ਤਾਜਾ ਖ਼ਬਰਾਂ


21 ਜੂਨ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਕੇਜਰੀਵਾਲ
. . .  1 day ago
ਰਾਜਾਸਾਂਸੀ, 19 ਜੂਨ (ਹੇਰ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਜੂਨ ਨੂੰ ਅੰਮ੍ਰਿਤਸਰ ਤੋਂ ਇਲਾਵਾ ਲੁਧਿਆਣਾ ਦੇ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਿਕ ਕੇਜਰੀਵਾਲ ਸੋਮਵਾਰ ਨੂੰ 11 ਵਜੇ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ...
ਸੀ.ਬੀ.ਐਸ.ਸੀ. ਪੈਟਰਨ ਦੇ ਆਧਾਰ 'ਤੇ ਐਲਾਨਿਆ ਜਾਵੇਗਾ ਨਤੀਜਾ- ਵਿਜੈ ਇੰਦਰ ਸਿੰਗਲਾ
. . .  1 day ago
ਚੰਡੀਗੜ੍ਹ, 19 ਜੂਨ - ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਨਿੱਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਸੂਬਾ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ...
ਪ੍ਰਧਾਨ ਮੰਤਰੀ ਮੋਦੀ ਦੀ ਉੱਚ ਪੱਧਰੀ ਬੈਠਕ ਲਈ ਫ਼ਾਰੂਕ ਅਬਦੁੱਲਾ ਤੇ ਮਹਿਬੂਬਾ ਮੁਫ਼ਤੀ ਨੂੰ ਭੇਜਿਆ ਗਿਆ ਸੱਦਾ
. . .  1 day ago
ਸ੍ਰੀਨਗਰ, 19 ਜੂਨ - ਕੇਂਦਰੀ ਗ੍ਰਹਿ ਸਕੱਤਰ ਨੇ ਅੱਜ ਸਨਿੱਚਰਵਾਰ ਫ਼ਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਸਮੇਤ ਜੰਮੂ ਕਸ਼ਮੀਰ ਦੇ 14 ਨੇਤਾਵਾਂ ਨੂੰ 24 ਜੂਨ ਨੂੰ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਬੈਠਕ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼...
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ
. . .  1 day ago
ਵਿਸ਼ਵ ਟੈੱਸਟ ਚੈਂਪੀਅਨਸ਼ਿਪ ਫਾਈਨਲ : ਚਾਹ ਤੱਕ ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 120 ਦੌੜਾਂ...
ਫਰਾਂਸ ਸਰਕਾਰ ਵਲੋਂ 125 ਬੈੱਡਾਂ ਦੇ ਹਸਪਤਾਲ ਲਈ ਭੇਜਿਆ ਆਕਸੀਜਨ ਪਲਾਂਟ ਦਿੱਲੀ ਗੁਰਦੁਆਰਾ ਕਮੇਟੀ ਕੋਲ ਪੁੱਜਾ
. . .  1 day ago
ਮੰਤਰੀਆਂ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਗੱਫੇ, ਕੱਚੇ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਪੂਰੀ ਹੋਣ ਦੇ ਬਾਵਜੂਦ ਧੱਕੇ - ਜੀ ਟੀ ਯੂ
. . .  1 day ago
ਸੰਗਰੂਰ , 19 ਜੂਨ (ਧੀਰਜ ਪਸ਼ੋਰੀਆ) - ਮੁਹਾਲੀ ਵਿਖੇ ਕਈ ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਵਲੰਟੀਅਰ ਅਧਿਆਪਕਾਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ...
ਬੀ.ਕੇ.ਯੂ. ਡਕੌਂਦਾ ਵਲੋਂ ਮੋਟਰਾਂ ਵਾਲੀ ਬਿਜਲੀ ਸਪਲਾਈ ਨਾ ਮਿਲਣ ’ਤੇ ਬਿਜਲੀ ਗਰਿੱਡ ਜੈਤੋ ਦੇ ਦਫਤਰ ਅੱਗੇ ਦਿੱਤਾ ਧਰਨਾ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਪਿੰਡ ਚੰਦਭਾਨ ਅਤੇ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਦੇ ਕਿਸਾਨ ਵਲੋਂ...
ਡੇਰਾ ਬੱਸੀ ਦੀ ਮਹਿਕ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ
. . .  1 day ago
ਡੇਰਾ ਬੱਸੀ, 19 ਜੂਨ (ਗੁਰਮੀਤ ਸਿੰਘ) - ਡੇਰਾ ਬੱਸੀ ਦੇ ਦਾਦਪੁਰਾ ਮੁਹੱਲਾ ਵਾਸੀ ਮਹਿਕ ਮਿੱਤਲ ਪੁੱਤਰੀ ਰਮੇਸ਼ ਮਿੱਤਲ ਨੇ ਪੀ.ਸੀ. ਐੱਸ. ਦੀ ਪ੍ਰੀਖਿਆ ਵਿਚੋਂ ਪੂਰੇ ਪੰਜਾਬ ਵਿਚੋਂ ਚੌਥਾ ਸਥਾਨ ਹਾਸਲ ਕੀਤਾ...
ਪੰਜ ਤੱਤਾਂ ਵਿਚ ਵਿਲੀਨ ਹੋਏ ਸ. ਮਿਲਖਾ ਸਿੰਘ
. . .  1 day ago
ਚੰਡੀਗੜ੍ਹ, 19 ਜੂਨ - ਸਰਕਾਰੀ ਸਨਮਾਨਾਂ ਨਾਲ ਸ. ਮਿਲਖਾ ਸਿੰਘ ਦਾ ਅੰਤਿਮ ਸਸਕਾਰ ...
ਸੰਤ ਦਲਬਾਰ ਸਿੰਘ ਛੀਨੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਸੁਆਗਤ
. . .  1 day ago
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ 'ਚ ਹਲਕਾ ਚੰਨਣਵਾਲ...
ਦੇਸ਼ 'ਚ ਗ੍ਰੀਨ ਫੰਗਸ ਦਾ ਦੂਸਰਾ ਮਾਮਲਾ ਜਲੰਧਰ 'ਚ ਮਿਲਿਆ
. . .  1 day ago
ਜਲੰਧਰ, 19 ਜੂਨ (ਐੱਮ.ਐੱਸ. ਲੋਹੀਆ) - ਜਲੰਧਰ 'ਚ ਗਰੀਨ ਫੰਗਸ ਦਾ ਪਹਿਲਾ ਮਾਮਲਾ ਮਿਲਿਆ ਹੈ, ਜੋ ਦੇਸ਼ 'ਚ ਦੂਸਰਾ ਮਾਮਲਾ ਦੱਸਿਆ ਜਾ ਰਹਾ ਹੈ। ਗ੍ਰੀਨ ਫੰਗਸ ਦਾ ਪਹਿਲਾ...
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਵਿਚ ਮੋਟੀ ਰਕਮ ਲੈ ਮੋਬਾਈਲ ਸਪਲਾਈ ਕਰਨ ਵਾਲਾ ਆਈ. ਆਰ. ਬੀ. ਦਾ ਮੁਲਾਜ਼ਮ ਗ੍ਰਿਫ਼ਤਾਰ
. . .  1 day ago
ਨਾਭਾ,19 ਜੂਨ (ਅਮਨਦੀਪ ਸਿੰਘ ਲਵਲੀ) - ਸ਼ਹਿਰ ਨਾਭਾ ਵਿਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗੈਰ ਕਾਨੂੰਨੀ ਸਮੱਗਰੀ ਨਸ਼ਾ ਅਤੇ ਮੋਬਾਈਲ ਮਿਲਣ...
ਦਿਲਬਾਗ ਬਾਗੀ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਸਰਕਲ ਜੈਤੋ ਦੇ ਪ੍ਰਧਾਨ ਨਿਯੁਕਤ
. . .  1 day ago
ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ...
ਸੰਗਰੂਰ ਦੇ ਰਿਸ਼ਭ ਬਾਂਸਲ ਨੇ ਪੀ.ਸੀ.ਐੱਸ. ਦੀ ਪ੍ਰੀਖਿਆ 'ਚ ਪੰਜਾਬ ਭਰ 'ਚੋਂ ਪ੍ਰਾਪਤ ਕੀਤਾ 7ਵਾਂ ਸਥਾਨ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ) ਸੰਗਰੂਰ ਦੀ ਥਲੇਸ ਬਾਗ ਕਾਲੋਨੀ ਦੇ 26 ਸਾਲਾ ਰਿਸ਼ਭ ਬਾਂਸਲ ਨੇ ਪੀ. ਸੀ. ਐੱਸ. ਦੀ ਪ੍ਰੀਖਿਆ ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 15 ਨਵੇਂ ਕੇਸ, 1 ਮੌਤ
. . .  1 day ago
ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 15 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1 ਹੋਰ ਮਰੀਜ਼ ਦੀ ਮੌਤ ਹੋਈ ਹੈ...
ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ
. . .  1 day ago
ਨਵੀਂ ਦਿੱਲੀ, 19 ਜੂਨ - ਦੱਖਣੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਰਜਨੀਕਾਂਤ ਆਪਣੀ ਸਿਹਤ ਜਾਂਚ ਲਈ ਅਮਰੀਕਾ ਰਵਾਨਾ ਹੋਏ ਹਨ। ਰਜਨੀਕਾਂਤ ਨੇ ਇਕ ਵਿਸ਼ੇਸ਼ ਨਿੱਜੀ ਉਡਾਣ ਵਿਚ ਉਡਾਨ ਭਰੀ...
ਕੈਬਨਿਟ ਮੰਤਰੀ ਸਰਕਾਰੀਆ ਵਲੋਂ ਕਿਸਾਨਾਂ ਨੂੰ ਸੂਇਆ ਰਾਹੀਂ ਟਿੱਲਾ ਤੱਕ ਪਾਣੀ ਪਹੁੰਚਾਉਣ ਦਾ ਲਿਆ ਜਾਇਜ਼ਾ, ਕਿਸਾਨ ਹੋਏ ਬਾਗੋ - ਬਾਗ
. . .  1 day ago
ਲੋਪੋਕੇ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਲਾਹੌਰ ਬਰਾਂਚ ਦੀਆਂ ਨਹਿਰਾਂ...
ਬੁੱਧੀਜੀਵੀਆਂ ਦੀ ਰਿਹਾਈ ਲਈ ਸੰਗਰੂਰ 'ਚ ਕੀਤਾ ਗਿਆ ਰੋਸ ਮੁਜ਼ਾਹਰਾ
. . .  1 day ago
ਸੰਗਰੂਰ, 19 ਜੂਨ (ਧੀਰਜ ਪਸ਼ੌਰੀਆ) - ਭੀਮਾ ਕੋਰੇਗਾਉਂ ਕੇਸ ਵਿਚ ਬੀਤੇ ਤਿੰਨ ਸਾਲ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਬੁੱਧੀਜੀਵੀਆਂ, ਵਕੀਲਾਂ, ਲੇਖਕਾਂ, ਕਲਾਕਾਰਾਂ ਅਤੇ ਸਮਾਜਿਕ ...
4520 ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
. . .  1 day ago
ਤਪਾ ਮੰਡੀ,19 ਜੂਨ (ਪ੍ਰਵੀਨ ਗਰਗ) - ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 4520 ਨਸ਼ੀਲੀਆਂ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰ ਕੇ...
ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿਚ ਸ.ਮਿਲਖਾ ਸਿੰਘ ਦੀ ਇਕ ਕੁਰਸੀ ਕੀਤੀ ਜਾਵੇਗੀ ਸਥਾਪਿਤ
. . .  1 day ago
ਚੰਡੀਗੜ੍ਹ,19 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਲਾਇੰਗ ਸਿੱਖ ਸ. ਮਿਲਖਾ ਸਿੰਘ ਦੇ ਹੋਏ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਹ ਵੱਡਾ...
ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ,19 ਜੂਨ (ਪੁਨੀਤ ਬਾਵਾ) - ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ...
ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ.ਮਿਲਖਾ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਚੰਡੀਗੜ੍ਹ,19 ਜੂਨ - ਡਾ.ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਹੋਰ ਨੇਤਾਵਾਂ ਦੇ ਨਾਲ....
ਬੀਬੀ ਜਗੀਰ ਕੌਰ ਨੇ ਉੱਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
. . .  1 day ago
ਅੰਮ੍ਰਿਤਸਰ,19 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ....
ਖੰਨਾ ਨਰੋਤਮ ਨਗਰ ਦਾ ਇਕ ਨੌਜਵਾਨ ਦੂਜਾ ਰੈਂਕ ਲੈ ਕੇ ਬਣਿਆ ਪੀ.ਸੀ.ਐਸ. ਅਫ਼ਸਰ
. . .  1 day ago
ਖੰਨਾ,19 ਜੂਨ (ਹਰਜਿੰਦਰ ਸਿੰਘ ਲਾਲ) - ਨਰੋਤਮ ਨਗਰ ਦੇ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਇੰਜਨੀਅਰਿੰਗ ਕੀਤੀ ਅਤੇ ਉਸਤੋਂ ਬਾਅਦ ਪੀ.ਸੀ.ਐੱਸ. ਦੀ...
ਬਿਜਲੀ ਕੱਟਾਂ ਤੋਂ ਦੁਖੀ ਹੋਕੇ ਕਿਸਾਨਾਂ ਨੇ ਅੱਧੀ ਰਾਤ ਨੂੰ ਕੌਮੀ ਮਾਰਗ ਬਿਠੰਡਾ - ਚੰਡੀਗੜ੍ਹ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  1 day ago
ਤਪਾ ਮੰਡੀ,19 ਜੂਨ (ਵਿਜੇ ਸ਼ਰਮਾ) - ਸੂਬੇ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲਦੀ ਨਜ਼ਰ ਆ ਰਹੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਟਿਆਲਾ

ਮੱੁਖ ਮੰਤਰੀ ਦੇ ਆਪਣੇ ਸ਼ਹਿਰ 'ਚ ਲੱਗਦੇ ਧਰਨਿਆਂ ਨੇ ਕਾਂਗਰਸ ਸਰਕਾਰ ਦੇ ਵਾਅਦਿਆਂ ਦੀ ਕੱਢੀ ਫ਼ੂਕ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕਾਂਗਰਸ ਸਰਕਾਰ ਵਲੋਂ ਸੂਬੇ ਦੇ ਵਸਨੀਕਾਂ ਨੂੰ ਵਧੀਆ ਪ੍ਰਸ਼ਾਸਨ ਤੇ ਘਰ-ਘਰ ਸਰਕਾਰੀ ਨੌਕਰੀਆਂ ਦੇਣ ਦੇ ਦਾਅਵਿਆਂ ਦੀ ਫ਼ੂਕ ਪੰਜਾਬ ਭਰ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਰਾਜਸੀ ਪਾਰਟੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਆਏ ਦਿਨ ਰੋਸ ਮੁਜ਼ਾਹਰੇ ਕਰ ਕੇ ਕੱਢੀ ਜਾ ਰਹੀ ਹੈ | ਅੰਕੜਿਆਂ ਅਨੁਸਾਰ ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਇਕ ਸਾਲ 'ਚ 3 ਹਜ਼ਾਰ ਤੋਂ ਵੱਧ ਧਰਨੇ ਲੱਗਦੇ ਹਨ | ਕੈਪਟਨ ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪਟਿਆਲਾ ਜ਼ਿਲੇ੍ਹ 'ਚ ਪਿਛਲੇ ਚਾਰ ਸਾਲਾਂ ਦੌਰਾਨ 10 ਹਜ਼ਾਰ ਤੋਂ ਵੱਧ ਧਰਨੇ ਲੱਗੇ ਹਨ | ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਇਕ ਸਾਲ ਦੌਰਾਨ ਮੁੱਖ ਮੰਤਰੀ ਦੇ ਜ਼ਿਲੇ੍ਹ 'ਚ 3100 ਦੇ ਕਰੀਬ ਧਰਨੇ ਲੱਗੇ ਸੀ | ਇਨ੍ਹਾਂ 'ਚੋਂ ਜ਼ਿਆਦਾਤਰ ਧਰਨਾਕਾਰੀਆਂ ਨੂੰ ਪਟਿਆਲਾ ਪੁਲਿਸ ਨੇ ਵਾਈ.ਪੀ.ਐਸ. ਚੌਕ ਜਾਣ ਤੋਂ ਪਹਿਲਾਂ ਪੁੱਡਾ ਗਰਾੳਾੂਡ, ਫੁਹਾਰਾ ਚੌਕ ਅਤੇ ਪੋਲੋ ਗਰਾੳਾੂਡ ਨੇੜੇ ਰੋਕਣ 'ਚ ਸਫਲਤਾ ਹਾਸਲ ਕੀਤੀ ਹੈ, ਪ੍ਰੰਤੂ 20 ਤੋਂ ਵੱਧ ਧਰਨਾਕਾਰੀ ਮੋਤੀ ਮਹਿਲ ਲਾਗੇ ਵਾਈ.ਪੀ.ਐਸ.ਚੌਕ ਤੱਕ ਪਹੁੰਚ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਸੀ | ਇਨ੍ਹਾਂ ਰੋਸ ਪ੍ਰਦਰਸ਼ਨਾਂ ਦੌਰਾਨ ਧਰਨਾਕਾਰੀਆਂ 'ਚ ਮੋਤੀ ਮਹਿਲ ਵਲ ਵਧਣ ਤੋਂ ਰੋਕਣ ਲਈ ਪੁਲਿਸ ਨੇ ਕਈ ਧਰਨਾਕਾਰੀਆਂ 'ਤੇ ਲਾਠੀਚਾਰਜ ਵੀ ਕੀਤਾ | ਹਾਲੇ ਪਿਛਲੀ ਦਿਨੀਂ ਈ.ਟੀ.ਟੀ. ਪਾਸ ਬੇਰੁਜ਼ਗਾਰਾਂ 'ਤੇ ਵਾਈ.ਪੀ.ਐਸ..ਚੌਕ ਪੁਲਿਸ ਨੇ ਲਾਠੀ ਚਾਰਜ ਕੀਤਾ ਸੀ | ਇਸ ਤੋਂ ਇਲਾਵਾ ਲੋਕ ਇਨਸਾਫ਼ ਪਾਰਟੀ ਵਲੋਂ ਮੋਤੀ ਮਹਿਲ ਵੱਲ ਕੂਚ ਕਰਨ ਦੀ ਕੋਸ਼ਿਸ਼ ਸਮੇਂ ਵੀ ਪਟਿਆਲਾ ਪੁਲਿਸ ਨੇ ਧਰਨਾਕਾਰੀ ਦੇ ਡਾਂਗਾ ਵਰਾਈਆਂ ਸਨ | ਇਸ ਸਬੰਧੀ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰਦੇ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਕੀਤੀ ਸੀ, ਪ੍ਰੰਤੂ ਕਾਂਗਰਸ ਸਰਕਾਰ ਸੱਤਾ 'ਚ ਆਉਣ ਤੋਂ ਬਾਅਦ ਵੀ ਉਨ੍ਹਾਂ ਦੀ ਨੌਕਰੀ ਰੈਗੂਲਰ ਨਹੀਂ ਕਰ ਸਕੀ | ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਸੀ ਕਿ ਉਹ ਕੈਪਟਨ ਸਰਕਾਰ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਣ ਲਈ ਪਟਿਆਲਾ ਪੁੱਜ ਕੇ ਧਰਨਾ ਲਗਾਉਂਦੇ ਹਨ ਅਤੇ ਕੈਪਟਨ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰਦੀਆਂ ਨਰਸਾਂ ਦੀਆਂ ਸੇਵਾਵਾਂ ਸਰਕਾਰ ਨੇ ਪੱਕੀਆਂ ਕਰ ਦਿੱਤੀਆਂ ਪਰ ਰਾਜਿੰਦਰਾ ਹਸਪਤਾਲ 'ਤੇ ਦਰਜਾ ਚਾਰ ਤੇ ਐਨਸੀਲਰੀ ਸਟਾਫ਼ ਨੂੰ ਲਿਖਤੀ ਭਰੋਸਾ ਦੇਣ ਤੋਂ ਬਾਅਦ ਵੀ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਨਹੀਂ ਕੀਤੀਆਂ | ਇਸ ਸਬੰਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |
ਧਰਨਾਕਾਰੀਆਂ ਦੀਆਂ ਉੱਚ ਅਧਿਕਾਰੀਆਂ ਨਾਲ ਬੈਠਕਾਂ ਕਰਵਾਉਣ 'ਚ ਸਥਾਨਕ ਪੁਲਿਸ ਨੇ ਨਿਭਾਈ ਅਹਿਮ ਭੂਮਿਕਾ-
ਜ਼ਿਲੇ੍ਹ 'ਚ ਰੋਸ ਪ੍ਰਦਰਸ਼ਨ ਕਰਨ ਧਰਨਾਕਾਰੀਆਂ ਦੀ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਮੰਤਰੀਆਂ ਨਾਲ ਬੈਠਕ ਤੈਅ ਕਰਨ 'ਤੇ ਜ਼ਿਆਦਾਤਰ ਧਰਨੇ ਸ਼ਾਂਤਮਈ ਰੱਖਣ 'ਚ ਪਟਿਆਲਾ ਪੁਲਿਸ ਦੀ ਅਹਿਮ ਭੂਮਿਕਾ ਰਹੀ ਹੈ | ਇਸ ਸਬੰਧੀ ਸੰਪਰਕ ਕਰਨ 'ਤੇ ਐਸ.ਪੀ. ਸਿਟੀ ਵਰੁਣ ਸ਼ਰਮਾ ਨੇ ਦੱਸਿਆ ਪੁਲਿਸ ਵਲੋਂ ਧਰਨਿਆਂ ਦੌਰਾਨ ਕਾਨੂੰਨ ਵਿਵਸਥਾ ਕਾਇਮ ਰੱਖ ਕੇ ਸਿਵਲ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਧਰਨਾਕਾਰੀਆਂ ਦੀ ਮਸਲੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਉਨ੍ਹਾਂ ਕੋਰੋਨਾ ਮਹਾਂਮਾਰੀ ਦੌਰਾਨ ਰੋਸ ਮੁਜਾਹਰੇ ਨਾ ਕਰਨ ਦੀ ਜਥੇਬੰਦੀਆਂ ਨੂੰ ਅਪੀਲ ਵੀ ਕੀਤੀ ਹੈ |

ਬੇਮੌਸਮੀ ਬਰਸਾਤ ਨੇ ਮੰਡੀਆਂ 'ਚ ਬੈਠੇ ਕਿਸਾਨਾਂ ਦੀ ਚਿੰਤਾ ਵਧਾਈ

ਪਟਿਆਲਾ, 20 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਅੱਜ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਵਧਾ ਦਿੱਤੀਆਂ ਹਨ | ਪਹਿਲਾ ਹੀ ਬਾਰਦਾਨੇ ਦੀ ਘਾਟ ਕਾਰਨ ਪਿਛਲੇ ਕਈ ਦਿਨਾਂ ਤੋਂ ਕਿਸਾਨ ਮੰਡੀਆਂ 'ਚ ਰੁਲ ਰਹੇ ਹਨ | ਉੱਪਰੋਂ ਅੱਜ ਹੋਈ ਕਿਣ-ਮਿਣ ਕਾਰਨ ਮੰਡੀਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਨਾਲ 7 ਹੋਰ ਮੌਤਾਂ, 424 ਨਵੇਂ ਕੇਸ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ 424 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਣ ਦੇ ਨਾਲ ਕੋਵਿਡ ਨਾਲ 7 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਸ ਨਾਲ ਜ਼ਿਲੇ੍ਹ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 28,155 ਹੋ ਗਈ ਹੈ | ਜ਼ਿਲੇ੍ਹ ਵਿਚ ਕੋਵਿਡ ਤੋਂ ਠੀਕ ...

ਪੂਰੀ ਖ਼ਬਰ »

ਕੋਵਿਡ-19 ਦੀ ਲਾਗ ਫੈਲਣ ਤੋਂ ਰੋਕਣ ਲਈ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੋਵਿਡ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਨਵੇਂ ਫ਼ੈਸਲਿਆਂ ਨੂੰ ਪਟਿਆਲਾ ਜ਼ਿਲ੍ਹੇ 'ਚ ਲਾਗੂ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ...

ਪੂਰੀ ਖ਼ਬਰ »

ਸੜਕ ਹਾਦਸਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ 'ਚ ਸ਼ੁਭਮ ਪੁੱਤਰ ਮਹਿੰਦਰ ਕੁਮਾਰ ਵਾਸੀ ਪੁਰਾਣਾ ਹਾਥੀਖ਼ਾਨਾ ਨਾਭਾ ਦੀ ਸ਼ਿਕਾਇਤ ਤੇ ਹਰਮੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਅਲਹੌਰਾਂ ਗੇਟ ਦੇ ਖ਼ਿਲਾਫ਼ ਸੜਕ ਹਾਦਸਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਲੜਕੀ ਅਗਵਾ ਦੇ ਮਾਮਲੇ 'ਚ ਦੋ ਨਾਮਜ਼ਦ

ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਲੜਕੀ ਦੇ ਪਿਤਾ ਵਲੋਂ ਲਿਖਾਈ ਸ਼ਿਕਾਇਤ ਦੇ ਅਧਾਰ 'ਤੇ ਦੋ ਸਕੇ ਭਰਾਵਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਬਿਆਨ ਦਰਜ ਕਰਵਾਇਆ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਨੂੰ ਲੈ ਕੇ ਆੜ੍ਹਤੀਆਂ/ਕਿਸਾਨਾਂ ਨੇ ਲਗਾਇਆ ਧਰਨਾ

ਭਾਦਸੋਂ, 20 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਭਾਦਸੋਂ ਬੱਸ ਸਟੈਂਡ ਤੇ ਅੱਜ ਆੜ੍ਹਤੀਆਂ, ਕਿਸਾਨਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਮੰਡੀਆਂ 'ਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਰੋਸ ਧਰਨਾ ਦਿੰਦਿਆਂ ਕਰੀਬ 5 ਘੰਟੇ ਆਵਾਜਾਈ ਬੰਦ ਕਰਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸਮਾਣਾ ਦੀ ਅਨਾਜ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਕਿਸਾਨ/ਆੜ੍ਹਤੀ ਪ੍ਰੇਸ਼ਾਨ

ਸਮਾਣਾ, 20 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੀ ਦਾਣਾ ਮੰਡੀ ਕਣਕ ਦੀਆਂ ਢੇਰੀਆਂ ਕਾਰਨ ਪੂਰੀ ਭਰੀ ਹੋਈ ਹੈ ਪਰ ਬਾਰਦਾਨੇ ਦੀ ਘਾਟ ਕਾਰਨ ਤੁਲਾਈ ਨਹੀਂ ਹੋ ਰਹੀ | ਜਦੋਂ ਅੱਜ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ ਤਾਂ ਪਿਛਲੇ ਕਾਫੀ ਦਿਨਾਂ ਤੋਂ ਕਣਕ ਲੈ ਕੇ ਆਏ ਪਿੰਡ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਪਰਵੇਸ਼ ਗੋਇਲ ਨੇ ਨਾਭਾ ਵਿਖੇ ਅਹੁਦਾ ਸੰਭਾਲਿਆ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਪੰਚਾਇਤ ਸੰਮਤੀ ਦਫ਼ਤਰ ਨਾਭਾ ਵਿਖੇ ਚੇਅਰਮੈਨ ਇਛੇਮਾਨ ਸਿੰਘ ਭੋਜੋਮਾਜਰੀ ਦੀ ਰਹਿਨੁਮਾਈ ਹੇਠ ਸੁਰਿੰਦਰ ਸਿੰਘ ਧਾਲੀਵਾਲ ਜੋ ਬੀ.ਡੀ.ਪੀ.ਓ ਦੇ ਅਹੁਦੇ ਤੇ ਸੇਵਾ ਨਿਭਾ ਰਹੇ ਸਨ ਉਨ੍ਹਾਂ ਦੀ ਬਤੌਰ ਡੀ.ਡੀ.ਪੀ.ਓ ਤਰੱਕੀ ਹੋਣ ਤੇ ਅੱਜ ...

ਪੂਰੀ ਖ਼ਬਰ »

ਪਟਿਆਲਾ ਅਰਬਨ ਅਸਟੇਟ ਵਾਸੀ ਮਹਿੰਗਾ ਪਾਣੀ ਪੀਣ ਲਈ ਮਜਬੂਰ- ਗੁਰਤੇਜ ਢਿੱਲੋਂ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ 'ਚ ਵਿਕਾਸ ਦੇ ਨਾਂਅ 'ਤੇ ਸੂਬੇ ਦੇ ਲੋਕਾਂ ਨੂੰ ਸਿਰਫ਼ ਤੇ ਸਿਰਫ਼ ਮੂਰਖ ਬਣਾਇਆ ਹੈ ਅਤੇ ਕਾਂਗਰਸ ਸਰਕਾਰ ਦੇ ਮੰਤਰੀਆਂ ਵਲੋਂ ਵਿਕਾਸ ਦੇ ਮਾਰੇ ਜਾ ਰਹੇ ...

ਪੂਰੀ ਖ਼ਬਰ »

ਰੱਦ ਕੀਤੀਆਂ ਬੋਰਡ ਪ੍ਰੀਖਿਆਵਾਂ ਦੀਆਂ ਫ਼ੀਸਾਂ ਵਿਦਿਆਰਥੀਆਂ ਨੂੰ ਵਾਪਸ ਕੀਤੀਆਂ ਜਾਣ- ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬੀਤੇ ਵਰ੍ਹੇ 'ਚ ਅੱਧ ਤੋਂ ਜ਼ਿਆਦਾ ਬੋਰਡ ਪ੍ਰੀਖਿਆਵਾਂ ਰੱਦ ਕਰਨ ਵਾਂਗ ਇਸ ਸਾਲ ਵੀ ਪੰਜਾਬ ਸਰਕਾਰ ਵਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ, ਪੰਜਾਬ ਸਕੂਲ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦੀ ਪ੍ਰਬੰਧਕ ਕਮੇਟੀ ਨੂੰ ਦਿੱਤੀ ਵਿਦਾਇਗੀ ਪਾਰਟੀ

ਦੇਵੀਗੜ੍ਹ, 20 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਖੇਤੀਬਾੜੀ ਵਿਕਾਸ ਬੈਂਕ ਛੰਨਾ ਮੋੜ ਦੇਵੀਗੜ੍ਹ ਵਲੋਂ ਬੈਂਕ ਦੀ ਪ੍ਰਬੰਧਕ ਕਮੇਟੀ ਦੇ ਪੰਜ ਸਾਲ ਪੂਰੇ ਹੋਣ ਤੇ ਬੈਂਕ ਮੈਨੇਜਰ ਰਾਜੇਸ਼ ਕੁਮਾਰ ਦੀ ਰਹਿਨੁਮਾਈ ਹੇਠ ਕਮੇਟੀ ਦੇ ਚੇਅਰਮੈਨ ਮਹਿਮਾ ਸਿੰਘ ...

ਪੂਰੀ ਖ਼ਬਰ »

ਥਰਮੋਕੋਲ ਦੀ ਫ਼ੈਕਟਰੀ 'ਚ ਬੁਆਇਲਰ ਫ਼ਟਨ ਕਾਰਨ ਦੋ ਜ਼ਖ਼ਮੀ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਫ਼ੈਕਟਰੀ ਏਰੀਆ 'ਚ ਸਥਿਤ ਇਕ ਥਰਮੋਕੋਲ ਦੀ ਛੋਟੀ ਜੇਹੀ ਫ਼ੈਕਟਰੀ 'ਚ ਭਾਫ਼ ਬਣਾਉਣ ਵਾਲਾ ਬੁਆਇਲਰ ਫ਼ਟ ਜਾਣ ਕਾਰਨ ਫ਼ੈਕਟਰੀ 'ਚ ਕੰਮ ਕਰ ਰਹੇ ਦੋ ਮਜ਼ਦੂਰਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਅਧਿਆਪਨ ਵਰਕ ਲੋਡ ਰਿਸਰਚ ਸਕਾਲਰਾਂ ਨੂੰ ਦੇਣ ਦੇ ਫ਼ੈਸਲੇ ਦਾ ਪੂਟਾ ਵਲੋਂ ਵਿਰੋਧ

ਪਟਿਆਲਾ, 20 ਅਪ੍ਰੈਲ (ਪ.ਪ.)-ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਡੀਨ ਅਕਾਦਮਿਕ ਮਾਮਲੇ ਦੁਆਰਾ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਕਾਂਸਟੀਚੁਐਂਟ ਕਾਲਜਾਂ 'ਚ ਵਾਧੂ ਵਰਕ ਲੋਡ ਲੈਕਚਰ ਆਧਾਰ ਤੇ ਕੰਮ ਕਰ ਰਹੇ ਅਧਿਆਪਕਾਂ ਦੀ ਥਾਂ ਸੀਨੀਅਰ ਅਤੇ ਜੂਨੀਅਰ ...

ਪੂਰੀ ਖ਼ਬਰ »

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦਾ ਵਫ਼ਦ ਮੰਗਾਂ ਨੂੰ ਲੈ ਪ੍ਰਮੁੱਖ ਸਕੱਤਰ ਨੂੰ ਮਿਲਿਆ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐੱਸ.ਅਨ.ਐਲ. ਟਾਵਰ 'ਤੇ ਲਗਾਤਾਰ 31 ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ | ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਚਿਕਨ ਸੈਂਟਰ ਤੋਂ ਹਰਿਆਣਾ ਦੀ ਸ਼ਰਾਬ ਬਰਾਮਦ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ 'ਤੇ ਸਰਹਿੰਦ ਰਾਜਪੁਰਾ ਰੋਡ 'ਤੇ ਇਕ ਚਿਕਨ ਸੈਂਟਰ 'ਤੇ ਛਾਪੇਮਾਰੀ ਕੀਤੀ ਤਾਂ 60 ਬੋਤਲਾਂ ਹਰਿਆਣਾ ਦੀ ਦੇਸੀ ਸ਼ਰਾਬ ਬਰਾਮਦ ਹੋਈ ਹੈ, ਜਿਸ ਤਹਿਤ ਪੁਲਿਸ ਨੇ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

22 ਤੋਂ 27 ਅਪ੍ਰੈਲ ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਕੋਵਿਡ ਕਾਰਨ ਮੁਲਤਵੀ

ਪਟਿਆਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਲੋਂ 22, 23 ਅਤੇ 27 ਅਪ੍ਰੈਲ ਨੂੰ ਲਗਾਏ ਜਾਣ ਵਾਲੇ ਰੋਜ਼ਗਾਰ ਮੇਲੇ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਮੁਲਤਵੀ ਕਰ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਪਟਿਆਲਾ, 20 ਅਪ੍ਰੈਲ (ਖਰੋੜ)-ਪਾਸੀ ਰੋਡ ਲਾਗੇ ਹਸਪਤਾਲ ਦੇ ਬਾਹਰ ਖੜਾ ਮੋਟਰਸਾਈਕਲ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਗਗਨਦੀਪ ਸਿੰਘ ਵਾਸੀ ਤਿ੍ਪੜੀ ਨੇ ਪੁਲਿਸ ਕੋਲ ਦਰਜ ਕਰਵਾਈ ਸੀ, ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰ ਦਾ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ ਮਾਮਲਾ ਦਰਜ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ 'ਚ ਚਮਨ ਲਾਲ ਪੁੱਤਰ ਲੇਖ ਰਾਮ ਵਾਸੀ ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਦੇ ਖ਼ਿਲਾਫ਼ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਅਨੁਸਾਰ ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਕੋਈ ਵੀ ਸਰਕਾਰੀ ਸਕੂਲ ਦਸਤਾਵੇਜ਼ਾਂ ਦੀ ਕਮੀ ਕਾਰਨ ਬੱਚੇ ਨੂੰ ਦਾਖ਼ਲੇ ਤੋਂ ਇਨਕਾਰ ਨਹੀਂ ਕਰੇਗਾ- ਸਿੱਖਿਆ ਅਧਿਕਾਰੀ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਗੈਰ-ਸਰਕਾਰੀ ਸਕੂਲਾਂ 'ਚੋਂ ਹਟਕੇ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਨਕਦੀ ਲੁੱਟ ਕੇ ਫ਼ਰਾਰ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਰਹਿੰਦ ਰੋਡ 'ਤੇ ਹੇਮਕੁੰਟ ਪੈਟਰੋਲ ਪੰਪ ਲਾਗੇ ਸਥਿਤ ਰੰਗ ਅਤੇ ਹਾਰਡਵੇਅਰ ਦੁਕਾਨ 'ਚ ਦਾਖਲ ਹੋਕੇ ਤਿੰਨ ਹਥਿਆਰਬੰਦ ਨੌਜਵਾਨ ਦੁਕਾਨਦਾਰ ਨੂੰ ਧਮਕਾ ਕੇ ਉਸ ਤੋਂ 25 ਹਜ਼ਾਰ ਦੀ ਨਕਦੀ ਤੇ ਇਕ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਹਨ ...

ਪੂਰੀ ਖ਼ਬਰ »

ਪੂਜਾ ਅਰਚਨਾ ਤੋਂ ਬਾਅਦ ਸਾਦੇ ਸਮਾਰੋਹ 'ਚ ਸ਼ਾਸਤਰੀ ਨੂੰ ਪ੍ਰਧਾਨ ਦੀ ਕੁਰਸੀ 'ਤੇ ਬਿਠਾਇਆ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਅੱਜ ਇੱਥੇ ਨਗਰ ਕੌਂਸਲ ਦੇ ਦੂਜੀ ਵਾਰ ਬਣੇ ਪ੍ਰਧਾਨ ਨਰਿੰਦਰ ਸ਼ਾਸਤਰੀ ਨੇ ਸਰਕਾਰੀ ਕੁਰਸੀ 'ਤੇ ਬੈਠ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਕੋਰੋਨਾ ਕਾਰਨ ਕੌਂਸਲਰਾਂ ਸਮੇਤ ਬਹੁਤ ਹੀ ਥੋੜੇ ਪਤਵੰਤੇ ਸੱਜਣ ਸਮਾਰੋਹ 'ਚ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਧਰਨਾ ਜਾਰੀ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਉਪ-ਕੁਲਪਤੀ ਦਫ਼ਤਰ ਅੱਗੇ ਅੱਜ ਫਿਰ ਜੁਆਇੰਟ ਐਕਸ਼ਨ ਕਮੇਟੀ ਵਲੋਂ ਤਨਖ਼ਾਹਾਂ, ਪੈਨਸ਼ਨਾਂ, ਵਿੱਤੀ ਗਰਾਂਟ, ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਅਤੇ ਰੈਗੂਲਰ ਉਪ-ਕੁਲਪਤੀ ਦੀ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ 'ਚ 6 ਡਾਇਲਸਿਸ ਮਸ਼ੀਨਾਂ ਚਾਲੂ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਲਟੀਸਪੈਸ਼ਿਲਟੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਇਮਾਰਤ 'ਚ ਅੱਜ 6 ਡਾਇਲੈਸਿਸ ਮਸ਼ੀਨਾਂ ਚਾਲੂ ਕੀਤੀਆਂ ਗਈਆਂ | ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸਕੂਲਾਂ 'ਚ ਅੱਧਾ ਸਟਾਫ ਬੁਲਾਉਣ ਦੀ ਮੰਗ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)- ਦੇਸ਼ 'ਚ ਦਿਨੋਂ ਦਿਨ ਕੋਰੋਨਾ ਮਹਾਂਮਾਰੀ ਆਪਣੇ ਪੈਰ ਪਸਾਰਦੀ ਜਾ ਰਹੀ ਹੈ ਜਿਸ ਕਾਰਨ ਹਰ ਵਰਗ ਦੇ ਅੰਦਰ ਡਰ ਅਤੇ ਭੈਅ ਦਾ ਮਾਹੌਲ ਪੈਦਾ ਹੋਇਆ ਪਿਆ ਹੈ | ਕੋਰੋਨਾ ਦੇ ਦੂਸਰੇ ਦੌਰ ਅੰਦਰ ਪੰਜਾਬ ਦੇਸ਼ ਭਰ ਦੇ ਪੀੜਤ ਸੂਬਿਆਂ 'ਚ ਪਹਿਲੀ ...

ਪੂਰੀ ਖ਼ਬਰ »

ਸਮਾਜ ਸੇਵਾ 'ਚ ਵੱਡੇ ਕਾਰਜ ਕਰਨਾ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੰਸਥਾ ਦਾ ਸ਼ਲਾਘਾਯੋਗ ਕਦਮ-ਧਰਮਸੋਤ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)- ਹਲਕਾ ਨਾਭਾ 'ਚ ਪਿਛਲੇ ਲੰਮੇ ਸਮੇਂ ਤੋਂ ਗਰੀਬ ਦਾ ਮੂੰਹ ਗੁਰੂ ਦੀ ਗੋਲਕ 'ਤੇ ਪਹਿਰਾ ਦਿੰਦਿਆਂ ਸੇਵਾਵਾਂ ਨਿਭਾ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੇਵਾ ਸੋਸਾਇਟੀ ਰਜਿ. ਨਾਭਾ ਵਲੋਂ ਦੂਸਰਾ ਮੁਫਤ ਹੋਮਿਓਪੈਥਿਕ ਕੈਂਪ ਪ੍ਰੀਤੀ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਨੇ ਪਟਿਆਲਾ-ਕੈਥਲ ਰੋਡ ਕੀਤਾ ਜਾਮ

ਡਕਾਲਾ, 20 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੀ ਵੱਡੀ ਅਨਾਜ ਮੰਡੀ ਬਲਬੇੜਾ ਵਿਖੇ ਪਿਛਲੇ ਕਈ ਦਿਨਾਂ ਤੋਂ ਬਾਰਦਾਨਾ ਨਾ ਆਉਣ ਕਾਰਨ ਭੜਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਪਟਿਆਲਾ-ਕੈਥਲ ਰੋਡ ਜਾਮ ਕਰ ਧਰਨਾ ਲਗਾ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪ੍ਰੋ. ਅਰਵਿੰਦ ਪੰਜਾਬੀ 'ਵਰਸਿਟੀ ਦੇ ਉਪ-ਕੁਲਪਤੀ ਨਿਯੁਕਤ

ਪਟਿਆਲਾ, 20 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਭੌਤਿਕ ਵਿਗਿਆਨੀ ਪ੍ਰੋ. ਅਰਵਿੰਦ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਨਿਯੁਕਤ ਕੀਤਾ ਗਿਆ ਹੈ | ਪ੍ਰੋ. ਅਰਵਿੰਦ ਦੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਇਹ ਨਿਯੁਕਤੀ ਅਗਲੇ ਤਿੰਨ ਸਾਲਾਂ ਲਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਏਕਤਾ ਵਲੋਂ ਸ਼ੰਕਰਪੁਰ ਵਿਖੇ ਅਹਿਮ ਬੈਠਕ

ਰਾਜਪੁਰਾ, 20 ਅਪ੍ਰੈਲ (ਜੀ.ਪੀ. ਸਿੰਘ)- ਨੇੜਲੇ ਪਿੰਡ ਸ਼ੰਕਰਪੁਰ ਦੇ ਗੁਰਦੁਆਰਾ ਈਸ਼ਵਰ ਆਸ਼ਰਮ ਸ਼ੰਕਰਪੁਰ ਵਿਖੇ ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੀ ਅਹਿਮ ਬੈਠਕ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਮੰਚ ਦੇ ...

ਪੂਰੀ ਖ਼ਬਰ »

ਪੁਲਿਸ ਚੌਕੀ ਰੋਹਟੀ ਪੁਲ ਵਿਖੇ ਲਗਾਇਆ ਕੋਰੋਨਾ ਸੈਂਪਲਿੰਗ ਕੈਂਪ

ਨਾਭਾ, 20 ਅਪ੍ਰੈਲ (ਕਰਮਜੀਤ ਸਿੰਘ)- ਸੂਬੇ ਅੰਦਰ ਵੱਡੇ ਪੱਧਰ ਤੇ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਰੋਕਥਾਮ ਲਈ ਰੋਹਟੀ ਪੁਲਿਸ ਚੌਕੀ ਵਲੋਂ ਇਸ ਸਬੰਧੀ ਸਮੇਂ-ਸਮੇਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇੇ ਚੱਲਦਿਆਂ ਅੱਜ ਚੌਕੀ ਵਿਖੇ ਇੰਚਾਰਜ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ

ਪਟਿਆਲਾ, 20 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਹੈਲਦੀ ਲਾਈਫ਼ ਸੀਰੀਜ਼ ਦੇ ਅਧੀਨ 'ਥਿੰਕ ਆਊਟ ਆਫ਼ ਦ ਸੀਰੀਅਲ ਬਾਕਸ: ਸੁਡੋੋਸੀਰਅਲਜ਼ - ਸਮਾਰਟ ਸਨੈਕਿੰਗ' ਵਿਸ਼ੇ 'ਤੇ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਅੰਡਰ-19 ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਨੇ ਸੰਗਰੂਰ ਨੂੰ ਵੱਡੇ ਅੰਤਰ ਨਾਲ ਹਰਾਇਆ

ਪਟਿਆਲਾ, 20 ਅਪ੍ਰੈਲ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਡਰ-19 ਅੰਤਰ ਜ਼ਿਲ੍ਹਾ ਕਿ੍ਕਟ ਚੈਂਪੀਅਨਸ਼ਿਪ ਦੇ ਮੈਚ 'ਚ ਪਟਿਆਲਾ ਜ਼ਿਲੇ੍ਹ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ ਇੱਕ ਪਾਰੀ ਤੇ 40 ਦੌੜਾਂ ਨਾਲ ਹਰਾ ਦਿੱਤਾ ਹੈ | ਇਸ ਮੈਚ 'ਚ ਸੰਗਰੂਰ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਦੇ ਕੱਚੇ ਕਰਮਚਾਰੀਆਂ ਨੇ ਕੱਢਿਆ ਝਾੜੂ ਮਾਰਚ

ਪਟਿਆਲਾ, 20 ਅਪੈ੍ਰਲ (ਮਨਦੀਪ ਸਿੰਘ ਖਰੋੜ)-ਆਪਣੀ ਸੇਵਾਵਾਂ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਕੰਟਰੈਕਟ ਆਧਾਰ 'ਤੇ ਕੰਮ ਕਰ ਰਹੇ ਕਾਮੇਆਂ ਵਲੋਂ ਹਸਪਤਾਲ 'ਚ ਪੱਕੇ ਕਰਮਚਾਰੀਆਂ ਸਮੇਤ ਝਾੜੂ ਮਾਰਚ ਕੱਢਿਆ ਗਿਆ ਅਤੇ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਰਾਜ ਪੱਧਰੀ ਸਨਮਾਨ ਨਾਲ ਸਨਮਾਨਿਤ

ਪਟਿਆਲਾ, 20 ਅਪ੍ਰੈਲ (ਮਨਦੀਪ ਸਿੰਘ ਖਰੌੜ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਲ ਕੌਂਸਲ ਵਲੋਂ ਆਨਲਾਈਨ ਸਾਲਾਨਾ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮਨੁੱਖਤਾ ਦੇ ਭਲੇ ਲਈ ਪਿਛਲੇ ਸਾਲ ਲੜੀਵਾਰ ਅਤੇ ਕੋਰੋਨਾ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ 'ਚ 330 ਉਮੀਦਵਾਰਾਂ ਦੀ ਹੋਈ ਚੋਣ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ 'ਚ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਮੇਲਾ ਲਾਇਆ ਗਿਆ | ਜਿਸ 'ਚ ਵਿਧਾਇਕ ਤੇ ਚੀਫ਼ ਵਿਪ ਹਰਦਿਆਲ ਸਿੰਘ ਕੰਬੋਜ ਬਤੌਰ ਮੁੱਖ ਮਹਿਮਾਨ ਤੌਰ 'ਤੇ ਪੁੱਜੇ ਹੋਏ ਸਨ | ਇਸ 'ਚ 20 ਕੰਪਨੀਆਂ ਵਲੋਂ 550 ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਨੇ ਰਾਜਪੁਰਾ ਅਨਾਜ ਮੰਡੀ ਦਾ ਕੀਤਾ ਦੌਰਾ

ਰਾਜਪੁਰਾ, 20 ਅਪ੍ਰੈਲ (ਜੀ.ਪੀ. ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਰਾਜਪੁਰਾ ਅਨਾਜ ਮੰਡੀ ਦੌਰਾ ਕੀਤਾ ਅਤੇ ਸਰਕਾਰੀ ਪ੍ਰਬੰਧਕਾਂ ਦੀ ਪੋਲ ਖੋਲ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਮੰਡੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਦਾ ਕੀਤਾ ਸਨਮਾਨ

ਰਾਜਪੁਰਾ, 20 ਅਪ੍ਰੈਲ (ਰਣਜੀਤ ਸਿੰਘ)-ਸਥਾਨਿਕ ਸ਼ਹਿਰ 'ਚ ਆਮ ਆਦਮੀ ਪਾਰਟੀ ਵਲੋਂ ਸਨਮਾਨ ਸਮਾਰੋਹ ਰੱਖਿਆ ਗਿਆ ਜਿਸ 'ਚ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬਿੱਟੂ ਵੀ ਪੁੱਜੇ ਹੋਏ ਸਨ | ਇਸ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਧਾਲੀਵਾਲ ਦੇ ਡੀ.ਡੀ.ਪੀ.ਓ. ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਭਾਦਸੋਂ, 20 ਅਪ੍ਰੈਲ (ਪ੍ਰਦੀਪ ਦੰਦਰਾਲਾ)- ਭਾਦਸੋਂ ਇਲਾਕੇ ਦੇ ਪਿੰਡਾਂ ਨਾਭਾ ਵਿਖੇ ਬਤੌਰ ਬੀ.ਡੀ.ਪੀ.ਓ. ਦੀ ਸੇਵਾ ਨਿਭਾਉਣ ਵਾਲੇ ਪੀ.ਸੀ.ਐਸ. ਅਫ਼ਸਰ ਸੁਰਿੰਦਰ ਸਿੰਘ ਧਾਲੀਵਾਲ ਨੂੰ ਪੰਜਾਬ ਸਰਕਾਰ ਵਲੋਂ ਹੁਣ ਤਰੱਕੀ ਦੇ ਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਕੇਜਰੀਵਾਲ ਕੋਰੋਨਾ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰ ਸਸਤੀ ਸ਼ੁਹਰਤ ਹਾਸਿਲ ਕਰਨਾ ਚਾਹੁੰਦੇ- ਡਿਪਟੀ ਮੇਅਰ ਯੋਗੀ

ਪਟਿਆਲਾ, 20 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)- ਅੱਜ ਇਥੇ ਯੋਗਿੰਦਰ ਸਿੰਘ ਯੋਗੀ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਪਟਿਆਲਾ ਨੇ ਇਕ ਬਿਆਨ ਰਾਹੀਂ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ 'ਚ ਕੋਰੋਨਾ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX