ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਿੰਡ ਮਹਾਲੋਂ 'ਚ 8 ਏਕੜ ਕਣਕ ਸੜ ਕੇ ਸੁਆਹ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਜ਼ਦੀਕੀ ਪਿੰਡ ਮਹਾਲੋਂ ਵਿਖੇ ਤੇਜ਼ ਹਵਾਵਾਂ ਝੱਖੜ ਆਉਣ ਕਾਰਨ ਅਤੇ ਪਾਵਰਕਾਮ ਦੇ ਖੰਭਿਆਂ 'ਤੇ ਲੱਗੇ ਜੀ.ਓ. ਸਵਿੱਚ 'ਚੋਂ ਨਿਕਲੇ ਅੱਗ ਦੇ ਚੰਗਿਆੜਿਆਂ ਨੇ ਕਿਸਾਨਾਂ ਦੀ 8 ਏਕੜ ਕਣਕ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਸੜਕੇ ਸੁਆਹ ਹੋ ਗਈ | ਇਸ ਮਾਮਲੇ ਨੂੰ ਲੈ ਕੇ ਕਿਸਾਨ ਅਤੇ ਐਡਵੋਕੇਟ ਗਗਨ ਦੁਸਾਂਝ ਨੇ ਦੱਸਿਆ ਕਿ ਸ਼ਾਮ ਸਮੇਂ ਆਈ ਤੇਜ਼ ਹਨੇਰੀ ਕਾਰਨ ਬਿਜਲੀ ਦੇ ਖੰਭਿਆਂ ਤੋਂ ਚੰਗਿਆੜੇ ਨਿਕਲਣ ਕਾਰਨ ਜਦੋਂ ਕਣਕ ਨੂੰ ਅੱਗ ਲੱਗ ਗਈ ਤਾਂ ਉਸ ਨੇ ਤੁਰੰਤ 100 ਨੰਬਰ ਕੰਟਰੋਲ ਰੂਮ 'ਤੇ ਫੋਨ ਕੀਤਾ ਤਾਂ ਉਨ੍ਹਾਂ ਅੱਗੋਂ ਫੋਨ ਕੱਟ ਦਿੱਤਾ | ਉਸ ਨੇ ਕਿਹਾ ਕਿ ਕੁਝ ਸਮਾਂ ਬਾਅਦ ਫਿਰ ਉਸ ਨੇ ਫੋਨ ਕੀਤਾ ਤਾਂ ਮਸਾਂ ਅੱਗ ਬੁਝਾਊ ਅਮਲੇ ਦੇ ਫੋਨ ਨੰਬਰ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ | ਗੱਡੀ ਆਈ ਵੀ ਤਾਂ ਥੋੜ੍ਹਾ ਜਿਹਾ ਪਾਣੀ ਲੈ ਕੇ ਜਿਸ ਨਾਲ ਅੱਗ 'ਤੇ ਕਾਬੂ ਨਾ ਪਿਆ ਜਾ ਸਕਿਆ ਤੇ ਪਿੰਡ ਦੇ ਕਿਸਾਨਾਂ ਨੇ ਆਪਣੀ ਜਾਨ ਜੋਖ਼ਮ 'ਚ ਪਾਕੇ ਟਰੈਕਟਰਾਂ ਦੇ ਨਾਲ ਭਾਰੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਇਸ ਮੌਕੇ ਕਿਸਾਨ ਕੁਲਵਿੰਦਰ ਸਿੰਘ ਫ਼ੌਜੀ ਨੇ ਕਿਹਾ ਕਿ ਉਸ ਦੀ ਢਾਈ ਏਕੜ, ਕਿਸਾਨ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਸਵਾ 4 ਖੇਤ ਅਤੇ ਕਿਸਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਸ ਦੀ ਸਵਾ ਏਕੜ ਕਣਕ ਦੀ ਫ਼ਸਲ ਸੜਕੇ ਸੁਆਹ ਹੋ ਗਈ ਜਿਸ ਵਾਸਤੇ ਪਾਵਰਕਾਮ ਵਿਭਾਗ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਉਨ੍ਹਾਂ ਦੱਸਿਆ ਕਿ ਇਕ ਖੇਤ 'ਚੋਂ ਨਿਕਲਦੀਆਂ 22 ਬੋਰੀਆਂ ਕਣਕ ਦੇ ਹਿਸਾਬ ਨਾਲ 176 ਕੁਇੰਟਲ ਕਣਕ ਦਾ ਹੁਣ ਦੇ 1950 ਰੁਪਏ ਭਾਅ ਦੇ ਹਿਸਾਬ ਨਾਲ 3,43,200 ਰੁਪਏ ਦਾ ਉਨ੍ਹਾਂ ਦਾ ਨੁਕਸਾਨ ਹੋ ਗਿਆ ਹੈ ਤੇ ਤੂੜੀ ਦਾ ਅਲੱਗ ਤੋਂ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਤੁਰੰਤ ਮੁਆਵਜ਼ੇ ਦੇਣ ਦਾ ਪ੍ਰਬੰਧ ਕਰੇ |

ਇੱਥੇ ਇਹ ਵੀ ਦੱਸਣਯੋਗ ਹੈ ਕਿ ਹਲਕਾ ਨਵਾਂਸ਼ਹਿਰ 'ਚ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਦੀ ਹਾਲੇ ਵੀ ਵੱਡੀ ਜ਼ਰੂਰਤ ਹੈ ਕਿਉਂਕਿ ਅੱਜ ਇੱਕੋ ਗੱਡੀ ਦੋ ਵਾਰ ਸ਼ਹਿਰ ਤੋਂ ਪਾਣੀ ਲੈਣ ਗਈ ਪਰ ਜੇਕਰ ਹੋਰ ਗੱਡੀਆਂ ਮੌਜੂਦ ਹੁੰਦੀਆਂ ਤਾਂ ਕਿਸਾਨਾਂ ਦੀ ਅੱਜ 8 ਏਕੜ ਕਣਕ ਦਾ ਨੁਕਸਾਨ ਨਾ ਹੁੰਦਾ | ਲੋਕ ਮੰਗ ਕਰ ਰਹੇ ਹਨ ਕਿ ਪੰਜਾਬ ਸਰਕਾਰ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ 'ਚ ਵਾਧਾ ਕਰੇ |

ਜ਼ਿਲ੍ਹੇ 'ਚ ਕੋਰੋਨਾ ਦੇ 38 ਨਵੇਂ ਮਾਮਲੇ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 38 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 7, ਬਲਾਕ ਰਾਹੋਂ 'ਚ 1, ਬਲਾਕ ਸੁੱਜੋਂ 'ਚ 8, ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲੇ 686 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਪੋਜੇਵਾਲ ਪੁਲਿਸ ਵਲੋਂ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨ ਕਾਬੂ

ਪੋਜੇਵਾਲ ਸਰਾਂ, 16 ਅਪ੍ਰੈਲ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਨੇ ਕੁਝ ਦਿਨ ਪਹਿਲਾ ਪਿੰਡ ਟੀ-ਪੁਆਇੰਟ ਕਰੀਮਪੁਰ ਧਿਆਨੀ ਵਿਖੇ ਸਕੂਟਰ 'ਤੇ ਆ ਰਹੇ ਪਤੀ ਪਤਨੀ ਤੋਂ ਲੁੱਟ ਖੋਹ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕਰ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਹਰ ਵਰਗ ਨੂੰ ਮਿਲੇਗੀ ਸਸਤੀ ਬਿਜਲੀ-ਜਲਾਲਪੁਰ

ਰੱਤੇਵਾਲ, 16 ਅਪ੍ਰੈਲ (ਆਰ.ਕੇ. ਸੂਰਾਪੁਰੀ)- ਆਮ ਆਦਮੀ ਪਾਰਟੀ ਵਲੋਂ ਸੂਬੇ ਅੰਦਰ ਮਹਿੰਗੀ ਹੋ ਰਹੀ ਬਿਜਲੀ ਨੂੰ ਲੈ ਕੇ ਬਿਜਲੀ ਦੇ ਬਿੱਲਾਂ ਨੂੰ ਸਾੜ ਕੇ ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਗਟਾਉਣ ਲਈ ਵਿੱਢੇ ਅੰਦੋਲਨ ਤਹਿਤ 'ਆਪ' ਦੇ ਸਟੇਟ ਸੰਯੁਕਤ ਸੈਕਟਰੀ (ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ 46713 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 46713 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ...

ਪੂਰੀ ਖ਼ਬਰ »

ਰਾਏਪੁਰ ਮਾਜਰਾ ਦੇ ਕਿਸਾਨਾਂ ਦੀ ਤਿੰਨ ਖੇਤ ਕਣਕ ਸੜ ਕੇ ਹੋਈ ਰਾਖ

ਕਾਠਗੜ੍ਹ/ਰੈਲਮਾਜਰਾ, 16 ਅਪ੍ਰੈਲ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਂਸਾ)- ਅੱਜ ਬਾਅਦ ਦੁਪਹਿਰ ਪਿੰਡ ਰਾਏਪੁਰ ਮਾਜਰਾ ਦੇ ਕਿਸਾਨਾਂ ਮਾ: ਗੁਰਚਰਨ ਸਿੰਘ, ਸੂਬੇਦਾਰ ਦਲਬਾਰਾ ਸਿੰਘ ਅਤੇ ਸੂਬੇਦਾਰ ਹਰਦਿਆਲ ਸਿੰਘ ਦੇ ਕਣਕ ਦੇ ਖੜੇ੍ਹ ਖੇਤਾਂ 'ਚ ਤਿੰਨ ਬਿਜਲੀ ਦੇ ਖੰਭੇ ...

ਪੂਰੀ ਖ਼ਬਰ »

ਮੁਕੰਦਪੁਰ ਦੇ ਮੈਪਲ ਬੀਅਰ ਸਕੂਲ ਦੀ ਗਰਿੱਲ ਤੋੜ ਕੇ ਚੋਰਾਂ ਨੇ ਉਡਾਈ ਕਰੀਬ ਚਾਲੀ ਹਜ਼ਾਰ ਦੀ ਨਕਦੀ

ਮੁਕੰਦਪੁਰ, 16 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਕਸਬਾ ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਚੋਰਾਂ ਵਲੋਂ ਸਕੂਲ ਦੀ ਗਰਿੱਲ ਤੋੜ ਕੇ 40 ਹਜ਼ਾਰ ਦੀ ਨਗਦੀ ਚੋਰੀ ਕਰਨ ਦਾ ਸਮਾਚਾਰ ਹੈ | ਮੌਕੇ 'ਤੇ ਸਾਧੂ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ ਵਿਖੇ ਕੋਵਿਡ ਪਾਜ਼ੀਟਿਵ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਖ਼ਾਸ ਪ੍ਰਬੰਧ- ਡਾ: ਸ਼ੇਨਾ ਅਗਰਵਾਲ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਨੇ ਅੱਜ ਸਿਹਤ ਵਿਭਾਗ ਦੇ ਰਾਸ਼ਟਰੀ ਪ੍ਰੋਗਰਾਮਾਂ ਸਮੇਤ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਤੇ ਕੋਵਿਡ-19 ਟੀਕਾਕਰਨ ਸਬੰਧੀ ਸਾਰੇ ਪ੍ਰੋਗਰਾਮ ...

ਪੂਰੀ ਖ਼ਬਰ »

ਬਾਪੂ ਰਾਮ ਚੰਦ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮੁਕੰਦਪੁਰ, 16 ਅਪ੍ਰੈਲ (ਦੇਸ ਰਾਜ ਬੰਗਾ) - ਹਜ਼ਰਤ ਪੀਰ ਬਾਬਾ ਭੋਲੇ ਸ਼ਾਹ ਦਰਬਾਰ ਖਾਨਖਾਨਾ ਦੇ ਗੱਦੀ ਨਸ਼ੀਨ ਸਾਂਈਾ ਜਸਬੀਰ ਦਾਸ ਸਾਬਰੀ ਦੇ ਪਿਤਾ ਰਾਮ ਚੰਦ (82) ਪਿਛਲੇ ਦਿਨੀ ਸੰਖੇਪ ਬਿਮਾਰੀ ਪਿਛੋਂ ਸਵਰਗਵਾਸ ਹੋ ਗਏ ਸਨ | ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਸਿਹਤ ਕਰਮਚਾਰੀ ਨੇ ਕੀਤਾ 21ਵੀਂ ਵਾਰ ਖ਼ੂਨਦਾਨ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- 21ਵੀਂ ਵਾਰ ਖ਼ੂਨਦਾਨ ਕਰਕੇ ਖ਼ੂਨਦਾਨ ਮਹਾਂ ਦਾਨ ਦੇ ਅਰਥਾਂ ਨੂੰ ਸਾਕਾਰ ਕਰਨ ਵਾਲੇ ਸੁਖਵਿੰਦਰ ਪਾਲ ਸਿਹਤ ਵਿਭਾਗ ਪੰਜਾਬ ਵਿਚ ਦਫ਼ਤਰ ਸਿਵਲ ਸਰਜਨ ਨਵਾਂਸ਼ਹਿਰ ਵਿਖੇ ਬਤੌਰ ਕੰਪਿਊਟਰ ਸੇਵਾ ਨਿਭਾਅ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਅਮਰਗੜ੍ਹ ਵਾਸੀਆਂ ਵਲੋਂ ਕਿਸਾਨੀ ਘੋਲ ਲਈ 20 ਹਜ਼ਾਰ ਰੁਪਏ ਦੀ ਸਹਾਇਤਾ

ਨਵਾਂਸ਼ਹਿਰ, 16 ਅਪ੍ਰੈਲ (ਹਰਵਿੰਦਰ ਸਿੰਘ)- ਅੱਜ ਪਿੰਡ ਅਮਰਗੜ੍ਹ ਵਾਸੀਆਂ ਵਲੋਂ ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਕੰਪਨੀ ਦੇ ਸਥਾਨਕ ਸੁਪਰ ਸਟੋਰ ਅੱਗੇ ਛੇ ਮਹੀਨੇ ਤੋਂ ਚਲਾਏ ਜਾ ਰਹੇ ਦਿਨ ਰਾਤ ਦੇ ਧਰਨੇ ਉੱਤੇ ਪਹੁੰਚ ਕੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ...

ਪੂਰੀ ਖ਼ਬਰ »

ਦੇਵ ਰਾਜ ਬਣੇ 538ਵੇਂ ਨੇਤਰਦਾਨੀ

ਨਵਾਂਸ਼ਹਿਰ, 16 ਅਪ੍ਰੈਲ (ਹਰਿੰਦਰ ਸਿੰਘ)- ਸਵਰਗਵਾਸੀ ਦੇਵਰਾਜ ਪਿੰਡ ਰਾਮਗੜ੍ਹ ਦੀਆਂ ਮਰਨ ਉਪਰੰਤ ਦਾਨ ਕੀਤੀਆਂ ਗਈਆਂ | ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸ੍ਰੀ ਦੇਵਰਾਜ ਪੁੱਤਰ ਕਰਮਾ ਰਾਮ ਨਿਵਾਸੀ ਪਿੰਡ ਰਾਮਗੜ੍ਹ ਦੀ ...

ਪੂਰੀ ਖ਼ਬਰ »

ਸਕੂਲ ਪ੍ਰਤੀ ਦਿੱਤੀਆਂ ਵਧੀਆਂ ਸੇਵਾਵਾਂ ਲਈ ਕਸ਼ਮੀਰ ਸਿੰਘ ਸਨਮਾਨਿਤ

ਔੜ, 16 ਅਪ੍ਰੈਲ (ਜਰਨੈਲ ਸਿੰਘ ਖੁਰਦ)- ਜੋ ਸਰਕਾਰੀ ਕਰਮਚਾਰੀ ਆਪਣੇ ਅਹੁਦੇ 'ਤੇ ਰਹਿੰਦਾ ਹੋਇਆ ਆਪਣੀ ਬਣਦੀ ਸਰਕਾਰੀ ਡਿਊਟੀ ਦੇ ਨਾਲ ਲੋਕ ਭਲਾਈ ਦੇ ਕੰਮਾਂ ਲਈ ਤਤਪਰ ਰਹਿੰਦਾ ਹੈ ਲੋਕ ਸਦਾ ਹੀ ਉਸ ਨੂੰ ਸਤਿਕਾਰ ਨਾਲ ਯਾਦ ਰੱਖਦੇ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬਲਕਾਰ ਸਿੰਘ ਕੈਨੇਡਾ ਵਲੋਂ ਸਰਕਾਰੀ ਸਕੂਲ ਨੂੰ 50 ਹਜ਼ਾਰ ਰੁਪਏ ਦੀ ਮਦਦ

ਮੁਕੰਦਪੁਰ, 16 ਅਪ੍ਰੈਲ (ਦੇਸ ਰਾਜ ਬੰਗਾ) - ਸਰਕਾਰੀ ਹਾਈ ਸਕੂਲ ਖਾਨਖਾਨਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਵਾਸਤੇ ਪੰਜਾਹ ਹਜ਼ਾਰ ਰੁਪਏ ਦੀ ਨਗਦ ਰਾਸ਼ੀ ਪ੍ਰਵਾਸੀ ਭਾਰਤੀ ਬਲਕਾਰ ਸਿੰਘ ਕੈਨੇਡਾ ਵਲੋਂ ਸੁਖਵਿੰਦਰ ਕੁਮਾਰ ਹੈੱਡ ਮਾਸਟਰ ਨੂੰ ਭੇਟ ਕੀਤੀ ਗਈ | ਆਪਣੇ ਪਿਤਾ ...

ਪੂਰੀ ਖ਼ਬਰ »

ਨਰਸਿੰਗ ਕਾਲਜ ਢਾਹਾਂ ਕਲੇਰਾਂ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 16 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸਥਾਪਿਤ ਨਰਸਿੰਗ ਸਿੱਖਿਆ ਦੇ ਪ੍ਰਸਿੱਧ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ. ਐਸ. ਸੀ. ਨਰਸਿੰਗ ...

ਪੂਰੀ ਖ਼ਬਰ »

ਦਾਖਲਾ ਮੁਹਿੰਮ ਦੀ ਕਮਾਂਡ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਨੇ ਸੰਭਾਲੀ

ਨਵਾਂਸ਼ਹਿਰ, 16 ਅਪ੍ਰੈਲ (ਹਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਸੈਸ਼ਨ 2021-22 ਲਈ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ ਦੀ ਕਮਾਂਡ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.), ਸ਼.ਭ.ਸ. ਨਗਰ ਨੇ ਸੰਭਾਲੀ | ਉਨ੍ਹਾਂ ਵਲੋਂ ਅੱਜ ਜ਼ਿਲ੍ਹਾ ਦਾਖ਼ਲਾ ਮੁਹਿੰਮ ਟੀਮ ਦੀ ...

ਪੂਰੀ ਖ਼ਬਰ »

ਗਰਾਮ ਪੰਚਾਇਤ ਕਾਠਗੜ੍ਹ ਨੇ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਦੀ ਕਰਵਾਈ ਸ਼ੁਰੂਆਤ

ਕਾਠਗੜ੍ਹ, 16 ਅਪ੍ਰੈਲ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਵਿਚ ਸਥਿਤ ਮਰਹੂਮ ਸਾਬਕਾ ਵਿਧਾਇਕ ਮਾ: ਦਲੀਪ ਚੰਦ ਦੇ ਮੁਹੱਲੇ 'ਚੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਸ ਮੁਹੱਲੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਸਨ | ਲੰਮੇ ਸਮੇਂ ਬਾਅਦ ਇਸ ਸਮੱਸਿਆ ...

ਪੂਰੀ ਖ਼ਬਰ »

ਤੁਪਕਾ ਸਿੰਚਾਈ ਦੀ ਵਰਤੋਂ ਲਾਹੇਵੰਦ ਸਾਬਤ ਹੋ ਰਹੀ ਹੈ - ਸੁਰਪ੍ਰੀਤ ਕੌਰ

ਕਟਾਰੀਆਂ, 16 ਅਪ੍ਰੈਲ (ਨਵਜੋਤ ਸਿੰਘ ਜੱਖੂ) - ਆਮ ਤੌਰ 'ਤੇ ਦੇਖਿਆ ਜਾਵੇ ਤਾਂ ਪੰਜਾਬ ਵਿਚ ਕਣਕ, ਝੋਨਾ ਤੇ ਗੰਨੇ ਦੀ ਖੇਤੀ ਨੂੰ ਪਹਿਲ ਦਿੱਤੀ ਜਾਂਦੀ ਹੈ | ਸਭ ਤੋਂ ਜ਼ਿਆਦਾ ਪਾਣੀ ਝੋਨੇ ਲਈ ਵਰਤਿਆ ਜਾਂਦਾ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦੇ ਸਰੋਤ ਦਿਨੋਂ-ਦਿਨ ਖ਼ਤਮ ਹੋ ...

ਪੂਰੀ ਖ਼ਬਰ »

ਦਾਣਾ ਮੰਡੀ ਬਹਿਰਾਮ 'ਚ ਹੁਣ ਤੱਕ 22261 ਕੁਇੰਟਲ ਕਣਕ ਦੀ ਹੋਈ ਖਰੀਦ

ਬਹਿਰਾਮ, 16 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦਰਬਜੀਤ ਸਿੰਘ ਪੂੰਨੀ ਵਲੋਂ ਦਾਣਾ ਮੰਡੀ ਬਹਿਰਾਮ ਦਾ ਦੌਰਾ ਕੀਤਾ ਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਪਰੰਤ ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਆੜਤੀਆਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਰ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ-ਅਜੇ ਮੰਗੂਪੁਰ

ਭੱਦੀ, 16 ਅਪ੍ਰੈਲ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਬਲਾਕ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿਚ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਸਿਲੰਡਰਾਂ ਦੀ ਵੰਡ ਕੀਤੀ ਜਾ ਰਹੀ ਹੈ ਜਿਸ ਤਹਿਤ ਪਿੰਡ ਸੰਤ ਨਗਰ ਬੰਗੂੜੀ ਵਿਖੇ ਵੀ 23 ਗੈਸ ਸਿਲੰਡਰ ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ ਕੌਂਸਲ ਦੇ ਗਠਨ ਲਈ ਮੀਟਿੰਗ ਬੁਲਾਉਣ ਦੀ ਮੰਗ

ਨਵਾਂਸ਼ਹਿਰ 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਆਰ.ਟੀ.ਆਈ. ਐਕਟਿਵਿਸਟ ਪਰਵਿੰਦਰ ਸਿੰਘ ਕਿੱਤਣਾ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਾਕਮ ਸਿੰਘ ਅਤੇ ਸੋਸ਼ਲ ਐਕਟਿਵਿਸਟ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਰ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ-ਅਜੇ ਮੰਗੂਪੁਰ

ਭੱਦੀ, 16 ਅਪ੍ਰੈਲ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਬਲਾਕ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿਚ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਸਿਲੰਡਰਾਂ ਦੀ ਵੰਡ ਕੀਤੀ ਜਾ ਰਹੀ ਹੈ ਜਿਸ ਤਹਿਤ ਪਿੰਡ ਸੰਤ ਨਗਰ ਬੰਗੂੜੀ ਵਿਖੇ ਵੀ 23 ਗੈਸ ਸਿਲੰਡਰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਣਕ ਦਾ ਨਾੜ ਸੜਿਆ

ਮਜਾਰੀ/ਸਾਹਿਬਾ, 16 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਬੀਤੀ ਦੇਰ ਸ਼ਾਮ ਪਿੰਡ ਹਿਆਤਪੁਰ ਰੁੜਕੀ ਵਿਖੇ ਕਿਸਾਨ ਬੂਝਾ ਸਿੰਘ ਦੇ ਖੇਤ ਵਿਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੀ ਖ਼ਬਰ ਹੈ | ਇਕੱਠੇ ਹੋਏ ਕਿਸਾਨਾਂ ਨੰਬਰਦਾਰ ਗੁਰਦੇਵ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਖੇਤ ...

ਪੂਰੀ ਖ਼ਬਰ »

ਹੋਣਹਾਰ ਬੱਚੀ ਦਾ ਪੰਚਾਇਤ ਵਲੋਂ ਸਨਮਾਨ

ਮਜਾਰੀ/ਸਾਹਿਬਾ, 16 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਨੈਸ਼ਨਲ ਪੱਧਰ ਦੀਆਂ ਜੰਮੂ ਕਸ਼ਮੀਰ ਵਿਖੇ ਹੋਈਆਂ ਸਕੂਲ ਪੱਧਰੀ ਜੁਡੋ ਕਰਾਟੇ ਭਾਰ 57 ਕਿੱਲੋ ਗਰਾਮ ਵਿਚ ਸਿਲਵਰ ਅਤੇ ਸੂਬਾ ਪੱਧਰੀ ਰੋਪੜ ਵਿਖੇ ਹੋਈਆਂ ਸਕੂਲ ਖੇਡਾਂ ਵਿਚ ਗੋਲਡ ਮੈਡਲ ਜਿੱਤਣ ਵਾਲੀ ਪਿੰਡ ...

ਪੂਰੀ ਖ਼ਬਰ »

ਇਫਟੂ ਵਲੋਂ ਲਾਕਡਾਉਨ ਖੇਤਰਾਂ 'ਚ ਰਾਸ਼ਨ, ਵਿੱਤੀ ਸਹਾਇਤਾ ਤੇ ਮੁਫ਼ਤ ਇਲਾਜ ਦੀ ਮੰਗ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੀ ਕੇਂਦਰੀ ਕਮੇਟੀ ਨੇ ਕੋਰੋਨਾ ਕਾਰਨ ਭਵਿੱਖੀ ਡਰ ਨਾਲ ਪ੍ਰਵਾਸੀ ਮਜ਼ਦੂਰਾਂ ਦੇ ਆਪਣੇ ਘਰਾਂ ਨੂੰ ਪਰਤਣ ਦੇ ਅਮਲ ਨੂੰ ਚਿੰਤਾਜਨਕ ਦੱਸਿਆ ਹੈ | ਇਫਟੂ ਦੀ ਕੇਂਦਰੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਵਤਾਰ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ 20 ਨੂੰ

ਸੰਧਵਾਂ, 16 ਅਪ੍ਰੈਲ (ਪ੍ਰੇਮੀ ਸੰਧਵਾਂ) - ਮਾਰਕੀਟ ਕਮੇਟੀ ਬੰਗਾ ਦੇ ਉਪ ਚੇਅਰਮੈਨ ਬਲਦੇਵ ਸਿੰਘ ਮਕਸੂਦਪੁਰ ਦੇ ਤਾਏ ਅਵਤਾਰ ਸਿੰਘ ਬੋਇਲ ਸਾਬਕਾ ਸਰਪੰਚ ਮਕਸੂਦਪੁਰ ਦਾ ਪਿਛਲੇ ਦਿਨੀ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 20 ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਸਮਾਗਮ 18 ਨੂੰ

ਬੰਗਾ, 16 ਅਪ੍ਰੈਲ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ 18 ਅਪ੍ਰੈਲ ਨੂੰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਅੰਦਰ ਕੰਮ ਕਰਦੇ ਟਾਈਪਿਸਟਾਂ, ਅਰਜ਼ੀ ਨਵੀਸ, ਅਸ਼ਟਾਮ ਫਰੋਸ਼ਾਂ ਨੇ ਲਗਵਾਈ ਕੋਰੋਨਾ ਵੈਕਸੀਨ

ਬਲਾਚੌਰ, 16 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਤਹਿਸੀਲ ਕੰਪਲੈਕਸ ਬਲਾਚੌਰ ਅੰਦਰ ਕੰਮ ਕਰਦੇ ਸਮੂਹ ਟਾਈਪਿਸਟਾਂ, ਅਰਜ਼ੀ ਨਵੀਸ, ਅਸ਼ਟਾਮ ਫਰੋਸ਼, ਫ਼ੋਟੋ ਸਟੇਟ ਅਤੇ ਹੋਰ ਵੱਖ-ਵੱਖ ਪਿੰਡਾਂ ਤੋਂ ਕੰਮ ਕਰਵਾਉਣ ਲਈ ਪੁੱਜੇ ਲੋਕਾਂ ਨੇ ਐੱਸ.ਡੀ.ਐਮ. ਬਲਾਚੌਰ ਦੀਪਕ ਰੁਹੇਲਾ ...

ਪੂਰੀ ਖ਼ਬਰ »

ਪ੍ਰਵੀਨ ਬੰਗਾ ਬਸਪਾ ਦੇ ਸੂਬਾ ਸਕੱਤਰ ਨਿਯੁਕਤ

ਮੁਕੰਦਪੁਰ, 16 ਅਪ੍ਰੈਲ (ਦੇਸ ਰਾਜ ਬੰਗਾ) - ਵਿਧਾਨ ਸਭਾ ਹਲਕਾ ਬੰਗਾ ਦੇ ਬਸਪਾ ਆਗੂਆਂ ਅਤੇ ਵਰਕਰਾਂ 'ਚ ਉਦੋਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਖੋਥੜਾਂ ਦੇ ਵਸਨੀਕ ਅਤੇ ਬਸਪਾ ਦੇ ਟਕਸਾਲੀ ਆਗੂ ਪ੍ਰਵੀਨ ਬੰਗਾ ਨੂੰ ਸੂਬਾ ਕਮੇਟੀ ਵਿਚ ...

ਪੂਰੀ ਖ਼ਬਰ »

ਬਲਵੀਰ ਸਿੰਘ ਬੈਂਸ ਵਲੋਂ ਕਿਸਾਨ ਅੰਦੋਲਨ ਪੱਖੀ ਬਣਾਈ ਫਿਲਮ 'ਮੈਂ ਵੀ ਦਿੱਲੀ ਜਾਣਾ' ਦਾ ਪੋਸਟਰ ਜਾਰੀ

ਘੁੰਮਣਾਂ, 16 ਅਪ੍ਰੈਲ (ਮਹਿੰਦਰਪਾਲ ਸਿੰਘ) - ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਕਿਤੇ ਵੀ ਪੰਜਾਬੀ ਦੇਸ਼ਾਂ ਵਿਦੇਸ਼ਾਂ 'ਚ ਵਸਦਾ ਹੈ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਗੰਭੀਰ ਹੈ | ਇਸੇ ਤਰ੍ਹਾਂ ਪਿੰਡ ਘੁੰਮਣਾਂ ਦੇ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਬੈਂਸ ਜੋ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਥਾਪਨਾ ਦਿਵਸ ਸਬੰਧੀ ਸਮਾਗਮ ਕਰਵਾਇਆ

ਸੜੋਆ, 16 ਅਪ੍ਰੈਲ (ਨਾਨੋਵਾਲੀਆ)- ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ਗੜ੍ਹ ਸਾਹਿਬ ਪਿੰਡ ਪੈਲੀ ਵਿਖੇ ਸਮੂਹ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦਾ 39ਵਾਂ ਸਥਾਪਨਾ ਦਿਵਸ ਸੰਤ ਬਾਬਾ ਜੀਤ ਸਿੰਘ ਮੁੱਖ ਸੇਵਾਦਾਰ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਜਾਗਰੂਕਤਾ ਕੈਂਪ ਲਗਾਇਆ

ਸਮੁੰਦੜਾ, 16 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਚੱਕ ਸਿੰਘਾ ਦੀ ਸਹਿਕਾਰੀ ਸਭਾ ਵਿਖੇ ਪੰਜਾਬ ਸਰਕਾਰ ਦੀਆਂ ਕੋਰੋਨਾ ਸਬੰਧੀ ਹਦਾਇਤਾਂ ਦਾ ਪਾਲਣ ਕਰਦਿਆਂ ਖੇਤੀਬਾੜੀ ਵਿਭਾਗ ਬਲਾਕ ਗੜ੍ਹਸ਼ੰਕਰ ਅਤੇ ਕੇ.ਵੀ.ਕੇ. ਬਾਹੋਵਾਲ ਵਲੋਂ ਕਾਮਯਾਬ ਕਿਸਾਨ- ਖ਼ੁਸ਼ਹਾਲ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਲਗਾਇਆ ਕੋਵਿਡ ਰੋਕੂ ਟੀਕਾਕਰਨ ਕੈਂਪ

ਨਵਾਂਸ਼ਹਿਰ, 16 ਅਪ੍ਰੈਲ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਬੰਗਾ ਰੋਡ ਨਵਾਂਸ਼ਹਿਰ ਵਿਖੇ ਲਗਵਾਇਆ ਗਿਆ ਕੋਵਿਡ ਰੋਕੂ ...

ਪੂਰੀ ਖ਼ਬਰ »

ਕਾਠਗੜ੍ਹ-ਰੱਤੇਵਾਲ ਸੜਕ ਵਿਚਕਾਰ ਪਿਆ ਟੋਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਰੱਤੇਵਾਲ, 16 ਅਪ੍ਰੈਲ (ਜੋਨੀ ਭਾਟੀਆ)- ਕਸਬਾ ਕਾਠਗੜ੍ਹ ਤੋਂ ਰੱਤੇਵਾਲ ਨੂੰ ਜਾਂਦੀ 18 ਫੁੱਟੀ ਸੜਕ ਜਿਹੜੀ ਕਿ ਕਈ ਪਿੰਡਾਂ ਨੂੰ ਜੋੜਦੀ ਹੈ, ਪਿੰਡ ਜੰਡੀ ਲਾਗੇ ਸੜਕ ਵਿਚਕਾਰ ਪਿਆ ਟੋਇਆ ਸਬੰਧਤ ਵਿਭਾਗ ਦੀ ਅਣਗਹਿਲੀ ਕਾਰਨ ਕਿਸੇ ਰਾਹਗੀਰ ਨੂੰ ਨੁਕਸਾਨ ਪਹੁੰਚਾ ਸਕਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸਹਿਯੋਗ ਨਾਲ ਕੈਮਿਸਟ ਐਸੋਸੀਏਸ਼ਨ ਬਲਾਚੌਰ ਵਲੋਂ ਟੀਕਾਕਰਨ ਕੈਂਪ

ਬਲਾਚੌਰ, 16 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਅੱਜ ਡਰੱਗਸ ਇੰਸਪੈਕਟਰ ਗੁਰਜੀਤ ਸਿੰਘ ਰਾਣਾ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੈਮਿਸਟ ਐਸੋਸੀਏਸ਼ਨ ਵਲੋਂ ਟੀਕਾਕਰਨ ਕੈਂਪ ਸਥਾਨਕ ਬਾਬਾ ਵਿਸ਼ਵਕਰਮਾ ਮੰਦਰ ਕੰਪਲੈਕਸ ਵਿਖੇ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਅਜਨੋਹਾ 'ਚ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਸਮਾਪਤ

ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਐਲ.ਕੇ.ਜੀ. ਅਤੇ ਯੂ.ਕੇ.ਜੀ. ਦੀਆਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਦਿੱਤੀ ਗਈ ਜਿਸ ਤਹਿਤ ਅਧਿਆਪਕਾਂ ਨੂੰ ਬਲਾਕ ਪੱਧਰ 'ਤੇ ...

ਪੂਰੀ ਖ਼ਬਰ »

ਕਰੀਹਾ ਦੇ ਕ੍ਰਿਕਟ ਟੂਰਨਾਮੈਂਟ 'ਚ ਕੋਟ ਰਾਂਝਾ ਦੀ ਝੰਡੀ ਰਹੀ

ਮੱਲਪੁਰ ਅੜਕਾਂ, 16 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਰੀਹਾ ਵਿਖੇ ਸਮੂਹ ਐਨ.ਆਰ. ਆਈ. ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼ਹੀਦ ਸਰਵਣ ਸਿੰਘ ਦੀ ਯਾਦ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਸ਼ਹੀਦ ਸਰਵਣ ਸਿੰਘ ਸਪੋਰਟਸ ਕਲੱਬ ਵਲੋਂ ਕ੍ਰਿਕਟ ...

ਪੂਰੀ ਖ਼ਬਰ »

ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪਹਿਲਾ ਲਗਾਏ ਬੂਟਿਆਂ ਦੀ ਸੰਭਾਲ ਜਾਰੀ

ਨਵਾਂਸ਼ਹਿਰ, 16 ਅਪ੍ਰੈਲ (ਹਰਵਿੰਦਰ ਸਿੰਘ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਆਰੀਆ ਕਾਲਜ ਦੇ ਮੈਦਾਨ ਦੀ ਗਲੀ ਵਿਚ ਬੂਟੇ ਲਗਾਏ ਗਏ ਸਨ | ਅੱਜ ਸਾਰੇ ਸੁਸਾਇਟੀ ਦੇ ਮੈਂਬਰਾਂ ਵਲੋਂ ਇਨ੍ਹਾਂ ਬੂਟਿਆਂ ਦੀ ਦੇਖ ਭਾਲ ਕਰਦੇ ਹੋਏ ਖ਼ਰਾਬ ਬੂਟਿਆਂ ਦੀ ਥਾਂ ਨਵੇਂ ...

ਪੂਰੀ ਖ਼ਬਰ »

ਚੋਣ ਮਨੋਰਥ ਪੱਤਰਾਂ ਨੂੰ ਕਾਨੰੂਨੀ ਦਾਇਰੇ 'ਚ ਲਿਆਂਦਾ ਜਾਵੇ-ਡਾ: ਸੁੱਖੀ

ਸਾਹਲੋਂ, 16 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)- ਚੋਣਾਂ ਦੌਰਾਨ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਇਕ ਚੋਣ ਮਨੋਰਥ ਪੱਤਰਾਂ ਰਾਹੀਂ ਨਾ ਪੂਰੇ ਹੋਣ ਵਾਲੇ ਵਾਅਦੇ ਕੀਤੇ ਜਾਂਦੇ, ਜੋ ਸੱਤਾ ਵਿਚ ਆਉਂਦੇ ਹੀ ਪਾਰਟੀਆਂ ਭੁੱਲ ਜਾਂਦੀਆਂ | ...

ਪੂਰੀ ਖ਼ਬਰ »

ਕੇ.ਸੀ. ਪਬਲਿਕ ਸਕੂਲ 'ਚ ਵਿਦਿਆਰਥੀਆਂ ਨੇ ਮਨਾਈ ਆਨਲਾਈਨ ਵਿਸਾਖੀ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕਰਿਆਮ ਰੋਡ 'ਤੇ ਸਥਿਤ ਕੇ.ਸੀ. ਪਬਲਿਕ ਸਕੂਲ 'ਚ ਸਕੂਲ ਡਾਇਰੈਕਟਰ ਕੇ.ਗਣੇਸ਼ਨ ਦੀ ਦੇਖ-ਰੇਖ 'ਚ ਵਿਸਾਖੀ ਦੇ ਤਿਉਹਾਰ ਸਬੰਧੀ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਸਕੂਲ ਵਿਦਿਆਰਥੀਆਂ ਨੇ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ

ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਵਲੋਂ ਸੁਪਰੀਮ ਕੋਰਟ ਆਫ਼ ਇੰਡੀਆ ਵਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵਲੋਂ ਜਾਰੀ 'ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਦੇਸ਼ ਦੇ ਹਰੇਕ ਨਾਗਰਿਕ ਲਈ ਤਰੱਕੀ ਦਾ ਰਸਤਾ ਕੱਢਿਆ- ਬੰਗਾ

ਬੰਗਾ, 16 ਅਪ੍ਰੈਲ (ਕਰਮ ਲਧਾਣਾ) - ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਜ਼ੋਨ ਇੰਚਾਰਜ ਪ੍ਰਵੀਨ ਬੰਗਾ ਦੀ ਅਗਵਾਈ ਹੇਠ ਡਾ. ਅੰਬੇਡਕਰ ਦਾ ਜਨਮ ਦਿਨ ਮੁਹੱਲਾ ਮੁਕਤਪੁਰਾ ਤੇ ਮਸੰਦਾਂ ਪੱਟੀ ਬੰਗਾ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ 'ਚ ਭਰਿਆ ਨਵਾਂ ਜੋਸ਼

ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨ ਲਈ ਚਲਾਇਆ 'ਮਿਸ਼ਨ ਵੈਕਸੀਨ ਸੇਵਾ' ਨਵਾਂਸ਼ਹਿਰ, 16 ਅਪ੍ਰੈਲ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਕੰਮ ਕਰ ਰਹੇ ਖ਼ੁਸ਼ਹਾਲੀ ਦੇ ਰਾਖੇ ਹੁਣ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਕੋਰੋਨਾ ...

ਪੂਰੀ ਖ਼ਬਰ »

ਬੰਗਾ ਦਾਣਾ ਮੰਡੀ 'ਚ ਪੂੰਨੀ ਵਲੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ

ਬੰਗਾ, 16 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਦਾਣਾ ਮੰਡੀ ਬੰਗਾ ਵਿਖੇ ਦਰਬਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਵਲੋਂ ਕਣਕ ਦੇ ਖ੍ਰੀਦ ਪ੍ਰਬੰਧਾਂ ਦੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਸਕੱਤਰ ਵਰਿੰਦਰ ਕੁਮਾਰ, ਠੇਕੇਦਾਰ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਐਨ.ਸੀ.ਸੀ. ਕੈਡਿਟਸ ਵਲੋਂ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ

ਬੰਗਾ, 16 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਸਿੱਖ ਨੈਸ਼ਨਲ ਕਾਲਜ ਦੇ ਐਨ. ਸੀ. ਸੀ. ਕੈਡਿਟਸ ਵਲੋਂ 8 ਪੰਜਾਬ ਬਟਾਲੀਅਨ ਫ਼ਗਵਾੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ | ਐਸ. ਸੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX