ਤਾਜਾ ਖ਼ਬਰਾਂ


ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  2 minutes ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  22 minutes ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  33 minutes ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  42 minutes ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  52 minutes ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 2 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 2 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 3 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 3 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਕੱਠੇ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁੱਲ ਕਲਾਮ

ਕਪੂਰਥਲਾ / ਫਗਵਾੜਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

 ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸਮੇਂ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਪਹਿਲਾਂ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉੱਥੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਮਾਰੂ ਕਾਲੇ ਬਿਲ ਕਿਸਾਨਾਂ 'ਤੇ ਥੋਪ ਕੇ ਕਿਸਾਨੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਹੁਣ ਸਰਕਾਰਾਂ ਕੋਰੋਨਾ ਦੀ ਆੜ ਲੈ ਕੇ ਪੰਜਾਬ 'ਚ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾ ਉਨ੍ਹਾਂ ਦੀ ਰੋਜ਼ੀ ਰੋਟੀ 'ਤੇ ਲੱਤ ਮਾਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਦੁਕਾਨਦਾਰਾਂ ਨਾਲ ਇਸ ਤਰ੍ਹਾਂ ਧੱਕਾ ਹੁੰਦਾ ਰਿਹਾ ਤਾਂ ਪੰਜਾਬ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਦੁਕਾਨਦਾਰਾਂ ਦੇ ਹੱਕ 'ਚ ਤੇ ਪੰਜਾਬ ਸਰਕਾਰ ਵਿਰੁੱਧ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸਵਿੰਦਰ ਸਿੰਘ, ਬਲਵਿੰਦਰ ਸਿੰਘ ਬਿੱਟੂ ਪ੍ਰਧਾਨ ਦੁਕਾਨਦਾਰ ਐਸੋਸੀਏਸ਼ਨ ਬੇਗੋਵਾਲ, ਬੂੜ ਸਿੰਘ, ਹੈਪੀ ਜੁਲਕਾ, ਸਤਨਾਮ ਸਿੰਘ ਤਲਵੰਡੀ, ਹਰਬੰਸ ਸਿੰਘ ਘੱਗ, ਸ਼ਮਸ਼ੇਰ ਸਿੰਘ ਬਾਮੂਵਾਲ, ਰਿਚੀ ਜੁਲਕਾ, ਜੋਧ ਸਿੰਘ ਨਡਾਲਾ, ਮਲਕੀਤ ਸਿੰਘ ਟਾਂਡੀ, ਬਲਜਿੰਦਰ ਸਿੰਘ, ਪ੍ਰੀਤਮ ਸਿੰਘ ਕੂਕਾ, ਜਰਨੈਲ ਸਿੰਘ, ਰਣਯੋਧ ਸਿੰਘ ਬੇਗੋਵਾਲ, ਹਰਜੀਤ ਸਿੰਘ ਹੈਬਤਪੁਰ, ਬਲਵੀਰ ਸਿੰਘ, ਮਲਕੀਤ ਸਿੰਘ ਟਾਂਡੀ, ਰੂੜ ਸਿੰਘ ਹੈਬਤਪੁਰ, ਲਖਵਿੰਦਰ ਸਿੰਘ ਮੁੰਡੀਰੋੜ ਆਦਿ ਹਾਜ਼ਰ ਸਨ।
ਨਡਾਲਾ ਵਿਚ ਕੱਢਿਆ ਰੋਸ ਮਾਰਚ
ਨਡਾਲਾ, (ਮਾਨ)-ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਸ਼ਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਗਾਏ ਬੇਲੋੜੇ ਲਾਕਡਾਊਨ ਦਾ ਵਿਰੋਧ ਕਰਦਿਆਂ ਕਿਸਾਨ ਸੜਕਾਂ ਤੇ ਉੱਤਰ ਆਏ ਹਨ। ਇਸ ਮੌਕੇ ਬੇਗੋਵਾਲ ਤੋਂ ਅਰੰਭ ਹੋਏ ਰੋਸ ਮਾਰਚ ਦੇ ਨਡਾਲਾ ਪੁੱਜਣ ਤੇ ਭਾਵੇਂ ਦੁਕਾਨਦਾਰਾਂ, ਵਪਾਰੀਆਂ ਨੇ ਬਹੁਤਾ ਸਾਥ ਨਹੀਂ ਦਿੱਤਾ। ਪਰ ਇਸ ਰੋਸ ਮਾਰਚ ਵਿਚ ਸ਼ਾਮਲ ਕਿਸਾਨਾਂ ਦਾ ਮੌਜੂਦਾ ਸਰਕਾਰਾਂ ਦੀਆਂ ਕਿਸਾਨ, ਮਜ਼ਦੂਰ ਤੇ ਵਪਾਰੀ ਮਾਰੂ ਨੀਤੀਆਂ ਖ਼ਿਲਾਫ਼ ਗੁੱਸਾ ਸੱਤਵੇਂ ਅਸਮਾਨ 'ਤੇ ਸੀ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਭਾਵੇਂ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਰੋਧ ਕਰ ਰਹੇ ਕਿਸਾਨਾਂ ਖ਼ਿਲਾਫ਼ ਸਖ਼ਤੀ ਕਰਨ ਦਾ ਆਦੇਸ਼ ਸਨ। ਇਸ ਮੌਕੇ ਆਪਣੇ ਸੰਬੋਧਨ 'ਚ ਬਲਾਕ ਪ੍ਰਧਾਨ ਨਡਾਲਾ ਨਿਸ਼ਾਨ ਸਿੰਘ ਇਬਰਾਹੀਮਵਾਲ, ਨਿਸ਼ਾਨ ਸਿੰਘ ਬੇਗੋਵਾਲ, ਸੀਮੀ ਪ੍ਰਧਾਨ ਨਿਰਮਲ ਸਿੰਘ ਆਖਿਆ ਕੋਰੋਨਾ ਨਾਂਅ ਦੀ ਕੋਈ ਬਿਮਾਰੀ ਨਹੀਂ ਹੈ। ਇਹ ਕੇਵਲ ਖਾਂਸੀ ਬੁਖ਼ਾਰ ਵਾਲੀ ਮਿਆਦੀ ਬਿਮਾਰੀ ਹੈ। ਪਰੰਤੂ ਸਾਡੀਆਂ ਸਰਕਾਰਾਂ ਨੇ ਇਸਨੂੰ ਹਊਆਂ ਬਣਾ ਦਿੱਤਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਗਰ ਪੰਜਾਬ ਸਰਕਾਰ ਨੇ ਲਾਕ ਡਾਊਨ ਦੌਰਾਨ ਕਿਸੇ ਦੁਕਾਨਦਾਰ 'ਤੇ ਪਰਚਾ ਜਾਂ ਜੁਰਮਾਨਾ ਕੀਤਾ। ਕਿਸਾਨ ਯੂਨੀਅਨ ਇਸਦਾ ਵਿਰੋਧ ਕਰੇਗੀ। ਇਸ ਮੌਕੇ ਸਰਬਜੀਤ ਸਿੰਘ ਸੋਨੂੰ ਬੱਲ, ਵਿਕਾਸ ਜੁਲਕਾ ਹੈਪੀ, ਹਰਜੀਤ ਸਿੰਘ ਹੈਬਤਪੁਰ, ਸਤਨਾਮ ਸਿੰਘ ਤਲਵੰਡੀ, ਅਵਤਾਰ ਸਿੰਘ ਬਾਮੂਵਾਲ, ਸ਼ਮਸ਼ੇਰ ਸਿੰਘ ਮੰਡ ਇਬਰਾਹੀਮਵਾਲ, ਰੂੜ ਸਿੰਘ ਜੱਗ, ਜੋਧ ਸਿੰਘ ਭੁੱਲਰ, ਜਰਨੈਲ ਸਿੰਘ ਬਾਗੜੀਆਂ, ਬਲਜਿੰਦਰ ਸਿੰਘ ਕਾਲੂਵਾਲ, ਹਰਜੀਤ ਸਿੰਘ ਇਬਰਾਹੀਮਵਾਲ, ਬਲਜੀਤ ਸਿੰਘ ਰੜਾ, ਸੁਖਵਿੰਦਰ ਸਿੰਘ ਰਾਵਾਂ, ਹਰਬੰਸ ਸਿੰਘ ਘੱਗ, ਪੀ૬ਮ ਸਿੰਘ ਕੂਕਾ, ਮਹਿੰਦਰ ਸਿੰਘ ਬੱਸੀ, ਪਰਮਜੀਤ ਸਿੰਘ ਅਵਾਨਾਂ, ਲਖਵਿੰਦਰ ਸਿੰਘ ਮੁੰਡੀ ਰੋਡ, ਰੂੜ ਸਿੰਘ, ਰਣਜੋਧ ਸਿੰਘ, ਚਿਮਨ ਸਿੰਘ ਮੰਡ, ਅਤੇ ਹੋਰ ਸੈਂਕੜੇ ਕਿਸਾਨ ਵਰਕਰ ਹਾਜ਼ਰ ਸਨ।
ਲਾਕਡਾਊਨ ਦੇ ਵਿਰੋਧ 'ਚ ਪੇਂਡੂ ਮਜ਼ਦੂਰ ਯੂਨੀਅਨ ਨੇ ਰੋਸ ਮਾਰਚ ਕੱਢਿਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਅੱਜ ਸੰਯੁਕਤ ਕਿਸਾਨ ਮੋਰਚੇ ਦਿੱਲੀ ਦੇ ਸੱਦੇ 'ਤੇ ਕੈਪਟਨ ਦੀ ਸਰਕਾਰ ਵਲੋਂ ਲਾਕਡਾਉਨ ਦੇ ਨਾਂਅ 'ਤੇ ਮੜ੍ਹੀਆਂ ਪਾਬੰਦੀਆਂ ਦੇ ਵਿਰੋਧ 'ਚ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਸ਼ਹਿਰ ਵਿਚ ਮਾਰਚ ਕੱਢਿਆ ਗਿਆ ਜੋ ਤਲਵੰਡੀ ਚੌਂਕ ਪਹੁੰਚਿਆ ਜਿੱਥੇ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਨਿਰਮਲ ਸਿੰਘ ਸੇਰਪੁਰ ਸੱਧਾ, ਅਮਰਜੀਤ ਸਿੰਘ ਜਵਾਲਾਪੁਰ ਨੇ ਕਿਹਾ ਕਿ ਲੋਕਾਂ ਦਾ ਬੁਰਾ ਹਾਲ ਹੈ, ਸਿਵਲ ਹਸਪਤਾਲਾਂ ਵਿਚ ਨਾ ਦਵਾਈ ਮਿਲ ਰਹੀ ਹੈ ਨਾ ਆਕਸੀਜ਼ਨ, ਲੋਕ ਕਿੱਥੇ ਜਾਣ, ਨਾ ਖਾਣ ਲਈ ਰਾਸ਼ਨ ਮਿਲ ਰਿਹਾ ਹੈ, ਉਲਟਾ ਡਰਾ ਕੇ ਘਰਾਂ 'ਚ ਬੰਦ ਕੀਤਾ ਜਾ ਰਿਹਾ ਹੈ, ਕੰਮ ਧੰਦੇ ਬੰਦ ਕਰਵਾ ਕੇ ਦੁਕਾਨਦਾਰਾਂ ਨੂੰ ਵੀ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਲੋਕਾਂ ਨੂੰ ਇਕ ਮਹੀਨੇ ਦਾ ਹਰ ਇਕ ਰਾਸ਼ਨ ਦੇਵੇ, ਉਨ੍ਹਾਂ ਦਿਵਾਈ ਦਾ ਪ੍ਰਬੰਧ ਕਰੇ, ਉਨ੍ਹਾਂ ਦਿਆਂ ਲੋੜਾਂ ਵਲ ਧਿਆਨ ਦੇਵੇ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੁਕਾਨਦਾਰਾਂ ਦੇ ਹੱਕ ਵਿਚ ਆਵਾਜ਼ ਕੀਤੀ ਬੁਲੰਦ
ਭੁਲੱਥ, (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੋਸ ਮਾਰਚ ਕੀਤਾ ਜੰਮ ਕੇ ਨਾਅਰੇਬਾਜ਼ੀ ਕੀਤੀ। ਉਕਤ ਆਗੂ ਅਤੇ ਵਰਕਰ ਕਾਰਾਂ ਤੇ ਮੋਟਰਸਾਇਕਲਾਂ ਰਾਹੀਂ ਰੋਸ ਮਾਰਚ ਕੱਢਦੇ ਹੋਏ ਕਸਬਾ ਭੁਲੱਥ ਪਹੁੰਚੇ ਤੇ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਪ੍ਰੰਤੂ ਕਿਸੇ ਵੀ ਦੁਕਾਨਦਾਰ ਵਲੋਂ ਆਪਣੀ ਦੁਕਾਨ ਨਹੀਂ ਖੋਲੀ ਗਈ। ਇਸ ਮੌਕੇ ਜ਼ੋਨ ਪ੍ਰਧਾਨ ਨਿਸ਼ਾਨ ਸਿੰਘ, ਨਿਰਮਲ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਜੀਤ ਸਿੰਘ ਹੈਬਤਪੁਰ ਨਡਾਲਾ ਨੇ ਕਿਹਾ ਕਿ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨ, ਮਜ਼ਦੂਰ, ਦੁਕਾਨਦਾਰ ਹਰ ਵਰਗ ਦੇ ਹਾਲਾਤ ਪਹਿਲਾਂ ਹੀ ਬਹੁਤ ਨਾਜ਼ੁਕ ਹਨ। ਉੱਪਰੋਂ ਸਰਕਾਰ ਨੇ ਕਾਲੇ ਕਾਨੂੰਨ ਲਿਆ ਕੇ ਜਨਤਾ ਦੇ ਬਹੁਤ ਹੀ ਮਾੜੇ ਹਾਲਾਤ ਕਰ ਦਿੱਤੇ ਹਨ। ਇਸ ਲਈ ਅਸੀਂ ਲਾਕਡਾਊਨ ਦਾ ਵਿਰੋਧ ਕਰਦੇ ਹਾਂ ਕਿਉਂਕਿ ਦੇਸ਼ ਦੀ ਅਰਥ ਵਿਵਸਥਾ ਬਹੁਤ ਥੱਲੇ ਆ ਚੁੱਕੀ ਹੈ। ਸਰਕਾਰ ਆਮ ਲੋਕਾਂ ਨੂੰ ਡਰਾ ਕੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਧੱਕੇਬਾਜ਼ੀ ਤੋਂ ਬਾਜ਼ ਨਾ ਆਈ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸਰਕਾਰ ਦਾ ਸਖ਼ਤ ਵਿਰੋਧ ਕਰਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਬੂੜ ਸਿੰਘ, ਸਤਨਾਮ ਸਿੰਘ ਤਲਵੰਡੀ, ਹਰਬੰਸ ਸਿੰਘ ਘੱਗ, ਜੋਧ ਸਿੰਘ ਨਡਾਲਾ, ਅਵਤਾਰ ਸਿੰਘ ਬਾਮੂਵਾਲ, ਪ੍ਰੀਤਮ ਸਿੰਘ ਕੂਕਾ, ਬਲਜਿੰਦਰ ਸਿੰਘ ਮਹਿੰਦਰ ਸਿੰਘ, ਲਖਵਿੰਦਰ ਸਿੰਘ ਮੰਡੀਰੋਡ, ਰਣਜੋਧ ਸਿੰਘ ਅਤੇ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਬਿਜਲੀ ਦੇ ਸ਼ਾਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 8 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

450 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ, 8 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਬਿਨਾ ਨੰਬਰੀ ਬੁਲੇਟ ਮੋਟਰਸਾਈਕਲ ਚਾਲਕ ਨੌਜਵਾਨ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੰਮੂ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਲਈ ਲੈਵਲ-2 ਅਤੇ 3 ਦੀਆਂ ਸੁਵਿਧਾਵਾਂ ਉਪਲਬੱਧ

ਜਲੰਧਰ, 8 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਕਾਰਨ ਪੂਰੇ ਭਾਰਤ 'ਚ ਸਿਹਤ ਸੇਵਾਵਾਂ ਨੂੰ ਲੈ ਕੇ ਮਰੀਜ਼ਾਂ ਅੰਦਰ ਪ੍ਰੇਸ਼ਾਨੀ ਪਾਈ ਜਾ ਰਹੀ ਹੈ | ਮਰੀਜ਼ਾਂ ਦੀ ਇਸ ਚਿੰਤਾ ਨੂੰ ਦੂਰ ਕਰਨ ਲਈ ਜੰਮੂ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵੀ ਕੋਰੋਨਾ ਦੇ ਮਰੀਜ਼ਾਂ ਦਾ ...

ਪੂਰੀ ਖ਼ਬਰ »

ਕੈਪਟਨ ਬੇਲੋੜੀਆਂ ਰੋਕਾਂ ਲਾਉਣ ਤੇ ਬਾਜ਼ਾਰ ਬੰਦ ਕਰਵਾਉਣ ਤੋਂ ਬਾਜ਼ ਆਏ-ਸਰਵਣ ਬਾਊਪੁਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਬੇਲੋੜੀਆਂ ਰੋਕਾਂ ਲਗਾ ਕੇ ਅਤੇ ਬਾਜ਼ਾਰ ਬੰਦ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ | ਇਹ ਪ੍ਰਗਟਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ...

ਪੂਰੀ ਖ਼ਬਰ »

ਪਿਛਲੇ 7 ਦਹਾਕਿਆਂ ਤੋਂ ਆਧੁਨਿਕ ਸਿਹਤ ਸੇਵਾਵਾਂ ਪੱਖੋਂ ਅਣਗੌਲਿਆ ਜ਼ਿਲ੍ਹਾ ਕਪੂਰਥਲਾ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਲਗਪਗ 9 ਲੱਖ ਦੀ ਆਬਾਦੀ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਲੋਕ ਦੇਸ਼ ਦੀ ਆਜ਼ਾਦੀ ਦੇ ਲਗਪਗ 75 ਵਰ੍ਹੇ ਹੋ ਜਾਣ ਦੇ ਬਾਵਜੂਦ ਵੀ ਸਿਹਤ ਸੇਵਾਵਾਂ ਦੇ ਪੱਖ ਤੋਂ ਅਜੇ ਪਛੜੇ ਹੋਏ ਹਨ | ਜ਼ਿਲ੍ਹੇ ਵਿਚ ਸਬ ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਹਨ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉੱਤਰੀ

ਬੇਗੋਵਾਲ, 8 ਮਈ (ਸੁਖਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਆ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਬੇਗੋਵਾਲ 'ਚ ਆ ਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ 9 ਮੋਬਾਈਲ ਫ਼ੋਨ, ਸਿੰਮ ਕਾਰਡ ਤੇ ਬੈਟਰੀਆਂ ਬਰਾਮਦ

ਕਪੂਰਥਲਾ, 8 ਮਈ (ਸਡਾਨਾ)-ਮਾਡਰਨ ਜੇਲ੍ਹ 'ਚ ਬੰਦ ਹਵਾਲਾਤੀਆਂ ਤੇ ਕੈਦੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਜਿਸ ਤਹਿਤ ਕੋਤਵਾਲੀ ਪੁਲਿਸ ਨੇ ਇਕ ਹਵਾਲਾਤੀ ਸਮੇਤ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਹੁਕਮ ਤੁਰੰਤ ਲਾਗੂ ਕੀਤੇ ਜਾਣ-ਡੀ.ਟੀ.ਐੱਫ.

ਕਪੂਰਥਲਾ, 8 ਮਈ (ਵਿ.ਪ੍ਰ.)-ਡੈਮੋਕਰੇਟਿਕ ਟੀਚਰ ਫ਼ਰੰਟ ਦੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿਚ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਪਿਛਲੇ ਮਹੀਨਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 134 ਮਾਮਲੇ ਆਏ ਸਾਹਮਣੇ-4 ਦੀ ਮੌਤ

ਕਪੂਰਥਲਾ, 7 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 134 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਵਿਅਕਤੀ ਵਾਸੀ ਮਾਨਾ ਤਲਵੰਡੀ, 71 ਸਾਲਾ ਵਿਅਕਤੀ ਵਾਸੀ ਫਗਵਾੜਾ, 52 ...

ਪੂਰੀ ਖ਼ਬਰ »

ਸਿਹਤ ਕਰਮੀਆਂ ਨਾਲ ਬਦਸਲੂਕੀ ਤੇ ਝਗੜਾ ਕਰਨ ਦੇ ਦੋਸ਼ ਹੇਠ ਇਕ ਗਿ੍ਫ਼ਤਾਰ

ਕਪੂਰਥਲਾ, 8 ਮਈ (ਸਡਾਨਾ)-ਸਿਹਤ ਕਰਮੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਸਦਰ ਪੁਲਿਸ ਨੇ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਡਾ: ਗੁਣਤਾਸ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਕਾਲਾ ਸੰਘਿਆਂ ਨੇ ਦੱਸਿਆ ਕਿ ਕਥਿਤ ...

ਪੂਰੀ ਖ਼ਬਰ »

ਜਥੇ: ਕੁਲਾਰ ਵਲੋਂ ਬਾਬਾ ਜਨਕ ਸਿੰਘ ਨਾਲ ਅਹਿਮ ਵਿਚਾਰਾਂ

ਫਗਵਾੜਾ, 8 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤਪੁਰਾ, ਜੱਬੜ੍ਹ (ਮਾਣਕੋ) ਦੇ ਛੋਟੀ ਉਮਰ 'ਚ ਬਣੇ ਮੁੱਖ ਸੇਵਾਦਾਰ ਸੰਤ ਬਾਬਾ ਜਨਕ ਸਿੰਘ ਨਾਲ ਫਗਵਾੜਾ ਹਲਕੇ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਸਰਵਣ ਸਿੰਘ ਕੁਲਾਰ ਨੇ ਸੰਤ ਬਾਬਾ ਦਿਲਾਵਰ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੇ ਰਾਮ ਲਾਲ ਪ੍ਰਧਾਨ ਬਣੇ

ਖਲਵਾੜਾ, 8 ਮਈ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼ ਦੇ ਗ੍ਰਹਿ ਵਿਖੇ ਸੋਹਣ ਲਾਲ ਦੀ ਪ੍ਰਧਾਨਗੀ 'ਚ ਸਰਕਾਰੀ ਹਦਾਇਤਾਂ ਮੁਤਾਬਿਕ ਹੋਈ ਜਿਸ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸੰਤ ਸੀਚੇਵਾਲ ਵਲੋਂ ਕੋਰੋਨਾ ਨੂੰ ਠੱਲ੍ਹ ਪਾਉਣ ਲਈ 7 ਦੇਸ਼ਾਂ ਦੇ ਪੰਜਾਬੀਆਂ ਨਾਲ ਵੈਬੀਨਾਰ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦੇ ਸੱਦੇ ਨੂੰ ਪ੍ਰਵਾਸੀ ਪੰਜਾਬੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ...

ਪੂਰੀ ਖ਼ਬਰ »

ਫੇਰੀ ਵਾਲੇ ਤੋਂ ਨਕਦੀ ਖੋਹਣ ਦੇ ਮਾਮਲੇ ਸਬੰਧੀ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਲੜ੍ਹਾਈ ਝਗੜੇ ਤੇ ਖੋਹ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਰਿਜ਼ਵਾਨ ਵਾਸੀ ਮੁਹੱਬਤ ਨਗਰ ਨੇ ਦੱਸਿਆ ਕਿ ਬੀਤੀ 5 ਮਈ ਨੂੰ ਉਹ ਦੁਪਹਿਰ ਦੇ ਸਮੇਂ ਸ਼ੇਖੂਪੁਰ ਵਿਖੇ ਆਪਣੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਇਕ ਕਾਬੂ

ਕਪੂਰਥਲਾ, 8 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਮਨਜੀਤ ਸਿੰਘ ਨੇ ਰਾਤ ਦੇ ਸਮੇਂ ਗਸ਼ਤ ਦੌਰਾਨ ਰਜ਼ਾਪੁਰ ਨੇੜੇ ਮੋਟਰਸਾਈਕਲ ਸਵਾਰ ਕਥਿਤ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਸਚਿਨ ਗਰੋਵਰ ਵਿਰੁੱਧ ਦਰਜ ਹੋਇਆ ਇਕ ਹੋਰ ਕੇਸ ਦਰਜ

ਕਪੂਰਥਲਾ, 8 ਮਈ (ਸਡਾਨਾ)-ਧੋਖਾਧੜੀ ਕਰਨ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸੀਮਾ ਭਾਰਦਵਾਜ ਵਾਸੀ ਅਰਬਨ ਅਸਟੇਟ ਜਲੰਧਰ ਨੇ ਦੱਸਿਆ ਕਿ ਉਸ ਦੀ ਲੜਕੀ ਸ਼ਿਵਾਨੀ ਭਾਰਦਵਾਜ ਜੋ ਕਿ ਮਾਡਿਲੰਗ ਤੇ ਮੇਕਅਪ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦਾ ਬੁਨਿਆਦੀ ਢਾਂਚਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ 'ਚ ਸਹਾਈ ਸਾਬਤ ਹੁੰਦੈ-ਡਾ: ਗਰਗ

ਕਪੂਰਥਲਾ, 8 ਮਈ (ਅਮਰਜੀਤ ਕੋਮਲ)-ਹਰੇਕ ਵਿੱਦਿਅਕ ਸੰਸਥਾ ਕੋਲ ਅਜਿਹਾ ਬੁਨਿਆਦੀ ਢਾਂਚਾ ਹੋਣਾ ਚਾਹੀਦਾ ਹੈ, ਜੋ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਈ ਸਾਬਤ ਹੋ ਸਕੇ | ਇਹ ਪ੍ਰਗਟਾਵਾ ਡਾ: ਅਰਚਨਾ ਗਰਗ ਪਿ੍ੰਸੀਪਲ ਹਿੰਦੂ ਕੰਨਿਆ ਕਾਲਜ ਨੇ ...

ਪੂਰੀ ਖ਼ਬਰ »

ਤਲਵੰਡੀ ਚੌਧਰੀਆਂ ਤੋਂ ਅਕਾਲੀ ਆਗੂ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ

ਤਲਵੰਡੀ ਚੌਧਰੀਆਂ, 8 ਮਈ (ਪਰਸਨ ਲਾਲ ਭੋਲਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਨਵੀਂ ਰੂਹ ਫੂਕਣ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪ੍ਰਧਾਨਾਂ ਵਲੋਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਭੁਲੱਥ ਦੇ ਬਾਜ਼ਾਰ ਰਹੇ ਸੁੰਨਸਾਨ

ਭੁਲੱਥ, 8 ਮਈ (ਮਨਜੀਤ ਸਿੰਘ ਰਤਨ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਪਾਸਾਰ ਨੂੰ ਦੇਖਦੇ ਹੋਏ ਸਰਕਾਰ ਵਲੋਂ ਕੀਤੇ ਗਏ ਹਫਤਾਵਾਰੀ ਤਾਲਾਬੰਦੀ ਦੇ ਹੁਕਮਾਂ ਦੇ ਪਹਿਲੇ ਦਿਨ ਕਸਬਾ ਭੁਲੱਥ ਮੁਕੰਮਲ ਬੰਦ ਰਿਹਾ ਤੇ ਸਾਰਾ ਦਿਨ ਬਾਜ਼ਾਰਾਂ ਵਿਚ ਸੰਨਾਟਾ ਛਾਇਆ ਰਿਹਾ | ਸਰਕਾਰ ...

ਪੂਰੀ ਖ਼ਬਰ »

ਡੀ.ਐਸ.ਪੀ. ਬੱਲ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸੁਲਤਾਨਪੁਰ ਲੋਧੀ, 8 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਪੁਲਿਸ ਵਲੋਂ ਡੀ.ਐਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਫਲੈਗ ਮਾਰਚ ਕੱਢਿਆ ਗਿਆ ਤੇ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਕੋਵਿਡ-19 ਦੇ ਪ੍ਰੋਟੋਕਾਲਜ਼ ਦੀ ...

ਪੂਰੀ ਖ਼ਬਰ »

ਹਫ਼ਤਾਵਾਰੀ ਬੰਦ ਦੌਰਾਨ ਡਡਵਿੰਡੀ ਮੁਕੰਮਲ ਬੰਦ ਰਿਹਾ

ਡਡਵਿੰਡੀ, 8 ਮਈ (ਦਿਲਬਾਗ ਸਿੰਘ ਝੰਡ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਅੱਜ ਸਨਿਚਰਵਾਰ ਨੂੰ ਡਡਵਿੰਡੀ ਦਾ ਬਾਜ਼ਾਰ ਮੁਕੰਮਲ ਬੰਦ ਰਿਹਾ | ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX