ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਪਟਿਆਲਾ

ਪੀ. ਏ. ਡੀ. ਬੀ. ਬੈਂਕ ਦੀ ਚੋਣ ਰੱਦ ਵਿਧਾਇਕ ਚੰਦੂਮਾਜਰਾ ਨੇ ਕੀਤੀ ਸੀ ਆਵਾਜ਼ ਬੁਲੰਦ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਚੰਦੂਮਾਜਰਾ ਪਰਿਵਾਰ ਪਿਛਲੇ 3 ਦਿਨਾਂ ਤੋਂ ਪਟਿਆਲਾ ਐਗਰੀਕਲਚਰਲ ਡਿਵੈੱਲਪਮੈਂਟ ਬੈਂਕ (ਪੀ.ਏ.ਡੀ.ਬੀ.) ਦੀ ਚੋਣ ਦਾ ਵਿਰੋਧ ਕਰ ਰਿਹਾ ਸੀ | ਕੋਰੋਨਾ ਹਦਾਇਤਾਂ ਨੂੰ ਛਿੱਕੇ ਟੰਗ ਕੇ ਕਰਵਾਈ ਜਾ ਰਹੀ ਬੈਂਕ ਦੀ ਚੋਣ ਰੱਖ ਕੇ ਕਸੂਤੀ ਫਸੀ ਸਰਕਾਰ ਨੇ ਆਖ਼ਰਕਾਰ ਚੰਦੂਮਾਜਰਿਆਂ ਅੱਗੇ ਝੁਕ ਗਈ ਅਤੇ ਪੀ. ਏ. ਡੀ. ਬੀ. ਬੈਂਕ ਦੀ ਚੋਣ ਰੱਦ ਕਰ ਦਿੱਤੀ | ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਵੇਰੇ ਜਦੋਂ 9 ਵਜੇ ਤੋਂ ਪਹਿਲਾਂ ਚੋਣਾਂ ਕਰਵਾਉਣ ਵਾਲੇ ਅਧਿਕਾਰੀਆਂ ਵਲੋਂ ਨਾਮਜ਼ਦਗੀਆਂ ਭਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਪਰ ਜਦੋਂ ਸਰਕਾਰ 'ਤੇ ਦਬਾਅ ਵਧਿਆ ਤਾਂ ਅਧਿਕਾਰੀਆਂ ਵਲੋਂ 12 ਵਜੇ ਨੋਟਿਸ ਲਗਾ ਕੇ ਚੋਣ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ | ਚੋਣ ਰੱਦ ਹੋਣ ਤੋਂ ਬਾਅਦ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਨੂੰ ਸਰਕਾਰ ਦੀ ਵੱਡੀ ਨਾਲਾਇਕੀ ਕਰਾਰ ਦਿੰਦਿਆਂ ਐੱਸ. ਐੱਸ. ਪੀ. ਸੰਦੀਪ ਗਰਗ ਤੋਂ ਮੰਗ ਕੀਤੀ ਕਿ ਜਦੋਂ ਕੋਰੋਨਾ ਦੇ ਕਾਰਨ ਲੋਕਾਂ ਨੂੰ 20 ਵਿਅਕਤੀਆਂ ਤੋਂ ਜ਼ਿਆਦਾ ਇਕੱਠ ਹੋਣ 'ਤੇ ਅਤੇ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾ ਕੇ ਰੋਜ਼ੀ ਰੋਟੀ ਖ਼ਤਮ ਕੀਤੀ ਜਾ ਰਹੀ ਹੈ ਤਾਂ ਫਿਰ ਇਸ ਚੋਣਾਂ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾ ਕੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਹਦਾਇਤਾਂ ਨੂੰ ਛਿੱਕੇ ਟੰਗ ਕੇ ਕਰਵਾਈ ਜਾ ਰਹੀ ਬੈਂਕ ਦੀ ਚੋਣ ਰੱਖਣ ਵਾਲੇ ਅਧਿਕਾਰੀਆਂ 'ਤੇ ਕਾਰਵਾਈ ਕਿਉਂ ਨਹੀਂ | ਦੱਸਣਯੋਗ ਹੈ ਕਿ ਇਸ ਮੁੱਦੇ 'ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਿੱਥੇ ਪਹਿਲਾਂ ਡਿਪਟੀ ਕਮਿਸ਼ਨਰ ਪਟਿਆਲਾ ਸਮੇਤ ਸਹਿਕਾਰਤਾ ਮੰਤਰੀ, ਆਰ. ਸੀ. ਐੱਸ. ਨਾਲ ਗੱਲ ਕੀਤੀ, ਉੱਥੇ ਮੁੱਖ ਮੰਤਰੀ ਨਾਲ ਵੀ ਸੰਪਰਕ ਸਾਧਣ ਦੀ ਕੋਸ਼ਿਸ਼ ਕੀਤੀ | ਵਿਧਾਇਕ ਚੰਦੂਮਾਜਰਾ ਦਾ ਤਰਕ ਸੀ ਕਿ ਜਦੋਂ ਲੋਕ ਕੋਰੋਨਾ ਨਾਲ ਮਰ ਰਹੇ ਹਨ ਤੇ ਸਰਕਾਰ ਨੂੰ ਧਿਆਨ ਆਕਸੀਜਨ ਅਤੇ ਹੋਰ ਪ੍ਰਬੰਧਾਂ ਵੱਲ ਲਗਾਉਣਾ ਚਾਹੀਦਾ ਹੈ, ਉਸ ਸਮੇਂ ਇਹ ਚੋਣਾਂ ਕਰਵਾਉਣੀਆਂ ਜਿੱਥੇ ਨੈਤਿਕ ਤੌਰ 'ਤੇ ਠੀਕ ਨਹੀਂ, ਉੱਥੇ ਕਾਨੂੰਨੀ ਤੌਰ 'ਤੇ ਸਹੀ ਨਹੀਂ ਹਨ | ਇਸ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮਾਮਲੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਇਸ ਚੋਣ ਨੂੰ ਰੱਦ ਕਰਵਾਇਆ ਜਾਵੇ ਕਿਉਂਕਿ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਇਹ ਚੋਣ ਕਿਸੇ ਵੀ ਢੰਗ ਨਾਲ ਉੱਚਿਤ ਨਹੀਂ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਰ ਸਿੰਘ ਲਾਛੜੂ, ਪ੍ਰੋ. ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਸੰਦੀਪ ਸਿੰਘ ਰਾਜਾ ਤੁੜ, ਸੁਖਬੀਰ ਸਿੰਘ ਅਬਲੋਵਾਲ, ਗੁਰਦੀਪ ਸਿੰਘ ਸ਼ੇਖੂਪੁਰ, ਜਤਿੰਦਰ ਸਿੰਘ ਪਹਾੜੀਪੁਰ, ਜਸਬੀਰ ਸਿੰਘ ਲਲੀਨਾ, ਸ਼ੇਰ ਸਿੰਘ ਪੰਜੇਟਾਂ ਚੇਅਰਮੈਨ, ਹਰਜੀਤ ਸਫੇੜਾ, ਹਰਚੰਦ ਮਹਿਮੂਦਪੁਰ, ਕੁਲਦੀਪ ਸਿੰਘ ਸਰਪੰਚ ਚੌਰਾ, ਜਗਜੀਤ ਸਿੰਘ ਡੰਡੋਆ, ਰੂਪੀ ਕੱਕੇਪੁਰ, ਹਰਮਿੰਦਰ ਜੋਗੀਪੁਰ, ਰਾਜਵੀਰ ਤੇ ਨਿਰਮੈਨ ਗਨੋਰ ਆਦਿ ਹਾਜ਼ਰ ਸਨ |

ਜ਼ਿਲੇ੍ਹ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਲੱਗਣਗੇ 4 ਆਕਸੀਜਨ ਯੂਨਿਟ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਦੋ ਆਕਸੀਜਨ ਯੂਨਿਟਾਂ 'ਚੋਂ ਇਕ ਦਾ ਕੰਮ ਹੋਇਆ ਸ਼ੁਰੂ-ਡੀ. ਸੀ. ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਕੋਵਿਡ ਦੌਰਾਨ ਜ਼ਿਲੇ੍ਹ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਆਕਸੀਜਨ ਦੇ 4 ਯੂਨਿਟ ਲਗਾਉਣ ਲਈ ਖ਼ਾਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਬਿਕਰਮਜੀਤ ਸਿੰਘ ਵਾਸੀ ਗੁਰੂਸਰ ਮੋਢੀਆਂ ਨੇ ਥਾਣਾ ਸਦਰ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਜੀਜਾ ਈਸ਼ਵਰ ਚੰਦ ਵਾਸੀ ਭੁੱਨਰਹੇੜੀ ਜੋ ਕਿਸੇ ਪੁਰੀ ਨਾਂਅ ਦੇ ਵਿਅਕਤੀ ਨਾਲ ਉਸ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ 'ਚ ਦਾਖਲ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਅੱਜ ਤੀਜੇ ਦਿਨ 'ਚ ਦਾਖਲ ਹੋ ਗਈ ਹੈ | ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 657 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, 14 ਮਰੀਜ਼ਾਂ ਦੀ ਮੌਤ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 657 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 3356 ਦੇ ਕਰੀਬ ਰਿਪੋਰਟਾਂ 'ਚੋਂ 657 ਕੋਵਿਡ ਪਾਜ਼ੀਟਿਵ ...

ਪੂਰੀ ਖ਼ਬਰ »

ਕੋਵਿਡ ਹਦਾਇਤਾਂ ਦੀ ਉਲੰਘਣਾ ਕਰਦਾ ਪੁੱਛਾਂ ਦੇਣ ਵਾਲਾ ਬਾਬਾ ਕਾਬੂ

ਸ਼ੁਤਰਾਣਾ, 10 ਮਈ (ਬਲਦੇਵ ਸਿੰਘ ਮਹਿਰੋਕ)-ਦੇਸ਼ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ, ਜਿਸ ਕਰਕੇ ਸਰਕਾਰਾਂ ਨੇ ਲੋਕਾਂ ਦੀ ਹਿਫ਼ਾਜ਼ਤ ਲਈ ਤਾਲਾਬੰਦੀ ਲਾ ਕੇ ਲੋਕਾਂ ਨੂੰ ਘਰਾਂ 'ਚ ਰਹਿਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਇਸ ਦੌਰਾਨ ...

ਪੂਰੀ ਖ਼ਬਰ »

18 ਤੋਂ 44 ਸਾਲ ਦੇ ਉਸਾਰੀ ਵਰਕਰਾਂ ਦੇ ਕੋਵਿਡ ਟੀਕਾਕਰਨ ਦੀ ਹੋਈ ਸ਼ੁਰੂਆਤ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 2423 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,49,969 ਹੋ ਗਿਆ ਹੈ | ਅੱਜ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ, ਹਾਲਤ ਗੰਭੀਰ

ਸਮਾਣਾ, 10 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੇ ਘੜਾਮੀ ਪੱਤੀ 'ਚ ਰਹਿਣ ਵਾਲੇ ਇਕ ਨੌਜਵਾਨ ਵਲੋਂ ਸਿਰ 'ਤੇ ਚੜ੍ਹੇ ਕਰਜ਼ੇ ਤੋਂ ਪੇ੍ਰਸ਼ਾਨ ਹੰੁਦਿਆਂ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਤਾ ਲੱਗਣ ...

ਪੂਰੀ ਖ਼ਬਰ »

ਨਾਭਾ ਸ਼ਹਿਰ 'ਚ ਘਟੀਆ ਸਮੱਗਰੀ ਨਾਲ ਬਣਾਈਆਂ ਜਾ ਰਹੀਆਂ ਨੇ ਸੜਕਾਂ ਤੇ ਗਲੀਆਂ-ਨਾਲੀਆਂ-ਦੇਵ ਮਾਨ

ਨਾਭਾ, 10 ਮਈ (ਕਰਮਜੀਤ ਸਿੰਘ)-ਲੰਮੇ ਸਮੇਂ ਤੋਂ ਵਿਕਾਸ ਲਈ ਤਰਸਦੇ ਨਾਭਾ ਸ਼ਹਿਰ 'ਚ ਘਟੀਆ ਸਮੱਗਰੀ ਨਾਲ ਤਿਆਰ ਕੀਤੀਆਂ ਸੜਕਾਂ, ਗਲੀਆਂ-ਨਾਲੀਆਂ ਦਾ ਕੰਮ ਵੀ ਭਿ੍ਸ਼ਟਾਚਾਰ ਦੀ ਭੇਟ ਚੜ੍ਹ ਗਿਆ ਹੈ | ਜੱਟਾਂ ਵਾਲਾ ਬਾਂਸ, ਗਲੀ ਨੰਬਰ-4, ਵਾਰਡ ਨੰਬਰ-13 ਦੇ ਸਥਾਨਕ ਨਿਵਾਸੀਆਂ ...

ਪੂਰੀ ਖ਼ਬਰ »

ਹਾਊਸਿੰਗ ਸਕੀਮ ਲਈ 11 ਕਰੋੜ ਰੁਪਏ ਜਾਰੀ ਕੀਤੇ ਗਏ-ਅਮਨਦੀਪ ਕੌਰ

ਗੂਹਲਾ-ਚੀਕਾ, 10 ਮਈ (ਓ.ਪੀ. ਸੈਣੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 19 ਪਰਿਵਾਰਾਂ ਦੀ ਪਹਿਲੇ, 21 ਪਰਿਵਾਰਾਂ ਨੂੰ ਦੂਜੀ ਕਿਸ਼ਤ ਅਤੇ 67 ਪਰਿਵਾਰਾਂ ਦੀ ਆਖ਼ਰੀ ਕਿਸ਼ਤ ਜਾਰੀ ਕੀਤੀ ਗਈ ਹੈ | ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਸ਼ਤ ਜਾਰੀ ਕਰਦਿਆਂ ਸਾਰੇ ਪਰਿਵਾਰ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ

ਸ਼ੁਤਰਾਣਾ, 10 ਮਈ (ਬਲਦੇਵ ਸਿੰਘ ਮਹਿਰੋਕ)-ਸਰਕਾਰੀ ਹਸਪਤਾਲਾਂ 'ਚ ਕੰਮ ਕਰ ਰਹੀਆਂ ਆਸ਼ਾ ਵਰਕਰਜ਼ ਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ (ਸੀਟੂ) ਵਲੋਂ ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਤੇ ਇਸੇ ਮੁਹਿੰਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿਹਤ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਅਲਟੀਮੇਟਮ ਮੰਦਭਾਗਾ-ਡਾ. ਤੇਜਾ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਨੌਜਵਾਨ ਬਚਾਓ ਫਰੰਟ ਪੰਜਾਬ ਦੇ ਕਨਵੀਨਰ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਸਿਹਤ ਮੁਲਾਜਮਾਂ ਨੂੰ ਨੌਕਰੀ ਤੇ ਰੈਗੂਲਰ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੇ ਅਲਟੀਮੇਟਮ ਦੀ ਪੁਰਜ਼ੋਰ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

5ਵੀਂ ਵਾਰ ਸਾਈਕਲ 'ਤੇ ਦਿੱਲੀ ਧਰਨੇ 'ਚ ਪਹੁੰਚੇ ਕਮਲਜੀਤ ਸਿੰਘ ਜੋਗੀਪੁਰ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਤਕਰੀਬਨ 6 ਮਹੀਨੇ ਦਾ ਸਮਾਂ ਹੋ ਗਿਆ ਹੈ | ਜਿੱਥੇ ਪੂਰੀ ਦੁਨੀਆਂ 'ਚੋਂ ਪੰਜਾਬੀ ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਹਿੱਸਾ ਲੈ ਰਹੇ ਹਨ, ...

ਪੂਰੀ ਖ਼ਬਰ »

ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਦੁਕਾਨ ਖੋਲ੍ਹ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਦੁਕਾਨਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਸਾਨੂੰ ਰਲ ਮਿਲ ਕੇ ਮੁਕਾਬਲਾ ਕਰਨਾ ਚਾਹੀਦੈ-ਵਿਧਾਇਕ ਰਾਜਿੰਦਰ ਸਿੰਘ

ਸਮਾਣਾ, 10 ਮਈ (ਪ੍ਰੀਤਮ ਸਿੰਘ ਨਾਗੀ)-ਪੂਰੇ ਸੰਸਾਰ 'ਚ ਫੈਲੀ ਭਿਆਨਕ ਮਹਾਂਮਾਰੀ ਕੋਰੋਨਾ ਖ਼ਿਲਾਫ਼ ਲੜਾਈ ਇਕੱਠੇ ਹੋ ਕੇ ਲੜੀ ਜਾ ਸਕਦੀ ਹੈ, ਇਸ ਲਈ ਇਸ ਮਹਾਂਮਾਰੀ ਦਾ ਸਾਨੂੰ ਰਲ ਮਿਲ ਕੇ ਮੁਕਾਬਲਾ ਕਰਨਾ ਚਾਹੀਦਾ ਹੈ | ਇਹ ਵਿਚਾਰ ਵਿਧਾਇਕ ਰਾਜਿੰਦਰ ਸਿੰਘ ਨੇ ਅੱਜ ਇੱਥੇ ...

ਪੂਰੀ ਖ਼ਬਰ »

ਧਰਮਸੋਤ ਵਲੋਂ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ 'ਚ ਕੋਵਿਡ ਮਹਾਂਮਾਰੀ ਅਤੇ ਇਸ ਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਮੱਸਿਆ 'ਤੇ ਬਿਨਾਂ ਮੂਵਮੈਂਟ ਪਾਸ ਤੋਂ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਐੱਸ. ਡੀ. ਐੱਮ. ਸੋਨੰੂ ਰਾਮ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸਰਸਵਤੀ ਘਾਟ 'ਤੇ ਮੱਸਿਆ ਵਾਲੇ ਦਿਨ ਸਿਰਫ਼ ਲੋਕ ਸਰਲ ਹਰਿਆਣਾ ਦੀ ਵੈੱਬਸਾਈਟ 'ਤੇ ਬਣੇ ਮੂਵਮੈਂਟ ਪਾਸ ਦੇ ਤਹਿਤ ਹੀ ਦਾਖਲ ਹੋਣਗੇ | ਇਹ ਫ਼ੈਸਲਾ ਕੋਵਿਡ-19 ...

ਪੂਰੀ ਖ਼ਬਰ »

ਐੱਸ. ਐੱਸ. ਪੀ. ਗਰਗ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ 10 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਐੱਸ. ਐੱਸ. ਪੀ. ਪਟਿਆਲਾ ਸੰਦੀਪ ਕੁਮਾਰ ਗਰਗ ਗੁਰੂ ਘਰ ਵਿਖੇ ਨਤਮਸਤਕ ਹੋਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਐੱਸ. ਐੱਸ. ਪੀ. ਪਟਿਆਲਾ ਨੂੰ ਜੀ ਆਇਆਂ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਜ਼ਰੂਰੀ-ਗੋਪਾਲ ਸ਼ਰਮਾ

ਸਮਾਣਾ, 10 ਮਈ (ਗੁਰਦੀਪ ਸ਼ਰਮਾ)-ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬਚਾਉਣ ਲਈ ਪੰਜਾਬ 'ਚ ਕਰੀਬ 15 ਦਿਨਾਂ ਦੀ ਪੂਰਨ ਤਾਲਾਬੰਦੀ ਜ਼ਰੂਰੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਗੋਪਾਲ ਸ਼ਰਮਾ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਵਲੋਂ ਪੱਤਰਕਾਰਾਂ ਨੂੰ ਟੀਕਾ ਲਗਾਉਣ ਦੇ ਐਲਾਨ ਦਾ ਸਵਾਗਤ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਰਾਜ ਦੇ ਕੋਵਿਡ-19 ਮਹਾਂਮਾਰੀ ਦੇ ਭਿਆਨਕ ਹਮਲੇ ਦੇ ਮਾਹੌਲ 'ਚ ਫ਼ੀਲਡ ਵਿਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਟੀਕਾ ਲਗਵਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਐਲਾਨ ਦਾ ਸਵਾਗਤ ਕਰਦਿਆਂ ਹਰਿਆਣਾ ਸਰਕਾਰ ਪੈਨਸ਼ਨਰਜ਼ ...

ਪੂਰੀ ਖ਼ਬਰ »

ਮੋਹਣ ਲਾਲ ਸ਼ਰਮਾ ਨੇ ਗੁਰੂਕੁਲ ਸਕੂਲ 'ਚ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਪਾਤੜਾਂ, 10 ਮਈ (ਜਗਦੀਸ਼ ਸਿੰਘ ਕੰਬੋਜ)-ਸਮਾਣਾ ਇਲਾਕੇ ਦੇ ਡੀ. ਏ. ਵੀ. ਸਕੂਲਾਂ 'ਚ ਬਤੌਰ ਪਿ੍ੰਸੀਪਲ ਅਤੇ ਪਾਤੜਾਂ ਦੇ ਸਕੂਲ ਮੈਨੇਜਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਮੋਹਣ ਲਾਲ ਸ਼ਰਮਾ ਨੇ ਪਾਤੜਾਂ ਦੇ ਗੁਰੂਕੁਲ ਗਲੋਬਲ ਕਰਿਐਂਜਾਂ ਸਕੂਲ ਵਿਚ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ 'ਚ ਕੇਂਦਰ ਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ-ਸੁਰਜੇਵਾਲਾ

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੋਰੋਨਾ ਦੀ ਰੋਕਥਾਮ 'ਚ ਕੇਂਦਰ ਅਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ ਹੈ | ਲੋਕਾਂ ਨੂੰ ਸਰਕਾਰ ਨੇ ਉਨ੍ਹਾਂ ਦੇ ਹਾਲਾਤ 'ਤੇ ਛੱਡ ਦਿੱਤਾ ਹੈ | ਅਜਿਹੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੀਤੀਆਂ ਕਈ ਅਹਿਮ ਨਿਯੁਕਤੀਆਂ

ਪਟਿਆਲਾ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੱਜ ਉੱਪ ਕੁਲਪਤੀ ਦੇ ਆਦੇਸ਼ਾਂ ਅਨੁਸਾਰ ਅਤੇ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ 'ਚ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਬਲਬੀਰ ਸਿੰਘ ਸੰਧੂ ਨੂੰ ਇਕ ਸਾਲ ਦੇ ਸਮੇਂ ਲਈ ਡੀਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿੱਖ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉੱਦਮ ਸ਼ਲਾਘਾਯੋਗ-ਚੌਧਰੀ ਮਾਜਰਾ, ਖੋਖ

ਨਾਭਾ, 10 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਭਿਅੰਕਰ ਸਥਿਤੀ ਬਣੀ ਹੋਈ ਹੈ ਅਤੇ ਦੇਸ਼ ਦੇ ਹਰ ਸੂਬੇ 'ਚੋਂ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਆ ਰਹੀਆਂ ਹਨ, ਦੇਸ਼ ਦੇ ਹਸਪਤਾਲਾਂ 'ਚ ਕੋਰੋਨਾ ਵੈਕਸੀਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਣਾਈ 'ਸਿੱਟ' ਤੋਂ ਕੋਈ ਆਸ ਨਹੀਂ-ਸਹੋਲੀ

ਨਾਭਾ. 10 ਮਈ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਪ੍ਰਧਾਨਗੀ ਹੇਠ ਸਥਾਨਕ ਮੋਤੀ ਬਾਗ਼ ਵਿਖੇ ਹੋਈ | ਇਸ ਬੈਠਕ 'ਚ ਕੋਰੋਨਾ ਮਹਾਂਮਾਰੀ ਅਤੇ ਹੋਰ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਸ਼ੈਂਟੀ

ਨਾਭਾ, 10 ਮਈ (ਕਰਮਜੀਤ ਸਿੰਘ)-ਸਥਾਨਕ ਅਗਰਵਾਲ ਸਭਾ ਦੇ ਸਰਪ੍ਰਸਤ ਜੀਵਨ ਲਾਲ ਗੁਪਤਾ (ਅਗੋਲ ਵਾਲੇ), ਜੀਵਨ ਪ੍ਰਕਾਸ਼ ਬਾਂਸਲ, ਭਗਵਾਨ ਦਾਸ ਜਿੰਦਲ ਅਤੇ ਸਕੱਤਰ ਰਵਨੀਸ਼ ਗੋਇਲ ਦੀ ਅਗਵਾਈ 'ਚ ਨਗਰ ਕੌਂਸਲ ਨਾਭਾ ਦੇ ਦੂਜੀ ਬਾਰ ਬਣੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਮਿੱਤਲ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਆਗੂਆਂ ਵਲੋਂ ਸਲਾਣਾ ਦੀ ਪ੍ਰਧਾਨਗੀ 'ਚ ਮੀਟਿੰਗ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਆਗੂਆਂ ਨੇ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ 'ਚ ਮੀਟਿੰਗ ਕਰਦਿਆਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਲਈ ਕਾਫ਼ਲਾ ਰਵਾਨਾ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਤਿੰਨ ਕਾਨੰੂਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਤਕਰੀਬਨ 6 ਮਹੀਨੇ ਤੋਂ ਕਿਸਾਨਾਂ ਵਲੋਂ ਧਰਨਾ ਜਾਰੀ ਰੱਖਿਆ ਹੋਇਆ ਹੈ | ਪੰਜਾਬ ਭਰ 'ਚੋਂ ਵੱਧ ਚੜ੍ਹ ਕੇ ਕਿਸਾਨਾਂ ਨੇ ਧਰਨੇ 'ਚ ਹਾਜ਼ਰੀ ...

ਪੂਰੀ ਖ਼ਬਰ »

ਇਕ ਸਾਲ ਤੋਂ ਆਪਣੀਆਂ ਜਾਨਾਂ ਜੋਖ਼ਮ 'ਚ ਪਾ ਕੇ ਕੋਰੋਨਾ ਮਿਤ੍ਰਕਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਕਰ ਰਹੇ ਨੇ ਸਪੁਰਦ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧ ਜਾਣ ਨਾਲ ਸਿਰਫ਼ ਆਮ ਲੋਕ ਹੀ ਸਹਿਮ 'ਚ ਨਹੀਂ ਹਨ, ਸਗੋਂ ਕਈ ਡਾਕਟਰੀ ਪੇਸ਼ੇ ਨਾਲ ਜੁੜੇ ਇਨਸਾਨ ਵੀ ਆਪਣੇ ਪੈਰ ਪਿੱਛੇ ਖਿੱਚਣ ਲੱਗੇ ਹਨ ਪਰ ਇਸ ਖ਼ਤਰਨਾਕ ਦੌਰ 'ਚ ਚਾਰ ਅਜਿਹੇ ਸ਼ਖ਼ਸ ਵੀ ਹਨ ਜੋ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਸੰਕਟ 'ਚ ਕੋਰੋਨਾ ਮਰੀਜ਼ਾਂ ਨਾਲ ਅਕਾਲੀ ਦਲ ਡਟ ਕੇ ਖੜ੍ਹੇਗਾ-ਹਰਪਾਲ ਜੁਨੇਜਾ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਵਲੋਂ ਪਿਛਲੇ ਕਈ ਦਿਨਾਂ ਤੋ ਖ਼ੁਦ ਲੰਗਰ ਬਣਾ ਕੇ ਕੋਰੋਨਾ ਪੀੜਤ ਮਰੀਜ਼ਾਂ ਲਈ ਭੇਜਿਆ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 147ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ 'ਤੇ ਕੀਤੀ ਗਈ ਹੜਤਾਲ ਅੱਜ 147ਵੇਂ ਦਿਨ 'ਚ ਦਾਖਲ ਹੋ ਗਈ ਹੈ | ਹੜਤਾਲ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਕਰਨਾ ਸਰਕਾਰ ਦਾ ਫ਼ਰਜ਼-ਬਸਪਾ ਆਗੂ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਮਹਿਰਾ ਨੇ ਪ੍ਰੈੱਸ ਬਿਆਨ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੀ ਗਈ ਤਾਲਾਬੰਦੀ ਕਾਰਨ ਆਰਥਿਕ ਸੰਕਟ ...

ਪੂਰੀ ਖ਼ਬਰ »

ਸੰਦੀਪ ਰਾਣੀ ਦੇ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ

ਪਟਿਆਲਾ, 10 ਮਈ (ਅ.ਬ.)- ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ ਪੰਜਾਬ ਭਵਨ 'ਕੈਨੇਡਾ' ਸਰੀ 'ਚ ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ 'ਚ ਕੀਤੀ ਗਈ | ਬਾਠ ਨੇ ਕਿਹਾ ਕਿ ਸੰਦੀਪ ਰਾਣੀ ਪ੍ਰਤਿਭਾਸ਼ੀਲ ਲੇਖਿਕਾ ਦੇ ਨਾਲ-ਨਾਲ ਇਕ ...

ਪੂਰੀ ਖ਼ਬਰ »

ਧਰਮਸੋਤ ਵਲੋਂ ਪਿੰਡ ਸਾਹੀਵਾਲ ਵਿਖੇ ਜਿੰਮ ਦਾ ਉਦਘਾਟਨ

ਭਾਦਸੋਂ, 10 ਮਈ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਪਿੰਡ ਸਾਹੀਵਾਲ ਵਿਖੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨੌਜਵਾਨਾਂ ਲਈ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਹਲਕੇ ਦੇ ਹਰ ਪਿੰਡ ਦੇ ਨੌਜਵਾਨਾਂ ਦੀ ਸਿਹਤ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਸਾਰੇ ਬਾਜ਼ਾਰ ਖੁੱਲ੍ਹਣ ਕਾਰਨ ਦੁਕਾਨਦਾਰਾਂ ਦੇ ਚਿਹਰੇ ਚਮਕੇ

ਰਾਜਪੁਰਾ, 10 ਮਈ (ਰਣਜੀਤ ਸਿੰਘ)-ਬੀਤੇ ਕਈ ਦਿਨਾਂ ਤੋਂ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਨੂੰ ਨਕੇਲ ਪਾਉਣ ਲਈ ਮਿੰਨੀ ਲਾਕਡਾਊਨ ਲੱਗਣ ਕਾਰਨ ਜ਼ਰੂਰਤ ਦੀਆਂ ਥੋੜੀਆਂ ਦੁਕਾਨਾਂ ਨੂੰ ਖੁੱਲ੍ਹਣ ਦੇ ਹੁਕਮ ਸਨ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਹੀ ਦੁਕਾਨਾਂ ...

ਪੂਰੀ ਖ਼ਬਰ »

ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਤਨੂਜਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਕਰਵਾਏ ਗਏ ਆਨਲਾਈਨ ਭਾਸ਼ਣ ਮੁਕਾਬਲੇ 'ਚ ਆਪਣੇ ਸ਼ਾਨਦਾਰ ਭਾਸ਼ਣ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੜਕਾਂ 'ਤੇ ਵਧਣ ਲੱਗੀ ਆਵਾਜਾਈ ਸਮੱਸਿਆ

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਥਾਨਕ ਸਰਕਾਰਾਂ ਵਿਭਾਗ 'ਚ ਤੈਅਸ਼ੁਦਾ ਨਕਸ਼ੇ ਮੁਤਾਬਿਕ ਇਮਾਰਤਾਂ ਬਣਾਉਣ ਲਈ ਵਿਭਾਗ ਤੇ ਇਨ੍ਹਾਂ 'ਚ ਕਈ ਪੱਧਰ ਦੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਂਦੀ ਹੈ, ਜਿਨ੍ਹਾਂ ਦਾ ਮਕਸਦ ਕਾਨੂੰਨ ਦੇ ਉਲਟ ਹੋ ਰਹੀਆਂ ...

ਪੂਰੀ ਖ਼ਬਰ »

ਕੀ ਸੂਬਾ ਸਰਕਾਰ ਸਰਕਾਰੀ ਵਿਭਾਗਾਂ ਰਾਹੀਂ ਜਨਤਾ ਦੀ ਜੇਬ ਤਰਾਸ਼ੇਗੀ...

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪਾਵਰਕਾਮ ਵਲੋਂ ਨਵੇਂ ਆਦੇਸ਼ਾਂ ਮੁਤਾਬਿਕ ਉਹ ਸਰਕਾਰੀ ਵਿਭਾਗਾਂ ਨੂੰ ਬਿਜਲੀ ਮਹਿੰਗੇ ਭਾਅ 'ਤੇ ਵੇਚੇਗੀ | ਸਰਕਾਰੀ ਵਿਭਾਗ ਉਹ ਹਨ, ਜਿਨ੍ਹਾਂ ਵੱਲ ਪਾਵਰਕਾਮ ਦਾ ਕਈ ਕਰੋੜ ਰੁਪਿਆ ਪਹਿਲਾਂ ਹੀ ਬਕਾਇਆ ਖੜ੍ਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੌ ਫ਼ੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਨੇ ਆਨਲਾਈਨ ਕਲਾਸਾਂ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਸੌਂਪਿਆ ਪੀੜਤ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਸ਼ੋ੍ਰਮਣੀ ਕਮੇਟੀ ਹਰ ਸੰਭਵ ਸਹਾਇਤਾ ਕਰ ਰਹੀ ਹੈ | ਇਹ ਪ੍ਰਗਟਾਵਾ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਧਰੇੜੀ ਜੱਟਾਂ ਟੋਲ ਪਲਾਜ਼ਾ ਤੋਂ ਸਿੰਘੂ ਬਾਰਡਰ ਲਈ ਕਾਰਾਂ ਦਾ ਜਥਾ ਰਵਾਨਾ

ਬਹਾਦਰਗੜ੍ਹ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਜ਼ੀਰਕਪੁਰ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਪਟਿਆਲਾ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ 'ਚ ਇਕ ਕਾਰਾਂ ਦਾ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਗੁਰੂ ਘਰ 'ਚ ਹੀ ਕੀਤੀ ਗਈ ਨਮਾਜ਼ ਅਦਾ

ਨਾਭਾ, 10 ਮਈ (ਕਰਮਜੀਤ ਸਿੰਘ)-ਹਲਕਾ ਨਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੁੱਖ ਗੁਰੂ ਦੀ ਗੋਲਕ 'ਤੇ ਪਹਿਰਾ ਦਿੰਦਿਆਂ ਬਿਨਾਂ ਕਿਸੇ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX