ਤਾਜਾ ਖ਼ਬਰਾਂ


ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 3 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 3 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 4 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 5 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 6 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 6 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 6 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 6 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 7 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 7 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 8 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 8 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 8 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 9 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553

ਖੰਨਾ / ਸਮਰਾਲਾ / ਜਗਰਾਉਂ

ਦਿਹਾਤੀ ਖੇਤਰ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪੁਲਿਸ ਪੱਬਾਂ ਭਾਰ

ਜਗਰਾਉਂ, 9 ਮਈ (ਗੁਰਦੀਪ ਸਿੰਘ ਮਲਕ)-ਜਗਰਾਉਂ ਸ਼ਹਿਰ ਅਤੇ ਦਿਹਾਤੀ ਖੇਤਰ 'ਚ ਕੋਰੋਨਾ ਵਾਇਰਸ ਬੜੀ ਤੇਜ਼ੀ ਨਾਲ ਪੈਰ ਪਸਾਰਨ ਲੱਗ ਪਿਆ ਹੈ | ਸ਼ਹਿਰ ਤੋਂ ਬਾਅਦ ਪਿੰਡਾਂ 'ਚ ਕੋਰੋਨਾ ਨਾਲ ਪੀੜ੍ਹਤ ਮਰੀਜ਼ ਸਾਹਮਣੇ ਆਉਣ ਲੱਗੇ ਹਨ ਅਤੇ ਜਗਰਾਉਂ ਖੇਤਰ 'ਚ ਮੌਤਾਂ ਦੀ ਦਰ ਵੀ ਇਕ ਦਮ ਵੱਧਣ ਲੱਗੀ ਹੈ ਜਿਸ 'ਤੇ ਕੰਟਰੋਲ ਕਰਨ ਲਈ ਜਗਰਾਉਂ ਪੁਲਿਸ ਇਕ ਦਮ ਮਸਤੈਦ ਹੋ ਚੁੱਕੀ ਹੈ | ਅੱਜ ਪੁਲਿਸ ਥਾਣਾ ਸਦਰ ਜਗਰਾਉਂ ਦੇ ਇੰਚਾਰਜ ਇੰਸਪੈਟਰ ਜਸਪਾਲ ਸਿੰਘ ਧਾਲੀਵਾਲ ਨੇ ਦਿਹਾਤੀ ਖੇਤਰ ਦੇ ਦਰਜਨਾਂ ਪਿੰਡਾਂ 'ਚ ਪਹੁੰਚ ਕੇ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਕੋਰੋਨਾ ਦੇ ਭਿਆਨਕ ਰੂਪ ਤੋਂ ਲੋਕਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਰਾਹਤ ਕੈਂਪ ਲਾਉਣ, ਕੋਰੋਨਾ ਰੋਕੂ ਵੈਕਸੀਨ ਲਗਵਾਉਣ, ਲੋਕਾਂ ਨੂੰ ਘਰਾਂ 'ਚ ਰਹਿਣ ਅਤੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਨੂੰ ਤੁਰੰਤ ਜਾਂਚ ਕਰਵਾਉਣ ਦੀਆਂ ਅਪੀਲ ਕੀਤੀ | ਪਿੰਡ ਜਗਰਾਉਂ ਪੱਤੀ ਮਲਕ ਦੇ ਸਰਪੰਚ ਬਲਵੀਰ ਸਿੰਘ ਦੇ ਗ੍ਰਹਿ ਵਿਖੇ ਪਿੰਡ ਦੇ ਪੰਚਾਂ, ਨੰਬਰਦਾਰਾਂ, ਆਸਾਂ ਵਰਕਰਾਂ ਆਦਿ ਨਾਲ ਮੀਟਿੰਗ ਕਰਦਿਆਂ ਇੰਸਪੈਕਟਰ ਜਸਪਾਲ ਸਿੰਘ ਨੇ ਕਿਹਾ ਕਿ ਕੋਰੋਨਾ ਬੜੀ ਤੇਜ਼ੀ ਨਾਲ ਸ਼ਹਿਰਾਂ ਤੋਂ ਬਾਅਦ ਪਿੰਡਾਂ 'ਚ ਪੈਰ ਪਸਾਰ ਰਿਹਾ ਹੈ, ਜਿਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਗ੍ਰਾਮ ਪੰਚਾਇਤਾਂ ਨੂੰ ਅੱਗੇ ਆਉਣਾ ਪੈਵੇਗਾ | ਉਨ੍ਹਾਂ ਕਿਹਾ ਕਿ ਵਿਭਾਗ ਦੇ ਸਾਹਮਣੇ ਆਇਆ ਹੈ ਕਿ ਕੁਝ ਗਲਤ ਅਫ਼ਵਾਹਾਂ ਕਾਰਨ ਪਿੰਡਾਂ ਦੇ ਲੋਕ ਕੋਰੋਨਾ ਰੋਕੂ ਵੈਕਸੀਨ ਲਗਵਾਉਣ ਤੋਂ ਡਰ ਰਹੇ ਹਨ | ਇਸ ਤੋਂ ਇਲਾਵਾ ਕੋਰੋਨਾ ਦੇ ਸ਼ੱਕੀ ਮਰੀਜ਼ ਕੋਰੋਨਾ ਟੈਸਟ ਨਹੀਂ ਕਰਵਾ ਰਹੇ | ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਲਪੇਟ 'ਚ ਜਾਨਾਂ ਗਵਾਉਣ ਵਾਲੇ ਲੋਕਾਂ ਦੇ ਪਰਿਵਾਰ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਨੂੰ ਛੁਪਾ ਰਹੇ ਹਨ | ਇਸ ਤੋਂ ਇਲਾਵਾ ਲੋਕ ਸਰਕਾਰ ਦੀਆਂ ਕੋਰੋਨਾ ਪ੍ਰਤੀ ਹਦਾਇਤਾਂ ਦੀ ਅਣਦੇਖੀ ਕਰ ਰਹੇ ਹਨ ਅਤੇ ਵਿਆਹਾਂ ਅਤੇ ਭੋਗ ਸਮਾਗਮਾਂ ਤੇ ਇਕੱਠ ਕਰ ਰਹੇ ਹਨ | ਅਜਿਹੇ ਹਲਾਤਾਂ 'ਚ ਕੋਰੋਨਾ ਦਾ ਲਾਂਗ ਵੱਧ ਰਿਹਾ ਹੈ | ਉਨ੍ਹਾਂ ਪਿੰਡਾਂ 'ਚ ਅਨਾਊਮੈਂਟਾਂ ਕਰਵਾ ਕੇ ਲੋਕਾਂ ਨੂੰ ਸਾਵਧਾਨ ਕੀਤਾ ਕਿ ਜੋ ਸਰਕਾਰੀ ਨਿਯਮਾਂ ਦੀ ਅਣਦੇਖੀ ਕਰੇਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਪਿੰਡਾਂ 'ਚ ਖੁੱਲੀਆਂ ਦੁਕਾਨਾਂ ਨੂੰ ਵੀ ਬੰਦ ਕਰਵਾਇਆਂ ਅਤੇ ਸੱਥਾਂ ਆਦਿ 'ਚ ਇਕੱਠ ਕਰੀ ਬੈਠੇ ਲੋਕਾਂ ਨੂੰ ਚਿਤਾਵਨੀ ਦੇ ਕੇ ਛੱਡਿਆ |

ਅਸਮਾਨੀ ਬਿਜਲੀ ਪੈਣ ਕਾਰਨ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਸਿੱਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ)-ਅੱਜ ਕਰੀਬ 12 ਵਜੇ ਲਾਗਲੇ ਪਿੰਡ ਤਿਹਾੜਾ ਕਾਕੜ ਦੇ ਖੇਤਾਂ ਵਿਚ ਤੂੜੀ ਦੀ ਢਿੱਗ ਲਿੱਪਣ ਸਮੇਂ ਅਸਮਾਨੀ ਬਿਜਲੀ ਪੈਣ ਕਾਰਨ ਇਕ ਮਜ਼ਦੂਰ ਦੀ ਮੌਤ ਅਤੇ ਜ਼ਮੀਨ ਮਾਲਕ ਦੇ ਗੰਭੀਰ ਰੂਪ ਵਿਚ ਝੁਲਸ ਜਾਣ ਦਾ ਸਮਾਚਾਰ ਹੈ | ਪਿੰਡ ...

ਪੂਰੀ ਖ਼ਬਰ »

ਸੂਬਾ ਸਰਕਾਰ ਲੋਕਾਂ ਨੂੰ ਦੂਜੀ ਲਹਿਰ ਤੋਂ ਬਚਾਉਣ 'ਚ ਅਸਫ਼ਲ ਰਹੀ-ਇਯਾਲੀ

ਸਿੱਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਕਿ ਸੂਬਾ ਸਰਕਾਰ ਬੇਟ ਇਲਾਕੇ ਦੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੀ ਲਹਿਰ ਤੋਂ ਬਚਾਉਣ ਵਿਚ ਪੂਰੀ ...

ਪੂਰੀ ਖ਼ਬਰ »

ਬੀ.ਕੇ.ਯੂ. (ਡਕੌ ਾਦਾ) ਬਲਾਕ ਪ੍ਰਧਾਨ ਸਪਸ਼ਟ ਕੀਤਾ

ਮੁੱਲਾਂਪੁਰ-ਦਾਖਾ, 9 ਮਈ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ 8 ਮਈ ਨੂੰ ਤਾਲਾਬੰਦੀ ਦੇ ਵਿਰੋਧ 'ਚ ਕਿਸਾਨ ਮਜ਼ਦੂਰ, ਦੁਕਾਨਦਾਰਾਂ ਨੂੰ ਨਾਲ ਲੈ ਕੇ ਸੁਧਾਰ ਬਾਜ਼ਾਰ ਵਿਚ ਕੋਈ ਵੱਡਾ ਪ੍ਰਦਰਸ਼ਨ ਨਾ ਹੋਣ 'ਤੇ ਛਿੜੀ ਚਰਚਾ ਨੂੰ ਵਿਰਾਮ ...

ਪੂਰੀ ਖ਼ਬਰ »

ਸਿੱਧਵਾਂ ਬੇਟ 'ਚ ਇਕ ਹੋਰ ਕੋਰੋਨਾ ਪੀੜਤ ਦੀ ਮੌਤ

ਸਿੱਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ)- ਸਥਾਨਕ ਕਸਬੇ ਵਿਚ ਦੂਜੇ ਦਿਨ ਫਿਰ ਇਕ ਹੋਰ ਕੋਰੋਨਾ ਪੀੜਤ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅਜੇ ਕੋਰੋਨਾ ਦਾ ਸ਼ਿਕਾਰ ਹੋਏ ਮਿ੍ਤਕ ਬੇਕੁੰਠ ਨਾਥ ਦਾ ਸਿਵਾ ਠੰਡਾ ਨਹੀਂ ਹੋਇਆ ਸੀ ਕਿ ਪਿੰਡ ...

ਪੂਰੀ ਖ਼ਬਰ »

ਪ੍ਰਧਾਨ ਬੂਟਾ ਸਿੰਘ ਦੀ ਪਤਨੀ ਦਾ ਕੋਰੋਨਾ ਕਾਰਨ ਦਿਹਾਂਤ

ਜਗਰਾਉਂ, 9 ਮਈ (ਗੁਰਦੀਪ ਸਿੰਘ ਮਲਕ)- ਜਗਰਾਉਂ ਖੇਤਰ 'ਚ ਕੋਰੋਨਾ ਦਾ ਪ੍ਰਕੋਪ ਦਿਨੋਂ ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ | ਸਥਾਨਕ ਖੇਤਰ 'ਚ ਰੋਜ਼ਾਨਾਂ ਕੋਰੋਨਾ ਕਾਰਨ ਮੌਤਾਂ ਹੋ ਰਹੀਆਂ ਹਨ | ਅੱਜ ਸ਼ਹਿਰ ਦੇ ਹੀਰਾ ਬਾਗ ਨਿਵਾਸੀ ਰੋਹਿਤ ਗੁਪਤਾ ਪੁੱਤਰ ਅਸ਼ਵਨੀ ...

ਪੂਰੀ ਖ਼ਬਰ »

ਕੈਨੇਡਾ ਮੰਗੀ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਪੰਜਾਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗਾਲਿਬ ਕਲਾਂ ਦੀ ਵਸਨੀਕ ਗੁਰਜੀਤ ਕੌਰ ਪਤਨੀ ਜਸਵਿੰਦਰ ਸਿੰਘ ਨੇ ਥਾਣਾ ਸਦਰ ਦੀ ਪੁਲਿਸ ਚੌਕੀ ਗਾਲਿਬ ਕਲਾਂ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਕਿ ਮੇਰੀ ਲੜਕੀ ਮਨਪ੍ਰੀਤ ਕੌਰ ਜਦੋਂ ...

ਪੂਰੀ ਖ਼ਬਰ »

ਮਾਂ ਦਿਵਸ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਤੀ ਮਾਂ ਨੂੰ ਬਚਾਉਣ ਦਾ ਸੱਦਾ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)- ਹਿੰਦੀ ਪੁਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਲੋਂ ਆਨਲਾਈਨ ਸਨੇਹ ਤੇ ਪਿਆਰ ਨੂੰ ਸਮਰਪਿਤ ਕੌਮੀ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਕਿਹਾ ਗਿਆ ਕਿ ਮਾਂ ਅਤੇ ਬੱਚੇ ਦੇ ਰਿਸ਼ਤੇ ਨੂੰ ਦੁਨੀਆ ਦਾ ਸਭ ਤੋਂ ਅਨਮੋਲ ਅਤੇ ...

ਪੂਰੀ ਖ਼ਬਰ »

ਪਾਠਕ ਵਲੋਂ ਖੰਨਾ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

ਵਾਰਡ-19 'ਚ ਬਣ ਰਹੀ ਇੰਟਰਲਾਕ ਸੜਕ ਦਾ ਜਾਇਜ਼ਾ ਲੈਦੇ ਹੋਏ ਨਗਰ ਕੌਂਸਲ ਦੇ ਵਾਈਸ ਪ੍ਰਧਾਨ ਜਤਿੰਦਰ ਪਾਠਕ | ਤਸਵੀਰ : ਸੋਨੀ ਗਿੱਲ ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)- ਨਗਰ ਕੌਂਸਲ ਦੇ ਵਾਈਸ ਪ੍ਰਧਾਨ ਜਤਿੰਦਰ ਪਾਠਕ ਵਲੋਂ ਖੰਨਾ ਸ਼ਹਿਰ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ...

ਪੂਰੀ ਖ਼ਬਰ »

ਸੀਲੋਂ ਖ਼ੁਰਦ ਵਾਸੀਆਂ ਵਲੋਂ ਮਾਈਨਿੰਗ ਕਰਨ ਵਾਲਿਆਂ ਦਾ ਵਿਰੋਧ ਸ਼ੁਰੂ

ਡੇਹਲੋਂ, 9 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡਾਂ ਵਿੱਚ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚੱਲ ...

ਪੂਰੀ ਖ਼ਬਰ »

ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ

ਜਗਰਾਉਂ, 9 ਮਈ (ਹਰਵਿੰਦਰ ਸਿੰਘ ਖ਼ਾਲਸਾ)- ਪੁਲਿਸ ਨੇ ਸਥਾਨਕ ਸ਼ਹਿਰ ਅੰਦਰ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ ਕੀਤਾ ਹੈ | ਪੁਲਿਸ ਵਲੋਂ ਚਾਰ ਔਰਤਾਂ ਤੇ ਤਿੰਨ ਪੁਰਸ਼ਾਂ ਨੂੰ ਮੌਕੇ ਤੋਂ ਹੀ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਅਨੁਸਾਰ ਮਿਲੀ ਗੁਪਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਰੀਆਂ 4 ਔਰਤਾਂ ਦਾ ਕੀਤਾ ਅੰਤਿਮ ਸੰਸਕਾਰ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਜਿਵੇਂ ਕੋਰੋਨਾ ਔਰਤਾਂ 'ਤੇ ਕੁਝ ਜ਼ਿਆਦਾ ਹੀ ਕਹਿਰਵਾਨ ਹੋ ਗਿਆ ਹੋਵੇ | ਅੱਜ ਐਤਵਾਰ ਨੂੰ ਇੱਕੋ ਦਿਨ ਵਿਚ ਖੰਨਾ ਦੇ ਸ਼ਮਸ਼ਾਨਘਾਟ ਵਿਚ ਕੋਰੋਨਾ ਕਾਰਨ 4 ਔਰਤਾਂ ਦੀ ਮਿ੍ਤਕ ਦੇਹ ਅੰਤਿਮ ਸੰਸਕਾਰ ਲਈ ਪਹੁੰਚਾਈਆਂ ਗਈਆਂ, ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਸਰਕਾਰੀ ਲਾਰੇ ਫੂਕੇ

ਮਲੌਦ, 9 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਪੰਜ ਬੇਰੁਜ਼ਗਾਰ ਜਥੇਬੰਦੀਆਂ (ਟੈਟ ਪਾਸ ਬੇਰੁਜ਼ਗਾਰ, ਬੀ.ਐੱਡ. ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ ...

ਪੂਰੀ ਖ਼ਬਰ »

ਪ੍ਰਦੇਸ਼ ਕਾਂਗਰਸ ਨੇ ਡਾ: ਚਾਹਲ ਨੂੰ ਖੰਨਾ ਜ਼ਿਲ੍ਹੇ ਦਾ ਕੋਆਰਡੀਨੇਟਰ ਲਗਾਇਆ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਸਟੇਟ ਕੋਆਰਡੀਨੇਟਰ ਅਮਰਪ੍ਰੀਤ ਲਾਲੀ ਵਲੋਂ ਕੋਵਿਡ-19 ਤਹਿਤ ਚਲਾਏ ਜਾ ਰਹੇ ਪ੍ਰੋਗਰਾਮ ਫ਼ਰਜ਼ ਮਨੁੱਖਤਾ ਲਈ ਡਾ. ਗੁਰਮੁਖ ਸਿੰਘ ਚਾਹਲ ਨੂੰ ਖੰਨਾ ਜ਼ਿਲ੍ਹਾ ...

ਪੂਰੀ ਖ਼ਬਰ »

ਸਮਰਾਲਾ ਵਿਖੇ ਫ਼ੈਕਟਰੀ 'ਚ 15 ਬੱਚਿਆਂ ਸਮੇਤ 24 ਪਾਜ਼ੀਟਿਵ

ਸਮਰਾਲਾ, 9 ਮਈ (ਗੋਪਾਲ ਸੋਫਤ)- ਸਮਰਾਲਾ ਦੀ ਇਕ ਫ਼ੈਕਟਰੀ ਦੇ ਵਰਕਰ ਪਰਿਵਾਰਾਂ ਦੇ 15 ਬੱਚਿਆਂ ਸਮੇਤ 24 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਇਨ੍ਹਾਂ ਪੀੜਤਾਂ 'ਚੋਂ ਇਕ ਵਿਅਕਤੀ ਨੂੰ ਹਸਪਤਾਲ ਭੇਜਿਆ ਗਿਆ ਹੈ, ਜਦਕਿ ਬਾਕੀਆਂ ਨੂੰ ਫ਼ੈਕਟਰੀ ਦੇ ਅੰਦਰ ਹੀ ਆਈਸੋਲੇਟ ...

ਪੂਰੀ ਖ਼ਬਰ »

ਪਿੰਡ ਬੰਬ ਵਿਖੇ ਕੋਰੋਨਾ ਟੈਸਟਿੰਗ ਕੈਂਪ ਲਗਾਇਆ

ਬੀਜਾ, 9 ਮਈ (ਅਵਤਾਰ ਸਿੰਘ ਜੰਟੀ ਮਾਨ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਰੋਕਣ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਕੋਰੋਨਾ ਟੈਸਟਿੰਗ ਕੈਂਪ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਐੱਸ.ਐਮ.ਓ. ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਸਿਆਸੀ ਦਖ਼ਲਅੰਦਾਜ਼ੀ ਦੀ ਨਿਖੇਧੀ

ਪਾਇਲ, 9 ਮਈ (ਰਾਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਬਲਵੰਤ ਸਿੰਘ ਘੁਡਾਣੀ, ਪਰਮਵੀਰ ਘਲੋਟੀ, ਬਲਦੇਵ ਸਿੰਘ ਜੀਰਖ, ਰਮਨਦੀਪ ਸਿੰਘ ਘਲੋਟੀ ਨੇ ਪੈੱ੍ਰਸ ਨੂੰ ਜਾਰੀ ਬਿਆਨ ਰਾਹੀਂ ਦੱਸਿਆ ਕਿ ਬੀਤੇ ਕੱਲ੍ਹ 8 ਮਈ ਨੂੰ ਜਦੋਂ ਜਥੇਬੰਦੀ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਰਾਮਗੜ੍ਹੀਆ ਭਵਨ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਵਲੋਂ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਹਜ਼ੂਰੀ ਰਾਗੀ ਜਥੇ ...

ਪੂਰੀ ਖ਼ਬਰ »

ਵੈਕਸੀਨ ਲਗਵਾਉਣ ਲਈ ਪਿੰਡਾਂ ਦੇ ਲੋਕ ਜਾਗਰੂਕ ਹੋਣ-ਡਾ: ਖੁਰਾਣਾ

ਹੰਬੜਾਂ, 9 ਮਈ (ਮੇਜਰ ਹੰਬੜਾਂ)- ਐੱਸ.ਐੱਮ.ਓ. ਡਾ. ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਸਰਕਾਰੀ ਹਸਪਤਾਲ ਹੰਬੜਾਂ ਵਿਖੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਸਹੂਲਤ ਦਿੰਦਿਆਂ ਐਤਵਾਰ ਦੇ ਦਿਨ ਵੀ ਨੋਡਲ ਅਫ਼ਸਰ ਡਾਕਟਰ ਮੋਹਿਤ ਖੁਰਾਣਾ ...

ਪੂਰੀ ਖ਼ਬਰ »

ਪੁਲਿਸ ਨਾਕੇ ਦੌਰਾਨ 175 ਲੋਕਾਂ ਦੇ ਕੋਰੋਨਾ ਟੈਸਟ ਕਰਵਾਏ

ਜਗਰਾਉਂ, 9 ਮਈ (ਹਰਵਿੰਦਰ ਸਿੰਘ ਖ਼ਾਲਸਾ)- ਪੰਜਾਬ ਅੰਦਰ ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹਣ ਲਈ ਸਿਹਤ ਵਿਭਾਗ ਦੇ ਨਾਲ ਨਾਲ ਪੁਲਿਸ ਪ੍ਰਸ਼ਾਸਨ ਵੀ ਸਰਗਰਮ ਹੋਇਆ ਹੈ | ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵਲੋਂ ਡੀ.ਐੱਸ.ਪੀ. (ਐੱਚ) ਮਨਿੰਦਰ ਬੇਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਜ਼ੋਮੈਟੋ ਬੁਆਏ ਦੀ ਕੁੱਟਮਾਰ ਕਰ ਕੇ ਨਕਦੀ ਖੋਹੀ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)- ਸ਼ਹਿਰ ਦੇ ਲਲਹੇੜੀ ਰੋਡ ਤੇ ਪ੍ਰੋਫੈਸਰ ਕਲੌਨੀ ਕੋਲ ਅੱਜ ਦਿਨ-ਦਿਹਾੜੇ 2 ਮੋਟਰਸਾਈਕਲਾਂ 'ਤੇ ਸਵਾਰ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਜ਼ੋਮੈਟੋ ਕੰਪਨੀ ਦੇ ਡਲਿਵਰੀ ਬੁਆਏ ਦੀ ਕੁੱਟਮਾਰ ਕਰ ਕੇ ਉਸ ਪਾਸੋਂ ਨਕਦੀ ਖੋਹਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਿਆੜ੍ਹ 'ਚ ਦਾਖ਼ਲਿਆਂ ਦਾ ਰੁਝਾਨ ਵਧਿਆ

ਮਲੌਦ, 9 ਮਈ (ਸਹਾਰਨ ਮਾਜਰਾ)- ਸੂਚਨਾ ਤਕਨਾਲੋਜੀ ਦੀ ਵਰਤੋਂ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਵੀਡੀਓ ਐਪ ਦੀ ਵਰਤੋਂ ਕਰਕੇ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਰੋਜ਼ਾਨਾ ਪੜ੍ਹਾ ਰਹੇ ਹਨ | ਇਹ ਵਿਚਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਆੜ੍ਹ ਦੇ ਪਿ੍ੰ: ਰਵਿੰਦਰ ਕੌਰ ਨੇ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੀ ਕੀਮਤ ਵਧਾਉਣੀ ਵੱਡਾ ਆਰਥਿਕ ਬੋਝ-ਸ਼ਾਹਪੁਰ

ਪਾਇਲ, 9 ਮਈ (ਰਾਜਿੰਦਰ ਸਿੰਘ)- ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕੇ ਕੇਂਦਰ ਸਰਕਾਰ ਵਲੋਂ ਡੀ.ਏ ਪੀ ਖਾਦ ਦਾ ਰੇਟ 700 ਰੁਪਏ ਵਾਧਾ ਕਰਨਾ ਕਿਸਾਨਾਂ ਤੇ ਵੱਡਾ ਬੋਝ ਹੈ | ਕੇਂਦਰ ਸਰਕਾਰ ਕਿਸਾਨੀ ਨੂੰ ਫ਼ੇਲ੍ਹ ਕਰਨ ਲਈ ਤੁਲੀ ਹੋਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵੀ ਮਹੀਨੇ ਦਾ 5 ਹਜ਼ਾਰ ਦੇਵੇ-ਵਿਰਕ

ਹੰਬੜਾਂ, 9 ਮਈ (ਹਰਵਿੰਦਰ ਸਿੰਘ ਮੱਕੜ)- ਕੋਰੋਨਾ ਦੀ ਦੂਸਰੀ ਲਹਿਰ ਦੌਰਾਨ ਵੀ ਜਿੱਥੇ ਪਹਿਲਾਂ ਮਜ਼ਦੂਰ ਵਰਗ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਅਤੇ ਹੁਣ ਦਿੱਲੀ ਸਰਕਾਰ ਵਲੋਂ ਟੈਕਸੀ ਤੇ ਆਟੋ ਡਰਾਈਵਰਾਂ ਨੂੰ ਵੀ 5 ਹਜ਼ਾਰ ਰੁਪਏ ਦੋ ਮਹੀਨੇ ਤੱਕ ਲਈ ਸਹਾਇਤਾ ਰਾਸ਼ੀ ਦੇਣ ...

ਪੂਰੀ ਖ਼ਬਰ »

ਬੌਵਾ ਗੋਇਲ ਦੇ ਕੌਮੀ ਜਨਰਲ ਸਕੱਤਰ ਬਣਨ 'ਤੇ ਖੁਸ਼ੀ ਮਨਾਈ, ਲੱਡੂ ਵੰਡੇ

ਰਾਏਕੋਟ, 9 ਮਈ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਕੌਮੀ ਪ੍ਰਧਾਨ ਐਨ.ਕੇ. ਸ਼ਰਮਾ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਸ਼ਿਫਾਰਸ਼ 'ਤੇ ...

ਪੂਰੀ ਖ਼ਬਰ »

ਫੂਡ ਇੰਸਪੈਕਟਰ ਨਰਿੰਦਰ ਕੁਮਾਰ ਨੂੰ ਸਦਮਾ, ਪਤਨੀ ਦਾ ਦਿਹਾਂਤ

ਹੰਬੜਾਂ, 9 ਮਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਫੂਡ ਇੰਸਪੈਕਟਰ ਵਜੋਂ ਤਾਇਨਾਤ ਨਰਿੰਦਰ ਕੁਮਾਰ ਵਾਸੀ ਮੁਹਾਲੀ ਨੂੰ ਉਸ ਸਮੇਂ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਪਤਨੀ ਅੰਜੂ (47 ਸਾਲ) ਦਾ ਸੰਖੇਪ ਬਿਮਾਰ ਰਹਿਣ ਮਗਰੋਂ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

ਪ੍ਰਧਾਨ ਕਮਾਲਪੁਰਾ ਵਲੋਂ ਬੀ.ਕੇ.ਯੂ. ਡਕੌ ਾਦਾ ਕਮੇਟੀ ਦਾ ਵਿਸਥਾਰ

ਗੁਰੂਸਰ ਸੁਧਾਰ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਵਿਵਾਦਤ ਖੇਤੀ ਕਾਨੁੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ 'ਚੋਂ ਇਕ ਬੀ.ਕੇ.ਯੂ. ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ, ਇੰਦਰਜੀਤ ਸਿੰਘ ਧਾਲੀਵਾਲ ਸਕੱਤਰ, ...

ਪੂਰੀ ਖ਼ਬਰ »

ਸੂਬੇ: ਮਨਪ੍ਰੀਤ ਸਿੰਘ ਸੇਖੂਪੁਰਾ ਤੇ ਨਾਇਬ ਸੂਬੇ: ਬਲਵਿੰਦਰ ਸਿੰਘ ਸੇਖੂਪੁਰਾ ਦਾ ਸਨਮਾਨ

ਚੌਂਕੀਮਾਨ, 9 ਮਈ (ਤੇਜਿੰਦਰ ਸਿੰਘ ਚੱਢਾ)- ਪਿੰਡ ਸੇਖੂਪੁਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਪਤਵੰਤੇ ਸੱਜਣਾਂ ਦੇ ਸਹਿਯੋਗ ਨਾਲ ਇਕ ਸਾਦਾ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਰਪੰਚ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ, ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੂਬਾ ਸਰਕਾਰ ਤਾਲਾਬੰਦੀ ਦੀ ਮਾਰ ਝੱਲ ਰਹੇ ਲੋਕਾਂ ਦੀ ਸਾਰ ਲਵੇ-ਸ਼ਿਵਾਲਿਕ, ਮਲਕਪੁਰ

ਹੰਬੜਾਂ, 9 ਮਈ (ਮੇਜਰ ਹੰਬੜਾਂ)- ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਸਮੇਂ ਸੂਬਾ ਸਰਕਾਰ ਵਲੋਂ ਬਿਨ੍ਹਾਂ ਕਿਸੇ ਵਿਉਂਤਬੰਦੀ ਤੋਂ ਕੀਤੀ ਤਾਲਾਬੰਦੀ ਨੂੰ ਲੋਕਾਂ ਦੇ ਹੋਏ ਵੱਡੇ ਨੁਕਸਾਨ ਲਈ ਜ਼ਿੰਮੇਵਾਰ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ...

ਪੂਰੀ ਖ਼ਬਰ »

ਜਥੇ: ਗੁਰਦੇਵ ਸਿੰਘ ਦੇ ਪਰਿਵਾਰ ਨਾਲ ਖ਼ਾਲਸਾ ਤੇ ਤਲਵੰਡੀ ਵਲੋਂ ਦੁੱਖ ਸਾਂਝਾ

ਰਾਏਕੋਟ, 9 ਮਈ (ਬਲਵਿੰਦਰ ਸਿੰਘ ਲਿੱਤਰ)- ਪਿੰਡ ਕਾਲਸਾਂ ਦੇ ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ (80) ਦੀ ਮੌਤ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਮੈਂਬਰ ਪੰਜਾਬ ਪਬਲਿਕ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ 'ਚ 'ਮਾਂ ਦਿਵਸ' ਸਬੰਧ ਵਿਚ ਸਮਾਗਮ ਕਰਵਾਏ

ਜਗਰਾਉਂ, 9 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ 221ਵੇਂ ਦਿਨ ਦੁਨੀਆਂ ਭਰ ਦੀਆਂ ਮਾਵਾਂ ਨੂੰ ਸਿਜਦਾ ਕੀਤਾ ਗਿਆ | ਬੁਲਾਰਿਆਂ ਨੇ ਆਪਣੇ ਸੰਬੋਧਨ 'ਚ ਮਾਂ ਦਿਵਸ ਦੀਆਂ ਵਧਾਈਆਂ ਧਰਨਾਕਾਰੀਆਂ ਨਾਲ ਸਾਂਝੀਆਂ ਕਰਦਿਆਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਿੰਡ ਬੁਆਣੀ 'ਚ ਲਾਮਬੰਦੀ ਮੀਟਿੰਗ

ਦੋਰਾਹਾ, 9 ਮਈ (ਜਸਵੀਰ ਝੱਜ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਬੁਆਣੀ, ਬਲਾਕ ਦੋਰਾਹਾ ਦੇ ਕਿਸਾਨਾਂ, ਮਜ਼ਦੂਰਾਂ ਦੀ ਪਿੰਡ ਦੀ ਮੀਟਿੰਗ ਸੱਥ ਵਿਚ ਕੀਤੀ ਗਈ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਵੰਤ ਸਿੰਘ ਘੁਡਾਣੀ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਵਲੋਂ ਦੁਕਾਨਦਾਰਾਂ ਦੇ ਹੱਕ ਕੱਢਿਆ ਰੋਸ ਮਾਰਚ

ਪਾਇਲ, 9 ਮਈ (ਰਜਿੰਦਰ ਸਿੰਘ, ਨਿਜ਼ਾਮਪੁਰ)-ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੱਦੇ 'ਤੇ ਅੱਜ ਹਲਕਾ ਪਾਇਲ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਆਦਿ ਥਾਵਾਂ 'ਤੇ ਸਰਕਾਰਾਂ ਵਲੋਂ ਕੋਰੋਨਾ ਦੇ ਬਹਾਨੇ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾਈਆਂ ਗਈਆਂ, ਜਿਸ ਦੇ ...

ਪੂਰੀ ਖ਼ਬਰ »

ਲੋਹਟਬੱਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਲੋਹਟਬੱਦੀ, 9 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਚੌਕੀ ਲੋਹਟਬੱਦੀ ਦੇ ਇੰਚਾਰਜ ਅਮਰਜੀਤ ਸਿੰਘ ਦੀ ਪੁਲਿਸ ਪਾਰਟੀ ਵਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਚੌਕੀ ਲੋਹਟਬੱਦੀ ਇੰਚਾਰਜ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਪੱਖੋਵਾਲ 'ਚ ਵੱਖ-ਵੱਖ ਜਥੇਬੰਦੀਆ ਵਲੋਂ ਕੋਰੋਨਾ ਪਾਬੰਦੀਆਂ ਵਿਰੁੱਧ ਰੋਸ ਮੁਜ਼ਾਹਰਾ

ਪੱਖੋਵਾਲ/ਸਰਾਭਾ, 9 ਮਈ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਕਸਬਾ ਪੱਖੋਵਾਲ 'ਚ ਅੱਜ ਸੰਯੁਕਤ ਮੋਰਚੇ ਦੇ ਸੱਦੇ 'ਤੇ ਨੌਜਵਾਨ ਭਾਰਤ ਸਭਾ ਤੇ ਸਥਾਨਕ ਇਲਾਕੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵੱਖ-ਵੱਖ ...

ਪੂਰੀ ਖ਼ਬਰ »

ਹਰਜੋਤ ਸਿੰਘ ਸਿੱਧੂ ਚਮਿੰਡਾ ਐੱਨ.ਐੱਸ.ਯੂ.ਆਈ. ਦੇ ਸੂਬਾ ਸਕੱਤਰ ਨਿਯੁਕਤ

ਜੋਧਾਂ, 9 ਮਈ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਹਰਿਆਵਲ ਦਸਤਾ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਜੋ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ...

ਪੂਰੀ ਖ਼ਬਰ »

ਨਾਬਾਲਿਗ ਧੀ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਬਾਪ ਦਾ ਪੁਲਿਸ ਨੇ ਲਿਆ ਰਿਮਾਂਡ

ਹਠੂਰ, 9 ਮਈ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ.ਆਈ. ਅਰਸ਼ਪ੍ਰੀਤ ਕੌਰ ਗਰੇਵਾਲ ਵਲੋਂ ਪਿੰਡ ਮਾਣੂੰਕੇ ਦੇ ਰਣਜੀਤ ਸਿੰਘ ਪੁੱਤਰ ਰਾਮ ਸਿੰਘ ਹਸਬ ਜਾਬਤਾ ਗਿ੍ਫ਼ਤਾਰ ਕਰਕੇ ਧਾਰਾ 376 ਭ/ਦੰ, 6 ਪਾਕਸੋ ਐਕਟ ਤਹਿਤ ਮੁਕੱਦਮਾ ਨੰਬਰ 41 ਦਰਜ ਕਰਕੇ ਅਦਾਲਤ ...

ਪੂਰੀ ਖ਼ਬਰ »

ਐੱਸ.ਐੱਚ.ਓ. ਮਨਪ੍ਰੀਤ ਕੌਰ ਦੀ ਪੁਲਿਸ ਪਾਰਟੀ ਵਲੋਂ ਹੰਬੜਾਂ 'ਚ ਫਲੈਗ ਮਾਰਚ

ਹੰਬੜਾਂ, 9 ਮਈ (ਮੇਜਰ ਹੰਬੜਾਂ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਦੇ ਚੱਲਦਿਆਂ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ. ਮੈਡਮ ਮਨਪ੍ਰੀਤ ਕੌਰ ਦੀ ਅਗਵਾਈ 'ਚ ਪੁਲਿਸ ਚੌਂਕੀ ਹੰਬੜਾਂ ਦੇ ਇੰਚਾਰਜ ਹਰਪਾਲ ਸਿੰਘ ਗਿੱਲ ਸਮੇਤ ਪੁਲਿਸ ਪਾਰਟੀ ਵਲੋਂ ਕਸਬਾ ਹੰਬੜਾਂ ...

ਪੂਰੀ ਖ਼ਬਰ »

ਪਿੰਡ ਬੱਸੀਆਂ ਤੋਂ ਕਿਸਾਨਾਂ ਦਾ 37ਵਾਂ ਜਥਾ ਰਵਾਨਾ

ਰਾਏਕੋਟ, 9 ਮਈ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨੀ ਸੰਘਰਸ਼ ਲਈ 37ਵਾਂ ਜਥਾ ਬੀਕੇਯੂ (ਡਕੌਂਦਾ) ਦੇ ਇਕਾਈ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਰਣਧੀਰ ਸਿੰਘ ...

ਪੂਰੀ ਖ਼ਬਰ »

ਤਾਲਾਬੰਦੀ ਨਾਲ ਸਮਾਜ ਦਾ ਆਰਥਿਕ ਸੰਤੁਲਨ ਵਿਗੜੇਗਾ, ਜੁਰਮ 'ਚ ਹੋਵੇਗਾ ਵਾਧਾ

ਜਗਰਾਉਂ, 9 ਮਈ (ਹਰਵਿੰਦਰ ਸਿੰਘ ਖ਼ਾਲਸਾ)- ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਬਿਮਾਰੀ ਦਾ ਘੱਟ, ਬਲਕਿ ਰੋਟੀ ਦਾ ਸਹਿਮ ਜ਼ਿਆਦਾ ਸਤਾ ਰਿਹਾ ਹੈ | ਤਾਲਾਬੰਦੀ ਦੁਕਾਨ ਮਾਲਕਾਂ ਅਤੇ ਉੱਥੇ ਕੰਮ ਕਰਦੇ ਮੁਲਾਜ਼ਮਾਂ ਨੂੰ ਉਸ ਹਨੇਰੀ ਗੁਫ਼ਾ ਵਿਚ ਸੁੱਟ ਰਹੀ ਹੈ, ਜਿੱਥੇ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਦੇ ਯਤਨਾਂ ਸਦਕਾ ਜਲਦ ਹੀ ਸੜਕ ਨਿਰਮਾਣ ਸ਼ੁਰੂ ਹੋਵੇਗਾ-ਗੋਂਦਵਾਲ

ਰਾਏਕੋਟ, 9 ਮਈ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਵਾਇਆ ਸਰਾਭਾ-ਲੁਧਿਆਣਾ ਰੋਡ ਦਾ ਵਿਕਾਸ (ਨਵਾਂ ਬਣਾਉਣ) ਲਈ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਦੇ ਯਤਨਾਂ ਸਦਕਾ 1-2 ਦਿਨਾਂ 'ਚ ਕੰਮ ਸ਼ੁਰੂ ਹੋ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਲਾਕਡਾਊਨ ਨੇ ਵਪਾਰੀ ਕਰ ਦਿੱਤੇ ਭਿਖਾਰੀ-ਸਹਿਗਲ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)-ਵਪਾਰ ਮੰਡਲ ਖੰਨਾ ਦੇ ਪ੍ਰਧਾਨ ਕੇ.ਐਲ ਸਹਿਗਲ ਨੇ ਕਿਹਾ ਹੈ ਕਿ ਸਰਕਾਰ ਵਲੋਂ ਲਗਾਏ ਲਾਕਡਾਊਨ ਨੇ ਵਪਾਰੀਆਂ ਨੂੰ ਭਿਖਾਰੀ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੁਕਾਨਾਂ ਦੇ ਕਿਰਾਏ, ਬੈਂਕਾਂ ਦਾ ਵਿਆਜ, ਕਰਮਚਾਰੀਆਂ ਦੀਆਂ ਤਨਖ਼ਾਹਾਂ, ...

ਪੂਰੀ ਖ਼ਬਰ »

ਟਰਾਂਸਪੋਰਟ ਵਿੰਗ ਅਕਾਲੀ ਦਲ ਦੇ ਨਵੇਂ ਸਕੱਤਰ ਜਨਰਲ ਮਨੀਲਾ ਦਾ ਸਨਮਾਨ

ਸਿੱਧਵਾਂ ਬੇਟ, 9 ਮਈ (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਪਿੰਡ ਬਰਸਾਲ ਦੇ ਸਰਗਰਮ ਅਕਾਲੀ ਵਰਕਰਾਂ ਵਲੋਂ ਸਾਬਕਾ ਸਰਪੰਚ ਅਤੇ ਸਾਬਕਾ ਸੰਮਤੀ ਮੈਂਬਰ ਗੁਰਬਖਸ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਨਵੇਂ ਬਣੇ ਸਕੱਤਰ ਜਨਰਲ ...

ਪੂਰੀ ਖ਼ਬਰ »

ਹੇਰਾਂ 'ਚ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤਿ ਸਮਾਗਮ

ਗੁਰੂਸਰ ਸੁਧਾਰ, 9 ਮਈ (ਜਸਵਿੰਦਰ ਸਿੰਘ ਗਰੇਵਾਲ)- ਸਾਨੂੰ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਪੁਰਬ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅੱਜ ਪਿੰਡ ਹੇਰਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ...

ਪੂਰੀ ਖ਼ਬਰ »

ਮਲੌਦ ਵਿਖੇ ਕੋਰੋਨਾ ਟੀਕਾਕਰਨ ਤੇ ਸੈਂਪਿਲੰਗ ਕੈਂਪ ਲਗਾਇਆ

ਮਲੌਦ, 9 ਮਈ (ਦਿਲਬਾਗ ਸਿੰਘ ਚਾਪੜਾ) - ਉਪ ਮੰਡਲ ਮੈਜਿਸਟ੍ਰੇਟ ਪਾਇਲ ਮਨਕੰਵਲ ਸਿੰਘ ਚਹਿਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਪੰਚਾਇਤ, ਸਿਵਲ ਹਸਪਤਾਲ ਅਤੇ ਥਾਣਾ ਮਲੌਦ ਪੁਲਿਸ ਵਲੋਂ ਮਿਲ ਕੇ ਮਲੌਦ ਵਿਖੇ ਕੋਰੋਨਾ ਵੈਕਸੀਨੇਸ਼ਨ ਅਤੇ ਸੈਂਪਿਲੰਗ ਲਈ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਪੰਜਾਬ ਨੂੰ ਪਾਣੀ ਦੀ ਘਾਟ ਤੋਂ ਬਚਾਏਗੀ-ਏ.ਡੀ.ਓ. ਸੰਦੀਪ ਸਿੰਘ

ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)- ਦੁਨੀਆ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ ਅਤੇ ਭਵਿੱਖ ਵਿਚ ਪਾਣੀ ਦੀ ਘਾਟ ਕਾਰਨ ਆਉਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਨੂੰ ਅੱਜ ਤੋਂ ਹੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਨਾਸਾ ਦੀ ਰਿਪੋਰਟ ਅਨੁਸਾਰ ਪੰਜਾਬ ...

ਪੂਰੀ ਖ਼ਬਰ »

ਖੀਰਨੀਆਂ ਨੇ ਚੋਣਾਂ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ

ਬੀਜਾ, 9 ਮਈ (ਕਸ਼ਮੀਰਾ ਸਿੰਘ ਬਗ਼ਲੀ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਪਿੰਡ-ਪਿੰਡ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ, ਜਿਨ੍ਹਾਂ ਦਾ ਵਰਕਰ ਭਰਵਾਂ ਸਵਾਗਤ ਕਰ ਰਹੇ ਹਨ | ਲੰਬੇ ਸਮੇਂ ਤੋਂ ਲੋਕਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX