ਤਾਜਾ ਖ਼ਬਰਾਂ


ਪੰਜਾਬ ਕੈਬਨਿਟ ਦੀ 25 ਅਕਤੂਬਰ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  1 day ago
ਜੰਮੂ -ਕਸ਼ਮੀਰ: ਐਨ.ਆਈ.ਏ. ਨੇ 6 ਥਾਵਾਂ 'ਤੇ ਕੀਤੀ ਛਾਪੇਮਾਰੀ, 8 ਲੋਕਾਂ ਨੂੰ ਕੀਤਾ
. . .  1 day ago
ਪੋਲੈਂਡ ਨੇ ਭਾਰਤ ਦੀ ਕੋਵੀਸ਼ੀਲਡ ਵੈਕਸੀਨ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ : ਬ੍ਰਿਟੇਨ ਦੀ ਵਿਦੇਸ਼ ਸਕੱਤਰ ਐਲਿਜ਼ਾਬੈਥ ਟਰੱਸ ਨੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੇਂਗੂ ਕਾਰਨ ਇਕੋ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ
. . .  1 day ago
ਲੌਂਗੋਵਾਲ, 22 ਅਕਤੂਬਰ (ਵਿਨੋਦ, ਖੰਨਾ) - ਲੌਂਗੋਵਾਲ ਵਿਖੇ ਡੇਂਗੂ ਦੇ ਕਹਿਰ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਮੌਤਾਂ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੋਂ ਦੀ ਦੁੱਲਟ ਪੱਤੀ ਦੇ ਵਸਨੀਕ ਬਜ਼ੁਰਗ ਪ੍ਰੇਮ ਸਿੰਘ ਦੀ 15 ਅਕਤੂਬਰ ਨੂੰ ਡੇਂਗੂ ਕਾਰਨ ਮੌਤ ਹੋ ਗਈ ਸੀ। ਇਸ ਬਜ਼ੁਰਗ ਦਾ ਅਜੇ...
ਐਨ.ਸੀ.ਬੀ. ਨੇ ਅੱਜ ਫਿਰ ਅਨੰਨਿਆ ਪਾਂਡੇ ਨੂੰ ਸੱਦਿਆ, 4 ਘੰਟੇ ਤੱਕ ਚੱਲੀ ਪੁੱਛਗਿੱਛ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਆਰੀਅਨ ਖਾਨ ਨਾਲ ਅਨੰਨਿਆ ਪਾਂਡੇ ਦੀ ਚੈਟ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਕੋਲੋਂ ਐਨ.ਸੀ.ਬੀ. ਨੇ ਪੁੱਛ ਪੜਤਾਲ ਕੀਤੀ। ਪਹਿਲੇ ਦਿਨ ਤੋਂ ਬਾਅਦ ਵੀ ਅੱਜ ਦੂਸਰੇ ਦਿਨ ਵੀ ਅਨੰਨਿਆ ਪਾਂਡੇ ਨੂੰ ਐਨ.ਸੀ.ਬੀ. ਨੇ ਪੁੱਛਗਿੱਛ ਲਈ ਸੱਦਿਆ। ਜਿੱਥੇ ਕਰੀਬ 4 ਘੰਟਿਆਂ ਤੱਕ ਉਸ ਕੋਲੋਂ ਜਾਂਚ ਹੋਈ ਹੈ...
ਪੀ.ਪੀ.ਐਸ.ਸੀ. ਦੇ ਨਵੇਂ ਨਿਯੁਕਤ ਚੇਅਰਮੈਨ ਨੂੰ ਰਾਜਪਾਲ ਨੇ ਮੁੱਖ ਮੰਤਰੀ ਦੀ ਮੌਜੂਦਗੀ 'ਚ ਚੁਕਾਈ ਸਹੁੰ
. . .  1 day ago
ਚੰਡੀਗੜ੍ਹ, 22 ਅਕਤੂਬਰ - ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਜਗਬੰਸ ਸਿੰਘ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿਚ ਅਹੁਦੇ ਦੀ ਸਹੁੰ ਚੁਕਾਈ ਗਈ...
ਸੁੱਖੀ ਰੰਧਾਵਾ ਮੇਰੇ 'ਤੇ ਹੁਣ ਕਰ ਰਹੇ ਨਿੱਜੀ ਹਮਲੇ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 22 ਅਕਤੂਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਹਮਲਾ ਸਾਧਦੇ ਹੋਏ ਕਿਹਾ ਹੈ ਕਿ ਉਹ ਉਨ੍ਹਾਂ 'ਤੇ ਨਿੱਜੀ ਹਮਲੇ ਕਰ ਰਹੇ ਹਨ। ਅਜੇ ਉਨ੍ਹਾਂ (ਸੁਖਜਿੰਦਰ ਸਿੰਘ ਰੰਧਾਵਾ) ਨੂੰ ਅਹੁਦਾ ਸੰਭਾਲਿਆ ਨੂੰ ਇਕ...
ਸੜਕ ਹਾਦਸੇ ' ਬਜ਼ੁਰਗ ਔਰਤ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਵੇਲੇ ਸੁਨਾਮ ਲਹਿਰਾਗਾਗਾ ਰੋਡ 'ਤੇ ਸਥਾਨਕ ਨਵੀਂ ਅਨਾਜ ਮੰਡੀ ਨੇੜੇ ਹੋਏ ਸੜਕ ਹਾਦਸੇ 'ਚ ਇਕ ਬਜ਼ੁਰਗ ਔਰਤ ਦੀ ਮੌਤ ...
ਭਾਰਤ ਅਤੇ ਇੰਗਲੈਂਡ ਵਿਚਾਲੇ ਐਲ.ਵੀ. ਇੰਸ਼ੋਰੈਂਸ ਟੈਸਟ ਸੀਰੀਜ਼ ਦਾ ਪੰਜਵਾਂ ਮੈਚ ਜੁਲਾਈ 2022 ਵਿਚ ਜਾਵੇਗਾ ਖੇਡਿਆ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਭਾਰਤ ਅਤੇ ਇੰਗਲੈਂਡ ਵਿਚਾਲੇ ਐਲ.ਵੀ. ਇੰਸ਼ੋਰੈਂਸ ਟੈਸਟ ਸੀਰੀਜ਼ ਦਾ ਪੰਜਵਾਂ ਮੈਚ ਦੁਬਾਰਾ ਤਹਿ ਕੀਤਾ ਗਿਆ ਹੈ ਅਤੇ ਹੁਣ ਇਹ ਮੈਚ ਜੁਲਾਈ 2022 ਵਿਚ ਹੋਵੇਗਾ...
ਲਮਖਾਗਾ ਬਾਰਡਰ ਨੇੜੇ ਹੋਈ ਬਰਫ਼ਬਾਰੀ ਦੇ ਕਾਰਨ 11 ਲੋਕ ਲਾਪਤਾ, 5 ਲਾਸ਼ਾਂ ਹੋਈਆਂ ਬਰਾਮਦ
. . .  1 day ago
ਸ਼ਿਮਲਾ , 22 ਅਕਤੂਬਰ - ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੀ ਲਮਖਾਗਾ ਸਰਹੱਦ ਦੇ ਨੇੜੇ ਖੇਤਰ ਵਿਚ ਹੋਈ ਬਰਫ਼ਬਾਰੀ ਦੇ ਕਾਰਨ ਜਿਹੜੇ ਲੋਕ ਉੱਥੇ ਟਰੈਕਿੰਗ ਲਈ ਗਏ ਸਨ ਉਹ ਅਚਾਨਕ ਬਰਫ਼ਬਾਰੀ ਵਿਚ ਫਸ ਗਏ...
ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨੌਜਵਾਨ ਕਾਬੂ
. . .  1 day ago
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਢਾਈ ਕਿੱਲੋ ਹੈਰੋਇਨ, ਪੰਜ ਕਿੱਲੋ ਅਫ਼ੀਮ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਬਰਾਮਦ ...
ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਲਈ ਨਵੇਂ ਦਿਸ਼ਾ ਨਿਰਦੇਸ਼ ਨਿਰਧਾਰਤ
. . .  1 day ago
ਸ਼੍ਰੀਨਗਰ, 22 ਅਕਤੂਬਰ - ਜੰਮੂ -ਕਸ਼ਮੀਰ ਸਰਕਾਰ ਨੇ ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਮਾਤਾ ਵੈਸ਼ਨੋ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਨੂੰ ਨਿਯਮਤ ਕਰਨ ਲਈ ਨਵੇਂ ਦਿਸ਼ਾ ਨਿਰਦੇਸ਼ ਨਿਰਧਾਰਤ ਕੀਤੇ ਹਨ...
ਪੀ.ਐੱਸ.ਪੀ.ਸੀ.ਐਲ. ਵਲੋਂ ਕਰੋੜਾਂ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮਨਜ਼ੂਰ
. . .  1 day ago
ਚੰਡੀਗੜ੍ਹ, 22 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐਲ.) ਨੇ ਕਰੋੜਾਂ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਨੂੰ ਮਨਜ਼ੂਰ ਕਰ ਲਿਆ ਹੈ। 96,911 ਘਰੇਲੂ ਖਪਤਕਾਰਾਂ ਵਿਚੋਂ 77.37 ਕਰੋੜ ਜਿਨ੍ਹਾਂ ਦਾ ਲੋਡ...
ਇਕ ਮਹੀਨੇ ਵਿਚ ਚੰਨੀ ਸਰਕਾਰ ਨੇ ਕੀ ਕੀਤਾ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ , 22 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈੱਸ ਵਾਰਤਾ ਦੌਰਾਨ ਕਿਹਾ ਗਿਆ ਕਿ ਇਕ ਮਹੀਨੇ ਵਿਚ ਚੰਨੀ ਸਰਕਾਰ ਨੇ ਕੀ ਕੀਤਾ ਹੈ | ਇਸ ਮੌਕੇ ਉਨ੍ਹਾਂ ਨੇ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ 'ਤੇ...
ਮੁਹੰਮਦ ਯੂਨਸ ਬਖ਼ਸ਼ੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਮਲੇਰਕੋਟਲਾ ਹਲਕੇ ਤੋਂ ਉਮੀਦਵਾਰ
. . .  1 day ago
ਮਲੇਰਕੋਟਲਾ, 22 ਅਕਤੂਬਰ ( ਮੁਹੰਮਦ ਜ਼ਮੀਲ,ਮੁਹੰਮਦ ਹਨੀਫ ਥਿੰਦ) - ਮੁਹੰਮਦ ਯੂਨਸ ਬਖ਼ਸ਼ੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਮਲੇਰਕੋਟਲਾ ਹਲਕੇ ਤੋਂ...
ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੇ ਰਸਤੇ 'ਤੇ ਦਿੱਤਾ ਧਰਨਾ
. . .  1 day ago
ਖਰੜ, 22 ਅਕਤੂਬਰ (ਗੁਰਮੁੱਖ ਸਿੰਘ ਮਾਨ ) - ਵਿਸ਼ੇਸ਼ ਅਧਿਆਪਕ ਯੂਨੀਅਨ ਆਈ. ਈ. ਆਰ. ਟੀਜ. ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਹਸਪਤਾਲ ਰੋਡ 'ਤੇ ਜਿੱਥੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਰਸਤਾ ਜਾਂਦਾ ਹੈ...
ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਨੇੜਲੇ ਪਿੰਡ ਮੂਸਾ ਦੇ ਕਰਜ਼ਾਈ ਕਿਸਾਨ ਗੁਰਪ੍ਰੀਤ ਸਿੰਘ (45) ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਡੇਢ ਏਕੜ ਜ਼ਮੀਨ ਦਾ ਮਾਲਕ ਇਹ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦਾ ...
ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 22 ਅਕਤੂਬਰ - ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਨਸ਼ਿਆਂ ਦੇ ਵਿਰੁੱਧ, ਅੱਤਵਾਦੀ ਗਤੀਵਿਧੀਆਂ ਦੇ ਵਿਰੁੱਧ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੇ ਵਿਰੁੱਧ ਇਨ੍ਹਾਂ...
ਕੈਪਟਨ ਦੀ ਮਹਿਲਾ ਦੋਸਤ ਦੇ ਆਈ.ਐਸ.ਆਈ. ਨਾਲ ਸੰਬੰਧ ਹਨ ਜਾਂ ਨਹੀਂ ਇਸ ਦੀ ਹੋਵੇਗੀ ਜਾਂਚ - ਰੰਧਾਵਾ
. . .  1 day ago
ਚੰਡੀਗੜ੍ਹ, 22 ਅਕਤੂਬਰ - ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕੈਪਟਨ ਅਮਰਿੰਦਰ ਸਿੰਘ ਦੇ ਦੋਸਤ ਅਰੂਸਾ ਆਲਮ ਦੇ ਪਾਕਿਸਤਾਨ ਦੀ ਆਈ.ਐਸ.ਆਈ. ਨਾਲ ਸੰਬੰਧ ਹਨ ਜਾਂ ਨਹੀਂ ਇਸ 'ਤੇ ਕਹਿਣਾ ਹੈ ਕਿ ਉਹ ਇਸ ਦੀ ਜਾਂਚ ਡੀ.ਜੀ.ਪੀ. ਤੋਂ ...
ਹਰੀਸ਼ ਚੌਧਰੀ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਹਰੀਸ਼ ਚੌਧਰੀ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਨਿਯੁਕਤ ਕੀਤਾ ...
ਅਨੰਨਿਆ ਪਾਂਡੇ ਪਹੁੰਚੀ ਐਨ.ਸੀ.ਬੀ. ਦਫ਼ਤਰ, ਅੱਜ ਫਿਰ ਹੋਵੇਗੀ ਪੁੱਛਗਿੱਛ
. . .  1 day ago
ਮੁੰਬਈ, 22 ਅਕਤੂਬਰ - ਕਰੂਜ਼ ਸ਼ਿਪ ਡਰਗਜ਼ ਮਾਮਲੇ ਵਿਚ ਅਭਿਨੇਤਰੀ ਅਨੰਨਿਆ ਪਾਂਡੇ ਪੁੱਛਗਿੱਛ ਲਈ ਐਨ.ਸੀ.ਬੀ. ਦਫ਼ਤਰ ...
ਹਰਸਿਮਰਤ ਕੌਰ ਬਾਦਲ ਦਾ ਕਿਰਤੀ ਕਿਸਾਨ ਮਜ਼ਦੂਰ ਏਕਤਾ ਵਲੋਂ ਕਾਲੀਆਂ ਝੰਡੀਆਂ ਨਾਲ ਵਿਰੋਧ
. . .  1 day ago
ਨੱਥੂਵਾਲਾ ਗਰਬੀ ( ਬਾਘਾਪੁਰਾਣਾ) - 22 ਅਕਤੂਬਰ (ਸਾਧੂ ਰਾਮ ਲੰਗੇਆਣਾ, ਗੁਰਮੀਤ ਸਿੰਘ ਮਾਣੂੰਕੇ) - ਸਾਬਕਾ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਲਈ...
ਸਿਵਲ ਸਰਜਨਾਂ ਦੀਆਂ ਬਦਲੀਆਂ
. . .  1 day ago
ਚੰਡੀਗੜ੍ਹ, 22 ਅਕਤੂਬਰ - ਪੰਜਾਬ ਸਰਕਾਰ ਵਲੋਂ ਸਿਵਲ ਸਰਜਨਾਂ ਦੀਆਂ ਬਦਲੀਆਂ ਕੀਤੀਆਂ ਗਈਆਂ...
ਸ਼ਰਜੀਲ ਇਮਾਮ ਨੂੰ ਅਦਾਲਤ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ 2019 ਦੇ ਜਾਮੀਆ ਦੰਗਿਆਂ ਦੇ ਮਾਮਲੇ ਵਿਚ ਜੇ.ਐਨ.ਯੂ. ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਕਥਿਤ ਤੌਰ 'ਤੇ ਭੜਕਾਊ ਭਾਸ਼ਣ ਦੇਣ ਅਤੇ ਹਿੰਸਾ ਭੜਕਾਉਣ ਦੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਨੈਤਿਕਤਾ ਸਾਡੇ ਸਾਰਿਆਂ ਲਈ ਸਰਬੋਤਮ ਅਹਿਮੀਅਤ ਰੱਖਦੀ ਹੈ। -ਚਾਰਲਜ਼ ਡਿਕਨਜ਼

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੇਚਣ ਦੀ ਸੰਭਾਵਨਾ

ਬਿ੍ਸਬੇਨ, 15 ਅਪ੍ਰੈਲ (ਮਹਿੰਦਰਪਾਲ ਸਿੰਘ ਕਾਹਲੋਂ)-ਸੰਸਾਰ ਭਰ ਦੇ ਸਿੱਖ ਭਾਈਚਾਰੇ ਲਈ ਨਮੋਸ਼ੀ ਦੀ ਗੱਲ ਹੋਵੇਗੀ ਕਿ ਅਸੀਂ ਆਪਣਾ ਗੁਰਦੁਆਰਾ ਸਾਹਿਬ ਵਿਕਣ ਦਿੱਤਾ | ਇਹ ਮਾਮਲਾ ਆਸਟ੍ਰੇਲੀਆ ਦੇ ਪ੍ਰਾਂਤ ਕੁਇਨਜ਼ਲੈਂਡ ਦੀ ਰਾਜਧਾਨੀ ਬਿ੍ਸਬੇਨ ਤੋਂ 70 ਕਿੱਲੋਮੀਟਰ ਦੂਰੀ 'ਤੇ ਸਥਿਤ ਹੈਨਸਵੇਲ (ਗੋਲਡ ਕੋਸਟ) ਦੀ ਹੈ | ਮਿਲੀ ਜਾਣਕਾਰੀ ਅਨੁਸਾਰ 2 ਸਾਲ ਪਹਿਲਾਂ ਇਸ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਸਿੱਖ ਸੰਗਤਾਂ ਲਈ ਬਣ ਕੇ ਤਿਆਰ ਹੋਈ | ਇਸ ਗੁਰਦੁਆਰਾ ਸਾਹਿਬ ਦੀ ਯੋਜਨਾ ਕਈ ਮਿਲੀਅਨ ਡਾਲਰਾਂ ਦਾ ਕਰਜ਼ਾ ਜਾਂ ਫੰਡਾਂ ਦਾ ਪ੍ਰਬੰਧ ਕਰਨ 'ਚ ਇਕ ਵਿਅਕਤੀ ਨੇ ਮੁੱਖ ਭੂਮਿਕਾ ਨਿਭਾਈ ਅਤੇ ਪ੍ਰਬੰਧਕੀ ਮਾਮਲੇ ਵੀ ਉਸੇ ਦੇ ਅਨੁਸਾਰ ਹੀ ਚੱਲਦੇ ਸਮਝੇ ਜਾਂਦੇ ਹਨ | ਨਵੇਂ ਬਣੇ ਗੁਰਦੁਆਰਾ ਸਾਹਿਬ ਉੱਪਰ ਜਿੱਥੇ ਕੋਰੋਨਾ ਤਾਲਾਬੰਦੀ ਦਾ ਅਸਰ ਪਿਆ ਉੱਥੇ ਹੀ ਇਸ ਗੱਲ ਦੀ ਵੀ ਚਰਚਾ ਹੈ ਕਿ ਪੰਜਾਬ-ਦਿੱਲੀ 'ਚ ਜਦੋਂ ਕਿਸਾਨ ਮੋਰਚੇ ਦੇ ਸਬੰਧ ਵਿਚ ਇੱਥੇ ਕਿਸਾਨ ਸਮਰਥਕਾਂ ਵਲੋਂ ਰੈਲੀ ਸ਼ੁਰੂ ਜਾਂ ਖ਼ਤਮ ਕਰਨ ਦੀ ਗੱਲ ਕੀਤੀ ਤਾਂ ਇਹ ਮਾਮਲਾ ਉਲਝ ਗਿਆ | ਇਸ ਗੁਰਦੁਆਰੇ ਦੇ ਪ੍ਰਬੰਧਕਾਂ ਉੱਪਰ ਕਥਿਤ ਰੂਪ ਵਿਚ ਸੰਗਤ ਨੂੰ ਕਿਸਾਨ ਵਿਰੋਧੀ ਹੋਣ ਵਾਲੀ ਗੱਲ ਜਾਂ ਵਿਚਾਰਾਂ ਦਾ ਮੇਲ ਨਾ ਹੋਣ ਕਰਕੇ ਕਈ ਪਰਿਵਾਰਾਂ ਨੇ ਇਸ ਗੁਰਦੁਆਰਾ ਸਾਹਿਬ ਜਾਣਾ ਬੰਦ ਕਰ ਦਿੱਤਾ ਅਤੇ ਸੁਣਨ 'ਚ ਆਇਆ ਹੈ ਕਿ ਇਸ ਗੱਲ ਨੂੰ ਪ੍ਰਚਾਰਿਆ ਵੀ ਗਿਆ | ਇੱਥੇ ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਬੈਂਕ ਵਲੋਂ ਸ਼ਰਤਾਂ ਪੂਰੀਆਂ ਨਾ ਹੋਣ ਕਰਕੇ ਦਬਾਅ ਪਿਆ ਹੋਵੇ ਅਤੇ ਵੇਚਣ ਦੀ ਗੱਲ ਉੱਠੀ ਹੈ | ਪਿਛਲੇ ਹਫ਼ਤੇ ਗੁਰਦੁਆਰਾ ਸਾਹਿਬ ਦੀ ਸਟੇਜ ਤੋਂ ਇਸ ਗੁਰਦੁਆਰਾ ਸਾਹਿਬ ਨੂੰ ਬਚਾਉਣ ਦੀ ਗੱਲ ਕੀਤੀ ਗਈ | ਇਕ ਸ਼ਰਧਾਲੂ ਬੀਬੀ ਨੇ ਦੱਸਿਆ ਕਿ ਉਸ ਦੇ ਬੱਚੇ ਅਕਸਰ ਇੱਥੇ ਸੇਵਾ ਕਰਦੇ ਹਨ ਅਤੇ ਉਨ੍ਹਾਂ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਮਨ ਬਹੁਤ ਉਦਾਸ ਹੋ ਗਿਆ | ਉਨ੍ਹਾਂ ਅਨੁਸਾਰ ਕਿਸਾਨ ਮੋਰਚੇ ਸਬੰਧੀ ਕਾਰ ਰੈਲੀਆਂ, ਟਰੱਕ ਰੈਲੀਆਂ,ਸੜਕਾਂ ਉੱਪਰ ਪ੍ਰਦਰਸ਼ਨ ਜਾਂ ਰੋਸ ਮੁਜ਼ਾਹਰੇ ਵਿਦੇਸ਼ਾਂ 'ਚ ਕਰਨ ਬਾਰੇ ਵਿਚਾਰਾਂ ਵਿਚ ਮਤਭੇਦ ਹੋਣਾ ਇਕ ਗੱਲ ਹੈ ਪਰ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕੀ ਢਾਂਚੇ ਕਾਰਨ ਬਾਈਕਾਟ ਕਰਨਾ ਬਹੁਤ ਮੰਦਭਾਗਾ ਹੈ | ਇਸ ਨੂੰ ਹੱਲ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਮੌਜੂਦਾ ਢਾਂਚੇ ਵਿਚ ਤਬਦੀਲੀ ਕਰ ਕੇ ਹੱਲ ਕੱਢਿਆ ਜਾ ਸਕੇ |

ਪਿ੍ੰਸ ਫਿਲਿਪ ਦੇ ਅੰਤਿਮ ਸੰਸਕਾਰ ਮੌਕੇ ਸਖ਼ਤ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਣੀ ਐਲਿਜਾਬੈੱਥ ਦੇ ਪਤੀ ਡਿਊਕ ਆਫ ਈਡਨਬਰਗ ਪਿ੍ੰਸ ਫਿਲਿਪ ਦੇ 17 ਅਪ੍ਰੈਲ ਸ਼ਾਮੀ 3 ਵਜੇ ਵਿੰਡਸਰ ਕਾਸਲ 'ਚ ਹੋਣ ਵਾਲੇ ਅੰਤਿਮ ਸੰਸਕਾਰ ਮੌਕੇ ਸਖ਼ਤ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਮਹਾਰਾਣੀ ਵਲੋਂ ...

ਪੂਰੀ ਖ਼ਬਰ »

ਕੈਨੇਡਾ ਦੁਨੀਆ ਭਰ 'ਚ ਨੰਬਰ 1 ਦੇਸ਼

ਟੋਰਾਂਟੋ, 15 ਅਪ੍ਰੈਲ (ਸਤਪਾਲ ਸਿੰਘ ਜੌਹਲ)-2021 'ਚ ਚੰਗੇ ਦੇਸ਼ਾਂ ਦੀ ਰਿਪੋਰਟ 'ਚ ਦੁਨੀਆ ਭਰ ਦੇ ਦੇਸ਼ਾਂ ਦੇ ਮੁਕਾਬਲੇ ਕੈਨੇਡਾ ਨੂੰ ਸਰਵੋਤਮ ਦੇਸ਼ ਦਰਸਾਇਆ ਗਿਆ ਹੈ | ਵੱਖ-ਵੱਖ ਭਾਈਚਾਰਿਆਂ ਦੇ ਇਕੱਠੇ ਰਹਿਣ ਅਤੇ ਸਹੂਲਤਾਂ ਭਰਪੂਰ ਸੁਰੱਖਿਅਤ ਜੀਵਨ ਦੇ ਅਧਾਰ 'ਤੇ ...

ਪੂਰੀ ਖ਼ਬਰ »

ਅਮਰੀਕੀ ਸੰਸਦ 'ਚ ਵਿਸਾਖੀ ਦੀ ਮਹੱਤਤਾ ਬਾਰੇ ਮਤਾ ਪੇਸ਼

ਸਾਨ ਫਰਾਂਸਿਸਕੋ, 15 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਅਮਰੀਕੀ ਸੰਸਦ ਮੈਂਬਰ ਨੇ ਵਿਸਾਖੀ ਦੇ ਤਿਉਹਾਰ ਦੀ ਅਹਿਮੀਅਤ ਨੂੰ ਮਾਨਤਾ ਦੇਣ ਅਤੇ ਇਸ ਨੂੰ ਮਨਾਉਣ ਵਾਲਿਆਂ ਲਈ ਪ੍ਰਤੀਨਿਧ ਸਭਾ 'ਚ ਇਕ ਪ੍ਰਸਤਾਵ ਪੇਸ਼ ਕੀਤਾ | ਸੰਸਦ ਮੈਂਬਰ ਜੌਹਨ ਗਰਮੈਂਡੀ ਨੇ ਸਦਨ 'ਚ ਵਿਸਾਖੀ ...

ਪੂਰੀ ਖ਼ਬਰ »

ਸਮਾਜ ਸੁਧਾਰ ਲਈ ਅੰਬੇਡਕਰ ਦੇ ਸਿਧਾਂਤ ਭਾਰਤ ਦਾ ਮਾਰਗਦਰਸ਼ਨ ਕਰਦੇ ਰਹਿਣਗੇ-ਜੈਸਵਾਲ

ਨਿਊਯਾਰਕ, 15 ਅਪ੍ਰੈਲ (ਏਜੰਸੀਆਂ)-ਨਿਊਯਾਰਕ 'ਚ ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਨੇ ਕਿਹਾ ਕਿ ਸਮਾਜ ਸੁਧਾਰ 'ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਸਿਧਾਂਤ ਅਤੇ ਉਨ੍ਹਾਂ ਦੀ ਵਿਰਾਸਤ ਇਕ ਦੇਸ਼ ਦੇ ਤੌਰ 'ਤੇ ਅੱਗੇ ਵਧਣ 'ਚ ਭਾਰਤ ਦਾ ਮਾਰਗਦਰਸ਼ਨ ਕਰਦੀ ਰਹੇਗੀ | ...

ਪੂਰੀ ਖ਼ਬਰ »

ਬਕਿੰਘਮ ਪੈਲੇਸ ਨੇੜੇ ਤੇਜ਼ਧਾਰ ਹਥਿਆਰ ਲੈ ਕੇ ਜਾਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮੈਟਰੋਪੋਲੀਟਨ ਪੁਲਿਸ ਨੇ ਇੱਥੇ ਬਕਿੰਘਮ ਪੈਲੇਸ ਨੇੜੇ ਕੁਹਾੜੀ ਲੈ ਕੇ ਘੁੰਮ ਰਹੇ ਇਕ 46 ਸਾਲਾ ਵਲੇਡੀਸਲਾਵ ਡ੍ਰਾਈਹਵਾਲ ਨਾਂਅ ਦੇ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਸਕਾਟਲੈਂਡ ਯਾਰਡ ਨੇ ਕਿਹਾ ਕਿ ਮੰਗਲਵਾਰ ਸ਼ਾਮ ...

ਪੂਰੀ ਖ਼ਬਰ »

ਲੰਡਨ ਦੇ ਕਈ ਖੇਤਰਾਂ 'ਚ ਦੱਖਣੀ ਅਫ਼ਰੀਕਾ ਕੋਰੋਨਾ ਵਾਇਰਸ ਦੇ ਮਾਮਲੇ ਆਏ ਸਾਹਮਣੇ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਕਈ ਖੇਤਰਾਂ 'ਚ ਦੱਖਣੀ ਅਫਰੀਕੀ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਨਾਲ ਚਿੰਤਾ ਵਾਲਾ ਮਾਹੌਲ ਬਣ ਗਿਆ ਹੈ | ਜਿਸ ਤੋਂ ਬਾਅਦ ਕੋਰੋਨਾ ਟੈਸਟਾਂ ਲਈ ਲੰਡਨ ਦੇ ਟੈਸਟ ਸੈਂਟਰਾਂ ਦੇ ਬਾਹਰ ਲੰਮੀਆਂ ਕਤਾਰਾਂ ...

ਪੂਰੀ ਖ਼ਬਰ »

ਇੰਗਲੈਂਡ 'ਚ 47 ਲੱਖ ਲੋਕ ਉਡੀਕ ਰਹੇ ਨੇ ਅਪ੍ਰੇਸ਼ਨਾਂ ਨੂੰ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਭਰ 'ਚ ਲਗਭਗ 47 ਲੱਖ ਲੋਕ ਅਪ੍ਰੇਸ਼ਨਾਂ ਦੀ ਉਡੀਕ ਕਰ ਰਹੇ ਹਨ, ਜੋ 2007 ਤੋਂ ਬਾਅਦ ਸਭ ਤੋਂ ਵੱਧ ਹਨ | ਕੋਰੋਨਾ ਮਹਾਮਾਰੀ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 38,8000 ਲੋਕ ਅਜਿਹੇ ਅਪ੍ਰੇਸ਼ਨਾਂ ਦੀ ਉਡੀਕ ਕਰ ਰਹੇ ਸਨ | ...

ਪੂਰੀ ਖ਼ਬਰ »

ਇੰਗਲੈਂਡ 'ਚ 48 ਫ਼ੀਸਦੀ ਆਬਾਦੀ ਨੂੰ ਦਿੱਤੀ ਜਾ ਚੁੱਕੀ ਕੋਰੋਨਾ ਵੈਕਸੀਨ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕੋਰੋਨਾ ਵਾਇਰਸ ਦੇ ਮਾਮਲੇ ਦੁਨੀਆ ਭਰ 'ਚ ਵੱਧ ਰਹੇ ਹਨ | ਇਸ ਦੌਰਾਨ ਯੂਰਪ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 10 ਲੱਖ ਤੋਂ ਵੱਧ ਗਈ ਹੈ | ਇੰਗਲੈਂਡ 'ਚ ਲੱਗੀ ਦੁਨੀਆ ਦੀ ਸਭ ਤੋਂ ਲੰਬੀ ਅਤੇ ਸਖਤ ਤਾਲਾਬੰਦੀ ਸੋਮਵਾਰ ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਤਰਕਸ਼ੀਲ ਸੁਸਾਇਟੀ ਵਲੋਂ ਆਨਲਾਈਨ ਸਮਾਗਮ

ਟੋਰਾਂਟੋ, 15 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਉੱਤਰੀ ਅਮਰੀਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਤਰਕਸ਼ੀਲ ਵਿਚਾਰਾਂ ਅਤੇ ਅਗਾਂਹਵਧੂ ਸੋਚ ਦੇ ਮੋਢੀਆਂ ਵਜੋਂ ਜਾਣੇ ਜਾਂਦੇ ਡਾ. ਇਬਰਾਹੀਮ ਕਾਵੂਰ ਦੇ ਜਨਮ ਦਿਵਸ ਮੌਕੇ ਭਾਰਤ 'ਚ ਚਲ ਰਹੇ ਕਿਸਾਨ ਅੰਦੋਲਨ ਨੂੰ ...

ਪੂਰੀ ਖ਼ਬਰ »

ਸਿਡਨੀ 'ਚ ਸਲਾਦ ਦੇ ਪੈਕੇਟ 'ਚੋਂ ਨਿਕਲਿਆ ਸੱਪ

ਸਿਡਨੀ, 15 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਚ ਇਕ ਗ੍ਰਾਹਕ ਦੇ ਸਲਾਦ ਦੇ ਪੈਕੇਟ 'ਚੋਂ ਜਿਊਾਦਾ ਸੱਪ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਗ੍ਰਾਹਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਸਿਡਨੀ ਦੇ ਐਲ ਡੀ ਸਟੋਰ ਤੋਂ ...

ਪੂਰੀ ਖ਼ਬਰ »

ਅਮਰੀਕਾ-ਕੈਨੇਡਾ ਸਰਹੱਦ 'ਤੇ ਪੰਜਾਬੀ ਦੇ ਟਰੱਕ 'ਚੋਂ 62 ਕਿਲੋ ਕੋਕੀਨ ਬਰਾਮਦ

ਟੋਰਾਂਟੋ, 15 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ ਅਤੇ ਅਮਰੀਕਾ ਦੀ ਸਰਹੱਦ 'ਤੇ ਟਰੱਕਾਂ 'ਚੋਂ ਨਸ਼ੇ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਦੇ ਸਿਲਸਿਲੇ 'ਚ ਬੀਤੇ ਦਿਨੀਂ ਉਂਟਾਰੀਓ 'ਚ ਸਾਰਨੀਆ ਸਰਹੱਦੀ ਲਾਂਘੇ 'ਤੇ ਇਕ ਟਰੱਕ 'ਚੋਂ 35 ਲੱਖ ਡਾਲਰਾਂ ਦੇ ਮੁੱਲ ਦੀ 62 ਕਿਲੋ ...

ਪੂਰੀ ਖ਼ਬਰ »

ਸ਼ਾਹੀ ਪਰਿਵਾਰ ਵਲੋਂ ਮਹਾਰਾਣੀ ਐਲਿਜਾਬੈੱਥ ਤੇ ਪਿ੍ੰਸ ਫਿਲਿਪ ਦੀ ਆਪਣੇ ਪੜਪੋਤੇ-ਪੜਦੋਹਤੀਆਂ ਨਾਲ ਤਸਵੀਰ ਜਾਰੀ

ਲੰਡਨ, 15 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼ਾਹੀ ਪਰਿਵਾਰ ਵਲੋਂ ਪਿ੍ੰਸ ਵਿਲੀਅਮ ਅਤੇ ਕੇਟ ਮਿਡਲਟਨ ਨੇ ਮਹਾਰਾਣੀ ਐਲਿਜਾਬੈੱਥ ਅਤੇ ਪਿ੍ੰਸ ਫਿਲਿਪ ਦੀ 2018 ਦੀ ਬਾਲਮੋਰ ਕਾਸਲ 'ਚ ਖਿੱਚੀ ਇਕ ਤਸਵੀਰ ਜਾਰੀ ਕੀਤੀ ਹੈ ਜਿਸ 'ਚ ਉਹ ਆਪਣੇ ਦੋ ਪੜਪੋਤਿਆਂ ਪਿ੍ੰਸ ਜੌਰਜ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX