ਤਾਜਾ ਖ਼ਬਰਾਂ


30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  25 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  33 minutes ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  about 1 hour ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  about 1 hour ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  about 2 hours ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  about 2 hours ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  about 2 hours ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  about 3 hours ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  about 3 hours ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  about 4 hours ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  about 4 hours ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  about 5 hours ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  about 5 hours ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  about 5 hours ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  about 5 hours ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  about 6 hours ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  about 6 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਅਨੁਰਾਗ ਠਾਕੁਰ ਦੇ ਘਰ ਪੁੱਜੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਪਹੁੰਚੀ।
ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ- ਅਨੁਰਾਗ ਠਾਕੁਰ
. . .  about 7 hours ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ’ਤੇ ਗੱਲਬਾਤ ਕਰਨ ਲਈ....
ਅਨੁਰਾਗ ਠਾਕੁਰ ਨੂੰ ਮਿਲਣ ਪੁੱਜੇ ਬਜਰੰਗ ਪੂਨੀਆ ਤੇ ਰਾਕੇਸ਼ ਟਿਕੈਤ
. . .  about 7 hours ago
ਨਵੀਂ ਦਿੱਲੀ, 7 ਜੂਨ- ਪਹਿਲਵਾਨ ਬਜਰੰਗ ਪੂਨੀਆ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਦੇ ਘਰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ।
ਹਰਿਆਣਾ:ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ
. . .  about 7 hours ago
ਕੁਰੂਕਸ਼ੇਤਰ, 7 ਜੂਨ-ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਸੂਰਜਮੁਖੀ ਦੇ ਬੀਜ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਧਰਨਾ ਜਾਰੀ ਰੱਖਿਆ...
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਬੋਲੀ ਸਾਕਸ਼ੀ ਮਲਿਕ
. . .  about 7 hours ago
ਨਵੀਂ ਦਿੱਲੀ, 7 ਜੂਨ-ਪਹਿਲਵਾਨ ਸਾਕਸ਼ੀ ਮਲਿਕ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਵਲੋਂ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਬਾਰੇ ਨਿਊਜ ਏਜੰਸੀ ਨਾਲ ਗੱਲਬਾਤ ਕਰਦਿਆ ਕਿਹਾ "ਅਸੀਂ ਆਪਣੇ ਸੀਨੀਅਰਾਂ ਅਤੇ ਸਮਰਥਕਾਂ ਨਾਲ ਸਰਕਾਰ ਦੁਆਰਾ ਦਿੱਤੇ ਪ੍ਰਸਤਾਵ...
ਮੱਧ ਪ੍ਰਦੇਸ਼:ਐਲ.ਪੀ.ਜੀ. ਲੈ ਕੇ ਜਾ ਰਹੀ ਮਾਲ ਗੱਡੀ ਦੇ ਦੋ ਡੱਬੇ ਪਟੜੀ ਤੋਂ ਉਤਰੇ
. . .  about 8 hours ago
ਜਬਲਪੁਰ, 7 ਜੂਨ -ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸ਼ਾਹਪੁਰਾ ਭਿਟੋਨੀ ਵਿਚ ਇਕ ਮਾਲ ਰੇਲਗੱਡੀ ਦੇ ਐਲ.ਪੀ.ਜੀ. ਰੇਕ ਦੇ ਦੋ ਡੱਬੇ ਪਟੜੀ ਤੋਂ ਉਤਰ...
ਮੱਧ ਪ੍ਰਦੇਸ਼:ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ
. . .  about 8 hours ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸਿਹੋਰ ਜ਼ਿਲ੍ਹੇ ਦੇ ਪਿੰਡ ਮੁੰਗੌਲੀ 'ਚ ਖੇਤ 'ਚ ਖੇਡਦੇ ਹੋਏ ਬੋਰਵੈੱਲ 'ਚ ਡਿੱਗੀ ਢਾਈ ਸਾਲਾ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਪੂਰੇ ਜ਼ੋਰਾਂ 'ਤੇ ਚੱਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਤਾਲਾਬੰਦੀ ਦੇ ਚੱਲਦਿਆਂ ਹੁਸ਼ਿਆਰਪੁਰ ਸ਼ਹਿਰ ਤੇ ਇਲਾਕਾ ਰਿਹਾ ਮੁਕੰਮਲ ਬੰਦ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)- ਸੂਬਾ ਸਰਕਾਰ ਵਲੋਂ ਪੂਰੇ ਪੰਜਾਬ 'ਚ ਹੁਣ ਸ਼ਨੀਵਾਰ ਤੇ ਐਤਵਾਰ ਨੂੰ ਕੀਤੀ ਗਈ ਤਾਲਾਬੰਦੀ ਦੇ ਚੱਲਦਿਆਂ ਹੁਸ਼ਿਆਰਪੁਰ ਸ਼ਹਿਰ, ਕਸਬੇ ਅਤੇ ਇਥੋਂ ਤੱਕ ਕਿ ਪਿੰਡਾਂ 'ਚ ਵੀ ਤਾਲਾਬੰਦੀ ਦਾ ਮੁਕੰਮਲ ਅਸਰ ਦੇਖਣ ਨੂੰ ਮਿਲਿਆ | ਜਿਸ ਕਾਰਨ ਸੜਕਾਂ 'ਤੇ ਵੀ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ ਅਤੇ ਬੇਹੱਦ ਘੱਟ ਗਿਣਤੀ 'ਚ ਰਾਹਗੀਰ ਦੇਖਣ ਨੂੰ ਮਿਲੇ | ਪੁਲਿਸ ਪ੍ਰਸ਼ਾਸਨ ਵਲੋਂ ਤਾਲਾਬੰਦੀ ਦੇ ਚੱਲਦਿਆਂ ਜਗ੍ਹਾਂ-ਜਗ੍ਹਾਂ ਨਾਕਾਬੰਦੀ ਕੀਤੀ ਗਈ ਅਤੇ ਭਾਰੀ ਸੁਰੱਖਿਆ ਬਲ ਡਿਊਟੀ 'ਤੇ ਤਾਇਨਾਤ ਰਹੇ | ਤਾਲਾਬੰਦੀ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰ ਘੰਟਾ ਘਰ ਚੌਂਕ, ਵਕੀਲਾਂ ਬਾਜ਼ਾਰ, ਕਸ਼ਮੀਰੀ ਬਾਜ਼ਾਰ, ਪੀਰ ਮੱਦੀ ਸ਼ਾਹ ਬਾਜ਼ਾਰ, ਕੋਤਵਾਲੀ ਬਾਜ਼ਾਰ ਸਮੇਤ ਹੋਰ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ ਅਤੇ ਸਰਕਾਰੀ ਹਦਾਇਤਾਂ ਅਨੁਸਾਰ ਸਿਰਫ਼ ਮੈਡੀਕਲ ਅਤੇ ਕੁੱਝ ਸਬਜ਼ੀ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹੀਆਂ | ਇੱਥੋਂ ਤੱਕ ਕਿ ਪੁਲਿਸ ਵਲੋਂ ਸਖ਼ਤੀ ਵਰਤਣ ਦੇ ਬਾਵਜੂਦ ਵੀ ਅਨੇਕਾਂ ਜਗ੍ਹਾ 'ਤੇ ਲੋਕਾਂ ਦੀ ਲਾਪ੍ਰਵਾਹੀ ਦੇਖਣ ਨੂੰ ਮਿਲੀ, ਜਿਸ ਦੇ ਚੱਲਦਿਆਂ ਪੁਲਿਸ ਨੇ ਸਖ਼ਤੀ ਵੀ ਵਰਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਕੀਤੀਆਂ ਗਈ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸ਼ਹਿਰ 'ਚ ਤਾਲਾਬੰਦੀ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜੇਕਰ ਫਿਰ ਵੀ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਹਿਲੇ ਪੜਾਅ 'ਚ ਉਸਾਰੀ ਕਾਮਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ-ਡੀ.ਸੀ.

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)- ਸੂਬਾ ਸਰਕਾਰ ਵਲੋਂ 18 ਤੋਂ 45 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਦੀ ਕੀਤੀ ਜਾ ਰਹੀ ਸ਼ੁਰੂਆਤ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਾਪਤ ਹੋਈਆ 6310 ਡੋਜ਼ਾਂ ਨਾਲ 10 ਮਈ ਦਿਨ ਸੋਮਵਾਰ ਤੋਂ ਪਹਿਲੇ ਪੜਾਅ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 304 ਹੋਰ ਕੋਰੋਨਾ ਪੀੜਤਾਂ ਦੀ ਪੁਸ਼ਟੀ, 6 ਦੀ ਮੌਤ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 304 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 21244 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 784 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)- ਸੜਕ ਹਾਦਸੇ 'ਚ ਔਰਤ ਦੀ ਮੌਤ ਹੀ ਗਈ ਅਤੇ ਉਸ ਦਾ ਪਤੀ ਜ਼ਖ਼ਮੀ ਹੋ ਗਿਆ | ਜਾਣਕਾਰੀ ਦੇ ਅਨੁਸਾਰ ਮਾਣਕਢੇਰੀ ਦੇ ਵਾਸੀ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਆਪਦੀ ਪਤਨੀ ਪਵਨਜੀਤ ਕੌਰ (34) ਦੇ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਜਦ ਉਹ ...

ਪੂਰੀ ਖ਼ਬਰ »

-ਮਾਮਲਾ ਢਾਂਡਾ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਨੂੰ ਲੈ ਕੇ ਵਾਪਰੀ ਘਟਨਾ ਦਾ-

ਸਿੱਖੀ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਵੱਡੇ ਪੱਧਰ 'ਤੇ ਰਚੀਆਂ ਜਾ ਰਹੀਆਂ ਸਾਜਿਸ਼ਾਂ-ਸਿੰਘ ਸਾਹਿਬ

ਮਾਹਿਲਪੁਰ, 9 ਮਈ (ਰਜਿੰਦਰ ਸਿੰਘ)- ਸਿੱਖੀ ਭਾਵਨਾਵਾਂ ਨਾਲ ਖਿਲਵਾੜ ਕਰਨ ਲਈ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਵੱਡੇ ਪੱਧਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਖਿਲਵਾੜ ਕਰਨ ਦੇ ਯਤਨ ਕੀਤੇ ਜਾ ਰਹੇ ਹਨ | ਇਹ ਵਿਚਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 9 ਮਈ (ਧਾਲੀਵਾਲ)- ਇੱਥੇ ਰਿਲਾਇੰਸ ਮਾਲ ਅੱਗੇ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਧਰਨੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਆਗੂਆਂ ਨੇ ਤਾਲਾਬੰਦੀ ਦੇ ਵਿਰੋਧ 'ਚ ਪੰਜਾਬ ਸਰਕਾਰ ਦਾ ਪੁਤਲਾ ਸਾੜਕੇ ਰੋਸ ਪ੍ਰਦਰਸ਼ਨ ਕੀਤਾ | ਰਵਿੰਦਰ ਕੁਮਾਰ ...

ਪੂਰੀ ਖ਼ਬਰ »

ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ 'ਚ ਆਨਲਾਈਨ ਮਾਂ ਦਿਵਸ ਮਨਾਇਆ

ਮਿਆਣੀ, 9 ਮਈ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀਲੈਂਡ ਇੰਟਰਨੈਸ਼ਨਲ ਸਕੂਲ ਆਲਮਪੁਰ ਵਿਖੇ ਸਕੂਲ ਪ੍ਰਬੰਧਕ ਕਮਲ ਘੋਤੜਾ ਅਤੇ ਪਿ੍ੰਸੀਪਲ ਕਿਰਨ ਕੇਸਰ ਦੀ ਅਗਵਾਈ ਵਿਚ ਆਨਲਾਈਨ ਮਦਰ ਡੇ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਮਾਂਵਾਂ ਨਾਲ ਅਲੱਗ-ਅਲੱਗ ...

ਪੂਰੀ ਖ਼ਬਰ »

ਕੋਵਿਡ-19 ਦੇ ਲੱਛਣ ਆਉਣ 'ਤੇ ਪਿੰਡ ਦੀ ਆਸ਼ਾ ਵਰਕਰ ਨਾਲ ਸੰਪਰਕ ਕੀਤਾ ਜਾਵੇ

ਤਲਵਾੜਾ, 9 ਮਈ (ਅ.ਪ੍ਰ.)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਦੇਸ਼ ਵਿਚ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ | ਪੂਰੇ ਦੇਸ਼ ਵਿਚ ਕੋਵਿਡ 19 ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਬਲਾਕ ਹਾਜੀਪੁਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਭਾਜਪਾ ਛੱਡ 'ਆਪ' ਦਾ ਪੱਲਾ ਫੜਿਆ

ਚੱਬੇਵਾਲ, 9 ਮਈ (ਥਿਆੜਾ)-ਚੱਬੇਵਾਲ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ©ਧਾਨ ਯੂਥ ਵਿੰਗ ਹਰਮਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਪਿੰਡ ਬਜਰਾਵਰ ਦੇ ਅਨੇਕਾਂ ਨੌਜਵਾਨਾਂ ਨੇ ਭਾਜਪਾ ਨੂੰ ਛੱਡ 'ਆਪ' ਦਾ ਪੱਲਾ ਫੜਿਆ ਹੈ | ਇਸ ਮੌਕੇ ਹਰਮਿੰਦਰ ਸਿੰਘ ਸੰਧੂ ਨੇ ਪਾਰਟੀ ਵਿਚ ...

ਪੂਰੀ ਖ਼ਬਰ »

ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਬਿਮਾਰ ਵਿਅਕਤੀ ਦੇ ਇਲਾਜ ਲਈ ਆਰਥਿਕ ਮਦਦ ਭੇਟ

ਦਸੂਹਾ, 9 ਮਈ (ਭੁੱਲਰ)-ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਅਧਰੰਗ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਦੇ ਇਲਾਜ ਲਈ 8000 ਰੁਪਏ ਦੀ ਆਰਥਿਕ ਮਦਦ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭੇਟ ਕੀਤੀ ਗਈ ਤਾਂ ਜੋ ਉਨ੍ਹਾਂ ਦੀ ਦਵਾਈ ਦਾ ਇੰਤਜ਼ਾਮ ਕਰ ਸਕਣ | ਮੀਰੀ-ਪੀਰੀ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਜਲ ਸਪਲਾਈ/ਸੈਨੀਟੇਸ਼ਨ ਵਰਕਰਜ਼ ਯੂਨੀਅਨ ਕੱਲ੍ਹ ਦੇਵੇਗੀ ਨਿਗਰਾਨ ਇੰਜੀਨੀਅਰ ਦਫ਼ਤਰ ਬਾਹਰ ਰੋਸ ਧਰਨਾ

ਮੁਕੇਰੀਆਂ, 9 ਮਈ (ਰਾਮਗੜ੍ਹੀਆ)-ਜਲ ਸਪਲਾਈ ਅਤੇ ਵਰਕਰਜ਼ ਯੂਨੀਅਨ ਬਰਾਂਚ ਮੁਕੇਰੀਆਂ/ਤਲਵਾੜਾ ਦੇ ਪ੍ਰਧਾਨ ਰਜਤ ਕੁਮਾਰ ਦੀ ਅਗਵਾਈ 'ਚ ਮੀਟਿੰਗ ਹੋਈ | ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲ ਸਪਲਾਈ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਵਰਕਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੋਆਬਾ ਵਲੋਂ ਦਿੱਲੀ ਚੱਲੋ ਕਾਫ਼ਲੇ ਸਬੰਧੀ ਮੀਟਿੰਗਾਂ

ਕੋਟਫ਼ਤੂਹੀ, 9 ਮਈ (ਅਟਵਾਲ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਕਿਸਾਨ ਆਗੂ ਮਨਜੀਤ ਸਿੰਘ ਪੁਰਹੀਰਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਸਰਪ੍ਰਸਤੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ 10 ਮਈ ਨੂੰ ਇਸ ਇਲਾਕੇ ਤੋਂ ਸਾਰੀਆਂ ਸੰਯੁਕਤ ਕਿਸਾਨ-ਮਜ਼ਦੂਰ ...

ਪੂਰੀ ਖ਼ਬਰ »

ਰੈਵੀਨਿਊ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਟਵਾਰੀਆਂ ਦੇ ਸੰਘਰਸ਼ ਦੀ ਹਮਾਇਤ

ਮੁਕੇਰੀਆਂ, 9 ਮਈ (ਰਾਮਗੜ੍ਹੀਆ)-ਰੈਵੀਨਿਊ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਕਨਵੀਨਰ ਅਤੇ ਬਸਪਾ ਪੰਜਾਬ ਦੇ ਜ਼ੋਨ ਇੰਚਾਰਜ ਗੋਬਿੰਦ ਸਿੰਘ ਕਾਨੂੰਗੋ ਨੇ ਪਟਵਾਰੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਜਿੱਥੇ ਅੱਜ ਪੰਜਾਬ ਦੇ ਲੋਕ ਕੋਰੋਨਾ ਦੇ ਡਰ ਕਾਰਨ ...

ਪੂਰੀ ਖ਼ਬਰ »

ਭਾਰਤੀ ਫ਼ੌਜ 'ਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਹੋਣਾ ਤੇ ਦੇਸ਼ ਲਈ ਕੁਰਬਾਨ ਹੋਣਾ ਪਿੰਡ ਬੱਢੋਆਣ ਲਈ ਮਾਣ ਵਾਲੀ ਗੱਲ

ਹਰਵਿੰਦਰ ਸਿੰਘ ਬੰਗਾ 98158-26170 ਸੈਲਾ ਖ਼ੁਰਦ- ਹੁਸ਼ਿਆਰਪੁਰ ਤੋਂ ਚੰਡੀਗੜ੍ਹ ਰਾਸ਼ਟਰੀ ਮੁੱਖ ਮਾਰਗ ਤੋਂ ਲਹਿੰਦੇ ਪਾਸੇ ਕਰੀਬ 2 ਕਿਲੋਮੀਟਰ ਦੂਰ ਪੈਂਦੇ ਪਿੰਡ ਬੱਢੋਆਣ ਨੇ ਭਾਰਤੀ ਫ਼ੌਜ 'ਚ ਉੱਚ ਅਹੁਦਿਆਂ ਸਮੇਤ ਦੇਸ਼ ਕੁਰਬਾਨੀ ਲਈ ਗੌਰਵਮਈ ਇਤਿਹਾਸ ਰਚਿਆ ਹੈ ਜੋ ਕਿ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ

ਮੁਕੇਰੀਆਂ, 9 ਮਈ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਬੜੇ ਹੀ ਉਤਸ਼ਾਹ ਨਾਲ ਵਿਦਿਆਰਥੀਆਂ ਵਲੋਂ ਆਨਲਾਈਨ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਘਰਾਂ ਵਿਚ ਰਹਿੰਦੇ ਹੋਏ ਮਾਂ ਦੇ ਪਿਆਰ ਨੂੰ ਪ੍ਰਗਟ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਨੇ ਦੇਸ਼ ਦੀ ਸ਼ਾਨ ਨੂੰ ਨਵੀਂ ਉਚਾਈ ਦਿੱਤੀ - ਸਰਬਜੋਤ ਸਾਬੀ

ਮੁਕੇਰੀਆਂ, 9 ਮਈ (ਰਾਮਗੜ੍ਹੀਆ)- ਮਹਾਰਾਣਾ ਪ੍ਰਤਾਪ ਨੇ ਦੇਸ਼ ਵਾਸੀਆਂ ਦੀ ਸ਼ਾਨ ਨੂੰ ਇਕ ਇਸ ਤਰ੍ਹਾਂ ਦੀ ਉਚਾਈ ਦਿੱਤੀ ਸੀ, ਜਿਸ ਦੀ ਮਿਸਾਲ ਪੂਰੀ ਦੁਨੀਆ ਵਿਚ ਕਿਤੇ ਵੀ ਨਹੀਂ ਮਿਲਦੀ, ਮੇਵਾੜ ਦੇ ਰਾਜਾ ਰਹੇ ਮਹਾਰਾਣਾ ਪ੍ਰਤਾਪ ਨੇ ਜਿੰਦਗੀ ਵਿਚ ਕਦੀ ਵੀ ਕਿਸੇ ਦੀ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਚੌਹਾਲ ਦੇ ਬੱਚੇ ਜ਼ੂਮ ਐਪ 'ਤੇ ਲਗਾਉਂਦੇ ਨੇ ਕਲਾਸਾਂ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਗੁਰਚਰਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ, ਜ਼ਿਲ੍ਹਾ ਸੁਧਾਰ ਕਮੇਟੀ ਦੇ ਇੰਚਾਰਜ ਪਿ੍ੰ. ਸ਼ੈਲੇਦਰ ਠਾਕੁਰ ਅਤੇ ਪਿ੍ੰ. ਵੈਸ਼ਾਲੀ ਚੱਡਾ ਦੀ ਅਗਵਾਈ 'ਚ ਸ.ਸ.ਸ. ਸਕੂਲ ਚੌਹਾਲ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਜਾਰੀ ਪਾਸ ਮਿਲਣ 'ਤੇ ਹੀ ਮਿਲੇਗੀ ਹਿਮਾਚਲ 'ਚ ਐਂਟਰੀ

ਊਨਾ, 9 ਮਈ (ਹਰਪਾਲ ਸਿੰਘ ਕੋਟਲਾ)- ਡਿਪਟੀ ਕਮਿਸ਼ਨਰ ਊਨਾ ਰਾਘਵ ਸ਼ਰਮਾ ਨੇ ਕਿਹਾ ਹੈ ਕਿ ਪ੍ਰਦੇਸ਼ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹੁਣ ਹਿਮਾਚਲ ਪ੍ਰਦੇਸ਼ ਵਿਚ ਬਾਹਰੀ ਰਾਜਾਂ ਤੋਂ ਆਉਣ ਲਈ ਪਾਸ ਦੀ ਵਿਵਸਥਾ ਸ਼ੁਰੂ ਹੋ ਗਈ ਹੈ | ਜ਼ਿਲ੍ਹਾ ਊਨਾ ਵਿਚ ਪ੍ਰਵੇਸ਼ ਲਈ ਸਾਰੇ ...

ਪੂਰੀ ਖ਼ਬਰ »

ਥੈਲੇਸੇਮੀਆ ਦੇ ਰੋਗੀ ਸਰਕਾਰ ਵਲੋਂ ਦਿਵਿਆਂਗਾਂ ਨੂੰ ਮਿਲਦੀਆਂ ਸਹੂਲਤਾਂ ਦੇ ਹੱਕਦਾਰ-ਸਹੋਤਾ

ਦਸੂਹਾ, 9 ਮਈ (ਭੁੱਲਰ)-ਥੈਲੇਸੇਮੀਆ ਇਕ ਭਿਆਨਕ ਰੋਗ ਹੈ, ਜਿਸ ਨੂੰ ਭਾਰਤ ਦੇ ਦਿਵਿਆਂਗਤਾ ਅਧਿਕਾਰ ਐਕਟ 2016 ਵਿਚ ਦਿਵਿਆਂਗਤਾ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਅੱਜ ਕੌਮਾਂਤਰੀ ਥੈਲੇਸੇਮੀਆ ਦਿਹਾੜੇ ਮੌਕੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਕੋਰੋਨਾ ਸਬੰਧੀ ਵੱਖ-ਵੱਖ ਅਹੁਦੇਦਾਰਾਂ ਨਾਲ ਆਨਲਾਈਨ ਮੀਟਿੰਗ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੇਂਡੂ ਖੇਤਰਾਂ ਵਿਚ ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਵਲੋਂ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਹੋਰਨਾਂ ...

ਪੂਰੀ ਖ਼ਬਰ »

ਸ਼ੋ੍ਰ.ਅ.ਦ. ਦੇ ਮੁਲਾਜ਼ਮ ਵਿੰਗ ਪੰਜਾਬ ਦਾ ਵਿਸਥਾਰ ਜਲਦ - ਮੰਝਪੁਰ

ਮੁਕੇਰੀਆਂ, 9 ਮਈ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸ. ਸਿਕੰਦਰ ਸਿੰਘ ਮਲੂਕਾ ਨਾਲ ਸਲਾਹ ਮਸ਼ਵਰਾ ਕਰਕੇ ਸ਼ੋ੍ਰਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦਾ ਵਿਸਥਾਰ ਜਲਦ ਕਰ ਦਿੱਤਾ ਜਾਵੇਗਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਮਾਂ ਦਿਵਸ ਮਨਾਇਆ

ਹਾਜੀਪੁਰ, 9 ਮਈ (ਜੋਗਿੰਦਰ ਸਿੰਘ)-ਹਾਜੀਪੁਰ ਦੇ ਨਜ਼ਦੀਕ ਪੈਂਦੇ ਪਿੰਡ ਪਨਖ਼ੂਹ ਦੇ ਕੋਹਿਨੂਰ ਇੰਟਰਨੈਸ਼ਨਲ ਸਕੂਲ ਵਿਚ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਵਿਚ ਆਨਲਾਈਨ ਹੋ ਕੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਰੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਵਿਖੇ ਆਨਲਾਈਨ ਮਾਂ ਦਿਵਸ ਮਨਾਇਆ

ਮੁਕੇਰੀਆਂ, 9 ਮਈ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਖੇ ਆਨਲਾਈਨ ਹੋ ਕੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਦਿਵਸ ਉਹ ਦਿਨ ਹੁੰਦਾ ਹੈ, ਜਿਸ ਦੁਆਰਾ ਅਸੀਂ ਸਾਰੇ ਆਪਣੀਆਂ ਮਾਵਾਂ ਦਾ ਧੰਨਵਾਦ ਕਰਦੇ ਹਾਂ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ 'ਚ ਵਿਸ਼ਵ ਰੈੱਡਕਰਾਸ ਦਿਵਸ ਮੌਕੇ ਆਨਲਾਈਨ ਮੁਕਾਬਲੇ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਪਿ੍ੰਸੀਪਲ ਲਲਿਤਾ ਰਾਣੀ ਦੀ ਅਗਵਾਈ 'ਚ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਆਨਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ਦੇ ਰੈੱਡਕਰਾਸ ...

ਪੂਰੀ ਖ਼ਬਰ »

ਪਿੰਡ ਲੰਗੇਰੀ ਦੇ ਰੋਮਾਨੀਆ 'ਚ ਭੇਦਭਰੀ ਹਾਲਤ 'ਚ ਮਰੇ ਨੌਜਵਾਨ ਸਬੰਧੀ ਏਜੰਟ ਦੀ ਭੂਮਿਕਾ ਸ਼ੱਕੀ

ਮਾਹਿਲਪੁਰ, 9 ਮਈ (ਦੀਪਕ ਅਗਨੀਹੋਤਰੀ)-ਲਾਗਲੇ ਪਿੰਡ ਲੰਗੇਰੀ ਦੇ ਡੇਢ ਮਹੀਨਾ ਪਹਿਲਾਂ ਹੀ ਰੋਮਾਨੀਆ ਗਏ ਇਕ 35 ਸਾਲਾ ਨੌਜਵਾਨ ਦੀ ਉੱਥੇ ਹੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਪਰਿਵਾਰਕ ਮੈਂਬਰਾਂ ਨੂੰ ਹਜ਼ਮ ਨਹੀਂ ਹੋ ਰਹੀ | ਵਿਦੇਸ਼ ਵਿਚ ਭੇਜਣ ਵਾਲੇ ਏਜੰਟ ਨੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਵਲੋਂ ਮੰਗਾਂ ਸਬੰਧੀ ਹੁਸ਼ਿਆਰਪੁਰ 'ਚ ਧਰਨਾ ਕੱਲ੍ਹ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਗੁਰੂ ਤੇਗ ਬਹਾਦਰ ਪਾਰਕ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਪ੍ਰਧਾਨ ਸੁਪਿੰਦਰ ਸਿੰਘ ਸਾਬੀ ਦੀ ਅਗਵਾਈ 'ਚ ਹੋਈ | ਇਸ ਮੌਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 9 ਮਈ (ਭੁੱਲਰ)- ਦੋਆਬਾ ਕਿਸਾਨ ਕਮੇਟੀ ਰਜਿਸਟਰਡ ਦੇ ਅਹੁਦੇਦਾਰਾਂ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦੋਆਬਾ ਕਿਸਾਨ ਕਮੇਟੀ ਦੁਕਾਨਦਾਰ ਤੇ ਵਪਾਰੀ ਵਰਗ ਨਾਲ ਚਟਾਨ ਵਾਂਗ ਖੜ੍ਹੀ ਹੈ | ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਭਰਪੂਰ ਉਪਰਾਲੇ ਕੀਤੇ ਜਾਣਗੇ-ਠਾਕੁਰ ਰਾਣਾ

ਦਸੂਹਾ, 9 ਮਈ (ਭੁੱਲਰ)-ਸਾਬਕਾ ਚੇਅਰਮੈਨ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ ਅਤੇ ਭਾਜਪਾ ਦੇ ਕਾਰਜਕਾਰਨੀ ਮੈਂਬਰ ਠਾਕੁਰ ਰਘੁਨਾਥ ਸਿੰਘ ਰਾਣਾ ਨੇ ਵੱਖ-ਵੱਖ ਪਿੰਡਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਸਬੰਧੀ ਮਾਸਕ ਤੇ ਸੈਨੇਟਾਈਜ਼ਰ ਵੰਡੇ | ਉਨ੍ਹਾਂ ਲੋਕਾਂ ਨੂੰ ...

ਪੂਰੀ ਖ਼ਬਰ »

-ਧਾਰਮਿਕ ਡੇਰੇ ਦੇ ਸੰਤਾਂ ਦਾ ਵਿਵਾਦ ਮੁੜ ਭਖਿਆ-

ਰਾਜ਼ੀਨਾਮੇ ਦੇ ਬਾਵਜੂਦ ਮੌਜੂਦਾ ਡੇਰਾ ਮੁਖੀ ਦੇ ਸਮਰਥਕਾਂ ਨੇ ਦੂਸਰੇ ਸੰਤ ਨੂੰ ਕੱਢਿਆ ਬਾਹਰ

ਜਲੰਧਰ ਛਾਉਣੀ, 9 ਮਈ (ਪਵਨ ਖਰਬੰਦਾ)-ਹਲਕਾ ਆਦਮਪੁਰ ਦੇ ਅਧੀਨ ਆਉਂਦੇ ਇਕ ਪਿੰਡ ਵਿਖੇ ਸਥਿਤ ਇਕ ਧਾਰਮਿਕ ਡੇਰੇ ਦੀ ਗੱਦੀ ਨੂੰ ਲੈ ਕੇ ਦੋ ਸੰਤ ਮਹਾਪੁਰਸ਼ਾਂ ਵਿਚ ਚੱਲ ਰਿਹਾ ਵਿਵਾਦ ਭਖਦਾ ਜਾ ਰਿਹਾ ਹੈ ਜਿਸ ਦੀ ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡਾਂ ਅਤੇ ਲਾਗਲੇ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਭੰਨਤੋੜ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)- ਪੈਟਰੋਲ ਪੰਪ ਦੀ ਭੰਨਤੋੜ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਕਰੀਬ 9 ਅਣਜਾਣ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਂਰ ਸੋਨੂੰ ਸਿੰਘ ਨੇ ਦੱਸਿਆ ਕਿ ਉਹ ਕੁੱਕੜ ਮਾਜਰਾ 'ਚ ਸਥਿਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ

ਟਾਂਡਾ ਉੜਮੁੜ, 9 ਮਈ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ 6 ਲੱਖ 35 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ ਅਧੀਨ ਮਾਮਲਾ ਦਰਜ

ਟਾਂਡਾ ਉੜਮੁੜ, 9 ਮਈ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਆਰੋਪ ਅਧੀਨ ਇਕ ਵਿਅਕਤੀ ਅਤੇ ਇਕ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ

ਟਾਂਡਾ ਉੜਮੁੜ, 9 ਮਈ (ਭਗਵਾਨ ਸਿੰਘ ਸੈਣੀ)-ਟਾਂਡਾ ਪੁਲਿਸ ਵਲੋਂ ਕਰਫ਼ਿਊ ਦੌਰਾਨ ਬਾਹਰ ਨਿਕਲ ਕੇ ਮਾਨਯੋਗ ਡੀ.ਸੀ. ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਐੱਸ.ਆਈ. ਪਰਵਿੰਦਰਜੀਤ ਪਾਲ ...

ਪੂਰੀ ਖ਼ਬਰ »

ਪਿੰਡ ਭਵਨੌਰ ਦੀ ਪੰਚਾਇਤੀ ਜ਼ਮੀਨ 'ਚ ਖੈਰ ਦੇ ਦਰਖ਼ਤਾਂ ਦੀ ਚੋਰੀ

ਰਾਮਗੜ੍ਹ ਸੀਕਰੀ, 9 ਮਈ (ਕਟੋਚ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਲਗਾਏ ਮਿੰਨੀ ਲਾਕ ਡਾਊਨ ਦੀ ਆੜ ਵਿਚ ਬਲਾਕ ਤਲਵਾੜਾ ਦੇ ਪਿੰਡਾਂ ਵਿਚ ਖੈਰਾਂ ਦੇ ਰੁੱਖਾਂ ਦੇ ਚੋਰਾਂ ਵਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸੇ ਕੜੀ ਵਿਚ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਅੱਡਾ ਸਰਾਂ, 9 ਮਈ (ਹਰਜਿੰਦਰ ਸਿੰਘ ਮਸੀਤੀ)- ਪਿੰਡ ਰਾਮਪੁਰ ਵਾਸੀ ਨੌਜਵਾਨ ਨੂੰ ਵਿਦੇਸ਼ ਦਾ ਝਾਂਸਾ ਦੇ ਕੇ ਠੱਗਣ ਵਾਲੇ ਲੋਕਾਂ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਾਂਡਾ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਵਿਅਕਤੀ ਦੀ ਮੌਤ

ਤਲਵਾੜਾ, 9 ਮਈ (ਅ.ਪ੍ਰ.)-ਉਦਯੋਗਿਕ ਖੇਤਰ ਸੰਸਾਰਪਰ ਟੈਰੇਸ ਵਿਖੇ ਸੱਪ ਦੇ ਡੰਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਸਾਰਪੁਰ ਟੈਰੇਸ ਵਿਖੇ ਸ਼ੰਕਰ ਬੋਰਡ ਵਿਖੇ ਕੰਮ ਕਰਨ ਵਾਲੇ ਸਤੀਸ਼ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਧਰਨਾ ਰਿਹਾ ਜਾਰੀ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 179ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਦਾ ਟੀਕਾ ਲੱਗੇ ਬਿਨਾਂ ਹੀ ਸਿਹਤ ਵਿਭਾਗ ਨੇ ਭੇਜੇ ਟੀਕਾਕਰਨ ਸਰਟੀਫ਼ਿਕੇਟ

ਹੁਸ਼ਿਆਰਪੁਰ, 9 ਮਈ (ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਕੋਰੋਨਾ ਵੈਕਸੀਨ ਲਈ ਚਲਾਇਆ ਗਿਆ ਆਨਲਾਈਨ ਪੋਰਟਲ ਕਈ ਲਾਭਪਾਤਰੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਿਆ ਹੈ | ਟੀਕਾ ਲਗਵਾਉਣ ਵਾਲੇ ਵਿਅਕਤੀਆਂ ਨੂੰ ਇਸ ਦਾ ਮੈਸੇਜ ਨਾ ਆਉਣਾ ਜਾਂ ਲੇਟ ਆਉਣਾ ਜਾਂ ਗਲਤ ਆਉਣਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਗੜ੍ਹਸ਼ੰਕਰ ਵਿਖੇ ਅਰਥੀ ਫੂਕ ਮੁਜ਼ਾਹਰਾ

ਗੜ੍ਹਸ਼ੰਕਰ, 9 ਮਈ (ਧਾਲੀਵਾਲ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਤਾਲਾਬੰਦੀ ਕਰਦਿਆਂ ਦੁਕਾਨਾਂ ਬੰਦ ਕਰਵਾਏ ਜਾਣ ਦੇ ਫੈਸਲੇ ਅਤੇ ਕਾਲੇ ਕਾਨੂੰਨਾਂ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਤੇਜ਼ ਹਨੇਰੀ ਝੱਖੜ ਕਾਰਨ ਬਿਜਲੀ ਗੁੱਲ ਤੇ ਸੜਕੀ ਆਵਾਜਾਈ ਹੋਈ ਪ੍ਰਭਾਵਿਤ

ਨਸਰਾਲਾ, 9 ਮਈ (ਸਤਵੰਤ ਸਿੰਘ ਥਿਆੜਾ)-ਸ਼ਾਮ ਨੂੰ ਅਸਮਾਨ 'ਚ ਅਚਾਨਕ ਬਣੇ ਬੱਦਲਾਂ ਨਾਲ ਪਏ ਮੀਂਹ ਕਾਰਨ ਜਿਥੇ ਗਰਮੀ ਤੋਂ ਰਾਹਤ ਮਿੱਲੀ, ਉਥੇ ਹੀ ਇਸ ਤੇਜ਼ ਹਨੇਰੀ ਝੱਖੜ ਨਾਲ ਡਿੱਗੇ ਦਰੱਖਤਾਂ ਦੇ ਕਾਰਨ ਇਲਾਕੇ ਵਿੱਚ ਬਿਜਲੀ ਗੁੱਲ ਹੋ ਗਈ ਤੇ ਸੜਕੀ ਆਵਾਜਾਈ ਵੀ ...

ਪੂਰੀ ਖ਼ਬਰ »

ਜੰਗਬੀਰ ਰਸੂਲਪੁਰ ਦੀ ਅਗਵਾਈ 'ਚ ਅੱਜ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਹੋਵੇਗਾ ਰਵਾਨਾ

ਟਾਂਡਾ ਉੜਮੁੜ, 9 ਮਈ (ਭਗਵਾਨ ਸਿੰਘ ਸੈਣੀ)-ਮੋਦੀ ਸਰਕਾਰ ਵਲੋਂ ਕੋਰੋਨਾ ਦੇ ਨਾਮ 'ਤੇ ਕਿਸਾਨਾਂ ਨੂੰ ਡਰਾਉਣ-ਧਮਕਾਉਣ ਦੀਆਂ ਸਾਜ਼ਿਸ਼ਾਂ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ ਅਤੇ ਦਿੱਲੀ ਦੇ ਬਾਰਡਰਾਂ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਗਾਏ ਗਏ ਸ਼ਾਂਤਮਈ ਅੰਦੋਲਨ ...

ਪੂਰੀ ਖ਼ਬਰ »

ਰਵਿੰਦਰ ਸਿੰਘ ਮਿੰਟੂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਭੰਗਾਲਾ, 9 ਮਈ (ਬਲਵਿੰਦਰਜੀਤ ਸਿੰਘ ਸੈਣੀ)- ਰਵਿੰਦਰ ਸਿੰਘ ਮਿੰਟੂ ਪੁੱਤਰ ਦਰਸ਼ਨ ਸਿੰਘ ਵਾਸੀ ਬਸਤੀ ਕੁੱਲੀਆਂ (ਹਰਸਾ ਮਾਨਸਰ) ਜੋ ਕਿ ਸਬ-ਡਵੀਜ਼ਨ ਭੰਗਾਲਾ ਵਿਖੇ ਸਹਾਇਕ ਲਾਈਨਮੈਨ ਦੀ ਡਿਊਟੀ ਨਿਭਾਅ ਰਿਹਾ ਸੀ | ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਧਰਨਾ ਰਿਹਾ ਜਾਰੀ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 179ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਦਾਣਾ ਮੰਡੀ ਹਾਜੀਪੁਰ 'ਚ ਲਿਫ਼ਟਿੰਗ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ

ਹਾਜੀਪੁਰ, 9 ਮਈ (ਜੋਗਿੰਦਰ ਸਿੰਘ)-ਇਕ ਪਾਸੇ ਸਰਕਾਰ ਦਾਅਵੇ ਕਰ ਰਹੀ ਹੈ ਕਿ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਪਰ ਹੇਠਲੇ ਪੱਧਰ 'ਤੇ ਹਕੀਕਤ ਇਸ ਦੇ ਬਿਲਕੁਲ ਉਲਟ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਹੀ ਫ਼ੈਸਲਿਆਂ ਨਾਲ ਸੂਬਾ ਵਿਕਾਸ ਵੱਲ ਵਧਿਆ-ਜੈਲਦਾਰ

ਹੁਸ਼ਿਆਰਪੁਰ, 9 ਮਈ (ਨਰਿੰਦਰ ਸਿੰਘ ਬੱਡਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਜਿੱਥੇ ਤਰੱਕੀ ਵੱਲ ਵੱਧ ਰਿਹਾ ਹੈ ਉਥੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਕਣਕ ਦੀ ਖ਼ਰੀਦ ਦਾ ਕੰਮ ਵੀ ਸਹੀ ਢੰਗ ਨਾਲ ਨੇਪਰੇ ਚੜਿ੍ਹਆ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਬੱਚਿਆਂ ਦਾ ਦਾਖ਼ਲਾ ਸੈਕੰਡਰੀ ਸਕੂਲਾਂ 'ਚ ਕਰਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁਮਰਾਹਕੁੰਨ-ਡੀ.ਟੀ.ਐਫ਼.

ਹੁਸ਼ਿਆਰਪੁਰ, 9 ਮਈ (ਹਰਪ੍ਰੀਤ ਕੌਰ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ਼) ਪੰਜਾਬ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿੱਚ ਕਰਨ ਦੀ ਪ੍ਰਕਿਰਿਆ ਸਬੰਧੀ ਸਿਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਪ੍ਰਚਾਰ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਜੈਅੰਤੀ ਸਬੰਧੀ ਸਮਾਗਮ

ਦਸੂਹਾ, 9 ਮਈ (ਭੁੱਲਰ)- ਅੱਜ ਮਹਾਰਾਣਾ ਪ੍ਰਤਾਪ ਜੈਅੰਤੀ ਦੇ ਸਬੰਧ ਵਿਚ ਦਸੂਹਾ ਮੰਡਲ ਪ੍ਰਧਾਨ ਭਾਜਪਾ ਕੁੰਦਨ ਲਾਲ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹਾਰਾਣਾ ਪ੍ਰਤਾਪ ਦੀ ਤਸਵੀਰ 'ਤੇ ਫ਼ੁਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਮਹਾਰਾਣਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਦਸੂਹਾ, 9 ਮਈ (ਭੁੱਲਰ)- ਪਿੰਡ ਬਸੋਆ ਵਿਚ ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿ੍ੰ: ਸੁਰਿੰਦਰ ਸਿੰਘ ਬਸਰਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਰਾ ਨੇ ਕਿਹਾ ਕਿ ਹਲਕਾ ਦਸੂਹਾ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਆਮ ਆਦਮੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਹੀ ਫ਼ੈਸਲਿਆਂ ਨਾਲ ਸੂਬਾ ਵਿਕਾਸ ਵੱਲ ਵਧਿਆ-ਜੈਲਦਾਰ

ਹੁਸ਼ਿਆਰਪੁਰ, 9 ਮਈ (ਨਰਿੰਦਰ ਸਿੰਘ ਬੱਡਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬਾ ਜਿੱਥੇ ਤਰੱਕੀ ਵੱਲ ਵੱਧ ਰਿਹਾ ਹੈ ਉਥੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਕਣਕ ਦੀ ਖ਼ਰੀਦ ਦਾ ਕੰਮ ਵੀ ਸਹੀ ਢੰਗ ਨਾਲ ਨੇਪਰੇ ਚੜਿ੍ਹਆ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਗੁਰਦੁਆਰਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

ਚੱਬੇਵਾਲ, 9 ਮਈ (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਹੈਡ ਕੁਆਟਰ ਅਤੇ ਇਤਿਹਾਸਕ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ 7ਵੀਂ ਵਿਖੇ ਗੁਰਦੁਆਰਾ ਪਾਉਂਟਾ ਸਾਹਿਬ ਦੇ ਖੂਨੀ ਸ਼ਹੀਦੀ ਸਾਕੇ ਮੌਕੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਮਹਾਨ ...

ਪੂਰੀ ਖ਼ਬਰ »

ਊਨਾ 'ਚ ਪੂਰਨ ਤਾਲਾਬੰਦੀ-ਨਿੱਜੀ ਵਾਹਨਾਂ 'ਤੇ ਵੀ ਲੱਗੀ ਰੋਕ

ਊਨਾ, 9 ਮਈ (ਹਰਪਾਲ ਸਿੰਘ ਕੋਟਲਾ)- ਜ਼ਿਲ੍ਹਾ ਊਨਾ ਵਿਚ 17 ਮਈ ਤੱਕ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਹੁਣ ਸਵੇਰੇ 8 ਤੋਂ 11 ਵਜੇ ਤੱਕ ਤਿੰਨ ਘੰਟੇ ਲਈ ਹੀ ਖੁੱਲ੍ਹਣਗੀਆਂ | ਇਸ ਸੰਬੰਧ ਵਿਚ ਆਦੇਸ਼ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਊਨਾ ਰਾਘਵ ਸ਼ਰਮਾ ਨੇ ਦੱਸਿਆ ਕਿ ਨਵੇਂ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਬਿਮਾਰ ਵਿਅਕਤੀ ਦੇ ਇਲਾਜ ਲਈ ਆਰਥਿਕ ਮਦਦ ਭੇਟ

ਦਸੂਹਾ, 9 ਮਈ (ਭੁੱਲਰ)- ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਵਿਅਕਤੀ ਦੇ ਇਲਾਜ ਲਈ 10 ਹਜ਼ਾਰ ਰੁਪਏ ਦੀ ਆਰਥਿਕ ਮਦਦ ਭੇਟ ਕੀਤੀ ਗਈ | ਮੀਰੀ-ਪੀਰੀ ਸੇਵਾ ਸੁਸਾਇਟੀ ਸ੍ਰੀ ਗਰਨਾ ਸਾਹਿਬ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਪਿੰਡ ਦਿਹਾਣਾ ਤੋਂ ਸਿੰਘੂ ਬਾਰਡਰ ਦਿੱਲੀ ਲਈ ਕਿਸਾਨਾਂ ਦਾ ਜਥਾ ਰਵਾਨਾ

ਹੁਸ਼ਿਆਰਪੁਰ, 9 ਮਈ (ਨਰਿੰਦਰ ਸਿੰਘ ਬੱਡਲਾ)- ਕੇਂਦਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਨੂੰ ਆਪਸੀ ਏਕਤਾ ਨਾਲ ਜਿੱਤਿਆ ਜਾ ਸਕਦਾ ਹੈ | ਇਹ ਸੰਘਰਸ਼ ਸਿਰਫ਼ ਕਿਸਾਨਾਂ ਦੀ ਨਹੀਂ ਬਲਕਿ ਵਪਾਰੀਆਂ, ਮਜਦੂਰਾਂ ਅਤੇ ਆਮ ਲੋਕਾਂ ਦਾ ਸੰਘਰਸ਼ ਹੈ ...

ਪੂਰੀ ਖ਼ਬਰ »

ਬੂਰੇ ਰਾਜਪੂਤਾਂ 'ਚ ਹੋਇਆ ਗੁਰੂ ਨਾਨਕ ਸੁਸਾਇਟੀ ਦਾ ਗਠਨ

ਅੱਡਾ ਸਰਾਂ, 9 ਮਈ (ਹਰਜਿੰਦਰ ਸਿੰਘ ਮਸੀਤੀ)- ਬੂਰੇ ਰਾਜਪੂਤਾਂ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਿਤ ਸਮਾਜ ਸੇਵੀਆਂ ਅਤੇ ਆਗੂਆਂ ਦੀ ਇੱਕ ਮੀਟਿੰਗ ਹੋਈ | ਜਿਸ 'ਚ ਸਰਪੰਚ ਜੋਗਾ ਸਿੰਘ ਸਰੋਆ ਦੀ ਅਗਵਾਈ 'ਚ ਸਰਵਸੰਮਤੀ ਨਾਲ ਅੱਡਾ ਸਰਾਂ ਬੂਰੇ ਰਾਜਪੂਤਾ, ਨੈਣੋਵਾਲ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ ਲਾਚੋਵਾਲ ਟੋਲ ਪਲਾਜ਼ੇ 'ਤੇ ਧਰਨਾ ਜਾਰੀ

ਹੁਸ਼ਿਆਰਪੁਰ, 9 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਰਣਧੀਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਭਲਕੇ

ਚੱਬੇਵਾਲ, 9 ਮਈ (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਹੈਡ ਕੁਆਟਰ ਅਤੇ ਇਤਿਹਾਸਕ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ 7ਵੀਂ ਵਿਖੇ ਗੁਰਦੁਆਰਾ ਪਾਉਂਟਾ ਸਾਹਿਬ ਦੇ ਖੂਨੀ ਸ਼ਹੀਦੀ ਸਾਕੇ ਮੌਕੇ ਸ਼ਹੀਦ ਹੋਏ ਸਿੰਘਾਂ ਦੀ ਯਾਦ ਨੂੰ ਸਮਰਪਿਤ ਮਹਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX