ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਮੋਗਾ

ਤੇਜ਼ ਹਨੇਰੀ ਨੇ ਗਊਸ਼ਾਲਾ ਦੇ ਸ਼ੈੱਡ ਉਡਾਏ, ਕੁਝ ਗਊਆਂ ਹੋਈਆਂ ਜ਼ਖ਼ਮੀ

ਨਿਹਾਲ ਸਿੰਘ ਵਾਲਾ, 16 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਨਜ਼ਦੀਕੀ ਪਿੰਡ ਮਾਛੀਕੇ ਵਿਖੇ ਨੈਸ਼ਨਲ ਹਾਈਵੇ 'ਤੇ ਬਣੇ ਦਰਬਾਰ ਸੰਪਰਦਾਇ ਲੋਪੋ ਵਲੋਂ ਗਊਆਂ ਦੀ ਸਾਂਭ-ਸੰਭਾਲ ਲਈ ਬਣਾਈ ਹੋਈ ਗਊਸ਼ਾਲਾ ਦੇ ਸ਼ੈੱਡ ਅਚਾਨਕ ਆਈ ਤੇਜ਼ ਹਨੇਰੀ 'ਚ ਜਿੱਥੇ ਹਵਾ 'ਚ ਉੱਡ ਗਏ ਉੱਥੇ ਸ਼ੈੱਡਾਂ ਥੱਲੇ ਬੈਠੀਆਂ ਕੁਝ ਗਾਵਾਂ ਵੀ ਜ਼ਖ਼ਮੀ ਹੋ ਗਈਆਂ ਪਰ ਕਿਸੇ ਵੀ ਪ੍ਰਕਾਰ ਦਾ ਕੋਈ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਦਰਬਾਰ ਸੰਪਰਦਾਇ ਲੋਪੋ ਦੇ ਮੌਜੂਦਾ ਮੁਖੀ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਅਚਾਨਕ ਤੇਜ਼ ਹਨੇਰੀ ਆਉਣ ਨਾਲ ਜਿੱਥੇ ਗਊਸ਼ਾਲਾ ਦੇ ਸ਼ੈੱਡ ਉੱਡ ਗਏ ਉੱਥੇ ਕੰਧਾਂ ਵੀ ਡਿੱਗਣ ਕਾਰਨ ਕੁਝ ਗਊਆਂ ਵੀ ਜ਼ਖਮੀ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਦਰਬਾਰ ਸੰਪਰਦਾਇ ਦੇ ਸੇਵਾਦਾਰਾਂ ਵਲੋਂ ਤੁਰੰਤ ਗਊਆਂ ਦੇ ਇਲਾਜ ਦੇ ਪ੍ਰਬੰਧ ਕੀਤੇ ਗਏ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਅਧਿਕਾਰੀ ਨੇ ਮੌਕਾ ਦੇਖਣ ਦੀ ਖੇਚਲ ਨਹੀਂ ਕੀਤੀ ਜਦੋਂ ਕਿ ਪੰਜਾਬ ਸਰਕਾਰ ਵਲੋਂ ਗਊਆਂ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਤਰ੍ਹਾਂ ਦੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ |

ਚੇਅਰਮੈਨ ਖੰਭੇ ਅਤੇ ਵਾਈਸ ਚੇਅਰਮੈਨ ਲਲਿਹਾਂਦੀ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਫ਼ਤਿਹਗੜ੍ਹ ਪੰਜਤੂਰ, 16 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਰਹਿਨੁਮਾਈ ਹੇਠ ਸਥਾਨਕ ਮਾਰਕੀਟ ਕਮੇਟੀ ਦੀਆਂ ਵੱਖ-ਵੱਖ ਮੰਡੀਆਂ ਅੰਦਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਹੀ ਕੜੀ ਤਹਿਤ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼, ਹੈਲਪਰਜ਼ ਯੂਨੀਅਨ ਏਟਕ ਪੰਜਾਬ ਦੇ ਸੱਦੇ 'ਤੇ ਜਥੇਬੰਦੀ ਦੀਆਂ ਜਾਇਜ਼ 'ਤੇ ਹੱਕੀ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਪਿੰਡ ਦੁੱਨੇਕੇ ਵਿਚ ਆਂਗਣਵਾੜੀ ਵਰਕਰਾਂ, ਹੈਲਪਰਾਂ ...

ਪੂਰੀ ਖ਼ਬਰ »

ਦੌਧਰ ਮੰਡੀ 'ਚ ਚੇਅਰਮੈਨ ਲਖਵੀਰ ਸਿੰਘ ਸਿੱਧੂ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਬੱਧਨੀ ਕਲਾਂ, 16 ਅਪ੍ਰੈਲ (ਸੰਜੀਵ ਕੋਛੜ)-ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਲਖਵੀਰ ਸਿੰਘ ਸਿੱਧੂ ਦੌਧਰ ਵਲੋਂ ਅਨਾਜ ਮੰਡੀ ਦੌਧਰ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਸਮੇਂ ਪਨਗਰੇਨ ਦੇ ਖ਼ਰੀਦ ਅਧਿਕਾਰੀ ਇੰਸਪੈਕਟਰ ਅਮਿਤ ਕੁਮਾਰ ਨੇ ਨਮੀ ਦੀ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ 65 ਹੋਰ ਨਵੇ ਮਾਮਲੇ ਆਏ ਸਾਹਮਣੇ

ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 65 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4263 ਹੋ ਗਈ ਹੈ ਜਦੋਂ ਕਿ 530 ਐਕਟਿਵ ਕੇਸ ...

ਪੂਰੀ ਖ਼ਬਰ »

ਅਡਾਨੀ ਦੇ ਸੈਲੋ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਅਡਾਨੀ ਸੈਲੋ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ 198-ਵੇ ਦਿਨ ਵੀ ਜਾਰੀ ਹੈ ਅਤੇ ਨਾਲ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੇ ਘਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਹੁਣ ਮੰਡੀਆਂ 'ਚ ਵੀ ਰੁਲਣ ਲੱਗਾ ਕਿਸਾਨ

ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਿੱਥੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਦਾ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਧਰਨੇ ਲਗਾਉਣ ਲਈ ਮਜਬੂਰ ਹੈ ਉੱਥੇ ਅੱਜ ਮੰਡੀਆਂ ਵਿਚ ਵੀ ਸਰਕਾਰੀ ...

ਪੂਰੀ ਖ਼ਬਰ »

ਲੇਖਕ, ਮਾਸਟਰ ਹਰੀ ਸਿੰਘ ਦਾ ਢੁੱਡੀਕੇ ਕੀਤਾ ਵਿਸ਼ੇਸ਼ ਸਨਮਾਨ

ਅਜੀਤਵਾਲ, 16 ਅਪ੍ਰੈਲ (ਗਾਲਿਬ)-ਲੇਖਕ ਮਾਸਟਰ ਹਰੀ ਸਿੰਘ ਢੁੱਡੀਕੇ ਦਾ ਲਾਲਾ ਲਾਜਪਤ ਰਾਏ ਸਮਾਰਕ 'ਤੇ ਸ਼ਮਸ਼ੇਰ ਸਿੰਘ ਗਾਲਿਬ, ਸੁਖਬੀਰ ਸਿੰਘ ਡਾਲਾ ਪੰਚਾਇਤ ਸਕੱਤਰ, ਰਣਜੀਤ ਸਿੰਘ ਧੰਨਾ ਵਾਇਸ ਚੇਅਰਮੈਨ, ਮਾਸਟਰ ਰੁਪਿੰਦਰ ਸਿੰਘ ਦੁਆਰਾ ਇਕ ਸਮਾਗਮ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਤੰਬਾਕੂ ਉਤਪਾਦ ਰੋਕਣ ਸਬੰਧੀ ਵਿਭਾਗ ਵਲੋਂ ਪੋਸਟਰ ਰਿਲੀਜ਼

ਬਾਘਾ ਪੁਰਾਣਾ, 16 ਅਪ੍ਰੈਲ (ਬਲਰਾਜ ਸਿੰਗਲਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤੰਬਾਕੂ ਕੰਟਰੋਲ ਸੈੱਲ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਐਮ.ਓ. ਡਾ. ਸੰਜੇ ਪਵਾਰ, ਡਾ. ਅਮਰਿੰਦਰ ਸਿੰਘ ਨੋਡਲ ਅਫ਼ਸਰ ਅਤੇ ਰਾਜਿੰਦਰ ਕੁਮਾਰ ਬਲਾਕ ਐਜੂਕੇਟਰ ਵਲੋਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਮਨਾਇਆ

ਬਾਘਾ ਪੁਰਾਣਾ, 16 ਅਪ੍ਰੈਲ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ਅਨੁਸਾਰ ਸ਼ਹਿਰ ਬਾਘਾ ਪੁਰਾਣਾ ਦੇ ਬਿਜਲੀ ਕਾਮਿਆਂ ਨੇ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ, ਕਿਉਂਕਿ ਬਿਜਲੀ ਬੋਰਡ ਨੂੰ ਭੰਗ ਕਰ ਕੇ ...

ਪੂਰੀ ਖ਼ਬਰ »

ਬਲਦੇਵ ਸਿੰਘ ਗਿੱਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸਮਾਧ ਭਾਈ, 16 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਬਲਦੇਵ ਸਿੰਘ ਗਿੱਲ ਸਾਬਕਾ ਪੰਚਾਇਤ ਮੈਂਬਰ ਮਾਣੂੰਕੇ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਪਿੰਡ ਮਾਣੂੰਕੇ ਵਿਖੇ ਗੁਰਦੁਆਰਾ ਕਿਆਰਾਂ ਵਾਲੀ ਸਾਹਿਬ ਵਿਖੇ ਹੋਇਆ | ਇਸ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 16 ਅਪ੍ਰੈਲ (ਬਲਰਾਜ ਸਿੰਗਲਾ)-ਇੱਥੇ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਇੰਗਲਿਸ਼ ਸਟੂਡੀਓ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਟੱਡੀ ਵੀਜ਼ੇ ਲਗਵਾ ਕੇ ਸਾਕਾਰ ਕਰ ਰਹੀ ਹੈ ਜਿਸ ਦੇ ਤਹਿਤ ...

ਪੂਰੀ ਖ਼ਬਰ »

ਮਿ੍ਤਕ ਗੁਰਨੈਬ ਸਿੰਘ ਦੇ ਪਰਿਵਾਰ ਨੂੰ ਬਣਦਾ ਇਨਸਾਫ਼ ਦਿਵਾਇਆ ਜਾਵੇਗਾ-ਇੰਦਰਜੀਤ ਸਿੰਘ

ਨਿਹਾਲ ਸਿੰਘ ਵਾਲਾ, 16 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪਿੰਡ ਹਿੰਮਤਪੁਰਾ ਵਿਖੇ ਬੀਤੇ ਦਿਨੀਂ 220 ਕੇ.ਵੀ. ਪਾਵਰ ਗਰਿੱਡ 'ਚ ਪਾਰਟ ਟਾਈਮ ਸਵੀਪਰ ਦਾ ਕੰਮ ਕਰਨ ਵਾਲੇ ਇਕ 50 ਸਾਲਾ ਵਿਅਕਤੀ ਗੁਰਨੈਬ ਸਿੰਘ ਵਾਸੀ ਹਿੰਮਤਪੁਰਾ ਦੀ ਕਰੰਟ ਲੱਗਣ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਸ਼ਹੀਦ ਲਾਲ ਸਿੰਘ ਖੋਸਾ ਦੀ ਯਾਦ ਵਿਚ ਜੋੜ ਮੇਲਾ ਸਾਦੇ ਢੰਗ ਨਾਲ ਮਨਾਇਆ ਜਾਵੇਗਾ-ਸੰਤ ਗੁਰਜੰਟ ਸਿੰਘ

ਕੋਟ ਈਸੇ ਖਾਂ, 16 ਅਪ੍ਰੈਲ (ਕਾਲੜਾ)-ਸ਼ੋ੍ਰਮਣੀ ਸ਼ਹੀਦ ਲਾਲ ਸਿੰਘ ਖੋਸਾ ਦੀ ਮਿੱਠੀ ਯਾਦ ਵਿਚ 19 ਅਪੈ੍ਰਲ ਤੋਂ ਲੈ ਕੇ 25 ਅਪ੍ਰੈਲ ਤੱਕ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਮਨਾਇਆ ਜਾ ਰਿਹਾ ਸਾਲਾਨਾ ਧਾਰਮਿਕ ਜੋੜ ਮੇਲਾ ਇਸ ਵਾਰ ਕੋਰੋਨਾ ਮਹਾਂਮਾਰੀ ਨੂੰ ਮੁੱਖ ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈਲ ਵੱਲੋਂ ਜਾਗਰੂਕਤਾ ਕੈਂਪ ਲਾਇਆ

ਮੋਗਾ, 16 ਅਪੈ੍ਰਲ (ਅਸ਼ੋਕ ਬਾਂਸਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ. ਸ੍ਰੀਮਤੀ ਹਰਕਮਲ ਕੌਰ ਐਸ. ਪੀ. ਪੀ. ਬੀ. ਆਈ. ਮੋਗਾ ਜੀ ਦੀ ਅਗਵਾਈ ਵਿਚ ਕਮਿਊਨਿਟੀ ਯੂਥ ਇੰਟਰਵੈਨਸ਼ਨ ਮੁਹਿੰਮ ਦੇ ਤਹਿਤ ਸਰਦਾਰ ਟਾਟਾ 407 ...

ਪੂਰੀ ਖ਼ਬਰ »

ਮਾਤਾ ਇੰਦਰਜੀਤ ਕੌਰ ਗਿੱਲ ਨਮਿਤ ਅੰਤਿਮ ਅਰਦਾਸ ਭਲਕੇ

ਸਮਾਧ ਭਾਈ, 16 ਅਪ੍ਰੈਲ (ਮਾਣੂੰਕੇ)-ਪਿੰਡ ਮਾਣੂੂੰਕੇ ਦੀ ਨਾਮਵਰ ਸ਼ਖ਼ਸੀਅਤ ਸਾਬਕਾ ਚੇਅਰਮੈਨ ਮੋਹਰ ਸਿੰਘ ਕੈਨੇਡੀਅਨ ਦੀ ਧਰਮ-ਪਤਨੀ ਅਤੇ ਕਬੱਡੀ ਖੇਡ ਪ੍ਰਮੋਟਰ ਗੁਰਲਾਲ ਸਿੰਘ ਕੈਨੇਡੀਅਨ ਦੀ ਮਾਤਾ ਇੰਦਰਜੀਤ ਕੌਰ ਗਿੱਲ (73 ਸਾਲ) ਜੋ ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ...

ਪੂਰੀ ਖ਼ਬਰ »

ਜਗਰੂਪ ਸਿੰਘ ਭਾਕਿਯੂ ਦੇ ਇਕਾਈ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 16 ਅਪ੍ਰੈਲ (ਕਾਲੜਾ)-ਪਿੰਡ ਰੰਡਿਆਲਾ ਦੇ ਕਿਸਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਭਾਕਿਯੂ ਪੰਜਾਬ ਦੇ ਕੌਮੀ ਜ. ਸਕੱਤਰ ਬਲਵੰਤ ਸਿੰਘ ਬਹਿਰਾਮ ਕੇ, ਬਲਾਕ ਪ੍ਰਧਾਨ ਸਵਰਨ ਸਿੰਘ ਕੋਟ ਸਦਰ ਖਾਂ, ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਖੰਭੇ, ਸਾਰਜ ਸਿੰਘ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਤਹਿਸੀਲ ਕੰਪਲੈਕਸ ਵਿਖੇ ਸਾਫ਼-ਸਫ਼ਾਈ ਸਬੰਧੀ ਪ੍ਰੋਗਰਾਮ ਦਾ ਆਯੋਜਨ

ਬਾਘਾ ਪੁਰਾਣਾ, 16 ਅਪ੍ਰੈਲ (ਬਲਰਾਜ ਸਿੰਗਲਾ)-ਨਗਰ ਕੌਂਸਲ ਬਾਘਾ ਪੁਰਾਣਾ ਦੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ 'ਸਵੱਛਤਾ ਸੰਕਲਪ ਦੇਸ਼ ਕਾ, ਹਰ ਰਵੀਵਾਰ ਵਿਸ਼ੇਸ਼ ਸਾ' ਮੁਹਿੰਮ ਅਧੀਨ ਸਥਾਨਕ ਮੁਦਕੀ ਸੜਕ ਉੱਪਰ ਤਹਿਸੀਲ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਖੋਸਾ

ਕੋਟ ਈਸੇ ਖਾਂ, 16 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਜਨਤਾ ਨਾਲ ਕੀਤੇ ਵਾਅਦੇ ਮੁਤਾਬਿਕ ਕਣਕ ਦਾ ਦਾਣਾ-ਦਾਣਾ ਮੰਡੀਆਂ ਵਿਚੋਂ ਚੁਕਾਏਗੀ, ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮੇਂ 'ਤੇ ...

ਪੂਰੀ ਖ਼ਬਰ »

ਮੁਨਸ਼ੀ ਨੂੰ ਧੱਕਾ ਕੇ ਹਵਾਲਾਤੀ ਹੋਇਆ ਫ਼ਰਾਰ

ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਵਿਖੇ ਹਵਾਲਾਤ 'ਚ ਬੰਦ ਮੁਲਜ਼ਮ ਵਲੋਂ ਪੇਟ 'ਚ ਦਰਦ ਦਾ ਬਹਾਨਾ ਬਣਾ ਕੇ ਬਾਹਰ ਆਉਣ 'ਤੇ ਮੁਨਸ਼ੀ ਨੂੰ ਧੱਕਾ ਮਾਰ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਮੁਨਸ਼ੀ ਸਮੇਤ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਸਥਾਪਨਾ ਦਿਵਸ ਲਾਲਾ ਲਾਜਪਤ ਰਾਏ ਸਮਾਰਕ 'ਤੇ ਮਨਾਇਆ

ਅਜੀਤਵਾਲ, 16 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਇਤਿਹਾਸਕ ਗਦਰੀਆਂ ਦੇ ਨਗਰ ਜਨਮੇ ਲਾਲਾ ਲਾਜਪਤ ਰਾਏ ਨੇ 1895 ਈਸਵੀ ਵਿਚ ਅਨਾਰ ਕਲੀ ਬਾਜਾਰ ਲਹੌਰ ਤੋਂ ਪਹਿਲੀ ਸਵਦੇਸ਼ੀ ਬੈਂਕ ਪੰਜਾਬ ਨੈਸ਼ਨਲ ਬੈਂਕ 2 ਲੱਖ ਨਾਲ ਸ਼ੁਰੂਆਤ ਕੀਤੀ ਸੀ | ਇਸ ਦੇ ਪਹਿਲੇ ਖਾਤਾ ਧਾਰਕ ਵੀ ਲਾਲਾ ...

ਪੂਰੀ ਖ਼ਬਰ »

ਭੂਆ ਦੇ ਪੁੱਤਰ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਉਮਰ ਕੈਦ

ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਅੱਜ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਮਨਦੀਪ ਪੰਨੂ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਆਪਣੀ ਹੀ ਭੂਆ ਦੇ ਪੁੱਤਰ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ ਉਸ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ...

ਪੂਰੀ ਖ਼ਬਰ »

ਬੀਬੀ ਭਾਗੀਕੇ ਤੇ ਚੇਅਰਮੈਨ ਕੁੱਸਾ ਨੇ ਕੀਤਾ ਦਾਣਾ ਮੰਡੀਆਂ ਦਾ ਦੌਰਾ

ਅਜੀਤਵਾਲ, 16 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸਾਬਕਾ ਵਿਧਾਇਕਾ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਚੇਅਰਮੈਨ ਜਸਵਿੰਦਰ ਸਿੰਘ ਕੁੱਸਾ ਨੇ ਅਜੀਤਵਾਲ ਢੁੱਡੀਕੇ ਦਾਣਾ ਮੰਡੀਆਂ ਦਾ ਦੌਰਾ ਕੀਤਾ | ਉਨ੍ਹਾਂ ਇਸ ਸਮੇਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਚੁੱਕਣ ਲਈ ਵਚਨਬੱਧ-ਬਰਾੜ

ਠੱਠੀ ਭਾਈ, 16 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਾਂਗਰਸ ਪਾਰਟੀ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ ਨੇ ਇਲਾਕੇ ਦੇ ਖ਼ਰੀਦ ਕੇਂਦਰਾਂ ਠੱਠੀ ਭਾਈ, ਮਾੜੀ ਮੁਸਤਫ਼ਾ, ਮੌੜ ਨੌਂ ਆਬਾਦ, ਬੰਬੀਹਾ ਭਾਈ, ਵਾਂਦਰ, ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਵਿਖੇ ਰਾਜੂ ਸਮਰਾ ਨੇ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 16 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੇ ਲੜਕੇ ਰਾਜੂ ਸਮਰਾ ਅਤੇ ਸ਼ਿਵਾਜ ਸਿੰਘ ਮਸਤੇਵਾਲਾ, ਚੇਅਰਮੈਨ ਮਾਰਕੀਟ ਕਮੇਟੀ ਕੋਟ ਈਸੇ ਖਾਂ ਨੇ ਰਾਜ ਐਂਡ ਸੰਨਜ਼ ਦੀ ਆੜ੍ਹਤ 'ਤੇ ...

ਪੂਰੀ ਖ਼ਬਰ »

ਜਲਾਲਾਬਾਦ ਪੂਰਬੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਧਰਮਕੋਟ/ਮੋਗਾ, 16 ਅਪ੍ਰੈਲ (ਪਰਮਜੀਤ ਸਿੰਘ, ਅਸ਼ੋਕ ਬਾਂਸਲ)-ਮੋਗਾ ਦੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਮਾਰਕੀਟ ਕਮੇਟੀ ਚੇਅਰਮੈਨ ਸੁਧੀਰ ਗੋਇਲ ਨੇ ਮਾਰਕਫੈੱਡ ਦੇ ਮੈਨੇਜਰ ਹਰਮਨਜਿੰਦਰ ਤੋਂ ਕਿਸਾਨ ਦੀ ਲਗ-ਪਗ 300 ਬੋਰੀ ਦੀ ਢੇਰੀ ਦਾ ਕੇਹਰ ਸਿੰਘ ਲੀਲਾ ਦੀ ਆੜ੍ਹਤ 'ਤੇ ...

ਪੂਰੀ ਖ਼ਬਰ »

ਆਪ ਵਿਧਾਇਕ ਬਿਲਾਸਪੁਰ ਵਲੋਂ ਹਲਕੇ ਦੀ ਪ੍ਰਮੁੱਖ ਅਨਾਜ ਮੰਡੀ ਦਾ ਦੌਰਾ

ਨਿਹਾਲ ਸਿੰਘ ਵਾਲਾ, 16 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਅੱਜ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਵੀ ...

ਪੂਰੀ ਖ਼ਬਰ »

ਜਗਮੀਤ ਸਿੰਘ ਉਰਫ਼ ਮੇਜਰ ਬਾਬਾ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਉਪ ਚੇਅਰਮੈਨ ਜਗਦੀਪ ਸਿੰਘ ਸੀਰਾ ਦੇ ਛੋਟੇ ਭਰਾ ਜਗਮੀਤ ਸਿੰਘ ਉਰਫ਼ ਮੇਜਰ ਬਾਬਾ ਨਮਿਤ ਪਾਠ ਦਾ ਭੋਗ ਗੁਰਦੁਆਰਾ ਸੰਤ ਬਾਬਾ ਸੂਰਤ ਸਿੰਘ ਜੀ ਪਿੰਡ ਲੰਢੇਕੇ ਵਿਖੇ ਪਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ 8 ਫਾਇਰ ਬਿਗ੍ਰੇਡ ਟੀਮਾਂ ਤਾਇਨਾਤ ਕੀਤੀਆਂ -ਕਮਿਸ਼ਨਰ ਨਗਰ ਨਿਗਮ

ਮੋਗਾ, 16 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਕਣਕਾਂ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਨਾਲ ਹੋਣ ਵਾਲੀਆਂ ਅਣ ...

ਪੂਰੀ ਖ਼ਬਰ »

ਸਾਨੰੂ ਆਪਣੇ ਸ਼ਹੀਦਾਂ ਨੂੰ ਕਦੇ ਵੀ ਭੁੱਲਣਾ ਨਹੀ ਚਾਹੀਦਾ-ਕਰਨਲ ਸੁਹੇਲ ਸਿੰਘ

ਅਜੀਤਵਾਲ, 16 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਸਾਨੰੂ ਆਪਣੇ ਸ਼ਹੀਦਾਂ ਨੂੰ ਕਦੇ ਭੁੱਲਣਾ ਨਹੀ ਚਾਹੀਦਾ ਜਿਨ੍ਹਾਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਵੱਡੀਆਂ ਘਾਲਣਾ ਘਾਲੀਆਂ ਫ਼ੌਜ ਆਪਣੇ ਫਰੀਡਮ ਫਾਈਟਰਾਂ ਨੂੰ ਹਮੇਸ਼ਾ ਯਾਦ ਰੱਖਦੀ, ਸਮੇਂ ਸਮੇਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੱਖਣ ਬਰਾੜ ਨੇ ਅਟਵਾਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਧਰਮਕੋਟ, 16 ਅਪ੍ਰੈਲ (ਪਰਮਜੀਤ ਸਿੰਘ)-ਕੁਝ ਦਿਨ ਪਹਿਲਾਂ ਮਲਕੀਤ ਸਿੰਘ ਅਟਵਾਲ ਦੀ ਹਾਦਸੇ ਵਿਚ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਪਤਨੀ ਗੰਭੀਰ ਜ਼ਖ਼ਮੀ ਹੋ ਗਈ ਸੀ, ਦੇ ਗ੍ਰਹਿ ਵਿਖੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੇ ਸਪੁੱਤਰ ਬਰਜਿੰਦਰ ਸਿੰਘ ਬਰਾੜ ਸਾਬਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX