ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਅਨਲਾਕ : ਹਦਾਇਤਾਂ ਜਾਰੀ
. . .  1 day ago
ਵਰਲਡ ਟੈੱਸਟ ਚੈਂਪੀਅਨਸ਼ਿਪ : ਨਿਊਜ਼ੀਲੈਂਡ ਦੀ ਪਹਿਲੀ ਪਾਰੀ 249 ਦੌੜਾਂ 'ਤੇ ਸਮਾਪਤ
. . .  1 day ago
ਪਿੰਡ ਲੱਖਾ ਵਿਖੇ ਬਜ਼ੁਰਗ ਮਾਤਾ ਦਾ ਕਤਲ ਅਤੇ ਬਜ਼ੁਰਗ ਪਤੀ ਲਾਪਤਾ
. . .  1 day ago
ਹਠੂਰ (ਜਗਰਾਉਂ ),22 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਲੱਖਾ ਵਿਖੇ ਇਕ ਬਜ਼ੁਰਗ ਮਾਤਾ ਸ਼ਾਤੀ ਦੇਵੀ (75) ਦਾ ਕਤਲ ਅਤੇ ਉਸ ਦੇ ਬਜ਼ੁਰਗ ਪਤੀ ਪੰਡਤ ਹਰੀਪਾਲ (86) ਦੇ ਲਾਪਤਾ ਹੋਣ ਦੀ ਖ਼ਬਰ ਮਿਲੀ...
ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ , 22 ਜੂਨ (ਅਮਰਜੀਤ ਸਿੰਘ ਸਡਾਨਾ) -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ...
ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ
. . .  1 day ago
ਨਵੀਂ ਦਿੱਲੀ ,22 ਜੂਨ - ਭਾਰਤ ਨੇ ਈ-ਕਾਮਰਸ ਵੈੱਬਸਾਈਟਾਂ 'ਤੇ ਫਲੈਸ਼ ਵਿੱਕਰੀ 'ਤੇ ਪਾਬੰਦੀ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ...
ਖਟਕੜ ਕਲਾਂ 'ਚ ਹਾਰਦਿਕ ਪਟੇਲ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ
. . .  1 day ago
ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਗੁਜਰਾਤ...
ਇਟਲੀ ਦੇ ਸ਼ਹਿਰ ਕਰੇਮਾ ਵਿਖੇ ਪੰਜਾਬੀ ਲੜਕੀ ਅਤੇ ਲੜਕੇ ਦੀਆਂ ਭੇਦਭਰੀ ਹਾਲਤ ਵਿਚ ਲਾਸ਼ਾਂ ਬਰਾਮਦ
. . .  1 day ago
ਬਰੇਸ਼ੀਆ (ਇਟਲੀ), 22 ਜ਼ੂਨ (ਬਲਦੇਵ ਸਿੰਘ ਬੂਰੇਜੱਟਾਂ ) - ਇਟਲੀ ਦੇ ਸ਼ਹਿਰ ਕਰੇਮਾ ਨਜ਼ਦੀਕ ਵਗਦੀ ਵੇਕੈਲੀ ਨਹਿਰ ਵਿਚੋਂ ਪੰਜਾਬੀ ਲੜਕੀ ਸਾਕਸ਼ੀ ਪਨੇਸਰ (18 ਸਾਲ ) ਵਾਸੀ ਸੋਨਚੀਨੋ...
ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 22 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 31 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ...
ਰਵਨੀਤ ਸਿੰਘ ਬਿੱਟੂ ਦਾ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾਂ, ਬੰਦ ਏ.ਸੀ. ਦੇ ਕਮਰਿਆਂ ਵਿਚ ਬੈਠ ਕੇ ਗੱਲਾਂ ਨਹੀਂ ਹੁੰਦੀਆਂ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਨਾਲ ਮੰਤਰੀਆਂ ਅਤੇ ਵਿਧਾਇਕਾਂ ਦਾ ਮੁਲਾਕਾਤ ਦਾ ਦੌਰ ਜਾਰੀ ਹੈ। ਰਵਨੀਤ ਸਿੰਘ ਬਿੱਟੂ ਨੇ ਮੁਲਾਕਾਤ ਤੋਂ ਬਾਅਦ ...
ਜਲੰਧਰ 'ਚ ਮਿਲਿਆ ਗ੍ਰੀਨ ਫੰਗਸ ਦਾ ਇਕ ਹੋਰ ਮਰੀਜ਼, ਪੰਜਾਬ ਦਾ ਦੂਸਰਾ ਮਾਮਲਾ
. . .  1 day ago
ਜਲੰਧਰ, 22 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗ੍ਰੀਨ ਫੰਗਸ ਤੋਂ ਪੀੜਤ ਇਕ ਹੋਰ ਮਰੀਜ਼ ਮਿਲਿਆ ਹੈ, ਇਹ ਪੰਜਾਬ 'ਚ ਦੂਸਰਾ ਮਾਮਲਾ ਦੱਸਿਆ ਜਾ ਰਿਹਾ...
ਰਾਹੁਲ ਗਾਂਧੀ ਨਾਲ ਹੋਈ ਪਰਗਟ ਸਿੰਘ ਦੀ ਮੁਲਾਕਾਤ, ਪ੍ਰਗਟ ਸਿੰਘ ਦਾ ਕਹਿਣਾ - ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ
. . .  1 day ago
ਨਵੀਂ ਦਿੱਲੀ, 22 ਜੂਨ - ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਹੈ। ਇਸੀ ਕੜੀ ਦੇ ਤਹਿਤ...
ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਕਮੇਟੀ ਅਤੇ ਰਾਹੁਲ ਗਾਂਧੀ ਨਾਖੁਸ਼ - ਸਰੋਤ
. . .  1 day ago
ਨਵੀਂ ਦਿੱਲੀ, 22 ਜੂਨ - ਕਮੇਟੀ ਅਤੇ ਰਾਹੁਲ ਗਾਂਧੀ ਦੋਵੇਂ ਨਵਜੋਤ ਸਿੰਘ ਸਿੱਧੂ ਦੇ 'ਦੋ ਪਰਿਵਾਰਾਂ ਦਾ ਪੰਜਾਬ 'ਚ ਲਾਭ ਲੈਣ ਵਾਲੇ ਬਿਆਨ ਤੋਂ ਖੁਸ਼ ਨਹੀਂ ਹਨ...
ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ਪੁੱਜੀ ਪੀ.ਜੀ.ਆਈ.
. . .  1 day ago
ਚੰਡੀਗੜ੍ਹ, 22 ਜੂਨ(ਸੁਰਿੰਦਰਪਾਲ ਸਿੰਘ)- ਜੈਪਾਲ ਭੁੱਲਰ ਦੀ ਦੇਹ ਦੋਬਾਰਾ ਪੋਸਟਮਾਰਟਮ ਲਈ ...
ਨਾਜਾਇਜ਼ ਕੱਟੀ ਜਾ ਰਹੀ ਕਾਲੋਨੀ ਵਿਰੁੱਧ ਕਾਰਵਾਈ ਕਰਨ ਪਹੁੰਚੀ ਪੁੱਡਾ ਦੀ ਟੀਮ ਬੇਰੰਗ ਪਰਤੀ
. . .  1 day ago
ਅੰਮ੍ਰਿਤਸਰ, 22 ਜੂਨ (ਹਰਮਿੰਦਰ ਸਿੰਘ) - ਜਾਣਕਾਰੀ ਮਿਲੀ ਹੈ ਕਿ ਸਥਾਨਕ ਵਰਿੰਦਾਵਨ ਗਾਰਡਨ ਕਾਲੋਨੀ ਦੇ ਨਾਲ ਲਗਦੀ ਖੇਤੀਬਾੜੀ ਭੂਮੀ 'ਤੇ 4 ਏਕੜ 'ਚ ਉਸਾਰੀ ਜਾ ਰਹੀ...
ਤਿੰਨ ਮੈਂਬਰੀ ਕਮੇਟੀ ਦਾ ਕਹਿਣਾ,ਪਹਿਲਾਂ ਵਿਧਾਇਕਾਂ ਨੂੰ ਸੰਤੁਸ਼ਟ ਰੱਖਣਾ ਮਹੱਤਵਪੂਰਨ - ਸਰੋਤ
. . .  1 day ago
ਨਵੀਂ ਦਿੱਲੀ , 22 ਜੂਨ - ਤਿੰਨ ਮੈਂਬਰੀ ਕਮੇਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਸੰਤੁਸ਼ਟ ਵਿਧਾਇਕਾਂ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ ਅਤੇ ਕਿਹਾ ਕਿ...
ਕੋਟਕਪੂਰਾ ਗੋਲੀਕਾਂਡ - ਉਦੇਸ਼ ਦੋਸ਼ੀਆਂ ਨੂੰ ਫੜਨਾ ਨਹੀਂ, ਬਲਕਿ ਮਾਮਲੇ ਨੂੰ ਲੈ ਕੇ ਰਾਜਨੀਤੀ ਕਰਨਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ) - ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਢੰਗ ਨਾਲ ਅੱਜ ਐੱਸ.ਆਈ.ਟੀ. ਦੀ ਟੀਮ ਜਾਂਚ ਕਰਨ ਲਈ ਆਈ ਹੈ...
ਤਪਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਟਰੱਕ ਯੂਨੀਅਨ ਤਪਾ ਦੇ ਅਪਰੇਟਰਾਂ ਨੇ ਕੇਂਦਰ ਸਰਕਾਰ ਵਲੋਂ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਕੀਤੇ ਜਾ ਰਹੇ ਭਾਰੀ ਵਾਧੇ ਦੇ
6ਵੇਂ ਪੇ ਕਮਿਸ਼ਨ ਦੇ ਵਿਰੋਧ 'ਚ ਮਨਿਸਟਰੀਅਲ ਕਾਮਿਆਂ ਨੇ ਪ੍ਰਬੰਧਕੀ ਕੰਪਲੈਕਸ 'ਚ ਕੱਢਿਆ ਰੋਸ ਮਾਰਚ
. . .  1 day ago
ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਵੱਖ ਵੱਖ ਵਿਭਾਗਾਂ ਦੇ ਮਨਿਸਟਰੀਅਲ ਕਾਮਿਆਂ ਨੇ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿਚ ਪ੍ਰਬੰਧਕੀ ਕੰਪਲੈਕਸ ਅੰਦਰ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ...
ਇੰਜੀਨੀਅਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਕੇਤਕ ਧਰਨਾ
. . .  1 day ago
ਬਠਿੰਡਾ, 22 ਜੂਨ (ਅਮ੍ਰਿਤਪਲ ਸਿੰਘ ਵਲਾਣ) - ਅੱਜ ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਬਠਿੰਡਾ ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਇਕੱਠੇ ਹੋਏ ਵੱਖ - ਵੱਖ ...
ਸਾਢੇ ਚਾਰ ਸਾਲ ਪਹਿਲਾਂ ਵੀ ਐੱਸ. ਆਈ. ਟੀ ਨੇ ਕੀਤੀ ਸੀ ਰਿਪੋਰਟ ਪੇਸ਼, ਹਾਈ ਕੋਰਟ ਨੇ ਸ. ਪ੍ਰਕਾਸ਼ ਸਿੰਘ ਬਾਦਲ 'ਤੇ ਲੱਗੇ ਦੋਸ਼ਾਂ ਨੂੰ ਦੱਸਿਆ ਸੀ ਗਲਤ - ਬੀਬੀ ਜਗੀਰ ਕੌਰ
. . .  1 day ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਐੱਸ.ਆਈ.ਟੀ. ਸਰਕਾਰ ਵਲੋਂ ਬਣਾਈ ਗਈ ਹੈ, ਉਹ ਆਪਣਾ ਕੰਮ ਕਰੇਗੀ - ਬੀਬੀ ਜਗੀਰ ਕੌਰ , ਇਹ ਲੋਕਾਂ ਨੂੰ...
ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
. . .  1 day ago
ਚੰਡੀਗੜ੍ਹ, 22 ਜੂਨ ( ਸੁਰਿੰਦਰਪਾਲ ਸਿੰਘ) - ਹਾਈ ਕੋਰਟ ਨੇ ਤਿੰਨ ਮੈਂਬਰੀ ਕਮੇਟੀ ਦੇ ਦਿੱਤੇ ਸੀ ਹੁਕਮ - ਪ੍ਰੋ. ਪ੍ਰੇਮ...
ਦਰਬਾਰ ਸਾਹਿਬ ਦਾ ਮਾਡਲ ਪੰਜਾਬੀ ਬਾਗ਼ ਵਿਚੋਂ ਤੁੜਵਾਉਣ ਤੋਂ ਬਾਅਦ ਸਿਰਸਾ ਨੇ ਕੀਤਾ ਸੰਗਤਾਂ ਦਾ ਧੰਨਵਾਦ
. . .  1 day ago
ਅਜੀਤ ਬਿਊਰੋ, 22 ਜੂਨ - ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਬਾਗ਼ ਵਿਚ ਬਣਾਇਆ ਗਿਆ ਦਰਬਾਰ ਸਾਹਿਬ ਦਾ ਮਾਡਲ ਤੁੜਵਾ ਦਿੱਤਾ ...
ਦੋ ਗਰੁੱਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  1 day ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁੱਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  1 day ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਖੰਨਾ / ਸਮਰਾਲਾ

ਮਿਹਰਬਾਨ ਵਲੋਂ ਦੋਰਾਹਾ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਕੀਤੀ ਗੱਲਬਾਤ

ਦੋਰਾਹਾ, 16 ਅਪ੍ਰੈਲ (ਮਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੇ ਦੋਰਾਹਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਕਣਕ ਦੇ ਮੰਡੀਕਰਨ ਸਬੰਧੀ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਣਕ ਦੇ ਮੰਡੀਕਰਨ ਦੇ ਸੰਚਾਰੂ ਰੂਪ 'ਚ ਚਲਾਉਣ ਦੇ ਦਾਅਵੇ ਕੀਤੇ ਗਏ ਸਨ, ਜੋ ਨਿਰੇ ਖੋਖਲੇ ਸਾਬਿਤ ਹੋਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵਿਕੀ ਜਿਣਸ ਦੀ ਅਦਾਇਗੀ 48 ਘੰਟੇ ਵਿਚ ਕਰਨ ਦੇ ਦਮਗਜੇ ਮਾਰੇ ਗਏ ਸਨ, ਪਰ ਹਫ਼ਤਾ ਬੀਤਣ ਤੋਂ ਬਾਅਦ ਵੀ ਹਾਲੇ ਤੱਕ ਇੱਕ ਵੀ ਕਿਸਾਨ ਨੂੰ ਜਿਣਸ ਦੀ ਅਦਾਇਗੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆੜ੍ਹਤੀਆਂ ਦੀ ਕਰੀਬ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਸੀ, ਜੋ ਵੀ ਨਿਰਾ ਝੂਠ ਸਾਬਿਤ ਹੋਇਆ ਹੈ | ਇਸ ਸਮੇਂ ਸੀਨੀਅਰ ਆਗੂ ਹਰਜੀਵਨਪਾਲ ਸਿੰਘ ਗਿੱਲ, ਕੌਂਸਲਰ ਸਰਬਜੀਤ ਸਿੰਘ ਵਿਪਨ ਸੇਠੀ, ਪ੍ਰਧਾਨ ਜਸਪ੍ਰੀਤ ਕੌਰ ਅੜੈਚਾਂ, ਪ੍ਰਧਾਨ ਕੁਲਦੀਪ ਸਿੰਘ ਬੱਬੀ, ਹਰਜਿੰਦਰ ਸਿੰਘ ਭੱਟੀ, ਹਰਜੀਤ ਸਿੰਘ ਰਾਮਪੁਰ, ਪਰਮਿੰਦਰ ਸਿੰਘ ਪਿੰਦਾ, ਰਾਜਗੁਰਮੀਤ ਸਿੰਘ ਗਿੱਲ, ਗੁਰਵਿੰਦਰ ਸਿੰਘ ਬੱਬਰ ਸਾਬਕਾ ਕੌਂਸਲਰ, ਨਵਨੀਤ ਸਿੰਘ ਰਾਮਪੁਰ, ਕੁਲਵੰਤ ਸਿੰਘ ਰਾਮਪੁਰ, ਰਾਜਪਾਲ ਰਾਜੂ, ਪਰਮਿੰਦਰ ਸਿੰਘ ਭੱਠਲ ਆਦਿ ਹਾਜਰ ਸਨ |

ਭਾਰੀ ਹਨ੍ਹੇਰੀ 'ਚ ਲੱਗੀ ਅੱਗ ਕਾਰਨ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ

ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ)-ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਕਣਕ ਲਈ ਕਾਲ ਬਣ ਕੇ ਆਈ | ਐੱਸ. ਐੱਚ. ਓ. ਦੋਰਾਹਾ ਨੇੇ ਮੌਕੇ 'ਤੇ ਹਾਜ਼ਰ ਪਿੰਡ ਦੋਬੁਰਜੀ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਝੱਜ ਅਨੁਸਾਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੇ ਮਕਾਨ ਨੂੰ ਲੱਗੀ ਅੱਗ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਸਥਾਨਕ ਵਾਰਡ ਨੰ. 5 'ਚ ਇਕ ਕਿਰਾਏ ਦੇ ਮਕਾਨ ਵਿਚ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਘਰ ਬੁਰੀ ਤਰ੍ਹਾਂ ਸੜ ਗਿਆ | ਪ੍ਰਵਾਸੀ ਮਜ਼ਦੂਰ ਸੰਤੋਸ਼ ਕੁਮਾਰ, ਉਸ ਦੀ ਪਤਨੀ ਪੂਜਾ ਦੇਵੀ ਤੇ ਉਸ ਦੇ ਤਿੰਨ ਬੱਚੇ ਹਨ, ਇਸ ਮਕਾਨ ਵਿਚ ਰਹਿ ਰਹੇ ਸਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਹਨੇਵਾਲ ਵਲੋਂ ਦਾਖ਼ਲਾ ਪ੍ਰਚਾਰ ਸਬੰਧੀ ਕੈਂਪ

ਸਾਹਨੇਵਾਲ, 16 ਅਪ੍ਰੈਲ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰ.ਸਮਾਰਟ ਸਕੂਲ (ਲੜਕੇ) ਸਾਹਨੇਵਾਲ ਵਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਦਾਖ਼ਲਾ ਮੁਹਿੰਮ ਈਚ ਵੰਨ ਬਰਿੰਗ ਵੰਨ ਤਹਿਤ ਸਰਕਾਰੀ ਸਕੂਲ ਦੇ ...

ਪੂਰੀ ਖ਼ਬਰ »

ਲੁਧਿਆਣਾ ਦੇ 533 ਸਕੂਲਾਂ 'ਚ ਕਰਵਾਇਆ ਗਿਆ 'ਸਕੂਲ ਦਰਸ਼ਨ'

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)- 'ਸਕੂਲ ਦਰਸ਼ਨ' ਪ੍ਰੋਗਰਾਮ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿਚ ਲੁਧਿਆਣਾ ਜ਼ਿਲੇ੍ਹ ਦੇ 533 ਸਕੂਲਾਂ ਵਿਚ ਸਕੂਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸਮੱਸਿਆ ਸੰਬੰਧੀ ਲਿਪ ਨੇ ਸਕੂਲ ਕਮੇਟੀ ਨਾਲ ਕੀਤੀ ਮੁਲਾਕਾਤ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਈਸੜੂ ਦੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਫ਼ੀਸਾਂ ਤੇ ਕਿਤਾਬਾਂ ਦੀਆਂ ਸਮੱਸਿਆਵਾਂ ਦੇ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਹਲਕਾ ਇੰਚਾਰਜ ਸਰਬਜੀਤ ਸਿੰਘ ਕੰਗ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਪੋਸਟ ਬੇਸਿਕ ਬੀ. ਐੱਸ. ਸੀ. ਦਾ ਨਤੀਜਾ ਸ਼ਾਨਦਾਰ

ਬੀਜਾ, 16 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਪੋਸਟ ਬੇਸਿਕ ਬੀ. ਐੱਸ. ਸੀ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ¢ ਜਿਸ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਚੇਅਰਮੈਨ ਰਸੂਲੜਾ ਨੰੂ ਨਾਲ ਲੈ ਕੇ ਨਵੀਂ ਪੈਨਸ਼ਨ ਰੱਦ ਕਰ ਪੁਰਾਣੀ ਬਹਾਲ ਕਰਨ ਦੀ ਮੰਗ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕ ਮੰਗ ਪੱਤਰ ਵਿਧਾਇਕ ਗੁਰਕੀਰਤ ਸਿੰਘ ਨੂੰ ਦਿੱਤਾ ਗਿਆ | ਜਿਸ ਵਿਚ ਜਨਵਰੀ 2004 ਤੋਂ ਬਾਅਦ ਦੇ ਨਿਯੁਕਤ ਕੀਤੇ ਗਏ ਕਰਮਚਾਰੀਆਂ ਤੇ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ...

ਪੂਰੀ ਖ਼ਬਰ »

ਸ਼ਿਵ ਮੰਦਿਰ ਉਕਸੀ ਵਿਖੇ ਮੁਫ਼ਤ ਦਵਾਈਆਂ ਤੇ ਮੈਡੀਕਲ ਸਹੂਲਤ ਦਾ ਉਦਘਾਟਨ

ਮਲੌਦ, 16 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸ਼ਿਵ ਮੰਦਿਰ ਉਕਸੀ ਦੇ ਮੁੱਖ ਸੇਵਾਦਾਰ ਬਾਬਾ ਸੱਜਣ ਸਿੰਘ ਵਲੋਂ ਪਿੰਡ ਵਿਚ ਮੁਫ਼ਤ ਮੈਡੀਕਲ ਸਹੂਲਤ ਅਤੇ ਦਵਾਈਆਂ ਦੀ ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਯਾਦਵਿੰਦਰ ...

ਪੂਰੀ ਖ਼ਬਰ »

ਕੂੜੇ ਦੇ ਢੇਰ 'ਚ ਲੱਗੀ ਅੱਗ ਨਾਲ 2 ਗੱਡੀਆਂ ਸੜੀਆਂ

ਖੰਨਾ, 16 ਅਪੈ੍ਰਲ (ਮਨਜੀਤ ਸਿੰਘ ਧੀਮਾਨ)-ਕੂੜੇ ਦੇ ਢੇਰ 'ਚ ਲੱਗੀ ਅੱਗ ਦੌਰਾਨ 2 ਗੱਡੀਆਂ ਅੱਗ ਦੀ ਲਪੇਟ 'ਚ ਆ ਗਈਆਂ | ਅੱਜ ਐੱਸ. ਐੱਸ. ਪੀ. ਦਫ਼ਤਰ ਖੰਨਾ ਨੇੜੇ ਬਣੀ ਪਾਰਕਿੰਗ ਵਿਚ ਗੱਡੀਆਂ ਜ਼ਿਆਦਾ ਖੜੀਆਂ ਹੋਣ ਕਾਰਨ ਥਾਂ ਨਾ ਮਿਲਣ 'ਤੇ 2 ਕਾਰ ਚਾਲਕਾਂ ਨੇ ਆਪਣੀਆਂ ਗੱਡੀਆਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਮਹਿਦੂਦਾਂ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ

ਬੀਜਾ, 16 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖਿਆ ਵਿਭਾਗ ਪੰਜਾਬ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਆਈ. ਏ. ਐੱਸ., ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »

ਗੋਗਾ ਦਾ ਖੰਨਾ ਪੁੱਜਣ 'ਤੇ ਚੇਅਰਮੈਨ ਸੋਨੀ ਰੋਹਣੋਂ ਵਲੋਂ ਸਨਮਾਨ

ਖੰਨਾ, 16 ਅਪ੍ਰੈਲ (ਅਜੀਤ ਬਿਊਰੋ)-ਨਗਰ ਕੌਂਸਲ ਪਾਇਲ ਦੇ ਨਵ-ਨਿਯੁਕਤ ਪ੍ਰਧਾਨ ਮਲਕੀਤ ਸਿੰਘ ਗੋਗਾ ਦਾ ਬਲਾਕ ਸੰਮਤੀ ਦਫ਼ਤਰ ਖੰਨਾ ਵਿਖੇ ਪੁੱਜਣ 'ਤੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਵਲੋਂ ਸਨਮਾਨ ਕੀਤਾ ਗਿਆ | ਸੋਨੀ ਨੇ ਕਿਹਾ ਕਿ ਮਲਕੀਤ ਸਿੰਘ ਗੋਗਾ ਲਗਾਤਾਰ ...

ਪੂਰੀ ਖ਼ਬਰ »

ਢਿੱਲੋਂ ਨੂੰ ਸੌਂਪੀ ਜ਼ਿੰਮੇਵਾਰੀ ਪੂਰੇ ਇਲਾਕੇ ਦੇ ਵਿਕਾਸ ਵਿਚ ਮੀਲ ਪੱਥਰ ਸਾਬਤ ਹੋਵੇਗੀ

ਮਾਛੀਵਾੜਾ ਸਾਹਿਬ, 16 ਅਪੈ੍ਰਲ (ਮਨੋਜ ਕੁਮਾਰ)-ਚਾਹੇ ਮਾਛੀਵਾੜਾ ਹੋਵੇ ਜਾਂ ਫਿਰ ਸਮਰਾਲਾ ਇਲਾਕੇ ਦਾ ਹਰ ਇੱਕ ਕੋਨਾ ਅੱਜ ਜਿਸ ਰਫ਼ਤਾਰ ਨਾਲ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ | ਉਸ ਦੀ ਮਿਹਨਤ ਦਾ ਸਿਹਰਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ਉਨ੍ਹਾਂ ...

ਪੂਰੀ ਖ਼ਬਰ »

ਦਾਖਲਾ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਵਿਸ਼ੇਸ਼ ਦਾਖਲਾ ਕੈਂਪ

ਖੰਨਾ, 16 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਖ਼ਾਲਸਾ ਸਾਜਨਾ ਦਿਵਸ ਮੌਕੇ ਸਰਕਾਰੀ ਮਿਡਲ ਸਕੂਲ ਮਾਡਲ ਟਾਊਨ ਖੰਨਾ ਦੇ ਸਮੂਹ ਸਟਾਫ਼ ਵਲੋਂ ਮੁੱਖ ਅਧਿਆਪਕ ਓਮ ਪ੍ਰਕਾਸ਼ ਸ਼ਰਮਾ ਦੀ ਅਗਵਾਈ 'ਚ ਦਾਖਲਾ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਵਿਸ਼ੇਸ਼ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਬੀਜਾ, 16 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)- ਡਾ. ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮ ਦਿਨ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਪੁਲਿਸ ਜ਼ਿਲ੍ਹਾ ਖੰਨਾ ਦੇ ਕਾਂਗਰਸੀ ਵਰਕਰਾਂ ਵਲੋਂ ਮੈਂਬਰ ਬਲਾਕ ਸੰਮਤੀ ਸਮਰਾਲਾ ਬਲਵਿੰਦਰ ਸਿੰਘ ਬੰਬ ਸਕੱਤਰ ਐੱਸ.ਸੀ. ਵਿੰਗ ਪ੍ਰਦੇਸ਼ ...

ਪੂਰੀ ਖ਼ਬਰ »

ਜੰਡਿਆਲੀ ਵਿਖੇ ਕੋਰੋਨਾ ਵੈਕਸੀਨ ਦਾ ਕੈਂਪ ਲਗਾਇਆ

ਕੁਹਾੜਾ, 16 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਬਿਮਾਰੀ ਤੇ ਪੂਰੀ ਤਰਾਂ ਨਾਲ ਕਾਬੂ ਪਾਉਣ ਲਈ ਸ਼ੁਰੂ ਕੀਤੀ ਟੀਕਾਕਰਨ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਜੰਡਿਆਲੀ ਵਿਖੇ ਸਰਪੰਚ ਉਦੇਰਾਜ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਿਲਣ ਵਾਲੀਆਂ ਸਹੂਲਤਾਂ ਤੋਂ ਕਰਵਾਇਆ ਜਾਣੂ

ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ)-ਸਰਕਾਰੀ ਹਾਈ ਸਕੂਲ ਬੁਆਣੀ ਵਿਚ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਪ੍ਰੀਤਪਾਲ ਕੌਰ ਅਤੇ ਸਕੂਲ ਦੇ ਮੀਡੀਆ ਕੋਆਰਡੀਨੇਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਸਕੂਲ ਦਰਸ਼ਨ ਦੌਰਾਨ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਸਕੂਲ ਦਰਸਨ ਪ੍ਰੋਗਰਾਮ ਕਰਵਾਇਆ

ਪਾਇਲ, 16 ਅਪ੍ਰੈਲ (ਰਾਜਿੰਦਰ ਸਿੰਘ)- ਸਿੱਖਿਆ ਵਿਭਾਗ ਪੰਜਾਬ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਆਈ. ਏ. ਐੱਸ. ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਮਿਡਲ ਸਕੂਲ ਬਰਮਾਲੀਪੁਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਸਮਾਗਮ ਹੋਇਆ

ਬੀਜਾ, 16 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖਿਆ ਵਿਭਾਗ ਵਲੋਂ ਨਵੇਂ ਦਾਖ਼ਲਿਆਂ ਲਈ ਜਾਰੀ ਦਾਖ਼ਲਾ ਮੁਹਿੰਮ ਸਬੰਧੀ 'ਸਕੂਲ ਦਰਸ਼ਨ' ਪ੍ਰੋਗਰਾਮ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਅੜ੍ਹੈਚਾਂ 'ਚ ਸਕੂਲ ਦਰਸ਼ਨ ਸਮਾਗਮ

ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ)-ਸਰਕਾਰੀ ਮਿਡਲ ਸਕੂਲ, ਅੜ੍ਹੈਚਾਂ ਵਿਖੇ ਸਕੂਲ ਦਰਸ਼ਨ ਪ੍ਰੋਗਰਾਮ ਕਰਵਾਇਆ ਗਿਆ¢ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਕੋਆਰਡੀਨੇਟਰ ਕਰਨਵਿੰਦਰ ਸਿੰਘ ਅਤੇ ਗਣਿਤ ਦੇ ਬਲਾਕ ਮੈਂਬਰ ਇਕਬਾਲ ਸਿੰਘ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਸ.ਸ.ਸ.ਸ. ਰਾਮਪੁਰ ਵਿਖੇ ਸਕੂਲ ਦਰਸ਼ਨ ਸਮਾਗਮ

ਦੋਰਾਹਾ, 16 ਅਪ੍ਰੈਲ, (ਜਸਵੀਰ ਝੱਜ)-ਸ.ਸ.ਸ.ਸ.ਰਾਮਪੁਰ ਵਿਖੇ ਪਿ੍ੰਸੀਪਲ ਪਵਿੱਤਰ ਕੌਰ ਦੀ ਪ੍ਰਧਾਨਗੀ ਹੇਠ ਸਕੂਲ ਦਰਸ਼ਨ ਸਮਾਗਮ ਕੀਤਾ ਗਿਆ | ਪਿੰਡ ਨਿਵਾਸੀਆਂ ਨੂੰ ਸਕੂਲ 'ਚ ਬੁਲਾਕੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ | ਯੋਜਨਾ ਬੱਧ ਤਰੀਕੇ ਨਾਲ ਸਕੂਲ ...

ਪੂਰੀ ਖ਼ਬਰ »

ਖੰਨਾ ਤੋਂ ਪੈਨਸ਼ਨਰਾਂ ਦਾ ਜਥਾ ਪਟਿਆਲਾ ਰੈਲੀ ਲਈ ਰਵਾਨਾ

ਖੰਨਾ, 16 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਲਲਹੇੜੀ ਚੌਂਕ ਤੋਂ ਪੀ. ਡਬਲਯੂ ਡੀ. ਵਿਭਾਗ ਤੇ ਹੋਰ ਵਿਭਾਗ ਦੇ ਪੈਨਸ਼ਨਰਾਂ ਦਾ ਜਥਾ ਬਲਵੀਰ ਚੰਦ ਦੀ ਅਗਵਾਈ ਹੇਠ ਪਟਿਆਲਾ ਵਿਖੇ ਹੋ ਰਹੀ ਰੈਲੀ 'ਚ ਸ਼ਾਮਲ ਹੋਣ ਲਈ ਰਵਾਨਾ ਹੋਇਆ¢ ਇਸ ਮੌਕੇ ਮਲਕੀਤ ਸਿੰਘ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਨੰਗਲ ਦੇ ਵਿਦਿਆਰਥੀਆਂ ਨੇ ਆਨਲਾਈਨ ਵਿਸਾਖੀ ਦਿਵਸ ਮਨਾਇਆ

ਡੇਹਲੋਂ, 16 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਿਖੇ ਆਨਲਾਈਨ ਵਿਸਾਖੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ¢ ਕੋਰੋਨਾ ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਾਲ 2021 ਸੈਸ਼ਨ ਦੇ ...

ਪੂਰੀ ਖ਼ਬਰ »

ਸ਼੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਿਰ 'ਚ ਪੰਡਿਤ ਸ਼ਾਸਤਰੀ ਨੇ ਕੀਤੀ ਰਮਾਇਣ ਕਥਾ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ ਸਥਿਤ ਸ਼੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਿਰ 'ਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਮੰਦਿਰ ਪੁਜਾਰੀ ਪੰਡਿਤ ਦੇਸ ਰਾਜ ਸ਼ਾਸਤਰੀ ਵਲੋਂ ਰਮਾਇਣ ਕਥਾ ਕੀਤੀ ਗਈ | ਇਸ ਮੌਕੇ ਸ਼ਾਸਤਰੀ ਨੇ ਕਿਹਾ ਕਿ ਇਕ ਪਾਸੇ ...

ਪੂਰੀ ਖ਼ਬਰ »

ਮਾਤਾ ਗੁਰਬਚਨ ਕੋਰ ਸਪੋਰਟਸ ਕਲੱਬ ਵਲੋਂ ਸੰਤ ਬਾਬਰਪੁਰ ਵਾਲਿਆਂ ਦਾ ਸਨਮਾਨ

ਮਲੌਦ, 16 ਅਪ੍ਰੈਲ (ਸਹਾਰਨ ਮਾਜਰਾ)-ਮਾਤਾ ਗੁਰਬਚਨ ਕੋਰ ਸਪੋਰਟਸ ਕਲੱਬ ਸੋਮਲ ਖੇੜੀ ਵਲੋਂ ਪ੍ਰਧਾਨ ਰਜਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਉੱਘੇ ਸਮਾਜ ਸੇਵੀ, ਮਹਾਂਪੁਰਸ਼ ਸੰਤ ਬਾਬਾ ਅਵਤਾਰ ਸਿੰਘ ਵਾਲਿਆਂ ਦੇ ਖੇਡ ਮੇਲੇ 'ਚ ਵਿਸ਼ੇਸ਼ ਯੋਗਦਾਨ ਪਾਉਣ ਤੇ ਸਮਾਜ ਸੇਵੀ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਬਾਦਲ ਵਲੋਂ ਕੀਤੇ ਐਲਾਨ ਸ਼ਲਾਘਾਯੋਗ- ਮਿਹਰਬਾਨ, ਸਹਾਰਨ ਮਾਜਰਾ

ਮਲੌਦ, 16 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਨ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਐਲਾਨ ਸ਼ਲਾਘਾਯੋਗ ਹਨ | ਇਹ ਪ੍ਰਗਟਾਵਾ ਹਲਕਾ ਪਾਇਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਖੰਨਾ ਦੇ ਵਰਕਰਾਂ ਦੀ ਮੀਟਿੰਗ

ਖੰਨਾ, 16 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਪਾਰਟੀ ਹਰ ਰੋਜ ਚੜ੍ਹਦੀ ਕਲਾ ਵਿਚ ਜਾ ਰਹੀ ਹੈ | ਰੋਜ ਹਰ ਵਰਗ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਵਾਰਡ ਨੰ. 16 ਦੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ 'ਚ ਕੌਂਸਲਰ ਪਰਮਪ੍ਰੀਤ ਸਿੰਘ ਪੌਂਪੀ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਜਿਸ 'ਚ 140 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਗਏ ...

ਪੂਰੀ ਖ਼ਬਰ »

ਮਾਤਾ ਨਸੀਬ ਕੌਰ ਸਹਾਰਨ ਮਾਜਰਾ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 16 ਅਪ੍ਰੈਲ (ਸਹਾਰਨ ਮਾਜਰਾ/ਅੰਮਿ੍ਤਪਾਲ ਕੈਲੇ)-ਨਗਰ ਦੀ ਸਭ ਤੋਂ ਵਡੇਰੀ ਬਜ਼ੁਰਗ 116 ਸਾਲਾ ਮਾਤਾ ਸੁਰਜੀਤ ਕੌਰ (ਨਸੀਬ ਕੌਰ) ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਾਏ ਗਏ¢ ਇਸ ਮੌਕੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ...

ਪੂਰੀ ਖ਼ਬਰ »

ਵਿਕਾਸ ਟੰਡਨ ਨਗਰ ਕੌਂਸਲ ਦੇ ਸਰਮਸੰਮਤੀ ਨਾਲ ਪ੍ਰਧਾਨ ਚੁਣੇ

ਅਹਿਮਦਗੜ੍ਹ, 16 ਅਪ੍ਰੈਲ (ਪੁਰੀ, ਸੋਢੀ, ਮਹੋਲੀ)-ਨਗਰ ਕੌਂਸਲ ਅਹਿਮਦਗੜ੍ਹ ਦੇ ਪ੍ਰਧਾਨ ਦੀ ਚੋਣ ਲਈ ਕਨਵੀਨਰ ਐੱਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਦੀ ਨਿਗਰਾਨੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਹਲਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ...

ਪੂਰੀ ਖ਼ਬਰ »

ਬਸਪਾ ਨੇ ਡਾ.ਅੰਬੇਡਕਰ ਦਾ ਜਨਮ ਦਿਨ ਮਨਾਇਆ

ਰਾੜਾ ਸਾਹਿਬ, 16 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਕਟਾਹਰੀ ਵਿਖੇ ਗ਼ਰੀਬਾਂ ਦੇ ਰਹਿਬਰ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਬਸਪਾ ਦੇ ਹਲਕਾ ਇੰਚਾਰਜ ਡਾ ਜਸਪ੍ਰੀਤ ਸਿੰਘ ਬੀਜਾ ਦੀ ਅਗਵਾਈ ਵਿਚ ਮਨਾਇਆ ਗਿਆ¢ ਜਿੱਥੇ ਵੱਡੀ ਗਿਣਤੀ ਵਿਚ ਬਸਪਾ ਵਰਕਰਾਂ ਨੇ ...

ਪੂਰੀ ਖ਼ਬਰ »

ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਅੱਜ

ਮਲੌਦ, 16 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸਪੋਰਟਸ ਕਲੱਬ ਰਾਮਗੜ੍ਹ ਸਰਦਾਰਾਂ ਵਲੋਂ ਸਵ. ਮਾਸਟਰ ਗੁਲਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਮਿਤੀ 17 ਤੇ 18 ਅਪ੍ਰੈਲ ਦਿਨ ਸਨਿਚਰਵਾਰ ਤੇ ਐਤਵਾਰ ਨੂੰ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ...

ਪੂਰੀ ਖ਼ਬਰ »

ਜੇਠੀ ਨਗਰ 'ਚ ਵੈਕਸੀਨੇਸ਼ਨ ਕੈਂਪ

ਖੰਨਾ, 16 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਵਾਰਡ ਨੰ.24 ਦੇ ਜੇਠੀ ਨਗਰ 'ਚ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਸਹਿਯੋਗ ਨਾਲ ਐੱਸ.ਡੀ.ਐਮ. ਹਰਬੰਸ ਸਿੰਘ ਤੇ ਐੱਸ.ਐਮ.ਓ. ਡਾ.ਸਤਪਾਲ ਦੀ ਨਿਗਰਾਨੀ 'ਚ ਕੋਰੋਨਾ ਵੈਕਸੀਨ ਲਗਾਉਣ ਦਾ ਦੂਜਾ ਟੀਕਾਕਰਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX