ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ
ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ
. . .  about 7 hours ago
ਮੌਜੂਦਾ ਕਾਂਗਰਸੀ ਸਰਪੰਚ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਝਬਾਲ, 18 ਜੂਨ ( ਸੁਖਦੇਵ ਸਿੰਘ/ਸਰਬਜੀਤ ਸਿੰਘ) - ਥਾਣਾ ਝਬਾਲ ਅਧੀਨ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੇ ਹੀ ਇਕ ਕਾਂਗਰਸੀ ਨੇ ਮੌਜੂਦਾ ਕਾਂਗਰਸੀ ਸਰਪੰਚ ਦੇ ਨੌਜਵਾਨ ਲੜਕੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਸਬੰਧੀ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਪਿੰਡ ਦੀ...
ਜੈਪਾਲ ਦੇ ਪੋਸਟ ਮਾਰਟਮ ਦਾ ਮਾਮਲਾ ਮੁੜ ਹਾਈਕੋਰਟ 'ਚ
. . .  1 day ago
ਫ਼ਿਰੋਜ਼ਪੁਰ, 18 ਜੂਨ (ਗੁਰਿੰਦਰ ਸਿੰਘ) - ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਵਲੋਂ ਜੈਪਾਲ ਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਦੇ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਮਾਮਲੇ ਨੂੰ ਮੁੜ ਵਿਚਾਰਨ ਅਤੇ ਸਸਕਾਰ ਹੋਣ ਤੱਕ ਪੰਜਾਬ ਸਰਕਾਰ ਨੂੰ ਜੈਪਾਲ ਦੀ ਮ੍ਰਿਤਕ ਦੇਹ ਦੀ...
ਸਿਰਸਾ ਨੇ 125 ਬੈੱਡਾਂ ਦਾ ਹਸਪਤਾਲ ਬਣਾਉਣ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
. . .  1 day ago
ਨਵੀਂ ਦਿੱਲੀ, 18 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈੱਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸ. ਸਿਰਸਾ ਨੇ ਹਸਪਤਾਲ ਦਾ ਨਿਰਮਾਣ ਯਕੀਨੀ ਰੂਪ...
ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 day ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  1 day ago
ਸੰਗਰੂਰ, 18 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  1 day ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  1 day ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 day ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  1 day ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  1 day ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  1 day ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  1 day ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  1 day ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  1 day ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  1 day ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  1 day ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  1 day ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  1 day ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਮਾਨਸਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਰੋਸ ਪ੍ਰਦਰਸ਼ਨ 203ਵੇਂ ਦਿਨ 'ਚ ਦਾਖ਼ਲ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਵੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ 203ਵੇਂ ਦਿਨ ਵੀ ਰੋਸ ਮੁਜ਼ਾਹਰੇ ਜਾਰੀ ਰੱਖੇ ਗਏ | ਬੁਲਾਰਿਆਂ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਭਖਦਾ ਰਹੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ 'ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਨਵੇਂ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਕਿਸਾਨਾਂ ਦੇ ਨਾਲ ਆੜ੍ਹਤੀਆਂ ਤੇ ਮਜ਼ਦੂਰਾਂ ਦਾ ਵੀ ਆਰਥਿਕ ਤੌਰ 'ਤੇ ਲੱਕ ਟੁੱਟ ਜਾਵੇਗਾ | ਧਰਨੇ ਨੂੰ ਸ਼ਿਵਚਰਨ ਦਾਸ ਸੂਚਨ, ਤੇਜ ਸਿੰਘ ਚਕੇਰੀਆਂ, ਸੁਖਚਰਨ ਸਿੰਘ ਦਾਨੇਵਾਲੀਆ, ਮੇਜਰ ਸਿੰਘ ਦੂਲੋਵਾਲ, ਸੁਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਹੈ | ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਹ ਕਿਸਾਨ ਅੰਦੋਲਨ ਨਹੀਂ ਸਗੋਂ ਜਨ ਅੰਦੋਲਨ ਹੈ ਕਿਉਂਕਿ ਇਸ ਵਿਚ ਕਿਰਤੀਆਂ-ਕਿਸਾਨਾਂ ਤੋਂ ਇਲਾਵਾ ਆਮ ਵਰਗ ਦੇ ਲੋਕ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਹਾੜੀ ਦਾ ਸੀਜ਼ਨ ਹੋਣ ਦੇ ਬਾਵਜੂਦ ਦਿੱਲੀ ਦੇ ਮੋਰਚਿਆਂ 'ਚ ਆਏ ਦਿਨ ਕਿਸਾਨਾਂ ਦੇ ਜਥੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਕਿਸਾਨ ਚੁੱਪ ਨਹੀਂ ਬੈਠਣਗੇ | ਇਸ ਮੌਕੇ ਸਵਰਨ ਸਿੰਘ ਬੋੜਾਵਾਲ, ਮਹਿੰਦਰ ਸਿੰਘ ਦਿਆਲਪੁਰਾ, ਜਸਵੰਤ ਸਿੰਘ ਬੀਰੋਕੇ, ਹਰਦਿਆਲ ਸਿੰਘ ਦਾਤੇਵਾਸ, ਭੂਰਾ ਸਿੰਘ ਅਹਿਮਦਪੁਰ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਸਰੂਪ ਸਿੰਘ ਗੁਰਨੇ, ਗੁਰਦੇਵ ਦਾਸ ਬੋੜਾਵਾਲ, ਅਮਰਜੀਤ ਸਿੰਘ ਅਹਿਮਦਪੁਰ, ਹਰਿੰਦਰ ਸਿੰਘ ਸੋਢੀ, ਸੁਰਜੀਤ ਸਿੰਘ ਅਹਿਮਦਪੁਰ, ਰੁਮਾਲਾ ਸਿੰਘ ਬੀਰੋਕੇ ਖੁਰਦ ਆਦਿ ਹਾਜ਼ਰ ਸਨ |
ਬਰੇਟਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਨਹੀਂ ਕਰ ਸਕਦੀ ਬਲਕਿ ਕਿਸਾਨੀ ਸੰਘਰਸ਼ ਨੂੰ ਪਹਿਲਾਂ ਨਾਲ਼ੋਂ ਵੀ ਵੱਡਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਹਰ ਹੀਲੇ ਖੇਤੀ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ | ਇਸ ਮੌਕੇ ਆਗੂ ਤਾਰਾ ਚੰਦ ਬਰੇਟਾ, ਖੇਮ ਚੰਦ, ਸੁਖਦੇਵ ਸਿੰਘ ਬਹਾਦਰਪੁਰ, ਦਸੌਂਧਾ ਸਿੰਘ ਬਹਾਦਰਪੁਰ, ਸੌਣ ਸਿੰਘ ਦਿਆਲਪੁਰਾ, ਚਰਨਜੀਤ ਕੌਰ ਬਹਾਦਰਪੁਰ, ਹਰਦੀਪ ਕੌਰ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ਼ ਵੱਡੇ ਘਰਾਣਿਆਂ ਦੀ ਸਰਕਾਰ ਹੈ, ਜਿਸ ਕਰ ਕੇ ਕਿਸਾਨ ਅਤੇ ਮਜ਼ਦੂਰ ਵਰਗ ਖ਼ਿਲਾਫ਼ ਕਾਨੂੰਨ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲ਼ੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਮੇਜਰ ਸਿੰਘ ਗੋਬਿੰਦਪੁਰਾ, ਸੁਖਪਾਲ ਸਿੰਘ ਗੋਰਖਨਾਥ, ਕਰਮਜੀਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |

ਭਗਵਾਂ ਚੇਤਨਾ ਰੱਥ ਯਾਤਰਾ ਦਾ ਬਰੇਟਾ 'ਚ ਹੋਇਆ ਵਿਰੋਧ

ਬਰੇਟਾ, 20 ਅਪ੍ਰੈਲ (ਪਾਲ ਸਿੰਘ ਮੰਡੇਰ)-ਭਗਵਾਂ ਚੇਤਨਾ ਯਾਤਰਾ ਦਾ ਬਰੇਟਾ ਪੁੱਜਣ 'ਤੇ ਕਿਸਾਨ ਜਥੇਬੰਦੀਆਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ | ਦੁਪਹਿਰ ਸਮੇਂ ਇਹ ਯਾਤਰਾ ਸਥਾਨਕ ਸੰਤੋਸ਼ੀ ਮਾਤਾ ਮੰਦਰ ਵਿਚ ਪੁੱਜੀ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਹਨੇਰੀ ਤੋਂ ਬਾਅਦ ਆਏ ਮੀਂਹ ਕਾਰਨ ਜ਼ਿਲੇ੍ਹ 'ਚ ਕਣਕ ਦੀ ਕਟਾਈ ਤੇ ਖ਼ਰੀਦ ਦਾ ਕੰਮ ਪ੍ਰਭਾਵਿਤ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਅੱਜ ਦੁਪਹਿਰ ਸਮੇਂ ਹਨੇਰੀ ਤੋਂ ਬਾਅਦ ਆਏ ਮੀਂਹ ਕਾਰਨ ਜ਼ਿਲੇ੍ਹ 'ਚ ਕਣਕ ਦੀ ਕਟਾਈ ਅਤੇ ਖ਼ਰੀਦ ਦਾ ਕੰਮ ਪ੍ਰਭਾਵਿਤ ਹੋਇਆ ਹੈ | ਮਾਨਸਾ ਤੋਂ ਇਲਾਵਾ ਬੁਢਲਾਡਾ, ਬਰੇਟਾ, ਬੋਹਾ, ਝੁਨੀਰ ਅਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲੇ੍ਹ 'ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 20 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਸੁਖਪ੍ਰੀਤ ਸਿੰਘ ਸਿੱਧੂ ਨੇ ਪਾਬੰਦੀ ਹੁਕਮ ਜਾਰੀ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 45 ਦਿਨਾਂ ਲਈ ਮੁਲਤਵੀ

ਮਾਨਸਾ, 20 ਅਪ੍ਰੈਲ (ਸ. ਰਿ.)- ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਲੋਂ 23 ਅਪ੍ਰੈਲ ਤੋਂ 29 ਅਪ੍ਰੈਲ ਤੱਕ ਰੁਜ਼ਗਾਰ ਮੇਲਿਆਂ ਦਾ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਮੋਤੀ ਮਹਿਲ ਦਾ ਘਿਰਾਓ 25 ਨੂੰ

ਮਾਨਸਾ, 20 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵਲੋਂ ਸਥਾਨਕ ਬਾਲ ਭਵਨ 'ਚ ਇਕੱਤਰਤਾ ਕੀਤੀ ਗਈ | ਇਸ ਮੌਕੇ ਮੋਰਚੇ ਵਲੋਂ 25 ਅਪ੍ਰੈਲ ਨੂੰ ਮੋਤੀ ਮਹਿਲ ਦੇ ਘਿਰਾਓ ਕਰਨ ਦੀ ਤਿਆਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਆਰਟ ਐਂਡ ਕਰਾਫ਼ਟ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਬਰੇਟਾ, 20 ਅਪ੍ਰੈਲ (ਵਿ. ਪ੍ਰਤੀ.)- ਬਰੇਟਾ ਇਲਾਕੇ ਵਿਚ ਚੱਲੀ ਤੇਜ਼ ਹਨੇਰੀ ਅਤੇ ਹਲਕੀ ਕਿਣ-ਮਿਣ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਕਰ ਦਿੱਤਾ ਹੈ | ਬਾਅਦ ਦੁਪਹਿਰ ਤੇਜ਼ ਹਨੇਰੀ ਤੋਂ ਬਾਅਦ ਆਈ ਹਲਕੀ ਬਾਰਸ਼ ਕਾਰਨ ਤੂੜੀ ਬਣਾਉਣ ਦਾ ਕੰਮ ਇਕ ਵਾਰ ਰੁਕ ਗਿਆ ਹੈ | ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ, ਲਾਹਣ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ, 7 ਗਿ੍ਫ਼ਤਾਰ

ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਲਾਹਣ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ. ਐਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਦੇ 73 ਨਵੇਂ ਕੇਸਾਂ ਦੀ ਪੁਸ਼ਟੀ, 1 ਮੌਤ

ਮਾਨਸਾ, 20 ਅਪ੍ਰੈਲ (ਸ. ਰਿ.)-ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 73 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 1 ਮੌਤ ਹੋ ਗਈਆਂ ਹਨ ਜਦਕਿ 114 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਮਾਨਸਾ ਬਲਾਕ ਨਾਲ ਸਬੰਧਿਤ 52 ਵਰਿ੍ਹਆਂ ਦੇ ਇਕ ਬਜ਼ੁਰਗ ਦੀ ਮੌਤ ਹੋ ਗਈ ਹੈ, ਜਿਸ ਦਾ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਬਿਜਲੀ ਸਪਲਾਈ ਬੰਦ ਰਹੇਗੀ

ਰਾਮਾਂ ਮੰਡੀ, 20 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਪਾਵਰਕਾਮ ਦੇ ਇੰਜੀਨੀਅਰ ਬਹਾਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 21 ਅਤੇ 22 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਲਈ 66 ਕੇ.ਵੀ ਬੰਗੀ ਗੱਰਿਡ ਤੋਂ ਚਲਦੇ ਸਾਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਕੀਤੀ ਇਕੱਤਰਤਾ

ਝੁਨੀਰ, 20 ਅਪ੍ਰੈਲ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਮਾਖਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਕਿਸਾਨੀ ...

ਪੂਰੀ ਖ਼ਬਰ »

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਰ ਨਾਗਰਿਕ ਨਿਯਮਾਂ ਸਬੰਧੀ ਖ਼ੁਦ ਸੁਚੇਤ ਹੋ ਕੇ ਹੋਰਨਾਂ ਲਈ ਪ੍ਰੇਰਨਾ ਬਣੇ-ਸੁਰੇਂਦਰ ਲਾਂਬਾ

ਮਾਨਸਾ, 20 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਬਹੁਤ ਤੇਜ਼ੀ ਨਾਲ ਵਧ ਰਹੀ ਹੈ | ਇਸ ਲਈ ਜ਼ਿਲੇ੍ਹ ਦੇ ਹਰ ਨਾਗਰਿਕ ਨੂੰ ਕੋਵਿਡ ਨਿਯਮਾਂ ਸਬੰਧੀ ਖ਼ੁਦ ਸੁਚੇਤ ਹੋ ਕੇ ਹੋਰਨਾਂ ਲਈ ਪ੍ਰੇਰਨਾ ਬਣਨਾ ਚਾਹੀਦਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਵੱਖ-ਵੱਖ ਸੰਪ੍ਰਦਾਵਾਂ ਦੇ ਸੈਂਕੜੇ ਸ਼ਰਧਾਲੂਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬੁਢਲਾਡਾ, 20 ਅਪ੍ਰੈਲ (ਸਵਰਨ ਸਿੰਘ ਰਾਹੀ)-ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਰੀ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਸਥਾਨਕ ਸ਼ਹਿਰ ਅੰਦਰ ਵੀ ਸਿਹਤ ਵਿਭਾਗ ਵਲੋਂ ਇਸ ਕਾਰਜ ਨੂੰ ਤੇਜ਼ ਕਰ ਦਿੱਤਾ ਹੈ | ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ: ਗੁਰਚੇਤਨ ਪ੍ਰਕਾਸ਼ ...

ਪੂਰੀ ਖ਼ਬਰ »

ਤਲਵੰਡੀ ਸਾਬੋ 'ਚ ਪਿਛਲੇ 24 ਘੰਟਿਆਂ ਦੌਰਾਨ 22 ਲੋਕ ਮਿਲੇ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 20 ਅਪ੍ਰੈਲ (ਰਣਜੀਤ ਸਿੰਘ ਰਾਜੂ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿਚ ਤਲਵੰਡੀ ਸਾਬੋ ਇਲਾਕੇ ਵਿਚ 22 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜਿਨ੍ਹਾਂ ਵਿਚ ਇਕ ਉੱਚ ਵਿੱਦਿਅਕ ਸੰਸਥਾ ਦੇ 12 ਮੁਲਾਜ਼ਮਾਂ ਸਮੇਤ ਤਿੰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX