ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੁਲਿਸ ਪ੍ਰਸ਼ਾਸਨ ਖਿਲਾਫ਼ ਉਤਰੇ ਵਕੀਲ-ਕਿਹਾ ਪੁਲਿਸ ਨੇ ਤਿੰਨ ਵਕੀਲਾਂ 'ਤੇ ਝੂਠੇ ਪਰਚ ਕੀਤੇ ਦਰਜ

ਬਟਾਲਾ, 12 ਅਪ੍ਰੈਲ (ਕਾਹਲੋਂ) - ਬੀਤੀ ਦਿਨੀਂ ਸਥਾਨਕ ਕੋਰਟ ਕੰਪਲੈਕਸ 'ਚ ਹੋਈ ਵਕੀਲਾਂ ਦੇ ਹੋਏ ਲੜਾਈ ਤੋਂ ਬਾਅਦ ਪੁਲਿਸ ਵਲੋਂ ਇਕ ਧਿਰ ਦੇ 3 ਵਕੀਲਾਂ 'ਤੇ ਦਰਜ ਕੀਤੇ ਮਾਮਲੇ ਤੋਂ ਬਾਅਦ ਪੁਲਿਸ ਅਤੇ ਵਕੀਲਾਂ ਦਰਮਿਆਨ ਤਲਖੀ ਵਾਲਾ ਮਾਹੌਲ ਬਣ ਗਿਆ ਹੈ | ਐਸ.ਐਸ.ਪੀ. ਦਫਤਰ ਪਹੁੰਚੇ ਬਾਰ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਸਾਬਕਾ ਪ੍ਰਧਾਨ ਰਘਬੀਰ ਸਿੰਘ ਸੰਧੂ ਸਮੇਤ ਹੋਰ ਵਕੀਲਾਂ ਨੇ ਕਿਹਾ ਕਿ ਕੋਰਟ ਕੰਪਲੈਕਸ 'ਚ ਵਕੀਲ ਦੀਪਕ ਮੋਹਨ ਤੇ ਵਕੀਲ ਪਰਮਜੀਤ ਪੰਮਾ ਦਰਮਿਆਨ ਤਕਰਾਰ ਹੋਇਆ ਸੀ, ਜਿਸ ਦੀ ਸਾਰੀ ਘਟਨਾ ਕੈਮਰਿਆਂ 'ਚ ਵੀ ਕੈਦ ਹੈ ਕਿ ਇਸ ਦੌਰਾਨ ਪਰਮਜੀਤ ਪੰਮਾ ਨੂੰ ਕੋਈ ਸੱਟ ਨਹੀਂ ਸੀ ਲੱਗੀ, ਪ੍ਰੰਤੂ ਉਸ ਨੇ ਆਪਣੇ ਆਪੇ ਸੱਟ ਲਗਾ ਕੇ 326 ਦਾ ਝੂਠਾ ਪਰਚਾ 3 ਵਕੀਲਾਂ 'ਤੇ ਦਰਜ ਕਰਵਾਇਆ ਹੈ | ਜਦ ਕਿ ਤਕਰਾਰ ਵਾਲੇ ਦਿਨ ਪੁਲਿਸ ਨੇ ਪਰਮਜੀਤ ਪੰਮਾ ਦੇ ਹਥਿਆਰ ਵੀ ਕਬਜ਼ੇ 'ਚ ਲਏ ਸਨ | ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਨਾਂ ਬਾਰੀਕੀ ਤੋਂ ਜਾਂਚ ਕੀਤਿਆਂ ਹੀ ਸਾਡੇ ਤਿੰਨ ਵਕੀਲਾ 'ਤੇ ਮਾਮਲਾ ਕਿਵੇਂ ਦਰਜ ਕੀਤਾ ਹੈ | ਵਕੀਲਾਂ ਨੇ ਕਿਹਾ ਕਿ ਅਸੀਂ ਪੜ੍ਹੀ-ਲਿਖੀ ਜਮਾਤ ਹਾਂ, ਜੇਕਰ ਲੋਕਾਂ ਨੂੰ ਇਨਸਾਫ ਦਿਵਾਉਣ ਵਾਲਿਆਂ ਨਾਲ ਹੀ ਪੁਲਿਸ ਇਸ ਤਰ੍ਹਾਂ ਕਰੇਗੀ ਤਾਂ ਆਮ ਲੋਕਾਂ ਦੀ ਕੀ ਸੁਣਵਾਈ ਹੋਵੇਗੀ | ਉਨ੍ਹਾਂ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਵਕੀਲਾਂ 'ਤੇ ਦਰਜ ਕੀਤਾ ਪਰਚਾ ਰੱਦ ਕਰ ਕੇ ਸਾਨੂੰ ਇਨਸਾਫ ਦਿੱਤਾ ਜਾਵੇ | ਇਸ ਮੌਕੇ ਡੀ.ਐਸ.ਪੀ. ਪਰਵਿੰਦਰ ਕੌਰ ਅਤੇ ਐਸ.ਐਚ.ਓ. ਅਮੋਲਕ ਸਿੰਘ ਨੇ ਕਿਹਾ ਕਿ ਤੁਸੀਂ ਸਾਨੂੰ ਆਪਣੇ ਬਿਆਨ ਦਰਜ ਕਰਵਾਓ, ਜੇ ਇਹ ਸਾਰੀ ਗੱਲ ਸਹੀ ਪਾਈ ਗਈ ਤਾਂ ਕੀਤਾ ਹੋਇਆ ਪਰਚਾ ਦਰਜ ਕਰ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਵਕੀਲ ਪਰਮਜੀਤ ਪੰਮਾ ਨੂੰ ਤਕਰਾਰ ਤੋਂ ਬਾਅਦ ਬਾਰ ਐਸੋਸੀਏਸ਼ਨ ਵਲੋਂ ਮੁਅੱਤਲ ਵੀ ਕਰ ਦਿੱਤਾ ਸੀ ਅਤੇ ਪੁਲਿਸ ਨੇ ਪਰਮਜੀਤ ਪੰਮਾ ਤੇ ਸਾਥੀਆਂ 'ਤੇ ਮਾਮਲਾ ਵੀ ਦਰਜ ਕੀਤਾ ਹੈ |

ਤੀਸਰੇ ਦਿਨ ਵੀ ਕੋਈ ਸੁਰਾਗ ਨਹੀਂ ਮਿਲਿਆ ਨਿਕੋਸਰਾਂ ਦੇ ਅੰਗਹੀਣ ਵਿਅਕਤੀ ਦਾ

ਡੇਰਾ ਬਾਬਾ ਨਾਨਕ, 12 ਮਈ (ਅਵਤਾਰ ਸਿੰਘ ਰੰਧਾਵਾ) - ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਸ਼ਾਹਪੁਰ ਕੋਲ ਵਗਦੇ ਸ਼ੱਕੀ ਨਾਲੇ ਨੇੜਿਓਾ ਨਜ਼ਦੀਕੀ ਪਿੰਡ ਨਿਕੋਸਰਾਂ ਦੇ ਇਕ ਅੰਗਹੀਣ ਵਿਅਕਤੀ ਦਾ ਟਰਾਈਸਾਈਕਲ, ਸਿਰ 'ਤੇ ਬੰਨਣ ਵਾਲਾ ਪਰਨਾ ਅਤੇ ਜੁੱਤੀ ਲਾਵਾਰਸ ...

ਪੂਰੀ ਖ਼ਬਰ »

75 ਹਜ਼ਾਰ ਮਿਲੀਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਪੁਰਾਣਾ ਸ਼ਾਲਾ, 12 ਮਈ (ਅਸ਼ੋਕ ਸ਼ਰਮਾ) - ਪੁਰਾਣਾ ਸ਼ਾਲਾ ਪੁਲਿਸ ਵਲੋਂ ਟਾਂਡਾ ਧੁੱਸੀ ਬੰਨ੍ਹ 'ਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੰੂ 75 ਹਜ਼ਾਰ ਮਿਲੀ ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ ਜਗਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ ਸਮੂਹ ਸੇਵਾ ਕੇਂਦਰ- ਜ਼ਿਲ੍ਹਾ ਮੈਜਿਸਟ੍ਰੇਟ

ਗੁਰਦਾਸਪੁਰ, 12 ਮਈ (ਆਰਿਫ਼)- ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਵਧੀਕ ਸਕੱਤਰ-ਕਮ-ਡਾਇਰੈਕਟਰ, ਪੰਜਾਬ ਸਟੇਟ ਈ-ਸੇਵਾ ਗਵਰਨੈਂਸ ਸੁਸਾਇਟੀ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਸਾਇੰਸ ਤੇ ਕਾਮਰਸ ਦੇ ਵਿਦਿਆਰਥੀ ਸਰਕਾਰੀ ਸਕੂਲ ਮਿਰਜਾਜਾਨ 'ਚ ਦਾਖਲਾ ਲੈਣ : ਪਿ੍ੰਸੀਪਲ

ਬਟਾਲਾ, 12 ਅਪ੍ਰੈਲ (ਕਾਹਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਿਰਜਾਜਾਨ 'ਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਇਸ ਵਰ੍ਹੇ ਗਿਆਰਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਸਾਇੰਸ ਅਤੇ ਕਾਮਰਸ ਵਿਚ ਦਾਖਲਾ ਸ਼ੁਰੂ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਬਾਰਡਰ ਜ਼ੋਨ ਅੰਮਿ੍ਤਸਰ ਦੇ ਨਵੇਂ ਮੁੱਖ ਇੰਜੀਨੀਅਰ ਦਾ ਬੱਲਪੁਰੀਆਂ ਤੇ ਹੋਰਨਾਂ ਵਲੋਂ ਸਨਮਾਨ

ਬਟਾਲਾ, 12 ਮਈ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਸਿਰਮÏਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ ਪੰਜਾਬ ਕੇਸਰੀ ਝੰਡਾ ਜਥੇਬੰਦੀ ਪੰਜਾਬ ਚਾਹਲ) ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਤੇ ਬਾਰਡਰ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ 'ਚ ਕੀਤੀਆਂ ਰੈਲੀਆਂ

ਦੀਨਾਨਗਰ, 12 ਮਈ (ਸੰਧੂ/ਸੋਢੀ) - ਭੱਠਾ ਮਜ਼ਦੂਰ ਯੂਨੀਅਨ (ਏਕਟੂ) ਦੀਨਾਨਗਰ ਦੇ ਵੱਖ-ਵੱਖ ਭੱਠਿਆਂ 'ਤੇ ਮਜ਼ਦੂਰਾਂ ਵਲੋਂ ਰੈਲੀਆ ਕੀਤੀਆਂ ਗਈਆਂ ਤੇ ਭੱਠਾ ਮਾਲਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਆਗੂਆਂ ਨੇ ਰੈਲੀ ਨੰੂ ਸੰਬੋਧਨ ਕਰਦਿਆਂ ਭੱਠਿਆਂ 'ਤੇ ਕੰਮ ...

ਪੂਰੀ ਖ਼ਬਰ »

ਕੋਠੀ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਬਟਾਲਾ, 12 ਮਈ (ਹਰਦੇਵ ਸਿੰਘ ਸੰਧੂ)-ਸਥਾਨਕ ਕਾਹਨੂੰਵਾਨ ਰੋਡ 'ਤੇ ਸਥਿਤ ਮਾਡਰਨ ਅਸਟੇਟ ਦੀ ਇਕ ਕੋਠੀ 'ਚੋਂ ਚੋਰਾਂ ਵਲੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਕੋਠੀ ਦੇ ਮਾਲਕ ਨਿਸ਼ਾਨ ਸਿੰਘ ਸਰਪੰਚ ਧਾਰੋਵਾਲੀ ਪੁੱਤਰ ਬੂਆ ਸਿੰਘ ਹਾਲ ਵਾਸੀ ...

ਪੂਰੀ ਖ਼ਬਰ »

ਅਧਿਆਪਕ ਦੇ ਘਰ ਅੱਗੋਂ ਸਕੂਟਰੀ ਚੋਰੀ

ਪੁਰਾਣਾ ਸ਼ਾਲਾ, 12 ਮਈ (ਅਸ਼ੋਕ ਸ਼ਰਮਾ) - ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਕਰਵਾਲ ਵਿਖੇ ਇਕ ਅਧਿਆਪਕ ਦੇ ਘਰ ਅੱਗੋਂ ਸਕੂਟਰੀ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਰਣਜੀਤ ਸਿੰਘ ਪੀੜਤ ਅਧਿਆਪਕ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਕੂਟਰੀ ...

ਪੂਰੀ ਖ਼ਬਰ »

ਘਰੋਟਾ ਚੱਕ ਚਿਮਨਾਂ ਪੱਤਣ 'ਤੇ ਪੈਨਟੂਨ ਪੁਲ ਨਾ ਹੋਣ ਕਾਰਨ ਦੋ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਘਰੋਟਾ, 12 ਮਈ (ਸੰਜੀਵ ਗੁਪਤਾ)- ਚੱਕੀ ਦਰਿਆ ਦੇ ਘਰੋਟਾ ਚੱਕ ਚਿਮਨਾਂ ਪੱਤਣ 'ਤੇ ਪੈਨਟੂਨ ਪੁਲ ਨਾ ਹੋਣ ਕਾਰਨ ਦੋ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ ਹਨ, ਜਿਸ ਨਾਲ ਲੋਕਾਂ ਨੰੂ 20 ਕਿੱਲੋਮੀਟਰ ਦਾ ਵਾਧੂ ਸਫਰ ਕਰਨਾ ਪੈ ਰਿਹਾ ਹੈ | ਲੋਕ ਲੰਬੇ ਸਮੇਂ ਤੋਂ ਇਸ ਪੱਤਣ 'ਤੇ ਪੁਲ ...

ਪੂਰੀ ਖ਼ਬਰ »

ਮੰਗਾਂ ਨੰੂ ਲੈ ਕੇ ਜ਼ਿਲ੍ਹੇ ਦੇ ਸਮੂਹ ਕਾਨੰੂਨਗੋ ਤੇ ਪਟਵਾਰੀ ਸਮੂਹਿਕ ਛੁੱਟੀ 'ਤੇ

ਗੁਰਦਾਸਪੁਰ, 12 ਮਈ (ਸੁਖਵੀਰ ਸਿੰਘ ਸੈਣੀ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਕਾਨੰੂਗੋ ਐਸੋਸੀਏਸ਼ਨ ਪੰਜਾਬ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਕਾਨੰੂਗੋ ਤੇ ਪਟਵਾਰੀ ਅੱਜ ਤੋਂ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 7 ਦੀ ਮੌਤ, 190 ਨਵੇਂ ਮਾਮਲੇ

ਗੁਰਦਾਸਪੁਰ, 12 ਮਈ (ਸੁਖਵੀਰ ਸਿੰਘ ਸੈਣੀ) - ਰੋਜ਼ਾਨਾ ਹੀ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਅੰਕੜੇ ਵੱਧਦੇ ਜਾ ਰਹੇ ਹਨ, ਜਿਸ ਤਹਿਤ ਅੱਜ ਜ਼ਿਲ੍ਹੇ ਅੰਦਰ 190 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਐਕਟਿਵ ਮਰੀਜ਼ਾਂ ...

ਪੂਰੀ ਖ਼ਬਰ »

ਢਿੱਲੀ ਢੋਆ-ਢੁਆਈ ਕਾਰਨ ਕਣਕ ਅਜੇ ਵੀ ਮੰਡੀਆਂ 'ਚ ਪਈ

ਬਹਿਰਾਮਪੁਰ, 12 ਮਈ (ਬਲਬੀਰ ਸਿੰਘ ਕੋਲਾ)- ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਸਬੰਧੀ ਬਾਰਦਾਨੇ ਦੀ ਘਾਟ ਅਤੇ ਢਿੱਲੀ ਢੋਆ ਢੁਆਈ ਦੇ ਚੱਲਦਿਆਂ ਕਣਕ ਅਜੇ ਤੱਕ ਮੰਡੀਆਂ 'ਚ ਪਈ ਹੋਣ ਕਾਰਨ ਆੜ੍ਹਤੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਕਣਕ ਦੀ ਵਾਢੀ ਦਾ ਕੰਮ ...

ਪੂਰੀ ਖ਼ਬਰ »

ਸ਼ਹਿਰ ਦੇ 13 ਸ਼ਮਸ਼ਾਨਘਾਟ ਤੇ ਕਬਰਸਤਾਨਾਂ ਦੇ ਨਵ ਨਿਰਮਾਣ 'ਤੇ ਖ਼ਰਚੇ ਜਾ ਰਹੇ 1.15 ਕਰੋੜ- ਐਡਵੋਕੇਟ ਪਾਹੜਾ

ਗੁਰਦਾਸਪੁਰ, 12 ਮਈ (ਪੰਕਜ ਸ਼ਰਮਾ) - ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਦੇ ਚੱਲਦਿਆਂ ਸ਼ਹਿਰ ਅੰਦਰ 13 ਸ਼ਮਸ਼ਾਨਘਾਟ ਅਤੇ ਕਬਰਸਤਾਨਾਂ ਦੇ ਨਵ ਨਿਰਮਾਣ 'ਤੇ ਕਰੀਬ 1.15 ਕਰੋੜ ਰੁਪਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਵਿਡ-19 ਦੇ ਪੁਖ਼ਤਾ ਪ੍ਰਬੰਧ ਕਰਨ 'ਚ ਰਹੀ ਫ਼ੇਲ੍ਹ- ਕਲਸੀ, ਰਿਆੜ

ਬਟਾਲਾ, 12 ਮਈ (ਕਾਹਲੋਂ) - ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਸਥਾਨਕ ਪਾਰਟੀ ਦਫ਼ਤਰ ਵਿਖੇ ਦਫ਼ਤਰ ਇੰਚਾਰਜ ਕੁਲਵਿੰਦਰ ਸਿੰਘ ਰਿਆੜ ਦੀ ਅਗਵਾਈ ਵਿਚ ਹੋਈ, ਜਿਸ ਵਿਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਉਪ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼ਹੀਦ ਮਨਦੀਪ ਕੁਮਾਰ ਨਮਿਤ ਤੀਸਰਾ ਸ਼ਰਧਾਂਜਲੀ ਸਮਾਗਮ

ਬਹਿਰਾਮਪੁਰ, 12 ਮਈ (ਬਲਬੀਰ ਸਿੰਘ ਕੋਲਾ)-ਜੰਮੂ-ਕਸ਼ਮੀਰ ਦੇ ਪੁਲਵਾਮਾ ਸੈਕਟਰ ਵਿਚ ਸੀ.ਆਰ.ਪੀ.ਐਫ. ਦੀ 182 ਬਟਾਲੀਅਨ ਦੇ ਸ਼ਹੀਦ ਮਨਦੀਪ ਕੁਮਾਰ ਦਾ ਤੀਜਾ ਸ਼ਰਧਾਂਜਲੀ ਸਮਾਗਮ ਸ਼ਹੀਦ ਦੇ ਪਿਤਾ ਸਤਪਾਲ ਅੱਤਰੀ ਦੀ ਅਗਵਾਈ ਵਿਚ ਖੁਦਾਦਪੁਰ ਵਿਖੇ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਾਉਣ ਲਈ ਪਿੰਡਾਂ ਦੇ ਸਰਪੰਚ ਵੀ ਲੋਕਾਂ ਨੂੰ ਜਾਗਰੂਕ ਕਰਨ- ਬਾਜਵਾ

ਕਿਲ੍ਹਾ ਲਾਲ ਸਿੰਘ, 12 ਮਈ (ਬਲਬੀਰ ਸਿੰਘ) - ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ-ਦਿਨ ਵਧ ਰਿਹਾ ਹੈ ਅਤੇ ਇਸ ਬਿਮਾਰੀ ਨੇ ਵੱਡੇ ਸ਼ਹਿਰਾਂ ਤੋਂ ਬਾਅਦ ਹੁਣ ਪਿੰਡਾਂ ਵਿਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਇਸ ਲਈ ਪਿੰਡਾਂ ਦੇ ਸਰਪੰਚਾਂ ਅਤੇ ਮੁਹਤਬਰਾਂ ਦਾ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ-ਸੰਗਤਪੁਰਾ ਮਾਰਗ ਦੇ ਸਹੀ ਢੰਗ ਨਾਲ ਨਾ ਬਣਨ ਕਾਰਨ ਲੋਕਾਂ 'ਚ ਰੋਸ

ਫ਼ਤਹਿਗੜ੍ਹ ਚੂੜੀਆਂ, 12 ਮਈ (ਧਰਮਿੰਦਰ ਸਿੰਘ ਬਾਠ) - ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਰੋਡ ਸਹੀ ਢੰਗ ਨਾਲ ਨਾ ਬਣਨ ਕਾਰਨ ਲੋਕਾਂ 'ਚ ਰੋਸ ਅਤੇ ਗੁੱਸਾ ਦਿਖਾਈ ਦੇ ਰਿਹਾ ਹੈ | ਇਸ ਸਬੰਧੀ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਵਾਲ, ਤਹਿਸੀਲ ...

ਪੂਰੀ ਖ਼ਬਰ »

ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਦੇ ਪ੍ਰਧਾਨ ਦੀ ਤਾਜਪੋਸ਼ੀ ਅੱਜ

ਫਤਹਿਗੜ੍ਹ ਚੂੜੀਆਂ, 12 ਮਈ (ਐਮ.ਐਸ. ਫੁੱਲ) - ਨਗਰ ਕੌਂਸਲ ਫਤਹਿਗੜ੍ਹ ਚੂੜੀਆਂ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਸ਼ਹਿਰ ਦੀ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਹੋਣ ਉਪਰੰਤ ਪ੍ਰਧਾਨਗੀ ਦਾ ਤਾਜ ਸ੍ਰੀਮਤੀ ਰਜਵੰਤ ਕੌਰ ਰੰਧਾਵਾ ਪਤਨੀ ਐਡਵੋਕੇਟ ਨਵਤੇਜਜੀਤ ਸਿੰਘ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਦਿਹਾੜੀਦਾਰ ਕਾਮਿਆਂ ਦਾ ਹੋਇਆ ਟੀਕਾਕਰਨ

ਕਾਹਨੂੰਵਾਨ, 12 ਮਈ (ਜਸਪਾਲ ਸਿੰਘ ਸੰਧੂ) - ਕੋਰੋਨਾ ਦੇ ਦਿਨੋਂ-ਦਿਨ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵਲੋਂ ਲੇਬਰ ਦਾ ਕੰਮ ਕਰਨ ਵਾਲਿਆਂ ਨੂੰ ਕੋਰੋਨਾ ਦਾ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਅੱਜ ਕਾਹਨੂੰਵਾਨ ਦੇ ਸਰਕਾਰੀ ਹਸਪਤਾਲ ਵਿਚ ਵੀ ...

ਪੂਰੀ ਖ਼ਬਰ »

ਪੱਪੂ ਕੰਡੀਲਾ ਨੇ ਵਾਰਡ ਨੰ: 21 'ਚ ਸੀਵਰੇਜ਼ ਪ੍ਰਣਾਲੀ ਦੇ ਕੰਮ ਦੀ ਸ਼ੁਰੂਆਤ ਕਰਵਾਈ

ਬਟਾਲਾ, 12 ਮਈ (ਕਾਹਲੋਂ) - ਬਟਾਲਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਵੱਡੇ ਪੱਧਰ 'ਤੇ ਸ਼ਹਿਰ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਵਾਰਡ ਨੰ: 21 ਦੇ ਕੌਸਲਰ ਹਰਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਕਰਨ 'ਤੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋਇਆ : ਹਰਜੀ ਸੰਘਰੀਆ

ਧਾਰੀਵਾਲ, 12 ਮਈ (ਸਵਰਨ ਸਿੰਘ) - ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਵਲੋਂ ਆਪਣੇ ਕੀਤੇ ਵਾਅਦੇ ਨਾ ਪੂਰੇ ਕੀਤੇ ਜਾਣ ਕਾਰਨ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋਇਆ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਆਗੂ ਅਮਰਪ੍ਰਤਾਪ ਸਿੰਘ ਹਰਜੀ ਸੰਘਰੀਆ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੀ ਅਲੀਨੰਗਲ 'ਚ ਸਕੱਤਰ ਨਾ ਹੋਣ ਕਰਕੇ ਕਿਸਾਨ ਖਾਦ, ਦਵਾਈਆਂ ਤੇ ਸਰਕਾਰੀ ਸਹੂਲਤਾਂ ਤੋਂ ਹੋਏ ਵਾਂਝੇ

ਕੋਟਲੀ ਸੂਰਤ ਮੱਲ੍ਹੀ, 12 ਮਈ (ਕੁਲਦੀਪ ਸਿੰਘ ਨਾਗਰਾ) - ਬਲਾਕ ਡੇਰਾ ਬਾਬਾ ਨਾਨਕ ਅਧੀਨ ਆਉਂਦੀ ਕੋਆਪ੍ਰੇਟਿਵ ਖੇਤੀਬਾੜੀ ਸਰਕਾਰੀ ਸੁਸਾਇਟੀ ਦੀ ਅਲੀਨੰਗਲ 'ਚੋਂ ਪਿਛਲੇ ਦੋ ਸਾਲਾਂ ਤੋਂ ਕਿਸਾਨਾਂ ਨੂੰ ਖਾਦ, ਦਵਾਈਆਂ, ਬੀਜ ਤੇ ਹੋਰ ਖੇਤੀਬਾੜੀ ਨਾਲ ਸਬੰਧਤ ਕੋਈ ਸਹੂਲਤ ...

ਪੂਰੀ ਖ਼ਬਰ »

ਐਨ.ਐਚ.ਐਮ. ਠੇਕਾ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨਾ ਤਾਨਾਸ਼ਾਹੀ ਕਦਮ- ਪ੍ਰਧਾਨ ਵਿੰਝਵਾਂ

ਬਟਾਲਾ, 12 ਮਈ (ਹਰਦੇਵ ਸਿੰਘ ਸੰਧੂ) - ਸਿਹਤ ਵਿਭਾਗ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੌਮੀ ਸਿਹਤ ਮਿਸ਼ਨ ਠੇਕਾ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਵਰਤਾਰੇ ਨੂੰ ਤਾਨਾਸ਼ਾਹੀ ਕਦਮ ਦਿੰਦਿਆਂ ਮੀਟਰ ਰੀਡਰ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਣਕ ਦੀ ਖ਼ਰੀਦ ਸਚਾਰੂ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ : ਖੁੱਲਰ, ਪੰਨਵਾਂ, ਸ਼ਰਮਾ

ਕਲਾਨੌਰ, 12 ਮਈ (ਪੁਰੇਵਾਲ) - ਪੰਜਾਬ ਦੀ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜ਼ੇਲ੍ਹਾਂ, ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਪੰਜਾਬ ਸਮੇਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੀਆਂ ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੈਂਕੜੇ ਗੱਡੀਆਂ ਦਾ ਕਾਫ਼ਲਾ ਦਿੱਲੀ ਕਿਸਾਨ ਮੋਰਚੇ ਲਈ ਰਵਾਨਾ

ਹਰਚੋਵਾਲ, 12 ਮਈ (ਰਣਜੋਧ ਸਿੰਘ ਭਾਮ) - ਪਿਛਲੇ 6-7 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਮੋਰਚਾ ਲਗਾਈ ਬੈਠੇ ਕਿਸਾਨਾਂ ਵਿਚ ਨਵਾਂ ...

ਪੂਰੀ ਖ਼ਬਰ »

ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਸ਼ਹਿਰ ਅੰਦਰ ਦਿਨੋਂ ਦਿਨ ਵਧ ਰਹੀ ਟ੍ਰੈਫ਼ਿਕ ਸਮੱਸਿਆ

ਗੁਰਦਾਸਪੁਰ, 12 ਮਈ (ਪੰਕਜ ਸ਼ਰਮਾ) - ਸ਼ਹਿਰ ਅੰਦਰ ਟ੍ਰੈਫ਼ਿਕ ਸਮੱਸਿਆ ਦਿਨ ਪ੍ਰਤੀ ਦਿਨ ਲਗਾਤਾਰ ਵਧਦੀ ਜਾ ਰਹੀ ਹੈ ਜੋ ਕਿ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ, ਜਿਸ ਦੀ ਤਾਜ਼ਾ ਮਿਸਾਲ ਸ਼ਹਿਰ ਦੇ ਹਨੰੂਮਾਨ ਚੌਕ, ਡਾਕਖ਼ਾਨਾ ਚੌਕ, ਬਾਟਾ ਚੌਕ ਤੇ ਕਮੇਟੀ ਘਰ ਚੌਕ 'ਚ ...

ਪੂਰੀ ਖ਼ਬਰ »

ਬਿਜਲੀ ਦਾ ਖੰਬਾ ਜ਼ਬਰਦਸਤੀ ਰਸਤੇ 'ਚ ਲਗਵਾਉਣ ਦੇ ਕਿਸਾਨ ਨੇ ਜੇ. ਈ.'ਤੇ ਲਗਾਏ ਦੋਸ਼

ਗੁਰਦਾਸਪੁਰ, 12 ਮਈ (ਭਾਗਦੀਪ ਸਿੰਘ ਗੋਰਾਇਆ) - ਗੁਰਦਾਸਪੁਰ ਦੇ ਹਰਦੋਛੰਨੀਆਂ ਮਾਰਗ 'ਤੇ ਪੈਂਦੇ ਪਿੰਡ ਸਰਾਏ ਦੇ ਵਸਨੀਕ ਕਿਸਾਨ ਪ੍ਰਦੁਮਣ ਸਿੰਘ ਪੁੱਤਰ ਕਰਤਾਰ ਸਿੰਘ ਨੇ ਬਿਜਲੀ ਦਾ ਖੰਭਾ ਜ਼ਬਰਦਸਤੀ ਰਸਤੇ 'ਚ ਲਗਾਉਣ ਦੇ ਜੇ.ਈ ਉੱਪਰ ਦੋਸ਼ ਲਗਾਏ ਹਨ | ਅਜੀਤ ਉਪ ਦਫ਼ਤਰ ...

ਪੂਰੀ ਖ਼ਬਰ »

ਨਰਸਿੰਗ ਦਿਵਸ ਮੌਕੇ ਭਾਰਤੀ ਮਜ਼ਦੂਰ ਸੰਘ ਪੰਜਾਬ ਦੀ ਉਪ ਪ੍ਰਧਾਨ ਨੇ ਨਰਸਾਂ ਨੰੂ ਕੀਤਾ ਸਨਮਾਨਿਤ

ਡਮਟਾਲ, 12 ਮਈ (ਰਾਕੇਸ਼ ਕੁਮਾਰ)- ਅੱਜ ਭਾਰਤੀ ਮਜ਼ਦੂਰ ਸੰਘ ਦੀ ਉਪ ਪ੍ਰਧਾਨ ਸੁਨੀਤਾ ਦੇਵੀ ਪਠਾਨੀਆ ਤੇ ਉਨ੍ਹਾਂ ਨਾਲ ਜ਼ਿਲ੍ਹਾ ਸੈਕਟਰੀ ਦਿਨੇਸ਼ ਗੌਤਮ ਨੇ ਅੱਜ ਨਰਸਿੰਗ ਦਿਵਸ ਮੌਕੇ ਨਾਰਥ ਸੈਂਟਰਲ ਹਸਪਤਾਲ ਪਠਾਨਕੋਟ ਲਾਈਨ 'ਤੇ ਸੇਵਾ ਦੇ ਰਹੀਆਂ ਨਰਸਾਂ ਨੰੂ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਸਬੰਧੀ ਸਾਰੇ ਪ੍ਰੋਗਰਾਮ ਕੀਤੇ ਮੁਲਤਵੀ

ਪਠਾਨਕੋਟ, 12 ਮਈ (ਸੰਧੂ)- ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਵਲੋਂ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ ਜਿਸ ਵਿਚ ਕੋਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੀ.ਐਚ.ਟੀ., ਬੀ.ਪੀ.ਈ.ਓ. ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਕੀਤੀ ਆਨਲਾਈਨ ਮੀਟਿੰਗ

ਪਠਾਨਕੋਟ, 12 ਮਈ (ਸੰਧੂ) - ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਪ੍ਰੇਰਿਤ ਕਰਨ ਹਿੱਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਬਲਦੇਵ ਰਾਜ ਨੇ ਸਕੂਲ ਮੁਖੀਆਂ ਨਾਲ ਆਨਲਾਈਨ ਮੀਟਿੰਗ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਦੌਰਾ ...

ਪੂਰੀ ਖ਼ਬਰ »

25 ਲੱਖ ਰੁਪਏ ਦੀ ਲਾਗਤ ਨਾਲ ਸਵਿਮਿੰਗ ਪੂਲ ਰੋਡ ਬਣਾਇਆ ਜਾ ਰਿਹੈ- ਵਿਧਾਇਕ ਅਮਿਤ ਵਿੱਜ

ਪਠਾਨਕੋਟ, 12 ਮਈ (ਸੰਧੂ) - ਪਠਾਨਕੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਲਈ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਤਾਂ ਜੋ ਹਲਕੇ ਦੇ ਲੋਕਾਂ ਨੰੂ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ | ਉਕਤ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਨੇ ਕਿਹਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਨੇ ਲੋਕਾਂ ਨੰੂ ਕੋਰੋਨਾ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਪਠਾਨਕੋਟ, 12 ਮਈ (ਸੰਧੂ) - ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਦੇ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਦਹਿਸ਼ਤ ਨੰੂ ਖ਼ਤਮ ਕਰਨ ਲਈ ਜ਼ਰੂਰੀ ਹੈ ਕਿ ਹਰੇਕ ਨਾਗਰਿਕ ਟੀਕਾਕਰਨ ਜ਼ਰੂਰ ਕਰਵਾਏ | ਉਪਰੋਕਤ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਟੇਟ ...

ਪੂਰੀ ਖ਼ਬਰ »

ਵਪਾਰ ਮੰਡਲ ਦੀ ਕਾਰਜਕਾਰਨੀ 'ਚ ਅਰੁਣ ਮਹਾਜਨ ਜਨਰਲ ਸਕੱਤਰ ਤੇ ਰਮਨ ਹਾਂਡਾ ਖ਼ਜ਼ਾਨਚੀ ਨਿਯੁਕਤ

ਪਠਾਨਕੋਟ, 12 ਮਈ (ਸੰਧੂ) - ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਅਮਿਤ ਨਈਅਰ ਦੀ ਪ੍ਰਧਾਨਗੀ ਹੇਠ ਕੋਰੋਨਾ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਅਮਿਤ ਨਈਅਰ ਵਲੋਂ ਆਪਣੀ ਕਾਰਜਕਾਰਨੀ ਟੀਮ ਦਾ ਐਲਾਨ ਕੀਤਾ ਗਿਆ | ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੇ ਰਹੇ ਨੇ ਗੰਭੀਰ ਦੁਰਘਟਨਾਵਾਂ ਨੰੂ ਸੱਦਾ

ਪਠਾਨਕੋਟ, 12 ਮਈ (ਚੌਹਾਨ)-ਪਠਾਨਕੋਟ ਤੋਂ ਡਲਹੌਜ਼ੀ, ਚੰਬਾ ਅਤੇ ਹਿਮਾਚਲ ਨੰੂ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ 'ਤੇ ਆਵਾਰਾ ਡੰਗਰ ਵਾਹਨ ਚਾਲਕਾਂ ਅਤੇ ਕਿਸਾਨਾਂ ਦੀ ਜਾਨ ਦਾ ਖੋਅ ਬਣੇ ਹੋਏ ਹਨ, ਪਰ ਇਸ ਪਾਸੇ ਨਾ ਤਾਂ ਪ੍ਰਸ਼ਾਸਨ ਤੇ ਨਾ ਹੀ ਨਗਰ ਨਿਗਮ ਧਿਆਨ ਦੇ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬ ਬਿਲਡਿੰਗ ਅਦਰ ਕੰਸਟਰੱਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ ਉਸਾਰੀ ਕਾਮਿਆਂ ਨੰੂ ਲਗਾਈ ਜਾ ਰਹੀ ਵੈਕਸੀਨ

ਪਠਾਨਕੋਟ, 12 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਖੇ ਸਥਿਤ ਲੇਬਰ ਵਿਭਾਗ ਵਲੋਂ ਪੰਜਾਬ ਬਿਲਡਿੰਗ ਅਦਰ ਕੰਸਟਰੱਕਸ਼ਨ ਵਰਕਰ ਬੋਰਡ ਅਧੀਨ ਰਜਿਸਟਰਡ 18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਨੰੂ ਕੋਵਿਡ ਤੋਂ ਬਚਾਓ ਲਈ ਵੈਕਸੀਨੇਸ਼ਨ ਲਗਾਉਣ ਲਈ ਥਾਂ-ਥਾਂ ਕੈਂਪ ...

ਪੂਰੀ ਖ਼ਬਰ »

ਹਿਮਾਚਲ 'ਚੋਂ ਆਉਣ ਵਾਲੀਆਂ ਬੱਸਾਂ ਬੰਦ-ਹਿਮਾਚਲ ਨੰੂ ਜਾਣ ਵਾਲੀ ਟਰੇਨ ਵੀ ਰੋਕੀ

ਪਠਾਨਕੋਟ, 12 ਮਈ (ਚੌਹਾਨ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਿਮਾਚਲ ਸਰਕਾਰ ਨੇ ਮਹਾਂਮਾਰੀ ਦੀ ਚੈਨ ਨੰੂ ਤੋੜਨ ਲਈ ਵੱਡਾ ਫੈਸਲਾ ਲੈਂਦਿਆਂ ਪਠਾਨਕੋਟ ਤੋਂ ਹਿਮਾਚਲ ਨੰੂ ਅਤੇ ਹਿਮਾਚਲ 'ਚੋਂ ਪਠਾਨਕੋਟ ਨੰੂ ਆਉਣ ਵਾਲੀਆਂ ਬੱਸਾਂ ਦੀ ਆਵਾਜਾਈ ਰੋਕ ਦਿੱਤੀ ਹੈ | ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX