ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 day ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  1 day ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  1 day ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 day ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553

ਜਲੰਧਰ

53.23 ਕਰੋੜ ਦੀ ਲਾਗਤ ਵਾਲੇ ਟਾਂਡਾ ਰੋਡ ਰੇਲਵੇ ਅੰਡਰ ਬਿ੍ਜ ਅਤੇ 2 ਹੋਰ ਸੜਕੀ ਪ੍ਰਾਜੈਕਟ ਮਨਜ਼ੂਰ

ਜਲੰਧਰ, 12 ਮਈ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਸ਼ਹਿਰ ਦੇ ਸਭ ਤੋਂ ਵੱਧ ਰੁਝੇਵੇਂ ਵਾਲੀ ਰੇਲਵੇ ਕਰਾਸਿੰਗ 'ਤੇ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਕੀਤੇ ਗਏ ਠੋਸ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ, ਜਿਸ ਦੇ ਚੱਲਦਿਆਂ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਨੇ 53.23 ਕਰੋੜ ਦੀ ਲਾਗਤ ਨਾਲ ਟਾਂਡਾ ਰੋਡ ਰੇਲਵੇ ਕਰਾਸਿੰਗ 'ਤੇ ਰੇਲਵੇ ਅੰਡਰ ਬਿ੍ਜ (ਆਰ.ਯੂ.ਬੀ.) ਅਤੇ ਦੋ ਹੋਰ ਸੜਕੀ ਪ੍ਰਾਜੈਕਟਾਂ ਲਈ ਮਨਜ਼ੂਰੀ ਦੇ ਦਿੱਤੀ ਹੈ | ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਪੀ.ਆਈ.ਡੀ.ਬੀ. ਦੇ ਚੇਅਰਮੈਨ ਵੀ ਹਨ, ਵਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਸਦਕਾ ਸ਼ਹਿਰ ਵਾਸੀਆਂ ਨੂੰ ਅੰਮਿ੍ਤਸਰ-ਦਿੱਲੀ ਰੇਲਵੇ ਮਾਰਗ 'ਤੇ ਪੈਂਦੀ ਇਸ ਰੇਲਵੇ ਕਰਾਸਿੰਗ 'ਤੇ ਲੱਗਦੇ ਟ੍ਰੈਫਿਕ ਜਾਮਾਂ ਤੋਂ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਨਵਰੀ 2021 ਵਿਚ ਟਾਂਡਾ ਰੋਡ ਕਰਾਸਿੰਗ ਵਿਖੇ ਆਰ.ਯੂ.ਬੀ. ਬਣਾਉਣ ਦੀ ਤਜਵੀਜ਼ ਰੱਖੀ ਗਈ ਸੀ ਅਤੇ ਰੇਲਵੇ ਅਧਿਕਾਰੀਆਂ ਵਲੋਂ ਸਿਧਾਂਤਕ ਪ੍ਰਵਾਨਗੀ ਮਿਲਣ ਤੋਂ ਬਾਅਦ ਪ੍ਰਬੰਧਕੀ ਪ੍ਰਵਾਨਗੀ ਤੇ ਲੋੜੀਂਦੇ ਫੰਡਾਂ ਲਈ ਇਸ ਪ੍ਰਾਜੈਕਟ ਨੂੰ ਪੀ.ਆਈ.ਡੀ.ਬੀ. ਨੂੰ ਭੇਜਿਆ ਗਿਆ ਸੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਸਾਈਟ 'ਤੇ 350 ਮੀਟਰ ਲੰਬਾ ਅਤੇ 5.0 ਮੀਟਰ ਚੌੜਾ ਆਰ.ਯੂ.ਬੀ. ਬਣਾਇਆ ਜਾਣਾ ਹੈ, ਜਿਸ ਲਈ ਲੋੜੀਂਦੀ ਜ਼ਮੀਨ ਅਤੇ ਹੋਰ ਬੁਨਿਆਦੀ ਢਾਂਚਾ ਵੀ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਆਰ.ਯੂ.ਬੀ. ਤੋਂ ਇਲਾਵਾ ਕਰਾਸਿੰਗ ਦੇ ਦੋਵੇਂ ਪਾਸਿਆਂ ਦੀਆਂ ਸਰਵਿਸ ਲੇਨਾਂ ਵੀ ਤਜਵੀਜ਼ ਕੀਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਰੇਲ ਵਾਹਨ ਇਕਾਈ ਵਲੋਂ ਇੱਥੇ 5 ਲੱਖ ਦੇ ਅੰਕੜੇ ਨੂੰ ਪਾਰ ਕੀਤਾ ਜਾ ਚੁੱਕਾ ਹੈ | ਇਸ ਤਰ੍ਹਾਂ ਇਸ ਨੂੰ ਆਰ.ਯੂ.ਬੀ. /ਆਰ.ਓ.ਬੀ. ਦੀ ਉਸਾਰੀ ਦੇ ਮਾਪਦੰਡਾਂ ਦੇ ਸਮਰੱਥ ਬਣਾਇਆ ਜਾ ਰਿਹਾ ਹੈ, ਜੋ ਕਿ ਰੇਲਵੇ ਦੀ ਨੀਤੀ ਅਨੁਸਾਰ ਇਕ ਲੱਖ ਹੈ | ਸ੍ਰੀ ਥੋਰੀ ਨੇ ਦੱਸਿਆ ਕਿ ਰੇਲ ਗੱਡੀਆਂ ਦੀ ਭਾਰੀ ਆਵਾਜਾਈ ਕਾਰਨ ਇਹ ਰੇਲਵੇ ਕਰਾਸਿੰਗ ਜ਼ਿਆਦਾਤਰ ਸਮਾਂ ਬੰਦ ਰਹਿੰਦੀ ਹੈ, ਜਿਸ ਕਾਰਨ ਇਥੇ ਟ੍ਰੈਫਿਕ ਜਾਮ ਰਹਿਣ ਕਾਰਨ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਜਾਂਦੀਆਂ ਹਨ | ਕਈ ਵਾਰ ਇਹ ਕਰਾਸਿੰਗ ਅੱਧੇ ਘੰਟੇ ਲਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਆਰ.ਯੂ.ਬੀ. ਦੇ ਬਣਨ ਨਾਲ ਜਿੱਥੇ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਯਕੀਨੀ ਬਣੇਗੀ ਉੱਥੇ ਵੱਡੀ ਗਿਣਤੀ 'ਚ ਯਾਤਰੀਆਂ, ਵਪਾਰੀਆਂ ਅਤੇ ਵਸਨੀਕਾਂ ਦੇ ਨਾਲ-ਨਾਲ 50 ਬਾਜ਼ਾਰ ਅਤੇ ਮੁਹੱਲਿਆਂ ਨੂੰ ਵੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਪੀ.ਆਈ.ਡੀ.ਬੀ. ਦੀ ਪ੍ਰਵਾਨਗੀ ਵਿੱਚ ਦੋ ਹੋਰ ਸੜਕੀ ਪ੍ਰਾਜੈਕਟ ਲੰਮਾ ਪਿੰਡ-ਜੰਡੂ ਸਿੰਘਾ ਸੜਕ ਨੂੰ ਚਹੁੰ ਮਾਰਗੀ ਕਰਨਾ ਅਤੇ ਫਿਲੌਰ-ਅੱਪਰਾ ਤੇ ਫਗਵਾੜਾ-ਦੁਸਾਂਝ ਮੁਕੰਦਪੁਰ ਰੋਡ ਦੀ ਮੁਰੰਮਤ ਸ਼ਾਮਿਲ ਹੈ, ਜਿਸ ਨਾਲ ਇਸ ਸੜਕ 'ਤੇ ਵੱਡੇ ਪੱਧਰ 'ਤੇ ਆਵਾਜਾਈ ਸੁਵਿਧਾਜਨਕ ਬਣੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਦੇ ਅੰਦਰ ਅਤੇ ਬਾਹਰ ਦੋਵਾਂ ਪਾਸਿਆਂ 'ਤੇ ਟ੍ਰੈਫਿਕ ਦੇ ਪ੍ਰਵਾਹ ਨੂੰ ਸੁਖਾਲਾ ਕਰਨ ਤੋਂ ਇਲਾਵਾ ਇਨ੍ਹਾਂ ਵਿਅਸਤ ਟ੍ਰੈਫਿਕ ਮਾਰਗਾਂ ਦੀ ਵਰਤੋਂ ਕਰਨ ਵਾਲੇ ਵੱਡੀ ਗਿਣਤੀ ਲੋਕਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾ ਕੇ ਜਲੰਧਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਦੇ ਵੱਡੇ ਹਿਤ 'ਚ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇਗਾ |
ਰੇਲਵੇ ਤੋਂ ਮਨਜ਼ੂਰੀ ਦੇ ਬਾਅਦ ਸ਼ੁਰੂ ਹੋਵੇਗਾ ਕੰਮ-ਬੀ.ਐਸ.ਤੁੱਲੀ
ਇਸ ਪ੍ਰਾਜੈਕਟ ਸਬੰਧੀ ਗੱਲਬਾਤ ਕਰਦੇ ਹੋਏ ਐਕਸੀਅਨ ਬੀ.ਐਸ.ਤੁੱਲੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਇਸ ਸਬੰਧੀ ਅਪਰੂਵਲ ਮਿਲ ਗਈ ਹੈ, ਇਸ ਤੋਂ ਬਾਅਦ ਹੁਣ ਇਸ ਕੰਮ ਨੂੰ ਸ਼ੁਰੂ ਕਰਨ ਅਤੇ ਅੱਗੇ ਵਧਾਉਣ ਲਈ ਰੇਵਲੇ ਦੀ ਅਪਰੂਵਲ ਜ਼ਰੂਰੀ ਹੈ, ਹੁਣ ਇਸ ਕੇਸ ਨੂੰ ਰੇਲਵੇ ਦੀ ਮਨਜ਼ੂਰੀ ਲਈ ਦਿੱਲੀ ਭੇਜਿਆ ਜਾਵੇਗਾ ਤੇ ਇਸ ਤੋਂ ਬਾਅਦ ਇਸ ਸਬੰਧੀ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਾਰੇ ਕੰਮ ਨੂੰ 6 ਮਹੀਨੇ ਲੱਗਣ ਦੀ ਉਮੀਦ ਹੈ, ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ |
ਰੇਲਵੇ ਅੰਡਰ ਬਿ੍ਜ ਨਾਲ 50 ਦੇ ਕਰੀਬ ਮੁਹੱਲਿਆਂ ਅਤੇ ਬਾਜ਼ਾਰਾਂ ਦੇ ਲੋਕਾਂ ਨੂੰ ਮਿਲੇਗੀ ਰਾਹਤ
ਇਸ ਸਬੰਧੀ ਟਾਂਡਾ ਰੋਡ ਦੇ ਦੁਕਾਨਦਾਰਾਂ ਵਿਪਨ ਕੁਮਾਰ ਚੁੱਘ, ਮਨੋਜ ਕੁਮਾਰ, ਰਾਕੇਸ਼ ਹਾਂਡਾ, ਅਜੇ ਸਹਿਗਲ ਤੇ ਹੋਰਣਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਅੰਡਰ ਬਿ੍ਜ ਦੇ ਬਨਣ ਨਾਲ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਕਾਫੀ ਰਾਹਤ ਮਿਲੇਗੀ ਤੇ ਆਲੇ-ਦੁਆਲੇ ਦੇ 50 ਦੇ ਕਰੀਬ ਬਾਜ਼ਾਰਾਂ ਮੁਹੱਲਿਆਂ ਅਤੇ ਗਲੀਆਂ ਨੂੰ ਕਾਫੀ ਸਹੂਲਤ ਮਿਲੇਗੀ ਤੇ ਨਾਲ ਹੀ ਭੀੜਭਾੜ ਤੋਂ ਰਾਹਤ ਵੀ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਦੌਰਾਨ ਵਪਾਰ ਨੂੰ ਵੀ ਕਾਫੀ ਫਰਕ ਪਵੇਗਾ ਕਿਉਂਕਿ ਟ੍ਰੈਫਿਕ ਜਾਮ ਹੋਣ ਕਰਕੇ ਲੋਕ ਇਸ ਪਾਸੇ ਘੱਟ ਆਉਂਦੇ ਹਨ ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਗੱਡੀ ਜਾਮ 'ਚ ਫੱਸ ਜਾਵੇਗੀ ਜਿਸ ਨਾਲ ਕਾਫੀ ਸਮਾਂ ਖਰਾਬ ਹੋਵੇਗਾ, ਪਰ ਇਸ ਪ੍ਰਤਸਾਵ ਦਾ ਪਾਸ ਹੋਣਾ ਕਾਫੀ ਖੁਸ਼ੀ ਵਾਲੀ ਗੱਲ ਹੈ ਤੇ ਇਸ ਨਾਲ ਵਪਾਰ ਨੂੰ ਵੀ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਧਾਇਕ ਬਾਵਾ ਹੈਨਰੀ ਵਲੋਂ ਵੀ ਕਾਫੀ ਉਪਰਾਲੇ ਕੀਤੇ ਗਏ ਸਨ ਤੇ ਇਸ ਵਾਸਤੇ ਲਗਾਤਾਰ ਅਧਿਕਾਰੀਆਂ ਨਾਲ ਸਰਵੇ ਅਤੇ ਮੀਟਿੰਗਾਂ ਕੀਤੀਆਂ ਗਈਆਂ ਸਨ | ਜਿਸ ਦਾ ਸਦਕਾ ਅੱਜ ਇਹ ਪ੍ਰਾਜੈਕਟ ਪਾਸ ਹੋਇਆ ਹੈ |

ਕੈਂਟਰ ਅਤੇ ਐਕਟਿਵਾ ਦੀ ਭਿਆਨਕ ਟੱਕਰ ਭੂਆ-ਭਤੀਜੀ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 12 ਮਈ (ਨਰਿੰਦਰ ਮੋਦੀ)-ਜਲੰਧਰ-ਅੰਮਿ੍ਤਸਰ ਮਾਰਗ ਤੇ ਸੁੱਚੀ ਪਿੰਡ ਦੇ ਲਾਗੇ ਬੁੱਧਵਾਰ ਨੂੰ ਬਾਅਦ ਦੁਪਹਿਰ ਕੈਂਟਰ ਨਾਲ ਐਕਟਿਵਾ ਟਕਰਾ ਜਾਣ ਕਾਰਨ ਭੂਆ-ਭਤੀਜੀ ਦੀ ਮੌਤ ਹੋ ਗਈ, ਜਦੋਂ ਕਿ ਇਸ ਹਾਦਸੇ ਦੌਰਾਨ ਇਕ ਹੋਰ ਔਰਤ ਤੇ ਬੱਚੀ ਦੇ ਗੰਭੀਰ ...

ਪੂਰੀ ਖ਼ਬਰ »

ਅਵਤਾਰ ਨਗਰ ਦੇ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਜਲੰਧਰ, 12 ਮਈ (ਐ ੱਮ. ਐੱਸ. ਲੋਹੀਆ)-ਥਾਣਾ ਭਾਰਗੋ ਕੈਂਪ ਦੀ ਪੁਲਿਸ ਨੂੰ ਸਥਾਨਕ ਮੁਹੱਲਾ ਅਵਤਾਰ ਨਗਰ ਦੀ ਗਲੀ ਨੰਬਰ 13 ਦੇ ਇਕ ਖਾਲੀ ਪਲਾਟ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਮੁਖੀ ਭਗਵੰਤ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ...

ਪੂਰੀ ਖ਼ਬਰ »

ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਵਿਖੇ ਮਨਾਇਆ ਕੌਮਾਂਤਰੀ ਨਰਸਿੰਗ ਦਿਵਸ

ਜਲੰਧਰ, 12 ਮਈ (ਐੱਮ.ਐੱਸ. ਲੋਹੀਆ)-ਕੌਮਾਂਤਰੀ ਨਰਸਿੰਗ ਦਿਵਸ ਮੌਕੇ ਅੱਜ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਜ਼ਿਲ੍ਹਾ ਕਾਂਗਰਸ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਕੌਂਸਲਰ ਡਾ: ਜਸਲੀਨ ਕੌਰ ਸੇਠੀ ...

ਪੂਰੀ ਖ਼ਬਰ »

ਗੁਰਾਇਆ ਪੁਲਿਸ ਨੇ ਫੜੀ 1 ਕਰੋੜ 98 ਹਜ਼ਾਰ ਦੀ ਭਾਰਤੀ ਕਰੰਸੀ

ਗੁਰਾਇਆ, 12 ਮਈ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਬੀਤੀ ਰਾਤ ਹਾਈਵੇਅ 'ਤੇ ਨਾਕਾਬੰਦੀ ਦੌਰਾਨ ਇੱਕ ਗੱਡੀ 'ਚੋਂ ਇੱਕ ਕਰੋੜ ਤੋਂ ਵੱਧ ਦੀ ਰਕਮ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਗੁਰਾਇਆ ਐੱਸ.ਐਚ.ਓ ਹਰਦੇਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ...

ਪੂਰੀ ਖ਼ਬਰ »

ਵੈਕਸੀਨ ਦੀ ਘਾਟ ਨੂੰ ਲੈ ਕੇ ਬੇਰੀ ਵਲੋਂ ਕੇਂਦਰ ਖ਼ਿਲਾਫ਼ ਧਰਨਾ

ਜਲੰਧਰ, 12 ਮਈ (ਜਸਪਾਲ ਸਿੰਘ)-ਕੋਰੋਨਾ ਵੈਕਸੀਨ ਦੀ ਘਾਟ ਨੂੰ ਲੈ ਕੇ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਦੇ ਵਿਧਾਇਕ ਰਜਿੰਦਰ ਬੇਰੀ ਵਲੋਂ ਅੱਜ ਆਪਣੇ ਸਾਥੀਆਂ ਦੇ ਨਾਲ ਸਥਾਨਕ ਬੀ. ਐਮ. ਸੀ. ਚੌਕ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ | ਹਾਲਾਂਕਿ ਉਨ੍ਹਾਂ ...

ਪੂਰੀ ਖ਼ਬਰ »

1 ਔਰਤ ਸਮੇਤ 9 ਕੋਰੋਨਾ ਪੀੜਤ ਵਿਅਕਤੀਆਂ ਦੀ ਮੌਤ, 799 ਮਰੀਜ਼ ਹੋਰ ਮਿਲੇ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਪ੍ਰਭਾਵਿਤ ਇਕ ਔਰਤ ਸਮੇਤ 9 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਮਿ੍ਤਕਾਂ ਦੀ ਗਿਣਤੀ 1200 ਤੋਂ ਪਾਰ ਹੋ ਕੇ 1204 ਹੋ ਗਈ ਹੈ, ਜਦਕਿ 799 ਮਰੀਜ਼ ਹੋਰ ਮਿਲਣ ਨਾਲ ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 51 ਹਜ਼ਾਰ ਤੋਂ ...

ਪੂਰੀ ਖ਼ਬਰ »

6 ਸਾਲਾ ਭੰਗੜਾ ਕਿੰਗ ਕੁਲਰਾਜ ਭਵਿੱਖ 'ਚ ਭੰਗੜੇ ਦੀ ਦੁਨੀਆ 'ਚ ਚਮਕੇਗਾ ਧਰੁਵ ਤਾਰਾ ਬਣਕੇ

ਜਲੰਧਰ, 12 ਮਈ (ਰਣਜੀਤ ਸਿੰਘ ਸੋਢੀ)-ਹਰ ਇਨਸਾਨ ਨੂੰ ਪ੍ਰਮਾਤਮਾ ਕੋਈ ਨਾ ਕੋਈ ਕਲਾ ਜ਼ਰੂਰ ਬਖ਼ਸ਼ਦਾ ਹੈ, ਪਰ ਪ੍ਰਮਾਤਮਾ ਵਲੋਂ ਕਈ ਬੱਚਿਆਂ ਤੇ ਰੂਹਾਂ ਨੂੰ ਜਨਮ ਤੋਂ ਹੀ ਵਿਲੱਖਣਤਾ ਨਾਲ ਦੁਨੀਆਂ 'ਤੇ ਭੇਜਦਾ ਹੈ, ਉਨ੍ਹਾਂ 'ਚੋਂ ਇਕ ਹੈ ਇੰਸ਼ਾਂਤ ਤੇ ਦਿਲਪ੍ਰੀਤ ਕੌਰ ਦਾ 6 ...

ਪੂਰੀ ਖ਼ਬਰ »

ਅਮਿਤਾਬ ਬੱਚਨ 84 ਦੇ ਦਿੱਤੇ ਬਿਆਨਾਂ ਬਾਰੇ ਗ਼ਲਤੀ ਮੰਨਦੇ ਹੋਏ ਪਸਚਾਤਾਪ ਕਰੇ-ਪੂਰੇਵਾਲ, ਖ਼ਾਲਸਾ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਚੇਅਰਮੈਨ ਰਜਿੰਦਰ ਸਿੰਘ ਪੂਰੇਵਾਲ ਤੇ ਪ੍ਰਧਾਨ ਪਰਮਿੰਦਰ ਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਪੂਰੇ ਭਾਰਤ 'ਚ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਹਰ ਸ਼ਖ਼ਸ ਪ੍ਰੇਸ਼ਾਨ ਹੈ ਅਤੇ ਹਰ ਕੋਈ ਇਸ ...

ਪੂਰੀ ਖ਼ਬਰ »

ਮਸ਼ੀਨਾਂ ਨਾਲ ਸੜਕਾਂ ਸਾਫ਼ ਕਰਨ ਦਾ ਕੰਮ ਬੰਦ, ਕਮੇਟੀ ਨੇ ਮੰਗੀ ਰਿਪੋਰਟ

ਜਲੰਧਰ, 12 ਮਈ (ਸ਼ਿਵ)-ਨਿਗਮ ਦੇ ਸਹਾਇਕ ਹੈਲਥ ਅਫ਼ਸਰ ਡਾ. ਰਾਜ ਕਮਲ ਵਲੋਂ ਕਪੂਰਥਲਾ ਨਿਗਮ 'ਚ ਕਾਰਜ ਭਾਰ ਸੰਭਾਲਣ ਤੋਂ ਬਾਅਦ ਤੋਂ ਹੀ ਸ਼ਹਿਰ ਵਿਚ ਸਵੀਪਿੰਗ ਮਸ਼ੀਨਾਂ ਨਾਲ ਸੜਕਾਂ ਸਾਫ਼ ਕਰਨ ਦਾ ਕੰਮ ਬੰਦ ਹੋ ਗਿਆ ਹੈ | ਸਟੇ੍ਰਅ ਡਾਗ ਐਡਹਾਕ ਕਮੇਟੀ ਦੇ ਚੇਅਰਮੈਨ ਬੰਟੀ ...

ਪੂਰੀ ਖ਼ਬਰ »

ਕੂੜਾ ਚੁੱਕਣ ਦਾ ਠੇਕੇਦਾਰ ਦਾ ਵਰਕਆਰਡਰ ਰੱਦ, ਨਿਗਮ ਡਰਾਈਵਰਾਂ ਦੀ ਹੜਤਾਲ ਖ਼ਤਮ

ਜਲੰਧਰ, 12 ਮਈ (ਸ਼ਿਵ)-ਠੇਕੇਦਾਰ ਵਲੋਂ ਕੂੜਾ ਚੁੱਕਣ ਦਾ ਕੰਮ ਰੱਦ ਕਰਨ ਤੋਂ ਬਾਅਦ ਨਗਰ ਨਿਗਮ ਦੇ ਡਰਾਈਵਰਾਂ ਨੇ ਆਪਣੀ ਦੋ ਦਿਨ ਪੁਰਾਣੀ ਹੜਤਾਲ ਖਤਮ ਕਰਕੇ ਅੱਜ ਸਵੇਰੇ ਕੂੜਾ ਚੁੱਕਣ ਦਾ ਕੰਮ ਸ਼ੁਰੂ ਕਰ ਦਿੱਤਾ | ਦੋ ਦਿਨ ਪਹਿਲਾਂ ਨਗਰ ਨਿਗਮ ਦੇ ਡਰਾਈਵਰ ਅਤੇ ਟੈਕਨੀਕਲ ...

ਪੂਰੀ ਖ਼ਬਰ »

ਟੈਗੋਰ ਹਸਪਤਾਲ ਵਸੂਲ ਰਿਹਾ ਸੀ ਕੋਰੋਨਾ ਟੈਸਟ ਦੇ ਵਾਧੂ ਪੈਸੇ, ਡੀ.ਸੀ. ਨੇ ਕੀਤੀ ਕਾਰਵਾਈ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਟੈਗੋਰ ਹਸਪਤਾਲ ਵਲੋਂ ਕੋਵਿਡ-19 ਲਈ ਕੀਤੇ ਜਾਣ ਵਾਲੇ ਆਰ.ਟੀ.-ਪੀ.ਸੀ.ਆਰ. ਟੈਸਟਾਂ ਦੇ ਵਾਧੂ ਪੈਸੇ ਵਸੂਲੇ ਜਾਣ ਦੀ ਮਿਲੀ ਸ਼ਿਕਾਇਤ 'ਤੇ ਜ਼ਿਲ੍ਹੇ ਦੇ ਡੀ.ਸੀ. ਘਨਸ਼ਿਆਮ ਥੋਰੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਹਸਪਤਾਲ ਪ੍ਰਬੰਧਕਾਂ ਨੂੰ ...

ਪੂਰੀ ਖ਼ਬਰ »

ਰਾਮਾ ਮੰਡੀ ਮਾਰਕੀਟ ਤੋਂ ਲੈ ਕੇ ਢੱਡਾ ਪਿੁੰਡ ਤੱਕ ਜਗਣਗੀਆਂ ਲਾਈਟਾਂ-ਵਿਧਾਇਕ ਬੇਰੀ

ਜਲੰਧਰ ਛਾਉਣੀ, 12 ਮਈ (ਪਵਨ ਖਰਬੰਦਾ)-ਰਾਮਾ ਮੰਡੀ ਮਾਰਕੀਟ ਤੋਂ ਲੈ ਕੇ ਢੱਡਾ ਪਿੰਡ ਤੱਕ ਮੁੱਖ ਮਾਰਗ ਦੇ ਵਿਚਕਾਰ ਲਾਈਆਂ ਗਈਆਂ ਐਲ.ਈ.ਡੀ. ਲਾਈਟਾਂ ਹੁਣ ਰੋਜ਼ਾਨਾ ਹੀ ਜੱਗਣਗੀਆਂ ਤੇ ਲੋਕਾਂ ਦੀ ਸਾਲਾਂ ਪੁਰਾਣੀ ਸਮੱਸਿਆ ਦਾ ਅੱਜ ਹੱਲ ਕਰਦੇ ਹੋਏ ਇੰਨ੍ਹਾਂ ਲਾਈਟਾਂ ਨੂੰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਮਨਾਇਆ ਪ੍ਰਕਾਸ਼ ਪੁਰਬ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਆਨਲਾਈਨ ਕਰਵਾਏ ਗਏ ਇੱਕ ਸਮਾਗਮ ਵਿਚ ...

ਪੂਰੀ ਖ਼ਬਰ »

ਕੋਰੋਨਾ ਸਮੇਂ 'ਚ ਤਕਨਾਲੋਜੀ ਨੇ ਪੀੜ੍ਹੀਆਂ ਨੂੰ ਜੋੜਿਆ-ਤਰਵਿੰਦਰ ਸਿੰਘ

ਜਲੰਧਰ, 12 ਮਈ (ਰਣਜੀਤ ਸਿੰਘ ਸੋਢੀ)-ਕੋਰੋਨਾ ਸਮੇਂ ਦੌਰਾਨ ਹਰ ਵਿਅਕਤੀ ਤਕਨਾਲੋਜੀ 'ਤੇ ਨਿਰਭਰ ਹੋ ਗਿਆ ਹੈ | ਅਜਿਹੇ ਸਮੇਂ ਵਿਚ ਡਿਪਸ ਸੰਸਥਾਵਾਂ ਦੇ ਸਕੂਲਾਂ ਵਿਚ ਬੱਚਿਆਂ ਦੇ ਨਾਲ ਮਾਪਿਆਂ ਅਤੇ ਦਾਦਾ-ਦਾਦਿਆਂ ਨੂੰ ਨਵੀਂ ਟੈਕਨਾਲੋਜੀ ਪ੍ਰਤੀ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਪਿਛਲੇ ਵਰ੍ਹੇ ਨਾਲੋਂ ਦੁੱਗਣਾ ਕਰਨ ਦਾ ਟੀਚਾ-ਡਾ. ਸੁਰਿੰਦਰ ਸਿੰਘ

ਜਲੰਧਰ, 12 ਮਈ (ਜਸਪਾਲ ਸਿੰਘ)-ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਦੇ ਹੋਏ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਸੰਕਟ ਅਤੇ ਮਜ਼ਦੂਰਾਂ ਦੀ ਘਾਟ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਵਲੋਂ ਰਾਜੇਸ਼ਵਰੀ ਪਾਲ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਜਲੰਧਰ, 12 ਮਈ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਲੋਂ ਆਨਲਾਈਨ ਪ੍ਰਾਰਥਨਾ ਸਭਾ 'ਚ ਰਾਜੇਸ਼ਵਰੀ ਪਾਲ ਨੂੰ ਸ਼ਰਧਾਂਜਲੀ ਭੇਟ ਕੀਤੀ | ਏ. ਪੀ. ਜੇ. ਐਜੂਕੇਸ਼ਨ ਸੁਸਾਇਟੀ ਦੇ ਨਿਰਦੇਸ਼ਕ ਡਾ. ਸੁਚਾਰਿਤਾ ਸ਼ਰਮਾ, ਪਿ੍ੰਸੀਪਲ ਡਾ. ਨੀਰਜਾ ਢੀਂਗਰਾ ...

ਪੂਰੀ ਖ਼ਬਰ »

ਰਮੇਸ਼ ਚੰਦਰ ਦੀ ਬਰਸ਼ੀ 'ਤੇ ਸ਼ਰਧਾ ਦੇ ਫੁੱਲ ਭੇਟ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਹਿੰਦ ਸਮਾਚਾਰ ਪੱਤਰ ਸਮੂਹ ਦੇ ਬਾਨੀ ਅਤੇ ਸੀਨੀਅਰ ਪੱਤਰਕਾਰ ਸਵਰਗੀ ਰਮੇਸ਼ ਚੰਦਰ ਦੀ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ | ਸਥਾਨਕ ਨਾਮਦੇਵ ਚੌਕ ਵਿਖੇ ਕਰਵਾਏ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸ਼ਰਧਾਂਜਲੀ ਸਮਾਗਮ ਵਿਚ ਸਵ. ਰਮੇਸ਼ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਵੀ ਸੁਰੱਖਿਆ ਪ੍ਰਬੰਧਾਂ ਤੋਂ ਸੱਖਣਾ ਜਲੰਧਰ ਦਾ ਸਿਟੀ ਰੇਲਵੇ ਸਟੇਸ਼ਨ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਦੀ ਦੂਸਰੀ ਲਹਿਰ ਦੇ ਚੱਲਦਿਆਂ ਦੇਸ਼ ਵਿਚ ਹਾਹਾਕਾਰ ਮੱਚੀ ਹੋਈ ਹੈ ਤੇ ਸਰਕਾਰਾਂ ਵਲ਼ੋਂ ਇਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀ ਗਈਆਂ ਹਨ ਪਰ ਜਲੰਧਰ ਸ਼ਹਿਰ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਸ਼ਰਾਬ ਦੀ ਚਾਲੂ ਭੱਠੀ ਸਮੇਤ 1 ਵਿਅਕਤੀ ਕਾਬੂ

ਜੰਡਿਆਲਾ ਮੰਜਕੀ, 12 ਮਈ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਦੀ ਚਾਲੂ ਭੱਠੀ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਪਟਵਾਰੀਆਂ ਨੇ ਲਿਆ ਵਾਧੂ ਸਰਕਲਾਂ ਦੇ ਕੰਮ ਕਰਨ ਦਾ ਫ਼ੈਸਲਾ

ਜਲੰਧਰ, 12 ਮਈ (ਚੰਦੀਪ ਭੱਲਾ)-ਏ.ਡੀ.ਸੀ. ਜਸਬੀਰ ਸਿੰਘ ਨੂੰ ਮਿਲਣ ਅਤੇ ਡੀ.ਆਰ.ਓ ਜਸ਼ਨਜੀਤ ਸਿੰਘ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਨੇ ਵਾਧੂ ਸਰਕਲਾਂ ਦੇ ਕੰਮ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ ਤਾਂ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਐਨ.ਐਚ.ਐਮ. ਮੁਲਾਜ਼ਮਾਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਨੀਤੀਆਂ ਦਾ ਵਿਰੋਧ ਕਰਦੇ ਹੋਏ ਆਪਣਾ ਰੋਸ ਪ੍ਰਗਟ ਕੀਤਾ ਹੈ | ਸੂਬਾ ਪ੍ਰਧਾਨ ਪ੍ਰਭਜੋਤ ਜੱਬਲ ਵਲੋਂ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ 'ਚ ਆਪਣਾ ਰੋਸ ਪ੍ਰਗਟ ਕਰਦੇ ਹੋਏ ...

ਪੂਰੀ ਖ਼ਬਰ »

ਕਲਾਕਾਰ ਕਲਾਕਾਰੀ ਦੇ ਨਾਲ-ਨਾਲ ਹੱਥੀਂ ਕਿਰਤ ਦਾ ਕੰਮ ਸ਼ੁਰੂ ਕਰਨ-ਦਿਆਲਪੁਰੀ

ਕਰਤਾਰਪੁਰ, 12 ਮਈ (ਭਜਨ ਸਿੰਘ)-ਮੇਲਿਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਇਨੀ ਦਿਨੀਂ ਆਪਣੇ ਇਕ ਚਰਚਿਤ ਗੀਤ 'ਤੇਰੀ ਮੇਰੀ ਗੱਲ' ਦੀ ਵੀਡੀਓ ਸ਼ੂਟ ਕਰਨ ਲਈ ਇੰਗਲੈਂਡ ਦੇ ਸ਼ਹਿਰ ਲੈੱਸਟਰ ਇਕ ਮਹੀਨੇ ਦੇ ਟੂਰ ਉੱਪਰ ਆਏ ਹੋਏ ਹਨ, ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਲਗਾਏ ਗਏ ਖ਼ੂਨ ਦਾਨ ਕੈਪਾਂ 'ਚ 58 ਯੂਨਿਟ ਖ਼ੂਨ ਇਕੱਤਰ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ ਤੀਸਰਾ ਕੈਂਪ ਬੁੱਧਵਾਰ ਨੂੰ ਰੈੱਡ ਕਰਾਸ ਸੁਸਾਇਟੀ ਵਿਖੇ ਲਗਾਇਆ ਗਿਆ, ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਭਗ 30 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ...

ਪੂਰੀ ਖ਼ਬਰ »

ਦਿਲਕੁਸ਼ਾ ਮਾਰਕੀਟ 'ਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਲਈ ਕੀਤੀ ਹਦਾਇਤ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਏ.ਸੀ.ਪੀ. ਬਲਵਿੰਦਰ ਇਕਬਾਲ ਸਿੰਘ ਕਾਹਲੋਂ ਅਤੇ ਏ.ਸੀ.ਪੀ. ਹਰਵਿੰਦਰ ਸਿੰਘ ਭੱਲਾ ਨੇ ਅੱਜ ਪੁਲਿਸ ਪਾਰਟੀ ਸਮੇਤ ਦਿਲਕੁਸ਼ਾ ਮਾਰਕੀਟ 'ਚ ਮਾਰਚ ਕੱਢਿਆ | ਇਸ ਮੌਕੇ ਉਨ੍ਹਾਂ ਵਲੋਂ ਮਾਰਕੀਟ ਦੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾਂ ਵਿਖੇ ਕੋਵਿਡ ਕੇਅਰ ਸੈਂਟਰ ਦੀ ਸ਼ੁਰਆਤ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਚੱਲ ਰਹੇ ਚੰਨਪ੍ਰੀਤ ਯਾਦਗਾਰੀ ਚੈਰੀਟੇਬਲ ਹਸਪਤਾਲ 'ਚ ਐਲ-1 ਤੱਕ ਦੇ ਕੋਰੋਨਾ ਮਰੀਜ਼ਾਂ ਲਈ 10 ਬਿਸਤਰਿਆਂ ਵਾਲੇ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਇੱਕ ਧਾਰਮਿਕ ...

ਪੂਰੀ ਖ਼ਬਰ »

ਆਕਸੀਜਨ ਦੀ ਜ਼ਰੂਰਤ ਵਾਲੇ ਮਰੀਜ਼ਾਂ ਲਈ ਸਿਵਲ ਹਸਪਤਾਲ 'ਚ ਬਣਾਇਆ 30 ਬੈੱਡਾਂ ਵਾਲਾ ਨਵਾਂ ਵਾਰਡ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਦੀ ਇਮਾਰਤ 'ਚ ਇਕ 30 ਬੈੱਡਾਂ ਵਾਲਾ ਪੋਸਟ ਕੋਵਿਡ-19 ਰਿਕਵਰੀ ਵਾਰਡ ਸਥਾਪਤ ਕੀਤਾ ਗਿਆ ਹੈ, ਜਿੱਥੇ ਕੋਵਿਡ-19 ਤੋਂ ਠੀਕ ਹੋਣ ਵਾਲੇ ਉਨ੍ਹਾਂ ਮਰੀਜ਼ਾਂ, ਜਿਨ੍ਹਾਂ ਨੂੰ ਬਾਅਦ 'ਚ ਵੀ ਆਕਸੀਜਨ ...

ਪੂਰੀ ਖ਼ਬਰ »

ਮਾਲਕ ਸਾਹਮਣੇ ਨਾ ਆਇਆ ਤਾਂ ਮੋਬਾਈਲ ਵਿੰਗ ਕਰੇਗਾ ਕਬਜ਼ੇ 'ਚ ਲਏ ਤੰਬਾਕੂ ਦੀ ਬੋਲੀ

ਜਲੰਧਰ, 12 ਮਈ (ਸ਼ਿਵ)-ਜੀ. ਐੱਸ. ਟੀ. ਮੋਬਾਈਲ ਵਿੰਗ ਵਲੋਂ ਕਰ ਚੋਰੀ ਵਾਲੇ ਫੜੇ ਗਏ ਤੰਬਾਕੂ ਦੇ 30 ਪਾਰਸਲਾਂ ਨੂੰ ਛੱਡਣ ਦੇ ਮਾਮਲੇ ਵਿਚ ਪਾਸਰ ਵਲੋਂ ਏ. ਈ. ਟੀ. ਸੀ. ਨੂੰ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਤੋਂ ਬਾਅਦ ਜੀ. ਐੱਸ. ਟੀ. ਮੋਬਾਈਲ ਵਿੰਗ ਵਲੋਂ ਕਰ ਚੋਰੀ ਕਰਕੇ ਸਾਮਾਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਕਾਂਗਰਸ ਸਰਕਾਰ ਲੋਕਾਂ ਤੱਕ ਹਰ ਸੰਭਵ ਮਦਦ ਪਹੁੰਚਾਉਣ ਦਾ ਕਰ ਰਹੀ ਯਤਨ-ਅਖਿਲ ਸੂਰੀ

ਜਲੰਧਰ ਛਾਉਣੀ, 12 ਮਈ (ਪਵਨ ਖਰਬੰਦਾ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪ੍ਰਸ਼ਾਸਨਿਕ ਤੇ ਸਿਹਤ ਕਰਮਚਾਰੀਆਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਫੇਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਇਸ ਮਹਾਂਮਾਰੀ ਦੀ ਲਪੇਟ 'ਚ ਆਉਣ ਵਾਲੇ ...

ਪੂਰੀ ਖ਼ਬਰ »

2 ਹਸਪਤਾਲਾਂ 'ਚ ਕੀਮਤੀ ਜਾਨਾਂ ਬਚਾਉਣ ਲਈ ਅੰਮਿ੍ਤਸਰ ਲਈ ਹੁਸ਼ਿਆਰਪੁਰ ਤੋਂ ਸਵੇਰੇ 4 ਵਜੇ ਪੰਜ ਮੀਟਿ੍ਕ ਟਨ ਤਰਲ ਆਕਸੀਜਨ ਕੀਤੀ ਰਵਾਨਾ

ਜਲੰਧਰ, 12 ਮਈ (ਐੱਮ.ਐੱਸ. ਲੋਹੀਆ)-ਅੰਮਿ੍ਤਸਰ ਸਥਿਤ 2 ਹਸਪਤਾਲਾਂ ਦੁਆਰਾ ਆਕਸੀਜਨ ਦੀ ਐਮਰਜੈਂਸੀ ਮੰਗ 'ਤੇ ਤਿੰਨ ਜ਼ਿਲਿ੍ਹਆਂ ਵਲੋਂ ਤੇਜ਼ੀ ਨਾਲ ਕਾਰਵਾਈ ਕਰਦਿਆਂ ਰਾਤ ਭਰ ਕੀਤੇ ਸਮਰਪਿਤ ਯਤਨਾਂ ਅਤੇ ਤਾਲਮੇਲ ਸਦਕਾ ਇਨ੍ਹਾਂ ਸਿਹਤ ਸੰਸਥਾਵਾਂ ਨੂੰ ਸਮੇਂ ਸਿਰ ਜੀਵਨ ...

ਪੂਰੀ ਖ਼ਬਰ »

ਸ਼ਰਾਬ ਦੀ ਚਾਲੂ ਭੱਠੀ ਸਮੇਤ 1 ਵਿਅਕਤੀ ਕਾਬੂ

ਜੰਡਿਆਲਾ ਮੰਜਕੀ, 12 ਮਈ (ਸੁਰਜੀਤ ਸਿੰਘ ਜੰਡਿਆਲਾ)-ਪੁਲਿਸ ਚੌਕੀ ਜੰਡਿਆਲਾ ਦੇ ਮੁਲਾਜ਼ਮਾਂ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਦੀ ਚਾਲੂ ਭੱਠੀ ਸਮੇਤ ਕਾਬੂ ਕੀਤਾ ਗਿਆ ਹੈ | ਚੌਕੀ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਲੰਧਰ ਰੋਡ 'ਤੇ ਕੀਤੀ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਪਟਵਾਰੀਆਂ ਨੇ ਲਿਆ ਵਾਧੂ ਸਰਕਲਾਂ ਦੇ ਕੰਮ ਕਰਨ ਦਾ ਫ਼ੈਸਲਾ

ਜਲੰਧਰ, 12 ਮਈ (ਚੰਦੀਪ ਭੱਲਾ)-ਏ.ਡੀ.ਸੀ. ਜਸਬੀਰ ਸਿੰਘ ਨੂੰ ਮਿਲਣ ਅਤੇ ਡੀ.ਆਰ.ਓ ਜਸ਼ਨਜੀਤ ਸਿੰਘ ਵਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਨੇ ਵਾਧੂ ਸਰਕਲਾਂ ਦੇ ਕੰਮ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ ਤਾਂ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਦਾ ਕੀਤਾ ਵਿਰੋਧ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਐਨ.ਐਚ.ਐਮ. ਮੁਲਾਜ਼ਮਾਂ ਨੇ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਨੀਤੀਆਂ ਦਾ ਵਿਰੋਧ ਕਰਦੇ ਹੋਏ ਆਪਣਾ ਰੋਸ ਪ੍ਰਗਟ ਕੀਤਾ ਹੈ | ਸੂਬਾ ਪ੍ਰਧਾਨ ਪ੍ਰਭਜੋਤ ਜੱਬਲ ਵਲੋਂ ਜਾਰੀ ਕੀਤੇ ਗਏ ਇਕ ਪ੍ਰੈਸ ਨੋਟ 'ਚ ਆਪਣਾ ਰੋਸ ਪ੍ਰਗਟ ਕਰਦੇ ਹੋਏ ...

ਪੂਰੀ ਖ਼ਬਰ »

ਕਲਾਕਾਰ ਕਲਾਕਾਰੀ ਦੇ ਨਾਲ-ਨਾਲ ਹੱਥੀਂ ਕਿਰਤ ਦਾ ਕੰਮ ਸ਼ੁਰੂ ਕਰਨ-ਦਿਆਲਪੁਰੀ

ਕਰਤਾਰਪੁਰ, 12 ਮਈ (ਭਜਨ ਸਿੰਘ)-ਮੇਲਿਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਇਨੀ ਦਿਨੀਂ ਆਪਣੇ ਇਕ ਚਰਚਿਤ ਗੀਤ 'ਤੇਰੀ ਮੇਰੀ ਗੱਲ' ਦੀ ਵੀਡੀਓ ਸ਼ੂਟ ਕਰਨ ਲਈ ਇੰਗਲੈਂਡ ਦੇ ਸ਼ਹਿਰ ਲੈੱਸਟਰ ਇਕ ਮਹੀਨੇ ਦੇ ਟੂਰ ਉੱਪਰ ਆਏ ਹੋਏ ਹਨ, ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਵਲੋਂ ਲਗਾਏ ਗਏ ਖ਼ੂਨ ਦਾਨ ਕੈਪਾਂ 'ਚ 58 ਯੂਨਿਟ ਖ਼ੂਨ ਇਕੱਤਰ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਖ਼ੂਨਦਾਨ ਕੈਂਪਾਂ ਦੀ ਲੜੀ ਤਹਿਤ ਤੀਸਰਾ ਕੈਂਪ ਬੁੱਧਵਾਰ ਨੂੰ ਰੈੱਡ ਕਰਾਸ ਸੁਸਾਇਟੀ ਵਿਖੇ ਲਗਾਇਆ ਗਿਆ, ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਭਗ 30 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ...

ਪੂਰੀ ਖ਼ਬਰ »

ਦਿਲਕੁਸ਼ਾ ਮਾਰਕੀਟ 'ਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਲਈ ਕੀਤੀ ਹਦਾਇਤ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਏ.ਸੀ.ਪੀ. ਬਲਵਿੰਦਰ ਇਕਬਾਲ ਸਿੰਘ ਕਾਹਲੋਂ ਅਤੇ ਏ.ਸੀ.ਪੀ. ਹਰਵਿੰਦਰ ਸਿੰਘ ਭੱਲਾ ਨੇ ਅੱਜ ਪੁਲਿਸ ਪਾਰਟੀ ਸਮੇਤ ਦਿਲਕੁਸ਼ਾ ਮਾਰਕੀਟ 'ਚ ਮਾਰਚ ਕੱਢਿਆ | ਇਸ ਮੌਕੇ ਉਨ੍ਹਾਂ ਵਲੋਂ ਮਾਰਕੀਟ ਦੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜਾਂ ਵਿਖੇ ਕੋਵਿਡ ਕੇਅਰ ਸੈਂਟਰ ਦੀ ਸ਼ੁਰਆਤ

ਜਲੰਧਰ, 12 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਚੱਲ ਰਹੇ ਚੰਨਪ੍ਰੀਤ ਯਾਦਗਾਰੀ ਚੈਰੀਟੇਬਲ ਹਸਪਤਾਲ 'ਚ ਐਲ-1 ਤੱਕ ਦੇ ਕੋਰੋਨਾ ਮਰੀਜ਼ਾਂ ਲਈ 10 ਬਿਸਤਰਿਆਂ ਵਾਲੇ ਕੋਰੋਨਾ ਕੇਅਰ ਸੈਂਟਰ ਦੀ ਸ਼ੁਰੂਆਤ ਇੱਕ ਧਾਰਮਿਕ ...

ਪੂਰੀ ਖ਼ਬਰ »

ਆਕਸੀਜਨ ਦੀ ਜ਼ਰੂਰਤ ਵਾਲੇ ਮਰੀਜ਼ਾਂ ਲਈ ਸਿਵਲ ਹਸਪਤਾਲ 'ਚ ਬਣਾਇਆ 30 ਬੈੱਡਾਂ ਵਾਲਾ ਨਵਾਂ ਵਾਰਡ

ਜਲੰਧਰ, 12 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਵਲ ਹਸਪਤਾਲ ਦੀ ਇਮਾਰਤ 'ਚ ਇਕ 30 ਬੈੱਡਾਂ ਵਾਲਾ ਪੋਸਟ ਕੋਵਿਡ-19 ਰਿਕਵਰੀ ਵਾਰਡ ਸਥਾਪਤ ਕੀਤਾ ਗਿਆ ਹੈ, ਜਿੱਥੇ ਕੋਵਿਡ-19 ਤੋਂ ਠੀਕ ਹੋਣ ਵਾਲੇ ਉਨ੍ਹਾਂ ਮਰੀਜ਼ਾਂ, ਜਿਨ੍ਹਾਂ ਨੂੰ ਬਾਅਦ 'ਚ ਵੀ ਆਕਸੀਜਨ ...

ਪੂਰੀ ਖ਼ਬਰ »

ਮਾਲਕ ਸਾਹਮਣੇ ਨਾ ਆਇਆ ਤਾਂ ਮੋਬਾਈਲ ਵਿੰਗ ਕਰੇਗਾ ਕਬਜ਼ੇ 'ਚ ਲਏ ਤੰਬਾਕੂ ਦੀ ਬੋਲੀ

ਜਲੰਧਰ, 12 ਮਈ (ਸ਼ਿਵ)-ਜੀ. ਐੱਸ. ਟੀ. ਮੋਬਾਈਲ ਵਿੰਗ ਵਲੋਂ ਕਰ ਚੋਰੀ ਵਾਲੇ ਫੜੇ ਗਏ ਤੰਬਾਕੂ ਦੇ 30 ਪਾਰਸਲਾਂ ਨੂੰ ਛੱਡਣ ਦੇ ਮਾਮਲੇ ਵਿਚ ਪਾਸਰ ਵਲੋਂ ਏ. ਈ. ਟੀ. ਸੀ. ਨੂੰ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਤੋਂ ਬਾਅਦ ਜੀ. ਐੱਸ. ਟੀ. ਮੋਬਾਈਲ ਵਿੰਗ ਵਲੋਂ ਕਰ ਚੋਰੀ ਕਰਕੇ ਸਾਮਾਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਕਾਂਗਰਸ ਸਰਕਾਰ ਲੋਕਾਂ ਤੱਕ ਹਰ ਸੰਭਵ ਮਦਦ ਪਹੁੰਚਾਉਣ ਦਾ ਕਰ ਰਹੀ ਯਤਨ-ਅਖਿਲ ਸੂਰੀ

ਜਲੰਧਰ ਛਾਉਣੀ, 12 ਮਈ (ਪਵਨ ਖਰਬੰਦਾ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪ੍ਰਸ਼ਾਸਨਿਕ ਤੇ ਸਿਹਤ ਕਰਮਚਾਰੀਆਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਫੇਲਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਇਸ ਮਹਾਂਮਾਰੀ ਦੀ ਲਪੇਟ 'ਚ ਆਉਣ ਵਾਲੇ ...

ਪੂਰੀ ਖ਼ਬਰ »

2 ਹਸਪਤਾਲਾਂ 'ਚ ਕੀਮਤੀ ਜਾਨਾਂ ਬਚਾਉਣ ਲਈ ਅੰਮਿ੍ਤਸਰ ਲਈ ਹੁਸ਼ਿਆਰਪੁਰ ਤੋਂ ਸਵੇਰੇ 4 ਵਜੇ ਪੰਜ ਮੀਟਿ੍ਕ ਟਨ ਤਰਲ ਆਕਸੀਜਨ ਕੀਤੀ ਰਵਾਨਾ

ਜਲੰਧਰ, 12 ਮਈ (ਐੱਮ.ਐੱਸ. ਲੋਹੀਆ)-ਅੰਮਿ੍ਤਸਰ ਸਥਿਤ 2 ਹਸਪਤਾਲਾਂ ਦੁਆਰਾ ਆਕਸੀਜਨ ਦੀ ਐਮਰਜੈਂਸੀ ਮੰਗ 'ਤੇ ਤਿੰਨ ਜ਼ਿਲਿ੍ਹਆਂ ਵਲੋਂ ਤੇਜ਼ੀ ਨਾਲ ਕਾਰਵਾਈ ਕਰਦਿਆਂ ਰਾਤ ਭਰ ਕੀਤੇ ਸਮਰਪਿਤ ਯਤਨਾਂ ਅਤੇ ਤਾਲਮੇਲ ਸਦਕਾ ਇਨ੍ਹਾਂ ਸਿਹਤ ਸੰਸਥਾਵਾਂ ਨੂੰ ਸਮੇਂ ਸਿਰ ਜੀਵਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX