ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਵਿਚ ਅੱਜ ਦੂਸਰੇ ਦਿਨ ਦੁਕਾਨਾਂ, ਦਫ਼ਤਰ ਤੇ ਹੋਰ ਵਪਾਰਕ ਥਾਵਾਂ ਬੰਦ ਰਹੀਆਂ। ਅੱਜ ਸਾਰਾ ਦਿਨ ਸ਼ਹਿਰ ਵਿਚ ਮੁਕੰਮਲ ਤਾਲਾਬੰਦੀ ਰਹੀ। ਲੁਧਿਆਣਾ ਦੇ ਸਭ ਤੋਂ ਵੱਧ ਭੀੜ ਵਾਲੇ ਚੌੜਾ ਬਾਜ਼ਾਰ, ਸਰਾਫ਼ਾ ਬਜਾਰ, ਗੁੜ ਮੰਡੀ, ਕੇਸਰਗੰਜ ਮੰਡੀ, ਫੀਲਡਗੰਜ, ਗਾਂਧੀ ਨਗਰ, ਮੰਨਾ ਸਿੰਘ ਨਗਰ, ਗਿੱਲ ਰੋਡ, ਸ਼ਿੰਗਾਰ ਸਿਨੇਮਾ ਰੋਡ, ਚੰਡੀਗੜ੍ਹ ਰੋਡ, ਦਿੱਲੀ ਰੋਡ, ਫਿਰੋਜ਼ਪੁਰ ਰੋਡ, ਘੁਮਾਰ ਮੰਡੀ, ਮਾਡਲ ਟਾਊਨ, ਸਰਾਭਾ ਨਗਰ ਸਮੇਤ ਸ਼ਹਿਰ ਦੇ ਸਾਰੇ ਇਲਾਕਿਆਂ ਦੀਆਂ ਦੁਕਾਨਾਂ ਬੰਦ ਰਹੀਆਂ। ਦੁਕਾਨਦਾਰਾਂ ਨੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਦੁਕਾਨਾਂ ਬੰਦ ਰੱਖਣ ਦੇ ਹੁਕਮ ਨੂੰ ਪ੍ਰਵਾਨ ਕੀਤਾ, ਉੱਥੇ ਉਨ੍ਹਾਂ ਵਿਚ ਇਸ ਗੱਲ ਦਾ ਰੋਸ ਪਾਇਆ ਜਾ ਰਿਹਾ ਹੈ ਕਿ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦੁਕਾਨਾਂ ਖੋਲ੍ਹਣ ਦਾ ਉਨ੍ਹਾਂ ਨੂੰ ਕੋਈ ਲਾਭ ਨਹੀਂ ਹੋਵੇਗਾ ਕਿਉਂਕਿ ਸ਼ਹਿਰ ਦੀਆਂ ਦੁਕਾਨਾਂ 'ਤੇ 10 ਵਜੇ ਤੋਂ ਬਾਅਦ ਹੀ ਗਾਹਕ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਬੰਦ ਰੱਖਣ ਦਾ ਹੁਕਮ ਜਾਰੀ ਕਰਕੇ ਦੁਕਾਨਦਾਰਾਂ ਨਾਲ ਧੱਕਾ ਕੀਤਾ ਗਿਆ ਹੈ ਅਤੇ ਸਰਕਾਰ ਜੇਕਰ ਅਸਲ ਵਿਚ ਦੁਕਾਨਦਾਰਾਂ ਦੀ ਹਿਤੈਸ਼ੀ ਹੈ ਤਾਂ ਉਸ ਨੂੰ ਦੁਕਾਨਾਂ ਖੋਲ੍ਹਣ ਦੇ ਸਮੇਂ ਵਿਚ ਤਬਦੀਲੀ ਕਰਨੀ ਚਾਹੀਦੀ ਹੈ। ਸ਼ਹਿਰ ਵਿਚ ਖਾਣ ਪੀਣ ਵਾਲੀਆਂ ਥਾਵਾਂ ਤੋਂ ਹੋਮ ਡਲਿਵਰੀ ਵੀ ਅੱਜ ਦੁਪਹਿਰ 12 ਵਜੇ ਤੱਕ ਹੋਈ ਅਤੇ ਬਹੁਤੇ ਕਾਰੋਬਾਰੀਆਂ ਨੇ ਸਮੇਂ ਸਿਰ ਆਪਣਾ ਕਾਰੋਬਾਰ ਬੰਦ ਕਰ ਦਿੱਤਾ। ਪਰ ਸ਼ਹਿਰ ਵਿਚਲੀਆਂ ਕਈ ਖਾਣ ਪੀਣ ਵਾਲੀਆਂ ਥਾਵਾਂ ਤੋਂ ਰਾਤ ਤੱਕ ਹੋਮ ਡਲਿਵਰੀ ਹੁੰਦੀ ਰਹੀ। ਦੂਜੇ ਪਾਸੇ ਸ਼ਹਿਰ ਵਿਚ ਸ਼ਰਾਬ ਦੇ ਠੇਕਿਆਂ ਦੇ ਸ਼ਟਰਾਂ ਵਿਚਲੀਆਂ ਮੋਰੀਆਂ 'ਚੋਂ ਸ਼ਰਾਬ ਦੀ ਵਿਕਰੀ ਦਾ ਕੰਮ ਨਿਰੰਤਰ ਜਾਰੀ ਹੈ।
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਪਿੰਡ ਭੱਲੇਵਾਲ ਨੇੜੇ ਛਾਪਾ ਮਾਰ ਕੇ ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਐਂਟੀ ਸਮੱਗਲਿੰਗ ਸੈੱਲ ਦੇ ਇੰਚਾਰਜ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਸੋਮਵਾਰ ਤੋਂ ਹੜਤਾਲ ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੁਲਾਜ਼ਮਾਂ ਦੀ ਜਥੇਬੰਦੀ ਵਲੋਂ ਜ਼ਿਲ੍ਹਾ ਟੀ.ਬੀ. ਅਧਿਕਾਰੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਤੇ ਅੱਜ ਕੋਰੋਨਾ ਕਾਰਨ 32 ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ 'ਚੋਂ 22 ਵਿਅਕਤੀ ਲੁਧਿਆਣਾ ਨਾਲ ਸਬੰਧਿਤ ਹਨ, ਜਦਕਿ ਇਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਇਕ ਚੰਡੀਗੜ੍ਹ, ਇਕ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਰਵਿੰਦਰ ਕੁਮਾਰ (35) ਵਜੋਂ ਕੀਤੀ ਗਈ ਹੈ | ਰਵਿੰਦਰ ਬਿਜਲੀ ਮਕੈਨਿਕ ਸੀ ਤੇ ਦੇਰ ਰਾਤ ਮੋਟਰਸਾਈਕਲ 'ਤੇ ਗਿੱਲ ...
ਡੇਹਲੋਂ, 9 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਪੁਲਿਸ ਵਲੋਂ ਇਲਾਕੇ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਦੋ ਵੱਖ-ਵੱਖ ਮੁਕੱਦਮਿਆਂ ਅਧੀਨ 10 ਕਥਿਤ ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿਚੋਂ 8 ਨੂੰ ...
ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਪੱਕੇ ਧਰਨੇ ਤੇ ਦੁਕਾਨਦਾਰਾਂ ਦੇ ਹੱਕ ਅਤੇ ਮਜ਼ਦੂਰਾਂ ਨੂੰ ਤਾਲਾਬੰਦੀ ...
ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਰੁਕਣ ਦੀ ਨਾਮ ਨਹੀਂ ਲੈ ਰਹੀ ਅਤੇ ਸ਼ਹਿਰ ਦੇ ਅਨੇਕਾਂ ਇਲਾਕਿਆਂ ਵਿਚ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲਿਆਂ ਵਲੋਂ ਘਰੇਲੂ ਰਸੋਈ ਗੈਸ ਦੀ ਦੂਰਵਰਤੋਂ ਕੀਤੀ ਜਾ ਰਹੀ ਹੈ | ਕਾਰੋਬਾਰ ਲਈ ਘਰੇਲੂ ...
ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਲਾਪਰਾਂ ਵਲੋਂ ਕੇਂਦਰ ਸਰਕਾਰ ਦੀ ਯੋਜਨਾ ਤਹਿਤ ਹਲਕਾ ਗਿੱਲ ਦੇ ਅਧੀਨ ਪੈਦੇ ਧਾਂਦਰਾ ਕਲੱਸਟਰ ਅੰਦਰ ਹੋ ਰਹੇ ਵਿਕਾਸ ਕੰਮਾਂ ਨੂੰ ਲੈ ਕੇ ਅਕਾਲੀ ਦਲ ਨੂੰ ਡਿਬੇਟ ...
ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)-ਗ੍ਰਾਮ ਪੰਚਾਇਤ ਹਰਨਾਮਪੁਰਾ ਦੀ ਹੰਗਾਮੀ ਮੀਟਿੰਗ ਸਰਪੰਚ ਕੁਲਵਿੰਦਰ ਕੌਰ ਬੈਂਸ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਿੰਡ 'ਚ ਹੋ ਰਹੀਆਂ ਮੌਤਾਂ ਸਬੰਧੀ ਦੁੱਖ ਪ੍ਰਗਟ ਕੀਤਾ ਗਿਆ | ਇਸ ਮੌਕੇ ਸਮੂਹ ਪੰਚਾਇਤ ਵਲੋਂ ਮਤੇ ਪਾਸ ਕਰਕੇ ਪਿੰਡ ...
ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸਾਲਾਨਾ ਤਕਨੀਕੀ ਮੇਲੇ ਦੀ ਸ਼ੁਰੂਆਤ ਆਨਲਾਈਨ ਕਰਵਾਈ ਗਈ | ਫੈਸਟ ਦਾ ਨਾਮ ਆਈ-ਜੀ.ਐਨ.ਈਜ਼ 2021 ਰੱਖਿਆ ਗਿਆ | ਪ੍ਰੋਗਰਾਮ ਦੇ ਫੈਕਲਟੀ ਕੋਆਰਡੀਨੇਟਰ ਡਾ. ਅਰਵਿੰਦ ਢੀਂਗਰਾ ਨੇ ਸਮਾਰੋਹ ...
ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸਹਿਜ਼ਾਦਾ ਅਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਸਮੇਤ ਵੱਖ-ਵੱਖ ਵਪਾਰੀ ਆਗੂਆਂ ਨੇੇ ਇਕ ...
ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪਿਛਲੇ ਸਮੇਂ ਵਿਚ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫ਼ਤ ਦੇਣ ਦਾ ਫ਼ੈਸਲਾ ...
ਭਾਮੀਆਂ ਕਲਾਂ, 9 ਮਈ ( ਜਤਿੰਦਰ ਭੰਬੀ)-ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਵਾਰਡ ਨੰ 25 ਦੇ ਕੌਸਲਰ ਸਵ. ਬੀਬੀ ਸਤਿੰਦਰ ਕੌਰ ਦੇ ਪਤੀ ਬਲਵਿੰਦਰ ਸਿੰਘ ਲਾਲੀ ਗਰੇਵਾਲ, ਵਾਰਡ ਨੰ 24 ਦੇ ਕੌਸਲਰ ਪਾਲ ਸਿੰਘ ਗਰੇਵਾਲ ਅਤੇ ਜਸਪਾਲ ਸਿੰਘ ਗਰੇਵਾਲ ਵੱਲੋਂ ਆਪਣੇ ਪੱਧਰ ...
ਢੰਡਾਰੀ ਕਲਾਂ, 9 ਮਈ (ਪਰਮਜੀਤ ਸਿੰਘ ਮਠਾੜੂ)-ਕੋਵਿਡ-19 ਦੀ ਦੂਜੀ ਲਹਿਰ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਸਾਡੇ ਦੇਸ਼ ਵਿਚ ਵੀ ਰੋਜ਼ਾਨਾ ਭਿਆਨਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਰਿਕਾਰਡ ਤੋੜ ਮੌਤਾਂ ਹੋ ਰਹੀਆਂ ਹਨ | ਅਗਰ ਆਰ.ਟੀ.ਪੀ.ਸੀ.ਆਰ. ਦੇ ਟੈਸਟ ...
ਲੁਧਿਆਣਾ, 9 ਮਈ (ਸਲੇਮਪੁਰੀ)-ਕੋਰੋਨਾ ਦੇ ਚੱਲਦਿਆਂ ਸਿਵਲ ਹਸਪਤਾਲ ਲੁਧਿਆਣਾ ਵਲੋਂ ਮਰੀਜ਼ਾਂ ਨੂੰ ਢੁੱਕਵੀਂਆਂ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਹਾਲਾਂਕਿ ਕੁਝ ਸ਼ਰਾਰਤੀ ਲੋਕਾਂ ਵਲੋਂ ਸਮੇਂ-ਸਮੇਂ 'ਤੇ ਹਸਪਤਾਲ ...
ਲੁਧਿਆਣਾ, 9 ਮਈ (ਸਲੇਮਪੁਰੀ)-ਪੀ.ਆਰ.ਟੀ.ਸੀ. ਲੁਧਿਆਣਾ ਡਿਪੂ ਦੇ ਸਮੂਹ ਕੱਚੇ ਕਾਮਿਆਂ ਦੀ ਮੀਟਿੰਗ ਬੱਸ ਸਟੈਂਡ ਵਿੱਚ ਹੋਈ, ਜਿਸ ਵਿਚ ਪੰਜਾਬ ਰੋਡਵੇਜ਼/ਪਨਬੱਸ ਦੇ ਡਿਪੂ ਪ੍ਰਧਾਨ ਸਮਸ਼ੇਰ ਸਿੰਘ, ਕਪੂਰਥਲਾ ਡਿਪੂ ਤੋਂ ਪ੍ਰਧਾਨ ਗੁਰਪ੍ਰੀਤ ਸਿੰਘ ਫਰੀਦਕੋਟ ਡਿਪੂ ਤੋਂ ...
ਇਯਾਲੀ/ਥਰੀਕੇ, 9 ਮਈ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ ਪਾਰਟੀ ਦੇ ਹਲਕਾ ਪੱਛਮੀ ਤੋਂ ਇੰਚਾਰਜ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਾਰਡ ਪ੍ਰਧਾਨਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨਾਲ ਅਹਿਮ ਮੀਟਿੰਗ ਕੀਤੀ ਜਿਸ ਦੌਰਾਨ ਵਾਰਡ ...
ਲੁਧਿਆਣਾ, 9 ਮਈ (ਕਵਿਤਾ ਖੁੱਲਰ)- ਕੋਰੋਨਾ ਬਿਮਾਰੀ ਨੇ ਜਿੱਥੇ ਸੂਬਾ ਸਰਕਾਰ ਦੇ ਮੌਜੂਦਾ ਹਾਲਾਤ ਨਾਲ ਨਜਿੱਠਣ ਦੇ ਪ੍ਰਬੰਧਾਂ ਦੀ ਘਾਟ ਅਤੇ ਇਸ ਬਿਮਾਰੀ ਨਾਲ ਲੜਦੇ ਲੋਕਾਂ ਨੂੰ ਬਗੈਰ ਕਿਸੇ ਸਹਿਯੋਗ ਅਤੇ ਨਾਂ ਦਿੱਤੀ ਜਾਂਦੀ ਰਾਹਤ ਨੂੰ ਸਵਾਲਾਂ ਦੇ ਘੇਰੇ ਵਿਚ ਖੜ੍ਹਾ ...
ਲੁਧਿਆਣਾ, 9 ਮਈ (ਕਵਿਤਾ ਖੁੱਲਰ)-ਮਾਧਿਆਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਤੱਕ ਵਿਧਾਇਕ ਬੈਂਸ ਮੁੱਖ ਮੰਤਰੀ ਨੂੰ ਬੇਹੱਦ ਭੱਦੀ ਸ਼ਬਦਾਂਵਲੀ ਨਾਲ ਸੰਬੋਧਨ ਕਰਦਾ ਰਿਹਾ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਦੀਆਂ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਵਿਚ ਵੋਟਾਂ ਬੈਲਟ ਪੇਪਰ ਨਾਲ ਕਰਵਾਉਣ ਲਈ ...
ਡਾਬਾ/ਲੁਹਾਰਾ, 9 ਮਈ (ਕੁਲਵੰਤ ਸਿੰਘ ਸੱਪਲ)- ਲੁਹਾਰਾ ਦੇ ਵਾਰਡ ਨੰਬਰ 29 ਵਿਚ ਵਾਰਡ ਦੇ ਕੌਂਸਲਰ ਦੇ ਪਿਤਾ ਨਿਰਮਲ ਸਿੰਘ ਐਸ.ਐਸ. ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਫੈਲਿਆ ਹੋਇਆ ਹੈ | ਇਸ ਕਾਰਨ ਬਿਮਾਰੀ ਤੋਂ ਬਚਾਅ ਲਈ ਵਾਰਡ ਦੇ ਸਾਰੇ ਗੁਰਦੁਆਰਿਆਂ ਅਤੇ ...
ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀਆਂ ਅਤੇ ਆਮ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਜ਼ਰੂਰੀ ਵਸਤੂਆਂ ਪੈਟਰੋਲ ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ...
ਲੁਧਿਆਣਾ, 9 ਮਈ (ਕਵਿਤਾ ਖੁੱਲਰ)- ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਾਂ ਦਿਵਸ 'ਤੇ ਤਿੰਨ ਪੀੜ੍ਹੀਆਂ ਨੂੰ ਦੇਖਣ ਅਤੇ ਰਿਸ਼ਤਿਆਂ ਨੂੰ ਨਿਭਾਉਣ ਵਾਲੀ 101 ਸਾਲਾ ਮਾਤਾ ਅਮਰ ਕੌਰ ਘੜਿਆਲ ਨੂੰ ਅੱਜ ...
ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਸਰਕਾਰ ਵਲੋਂ 11 ਮਈ ਤੋਂ ਸੂਬੇ ਭਰ 'ਚ 18 ਤੋਂ 45 ਸਾਲ ਦੀ ਉਮਰ ਦੇ ਵਿਅਕਤੀਆਂ ਨੂੰ ਵੀ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਲੁਧਿਆਣਾ ਜ਼ਿਲ੍ਹੇ ਵਿਚ ਇਹ ਮੁਹਿੰਮ ਸਿਰਫ਼ ਕਿਰਤ ...
ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)- ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਰੋਕਣ ਲਈ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਤੇ ਅਮਲ ਕਰਨ ਲਈ ਦੁਕਾਨਦਾਰ ਹਰ ਸੰਭਵ ਸਹਿਯੋਗ ਦੇ ਰਹੇ ਹਨ, ਪਰੰਤੂ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ...
ਲੁਧਿਆਣਾ, 9 ਮਈ (ਅਮਰੀਕ ਸਿੰਘ ਬੱਤਰਾ)- ਆਮ ਕਹਾਵਤ ਹੈ ਕਿ 12 ਸਾਲ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ, ਪਰੰਤੂ ਵਾਰਡ-30 ਅਧੀਨ ਪੈਂਦੇ ਢੰਡਾਰੀ ਕਲਾਂ (ਹਰੀਜਨ ਬਸਤੀ) ਵਿਚ ਰਹਿੰਦੇ ਲੋਕ ਜੋ ਪਿਛਲੇ 50 ਸਾਲ ਤੋਂ ਨਰਕ ਜਿਹੀ ਜ਼ਿੰਦਗੀ ਭੋਗ ਰਹੇ ਸਨ ਨੂੰ ਸੀਵਰੇਜ ਅਤੇ ...
ਲੁਧਿਆਣਾ, 9 ਮਈ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਹਫ਼ਤਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਤਾਰਬਲਬੀਰ ਸਿੰਘ ...
ਆਲਮਗੀਰ, 9 ਮਈ (ਜਰਨੈਲ ਸਿੰਘ ਪੱਟੀ)- ਸੰਤ ਅਮਰੀਕ ਸਿੰਘ ਸੰਪ੍ਰਦਾਇ ਕਾਰ ਸੇਵਾ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਭਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਵਾਲਿਆਂ ਨੇ ਗੁਰੂਘਰ ਆਉਣ ਵਾਲੀਆਂ ਸੰਗਤਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਡੋਲੋ-650, ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਘੰਟਾ ਘਰ ਚੌਕ ਨੇੜੇ ਕਰਫ਼ਿਊ ਦੌਰਾਨ ਕਾਰ ਵਿਚ ਘੁੰਮ ਰਹੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫਤਾਰੀ ਦੌਰਾਨ ਕਥਿਤ ਦੋਸ਼ੀਆਂ ਦੇ ਪੁਲਿਸ ਅਤੇ ਪੱਤਰਕਾਰਾਂ ਨਾਲ ਉਲਝਣ ਦਾ ਮਾਮਲਾ ਵੀ ਸਾਹਮਣੇ ...
ਆਲਮਗੀਰ, 9 ਮਈ (ਰਣਜੀਤ ਸਿੰਘ ਨੰਗਲ)-ਕੋਰੋਨਾ ਵਾਈਰਸ ਮਹਾਂਮਾਰੀ ਦੇ ਮੱਦੇਨਜ਼ਰ ਜੱਸੋਵਾਲ ਵਿਚ ਗੁਰੂ ਰਵਿਦਾਸ ਜੀ ਮਹਿਲਾ ਵਿੰਗ ਟਰੱਸਟ ਜੱਸੋਵਾਲ ਸੂਦਾਂ ਵਿਖੇ ਲੋੜਵੰਦਾਂ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਰਸਮ ਸ਼ੁਰੂ ਕੀਤੀ ਗਈ | ਇਸ ਮੌਕੇ ਬੀਬੀ ਬਲਜੀਤ ਕੌਰ ...
ਹੰਬੜਾਂ, 9 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਸਮੇਂ ਸੂਬਾ ਸਰਕਾਰ ਵਲੋਂ ਬਿਨ੍ਹਾਂ ਕਿਸੇ ਵਿਉਂਤਬੰਦੀ ਤੋਂ ਕੀਤੀ ਤਾਲਾਬੰਦੀ ਨੂੰ ਲੋਕਾਂ ਦੇ ਹੋਏ ਵੱਡੇ ਨੁਕਸਾਨ ਲਈ ਜ਼ਿੰਮੇਵਾਰ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ...
ਪਾਇਲ, 9 ਮਈ (ਰਾਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸਾਧੂ ਸਿੰਘ ਪੰਜੇਟਾ, ਸੁਦਾਗਰ ਸਿੰਘ ਘੁਡਾਣੀ, ਬਲਦੇਵ ਸਿੰਘ ਜੀਰਖ, ਜਗਤਾਰ ਸਿੰਘ ਚੋਮੋਂ, ਬਲਵੰਤ ਸਿੰਘ ਘੁਡਾਣੀ, ਲਾਡੀ ਉਕਸੀ ਨੇ ਬਿਆਨ 'ਚ ਦੱਸਿਆ ਕਿ ਭਾਜਪਾ ਹਕੂਮਤ ਕੈਪਟਨ ਅਮਰਿੰਦਰ ...
ਸਾਹਨੇਵਾਲ, 9 ਮਈ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ- ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ¢ ਮੀਤ ਪ੍ਰਧਾਨ ...
ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਬੈਠਕ ਵਿਚ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟ੍ਰੇਡਰ ਐਸੋਸੀਏਸ਼ਨ ਦੇ ...
ਆਲਮਗੀਰ, 9 ਮਈ (ਰਣਜੀਤ ਸਿੰਘ ਨੰਗਲ)- ਮੈਰਾਡੋ ਚੌਕੀ ਅਧੀਨ ਆਉਂਦੇ ਪਿੰਡ ਗਿੱਲ ਦੇ ਬਾਈਪਾਸ 'ਤੇ ਗੈਸ ਨਾਲ ਭਰੇ ਟੈਂਕਰ ਦੇ ਪਲਟ ਜਾਣ ਦਾ ਸਮਾਚਾਰ ਹੈ | ਪ੍ਰਾਪਤ ਵੇਰਵਿਆ ਮੁਤਾਬਿਕ ਲੁਧਿਆਣਾ-ਮਾਲੇਰਕੋਟਲਾ ਹਾਈਵੇਅ 'ਤੇ ਸਥਿਤ ਪਿੰਡ ਗਿੱਲ ਦੇ ਬਾਈਪਾਸ 'ਤੇ ਰਾਧਾ ਸੁਆਮੀ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਸੋਮਵਾਰ ਤੋਂ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਨਜਿੱਠਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਪੁਲਿਸ ਵਲੋਂ ਅਜਿਹੇ ਵਿਅਕਤੀਆਂ ਨੂੰ ਆਰਜ਼ੀ ਜੇਲ੍ਹਾਂ ਵਿਚ ਬੰਦ ਕੀਤਾ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੈਂਡ ਨਹਿਰ ਪੁਲ ਤੇ ਨਹਾਉਣ ਸਮੇਂ ਡੁੱਬੇ ਨੌਜਵਾਨ ਦੀ ਲਾਸ਼ ਪੁਲਿਸ ਨੇ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਤਲਵਿੰਦਰ ਸਿੰਘ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਤਲਵਿੰਦਰ ਬੀਤੇ ਦਿਨ ਆਪਣੇ ...
ਫੁੱਲਾਂਵਾਲ, 9 ਮਈ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪਿੰਡ ਠੱਕਰਵਾਲ ਸਥਿਤ ਵਿੱਦਿਅਕ ਅਦਾਰਾ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਂ ਦਿਵਸ ਨੂੰ ਆਨਲਾਈਨ ਹੁੰਦਿਆਂ ਬੜੇ ਹੀ ਉਤਸ਼ਾਹ ਨਾਲ ਮਨਾਇਆ | ...
ਲੁਧਿਆਣਾ, 9 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ 16 ਮਈ ਤੱਕ ਬੰਦ ਰਹੇਗੀ ਅਤੇ 17 ਮਈ ਨੂੰ ਯੂਨੀਵਰਸਿਟੀ ਖੁੱਲ੍ਹੇਗੀ | ...
ਲੁਧਿਆਣਾ, 9 ਮਈ (ਜਗਿੰਦਰ ਸਿੰਘ ਅਰੋੜਾ)- ਬਚਨ ਗੈਸ ਏਜੰਸੀ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ ਅਤੇ 80 ਦੇ ਕਰੀਬ ਲੋਕਾਂ ਨੂੰ ਮਾਹਰ ਡਾਕਟਰਾਂ ਵਲੋਂ ਕੋਵਿਡ ਵੈਕਸੀਨ ਦਿੱਤੀ ਗਈ | ਗੈਸ ਏਜੰਸੀ ਦੇ ਮਾਲਕ ਮਨਜੀਤ ...
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਹਫ਼ਤਾਵਾਰੀ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 15 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਮੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ...
ਲੁਧਿਆਣਾ, 9 ਮਈ (ਪੁਨੀਤ ਬਾਵਾ)- ਪੰਜਾਬ ਵਿਧਾਨ ਸਭਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੋੋਰੋਨਾ ਮਹਾਂਮਾਰੀ ਤੋਂ ਹਰ ਵਿਅਕਤੀ ਦੀ ਜਾਨ ਦੀ ਰਾਖੀ ਸਰਕਾਰ ਤੇ ...
ਲੁਧਿਆਣਾ, 9 ਮਈ (ਜੁਗਿੰਦਰ ਸਿੰਘ ਅਰੋੜਾ)- ਡੀ.ਐਫ.ਸੀ. ਪੱਛਮੀ ਸੁਖਵਿੰਦਰ ਸਿੰਘ ਗਿੱਲ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਖਪਤਕਾਰਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਵੰਡ ...
ਲੁਧਿਆਣਾ, 9 ਮਈ (ਪੁਨੀਤ ਬਾਵਾ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਜੈ ਦਾਨਵ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਅਨੁਸਾਰ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀ ਸੰਗਤ ਵਲੋਂ ਕੋਰੋਨਾ ਮਰੀਜ਼ਾਂ ਤੱਕ ਲੰਗਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX