ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  9 minutes ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  26 minutes ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  46 minutes ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  57 minutes ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  about 1 hour ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 1 hour ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 2 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 2 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 4 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 4 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਫ਼ਤਹਿਗੜ੍ਹ ਸਾਹਿਬ

ਸੋਮਵਾਰ ਦੀ ਸਵੇਰ ਤੋਂ ਬਾਜ਼ਾਰ ਦੀਆਂ ਦੁਕਾਨਾਂ ਖੋਲ੍ਹਣ ਦੇ ਪ੍ਰਬੰਧ ਮੁਕੰਮਲ-ਚੌਹਾਨ

ਬਸੀ ਪਠਾਣਾਂ, 8 ਮਈ (ਗੁਰਬਚਨ ਸਿੰਘ ਰੁਪਾਲ)-ਕੋਵਿਡ-19 ਤਹਿਤ ਕੋਰੋਨਾ ਤੇ ਕਾਬੂ ਰੱਖਣ ਵਾਸਤੇ ਸਰਕਾਰ ਵਲੋਂ 2 ਮਈ ਤੋਂ ਜਾਰੀ ਨਵੇਂ ਹੁਕਮਾਂ ਦੀ ਤਾਮੀਲ ਕਰਵਾਉਣ ਲਈ ਪੁਲਿਸ ਵਲੋਂ ਇਲਾਕੇ ਵਿਚ ਗਸ਼ਤ ਜਾਰੀ ਹੈ ਜਿਸ ਦੇ ਚੱਲਦਿਆਂ ਪੂਰਨ ਰੂਪ ਵਿਚ ਕਰਫ਼ਿਊ ਦੇ ਨਜ਼ਾਰੇ ਵੇਖਣ ਨੂੰ ਮਿਲੇ ਅਤੇ ਕਰਫ਼ਿਊ ਸੋਮਵਾਰ ਦੀ ਸਵੇਰ 5 ਵਜੇ ਤੱਕ ਜਾਰੀ ਰਹੇਗਾ | ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਹਾਲਾਤ ਪੂਰੀ ਤਰ੍ਹਾਂ ਕਾਬੂ ਵਿਚ ਹਨ ਨੰਦਪੁਰ ਕਲੌੜ, ਚੁੰਨ੍ਹੀ ਅਤੇ ਬਡਾਲੀ ਆਲਾ ਸਿੰਘ ਦੇ ਬਾਜ਼ਾਰਾਂ 'ਚ ਵੀ ਸਵੇਰ ਤੋਂ ਕੋਈ ਦੁਕਾਨ ਨਹੀਂ ਖੁੱਲ੍ਹੀ ਤੇ ਲੋਕ ਪੁਲਿਸ ਨੂੰ ਪੂਰਨ ਸਹਿਯੋਗ ਕਰ ਰਹੇ ਹਨ | ਇਸ ਦੌਰਾਨ ਮੁੱਖ ਥਾਣਾ ਅਫ਼ਸਰ ਇੰਸ: ਮਨਪ੍ਰੀਤ ਸਿੰਘ ਦਿਓਲ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਅਤੇ ਪੁਲਿਸ ਮੁਖੀ ਦੇ ਵਲੋਂ ਮਨਾਹੀ ਵਾਲੀਆਂ ਬੰਦ ਦੁਕਾਨਾਂ ਨੂੰ ਸੋਮਵਾਰ ਤੋਂ ਖੋਲ੍ਹਣ ਸਬੰਧੀ ਪ੍ਰਬੰਧਾਂ ਨੂੰ ਆਖ਼ਰੀ ਛੋਹ ਦਿੱਤੀ ਜਾ ਚੁੱਕੀ ਹੈ | ਸੋਮਵਾਰ ਤੋਂ ਲਾਗੂ ਸਮਾਂ ਸਾਰਨੀ ਮੁਤਾਬਿਕ ਸ਼ਹਿਰੀ ਖੇਤਰ ਦੇ ਬਾਜ਼ਾਰ ਖੱਬੇ ਪਾਸਿਉਂ ਅਰਥਾਤ ਆਏ.ਟੀ.ਆਈ. ਵਲੋਂ ਪੁਲਿਸ ਸਟੇਸ਼ਨ, ਐੱਸ.ਡੀ.ਐਮ. ਦਫ਼ਤਰ, ਸਿਵਲ ਹਸਪਤਾਲ, ਗਿਲਜੀਆਂ ਮੁਹੱਲਾ ਦੀ ਜਾਮਾ ਮਸਜਿਦ, ਐੱਸ.ਡੀ. ਕੰਨਿਆ ਸਕੂਲ, ਛਾਬੜਾ ਗਾਰਮੈਂਟਸ, ਜੋਗੀ ਦੀ ਹੱਟੀ, ਖੰਨਾ ਆਇਰਨ ਸਟੋਰ, ਪ੍ਰੇਮ ਇਲੈਕਟ੍ਰੋਨਿਕ, ਬੱਤਰਾ ਕਰਿਆਨਾ ਸਟੋਰ, ਸ਼ੇਰਾਂ ਵਾਲੀ ਹੱਟੀ ਦੇ ਸਾਹਮਣੇ ਵਾਲੇ ਬਾਜ਼ਾਰ ਦਾ ਖੱਬਾ ਪਾਸਾ, ਅਵਤਾਰ ਕਰਿਆਨਾ ਸਟੋਰ, ਸਰਾਫਾ ਬਾਜ਼ਾਰ ਦਾ ਖੱਬਾ ਪਾਸਾ, ਸਤੀਸ਼ ਰੇਡੀਓਜ਼, ਮਲਹੋਤਰਾ ਸਵੀਟਸ, ਨਾਮਧਾਰੀ ਇੰਟਰਪਰਾਈਜ਼ਜ਼, ਕਲੌੜੀਆਂ ਦੀ ਹੱਟੀ, ਟਰੱਕ ਅਪਰੇਟਰ ਯੂਨੀਅਨ ਅਤੇ ਖਰੜ ਰੋਡ ਦੀ ਮਾਰਕੀਟ ਦਾ ਖੱਬਾ ਪਾਸਾ ਵਾਲੀਆਂ ਸਭ ਦੁਕਾਨਾਂ, ਸਮੇਂ ਦੀ ਪਾਲਣਾ ਸਹਿਤ ਖੋਲ੍ਹੀਆਂ ਜਾ ਸਕਣਗੀਆਂ | ਇੰਸ: ਦਿਓਲ ਨੇ ਦੱਸਿਆ ਕਿ ਸ਼ਹਿਰ ਵਿਚ ਸੱਜੇ ਅਤੇ ਖੱਬੇ ਪਾਸੇ ਦੀ ਸ਼ਨਾਖ਼ਤ ਲਈ ਥੋੜੇ-ਥੋੜੇ ਫ਼ਾਸਲੇ ਉੱਤੇ ਲਿਖਵਾ ਵੀ ਦਿੱਤਾ ਗਿਆ ਹੈ, ਤਾਂ ਜੋ ਜਨਤਾ ਨੂੰ ਆਸਾਨੀ ਰਹੇ |

ਕੋਰੋਨਾ ਸ਼ੱਕੀ ਵਿਅਕਤੀਆਂ ਲਈ ਰਿਮਟ ਯੂਨੀਵਰਸਿਟੀ 'ਚ 125 ਬਿਸਤਰਿਆਂ ਵਾਲਾ ਅਸਥਾਈ ਮਲਟੀ ਸਪੈਸ਼ਲਿਟੀ ਹਸਪਤਾਲ ਸਥਾਪਿਤ

ਮੰਡੀ ਗੋਬਿੰਦਗੜ੍ਹ, 8 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸ਼ਹਿਰ ਵਿਚ ਕੋਰੋਨਾ ਲੈਵਲ 2 ਦੇ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਬਣਾਉਣ ਦੀਆਂ ਕੀਤੀਆਂ ਹਦਾਇਤਾਂ ਤਹਿਤ ...

ਪੂਰੀ ਖ਼ਬਰ »

ਬਸੀ ਪਠਾਣਾਂ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਤਹਿਤ ਦੋ ਗਿ੍ਫ਼ਤਾਰ

ਬਸੀ ਪਠਾਣਾਂ, 8 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਤਹਿਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸ. ਮਨਪ੍ਰੀਤ ਸਿੰਘ ਦਿਓਲ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਖਮਾਣੋਂ 'ਚ ਕੋਈ ਵੀ ਕਿਸਾਨ ਆਗੂ ਅੱਜ ਦੁਕਾਨਦਾਰਾਂ ਦੀ ਦੁਕਾਨ ਨਾ ਖੁਲ੍ਹਵਾਉਣ ਪੁੱਜਾ

ਖਮਾਣੋਂ, 8 ਮਈ (ਮਨਮੋਹਣ ਸਿੰਘ ਕਲੇਰ)-ਕੁਝ ਕਿਸਾਨ ਜਥੇਬੰਦੀਆਂ ਵਲੋਂ ਅੱਜ ਤਾਲਾਬੰਦੀ ਦੇ ਚਲਦੇ ਹੋਏ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਜਬਰੀ ਦੁਕਾਨਾਂ ਖੁਲ੍ਹਵਾਉਣ ਦੇ ਐਲਾਨ ਦੇ ਬਾਵਜੂਦ ਖਮਾਣੋਂ 'ਚ ਕੋਈ ਵੀ ਕਿਸਾਨ ਜਥੇਬੰਦੀ ਦੇ ਨੁਮਾਇੰਦੇ ਜਾਂ ਵਰਕਰ ਖਮਾਣੋਂ ...

ਪੂਰੀ ਖ਼ਬਰ »

ਮੁਹੱਲਾ ਇਕਬਾਲ ਨਗਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੌਂਸਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਮੰਡੀ ਗੋਬਿੰਦਗੜ੍ਹ, 8 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਪ੍ਰਸ਼ਾਸਨ ਆਪਣੇ ਸ਼ਹਿਰ ਵਾਸੀਆਂ ਨੂੰ ਨਾ ਕੇਵਲ ਸਾਫ਼ ਸੁਥਰਾ ਅਤੇ ਸਿਹਤਮੰਦ ਵਾਤਾਵਰਨ ਦੇਣ ਲਈ ਵਚਨਬੱਧ ਹੈ ਸਗੋਂ ਸ਼ਹਿਰ ਦੇ ਹਰ ਵਾਰਡ ਵਿਚ ਬਿਨਾਂ ਕਿਸੇ ਭੇਦ-ਭਾਵ ਤੋਂ ਵਿਕਾਸ ਕਰਵਾ ਕੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 3 ਕੋਰੋਨਾ ਪੀੜਤਾਂ ਦੀ ਮੌਤ, ਮਿ੍ਤਕਾਂ ਦੀ ਗਿਣਤੀ 161 ਹੋਈ

ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 3 ਕੋਰੋਨਾ ਪੀੜਤਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ ਜਦੋਂਕਿ ਅੱਜ 105 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ...

ਪੂਰੀ ਖ਼ਬਰ »

ਸਿਵਲ ਹਸਪਤਾਲ ਤੋਂ ਕੋਰੋਨਾ ਦਾ ਮਰੀਜ਼ ਫ਼ਰਾਰ ਹੋਣ ਤੋਂ ਬਾਅਦ ਕਾਬੂ

ਫ਼ਤਹਿਗੜ੍ਹ ਸਾਹਿਬ, 8 ਮਈ (ਮਨਪ੍ਰੀਤ ਸਿੰਘ)-ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੋਂ ਬੀਤੀ ਰਾਤ ਇਕ ਕੋਰੋਨਾ ਦਾ ਮਰੀਜ਼ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ, ਜਿਸ ਨੂੰ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸਰਹਿੰਦ ਰੇਲਵੇ ਸਟੇਸ਼ਨ ਤੋਂ ਕਾਬੂ ਕਰ ...

ਪੂਰੀ ਖ਼ਬਰ »

124 ਵਿਅਕਤੀਆਂ ਦੇ ਕੋਰੋਨਾ ਜਾਂਚ ਲਈ ਲਏ ਗਏ ਨਮੂਨੇ

ਚੁੰਨ੍ਹੀ, 8 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਕਮਿਊਨਿਟੀ ਹੈਲਥ ਸੈਂਟਰ ਖੇੜਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਕੇਸ਼ ਬਾਲੀ ਦੀ ਅਗਵਾਈ ਹੇਠ ਕੋਰੋਨਾ ਜਾਂਚ ਲਈ ਨਮੂਨੇ ਲਏ ਗਏ | ਜਾਣਕਾਰੀ ਦਿੰਦੇ ਹੋਏ ਡਾ. ਰਕੇਸ਼ ਬਾਲੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ...

ਪੂਰੀ ਖ਼ਬਰ »

10 ਨੂੰ ਕਾਰਾਂ ਰਾਹੀਂ 'ਦਿੱਲੀ ਚੱਲੋ' ਲਹਿਰ ਬਾਰੇ ਕਿਸਾਨ ਆਗੂਆਂ ਵਲੋਂ ਦੌਰੇ

ਬਸੀ ਪਠਾਣਾਂ, 8 ਮਈ (ਗੁਰਬਚਨ ਸਿੰਘ ਰੁਪਾਲ)-ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਦਿੱਲੀ ਦੀਆਂ ਬਰੂਹਾਂ 'ਤੇ 5 ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਜੋਸ਼ ਨੂੰ ਮੋਦੀ ਸਰਕਾਰ ਦੀ ਚੁੱਪ ਮੱਠਾ ਨਹੀਂ ਕਰ ਸਕੀ ਅਤੇ ਉਹ ਪੂਰੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਤੋਂ ਹੋਰ ਕੰਮ ਲੈਣ ਲਈ ਜਾਰੀ ਪੱਤਰ ਦੀ ਨਿਖੇਧੀ

ਖਮਾਣੋਂ, 8 ਮਈ (ਜੋਗਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਕਾਰਨ ਬੰਦ ਕੀਤੇ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮਿਡ-ਡੇ-ਮੀਲ ਬਣਾ ਕੇ ਖਾਣਾ ਖੁਆਉਣ ਵਾਲੀਆਂ ਕੁੱਕ, ਵਰਕਰਾਂ ਕੋਲੋਂ ਖਾਣਾ ਬਣਾਉਣ ਤੋਂ ਬਿਨਾਂ ਹੋਰ ਕੰਮ ਲੈਣ ਲਈ ਸਕੂਲ ਮੁਖੀਆਂ ਨੂੰ ਜਾਰੀ ਕੀਤੇ ...

ਪੂਰੀ ਖ਼ਬਰ »

ਬਸੀ ਪਠਾਣਾਂ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਬਸੀ ਪਠਾਣਾਂ, 8 ਮਈ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ਤੋਂ ਨਾਜਾਇਜ਼ ਢੰਗ ਨਾਲ ਵੇਚਣ ਲਈ ਲਿਜਾਈ ਜਾ ਰਹੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮਨਪ੍ਰੀਤ ਸਿੰਘ ਦਿਓਲ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ...

ਪੂਰੀ ਖ਼ਬਰ »

ਕੰਧ 'ਚ ਪਾੜ ਲਾ ਕੇ ਸਕਰੈਪ ਦੇ ਸਟੋਰ 'ਚ ਚੋਰੀ, ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 8 ਮਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਜੀ.ਟੀ. ਰੋਡ ਸਰਹਿੰਦ ਸਾਈਡ ਵਿਖੇ ਇਕ ਸਟੋਰ ਦੀ ਕੰਧ ਨੂੰ ਪਾੜ ਲਾ ਕੇ ਸਕਰੈਪ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਦੇ ਮੁਤਾਬਿਕ ਅਮੋਲ ਵਿਜ ਪੁੱਤਰ ਰਮੇਸ਼ ਵਿੱਜ ਵਾਸੀ ...

ਪੂਰੀ ਖ਼ਬਰ »

ਭੁੱਕੀ ਤੇ ਅਫ਼ੀਮ ਸਮੇਤ ਕਾਬੂ ਮੁਲਜ਼ਮ ਅਦਾਲਤ ਵਲੋਂ ਦੋਸ਼ੀ ਕਰਾਰ

ਬਸੀ ਪਠਾਣਾਂ, 8 ਮਈ (ਰਵਿੰਦਰ ਮੌਦਗਿਲ)-ਸਪੈਸ਼ਲ ਜੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਵੱਖ-ਵੱਖ ਮਾਮਲਿਆਂ 'ਚ ਪੁਲਿਸ ਵਲੋਂ ਨਸ਼ਾ ਵਿਰੋਧੀ ਐਨ.ਡੀ.ਪੀ.ਐਸ. ਦੇ ਵੱਖ-ਵੱਖ ਸੈਕਸ਼ਨ 15 ਅਤੇ 18-61-85 ਤਹਿਤ ਭੁੱਕੀ ਤੇ ਅਫ਼ੀਮ ਸਮੇਤ ਕਾਬੂ ਕੀਤੇ ਦੋ ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਸਬੰਧੀ ਖਮਾਣੋਂ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਦਿੱਤੀਆਂ ਹਦਾਇਤਾਂ

ਖਮਾਣੋਂ, 8 ਮਈ (ਜੋਗਿੰਦਰ ਪਾਲ)-ਖਮਾਣੋਂ ਵਿਖੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਦੁਕਾਨਾਂ ਨੂੰ ਰੋਟੇਸ਼ਨਲ (ਇਕ ਦਿਨ ਸੱਜੇ ਅਤੇ ਇਕ ਦਿਨ ਖੱਬੇ) ਅਧਾਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ

ਨੰਦਪੁਰ ਕਲੌੜ, 8 ਮਈ (ਜਰਨੈਲ ਸਿੰਘ ਧੁੰਦਾ)-ਸਿਵਲ ਸਰਜਨ ਡਾ. ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਦੀਆਂ ਸੇਵਾਵਾਂ ...

ਪੂਰੀ ਖ਼ਬਰ »

ਕੱਲ੍ਹ ਅਨਾਜ ਮੰਡੀ ਸਰਹਿੰਦ 'ਚੋਂ ਕਿਸਾਨ ਵੱਡੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਨੂੰ ਰਵਾਨਾ ਹੋਣਗੇ-ਜੱਲ੍ਹਾ, ਰਿਊਣਾ

ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਖਿੰਡਾਉਣ ਲਈ ਮੋਦੀ ਸਰਕਾਰ ਦੇ ਮੀਡੀਆ ਸੈੱਲ ਵਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ...

ਪੂਰੀ ਖ਼ਬਰ »

ਦੁਕਾਨਦਾਰਾਂ ਦੇ ਬਿਜਲੀ ਬਿੱਲ, ਕਰਜ਼ ਵਿਆਜ ਮੁਆਫ਼ ਤੇ ਮਜ਼ਦੂਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜੈ ਸਿੰਘ ਲਿਬੜਾ ਨੇ ਪੰਜਾਬ ਸਰਕਾਰ ਪਾਸੋਂ ਕੋਰੋਨਾ ਸੰਕਟ ਦੌਰਾਨ ਦੁਕਾਨਦਾਰਾਂ ਤੇ ਵਪਾਰੀਆਂ ਦੇ ਕਾਰੋਬਾਰ ਠੱਪ ਹੋਣ ਕਾਰਨ ਹੋਣ ਵਾਲੇ ਵਿੱਤੀ ਨੁਕਸਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਖਮਾਣੋਂ, 8 ਮਈ (ਮਨਮੋਹਨ ਸਿੰਘ ਕਲੇਰ)-ਪਿੰਡ ਮੰਡੇਰਾਂ ਦੇ ਸ਼ਮਸ਼ਾਨਘਾਟ ਨੇੜੇ ਇਕ ਮੋਟਰਸਾਈਕਲ ਦੀ ਹਾਦਸੇ 'ਚ ਮੌਤ ਹੋ ਗਈ | ਮਰਨ ਵਾਲੇ ਦੀ ਪਛਾਣ ਕਮਲਜੀਤ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਵਾਰਡ ਨੰ-7 ਖਮਾਣੋਂ ਵਜੋਂ ਹੋਈ ਹੈ | ਮਾਮਲੇ ਦੀ ਪੜਤਾਲ ਕਰਦੇ ਸਬ ਇੰਸ: ਸ਼ਵਿੰਦਰ ...

ਪੂਰੀ ਖ਼ਬਰ »

ਸਬ ਜੇਲ੍ਹ ਨੂੰ ਮਿਊਜ਼ੀਅਮ ਬਣਾਉਣਾ ਸਰਕਾਰ ਦਾ ਸ਼ਲਾਘਾ ਯੋਗ ਕਦਮ-ਚੇਅਰਮੈਨ ਨੌਗਾਵਾਂ

ਬਸੀ ਪਠਾਣਾਂ, 8 ਮਈ (ਗੁਰਬਚਨ ਸਿੰਘ ਰੁਪਾਲ)-ਮਾਰਕੀਟ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਬਸੀ ਪਠਾਣਾਂ ਦੀ ਖੰਡਰ ਹੋ ਚੁੱਕੀ ਸਬ ਜੇਲ੍ਹ ਨੂੰ 10 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 400 ਸਾਲਾ ...

ਪੂਰੀ ਖ਼ਬਰ »

ਸਿੰਘੂ ਤੇ ਟਿਕਰੀ ਬਾਰਡਰ ਲਈ ਕਿਸਾਨ ਮੋਰਚੇ ਲਈ ਪਿੰਡਾਂ 'ਚ ਲਾਮਬੰਦੀ ਮੁਹਿੰਮ ਲਗਾਤਾਰ ਜਾਰੀ

ਖਮਾਣੋਂ, 8 ਮਈ (ਮਨਮੋਹਣ ਸਿੰਘ ਕਲੇਰ)-ਸਿੰਘੂ ਅਤੇ ਟਿਕਰੀ ਬਾਰਡਰ ਲਈ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਖਮਾਣੋਂ ਬਲਾਕ ਦੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਪਿੰਡਾਂ 'ਚ ਕਿਸਾਨੀ ਦੀ ਲਾਮਬੰਦੀ ਮੁਹਿੰਮ ਲਗਾਤਾਰ ਜਾਰੀ ਹੈ | ਜਿਸ ਦੌਰਾਨ ਆਗੂਆਂ ਵਲੋਂ ਅੱਜ ...

ਪੂਰੀ ਖ਼ਬਰ »

ਸਰਵਹਿੱਤਕਾਰੀ ਮੰਦਿਰ ਖਮਾਣੋਂ ਵਿਖੇ 'ਮਾਂ ਦਿਵਸ' ਮਨਾਇਆ

ਖਮਾਣੋਂ, 8 ਮਈ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ 'ਮਾਂ ਦਿਵਸ' ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਵਸ ਨੂੰ ਮਨਾਉਣ ਲਈ ਵਿਦਿਆਰਥੀਆਂ ਅਤੇ ਮਾਤਾ-ਪਿਤਾ ਨੂੰ ਯੂ-ਟਿਊਬ ਦੇ ਮਾਧਿਅਮ ਰਾਹੀਂ ਆਨਲਾਈਨ ਸਵੇਰ ਦੀ ਪ੍ਰਾਰਥਨਾ ਸਭਾ ਵਿਚ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥੀਆਂ ਦੀ ਦੋ ਰੋਜ਼ਾ ਸੀ.ਐਮ.ਈ. ਕਰਵਾਈ ਗਈ

ਬੀਜਾ, 8 ਮਈ (ਕਸ਼ਮੀਰਾ ਸਿੰਘ ਬਗ਼ਲੀ) - ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਦੋ ਰੋਜ਼ਾ ਸੀ. ਐਮ .ਈ. ਕਰਵਾਈ ¢ ਜਿਸ ਵਿਚ ਜੀ.ਐਨ.ਐਮ ਭਾਗ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਵਿਦਿਆਰਥੀਆਂ ਦੀ ਦੋ ਰੋਜ਼ਾ ਸੀ.ਐਮ.ਈ. ਕਰਵਾਈ ਗਈ

ਬੀਜਾ, 8 ਮਈ (ਕਸ਼ਮੀਰਾ ਸਿੰਘ ਬਗ਼ਲੀ) - ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਦੋ ਰੋਜ਼ਾ ਸੀ. ਐਮ .ਈ. ਕਰਵਾਈ ¢ ਜਿਸ ਵਿਚ ਜੀ.ਐਨ.ਐਮ ਭਾਗ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਦੂਲੋਂ ਵਲੋਂ ਵੈਂਟੀਲੇਟਰ ਲਈ ਮੱਦਦ ਭੇਜਣਾ ਸ਼ਲਾਘਾਯੋਗ-ਭੱਟਮਾਜਰਾ, ਚਨਾਰਥਲ

ਫ਼ਤਹਿਗੜ੍ਹ ਸਾਹਿਬ, 8 ਮਈ (ਮਨਪ੍ਰੀਤ ਸਿੰਘ)-ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੁਆਰਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਵੈਂਟੀਲੇਟਰ ਲਈ ਆਪਣੇ ਅਖ਼ਤਿਆਰੀ ਖਾਤੇ 'ਚੋਂ 15 ਲੱਖ ਰੁਪਏ ਦੀ ਮਦਦ ਦੇਣਾ ਸ਼ਲਾਘਾਯੋਗ ਹੈ, ਜਿਸ ਨਾਲ ਲੋੜਵੰਦ ਮਰੀਜ਼ਾਂ ਦੀ ਜਾਨ ...

ਪੂਰੀ ਖ਼ਬਰ »

ਜੀ.ਪੀ.ਸੀ ਵਲੋਂ 'ਵਿਸ਼ਵ ਹਾਸੇ ਦਿਵਸ' ਮਨਾਇਆ

ਮੰਡੀ ਗੋਬਿੰਦਗੜ੍ਹ, 8 ਮਈ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਵਿਖੇ 'ਵਿਸ਼ਵ ਹਾਸੇ ਦਿਵਸ' ਮਨਾਉਣ ਲਈ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ | ਕਾਲਜ ਪਿ੍ੰ: ਡਾ. ਨੀਨਾ ਸੇਠ ਪਜਨੀ ਸਰੋਤ ਵਿਅਕਤੀ ਸਨ | ਉਸ ਨੇ ਕਿਹਾ ਕਿ ਹਾਸਾ ਕੋਵਿਡ-19 ਮਹਾਂਮਾਰੀ ਜਾਂ ਕੁਆਰੰਟੀਨ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਮੰਜੂ ਸੂਦ ਸਰਕਾਰੀ ਸੇਵਾ ਤੋਂ ਹੋਏ ਮੁਕਤ

ਅਮਲੋਹ, 8 ਮਈ (ਪੱਤਰ ਪ੍ਰੇਰਕ)-ਸੀ.ਡੀ.ਪੀ.ਓ. ਅਮਲੋਹ ਮੰਜੂ ਸੂਦ ਨੂੰ ਸਰਕਾਰੀ ਸੇਵਾ ਤੋਂ ਮੁਕਤੀ ਮੌਕੇ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਮਲੋਹ ਹਲਕੇ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਮੰਜੂ ਸੂਦ ਸਰਕਾਰੀ ਸੇਵਾ ਤੋਂ ਹੋਏ ਮੁਕਤ

ਅਮਲੋਹ, 8 ਮਈ (ਪੱਤਰ ਪ੍ਰੇਰਕ)-ਸੀ.ਡੀ.ਪੀ.ਓ. ਅਮਲੋਹ ਮੰਜੂ ਸੂਦ ਨੂੰ ਸਰਕਾਰੀ ਸੇਵਾ ਤੋਂ ਮੁਕਤੀ ਮੌਕੇ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਮਲੋਹ ਹਲਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੋਵਿਡ ਜਾਂਚ ਕੈਂਪ ਦੌਰਾਨ 61 ਵਿਅਕਤੀਆਂ ਦੇ ਸੈਂਪਲ ਲਏ

ਫ਼ਤਹਿਗੜ੍ਹ ਸਾਹਿਬ, 8 ਮਈ (ਮਨਪ੍ਰੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਟੀਮ ਵਲੋਂ ਸਰਹਿੰਦ ਦੇ ਨਵੇਂ ਬੱਸ ਸਟੈਂਡ ਵਿਖੇ ਕੋਵਿਡ-19 ਦਾ ਜਾਂਚ ਕੈਂਪ, ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ 'ਚ ਮਾਸਕ ਨਾ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ 'ਚ ਗੁਰੂ ਰਵਿਦਾਸ ਬਾਣੀ ਸਰੋਕਰ 'ਤੇ ਭਾਸ਼ਣ ਕਰਵਾਇਆ

ਮੰਡੀ ਗੋਬਿੰਦਗੜ੍ਹ, 8 ਮਈ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਵਲੋਂ ਸਾਂਝੇ ਰੂਪ 'ਚ ਗੁਰੂ ਰਵਿਦਾਸ ਬਾਣੀ ਸਰੋਕਰ ਵਿਸ਼ੇ 'ਤੇ ਆਨਲਾਈਨ ਲੈਕਚਰ ਕਰਵਾਇਆ ਗਿਆ | ਜਿਸ ਦੌਰਾਨ ਡਾ. ਲੱਕੀ ਸ਼ਰਮਾ ਸਹਿਯੋਗੀ ਪ੍ਰੋਫੈਸਰ ਪੰਜਾਬੀ ਵਿਭਾਗ, ਆਰ.ਆਰ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX