ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਪੰਜਾਬ / ਜਨਰਲ

ਗੈਂਗਸਟਰ ਗੈਵੀ ਦੇ ਪੰਜ ਸਾਥੀ ਗਿ੍ਫ਼ਤਾਰ

1.25 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਤੇ 3 ਵਾਹਨ ਬਰਾਮਦ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵਲੋਂ ਕੀਤੇ ਖੁਲਾਸੇ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗਿ੍ਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫ਼ਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵਲੋਂ ਇਕ ਸਾਂਝੀ ਮੁਹਿੰਮ ਦੌਰਾਨ ਗਿ੍ਫਤਾਰ ਕੀਤਾ ਗਿਆ ਸੀ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਅਕਬਰਪੁਰਾ, ਹਰਮਨਜੀਤ ਸਿੰਘ ਵਾਸੀ ਪਿੰਡ ਜੋਹਲਾ, ਗੁਰਜਸਪ੍ਰੀਤ ਸਿੰਘ ਵਾਸੀ ਪਿੰਡ ਬਠਲ ਭਾਈ ਕੇ ਅਤੇ ਰਵਿੰਦਰ ਇਕਬਾਲ ਸਿੰਘ ਵਾਸੀ ਹੰਸਲਾਵਾਲਾ (ਇਹ ਸਾਰੇ ਪਿੰਡ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹਨ) ਅਤੇ ਸੈਮੂਅਲ ਉਰਫ਼ ਸੈਮ ਵਾਸੀ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ | ਸਾਰੇ ਮੁਲਜਮਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਕਈ ਅਪਰਾਧਿਕ ਕੇਸ ਦਰਜ ਹਨ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਖਰੜ ਦੇ ਅਰਬਨ ਹੋਮਜ-2 ਵਿਖੇ ਸਥਿਤ ਗੈਵੀ ਦੇ ਕਿਰਾਏ ਦੇ ਫਲੈਟ ਤੋਂ 1.25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਉਸ ਦੇ ਵੱਖ-ਵੱਖ ਟਿਕਾਣਿਆਂ ਤੋਂ 3 ਪਿਸਤੌਲ ਜਿਨ੍ਹਾਂ 'ਚੋਂ ਇੱਕ .30 ਕੈਲੀਬਰ ਚੀਨੀ ਪਿਸਟਲ ਅਤੇ ਦੋ .32 ਕੈਲੀਬਰ ਪਿਸਟਲ ਅਤੇ 23 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਟੋਇਟਾ ਫਾਰਚੂਨਰ, ਮਹਿੰਦਰਾ ਸਕਾਰਪੀਓ ਅਤੇ ਹੁੰਡਈ ਵਰਨਾ ਸਮੇਤ ਤਿੰਨ ਵਾਹਨ ਵੀ ਬਰਾਮਦ ਕੀਤੇ ਗਏ ਹਨ ਜੋ ਕਿ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਸਨ | ਡੀ.ਜੀ.ਪੀ. ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਗੈਵੀ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਪਾਕਿਸਤਾਨ ਤੋਂ ਹਥਿਆਰਾਂ ਸਮੇਤ 500 ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ | ਇਨ੍ਹਾਂ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਪੰਜਾਬ, ਦਿੱਲੀ ਅਤੇ ਜੰਮੂ ਕਸਮੀਰ ਦੇ ਸੂਬਿਆਂ 'ਚ ਕੀਤੀ ਜਾਂਦੀ ਸੀ | ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਗੈਵੀ ਨੇ ਇਹ ਵੀ ਕਬੂਲਿਆ ਹੈ ਕਿ ਉਸ ਨੇ ਇਕ ਟਰੈਵਲ ਏਜੰਟ ਤੋਂ ਫ਼ਰਜ਼ੀ ਵੇਰਵਿਆਂ ਨਾਲ ਜਾਅਲੀ ਭਾਰਤੀ ਪਾਸਪੋਰਟ ਹਾਸਲ ਕੀਤਾ ਸੀ ਅਤੇ ਉਹ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ | ਉਨ੍ਹਾਂ ਕਿਹਾ ਕਿ ਗੈਵੀ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹ ਜਾਣਕਾਰੀ ਅਗਲੀ ਕਾਰਵਾਈ ਲਈ ਸਬੰਧਿਤ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ |
ਚੰਡੀਗੜ੍ਹ, (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮੌਂਟੀ ਸ਼ਾਹ ਨੂੰ ਗਿ੍ਫ਼ਤਾਰ ਕਰ ਲਿਆ ਹੈ ਜੋ ਗੈਂਗਸਟਰ ਲੌਰੈਂਸ ਬਿਸ਼ਨੋਈ ਦਾ ਖ਼ਾਸ ਦੱਸਿਆ ਜਾਂਦਾ ਹੈ | ਪੁਲਿਸ ਨੇ ਮੌਂਟੀ ਸ਼ਾਹ ਦੀ ਗਿ੍ਫ਼ਤਾਰੀ ਲਈ 50 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੋਇਆ ਸੀ | ਮੌਂਟੀ ਖ਼ਿਲਾਫ਼ ਪਹਿਲਾਂ ਲੁੱਟ, ਹੱਤਿਆ ਦੀ ਕੋਸ਼ਿਸ਼ ਤੇ ਆਰਮਜ਼ ਐਕਟ ਜਿਹੇ 10 ਤੋਂ ਵੱਧ ਮਾਮਲੇ ਦਰਜ ਹਨ | ਜਿਸ ਮਾਮਲੇ 'ਚ ਪੁਲਿਸ ਨੇ ਮੌਂਟੀ ਸ਼ਾਹ ਨੂੰ ਗਿ੍ਫ਼ਤਾਰ ਕੀਤਾ ਹੈ ਉਸ ਦੀ ਸ਼ਿਕਾਇਤ ਬੁੜੈਲ ਦੇ ਰਹਿਣ ਵਾਲੇ ਤੀਰਥ ਸਿੰਘ ਨੇ ਪੁਲਿਸ ਨੂੰ ਦਿੱਤੀ ਸੀ | ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੌਂਟੀ ਸ਼ਾਹ ਆਪਣੀ ਪਤਨੀ ਨੂੰ ਮਿਲਣ ਚੰਡੀਗੜ੍ਹ ਆ ਰਿਹਾ ਹੈ ਜਿਸ ਦੇ ਆਧਾਰ 'ਤੇ ਪੁਲਿਸ ਨੇ ਉਸ ਨੂੰ ਸੈਕਟਰ 43 ਬੱਸ ਅੱਡੇ ਤੋਂ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਉਸ ਤੋਂ ਇਕ ਦੇਸੀ ਪਿਸਤੌਲ ਤੇ ਸੱਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਪੁਲਿਸ ਨੇ ਮੌਂਟੀ ਸ਼ਾਹ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |

ਗੈਂਗਸਟਰ ਹਰਵਿੰਦਰ ਮੰਨੂੰ ਦੇ ਡਰੱਗ ਨੈੱਟਵਰਕ ਦਾ ਪਰਦਾਫਾਸ਼

ਬਟਾਲਾ, 8 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਨਾਮੀ ਗੈਂਗਸਟਰ ਦੇ ਚੱਲ ਰਹੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਕ ਕਰੋੜ 50 ਲੱਖ ਰੁਪਏ ਮੁੱਲ ਦੀ 300 ਗ੍ਰਾਮ ਹੈਰੋਇਨ, 2 ਪਿਸਤੌਲ, 5 ਲੱਖ 25 ਹਜ਼ਾਰ ਰੁਪਏ ਡਰੱਗ ਮਨੀ, 2 ਲਗਜ਼ਰੀ ਗੱਡੀਆਂ ਸਮੇਤ 3 ਵਿਅਕਤੀਆਂ ਤੇ ...

ਪੂਰੀ ਖ਼ਬਰ »

ਸਿੱਧੂ ਨੇ ਫਿਰ ਕੈਪਟਨ ਨੂੰ ਘੇਰਿਆ

ਚੰਡੀਗੜ੍ਹ, 8 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ | ਸਿੱਧੂ ਨੇ ਅੱਜ ਇਕ ਵਾਰ ਫਿਰ ਕੈਪਟਨ 'ਤੇ ਟਵੀਟ ਕਰਦਿਆਂ ਹਮਲਾ ਬੋਲਿਆ ਹੈ | ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵ-ਨਿਯੁਕਤ ਸੈਂਟਰ ਹੈੱਡ ਟੀਚਰਾਂ ਨੂੰ ਸਟੇਸ਼ਨ ਦੀ ਚੋਣ ਕਰਨ ਦਾ ਨਵਾਂ ਮੌਕਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਿੱਧੀ ਭਰਤੀ ਰਾਹੀਂ ਹਾਲ ਹੀ ਵਿਚ ਚੁਣੇ ਗਏ ਸੈਂਟਰ ਹੈੱਡ ਟੀਚਰਾਂ ਦੀ ਸਟੇਸ਼ਨ ਚੋਣ ਪ੍ਰਕਿਰਿਆ 10 ਮਈ 2021 ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਵਲੋਂ ਦੁਕਾਨਾਂ 12 ਵਜੇ ਤੱਕ ਖੋਲ੍ਹਣ ਦੇ ਫ਼ੈਸਲੇ ਦੀ ਆਲੋਚਨਾ

ਲੁਧਿਆਣਾ, 8 ਮਈ (ਪੁਨੀਤ ਬਾਵਾ)-ਪੰਜਾਬ ਵਪਾਰ ਮੰਡਲ ਵਲੋਂ ਪੰਜਾਬ ਸਰਕਾਰ ਦੇ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਫ਼ੈਸਲੇ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ, ਪੰਜਾਬ ਸਰਕਾਰ ਵਲੋਂ ਆਪਣਾ ਫ਼ੈਸਲਾ ਨਾ ਬਦਲਣ 'ਤੇ ਵਪਾਰ ਮੰਡਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰਾਂ ਦੇ ਕਾਮਿਆਂ ਵਲੋਂ 24 ਤੇ 25 ਨੂੰ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ

ਲੁਧਿਆਣਾ, 8 ਮਈ (ਸਲੇਮਪੁਰੀ)-ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀ. ਦਫ਼ਤਰਾਂ ਦੇ ਦਫ਼ਤਰੀ ਕਾਮਿਆਂ ਦੀ ਸੂਬਾਈ ਜਥੇਬੰਦੀ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਜੋਗਿੰਦਰ ਕੁਮਾਰ ਜ਼ੀਰਾ ਨੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਖਜ਼ਾਨਾ ਅਫ਼ਸਰ ਦੀ ਮੌਤ

ਲੁਧਿਆਣਾ, 8 ਮਈ (ਸਲੇਮਪੁਰੀ)-ਕੋਰੋਨਾ ਨੇ ਦੇਸ਼ ਵਿਚ ਤਬਾਹੀ ਮਚਾਈ ਹੋਈ ਹੈ, ਜਿਸ ਕਰਕੇ ਹਰ ਰੋਜ਼ ਵੱਡੀ ਗਿਣਤੀ ਵਿਚ ਮਰੀਜ਼ ਦਮ ਤੋੜਨ ਲਈ ਮਜਬੂਰ ਹਨ | ਮਿਲੀ ਜਾਣਕਾਰੀ ਅਨੁਸਾਰ ਖਜ਼ਾਨਾ ਅਫ਼ਸਰ ਚਰਨਜੀਤ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ | ਮਿ੍ਤਕ ਮਰੀਜ਼ ਚਰਨਜੀਤ ...

ਪੂਰੀ ਖ਼ਬਰ »

ਸੰਤ ਦਿਲਾਵਰ ਸਿੰਘ ਬ੍ਰਹਮਜੀ ਨੂੰ ਧਾਰਮਿਕ, ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਡਰੋਲੀ ਕਲਾਂ, 8 ਮਈ (ਸੰਤੋਖ ਸਿੰਘ)-ੳੱੁਘੇ ਸਮਾਜ ਸੇਵੀ, ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਮੇਸ਼ਾ ਤੱਤਪਰ ਰਹਿਣ ਵਾਲੇ ਦਇਆ, ਸੇਵਾ ਅਤੇ ਭਗਤੀ ਦੇ ਸੁਮੇਲ ਸੰਤ ਦਿਲਾਵਰ ਸਿੰਘ ਬ੍ਰਹਮਜੀ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਸਖ਼ਸ਼ੀਅਤਾਂ ਵਲੋਂ ਭਾਵ ਭਿੰਨੀਆਂ ...

ਪੂਰੀ ਖ਼ਬਰ »

ਛੱਪੜਾਂ ਦੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ-ਤਿ੍ਪਤ ਬਾਜਵਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਸੂਬੇ ਦੇ ਪਿੰਡਾਂ 'ਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਪਿੰਡਾਂ 'ਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨਾਲ ਨਜਿੱਠਣ ਲਈ ਰਾਜ ਭਰ 'ਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਅੱਜ ਇੱਥੋਂ ਜਾਰੀ ਬਿਆਨ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਮਜ਼ਦੂਰ ਵਲੋਂ ਖ਼ੁਦਕੁਸ਼ੀ

ਲੌਂਗੋਵਾਲ, 8 ਮਈ (ਵਿਨੋਦ, ਖੰਨਾ)-ਪਿੰਡ ਮੰਡੇਰ ਖ਼ੁਰਦ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇਕ ਮਜ਼ਦੂਰ ਨੇ ਪਿੰਡ ਦੇ ਨੇੜਿਓਾ ਲੰਘਦੀ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ | ਪਿੰਡ ਦੇ ਸਰਪੰਚ ਗੁਰਬਖ਼ਸ਼ੀਸ਼ ਸਿੰਘ ਭੋਲਾ ਨੇ ਦੱਸਿਆ ਕਿ ਬਲਜੀਤ ਸਿੰਘ ਪੁੱਤਰ ਰੁਲਦੂ ...

ਪੂਰੀ ਖ਼ਬਰ »

'ਉਡਾਨ ਪ੍ਰਾਜੈਕਟ ਤੇ ਵਰਡ ਆਫ਼ ਦਾ ਡੇਅ' ਸਬੰਧੀ ਆਨਲਾਈਨ ਮੁਲਾਂਕਣ ਕੱਲ੍ਹ ਤੇ 12 ਨੂੰ

ਐੱਸ. ਏ. ਐੱਸ. ਨਗਰ, 8 ਮਈ (ਕੇ. ਐੱਸ. ਰਾਣਾ)-ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਐਸ. ਸੀ. ਈ. ਆਰ. ਟੀ. ਵਲੋਂ ਜਾਰੀ ਪੱਤਰ ਅਨੁਸਾਰ 10 ਮਈ ਨੂੰ ਉਡਾਨ ਪ੍ਰਾਜੈਕਟ ਅਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਤੇ ਪੰਜਾਬੀ) ਦਾ ਮੁਲਾਂਕਣ ...

ਪੂਰੀ ਖ਼ਬਰ »

ਸਾਬਕਾ ਸਿੱਖ ਫ਼ੌਜੀ ਅਫ਼ਸਰ 'ਤੇ ਤਸ਼ੱਦਦ ਢਾਹੁਣ ਦੇ ਮਾਮਲੇ 'ਚ 8 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ

ਨਵੀਂ ਦਿੱਲੀ, 8 ਮਈ (ਅ.ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਇਰ ਕੀਤੀ ਫੌਜਦਾਰੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਯੂ. ਪੀ. ਪੁਲਿਸ ਨੇ ਸਾਬਕਾ ਸਿੱਖ ਫ਼ੌਜੀ ਅਫ਼ਸਰ 'ਤੇ ਤਸ਼ੱਦਦ ਢਾਹੁਣ, ਉਸ ਨਾਲ ਬਦਸਲੂਕੀ ਕਰਨ ਤੇ ਧਰਮ ਦਾ ਅਪਮਾਨ ਕਰਨ ਲਈ ਦੋਸ਼ੀ 8 ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸ਼ਹੀਦ ਸਿਪਾਹੀ ਪ੍ਰਗਟ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਐਕਸ ਗ੍ਰੇਸ਼ੀਆ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 25 ਅਪੈ੍ਰਲ, 2021 ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ੀਲੇ ਤੂਫ਼ਾਨ 'ਚ ਦੱਬ ਜਾਣ ਕਾਰਨ ਸ਼ਹੀਦ ਹੋਏ 21 ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਪਰਿਵਾਰ ਦੇ ਇਕ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ-ਮੁੱਖ ਮੰਤਰੀ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂ ਜੋ ਉਨ੍ਹਾਂ ਦੀ ਸਰਕਾਰ ਖ਼ੁਦ ਵੀ ਇਨ੍ਹਾਂ ...

ਪੂਰੀ ਖ਼ਬਰ »

ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਸ. ਸੁਖਬੀਰ ਸਿੰਘ ਬਾਦਲ ਵਲੋਂ ਰਾਏ ਸਿੱਖ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਮੁੱਖ ਦਫ਼ਤਰ ਤੋਂ ਜਾਰੀ ਪੈ੍ਰੱਸ ਬਿਆਨ 'ਚ ਸ. ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਪੱਧਰ ਦੀ ਰਾਏ ਸਿੱਖ ...

ਪੂਰੀ ਖ਼ਬਰ »

ਦਵਾਈਆਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਰੈਮਡੇਸਿਵਿਰ ਇੰਜੈੱਕਸ਼ਨ ਨਿਗਰਾਨੀ ਸੈਂਟਰ ਸਥਾਪਤ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਖ਼ੁਰਾਕ ਅਤੇ ਡਰੱਗ ਪ੍ਰਬੰਧਨ (ਐਫ.ਡੀ.ਏ.) ਵਿਭਾਗ ਨੇ ਕਾਲਾਬਾਜ਼ਾਰੀ ਨੂੰ ਠੱਲ੍ਹ ਪਾਉਣ ਲਈ ਮੁੱਖ ਦਫ਼ਤਰ ਵਿਖੇ ਰੈਮਡੇਸੀਵਰ ਇੰਜੈੱਕਸ਼ਨ ...

ਪੂਰੀ ਖ਼ਬਰ »

ਨਵੀਂ ਐਸ.ਆਈ.ਟੀ. ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਵਲੋਂ ਸਰਕਾਰ ਨੂੰ ਸੁਝਾਅ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)- ਰਾਜ ਸਭਾ ਮੈਂਬਰ ਅਤੇ ਕਾਂਗਰਸ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਰਗਾੜੀ ਮਾਮਲਿਆਂ ਦੀ ਜਾਂਚ ਲਈ ਨਵੀਂ ਐਸ.ਆਈ.ਟੀ ਦਾ ਗਠਨ ਕੀਤਾ ਹੈ | ਇਸ ਮਾਮਲੇ 'ਚ ਮੇਰੇ ਸਰਕਾਰ ਨੂੰ ਦੋ ਸੁਝਾਅ ਹਨ ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਪਾਵਰਕਾਮ ਕੋਲ ਫ਼ੰਡਾਂ ਦੀ ਘਾਟ-ਸੈਂਕੜੇ ਬਿਜਲੀ ਟਰਾਂਸਫ਼ਾਰਮਰ ਪੈਡੀ ਸੀਜ਼ਨ 'ਚ ਰਹਿਣਗੇ ਓਵਰਲੋਡ

ਜਲੰਧਰ, 8 ਮਈ (ਸ਼ਿਵ ਸ਼ਰਮਾ)-ਬਿਜਲੀ ਉਤਪਾਦਨ ਲਈ ਵਧ ਰਹੇ ਖਰਚਿਆਂ ਨੂੰ ਪੂਰਾ ਕਰਨ ਲਈ ਲੋੜੀਂਦੀਆਂ ਬਿਜਲੀ ਦਰਾਂ ਨਾ ਮਿਲਣ ਤੇ ਸਮੇਂ ਸਿਰ ਸਬਸਿਡੀ ਦੀ ਰਕਮ ਨਾ ਮਿਲਣ ਕਾਰਨ ਪਾਵਰਕਾਮ ਕੋਲ ਫ਼ੰਡਾਂ ਦੀ ਘਾਟ ਕਰਕੇ ਬਿਜਲੀ ਸਿਸਟਮ ਦੇ ਸਮੇਂ ਸਿਰ ਸੁਧਾਰ ਨਾ ਹੋਣ ਕਰਕੇ ਉਸ ...

ਪੂਰੀ ਖ਼ਬਰ »

ਸ਼ਿਵਰਾਜ ਸਿੰਘ ਢਿੱਲੋਂ ਵਲੋਂ ਸ਼ਰਧਾਂਜਲੀ ਸਮਾਗਮ 'ਤੇ ਕੋਰੋਨਾ ਦੀਆਂ ਹਦਾਇਤਾਂ ਦਾ ਉਲੰਘਣਾ ਕਰਨ 'ਤੇ ਮਾਮਲਾ ਦਰਜ

ਗਿੱਦੜਬਾਹਾ, 8 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਿਤਾ ਸਵ: ਸ਼ਿਵਰਾਜ ਸਿੰਘ ਢਿੱਲੋਂ ਦੇ ਸ਼ੋਕ ਸਮਾਗਮ 'ਚ ਕੋਰੋਨਾ ਮਹਾਂਮਾਰੀ ਤੇ ਡਿਪਟੀ ਕਮਿਸ਼ਨਰ ਦੀਆਂ ...

ਪੂਰੀ ਖ਼ਬਰ »

ਬਠਿੰਡਾ ਵਿਖੇ ਐਡਵਾਂਸ ਕੈਂਸਰ ਸੈਂਟਰ ਬੰਦ ਕਰਨਾ ਮਰੀਜ਼ਾਂ ਦੀਆਂ ਜਾਨਾਂ ਨਾਲ ਖੇਡਣ ਬਰਾਬਰ-ਹਰਸਿਮਰਤ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਵਿਖੇ ਐਡਵਕਾਂਸ ਕੈਂਸਰ ਅਤੇ ਡਾਇਗਨੋਸਟਿਕ ਸੈਂਟਰ ਨੂੰ ਕੋਰੋਨਾ ਸੈਂਟਰ 'ਚ ਤਬਦੀਲ ਕਰਨ ਵਾਸਤੇ ਬੰਦ ਕਰਨਾ ਕੈਂਸਰ ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ- (ਭਾਗ-26)

ਗੁਰਦੁਆਰਾ ਪਾਤਸ਼ਾਹੀ ਨੌਵੀਂ ਪਿੰਡ ਰੋਹਟਾ ਸਾਹਿਬ (ਨਾਭਾ)

ਅਮਨਦੀਪ ਸਿੰਘ ਲਵਲੀ ਨਾਭਾ- ਹਲਕਾ ਨਾਭਾ ਦੇ ਨੇੜਲੇ ਪਿੰਡ ਰੋਹਟਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਪਰਿਵਾਰ ਅਤੇ ਸਿੰਘਾਂ ਸਮੇਤ ਸੰਨ 1665 'ਚ ਸ੍ਰੀ ਅਨੰਦਪੁਰ ਸਾਹਿਬ ਤੋਂ ਪਿੰਡ ਘਨੋਲੀ, ਰੋਪੜ, ਨੰਦਪੁਰ, ਘਲੋੜ, ਟਹਿਲਪੁਰਾ, ਨੌ ਲੱਖਾ, ਲੰਘ, ਸਿੰਬੜੋ, ਧੰਗੇੜਾ, ਅਗੋਲ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਭਾਰਤ ਪੁੱਜੇ 2060 ਆਕਸੀਜਨ ਕੰਸਨਟ੍ਰੇਟਰ ਅਤੇ 467 ਵੈਂਟੀਲੇਟਰ

ਨਵੀਂ ਦਿੱਲੀ, 8 ਮਈ (ਏਜੰਸੀ)-ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਦੌਰਾਨ ਭਾਰਤ ਦੀ ਸਹਾਇਤਾ ਲਈ ਵਿਦੇਸ਼ੀ ਸਹਾਇਤਾ ਲਗਾਤਾਰ ਜਾਰੀ ਹੈ | ਸਰਕਾਰ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਭਾਰਤ ਨੂੰ 2060 ਆਕਸੀਜਨ ਕੰਸਨਟ੍ਰੇਟਰ, ਰੇਮਡੇਸਿਵਿਰ ਦੀਆਂ 30 ਹਜ਼ਾਰ ਸ਼ੀਸ਼ੀਆਂ, 467 ...

ਪੂਰੀ ਖ਼ਬਰ »

ਯੋਗ ਗੁਰੂ ਸਵਾਮੀ ਅਧਿਆਤਮਾਨੰਦ ਦੀ ਕੋਰੋਨਾ ਕਾਰਨ ਮੌਤ

ਅਹਿਮਦਾਬਾਦ, 8 ਮਈ (ਪੀ.ਟੀ.ਆਈ.)-ਅਹਿਮਦਾਬਾਦ ਦੇ ਸਿਵਾਨੰਦ ਆਸ਼ਰਮ ਦੇ ਮੁਖੀ ਯੋਗ ਗੁਰੂ ਸਵਾਮੀ ਅਧਿਆਤਮਾਨੰਦ ਦੀ ਕੋਰੋਨਾ ਕਾਰਨ ਮੌਤ ਹੋ ਗਈ | ਉਹ 77 ਵਰਿ੍ਹਆਂ ਦੇ ਸਨ | ਆਸ਼ਰਮ ਦੇ ਟਰੱਸਟੀ ਅਰੁਨ ਓਜ਼ਾ ਨੇ ਦੱਸਿਆ ਕਿ ਕੋਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਉਨ੍ਹਾਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX