ਤਾਜਾ ਖ਼ਬਰਾਂ


ਯਮੁਨਾ 'ਚ ਪਾਣੀ ਦੇ ਪੱਧਰ 'ਚ ਹੋਇਆ ਭਾਰੀ ਵਾਧਾ, ਹੜ੍ਹ ਦਾ ਖ਼ਦਸ਼ਾ
. . .  6 minutes ago
ਨਵੀਂ ਦਿੱਲੀ, 1 ਅਗਸਤ - ਦਿੱਲੀ ਵਿਚੋਂ ਲੰਘਦੀ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਕੋਲ ਵਹਿ ਰਿਹਾ ਹੈ। ਜਿਸ ਕਾਰਨ ਆਸ-ਪਾਸ ਦੇ ਇਲਾਕੇ ਵਿਚ ਭਾਰੀ ਪਾਣੀ ਭਰ ਗਿਆ ਹੈ...
ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  25 minutes ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  43 minutes ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  51 minutes ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 1 hour ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  about 1 hour ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 2 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 2 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 2 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  about 2 hours ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  1 minute ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 3 hours ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 4 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 4 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 5 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  1 minute ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 6 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਫਰੀਦਕੋਟ

ਕਿਸਾਨ ਜਥੇਬੰਦੀਆਂ ਵਲੋਂ 'ਲਾਕਡਾਊਨ' ਦਾ ਵਿਰੋਧ ਕਰਦਿਆਂ ਦੁਕਾਨਦਾਰਾਂ ਦੇ ਹੱਕ 'ਚ ਰੋਸ ਪ੍ਰਦਰਸ਼ਨ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫ਼ਰੀਦਕੋਟ 'ਚ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ 'ਲਾਕਡਾਊਨ' ਦੇ ਵਿਰੋਧ ਅਤੇ ਦੁਕਾਨਦਾਰਾਂ ਦੇ ਹੱਕ 'ਚ ਦੁਕਾਨਾਂ ਖੁੱਲਵਾਉਣ ਲਈ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਇਕਜੁੱਟ ਹੋ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤਾਂ ਜੋ ਕੋਵਿਡ-19 ਨੂੰ ਲੈ ਕੇ ਲਗਾਏ ਗਏ ਕਰਫਿਊ ਤੇ ਲਾਕਡਾਊਨ ਕਾਰਨ ਆਰਥਿਕ ਤੰਗੀਆਂ ਝੱਲ ਰਹੇ ਦੁਕਾਨਦਾਰਾਂ ਨੂੰ ਰਾਹਤ ਮਿਲ ਸਕੇ ਪ੍ਰੰਤੂ ਅੰਦੋਲਨਕਾਰੀਆਂ ਦੇ ਵਾਰ ਵਾਰ ਦੁਕਾਨਾਂ ਖੋਲ੍ਹਣ ਦੇ ਕਹਿਣ 'ਤੇ ਵੀ ਕਿਸੇ ਵੀ ਦੁਕਾਨਦਾਰ ਨੇ ਦੁਕਾਨ ਨਹੀਂ ਖੋਲੀ ਇਸੇ ਕਰਕੇ ਫ਼ਰੀਦਕੋਟ ਸ਼ਹਿਰ ਮੁਕੰਮਲ ਬੰਦ ਰਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ | ਪ੍ਰਦਰਸ਼ਨਕਾਰੀਆਂ ਨੂੰ ਸਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਲਾਲ ਸਿੰਘ ਗੋਲੇਵਾਲਾ, ਗੁਰਮੀਤ ਸਿੰਘ, ਜਤਿੰਦਰ ਕੁਮਾਰ ਤੇ ਰਾਜਬੀਰ ਸਿੰਘ ਸੰਧਵਾਂ ਆਦਿ ਨੇ ਕਿਹਾ ਕਿ ਪਿਛਲੇ ਸਾਲ ਭਰ ਤੋਂ ਠੋਸੇ ਗਏ ਗੈਰ-ਮਨੁੱਖੀ 'ਲਾਕਡਾਊਨ' ਦੌਰਾਨ ਕੇਂਦਰ ਤੇ ਸੂਬਾ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਆੜ 'ਚ ਕੀਤੇ ਗਏ ਲੋਕ ਵਿਰੋਧੀ ਫ਼ੈਸਲੇ ਰੱਦ ਕਰਵਾਉਣ ਅਤੇ ਕਾਰਪੋਰੇਟ ਪੱਖੀ ਤਿੰਨੇ ਖੇਤੀ ਕਾਨੂੰਨ, ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਵਾਲੇ ਚਾਰੇ 'ਲੇਬਰ ਕੋਡ, ਬਿਜਲੀ ਐਕਟ-2020, ਕੌਮੀ ਸਿੱਖਿਆ ਨੀਤੀ-2020, ਮੁਲਕ ਦੇ ਲਗਪਗ ਜਨਤਕ/ਅਦਾਰਿਆਂ ਦਾ ਨਿੱਜੀਕਰਨ-ਕਾਰਪੋਰੇਟੀਕਰਨ-ਕੇਂਦਰੀਕਰਨ, ਪੰਜਾਬ ਦੀ ਆਹਲੂਵਾਲੀਆਂ ਕਮੇਟੀ ਦੀਆਂ ਮਜ਼ਦੂਰ/ਮੁਲਾਜ਼ਮ ਵਿਰੋਧੀ ਸਿਫ਼ਾਰਸ਼ਾਂ ਆਦਿ ਵਾਪਸ ਲਏ ਜਾਣ ਦੇ ਨਾਲ ਨਾਲ ਕੋਰੋਨਾ ਮਹਾਂਮਾਰੀ ਨੂੰ ਨੱਥ ਪਾਉਣ ਲਈ ਸਰਕਾਰੀ ਹਸਪਤਾਲਾਂ 'ਚ ਲੋੜੀਂਦੀਆਂ ਮੁਕੰਮਲ ਸਹੂਲਤਾਂ ਮੁਹੱਈਆ ਕੀਤੀਆਂ ਜਾਣ ਤੋਂ ਇਲਾਵਾ ਦੁਕਾਨਾਂ ਖੁੱਲਵਾਉਣ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਜਬਰੀ ਲਾਕਡਾਊਨ ਤੇ ਪਾਬੰਦੀਆਂ ਹਟਾਈਆਂ ਜਾਣ, ਜ਼ਬਰੀ ਕੋਰੋਨਾ ਟੈਸਟ ਅਤੇ ਜਬਰੀ ਕੋਰੋਨਾ ਵੈਕਸੀਨ ਬੰਦ ਕੀਤੀ ਜਾਵੇ, ਕੋਰੋਨਾ ਲਾਗ ਦੀ ਰੋਕਥਾਮ ਤੇ ਇਲਾਜ ਲਈ ਲੋੜੀਂਦੀਆਂ ਡਾਕਟਰੀ ਸਹੂਲਤਾਂ, ਹਸਪਤਾਲ, ਬੈਡ, ਵੈਂਟੀਲੇਟਰ, ਆਕਸੀਜਨ, ਐਬੂਲੈਂਸ ਆਦਿ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਪ੍ਰਾਈਵੇਟ ਹਸਪਤਾਲਾਂ 'ਚ ਹੁੰਦੀ ਲੁੱਟ ਬੰਦ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਪ੍ਰਬੰਧ ਹੇਠ ਲਿਆਂਦਾ ਜਾਵੇ, ਕੋਰੋਨਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਮਾਲੀ ਸਹਾਇਤਾ ਵੀ ਕੀਤੀ ਜਾਵੇ, ਜੇਕਰ ਉਕਤ ਮੰਗਾਂ ਦਾ ਜੱਲਦ ਹੱਲ ਨਾ ਕੱਢਿਆ ਗਿਆ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |

ਲਾਕਡਾਊਨ ਕਾਰਨ ਸ਼ਹਿਰ ਦੀਆਂ ਦੁਕਾਨਾਂ ਮੁਕੰਮਲ ਬੰਦ-ਸੁੰਨਸਾਨ ਪਸਰੀ

ਕੋਟਕਪੂਰਾ, 8 ਮਈ (ਮੇਘਰਾਜ)-ਕੋਰੋਨਾ ਦੀ ਭਿਆਨਕ ਬਿਮਾਰੀ ਦਿਨੋਂ ਦਿਨ ਵਧਣ ਕਾਰਨ ਸਰਕਾਰ ਵਲੋਂ ਹਫ਼ਤੇ ਦੇ ਅਖੀਰਲੇ ਦੋ ਦਿਨਾਂ ਲਾਕਡਾਊਨ ਐਲਾਨਿਆ ਹੋਇਆ ਹੈ | ਜਿਸ ਕਾਰਨ ਅੱਜ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਹਸਪਤਾਲ, ਦਵਾਈਆਂ ਦੀਆਂ ਦੁਕਾਨਾਂ, ਬੇਕਰੀ ਅਤੇ ਸਰਕਾਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਜੈਤੋ, 8 ਮਈ (ਗੁਰਚਰਨ ਸਿੰਘ ਗਾਬੜੀਆ)-ਸੰਯੁੁਕਤ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੋਰੋਨਾ ਦੀ ਆੜ ਹੇਠ ਸਿਹਤ ਸਹੂਲਤਾਂ ਦੇਣ ਵਿਚ ਨਾਕਾਮ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਵਪਾਰਕ ਅਦਾਰਿਆਂ ਨੂੰ ਬੰਦ ਕਰਵਾ ਕੇ ਛੋਟੇ ...

ਪੂਰੀ ਖ਼ਬਰ »

208 ਵਿਅਕਤੀਆਂ ਦਾ ਕੋਰੋਨਾ ਟੈਸਟ ਕੀਤਾ-41 ਪਾਜ਼ੀਟਿਵ

ਕੋਟਕਪੂਰਾ, 8 ਮਈ (ਮੋਹਰ ਸਿੰਘ ਗਿੱਲ)-ਸਿਹਤ ਵਿਭਾਗ ਵਲੋਂ ਪੁਲਿਸ ਪ੍ਰਸ਼ਾਸਨ ਦੀ ਮੱਦਦ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਆਮ ਲੋਕਾਂ ਦੇ ਕੋਰੋਨਾ ਟੈਸਟ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਹਰ ਰੋਜ਼ ਜਨਤਕ ਥਾਵਾਂ 'ਤੇ ਇਹ ਸੈਂਪਲਿੰਗ ਜਾਰੀ ਹੈ | ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਲਾਵਾਰਿਸ ਮਿਲੇ ਬੱਚੇ ਨੂੰ ਕੀਤਾ ਮਾਤਾ-ਪਿਤਾ ਹਵਾਲੇ

ਫ਼ਰੀਦਕੋਟ, 8 ਮਈ (ਸਤੀਸ਼ ਬਾਗ਼ੀ)-ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਵਲੋਂ ਲਾਵਾਰਿਸ ਹਾਲਤ ਵਿਚ ਮਿਲੇ ਇਕ ਬੱਚੇ ਨੂੰ ਕੁਝ ਹੀ ਸਮੇਂ ਬਾਅਦ ਉਸਦੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਵਾਪਸ ਨਾ ਮੁੜਨ ਵਾਲੇ ਦੋਵਾਂ ਕੈਦੀਆਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 8 ਮਈ (ਸਰਬਜੀਤ ਸਿੰਘ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਵੱਖ-ਵੱਖ ਮਾਮਲਿਆਂ 'ਚ ਸਜ਼ਾ ਭੁਗਤ ਰਹੇ ਫ਼ਰੀਦਕੋਟ ਨਾਲ ਸਬੰਧਿਤ ਦੋ ਕੈਦੀ ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਸਮੇਂ ਸਿਰ ਜੇਲ੍ਹ ਵਾਪਸ ਨਾ ਜਾਣ ਕਰਕੇ ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਬੰਦ ਦੁਕਾਨਾਂ ਖੁੱਲ੍ਹਵਾਉਣ ਰੋਸ ਪ੍ਰਦਰਸ਼ਨ

ਕੋਟਕਪੂਰਾ, 8 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੋਟਕਪੂਰਾ ਦੇ ਪ੍ਰ੍ਰਮੁੱਖ ਬਾਜ਼ਾਰਾਂ 'ਚ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਦੀ ਅਗਵਾਈ ਹੇਠ ਕੋਰੋਨਾ ਮਹਾਂਮਾਰੀ ਨੂੰ ਲੈ ਕੇ ...

ਪੂਰੀ ਖ਼ਬਰ »

ਚੌਂਕੀ ਇੰਚਾਰਜ ਵੱਲੋਂ ਦੁਕਾਨਦਾਰਾਂ, ਪੱਤਰਕਾਰਾਂ ਨਾਲ ਮੀਟਿੰਗ

ਬਰਗਾੜੀ, 8 ਮਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਪੁਲਿਸ ਚੌਂਕੀ ਬਰਗਾੜੀ ਦੇ ਇੰਚਾਰਜ ਹਰਪਰੇਮ ਸਿੰਘ ਨੇ ਸੀਨੀਅਰ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਦੁਕਾਨਦਾਰਾਂ, ਪੱਤਰਕਾਰਾਂ ਆਦਿ ਨਾਲ ਮੀਟਿੰਗ ਕਰਦਿਆਂ ਸਮੂਹ ਦੁਕਾਨਦਾਰਾਂ, ਆਮ ਜਨਤਾ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਤਾਲਾਬੰਦੀ ਦੇ ਵਿਰੋਧ 'ਚ ਦਿੱਤੇ ਸੱਦੇ 'ਤੇ ਨਹੀਂ ਖੁੱਲ੍ਹੀਆਂ ਸਾਦਿਕ 'ਚ ਦੁਕਾਨਾਂ

ਸਾਦਿਕ, 8 ਮਈ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੰੁਨਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ 8 ਮਈ ਦੇ ਲਾਕਡਾਊਨ ਤੋੜਨ ਦੇ ਦਿੱਤੇ ਸੱਦੇ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਸਾਦਿਕ ਦੇ ਸਮੂਹ ਦੁਕਾਨਦਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਪੱਖ ਪੂਰਦਿਆਂ ਦੁਕਾਨਾਂ ਨੂੰ ਨਹੀਂ ...

ਪੂਰੀ ਖ਼ਬਰ »

ਚੋਰੀ ਦੇ 10 ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ ਸਟਾਫ਼ ਵਲੋਂ ਦੋ ਬਾਇਕ ਚੋਰਾਂ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ 'ਚੋਂ 10 ਮੋਟਰਸਾਈਕਲ ਅਤੇ ਇਕ ਐਕਟਿਵਾ ਸਕੂਟਰੀ ਬਰਾਮਦ ਕੀਤੀ ਗਈ ਹੈ | ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਅੰਮਿ੍ਤ ਪਾਲ ਭਾਟੀ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 215 ਨਵੇਂ ਮਾਮਲੇ ਆਏ, ਦੋ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 215 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਡਾ. ਅੰਬੇਦਕਰ ਅਪਾਹਜ਼ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਫ਼ਰੀਦਕੋਟ, 8 ਮਈ (ਸਤੀਸ਼ ਬਾਗ਼ੀ)-ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਰਾਜ ਸਰਕਾਰ ਨੂੰ ਅੰਗਹੀਣ ਪੜ੍ਹੇ ਲਿਖੇ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਫ਼ਰੀਦਕੋਟ ਜ਼ਿਲ੍ਹੇ ਦੀ ਵਰਕਿੰਗ ਕਮੇਟੀ ਦਾ ਐਲਾਨ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਵਲੋਂ ਫ਼ਰੀਦਕੋਟ ਵਿਖੇ ਆਪਣੀ 43 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ | ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸ਼ੋਕ ਮੀਟਿੰਗ

ਕੋਟਕਪੂਰਾ, 8 ਮਈ (ਗਿੱਲ, ਮੇਘਰਾਜ)-ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਵਿਖੇ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਜਥੇਬੰਦੀ ਦੇ ਜਨਰਲ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ ਸ਼ੁਰੂ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜ਼ਿਲ੍ਹਾ ਫ਼ਰੀਦਕੋਟ ਵਿਖੇ ਸ਼ੁਰੂ ਹੋ ਗਏ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਪਾਲ ਅਤੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਵੰਡੀਆਂ 100 ਫ਼ਲਾਂ ਦੀਆਂ ਟੋਕਰੀਆਂ

ਕੋਟਕਪੂਰਾ, 8 ਮਈ (ਮੋਹਰ ਗਿੱਲ, ਮੇਘਰਾਜ)-ਡੇਰਾ ਸਿਰਸਾ ਬਲਾਕ ਕੋਟਕਪੂਰਾ ਦੀ ਸੰਗਤ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਇੱਥੋਂ ਦੇ ਬੱਤੀਆਂ ਵਾਲੇ ਚੌਂਕ, ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ, ਸੀ.ਐਚ.ਸੀ ਡਿਸਪੈਂਸਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਨੇ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਤਾ ਧਰਨਾ

ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਅੱਜ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਰਕਾਰ ਵਲੋਂ ਪੂਰੀਆਂ ਨਾ ਕਰਨ ਕਾਰਨ ਹੜਤਾਲ ਕੀਤੀ ਅਤੇ ਹਸਪਤਾਲ 'ਚ ਧਰਨਾ ਦਿੱਤਾ | ਇਸ ਸਬੰਧੀ ਡਾ. ਦਿਨੇਸ਼ ਸੇਠੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦੇ ਦੇਹਾਂਤ 'ਤੇ ਕੀਤਾ ਦੁੱਖ ਪ੍ਰਗਟ

ਬਰਗਾੜੀ, 8 ਮਈ (ਸੁਖਰਾਜ ਸਿੰਘ ਗੋਂਦਾਰਾ)-ਟਕਸਾਲੀ ਅਕਾਲੀ ਆਗੂ ਅਤੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜੈਤੋ ਹਲਕੇ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ, ਗੁਰਚੇਤ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ 'ਤੇ ਕੀਤੀ ਨਿਖੇਧੀ

ਫ਼ਰੀਦਕੋਟ, 8 ਮਈ (ਸਰਬਜੀਤ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਫ਼ਰੀਦਕੋਟ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਰਿੰਦਰ ਅਮਰ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਪ੍ਰਾਇਮਰੀ ਕਾਡਰ ਦੇ ਈ.ਈ.ਈ., ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਤੇ ਥੈਲੇਸੀਮੀਆਂ ਦਿਵਸ ਮੌਕੇ ਲਗਾਏ ਕੈਂਪ 'ਚ 51 ਵਿਅਕਤੀਆਂ ਦਾਨ ਕੀਤਾ ਖ਼ੂਨ

ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਪੀ.ਬੀ.ਜੀ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਰਾਜੀਵ ਮਲਿਕ ਅਤੇ ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਅਗਵਾਈ ਹੇਠ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਵਿਸ਼ਵ ਰੈੱਡ ਕਰਾਸ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX