ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553

ਪਟਿਆਲਾ

ਰਾਜਿੰਦਰਾ ਹਸਪਤਾਲ 'ਚ ਪੱਛਮੀ ਕਮਾਂਡ ਦੇ ਕੋਵਿਡ ਹਸਪਤਾਲ ਦੀ ਪ੍ਰਨੀਤ ਕੌਰ ਵਲੋਂ ਰਸਮੀ ਸ਼ੁਰੂਆਤ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਵਲੋਂ ਰਾਜਿੰਦਰਾ ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਸੁਪਰ-ਸਪੈਸ਼ਲਿਟੀ ਬਲਾਕ 'ਚ ਕੋਵਿਡ ਹਸਪਤਾਲ ਨੂੰ ਰਸਮੀ ਤੌਰ 'ਤੇ ਚਾਲੂ ਕਰਨ ਲਈ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਭਾਰਤੀ ਫ਼ੌਜ ਦੀ ਅਰਾਵਤ ਡਵੀਜ਼ਨ ਦੇ ਜੀ. ਓ. ਸੀ. ਮੇਜਰ ਜਨਰਲ ਮੋਹਿਤ ਮਲਹੋਤਰਾ, ਸੈਨਾ ਮੈਡਲ ਪੁੱਜੇ ਸਨ | ਹਸਪਤਾਲ ਦੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਆਮਦ ਨੂੰ ਲੈ ਕੇ ਜਿੱਥੇ ਸੰਸਦ ਮੈਂਬਰ ਨੂੰ ਵਿਖਾਉਣ ਲਈ ਸਫ਼ਾਈ ਮੁਹਿੰਮ ਨੂੰ ਤੇਜ਼ ਕਰ ਦਿੱਤਾ, ਉੱਥੇ ਹੀ ਹਸਪਤਾਲ ਦੇ ਪ੍ਰਬੰਧਾਂ ਤੋਂ ਨਾਖ਼ੁਸ਼ ਮਰੀਜ਼ਾਂ ਦੇ ਰਿਸ਼ਤੇਦਾਰ ਨੂੰ ਸੰਸਦ ਮੈਂਬਰ ਕੋਲ ਦੁੱਖੜੇ ਰੋਣ ਤੋਂ ਵੀ ਰੋਕਿਆ ਗਿਆ | ਪੁਲਿਸ ਤੇ ਹਸਪਤਾਲ ਦੀ ਦਖ਼ਲਅੰਦਾਜ਼ੀ ਕਾਰਨ ਜਿੱਥੇ ਮਰੀਜ਼ਾਂ ਦੇ ਰਿਸ਼ਤੇਦਾਰ ਬੁਰੀ ਤਰ੍ਹਾਂ ਖੱਜਲ-ਖੁਆਰ ਹੋਏ, ਉੱਥੇ ਹੀ ਵੱਖ-ਵੱਖ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਆਖਿਆ ਜਿਸ ਸਮੇਂ ਸੰਸਦ ਮੈਂਬਰ ਨੇ ਆਉਣਾ ਸੀ ਤਾਂ ਉਨ੍ਹਾਂ ਨੂੰ ਹਸਪਤਾਲ ਤੋਂ ਬਾਹਰ ਕੱਢ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਕੋਵਿਡ ਮਰੀਜ਼ਾਂ ਨੂੰ ਆ ਰਹੀਆ ਸਮੱਸਿਆਵਾਂ ਤੋਂ ਉਹ ਪ੍ਰਨੀਤ ਕੌਰ ਨੂੰ ਜਾਣੰੂ ਕਰਵਾਉਣਾ ਚਾਹੰੁਦੇ ਸਨ ਪਰ ਉਨ੍ਹਾਂ ਨੂੰ ਪੁਲਿਸ ਤੇ ਰਾਜਿੰਦਰਾ ਹਸਪਤਾਲ ਦੇ ਪ੍ਰਸ਼ਾਸਨ ਵਲੋਂ ਮਿਲਣ ਤੱਕ ਨਹੀਂ ਦਿੱਤਾ ਗਿਆ | ਇਸ ਮੌਕੇ ਪ੍ਰਨੀਤ ਕੌਰ ਨੇ ਭਾਰਤੀ ਫ਼ੌਜ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ ਮਹਾਂਮਾਰੀ ਦੀ ਜੰਗ ਵਰਗੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਦੇ ਜੀ. ਓ. ਸੀ.-ਇਨ-ਸੀ ਲੈਫ਼ਟੀਨੈਂਟ ਜਨਰਲ ਆਰ.ਪੀ. ਸਿੰਘ, ਏ.ਵੀ.ਐੱਸ.ਐਮ., ਵੀ.ਐੱਸ.ਐਮ., ਨਾਲ ਵਰਚੂਅਲ ਮੀਟਿੰਗ ਤੋਂ ਬਾਅਦ ਫ਼ੌਜ ਵਲੋਂ ਇਹ ਪਹਿਲਕਦਮੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਫ਼ੌਜ ਵਲੋਂ ਸ਼ੁਰੂ ਕੀਤੇ ਇਸ ਕੋਵਿਡ ਹਸਪਤਾਲ ਦੀ ਮਦਦ ਨਾਲ ਹੁਣ ਰਾਜਿੰਦਰਾ ਹਸਪਤਾਲ ਦੇ ਡਾਕਟਰ ਆਪਣਾ ਪੂਰਾ ਧਿਆਨ ਕੋਵਿਡ ਦੇ ਲੈਵਲ-3 ਮਰੀਜ਼ਾਂ ਦੀ ਸੰਭਾਲ ਲਈ ਲਗਾਉਣਗੇ, ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਉਣਗੇ | ਉਨ੍ਹਾਂ ਅੱਗੇ ਦੱਸਿਆ ਕਿ ਇੱਥੇ 25 ਫ਼ੀਸਦੀ ਬੈੱਡ ਸਮਰੱਥਾ ਹੋਰ ਵਧਾਏ ਜਾਣ ਨਾਲ ਬਿਸਤਰਿਆਂ ਦੀ ਗਿਣਤੀ 720 ਹੋ ਜਾਵੇਗੀ | ਅੱਜ ਨਰਸਿੰਗ ਦਿਵਸ ਦੀ ਵਧਾਈ ਦਿੰਦਿਆਂ ਪ੍ਰਨੀਤ ਕੌਰ ਨੇ ਰਾਜਿੰਦਰਾ ਹਸਪਤਾਲ ਦੇ ਨਰਸਿੰਗ ਅਮਲੇ ਵਲੋਂ ਕੋਵਿਡ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਲਾਮਿਸਾਲ ਦੱਸਿਆ | ਇਸ ਮੌਕੇ ਬਿ੍ਗੇਡੀਅਰ ਅਤੁਲ ਭੱਟ ਨੇ ਦੱਸਿਆ ਕਿ ਭਾਰਤੀ ਫ਼ੌਜ ਦੀ ਪੱਛਮੀ ਕਮਾਂਡ ਦੇਸ਼ ਦੇ ਨਾਗਰਿਕਾਂ ਦੀ ਸੇਵਾ ਕਰਨ ਲਈ ਨਿਰੰਤਰ ਤਤਪਰ ਹੈ | ਪੱਛਮੀ ਕਮਾਂਡ ਦੇ ਤਾਲਮੇਲ ਅਧਿਕਾਰੀ ਕਰਨਲ ਜਸਦੀਪ ਸੰਧੂ ਨੇ ਦੱਸਿਆ ਕਿ ਪੱਛਮੀ ਕਮਾਂਡ ਵਲੋਂ ਰਾਜ ਸਰਕਾਰ ਨੂੰ ਕੋਵਿਡ ਦੀ ਇਸ ਭਿਆਨਕ ਮਹਾਂਮਾਰੀ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਹਸਪਤਾਲ ਨੂੰ ਚਲਾਉਣ ਵਾਲੀ ਫ਼ੌਜ ਦੀ ਯੂਨਿਟ ਦੇ ਕਮਾਂਡਿੰਗ ਅਫ਼ਸਰ ਕਰਨਲ ਡਾ. ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੁਪਰਸਪੈਸ਼ਿਲਿਟੀ ਬਲਾਕ ਦੀ ਦੂਜੀ ਮੰਜ਼ਿਲ 'ਤੇ ਸਥਾਪਿਤ ਪੱਛਮੀ ਕਮਾਂਡ ਦੇ ਇਸ ਹਸਪਤਾਲ 'ਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਦੇਖਭਾਲ ਲਈ ਆਈ. ਸੀ. ਐੱਮ. ਆਰ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡਾਕਟਰ, ਹੋਰ ਮੈਡੀਕਲ ਤੇ ਐਨਸਿਲਰੀ ਤੇ ਪ੍ਰਬੰਧਕੀ ਅਮਲੇ ਦੇ ਮੈਂਬਰ ਜੋ ਕਿ 24 ਘੰਟੇ ਹਫ਼ਤੇ ਦੇ 7 ਦਿਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ | ਕੋਵਿਡ ਕੇਅਰ ਇੰਚਾਰਜ ਸ੍ਰੀਮਤੀ ਸੁਰਭੀ ਮਲਿਕ ਨੇ ਭਾਰਤੀ ਫ਼ੌਜ ਦਾ ਇੱਥੇ ਪੁੱਜਣ 'ਤੇ ਧੰਨਵਾਦ ਕੀਤਾ | ਇਸ ਮੌਕੇ ਮੁੱਖ ਮੰਤਰੀ ਤੇ ਸ੍ਰੀਮਤੀ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਕੋਵਿਡ ਕੇਅਰ ਇੰਚਾਰਜ ਸੁਰਭੀ ਮਲਿਕ, ਐੱਸ. ਐੱਸ. ਪੀ. ਡਾ. ਸੰਦੀਪ ਗਰਗ, ਨਰਸਿੰਗ ਸੁਪਰਡੈਂਟ ਗੁਰਕਿਰਨ ਕੌਰ ਆਦਿ ਮੌਜੂਦ ਸਨ |

ਡੀ. ਸੀ. ਵਲੋਂ ਸਿੱਧਾ ਕੋਰੋਨਾ ਪੀੜਤਾਂ ਦੇ ਸਿਰਹਾਣੇ ਪਹੁੰਚ ਕੇ ਦਿੱਤੇ ਹੌਸਲੇ ਨੇ ਪੀੜਤਾਂ ਤੇ ਕੋਰੋਨਾ ਯੋਧਿਆਂ ਦਾ ਮਨੋਬਲ ਵਧਾਇਆ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਪੰਜਾਬ ਦੇ ਵੱਡੇ ਹਿੱਸੇ ਅਤੇ ਦੂਜੇ ਰਾਜਾਂ ਦੇ ਕੋਰੋਨਾ ਪੀੜਤਾਂ ਤੱਕ ਡਿਪਟੀ ਕਮਿਸ਼ਨਰ ਨੇ ਦਲੇਰੀ ਭਰੀ ਪਹਿਲ ਕਰਦਿਆਂ ਕੋਰੋਨਾ ਵਾਰਡ 'ਚ ਕੋਰੋਨਾ ਪੀੜਤਾਂ ਦੇ ਬੈੱਡਾਂ ਤੱਕ ਪਹੁੰਚ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਤੜਾਂ 'ਤੇ ਦੋਹਰੀ ਮਾਰ, ਵੱਡਿਆਂ ਦਾ ਚੱਲਦੈ ਸ਼ਰ੍ਹੇਆਮ ਵਪਾਰ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਕੋਰੋਨਾ ਦੀ ਮਹਾਂਮਾਰੀ ਕਾਰਨ ਜਿੱਥੇ ਆਮ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ, ਉੱਥੇ ਹੀ ਨਾਲ ਹੀ ਤਾਲਾਬੰਦੀ ਕਾਰਨ ਉਨ੍ਹਾਂ ਦਾ ਵਪਾਰ ਵੀ ਠੱਪ ਹੋ ਗਿਆ ਹੈ, ਜਿਸ ਕਰ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 540 ਨਵੇਂ ਮਾਮਲਿਆਂ ਦੀ ਪੁਸ਼ਟੀ, 20 ਮਰੀਜ਼ਾਂ ਦੀ ਮੌਤ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਅੱਜ ਜ਼ਿਲੇ੍ਹ 'ਚ 540 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਕੀਤੀ ਹੈ | ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਾਪਤ 4054 ਦੇ ਕਰੀਬ ਰਿਪੋਰਟਾਂ 'ਚੋਂ 540 ਕੋਵਿਡ ਪਾਜ਼ੀਟਿਵ ਪਾਏ ਗਏ ਹਨ ...

ਪੂਰੀ ਖ਼ਬਰ »

ਥੋੜਾ ਸਮਾਂ ਪਏ ਮੀਂਹ ਨੇ ਖੋਲ੍ਹੀ ਨਗਰ ਨਿਗਮ ਪ੍ਰਬੰਧਾਂ ਦੀ ਪੋਲ-ਕੁੰਦਨ ਗੋਗੀਆ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਸ਼ਹਿਰ ਦੇ ਅੰਦਰੂਨੀ ਹਲਕਿਆਂ 'ਚ ਪੁਰਾਣੇ ਸਮਿਆਂ ਤੋਂ ਪਾਣੀ ਦੇ ਨਿਕਾਸ ਲਈ ਬਣੀਆਂ ਹੋਈਆਂ ਨਾਲੀਆਂ ਬੰਦ ਕਰ ਕੇ ਪਾਈਪ ਪਾਏ ਜਾ ਰਹੇ ਹਨ ਅਤੇ ਇਨ੍ਹਾਂ ਪਾਈਪਾਂ ਦੀ ਅੱਜ 15 ਮਿੰਟਾਂ ਦੀ ਬਾਰਿਸ਼ ਨੇ ਹੀ ਪੋਲ ਖੋਲ੍ਹ ...

ਪੂਰੀ ਖ਼ਬਰ »

ਮਿੱਟੀ ਦਾ ਭਰਿਆ ਟਿੱਪਰ ਪਲਟਣ ਕਾਰਨ ਪਤੀ-ਪਤਨੀ ਗੰਭੀਰ ਜ਼ਖ਼ਮੀ

ਸਮਾਣਾ, 12 ਮਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਟਿਆਲਾ ਸੜਕ 'ਤੇ ਸਥਿਤ ਪਿੰਡ ਨੱਸੂਪੁਰ ਨੇੜੇ ਇਕ ਮਿੱਟੀ ਦੇ ਭਰੇ ਟਿੱਪਰ ਦੇ ਪਲਟ ਜਾਣ 'ਤੇ ਮੋਟਰਸਾਈਕਲ ਸਵਾਰ ਪਤੀ-ਪਤਨੀ ਟਿੱਪਰ ਦੀ ਲਪੇਟ 'ਚ ਆਉਣ 'ਤੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੌਕੇ 'ਤੇ ਕੋਲੋਂ ਲੰਘ ਰਹੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 2 ਸਕੇ ਭਰਾ ਨਾਮਜ਼ਦ

ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਆਪਣੇ ਵਾਲ ਕਟਵਾਉਣ ਗਏ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਸਕੇ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਲਕੀਤ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਇਕ ਕਾਰ ਚਾਲਕ ਵਲੋਂ ਤੇਜ਼ ਰਫ਼ਤਾਰੀ ਨਾਲ ਕਾਰ ਚਲਾਉਂਦਿਆਂ ਇਕ ਮੋਟਰਸਾਈਕਲ ਸਵਾਰ 'ਚ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ 'ਤੇ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ਆਲਟੋ ਕਾਰ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਚੋਰੀ ਦੇ 4 ਆਟੋ ਰਿਕਸ਼ਾ ਸਣੇ ਇਕ ਪੁਲਿਸ ਅੜਿੱਕੇ

ਰਾਜਪੁਰਾ, 12 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਕਸਤੂਰਬਾ ਪੁਲਿਸ ਚੌਂਕੀ ਦੀ ਪੁਲਿਸ ਵਲੋਂ ਕੀਤੀ ਇਕ ਸਪੈਸ਼ਲ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ ਚੋਰੀ ਕੀਤੇ 4 ਆਟੋ-ਰਿਕਸ਼ਾ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੁਲਿਸ ਵਲੋਂ ਏ. ਸੀ. ਚੋਰ ਕਾਬੂ

ਸ਼ੁਤਰਾਣਾ, 12 ਮਈ (ਬਲਦੇਵ ਸਿੰਘ ਮਹਿਰੋਕ)-ਇਲਾਕੇ 'ਚ ਹੁੰਦੀਆਂ ਚੋਰੀਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਗਈ ਸਖ਼ਤ ਚੌਕਸੀ ਦੌਰਾਨ ਠਰੂਆ ਪੁਲਿਸ ਨੇ 2 ਏ. ਸੀ. ਚੋਰਾਂ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ ...

ਪੂਰੀ ਖ਼ਬਰ »

ਲੰਗਰ ਦਾ ਵਿਰੋਧ ਕਰਨ ਦੀ ਥਾਂ ਕਾਂਗਰਸੀ ਖ਼ੁਦ ਲੋਕਾਂ ਦੇ ਘਰਾਂ ਤੱਕ ਲੰਗਰ ਪਹੰੁਚਾਉਣ-ਅਕਾਸ਼ ਬਾਕਸਰ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਰਾਘੋਮਾਜਰਾ ਸਰਕਲ ਦੇ ਪ੍ਰਧਾਨ ਅਕਾਸ਼ ਬਾਕਸਰ ਨੇ ਕਿਹਾ ਕਿ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਕੋਰੋਨਾ ਪੀੜਤਾਂ ਲਈ ਜਿਹੜੀ ਲੰਗਰ ਸੇਵਾ ...

ਪੂਰੀ ਖ਼ਬਰ »

ਕੁਝ ਆਗੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸਿਆਸਤ ਕਰ ਰਹੇ ਹਨ-ਲਵਲੀ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਜੰਗਲਾਤ ਵਿਕਾਸ ਨਿਗਮ ਦੇ ਸਾਬਕਾ ਉੱਪ ਚੇਅਰਮੈਨ ਕੁਲਵਿੰਦਰ ਸਿੰਘ ਲਵਲੀ ਨੇ ਕਿਹਾ ਕਿ ਕੁੱਝ ਆਗੂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਸਿਆਸਤ ਕਰ ਰਹੇ ਹਨ ਜੋ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਤੋਂ ਕਿਸਾਨੀ ਜਥੇ ਦਿੱਲੀ ਲਈ ਰਵਾਨਾ

ਬਨੂੜ, 12 ਮਈ (ਭੁਪਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਨੂੜ ਖੇਤਰ ਦੇ ਪਿੰਡਾਂ 'ਚੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਵੱਲ ਰੁੱਖ ਕਰ ਲਿਆ | ਪਿੰਡ ਨੰਡਿਆਲੀ ਤੋਂ ਕਿਸਾਨ ਯੂਨੀਅਨ ਸਿੱਧੂਪੁਰ-ਏਕਤਾ ਗਰੁੱਪ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਲੋਚਨ ਸਿੰਘ ...

ਪੂਰੀ ਖ਼ਬਰ »

ਕੋਰੋਨਾ ਕਾਰਨ ਘਰਾਂ ਦੇ ਅੰਦਰ ਰਹਿ ਕੇ ਹੀ ਈਦ ਮਨਾਉਣ ਦੀ ਅਪੀਲ-ਬਹਾਦਰ ਖਾਨ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਬਹਾਦਰ ਖਾਨ ਨੇ ਈਦ ਦੀ ਵਧਾਈ ਦਿੰਦਿਆਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਤਿਉਹਾਰ ਨੂੰ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਦਿਆਂ ਘਰਾਂ ਦੇ ਅੰਦਰ ਰਹਿ ਕੇ ਮਨਾਉਣ | ਉਨ੍ਹਾਂ ...

ਪੂਰੀ ਖ਼ਬਰ »

ਕਬਰਿਸਤਾਨ ਬਣਾਉਣ ਲਈ ਦਿੱਤੀ ਜਗ੍ਹਾ

ਪਟਿਆਲਾ, 12 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ 'ਚ ਮੁਸਲਿਮ ਭਾਈਚਾਰੇ ਦੀ ਲੰਬੇ ਸਮੇਂ ਤੋਂ ਕਬਰਿਸਤਾਨ ਦੀ ਚੱਲੀ ਆ ਰਹੀ ਮੰਗ ਨੂੰ ਨਗਰ ਨਿਗਮ ਵਲੋਂ ਪੂਰਾ ਕਰ ਦਿੱਤਾ ਗਿਆ ਹੈ | ਅੱਜ ਸਰਕਾਰੀ ਅਮਲੇ ਨਾਲ ਜਾ ਕੇ ਇਸ ਦੀ ਬਕਾਇਦਾ ਨਿਸ਼ਾਨਦੇਹੀ ਕੀਤੀ ਗਈ | ਛੋਟੀ ਨਦੀ ...

ਪੂਰੀ ਖ਼ਬਰ »

ਸੂਬੇ ਦੇ 7 ਹਜ਼ਾਰ ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਰੈਗੂਲਰ ਹੋਣ ਤੋਂ ਮਗਰੋਂ ਵੀ ਆਪਣੇ ਹੱਕਾਂ ਦੇ ਲਈ ਪਿਛਲੇ 10 ਸਾਲਾਂ ਤੋਂ ਸੰਘਰਸ਼ ਦੇ ਰਾਹ 'ਤੇ ਚੱਲ ਰਹੇ ਸੂਬੇ ਭਰ ਦੇ ਸਕੂਲਾਂ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਲਗਭਗ 7 ਹਜ਼ਾਰ ਕੰਪਿਊਟਰ ਅਧਿਆਪਕਾਂ ਨੇ ਪਿਛਲੇ 4 ਸਾਲਾਂ ਤੋਂ ...

ਪੂਰੀ ਖ਼ਬਰ »

ਪਿੰਡ ਮੰਜਾਲ ਕਲਾਂ 'ਚ ਆਪਸੀ ਰੰਜਸ਼ ਨੂੰ ਲੈ ਕੇ ਹੋਇਆ ਝਗੜਾ

ਭੁਨਰਹੇੜੀ, 12 ਮਈ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਮੰਜਾਲ ਕਲਾਂ ਝਗੜਾ ਹੋ ਗਿਆ, ਜਿਸ 'ਚ ਦੋਵੇਂ ਧਿਰਾਂ ਨੇ ਇਕ ਦੂਜੇ 'ਤੇ ਦੋਸ਼ ਲਗਾਏ ਹਨ | ਇਸ ਲੜਾਈ 'ਚ ਚੌਕੀ ਇੰਚਾਰਜ ਏ. ਐੱਸ. ਆਈ. ਚਮਨ ਲਾਲ ਦਾ ਭਰਾ ਵੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ | ਮੰਜਾਲ ਕਲਾਂ ਦੇ ਵਸਨੀਕ ...

ਪੂਰੀ ਖ਼ਬਰ »

ਪੰਜਾਬ ਦੇ ਸਮੂਹ ਪਟਵਾਰੀ ਤੇ ਕਾਨੂੰਨਗੋ 5 ਦਿਨਾਂ ਲਈ ਹੜਤਾਲ 'ਤੇ

ਘਨੌਰ, 12 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੇਨਿਊ ਕਾਨੂੰਗੋ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਮੂਹ ਪੰਜਾਬ ਦੇ ਪਟਵਾਰੀ ਅਤੇ ਕਾਨੂੰਗੋ ਬੁੱਧਵਾਰ 12 ਮਈ ਤੋਂ ਲੈ ਕੇ 16 ਮਈ ਤੱਕ ਲਗਾਤਾਰ 5 ਦਿਨਾਂ ਲਈ ਕਲਮਛੋੜ ਹੜਤਾਲ ਤੇ ਜਾ ਰਹੇ ਹਨ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਪਟਿਆਲਾ, 12 ਮਈ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ ਦੇ ਸਮੂਹ ਨਰਸਿੰਗ ਕੋਰਸਾਂ ਦੇ ਵਿਦਿਆਰਥੀਆਂ ਅਤੇ ਕਾਲਜ ਦੇ ਟੀਚਿੰਗ ਸਟਾਫ਼ ਦੁਆਰਾ 'ਅੰਤਰਰਾਸ਼ਟਰੀ ਨਰਸਿੰਗ ਦਿਵਸ' ਮਨਾਇਆ ਗਿਆ | ਬੀ. ਐੱਸ. ਸੀ. ਨਰਸਿੰਗ ਅਤੇ ਜੀ. ਐੱਨ. ਐੱਮ. ਕੋਰਸ ਦੇ ...

ਪੂਰੀ ਖ਼ਬਰ »

ਇਕਾਂਤਵਾਸ ਹੋਏ ਲੋੜਵੰਦ ਮਰੀਜ਼ਾਂ ਨੂੰ ਘਰ 'ਚ ਹੀ ਆਕਸੀਜਨ ਮਿਲੇਗੀ-ਡੀ. ਸੀ.

ਗੁਹਲਾ ਚੀਕਾ/ਕੈਥਲ, 12 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਕਿਹਾ ਕਿ ਉਹ ਵਿਅਕਤੀ ਜੋ ਕੋਰੋਨਾ ਦੇ ਕਾਰਨ ਇਕਾਂਤਵਾਸ ਹੈ ਅਤੇ ਉਨ੍ਹਾਂ ਨੂੰ ਡਾਕਟਰ ਦੁਆਰਾ ਆਕਸੀਜਨ ਲੈਣ ਲਈ ਕਿਹਾ ਜਾਂਦਾ ਹੈ ਤਾਂ ਅਜਿਹਾ ਵਿਅਕਤੀ ਆਨਲਾਈਨ ਪ੍ਰਣਾਲੀ ਰਾਹੀਂ ਅਪਲਾਈ ਕਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਪੁਲਿਸ ਤੇ ਲੋਕ ਇਕ ਦੂਜੇ ਦੇ ਪੂਰਕ ਬਣਨ-ਐੱਸ. ਐੱਸ. ਪੀ.

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਨਵੇਂ ਤਾਇਨਾਤ ਹੋਏ ਐੱਸ. ਐੱਸ. ਪੀ. ਸੰਦੀਪ ਗਰਗ ਨੇ ਕਿਹਾ ਕਿ ਆਮ ਹਾਲਾਤ 'ਚ ਪੁਲਿਸ ਦਾ ਕੰਮ ਜੁਰਮ 'ਤੇ ਕਾਬੂ ਪਾਉਣਾ ਅਤੇ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣਾ ਹੁੰਦਾ ਹੈ ਪਰ ਹੁਣ ਕੋਰੋਨਾ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਖੋਲ੍ਹਣ ਦਾ ਸਮਾਂ ਤਬਦੀਲ ਕਰਨ 'ਤੇ ਵਿਭਾਗ ਗੰਭੀਰ

ਪਟਿਆਲਾ, 12 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਵਿੱਤੀ ਸੰਕਟ 'ਚ ਘਿਰੀ ਸਰਕਾਰ ਵਲੋਂ ਆਉਂਦੇ 3 ਦਿਨਾਂ 'ਚ ਕਮਾਊ ਪੁੱਤ ਵਜੋਂ ਜਾਣੇ ਜਾਂਦੇ ਆਬਕਾਰੀ ਤੇ ਕਰ ਵਿਭਾਗ ਦੇ ਲਾਇਸੰਸੀਆਂ ਦੇ ਠੇਕੇ ਖੋਲ੍ਹਣ ਦਾ ਸਮਾਂ ਬਦਲਣ ਲਈ ਪੂਰੀ ਗੰਭੀਰਤਾ ਨਾਲ ਵਿਚਾਰ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ਕਰਨ ਦੀ ਜ਼ਰੂਰਤ-ਜਥੇ. ਅਲੌਹਰਾਂ

ਨਾਭਾ, 12 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ਼ 'ਚ ਹੀ ਨਹੀਂ, ਸਗੋਂ ਸਾਡੇ ਸੂਬੇ ਪੰਜਾਬ ਵਿਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਮੁਕਾਬਲਾ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਤੇ ਕਾਨੰੂਗੋਆਂ ਲਈ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ

ਸਮਾਣਾ, 12 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਪਟਵਾਰ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਕਾਨੰੂਗੋਆਂ ਸਮੇਤ ਕੋਰੋਨਾ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਗਈ | ਪੰਜਾਬ ਸਰਕਾਰ ਵਲੋਂ ਪਹਿਲੀ ਕਤਾਰ ਦੇ ਕੋਰੋਨਾ ਯੋਧੇ ਕਰਾਰ ਦਿੱਤੇ ਗਏ ਪਟਵਾਰੀ ਯੂਨੀਅਨ ਦੇ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਮੁਲਾਜ਼ਮਾਂ ਤੇ ਖਪਤਕਾਰਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ-ਮੁੱਖ ਇੰਜ. ਬਾਰਡਰ ਜ਼ੋਨ ਢਿੱਲੋਂ

ਪਟਿਆਲਾ, 12 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਬਾਰਡਰ ਜ਼ੋਨ ਅੰਮਿ੍ਤਸਰ ਦੇ ਨਵ-ਨਿਯੁਕਤ ਮੁੱਖ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਜ਼ੋਨ 'ਚ ਪੈਂਦੇ ਤਰਨਤਾਰਨ, ਗੁਰਦਾਸਪੁਰ, ਅੰਮਿ੍ਤਸਰ ਦਿਹਾਤੀ ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਲਈ ਕਾਫ਼ਲਾ ਰਵਾਨਾ

ਭਾਦਸੋਂ,12 ਮਈ (ਗੁਰਬਖ਼ਸ਼ ਸਿੰਘ ਵੜੈਚ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ 'ਤੇ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਭਾਦਸੋਂ ਤੋਂ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਨਾਲ ਮਹਿਲਾ ਸਰਪੰਚ ਦੀ ਮੌਤ

ਘਨੌਰ, 12 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਪਿੰਡ ਆਕੜ ਦੀ ਮਹਿਲਾ ਸਰਪੰਚ ਗੁਰਦੇਵ ਕੌਰ (72) ਦੀ ਦਿਲ ਦਾ ਦੌਰਾ ਪੈਣ ਦੇ ਕਾਰਨ ਅਚਾਨਕ ਮੌਤ ਹੋ ਗਈ | ਮਿ੍ਤਕ ਸਰਪੰਚ ਗੁਰਦੇਵ ਕੌਰ ਦੇ ਪੁੱਤਰ ਗੁਰਸੇਵਕ ਸਿੰਘ ਨੇ ਦੁਖੀ ਹਿਰਦੇ ਨਾਲ ਦੱਸਦੇ ਹੋਏ ਕਿਹਾ ਮਾਤਾ ਜੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਨੀਆਂ ਮੰਗਾਂ ਪੂਰੀਆਂ ਕਰੇ-ਕਿਰਨਦੀਪ ਕੌਰ ਪੰਜੋਲਾ

ਪਟਿਆਲਾ, 12 ਮਈ (ਧਰਮਿੰਦਰ ਸਿੰਘ ਸਿੱਧੂ)-ਅੱਜ ਜ਼ਿਲ੍ਹਾ ਪੀ. ਐੱਚ. ਸੀ. ਵਿਖੇ ਯੂਨੀਅਨ ਦੀਆਂ ਆਗੂਆਂ ਬਲਾਕ ਪ੍ਰਧਾਨ ਕਮਲਜੀਤ ਕੌਰ ਰੋੜੇਪੁਰ ਦੀ ਪ੍ਰਧਾਨਗੀ ਹੇਠ ਇਕੱਤਰ ਹੋਈਆਂ | ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਆਗੂਆਂ ਨੇ ਦੱਸਿਆ ਕਿ ਆਸ਼ਾ ਵਰਕਰਾਂ ਤੇ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਪਿੰਡ ਭੇਰਿਆਂ 'ਚ ਸਥਾਪਿਤ ਕੋਵਿਡ ਕੇਅਰ ਸੈਂਟਰ ਦਾ ਦੌਰਾ

ਪਿਹੋਵਾ, 12 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸਰਕਾਰ ਨੇ ਪ੍ਰਸ਼ਾਸਨ ਨੂੰ ਸਖ਼ਤ ਨਿਰਦੇਸ਼ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਬਿਰਧ ਆਸ਼ਰਮ ਲਈ ਵਾਟਰ ਕੂਲਰ ਭੇਟ

ਸਮਾਣਾ, 12 ਮਈ (ਗੁਰਦੀਪ ਸ਼ਰਮਾ)-ਵਿਦੇਸ਼ 'ਚ ਇਕ ਨਿੱਜੀ ਕੰਪਨੀ (ਬ੍ਰਾਜਿਲ) 'ਚ ਕੰਮ ਕਰਦੇ ਸਮਾਣਾ ਦੇ ਸੰਜੀਵ ਵਰਮਾ ਵਲੋਂ ਸਥਾਨਕ ਹੈੱਡ ਮਾਸਟਰ ਸਾਧੂ ਰਾਮ ਬਿਰਧ ਆਸ਼ਰਮ ਲਈ ਇਕ ਵਾਟਰ ਕੁਲਰ ਕਮੇਟੀ ਅਹੁਦੇਦਾਰਾਂ ਨੂੰ ਦਾਨ ਵਜੋਂ ਭੇਟ ਕੀਤਾ ਗਿਆ | ਸਤੀ ਮੰਦਿਰ, ਬਿਰਧ ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਵਿਖੇ ਰਾਸ਼ਟਰੀ ਟੈਕਨਾਲੋਜੀ ਦਿਵਸ ਮਨਾਇਆ

ਭਾਦਸੋਂ, 12 ਮਈ (ਪ੍ਰਦੀਪ ਦੰਦਰਾਲਾ)-ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ ਵਲੋਂ 11 ਮਈ ਰਾਸ਼ਟਰੀ ਟੈਕਨਾਲੌਜੀ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੂੰ ਇਸ ਦਿਨ ਨਾਲ ਸਬੰਧਿਤ ਤਸਵੀਰਾਂ ਅਤੇ ਜਾਣਕਾਰੀ ਆਨਲਾਈਨ ਮੋਡ ਰਾਹੀਂ ਭੇਜੀ ਗਈ | ਇਹ ਦਿਨ ਭਾਰਤ ਦੀ ਤਕਨੀਕੀ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ 'ਚ ਬਣਨ ਜਾ ਰਿਹੈ ਖੇਡ ਸਟੇਡੀਅਮ- ਵਿਧਾਇਕ ਕੰਬੋਜ

ਰਾਜਪੁਰਾ, 12 ਮਈ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ 'ਚ 7 ਏਕੜ ਦੇ ਕਰੀਬ ਬੇਸ਼ਕੀਮਤੀ ਜ਼ਮੀਨ 'ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਨ ਜਾ ਰਿਹਾ ਹੈ | ਇਸ ਦੇ ਲਈ ਪੈਸੇ ਦੀ ਕੋਈ ਵੀ ਕਮੀ ਨਹੀਂ ਆਉਣ ਦਿਤੀ ਜਾਵੇਗੀ ਅਤੇ ਹਲਕੇ ਦੇ ਨੌਜਵਾਨ ਖੇਡਾਂ ਵਿਚ ਵੀ ਨਾਂਅ ...

ਪੂਰੀ ਖ਼ਬਰ »

ਮੀਰਾਂਪੁਰ ਚੋਆ ਦੀ ਸਾਫ-ਸਫ਼ਾਈ ਦੀ ਆਸ ਬੱਝੀ

ਡਕਾਲਾ, 12 (ਪਰਗਟ ਸਿੰਘ ਬਲਬੇੜ੍ਹਾ)-ਪਟਿਆਲਾ ਜ਼ਿਲੇ੍ਹ ਦੇ ਹਲਕਾ ਸਨੌਰ ਤੇ ਹਲਕਾ ਸਮਾਣਾ ਦੇ ਪਿੰਡਾਂ 'ਚ ਬਰਸਾਤਾਂ ਦੇ ਸੀਜ਼ਨ ਦੌਰਾਨ ਹੜ੍ਹਾਂ ਦਾ ਕਾਰਨ ਬਣਦੇ ਮੀਰਾਂਪੁਰ ਚੌਅ ਦੀ ਸਾਫ-ਸਫਾਈ ਦੀ ਆਸ ਬੱਝੀ ਹੈ, ਜਿਸ ਨਾਲ ਦੋਨਾਂ ਹਲਕਿਆਂ ਦੇ ਵੱਡੇ ਖੇਤਰ ਨੂੰ ਰਾਹਤ ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਬਹਿਰੂ ਵਲੋਂ ਬਿਜਲੀ ਨਿਗਮ ਅਧਿਕਾਰੀਆਂ ਨਾਲ ਗੱਲਬਾਤ

ਪਟਿਆਲਾ, 12 ਮਈ (ਗੁਰਪ੍ਰੀਤ ਸਿੰਘ ਚੱਠਾ)-ਪੈਡੀ ਸੀਜ਼ਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਬਿਜਲੀ ਮੈਨੇਜਮੈਂਟ ਵਲੋਂ ਪੰਜਾਬ ਦੇ ਕਿਸਾਨਾਂ ਨੰੂ ਟਿਊਬਵੈੱਲਾਂ ਨੂੰ ਨਿਰਵਿਘਨ ਸਪਲਾਈ ਦੇਣ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ 'ਤੇ ਵਿਚਾਰ ਕਰਨ ਲਈ ਹਰ ਸਾਲ ਅਪ੍ਰੈਲ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX