ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਅੱਗ ਲੱਗਣ ਨਾਲ ਨਿਆਮਤਪੁਰ ਵਿਖੇ 4 ਖੇਤ ਕਣਕ ਸੜ ਕੇ ਸੁਆਹ

ਰਾਹੋਂ/ਉਸਮਾਨਪੁਰ, 15 ਅਪ੍ਰੈਲ (ਬਲਬੀਰ ਸਿੰਘ ਰੂਬੀ, ਸੰਦੀਪ ਮਝੂਰ)- ਬੀਤੀ ਦੇਰ ਸ਼ਾਮ ਬੇਟ ਖੇਤਰ ਦੇ ਪਿੰਡ ਨਿਆਮਤਪੁਰ ਵਿਖੇ ਭੇਦ ਭਰੇ ਹਾਲਾਤ ਵਿਚ ਅੱਗ ਲੱਗਣ ਨਾਲ 4 ਏਕੜ ਖੜ੍ਹੀ ਕਣਕ ਸੜ ਕੇ ਸੁਆਹ ਹੋ ਗਈ ਜਦਕਿ ਅੱਗ ਨਾਲ 12 ਖੇਤ ਨਾੜ, ਇਕ ਫੋਰਡ ਟਰੈਕਟਰ, 3 ਤੂੜੀ ਦੇ ਕੁੱਪ ਤੇ ਇਕ ਪਸ਼ੂਆਂ ਦੀ ਸ਼ੈੱਡ ਵੀ ਸੜ ਗਿਆ | ਨਵਾਂਸ਼ਹਿਰ ਤੋਂ ਤਹਿਸੀਲਦਾਰ ਸ: ਕੁਲਵੰਤ ਸਿੰਘ ਸਿੱਧੂ ਨੇ ਮੌਕੇ 'ਤੇ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ | ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਪੁੱਤਰ ਜਗੀਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਕਰੀਬ 4 ਵਜੇ ਤੇਜ਼ ਹਵਾਵਾਂ ਚੱਲਣ ਦਾ ਨਾਲ ਅਚਾਨਕ ਨਾੜ ਨੂੰ ਅੱਗ ਲੱਗ ਗਈ | ਅੱਗ ਦੀਆਂ ਲਪਟਾਂ ਨੇ ਦੇਖਦਿਆਂ ਹੀ ਦੇਖਦਿਆਂ ਗੁਰਵਿੰਦਰ ਸਿੰਘ ਪੁੱਤਰ ਜਗੀਰ ਸਿੰਘ, ਅਮਰਜੀਤ ਸਿੰਘ ਪੁੱਤਰ ਕਿ੍ਸ਼ਨ ਕੁਮਾਰ ਦੋਵਾਂ ਦੀ 2-2 ਏਕੜ ਕਣਕ ਤੇ ਜਗਦੀਸ਼ ਸਿੰਘ ਪੁੱਤਰ ਹਾਕਮ ਰਾਮ ਦੀ 6 ਕਨਾਲ ਕਣਕ ਸੜ ਕੇ ਸੁਆਹ ਹੋ ਗਈ | ਇਸ ਦੇ ਨਾਲ ਜਗਤਾਰ ਸਿੰਘ ਪੁੱਤਰ ਭਗਤ ਰਾਮ ਦੇ ਪੰਜ ਖੇਤ ਨਾੜ ਸੜ ਕੇ ਸੁਆਹ ਹੋ ਗਏ | ਕਿਸਾਨ ਗੁਰਵਿੰਦਰ ਸਿੰਘ ਨਿਆਮਤਪੁਰ ਨੇ ਆਪਣੇ ਫੋਰਡ ਟਰੈਕਟਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਟਰੈਕਟਰ ਨੂੰ ਅੱਗ ਪੈ ਗਈ ਤੇ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਇਸ ਤੋਂ ਇਲਾਵਾ ਅਵਤਾਰ ਰਾਮ ਪੁੱਤਰ ਜੀਤ ਰਾਮ ਤੂੜੀ ਦਾ ਇਕ ਕੁੱਪ, ਰਾਮ ਪਾਲ ਪੁੱਤਰ ਜੀਤ ਰਾਮ ਦਾ ਇਕ ਤੂੜੀ ਦਾ ਕੁੱਪ ਤੇ ਸ਼ੈੱਡ ਅਤੇ ਸਤਨਾਮ ਪੁੱਤਰ ਜੀਤ ਰਾਮ ਦਾ ਤੂੜੀ ਦਾ ਕੁੱਪ ਵੀ ਸੜ ਕੇ ਸੁਆਹ ਹੋ ਗਏ | ਇਸ ਮੌਕੇ ਤਹਿਸੀਲਦਾਰ ਨਵਾਂਸ਼ਹਿਰ ਕੁਲਵੰਤ ਸਿੰਘ ਸਿੱਧੂ ਨੇ ਪੀੜਤਾਂ ਪਾਸੋਂ ਹੋਏ ਨੁਕਸਾਨ ਦੀ ਸਾਰੀ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਪੀੜਤ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਜਾਂਚ ਕਰਵਾ ਕੇ ਬਣਦਾ ਮੁਆਵਜ਼ਾ ਜਾਰੀ ਕੀਤਾ ਜਾਵੇ |

ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਸਿਆਸਤ ਗਰਮਾਈ ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਵਲੋਂ ਸਾਥੀਆਂ ਨਾਲ ਮੀਟਿੰਗ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਹਲਕੇ ਦੇ ਕੁਝ ਪਿੰਡਾਂ 'ਚ ਸਤਲੁਜ ਦਰਿਆ 'ਚੋਂ ਹੋ ਰਹੀ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ...

ਪੂਰੀ ਖ਼ਬਰ »

'ਆਪ' ਆਗੂ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਫੂਕੇ

ਮਜਾਰੀ/ਸਾਹਿਬਾ, 15 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਵਿਚ ਅਸਮਾਨ ਨੂੰ ਛੰੂਹਦੇ ਬਿਜਲੀ ਦੇ ਵਧੇ ਰੇਟਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਲਹਿਰ ਤਹਿਤ 'ਆਪ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੈਡਮ ਸੰਤੋਸ਼ ਕਟਾਰੀਆ ...

ਪੂਰੀ ਖ਼ਬਰ »

ਰਟੈਂਡਾ ਵਿਖੇ 110 ਲੋਕਾਂ ਨੂੰ ਲਗਾਈ ਕੋਰੋਨਾ ਵੈਕਸੀਨ

ਮੁਕੰਦਪੁਰ, 15 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ)- ਬਲਾਕ ਔੜ ਦੇ ਪਿੰਡ ਰਟੈਂਡਾ ਵਿਖੇ ਸਰਕਾਰੀ ਹਸਪਤਾਲ ਮੁਕੰਦਪੁਰ ਦੀ ਟੀਮ ਵਲੋਂ ਨੋਡਲ ਅਫਸਰ ਨਵਲਦੀਪ ਸਿੰਘ ਦੀ ਅਗਵਾਈ ਹੇਠ 110 ਪਿੰਡ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਗਿਆ | ਇਸ ਮੌਕੇ ਪਿੰਡ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 37 ਨਵੇਂ ਮਾਮਲੇ ਆਏ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 37 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 12, ਬਲਾਕ ਬੰਗਾ 'ਚ 2, ਬਲਾਕ ਸੁੱਜੋਂ 'ਚ 2, ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਕਰੀਬ 80 ਖੇਤ ਕਣਕ ਤੇ ਨਾੜ ਸੜ ਕੇ ਸੁਆਹ

ਬਹਿਰਾਮ, 15 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੂੰ/ਨਛੱਤਰ ਸਿੰਘ ਬਹਿਰਾਮ)- ਅੱਜ ਦੁਪਹਿਰ ਵੇਲੇ ਪਿੰਡ ਤਲਵੰਡੀ ਜੱਟਾਂ ਵਿਖੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨੇ ਭਿਆਨਕ ਰੂਪ ਧਾਰਦੇ ਹੋਏ ਪਿੰਡ ਕੱਟ ਅਤੇ ਚੱਕ ਰਾਮੂੰ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਕਰੀਬਨ 80 ...

ਪੂਰੀ ਖ਼ਬਰ »

2 ਧਿਰਾਂ 'ਚ ਗਹਿਗਚ ਲੜਾਈ, ਵਾਹਨਾਂ ਦੀ ਭੰਨ ਤੋੜ

ਬੰਗਾ, 15 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਸੋਤਰਾਂ ਰੋਡ 'ਤੇ ਰਹਿੰਦੇ ਇੱਕ ਫਿਰਕੇ ਦੀਆਂ ਦੋ ਧਿਰਾਂ 'ਚ ਗਹਿਗਚ ਲੜਾਈ ਹੋਈ | ਧਾਰਮਿਕ ਅਸਥਾਨ ਤੋਂ ਪਰਤਣ ਉਪਰੰਤ ਦੋ ਧਿਰਾਂ 'ਚ ਕਿਸੇ ਮਾਮਲੇ ਨੂੰ ਲੈ ਕੇ ਲੜਾਈ ਸ਼ੁਰੂ ਹੋਈ ਜੋ ਐਨੀ ਭਿਆਨਕ ਹੋ ਗਈ ਬੰਗਾ ਪੁਲਿਸ ...

ਪੂਰੀ ਖ਼ਬਰ »

11 ਏਕੜ ਕਣਕ ਸੜੀ

ਰਾਹੋਂ ਮਾਛੀਵਾੜਾ ਰੋਡ 'ਤੇ ਬਹਿਲੂਰ ਕਲਾਂ ਮੋੜ ਦੇ ਕਰੀਬ 11 ਏਕੜ ਕਣਕ ਅੱਗ ਲੱਗਣ ਨਾਲ ਸੁਆਹ ਹੋਣ ਦਾ ਸਮਾਚਾਰ ਹੈ | ਦੱਸਿਆ ਜਾਂਦਾ ਹੈ ਕਿ ਕਰੀਬ 2.30 ਵਜੇ ਕੋਈ ਵਿਅਕਤੀ ਖੇਤਾਂ ਵਿਚ ਹਰੇ ਚਾਰੇ ਨੂੰ ਪਾਣੀ ਲਗਾ ਰਿਹਾ ਸੀ ਕਿ ਇੰਜਣ ਦੇ ਸਿਲੰਡਰ ਵਿਚੋਂ ਨਿਕਲੀ ਚੰਗਿਆੜੀ ਨੇ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੇ ਅਧਿਆਪਕਾਂ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸਰਕਾਰੀ ਸਕੂਲਾਂ 'ਚ ਦਾਖ਼ਲਾ ਮੁਹਿੰਮ ਦੀ ਅਰੰਭਤਾ

ਸੜੋਆ, 15 ਅਪ੍ਰੈਲ (ਨਾਨੋਵਾਲੀਆ)- ਸਿੱਖਿਆ ਸਕੱਤਰ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਤੋਂ ਤਿੰਨ ਜ਼ਿਲਿ੍ਹਆਂ ਦੇ ਅਧਿਆਪਕਾਂ ਦੇ ਸਾਂਝੇ ਯਤਨਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚ ਕੋਈ ਵਿਅਕਤੀ/ ਸੰਸਥਾ ਸਰਕਾਰੀ/ ਪੰਚਾਇਤੀ ਜਗ੍ਹਾ 'ਤੇ ਕੋਈ ਗੇਟ ਨਹੀਂ ਉਸਾਰੇਗਾ | ਜੇਕਰ ਅਜਿਹਾ ਕੋਈ ...

ਪੂਰੀ ਖ਼ਬਰ »

ਸਚਿਨ ਦੀਵਾਨ ਬਣੇ ਨਗਰ ਕੌ ਾਸਲ ਨਵਾਂਸ਼ਹਿਰ ਦੇ ਪ੍ਰਧਾਨ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਸਚਿਨ ਦੀਵਾਨ ਨੂੰ ਨਗਰ ਕੌਂਸਲ ਨਵਾਂਸ਼ਹਿਰ ਦਾ ਪ੍ਰਧਾਨ ਚੁਣ ਲਿਆ ਗਿਆ ਜਦਕਿ ...

ਪੂਰੀ ਖ਼ਬਰ »

ਸਿੱਧੀ ਅਦਾਇਗੀ ਦੀ ਪ੍ਰਕਿਰਿਆ ਨਾਲ ਆੜ੍ਹਤੀਏ ਭੰਬਲਭੂਸੇ 'ਚ

ਉੜਾਪੜ/ਲਸਾੜਾ, 15 ਅਪ੍ਰੈਲ (ਲਖਵੀਰ ਸਿੰਘ ਖੁਰਦ)- ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਫ਼ੈਸਲੇ ਨਾਲ ਆੜ੍ਹਤੀਏ ਭੰਬਲਭੂਸੇ ਵਾਲੀ ਸਥਿਤੀ ਵਿਚ ਹਨ, ਕਿਉਂਕਿ ਆੜ੍ਹਤੀਏ ਆਨਲਾਈਨ ਵਾਲੀ ਪ੍ਰਕਿਰਿਆ ਲੰਬੀ ਤੇ ਗੁੰਝਲਦਾਰ ਹੋਣ ਕਰਕੇ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 749 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 70 ਦੇ ਕੱਟੇ ਚਲਾਨ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਕਟਾਰੀਆਂ-ਬੰਗਾ ਸੜਕ ਦੀ ਹਾਲਤ ਸੁਧਾਰਨ ਦੀ ਇਲਾਕਾ ਵਾਸੀਆਂ ਵਲੋਂ ਮੰਗ

ਕਟਾਰੀਆਂ, 15 ਅਪ੍ਰੈਲ (ਨਵਜੋਤ ਸਿੰਘ ਜੱਖੂ)- ਕਟਾਰੀਆਂ-ਬੰਗਾ ਸੜਕ ਦੀ ਹਾਲਤ ਖਸਤਾ ਹੋ ਚੁੱਕੀ ਹੈ ਅਤੇ ਥਾਂ ਥਾਂ 'ਤੇ ਡੂੰਘੇ-ਡੂੰਘੇ ਟੋਏ ਪਾਏ ਹੋਏ ਹਨ | ਇਹ ਸੜਕ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਵਿਚ ਦੁਬਾਰਾ ਬਣਾਈ ਗਈ ਸੀ ਪਰ ਬਾਅਦ ਵਿਚ ਇਸ ਸੜਕ ਵੱਲ ਕਿਸੇ ਨੇ ਧਿਆਨ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਹੋਂ ਦੇ ਅਮਰਜੀਤ ਸਿੰਘ ਪ੍ਰਧਾਨ ਬਣੇ

ਰਾਹੋਂ, 15 ਅਪ੍ਰੈਲ (ਬਲਬੀਰ ਸਿੰਘ ਰੂਬੀ)-ਨਗਰ ਕੌਂਸਲ ਦਫ਼ਤਰ ਰਾਹੋਂ ਵਿਖੇ ਨਵੇਂ ਚੁਣੇ ਗਏ ਸਮੂਹ ਮੈਂਬਰਾਂ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਦੌਰਾਨ ਅਮਰਜੀਤ ਸਿੰਘ ਨੂੰ ਨਗਰ ਕੌਂਸਲ ਰਾਹੋਂ ਦਾ ਪ੍ਰਧਾਨ ਅਤੇ ਮੋਹਿੰਦਰ ਪਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲਾ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਸੀ.ਐੱਚ.ਟੀ.-ਅਮਨਦੀਪ ਸਿੰਘ

ਰੱਤੇਵਾਲ, 15 ਅਪ੍ਰੈਲ (ਆਰ.ਕੇ. ਸੂਰਾਪੁਰੀ)- ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਵਿੱਢੀ ਦਾਖਲ ਮੁਹਿੰਮ ਦੇ ਚੱਲਦਿਆਂ ਜਿੱਥੇ ਅਧਿਆਪਕਾਂ ਵਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਦਾਖਲਾ ਵਧਾਉਣ ਲਈ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮੰਦਰ ਵਿਖੇ ਕੈਮਿਸਟ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮੀਟਿੰਗ ਅੱਜ

ਬਲਾਚੌਰ, 15 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਕੈਮਿਸਟ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਮੀਟਿੰਗ 16 ਅਪ੍ਰੈਲ ਨੂੰ ਸਵੇਰੇ 10 ਵਜੇ ਬਾਬਾ ਵਿਸ਼ਵਕਰਮਾ ਮੰਦਰ ਗੜ੍ਹਸ਼ੰਕਰ ਰੋਡ ਬਲਾਚੌਰ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਤਹਿਸੀਲ ਪ੍ਰਧਾਨ ਡਾ: ਸਤਨਾਮ ...

ਪੂਰੀ ਖ਼ਬਰ »

ਬਾਲੋਂ 'ਚ ਸ਼ਰਾਰਤੀ ਅਨਸਰਾਂ ਨੇ ਕਿਸਾਨ ਦੀ ਸਬਜ਼ੀ ਦੀ ਫ਼ਸਲ ਕੀਤੀ ਬਰਬਾਦ

ਬੰਗਾ/ਕਟਾਰੀਆ, 15 ਅਪ੍ਰੈਲ (ਕਰਮ ਲਧਾਣਾ, ਨਵਜੋਤ ਸਿੰਘ ਜੱਖੂ)- ਇਸ ਬਲਾਕ ਦੇ ਪਿੰਡ ਬਾਲੋਂ 'ਚ ਇਕ ਕਿਸਾਨ ਵਲੋਂ ਪੁੱਤਾਂ ਵਾਂਗ ਪਾਲੀ ਭਿੰਡੀ ਤੋਰੀ ਸਬਜ਼ੀ ਦੀ ਫ਼ਸਲ ਸ਼ਰਾਰਤੀ ਅਨਸਰਾਂ ਵੱਲੋਂ ਬੁਰੀ ਤਰ੍ਹਾਂ ਬਰਬਾਦ ਕਰ ਦਿੱਤੀ ਗਈ | ਇਸ ਸਬੰਧੀ ਪੀੜਤ ਕਿਸਾਨ ਰਣਬੀਰ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੌਅ ਬਣ ਚੁੱਕਾ ਮਾਹਿਲਪੁਰ ਚੌਕ

ਬਹਿਰਾਮ, 15 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੂੰ)- ਫਗਵਾੜਾ-ਰੋਪੜ ਚਾਰ ਮਾਰਗੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਉਪਰੰਤ ਲੋਕਾਂ ਨੇ ਸੋਚਿਆ ਸੀ ਕਿ ਨਿੱਤ ਦਿਨ ਹੋ ਰਹੇ ਹਾਦਸਿਆਂ 'ਚ ਕਮੀ ਆਵੇਗੀ ਪਰ ਕਸਬਾ ਬਹਿਰਾਮ 'ਚ ਸਥਿਤ ਮਾਹਿਲਪੁਰ ਚੌਕ ਤੇ ਫਲਾਈ ਓਵਰ ਦੀ ਉਸਾਰੀ ਨਾ ...

ਪੂਰੀ ਖ਼ਬਰ »

ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਲੋੜਵੰਦਾਂ ਤੱਕ ਪਹੰੁਚਾਉਣ ਦੇ ਪੂਰੇ ਯਤਨ ਕੀਤੇ ਜਾਣਗੇ- ਅਜੈ ਮੰਗੂਪੁਰ

ਭੱਦੀ, 15 ਅਪ੍ਰੈਲ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਸਪੁੱਤਰ ਸਮਾਜ ਸੇਵੀ ਚੌਧਰੀ ਅਜੈ ਮੰਗੂਪੁਰ ਵਲੋਂ ਜਿੱਥੇ ਪਹਿਲਾਂ ਵੀ ਆਪਣੇ ਪਿਤਾ ਦੇ ਕਾਰਜਾਂ ਅੰਦਰ ਵੱਡਾ ਹੱਥ ਵਟਾਇਆ ਜਾਂਦਾ ਹੈ ਉੱਥੇ ਹੁਣ ਵੀ ਉਨ੍ਹਾਂ ਵਲੋਂ ਪਿੰਡ ਰਾਜੂ ਮਾਜਰਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਕਰਵਾਈ ਜਾਵੇ ਸੈਂਪਲਿੰਗ-ਸਿਵਲ ਸਰਜਨ

ਨਵਾਂਸ਼ਹਿਰ, 15 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਨਵਾਂਸ਼ਹਿਰ ਵਿਖੇ ਲਗਾਏ ਵਿਸ਼ੇਸ਼ ਟੀਕਾਕਰਨ ਕੈਂਪ ਦਾ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਵਲੋਂ ਨਿਰੀਖਣ ਕੀਤਾ ਗਿਆ | ਕੈਂਪ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮੀਟਿੰਗ

ਬਲਾਚੌਰ, 15 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਦੀ ਮਹੀਨਾਵਾਰ ਇਕੱਤਰਤਾ ਸੀਨੀਅਰ ਪੈਨਸ਼ਨਰ ਤੇ ਸਿੱਖਿਆ ਸ਼ਾਸਤਰੀ ਰਾਣਾ ਦਿਲਾਵਰ ਸਿੰਘ (ਪ੍ਰਧਾਨ ਰਾਜਪੂਤ ਸਭਾ ਪੰਜਾਬ) ਦੀ ਅਗਵਾਈ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਮੁਕੰਦਪੁਰ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ

ਮੁਕੰਦਪੁਰ, 15 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ)- ਵਿਧਾਨ ਸਭਾ ਹਲਕਾ ਬੰਗਾ ਦੇ ਕਸਬਾ ਮੁਕੰਦਪੁਰ ਦੀ ਦਾਣਾ ਮੰਡੀ ਵਿਖੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਦਰਬਜੀਤ ਸਿੰਘ ਪੂੰਨੀ ਵਲੋਂ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡੇਰਾ ਬਾਉੜੀ ਸਾਹਿਬ ਵਿਖੇ ਵਿਸਾਖੀ ਮਨਾਈ

ਰੱਤੇਵਾਲ, 15 ਅਪ੍ਰੈਲ (ਆਰ.ਕੇ.ਸੂਰਾਪੁਰੀ)- ਸ਼ਿਵਾਲਿਕ ਦੀਆਂ ਪਹਾੜੀਆਂ 'ਚ ਸਥਿਤ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ 'ਤੇ ਬਾਬਾ ਸਰਬਣ ਦਾਸ ਦੇ ਤਪ ਅਸਥਾਨ ਡੇਰਾ ਬਾਉੜੀ ਸਾਹਿਬ ਵਿਖੇ ਡੇਰਾ ਸੰਚਾਲਕ ਸੁਵਾਮੀ ਦਿਆਲ ਦਾਸ ਅਤੇ ਮਹੰਤ ਭਗਵਾਨ ਦਾਸ ਡੇਰਾ ਨੰਦਪੁਰ ...

ਪੂਰੀ ਖ਼ਬਰ »

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਸਮੁੰਦੜਾ, 15 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਡਾ:ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਸੜੋਆ, 15 ਅਪ੍ਰੈਲ (ਨਾਨੋਵਾਲੀਆ)-ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਯੂਥ ਕਲੱਬ ਸੜੋਆ ਵਲੋਂ ਸੜੋਆ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ:ਬਲਜੀਤ ਸਿੰਘ ਭਾਰਾਪੁਰ ਸਕੱਤਰ ...

ਪੂਰੀ ਖ਼ਬਰ »

ਬਾਬਾ ਸਾਹਿਬ ਦਾ ਸਮੱੁਚਾ ਜੀਵਨ ਪ੍ਰੇਰਣਾਦਾਇਕ- ਪਿ੍ੰ: ਸਤਵਿੰਦਰ ਕੌਰ

ਸੰਧਵਾਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)-ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਸਤਵਿੰਦਰ ਕੌਰ ਦੀ ਅਗਵਾਈ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਕਿਸਾਨ ਭਰਾ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ- ਡਾ: ਵਿਜੇ ਮਹੇਸ਼ੀ

ਬਲਾਚੌਰ, 15 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ: ਦਰਸ਼ਨ ਲਾਲ, ਖੇਤੀਬਾੜੀ ਅਫਸਰ ਬਲਾਚੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਨਾਨੋਵਾਲ ਬੇਟ ਵਿਖੇ 'ਖ਼ੁਸ਼ਹਾਲ ਕਿਸਾਨ ਖ਼ੁਸ਼ਹਾਲ ਪੰਜਾਬ' ਸਕੀਮ ਤਹਿਤ ਝੋਨੇ ਦੀ ...

ਪੂਰੀ ਖ਼ਬਰ »

ਬੱਲੋਵਾਲ ਸੌ ਾਖੜੀ ਵਿਖੇ ਸਾਲਾਨਾ ਮੇਲਾ ਕਰਵਾਇਆ

ਭੱਦੀ, 15 ਅਪ੍ਰੈਲ (ਨਰੇਸ਼ ਧੌਲ)- ਬਾਬਾ ਬਸਤਾ ਰਾਮ ਦੇ ਸਥਾਨ ਸਾਧ ਦੀ ਖੱਡ ਪਿੰਡ ਬੱਲੋਵਾਲ ਸੌਂਖੜੀ ਵਿਖੇ ਸਾਲਾਨਾ ਮੇਲਾ ਬਾਬਾ ਹਰਮੇਸ਼ ਨਾਥ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਗਿਆ | ਧਾਰਮਿਕ ਰਸਮਾਂ ਉਪਰੰਤ ਬੁਲੰਦ ਆਵਾਜ਼ ਦੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਤੀਸਰਾ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ

ਔੜ/ਝਿੰਗੜਾਂ, 15 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਵਿਖੇ ਯੂਥ ਵੈੱਲਫੇਅਰ ਸੁਸਾਇਟੀ ਵਲੋਂ ਐਨ.ਆਰ.ਆਈ. ਵੀਰਾਂ, ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਤੀਸਰਾ ਸਵੈ ਇੱਛੁਕ ਖ਼ੂਨਦਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਹੋਰ ਸਹੂਲਤਾਂ ਵਿਚਾਰ ਅਧੀਨ- ਕਮਲਜੀਤ ਬੰਗਾ

ਬਹਿਰਾਮ, 15 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਬੰਗਾ ...

ਪੂਰੀ ਖ਼ਬਰ »

ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਮੇਹਰ ਕਾਰ ਦਾ ਉਦਘਾਟਨ

ਜਾਡਲਾ, 15 ਅਪ੍ਰੈਲ (ਬੱਲੀ)- ਅੱਜ ਲਾਗਲੇ ਪਿੰਡ ਬੀਰੋਵਾਲ ਠਠਿਆਲਾ ਢਾਹਾ ਨੇੜੇ ਪੈਟਰੋਲ ਪੰਪ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ ਵਲੋਂ ਯੂਜ਼ਡ ਕਾਰਾਂ ਦੀ ਖਰੀਦ ਵੇਚ ਦੇ ਖੋਲ੍ਹੇ ਮੇਹਰ ਕਾਰ ਦਾ ਉਦਘਾਟਨ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 12 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਗਿਆਰਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਰਜਿਸਟਰਾਰ ਡਾ. ਅਣਖ ਸਿੰਘ ਨੇ ਦੱਸਿਆ ਕਿ ਮੈਡੀਕਲ ਅਤੇ ਨਾਨ-ਮੈਡੀਕਲ ...

ਪੂਰੀ ਖ਼ਬਰ »

ਕੋੋਰੋਨਾ ਤੋਂ ਬਚਾਅ ਲਈ ਹਰ ਇਕ ਨੂੰ ਟੀਕਾ ਲਗਵਾਉਣਾ ਜ਼ਰੂਰੀ- ਡਾ: ਜਸਵੰਤ ਸਿੰਘ

ਮਜਾਰੀ/ਸਾਹਿਬਾ, 15 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਦਿਨ-ਪਰ-ਦਿਨ ਵਧਦੀ ਜਾ ਰਹੀ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਰ ਇਕ ਨੂੰ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ ਜੋ ਸਰਕਾਰ ਵਲੋਂ ਸਾਰੇ ਸਿਹਤ ਕੇਂਦਰਾਂ ਵਿਚ ਮੁਫ਼ਤ ਲਗਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਸਿਵਲ ...

ਪੂਰੀ ਖ਼ਬਰ »

ਪਿੰਡ ਰਕਾਸਣ ਵਿਖੇ ਬੂਥ ਲੈਵਲ ਕਮੇਟੀ ਦੀ ਚੋਣ ਕੀਤੀ

ਉਸਮਾਨਪੁਰ, 15 ਅਪ੍ਰੈਲ (ਸੰਦੀਪ ਮਝੂਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀਆ ਹਦਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਦੇ ਪ੍ਰਧਾਨ ਭੁਪਿੰਦਰ ਪਾਲ ਸਿੰਘ ਜਾਡਲਾ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਟੀਕਾਕਰਨ ਨਾਲ ਕੋਰੋਨਾ ਵਾਇਰਸ ਦੀ ਲੜੀ ਤੋੜਨ ਲਈ ਯਤਨਸ਼ੀਲ- ਡਾ: ਰਵਿੰਦਰ ਸਿੰਘ

ਮੁਕੰਦਪੁਰ, 15 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ)- ਸੀਨੀਅਰ ਮੈਡੀਕਲ ਅਫਸਰ ਡਾ: ਰਵਿੰਦਰ ਸਿੰਘ ਨੇ ਵਿਸ਼ੇਸ਼ ਟੀਕਾਕਰਨ ਕੈਂਪਾਂ ਪਿੰਡ ਗੁਣਾਚੌਰ, ਪਿੰਡ ਚੱਕ ਬਿਲਗਾ ਅਤੇ ਮਿੰਨੀ ਪੀ.ਐੱਚ.ਸੀ. ਔੜ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮਦਿਨ 'ਤੇ ਸਮਾਗਮ ਕਰਵਾਇਆ

ਬੰਗਾ, 15 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਜੰਡਿਆਲਾ ਵਿਚ ਪਿੰਡ ਦੀ ਨੌਜਵਾਨ ਸਭਾ ਅਤੇ ਪਰਵਾਸੀ ਭਰਾਵਾਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ: ਅੰਬੇਡਕਰ ਦਾ ਜਨਮ ਦਿਨ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਗੁਰਦਿਆਲ ਬੋਧ ਅਤੇ ਰਮੇਸ਼ ਕੌਲ ...

ਪੂਰੀ ਖ਼ਬਰ »

ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਪੰਚਾਇਤ ਵਲੋਂ ਦੌਰਾ

ਮਜਾਰੀ/ਸਾਹਿਬਾ, 15 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗਰਾਮ ਪੰਚਾਇਤ ਸਾਹਿਬਾ ਵਲੋਂ ਪੰਚਾਇਤੀ ਫ਼ੰਡ ਨਾਲ ਤਿਆਰ ਕੀਤੇ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਦਾ ਪੰਚਾਇਤ ਵਲੋਂ ਨਰੀਖਣ ਕੀਤਾ ਗਿਆ | ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਪਿੰਡ ਝਿੰਗੜਾਂ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕੇਕ ਕੱਟ ਕੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਔੜ/ਝਿੰਗੜਾਂ, 15 ਅਪੈ੍ਰਲ (ਕੁਲਦੀਪ ਸਿੰਘ ਝਿੰਗੜ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਇਕਾਈ ਮੁਕੰਦਪੁਰ ਵਲੋਂ ਪਿੰਡ ਝਿੰਗੜਾਂ ਵਿਖੇ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦਾ 130ਵਾਂ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਡਾ: ਬੀ.ਆਰ. ਅੰਬੇਡਕਰ ਦੇ ਬਣੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ 39ਵੇਂ ਸਥਾਪਨਾ ਦਿਵਸ ਸਬੰਧੀ ਸਮਾਗਮ ਅੱਜ

ਸੜੋਆ, 15 ਅਪ੍ਰੈਲ (ਨਾਨੋਵਾਲੀਆ)- ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਪਿੰਡ ਪੈਲੀ ਵਿਖੇ ਸਮੂਹ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ 39 ਸਥਾਪਨਾ ਦਿਵਸ ਸਬੰਧੀ ਸਮਾਗਮ 16 ਅਪ੍ਰੈਲ ਨੂੰ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਗੁਰੂ ਘਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹੀ ਕਿਸਾਨਾਂ ਦੇ ਦਰਦ ਨੂੰ ਸਮਝਦੀ ਹੈ- ਬੰਗਾ, ਚਾਹਲ

ਸੰਧਵਾਂ, 15 ਅਪ੍ਰੈਲ (ਪ੍ਰੇਮੀ ਸੰਧਵਾਂ)- ਦਾਣਾ ਮੰਡੀ ਮਕਸੂਦਪੁਰ ਸੰੂਢ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਮਾਂਗਟਾ ਤੇ ਬਲਾਕ ਜੱਟ ਮਹਾਂ ਸਭਾ ਦੇ ਪ੍ਰਧਾਨ ਰਘਵੀਰ ਸਿੰਘ ਬਿੱਲਾ ਚਾਹਲ ਤਲਵੰਡੀ ਜੱਟਾ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੇ ਸਮੁੱਚਾ ਜੀਵਨ ਆਮ ਲੋਕਾਂ ਨੂੰ ਮਾਨਵੀ ਅਧਿਕਾਰ ਦਿਵਾਉਣ 'ਚ ਲਾਇਆ : ਪ੍ਰਵੀਨ ਬੰਗਾ

ਮੇਹਲੀ, 15 ਅਪ੍ਰੈਲ (ਸੰਦੀਪ ਸਿੰਘ)- ਪਿੰਡ ਖੋਥੜਾਂ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਅੰਬੇਡਕਰ ਦੇ ਜਨਮ ਦਿਨ ਦੀਆਂ ਵਧਾਈਆਂ ਦਿੰਦੇ ਹੋਏ ਬਸਪਾ ਆਗੂ ਪ੍ਰਵੀਨ ਬੰਗਾ ਜ਼ੋਨ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਡਾ: ਅੰਬੇਡਕਰ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕਾਂ ਤੋਂ ਦੁਖੀ ਰਾਹਗੀਰ ਸਰਕਾਰ ਦੀ ਸਵੱਲੀ ਨਜ਼ਰ ਦੀ ਉਡੀਕ 'ਚ

ਰੱਤੇਵਾਲ, 15 ਅਪ੍ਰੈਲ (ਆਰ.ਕੇ. ਸੂਰਾਪੁਰੀ)- ਕਿਸੇ ਵੀ ਇਲਾਕੇ ਦਾ ਵਿਕਾਸ ਉੱਥੋਂ ਦੀਆਂ ਸੜਕਾਂ ਅਤੇ ਆਵਾਜਾਈ ਦੇ ਸਾਧਨਾਂ 'ਤੇ ਨਿਰਭਰ ਕਰਦਾ ਹੈ | ਇਲਾਕੇ ਦੀਆਂ ਮੁੱਖ ਸੜਕਾਂ ਦੀ ਹਾਲਤ 'ਚ ਸੁਧਾਰ ਕਰਨ ਲਈ ਭਾਵੇਂ ਸਰਕਾਰ ਵਲੋਂ ਜੰਗੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਪਰ ...

ਪੂਰੀ ਖ਼ਬਰ »

ਮੀਡੀਆ ਕਰਮੀ ਦੀ ਮਾਤਾ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜਾਡਲਾ, 15 ਅਪ੍ਰੈਲ (ਬੱਲੀ)- ਇੱਥੋਂ ਦੇ ਵਸਨੀਕ ਪੱਤਰਕਾਰ ਅਸ਼ਵਨੀ ਰਾਣਾ ਦੇ ਮਾਤਾ ਕੇਲਾ ਰਾਣੀ (71) ਪਤਨੀ ਸਵਰਗੀ ਵਰੰਟ ਅਫਸਰ ਰਾਣਾ ਜਗਦੀਸ਼ ਰਾਏ ਦਾ ਸੰਖੇਪ ਜਿਹੀ ਬਿਮਾਰੀ ਉਪਰੰਤ ਦਿਹਾਂਤ ਹੋ ਜਾਣ ਕਾਰਨ ਰਾਣਾ ਪਰਿਵਾਰ ਨੂੰ ਭਾਰੀ ਸਦਮਾ ਪੁੱਜਾ | ਕੋਵਿਡ ਦੀਆਂ ...

ਪੂਰੀ ਖ਼ਬਰ »

ਸੰਤ ਬਾਬਾ ਘਨੱਯਾ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ 18 ਨੂੰ - ਵਾਰੀਆ

ਬੰਗਾ, 15 ਅਪ੍ਰੈਲ (ਕਰਮ ਲਧਾਣਾ)- ਪੰਜਾਬ ਦੇ ਪ੍ਰਸਿੱਧ ਪਿੰਡ ਪਠਲਾਵਾ ਵਿਖੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ, ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਤੇ ਐਨ.ਆਰ.ਆਈ. ਦੇ ਸਹਿਯੋਗ ਨਾਲ ਬਣਾਈ ਗਈ ਸੰਤ ਬਾਬਾ ਘਨੱਯਾ ਸਿੰਘ ਜੀ ਯਾਦਗਾਰੀ ਪਾਰਕ ਦਾ ਉਦਘਾਟਨ ਸੰਤ ਬਾਬਾ ਘਨੱਯਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX