੱਧ ਵਿਚਕਾਰ ਲਟਕਿਆ ਹੋਇਆ ਹੈ | ਵਿਦਿਆਰਥੀਆਂ ਦਾ ਕਹਿਣਾ ...

ਪੂਰੀ ਖ਼ਬਰ »

ਲੋਕ ਅਧਿਕਾਰ ਲਹਿਰ ਵਲੋਂ ਮੀਟਿੰਗ

ਰਾਮਾਂ ਮੰਡੀ, 11 ਅਪੈ੍ਰਲ (ਤਰਸੇਮ ਸਿੰਗਲਾ)-ਲੋਕ ਅਧਿਕਾਰ ਲਹਿਰ ਵੱਲੋਂ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਕੋਟਬਖਤੂ, ਬੰਗੀ ਰੁਘੂ ਅਤੇ ਗੁਰਥੜੀ ਵਿਖੇ ਲੋਕਾਂ ਨਾਲ ਮੀਟਿੰਗਾਂ ਕੀਤੀਆ ਗਈਆ | ਇਸ ਦੌਰਾਨ ਬੁਲਾਰਿਆਂ ਨੇ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ ਬਾਘਾ 'ਤੇ ਸੁਖਲੱਧੀ ਦਾ ਦੌਰਾ ਕਰਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਰਾਮਾਂ ਮੰਡੀ, 11 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੁੱਖਲੱਧੀ ਅਤੇ ਬਾਘਾ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਵੀ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਕੀਤੀ ਇਕੱਤਰਤਾ

ਸਰਦੂਲਗੜ੍ਹ, 11 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਕੀਤੀ ਗਈ | ਇਸ ਦੌਰਾਨ ਚਿਰਾਂ ਤੋਂ ਲਟਕਦੀਆਂ ਮੰਗਾਂ 'ਤੇ ਗੰਭੀਰਤਾ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਵਰਕਰ ਕਮਰਕੱਸੇ ਕਰ ਲੈਣ-ਨਕੱਈ

ਭੀਖੀ, 11 ਅਪ੍ਰੈਲ (ਬਲਦੇਵ ਸਿੰਘ ਸਿੱਧੂ)-ਇੱਥੇ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰ ਕੇ ਪਾਰਟੀ ਦੀ ...

ਪੂਰੀ ਖ਼ਬਰ »

ਕੈਂਪ 'ਚ 57 ਯੂਨਿਟ ਖ਼ੂਨ ਦਾਨ

ਬੁਢਲਾਡਾ, 11 ਅਪ੍ਰੈਲ (ਸਵਰਨ ਸਿੰਘ ਰਾਹੀ)-ਸਥਾਨਕ ਸ਼ਹਿਰ ਦੀ ਸੰਸਥਾ ਜ਼ਿੰਦਗੀ ਜ਼ਿੰਦਾਬਾਦ ਵੈੱਲਫੇਅਰ ਫਾਊਾਡੇਸ਼ਨ ਵਲੋਂ ਅਮਰੀਕ ਸਿੰਘ ਫ਼ੌਜੀ ਰੱਲੀ ਅਤੇ ਡਾ: ਗਿਆਨ ਚੰਦ ਮਦਾਨ ਦੀ ਯਾਦ 'ਚ ਲਗਾਏ ਖ਼ੂਨਦਾਨ ਕੈਂਪ 'ਚ ਬਲੱਡ ਬੈਂਕ ਮਾਨਸਾ ਦੀ ਟੀਮ ਵਲੋਂ 57 ਯੂਨਿਟ ਖੂਨ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਸਾਹਿਤ ਦੀ ਜਾਗ ਲਗਾਉਣ ਲਈ ਲੇਖਕਾਂ ਨੂੰ ਹੰਭਲਾ ਮਾਰਨ ਦੀ ਲੋੜ

ਮਾਨਸਾ, 11 ਅਪ੍ਰੈਲ (ਰਾਵਿੰਦਰ ਸਿੰਘ ਰਵੀ)-ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਨਵੀਂ ਪੀੜ੍ਹੀ ਨੂੰ ਸਾਹਿਤ ਪ੍ਰਤੀ ਜਾਗ ਲਗਾਉਣ ਲਈ ਲੇਖਕਾਂ ਨੂੰ ਵੀ ਹੰਭਲੇ ਮਾਰਨ ਦੀ ਲੋੜ ਹੈ | ਭਾਵੇਂ ਮਿਆਰੀ ਸਾਹਿਤ ਅੱਜ ਵੀ ਪੜਿ੍ਹਆ ਜਾਂਦਾ ਹੈ ਪਰ ਪਾਠਕਾਂ ਦੀ ਦਿਨੋ ਦਿਨ ਘਟ ਰਹੀ ...

ਪੂਰੀ ਖ਼ਬਰ »

ਮੋਦੀ ਸਰਕਾਰ ਸੰਵਿਧਾਨ ਨੂੰ ਖ਼ਤਮ ਕਰ ਕੇ ਕਿਰਤੀ ਲੋਕਾਂ ਨੂੰ ਮੁੜ ਗ਼ੁਲਾਮ ਕਰਨਾ ਚਾਹੁੰਦੀ ਹੈ-ਮਜ਼ਦੂਰ ਮੁਕਤੀ ਮੋਰਚਾ

ਮਾਨਸਾ, 11 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਭਾਰਤੀ ਸੰਵਿਧਾਨ ਨੂੰ ਖ਼ਤਮ ਕਰ ਕੇ ਕਿਰਤੀ ਲੋਕਾਂ ਨੂੰ ਮੁੜ ਗ਼ੁਲਾਮ ਕਰਨਾ ਚਾਹੁੰਦੀ ਹੈ | ਅਜੋਕੇ ਦੌਰ 'ਚ ਲੋੜ ਹੈ ਕਿ ਦਲਿਤਾਂ ਤੇ ਗ਼ਰੀਬਾਂ ਨੂੰ ਆਪਣੇ ਹੱਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX