ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਜਲੰਧਰ

ਕਿਸਾਨਾਂ ਵਲੋਂ ਬਾਜ਼ਾਰ ਖੁੱਲ੍ਹਵਾਉਣ ਲਈ ਦੁਕਾਨਦਾਰਾਂ ਦੇ ਸਮਰਥਨ 'ਚ ਮਾਰਚ

ਜਲੰਧਰ, 8 ਮਈ (ਜਸਪਾਲ ਸਿੰਘ)-ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵਲੋਂ ਤਾਲਾਬੰਦੀ ਦੇ ਜਾਰੀ ਆਦੇਸ਼ਾਂ ਕਾਰਨ ਦੁਕਾਨਦਾਰਾਂ ਦਾ ਕੰਮਕਾਰ ਕਾਫੀ ਪ੍ਰਭਾਵਿਤ ਹੋ ਰਿਹਾ ਹੈ ਤੇ ਉਨ੍ਹਾਂ ਵਲੋਂ ਲਗਾਤਾਰ ਦੁਕਾਨਾਂ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ | ਦੁਕਾਨਦਾਰਾਂ ਦੀ ਇਸੇ ਮੰਗ ਦੇ ਸਮਰਥਨ 'ਚ ਅੱਜ ਕਿਸਾਨ ਜਥੇਬੰਦੀਆਂ ਵਲੋਂ ਬਾਜ਼ਾਰਾਂ 'ਚ ਮਾਰਚ ਕਰਕੇ ਸਰਕਾਰ ਕੋਲੋਂ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਵਲੋਂ ਪੀ. ਏ. ਪੀ. ਚੌਕ ਤੋਂ ਲੈ ਕੇ ਡਾ. ਬੀ. ਆਰ. ਅੰਬੇਡਕਰ ਚਕ ਤੱਕ ਮਾਰਚ ਕੀਤਾ ਗਿਆ | ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਜਿਨ੍ਹਾਂ ਦੁਕਾਨਦਾਰਾਂ ਦੇ ਹੱਕ 'ਚ ਕਿਸਾਨਾਂ ਵਲੋਂ ਮਾਰਚ ਕੀਤਾ ਗਿਆ, ਉਨ੍ਹਾਂ ਦੁਕਾਨਦਾਰਾਂ ਵਲੋਂ ਹੀ ਮਾਰਚ ਨੂੰ ਕੋਈ ਹਮਾਇਤ ਨਹੀਂ ਦਿੱਤੀ ਗਈ ਤੇ ਅੱਜ ਕਿਸਾਨਾਂ ਵਲੋਂ ਕੀਤੇ ਗਏ ਮਾਰਚ 'ਚ ਦੁਕਾਨਦਾਰ ਨਾ ਤਾਂ ਸ਼ਾਮਿਲ ਹੋਏ ਤੇ ਨਾ ਹੀ ਕੋਈ ਦੁਕਾਨਦਾਰ ਆਪਣੀ ਦੁਕਾਨ ਹੀ ਖੋਲ੍ਹਣ ਲਈ ਪਹੁੰਚਿਆ, ਜਿਸ ਕਾਰਨ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਤੇ ਪੁਲਿਸ ਨੂੰ ਤਾਲਾਬੰਦੀ ਸਬੰਧੀ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕੋਈ ਭਾਰੀ ਮੁਸ਼ੱਕਤ ਨਹੀਂ ਕਰਨੀ ਪਈ | ਹਾਲਾਂਕਿ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਤੇ ਕਿਸਾਨਾਂ ਨੂੰ ਜੋਤੀ ਚੌਕ 'ਚ ਹੀ ਰੋਕ ਲਿਆ ਗਿਆ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਮੁੱਖ ਬੁਲਾਰਾ ਜਥੇਦਾਰ ਕਸ਼ਮੀਰ ਸਿੰਘ, ਅਬਿੰਦਰ ਸਿੰਘ ਕੁਲਾਰ ਸਕੱਤਰ ਅਤੇ ਯੂਥ ਵਿੰਗ ਦੇ ਪ੍ਰਧਾਨ ਅਮਰਜੋਤ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ ਕਿਹਾ ਕਿ ਦੁਕਾਨਾਂ ਬੰਦ ਹੋਣ ਕਾਰਨ ਦੁਕਾਨਦਾਰਾਂ ਤੇ ਵਪਾਰੀਆਂ ਦਾ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਸਰਕਾਰ ਵਲੋਂ ਗੈਰ ਜ਼ਰੂਰੀ ਦੁਕਾਨਾਂ ਦੱਸ ਕੇ ਦੁਕਾਨਾਂ ਬੰਦ ਕਰਵਾਏ ਜਾਣ ਦੇ ਫੈਸਲੇ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੁਕਾਨਦਾਰਾਂ ਤੇ ਵਪਾਰੀਆਂ ਦੇ ਵੀ ਪਰਿਵਾਰ ਹਨ ਤੇ ਉਹ ਗੁਜ਼ਾਰਾ ਕਿਸ ਤਰ੍ਹਾਂ ਕਰਨਗੇ | ਉਨ੍ਹਾਂ ਦੁਕਾਨਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ-ਆਪਣੀਆਂ ਦੁਕਾਨਾਂ ਖੋਲ੍ਹਣ ਤੇ ਕਿਸਾਨ ਉਨ੍ਹਾਂ ਦੇ ਨਾਲ ਹਨ ਪਰ ਕੋਈ ਵੀ ਦੁਕਾਨਦਾਰ ਦੁਕਾਨ ਖੋਲ੍ਹਣ ਲਈ ਅੱਗੇ ਨਹੀਂ ਆਇਆ | ਜਿਸ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਾਰਚ ਉਨ੍ਹਾਂ ਵਲੋਂ ਸਰਕਾਰ ਦੀ ਧੱਕੇਸ਼ਾਹੀ ਦੇ ਖਿਲਾਫ ਹੈ ਅਤੇ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦੇਵੇ | ਉਨ੍ਹਾਂ ਕਿਹਾ ਕਿ ਬਾਜ਼ਾਰ ਬੰਦ ਹੋਣ ਕਾਰਨ ਦੁਕਾਨਦਾਰ ਤੇ ਵਪਾਰੀ ਹੀ ਪ੍ਰਭਾਵਿਤ ਨਹੀਂ ਹੋ ਰਹੇ ਬਲਕਿ ਆਮ ਲੋਕਾਂ ਨੂੰ ਵੀ ਲੋੜੀਂਦੇ ਸਾਮਾਨ ਦੀ ਖਰੀਦੋ ਫਰੋਖਤ ਕਰਨ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਕਿਸਾਨ ਆਗੂ ਅਮਰੀਕ ਸਿੰਘ, ਅਮਰਜੀਤ ਸਿੰਘ ਸ਼ੇਰਗਿੱਲ, ਬਲਬੀਰ ਸਿੰਘ ਸਹਿਮ, ਫੌਜੀ ਮੋਹਨ ਸਿੰਘ, ਭਗਵਾਨ ਸਿੰਘ ਸਾਬਕਾ ਸਰਪੰਚ ਕੰਗ ਸਾਹਬੂ, ਮਨਜੀਤ ਕੌਰ ਬਲਾਕ ਪ੍ਰਧਾਨ ਨਕੋਦਰ, ਜਸਵਿੰਦਰ ਸਿੰਘ ਜੰਡੂਸਿੰਘਾ, ਸੋਢੀ ਭਲਵਾਨ, ਤਰਜਿੰਦਰ ਸਿੰਘ, ਸ਼ਰਨਜੀਤ ਸਿੰਘ ਥਾਬਲਕੇ, ਅਮਨਾ ਸਮਰਾਏ, ਅਨਮੋਲ ਸਿੰਘ ਜਮਸ਼ੇਰ, ਬਲਬੀਰ ਸਿੰਘ ਜੰਡੂਸਿੰਘਾ, ਤਰਲੋਕ ਸਿੰਘ ਦਾਦੂਵਾਲ ਬਲਾਕ ਪ੍ਰਧਾਨ ਰੁੜਕਾ ਕਲਾਂ, ਮਨਜਿੰਦਰ ਸਿੰਘ ਜੌਹਲ, ਜਸਵਿੰਦਰ ਸਿੰਘ ਪੰਡੋਰੀ ਪ੍ਰਧਾਨ ਬਲਾਕ ਨੂਰਮਹਿਲ ਤੇ ਸੁਖਵਿੰਦਰ ਸਿੰਘ ਚੂਹੇਕੀ ਆਦਿ ਵੀ ਮੌਜੂਦ ਸਨ |

ਕੋਰੋਨਾ ਪ੍ਰਭਾਵਿਤ 11 ਮਰੀਜ਼ਾਂ ਦੀ ਮੌਤ, 681 ਮਰੀਜ਼ ਹੋਰ ਮਿਲੇ

ਜਲੰਧਰ, 8 ਮਈ (ਐੱਮ.ਐੱਸ. ਲੋਹੀਆ)-ਪਿੱਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ, ਜਿਸ ਕਰਕੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਪ੍ਰਭਾਵਿਤਾਂ ਦੀ ਮੌਤ ਹੋ ਰਹੀ ਹੈ | ਅੱਜ ਵੀ ਇਹ ਸਿਲਸਿਲਾ ਬਣਿਆ ਰਿਹਾ ਅਤੇ ਜ਼ਿਲ੍ਹੇ 'ਚ 11 ਕੋਰੋਨਾ ...

ਪੂਰੀ ਖ਼ਬਰ »

ਸ਼ਹਿਰ 'ਚ 2 ਜਗ੍ਹਾ 'ਤੇ ਬੰਦ ਪਏ ਦਫ਼ਤਰਾਂ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ

ਕਰਤਾਰਪੁਰ, 8 ਮਈ (ਭਜਨ ਸਿੰਘ)-ਕਰਤਾਰਪੁਰ ਤੋਂ ਕਪੂਰਥਲਾ ਰੇਲਵੇ ਰੋਡ ਉਪਰ ਗੁਦਾਮਾਂ ਨੇੜੇ ਅੱਜ ਬਾਅਦ ਦੁਪਹਿਰ ਅਚਾਨਕ ਲੱਗੀ ਅੱਗ ਨਾਲ 9 ਦੇ ਕਰੀਬ ਲਗਪਗ ਝੁੱਗੀਆਂ ਦੇਖਦੇ ਹੀ ਦੇਖਦੇ ਸਵਾਹ ਹੋ ਗਈਆਂ | ਮੌਕੇ 'ਤੇ ਪੁੱਜੀ ਫਾਇਰ ਬਿ੍ਗੇਡ ਵਲੋਂ ਅੱਗ 'ਤੇ ਕਾਬੂ ਤਾਂ ਪਾ ...

ਪੂਰੀ ਖ਼ਬਰ »

ਪਤੀ ਵਲੋਂ ਕੁੱਟਮਾਰ ਤੋਂ ਪ੍ਰੇਸ਼ਾਨ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲਿਆ, ਮੌਤ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਡੇਢ ਸਾਲ ਪਹਿਲਾਂ ਹੋਏ ਵਿਆਹ ਤੋਂ ਬਾਅਦ ਵੀ ਲਗਾਤਾਰ ਦਾਜ ਦੀ ਮੰਗ ਨੂੰ ਲੈ ਕੇ ਪਤੀ ਵਲੋਂ ਕੀਤੀ ਜਾਂਦੀ ਕੁੱਟਮਾਰ ਤੋਂ ਪ੍ਰੇਸ਼ਾਨ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕਾ ਦੀ ਪਹਿਚਾਣ ਮੋਨਾ (20) ਵਾਸੀ ...

ਪੂਰੀ ਖ਼ਬਰ »

ਔਰਤ ਦੀ ਮੌਤ ਤੋਂ ਬਾਅਦ ਬੱਚਿਆਂ ਨੇ ਲਗਾਏ ਮਤਰਏ ਪਿਓ 'ਤੇ ਹੱਤਿਆ ਦੇ ਦੋਸ਼

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਮੁਹੱਲਾ ਮਾਡਲ ਹਾਊਸ ਦੀ ਰਹਿਣ ਵਾਲੀ ਔਰਤ ਇੰਦੂ (55) ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਬੱਚਿਆਂ ਨੇ ਆਪਣੇ ਮਤਰਏ ਪਿਓ ਪਰਮਜੀਤ ਸਿੰਘ 'ਤੇ ਹੱਤਿਆ ਦੇ ਦੋਸ਼ ਲਗਾਏ ਹਨ | ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ...

ਪੂਰੀ ਖ਼ਬਰ »

ਚਲਦੇ ਟਿੱਪਰ ਟਰੱਕ ਨੂੰ ਲੱਗੀ ਅੱਗ

ਕਿਸ਼ਨਗੜ੍ਹ, 8 ਮਈ (ਹਰਬੰਸ ਸਿੰਘ ਹੋਠੀ, ਹੁਸਨ ਲਾਲ)- ਜਲੰਧਰ -ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਪਿੰਡ ਬੱਲਾਂ ਨਜ਼ਦੀਕੀ ਦੁਪਹਿਰ ਸਮੇਂ ਚਲਦੇ ਟਿੱਪਰ ਟਰੱਕ ਨੂੰ ਅਚਾਨਕ ਲੱਗੀ ਅੱਗ ਕਾਰਨ ਟਰੱਕ ਦੇ ਸੜ ਕੇ ਸੁਆਹ ਹੋ ਜਾਣ ਤੇ ਚਾਲਕ ਦੇ ਵਾਲ ਵਾਲ ਬਚਾਅ ਹੋ ਜਾਣ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਵਾਪਰੀਆਂ ਅੱਗ ਦੀਆਂ ਘਟਨਾਵਾਂ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-66 ਫੁੱਟ ਰੋਡ 'ਤੇ ਭੱਲਾ ਪ੍ਰਾਪਰਟੀ ਡੀਲਰ ਦੀ ਇਮਾਰਤ ਦੀ ਉਪਰਲੀ ਮੰਜ਼ਿਲ 'ਤੇ ਚੱਲ ਰਹੇ ਬਲੱਸ਼ ਮੇਕਓਵਰ ਨਾਂਅ ਦੇ ਆਰਕੀਟੈਕ ਦੇ ਦਫ਼ਤਰ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ ਹੋ ਗਿਆ ਹੈ | ਅੱਗ ਦੀ ਲਪੇਟ 'ਚ ਆ ਕੇ ਦਫ਼ਤਰ ਦਾ ਸਾਰਾ ਫਰਨੀਚਰ ...

ਪੂਰੀ ਖ਼ਬਰ »

ਖਿਚਾਈ ਤੋਂ ਬਾਅਦ ਸ਼ੰਕਰ ਗਾਰਡਨ 'ਚ ਗਲੀ ਠੀਕ ਕਰਨ ਦਾ ਕੰਮ ਸ਼ੁਰੂ

ਜਲੰਧਰ, 8 ਮਈ (ਸ਼ਿਵ ਸ਼ਰਮਾ)-26 ਨੰਬਰ ਵਾਰਡ ਦੇ ਕੌਂਸਲਰ ਰੋਹਨ ਸਹਿਗਲ ਵਲੋਂ ਸ਼ੰਕਰ ਗਾਰਡਨ ਵਿਚ ਕਈ ਮਹੀਨੇ ਤੋਂ ਗਲੀ ਨੂੰ ਤੋੜ ਕੇ ਉਸ ਨੂੰ ਦੁਬਾਰਾ ਨਾ ਬਣਾਉਣ ਕਰਕੇ ਨਿਗਮ ਪ੍ਰਸ਼ਾਸਨ ਅਤੇ ਠੇਕੇਦਾਰਾਂ ਦੀ ਕੀਤੀ ਗਈ ਖਿਚਾਈ ਤੋਂ ਬਾਅਦ ਨਿਗਮ ਨੇ ਗਲੀ ਨੂੰ ਠੀਕ ...

ਪੂਰੀ ਖ਼ਬਰ »

6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਕਾਬੂ

ਜਮਸ਼ੇਰ ਖ਼ਾਸ, 8 ਮਈ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 2 ਵਿਅਕਤੀਆਂ ਨੂੰ 6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰੁਪਿੰਦਰ ਸਿੰਘ ਨੇ ਦੱਸਿਆ ਕਿ ਮਹਿਕ ਰੈਸਟੋਰੈਂਟ ਦੇ ਨੇੜੇ ਪੁਲਿਸ ਵਲੋਂ ...

ਪੂਰੀ ਖ਼ਬਰ »

ਕਾਰੋਬਾਰੀਆਂ ਵਲੋਂ ਹਦਾਇਤਾਂ ਮੁਤਾਬਿਕ ਕੰਮ ਕਰਨ ਦਾ ਭਰੋਸਾ

ਜਲੰਧਰ, 8 ਮਈ (ਸ਼ਿਵ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਦੁਕਾਨਾਂ ਖੋਲ੍ਹਣ ਦੀ ਦਿੱਤੀ ਗਈ ਸਹੂਲਤ ਦਾ ਅੱਜ ਕਾਰੋਬਾਰੀਆਂ ਨੇ ਇਕ ਮੀਟਿੰਗ ਸੱਦ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਇਸ ਮੌਕੇ ਜਲੰਧਰ ਇਲੈਕਟ੍ਰੀਕਲ ਟਰੇਡਰ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਵਲੋਂ ਜਥੇਬੰਦੀ ਦੇ ਢਾਂਚੇ ਦਾ ਵਿਸਥਾਰ

ਲਾਂਬੜਾ, 8 ਮਈ (ਪਰਮੀਤ ਗੁਪਤਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਅਤੇ ਮੇਜਰ ਸਿੰਘ ਗਿੱਲ ਜਰਨਲ ਸਕੱਤਰ ਦੀ ਅਗਵਾਈ ਹੇਠ ਪਿੰਡ ਕੁਰਾਲੀ (ਲਾਂਬੜਾ) ਵਿਖੇ ਹੋਈ ਜਿਸ ਦੌਰਾਨ ਜਥੇਬੰਦੀ ਦੇ ਢਾਂਚੇ ਦਾ ...

ਪੂਰੀ ਖ਼ਬਰ »

ਡੀ.ਏ.ਵੀ. ਖੇਤਰ 'ਚ ਦੂਜੇ ਦਿਨ ਲੁੱਟ ਦੀ ਵਾਰਦਾਤ

ਮਕਸੂਦਾਂ, 8 ਮਈ (ਲਖਵਿੰਦਰ ਪਾਠਕ)-ਡੀ.ਏ.ਵੀ. ਕਾਲਜ ਨਹਿਰ ਨੇੜੇ ਦੇਰ ਰਾਤ ਕੰਮ ਤੋਂ ਘਰ ਜਾ ਰਹੇ ਵਿਅਕਤੀ ਤੋਂ ਲੁਟੇਰੇ ਮੋਬਾਈਲ ਤੇ 2000 ਰੁਪਏ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 1 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕੀਤੀ | ਜਾਣਕਾਰੀ ...

ਪੂਰੀ ਖ਼ਬਰ »

ਸਫਾਈ ਕਰਮਚਾਰੀਆਂ ਨੇ ਸਬ ਏਰੀਆ ਕਮਾਂਡਰ ਸੋਹੀ 'ਤੇ ਲਾਏ ਬਦਸਲੂਕੀ ਅਤੇ ਅਪਸ਼ਬਦ ਬੋਲਣ ਦੇ ਦੋਸ਼

ਜਲੰਧਰ ਛਾਉਣੀ, 8 ਮਈ (ਪਵਨ ਖਰਬੰਦਾ)-ਥਾਣਾ ਛਾਉਣੀ ਦੇ ਅਧੀਨ ਆਉਂਦੇ ਮਾਲ ਰੋਡ ਵਿਖੇ ਅੱਜ ਸਵੇਰੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਉਕਤ ਰੋਡ 'ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੇ ਸਬ ਏਰੀਆ ਕਮਾਂਡਰ ਐਚ. ਐਸ. ਸੋਹੀ 'ਤੇ ਬਦਸਲੂਕੀ ਅਤੇ ਅਪਸ਼ਬਦ ਬੋਲਣ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ 'ਆਖ਼ਰੀ ਉਮੀਦ' ਸੰਸਥਾ ਬਣ ਰਹੀ ਹੈ ਲੋਕਾਂ ਲਈ ਉਮੀਦ ਦੀ ਕਿਰਨ

ਜਲੰਧਰ, 8 ਮਈ (ਰਣਜੀਤ ਸਿੰਘ ਸੋਢੀ)-ਵਿਸ਼ਵ ਭਰ 'ਚ ਸਾਲ 2019 ਤੋਂ ਕੋਵਿਡ ਦੇ ਪ੍ਰਭਾਵ ਹੇਠ ਸਮੁੱਚੀ ਖ਼ਲਕਤ ਸ਼ਿਕਾਰ ਹੋ ਰਹੀ ਹੈ, ਦੇਸ਼ ਭਰ 'ਚ 23 ਮਾਰਚ 2020 ਤੋਂ ਤਾਲਾਬੰਦੀ ਤੋਂ ਬਾਅਦ ਹਜ਼ਾਰਾਂ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ | ਅਜਿਹੇ ਸਮੇਂ 'ਚ ਪੰਜਾਬ ਦੇ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਲਾਂਬੜਾ ਬਾਜ਼ਾਰ ਵਿਖੇ ਥਾਣਾ ਮੁਖੀ ਦੀ ਅਗਵਾਈ 'ਚ ਵੰਡੇ ਮਾਸਕ

ਲਾਂਬੜਾ, 8 ਮਈ (ਪਰਮੀਤ ਗੁਪਤਾ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਥਾਣਾ ਲਾਂਬੜਾ ਮੁਖੀ ਦੀ ਅਗਵਾਈ ਵਿਚ ਲਾਂਬੜਾ ਬਾਜ਼ਾਰ 'ਚ ਰਾਹਗੀਰਾਂ ਨੂੰ ਮੁਫ਼ਤ ਮਾਸਕ ਵੰਡੇ ਗਏ | ਜਿਸ ਸਬੰਧੀ ਪ੍ਰਧਾਨ ਧਰਮਵੀਰ ਬਖ਼ਸ਼ੀ, ...

ਪੂਰੀ ਖ਼ਬਰ »

ਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ 'ਤੇ ਲਾਗੂ ਨਹੀਂ ਹੁੰਦੇ ਸੂਬਾ ਸਰਕਾਰ ਦੇ ਆਦੇਸ਼..?

ਜਲੰਧਰ, 8 ਮਈ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਆਏ ਦਿਨ ਨਵੇਂ-ਨਵੇਂ ਤੁਗ਼ਲਕੀ ਫ਼ਰਮਾਨ ਜਾਰੀ ਕਰਕੇ ਵਿਵਾਦਾਂ ਦੇ ਘੇਰੇ 'ਚ ਰਹਿੰਦਾ ਹੈ ਅਜਿਹਾ ਹੀ ਇੱਕ ਨਵਾਂ ਆਦੇਸ਼ ਸਿੱਖਿਆ ਵਿਭਾਗ ਨੇ ਜਾਰੀ ਕਰ ਦਿੱਤਾ ਹੈ, ਜਿਸ ਕਾਰਨ ਅਧਿਆਪਕ ਵਰਗ 'ਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਵਰਿਆਣਾ ਸਬ ਸੈਂਟਰ ਦੇ ਬੰਦ ਹੋਣ ਕਾਰਨ 4 ਤੋਂ ਵੱਧ ਪਿੰਡਾਂ ਦੀ ਕੋਰੋਨਾ ਵੈਕਸੀਨੇਸ਼ਨ ਰੁਕੀ

ਮੰਡ, 8 ਮਈ (ਬਲਜੀਤ ਸਿੰਘ ਸੋਹਲ)-ਕੋਰੋਨਾ ਮਹਾਂਮਾਰੀ ਨੂੰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ | ਵਿਸ਼ਵ ਵਿਚ ਜੰਗੀ ਪੱਧਰ 'ਤੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ | ਪੰਜਾਬ ਸਰਕਾਰ ਵਲੋਂ ਵੀ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਜੋ ਕਦੇ ਦਵਾਈ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਕੱਪੜੇ ਦੀ ਦੁਕਾਨ ਖੋਲ੍ਹ ਕੇ ਬੈਠੇ ਦੁਕਾਨਦਾਰ ਖ਼ਿਲਾਫ਼ ਮੁਕੱਦਮਾ ਦਰਜ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਤਾਲਾਬੰਦੀ ਦੀ ਉਲੰਘਣਾ ਕਰਦੇ ਹੋਏ ਦੁਕਾਨ ਖੋਲ੍ਹਣ ਵਾਲੇ ਕੱਪੜੇ ਦੀ ਦੁਕਾਨ ਦੇ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੁਖੀ ਸੁਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੱਤੀ ਕਿ ਸਰਕਾਰ ...

ਪੂਰੀ ਖ਼ਬਰ »

ਕਨਫੈੱਡਰੇਸ਼ਨ ਨੇ ਸਰਕਾਰ ਨੂੰ ਆਕਸੀਜਨ ਮਸ਼ੀਨਾਂ ਦੇਣ ਦਾ ਮਤਾ ਪਾ ਕੇ ਭੇਜਿਆ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਤੇ ਸੂਬੇ ਅੰਦਰ ਕੋਰੋਨਾ ਵਾਇਰਸ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ, ਜਿਸ ਕਾਰਨ ਸਿਹਤ ਸੰਕਟ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਕੋਵਿਡ ਰੋਗੀਆਂ ਦੀ ਮੌਤ ਆਕਸੀਜਨ ਦੀ ਕਮੀ ਦੇ ਕਾਰਨ ਹੋ ਰਹੀ ਹੈ | ਕਾਨਫ਼ੈੱਡਰੇਸ਼ਨ ...

ਪੂਰੀ ਖ਼ਬਰ »

ਚੌਧਰੀ ਅਜੀਤ ਸਿੰਘ ਦੀ ਭਾਰਤੀ ਸਿਆਸਤ 'ਚ ਦੇਣ ਨੂੰ ਘੱਟ ਨਹੀਂ ਗਿਣਿਆ ਜਾ ਸਕਦਾ-ਡਾ. ਇਕਬਾਲ ਸਿੰਘ

ਜਲੰਧਰ, 7 ਮਈ (ਜਸਪਾਲ ਸਿੰਘ)-ਡਾ. ਇਕਬਾਲ ਸਿੰਘ (ਸਾਬਕਾ ਉਪ ਰਾਜਪਾਲ ਪੁਡੂਚੇਰੀ) ਅਤੇ ਸਾਬਕਾ ਸੰਸਦ ਮੈਂਬਰ ਨੇ ਬੀਤੇ ਦਿਨੀਂ ਸਵਰਗਵਾਸ ਹੋ ਗਏ ਹਰਿਆਣੇ ਦੇ ਜਾਟ ਨੇਤਾ ਚੌਧਰੀ ਅਜੀਤ ਸਿੰਘ ਬਾਰੇ ਆਪਣੀਆਂ ਯਾਦਾਂ ਤਾਜ਼ਾ ਕਰਦੇ ਹੋਏ ਕਿਹਾ ਕਿ ਚੌਧਰੀ ਅਜੀਤ ਸਿੰਘ ਉਨ੍ਹਾਂ ...

ਪੂਰੀ ਖ਼ਬਰ »

ਪਿਮਸ ਦੇ ਡਾਕਟਰਾਂ ਨੇ 20 ਦਿਨ ਦੇ ਬੱਚੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਪੰਜਾਬ ਇੰਸਟੀਚਿਉਟ ਆਫ਼ ਮੈਡੀਕਲ ਸਾਇੰਸਿਜ਼ (ਪਿਮਸ) ਦੇ ਡਾਕਟਰਾਂ ਨੇ 20 ਦਿਨ ਦੇ ਬੱਚੇ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਕੇ ਉਸ ਨੂੰ ਨਵਾਂ ਜੀਵਨ ਦਿੱਤਾ ਹੈ | ਇਸ ਬਾਰੇ ਪਿਮਸ 'ਚ ਬੱਚਿਆਂ ਦੇ ਮਾਹਿਰ ਡਾ. ਜਤਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮੈਜਿਕ ਵਿਦ ਫਿੰਗਰਜ਼ ਗਤੀਵਿਧੀ 'ਚ ਬੱਚਿਆਂ ਨੇ ਦਿਖਾਇਆ ਜਾਦੂ

ਜਲੰਧਰ, 7 ਮਈ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੇ ਸਾਰੇ ਸਕੂਲਾਂ 'ਚ ਮੈਜਿਕ ਵਿਦ ਫਿੰਗਰਜ਼ ਗਤੀਵਿਧੀ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਆਪਣੀਆਂ ਉਂਗਲਾਂ ਨੂੰ ਰੰਗਾਂ ਵਿਚ ਡਬੋਇਆ ਅਤੇ ਉਨ੍ਹਾਂ ਨਾਲ ਕਾਗ਼ਜ਼ 'ਤੇ ਪੇਂਟਿੰਗਾਂ ਬਣਾਈਆਂ | ਬੱਚਿਆਂ ਨੇ ਆਪਣੇ ...

ਪੂਰੀ ਖ਼ਬਰ »

ਵਾਰ-ਵਾਰ ਸ਼ਿਕਾਇਤਾਂ ਦੇਣ 'ਤੇ ਵੀ ਹਮਲਾਵਰਾਂ ਖ਼ਿਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ

ਜਲੰਧਰ, 7 ਮਈ (ਐੱਮ. ਐੱਸ. ਲੋਹੀਆ)-ਜੋਤੀ ਪਤਨੀ ਪ੍ਰਵੀਨ ਕਾਜਲ ਵਾਸੀ ਮੁਹੱਲਾ ਕੋਟ ਰਾਮ ਦਾਸ, ਜਲੰਧਰ ਨੇ ਅੱਜ ਇਕ ਪੱਤਰਕਾਰ ਸੰਮੇਲਨ ਕਰਕੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ | ਜੋਤੀ ਨੇ ਦੱਸਿਆ ਕਿ ਉਸ ਦਾ ਆਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਕੂੜਾ ਚੁੱਕਣ ਲਈ ਨਿੱਜੀ ਟਿੱਪਰਾਂ ਦੀ ਜਾਂਚ ਦਾ ਕੰਮ ਪੂਰਾ

ਜਲੰਧਰ, 7 ਮਈ (ਸ਼ਿਵ)-ਕੂੜਾ ਚੁੱਕਣ ਲਈ ਨਿੱਜੀ ਗੱਡੀਆਂ ਦੀ ਜਾਂਚ ਦਾ ਕੰਮ ਅੱਜ ਨਿਗਮ ਪ੍ਰਸ਼ਾਸਨ ਦੀ ਟੀਮ ਨੇ ਪੂਰਾ ਕਰ ਲਿਆ ਹੈ | ਨਿਗਮ ਪ੍ਰਸ਼ਾਸਨ ਨੇ ਕੂੜਾ ਚੁੱਕਣ ਲਈ ਪੁਰਾਣੇ ਠੇਕੇਦਾਰ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਹੁਣ ਨਵੇਂ ਠੇਕੇਦਾਰ ਦੇ ਕੰਮ ਦਾ ਟੈਂਡਰ ਪਾਸ ਕਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਵੀ ਨਾਜਾਇਜ਼ ਉਸਾਰੀਆਂ ਦਾ ਕੰਮ ਤੇਜ਼ੀ ਨਾਲ ਜਾਰੀ

ਜਲੰਧਰ, 7 ਮਈ (ਸ਼ਿਵ)-ਸ਼ਹਿਰ ਵਿਚ ਕੋਰੋਨਾ ਮਹਾਂਮਾਰੀ ਦੇ ਲਗਾਤਾਰ ਵਧਣ ਕਰਕੇ ਜਿੱਥੇ ਨਿਗਮ ਪ੍ਰਸ਼ਾਸਨ ਵਿਚ ਵੀ ਕੰਮਕਾਜ ਠੱਪ ਵਰਗਾ ਹੈ ਤੇ ਸਟਾਫ਼ ਦੀ ਗਿਣਤੀ ਅੱਧੀ ਰੱਖੀ ਗਈ ਹੈ ਪਰ ਦੂਜੇ ਪਾਸੇ ਤਾਂ ਇਸ ਦਾ ਕਈ ਲੋਕ ਫ਼ਾਇਦਾ ਉਠਾ ਰਹੇ ਹਨ | ਕਈ ਲੋਕ ਤਾਂ ਇਸ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਨੱਥ ਪਾਉਣ ਲਈ ਪ੍ਰਸ਼ਾਸਨ ਸਬਜ਼ੀ-ਫਲ ਵੇਚਣ ਵਾਲਿਆਂ ਦੇ ਕੋਰੋਨਾ ਟੈਸਟ ਕਰਵਾਏ-ਰਮੇਸ਼ ਚੌਹਕਾਂ

ਜਲੰਧਰ ਛਾਉਣੀ, 7 ਮਈ (ਪਵਨ ਖਰਬੰਦਾ)-ਕੋਰੋਨਾ ਮਹਾਂਮਾਰੀ ਦੀ ਵੱਧ ਰਹੀ ਦੂਸਰੀ ਲਹਿਰ 'ਤੇ ਨੱਥ ਪਾਉਣ ਲਈ ਭਾਵੇਂ ਸਰਕਾਰ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਕੀਤਾ ਜਾ ਰਿਹਾ ਪੱਖਪਾਤੀ ਰਵੱਈਆ ...

ਪੂਰੀ ਖ਼ਬਰ »

ਕਾਮਰੇਡ ਤੱਗੜ ਅਤੇ ਬਾਸੀ ਵਲੋਂ ਗੁਰਦੇਵ ਸਿੰਘ ਦਰਦੀ ਦੇ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ

ਜਲੰਧਰ, 7 ਮਈ (ਹਰਵਿੰਦਰ ਸਿੰਘ ਫੁੱਲ)-ਸੀ.ਪੀ.ਆਈ.(ਐੱਮ.) ਦੇ ਸੂਬਾ ਸਕੱਤਰੇਤ ਮੈਂਬਰ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ ਸਕੱਤਰ ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਗੁਰਚੇਤਨ ਸਿੰਘ ਬਾਸੀ ਨੇ ਜ਼ਿਲ੍ਹਾ ਸੰਗਰੂਰ ਬਰਨਾਲਾ ਦੇ ...

ਪੂਰੀ ਖ਼ਬਰ »

ਫ਼ਲਾਂ ਤੇ ਸਬਜ਼ੀਆਂ ਦੇ ਵਧੇ ਭਾਅ ਲੋਕਾਂ ਲਈ ਬਣੇ ਮੁਸੀਬਤ

ਚੁਗਿੱਟੀ/ਜੰਡੂਸਿੰਘਾ, 7 ਮਈ (ਨਰਿੰਦਰ ਲਾਗੂ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਥੇ ਲੋਕ ਬੇਹੱਦ ਦੁਖੀ ਹਨ, ਉਥੇ ਹੀ ਇਨ੍ਹੀਂ ਦਿਨੀਂ ਫ਼ਲਾਂ ਤੇ ਸਬਜ਼ੀਆਂ ਦੇ ਅਸਮਾਨੀ ਲੱਗ ਚੁੱਕੇ ਭਾਅ ਵੀ ਦੇਸ਼ ਵਾਸੀਆਂ ਲਈ ਮੁਸੀਬਤ ਬਣੇ ਹੋਏ ਹਨ | ਇਹ ਪ੍ਰਗਟਾਵਾ ਕਰਦਿਆਂ ਸਮਾਜ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਫਲੈਗ ਮਾਰਚ

ਕਰਤਾਰਪੁਰ, 7 ਮਈ (ਭਜਨ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਪਰ ਡੀ. ਐਸ. ਪੀ. ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਵਲੋਂ ਲੋਕਾਂ ਨੂੰ ਜਾਗਰੂਕ ਕਰਨ, ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਲੈ ਕੇ ਕਰਤਾਰਪੁਰ ਸ਼ਹਿਰ ਅੰਦਰ ਐਸ. ...

ਪੂਰੀ ਖ਼ਬਰ »

• ਟਰੱਕ ਚਾਲਕ ਸਮੇਤ ਤਿੰਨ ਜ਼ਖ਼ਮੀ
ਮੋਟਰਸਾਈਕਲ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਪਲਟਿਆ

ਕਿਸ਼ਨਗੜ੍ਹ, 7 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਖੱਡਿਆਂ 'ਚ ਪਲਟ ਗਿਆ ਜਿਸ ਕਾਰਨ ਟਰੱਕ 'ਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਪਲਟਿਆ

ਕਿਸ਼ਨਗੜ੍ਹ, 7 ਮਈ (ਹੁਸਨ ਲਾਲ)-ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਖੱਡਿਆਂ 'ਚ ਪਲਟ ਗਿਆ ਜਿਸ ਕਾਰਨ ਟਰੱਕ 'ਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਦੀ ਹੜਤਾਲ ਕਰਕੇ ਕੋਰੋਨਾ ਟੀਕਾਕਰਨ ਹੋਇਆ ਪ੍ਰਭਾਵਿਤ

ਜਲੰਧਰ, 7 ਮਈ (ਐੱਮ.ਐੱਸ. ਲੋਹੀਆ)-ਅੱਜ ਜ਼ਿਲ੍ਹੇ 'ਚ 6 ਹਜ਼ਾਰ ਦੇ ਕਰੀਬ ਹੀ ਵਿਅਕਤੀਆਂ ਦੇ ਕੋਰੋਨਾ ਟੀਕਾਕਰਨ ਕੀਤਾ ਜਾ ਸਕਿਆ ਹੈ | ਇਸ ਦਾ ਮੁੱਖ ਕਾਰਨ ਕੋਰੋਨਾ ਟੀਕਿਆਂ ਦੀ ਸਪਲਾਈ ਘੱਟ ਹੋਣਾ ਦੱਸਿਆ ਜਾ ਰਿਹਾ ਹੈ ਅਤੇ ਇਸ ਨੂੰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਸੋਮਵਾਰ ਤੋਂ ਪਿਛਲੇ ਪਾਸੇ ਖਾਲੀ ਪਲੇਟਫਾਰਮ 'ਤੇ ਵਪਾਰ ਕਰਨਗੇ ਸਬਜ਼ੀ ਦੇ ਥੋਕ ਵਪਾਰੀ

ਮਕਸੂਦਾਂ, 7 ਮਈ (ਲਖਵਿੰਦਰ ਪਾਠਕ)-'ਅਜੀਤ' ਵਿਚ ਖ਼ਬਰ ਪ੍ਰਕਾਸ਼ਿਤ ਹੋਣ ਉਪਰੰਤ ਹਰਕਤ 'ਚ ਆਏ ਪ੍ਰਸ਼ਾਸਨ ਨੇ ਸਬਜ਼ੀ ਮੰਡੀ 'ਚ ਥੋਕ ਵਪਾਰੀਆਂ ਦੇ ਫੜ੍ਹਾਂ 'ਚ ਸਮਾਜਿਕ ਦੂਰੀ ਕਾਇਮ ਕਰਨ ਲਈ ਅੱਜ ਐਸ.ਡੀ.ਐਮ.-2 ਹਰਪ੍ਰੀਤ ਸਿੰਘ ਅਟਵਾਲ, ਡੀ.ਐਮ.ਓ. ਮੁਕੇਸ਼ ਕੈਲੇ, ਸਕੱਤਰ ...

ਪੂਰੀ ਖ਼ਬਰ »

30 ਕਿਲੋ ਲਾਹਣ ਸਮੇਤ ਇਕ ਵਿਅਕਤੀ ਕਾਬੂ

ਨਕੋਦਰ, 8 ਮਈ (ਗੁੁੁਰਵਿੰਦਰ ਸਿੰਘ)-ਥਾਣਾ ਸਿਟੀ ਨਕੋਦਰ ਦੇ ਐਸ.ਐਚ.ਓ. ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਨੇ ਸ਼ੰਕਰ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ, ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਜੈ ਕੁਮਾਰ ਪੁੱਤਰ ਸਰਦਾਰਾ ਰਾਮ ਵਾਸੀ ...

ਪੂਰੀ ਖ਼ਬਰ »

ਇੱਟਾਂ ਦੇ ਭੱਠੇ 'ਤੇ ਮਜ਼ਦੂਰ ਦੀ ਸ਼ੱਕੀ ਹਾਲਤ 'ਚ ਮੌਤ

ਮਹਿਤਪੁਰ, 8 ਮਈ (ਲਖਵਿੰਦਰ ਸਿੰਘ)-ਮਹਿਤਪੁਰ ਬਾਠਾਂ ਨੂੰ ਜਾਣ ਵਾਲੇ ਰਸਤੇ 'ਤੇ ਸਥਿਤ ਭੱਠੇ 'ਤੇ ਮਜ਼ਦੂਰ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ | ਇਸ ਦੀ ਜਾਣਕਾਰੀ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਉਂਦੇ ਸੰਜੀਵ ਸਿੰਘ ਪੁੱਤਰ ਪਾਲੇ ਰਾਮ ਨੇ ਕਿਹਾ ਕਿ ਮੇਰਾ ਸਹੁਰਾ ਰਾਮਵੀਰ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਚੋਰਾਂ ਨੇ ਨਲਕੇ ਤੋਂ ਮੋਟਰ ਅਤੇ ਕਾਰ 'ਚੋਂ ਬੈਟਰੀ ਨੂੰ ਫੇਰਿਆ ਹੱਥ

ਗੁਰਾਇਆ, 8 ਮਈ (ਚਰਨਜੀਤ ਸਿੰਘ ਦੁਸਾਂਝ)-ਗੁਰਾਇਆ ਇਲਾਕੇ ਅੰਦਰ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਨਜ਼ਦੀਕੀ ਪਿੰਡ ਬੋਪਾਰਾਏ 'ਚ ਚੋਰਾਂ ਨੇ ਇੱਕ ਘਰ ਅੰਦਰ ਪਾਣੀ ਵਾਲੇ ਨਲਕੇ 'ਤੇ ਲੱਗੀ ਮੋਟਰ ਅਤੇ ਅੰਦਰ ਖੜੀ ਗੱਡੀ 'ਚੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦੁਕਾਨਦਾਰਾਂ ਦੇ ਹੱਕ 'ਚ ਪ੍ਰਦਰਸ਼ਨ

ਸ਼ਾਹਕੋਟ, 8 ਮਈ (ਸੁਖਦੀਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲਾਕਡਾਊਨ ਦੌਰਾਨ ਸਰਕਾਰ ਦੇ ਫ਼ੈਸਲੇ ਅਨੁਸਾਰ ਪ੍ਰਸ਼ਾਸਨ ਵਲੋਂ ਜਬਰੀ ਦੁਕਾਨਾਂ ਬੰਦ ਕਰਵਾਉਣ ਦੇ ਵਿਰੋਧ ਅਤੇ ਦੁਕਾਨਦਾਰਾਂ ਦੇ ਹੱਕ 'ਚ ਅੱਜ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲੀ ਲਾਵਾਰਿਸ ਔਰਤ ਦੀ ਮੌਤ

ਫਿਲੌਰ, 8 ਮਈ (ਸਤਿੰਦਰ ਸ਼ਰਮਾ)-ਏ.ਐਸ.ਆਈ. ਅਸ਼ਵਨੀ ਕੁਮਾਰ ਅਤੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਇਕ 45-46 ਸਾਲ ਦੀ ਇਕ ਲਵਾਰਿਸ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਸੀ, ਉਸ ਦੀ ਮੌਤ ਹੋ ਗਈ ਹੈ ਅਤੇ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਕਰਤਾਰਪੁਰ 'ਚ ਲਾਕਡਾਊਨ ਵਿਰੁੱਧ ਮੁਜ਼ਾਹਰਾ

ਕਰਤਾਰਪੁਰ, 8 ਮਈ (ਭਜਨ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਏ ਲਾਕਡਾਊਨ ਨੂੰ ਤੋੜਦੇ ਹੋਏ ਦੁਕਾਨਾਂ, ਕਾਰੋਬਾਰ ਖੁਲਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਜ਼ਾਰਾਂ 'ਚ ਮੁਜ਼ਾਹਰਾ ...

ਪੂਰੀ ਖ਼ਬਰ »

ਚੌਥੇ ਦਿਨ ਵੀ ਜਾਰੀ ਰਿਹਾ ਐੱਨ.ਐੱਚ.ਐੱਮ. ਮੁਲਾਜ਼ਮਾਂ ਦਾ ਧਰਨਾ ਪ੍ਰਦਰਸ਼ਨ

ਲੋਹੀਆਂ ਖਾਸ, 8 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਨੈਸ਼ਨਲ ਹੈਲਥ ਮਿਸ਼ਨ ਪੰਜਾਬ (ਐੱਨ.ਐੱਨ.ਐੱਮ.) ਵਲੋਂ ਪਿੱਛਲੇ 4 ਦਿਨ ਤੋਂ ਦਿੱਤਾ ਜਾ ਰਿਹਾ ਧਰਨਾ ਅਤੇ ਰੋਸ ਪ੍ਰਦਰਸ਼ਨ ਸਿਵਲ ਹਸਪਤਾਲ ਲੋਹੀਆਂ ਵਿਖੇ ਅੱਜ ਵੀ ਜਾਰੀ ਰਿਹਾ | ਇਸ ਮੌਕੇ ਡਾ. ਰਾਜਿੰਦਰ ਕੁਮਾਰ ਦਾਦਰੀਆ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX