ਤਾਜਾ ਖ਼ਬਰਾਂ


ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  16 minutes ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  45 minutes ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  57 minutes ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  about 4 hours ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  about 4 hours ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  about 5 hours ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 6 hours ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 7 hours ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 7 hours ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 8 hours ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 7 hours ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 8 hours ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  about 9 hours ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  about 9 hours ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  about 9 hours ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  about 9 hours ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  about 9 hours ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  about 9 hours ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  about 9 hours ago
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਅਦਾਰਾ ਅਜੀਤ ਵਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਮਜ਼ਦੂਰ ਦੇ ਘਰ ਅੱਗ ਲੱਗਣ ਨਾਲ ਤਿੰਨ ਲੱਖ ਦੀ ਨਕਦੀ ਸਮੇਤ 9 ਲੱਖ ਦਾ ਨੁਕਸਾਨ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਮੱਲੇਵਾਲਾ ਵਿਚ ਬੀਤੀ ਰਾਤ ਇਕ ਘਰ ਵਿਚ ਅੱਗ ਲੱਗਣ ਨਾਲ ਘਰ ਵਿਚ ਰੱਖੀ 3 ਲੱਖ ਰੁਪਏ ਦੀ ਨਗਦੀ ਤੇ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ ਹੋ ਗਿਆ | ਇਹ ਅੱਗ ਇੰਨੀ ਭਿਆਨਕ ਸੀ ਮਕਾਨ ਦੀ ਛੱਤ ਵੀ ਡਿੱਗ ਗਈ ਅਤੇ ਕੰਧਾਂ ਵਿਚ ਵੀ ਤਰੇੜਾਂ ਆ ਗਈਆਂ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਮੱਲੇਵਾਲਾ ਵਿੱਚ ਬੀਤੀ ਰਾਤ ਭਾਨ ਸਿੰਘ ਦਾ ਪੂਰਾ ਪਰਿਵਾਰ ਘਰ ਵਿਚ ਸੁੱਤਾ ਪਿਆ ਸੀ ਤਾਂ ਅਚਾਨਕ ਹੀ ਘਰ ਵਿਚ ਅੱਗ ਲੱਗ ਗਈ | ਜਦੋਂ ਘਰ ਵਾਲੇ ਉੱਠੇ ਤਾਂ ਅੱਗ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ | ਪਤਾ ਲੱਗਾ ਹੈ ਕਿ ਅੱਗ ਪਹਿਲਾਂ ਫਰਿਜ਼ ਨੂੰ ਲੱਗੀ ਅਤੇ ਫਿਰ ਨਾਲ ਪਏ ਬਿਸਤਰਿਆਂ ਵਿਚ ਲੱਗਣ ਤੋਂ ਬਾਅਦ ਅੱਗ ਪੂਰੇ ਘਰ ਵਿਚ ਫੈਲ ਗਈ | ਪਿੰਡ ਵਾਲਿਆਂ ਵਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਨਾ ਬੁਝੀ | ਬਾਅਦ ਵਿਚ ਸਿਰਸਾ ਤੋਂ ਫਾਇਰ ਬਿ੍ਗੇਡ ਦੀ ਗੱਡੀ ਪਹੁੰਚੀ ਅਤੇ ਰਾਤ ਇਕ ਵਜੇ ਤੱਕ ਅੱਗ ਉੱਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਮਜ਼ਦੂਰ ਪਰਿਵਾਰ ਦੀ ਜ਼ਿੰਦਗੀ ਭਰ ਦੀ ਕਮਾਈ ਅੱਗ ਦੀ ਭੇਟ ਚੜ੍ਹ ਚੁੱਕੀ ਸੀ | ਘਰ ਦੇ ਮਾਲਕ 75 ਸਾਲਾ ਭਾਨ ਸਿੰਘ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਇੱਥੇ ਰਹਿੰਦਾ ਹੈ | ਉਹ ਖੁਦ ਵੀ ਇਸ ਉਮਰ ਵਿਚ ਮਜ਼ਦੂਰੀ ਕਰਦਾ ਹੈ ਅਤੇ ਉਸ ਦਾ ਪੁੱਤਰ ਵੀ ਮਜ਼ਦੂਰੀ ਕਰਦਾ ਹੈ | ਉਸਨੇ ਦੱਸਿਆ ਕਿ ਉਸ ਨੇ ਚਾਰ ਜਿਮੀਂਦਾਰਾਂ ਤੋਂ 50-50 ਹਜ਼ਾਰ ਰੁਪਏ ਲੈ ਕੇ ਦੋ ਲੱਖ ਰੁਪਏ ਪਲਾਟ ਲੈਣ ਲਈ ਉਧਾਰ ਲਏ ਸਨ ਅਤੇ ਇਕ ਲੱਖ ਰੁਪਏ ਕਈ ਸਾਲ ਮਜ਼ਦੂਰੀ ਕਰਕੇ ਜੋੜੇ ਸਨ ਪਰ ਉਹ ਸਭ ਅੱਗ ਦੀ ਭੇਟ ਚੜ੍ਹ ਗਏ | ਉਸ ਨੇ ਦੱਸਿਆ ਕਿ ਤਿੰਨ ਰੁਪਏ ਦੀ ਨਕਦੀ ਸਮੇਤ ਕੁੱਲ 9 ਲੱਖ ਰੁਪਏ ਦਾ ਨੁਕਸਾਨ ਇਸ ਅੱਗ ਨਾਲ ਹੋਇਆ ਹੈ | ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ |

ਅਣਪਛਾਤੇ ਵਿਅਕਤੀ ਵਲੋਂ ਮੁੱਖ ਚੌਕ ਨੇੜੇ ਖੁਦਕੁਸ਼ੀ

ਗੂਹਲਾ ਚੀਕਾ, 9 ਮਈ (ਓ.ਪੀ.ਸੈਣੀ)-ਇਕ ਅਣਪਛਾਤੇ ਵਿਅਕਤੀ ਵਲੋਂ ਗਲੇ 'ਚ ਫਾਹਾ ਪਾ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਜਿਵੇਂ ਹੀ ਮੁੱਖ ਚੌਂਕ ਚੀਕਾ ਨੇੜੇ ਇਕ ਰੇਹੜੀ ਵਾਲਾ ਆਪਣੀ ਰੇਹੜੀ ਦੀ ਸਫ਼ਾਈ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਖੋਖੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਤਰੰਗ ਸੰਮੇਲਨ ਕਰਵਾਇਆ

ਯਮੁਨਾਨਗਰ, 9 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਤਰੰਗ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਕਾਲਜ ਦੇ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਵੀਰ ਸ਼੍ਰੋਮਣੀ ਅਤੇ ਵਿਸ਼ਵ ਕਵੀ ...

ਪੂਰੀ ਖ਼ਬਰ »

ਕਾਲਾਂਵਾਲੀ 'ਚ ਕੋਰੋਨਾ ਵਾਇਰਸ ਨਾਲ ਦੋ ਔਰਤਾਂ ਦੀ ਮੌਤ- 48 ਨਵੇਂ ਆਏ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੀ ਮੰਡੀ ਕਾਲਾਂਵਾਲੀ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ ਦੋ ਮਹਿਲਾਵਾਂ ਦੀ ਮੌਤ ਹੋ ਗਈ ਅਤੇ ਕੋਰੋਨਾ ਵਾਇਰਸ ਦੇ 48 ਨਵੇਂ ਕੇਸ ਆਏ ਸਨ | ਇਸ ਤੋਂ ਇਲਾਵਾ ਪੇਂਡੂ ਖੇਤਰਾਂ ਵਿਚ ਵੀ ਕੋਰੋਨਾ ਦੇ ਕੇਸ ਵਧਣ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਜੇਲ੍ਹਾਂ 'ਚੋਂ ਪੈਰੋਲ 'ਤੇ ਰਿਹਾਅ ਕੀਤੇ ਜਾਣਗੇ ਕੈਦੀ- ਚੌਧਰੀ ਰਣਜੀਤ ਸਿੰਘ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਜੇਲ੍ਹ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਹੈ ਕਿ ਹਰਿਆਣਾ ਦੀਆਂ ਜੇਲ੍ਹਾਂ 'ਚੋਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਪੈਰੋਲ 'ਤੇ ਕੈਦੀ ਰਿਹਾਅ ਕੀਤੇ ਜਾਣਗੇ | ਇਹ ਸਿਲਸਿਲਾ ਅਗਲੇ ਇਕ-ਦੋ ਦਿਨਾਂ ਵਿਚ ...

ਪੂਰੀ ਖ਼ਬਰ »

ਸ਼ਾਹਬਾਦ ਦੇ ਨਜ਼ਦੀਕ ਗੁਰਮਤਿ ਵਿਦਿਆਲਿਆ ਖੋਲਿ੍ਹਆ ਜਾਵੇਗਾ- ਐਡਵੋਕੇਟ ਅਨੁਰਾਧਾ ਭਾਰਗਵ

ਸ਼ਾਹਬਾਦ ਮਾਰਕੰਡਾ, 9 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਬਿ੍ਗੇਡ ਕਰਨਾਲ ਵਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ | ਇਸੇ ਕੜੀ ਵਿਚ ਬਿ੍ਗੇਡ ਵਲੋਂ ਕੱਲ੍ਹ ਸ਼ਾਹਬਾਦ ਦੇ ਨਜ਼ਦੀਕ ਗੁਰਮਤਿ ਵਿਦਿਆਲਿਆ ਖੋਲਿਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਿਸਾਨਾਂ ਨੂੰ ਤਾਲਾਬੰਦੀ ਖ਼ਤਮ ਹੁੰਦੇ ਕਣਕ ਦੀ ਮੁੜ ਖ਼ਰੀਦ ਸ਼ੁਰੂ ਕਰਨ ਦਾ ਭਰੋਸਾ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਤਾਲਾਬੰਦੀ ਖ਼ਤਮ ਹੋਣ 'ਤੇ ਕਿਸਾਨਾਂ ਦੀ ਕਣਕ ਦੀ ਖ਼ਰੀਦ ਮੁੜ ਤੋਂ ਸ਼ੁਰੂ ਕਰਨ ਦਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ | ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੋਈ ਹੈ ...

ਪੂਰੀ ਖ਼ਬਰ »

ਏਲਨਾਬਾਦ 'ਚ ਗੈਸ ਸਿਲੰਡਰ ਨਾ ਮਿਲਣ ਦਾ ਮਾਮਲਾ

ਪੁਲਿਸ ਪ੍ਰਸ਼ਾਸਨ ਨੇ ਏਲਨਾਬਾਦ ਦੇ ਸਾਰੇ ਗੈਸ ਸਿਲੰਡਰ ਸਿਰਸਾ ਪਹੁੰਚਾਏ

ਏਲਨਾਬਾਦ, 9 ਮਈ (ਜਗਤਾਰ ਸਮਾਲਸਰ)- ਏਲਨਾਬਾਦ ਵਿਚ ਆਕਸੀਜਨ ਸਿਲੰਡਰ ਨਾ ਮਿਲਣ ਕਾਰਨ ਸਾਹ ਦੇ ਰੋਗੀਆਂ ਅਤੇ ਹੋਰ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁਝ ਮਰੀਜ਼ ਤਾਂ ਆਕਸੀਜਨ ਦੀ ਅਣਹੋਂਦ ਕਾਰਨ ਦਮ ਵੀ ਤੋੜ ਚੁੱਕੇ ਹਨ | ਸ਼ਹਿਰ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵਲੋਂ ਸਫ਼ਾਈ ਤੇ ਸੈਨੀਟਾਈਜ਼ ਮੁਹਿੰਮ ਚਲਾਈ

ਰਤੀਆ, 9 ਮਈ (ਬੇਅੰਤ ਕੌਰ ਮੰਡੇਰ)- ਗੁਰਦਵਾਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਣਾ ਬਾਜ਼ਾਰ ਰਤੀਆ ਵਿਚ ਵਿਸ਼ੇਸ਼ ਸਫ਼ਾਈ ਅਤੇ ਸੈਨੇਟਾਈਜ਼ ਕਰਨ ਦੀ ਮੁਹਿੰਮ ਚਲਾਈ ਗਈ | ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਸਕੱਤਰ ਹੈਪੀ ...

ਪੂਰੀ ਖ਼ਬਰ »

ਨੌਜਵਾਨ ਦੇ ਕਤਲ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਸਿਰਸਾ, 9 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਹੁੱਡਾ ਸੈਕਟਰ 20 'ਚ ਬੀਤੇ ਦਿਨ ਹੋਏ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ | ਇਸ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਦੀਪਕ ਉਰਫ ...

ਪੂਰੀ ਖ਼ਬਰ »

10 ਤੇ 12 ਮਈ ਨੂੰ ਕਿਸਾਨ ਬਾਰਡਰਾਂ 'ਤੇ ਵੱਡੀ ਗਿਣਤੀ 'ਚ ਪੁੱਜਣ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਕਿਸਾਨਾਂ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਨਰਿੰਦਰ ਸਿੰਘ ਬਾਬੋਵਾਲ ਨੇ ਕੀਤੀ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ ਪ੍ਰੋਗਰਾਮ ਨੂੰ ਘਰ-ਘਰ ਲਾਗੂ ਕਰਾਉਣ ਲਈ ਵਿਉਂਤਵੰਦੀ ਕੀਤੀ ਗਈ | ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਮੇਨ ਬਾਜ਼ਾਰ 'ਚ ਅੱਗ

ਨਡਾਲਾ, 9 ਮਈ (ਮਾਨ)-ਅੱਜ ਸਵੇਰੇ ਕਰੀਬ 10 ਵਜੇ ਮੁੱਖ ਬਾਜ਼ਾਰ ਅੱਡਾ ਨਡਾਲਾ ਵਿਚ ਬਿਜਲੀ ਦੇ ਸ਼ਾਟ ਸਰਕਟ ਅਚਾਨਕ ਅੱਗ ਭੜਕ ਪਈ | ਪਰੰਤੂ ਸਾਹਮਣੇ ਦੂਸਰੀ ਛੱਤ ਤੇ ਰਹਿ ਰਹੇ ਦੁਕਾਨਦਾਰ ਦੀ ਨਜ਼ਰ ਪੈਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ...

ਪੂਰੀ ਖ਼ਬਰ »

23 ਮਰੀਜ਼ਾਂ ਦਾ ਹਸਪਤਾਲ 'ਚੋਂ ਚਲੇ ਜਾਣਾ ਮੰਦਭਾਗਾ-ਅਸ਼ੋਕ ਸੱਭਰਵਾਲ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੁਆਰਾ ਸੰਚਾਲਿਤ ਬਾੜਾ ਹਿੰਦੂ ਰਾਓ ਹਸਪਤਾਲ ਵਿਚ ਕੋਵਿਡ-19 ਦੇ 23 ਮਰੀਜ਼ਾਂ ਦੇ ਬਿਨਾਂ ਦੱਸੇ ਹਸਪਤਾਲ ਵਿਚੋਂ ਚਲੇ ਜਾਣਾ ਇਕ ਮੰਦਭਾਗੀ ਘਟਨਾ ਹੈ, ਜਿਸ ਦਾ ਅੰਜਾਮ ਕੀ ਨਿਕਲੇਗਾ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਮਹਿੰਗਾਈ ਵਧਣ ਨਾਲ ਲੋਕਾਂ ਦਾ ਜੀਊਣਾ ਹੋਇਆ ਹਰਾਮ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਮਹਿੰਗਾਈ ਏਨੀ ਵੱਧ ਗਈ ਹੈ ਕਿ ਆਮ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵਾ ਮੁਸ਼ਕਿਲ ਹੋ ਗਈ ਹੈ | ਖਾਦ, ਤੇਲ ਦੀ ਏਨੀ ਕੀਮਤ ਵਧ ਗਈ ਹੈ ਕਿ ਖਰੀਦਣਾ ਵੀ ਮੁਸ਼ਕਿਲ ਹੋ ਗਿਆ ਹੈ | ਸਰੋਂ ਦਾ ਤੇਲ, ...

ਪੂਰੀ ਖ਼ਬਰ »

ਪ੍ਰਵਾਸੀਆਂ ਦਾ ਆਪਣੇ ਰਾਜਾਂ ਵਿਚ ਜਾਣ ਦਾ ਸਿਲਸਿਲਾ ਜਾਰੀ

ਨਵੀਂ ਦਿੱਲੀ, 9 ਮਈ (ਬਲਵਿੰਦਰ ਸਿੰਘ ਸੋਢੀ)-ਦੂਸਰੇ ਰਾਜਾਂ ਵਿਚੋਂ ਦਿੱਲੀ 'ਚ ਆ ਕੇ ਮਜ਼ਦੂਰੀ, ਨੌਕਰੀ ਅਤੇ ਹੋਰ ਕੰਮ ਕਰਨ ਵਾਲੇ ਪ੍ਰਵਾਸੀਆਂ ਦਾ ਆਪਣੇ ਰਾਜਾਂ ਵਿਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਹ ਲੋਕ ਰੇਲ, ਬੱਸਾਂ ਅਤੇ ਹੋਰ ਸਾਧਨਾਂ ਰਾਹੀਂ ਆਪੋ-ਆਪਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX