ਇਕਾਂਤਵਾਸ ਵਿਚ ਰਹਿ ਰਹੇ ਹਨ 150 ਤੋਂ ਵੱਧ ਕੋਰੋਨਾ ਪਾਜ਼ੀਟਿਵ ਵਿਅਕਤੀ
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਫ਼ੈਕਟਰੀ ਦੇ ਟਾਈਪ-1 ਰਿਹਾਇਸ਼ੀ ਖੇਤਰ ਦੇ 20 ਘਰਾਂ ਨੂੰ ਮਾਈਕਰੋ ਕੋਨਟੇਨਮੈਂਟ ਜ਼ੋਨ ਐਲਾਨਿਆ ਹੈ, ਜਦਕਿ ਇਸ ਤੋਂ ਪਹਿਲਾਂ ਟਾਈਪ-4 ਦੇ 16 ਘਰਾਂ ਨੂੰ ਮਾਈਕਰੋ ਜ਼ੋਨ ਐਲਾਨੇ ਜਾ ਚੁੱਕੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਆਰ.ਸੀ.ਐਫ. ਵਿਚ ਇਸ ਸਮੇਂ 150 ਤੋਂ ਵੱਧ ਕੋਰੋਨਾ ਪਾਜ਼ੀਟਿਵ ਕੇਸ ਹਨ, ਇਨ੍ਹਾਂ ਵਿਚੋਂ ਅੱਧਿਓਾ ਵੱਧ ਆਰ.ਸੀ.ਐਫ. ਦੇ ਮੁਲਾਜ਼ਮ ਤੇ ਬਾਕੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ, ਜਿਨ੍ਹਾਂ ਨੂੰ ਆਰ.ਸੀ.ਐਫ. ਵਲੋਂ ਇਕਾਂਤਵਾਸ ਵਿਚ ਰੱਖਿਆ ਗਿਆ ਹੈ | ਦੱਸਿਆ ਜਾਂਦਾ ਹੈ ਕਿ ਆਰ.ਸੀ.ਐਫ. ਵਿਚ ਕੰਮ ਕਰਦੇ ਮੁਲਾਜ਼ਮਾਂ ਜਿਨ੍ਹਾਂ ਵਿਚੋਂ ਵੱਡੀ ਗਿਣਤੀ 'ਚ ਮੁਲਾਜ਼ਮ ਆਰ.ਸੀ.ਐਫ. ਕਲੋਨੀ ਤੇ ਕੁੱਝ ਮੁਲਾਜ਼ਮ ਆਰ.ਸੀ.ਐਫ. ਦੇ ਸਾਹਮਣੇ ਬਣੀਆਂ ਕਲੋਨੀਆਂ ਵਿਚ ਆਪਣੇ ਪਰਿਵਾਰਾਂ ਸਮੇਤ ਰਹਿ ਰਹੇ ਹਨ | ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਨੋਰਥ ਨਾਲ ਆਰ.ਸੀ.ਐਫ. ਦੇ ਸਾਰੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਲਾਲਾ ਲਾਜਪਤ ਰਾਏ ਹਸਪਤਾਲ ਆਰ.ਸੀ.ਐਫ. ਵਿਚ ਕੋਵਿਡ ਟੈੱਸਟ ਹੋ ਰਹੇ ਹਨ ਤੇ ਟੈੱਸਟਾਂ ਦੀ ਰਿਪੋਰਟਾਂ ਦੇ ਆਧਾਰ 'ਤੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਇਕਾਂਤਵਾਸ ਵਿਚ ਕਰਕੇ ਇਸ ਦੇ ਪਸਾਰ ਨੂੰ ਰੋਕਿਆ ਜਾ ਰਿਹਾ ਹੈ | ਆਰ.ਸੀ.ਐਫ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵੱਧ ਤੋਂ ਵੱਧ ਸੈਂਪਲ ਲੈਣ ਦਾ ਮਕਸਦ ਹੈ ਕਿ ਕੋਰੋਨਾ ਚੇਨ ਨੂੰ ਤੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਦੇ ਰਿਹਾਇਸ਼ੀ ਖੇਤਰ ਵਿਚ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ | ਆਰ.ਸੀ.ਐਫ. ਵਿਚਲੇ ਖੇਡ ਸਟੇਡੀਅਮ, ਕਲੱਬ, ਸਵਿਮਿੰਗ ਪੂਲ ਤੇ ਹੋਰ ਜਨਤਕ ਥਾਵਾਂ ਪਹਿਲਾਂ ਹੀ ਬੰਦ ਕੀਤੀਆਂ ਜਾ ਚੁੱਕੀਆਂ ਹਨ | ਪ੍ਰਸ਼ਾਸਨ ਵਲੋਂ ਮਾਈਕਰੋ ਕੋਨਟੇਨਮੈਂਟ ਜ਼ੋਨ ਦੇ ਨੇੜੇ ਰਹਿੰਦੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਤੋਂ ਜਾਣੂ ਕਰਵਾਉਣ ਲਈ ਐਸ.ਡੀ.ਐਮ. ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਨੂੰ ਸੁਪਰਵਾਈਜ਼ਰ ਨਾਮਜ਼ਦ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਕੋਨਟੇਨਮੈਂਟ ਜ਼ੋਨ ਵਿਚ ਸਮਾਜਿਕ ਦੂਰੀ ਬਰਕਰਾਰ ਰੱਖਣ, ਦਾਖਲਾ ਤੇ ਬਾਹਰ ਜਾਣ ਵਾਲੇ ਰਸਤਿਆਂ 'ਤੇ ਵੀ ਨਾਕਾਬੰਦੀ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਇਸ ਖੇਤਰ ਵਿਚ ਟੈਸਟਿੰਗ ਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਇਸੇ ਤਰ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਇਸ ਕੋਨਟੇਨਮੈਂਟ ਜ਼ੋਨ ਵਿਚ ਸਬਜ਼ੀਆਂ ਤੇ ਫਲਾਂ ਦੀ ਨਿਰਵਿਘਨ ਸਪਲਾਈ, ਜਦਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵਲੋਂ ਪੀਣ ਵਾਲੇ ਪਾਣੀ, ਸੀਵਰੇਜ ਆਦਿ ਦੀ ਸਹੂਲਤ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਖਾਣ ਵਾਲੀਆਂ ਵਸਤਾਂ ਦੀ ਸਪਲਾਈ ਦੇਣ ਤੇ ਬਿਜਲੀ ਬੋਰਡ ਨੂੰ ਇਸ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਜਾਰੀ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |
ਭੁਲੱਥ, 12 ਮਈ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਸ਼ੋ੍ਰਮਣੀ ਕਮੇਟੀ ਵਲੋਂ ਕੋਰੋਨਾ ਕਾਲ ਦੌਰਾਨ ਮਰੀਜ਼ਾਂ ਨੂੰ ਆ ਰਹੀ ਆਕਸੀਜ਼ਨ ਦੀ ਕਿੱਲਤ ਨੂੰ ਦੂਰ ਕਰਨ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਆਕਸੀਜ਼ਨ ਪਲਾਂਟ ਤਿਆਰ ਕੀਤਾ ਗਿਆ ...
ਕਪੂਰਥਲਾ, 12 ਮਈ (ਸਡਾਨਾ)-ਬੀਤੀ ਰਾਤ ਅਜੀਤ ਨਗਰ ਵਿਖੇ ਇਕ ਗਲੀ ਵਿਚ ਨਾਜਾਇਜ਼ ਉਸਾਰੀ ਕਰਨ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਵਿਚ ਇਕ ਔਰਤ ਜ਼ਖ਼ਮੀ ਹੋ ਗਈ | ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਇਸ ਸਬੰਧੀ ਜ਼ੇਰੇ ਇਲਾਜ ਪੀੜਤ ...
ਹੁਸੈਨਪੁਰ, 12 ਮਈ (ਸੋਢੀ)-ਪਿੰਡ ਭਾਣੋ ਲੰਗਾ ਨੂੰ ਨਮੂਨੇ ਦਾ ਪਿੰਡ ਬਣਾਉਣ ਲਈ ਐਨ.ਆਰ.ਆਈ. ਵੀਰਾਂ ਅਤੇ ਦਾਨੀ ਸੱਜਣਾਂ ਵਲੋਂ ਪੂਰੇ ਉਤਸ਼ਾਹ ਨਾਲ ਤਹੱਈਆ ਕੀਤਾ ਹੋਇਆ ਹੈ | ਇਹ ਸ਼ਬਦ ਸਰਪੰਚ ਰਛਪਾਲ ਸਿੰਘ ਨੇ ਜੋਗਿੰਦਰ ਸਿੰਘ ਕੈਨੇਡਾ ਪੁੱਤਰ ਬਾਵਾ ਸਿੰਘ ਵਲੋਂ ਇਕ ਲੱਖ ...
ਕਪੂਰਥਲਾ, 12 ਮਈ (ਅਮਰਜੀਤ ਸਿੰਘ ਸਡਾਨਾ)-ਭਗੌੜੇ ਦੋਸ਼ੀਆਂ ਨੂੰ ਫੜਨ ਲਈ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਬੀਤੇ 4 ਮਹੀਨਿਆਂ ਵਿਚ ਪੁਲਿਸ ਵਿਭਾਗ ਨੇ 113 ਭਗੌੜੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਕੰਵਰਦੀਪ ਕੌਰ ਨੇ ...
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 12 ਮਈ (ਥਿੰਦ, ਭੋਲਾ, ਹੈਪੀ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਥਾਣਾ ਤਲਵੰਡੀ ...
ਭੁਲੱਥ, 12 ਮਈ (ਮੁਲਤਾਨੀ)-ਸਰਕਾਰਾਂ ਵਲੋਂ ਸਰਕਾਰੀ ਖਰੀਦ ਏਜੰਸੀਆਂ ਰਾਹੀਂ ਕਿਸਾਨਾਂ ਦੀ ਫ਼ਸਲ ਖਰੀਦ ਕਰਕੇ ਸਟੋਰ ਕੀਤੀ ਜਾਂਦੀ ਹੈ, ਪ੍ਰੰਤੂ ਜੇਕਰ ਸਟੋਰ ਕੀਤੀ ਫ਼ਸਲ ਦੀ ਸੰਭਾਲ ਨਾ ਕੀਤੀ ਜਾਵੇ ਤਾਂ ਕਰੋੜਾਂ ਰੁਪਏ ਦਾ ਅਨਾਜ ਗਲ ਸੜ ਕੇ ਤਬਾਹ ਹੋ ਜਾਂਦਾ ਹੈ | ਦਾਣਾ ...
ਤਲਵੰਡੀ ਚੌਧਰੀਆਂ, 12 ਮਈ (ਪਰਸਨ ਲਾਲ ਭੋਲਾ)-ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਮੰਗੂਪੁਰ ਵਿਖੇ ਇਕ ਘਰ ਦੇ ਬਾਹਰੋਂ ਕਥਿਤ ਤੌਰ 'ਤੇ ਫਾਇਰਿੰਗ ਕਰਨ ਦੇ ਮਾਮਲੇ ਵਿਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...
ਕਪੂਰਥਲਾ, 12 ਮਈ (ਵਿਸ਼ੇਸ਼ ਪ੍ਰਤੀਨਿਧ)-ਇਕ ਪਾਸੇ ਕੋਰੋਨਾ ਮਹਾਂਮਾਰੀ ਸਮੁੱਚੀ ਮਾਨਵਤਾ 'ਤੇ ਕਹਿਰ ਢਾਹ ਰਹੀ ਹੈ | ਇਸੇ ਦੌਰਾਨ ਹੀ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਰਸਾਂ ਦਿਨ ਰਾਤ ਇਕ ਕਰਕੇ ਮਾਨਵਜਾਤੀ ਨੂੰ ਬਚਾਉਣ ਵਿਚ ਜੁਟੀਆਂ ਹੋਈਆਂ ਹਨ | ਇਹ ਸ਼ਬਦ ਸਿਵਲ ...
ਵਧੀਕ ਡਿਪਟੀ ਕਮਿਸ਼ਨਰ ਐਸ.ਪੀ. ਆਂਗਰਾ
ਕਪੂਰਥਲਾ, 12 ਮਈ (ਵਿ.ਪ੍ਰ.)-ਜ਼ਿਲ੍ਹੇ ਵਿਚ ਕੋਵਿਡ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਐਸ.ਪੀ. ਆਂਗਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਅਗਵਾਈ ਵਿਚ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ...
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਬੀਤੀ 7 ਮਈ ਨੂੰ ਜਾਰੀ ਪੱਤਰ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 8 ਵਜੇ ਤੋਂ ਸਵਾ 11 ਵਜੇ ਤੱਕ ਕਰਨ ...
ਕਪੂਰਥਲਾ, 12 ਮਈ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ 'ਤੇ ਸਬਸਿਡੀ ਦੇਣ ਲਈ ਕਿਸਾਨਾਂ ਕੋਲੋਂ 26 ਮਈ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਅਰਜ਼ੀਆਂ ਵਿਭਾਗ ਦੇ ...
ਕਪੂਰਥਲਾ, 12 ਮਈ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਸਮਾਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਲਖਵਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਬਲਦੇਵ ਸਿੰਘ ਵਾਸੀ ਖਾਲੂ ਤੇ ਜੋਗਿੰਦਰ ...
ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨੀਂ ਸੁਲਤਾਨਪੁਰ ਲੋਧੀ ਦੋ ਮੁਹੱਲਿਆਂ ਵਿਚ ਕੋਰੋਨਾ ਕੇਸ ਆਉਣ ਕਾਰਨ ਮਾਈਕਰੋ ਕੰਟੋਨਮੈਂਟ ਜ਼ੋਨ ਵਿਚ ਬਦਲ ਦਿੱਤਾ ਗਿਆ ਸੀ ਤੇ ਬੈਰੀਕੇਡ ਲਗਾ ਕੇ ਉਕਤ ਦੋਵੇਂ ਮੁਹੱਲੇ ਸੀਲ ਕਰ ਦਿੱਤੇ ਗਏ ਸਨ ਪਰ ਇਕ ਦਿਨ ਬਾਅਦ ...
ਭੰਡਾਲ ਬੇਟ, 12 ਮਈ (ਜੋਗਿੰਦਰ ਸਿੰਘ ਜਾਤੀਕੇ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੁਕਾਨਦਾਰਾ ਨੂੰ ਦੁਕਾਨਾਂ ਖੋਲਣ ਦੇ ਦਿੱਤੇ ਗਏ ਸਮੇਂ ਨੂੰ ਲੈ ਕੇ ਦੁਕਾਨਦਾਰ ਤੇ ਗਾਹਕ ਪ੍ਰੇਸ਼ਾਨ ਹਨ | ਇਸ ...
ਤਲਵੰਡੀ ਚੌਧਰੀਆਂ, 12 ਮਈ (ਪਰਸਨ ਲਾਲ ਭੋਲਾ)-ਬਲਾਕ ਪੈਨਸ਼ਨਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਕਰਨੈਲ ਸਿੰਘ, ਸੁੱਚਾ ਸਿੰਘ ਸਕੱਤਰ, ਦੇਸ ਰਾਜ ਬੂਲਪੁਰ ਤੇ ਬੂਟਾ ਸਿੰਘ ਪੈਨਸ਼ਨਰ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਹੈ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ...
ਕਪੂਰਥਲਾ, 12 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਬੁੱਧਵਾਰ ਨੂੰ 263 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 5 ਔਰਤਾਂ ਸਮੇਤ 8 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋਈ ਹੈ | ਮਰਨ ਵਾਲਿਆਂ ਵਿਚ 67 ਸਾਲਾ ਔਰਤ ਵਾਸੀ ...
ਫਗਵਾੜਾ, 12 ਮਈ (ਤਰਨਜੀਤ ਸਿੰਘ ਕਿੰਨੜਾ)-ਵੋਮੈੱਨ ਜਸਟਿਸ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਜਿਸ ਵਿਚ ਅੱਜ ਭੱਟੀ ਚੇਅਰਮੈਨ, ਇੰਦੂ ਬਾਲਾ ਪ੍ਰਧਾਨ, ਪਰਮਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਗੁਰਤੇਜ, ਕੋਮਲ ਮੀਤ ਪ੍ਰਧਾਨ, ਜੇ ਐੱਸ. ਖੰਨਾ ...
ਨਡਾਲਾ, 12 ਮਈ (ਮਾਨ)-ਲੰਘੇ ਦਿਨੀ ਉੱਘੇ ਸਮਾਜ ਸੇਵੀ ਤੇ ਆੜ੍ਹਤੀ ਗੁਰਭਜਨ ਸਿੰਘ ਵਾਸੀ ਰਾਏਪੁਰ ਅਰਾਈਆ ਦਾ ਅਚਾਨਕ ਦਿਹਾਂਤ ਹੋ ਗਿਆ ਸੀ ਜਿੰਨਾ ਦੇ ਨਮਿੱਤ ਭੋਗ ਤੇ ਅੰਤਿਮ ਅਰਦਾਸ 15 ਮਈ ਦਿਨ ਸ਼ਨੀਵਾਰ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ਰਾਏਪੁਰ ਅਰਾਈਆ ਵਿਖੇ ਪੈਣਗੇ | ...
ਸੁਲਤਾਨਪੁਰ ਲੋਧੀ, 12 ਮਈ (ਥਿੰਦ, ਹੈਪੀ)-ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਵਿਧਾਇਕ ਨਵਤੇਜ ਸਿੰਘ ਚੀਮਾ ਨਤਮਸਤਕ ਹੋਏ ਤੇ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਉਨ੍ਹਾਂ ਨੇ ਸੰਤ ਮਹਾਂਪੁਰਸ਼ ਬਾਬਾ ਗੁਰਚਰਨ ...
ਨਡਾਲਾ, 12 ਮਈ (ਮਾਨ)-ਆਪਣੀ ਰੋਜ਼ੀ ਰੋਟੀ ਦੀ ਖ਼ਾਤਰ ਕੈਨੇਡਾ ਗਏ ਪਿੰਡ ਲੱਖਣ ਕੇ ਪੱਡਾ ਦੇ ਨੌਜਵਾਨ ਪ੍ਰਦੀਪ ਸਿੰਘ (24) ਪੁੱਤਰ ਗੁਰਦੀਪ ਸਿੰਘ ਦੀ ਅਚਾਨਕ ਕੈਨੇਡਾ ਵਿਚ ਮੌਤ ਹੋ ਗਈ | ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਉਸ ਦੇ ਵੱਡੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ...
ਕਪੂਰਥਲਾ, 12 ਮਈ (ਵਿ.ਪ੍ਰ.)-ਅੰਗਹੀਣ ਵਿਅਕਤੀਆਂ ਨੂੰ ਯੂਨੀਕ ਆਈ.ਡੀ. ਜਾਰੀ ਕਰਨ ਲਈ ਸਿਹਤ ਵਿਭਾਗ ਵਲੋਂ 13 ਮਈ ਨੂੰ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਸੀ.ਐਚ.ਟੀ. ਟਿੱਬਾ ਵਿਖੇ ਇਕ ਕੈਂਪ ਲਗਾਇਆ ਜਾ ਰਿਹਾ ਹੈ | ਸਹਾਇਕ ਸਿਵਲ ਸਰਜਨ ਕਮ ਪ੍ਰਾਜੈਕਟ ਅਫ਼ਸਰ ਡਾ: ਅਨੂੰ ਰਤਨ ...
ਕਪੂਰਥਲਾ, 12 ਮਈ (ਅਮਰਜੀਤ ਕੋਮਲ)-ਅੰਗਰੇਜੀ ਦੇ ਅਧਿਆਪਕਾਂ ਕੋਲ ਵੀ ਅੰਗਰੇਜੀ ਵਿਸ਼ੇ ਨੂੰ ਦਿਲਚਸਪ ਬਣਾਉਣ ਲਈ ਤਕਨੀਕ ਹੋਣੀ ਚਾਹੀਦੀ ਹੈ ਤੇ ਕੁਸ਼ਲ ਅਧਿਆਪਕ ਅੰਗਰੇਜੀ ਸਿੱਖਣ ਦੀਆਂ ਚੁਣੌਤੀਆਂ ਨੂੰ ਆਸਾਨ ਬਣਾ ਸਕਦੇ ਹਨ | ਇਹ ਪ੍ਰਗਟਾਵਾ ਗੁਰੂ ਨਾਨਕ ਦੇਵ ...
ਢਿਲਵਾਂ, 12 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾਈ ਆਗੂ ਸ਼ਵਿੰਦਰ ਸਿੰਘ ਬੁਤਾਲਾ ਦੀ ਅਗਵਾਈ ਹੇਠ ਸੈਂਕੜੇ ਦੁੱਧ ਉਤਪਾਦਕ, ਕਿਸਾਨਾਂ ਮਜ਼ਦੂਰਾਂ ਵਲੋਂ ਜਗਤਜੀਤ ਮਿੱਲ ...
ਕਪੂਰਥਲਾ, 12 ਮਈ (ਦੀਪਕ ਬਜਾਜ)-ਦਾਣਾ ਮੰਡੀ ਵਿਖੇ ਆੜ੍ਹਤੀਆਂ ਵਲੋਂ ਅੱਜ ਕਣਕ ਚੋਰਾਂ ਦੀ ਪੈਰਵਾਈ ਕਰਦੇ ਹੋਏ ਇਕ ਚੋਰ ਨੂੰ ਮੰਡੀ ਵਿਚੋਂ ਕਣਕ ਚੋਰੀ ਕਰਦਿਆਂ ਰੰਗੇ ਹੱਥੀ ਕਾਬੂ ਕਰਨ ਉਪਰੰਤ ਪੁਲਿਸ ਹਵਾਲੇ ਕੀਤਾ ਗਿਆ | ਪੁਲਿਸ ਵਲੋਂ ਕਾਬੂ ਕੀਤੇ ਚੋਰ ਦੀ ਪਹਿਚਾਣ ਦੀਪਕ ...
ਫਗਵਾੜਾ, 12 ਮਈ (ਹਰੀਪਾਲ ਸਿੰਘ)-ਪ੍ਰਾਈਵੇਟ ਸਕੂਲਾਂ ਵਲੋਂ ਮਾਪਿਆਂ ਦੀ ਕੀਤੀ ਜਾ ਰਹੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਐਸ.ਡੀ.ਐਮ. ਦਫ਼ਤਰ ਵਿਖੇ ਰੱਖੀ ਗਈ ਮੀਟਿੰਗ ਅੱਜ ਇਕ ਵਾਰ ਫਿਰ ਅੱਗੇ ਪਾ ਦਿੱਤੀ ਗਈ | ਬੱਚਿਆਂ ਦੇ ਮਾਪਿਆਂ ਦੇ ਨਾਲ ਇਸ ਮੀਟਿੰਗ ਵਿਚ ਸ਼ਾਮਲ ਹੋਣ ਆਏ ...
ਕਪੂਰਥਲਾ, 12 ਮਈ (ਵਿ.ਪ੍ਰ.)-ਅਲਾਇੰਸ ਕਲੱਬ ਕਪੂਰਥਲਾ ਕਿੰਗ ਵਲੋਂ ਹਰਮਨਦੀਪ ਸਿੰਘ, ਰਾਜਪਾਲ ਐਰੀ ਤੇ ਮਹਿੰਦਰ ਕੁਮਾਰ ਸ਼ਰਮਾ ਨੇ ਅੱਜ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਦੇ ਬੱਚਿਆਂ ਨੂੰ 450 ਕਾਪੀਆਂ ਸਕੂਲ ਦੇ ਇੰਚਾਰਜ ਮਨੂੰ ਕੁਮਾਰ ਪ੍ਰਾਸ਼ਰ ਤੇ ਹਿੰਦੀ ਅਧਿਆਪਕ ...
ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਨੂੰ ਖ਼ੂਬਸੂਰਤ ਬਣਾਉਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਯਤਨਾਂ ਸਦਕਾ ਜੋ ਵਿਕਾਸ ਕਾਰਜ ਹੋ ਰਹੇ ਹਨ, ਉਸ ਨਾਲ ਦੇਸ਼ ਵਿਦੇਸ਼ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਪੁੱਜ ਰਹੀਆਂ ਸੰਗਤਾਂ ਵੀ ਬਾਗੋ ਬਾਗ ਹੋ ...
ਨਡਾਲਾ, 12 ਮਈ (ਮਾਨ)-ਨਡਾਲਾ ਪੁਲਿਸ ਨੇ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ਸਬੰਧੀ ਇੱਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਮੁਖੀ ਜਸਬੀਰ ਸਿੰਘ ਨੇ ਦੱਸਿਆ ਕਿ ਏਐਸਆਈ ਲਖਬੀਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਚੌਕ ਨਡਾਲਾ ਤੋ ...
ਲੋਹੀਆਂ ਖਾਸ, 12 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਨਗਰ ਪੰਚਾਇਤ ਲੋਹੀਆਂ ਦੇ ਨਵੇਂ ਪ੍ਰਧਾਨ ਜਗਜੀਤ ਸਿੰਘ ਨੋਨੀ ਸਪੁੱਤਰ ਹਰਭਜਨ ਸਿੰਘ ਸਾਬਕਾ ਕੌਂਸਲਰ ਦੇ ਪ੍ਰਧਾਨ ਬਣਨ ਪਿੱਛੇ 25 ਸਾਲਾਂ ਦੀ ਕਾਂਗਰਸ ਪਾਰਟੀ ਲਈ ਪੂਰੀ ਲਗਨ ਤੇ ਮਿਹਨਤ ਦਾ ਹੀ ਫ਼ਲ ਹੈ | 1972 'ਚ ਜਨਮੇ ...
ਫਗਵਾੜਾ, 12 ਮਈ (ਤਰਨਜੀਤ ਸਿੰਘ ਕਿੰਨੜਾ)ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹੇੜੂ ਦੇ ਪਿ੍ੰਸੀਪਲ ਰੀਤੂ ਚੋਪੜਾ ਨੇ ਦੱਸਿਆ ਕਿ ਕੋਵਿਡ-19 ਕਾਰਨ ਸਕੂਲਾਂ ਵਿਚ ਬੱਚੇ ਨਹੀਂ ਆ ਰਹੇ | ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ ਇਸ ਲਈ ਸਕੂਲ ਵਿਚ ਬੱਚਿਆਂ ਦੀਆਂ ...
ਸੁਲਤਾਨਪੁਰ ਲੋਧੀ, 12 ਮਈ (ਨਰੇਸ਼ ਹੈਪੀ, ਥਿੰਦ)-ਨਿਊ ਟੈਕਨਾਲੋਜੀ ਵਿਚ ਸੁਲਤਾਨਪੁਰ ਦੀ ਮੋਮੀ ਕੰਬਾਈਨ ਮੈਨੂਫੈਕਚਰ ਕੰਪਨੀ ਨੇ ਕਿਸਾਨਾਂ ਨੂੰ ਮਹਿੰਗੀ ਮਸ਼ੀਨਰੀ ਤੋਂ ਛੁਟਕਾਰਾ ਦਿਵਾਉਣ ਵਾਸਤੇ ਇੱਕ ਨਵੀਂ ਖੋਜ ਕਰਦੇ ਹੋਏ ਕੰਪਿਊਟਰ ਕਰਾਹੇ ਦੀ ਲੇਜ਼ਰ ਤਿਆਰ ਕੀਤੀ ...
ਕਪੂਰਥਲਾ, 12 ਮਈ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਤੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਸਵਰਨ ਸਿੰਘ ਤੇ ਸੇਵਾ ਮੁਕਤ ਹੈੱਡ ਮਾਸਟਰ ਗੁਰਦਿਆਲ ਸਿੰਘ ਦੀ ਮਾਤਾ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਦੀ ਸੱਸ ਸਰਦਾਰਨੀ ਬਚਨ ਕੌਰ ...
ਕਪੂਰਥਲਾ, 12 ਮਈ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਦਲਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਭੀਲਾ ਮੋੜ ਨੇੜੇ ਕਥਿਤ ਦੋਸ਼ੀ ਲਲਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX