ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਜ਼ਿਲ੍ਹੇ ਅੰਦਰ 18 ਤੋਂ 44 ਸਾਲ ਵਰਗ ਲਈ ਕੋਵਿਡ ਵੈਕਸੀਨੇਸ਼ਨ ਦੀ ਸ਼ੁਰੂਆਤ

ਗੁਰਦਾਸਪੁਰ, 10 ਮਈ (ਆਰਿਫ਼)-ਦੇਸ਼ ਭਰ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ | ਜਿਸ ਨੰੂ ਦੇਖਦੇ ਹੋਏ ਸਰਕਾਰ ਵਲੋਂ ਜਿਥੇ ਲੋਕਾਂ ਨੰੂ ਇਸ ਮਹਾਂਮਾਰੀ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਹੀ ਸਰਕਾਰ ਵਲੋਂ ਪਹਿਲਾਂ 45 ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੰੂ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਪਰ ਰੋਜ਼ਾਨਾ ਹੀ ਕੋਰੋਨਾ ਪਾਜ਼ੀਟਿਵ ਕੇਸਾਂ 'ਚ ਲਗਾਤਾਰ ਹੋ ਰਹੇ ਵਾਧੇ ਨੰੂ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਹੀ 18 ਤੋਂ 44 ਸਾਲ ਤੱਕ ਦੇ ਲੋਕਾਂ ਨੰੂ ਕੋਵਿਡ ਵੈਕਸੀਨ ਲਗਾਉਣ ਲਈ ਕਿਹਾ ਗਿਆ ਸੀ | ਜਿਸ ਦੀ ਸ਼ੁਰੂਆਤ ਜ਼ਿਲ੍ਹਾ ਗੁਰਦਾਸਪੁਰ ਤੇ ਇਸ ਦੇ ਆਸ-ਪਾਸ ਖੇਤਰਾਂ ਅੰਦਰ ਪੈਂਦੇ ਸਿਹਤ ਕੇਂਦਰਾਂ 'ਚ ਕੀਤੀ ਗਈ ਹੈ | ਜਿਸ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ 18-44 ਸਾਲ ਦੇ ਰਜਿਸਟਰਡ ਕੰਸਟਰੱਕਸ਼ਨ ਵਰਕਰ/ਲੇਬਰ ਨੂੰ ਮੁਫ਼ਤ ਕੋਵਿਡ ਵੈਕਸੀਨੇਸ਼ਨ ਲਗਾਈ ਗਈ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ੍ਹ ਅੰਦਰ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਤਹਿਤ ਪੰਜਾਬ ਰਜਿਸਟਰਡ ਕੰਸਟਰੱਕਸ਼ਨ ਐਂਡ ਅਦਰ ਵਰਕਰਜ਼ ਬੋਰਡ ਵਲੋਂ ਰਜਿਸਟਰਡ ਕਾਮਿਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 18-44 ਸਾਲ ਦੇ ਉਮਰ ਵਰਗ 'ਚ ਲੇਬਰ ਕਲਾਸ ਲਈ ਪਹਿਲ ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਇਸ ਟੀਕਾਕਰਨ ਮੁਹਿੰਮ ਦਾ ਉਦੇਸ਼ ਸੰਵੇਦਨਸ਼ੀਲ ਤੇ ਉੱਚ ਜੋਖ਼ਮ ਵਾਲੇ ਲੋਕਾਂ ਨੂੰ ਵੈਕਸੀਨੇਟ ਕਰਨਾ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਕਾਕਰਨ ਦੀਆਂ ਯੋਗ ਸ਼੍ਰੇਣੀਆਂ ਬਾਰੇ ਸੂਬਾ ਸਰਕਾਰ ਵਲੋਂ ਸਮੇਂ-ਸਮੇਂ 'ਤੇ ਸੂਚਿਤ ਕੀਤਾ ਜਾਵੇਗਾ ਤਾਂ ਜੋ ਟੀਕਾਕਰਨ ਕੇਂਦਰਾਂ 'ਤੇ ਭੀੜ ਨਾ ਹੋਏ | ਉਨ੍ਹਾਂ ਇਹ ਵੀ ਕਿਹਾ ਕਿ ਉਸਾਰੀ ਕਾਮਿਆਂ ਦੀ ਵੈਕਸੀਨੇਸ਼ਨ ਨਾਲ ਕੰਸਟਰੱਕਸ਼ਨ ਖੇਤਰ ਵਿਚਲੀਆਂ ਗਤੀਵਿਧੀਆਂ ਨੂੰ ਚਾਲੂ ਰੱਖਣ ਵਿਚ ਮਦਦ ਮਿਲੇਗੀ, ਜਿਸ ਨਾਲ ਸਮਾਜ ਦੇ ਲੋੜਵੰਦ ਵਰਗ ਦੇ ਰੁਜ਼ਗਾਰ 'ਤੇ ਪ੍ਰਭਾਵ ਨਹੀਂ ਪਵੇਗਾ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਸਕ ਲਾਜ਼ਮੀ ਪਹਿਨ ਕੇ ਰੱਖਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਹੱੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਸਮੇਤ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ | ਇਸ ਮੌਕੇ ਡਾ: ਅਰਵਿੰਦ ਮਨਚੰਦਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਟੀਕਾਕਰਨ ਲਈ ਜ਼ਿਲੇ੍ਹ ਅੰਦਰ ਵੱਖ-ਵੱਖ ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਸ ਤਹਿਤ ਸਿਵਲ ਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ, ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਅਤੇ ਫ਼ਤਿਹਗੜ੍ਹ ਚੂੜੀਆਂ ਆਦਿ ਵਿਖੇ ਵੈਕਸੀਨੇਸ਼ਨ ਕੀਤੀ ਗਈ | ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਇਸ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਕੀਤੀ |

18 ਤੋਂ 45 ਸਾਲ ਦੇ ਦਿਹਾੜੀਦਾਰ ਕਾਮਿਆਂ ਨੂੰ ਕੋਰੋਨਾ ਟੀਕਾਕਰਨ ਦੀ ਕੀਤੀ ਸ਼ੁਰੂਆਤ

ਕਲਾਨੌਰ, 10 ਮਈ (ਪੁਰੇਵਾਲ)-ਦੇਸ਼ 'ਚ ਦਿਨ-ਬ-ਦਿਨ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਨਕੇਲ ਪਾਉਣ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ 'ਤੇ ਲੇਬਰ ਦਾ ਕੰਮਕਾਜ ਕਰਨ ਵਾਲੇ 18-45 ਸਾਲ ਦੇ ਕਾਮਿਆਂ ਨੂੰ ਕੋਰੋਨਾ ਟੀਕਾਕਰਨ ਦੀ ਪਹਿਲੀ ਡੋਜ਼ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਗੁਰਦਾਸਪੁਰ, 10 ਮਈ (ਸੁਖਵੀਰ ਸਿੰਘ ਸੈਣੀ)-ਥਾਣਾ ਕਾਹਨੰੂਵਾਨ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਟੀ-ਪੁਆਇੰਟ ਪਿੰਡ ਕਾਲਾਬਾਲਾ ਤੋਂ ਦੋ ਵਿਅਕਤੀਆਂ ਨੰੂ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਉਨ੍ਹਾਂ ਪਾਸੋਂ 10 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤੇ ਜਾਣ ਦੀ ...

ਪੂਰੀ ਖ਼ਬਰ »

ਐੱਨ. ਐੱਚ. ਐੱਮ ਮੁਲਾਜ਼ਮਾਂ ਨੂੰ ਸਰਕਾਰ ਦੀ ਬਰਖ਼ਾਸਤ ਕਰਨ ਦੀ ਘੁਰਕੀ

ਗੁਰਦਾਸਪੁਰ, 10 ਮਈ (ਗੁਰਪ੍ਰਤਾਪ ਸਿੰਘ)-ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮ ਜਿਨ੍ਹਾਂ ਨੰੂ ਪਿਛਲੇ ਸਾਲ ਸਰਕਾਰ ਵਲੋਂ ਕੋਰੋਨਾ ਯੋਧਿਆਂ ਦੇ ਨਾਂਅ ਨਾਲ ਨਿਵਾਜ਼ਿਆ ਗਿਆ ਸੀ, ਉਨ੍ਹਾਂ ਨੰੂ ਇਸ ਵਾਰ ਸਰਕਾਰ ਵਲੋਂ ਬਰਖ਼ਾਸਤ ਕਰਨ ਦੀ ਘੁਰਕੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਸਾਹਮਣੇ ਆਏ 186 ਨਵੇਂ ਮਾਮਲੇ

ਗੁਰਦਾਸਪੁਰ, 10 ਮਈ (ਸੁਖਵੀਰ ਸਿੰਘ ਸੈਣੀ)-ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 186 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਐਕਟਿਵ ਮਰੀਜ਼ਾਂ ...

ਪੂਰੀ ਖ਼ਬਰ »

ਫੋਕਲ ਪੁਆਇੰਟ ਨਿੱਕੇ ਘੁੰਮਣ ਤੋਂ ਕਣਕ ਚੋਰੀ

ਨਿੱਕੇ ਘੁੰਮਣ, 10 ਮਈ (ਸਤਬੀਰ ਸਿੰਘ ਘੁੰਮਣ)-ਫੋਕਲ ਪੁਆਇੰਟ ਘੁੰਮਣ ਖੁਰਦ ਅੰਦਰੋਂ ਬੀਤੀ ਰਾਤ ਕਣਕ ਚੋਰੀ ਹੋ ਜਾਣ ਦੀ ਖਬਰ ਹੈ | ਵੜੈਚ ਕਮਿਸ਼ਨ ਸ਼ਾਪ ਦੇ ਮਾਲਕ ਪਰਮਜੀਤ ਸਿੰਘ ਵੜੈਚ ਨੇ ਦੱਸਿਆ ਕਿ ਬੀਤੀ ਰਾਤ ਸਥਾਨਕ ਫੋਕਲ ਪੁਆਇੰਟ ਅੰਦਰ ਕਣਕ ਦੀ ਭਰੀ ਟਰਾਲੀ ਅਸੀਂ ...

ਪੂਰੀ ਖ਼ਬਰ »

ਗ਼ਰੀਬ ਅਤੇ ਮੱਧ ਵਰਗ ਮਾਰੂ ਸਾਬਿਤ ਹੋਈ ਕੈਪਟਨ ਸਰਕਾਰ-ਵਾਹਲਾ

ਬਟਾਲਾ, 10 ਮਈ (ਕਾਹਲੋਂ)-ਬਟਾਲਾ ਹਲਕੇ ਤੋਂ ਟਿਕਟ ਦੀ ਦਾਅਵੇਦਾਰੀ ਜਿਤਾ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਾਬਕਾ ਚੇਅਰਮੈਨ ਪੰਜਾਬ ਸੂਗਰਫੈੱਡ ਸੁਖਬੀਰ ਸਿੰਘ ਵਾਹਲਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਬਟਾਲਾ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਬਲਦੇਵ ਸਿੰਘ ਬੱਲਪੁਰੀਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਨਿਯੁਕਤ

ਬਟਾਲਾ, 10 ਮਈ (ਕਾਹਲੋਂ)-ਬਲਦੇਵ ਸਿੰਘ ਬੱਲਪੁਰੀਆਂ ਨੂੰ ਜ਼ਿਲ੍ਹਾ ਗੁਰਦਾਸਪੁਰ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਸ: ਬਲਦੇਵ ਸਿੰਘ ਨੇ ਇਹ ਜ਼ਿੰਮੇਵਾਰੀ ਮਿਲਣ 'ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

ਬਟਾਲਾ, 10 ਮਈ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਭਾਈ ਕਨੱਈਆ ਸੋਸ਼ਲ ਸਰਵਿਸ ਕਲੱਬ ਵਲੋਂ ਵਿਦਿਆਰਥੀਆਂ ਵਿਚ ਸਮਾਜ ਸੇਵਾ ਅਤੇ ਸਰਬੱਤ ਦੇ ਭਲੇ ਦਾ ਸੰਕਲਪ ਉਜਾਗਰ ਕਰਨ ਲਈ ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਪੰਜਾਬ ਦੇ ਪੇਅ ਕਮਿਸ਼ਨ ਦੀ ਰਿਪੋਰਟ ਦੀ ਨਿਖੇਧੀ

ਫਤਹਿਗੜ੍ਹ ਚੂੜੀਆਂ, 10 ਮਈ (ਐਮ.ਐਸ. ਫੁੱਲ)-ਪੰਜਾਬ ਪੈਨਸ਼ਨਰਜ ਫ਼ਰੰਟ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮÏਕੇ ਬਲਦੇਵ ਸਿੰਘ ਹੇਰ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਕੇਂਦਰ ਸਰਕਾਰ ਦੇ ਪੇਅ ਕਮਿਸ਼ਨ ਦੀ ਫ਼ੋਟੋ ਕਾਪੀ ...

ਪੂਰੀ ਖ਼ਬਰ »

ਮੰਤਰੀ ਰੰਧਾਵਾ, ਛੋਟੇਪੁਰ, ਖੁਸ਼ਹਾਲਪੁਰ, ਉਦੋਵਾਲੀ ਵਲੋਂ ਦੋਸਤਪੁਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਲਾਨੌਰ, 10 ਮਈ (ਪੁਰੇਵਾਲ)-ਨੇੜਲੇ ਪਿੰਡ ਦੋਸਤਪੁਰ ਦੇ ਆੜ੍ਹਤੀ ਪਰਿਵਾਰ ਨਾਲ ਸਬੰਧਤ ਰਵਿੰਦਰ ਕਮਿਸ਼ਨ ਏਜੰਟ ਦੇ ਨੌਜਵਾਨ ਮਾਲਕ ਰਵਿੰਦਰ ਸਿੰਘ ਦੀ ਹੋਈ ਮੌਤ ਉਪਰੰਤ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਜੇਲ੍ਹਾਂ ਤੇ ...

ਪੂਰੀ ਖ਼ਬਰ »

ਸੰਤ ਅਵਤਾਰ ਸਿੰਘ ਛੱਤਵਾਲਿਆਂ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

ਕੋਟਲੀ ਸੂਰਤ ਮੱਲ੍ਹੀ, 10 ਮਈ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਸਾਲਾਨਾ ਬਰਸੀ 2 ਜੂਨ ਨੂੰ ਗੁਰਦੁਆਰਾ ਅੰਗੀਠਾ ਸਾਹਿਬ ਅੱਡਾ ਕੋਟਲੀ ਸੂਰਤ ਮੱਲ੍ਹੀ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਗਤਾਂ ਵਲੋਂ ਪੂਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਹਰੇਕ ਪ੍ਰਾਣੀ ਆਪਣਾ ਯੋਗਦਾਨ ਪਾਏ-ਬਾਬਾ ਰਛਪਾਲ ਸਿੰਘ

ਕੋਟਲੀ ਸੂਰਤ ਮੱਲ੍ਹੀ, 10 ਮਈ (ਕੁਲਦੀਪ ਸਿੰਘ ਨਾਗਰਾ)-ਭਿਆਨਕ ਰੂਪ ਧਾਰਨ ਕਰ ਰਹੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਦੀ ਕਿਸਾਨ ਮੋਰਚੇ ਨੇ ਕੀਤੀ ਹਮਾਇਤ

ਗੁਰਦਾਸਪੁਰ, 10 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੀ ਭੁੱਖ ਹੜਤਾਲ ਅੱਜ 139ਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਜਿਸ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਆਗੂ ਸੂਬੇਦਾਰ ਬੂਟਾ ਸਿੰਘ, ਸ਼ਿੰਗਾਰਾ ਸਿੰਘ, ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੀ ਭੁੱਖ ਹੜਤਾਲ ਜਾਰੀ

ਗੁਰਦਾਸਪੁਰ, 10 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੀ ਭੁੱਖ ਹੜਤਾਲ ਅੱਜ 139ਵੇਂ ਦਿਨ 'ਚ ਸ਼ਾਮਿਲ ਹੋ ਗਈ ਹੈ | ਜਿਸ ਵਿਚ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਆਗੂ ਸੂਬੇਦਾਰ ਬੂਟਾ ਸਿੰਘ, ਸ਼ਿੰਗਾਰਾ ਸਿੰਘ, ...

ਪੂਰੀ ਖ਼ਬਰ »

ਸਬ ਸਿਡਰੀ ਹੈੱਲਥ ਸੈਂਟਰ ਨੌਸ਼ਹਿਰਾ 'ਚ ਕੋਰੋਨਾ ਵੈਕਸੀਨੇਸ਼ਨ ਟੀਕੇ ਨਾ ਲੱਗਣ ਕਾਰਨ ਜਨਤਾ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਮਈ (ਅਸ਼ੋਕ ਸ਼ਰਮਾ)-ਸਬ ਸਿਡਰੀ ਹੈੱਲਥ ਸੈਂਟਰ ਨੌਸ਼ਹਿਰਾ ਵਿਖੇ ਪਿਛਲੇ ਦੋ ਦਿਨਾਂ ਤੋਂ ਕੋਰੋਨਾ ਵੈਕਸੀਨੇਸ਼ਨ ਦੇ ਟੀਕੇ ਨਾ ਲੱਗਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹੋਏ ਪਏ ਹਨ | ਜਦੋਂ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਹਦਾਇਤਾਂ ਕੀਤੀਆਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪਿੰਡ ਭਰਥ 'ਚ ਬਣਨ ਵਾਲੇ ਬਿਜਲੀ ਘਰ ਦਾ ਨਿਰੀਖ਼ਣ

ਸ੍ਰੀ ਹਰਿਗੋਬਿੰਦਪੁਰ, 10 ਮਈ (ਕੰਵਲਜੀਤ ਸਿੰਘ ਚੀਮਾ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਭਰਥ ਵਿਖੇ ਬਣਨ ਵਾਲੇ ਬਿਜਲੀ ਘਰ 66 ਕੇ.ਵੀ. ਗਰਿੱਡ ਦੀ ਚੱਲ ਰਹੀ ਤਿਆਰੀ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ...

ਪੂਰੀ ਖ਼ਬਰ »

ਭਾਜਪਾ ਦਾ ਮੰਡਲ ਕੈਸ਼ੀਅਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਦੋਰਾਂਗਲਾ, 10 ਮਈ (ਚੱਕਰਾਜਾ)-ਬਲਾਕ ਦੋਰਾਂਗਲਾ ਅੰਦਰ ਆਉਂਦੇ ਪਿੰਡਾਂ 'ਚੋਂ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਨੰੂ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਇਸ ਤਹਿਤ ਹੀ ਅੱਜ ਭਾਜਪਾ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਮੋਦੀ ਸਰਕਾਰ ਡਿੱਗੀ ਮੂਧੇ ਮੂੰਹ-ਸੂਬੇਦਾਰ ਮੇਜਰ ਤੱਤਲਾ

ਡੇਅਰੀਵਾਲ ਦਰੋਗਾ, 10 ਮਈ (ਹਰਦੀਪ ਸਿੰਘ ਸੰਧੂ)-ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨੇ ਬਹੁਮਤ ਹਾਸਲ ਕਰ ਕੇ ਮੁੜ ਆਪਣੀ ਸਰਕਾਰ ਬਣਾਈ | ਪੱਛਮੀ ਬੰਗਾਲ 'ਚ ਮਮਤਾ ਬੈਨਰਜੀ ਦੀ ਜਿੱਤ 'ਤੇ ਡਾਇਰੈਕਟਰ ਪੈਨਸ਼ਨ ਭਲਾਈ ਬੋਰਡ ਪੰਜਾਬ ਸੂਬੇਦਾਰ ਮੇਜਰ ...

ਪੂਰੀ ਖ਼ਬਰ »

ਬਲਾਕ ਸੰਮਤੀ ਚੇਅਰਮੈਨ ਸੁਦੇਸ਼ ਕੁਮਾਰੀ ਸਮੇਤ 50 ਲੋਕਾਂ ਨੇ ਲਗਾਈ ਕੋਰੋਨਾ ਵੈਕਸੀਨੇਸ਼ਨ

ਘਰੋਟਾ, 10 ਮਈ (ਸੰਜੀਵ ਗੁਪਤਾ)-ਘਰੋਟਾ ਦੇ ਬਲਾਕ ਪੱਧਰੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਬਲਾਕ ਸੰਮਤੀ ਚੇਅਰਮੈਨ ਸੁਦੇਸ਼ ਕੁਮਾਰੀ ਸਮੇਤ 50 ਲੋਕਾਂ ਵਲੋਂ ਕੋਰੋਨਾ ਵੈਕਸੀਨੇਸ਼ਨ ਲਗਵਾਈ ਹੈ | ਜਦ ਕਿ ਘਰੋਟਾ ਤੇ ਰਸ਼ਪਾਲਵਾਂ ਵਿਖੇ ਦੋ ਸਥਾਨਾਂ 'ਤੇ 101 ਲੋਕਾਂ ਦੇ ਸੈਂਪਲ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਬਣਨ ਜਾ ਰਹੇ ਸਟੇਡੀਅਮ ਵਿਚ ਮਿੱਟੀ ਪਾਉਣ ਦੀ ਜ਼ਿੰਮੇਵਾਰੀ ਇਲਾਕੇ ਦੀਆਂ ਪੰਚਾਇਤਾਂ ਨੂੰ ਸੌਂਪੀ

ਊਧਨਵਾਲ, 10 ਮਈ (ਪਰਗਟ ਸਿੰਘ)-ਹਰਪੁਰਾ ਧੰਦੋਈ 'ਚ ਆਧੁਨਿਕ ਸਹੂਲਤਾਂ ਵਾਲਾ ਸਵ: ਹਰਭਜਨ ਸਿੰਘ ਘੁਮਾਣ ਯਾਦਗਾਰੀ ਖੇਡ ਸਟੇਡੀਅਮ ਬਣਨ ਜਾ ਰਿਹਾ ਹੈ,¢ਉਸ ਦੀ ਜੰਗੀ ਪੱਧਰ 'ਤੇ ਤਿਆਰੀ ਕਰਵਾਉਣ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਲਾਕੇ ਦੇ ਸਰਪੰਚਾਂ-ਪੰਚਾਂ ਅਤੇ ...

ਪੂਰੀ ਖ਼ਬਰ »

ਪਿੰਡ ਸ਼ੇਖੂਪੁਰ ਦੇ ਡੇਰਾ ਵਾਸੀਆਂ ਵਲੋਂ ਸੜਕਾਂ ਬਣਾਉਣ ਦੀ ਮੰਗ

ਜੌੜਾ ਛੱਤਰਾਂ, 10 ਮਈ (ਪਰਮਜੀਤ ਸਿੰਘ ਘੁੰਮਣ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੱਥੋਂ ਨਜ਼ਦੀਕ ਪੈਂਦੇ ਪਿੰਡ ਸ਼ੇਖੂਪੁਰ ਦੇ ਡੇਰਾ ਵਾਸੀਆਂ ਵਲੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੋਂ ਮੰਗ ਕੀਤੀ ਹੈ ਕਿ ਬਹੁਤ ਸਮਾਂ ਪਹਿਲਾਂ ਉਨ੍ਹਾਂ ਦੇ ਦਾਦਾ ਜੀ ...

ਪੂਰੀ ਖ਼ਬਰ »

ਫੁੱਟਬਾਲ ਖਿਡਾਰੀ ਕਮਲਜੀਤ ਸਿੰਘ ਰਜਾਦਾ ਨੇ ਪਿੰਡ ਦਾ ਨਾਂਅ ਕੀਤਾ ਰÏਸ਼ਨ

ਡੇਹਰੀਵਾਲ ਦਰੋਗਾ, 10 ਮਈ (ਹਰਦੀਪ ਸਿੰਘ ਸੰਧੂ)-ਫੁੱਟਬਾਲ ਖਿਡਾਰੀ ਕਮਲਜੀਤ ਸਿੰਘ ਰਜਾਦਾ ਨੂੰ ਪੰਜਾਬ ਪੁਲਿਸ ਸਬ ਇੰਸਪੈਕਟਰ ਬਣਨ 'ਤੇ ਮੁਬਾਰਕਬਾਦ ਦਿੰਦੇ ਹੋਏ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਨਿੱਕੂ ਬਾਜਵਾ, ਕਾਂਗਰਸ ਕਮੇਟੀ ਬਟਾਲਾ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹਾ ਬੱਸ ਵਰਕਰਜ਼ ਯੂਨੀਅਨ ਦੀ ਕਮੇਟੀ ਦਾ ਗਠਨ

ਬਟਾਲਾ, 10 ਮਈ (ਕਾਹਲੋਂ)-ਜ਼ਿਲ੍ਹਾ ਬੱਸ ਵਰਕਰਜ਼ ਯੂਨੀਅਨ (ਸਬੰਧਤ ਸੀਟੂ) ਦੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਹੋਈ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਮਹਿੰਦਰ ਸਿੰਘ ਕਾਹਲੋਂ ਨੂੰ ਪ੍ਰਧਾਨ, ਕੁਲਵੰਤ ਸਿੰਘ ਏ. ਬੀ. ਸੀ. ਟੀ. ਨੂੰ ...

ਪੂਰੀ ਖ਼ਬਰ »

ਏ.ਐੱਸ.ਆਈ. ਰਜਵੰਤ ਸਿੰਘ ਰਾਣਾ ਦੀ ਅੰਤਿਮ ਅਰਦਾਸ ਮੌਕੇ ਸਾਕ-ਸਬੰਧੀਆਂ ਨੇ ਭਰੀ ਹਾਜ਼ਰੀ

ਊਧਨਵਾਲ, 10 ਮਈ (ਪਰਗਟ ਸਿੰਘ)-ਪਿੰਡ ਧੰਦੋਈ ਦੇ ਏ.ਐਸ.ਆਈ. ਰਜਵੰਤ ਸਿੰਘ ਰਾਣਾ ਬੀਤੇ ਦਿਨੀਂ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ, ਉਨ੍ਹਾਂ ਦੇ ਨਮਿਤ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਜੁਗਲ ਕਿਸ਼ੋਰ ਨੇ 0.6 ਸੈਂਟੀਮੀਟਰ ਲੰਬੀ ਕਿਤਾਬ ਬਣਾ ਕੇ ਮਿਸਾਲ ਕੀਤੀ ਕਾਇਮ

ਬਟਾਲਾ, 10 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ ਦੇ ਵਿਅਕਤੀ ਦੇ ਸ਼ੌਂਕ ਨੇ ਇਕ ਅਨੋਖੀ ਮਿਸਾਲ ਕਾਇਮ ਕੀਤੀ ਹੈ | ਮੀਆਂ ਮੁਹੱਲਾ ਦੇ ਰਹਿਣ ਵਾਲੇ ਜੁਗਲ ਕਿਸ਼ੋਰ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਤੋਂ ਲੈ ਕੇ ਹੁਣ ਤੱਕ ਦੇ ਪ੍ਰਧਾਨ ਮੰਤਰੀਆਂ ਦੇ ਜੀਵਨ ਤੇ ਕਾਰਜਕਾਲ 'ਤੇ ...

ਪੂਰੀ ਖ਼ਬਰ »

ਏ. ਐਸ. ਗਾਰਡਨ ਵਿਖੇ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ

ਦੀਨਾਨਗਰ, 10 ਮਈ (ਸੰਧੂ/ਸੋਢੀ)-ਆਲ ਇੰਡੀਆ ਰਾਜਪੂਤ ਸ਼ਕਤੀ ਸੈਨਾ ਤੇ ਕਰਨੀ ਸੈਨਾ ਵਲੋਂ ਸਥਾਨਿਕ ਏ. ਐਸ. ਗਾਰਡਨ ਵਿਖੇ ਸਾਂਝੇ ਰੂਪ 'ਚ ਰਾਜਪੂਤ ਸ਼੍ਰੋਮਣੀ ਮਹਾਰਾਣਾ ਪ੍ਰਤਾਪ ਦੀ 481ਵੀਂ ਜੈਅੰਤੀ ਮਨਾਈ ਗਈ | ਮਹਾਰਾਣਾ ਪ੍ਰਤਾਪ ਦੀ ਤਸਵੀਰ ਸਾਹਮਣੇ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਤਾਲਾਬੰਦੀ 'ਚ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਲਈ ਸਹਾਰਾ ਕਲੱਬ ਆਇਆ ਅੱਗੇ

ਬਟਾਲਾ, 10 ਮਈ (ਬੁੱਟਰ)-ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਤਾਲਾਬੰਦੀ ਕੀਤੀ ਗਈ ਹੈ, ਜਿਸ ਕਾਰਨ ਗਰੀਬ ਵਰਗ ਆਰਥਿਕ ਤੌਰ 'ਤੇ ਪੱਛੜ ਰਿਹਾ ਹੈ | ਸਹਾਰਾ ਕਲੱਬ ਦੇ ਸ਼ਗਨ ਸਕੀਮ ਦੇ ਇੰਚਾਰਜ ਵਿਕਾਸ ਮਹਿਰਾ ਤੇ ਪ੍ਰਾਜੈਕਟ ਇੰਚਾਰਜ ਅਨਿਲ ਸਹਿਦੇਵ ਵਲੋਂ ਮੀਟਿੰਗ ਕਰ ਕੇ ...

ਪੂਰੀ ਖ਼ਬਰ »

ਕਲਾਨੌਰ 'ਚ ਨਵੇਂ ਸ਼ੁਰੂ ਹੋਏ 'ਹੋਪ ਹਸਪਤਾਲ' 'ਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ

ਕਲਾਨੌਰ, 10 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਗੁਰਦਾਸਪੁਰ ਮਾਰਗ 'ਤੇ ਸਥਿਤ ਬਾਬਾ ਕਾਰ ਕਾਲੋਨੀ 'ਚ ਭਾਈ ਤਲਵਿੰਦਰ ਸਿੰਘ ਅਤੇ ਬੀਬੀ ਹਰਜੀਤ ਕੌਰ ਦੀ ਅਗਵਾਈ 'ਚ ਨਵੇਂ ਸ਼ੁਰੂ ਹੋਏ ਹੋਪ ਹਸਪਤਾਲ 'ਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ | ਇਸ ਸਬੰਧੀ ਡਾ. ...

ਪੂਰੀ ਖ਼ਬਰ »

ਚੰਗਿਆੜੀ ਨਾਲ ਨਾੜ ਸੜਿਆ

ਪੰਜਗਰਾਈਆਂ, 10 ਮਈ (ਬਲਵਿੰਦਰ ਸਿੰਘ)-ਪਿੰਡ ਪੰਜਗਰਾਈਆਂ ਦੇ ਕਿਸਾਨ ਪੰਚ ਬਲਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਬਾਜਵਾ ਦਾ ਟੀ.ਆਫ. ਸਵਿੱਚ ਤੋਂ ਚੰਗਿਆੜੀ ਡਿਗਣ ਨਾਲ ਕਣਕ ਦਾ ਨਾੜ ਸੜ ਕੇ ਸਵਾਹ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਬਲਵਿੰਦਰ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦਾ ਜਾਗਰੂਕ ਹੋਣਾ ਸਮੇਂ ਦੀ ਲੋੜ-ਆਗੂ

ਘੁਮਾਣ, 10 ਮਈ (ਬੰਮਰਾਹ)-ਪਿਛਲੇ ਸਾਲ ਤੋਂ ਚੱਲੀ ਆ ਰਹੀ ਕੋਰੋਨਾ ਮਹਾਂਮਾਰੀ ਦੀ ਲਪੇਟ ਵਿਚ ਦੂਸਰੇ ਦੇਸ਼ਾਂ ਨੂੰ ਪਛਾੜ ਰਹੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਇਸ ਦੀ ਲਹਿਰ ਤੇਜ਼ ਹੋ ਰਹੀ ਹੈ | ਇਸ ਕੋਰੋਨਾ ਮਹਾਂਮਾਰੀ ਦੀ ਲਹਿਰ ਤੋਂ ਬਚਣ ਲਈ ਲੋਕਾਂ ਦਾ ਜਾਗਰੂਕ ਹੋਣਾ ...

ਪੂਰੀ ਖ਼ਬਰ »

ਕਵਿਤਾ ਡਿਗਰਾ ਨੇ ਉਪ ਮੰਡਲ ਅਫ਼ਸਰ ਬਹਿਰਾਮਪੁਰ ਦਾ ਅਹੁਦਾ ਸੰਭਾਲਿਆ

ਬਹਿਰਾਮਪੁਰ, 10 ਮਈ (ਬਲਬੀਰ ਸਿੰਘ ਕੋਲਾ)-ਉਪ ਮੰਡਲ ਬਹਿਰਾਮਪੁਰ ਵਿਖੇ ਇੰਜੀ: ਕਵਿਤਾ ਡਿਗਰਾ ਵਲੋਂ ਉਪ ਮੰਡਲ ਅਫ਼ਸਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ ਅਤੇ ਉਨ੍ਹਾਂ ਵਲੋਂ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਇੰਜੀ: ਨਰਵੀਰ ਸਿੰਘ ਜੇ.ਈ, ਇੰਜੀ: ਲਖਵਿੰਦਰ ...

ਪੂਰੀ ਖ਼ਬਰ »

ਚੋਰਾਂ ਦੇ ਬੁਲੰਦ ਹੌਂਸਲੇ-ਪੰਜਗਰਾਈਆਂ ਅਤੇ ਆਸ-ਪਾਸ ਨਿੱਤ ਦਿਨ ਹੋ ਰਹੀਆਂ ਨੇ ਚੋਰੀ ਦੀਆਂ ਵਾਰਦਾਤਾਂ

ਪੰਜਗਰਾਈਆਂ, 10 ਮਈ (ਬਲਵਿੰਦਰ ਸਿੰਘ)-ਸਰਕਾਰ ਵਲੋਂ ਕੀਤੀ ਤਾਲਾਬੰਦੀ ਦÏਰਾਨ ਚੋਰਾਂ ਦੇ ਹੌਸਲੇ ਬਹੁਤ ਬੁਲੰਦ ਨਜ਼ਰ ਆ ਰਹੇ ਹਨ | ਬੀਤੇ ਕੁਝ ਦਿਨਾਂ ਵਿਚ ਹੀ ਚੋਰਾਂ ਨੇ ਚੋਰੀ ਦੀਆਂ ਕਾਫ਼ੀ ਵਾਰਦਾਤਾਂ ਨੂੰ ਅੰਜ਼ਾਮ ਦੇ ਦਿੱਤਾ ਹੈ | ਸੰਗਰਾਵਾਂ ਪਿੰਡ ਦੇ ਕਿਸਾਨ ਪੰਚ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਵਿਖੇ ਆਸ਼ਾ ਫਸਿਲੀਟੇਟਰ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, 10 ਮਈ (ਧਰਮਿੰਦਰ ਸਿੰਘ ਬਾਠ)-ਆਸ਼ਾ ਵਰਕਰਜ਼ ਅਤੇ ਫਸੀਲੀਟੇਟਰ ਯੂਨੀਅਨ ਪੰਜਾਬ ਸੀਟੂ ਦੀ ਕੇਂਦਰੀ ਕਮੇਟੀ ਦੇ ਸੱਦੇ ਉਪਰ ਆਪਣੀਆਂ ਮੰਗਾਂ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ ਵਿਖੇ ਆਸ਼ਾ ਫਸੀਲੀਟੇਟਰ ਵਰਕਰਜ਼ ਯੂਨੀਅਨ ਸੀਟੂ ਵਲੋਂ ਕੇਂਦਰ ਦੀ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਵਲੋਂ ਬੱਚੀਆਂ ਦੀ ਨਿਰਵਿਘਨ ਪੜ੍ਹਾਈ ਲਈ ਸਹਾਇਤਾ ਰਾਸ਼ੀ ਭੇਟ

ਡੇਰਾ ਬਾਬਾ ਨਾਨਕ, 10 ਮਈ (ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਵਲੋਂ ਸਰਕਾਰੀ ਸਕੂਲਾਂ ਦੀਆਂ ਲੋੜਵੰਦ ਬੱਚੀਆਂ ਦੀ ਨਿਰਵਿਘਨ ਪੜ੍ਹਾਈ ਲਈ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਤਹਿਤ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਦੁਕਾਨਾਂ ਖੁਲ੍ਹਵਾਉਣ ਲਈ ਲੋਕ ਯੁਵਾ ਸ਼ਕਤੀ ਪਾਰਟੀ ਅੱਗੇ ਆਈ

ਬਟਾਲਾ, 10 ਮਈ (ਕਾਹਲੋਂ)-ਪੰਜਾਬ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਬਾਜ਼ਾਰ ਤੇ ਦੁਕਾਨਾਂ ਬੰਦ ਕਰਵਾ ਰਹੀ ਹੈ, ਜਿਸ ਨਾਲ ਵਪਾਰੀ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਪਰ ਸ਼ਰਾਬ ਦੇ ਠੇਕੇ ਦਿਨ-ਰਾਤ ਖੁੱਲ੍ਹੇ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਐੱਨ.ਐੱਚ.ਐੱਮ. ਯੂਨੀਅਨ ਵਲੋਂ ਸਰਕਾਰ ਨੰੂ 15 ਦਿਨਾਂ ਅੰਦਰ ਰੈਗੂਲਰ ਕਰਨ ਦਾ ਦਿੱਤਾ ਸਮਾਂ

ਗੁਰਦਾਸਪੁਰ, 10 ਮਈ (ਸੁਖਵੀਰ ਸਿੰਘ ਸੈਣੀ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੰੂ ਰੈਗੂਲਰ ਕਰਨ ਨੰੂ ਲੈ ਕੇ ਰੋਸ ਪ੍ਰਦਰਸ਼ਨ ਚੱਲ ਰਹੇ ਹਨ ਅਤੇ ਸਰਕਾਰ ਮੁਲਾਜ਼ਮਾਂ ਨੰੂ ਲੋਕ ਹਿੱਤਾਂ ਦਾ ਹਵਾਲਾ ਦੇ ਕੇ ਵਾਰ-ਵਾਰ ਹੜਤਾਲ ਸਮਾਪਤੀ ...

ਪੂਰੀ ਖ਼ਬਰ »

ਗਰਮੀ ਰੁੱਤੇ ਪਸ਼ੂਆਂ ਦੀ ਸੰਭਾਲ ਲਈ ਡਾ. ਰੰਧਾਵਾ ਨੇ ਦਿੱਤੀ ਜ਼ਰੂਰੀ ਜਾਣਕਾਰੀ

ਬਟਾਲਾ, 10 ਮਈ (ਕਾਹਲੋਂ)-ਗਰਮੀਆਂ ਦਾ ਮੌਸਮ ਸ਼ੁਰੂ ਹੋਣ 'ਤੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਆਂ ਦੀ ਸੰਭਾਲ ਲਈ ਪਸ਼ੂ ਪਾਲਕਾਂ ਨਾਲ ਜ਼ਰੂਰੀ ਨੁਕਤੇ ਸਾਂਝੇ ਕੀਤੇ ਹਨ | ਗਰਮੀਆਂ ਦੇ ਮੌਸਮ ਵਿਚ ਪਸ਼ੂਆਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਹਸਪਤਾਲ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀ ਡੁੱਬਣ ਦੇ ਖਦਸ਼ੇ ਕਾਰਨ ਪੁਲਿਸ ਅਤੇ ਲੋਕਾਂ ਵਲੋਂ ਲੱਭਣ ਦੀ ਸਾਰਾ ਦਿਨ ਕੋਸ਼ਿਸ਼ ਰਹੀ ਜਾਰੀ

ਡੇਰਾ ਬਾਬਾ ਨਾਨਕ, 10 ਮਈ (ਅਵਤਾਰ ਸਿੰਘ ਰੰਧਾਵਾ)-ਅੱਜ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਜਾਜਨ ਕੋਲੋਂ ਗੁਜ਼ਰਦੀ ਸ਼ੱਕੀ ਨਾਲੇ ਉੱਪਰ ਡੇਰਾ ਬਾਬਾ ਨਾਨਕ-ਫਤਹਿਗੜ੍ਹ ਚੂੜੀਆਂ ਸੜਕ ਉਪਰ ਇਲਾਕੇ ਭਰ ਦੇ ਲੋਕਾਂ ਦਾ ਵੱਡਾ ਇਕੱਠ ਹੋ ਗਿਆ, ਜਦੋਂ ਸ਼ੱਕੀ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਪੁਰ ਦੀ ਜ਼ਿੰਮੇਵਾਰੀ ਮੰਗਲ ਸਿੰਘ ਨੂੰ ਦਿੱਤੀ ਜਾਵੇ-ਚੇਅਰਮੈਨ ਵਿਠਵਾਂ

ਬਟਾਲਾ, 10 ਮਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਚੇਅਰਮੈਨ ਗੁਰਮੇਜ਼ ਸਿੰਘ ਵਿਠਵਾਂ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਮੈਨੇਜਰ ਕੁਲਵੰਤ ਸਿੰਘ, ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਚੱਕ ਵੱਸਣ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX