ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਮੇਲਿੰਡਾ ਗੇਟਸ ਨੂੰ ਮਿਲੇ 240 ਕਰੋੜ ਡਾਲਰ

ਸੈਕਰਾਮੈਂਟੋ, 8 ਮਈ (ਹੁਸਨ ਲੜੋਆ ਬੰਗਾ)-ਇਸ ਹਫ਼ਤੇ ਦੇ ਸ਼ੁਰੂ 'ਚ ਵਿਸ਼ਵ ਦੇ ਅਮੀਰ ਵਿਅਕਤੀਆਂ 'ਚ ਸ਼ੁਮਾਰ ਬਿੱਲ ਗੇਟਸ ਤੇ ਮੇਲਿੰਡਾ ਗੇਟਸ ਵਲੋਂ ਤਲਾਕ ਦਾ ਐਲਾਨ ਕਰਨ ਉਪਰੰਤ ਉਸੇ ਦਿਨ ਹੀ ਮੇਲਿੰਡਾ ਗੇਟਸ ਅਰਬਪਤੀ ਬਣ ਗਈ ਸੀ | ਬਿੱਲ ਗੇਟਸ ਦੀ ਨਿਵੇਸ਼ ਕੰਪਨੀ 'ਕੈਸਕੇਡ ਇਨਵੈਸਟਮੈਂਟ' ਨੇ ਮੇਲਿੰਡਾ ਗੇਟਸ ਦੀਆਂ ਸਕਿਉਰਟੀਜ਼ (ਸ਼ੇਅਰ ਬਾਜ਼ਾਰ) 'ਚ ਤਕਰੀਬਨ 240 ਕਰੋੜ ਡਾਲਰ ਤਬਦੀਲ ਕੀਤੇ | ਫੋਰਬਸ ਅਨੁਸਾਰ ਇਸ ਨਾਲ ਬਿੱਲ ਗੇਟਸ ਦੀ ਅਸਲ ਪੂੰਜੀ 130.4 ਬਿਲੀਅਨ ਡਾਲਰ ਤੋਂ ਮਾਮੂਲੀ ਘੱਟ ਕੇ 128.1 ਬਿਲੀਅਨ ਡਾਲਰ ਰਹਿ ਗਈ ਪਰੰਤੂ ਇਸ ਦੇ ਬਾਵਜੂਦ ਉਸ ਦਾ ਵਿਸ਼ਵ ਵਿਚ ਚੌਥੇ ਅਮੀਰ ਵਜੋਂ ਸਥਾਨ ਕਾਇਮ ਹੈ | ਪਹਿਲੇ ਤਿੰਨ ਸਥਾਨਾਂ ਉੱਪਰ ਜੈੱਫ ਬੇਜੋਸ (177 ਬਿਲੀਅਨ ਡਾਲਰ), ਏਲਨ ਮਸਕ (157 ਬਿਲੀਅਨ ਡਾਲਰ) ਤੇ ਬਰਨਾਰਡ ਅਰਨੌਲਟ (150 ਬਿਲੀਅਨ ਡਾਲਰ) ਹਨ | ਜੱਜ ਨੂੰ ਕੀਤੀ ਬੇਨਤੀ 'ਚ ਬਿੱਲ ਗੇਟਸ ਤੇ ਮੇਲਿੰਡਾ ਗੇਟਸ ਨੇ ਵਾਸ਼ਿੰਗਟਨ ਰਾਜ ਦੇ ਇਕ ਜੱਜ ਨੂੰ ਕਿਹਾ ਹੈ ਕਿ ਉਹ ਤਲਾਕ ਦੇ ਸਮਝੌਤੇ ਅਨੁਸਾਰ ਅਸਾਸਿਆਂ ਦੀ ਵੰਡ ਕਰ ਦੇਣ | ਇਹ ਬੇਨਤੀ ਉਸ ਹਾਲਾਤ ਵਿਚ ਕੀਤੀ ਜਾਂਦੀ ਹੈ ਜਦੋਂ ਪਤੀ-ਪਤਨੀ ਅਲੱਗ ਰਹਿੰਦੇ ਹੋਣ ਪਰੰਤੂ ਤਲਾਕ ਨਾ ਹੋਇਆ ਹੋਵੇ | ਦੋਨਾਂ ਵਿਚਾਲੇ ਤਲਾਕ ਦੀਆਂ ਸ਼ਰਤਾਂ ਤੇ ਨਿਯਮਾਂ ਨੂੰ ਜਨਤਕ ਨਹੀਂ ਕੀਤਾ ਗਿਆ ਹੈ |

ਲੰਡਨ ਅਸੈਂਬਲੀ ਚੋਣਾਂ 'ਚ ਡਾ. ਸਹੋਤਾ ਤੀਜੀ ਵਾਰ ਜਿੱਤੇ

ਲੰਡਨ, 8 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਅਸੈਂਬਲੀ ਚੋਣਾਂ 'ਚ ਜਿੱਥੇ ਮੇਅਰ ਲਈ ਵੋਟਾਂ ਦੀ ਗਿਣਤੀ ਜਾਰੀ ਹੈ, ਉੱਥੇ ਹੀ ਹੁਣ ਤੱਕ ਆਏ ਨਤੀਜਿਆਂ 'ਚੋਂ 4 ਲੇਬਰ ਪਾਰਟੀ ਦੇ ਹਿੱਸੇ ਅਤੇ 3 ਸੱਤਾਧਾਰੀ ਕੰਜਰਵੇਟਿਵ ਪਾਰਟੀ ਦੇ ਹਿੱਸੇ ਆਈਆਂ ਹਨ | ਲੇਬਰ ਪਾਰਟੀ ਵਲੋਂ ...

ਪੂਰੀ ਖ਼ਬਰ »

ਕੈਨੇਡਾ 'ਚ ਜਨਗਣਨਾ ਜਾਰੀ

ਟੋਰਾਂਟੋ, 8 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਇਹ 2021 ਸਾਲ ਦੇਸ਼ 'ਚ ਰਹਿ ਰਹੇ ਲੋਕਾਂ ਦੀ ਗਿਣਤੀ ਕਰਨ ਭਾਵ ਕਿ ਜਨਗਣਨਾ ਦਾ ਸਾਲ ਹੈ | ਦੇਸ਼ ਭਰ 'ਚ ਲੋਕਾਂ ਨੂੰ ਮੁੱਖ ਤੌਰ 'ਤੇ ਅੰਕੜਾ ਵਿਭਾਗ ਦੀ ਵੈੱਬਸਾਈਟ ਰਾਹੀਂ 11 ਮਈ ਤੱਕ ਸਰਕਾਰ ਨੂੰ ਆਪਣੇ ਬਾਰੇ ਜਾਣਕਾਰੀ ਦੇਣ ਦਾ ...

ਪੂਰੀ ਖ਼ਬਰ »

ਸਲੋਹ ਤੋਂ ਬੀਬੀ ਕਮਲਜੀਤ ਕੌਰ ਸਭ ਤੋਂ ਵੱਧ ਵੋਟਾਂ ਨਾਲ ਜੇਤੂ

ਲੰਡਨ, 8 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 'ਚ ਚੱਲ ਰਹੀਆਂ ਸਥਾਨਕ ਚੋਣਾਂ 'ਚ ਸੱਤਾਧਾਰੀ ਧਿਰ ਟੋਰੀ ਤੇ ਲੇਬਰ ਵਿਚਕਾਰ ਸਖ਼ਤ ਮੁਕਾਬਲਾ ਹੋਇਆ | ਸਲੋਹ ਦੀ ਸਥਾਨਕ ਚੋਣਾਂ 'ਚ ਸਭ ਤੋਂ ਪਹਿਲਾ ਬੈਲਿਸ ਤੇ ਸਟੋਕ ਵਾਰਡ 'ਚ ਦਸਤਾਰਧਾਰੀ ਸਿੱਖ ਬੀਬੀ ਕਮਲਜੀਤ ਕੌਰ ...

ਪੂਰੀ ਖ਼ਬਰ »

ਲੈਸਟਰਸ਼ਾਇਰ ਕਾਊਾਟੀ ਕੌ ਾਸਲ ਚੋਣਾਂ 'ਚ ਕਮਲ ਸਿੰਘ ਘਟੋਰੇ ਦੀ ਸ਼ਾਨਦਾਰ ਜਿੱਤ

ਲੈਸਟਰ (ਇੰਗਲੈਂਡ), 8 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਹੋਈਆਂ ਕਾਊਾਟੀ ਕੌਂਸਲ ਚੋਣਾਂ ਦੇ ਐਲਾਨੇ ਨਤੀਜਿਆਂ 'ਚ ਟੋਰੀ ਪਾਰਟੀ ਭਾਰੀ ਬਹੁਮਤ ਨਾਲ ਮੁਲਕ ਦੀਆਂ ਜ਼ਿਆਦਾਤਰ ਕਾਊਾਟੀ ਕੌਂਸਲਾਂ 'ਤੇ ਕਾਬਜ਼ ਹੋ ਗਈ ਹੈ | ਹਰ ਚਾਰ ਸਾਲ ਬਾਅਦ ਟਾਊਨ ਹਾਲ ਵਾਸਤੇ ਕੁੱਲ 55 ...

ਪੂਰੀ ਖ਼ਬਰ »

ਬਰਤਾਨੀਆ ਨੇ ਜਾਰੀ ਕੀਤੀ ਹਰੀ ਸੂਚੀ

17 ਤੋਂ ਪੁਰਤਗਾਲ, ਇਜ਼ਰਾਈਲ ਸਮੇਤ 12 ਦੇਸ਼ਾਂ ਦੀ ਯਾਤਰਾ ਕਰ ਸਕਣਗੇ ਲੋਕ

ਲੰਡਨ/ਲੈਸਟਰ, 8 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ/ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਵਲੋਂ 17 ਮਈ ਤੋਂ ਵਿਦੇਸ਼ਾਂ 'ਚ ਛੁੱਟੀਆਂ ਮਨਾਉਣ ਨੂੰ ਖੁੱਲ੍ਹ ਦੇਣ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ, ਜਿਸ ਦੇ ਚੱਲਦਿਆਂ ਸਰਕਾਰ ਨੇ ਬਰਤਾਨਵੀ ਲੋਕਾਂ ਲਈ ਬਿਨਾਂ ਇਕਾਂਤਵਾਸ ...

ਪੂਰੀ ਖ਼ਬਰ »

ਅਨੁਪਮ ਖੇਰ ਨੂੰ 'ਹੈਪੀ ਬਰਥਡੇ' ਲਈ ਨਿਊਯਾਰਕ ਸਿਟੀ ਇੰਟਰਨੈਸ਼ਨਲ ਫ਼ਿਲਮ ਫੈੱਸਟੀਵਲ 'ਚ ਮਿਲਿਆ ਸਰਬੋਤਮ ਅਦਾਕਾਰ ਦਾ ਪੁਰਸਕਾਰ

ਮੁੰਬਈ, 8 ਮਈ (ਏਜੰਸੀ)-ਬਾਲੀਵੁੱਡ ਦੇ ਪ੍ਰਸਿੱਧ ਚਰਿੱਤਰ ਅਦਾਕਾਰ ਅਨੁਪਮ ਖੇਰ ਨੂੰ ਲਘੂ ਫ਼ਿਲਮ 'ਹੈਪੀ ਬਰਥਡੇ' ਦੇ ਲਈ ਨਿਊਯਾਰਕ ਸਿਟੀ ਇੰਟਰਨੈਸ਼ਨਲ ਫ਼ਿਲਮ ਫ਼ੈਸਟੀਵਲ 'ਚ ਸਰਬੋਤਮ ਅਦਾਕਾਰ ਦਾ ਪੁਰਸਕਾਰ ਮਿਲਿਆ ਹੈ | ਫ਼ਿਲਮ ਨੂੰ ਸਰਬੋਤਮ ਲਘੂ ਫ਼ਿਲਮ ਦਾ ਪੁਰਸਕਾਰ ...

ਪੂਰੀ ਖ਼ਬਰ »

ਨਿਪਾਲੀ ਪਰਬਤਾਰੋਹੀ ਨੇ 25ਵੀਂ ਵਾਰ ਮਾਊਾਟ ਐਵਰੈਸਟ 'ਤੇ ਚੜ੍ਹਾਈ ਕਰ ਬਣਾਇਆ ਰਿਕਾਰਡ

ਕਾਠਮਾਂਡੂ, 8 ਮਈ (ਏਜੰਸੀ)-ਨਿਪਾਲ ਦੇ 52 ਸਾਲਾ ਪਰਬਤਾਰੋਹੀ ਨੇ ਸ਼ੁੱਕਰਵਾਰ ਨੂੰ 25ਵੀਂ ਵਾਰ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਾਟ ਐਵਰੈਸਟ 'ਤੇ ਚੜ੍ਹਨ 'ਚ ਕਾਮਯਾਬੀ ਹਾਸਲ ਕੀਤੀ | ਉਨ੍ਹਾਂ ਨੇ ਮਾਊਾਟ ਐਵਰੈਸਟ 'ਤੇ ਸਭ ਤੋਂ ਜ਼ਿਆਦਾ ਵਾਰ ਚੜ੍ਹਨ ਦੇ ਆਪਣੇ ਹੀ ਰਿਕਾਰਡ ...

ਪੂਰੀ ਖ਼ਬਰ »

ਨੌਰਦ੍ਰਨ ਆਇਰਲੈਂਡ ਤੋਂ ਵਿਸ਼ਵ ਦਾ ਸਭ ਤੋਂ ਵੱਡਾ ਕਾਰਗੋ ਜਹਾਜ਼ ਭਾਰਤ ਲਈ ਮਦਦ ਲੈ ਕੇ ਰਵਾਨਾ

ਲੰਡਨ, 8 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ 'ਚ ਚੱਲ ਰਹੇ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਬਹੁਤ ਸਾਰੇ ਦੇਸ਼ ਮਦਦ ਲਈ ਅੱਗੇ ਆਏ ਹਨ | ਇਸ ਦੌਰਾਨ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀ ਮਦਦ ਲਈ ਕੋਸ਼ਿਸ਼ਾਂ ਹੋਰ ਤੇਜ਼ ਹੋ ਗਈਆਂ ਹਨ | ਇਸ ਤਹਿਤ ਸ਼ੁੱਕਰਵਾਰ ...

ਪੂਰੀ ਖ਼ਬਰ »

ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਰਹੇ ਦਸਤਾਰਧਾਰੀ ਸਿੱਖਾਂ ਨੂੰ ਦੇਖ ਕੇ ਖ਼ੁਸ਼ੀ ਹੁੰਦੀ ਹੈ-ਗਿਆਨੀ ਹਰਪ੍ਰੀਤ ਸਿੰਘ

ਸਾਨ ਫਰਾਂਸਿਸਕੋ, 8 ਮਈ (ਐੱਸ.ਅਸ਼ੋਕ ਭੌਰਾ)-ਵਿਦੇਸ਼ਾਂ 'ਚ ਪੰਜਾਬੀ ਉੱਚੇ ਰੁਤਬਿਆਂ 'ਤੇ ਹਨ, ਚੰਗਾ ਕਾਰੋਬਾਰ ਕਰਦੇ ਹਨ, ਚਾਹੇ ਕੋਈ ਡਾਕਟਰ ਦੇ ਰੂਪ 'ਚ ਮਨੁੱਖਤਾ ਦੀ ਸੇਵਾ ਕਰ ਰਿਹਾ ਹੈ ਜਾਂ ਇੰਜੀਨੀਅਰ ਤੇ ਵਕੀਲ ਵਜੋਂ | ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਰਹੇ ...

ਪੂਰੀ ਖ਼ਬਰ »

ਕੰਗਨਾ ਰਣੌਤ ਵੀ ਕੋਰੋਨਾ ਪਾਜ਼ੀਟਿਵ

ਮੁੰਬਈ, 8 ਮਈ (ਏਜੰਸੀ)—ਬਾਲੀਵੁੱਡ ਅਦਾਕਾਰਾ ਕੰਗਣਾ ਰਨੌਤ ਨੇ ਅੱਜ ਦੱਸਿਆ ਕਿ ਉਸ ਨੇ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਸੀ, ਜੋ ਕਿ ਪਾਜ਼ੀਟਿਵ ਆਇਆ ਹੈ ਅਤੇ ਉਹ ਹੁਣ ਆਪਣੇ ਘਰ 'ਚ ਇਕਾਂਤਵਾਸ 'ਚ ਹੈ | 34 ਸਾਲਾ ਅਦਾਕਾਰਾ ਜਿਸ ਦਾ ਪਿਛਲੇ ਹਫ਼ਤੇ ਟਵਿੱਟਰ ਅਕਾਊਾਟ ਨਿਯਮਾਂ ...

ਪੂਰੀ ਖ਼ਬਰ »

ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲਿਆ 48 ਲੱਖ ਰੁਪਏ ਵਜ਼ੀਫ਼ਾ

ਐਬਟਸਫੋਰਡ, 8 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਵਿੱਦਿਅਕ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਨਾਮਵਰ ਸੰਸਥਾ ਸਹੂਲਿਚ ਫਾਊਾਡੇਸ਼ਨ ਵਲੋਂ ਸਰੀ ਨਿਵਾਸੀ ਹੋਣਹਾਰ ਭਾਰਤੀ ਵਿਦਿਆਰਥੀ 17 ਸਾਲਾ ਰੌਬਿਨ ਯਾਦਵ ਨੂੰ 80 ਹਜ਼ਾਰ ਡਾਲਰ ਭਾਵ 48 ਲੱਖ ਰੁਪਏ ਵਜ਼ੀਫ਼ਾ ...

ਪੂਰੀ ਖ਼ਬਰ »

ਸਕਾਟਿਸ਼ ਨੈਸ਼ਨਲ ਪਾਰਟੀ ਸਕਾਟਲੈਂਡ 'ਚ ਲਗਾਤਾਰ ਚੌਥੀ ਵਾਰ ਸਰਕਾਰ ਬਣਾਉਣ ਵੱਲ

ਨਿਕੋਲਾ ਸਟਰਜਨ, ਵਿਲੀ ਰੈਨੀ, ਜੋਹਨ ਸਵਿੰਨੀ, ਕੇਟ ਫੋਰਬਜ ਜਿੱਤੇ-ਅਨਸ ਸਰਵਰ, ਰੁਦ ਡੇਵਿਡਸਨ ਹਾਰੇ

ਗਲਾਸਗੋ, 8 ਮਈ (ਹਰਜੀਤ ਸਿੰਘ ਦੁਸਾਂਝ)-6 ਮਈ ਨੂੰ ਛੇਵੀਂ ਸਕਾਟਿਸ਼ ਪਾਰਲੀਮੈਂਟ ਦੀਆਂ ਕੁੱਲ 129 ਸੀਟਾਂ ਲਈ ਵੋਟਾਂ ਪਾਈਆਂ ਗਈਆਂ | 48 ਪਾਰਲੀਮਾਨੀ ਹਲਕਿਆਂ ਲਈ ਵੋਟਾਂ ਦੀ ਗਿਣਤੀ 7 ਮਈ ਸਵੇਰ ਨੂੰ ਸ਼ੁਰੂ ਹੋਈ ਅਤੇ ਸ਼ਾਮ ਤੱਕ ਆਏ ਨਤੀਜਿਆਂ 'ਚ ਸਕਾਟਿਸ਼ ਨੈਸ਼ਨਲ ਪਾਰਟੀ ...

ਪੂਰੀ ਖ਼ਬਰ »

ਸ਼ਹਿਬਾਜ਼ ਸ਼ਰੀਫ ਨੂੰ ਲੰਡਨ ਆਉਣ ਤੋਂ ਰੋਕਿਆ

ਲੈਸਟਰ (ਇੰਗਲੈਂਡ), 8 ਮਈ (ਸੁਖਜਿੰਦਰ ਸਿੰਘ ਢੱਡੇ)-ਪਾਕਿਸਤਾਨ ਮੁਸਲਿਮ ਲੀਗ (ਐਨ) ਦੇ ਇੱਥੋਂ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਬਾਜ਼ ਸ਼ਰੀਫ਼ (69) ਨੂੰ ਅੱਜ ਇਲਾਜ ਲਈ ਬਰਤਾਨੀਆ ਆਉਣ ਤੋਂ ਰੋਕ ਦਿੱਤਾ ਗਿਆ | ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬਰਤਾਨੀਆ ...

ਪੂਰੀ ਖ਼ਬਰ »

ਭਾਰਤੀ ਗ੍ਰੀਕੋ ਰੋਮਨ ਪਹਿਲਵਾਨਾਂ ਦਾ ਵਿਸ਼ਵ ਉਲੰਪਿਕ ਕੁਆਲੀਫਾਈਰਜ਼ 'ਚ ਖ਼ਰਾਬ ਪ੍ਰਦਰਸ਼ਨ

ਸੋਫੀਆ (ਬੁਲਗਾਰੀਆ), 8 ਮਈ (ਏਜੰਸੀ)-ਭਾਰਤ ਦੇ ਗ੍ਰੀਕੋ ਰੋਮਨ ਪਹਿਲਵਾਨਾਂ ਨੇ ਇੱਥੇ ਵਿਸ਼ਵ ਉਲੰਪਿਕ ਕੁਆਲੀਫਾਇਰਜ਼ 'ਚ ਬਹੁਤ ਹੀ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਅਤੇ ਸਨਿੱਚਰਵਾਰ ਨੂੰ ਟੋਕੀਓ ਖੇਡਾਂ ਲਈ ਇਕ ਵੀ ਕੋਟਾ ਹਾਸਲ ਕਰਨ 'ਚ ਸਫਲ ਨਹੀਂ ਰਹੇ | ਭਾਰਤ ਨੂੰ ਸਭ ...

ਪੂਰੀ ਖ਼ਬਰ »

ਮੈਨੀਟੋਬਾ ਨੇ ਕੋਵਿਡ-19 ਸਬੰਧੀ ਨਿਯਮਾਂ ਨੂੰ ਕੀਤਾ ਹੋਰ ਸਖ਼ਤ

ਵਿਨੀਪੈਗ, 8 ਮਈ (ਸਰਬਪਾਲ ਸਿੰਘ)-ਮੈਨੀਟੋਬਾ ਵਿਚ ਲਗਾਤਾਰ ਵਧ ਰਹੀ ਕੋਵਿਡ-19 ਕੇਸਾਂ ਦੀ ਗਿਣਤੀ ਨੂੰ ਦੇਖਦਿਆਂ ਸੂਬਾ ਸਰਕਾਰ ਵਲੋਂ ਇਕ ਵਾਰ ਫਿਰ ਤੋਂ ਸੂਬੇ ਭਰ 'ਚ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੂਬਾਈ ਜਨਤਕ ...

ਪੂਰੀ ਖ਼ਬਰ »

ਅਲਬਰਟਾ ਤੋ ਮੋਂਟਾਨਾ ਸਰਹੱਦ ਪਾਰ ਕਰਨ ਵਾਲੇ ਡਰਾਈਵਰਾਂ ਦੇ ਮੁਫ਼ਤ ਲੱਗੇਗੀ ਜੌਹਨਸਨ ਐਂਡ ਜੌਹਨਸਨ ਵੈਕਸੀਨ

ਕੈਲਗਰੀ, 8 ਮਈ (ਜਸਜੀਤ ਸਿੰਘ ਧਾਮੀ)-ਅਲਬਰਟਾ ਸਰਕਾਰ ਨੇ ਟਰੱਕ ਡਰਾਈਵਰਾਂ ਦੀ ਸੁਰੱਖਿਆ ਨੂੰ ਦੇਖਦਿਆਂ ਜੋ ਕਿ ਅਲਬਰਟਾ ਤੋਂ ਯੂਨਾਈਟਿਡ ਸਟੇਟ 'ਚ ਵਪਾਰਕ ਸਾਮਾਨ ਲਿਆਉਣ ਦਾ ਕੰਮ ਕਰਦੇ ਹਨ | ਉਨ੍ਹਾਂ 'ਚੋਂ ਮੋਂਟਾਨਾ ਵਿਖੇ ਜੌਹਨਸਨ ਐਂਡ ਜੌਹਨਸਨ ਵੈਕਸੀਨ ਤਕਰੀਬਨ 2 ...

ਪੂਰੀ ਖ਼ਬਰ »

ਪ੍ਰਮਾਣੂ ਸਮਝੌਤੇ ਦਾ ਫ਼ੈਸਲਾ ਈਰਾਨ ਦੇ ਹੱਥਾਂ 'ਚ, ਜ਼ਿੱਦ ਛੱਡਣੀ ਪਵੇਗੀ-ਬਾਈਡਨ ਪ੍ਰਸ਼ਾਸਨ

* ਅਮਰੀਕਾ ਨੇ ਜਾਰੀ ਕੀਤੀ ਰਿਆਇਤਾਂ ਦੀ ਸੂਚੀ

ਸਾਨ ਫਰਾਂਸਿਸਕੋ, 8 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਤੇ ਈਰਾਨ ਦਰਮਿਆਨ ਅਪ੍ਰਤੱਖ ਪ੍ਰਮਾਣੂ ਗੱਲਬਾਤ ਦੇ ਨਵੇਂ ਦੌਰ ਦੇ ਸ਼ੁਰੂ ਹੋਣ ਦੇ ਬਾਅਦ, ਬਾਈਡਨ ਪ੍ਰਸ਼ਾਸਨ ਨੇ ਸੰਕੇਤ ਦਿੱਤਾ ਹੈ ਕਿ ਈਰਾਨ ਨੂੰ ਅਮਰੀਕਾ ਤੋਂ ਕਿਸੇ ਵੀ ਨਵੀਂ ਅਤੇ ਵੱਡੀ ਰਿਆਇਤ ਦੀ ਉਮੀਦ ਨਹੀਂ ...

ਪੂਰੀ ਖ਼ਬਰ »

ਐੱਫ਼.ਬੀ.ਆਈ. ਨੇ ਸਾਨ ਫਰਾਂਸਿਸਕੋ 'ਚ ਨਫ਼ਰਤੀ ਅਪਰਾਧ ਰੋਕਣ ਲਈ ਅਪਣਾਈ ਨਵੀਂ ਰਣਨੀਤੀ

ਸੈਕਰਾਮੈਂਟੋ, 8 ਮਈ (ਹੁਸਨ ਲੜੋਆ ਬੰਗਾ)-ਇਸ ਹਫ਼ਤੇ ਦੇ ਸ਼ੁਰੂ 'ਚ ਏਸ਼ੀਅਨ ਮੂਲ ਦੀਆਂ ਦੋ ਔਰਤਾਂ ਉੱਪਰ ਹੋਏ ਹਮਲੇ ਉਪਰੰਤ ਨਫਰਤੀ ਅਪਰਾਧਾਂ ਨਾਲ ਨਜਿੱਠਣ ਲਈ ਸਾਨ ਫਰਾਂਸਿਸਕੋ 'ਚ ਐੱਫ਼.ਬੀ.ਆਈ. ਨੇ ਨਵੀਂ ਰਣਨੀਤੀ ਅਪਣਾਈ ਹੈ | ਐੱਫ਼.ਬੀ.ਆਈ. ਦੀ ਸਾਨ ਫਰਾਂਸਿਸਕੋ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX