ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਸੰਗਰੂਰ

ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਵਰਗਾਂ ਨੰੂ ਉਪਲਬਧ ਨਾ ਹੋਈ ਵੈਕਸੀਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ 45 ਸਾਲ ਤੋਂ ਘੱਟ 18 ਸਾਲਾ ਤੱਕ ਕੋਰੋਨਾ ਵੈਕਸੀਨ ਦੇ ਲਗਾਏ ਜਾਣ ਦੇ ਦਾਅਵੇ ਅੱਜ ਉਸ ਵੇਲੇ ਫੋਕੇ ਹੀ ਸਾਬਤ ਹੋ ਕੇ ਰਹਿ ਗਏ ਜਦ ਇੱਕ ਵਿਸ਼ੇਸ਼ ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਲੋਕ ਇਹ ਵੈਕਸੀਨ ਲਗਾਉਣ ਤੋਂ ਵਾਂਝੇ ਹੀ ਰਹੇ | ਸਹਾਇਕ ਸਿਵਲ ਸਰਜਨ ਡਾਕਟਰ ਜਗਮੋਹਨ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਵਲ 45 ਸਾਲ ਤੋਂ ਘੱਟ ਵੈਕਸੀਨ ਲੇਬਰ ਵਰਗ ਦੇ ਉਨ੍ਹਾਂ ਲੋਕਾਂ ਨੰੂ ਹੀ ਲਗਾਈ ਜਾ ਰਹੀ ਹੈ, ਜਿਨ੍ਹਾਂ ਦਾ ਰਿਕਾਰਡ ਵਿਭਾਗ ਦੇ ਕੋਲ ਰਜਿਸਟਰਡ ਹੈ | ਉਨ੍ਹਾਂ ਦੱਸਿਆ ਕਿ ਵੈਕਸੀਨ ਸਪਲਾਈ ਦੀ ਰਫ਼ਤਾਰ ਮੱਧਮ ਹੈ ਅਤੇ ਜ਼ਿਲ੍ਹੇ ਵਿਚ ਕੱਲ੍ਹ ਤਕਰੀਬਨ 2000 ਵੈਕਸੀਨ ਡੋਜ਼ ਹੀ ਵਿਭਾਗ ਵਲੋਂ ਉਪਲਬਧ ਕਰਵਾਈ ਗਈ ਹੈ | ਸਿਵਲ ਹਸਪਤਾਲ ਸੰਗਰੂਰ 'ਚ 250 ਡੋਜ਼ ਵੈਕਸੀਨ ਭੇਜਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭੇਜਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸੇ ਅਨੁਪਾਤ ਵਿਚ ਵੈਕਸੀਨ ਜ਼ਿਲ੍ਹੇ ਦੇ ਹੋਰ ਕੇਂਦਰਾਂ ਵਿਚ ਭੇਜੀ ਜਾ ਰਹੀ ਹੈ | ਪਹਿਲਾਂ ਅੱਜ ਵੈਕਸੀਨ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੰੂ ਲਗਵਾਉਣ ਦੀ ਚਰਚਾਵਾਂ ਦੇ ਚੱਲਦਿਆਂ ਸਿਵਲ ਹਸਪਤਾਲ ਦੇ ਵੈਕਸੀਨ ਕੇਂਦਰ ਵਿਚ ਸਵੇਰੇ ਹੀ ਚੰਗੀ ਭੀੜ ਦੇਖਣ ਨੰੂ ਨਜ਼ਰੀ ਪਈ ਪਰ ਜਦ ਲੇਬਰ ਜਮਾਤ ਨੰੂ ਛੱਡ ਹੋਰ ਵਰਗਾਂ ਨੰੂ ਵੈਕਸੀਨ ਲਗਵਾਉਣ ਤੋਂ ਹਸਪਤਾਲ ਪ੍ਰਬੰਧਕਾਂ ਨੇ ਹੱਥ ਖੜੇ ਕੀਤੇ ਤਾਂ ਇਨ੍ਹਾਂ ਵਰਗਾਂ ਵਿਚ ਨਿਰਾਸ਼ਾ ਦਾ ਮਾਹੌਲ ਦੇਖਣ ਨੰੂ ਨਜ਼ਰੀ ਪਿਆ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪਹਿਲੇ ਦੌਰ ਦੌਰਾਨ ਵੈਕਸੀਨ ਲਗਵਾਉਣ ਤੋਂ ਹਰ ਸ਼ਹਿਰੀ ਕੰਨੀ ਕਤਰਾ ਰਿਹਾ ਸੀ ਪਰ ਹੁਣ ਮਹਾਂਮਾਰੀ ਦੇ ਤੇਜ਼ੀ ਨਾਲ ਫੈਲਣ ਕਾਰਨ ਲੋਕਾਂ ਵਿਚ ਵੈਕਸੀਨ ਲਗਵਾਉਣ ਲਈ ਦੌੜ ਲੱਗੀ ਨਜ਼ਰ ਆ ਰਹੀ ਹੈ | ਸਿਵਲ ਹਸਪਤਾਲ ਵਿਚ ਵੈਕਸੀਨ ਕੇਂਦਰ ਦੇ ਇੰਚਾਰਜ ਡਾਕਟਰ ਅਕਿਸਤਾ ਭੱਲਾ ਨੇ ਵੀ ਮੰਨਿਆ ਕਿ ਅੱਜ ਵੈਕਸੀਨ 45 ਸਾਲ ਤੋਂ ਘੱਟ ਕੇਵਲ ਲੇਬਰ ਵਰਗ ਦੇ ਉਸ ਵਿਅਕਤੀ ਨੰੂ ਲਗਾਈ ਗਈ ਹੈ ਜਿਸ ਪਾਸ ਸਬੰਧਿਤ ਵਿਭਾਗ ਦਾ ਲਾਲ ਕਾਰਡ ਮੌਜੂਦ ਹੈ | ਇਸ ਤੋਂ ਇਲਾਵਾ 45 ਸਾਲ ਤੋਂ ਘੱਟ ਫ਼ਰੰਟ ਲਾਇਨ ਵਰਕਰ ਜਿਨ੍ਹਾਂ ਵਿਚ ਅਧਿਆਪਕ, ਪੱਤਰਕਾਰ ਦੀ ਸ਼੍ਰੇਣੀ ਹੈ ਨੰੂ ਵਿਸ਼ੇਸ਼ ਫਾਰਮ ਭਰਵਾ ਕੇ ਵੈਕਸੀਨ ਲਗਵਾਈ ਜਾ ਰਹੀ ਹੈ | ਡਾਕਟਰ ਭੱਲਾ ਨੇ ਇਹ ਵੀ ਸੰਭਾਵਨਾ ਜਤਾਈ ਕਿ 16 ਮਈ ਤੋਂ 45 ਸਾਲ ਤੋਂ ਘੱਟ 18 ਸਾਲ ਤੱਕ ਹੋਰ ਵਰਗਾਂ ਨੰੂ ਵੈਕਸੀਨ ਲਗਾਈ ਜਾ ਸਕਦੀ ਹੈ | ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 45 ਸਾਲ ਤੋਂ ਉੱਪਰ ਉਮਰ ਦੇ ਹਰ ਵਰਗ ਨੰੂ ਇਹ ਵੈਕਸੀਨ ਲਗਾਈ ਜਾ ਰਹੀ ਹੈ |
ਐਸ.ਐਮ.ਓ. ਦੀ ਪਤਨੀ ਦੀ ਮੌਤ ਕਾਰਨ ਹਸਪਤਾਲ ਦਾ ਅਮਲਾ-ਫੈਲਾ ਸਹਿਮਿਆ
ਸਿਵਲ ਹਸਪਤਾਲ ਦੇ ਐਸ.ਐਮ.ਓ. ਡਾਕਟਰ ਬਲਜੀਤ ਸਿੰਘ ਦੀ ਧਰਮ-ਪਤਨੀ ਨਵਕਿਰਨ ਕੌਰ ਧਾਲੀਵਾਲ ਦੀ ਬੀਤੇ ਦਿਨੀਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੌਤ ਹੋ ਜਾਣ ਕਾਰਨ ਹਸਪਤਾਲ ਦੇ ਸਮੂਹ ਡਾਕਟਰਾਂ ਕਰਮਚਾਰੀਆਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਨਜ਼ਰ ਆ ਰਿਹਾ ਸੀ | ਕੁਸ਼ਲ ਪ੍ਰਬੰਧਕ ਅਤੇ ਮਿਹਨਤੀ ਡਾਕਟਰ ਮੰਨੇ ਜਾਂਦੇ ਐਸ.ਐਮ.ਓ. ਬਲਜੀਤ ਸਿੰਘ ਆਪ ਵੀ ਕੋਰੋਨਾ ਤੋਂ ਪੀੜਤ ਹਨ | ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਨਾਂਅ ਨਾ ਛਾਪਣ ਦੀ ਸ਼ਰਤ ਉੱਤੇ ਦੱਸਿਆ ਕਿ ਮਹਾਂਮਾਰੀ ਦੌਰਾਨ ਉਨ੍ਹਾਂ ਵਿਚ ਪਹਿਲੀ ਵਾਰ ਡਰ ਦੀ ਭਾਵਨਾ ਪੈਦਾ ਹੋਈ ਹੈ, ਕਿਉਂਕਿ ਹਰ ਡਾਕਟਰ, ਪੈਰਾ ਮੈਡੀਕਲ ਸਟਾਫ਼ ਜਾਂ ਹੋਰ ਅਮਲਾ-ਫੈਲਾ ਦਾ ਆਪਣਾ ਪਰਿਵਾਰ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿਹਤ ਵਿਭਾਗ ਨਾਲ ਸਬੰਧਿਤ ਹਰ ਕਰਮਚਾਰੀ ਦੇ ਪਰਿਵਾਰ ਨੰੂ ਫ਼ਰੰਟ ਲਾਇਨ ਉੱਤੇ ਸ਼ਾਮਲ ਕਰਦਿਆਂ ਪੂਰੇ ਪਰਿਵਾਰ ਦੀ ਵੈਕਸੀਨ ਪਹਿਲ ਦੇ ਆਧਾਰ ਉੱਤੇ ਕਰਵਾਈ ਜਾਵੇ | ਇਸ ਮੌਕੇ ਸਿਵਲ ਹਸਪਤਾਲ ਦੇ ਸਮੂਹ ਡਾਕਟਰਾਂ ਅਤੇ ਹੋਰ ਸਟਾਫ਼ ਵਲੋਂ ਦੋ ਮਿੰਟ ਦਾ ਮੋਨ ਰੱਖਦਿਆਂ ਬੀਬੀ ਨਵਕਿਰਨ ਕੌਰ ਧਾਲੀਵਾਲ ਨੰੂ ਸ਼ਰਧਾਂਜਲੀ ਵੀ ਦਿੱਤੀ ਗਈ |

ਪਿੰਡ ਤਕੀਪੁਰ 'ਚ ਕੋਰੋਨਾ ਮਾਮਲਿਆਂ ਨੂੰ ਲੈ ਕੇ ਮੁਸਤੈਦ ਹੋਇਆ ਸਿਹਤ ਵਿਭਾਗ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਨੇੜਲੇ ਪਿੰਡ ਤਕੀਪੁਰ ਵਿਖੇ ਕੋਰੋਨਾ ਕਾਰਨ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ | ਸਿਹਤ ਵਿਭਾਗ ਵਲੋਂ ਪਿੰਡ ਤਕੀਪੁਰ ਵਿਖੇ ਡੇਰੇ ਲਾਏ ਹੋਏ ਹਨ ਅਤੇ ਗਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਮੰਡੀਆਂ 'ਚ ਬਿਨ੍ਹਾਂ ਕੰਮ ਤੋਂ ਕਾਲੀਆਂ ਰਾਤਾਂ ਕੱਟਣ ਲਈ ਮਜ਼ਬੂਰ ਹੋਏ ਪ੍ਰਵਾਸੀ ਮਜ਼ਦੂਰ

ਧੂਰੀ, 10 ਮਈ (ਸੰਜੇ ਲਹਿਰੀ) - ਅਨਾਜ ਮੰਡੀ ਧੂਰੀ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਖਰੀਦੀ ਗਈ ਕਣਕ ਸੁਸਤ ਲਿਫ਼ਟਿੰਗ ਦੇ ਚੱਲਦਿਆਂ ਫੜਾਂ 'ਤੇ ਪਈ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਨਾਜ ਮੰਡੀ ਧੂਰੀ ਦੇ ਕੁਝ ...

ਪੂਰੀ ਖ਼ਬਰ »

ਕੋਰੋਨਾ ਕਾਰਨ 17 ਹੋਰ ਮੌਤਾਂ, 203 ਨਵੇਂ ਕੇਸ

ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ 'ਚ ਹੁਣ ਤੱਕ ਕੋਰੋਨਾ ਦੇ ਆਏ 10,868 ਕੇਸਾਂ ਵਿਚੋਂ 8539 ਤੰਦਰੁਸਤ ਹੋ ਚੁੱਕੇ ਹਨ ਅਤੇ 1861 ਇਲਾਜ ਅਧੀਨ ਹਨ | ਸਰਕਾਰੀ ਬੁਲਾਰੇ ਅਨੁਸਾਰ ਅੱਜ ਕੋਰੋਨਾ ਦੇ 203 ਨਵੇਂ ਕੇਸ ਆਏ ਅਤੇ ਨਾਲ ਹੀ ਪੁਰਾਣੇ ਕੇਸਾਂ 'ਚੋਂ 197 ਠੀਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ 4 ਕਾਬੂ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਦਿਆਂ 5 ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਹਰਵਿੰਦਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸੁਨਾਮ ਅੰਦਰ ਲਾਕ ਡਾਊਨ ਨੂੰ ਲੈ ਕੇ 2 ਵਜੇ ਬਾਜ਼ਾਰ ਮੁਕੰਮਲ ਹੋਏ ਬੰਦ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਵਲੋਂ ਲਗਾਏ ਗਏ ਅੱਜ ਲਾਕ ਡਾਊਨ ਦਾ ਅਸਰ ਸੁਨਾਮ ਅੰਦਰ ਉਸ ਸਮੇਂ ਦੇਖਣ ਨੂੰ ਮਿਲਿਆ ਜੱਦੋ ਸਹੀ 2 ਵਜੇ ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਹੋ ਗਏ | ਇਸ ਮੌਕੇ ਤੇ ਡੀ.ਐਸ.ਪੀ ਸੁਨਾਮ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੀ ਕਰੰਟ ਲੱਗਣ ਕਾਰਨ ਮੌਤ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਅੱਜ ਸਵੇਰੇ ਕਸਬਾ ਸੰਦੌੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਸਾਬਕਾ ਫ਼ੌਜੀ ਸ. ਦਰਸਨ ਸਿੰਘ (51) ਦੀ ਅਚਾਨਕ ਕਰੰਟ ਲੱਗਣ ਕਾਰਣ ਮੌਤ ਹੋ ਗਈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਕਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਨਾਲ 2 ਔਰਤਾਂ ਸਮੇਤ 3 ਨਵਜੰਮਿਆਂ ਦੀ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਭਵਾਨੀਗੜ੍ਹ, ਨਦਾਮਪੁਰ 10 ਮਈ (ਫੱਗੂਵਾਲਾ, ਨਿਰਮਾਣ) - ਭਵਾਨੀਗੜ੍ਹ ਇਲਾਕੇ ਵਿਚ ਕੋਰੋਨਾ ਵਾਇਰਸ ਨਾਲ ਦੋ ਔਰਤਾਂ ਸਮੇਤ 3 ਨਵੇ ਜੰਮੇ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਗਈ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਰੋਸ ਧਰਨੇ ਦੌਰਾਨ ਧਰਨਾਕਾਰੀ ਨੇ ਆਪਣੇ 'ਤੇ ਤੇਲ ਪਾ ਕੇ ਆਤਮਦਾਹ ਕਰਨ ਦੀ ਕੀਤੀ ਕੋਸ਼ਿਸ਼

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਤਨਖ਼ਾਹਾਂ ਨਾ ਮਿਲਣ ਤੋਂ ਪ੍ਰੇਸ਼ਾਨ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਇਕ ਕਰਮਚਾਰੀ ਨੇ ਆਪਣੇ 'ਤੇ ਤੇਲ ਪਾ ਕੇ ...

ਪੂਰੀ ਖ਼ਬਰ »

ਸੰਗਰੂਰ 'ਚ ਇੰਟਰਲਾਕ ਟਾਇਲਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦੇ ਗੈਰ ਮਿਆਰੀ ਹੋਣ ਬਾਰੇ ਉਠ ਰਹੇ ਨੇ ਸਵਾਲ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਈ ਕਰੋੜ ਰੁਪਏ ਖ਼ਰਚ ਕੇ ਗਲੀਆਂ, ਸੜਕਾਂ ਗੱਲ ਕੀ ਥਾਂ ਲਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਦੇ ਨਿਰਮਾਣ ਕਾਰਜਾਂ ਬਾਰੇ ਵਾਰ ਵਾਰ ਸਵਾਲ ਉਠ ਰਹੇ ਹਨ | ਕਿਤੇ ਤਾਂ ਇਹ ਸਵਾਲ ਟਾਇਲਾਂ ਨਾਲ ਕਰਵਾਏ ਜਾ ਰਹੇ ਬੇਲੋੜੇ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਗੁਰੂ ਘਰ ਦੀ ਇਮਾਰਤ ਲਈ ਕੀਤੀ ਵਿੱਤੀ ਸਹਾਇਤਾ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਜਿਥੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਉਨ੍ਹਾਂ ਵਲੋਂ ਸਥਾਨਕ ਹਰੇੜੀ ਰੋਡ ਪ੍ਰੀਤ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਤਿੰਨੋਂ ਕਾਨੰੂਨ ਰੱਦ ਹੋਣ ਤੱਕ ਜਾਰੀ ਰਹੇਗਾ ਸੰਘਰਸ਼- ਕਿਸਾਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਨੇ ਅੱਜ ਵੀ ਰੋਹਮਈ ਧਰਨੇ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਨੇ ਰੋਜ਼ਾ ਇਫਤਾਰੀ ਕਰਵਾਈ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਨਾਮਵਰ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨਜ਼ਦੀਕੀ ਪਿੰਡ ਖ਼ੁਰਦ ਵਿਖੇ ਪਵਿੱਤਰ ਰਜਮਾਨ ਦੇ ਮਹੀਨੇ ਦੌਰਾਨ ਮੁਸਲਿਮ ਭਾਈਚਾਰੇ ਲਈ ਰੋਜ਼ਾ ਅਫਤਾਰੀ ਕਰਵਾਈ ਗਈ | ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਵਾਲ ਰਵੱਈਆ ਅਪਨਾ ਕੇ ਖੇਤੀ ਕਾਨੂੰਨ ਰੱਦ ਕਰੇ - ਗੁਪਤਾ

ਧੂਰੀ, 10 ਮਈ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ...

ਪੂਰੀ ਖ਼ਬਰ »

ਭੁੱਖ ਹੜਤਾਲ ਰੱਖਣ ਦੀ ਚਿਤਾਵਨੀ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸਾਥੀਆਂ ਵਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ 18 ਮਈ ਨੂੰ ਹੈੱਡ ਆਫ਼ਿਸ ਪਟਿਆਲਾ ਦੇ ਸਾਹਮਣੇ ਇਕ ਰੋਜਾ ਭੁੱਖ ਹੜਤਾਲ ਰੱਖਣ ਦੀ ਚੇਤਾਵਨੀ ਦਿੱਤੀ ਹੈ | ਬੇਰੁਜ਼ਗਾਰ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਪਹਿਲੇ ਦਿਨ ਮਿਲੀ ਛੋਟ ਉਪਰੰਤ ਸੰਗਰੂਰ ਦੇ ਬਾਜ਼ਾਰਾਂ 'ਚ ਲੱਗੀ ਵੱਡੀ ਭੀੜ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਾਲਾਬੰਦੀ ਤੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਛੋਟ ਦਾ ਸੰਗਰੂਰ ਵਿਚ ਅਸਰ ਇਹ ਦੇਖਣ ਨੰੂ ਮਿਲਿਆ ਕਿ ਭਾਵੇਂ ਦੁਕਾਨਾਂ ਵਿਚ ਗਾਹਕਾਂ ਦੀ ਆਮਦ ਘੱਟ ਨਜ਼ਰ ਪਈ ਪਰ ਬਾਜ਼ਾਰਾਂ ਵਿਚ ਲੱਗੀ ਭੀੜ ਨੇ ਇਹ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੇ ਜਥੇਬੰਦੀ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਕੋਰੋਨਾ ਇਲਾਜ ਮੁਫ਼ਤ ਕਰਵਾਉਣ ਦਾ ਲਿਆ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਮਿਸਟਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ...

ਪੂਰੀ ਖ਼ਬਰ »

ਚਾਓੁਬਾਸ ਦੇ ਛੱਪੜਾਂ ਦੀ ਸਫ਼ਾਈ ਕਰਨ ਦੀ ਮੰਗ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਪਰ ਪਿੰਡ ਚਾਓੁਬਾਸ ਦੇ ਛੱਪੜਾਂ ਵਿਚ ਗੰਦਾ ਪਾਣੀ ਜਿਉਂ ਦੀ ਤਿਉਂ ਖੜਾ ਹੈ ਜਿਸ ਨਾਲ ਨੇੜਲੇ ...

ਪੂਰੀ ਖ਼ਬਰ »

75 ਲੱਖ ਰੁਪਏ ਦੀ ਲਾਗਤ ਨਾਲ ਬਣੇ ਛੱਪੜ 'ਚ ਉਦਘਾਟਨ ਤੋਂ ਪਹਿਲਾਂ ਹੀ ਪਿਆ ਪਾੜ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਬਰਸਾਤੀ ਪਾਣੀ ਦੇ ਸੁਯੋਗ ਸੰਭਾਲ ਅਤੇ ਨਿਕਾਸ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਸ਼ੇਰੋਂ ਵਿਖੇ ਛੱਪੜ ਦੇ ਨਵੀਨੀਕਰਨ ਪ੍ਰੋਜੈਕਟ 'ਚ ਵਰਤੀ ਗਈ ਘਟੀਆ ਨਿਰਮਾਣ ਸਮਗਰੀ 'ਤੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਮੁਕਤ ਥਾਣੇਦਾਰ ਬਲਕਾਰ ਸਿੰਘ ਅਕਾਲੀ ਦਲ 'ਚ ਹੋਏ ਸ਼ਾਮਿਲ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਪੁਲਿਸ ਵਿਚੋਂ ਕਰੀਬ 36 ਸਾਲ ਦੀ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸਹਾਇਕ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੁੰਦਿਆਂ ਦਲ ਦੀ ਸੇਵਾ ਕਰਨ ਦਾ ਤਹੱਈਆ ਕਰਨ 'ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸਬਮਰਸੀਬਲ ਮੋਟਰ ਦਾਨ ਕੀਤੀ

ਮਹਿਲਾਂ ਚੌਂਕ, 10 ਮਈ (ਸੁਖਵੀਰ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਅਗਵਾਈ 'ਚ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਾਦੇ ਸਮਾਗਮ ਦਾ ਆਯੋਜਨ ਕਰਕੇ ਹੈਨਰੀ ਡਿਆਨਾ ਅਤੇ ਭਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਾਉਣ ਲਈ ਸਿੱਖਿਆ ਪੋ੍ਰਵਾਈਡਰ ਅਧਿਆਪਕਾਂ ਦੀ ਪਟਿਆਲਾ 'ਚ 14 ਨੂੰ ਰੋਸ ਰੈਲੀ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਪਿਛਲੇ 12 ਸਾਲਾਂ ਤੋਂ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਿੱਖਿਆ ਪੋ੍ਰਵਾਈਡਰ ਅਧਿਆਪਕ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਪਟਿਆਲਾ ਵਿਖੇ ਰੋਸ ਰੈਲੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ 'ਮਾਂ ਦਿਵਸ' ਮਨਾਇਆ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਫਤਹਿਗੜ ਵਿਖੇ ਸਥਿਤ ਅਕਾਲ ਅਕੈਡਮੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 'ਮਾਂ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਜਗਤ ਜਨਣੀ ਮਾਂ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ, ਐਨ.ਐਸ.ਐਸ ਤੇ ਆਈ ਕਿਉਂ ਏ.ਸੀ. ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ...

ਪੂਰੀ ਖ਼ਬਰ »

ਨਵਜੋਤ ਸਿੱਧੂ ਹੁਣ ਸਿਰਫ਼ ਸੱਤਾ ਦਾ ਅਨੰਦ ਮਾਣਨ ਲਈ ਪਾ ਰਿਹੈ ਰੌਲਾ - ਬਾਂਸਲ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਹਿਲਾਵਾਂ ਦੀ ਇਕਾਈ ਦੀ ਕੀਤੀ ਚੋਣ

ਚੀਮਾ ਮੰਡੀ, 10 ਮਈ (ਦਲਜੀਤ ਸਿੰਘ ਮੱਕੜ) - ਨੇੜਲੇ ਪਿੰਡ ਤੋਲਾਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਬੀਬੀਆਂ ਦੀ ਜਥੇਬੰਦੀ ਦੀ ...

ਪੂਰੀ ਖ਼ਬਰ »

ਪਾਵਰਕਾਮ ਗਰਿੱਡ ਅਮਲੇ ਦੀ ਮੰਗਾਂ ਨੂੰ ਲੈ ਕੇ ਵਧੀਕ ਨਿਗਰਾਨ ਇੰਜੀਨੀਅਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਸਬ ਡਵੀਜ਼ਨ ਸੁਨਾਮ ਅਤੇ ਸੰਗਰੂਰ ਦੇ ਸਮੂਹ ਪਾਵਰਕਾਮ ਗਰਿੱਡ ਅਮਲੇ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਪੀ.ਐਂਡ.ਐਮ. ਮੰਡਲ ਸੰਗਰੂਰ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਗਰਿੱਡ ਅਮਲੇ ਦੀ ਕਮੀ ਨੂੰ ਪੂਰਾ ਕਰਨ ਅਤੇ ਓਵਰ ...

ਪੂਰੀ ਖ਼ਬਰ »

ਕਾਲਜ ਦੇ ਚੇਅਰਮੈਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਤੇ 5 ਲੱਖ ਦੀ ਮੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਨਦਾਮਪੁਰ, ਚੰਨੋਂ, 10 ਮਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਕਾਲਾਝਾੜ ਨੇੜੇ ਸਥਿਤ ਇਕ ਕਾਲਜ ਦੇ ਚੇਅਰਮੈਨ ਦੀ ਸ਼ਿਕਾਇਤ ਉਪਰ ਪੁਲਿਸ ਨੇ ਉਸ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਨਨ ਕੀਤਾ ਗਿਆ ਹੈ | ਜਿਸ ਵਿਚ ਸੁਨਾਮ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਕੀਤੀ ਅਪੀਲ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਨਵੀਆਂ ਜਾਰੀ ਕੀਤੀਆਂ ਹਦਾਇਤਾਂ ਸੰਬੰਧੀ ਥਾਣਾ ਮੁਖੀ ਧਰਮਗੜ੍ਹ ਬਲਜੀਤ ਸਿੰਘ ਘੁਮਾਣ ਨੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਜਿਥੇ ਥਾਣੇ ਅਧੀਨ ਪੈਂਦੇ ਵੱਖ-ਵੱਖ ...

ਪੂਰੀ ਖ਼ਬਰ »

ਸੁਖਵਿੰਦਰ ਕੁਮਾਰ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਮਾਲੇਰਕੋਟਲਾ, 10 ਮਈ (ਮੁਹੰਮਦ ਹਨੀਫ਼ ਥਿੰਦ) - ਸਬ-ਡਵੀਜਨ ਦੂਧਨ ਸਾਧਾਂ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਸੁਖਵਿੰਦਰ ਕੁਮਾਰ ਨੇ ਬਾਅਦ ਦੁਪਹਿਰ ਅੱਜ ਨਾਇਬ ਤਹਿਸੀਲਦਾਰ ਮਾਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗਿਆਨੀ ਹਰਫੂਲ ਸਿੰਘ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕੁੱਪ ਕਲਾਂ, 10 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਪੰਜਾਬ ਦੀ ਉਪ ਪ੍ਰਧਾਨ ਪੰਜਾਬ ਸਤਵਿੰਦਰ ਕੌਰ ਗੀਗਾਮਾਜਰਾ ਵਲੋਂ ਗਿਆਨੀ ਹਰਫੂਲ ਸਿੰਘ ਸਰੌਦ ਨੂੰ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਅਤੇ ਡਾਕਟਰਾਂ ਨੂੰ ਫਲਾਂ ਦੀਆਂ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਚੀਮਾਂ ਮੰਡੀ, 10 ਮਈ (ਜਗਰਾਜ ਮਾਨ) - ਕੋਰੋਨਾ ਮਹਾਂਮਾਰੀ ਕਾਰਨ ਦਿਨੋਂ-ਦਿਨ ਵੱਧ ਰਹੇ ਮਰੀਜ਼ਾਂ ਦੇ ਅੰਕੜੇ ਜਿਥੇ ਮਨੁੱਖਤਾ ਲਈ ਜਾਨ ਲੇਵਾ ਸਾਬਤ ਹੋ ਰਹੇ ਹਨ ਉਥੇ ਹੀ ਫ਼ਰੰਟ ਲਾਇਨ ਦੇ 'ਚ ਕੰਮ ਕਰ ਰਹੇ ਪੁਲਿਸ ਕਰਮਚਾਰੀ, ਡਾਕਟਰ, ਸਿਹਤ ਵਿਭਾਗ ਦਾ ਪੂਰਾ ਅਮਲਾ ਅਤੇ ਇਸੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਰਕਾਰੀ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਕੀਤੀ ਇਕੱਤਰਤਾ

ਅਮਰਗੜ੍ਹ, 10 ਮਈ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਅਤੇ ਕੋਵਿਡ ਦੀ ਦੂਜੀ ਲਹਿਰ ਨੂੰ ਬੇਅਸਰ ਕਰਨ ਦੇ ਮੰਤਵ ਵਜੋਂ ਥਾਣਾ ਮੁਖੀ ਸੁਖਦੀਪ ਸਿੰਘ ਅਮਰਗੜ੍ਹ ਵਲੋਂ ਦੁਕਾਨਦਾਰ ਭਾਈਚਾਰੇ ਨਾਲ ਇਕੱਤਰਤਾ ਕਰਦਿਆਂ ...

ਪੂਰੀ ਖ਼ਬਰ »

ਸੰਗਰੂਰ ਦੀ ਖ਼ਲੀਫ਼ਾ ਗਲੀ ਦਾ ਕੰਮ ਇਕ ਮਹੀਨੇ ਤੋਂ ਲਟਕਿਆ, ਲੋਕ ਪ੍ਰੇਸ਼ਾਨ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਦੇ ਸਦਰ ਬਾਜ਼ਾਰ ਨਾਲ ਲੱਗਦੀ ਖ਼ਲੀਫ਼ਾ ਗਲੀ ਵਿਚ ਇੰਟਰਲਾਕ ਟਾਇਲਾਂ ਲੱਗਣ ਦਾ ਕੰਮ ਪਿਛਲੇ ਕਰੀਬ ਇਕ ਮਹੀਨੇ ਤੋਂ ਲਟਕਿਆ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗਲੀ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਲਾਰੇ

ਸੰਗਰੂਰ, 10 ਮਈ (ਧੀਰਜ ਪਸ਼ੋਰੀਆ) - ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ, ਬੇਰੁਜ਼ਗਾਰ 646 ਪੀ.ਟੀਂ.ਆਈ. ਅਧਿਆਪਕ ਯੂਨੀਅਨ, ਆਰਟ ਐਂਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX