ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  2 minutes ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  16 minutes ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  36 minutes ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  47 minutes ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  56 minutes ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 1 hour ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 2 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 2 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 3 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 4 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਹੁਸ਼ਿਆਰਪੁਰ / ਮੁਕੇਰੀਆਂ

ਨਰਸਿੰਗ ਕਿੱਤੇ ਦੀ ਮਹੱਤਤਾ ਸਮਝਦਿਆਂ ਵਿਦਿਆਰਥਣਾਂ ਲੋਕ ਸੇਵਾ ਨੂੰ ਪਹਿਲ ਦੇਣ-ਬੀਬੀ ਔਲਖ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਵਿਖੇ ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ-2021 ਮਨਾਇਆ ਗਿਆ | ਜਿਸ ਦਾ ਵਿਸ਼ਾ 'ਨਰਸਿਜ਼ : ਏ ਵੁਆਇਸ ਟੂ ਲੀਡ, ਏ ਵਿਜ਼ਨ ਫ਼ਾਰ ਫਿਊਚਰ ਹੈਲਥ-ਕੇਅਰ' ਰੱਖਿਆ ਗਿਆ | ਇਸ ਮੌਕੇ ਬੀਬੀ ਦਵਿੰਦਰ ਕੌਰ ਔਲਖ ਚੇਅਰਪਰਸਨ ਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਰੂ ਰਾਮ ਦਾਸ ਕਾਲਜ ਆਫ਼ ਨਰਸਿੰਗ ਤੇ ਹਸਪਤਾਲ ਨੇ ਮੁੱਖ ਮਹਿਮਾਨ ਵਜੋਂ ਅਤੇ ਡਾ: ਡਿੰਪਲ ਸੰਧੂ ਪਿੰ੍ਰਸੀਪਲ ਕਾਲਜ ਆਫ਼ ਨਰਸਿੰਗ, ਡਾ: ਅਰਚਨਾ ਗਰਗ ਪਿੰ੍ਰਸੀਪਲ ਸਕੂਲ ਆਫ਼ ਨਰਸਿੰਗ, ਮੈਡਮ ਕਮਲੇਸ਼ ਬੱਜਰ, ਡਾ: ਰਮਨਜੀਤ, ਪ੍ਰੋ: ਪੂਨਮ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਇੱਕ ਦਿਨਾਂ ਵਰਕਸ਼ਾਪ ਵੀ ਲਗਾਈ, ਜਿਸ 'ਚ ਐਮ.ਐਸ.ਸੀ. ਨਰਸਿੰਗ ਭਾਗ-2 ਦੀਆਂ ਵਿਦਿਆਰਥਣਾਂ ਨਵਰੀਤ ਕੌਰ, ਅਰਸੀ ਸਰਮਾ, ਦੀਕਸ਼ਾ ਸ਼ਰਮਾ, ਅਮਨ ਚੌਧਰੀ, ਆਂਚਲ ਠਾਕੁਰ, ਜਸਪ੍ਰੀਤ ਕੌਰ, ਪੱਲਵੀ ਸ਼ਰਮਾ ਨੇ ਨਰਸਿੰਗ ਦਿਵਸ ਮੌਕੇ ਰੱਖੇ ਗਏ ਵਿਸ਼ੇ 'ਤੇ ਆਧਾਰਿਤ ਬੀ.ਐਸ.ਸੀ. ਭਾਗ-4, ਪੋਸਟ ਬੇਸਿਕ ਭਾਗ-2 ਅਤੇ ਜੀ.ਐਨ.ਐਮ. ਭਾਗ-3 ਦੇ ਵਿਦਿਆਰਥਣਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ ਨੇ ਸੰਬੋਧਨ ਕਰਦਿਆਂ ਨਰਸਿੰਗ ਦੇ ਵਿਦਿਆਰਥਣਾਂ ਨੂੰ ਆਪਣੇ ਕਿੱਤੇ ਦੀ ਮਹੱਤਤਾ ਸਮਝਾਉਂਦਿਆਂ ਲੋਕਾਂ ਦੇ ਸਿਹਤ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਤੌਰ 'ਤੇ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਨਰਸਿੰਗ ਕਿੱਤੇ ਨਾਲ ਜੁੜੀਆਂ ਵਿਦਿਆਰਥਣਾਂ ਇਸ ਔਖੇ ਸਮੇਂ 'ਚ ਲੋਕ ਸੇਵਾ ਦੇ ਕੰਮ ਨੂੰ ਪਹਿਲ ਦੇਣ | ਇਸ ਮੌਕੇ ਪਿ੍ੰਸੀਪਲ ਡਾ: ਡਿੰਪਲ ਸੰਧੂ ਨੇ ਉਕਤ ਵਿਸ਼ੇ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਭਵਿੱਖ 'ਚ ਸਿਹਤ ਸਬੰਧੀ ਸੇਵਾਵਾਂ ਦੇਣ ਲਈ ਨਰਸਿੰਗ ਨੂੰ ਇੱਕ ਅਹਿਮ ਭੂਮਿਕਾ ਨਿਭਾਉਣੀ ਪਵੇਗੀ, ਜਿਸ ਨਾਲ ਨਰਸਿੰਗ ਕਿੱਤੇ ਨੂੰ ਮਾਣ-ਸਤਿਕਾਰ ਨਾਲ ਅਪਣਾਇਆ ਜਾਵੇ | ਇਸ ਮੌਕੇ ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ ਅਤੇ ਸੰਸਥਾ ਦੇ ਸਮੂਹ ਸਟਾਫ਼ ਵਲੋਂ ਸਾਂਝੇ ਤੌਰ 'ਤੇ ਕੇਕ ਕੱਟਿਆ ਗਿਆ ਅਤੇ ਕਾਲਜ ਦੇ ਵਿਦਿਆਰਥਣਾਂ ਦਾ ਕੋਵਿਡ ਰੋਕੂ ਟੀਕਾਕਰਨ ਵੀ ਕਰਵਾਇਆ ਗਿਆ | ਅੰਤ 'ਚ ਫ਼ਰੰਟ ਲਾਈਨ 'ਤੇ ਸੇਵਾਵਾਂ ਦੇਣ ਵਾਲੀਆਂ ਨਰਸਾਂ ਨੂੰ ਸਲਿਊਟ ਕਰਦਿਆਂ ਕੋਰੋਨਾ ਨਾਲ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ |

ਬਾਗੋਵਾਲ ਕਾਲੋਨੀ ਦੀ 16 ਕਨਾਲ ਸ਼ਾਮਲਾਤ ਜ਼ਮੀਨ 'ਤੇ ਬਣੇ ਛੱਪੜ ਉੱਪਰ ਕਬਜ਼ਾ ਕਰਨ ਦੀ ਤਾਕ 'ਚ ਕੁੱਝ ਲੋਕ

ਮੁਕੇਰੀਆਂ, 12 ਮਈ (ਰਾਮਗੜ੍ਹੀਆ)-ਨਗਰ ਕੌਂਸਲ ਮੁਕੇਰੀਆਂ ਦੇ ਵਾਰਡ ਨੰਬਰ 10 ਬਾਗੋਵਾਲ ਕਾਲੋਨੀ 'ਚ ਕੁੱਝ ਲੋਕਾਂ ਵਲੋਂ ਇਕ ਸਦੀਆਂ ਪੁਰਾਣੇ ਛੱਪੜ ਦੀ ਜ਼ਮੀਨ 'ਤੇ ਕਬਜ਼ਾ ਕਰਨ ਲਈ ਉਸ ਨੂੰ ਸ਼ਹਿਰ ਦੇ ਸੀਮੈਂਟ, ਬਜਰੀ ਵਾਲੇ ਮਲਬੇ ਨਾਲ ਪੂਰਿਆ ਜਾ ਰਿਹਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਨਾਲ ਹਰ ਰੋਜ਼ ਹੋ ਰਹੀਆਂ ਹਜ਼ਾਰਾਂ ਮੌਤਾਂ ਚਿੰਤਾ ਦਾ ਵਿਸ਼ਾ-ਬਾਜਵਾ

ਟਾਂਡਾ ਉੜਮੁੜ, 12 ਮਈ (ਭਗਵਾਨ ਸਿੰਘ ਸੈਣੀ)- ਕੋਰੋਨਾ ਮਹਾਂਮਾਰੀ ਦੌਰਾਨ ਅੱਜ ਸਾਡੇ ਦੇਸ਼ ਅੰਦਰ ਹਰ ਰੋਜ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਹਰ ਰੋਜ਼ ਅਖ਼ਬਾਰਾਂ ਅਤੇ ਇਲੈਕਟੋ੍ਰਨਿਕ ਮੀਡੀਆ ਅਤੇ ਹੋਰ ਸਾਧਨਾਂ ਰਾਹੀ ਇਸ ਕੋਰੋਨਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਜਾ ਕੇ ਕੋਵਿਡ ਟੀਕਾਕਰਨ/ਟੈਸਟਿੰਗ ਯਕੀਨੀ ਬਣਾਉਣਗੀਆਂ ਮੋਬਾਈਲ ਵੈਨਾਂ-ਹਰਬੀਰ ਸਿੰਘ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ 'ਤੇ ਟੀਕਾਕਰਨ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਗੜ੍ਹਸ਼ੰਕਰ, 12 ਮਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐਸ.ਐਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਏ.ਐਸ.ਪੀ. ਤੁਸ਼ਾਰ ਗੁਪਤ ਦੀ ਨਿਗਰਾਨੀ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 370 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 8 ਦੀ ਮੌਤ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 370 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 22447 ਅਤੇ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 810 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ 400 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਦੋਸ਼ੀ ਕਾਬੂ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀਨੀਅਰ ਪੁਲਿਸ ਕਪਤਾਨ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਕਪਤਾਨ (ਤਫ਼ਤੀਸ਼) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਇਕ ਵੱਡੀ ...

ਪੂਰੀ ਖ਼ਬਰ »

ਟੈਕਸੀ ਆਪ੍ਰੇਟਰਾਂ ਨੇ ਵੱਧ ਗਿਣਤੀ 'ਚ ਪ੍ਰਵਾਸੀ ਮਜ਼ਦੂਰਾਂ ਨਾਲ ਭਰੀ ਡਬਲ ਸਟੋਰੀ ਬੱਸ ਰੋਕੀ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)-ਦੇਸ਼ ਸਮੇਤ ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿੱਥੇ ਤਾਲਾਬੰਦੀ ਕਰਦਿਆਂ ਵੱਖ-ਵੱਖ ਪਾਬੰਦੀਆਂ ਸਮੇਤ ਸਰਕਾਰੀ ਤੇ ਨਿੱਜੀ ਬੱਸਾਂ 'ਚ ਸਿਰਫ਼ 50 ਫ਼ੀਸਦੀ ਸਵਾਰੀਆਂ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਤੇ ਖ਼ਰਾਬ ਸੜਕ ਦਾ ਮੁੜ ਨਿਰਮਾਣ ਸ਼ੁਰੂ-ਆਦੀਆ

ਹਰਿਆਣਾ, 12 ਮਈ (ਹਰਮੇਲ ਸਿੰਘ ਖੱਖ)- ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੀਰਾ ਕਲੋਨੀ ਹਰਿਆਣਾ ਨਜ਼ਦੀਕ ਖਸਤਾ ਹਾਲਤ ਵਾਲੀ ਸੜਕ ਦਾ ਅੱਜ ਮੁੜ ਨਿਰਮਾਣ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਪਵਨ ਕੁਮਾਰ ਆਦੀਆ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਕੋਰੋਨਾ ਸਬੰਧੀ ਜਾਗਰੂਕ ਕਰਨ ਲਈ ਫਲੈਗ ਮਾਰਚ

ਹੁਸ਼ਿਆਰਪੁਰ, 12 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਵਲੋਂ ਸਾਰੇ ਗਜਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ | ਜਿਸ ਦੇ ਤਹਿਤ ਰਵਿੰਦਰਪਾਲ ਸਿੰਘ ਸੰਧੂ ਐਸ. ਪੀ. ...

ਪੂਰੀ ਖ਼ਬਰ »

ਕਿਸਾਨ ਸਭਾ ਈਜ਼ੀ ਡੇਅ ਮਾਲ ਬਾਹਰੋਂ ਧਰਨਾ ਚੁੱਕਿਆ

ਗੜ੍ਹਸ਼ੰਕਰ, 12 ਮਈ (ਧਾਲੀਵਾਲ)- ਖੇਤੀ ਕਾਨੂੰਨਾਂ ਤੇ ਕਿਸਾਨੀ ਨਾਲ ਸਬੰਧਤ ਹੋਰ ਮੁੱਦਿਆਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਰਿਲਾਇੰਸ ਨਾਲ ਸਬੰਧੀ ਈਜ਼ੀ ਡੇਅ ਮਾਲ ਅੱਗੇ 28 ਅਕਤੂਬਰ ਤੋਂ ਦਿੱਤਾ ਜਾ ਰਿਹਾ ਲੜੀਵਾਰ ਧਰਨਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਦਸੂਹਾ, 12 ਮਈ (ਭੁੱਲਰ)- ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ ਇਸ ਮੌਕੇ ਕੁਮਾਰ ਸੈਣੀ ਜਨਰਲ ਸਕੱਤਰ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਤੋਂ ਬਚਣ ਦੀ ਲੜਾਈ ਵਿਚ ਕੇਂਦਰ ਅਤੇ ਰਾਜ ਸਰਕਾਰਾਂ ਦਿਨ ਰਾਤ ਕੰਮ ਕਰ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਿਆਣੀ, 12 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਰੜ੍ਹਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੌਕੇ ਪਿੰਡ ਰੜਾ ਦੀ ਇਕਾਈ ਦਾ ਗਠਨ ਕਰ ਕੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਮਾਨਵਤਾ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਅੱਜ

ਟਾਂਡਾ ਉੜਮੁੜ, 12 ਮਈ (ਕੁਲਬੀਰ ਸਿੰਘ ਗੁਰਾਇਆ) - ਜ਼ਰੂਰਤਮੰਦ ਮਰੀਜ਼ਾਂ ਨੂੰ ਖ਼ੂਨਦਾਨ ਮੁਹੱਈਆ ਕਰਵਾਉਣ ਲਈ ਮਾਨਵਤਾ ਸੇਵਾ ਸੁਸਾਇਟੀ ਨੰਗਲ ਖੂੰਗਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਦੀ ਅਗਵਾਈ ਵਿਚ 13 ਮਈ ਨੂੰ ਸੰਤ ਰੰਗੀ ਰਾਮ ਚੈਰੀਟੇਬਲ ਟਰੱਸਟ ਹਸਪਤਾਲ ਜਾਜਾ ...

ਪੂਰੀ ਖ਼ਬਰ »

ਪਿੰਡ ਜਨੌੜੀ 'ਚ ਡੂੰਘਾ ਟਿਊਬਵੈੱਲ ਲਗਾਉਣ ਦੀ ਮਨਜ਼ੂਰੀ ਮਿਲੀ

ਹੁਸ਼ਿਆਰਪੁਰ, 12 ਮਈ (ਹਰਪ੍ਰੀਤ ਕੌਰ)-ਪਿੰਡ ਜਨੌੜੀ ਵਿਖੇ ਛੋਟੇ ਜਿਮੀਦਾਰਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਡੂੰਘਾ ਟਿਊਬਵੈਲ ਲਗਾਉਣ ਦੀ ਮੰਗ ਆਖਿਰਕਾਰ ਪੂਰੀ ਹੋ ਗਈ ਹੈ | ਗ੍ਰਾਮ ਪੰਚਾਇਤ ਮੁਹੱਲਾ ਰਾਮ ਨਗਰ ਦੀ ਸਰਪੰਚ ਜਸਵਿੰਦਰ ਕੌਰ ਬਲਜੋਤ ਨੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਟੇਰਕਿਆਣਾ ਨੂੰ ਸ਼ਰਧਾ ਦੇ ਫੁਲ ਭੇਟ

ਐਮਾਂ ਮਾਂਗਟ, 12 ਮਈ (ਗੁਰਾਇਆ)-ਅਕਾਲੀ ਆਗੂ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਅਤੇ ਮਨਜੀਤ ਸਿੰਘ ਚੀਫ਼ ਇੰਜੀਨੀਅਰ ਦੇ ਪਿਤਾ ਸ. ਬਲਵੀਰ ਸਿੰਘ ਟੇਰਕਿਆਣਾ ਜੋ ਬੀਤੇ ਦਿਨੀਂ ਦਿਲ ਦੀ ਗਤੀ ਰੁਕ ਜਾਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX