ਗਿੱਦੜਬਾਹਾ, 12 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ 'ਚ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਅਰਜਨ ਬਾਦਲ ਦੀ ਲੰਬੀ ਦੂਰੀ ਤੋਂ ਬਾਅਦ ਦਸਤਕ ਨੇ ਜਿੱਥੇ ਗਿੱਦੜਬਾਹਾ ਹਲਕੇ ਦੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ ਤੇ ਅਰਜੁਨ ਬਾਦਲ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਚੋਣ ਮੈਦਾਨ ਵਿਚ ਆਉਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ | ਮਨਪ੍ਰੀਤ ਸਿੰਘ ਬਾਦਲ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਚੋਂ ਵਿਧਾਨ ਸਭਾ ਹਲਕਾ ਬਠਿੰਡਾ ਜਾਣ ਨਾਲ ਜਿੱਥੇ ਉਨ੍ਹਾਂ ਦਾ ਖੇਮਾ ਪਿਛਲੇ 10 ਸਾਲ ਤੋਂ ਨਿਰਾਸ਼ਾ ਦੇ ਆਲਮ 'ਚ ਸੀ, ਪਰ ਮਨਪ੍ਰੀਤ ਸਿੰਘ ਬਾਦਲ ਦੇ ਪਰਿਵਾਰ ਨਾਲ ਲੋਕਾਂ ਦਾ ਗੂੜ੍ਹਾ ਰਿਸ਼ਤਾ ਹੈ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਹਲਕੇ 'ਚ ਵਧ ਰਹੀਆਂ ਸਰਗਰਮੀਆਂ ਨਾਲ ਉਨ੍ਹਾਂ ਦੇ ਖੇਮੇ ਵਿਚ ਖੁਸ਼ੀ ਹੈ ਤੇ ਕੁਝ ਕੁ ਲੋਕਾਂ ਨੇ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਨਾਲ ਨੇੜਤਾ ਕਰਨੀ ਸ਼ੁਰੂ ਕਰ ਦਿੱਤੀ ਹੈ | ਸ਼ੋ੍ਰਮਣੀ ਅਕਾਲੀ ਦਲ ਬਾਦਲ 'ਚ ਹੁੰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਪਹਿਲੀ ਵਾਰ 1995 ਦੀ ਉੱਪ ਚੋਣ ਵਿਚ ਮੈਦਾਨ 'ਚ ਉਤਰੇ ਤੇ ਜਿੱਤੇ ਅਤੇ ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ 1997, 2002, 2007 'ਚ ਲਗਾਤਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ਵਿਚ ਉੱਤਰ ਕੇ ਜਿੱਤ ਪ੍ਰਾਪਤ ਕੀਤੀ, ਪਰ 2012 'ਚ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀ. ਪੀ. ਪੀ.) ਵਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਚੋਣ ਲੜ੍ਹੀ, ਪਰ ਉਹ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਕੋਲੋਂ ਚੋਣ ਹਾਰ ਗਏ ਤੇ ਉਸ ਤੋਂ ਬਾਅਦ ਉਹ ਵਿਧਾਨ ਸਭਾ ਹਲਕਾ ਗਿੱਦੜਬਾਹਾ 'ਚ ਨਹੀਂ ਰੜਕੇ, ਪਰ ਬੀਤੇ ਕੁਝ ਦਿਨਾਂ ਤੋਂ ਖੁਦ ਮਨਪ੍ਰੀਤ ਸਿੰਘ ਬਾਦਲ ਨੇ ਵੀ ਹਲਕੇ 'ਚ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹਨ ਤੇ ਉੱਥੇ ਹੀ ਉਨ੍ਹਾਂ ਦੇ ਖਾਸਕਰ ਫਰਜੰਦ ਅਰਜੁਨ ਬਾਦਲ ਵੀ ਗਿੱਦੜਬਾਹਾ ਹਲਕੇ 'ਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ ਤੇ ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਪਿੰਡਾਂ ਵਿਚ ਜਾ ਕੇ ਖੁਸ਼ੀਆਂ ਤੇ ਗਮੀਆਂ ਦੇ ਸਮਾਗਮਾਂ 'ਚ ਸ਼ਿਰਕਤ ਕਰਨੀ ਸ਼ੁਰੂ ਕਰ ਦਿੱਤੀ ਹੈ, ਪਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਗਿੱਦੜਬਾਹਾ ਹਲਕੇ 'ਚ ਮਨਪ੍ਰੀਤ ਸਿੰਘ ਬਾਦਲ ਤੇ ਖਾਸਕਰ ਅਰਜੁਨ ਬਾਦਲ ਦੀ ਦਸਤਕ ਦੇਣਾ ਅਤੇ ਪਿਛਲੇ 10 ਸਾਲਾਂ ਦੇ ਲੰਬੇ ਸਮੇਂ ਤੋਂ ਮਨਪ੍ਰੀਤ ਸਿੰਘ ਬਾਦਲ ਦੀ ਬੰਦ ਪਈ ਕੋਠੀ ਨੂੰ ਰੰਗਨ ਰੋਗਨ ਕਰਵਾਉਣਾ ਉੱਥੇ ਹੀ ਇਸ ਕੋਠੀ ਤੇ ਸੋਨੀਆਂ ਗਾਂਧੀ, ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਅਰਜੁਨ ਬਾਦਲ ਦੀਆਂ ਵੱਡੀਆਂ ਵੱਡੀਆਂ ਤਸਵੀਰਾਂ ਵਾਲੇ ਫਲੈਕਸ ਬੋਰਡ ਲਾਉਣਾ, ਆਉਣ ਵਾਲੇ ਸਮੇਂ 'ਚ ਬਦਲ ਸਕਦੇ ਸਿਆਸੀ ਸਮੀਕਰਨਾਂ ਦੀਆਂ ਸੰਭਵਾਨਾਵਾਂ ਦਰਸਾਉਂਦੀਆਂ ਹਨ |
ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਜਬਰ-ਜਨਾਹ ਦੇ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਤੇ ਮਾਨਸਿਕ ਸਕੂਨ ਲਈ ਪੰਜਾਬ ਸਰਕਾਰ ਵਲੋਂ ਮੁਕੱਦਮਾ ਦਰਜ ਹੋਣ ਦੇ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਮੁਕਤਸਰ ਦੇ ਦੋ ਪੀੜਤ ਪਰਿਵਾਰਾਂ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ, ਦੂਜੇ ਪਾਸੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਡੀਜਲ ਤੇ ਪੈਟਰੋਲ 'ਤੇ ਭਾਰੀ ਟੈਕਸ ਲਗਾ ਰਹੀ ਹੈ, ਜਿਸ ਕਾਰਨ ਡੀਜਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ...
ਦੋਦਾ, 12 ਮਈ (ਰਵੀਪਾਲ)-ਹਲਕਾ ਗਿੱੜਬਾਹਾ ਦੇ ਪਿੰਡ ਮੱਲਣ ਦਾ ਕਿਸਾਨ ਮਲਕੀਤ ਸਿੰਘ ਉਰਫ਼ ਜੰਗ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦਾ ਸਰਗਰਮ ਮੈਂਬਰ ਜਿਸਦੀ ਹਾਲਤ ਵਿਗੜ ਜਾਣ ਕਰਕੇ ਹਸਪਤਾਲ 'ਚ ਮੌਤ ਹੋ ਗਈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਂਹਾ ਦੇ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ, ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਰਾਗੀ ਗ੍ਰੰਥੀ ਸੇਵਾ ਸੁਸਾਇਟੀ, ਹਰਦੀਪ ਸਿੰਘ ਘੁੰਮਣ ਇੰਗਲੈਂਡ ਵਾਸੀ ਤੇ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਮ. ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਨਿਲ ਕੁਮਾਰ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਕੋਰੋਨਾ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਸ੍ਰ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਇਕ ਲਾਵਾਰਸ ਲਾਸ਼ ਦਾ ਅੰਤਿਮ ਸਸਕਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਇਹ ਲਾਵਾਰਸ ਲਾਸ਼ ਮੰਡੀ ਬਰੀਵਾਲਾ ਤੋਂ ਸਰਾਏਨਾਗਾ ਰੋਡ ਤੋਂ ਮਿਲੀ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਵਲੋਂ ਕੌਮਾਂਤਰੀ ਨਰਸ ਦਿਵਸ ਮਨਾਇਆ ਗਿਆ | ਕੌਮਾਂਤਰੀ ਨਰਸ ਦਿਵਸ ਪੂਰੀ ਦੁਨੀਆ ਵਿਚ ਆਧੁਨਿਕ ਨਰਸਿੰਗ ਦੀ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਪਿ੍ੰਸੀਪਲ ...
ਮੰਡੀ ਬਰੀਵਾਲਾ, 12 ਮਈ (ਨਿਰਭੋਲ ਸਿੰਘ)-ਭਾਵੇਂ ਪਿਛਲੇ ਸਮੇਂ ਵਿਚ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਪਿੰਡਾਂ ਵਿਚ ਕਈ ਪ੍ਰਕਾਰ ਦੀਆਂ ਸੇਵਾਵਾਂ ਦੇਣ ਲਈ ਪਿੰਡਾਂ ਵਿਚ ਸੇਵਾ ਕੇਂਦਰ ਖੋਲੇ੍ਹ ਸਨ, ਪਰ ਹੁਣ ਇਹ ਸੇਵਾ ਕੇਂਦਰ ਲੰਮੇ ਸਮੇਂ ਤੋਂ ਬੰਦ ਪਏ ਹਨ | ਬੰਦ ਪਏ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਇਕ ਪਾਸੇ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੇ ਨੱਕ ਵਿਚ ਦਮ ਕਰ ਦਿੱਤਾ ਹੈ ਅਤੇ ਦੂਜੇ ਪਾਸੇ ਫ਼ਲਾਂ ਦੇ ਭਾਅ ਵੀ ਅਸਮਾਨੀ ਚੜ੍ਹੇ ਗਏ ਹਨ | ਕੋਰੋਨਾ ਕਰਕੇ ਕੀਵੀ ਤੇ ਨਾਰੀਅਲ ਸਮੇਤ ਕਈ ਫ਼ਲਾਂ ਦੀ ਵਿਕਰੀ ਵਧੀ ਹੈ, ਜਿਸ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਸਾਬਕਾ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ ਮਜ਼ਦੂਰ ਸੈੱਲ ਦੇ ਚੇਅਰਮੈਨ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ਤੇ ਵੱਖ-ਵੱਖ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ | ਜ਼ਿਲ੍ਹਾ ਕਾਂਗਰਸ ...
ਮਲੋਟ, 12 ਮਈ (ਰਣਜੀਤ ਸਿੰਘ ਪਾਟਿਲ)-ਸਰਬ ਸਾਂਝੀ ਰਾਗੀ ਸਭਾ ਵਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਸੌ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਬੀਤੇ ਦਿਨ ਪਿੰਡ ਬਲੋਚ ਕੇਰਾ ਵਿਖੇ ...
ਮਲੋਟ, 12 ਮਈ (ਅਜਮੇਰ ਸਿੰਘ ਬਰਾੜ)-ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਾਮ 3 ਵਜੇ ਤੋਂ ਬਾਅਦ ਕਰਫ਼ਿਊ ਦੇ ਹੁਕਮ ਦਿੱਤੇ ਗਏ ਹਨ, ਉੱਥੇ ਹੀ ਇਸੇ ਕਰਫ਼ਿਊ ਦੌਰਾਨ ਹੀ ਰਾਤ ਨੂੰ ਪਿੰਡ ਸ਼ੇਖੂ ਵਿਖੇ 8 ਲੱਖ ਰੁਪਏ ਦੀ ਨਗਦੀ ਚੋਰੀ ਹੋ ਜਾਣ ਦਾ ਮਾਮਲਾ ਸਾਹਮਣਾ ਆਇਆ ਹੈ | ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਤੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਸਵੱਛ ਭਾਰਤ ਅਭਿਆਨ ਅਧੀਨ ਸਥਾਨਕ ਕੋਟਕਪੂਰਾ ਰੋਡ ਸਥਿਤ ਪਾਰਕ ਐਵਨਿਊ (ਪੁੱਡਾ ਕਾਲੋਨੀ) ਨੂੰ ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਸੁੰਦਰ ਤੇ ਮਾਡਲ ਬਣਾਉਣ ਵਜੋਂ ਚੁਣਿਆ ਗਿਆ ਹੈ | ...
ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਸੀ. ਟੀ. ਸਕੈਨ ਦੇ ਨਿਰਧਾਰਿਤ ਕੀਤੇ ਰੇਟਾਂ ਤੋਂ ਵੱਧ ਰੇਟ ਵਸੂਲਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਕਾਉਣੀ ਨੇ ਸਿਵਲ ਸਰਜਨ ਨੂੰ ਮੰਗ ਪੱਤਰ ...
ਮਲੋਟ, 12 ਮਈ (ਰਣਜੀਤ ਸਿੰਘ ਪਾਟਿਲ)-ਮਲੋਟ ਪੁਲਿਸ ਵਲੋਂ ਕੋਵਿਡ-19 ਨੂੰ ਲੈ ਕੇ ਸ਼ਹਿਰ ਵਿਚ ਇਕ ਮਾਰਚ ਕੱਢਿਆ ਗਿਆ, ਜਿਸ ਵਿਚ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ | ਮਾਰਚ ਦੀ ਅਗਵਾਈ ਐੱਸ. ਡੀ. ...
ਮਲੋਟ, 12 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਅੱਜ 13 ਮਈ ਦਿਨ ਵੀਰਵਾਰ ਨੂੰ ਕਣਕ ਦੀ ਸਰਕਾਰੀ ਖ਼ਰੀਦ ਲਈ ਆਖਰੀ ਦਿਨ ਤਹਿ ਕੀਤਾ ਗਿਆ ਹੈ, ਇਸ ਲਈ ਜਿਨ੍ਹਾਂ ਕਿਸਾਨਾਂ ਦੀ ਕਿਸੇ ਕਾਰਨ ਕਣਕ ਮੰਡੀ ਵਿਚ ਨਹੀਂ ਆ ਸਕੀ ਉਹ ਅੱਜ ਆਪਣੀ ਕਣਕ ਮੰਡੀਆਂ ਵਿਚ ਲਿਆ ਕੇ ਵੇਚ ...
ਮਲੋਟ, 12 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਜਿੱਥੇ ਕੋਰੋਨਾ ਦੇ ਵਧਦੇ ਕਹਿਰ ਕਾਰਨ ਜ਼ਿੰਦਗੀਆਂ ਦਾਅ 'ਤੇ ਲੱਗੀਆਂ ਹੋਈਆਂ ਹਨ, ਉੱਧਰ ਦੂਜੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਮੁੱਖ ਮੰਤਰੀ ਨਾਲ ਚੱਲ ਰਿਹਾ ਕਲੇਸ਼ ਕੋਈ ਚੰਗਾ ਸੰਕੇਤ ਨਹੀਂ ਦੇ ਰਿਹਾ, ਕਿਉਂਕਿ ਇਹ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 8 ਕਿੱਲੋਗ੍ਰਾਮ ਗਾਂਜਾ ਬਰਾਮਦ ਕਰਕੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦ ਪੁਲਿਸ ਪਾਰਟੀ ...
ਸ੍ਰੀ ਮੁਕਤਸਰ ਸਾਹਿਬ, 12 ਮਈ (ਰਣਜੀਤ ਸਿੰਘ ਢਿੱਲੋਂ)-ਸੰਸਾਰ ਪੱਧਰ 'ਤੇ ਮੈਡੀਕਲ ਸਾਇੰਸ ਨੇ ਤਰੱਕੀ ਦੀਆਂ ਉਹ ਬੁਲੰਦੀਆਂ ਨੂੰ ਛੂਹਿਆ ਹੈ ਕਿ ਜਿਸ ਨੂੰ ਇਨਸਾਨ ਅਸੰਭਵ ਸਮਝਦਾ ਸੀ, ਉਸ ਨੂੰ ਸੰਭਵ ਕਰ ਦਿੱਤਾ ਹੈ | ਸਾਇੰਸਦਾਨ, ਡਾਕਟਰ ਮਰੀਜਾਂ ਦੀ ਜਾਨ ਬਚਾਉਣ ਲਈ ਜੋ ਵੀ ...
ਗਿੱਦੜਬਾਹਾ, 12 ਮਈ (ਪਰਮਜੀਤ ਸਿੰਘ ਥੇੜ੍ਹੀ)-ਐੱਸ. ਡੀ. ਐੱਮ. ਗਿੱਦੜਬਾਹਾ ਓਮ ਪ੍ਰਕਾਸ਼ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੀ. ਡੀ. ਪੀ. ਓ. ਪੰਕਜ ਕੁਮਾਰ ਤੇ ਏ. ਡੀ. ਓ. ਵਿਜੈ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਪੂਰੇ ਸ਼ਹਿਰ ਦੇ ਬਾਜ਼ਾਰਾਂ ਦਾ ਸਰਵੇ ਕੀਤਾ ਗਿਆ, ਜਿਸ ਦੌਰਾਨ ...
ਲੰਬੀ, 12 ਮਈ (ਮੇਵਾ ਸਿੰਘ)-ਪੰਜਾਬ ਅੰਦਰ ਕਰੀਬ ਸਵਾ 4 ਸਾਲਾਂ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਹੈ | ਉਦੋਂ ਤੋਂ ਲੈ ਕੇ ਹੁਣ ਤੱਕ ਖਾਸਕਰ ਹਲਕਾ ਲੰਬੀ ਦੇ ਕਾਂਗਰਸ ਆਗੂ ਤੇ ਵਰਕਰ ਅਤੇ ਦਸੰਬਰ 2018 ਵਿਚ ਚੁਣੇ ਗਏ ਸਰਪੰਚ, ਪੰਚ ...
ਮੰਡੀ ਬਰੀਵਾਲਾ, 12 ਮਈ (ਨਿਰਭੋਲ ਸਿੰਘ)-ਦੂਸ਼ਿਤ ਪਾਣੀ ਵਾਲੇ ਛੱਪੜ ਤੋਂ ਹਰੀਕੇ ਕਲਾ ਵਾਸੀ ਬੇਹੱਦ ਪ੍ਰੇਸ਼ਾਨ ਹਨ | ਮਨਜੀਤ ਰਾਮ, ਬਲਦੇਵ ਸਿੰਘ ਤੇ ਸੁਖਦੇਵ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਾਣੀ ਛੱਪੜ ਵਿਚ ਹੀ ...
ਲੰਬੀ, 12 ਮਈ (ਸ਼ਿਵਰਾਜ ਸਿੰਘ ਬਰਾੜ)-ਲੰਬੀ ਪੁਲਿਸ ਵਲੋਂ ਦੋ ਨੌਜਵਾਨਾਂ ਨੰੂ ਪੰਦਰਾਂ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਲੰਬੀ ਥਾਣੇ ਦੇ ਮੁਖੀ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੀ ਪੁਲਿਸ ਨੰੂ ਗੁਪਤ ਸੂਚਨਾ ਮਿਲੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX