ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ 19 ਅਪੈ੍ਰਲ 2021 ਨੂੰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ ਅਤੇ 30 ਅਪ੍ਰੈਲ 2021 ਤੱਕ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਲਈ ਜ਼ਿਲੇ੍ਹ ਅੰਦਰ ਕੋਵਿਡ ਦੇ ਵੱਧ ਰਹੇ ਕੇਸਾਂ ਦੀ ਚਿੰਤਾ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਵਾਧੂ ਰੋਕਾਂ 20 ਅਪ੍ਰੈਲ ਸ਼ਾਮ 8 ਵਜੇ ਤੋਂ ਲੈ ਕੇ 30 ਅਪ੍ਰੈਲ 2021 ਤੱਕ ਹੇਠ ਲਿਖੀਆਂ ਹਦਾਇਤਾਂ ਜਾਂਦੀਆਂ ਕੀਤੀਆਂ ਹਨ | ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਵਿੰਮਗ ਪੂਲ, ਕੋਚਿੰਗ ਸੈਂਟਰ ਅਤੇ ਖੇਡ ਕੰਪਲੈਕਸ ਮੁਕੰਮਲ ਬੰਦ ਰਹਿਣਗੇ | ਸਾਰੇ ਰੈਸਟੋਰੈਂਟ (ਸਮੇਤ ਹੋਟਲ) ਬੰਦ ਰਹਿਣਗੇ ਤੇ ਕੇਵਲ ਹੋਮ ਡਲਿਵਰੀ ਕਰ ਸਕਣਗੇ | ਵਿਆਹਾਂ/ਸਸਕਾਰ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ 'ਤੇ ਪਾਬੰਦੀ ਹੋਵੇਗੀ | 10 ਤੋਂ ਵੱਧ ਵਿਅਕਤੀਆਂ ਦੇ ਇਕੱਠਾਂ, ਸਿਰਫ਼ ਸਸਕਾਰ ਨੂੰ ਛੱਡ ਕੇ, ਸਬ-ਡਵੀਜ਼ਨਲ ਮੈਜਿਸਟਰੇਟ ਪ੍ਰਸ਼ਾਸਨ ਕੋਲੋਂ ਅਗਾਊਾ ਮਨਜ਼ੂਰੀ ਲੈਣੀ ਹੋਵੇਗੀ | ਜਿਨ੍ਹਾਂ ਵਿਅਕਤੀਆਂ ਨੇ ਕਿਧਰੇ ਵੀ ਵੱਡੇ ਇਕੱਠ ਵਿਚ ਸ਼ਮੂਲੀਅਤ ਕੀਤੀ ਹੈ (ਧਾਰਮਿਕ/ਸਿਆਸੀ/ਸਮਾਜਿਕ), ਉਨ੍ਹਾਂ ਨੂੰ ਘਰ ਵਾਪਸੀ 'ਤੇ ਪ੍ਰੋਟੋਕਾਲ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਇਕਾਂਤਵਾਸ ਵਿਚ ਰਹਿਣਾ ਪਵੇਗਾ ਤੇ ਕੋਰੋਨਾ ਟੈੱਸਟ ਕਰਵਾਇਆ ਜਾਵੇ | ਜ਼ਿਲੇ੍ਹ ਅੰਦਰ ਹਫ਼ਤੇ ਦੇ ਸਾਰੇ ਦਿਨ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਾਗੂ ਰਹੇਗਾ ਅਤੇ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਦੂਜੀਆਂ ਗਤੀਵਿਧੀਆਂ 'ਤੇ ਰੋਕ ਰਹੇਗੀ | ਜ਼ਰੂਰੀ ਸੇਵਾਵਾਂ ਵਿਚ ਇੰਡਸਟਰੀ ਗਤੀਵਿਧੀਆਂ, ਗੱਡੀਆਂ ਅਤੇ ਬੱਸਾਂ ਰਾਹੀਂ ਆਉਣ ਵਾਲੀਆਂ ਸਵਾਰੀਆਂ ਦੀ ਗਤੀਵਿਧੀਆਂ 'ਤੇ ਕਰਫ਼ਿਊ ਦੀ ਰੋਕ ਲਾਗੂ ਨਹੀਂ ਹੋਵੇਗੀ | ਪਬਲਿਕ ਟਰਾਂਸਪੋਰਟ ਜਿਵੇਂ ਬੱਸਾਂ/ਟੈਕਸੀਆਂ ਅਤੇ ਆਟੋ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫ਼ੀਸਦੀ ਹੋਵੇਗੀ | ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿਚ ਸਿਹਤ ਅਤੇ ਫਰੰਟ ਲਾਈਨ ਵਰਕਰ ਅਤੇ 45 ਸਾਲ ਤੇ ਇਸ ਤੋਂ ਵੱਧ ਉਮਰ ਵਾਲੇ ਵਿਅਕਤੀ, ਜਿਨ੍ਹਾਂ ਨੇ ਪਿਛਲੇ 15 ਦਿਨਾਂ ਜਾਂ ਜ਼ਿਆਦਾ ਤੱਕ ਇਕ ਵੈਕਸੀਨ ਨਹੀਂ ਲਗਾਈ ਅਤੇ ਜਦੋਂ ਤੱਕ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਛੁੱਟੀ ਲੈ ਕੇ ਘਰ ਵਿਚ ਰਹਿਣ | ਜਿਸ ਕਰਮਚਾਰੀ ਦੀ ਉਮਰ 45 ਸਾਲ ਤੋਂ ਘੱਟ ਹੈ, ਉਸ ਦੀ ਆਰ.ਟੀ-ਪੀ.ਸੀ.ਆਰ ਰਿਪੋਰਟ ਨੈਗਵਿਟ, ਜੋ ਪੰਜ ਦਿਨਾਂ ਤੋਂ ਪੁਰਾਣੀ ਨਾ ਹੋਵੇ ਹੋਣ 'ਤੇ ਹੀ ਦਫ਼ਤਰ ਵਿਚ ਆਉਣ, ਅਜਿਹਾ ਨਾ ਕਰਨ 'ਤੇ ਛੁੱਟੀ ਲੈ ਕੇ ਘਰ ਵਿਚ ਰਹਿਣ | ਜਿਸ ਖੇਤਰ ਵਿਚ ਕੋਰੋਨਾ ਬਿਮਾਰੀ ਦੇ ਵੱਧ ਕੇਸ ਵੱਧ ਰਹੇ ਹਨ, ਉਨ੍ਹਾਂ ਖੇਤਰਾਂ ਨੂੰ ਵੱਧ ਤੋਂ ਵੱਧ ਮਾਈਕਰੋ ਕੰਟੋਨਮੈਂਟ ਜ਼ੋਨ ਬਣਾਇਆ ਜਾਵੇ ਅਤੇ ਸਬੰਧਿਤ ਅਧਿਕਾਰੀਆਂ ਵਲੋਂ ਸਖ਼ਤੀ ਨਾਲ ਸਾਵਧਾਨੀਆਂ ਦੀ ਪਾਲਨਾ ਕਰਨ ਨੂੰ ਯਕੀਨੀ ਬਣਾਇਆ ਜਾਵੇ | ਭਰਤੀ ਲਈ ਇਮਤਿਹਾਨ (ਜਿਵੇਂ ਪਟਵਾਰੀ ਦੀ ਭਰਤੀ) ਮੁਲਤਵੀ (ਪੋਸਟਪੋਨ) ਕੀਤੇ ਗਏ ਹਨ | ਪੁਲਿਸ ਅਥਾਰਿਟੀ, ਮਨਿਸਟਰੀ ਆਫ਼ ਹੋਮ ਅਫੇਅਰਜ਼/ਰਾਜ ਸਰਕਾਰ ਵਲੋਂ ਕੋਵਿਡ-19 ਵਿਰੁੱਧ ਜਾਰੀ ਗਾਈਡਲਾਈਨਜ਼ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪਾਬੰਦ ਹੋਣਗੇ | ਸਮਾਜਿਕ ਦੂਰੀ ਦੇ ਨਿਯਮ ਘੱਟੋ ਘੱਟ 6 ਫੁੱਟ (ਦੋ ਗਜ਼ ਦੀ ਦੂਰੀ), ਬਾਜ਼ਾਰ ਤੇ ਪਬਲਿਕ ਟਰਾਂਸਪੋਰਟ ਵਿਚ ਭੀੜ 'ਤੇ ਕੰਟਰੋਲ ਰੱਖਣਾ ਅਤੇ ਕੋਵਿਡ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਉਲੰਘਣ ਕਰਨ ਉੱਪਰ ਜਿਵੇਂ ਮਾਸਕ ਨਾ ਪਹਿਨਣਾ ਅਤੇ ਪਬਲਿਕ ਥਾਵਾਂ 'ਤੇ ûੱਕਣ ਆਦਿ 'ਤੇ ਪੈਨਲਟੀ ਲਗਾਈ ਜਾਵੇਗੀ | ਕੋਵਿਡ ਬਿਮਾਰੀ ਨਾਲ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਏ ਲੋਕ ਘਰਾਂ ਵਿਚ ਇਕਾਂਤਵਾਸ ਰਹਿਣ ਜਦ ਤੱਕ ਉਨ੍ਹਾਂ ਦੀ ਆਰ.ਟੀ ਪੀ.ਸੀ.ਆਰ ਟੈੱਸਟ ਰਿਪੋਰਟ ਨੈਗੇਟਿਵ ਨਹੀਂ ਆ ਜਾਂਦੀ | ਕੋਵਿਡ ਪੀੜਤ ਵਿਅਕਤੀ, ਉਨ੍ਹਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਬਾਰੇ ਅੱਗੇ ਹੋ ਕੇ ਜਾਣਕਾਰੀ ਦੇਣ ਤਾਂ ਜੋ ਕੋਵਿਡ ਮਹਾਂਮਾਰੀ ਦੀ ਚੈਨ ਨੂੰ ਤੋੜਿਆ ਜਾ ਸਕੇ | ਜੇਕਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਹ ਹੁਕਮ 30 ਅਪ੍ਰੈਲ 2021 ਤੱਕ ਲਾਗੂ ਰਹੇਗਾ |

ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਪੱਕਾ ਕਿਸਾਨ ਮੋਰਚਾ 200ਵੇਂ ਦਿਨ 'ਚ ਸ਼ਾਮਿਲ

ਗੁਰਦਾਸਪੁਰ, 20 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਕਿਸਾਨ ਮੋਰਚਾ ਅੱਜ 200ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਜਦੋਂ ਕਿ ਅੱਜ ਦੀ ਭੁੱਖ ਹੜਤਾਲ 'ਤੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਮਦਨ ਲਾਲ, ਬਲਵੀਰ ਸਿੰਘ, ਅਜੀਤ ਕੁਮਾਰ, ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਮੁਲਤਵੀ

ਗੁਰਦਾਸਪੁਰ 20 ਅਪੈ੍ਰਲ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਘਰ- ਘਰ ਰੁਜ਼ਗਾਰ ਸਕੀਮ ਤਹਿਤ ਸੱਤਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਆਯੋਜਨ ਕੀਤੇ ਜਾਣ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਘੁੰਮਣ ਦੇ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਮਜੀਠੀਆ ਨੇ ਕੀਤਾ ਸਨਮਾਨਿਤ

ਬਟਾਲਾ, 20 ਅਪ੍ਰੈਲ (ਕਾਹਲੋਂ)-ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਮਾਝੇ ਦੇ ਨਿਧੜਕ ਜਰਨੈਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮÏਕੇ ਅਕਾਲੀ ਦਲ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅੰਦਰ 152 ਨਵੇਂ ਮਾਮਲੇ ਆਏ ਸਾਹਮਣੇ-1 ਮਰੀਜ਼ ਦੀ ਹੋਈ ਮੌਤ

ਗੁਰਦਾਸਪੁਰ, 20 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 152 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 1 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ...

ਪੂਰੀ ਖ਼ਬਰ »

ਪਿੰਡ ਬੱਦੋਵਾਲ ਖੁਰਦ ਦੇ ਕਾਂਗਰਸੀ ਤੇ ਅਕਾਲੀ ਦਲ ਦੇ ਕਈ ਮਸੀਹ ਪਰਿਵਾਰ 'ਆਪ' 'ਚ ਸ਼ਾਮਿਲ

ਫਤਹਿਗੜ੍ਹ ਚੂੜੀਆਂ, 20 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਬੱਦੋਵਾਲ ਖੁਰਦ ਵਿਖੇ 2 ਦਰਜਨ ਤੋਂ ਵੱਧ ਅਕਾਲੀ ਦਲ ਅਤੇ ਕਾਂਗਰਸੀ ਮਸੀਹ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਕਬੂਲਦਿਆਂ ...

ਪੂਰੀ ਖ਼ਬਰ »

ਦੁਬਈ ਤੋਂ ਡਾ. ਓਬਰਾਏ ਦੇ ਯਤਨਾਂ ਨਾਲ 22 ਸਾਲਾ ਨੌਜਵਾਨ ਦੀ ਮਿ੍ਤਕ ਦੇਹ ਵਤਨ ਪੁੱਜੀ

ਰਾਜਾਸਾਂਸੀ, 20 ਅਪ੍ਰੈਲ (ਹੇਰ, ਖੀਵਾ)-ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਦਾ ਸੁਨਿਹਰੀ ਸੁਪਨਾ ਆਪਣੇ ਮਨ 'ਚ ਲੈ ਮਜ਼ਦੂਰ ਮੰਡੀ ਬਣ ਚੁੱਕੇ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਲਈ ਵਹੀਰਾਂ ਘੱਤੀ ਇਨ੍ਹਾਂ ਮੁਲਕਾਂ ਨੂੰ ਤੁਰਦੀ ਜਾ ਰਹੀ ਪੰਜਾਬ ਦੀ ਜਵਾਨੀ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਬਦÏਲਤ ਹੀ ਇਲਾਕੇ ਨੂੰ ਸਟੇਡੀਅਮ ਮਿਲਿਆ-ਕਾਂਗਰਸੀ ਆਗੂ

ਊਧਨਵਾਲ, 20 ਅਪ੍ਰੈਲ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਰਪੁਰਾ ਧੰਦੋਈ ਅਤੇ ਨੇੜਲੇ ਪਿੰਡਾਂ ਵਾਲਿਆਂ ਨਾਲ ਵਾਅਦਾ ਕੀਤਾ ਸੀ ਕਿ ਆਪ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਧੁਨਿਕ ਸਹੂਲਤਾਂ ਵਾਲਾ ਸਟੇਡੀਅਮ ਬਣਾ ਕੇ ...

ਪੂਰੀ ਖ਼ਬਰ »

ਆਲ ਇੰਡੀਆ ਅੰਗਰੇਜ਼ੀ ਲੇਖ ਰਚਨਾ ਮੁਕਾਬਲੇ 'ਚ ਐਚ. ਆਰ. ਏ. ਸਕੂਲ ਦੀ ਪੀਆ ਸ਼ੁਕਲਾ ਨੇ ਮਾਰੀ ਬਾਜ਼ੀ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਟੀ.ਐਲ.ਐਨ.ਲਰਨਿੰਗ ਨੈੱਟਵਰਕ ਵਲੋਂ ਆਲ ਇੰਡੀਆ ਲੇਖ ਰਚਨਾ ਮੁਕਾਬਲਾ 2020 ਕਰਵਾਇਆ ਗਿਆ ਸੀ ਜਿਸ ਵਿਚੋਂ ਐਚ.ਆਰ.ਏ ਸਕੂਲ ਦੀ ਪੀਆ ਸ਼ੁਕਲਾ ਨੇ ਬਾਜੀ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਫੂਡ ਸੇਫ਼ਟੀ ਆਨਵੀਲ੍ਹ ਵੈਨ ਰਵਾਨਾ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਕਮਿਸ਼ਨਰ ਫੂਡ ਅਤੇ ਡਰੱਗ ਪ੍ਰਸ਼ਾਸਨ ਪੰਜਾਬ ਕੁਮਾਰ ਰਾਹੁਲ ਦੀਆਂ ਹਦਾਇਤਾਂ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਫੂਡ ਸੇਫ਼ਟੀ ਆਨ ਵੀਲ ਵੈਨ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਤੋਂ ਚÏਥਾ ਜਥਾ ਦਿੱਲੀ ਮੋਰਚੇ ਲਈ ਰਵਾਨਾ

ਊਧਨਵਾਲ, 20 ਅਪ੍ਰੈਲ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬਾਬਾ ਰਾਮ ਥੰਮਣ ਜੀ ਤੋਂ ਅੱਜ ਇਕ ਵੱਡਾ ਜਥਾ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜਾਲਾ, ਸਤਨਾਮ ਸਿੰਘ ਮਧਰੇ, ਜੋਗਿੰਦਰ ਸਿੰਘ ਨੱਤ, ਬਾਬਾ ਸ਼ੀਤਲ ਸਿੰਘ ਢਪੱਈ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਸਬੰਧੀ ਬਲਾਕ ਪੱਧਰੀ ਪ੍ਰਚਾਰ ਮੇਲਾ

ਬਹਿਰਾਮਪੁਰ, 20 ਅਪ੍ਰੈਲ (ਬਲਬੀਰ ਸਿੰਘ ਕੋਲਾ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਦਾਖ਼ਲੇ ਵਿਚ ਵਾਧਾ ਕਰਨ ਲਈ ਨੋਡਲ ਅਫ਼ਸਰ ਬਲਾਕ ਦੋਰਾਂਗਲਾ ਰਮਨ ਕੁਮਾਰ ਦੀ ਅਗਵਾਈ ਹੇਠ ਮੁੱਖ ਚੌਕ ਬਹਿਰਾਮਪੁਰ ਵਿਖੇ ਦਾਖ਼ਲੇ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਵਲੋਂ ਦਾਣਾ ਮੰਡੀ ਧਾਰੀਵਾਲ ਸਮੇਤ ਹੋਰ ਮੰਡੀਆਂ ਦਾ ਦੌਰਾ

ਧਾਰੀਵਾਲ, 20 ਅਪ੍ਰੈਲ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਸਥਾਨਕ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਮਾਹਲ ਨੇ ਵੱਖ-ਵੱਖ ਕੰਡਿਆਂ ਦਾ ਤੋਲ ਚੈੱਕ ...

ਪੂਰੀ ਖ਼ਬਰ »

ਵਾਢੀ ਦਾ ਕੰਮ ਅੱਧ ਵਿਚਾਲੇ ਛੱਡ ਕਿਸਾਨਾਂ ਦੇ ਵੱਡੇ ਕਾਫ਼ਲਿਆਂ ਨੇ ਖਿੱਚੀ ਦਿੱਲੀ ਨੰੂ ਤਿਆਰੀ

ਪੁਰਾਣਾ ਸ਼ਾਲਾ, 20 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਜਿਵੇਂ ਜਿਵੇਂ ਕਿਸਾਨੀ ਅੰਦੋਲਨ ਨੰੂ ਤਾਰਪੀਡੋ ਕਰਨ ਲਈ ਮੋਦੀ ਸਰਕਾਰ ਦੇ ਤੇਵਰ ਤਿੱਖੇ ਹੋਣ ਦੇ ਸੰਕੇਤ ਨਜ਼ਰ ਆ ਰਹੇ ਹਨ | ਤਿਉਂ ਤਿਉਂ ਕਿਸਾਨਾਂ ਦਾ ਰੋਹ ਥੰਮ੍ਹਣ ਦੀ ਬਜਾਏ ਪਹਿਲਾਂ ਨਾਲੋਂ ਵੀ ਭੜਕਦਾ ਨਜ਼ਰ ਆ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਜਾਰੀ

ਦੀਨਾਨਗਰ, 20 ਅਪ੍ਰੈਲ (ਸ਼ਰਮਾ/ਸੰਧੂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਰੋਸ ਧਰਨਾ ਅੱਜ ਸੱਤਵੇਂ ਦਿਨ ਵੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੱਬਰੀ ਵਿਖੇ ਲਗਾਇਆ ਦਾਖ਼ਲਾ ਮੇਲਾ

ਗੁਰਦਾਸਪੁਰ, 20 ਅਪ੍ਰੈਲ (ਆਰਿਫ਼)-ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ ਅਤੇ ਮਾਪਿਆਂ ਦਾ ਆਪਣੇ ਬੱਚਿਆਂ ਦੇ ਦਾਖ਼ਲੇ ਸਬੰਧੀ ਸਰਕਾਰੀ ਸਕੂਲਾਂ ਵੱਲ ਵਧਦੇ ਰੁਝਾਨ ਦੇ ਤਹਿਤ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਅੱਜ ਬਲਾਕ ਗੁਰਦਾਸਪੁਰ-1 ਵਿਖੇ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਪ੍ਰਧਾਨ ਜਗਜੀਤ ਸਿੰਘ ਕਾਹਲੋਂ ਵਲੋਂ ਟੀ-20 ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਦਾ ਉਦਘਾਟਨ

ਕਲਾਨੌਰ, 20 ਅਪ੍ਰੈਲ (ਪੁਰੇਵਾਲ)-ਕਲਾਨੌਰ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਵੀਰਾਂ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਪਹਿਲੇ ਟੀ-20 ਕ੍ਰਿਕਟ ਟੂਰਨਾਮੈਂਟ ਦੀ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਧਾਰੋਵਾਲੀ 'ਚ ਭਗਤ ਧੰਨੇ ਜੱਟ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਕੋਟਲੀ ਸੂਰਤ ਮੱਲ੍ਹੀ, 20 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਧਾਰੋਵਾਲੀ 'ਚ ਗੁਰਦੁਆਰਾ ਬਾਬਾ ਸਿੰਧ ਸਹੁੰ ਵਿਖੇ ਅੱਜ ਭਗਤ ਧੰਨਾ ਜੱਟ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਇਲਾਹੀ ਗੁਰਬਾਣੀ ਦੇ ਜਾਪ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਜਿਣਸ ਖ਼ਰੀਦਣ ਲਈ ਵਚਨਬੱਧ-ਕੈਬਨਿਟ ਮੰਤਰੀ ਰੰਧਾਵਾ

ਕਲਾਨੌਰ, 20 ਅਪ੍ਰੈਲ (ਪੁਰੇਵਾਲ)-ਹਾੜੀ ਸੀਜਨ ਦੌਰਾਨ ਕਿਸਾਨਾਂ ਦੀ ਮੰਡੀਆਂ 'ਚ ਆਉਣ ਵਾਲੀ ਜਿਨਸ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਆੜ੍ਹਤੀਆਂ, ਕਿਸਾਨਾਂ ਆਦਿ ਦੀਆਂ ਮੁਸ਼ਕਿਲਾਂ ਸੁਣਨ ਲਈ ਜ਼ੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ...

ਪੂਰੀ ਖ਼ਬਰ »

ਮਾਲ ਵਿਭਾਗ ਵਿਚ ਭਾਰੀ ਮਾਤਰਾ 'ਚ ਖ਼ਾਲੀ ਅਸਾਮੀਆਂ ਕਾਰਨ ਕੰਮ ਹੋ ਰਿਹੈ ਪ੍ਰਭਾਵਿਤ

ਤਿੱਬੜ, 20 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਖ਼ਾਲੀ ਅਸਾਮੀਆਂ ਕਰਕੇ ਇਸ ਕਦਰ ਮੰਦੀ ਹਾਲਤ ਹੈ ਕਿ ਇਕ-ਇਕ ਕਰਮਚਾਰੀ ਜਿਵੇਂ ਪਟਵਾਰੀ, ਕਾਨੰੂਗੋ ਆਦਿ ਕੋਲ ਕਈ-ਕਈ ਹਲਕਿਆਂ ਦੀ ਜ਼ਿੰਮੇਵਾਰੀ ਹੋਣ ਨਾਲ ਵਿਭਾਗੀ ਕੰਮ ਪ੍ਰਭਾਵਿਤ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਤੋਂ ਕਿਸਾਨਾਂ ਦਾ ਜਥਾ ਦਿੱਲੀ ਕਿਸਾਨੀ ਸੰਘਰਸ਼ ਲਈ ਰਵਾਨਾ

ਸ੍ਰੀ ਹਰਿਗੋਬਿੰਦਪੁਰ, 20 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਤੋਂ ਕਿਸਾਨਾਂ ਦਾ ਕਾਫ਼ਲਾ ਟਰੈਕਟਰ-ਟਰਾਲੀਆਂ 'ਤੇ ਸਵਾਰ ਹੋ ਕੇ ਦਿੱਲੀ ਕਿਰਸਾਨੀ ਸੰਘਰਸ਼ ਵਿਚ ਸ਼ਿਰਕਤ ਕਰਨ ਲਈ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

'ਗੁਰੂ ਨਾਨਕ ਸੇਵਾ ਮਿਸ਼ਨ' ਵਲੋਂ 31 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਡੇਰਾ ਬਾਬਾ ਨਾਨਕ, 20 ਅਪ੍ਰੈਲ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ 31 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਕੀਤੀ ਗਈ | ਇਸ ਸਬੰਧੀ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ...

ਪੂਰੀ ਖ਼ਬਰ »

ਚੇਅਰਮੈਨ ਬਰੀਲਾ ਨਾਲ ਰੰਧਾਵਾ ਸਮੇਤ ਹੋਰ ਆਗੂਆਂ ਵਲੋਂ ਦੱੁਖ ਦਾ ਪ੍ਰਗਟਾਵਾ

ਕਲਾਨੌਰ, 20 ਅਪ੍ਰੈਲ (ਪੁਰੇਵਾਲ)-ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ: ਭਗਵਾਨ ਸਿੰਘ ਬਰੀਲਾ ਸਮੇਤ ਸੇਵਾਮੁਕਤ ਪਿੰ੍ਰਸੀਪਲ ਸਰਦੂਲ ਸਿੰਘ ਕਾਹਲੋਂ, ਡਾ. ਅਮਰੀਕ ਸਿੰਘ ਕਾਹਲੋਂ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਜੀਜਾ ਸ: ਸੁਖਵਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਦਾ ਦੌਰਾ

ਪੁਰਾਣਾ ਸ਼ਾਲਾ, 20 ਅਪ੍ਰੈਲ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਵਲੋਂ ਕਮਿਊਨਿਟੀ ਹੈਲਥ ਸੈਂਟਰ ਜਗਤਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ ਕੋਰੋਨਾ ਵਾਇਰਸ ਨੰੂ ਲੈ ਕੇ ਲੋਕਾਂ ਨੰੂ ਜਾਗਰੂਕ ਕਰਵਾਉਣ ਅਤੇ ਪਿੰਡਾਂ ਵਿਚ ...

ਪੂਰੀ ਖ਼ਬਰ »

ਪਿੰਡ ਗੋਹਤ ਪੋਕਰ ਤੋਂ ਜਥਾ ਦਿੱਲੀ ਨੰੂ ਰਵਾਨਾ

ਪੁਰਾਣਾ ਸ਼ਾਲਾ, 20 ਅਪ੍ਰੈਲ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਕਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਸੁਖਜਿੰਦਰ ਸਿੰਘ ਫ਼ੌਜੀ ਜ਼ੋਨ ਬੀਬੀ ਸੁੰਦਰੀ ਸਕੱਤਰ, ਅਮਰਜੀਤ ਸਿੰਘ ਪਿੰਕੀ ਅਤੇ ਸਰਪੰਚ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਦਿੱਲੀ ਨੰੂ ਰਵਾਨਾ ਹੋਇਆ | ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਨਵੀਂ ਸਭਾ ਦੇ ਗਠਨ ਦਾ ਮਹੰਤ ਸ੍ਰੀ ਰਾਮ ਸੁੰਦਰ ਦਾਸ ਵਲੋਂ ਸਖ਼ਤ ਨੋਟਿਸ

ਫਤਹਿਗੜ੍ਹ ਚੂੜੀਆਂ, 20 ਅਪ੍ਰੈਲ (ਐਮ.ਐਸ. ਫੁੱਲ)-ਪਿਛਲੇ ਦਿਨੀਂ ਕਸਬੇ ਵਿਚ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਨÏਜਵਾਨ ਸੇਵਕ ਸਭਾ ਦੇ ਹੋਏ ਗਠਨ ਮਗਰੋਂ ਸ੍ਰੀ ਬਾਵਾ ਲਾਲ ਦਿਆਲ ਸੇਵਕ ਸਭਾ (ਰਜਿ. 3335) ਫਤਹਿਗੜ੍ਹ ਚੂੜੀਆਂ ਦੇ ਚੇਅਰਮੈਨ ਅਤੇ ਧਿਆਨਪੁਰ ਧਾਮ ਦੇ ਮÏਜੂਦਾ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਨੋਡਲ ਅਫ਼ਸਰ ਨੰੂ ਮੰਗ ਪੱਤਰ

ਘਰੋਟਾ, 20 ਅਪ੍ਰੈਲ (ਸੰਜੀਵ ਗੁਪਤਾ)-ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਵਲੋਂ ਕੋਵਿਡ 19 ਵੈਕਸੀਨੇਸ਼ਨ ਮਿਹਨਤਾਨੇ ਦੀ ਮੰਗ ਨੰੂ ਲੈ ਕੇ ਬਲਾਕ ਪ੍ਰਧਾਨ ਰਜਨੀ ਕੁਮਾਰੀ ਦੀ ਪ੍ਰਧਾਨਗੀ ਹੇਠ ਨੋਡਲ ਅਫ਼ਸਰ ਬਲਾਕ ਘਰੋਟਾ ਡਾ: ਸੰਦੀਪ ਕੁਮਾਰ ਨੰੂ ਮੰਗ ਪੱਤਰ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਬਿਜਲੀ ਦੇ ਵਿਰੋਧ ਵਿਚ ਸਾੜੇ ਬਿੱਲ

ਗੁਰਦਾਸਪੁਰ, 20 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਲੋਂ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਏ ਜਾ ਰਹੇ ਬਿਜਲੀ ਅੰਦੋਲਨ ਦੇ ਤਹਿਤ ਆਮ ਆਦਮੀ ਪਾਰਟੀ ਹਲਕਾ ਗੁਰਦਾਸਪੁਰ ਦੀ ਟੀਮ ਵਲੋਂ ਵਲੰਟੀਅਰ ਕਸ਼ਮੀਰ ਸਿੰਘ ਵਾਹਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਲੇਰ ਕਲਾਂ ਸਕੂਲ ਵਲੋਂ ਬਲਾਕ ਪੱਧਰੀ ਦਾਖ਼ਲਾ ਮੇਲਾ ਕੈਂਪ

ਵਡਾਲਾ ਬਾਂਗਰ, 20 ਅਪ੍ਰੈਲ (ਭੁੰਬਲੀ)-ਅੱਜ ਸ.ਸ.ਸ. ਸਕੂਲ ਕਲੇਰ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਸਕੂਲ ਪਿ੍ੰਸੀਪਲ ਅਤੇ ਬਲਾਕ ਨੋਡਲ ਅਫ਼ਸਰ ਮੈਡਮ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੇ ਮੰਤਵ ਨਾਲ ਬਲਾਕ ...

ਪੂਰੀ ਖ਼ਬਰ »

ਡਾ. ਬਾਜਵਾ ਨੇ ਮੰਗਾਂ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੇ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਡੇਰਾ ਬਾਬਾ ਨਾਨਕ, 20 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਅੰਦਰ ਵੱਖ-ਵੱਖ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਨੂੰ ਲੋਕ ਯੁਵਾ ਸ਼ਕਤੀ ਪਾਰਟੀ ਦੇ ਡਾ. ਸਤਨਾਮ ਸਿੰਘ ਬਾਜਵਾ ਵਲੋਂ ਮੰਗ ਪੱਤਰ ਸੌਂਪਿਆ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਡਾ. ਕੇ. ਜੇ. ਸਿੰਘ ਦੀ ਅਗਵਾਈ 'ਚ 'ਆਪ' ਵਰਕਰਾਂ ਨੇ ਬਿਜਲੀ ਦੇ ਬਿੱਲ ਸਾੜੇ

ਘੁਮਾਣ, 20 ਅਪ੍ਰੈਲ (ਬਾਵਾ)-ਘੁਮਾਣ ਵਿਖੇ ਆਮ ਆਦਮੀ ਪਾਰਟੀ ਵਲੋਂ ਡਾ. ਕੇ.ਜੇ. ਸਿੰਘ ਦੀ ਅਗਵਾਈ 'ਚ ਆਪ ਵਰਕਰਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਰੋਧ ਵਿਚ ਬਿਜਲੀ ਦੇ ਬਿੱਲ ਸਾੜੇ | ਇਸ ਮੌਕੇ ਡਾ. ਸਿੰਘ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਬਿਜਲੀ ਬਹੁਤ ਜਿਆਦਾ ਮਹਿੰਗੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX