ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  30 minutes ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਰਨਤਾਰਨ

ਲੋਕਾਂ ਨੇ ਸਰਕਾਰ ਦੀਆਂ ਹਦਾਇਤਾਂ ਨਾ ਮੰਨੀਆਂ ਤਾਂ ਚਲਾਨ ਕੱਟਣ ਦੇ ਨਾਲ-ਨਾਲ ਹੋਣਗੇ ਕੇਸ ਦਰਜ-ਐੱਸ. ਡੀ. ਐੱਮ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਧ ਰਹੇ ਕੋਵਿਡ-19 ਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਜਾਰੀ ਕੀਤੀਆਂ ਨਵੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀਆਂ ਹਦਾਇਤਾਂ 'ਤੇ ਤਰਨ ਤਾਰਨ ਦੇ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਵਲੋਂ ਪੁਲਿਸ ਅਧਿਕਾਰੀਆਂ, ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਕਿ ਸਰਕਾਰ ਵਲੋਂ ਜੋ ਵੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ, ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਦੱਸਿਆ ਕਿ ਤਰਨ ਤਾਰਨ ਇਲਾਕੇ ਵਿਚ ਰਾਤੀ ਅੱਠ ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤੱਕ ਜੋ ਲਾਕਡਾਊਨ ਲਗਾਇਆ ਗਿਆ ਹੈ, ਉਸ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲਾਕਡਾਊਨ ਦੌਰਾਨ ਕੋਈ ਵੀ ਵਿਅਕਤੀ ਗ਼ੈਰ ਜ਼ਰੂਰੀ ਤੌਰ 'ਤੇ ਬਾਹਰ ਨਾ ਨਿਕਲੇ | ਇਸ ਤੋਂ ਇਲਾਵਾ ਆਮ ਦਿਨਾਂ ਵਿਚ ਬਾਹਰ ਨਿਕਲਣ ਵਾਲੇ ਵਿਅਕਤੀਆਂ ਨੂੰ ਮਾਸਕ ਪਹਿਨਣਾ ਜ਼ਰੂਰੀ ਬਣਾਇਆ ਜਾਵੇ | ਸਮਾਜਿਕ ਦੂਰੀ ਦਾ ਵੀ ਪੂਰੀ ਤਰ੍ਹਾਂ ਖ਼ਿਆਲ ਰੱਖਿਆ ਜਾਵੇ ਤੇ ਦੁਕਾਨਦਾਰਾਂ ਤੇ ਹੋਰ ਅਦਾਰੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਉਨ੍ਹ੍ਹਾਂ ਦੀ ਦੁਕਾਨ ਜਾਂ ਉਨ੍ਹਾਂ ਦੇ ਅਦਾਰੇ ਵਿਚ ਦਾਖ਼ਲ ਹੋਣ ਵਾਲਾ ਵਿਅਕਤੀ ਮਾਸਕ ਪਾਇਆ ਹੋਵੇ ਤੇ ਉਸ ਦੇ ਹੱਥ ਸੈਨੀਟਾਈਜ਼ਰ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕੋਚਿੰਗ ਸੈਂਟਰ, ਜਿੰਮ, ਸਿਨੇਮਾ ਘਰ, ਖੇਡ ਕੰਪਲੈਕਸ ਤੇ ਬਾਰ ਆਦਿ 30 ਤਾਰੀਕ ਤੱਕ ਬੰਦ ਕਰ ਦਿੱਤੇ ਗਏ ਹਨ | ਇਨ੍ਹਾਂ ਹੁਕਮਾਂ ਦੀ ਜਿਹੜਾ ਵੀ ਵਿਅਕਤੀ ਉਲੰਘਣਾ ਕਰੇਗਾ, ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਬਾਜ਼ਾਰ ਤੇ ਐਤਵਾਰ ਨੂੰ ਮਾਲ, ਦੁਕਾਨਾਂ ਤੇ ਬਾਜ਼ਾਰ ਬੰਦ ਰੱਖਣ ਦੇ ਹੁਕਮ ਜਾਰੀ ਹੋਏ ਹਨ | ਵਿਆਹ ਤੇ ਹੋਰ ਖ਼ੁਸ਼ੀ, ਗਮੀ ਦੇ ਸਮਾਗਮਾਂ ਵਿਚ ਸਿਰਫ਼ 10 ਵਿਅਕਤੀ ਹੀ ਸ਼ਾਮਿਲ ਹੋ ਸਕਦੇ ਹਨ | 20 ਵਿਅਕਤੀਆਂ ਤੱਕ ਮੰਨਜੂਰੀ ਲੈਣੀ ਜ਼ਰੂਰੀ ਹੈ, ਜਦਕਿ 20 ਵਿਅਕਤੀਆਂ ਤੋਂ ਵੱਧ ਕੋਈ ਵੀ ਇਕੱਠ ਨਹੀਂ ਹੋ ਸਕੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਤਰਨ ਤਾਰਨ ਵਿਚ ਚੌਦਿਆਂ, ਮੱਸਿਆ ਦੇ ਦਿਹਾੜੇ 'ਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਗੁਰਦੁਆਰਾ ਸਾਹਿਬ ਵਿਚ ਘੱਟ ਤੋਂ ਘੱਟ ਆਉਣ | ਜੇਕਰ ਕੋਈ ਵੀ ਵਿਅਕਤੀ ਧਾਰਮਿਕ, ਸਮਾਜਿਕ ਜਾਂ ਰਾਜਸੀ ਸਮਾਗਮਾਂ ਵਿਚ ਹਿੱਸਾ ਲੈਂਦਾ ਹੈ, ਉਸ ਨੂੰ ਘਰ ਵਿਚ ਘੱਟੋ ਘੱਟ ਪੰਜ ਦਿਨ ਦਾ ਇਕਾਂਤਵਾਸ ਕੀਤਾ ਜਾਵੇਗਾ | ਐੱਸ. ਡੀ. ਐੱਮ. ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੋ ਵੀ ਕੋਵਿਡ-19 ਦੀਆਂ ਨਵੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰੇਗਾ, ਉਸ ਦੇ ਚਲਾਣ ਕੱਟੇ ਜਾਣ ਤੇ ਕੇਸ ਵੀ ਦਰਜ ਕੀਤੇ ਜਾਣ | ਐੱਸ. ਡੀ. ਐੱਮ. ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਾਂਹਮਾਰੀ ਤੋਂ ਬਚਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਬਿਨਾਂ ਮਾਸਕ ਘਰਾਂ ਤੋਂ ਬਾਹਰ ਨਾ ਆਉਣ | ਬਾਹਰ ਆਉਂਦੇ ਸਮੇਂ ਸਮਾਜਿਕ ਦੂਰੀ ਦਾ ਖ਼ਿਆਲ ਰੱਖਿਆ ਜਾਵੇ ਅਤੇ ਸਾਬਣ ਤੇ ਸੈਨੀਟਾਈਜ਼ਰ ਨਾਲ ਹੱਥਾਂ ਨੂੰ ਵਾਰ-ਵਾਰ ਸਾਫ਼ ਕੀਤਾ ਜਾਵੇ, ਇਸ ਵਿਚ ਹੀ ਸਭ ਦਾ ਭਲਾ ਹੈ |

ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਕਦੀ ਤੇ ਮੋਬਾਈਲ ਫ਼ੋਨ ਖੋਹਣ ਦੇ ਦੋਸ਼ ਹੇਠ 2 ਅਣਪਛਾਤੇ ਲੁਟੇਰਿਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਾਏ ਅਮਾਨਤ ਖਾਂ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੇ ਸਿਹਤਯਾਬ ਹੋਣ ਤੋਂ ਬਾਅਦ ਫਿਰ ਸੰਭਾਲੀ ਡਿਊਟੀ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ, ਜੋ ਕਿ ਪਿਛਲੇ ਦਿਨਾਂ ਦੌਰਾਨ ਕੋਵਿਡ-19 ਤੋਂ ਪੀੜਤ ਪਾਏ ਗਏ ਸਨ, 14 ਦਿਨ ਦੇ ਇਕਾਂਤਵਾਸ ਤੋਂ ਬਾਅਦ ਸਿਹਤਯਾਬ ਹੋਣ 'ਤੇ ਉਨ੍ਹਾਂ ਨੇ ਮੰਗਲਵਾਰ ਨੂੰ ਆਪਣੇ ਦਫ਼ਤਰ ਪਹੁੰਚ ਕੇ ...

ਪੂਰੀ ਖ਼ਬਰ »

ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 8 ਕਰੋੜ 75 ਲੱਖ ਰੁਪਏ ਦੀ ਅਦਾਇਗੀ-ਡੀ.ਸੀ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 8 ਕਰੋੜ 75 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਵਲੋਂ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਦਾ ਦੌਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕੋਵਿਡ-19 ਮਾਂਹਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਿਖੇ ਲੈੱਵਲ-2 ਤੇ ਲੈੱਵਲ-3 ਦੀਆਂ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਟੂਡੈਂਟਸ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ-ਸੈਮ ਗਿੱਲ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਦਾ ਟੀਮ ਗਲੋਬਲ ਵਿਖੇ ਟੀਮ ਦੇ ਡਾਇਰੈਕਟਰ ਤੇ ਵੀਜ਼ਾ ਮਾਹਿਰ ਸੈਮ ਗਿੱਲ ਨੇ ਹਰਸਿਮਰਨ ਕੌਰ ਵਾਸੀ ਪਿੰਡ ਵਿੱਠਵਾਂ ਜ਼ਿਲ੍ਹਾ ਗੁਰਦਾਸਪੁਰ ਨੂੰ ਕੈਨੇਡਾ ਦਾ ਸਟੱਡੀ ਵੀਜ਼ਾ ਦਿੰਦੇ ਹੋਏ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਰਾਏ ਅਮਾਨਤ ਖਾਂ ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਜਾਣਕਾਰੀ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹਥਿਆਰਾ ਨਾਲ ਲੈੱਸ ਹੋ ਕੇ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

'ਆਪ' ਵਲੋਂ ਡਾ. ਸੋਹਲ ਦੀ ਅਗਵਾਈ 'ਚ ਨਗਰ ਪ੍ਰੀਸ਼ਦ ਤਰਨ ਤਾਰਨ ਮੂਹਰੇ ਰੋਸ ਧਰਨਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੂੰ ਤਰਨ ਤਾਰਨ ਸ਼ਹਿਰ ਦੀ ਵਾਰਡਬੰਦੀ ਦੀਆਂ ਲਿਸਟਾਂ ਤੇ ਨਕਸ਼ਾ ਦੇਣ ਵਾਸਤੇ ਅਪਣਾਈ ਟਾਲ ਮਟੌਲ ਦੀ ਨੀਤੀ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਵਲੰਟੀਅਰਾਂ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ-ਵਿਧਾਇਕ ਗਿੱਲ

ਪੱਟੀ, 20 ਅਪ੍ਰੈਲ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-­ਸਬ ਜੇਲ੍ਹ ਪੱਟੀ ਬੰਦ ਨਹੀਂ ਕੀਤੀ ਜਾ ਰਹੀ ਤੇ ਨਾਲ ਹੀ ਗੋਇੰਦਵਾਲ ਸਾਹਿਬ ਵਾਲੀ ਜੇਲ੍ਹ ਵੀ ਮੁਕੰਮਲ ਹੋਣ ਉਪਰੰਤ ਸ਼ੁਰੂ ਕਰ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਪੱਟੀ ਦੇ ਵਿਧਾਇਕ ...

ਪੂਰੀ ਖ਼ਬਰ »

ਸੰਧੂ ਵਲੋਂ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੇ ਸੀਜਨ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਕ ਪਾਸੇ ਕਿਸਾਨ ਖੇਤੀ ਮਾਰੂ ਕਾਨੂੰਨਾਂ ਦੀ ਮਾਰ ਝੱਲ ਰਹੇ ਹਨ ਤੇ ਹੁਣ ਪੰਜਾਬ ਸਰਕਾਰ ਵਲੋਂ ਵੀ ਦੂਹਰੀ ਮਾਰ ਆਪਣੇ ਪਿੰਡੇ 'ਤੇ ਹੰਢਾ ਰਹੇ ਹਨ | ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਸਿਆ ਸੀ ਪਿੰਡ ਚੀਮਾ ਕਲਾਂ

ਅਵਤਾਰ ਸਿੰਘ ਪੱਟੀ 9815550432 ਪੱਟੀ-ਸ਼ਹਿਰ ਪੱਟੀ ਤੋਂ 7 ਕੁ ਕਿਲੋਮੀਟਰ ਦੂਰੀ 'ਤੇ ਕੋਟਬੁੱਢਾ ਰੋਡ 'ਤੇ ਸਥਿਤ ਪਿੰਡ ਚੀਮਾ ਕਲਾਂ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਵੱਸਿਆ ਸੀ | ਪਿੰਡ ਦੇ ਵਸਨੀਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨੱਥਾ ਸਿੰਘ ਤੇ ਵੀਰ ਸਿੰਘ ਦੋ ਭਰਾ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਮਹਿੰਗੀ ਬਿਜਲੀ ਦੇ ਬਿੱਲ ਬਰਦਾਸ਼ਤ ਨਹੀਂ ਕਰਨਗੇ-ਚੀਮਾ

ਤਰਨ ਤਾਰਨ, 20 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਜਰਨਲ ਸਕੱਤਰ ਪੰਜਾਬ ਦੀ ਅਗਵਾਈ 'ਚ ਪਿੰਡ ਸਹਾਬਪੁਰ ਵਿਖੇ ਬਿਜਲੀ ਦੇ ਬਿੱਲ ਸਾੜੇ ਗਏ | ਇਸ ਮੌਕੇ ਸ. ਚੀਮਾ ਨੇ ਬੋਲਦਿਆਂ ਕਿਹਾ ਕਿ ਮਹਿੰਗੀ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਨੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤੀਆਂ ਹੱਲ

ਖਡੂਰ ਸਾਹਿਬ, 20 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-2022 'ਚ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਜਸਬੀਰ ਸਿੰਘ ਗਿੱਲ ਡਿੰਪਾ ਮੈਂਬਰ ਪਾਰਲੀਮੈਂਟ ਵਲੋਂ ਕਾਂਗਰਸ ਦੀ ਗਰਾਂਊਡ ਤਿਆਰ ਕਰਨ ਲਈ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਆਮ ਜਨਤਾ ਦੇ ਦੁਖ ...

ਪੂਰੀ ਖ਼ਬਰ »

ਮੌਸਮ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੀਤੇ ਗਏ ਲੋੜੀਂਦੇ ਪ੍ਰਬੰਧ-ਡੀ. ਸੀ.

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਮੀਂਹ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਆਈ ਕਣਕ ਨੂੰ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਿਸੇ ਵੀ ਲਾਭਪਾਤਰੀ ਨੂੰ ਸਿਹਤ ਬੀਮਾ ਯੋਜਨਾ ਕਾਰਡ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ- ਚੇਅ. ਬਿੱਟੂ ਖਵਾਸਪੁਰ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸੂਬੇ ਵਿਚ ਕੈਪਟਨ ਸਰਕਾਰ ਵਲੋਂ ਲੋਕਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਯੂਸ਼ਮਾਨ ਭਾਰਤ ਸਕੀਮ ਰਾਹੀ ਪੰਜ ਲੱਖ ...

ਪੂਰੀ ਖ਼ਬਰ »

ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਡੀ. ਸੀ. ਵਲੋਂ ਵੱਖ-ਵੱਖ ਆਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਦੂਰ ਰਹਿਣ ਸਬੰਧੀ ਪ੍ਰੇਰਿਤ ਕਰਨ ਲਈ ਵੱਖ-ਵੱਖ ਵਿਭਾਗਾਂ ਵਲੋਂ ਕਰਵਾਈਆਂ ਜਾ ਰਹੀਆਂ ਵਿਸ਼ੇਸ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਮਾਂ-ਪੁੱਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਂ-ਪੁੱਤ ਨਾਲ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਗੁਰਜੰਟ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕੇਂਦਰ ਨਾਲ ਪੂਰੀ ਭਾਈਵਾਲੀ ਨਿਭਾਅ ਰਹੀ-ਹਰਜੀਤ ਸਿੰਘ

ਮੀਆਂਵਿੰਡ, 20 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਸ਼ੁਰੂ ਤੋਂ ਹੀ ਸੂਬੇ ਦੀ ਜਨਤਾ ਦੇ ਉਲਟ ਜਾ ਕੇ ਲੋਕ ਵਿਰੋਧੀ ਫ਼ੈਸਲੇ ਕਰਦੀ ਆ ਰਹੀ ਹੈ, ਪਰ ਹੁਣ ਜਿੱਥੇ ਪੰਜਾਬ ਦਾ ਕਿਸਾਨ ਆਪਣਾ ਹੱਕ ਲੈਣ ਲਈ ਦਿੱਲੀ ਵਿਚ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ 'ਚ ਯੂਥ ਅਕਾਲੀ ਦਲ ਨਿਭਾਵੇਗਾ ਅਹਿਮ ਰੋਲ-ਏਕਮਜੋਤ ਸਿੰਘ

ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਦੀਆਂ ਆ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਏਕਮਜੋਤ ਸਿੰਘ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕਿਸਾਨਾਂ ਮਜ਼ਦੂਰਾਂ ਦੇ ਹੱਕ 'ਚ ਲੜਦੇ ਰਹਿਣ ਦਾ ਪ੍ਰਣ ਦੁਹਰਾਇਆ

ਝਬਾਲ, 20 ਅਪ੍ਰੈਲ (ਸੁਖਦੇਵ ਸਿੰਘ)-ਦਿੱਲੀ ਵਿਚ ਕਿਸਾਨ ਸੰਘਰਸ਼ ਨੂੰ ਪੂਰੀ ਮਜ਼ਬੂਤੀ ਨਾਲ ਚਲਦਾ ਰੱਖਣ ਦੇ ਮਕਸਦ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਮੀਆਂਪੁਰ ਵਿਖੇ ਡਾ. ਕਸ਼ਮੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਔਲਖ ਦੀ ਅਗਵਾਈ 'ਚ 'ਆਪ' ਨੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਸ੍ਰੀ ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨਿੱਤ ਦਿਨ ਬਿਜਲੀ ਦੇ ਰੇਟ ਵਧਾ ਕੇ ਲੋਕਾਂ 'ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ ਅਤੇ ਇਹ ਬਿੱਲ ਤਾਰਨ ਤੋਂ ਆਮ ਵਰਗ ਦੇ ਲੋਕ ਅਸਮੱਰਥ ਹੈ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ 27 ਨੂੰ ਜਲੰਧਰ ਵਿਖੇ ਕੀਤੀ ਜਾਵੇਗੀ ਰੈਲੀ

ਤਰਨ ਤਾਰਨ, 20 ਅਪ੍ਰੈਲ (ਵਿਕਾਸ ਮਰਵਾਹਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਲਗਾਤਾਰ ਮੁਲਾਜ਼ਮ ਮੰਗਾਂ ਨੂੰ ਪੂਰੀਆਂ ਨਾ ਕਰਨ ਤੇ ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਤਰਨ ਤਾਰਨ ਵਲੋਂ 27 ਅਪ੍ਰੈਲ ਨੂੰ ਜਲੰਧਰ ਵਿਖੇ ਵਿਸ਼ਾਲ ਰੈਲੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਜ਼ਿਲ੍ਹਾ ਡਿਪਟੀ ਮੰਡੀ ਅਫ਼ਸਰ ਸਲੋਦ ਬਿਸ਼ਨੋਈ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਟੇਕਿਆ ਮੱਥਾ

ਡਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਜ਼ਿਲ੍ਹਾ ਡਿਪਟੀ ਮੰਡੀ ਅਫ਼ਸਰ ਸਲੋਦ ਬਿਸ਼ਨੋਈ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਗੁਰੂ ਮਹਾਰਾਜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਔਰਤ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਈ | ਥਾਣਾ ਸਦਰ ਤਰਨ ...

ਪੂਰੀ ਖ਼ਬਰ »

ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਕੀਤੀ ਜਾਵੇ ਵੱਧ ਤੋਂ ਵੱਧ ਸੈਂਪਲਿੰਗ-ਡੀ. ਸੀ.

ਤਰਨ ਤਾਰਨ, 20 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਹਲਕਾ ਪੂਰਬੀ ਨੂੰ ਕਾਂਗਰਸ ਮੁਕਤ ਕਰਨ ਲਈ ਲੋਕ ਉਤਾਵਲੇ-ਬੀਬੀ ਵੇਰਕਾ

ਵੇਰਕਾ, 20 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਆਉਣ ਵਾਲੀਆ ਵਿਧਾਨ ਸਭਾ ਦੀਆ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ (ਬ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੂਰਬੀ ਨੂੰ ...

ਪੂਰੀ ਖ਼ਬਰ »

ਇੰਡੀਅਨ ਆਇਲ ਗੁਰੂ ਨਾਨਕ ਦੇਵ ਹਸਪਤਾਲ ਨੂੰ ਦੇਵੇਗਾ ਹੋਰ ਆਕਸੀਜਨ ਸਪਲਾਈ

ਅੰਮਿ੍ਤਸਰ, 20 ਅਪ੍ਰੈਲ (ਰੇਸ਼ਮ ਸਿੰਘ)–ਬੀਤੇ ਦਿਨ ਜਿੱਥੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਆਕਸੀਜਨ ਸਪਲਾਈ ਦੀ ਕੋਈ ਕਮੀਂ ਨਹੀਂ ਹੈ, ਉੱਥੇ ਬੀਤੇ ਦਿਨ ਬਫਰ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਂ-ਧੀ ਦੀ ਕੀਤੀ ਕੁੱਟਮਾਰ

ਹਰੀਕੇ ਪੱਤਣ, 20 ਅਪ੍ਰੈਲ (ਸੰਜੀਵ ਕੁੰਦਰਾ)-ਥਾਣਾ ਹਰੀਕੇ ਅਧੀਨ ਆਉਂਦੇ ਪਿੰਡ ਬੂਹ ਵਿਖੇ 10-12 ਵਿਅਕਤੀਆਂ ਨੇ ਘਰ ਵਿਚ ਦਾਖ਼ਲ ਹੋ ਕੇ ਮਾਂ-ਧੀ ਦੀ ਕੁੱਟਮਾਰ ਕੀਤੀ ਅਤੇ ਘਰ ਵਿਚ ਪਏ ਸਾਮਾਨ ਦੀ ਭੰਨ-ਤੋੜ ਕੀਤੀ | ਇਸ ਸਬੰਧੀ ਮਨਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਬੂਹ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਹਲਕੇ 'ਚ ਅਕਾਲੀ ਦਲ ਮਜ਼ਬੂਤ ਹੋਇਆ-ਬੀਬੀ ਧਨੋਆ

ਖਡੂਰ ਸਾਹਿਬ, 20 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਵਿਚ ਅਕਾਲੀ ਦਲ ਇਸ ਵੇਲੇ ਬੁਲੰਦੀਆਂ ਨੂੰ ਸਰ ਕਰ ਰਿਹਾ ਹੈ ਤੇ 2022 ਵਿਚ ਉਕਤ ਹਲਕੇ ਦੀ ਸੀਟ ਤੇ ਚੌਥੀ ਵਾਰ ਸ਼ਾਨਦਾਰ ਜਿੱਤ ਦਰਜ ਕਰਕੇ ਸੀਟ ...

ਪੂਰੀ ਖ਼ਬਰ »

63 ਲੋਕਾਂ ਨੇ ਪੀ. ਐੱਚ. ਸੀ. ਫਤਿਆਬਾਦ ਵਿਖੇ ਪਹੁੰਚ ਕੇ ਵੈਕਸੀਨ ਲਗਵਾਈ

ਫਤਿਆਬਾਦ, 20 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵੱਖ-ਵੱਖ ਸੈਂਟਰਾਂ ਵਿਚ ਦਿੱਤੀ ਜਾ ਰਹੀ ਕੋਵਾਸ਼ੀਲਡ ਵੈਕਸੀਨ ਦੇ ਮੱਦੇਨਜ਼ਰ ਪ੍ਰਾਇਮਰੀ ਹੈਲਥ ਸੈਂਟਰ ਫਤਿਆਬਾਦ ਵਿਖੇ ਅੱਜ 63 ...

ਪੂਰੀ ਖ਼ਬਰ »

ਮਜੀਠੀਆ ਵਲੋਂ ਐੱਸ. ਓ. ਆਈ. ਦੇ ਨਵਚੇਤਨ ਸ਼ਹਿਰੀ ਤੇ ਤੇਜਬੀਰ ਦਿਹਾਤੀ ਦੇ ਪ੍ਰਧਾਨ ਨਿਯਕੁਤ

ਛੇਹਰਟਾ, 20 ਅਪ੍ਰੈਲ (ਵਡਾਲੀ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਮਿਹਨਤੀ ਤੇ ਸੂਝਵਾਨ ਨੌਜਵਾਨ ਨਵਚੇਤਨ ਸਿੰਘ ਗਿੱਲ ਅੰਮਿ੍ਤਸਰ ਸ਼ਹਿਰੀ ਤੇ ਤੇਜਬੀਰ ਸਿੰਘ ਨੰਗਲੀ ਨੂੰ ਅੰਮਿ੍ਤਸਰ ਦਿਹਾਤੀ ਦਾ ਐੱਸ. ਓ. ਆਈ. ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਕਿਹਾ ਕਿ ਆ ...

ਪੂਰੀ ਖ਼ਬਰ »

ਬਿਜਲੀ ਕੰਪਨੀਆਂ ਨੂੰ ਲੁਟਾਇਆ ਜਾ ਰਿਹਾ ਹੈ ਸਰਕਾਰੀ ਖਜ਼ਾਨਾ-ਭੁੱਲਰ

ਪੱਟੀ, 20 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੱਟੀ ਹਲਕੇ ਅਧੀਨ ਪੈਂਦੇ ਪਿੰਡ ਸ਼ਹੀਦ, ਚੀਮਾ ਕਲਾਂ, ਤਲਵੰਡੀ ਮੋਹਰ ਸਿੰਘ ਤੇ ਕਾਲੇਕੇ ਉਤਾੜ ਆਦਿ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹਮਿਖ਼ਆਲੀ ਪਾਰਟੀਆਂ ਨੂੰ ਇਕ ਮੰਚ 'ਤੇ ਇਕੱਠੇ ਹੋਣ ਦੀ ਲੋੜ–ਗਿੱਲ

ਅਮਰਕੋਟ, 20 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸੀਨੀਅਰ ਟਕਸਾਲੀ ਆਗੂ ਦਲਜੀਤ ਸਿੰਘ ਗਿੱਲ ਬੀਤੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਤੇ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਪੰਜਾਬ ਤੇ ਪੰਥ ਦੀ ...

ਪੂਰੀ ਖ਼ਬਰ »

ਕਾਂਸ਼ੀ ਰਾਮ ਚੰਨ ਦਾ ਸਿੰਗਲ ਟਰੈਕ 'ਫਾਦਰ ਇਜ਼ ਗੌਡ' ਰਿਲੀਜ਼

ਗੋਇੰਦਵਾਲ ਸਾਹਿਬ, 20 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਆਪਣੀਆਂ ਹਾਸਰਸ ਫਿਲਮਾਂ ਨਾਲ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਨਾਮਣਾ ਖੱਟਣ ਵਾਲੇ ਉੱਘੇ ਹਾਸਰਸ ਕਲਾਕਾਰ ਕਾਂਸ਼ੀ ਰਾਮ ਚੰਨ ਦੀ ਨਵੀਂ ਮਿਊਜ਼ਿਕ ਐਲਬਮ 'ਫਾਦਰ ਇਜ਼ ਗੌਡ' ਦੀ ਘੁੰਡ ਚੁਕਾਈ ਪੰਜਾਬ ਦੇ ਨਾਮਵਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ, 20 ਅਪ੍ਰੈਲ (ਵਿਕਾਸ ਮਰਵਾਹਾ)-ਸਫ਼ਾਈ ਸੇਵਕ ਯੂਨੀਅਨ ਸੂਬਾ ਕਮੇਟੀ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਰਮੇਸ਼ ਕੁਮਾਰ ਸ਼ੇਰਗਿੱਲ ਵਲੋਂ ਕੀਤੀ ਗਈ | ਮੀਟਿੰਗ ਵਿਚ 13 ਮਈ ਨੂੰ ਹੋ ਰਹੀ ਪੰਜਾਬ ਪੱਧਰੀ ਹੜਤਾਲ ਤੇ ਕੱਚੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX