ਤਾਜਾ ਖ਼ਬਰਾਂ


ਨਿਊਜ਼ੀਲੈਂਡ ਦੇ ਪਾਪਾਟੋਏਟੋਏ ਖੇਤਰ 'ਚ ਤੂਫ਼ਾਨੀ ਚੱਕਰਵਾਤ ਟੋਰਨਾਡੋ ਨੇ ਮਚਾਈ ਤਬਾਹੀ
. . .  16 minutes ago
ਆਕਲੈਂਡ,19 ਜੂਨ (ਹਰਮਨਪ੍ਰੀਤ ਸਿੰਘ )ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਨਜ਼ਦੀਕ ਪੈਂਦੇ ਖੇਤਰ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 8 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਫਰੀਦਕੋਟ

ਕੋਟਕਪੂਰਾ ਦੀ ਦਾਣਾ ਮੰਡੀ 'ਚ ਕਣਕ ਦੇ ਅੰਬਾਰ ਲੱਗੇ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਅੱਜ ਬਾਅਦ ਦੁਪਹਿਰ ਇਸ ਇਲਾਕੇ 'ਚ ਹੋਈ ਹਲਕੀ ਕਿਣ-ਮਿਣ ਕਾਰਨ ਜਿੱਥੇ ਖੇਤਾਂ 'ਚ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ, ਓਥੇ ਦਾਣਾ ਮੰਡੀ 'ਚ ਚੱਲ ਰਿਹਾ ਕੰਮ-ਕਾਜ ਵੀ ਪੂਰਾ ਪ੍ਰਭਾਵਿਤ ਹੋਇਆ | ਦਾਣਾ ਮੰਡੀ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਮੰਡੀ 'ਚ ਕਣਕ ਦੀਆਂ ਭਰੀਆਂ ਬੋਰੀਆਂ ਅਤੇ ਕਣਕ ਦੀਆਂ ਢੇਰੀਆਂ ਦੇ ਅੰਬਾਰ ਲੱਗ ਚੁੱਕੇ ਹਨ | ਮੰਡੀ 'ਚ ਲੋਡਿੰਗ ਦਾ ਕੰਮ ਕਰਦੇ ਮਜ਼ਦੂਰਾਂ ਨੇ ਦੱਸਿਆ ਕਿ ਕਿਣ-ਮਿਣ ਕਾਰਨ ਲੋਡਿੰਗ ਦਾ ਕੰਮ ਪ੍ਰਭਾਵਿਤ ਹੋਇਆ ਹੈ | ਉਨ੍ਹਾਂ ਮੰਡੀ 'ਚ ਪੈਦਾ ਹੋਏ ਤਾਜ਼ਾ ਹਾਲਾਤਾਂ ਪਿੱਛੇ ਮੰਡੀ ਮਜ਼ਦੂਰਾਂ ਦੀ ਘਾਟ ਹੋਣਾ ਵੀ ਮੰਨਿਆ | ਮੰਡੀ 'ਚ ਆਏ ਪਿੰਡ ਬਰਗਾੜੀ ਦੇ ਕਿਸਾਨ ਮੁਕੰਦ ਸਿੰਘ ਨੇ ਦੱਸਿਆ ਕਿ ਉਹ 35 ਏਕੜ 'ਚ ਕਣਕ ਦੀ ਕਟਾਈ ਕਰਕੇ ਹਫ਼ਤੇ ਤੋਂ ਏਥੇ ਬੈਠਾ ਹੈ ਅਤੇ ਬਾਰਦਾਨੇ ਦੀ ਘਾਟ ਕਾਰਨ ਭਰਾਈ ਨਹੀਂ ਹੋਈ ਅਤੇ ਅਜੇ ਤੱਕ ਮਹਿਜ਼ 600 ਗੱਟਾ ਹੀ ਭਰਿਆ ਹੈ | ਸਿੱਖਾਂ ਵਾਲਾ ਦਾ ਜੱਗਾ ਸਿੰਘ 25 ਏਕੜ ਦੀ ਕਟਾਈ ਕਰਕੇ ਤੀਜੇ ਦਿਨ ਤੋਂ ਮੰਡੀ 'ਚ ਬੈਠਾ ਹੈ | ਮਹਿੰਦਰ ਸਿੰਘ ਕਿਸਾਨ ਕੋਟਕਪੂਰਾ ਨੇ ਦੱਸਿਆ ਕਿ ਉਹ 8 ਏਕੜ ਖੇਤ ਦੀ ਕਟਾਈ ਕਰਕੇ 6 ਦਿਨਾਂ ਤੋਂ ਏਥੇ ਬੈਠਾ ਹੈ | ਸਿਵੀਆਂ ਦੇ ਕਿਸਾਨ ਅਤਰ ਸਿੰਘ ਦੱਸਿਆ ਕਿ ਚਾਰ ਦਿਨਾਂ ਤੋਂ ਮੰਡੀ 'ਚ ਆਇਆ ਹੈ | ਮੰਡੀ 'ਚ ਆਏ ਕਿਸਾਨਾਂ ਬਾਬੂ ਸਿੰਘ, ਕੁਲਵਿੰਦਰ ਸਿੰਘ ਪੰਜਗਰਾਈਾ, ਜਗਸੀਰ ਸਿੰਘ ਅਤੇ ਗੁਰਮੀਤ ਸਿੰਘ ਨੇ ਵੀ ਬਾਰਦਾਨੇ ਦੀ ਘਾਟ ਹੋਣ ਬਾਰੇ ਦੱਸਿਆ | ਕੁਝ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਵਲੋਂ ਵੇਚੀ ਗਈ ਫ਼ਸਲ ਦੀ ਵੱਟਤ ਅਜੇ ਤੱਕ ਉਨ੍ਹਾਂ ਦੇ ਬੈਂਕ ਖ਼ਾਤਿਆਂ 'ਚ ਨਹੀਂ ਆਈ, ਜਿਸ ਕਾਰਨ ਉਹ ਪ੍ਰੇਸ਼ਾਨ ਹਨ | ਵੇਖਿਆ ਗਿਆ ਹੈ ਕਿ ਮੰਡੀ 'ਚ ਹਜ਼ਾਰਾਂ ਗੱਟੇ ਭਰੇ ਪਏ ਹਨ, ਪਰ ਉਨ੍ਹਾਂ ਦੀ ਅਜੇ ਤੱਕ ਚੁਕਾਈ ਨਹੀਂ ਹੋਈ | ਅੱਜ ਹੋਈ ਕਿਣ-ਮਿਣ 'ਚ ਕਿਸਾਨਾਂ ਨੇ ਆਪਣੀਆਂ ਕਣਕ ਦੀਆਂ ਢੇਰੀਆਂ ਨੂੰ ਤਰਪਾਲ ਪਾ ਕੇ ਢਕਣ ਦਾ ਖ਼ੁਦ ਪ੍ਰਬੰਧ ਕੀਤਾ | ਇਸ ਕਿਣ-ਮਿਣ ਨੇ ਮੰਡੀ ਦੇ ਚੱਲ ਰਹੇ ਕੰਮਾਂ 'ਚ ਕਾਫ਼ੀ ਵਿਘਨ ਪਾਇਆ |

ਜ਼ਿਲ੍ਹੇ ਦੇ ਸਿਨੇਮਾ ਘਰਾਂ/ਬਾਰ/ਜਿੰਮ/ਕੋਚਿੰਗ ਸੈਂਟਰ/ਖੇਡ ਕੰਪਲੈਕਸ ਕੀਤੇ 30 ਅਪ੍ਰੈਲ ਤੱਕ ਬੰਦ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟਰੇਟ ਵਿਮਲ ਕੁਮਾਰ ਸੇਤੀਆ ਵਲੋਂ ਅਡੀਸ਼ਨਲ ਚੀਫ਼ ਸੈਕਟਰੀ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਪੰਜਾਬ ਸਰਕਾਰ ਤੋਂ ਪ੍ਰਾਪਤ ਕੋਵਿਡ ਸਬੰਧੀ ਨਵੀਆਂ ਜਾਰੀ ਪਾਬੰਦੀਆਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਮੰਡ ਵਾਲਾ ਤੇ ਬਰਾੜ ਵਲੋਂ ਦਾਣਾ ਮੰਡੀਆਂ ਦਾ ਦੌਰਾ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਕੋਵਿਡ ਪਾਜ਼ੀਟਿਵ ਹੋਣ ਕਾਰਨ ਇਕਾਂਤਵਾਸ ਹੋਏ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੇ ਨਿਰਦੇਸ਼ 'ਤੇ ਇਸ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ...

ਪੂਰੀ ਖ਼ਬਰ »

ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪ ਅੱਜ

ਫ਼ਰੀਦਕੋਟ, 20 ਅਪ੍ਰੈਲ (ਬਾਗ਼ੀ)-ਗੇਰਾ ਆਚਾਰ ਮੁਰੱਬਾ ਫ਼ੈਕਟਰੀ ਮਾਈ ਗੋਦੜੀ ਸਾਹਿਬ ਫ਼ਰੀਦਕੋਟ ਅਤੇ ਸਿਹਤ ਵਿਭਾਗ ਵਲੋਂ ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ:) ਅਤੇ ਅਰੋੜਾ ਮਹਾਂ ਸਭਾ ਦੇ ਸਹਿਯੋਗ ਨਾਲ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪ 21 ...

ਪੂਰੀ ਖ਼ਬਰ »

ਕੋਟਕਪੂਰਾ ਦੀ ਪੁਲਿਸ ਵਲੋਂ ਪਾਬੰਦੀਸ਼ੁਦਾ ਗੋਲੀਆਂ ਦੀ ਖੇਪ ਬਰਾਮਦ

ਕੋਟਕਪੂਰਾ, 20 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੀ ਪੁਲਿਸ ਨੇ ਨਸ਼ਾ-ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਾਬੰਦੀਸ਼ੁਦਾ ਗੋਲੀਆਂ (17,200) ਦੀ ਵੱਡੀ ਖੇਪ ਬਰਾਮਦ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਫ਼ਰੀਦਕੋਟ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 52 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, 2 ਹੋਰ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 52 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਅਤੇ ਖ਼ਰਾਬ ਮੌਸਮ ਕਾਰਨ ਮੰਡੀਆਂ 'ਚ ਬੈਠੇ ਕਿਸਾਨ ਪ੍ਰੇਸ਼ਾਨ

ਬਰਗਾੜੀ, 20 ਅਪ੍ਰੈਲ (ਲਖਵਿੰਦਰ ਸ਼ਰਮਾ)-ਸਥਾਨਕ ਆਰਜੀ ਦਾਣਾ ਮੰਡੀ ਜੋ ਸ਼ਹਿਰ ਤੋਂ ਕਰੀਬ 4 ਕਿਲੋਮੀਟਰ ਦੂਰ ਬਹਿਬਲ ਕਲਾਂ ਤੋਂ ਵੀ ਅੱਗੇ ਨੈਸ਼ਨਲ ਹਾਈਵੇ ਦੀ ਥਾਂ ਵਿਚ ਬਣੀ ਹੋਈ ਹੈ, ਵਿਚ ਬਾਰਦਾਨੇ ਦੀ ਘਾਟ ਕਾਰਨ ਕਈ-ਕਈ ਦਿਨਾਂ ਤੋਂ ਬੈਠੇ ਕਿਸਾਨ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਮੀਂਹ ਕਾਰਨ ਮੰਡੀ 'ਚ ਕਣਕ ਦੇ ਭਰੇ ਪਏ ਗੱਟਿਆਂ 'ਚੋਂ ਪਾਣੀ ਫ਼ਿਰਿਆ

ਸਾਦਿਕ, 20 ਅਪ੍ਰੈਲ (ਆਰ.ਐਸ.ਧੁੰਨਾ)-ਦਿਨ ਸਮੇਂ ਆਏ ਤੇਜ਼ ਝੱਖੜ ਤੇ ਹੋਈ ਹਲਕੀ ਬਾਰਿਸ਼ ਕਾਰਨ ਕਣਕ ਦੀ ਚੱਲ ਰਹੀ ਕਟਾਈ ਵਿਚ ਜਿੱਥੇ ਵਿਘਨ ਪੈ ਗਿਆ ਹੈ ਉਥੇ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਦੀਆਂ ਅੱਖਾਂ ਸਾਹਮਣੇ ਪੁੱਤਾਂ ਵਾਂਗੂੰ ਪਾਲੀ ਸੋਨੇ ਰੰਗੀ ਫ਼ਸਲ ਮੀਂਹ ...

ਪੂਰੀ ਖ਼ਬਰ »

ਕੋਰੋੋਨਾ ਤੋੋਂ ਬਚਾਅ ਲਈ ਖਰੀਦ ਕੇਂਦਰਾਂ 'ਚ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ: ਸੇਤੀਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿਚ ਜਿੱਥੇ ਮੰਡੀ ਬੋਰਡ ਵਲੋਂ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਉੱਥੇ ਹੀ ਖਰੀਦ ਏਜੰਸੀਆਂ ਵਲੋਂ ਜ਼ਿਲ੍ਹੇ ਦੇ ਸਾਰੇ 68 ਖਰੀਦ ਕੇਂਦਰਾਂ ...

ਪੂਰੀ ਖ਼ਬਰ »

ਗੁਰਕੰਵਲਜੀਤ ਸਿੰਘ ਸੰਧੂ ਨੂੰ ਤੀਜੀ ਵਾਰ ਜ਼ਿਲ੍ਹਾ ਯੂਥ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੱਜ ਨਗਰ ਮਾਈ ਗੋਦੜੀ ਸਾਹਿਬ ਦੀ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਕੰਵਲਜੀਤ ਸਿੰਘ ਸੰਧੂ ਨੂੰ ਯੂਥ ਅਕਾਲੀ ਦਲ ਦਾ ਤੀਜੀ ਵਾਰ ਲਗਾਤਾਰ ਪ੍ਰਧਾਨ ਬਣਨ 'ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬਾਬਾ ਬਲਵਿੰਦਰ ...

ਪੂਰੀ ਖ਼ਬਰ »

ਸਿਵਲ ਸੇਵਾਵਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)-21 ਅਪ੍ਰੈਲ ਨੂੰ ਮਨਾਏ ਜਾਂਦੇ ਸਿਵਲ ਸੇਵਾਵਾਂ ਦਿਵਸ ਨੂੰ ਸਮਰਪਿਤ ਸਮਾਗਮ ਇੱਥੋਂ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਸਵੈ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਫ਼ਰੀਦਕੋਟ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਢੰਗ ...

ਪੂਰੀ ਖ਼ਬਰ »

ਬਾਬਾ ਗੋਕਰਨ ਦਾਸ ਦੀ ਮੂਰਤੀ ਸਥਾਪਿਤ ਕੀਤੀ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਡੇਰਾ ਬਾਬਾ ਪ੍ਰੀਤਮ ਦਾਸ ਰੌੜੀਏ ਵਾਲਿਆਂ ਦੇ ਸੰਲਾਚਕ ਸੰਤ ਬਾਬਾ ਗੋਕਰਨ ਦਾਸ ਪਿਛਲੇ ਸਮੇਂ ਆਪਣਾ ਪੰਜ ਭੂਤਕ ਸਰੀਰ ਤਿਆਗ ਕਿ ਬ੍ਰਾਹਮਲੀਨ ਹੋ ਗਏ ਸਨ, ਦੀ ਯਾਦ ਨੂੰ ਸਦੀਵੀਂ ਰੱਖਣ ਅਤੇ ਸੰਤ ਮਹਾਂਪੁਰਸ਼ਾਂ ਦੀ ...

ਪੂਰੀ ਖ਼ਬਰ »

ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 20 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ (ਰਜਿ:) ਦੀ ਇਕ ਵਿਸ਼ੇਸ਼ ਮੀਟਿੰਗ ਗੁਰੂ ਨਾਨਕ ਕਾਲੋਨੀ ਦੇ ਪਾਰਕ ਵਿਖੇ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਵਾਲਮੀਕਿ ਯੋਗਾਮਿ੍ਤ ਸਤਿਸੰਗ ਕਰਵਾਇਆ

ਫ਼ਰੀਦਕੋਟ, 20 ਅਪ੍ਰੈਲ (ਸਤੀਸ਼ ਬਾਗ਼ੀ)-ਵਾਲਮੀਕਿ ਅੰਬੇਦਕਰ ਅੰਦੋਲਨ ਅੰਤਰਗਤ ਆਦਿ ਧਰਮ ਸਮਾਜ ਆਧਸ ਫ਼ਰੀਦਕੋਟ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ ਵਾਲਮੀਕਿ ਯੋਗਾਮਿ੍ਤ ਸਤਿਸੰਗ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸੰਗਰੂਰ ਰੈਲੀ ਦੀ ਤਿਆਰੀ ਸਬੰਧੀ ਡੀ. ਟੀ. ਐੱਫ. ਦੀ ਮੀਟਿੰਗ

ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਬਾਹਰ ਹੋਈ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਬੂਟੇ ਲਗਾਏ

ਬਰਗਾੜੀ, 20 ਅਪ੍ਰੈਲ (ਲਖਵਿੰਦਰ ਸ਼ਰਮਾ)-ਇੰਟਰਨੈਸ਼ਨਲ ਅਲਾਇੰਸ ਕਲੱਬ ਸਥਾਨਕ ਇਕਾਈ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੇਰੇ ਪੰਜਾਬ ਢਾਬਾ ਅਤੇ ਹੋਰਨਾਂ ਥਾਵਾਂ 'ਤੇ ਵੱਡੀ ਪੱਧਰ 'ਤੇ ਬੂਟੇ ਕਲੱਬ ਦੇ ਪ੍ਰਧਾਨ ਸੁਖਜੰਤ ਸਿੰਘ ਸਦਿਓੜਾ ਅਤੇ ਚੇਅਰਮੈਨ ਡਾ. ਬਲਵਿੰਦਰ ...

ਪੂਰੀ ਖ਼ਬਰ »

ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਫ਼ਰੀਦਕੋਟ, 20 ਅਪ੍ਰੈਲ (ਸਰਬਜੀਤ ਸਿੰਘ)-ਕੋਵਿਡ-19 ਦੇ ਜ਼ਿਲ੍ਹੇ 'ਚ ਵੱਧ ਰਹੇ ਮਾਮਲਿਆਂ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਜਿੱਥੇ ਲੋਕਾਂ ਨੂੰ ਸਮੇਂ ਸਮੇਂ 'ਤੇ ਜਾਣਕਾਰੀ ਮੁਹੱਈਆ ਕਰਵਾਈ ਜਾ ...

ਪੂਰੀ ਖ਼ਬਰ »

ਸਵਤੰਤਰਤਾ ਸੰਗਰਾਮੀ ਸ਼ਹੀਦ ਸੰਧੂਰਾ ਸਿੰਘ ਬਰਾੜ ਦਾ ਪਿੰਡ ਮਾਨੀ ਸਿੰਘ ਵਾਲਾ

ਆਰ.ਐਸ.ਧੁੰਨਾ 98141-58425 ਸਾਦਿਕ-ਪਹਿਲਾਂ ਰਿਆਸਤ ਹੁਣ ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਦੀ ਬੁੱਕਲ ਵਿਚ ਘੁੱਗ ਵੱਸਦੇ ਪਿੰਡ 'ਮਾਨੀ ਸਿੰਘ ਵਾਲਾ' ਬਾਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕਿਸੇ ਸਮੇਂ ਸ਼ਹੀਦ ਬਾਬਾ ਤਿਲਕ ਰਾਓ ਸਿੱਧੂ ਨੇ ਪਿੰਡ ਖਾਰਾ ਤੋਂ ਆ ਕੇ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਵਿੱਛੜ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਕੀਤੀ ਆਰਥਿਕ ਮਦਦ

ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਵਿੱਛੜ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ ਤੇ ਭਵਿੱਖ ਵਿਚ ਮਦਦ ਕਰਦੇ ਰਹਿਣ ਦਾ ਵਿਸ਼ਵਾਸ ਦਿਵਾਇਆ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਬਿਜਲੀ ਦੇ ਵਧੇ ਹੋਏ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਸਾਦਿਕ, 20 ਅਪ੍ਰੈਲ (ਆਰ.ਐਸ.ਧੁੰਨਾ)-ਆਮ ਆਦਮੀ ਪਾਰਟੀ ਦੇ ਸੱਦੇ 'ਤੇ ਇੱਥੇ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਸਬ ਡਵੀਜਨ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਲੋਕਾਂ ਨੂੰ ਵੱਧ ਆਏ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਚੇਤਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਦੇ ਸਬੰਧ ਵਿਚ ਰਾਵਣ ਸੈਨਾ ਭਾਰਤ ਮਿਸ਼ਨ ਅੰਬੇਡਕਰ ਵਲੋਂ ਮੂਲਨਿਵਾਸੀ ਚੇਤਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਵਣ ਸੈਨਾ ਦੇ ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 23 ਨੂੰ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬੁਰਜ ਹਰੀਕਾ ਨਿਵਾਸੀ ਸਤਨਾਮ ਸਿੰਘ ਬਰਾੜ ਅਤੇ ਸੁਖਰਾਜ ਸਿੰਘ ਰਾਜਾ ਬਰਾੜ ਦੇ ਸਤਿਕਾਰਤ ਪਿਤਾ ਸ. ਬਲਦੇਵ ਸਿੰਘ ਬਰਾੜ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਿੰਡ ਬੁਰਜ ਹਰੀਕਾ ...

ਪੂਰੀ ਖ਼ਬਰ »

ਕੋਵਿਡ-19 ਟੀਕਾਕਰਨ ਕੈਂਪ ਲਗਾਇਆ

ਕੋਟਕਪੂਰਾ, 20 ਅਪ੍ਰੈਲ (ਮੇਘਰਾਜ)-ਸਥਾਨਕ ਸ੍ਰੀ ਰਾਮ ਸ਼ਰਨਮ ਆਸ਼ਰਮ ਢਿੱਲੋਂ ਕਾਲੋਨੀ ਬਠਿੰਡਾ ਰੋਡ ਵਿਖੇ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਗਾਂਧੀ ਅਤੇ ਨੋਡਲ ਅਫ਼ਸਰ ਡਾ. ਪੰਕਜ ਬਾਂਸਲ, ਡਾ. ਹਰਪ੍ਰੀਤ ਸਿੰਘ ਅਤੇ ਨਰਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਸਾਦਿਕ, 20 ਅਪ੍ਰੈਲ (ਆਰ.ਐਸ.ਧੁੰਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਬਲਾਕ ਪ੍ਰਧਾਨ ਡਾ. ਗੁਰਤੇਜ ਮਚਾਕੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਦਿਨ ਬ ਦਿਨ ਵੱਧ ਰਹੀ ਕੋਰੋਨਾ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਹਿੱਸਿਆਂ 'ਚ ਲੱਗੇ ਕੂੜੇ ਦੇ ਢੇਰ, ਦੁਕਾਨਦਾਰ ਤੇ ਸ਼ਹਿਰ ਵਾਸੀ ਪ੍ਰੇਸ਼ਾਨ

ਫ਼ਰੀਦਕੋਟ, 20 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸ਼ਹਿਰ ਦੇ ਕਈ ਹਿੱਸਿਆਂ 'ਚ ਇਸ ਸਮੇਂ ਲੱਗੇ ਹੋਏ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਵਾਸੀਆਂ, ਦੁਕਾਨਦਾਰਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਰਕੂਲਰ ਰੋਡ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਦੀ ਚੋਣ ਹੋਈ

ਫ਼ਰੀਦਕੋਟ, 20 ਅਪ੍ਰੈਲ (ਗੋਂਦਾਰਾ)-ਸਥਾਨਕ ਗੁਰਦੁਆਰਾ ਸਾਹਿਬ ਨਰੈਣ ਨਗਰ-ਭਾਨ ਸਿੰਘ ਕਾਲੋਨੀ ਦੀ ਪ੍ਰਬੰਧਕ ਕਮੇਟੀ ਦੀ ਦੋ ਸਾਲ ਲਈ ਚੋਣ ਨਰੈਣ ਨਗਰ, ਭਾਨ ਸਿੰਘ ਕਾਲੋਨੀ, ਗੁਰੂ ਨਾਨਕ ਕਾਲੋਨੀ, ਪੁਰੀ ਕਾਲੋਨੀ, ਦਿਹਾਤੀ ਏਰੀਏ ਦੇ ਮੁਹਤਬਰ ਵਿਅਕਤੀਆਂ ਦੀ ਹਾਜ਼ਰੀ 'ਚ ...

ਪੂਰੀ ਖ਼ਬਰ »

ਬੀੜ ਚਹਿਲ ਵਾਸੀਆਂ ਵਲੋਂ ਦੁੂਜੇ ਦਿਨ ਵੀ ਰੋਸ ਧਰਨਾ ਜਾਰੀ

ਕੋਟਕਪੂਰਾ, 20 ਅਪ੍ਰੈਲ (ਮੋਹਰ ਸਿੰਘ ਗਿੱਲ)-ਕੁੂੜਾ ਡੰਪ ਬਣਾਏ ਜਾਣ ਦੇ ਪ੍ਰਸਤਾਵ ਦੇ ਵਿਰੋਧ 'ਚ ਬੀੜ ਚਹਿਲ ਵਾਸੀਆਂ ਵਲੋਂ ਅੱਜ ਦੁੂਜੇ ਦਿਨ ਸੜਕ 'ਤੇ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਧਰਨਾਕਾਰੀਆਂ ਨੇ ਮੰਗ ਕੀਤੀ ਕਿ ਆਬਾਦੀ 'ਚ ਕੂੜਾ-ਡੰਪ ਬਣਾਏ ਜਾਣ ਨਾਲ ਲੋਕਾਂ ਦਾ ...

ਪੂਰੀ ਖ਼ਬਰ »

ਕਿਸਾਨ ਇਕੱਤਰ ਸਿੰਘ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਸੌ ਾਪੀ

ਬਾਜਾਖਾਨਾ, 20 ਅਪ੍ਰੈਲ (ਗਿੱਲ)-ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਅੰਦੋਲਨ ਵਿਚ ਵਿੱਛੜ ਗਏ ਬਲਾਕ ਬਾਜੇਖਾਨੇ ਦੇ ਪਿੰਡ ਰਾਊਵਾਲਾ ਦੇ ਕਿਸਾਨ ਇਕੱਤਰ ਸਿੰਘ ਪੁੱਤਰ ਕਰਨੈਲ ਸਿੰਘ ਦੇ ਪਰਿਵਾਰ ਨੂੰ 50,000/-ਦੀ ਵਿੱਤੀ ਸਹਾਇਤਾ ਦਿੱਤੀ ਗਈ | ਇਹ ਸਹਾਇਤਾ ਉਨ੍ਹਾਂ ਦੀ ਧਰਮ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਨੁੱਕੜ ਨਾਟਕ ਦੀ ਸਫ਼ਲ ਪੇਸ਼ਕਾਰੀ

ਬਾਜਾਖਾਨਾ, 20 ਅਪ੍ਰੈਲ (ਜੀਵਨ ਗਰਗ)-ਸਿੱਖਿਆ ਵਿਭਾਗ ਦੇ ਅਧਿਆਪਕ/ਕਲਾਕਾਰਾਂ ਨੇ ਵਿਭਾਗ ਦੀ ਮੁਹਿੰਮ 'ਈਚ ਵਨ-ਬਰਿੰਗ ਵਨ' ਨੂੰ ਸ਼ਿਖਰਾਂ 'ਤੇ ਲਿਜਾਣ ਲਈ ਸਥਾਨਕ ਮੇਨ ਚੌਕ 'ਚ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ | ਉਨ੍ਹਾਂ ਸਰਕਾਰੀ ਸਕੂਲ ਅੰਦਰ ਦੇ ਬਦਲੇ ਸਵਰੂਪ, ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਮੰਡੀਆਂ 'ਚ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਜਗਰਾੲੀਂ ਕਲਾਂ, 20 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਰਕਿੰਗ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਲਈ ਖੱਜਲ ਖੁਆਰ ਹੋ ਰਹੇ ਕਿਸਾਨਾਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ

ਬਰਗਾੜੀ, 20 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ ਨੇ ਜੈਤੋ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਆਪਣੀ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਨਿਰਮਾਣ ਮਜ਼ਦੂਰ ਯੂਨੀਅਨ ਦੇ ਲਟਕਦੇ ਮਸਲੇ ਸਰਕਾਰ ਤੁਰੰਤ ਹੱਲ ਕਰੇ: ਆਗੂ

ਫ਼ਰੀਦਕੋਟ, 20 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਮੀਤ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਇੱਥੇ ਯੂਨੀਅਨ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਮੰਗ ਕੀਤੀ ਗਈ ਕਿ ਨਿਰਮਾਣ ਮਜ਼ਦੂਰਾਂ ਦੇ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਦੁਆਰਾ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ: ਜਾਵੇਦ ਅਖ਼ਤਰ

ਬਾਜਾਖਾਨਾ, 20 ਅਪ੍ਰੈਲ (ਜੀਵਨ ਗਰਗ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਹਨੇ੍ਹਰੀ ਝੁਲ ਰਹੀ ਹੈ ਅਤੇ ਵਿਕਾਸ ਕਾਰਜਾਂ ਰਾਹੀਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX