ਮੋਗਾ, 9 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 113 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6402 ਹੋ ਗਈ ਹੈ, ਜਦ ਕਿ 1541 ਐਕਟਿਵ ਕੇਸ ਹੋ ਗਏ ਹਨ | ਇਸ ਤੋਂ ਇਲਾਵਾ ਜ਼ਿਲ੍ਹੇ ਦੇ 4721 ਵਿਅਕਤੀ ਕੋਰੋਨਾ ਨੂੰ ਹਰਾ ਚੁੱਕੇ ਹਨ | ਜਦ ਕਿ ਜ਼ਿਲ੍ਹੇ 'ਚ ਕੋਰੋਨਾ ਪੀੜਤ ਦੋ ਹੋਰਾਂ ਦੀ ਮੌਤ ਨਾਲ ਮੌਤਾਂ ਦਾ ਅੰਕੜਾ 140 'ਤੇ ਪੁੱਜ ਗਿਆ ਹੈ | ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ. ਤੇ 99,736 ਐਂਟੀਜਨ 'ਤੇ 22,134, ਟਰੂਨੈੱਟ 'ਤੇ 1413 ਕੁੱਲ ਸੈਂਪਲ ਲਏ ਗਏ ਹਨ ਜੋ ਕਿ ਕੁੱਲ ਸੈਂਪਲ 1,23,283 ਲਏ ਗਏ ਹਨ, ਜਿਨ੍ਹਾਂ ਵਿਚੋਂ 99,387 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਿੱਥੇ ਅੱਜ 762 ਸ਼ੱਕੀ ਮਰੀਜ਼ਾਂ ਦੇ ਸੈਂਪਲ ਵੱਖ-ਵੱਖ ਖੇਤਰਾਂ ਵਿਚੋਂ ਲੈ ਕੇ ਲੈਬ ਨੂੰ ਭੇਜੇ ਹਨ, ਉੱਥੇ 399 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿੱਥੇ ਕੋਰੋਨਾ ਤੋਂ ਬਚਾਅ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨ ਤੇ ਕਿਸੇ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ, ਮਾਸਕ ਜ਼ਰੂਰੀ ਪਾਇਆ ਜਾਵੇ, ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਤੇ ਸੈਨੇਟਾਈਜ਼ਰ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 45 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਤੁਰੰਤ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਸੀ ਕੋਰੋਨਾ ਨੂੰ ਹਰਾ ਕਿ ਫਤਹਿ ਹਾਸਲ ਕਰ ਸਕੀਏ |
ਮੋਗਾ, 9 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਏ ਇਕ ਮਹੀਨਾ ਹੋ ਗਿਆ ਹੈ ਤੇ ਕਣਕ ਦੀ ਆਮਦ ਬੰਦ ਹੋਏ ਨੂੰ ਲਗਪਗ 15 ਦਿਨ ਹੋ ਗਏ ਹਨ ਤੇ ਹੁਣ ਤੱਕ ਸਰਕਾਰੀ ਖ਼ਰੀਦ ਏਜੰਸੀਆਂ ਤੋਂ ਮੰਡੀਆਂ ਵਿਚੋਂ ਆਪਣੀ ਕਣਕ ਚੁਕਾ ਕੇ ...
ਅਜੀਤਵਾਲ, 9 ਮਈ (ਗਾਲਿਬ)-ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਨੇ ਖ਼ਾਸ ਇਤਲਾਹ 'ਤੇ ਮਹਿਣਾ ਅਧੀਨ ਰੌਲੀ ਪਿੰਡ ਦੀ ਿਲੰਕ ਸੜਕ ਲਾਗੇ ਲੁਧਿਆਣਾ ਤੋਂ ਮੋਗਾ ਆ ਰਹੇ ਇਕ ਵਿਅਕਤੀ ਨੂੰ ਤਲਾਸ਼ੀ ਦੌਰਾਨ ਦੋ ਕਿੱਲੋ ਅਫ਼ੀਮ ਸਮੇਤ ਐਕਟਿਵਾ ਕਾਬੂ ਕਰ ਲਿਆ ਹੈ, ਜਿਸ ਦੀ ਪਹਿਚਾਣ ...
ਮੋਗਾ, 9 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਮੋਗਾ ਵਲੋਂ ਜੋ ਕੋਰੋਨਾ ਪੀੜਤ ਮਰੀਜ਼ਾਂ ਨੂੰ ਫਤਹਿ ਕਿੱਟਾਂ ਦਿੱਤੀਆਂ ਜਾ ਰਹੀਆਂ ਨੇ ਉਹ ਜਾਅਲੀ ਹਨ ਅਤੇ ਕੋਰੋਨਾ ਦੀ ਆੜ ਵਿਚ ਇਕ ਬਹੁਤ ਵੱਡਾ ਗੋਰਖਧੰਦਾ ਚਲਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਮੁੱਖ ...
ਅਜੀਤਵਾਲ, 9 ਮਈ (ਗਾਲਿਬ)-ਮਹਿਣਾ ਪੁਲਿਸ ਨੇ ਝੂਠੀ ਘੜੀ ਕਹਾਣੀ ਦਾ ਪਰਦਾਫਾਸ਼ ਕਰਕੇ ਮੁੱਦਈ ਨੂੰ ਗੱਡੀ ਸਮੇਤ ਕਾਬੂ ਕੀਤਾ ਹੈ | ਤਰੁਣ ਕੁਮਾਰ ਵਾਸੀ ਤਰਸੇਮ ਕਲੌਨੀ ਲੁਧਿਆਣਾ ਨੇ ਮਹਿਣਾ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਕਿ ਮੈਂ ਮਹਿੰਦਰਾ ਪਿਕਅਪ ਗੱਡੀ 'ਤੇ ...
ਸਮਾਧ ਭਾਈ, 9 ਮਈ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਕੋਟਲਾ ਰਾਏਕਾ ਤੇ ਕੋਟਲਾ ਕਾਹਨ ਸਿੰਘ ਵਾਲਾ ਵਿਖੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਕੋਟਲਾ ਦੀ ਅਗਵਾਈ ਹੇਠ ਮੈਡੀਕਲ ਐਸੋਸੀਏਸ਼ਨ ਯੂਨੀਅਨ ਦੇ ਡਾਕਟਰਾਂ ਵਲੋਂ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ...
ਮੋਗਾ, 9 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਿਹਤ ਵਿਭਾਗ ਮੋਗਾ ਵਲੋਂ ਜੋ ਕੋਰੋਨਾ ਪੀੜਤ ਮਰੀਜ਼ਾਂ ਨੂੰ ਫਤਹਿ ਕਿੱਟਾਂ ਦਿੱਤੀਆਂ ਜਾ ਰਹੀਆਂ ਨੇ ਉਹ ਜਾਅਲੀ ਹਨ ਅਤੇ ਕੋਰੋਨਾ ਦੀ ਆੜ ਵਿਚ ਇਕ ਬਹੁਤ ਵੱਡਾ ਗੋਰਖਧੰਦਾ ਚਲਾਇਆ ਜਾ ਰਿਹਾ ਹੈ ਅਤੇ ਪੰਜਾਬ ਦੇ ਮੁੱਖ ...
ਧਰਮਕੋਟ, 9 ਮਈ (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਧਰਮਕੋਟ ਜ਼ੋਨ ਦੀ ਮੀਟਿੰਗ ਗੁਰਦੁਆਰਾ ਹਜ਼ੂਰ ਸਾਹਿਬ ਵਿਖੇ ਜ਼ੋਨ ਪ੍ਰਧਾਨ ਹਰਬੰਸ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡਾਂ ਵਿਚੋਂ ...
ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੇ ਦੇਖ-ਰੇਖ ਹੇਠ ਲੋਪੋ ਤੇ ਮਾਛੀਕੇ ਵਿਖੇ ਬਣੀਆਂ ਹੋਈਆਂ ਗਊਸ਼ਾਲਾ 'ਚ ਸਾਂਭ-ਸੰਭਾਲ ਲਈ ਰੱਖੀਆਂ ਹੋਈਆਂ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਲੋਂ ਪ੍ਰਧਾਨ ਬਰਜਿੰਦਰ ਸਿੰਘ ਮੱਖਣ ਤੇ ਸਮੂਹ ਮੈਂਬਰ ਪ੍ਰਬੰਧਕੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਹੋਮਿਓਪੈਥਿਕ ਡਿਸਪੈਂਸਰੀ ਚਲਾਈ ਜਾ ਰਹੀ ਹੈ, ਜਿੱਥੇ ਹੋਮੀਓਪੈਥੀ ਦੇ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪੁਲਿਸ 'ਤੇ ਅਕਸਰ ਸਖ਼ਤ ਮਜਾਜ਼ ਹੋਣ ਅਤੇ ਬਿਨਾਂ ਵਜ੍ਹਾ ਚਲਾਨ ਕੱਟਣ ਦੇ ਦੋਸ਼ ਲੱਗਦੇ ਰਹਿੰਦੇ ਹਨ, ਪਰ ਅੱਜ ਮੋਗਾ ਦੇ ਮੁੱਖ ਚੌਕ ਵਿਚ ਨਵਜੰਮੇ ਜੌੜੇ ਭੈਣ ਭਰਾਵਾਂ ਦਾ ਨਿੱਘਾ ਸਵਾਗਤ ਕਰਨ ਅਤੇ ਲੱਡੂ ਵੰਡ ਕੇ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਜਥੇ ਭੇਜਣ ਤੇ ਹੋਰ ਸੇਵਾਵਾਂ ਭੇਜਣ ਲਈ ਵਿਚਾਰ ...
ਮੋਗਾ, 9 ਮਈ (ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨੂੰ ਕਿਸੇ ਪਾਰਟੀ ਵਲੰਟੀਅਰ ਨੇ ਸੂਚਨਾ ਦਿੱਤੀ ਕਿ ਸਥਾਨਕ ਸ਼ਹਿਰ ਦੀ ਚੰੁਗੀ ਨੰਬਰ ਤਿੰਨ ਕੋਲ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਵਿਚ ਇਕ ਕਾਰਗੋ ਟਰੱਕ ਖੜ੍ਹਾ ਹੈ, ਜਿਸ ਵਿਚ 13 ਗਊਆਂ ...
ਮੋਗਾ, 9 ਮਈ (ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨੂੰ ਕਿਸੇ ਪਾਰਟੀ ਵਲੰਟੀਅਰ ਨੇ ਸੂਚਨਾ ਦਿੱਤੀ ਕਿ ਸਥਾਨਕ ਸ਼ਹਿਰ ਦੀ ਚੰੁਗੀ ਨੰਬਰ ਤਿੰਨ ਕੋਲ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਵਿਚ ਇਕ ਕਾਰਗੋ ਟਰੱਕ ਖੜ੍ਹਾ ਹੈ, ਜਿਸ ਵਿਚ 13 ਗਊਆਂ ...
ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਦੀ ਜ਼ੂਮ ਮੀਟਿੰਗ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਆਗੂਆਂ ਕੁਲਬੀਰ ਸਿੰਘ ਢਿੱਲੋਂ, ਗਗਨਦੀਪ ਸਿੰਘ, ਨਿੰਦਰ ਕੌਰ, ਗੁਲਜ਼ਾਰ ਖਾਂ, ਕੰਵਲਜੀਤ ਕੌਰ, ...
ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿੱਥੇ ਕੋਰੋਨਾ ਮਹਾਂਮਾਰੀ ਨਾਲ ਸਾਰਾ ਵਿਸ਼ਵ ਪੀੜਤ ਹੈ, ਉੱਥੇ ...
ਧਰਮਕੋਟ, 9 ਮਈ (ਪਰਮਜੀਤ ਸਿੰਘ)-ਐੱਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਰਾਬਿੰਦਰਨਾਥ ਟੈਗੋਰ ਜੈਅੰਤੀ ਮਨਾਈ ਗਈ | ਇਸ ਮੌਕੇ ਐਸ. ਐਫ. ਸੀ. ਸਟਾਫ਼ ਦੁਆਰਾ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੌਰਾਨ ਰਾਬਿੰਦਰਨਾਥ ਟੈਗੋਰ ਬਾਰੇ ਜਾਣਕਾਰੀ ਦਿੱਤੀ ...
ਕੋਟ ਈਸੇ ਖਾਂ, 9 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੱਧ ਵਰਗੀ ਅਤੇ ਛੋਟੇ ਵਪਾਰੀ ਦੁਕਾਨਦਾਰ ਤਾਂ ਪਹਿਲਾਂ ਹੀ ਕੋਰੋਨਾ ਮਹਾਂਮਾਰੀ ਪ੍ਰਤੀ ਲਗਾਈਆਂ ਪਾਬੰਦੀਆਂ ਅਤੇ ਆਰਥਿਕ ਮੰਦੀ ਤੋਂ ਪ੍ਰੇਸ਼ਾਨ ਹਨ ਪਰ ਹੁਣ ਜੋ ਪੰਜਾਬ ਸਰਕਾਰ ਵਲੋਂ ਲਾਕ ਡਾਊਨ ਸਬੰਧੀ ...
ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਹਰਨੇਕ ਸਿੰਘ ਨੇਕ, ਪ੍ਰੇਮ ਕੁਮਾਰ, ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੋਵਿਡ ਪਾਬੰਦੀਆਂ ਮੱਦੇਨਜ਼ਰ ਜਥੇਬੰਦੀ ...
ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸੁਸ਼ੀਲ ਨਾਥ ਨੇ ਦੱਸਿਆ ਕਿ ਵਿਦਿਆਰਥੀਆਂ ਦਾ ਮਿਤੀ 10 ਮਈ ਨੂੰ ਉਡਾਣ ਪ੍ਰੋਜੈਕਟ ਤੇ 12 ਮਈ ਨੂੰ ਵਰਡ ਆਫ਼ ਦਾ ਡੇਅ (ਅੰਗਰੇਜ਼ੀ ਅਤੇ ਪੰਜਾਬੀ) ਦਾ ਮੁਲਾਂਕਣ ਕੀਤਾ ਜਾਵੇਗਾ | ਉਡਾਣ ਪ੍ਰੋਜੈਕਟ ਅਧੀਨ ...
ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਖੇਤੀ ਸਬੰਧੀ ਪਾਸ ਕੀਤੇ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੀਆਂ ਹਨ | ਪਰ ਪ੍ਰਧਾਨ ਮੰਤਰੀ ਮੋਦੀ ਆਪਣੀ ...
ਅਜੀਤਵਾਲ, 9 ਮਈ (ਹਰਦੇਵ ਸਿੰਘ ਮਾਨ)-ਇੱਥੋਂ ਥੋੜ੍ਹੀ ਦੂਰ ਪਿੰਡ ਕਿਲੀ ਚਾਹਲਾਂ ਵਿਖੇ ਭਾਕਿਯੂ (ਏਕਤਾ ਉਗਰਾਹਾਂ) ਦੇ ਤਿੰਨ ਜ਼ਿਲਿ੍ਹਆਂ ਮੋਗਾ, ਲੁਧਿਆਣਾ, ਜਲੰਧਰ ਦੀ ਸਿੱਖਿਆ ਮੀਟਿੰਗ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...
ਨਿਹਾਲ ਸਿੰਘ ਵਾਲਾ, 9 ਮਈ (ਸੁਖਦੇਵ ਸਿੰਘ ਖ਼ਾਲਸਾ/ਪਲਵਿੰਦਰ ਸਿੰਘ ਟਿਵਾਣਾ)-ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਹਿੰਮਤਪੁਰਾ ਵਿਖੇ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਦੇ ਐਤਵਾਰ ਨੂੰ ਲਗਾਏ ਗਏ ਲਾਕਡਾਊਨ ਨੰੂ ਤੋੜਦਿਆਂ ਆਪਣੀਆਂ ਦੁਕਾਨਾਂ ਖੁੱਲ੍ਹੀਆਂ ...
ਮੋਗਾ, 9 ਮਈ (ਅਸ਼ੋਕ ਬਾਂਸਲ)-ਪਰਮ ਰਕਸ਼ਾ ਮੰਚ ਐੱਨ. ਜੀ. ਓ. ਮੋਗਾ ਵਲੋਂ ਕੋਰੋਨਾ ਮਹਾਂਮਾਰੀ ਕਰਨ ਸੜਕਾਂ 'ਤੇ ਰੁਲ ਰਹੇ ਗ਼ਰੀਬ ਤੇ ਬੇਸਹਾਰਾ ਲੋਕਾਂ ਨੂੰ ਲੈ ਕੇ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾ ਕੇ ਬਿਰਧ ਆਸ਼ਰਮ ਵਿਚ ਭੇਜਿਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਸ਼ਰਨ ਫਾਊਾਡੇਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਘੱਟ ਖ਼ਰੀਦ ਮੁੱਲ 'ਤੇ ਦਵਾਈਆਂ ਮੁਹੱਈਆ ਕਰਵਾਉਣ ਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਮਾਲੀ ਸਹਾਇਤਾ ਕਰਨ ਲਈ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖ਼ਾਨਾ ਮੋਗਾ ਲਈ ਉੱਘੇ ...
ਠੱਠੀ ਭਾਈ, 9 ਮਈ (ਜਗਰੂਪ ਸਿੰਘ ਮਠਾੜੂ)-ਪਿਛਲੇ ਲੰਮੇ ਸਮੇਂ ਤੋਂ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਜੂਝ ਰਹੇ ਭਗਤਾ ਭਾਈ-ਬਾਘਾ ਪੁਰਾਣਾ ਜੀ. ਟੀ. ਰੋਡ 'ਤੇ ਪੈਂਦੇ ਪਿੰਡ ਸੰਗਤਪੁਰਾ, ਕੋਟਲਾ ਰਾਏ ਕਾ ਤੇ ਕਾਹਨ ਸਿੰਘ ਵਾਲਾ ਪਿੰਡਾਂ ਦੇ ਗੰਦੇ ਪਾਣੀ ਦੇ ...
ਨੱਥੂਵਾਲਾ ਗਰਬੀ, 9 ਮਈ (ਸਾਧੂ ਰਾਮ ਲੰਗੇਆਣਾ)-ਪਿੰਡ ਹਰੀਏਵਾਲਾ ਵਿਖੇ ਸਰਪੰਚ ਤੇ ਬਾਕੀ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਵਿਚ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਭੇਜੀ ਹੋਈ 6 ਲੱਖ ਦੀ ਗਰਾਂਟ ਨਾਲ ਤਿਆਰ ਜਿੰਮ ਦਾ ਉਦਘਾਟਨ ਵਿਧਾਇਕ ਦੇ ਸਪੁੱਤਰ ...
ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਸਬੰਧੀ ਵਰਚੂਅਲ ਮੀਟਿੰਗ ਕੀਤੀ | ਇਸ ਮੌਕੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਮਨਮੀਤ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੂਰੇ ਵਿਸ਼ਵ ਵਿਚ ਫੈਲੀ ਨਾਮੁਰਾਦ ਬਿਮਾਰੀ ਕੋਰੋਨਾ ਨਾਲ ਪੰਜਾਬ ਵੀ ਜੂਝ ਰਿਹਾ ਹੈ, ਪਰ ਡਿਪਟੀ ਕਮਿਸ਼ਨਰ ਮੋਗਾ, ਐਸ.ਐਸ.ਪੀ. ਮੋਗਾ ਅਤੇ ਸਿਵਲ ਸਰਜਨ ਮੋਗਾ ਦੇ ਆਪਸੀ ਤਾਲਮੇਲ ਅਤੇ ਉਨ੍ਹਾਂ ਵਲੋਂ ਬਣਾਈਆਂ ਗਈਆਂ ...
ਬੱਧਨੀ ਕਲਾਂ, 9 ਮਈ (ਸੰਜੀਵ ਕੋਛੜ)-ਸੰਯੁਕਤ ਮੋਰਚੇ ਵਲੋਂ ਵਪਾਰੀਆਂ ਦੇ ਹੱਕ 'ਚ ਦੁਕਾਨਾਂ ਖੋਲ੍ਹਣ ਦੇ ਦਿੱਤੇ ਗਏ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾ ਦੀ ਅਗਵਾਈ 'ਚ ਕਸਬਾ ਬੱਧਨੀ ਕਲਾਂ ਦੇ ਰਾਊਕੇ ਰੋਡ ਨੇੜੇ ...
ਬਾਘਾ ਪੁਰਾਣਾ, 9 ਮਈ (ਬਲਰਾਜ ਸਿੰਗਲਾ)-ਦੇਸ਼ ਵਿਚ ਕੋਰੋਨਾ ਮਹਾਂਮਾਰੀ ਸਦਕਾ ਵਿਗੜਦੇ ਹੋਏ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਨੰੂ ਸਾਰਿਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ | ਇਨ੍ਹਾਂ ਸ਼ਬਦਾਂ ਦਾ ...
ਮੋਗਾ, 9 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਕਾਮ ਦੀ ਪ੍ਰੀਖਿਆ ਦੇ ਸਮੈਸਟਰ ਪੰਜਵੇਂ ਦੇ ਨਤੀਜੇ ਵਿਚ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਕਾਮਰਸ ਵਿਭਾਗ ਨੂੰ ਵਧਾਈ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਰਾਹੀ ਐੱਸ.ਸੀ.ਟੀ.ਈ. ਨਿਯਮਾਂ ਅਨੁਸਾਰ ਵਿਗਿਆਪਨ ਨੰਬਰ 5/1-2020 ਭਡ (1) ਮਿਤੀ 6-3-2020 ਅਨੁਸਾਰ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਸੀ | ਕੋਵਿਡ-19 ਦੇ ਚੱਲਦਿਆਂ 29 ਨਵੰਬਰ 2020 ਨੂੰ ਇਸ ਦਾ ਲਿਖਤੀ ਪੇਪਰ ਲਿਆ ਗਿਆ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਸਵੇਰੇ 11 ਵਜੇ ਨੇਚਰ ਪਾਰਕ ਵਿਖੇ ਇਕੱਠੇ ਹੋ ਕੇ ਰੇਲਵੇ ਰੋਡ ਮੋਗਾ, ਮੇਨ ਬਾਜ਼ਾਰ ਵਿਚੋਂ ਦੀ ਹੁੰਦੇ ਹੋਏ ...
ਕੋਟ ਈਸੇ ਖਾਂ, 9 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਲਾਕਾ ਕੋਟ ਈਸੇ ਖਾਂ ਦੀ ਨਵ ਪੰਜਾਬੀ ਸਾਹਿਤ ਸਭਾ ਦੀ ਵਿਸ਼ੇਸ਼ ਮੀਟਿੰਗ ਮਸੀਤਾਂ ਰੋਡ ਵਿਖੇ ਹੋਈ | ਇਸ ਸਮੇਂ ਪ੍ਰਧਾਨ ਜੀਵਨ ਸਿੰਘ ਹਾਣੀ, ਜਨਰਲ ਸਕੱਤਰ ਯਸ਼ਪਾਲ ਗੁਲਾਟੀ, ਸਾਹਿਤਕਾਰ ਵਿਵੇਕ, ਸ਼ਹਿ ...
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ: ਹਰਜੋਤ ਕਮਲ ਦੇ ਨਿਰੰਤਰ ਯਤਨਾਂ ਸਦਕਾ ਮੋਗਾ ਹਲਕੇ ਦੇ ਪਿੰਡ ਲੰਢੇਕੇ ਦੇ ਸਰਕਾਰੀ ਸਕੂਲ ਦੀ ਉਸਾਰੀ ਜਾ ਰਹੀ ਨਵੀਂ ਇਮਾਰਤ ਦੇ ਕਮਰੇ ਦੀ ਨੀਂਹ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ: ਸਿ: ਸੁਸ਼ੀਲ ਨਾਥ ਨੇ ਰੱਖੀ | ...
ਬਾਘਾ ਪੁਰਾਣਾ, 9 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਤੋਂ ਭਗਤਾ ਭਾਈ ਵਾਲੀ ਸੜਕ ਜੋ ਲੰਮੇ ਸਮੇਂ ਤੋਂ ਥਾਂ-ਥਾਂ ਤੋਂ ਟੁੱਟਣ ਸਦਕਾ ਵੱਡੇ-ਵੱਡੇ ਖੱਡੇ ਪੈ ਚੁੱਕੇ ਸਨ | ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਅੱਜ ...
ਸਮਾਲਸਰ, 9 ਮਈ (ਕਿਰਨਦੀਪ ਸਿੰਘ ਬੰਬੀਹਾ)-ਪੁਲਿਸ ਸਟੇਸ਼ਨ ਸਮਾਲਸਰ ਵਿਖੇ ਐਸ.ਆਈ. ਬਲਰਾਜ ਸਿੰਘ ਮੁੱਖ ਅਫ਼ਸਰ ਥਾਣਾ ਸਮਾਲਸਰ ਦੀ ਅਗਵਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਥਾਣੇ ਦੇ ਆਂਗਣ ...
ਨਿਹਾਲ ਸਿੰਘ ਵਾਲਾ, 9 ਮਈ (ਪਲਵਿੰਦਰ ਸਿੰਘ ਟਿਵਾਣਾ)-ਵਾਤਾਵਰਨ ਵਿਚ ਆ ਰਹੇ ਬਦਲਾਅ ਅਤੇ ਰੁੱਖਾਂ ਦੀ ਘਾਟ ਦੇ ਮੱਦੇਨਜ਼ਰ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਤਹਿਸੀਲ ਕੰਪਲੈਕਸ ਵਿਖੇ ਡੇਢ ਸÏ ਕਰੀਬ ਬੂਟੇ ਲਗਾਏ ਗਏ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਲਗਾਉਣ ਲਈ ਵੰਡੇ ...
ਨਿਹਾਲ ਸਿੰਘ ਵਾਲਾ, 8 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲਗਾਏ ਗਏ ਲਾਕ ਡਾਊਨ ਖ਼ਿਲਾਫ਼ ਬਲਾਕ ਨਿਹਾਲ ਸਿੰਘ ਵਾਲਾ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਐਸ. ਡੀ. ਐਮ. ਦਫ਼ਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX