ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 2 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 2 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 3 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 3 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 4 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 5 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 5 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 6 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 6 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 6 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 6 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 7 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 7 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 8 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਪਹਿਲਾ ਸਫ਼ਾ

ਪ੍ਰਧਾਨ ਮੰਤਰੀ ਵਲੋਂ ਪੰਜਾਬ ਭੇਜੇ ਖ਼ਰਾਬ ਵੈਂਟੀਲੇਟਰਾਂ ਦੇ ਆਡਿਟ ਦੇ ਆਦੇਸ਼

ਪਿੰਡਾਂ 'ਚ ਘਰ-ਘਰ ਜਾਂਚ ਅਤੇ ਆਕਸੀਜਨ ਸਪਲਾਈ ਕੀਤੀ ਜਾਵੇ
ਨਵੀਂ ਦਿੱਲੀ, 15 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਹਾਲਾਤ 'ਤੇ ਸਨਿਚਰਵਾਰ ਨੂੰ ਕੀਤੀ ਉੱਚ ਪੱਧਰੀ ਮੀਟਿੰਗ 'ਚ ਕੇਂਦਰ ਵਲੋਂ ਰਾਜਾਂ ਨੂੰ ਦਿੱਤੇ ਗਏ ਵੈਂਟੀਲੇਟਰਾਂ ਦੀ ਸਥਾਪਨਾ ਅਤੇ ਕੰਮ ਸਬੰਧੀ ਪ੍ਰਬੰਧਾਂ ਦਾ ਫੌਰੀ ਆਡਿਟ ਕਰਨ ਨੂੰ ਕਿਹਾ ਹੈ, ਨਾਲ ਹੀ ਲੋੜ ਪੈਣ 'ਤੇ ਸਿਹਤ ਮੁਲਾਜ਼ਮਾਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਨੂੰ ਕਿਹਾ ਹੈ | ਪ੍ਰਧਾਨ ਮੰਤਰੀ ਵਲੋਂ ਵੈਂਟੀਲੇਂਟਰਾਂ ਨੂੰ ਲੈ ਕੇ ਉਕਤ ਟਿੱਪਣੀ ਉਸ ਵੇਲੇ ਆਈ ਹੈ ਜਦੋਂ ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਖ਼ਰਾਬ ਵੈਂਟੀਲੇਟਰਾਂ ਨੂੰ ਲੈ ਕੇ ਸ਼ਬਦੀ ਜੰਗ ਚੱਲ ਰਹੀ ਹੈ | ਪੰਜਾਬ ਦੇ ਫ਼ਰੀਦਕੋਟ 'ਚ ਪੀ.ਐੱਮ. ਕੇਅਰ ਫੰਡ ਨਾਲ ਲਿਆਂਦੇ ਵੈਂਟੀਲੇਟਰਾਂ ਨੂੰ ਸੂਬਾ ਸਰਕਾਰ ਵਲੋਂ ਖ਼ਰਾਬ ਕਰਾਰ ਦਿੱਤਾ ਗਿਆ ਜਦਕਿ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਇਨ੍ਹਾਂ ਕਥਿਤ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਖਾਰਜ ਕੀਤਾ | ਕੇਂਦਰ ਸਰਕਾਰ ਵਲੋਂ ਜਾਰੀ ਇਕ ਅਧਿਕਾਰਿਕ ਬਿਆਨ 'ਚ ਕਿਹਾ ਗਿਆ ਹੈ ਕਿ ਕੁਝ ਰਾਜਾਂ 'ਚ ਵੈਂਟੀਲੇਟਰ ਸਟੋਰੇਜ ਦੀਆਂ ਖ਼ਬਰਾਂ ਨੂੰ ਪ੍ਰਧਾਨ ਮੰਤਰੀ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਵੈਂਟੀਲੇਟਰਾਂ ਦੀ ਸਥਾਪਨਾ ਅਤੇ ਸੰਚਾਲਨ ਦਾ ਫੌਰੀ ਆਡਿਟ ਕੀਤਾ ਜਾਵੇ | ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋੜ ਪੈਣ 'ਤੇ ਸਿਹਤ ਮੁਲਾਜ਼ਮਾਂ ਨੂੰ ਵੈਂਟੀਲੇਟਰ ਠੀਕ ਤਰ੍ਹਾਂ ਨਾਲ ਚਲਾਉਣ ਲਈ ਸਿਖਲਾਈ ਦਿੱਤੀ ਜਾਵੇ | ਪ੍ਰਧਾਨ ਮੰਤਰੀ ਨੇ ਪਿੰਡਾਂ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਘਰ-ਘਰ ਟੈਸਟਿੰਗ ਅਤੇ ਨਿਗਰਾਨੀ ਦੀ ਵਿਵਸਥਾ ਕਰਨ ਨੂੰ ਕਿਹਾ | ਮੋਦੀ ਨੇ ਪੇਂਡੂ ਇਲਾਕਿਆਂ 'ਚ ਕੋਰੋਨਾ ਖ਼ਿਲਾਫ਼ ਜੰਗ 'ਚ ਜ਼ਰੂਰੀ ਉਪਕਰਨਾਂ ਦੀ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ, ਨਾਲ ਹੀ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਸਾਰੇ ਲੋੜੀਂਦੇ ਸਾਧਨਾਂ ਨਾਲ ਲੈਸ ਕਰ ਕੇ ਹੋਰ ਮਜ਼ਬੂਤ ਬਣਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਪੇਂਡੂ ਇਲਾਕਿਆਂ 'ਚ ਆਕਸੀਜਨ ਸਪਲਾਈ ਦੀ ਵੰਡ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਪ੍ਰਧਾਨ ਮੰਤਰੀ ਨੇ ਪੇਂਡੂ ਇਲਾਕਿਆਂ ਵਿਚ ਘਰ 'ਚ ਵੱਖ ਹੋ ਕੇ ਰਹਿਣ ਅਤੇ ਇਲਾਜ ਦੀ ਵਿਵਸਥਾ ਕਰਨ ਦੇ ਵੀ ਨਿਰਦੇਸ਼ ਦਿੱਤੇ | ਪਿੰਡਾਂ 'ਚ ਆਕਸੀਜਨ ਦੀ ਵੰਡ ਲਈ ਇਕ ਨੀਤੀ ਬਣਾਉਣ ਦਾ ਨਿਰਦੇਸ਼ ਦਿੰਦਿਆਂ ਪ੍ਰਧਾਨ ਮੰਤਰੀ ਨੇ ਆਕਸੀਜਨ ਕੰਸਨਟ੍ਰੇਟਰ ਨੂੰ ਵੀ ਸ਼ਾਮਿਲ ਕਰਨ ਨੂੰ ਕਿਹਾ | ਇਸ ਤੋਂ ਇਲਾਵਾ ਮੈਡੀਕਲ ਉਪਕਰਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਜ਼ਿਕਰਯੋਗ ਹੈ ਕਿ ਮੋਦੀ ਨੇ ਸ਼ੁੱਕਰਵਾਰ ਨੂੰ ਵੀ ਪੇਂਡੂ ਇਲਾਕਿਆਂ 'ਚ ਕੋਰੋਨਾ ਪ੍ਰਤੀ ਵਧੇਰੇ ਸੁਚੇਤ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ ਸੀ | ਇਸ ਮੀਟਿੰਗ 'ਚ ਸਿਹਤ ਮੰਤਰਾਲਾ, ਗ੍ਰਹਿ ਮੰਤਰਾਲਾ ਅਤੇ ਨੀਤੀ ਆਯੋਗ ਨਾਲ ਜੁੜੇ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ ਸਨ | ਪ੍ਰਧਾਨ ਮੰਤਰੀ ਨੇ ਕੋਰੋਨਾ ਹਾਲਾਤ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਰਾਜਾਂ ਜਿੱਥੇ ਪਾਜ਼ੀਟੀਵਿਟੀ ਦਰ ਜ਼ਿਆਦਾ ਹੈ, 'ਚ ਸਥਾਨਕ ਕੰਟੇਨਮੈਂਟ ਜ਼ੋਨ ਬਣਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਮੀਟਿੰਗ 'ਚ ਸ਼ਾਮਿਲ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਰਚ ਤੋਂ ਲੈ ਕੇ ਹੁਣ ਤੱਕ ਟੈਸਟਿੰਗ 'ਚ ਕਾਫ਼ੀ ਵਾਧਾ ਹੋਇਆ ਹੈ | ਮਾਰਚ 'ਚ ਹਰ ਹਫ਼ਤੇ 50 ਲੱਖ ਟੈਸਟਾਂ ਤੋਂ ਵਧ ਕੇ ਹੁਣ ਇਹ ਦਰ ਹਰ ਹਫ਼ਤੇ 1.3 ਕਰੋੜ 'ਤੇ ਪਹੁੰਚ ਗਈ ਹੈ ਜਿਸ 'ਤੇ ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਕੋਰੋਨਾ ਮਾਮਲਿਆਂ ਦੇ ਅੰਕੜੇ ਪਾਰਦਰਸ਼ੀ ਢੰਗ ਨਾਲ ਸਾਹਮਣੇ ਰੱਖਣ ਲਈ ਉਤਸ਼ਾਹਿਤ ਕਰਨ ਨੂੰ ਕਿਹਾ ਤਾਂ ਜੋ ਸੂਬਾਈ ਲੋੜਾਂ ਦੇ ਆਧਾਰ 'ਤੇ ਫ਼ੈਸਲੇ ਲਏ ਜਾ ਸਕਣ | ਕਈ ਰਾਜਾਂ ਵਲੋਂ ਵੈਕਸੀਨ ਦੀ ਕਿੱਲਤ ਦੀ ਸ਼ਿਕਾਇਤ ਦੀਆਂ ਖ਼ਬਰਾਂ ਦਰਮਿਆਨ ਪ੍ਰਧਾਨ ਮੰਤਰੀ ਨੇ ਸਨਿਚਰਵਾਰ 'ਚ ਤੇਜ਼ੀ ਲਿਆਉਣ ਲਈ ਕੰਮ ਕਰਨ ਨੂੰ ਕਿਹਾ | ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦੇਣ ਨੂੰ ਕਿਹਾ ਕਿ ਭਾਰਤ ਕੋਰੋਨਾ ਦੇ ਖ਼ਿਲਾਫ਼ ਜੰਗ ਸਾਇੰਸਦਾਨਾਂ ਦੀ ਰਹਿਨੁਮਾਈ ਦੇ ਨਾਲ ਕਰ ਰਿਹਾ ਹੈ ਅਤੇ ਭਵਿੱਖ 'ਚ ਵੀ ਅਜਿਹਾ ਕਰਦਾ ਰਹੇਗਾ | ਪ੍ਰਧਾਨ ਮੰਤਰੀ ਵਲੋਂ ਇਹ ਨਿਰਦੇਸ਼ ਉਸ ਵੇਲੇ ਦਿੱਤਾ ਗਿਆ ਹੈ ਜਦੋਂ ਕੋਰੋਨਾ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਉਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਸਾਬਕਾ ਕੇਂਦਰੀ ਮੰਤਰੀ ਆਰ.ਐਲ. ਭਾਟੀਆ ਦਾ ਦਿਹਾਂਤ

ਅੰਮਿ੍ਤਸਰ ਤੋਂ 6 ਵਾਰ ਸੰਸਦ ਮੈਂਬਰ ਤੇ ਬਿਹਾਰ-ਕੇਰਲ ਦੇ ਸਨ ਰਾਜਪਾਲ
ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-100 ਸਾਲ ਦੇ ਕਰੀਬ ਲੰਬੀ ਉਮਰ ਭੋਗਣ ਵਾਲੇ ਤੇ ਕਾਂਗਰਸ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਬਜ਼ੁਰਗ ਸਿਆਸਤਦਾਨ ਸ੍ਰੀ ਰਘੂਨੰਦਨ ਲਾਲ ਭਾਟੀਆ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਇਥੇ ਸ੍ਰੀ ਦੁਰਗਿਆਣਾ ਮੰਦਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵਲੋਂ ਮਿ੍ਤਕ ਦੇਹ ਨੂੰ ਸਲਾਮੀ ਦਿੱਤੀ ਗਈ | ਸ੍ਰੀ ਭਾਟੀਆ ਜੋ ਇਥੇ ਆਪਣੇ ਘਰ ਮਾਲ ਰੋਡ ਵਿਖੇ ਰਹਿ ਰਹੇ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਉਹ ਪਿਛਲੇ ਹਫਤੇ ਤੋਂ ਐਸਕਾਰਟ ਹਸਪਤਾਲ 'ਚ ਜ਼ੇਰੇ ਇਲਾਜ ਸਨ | ਅੱਜ ਉਨ੍ਹਾਂ ਦੀ ਅੰਤਿਮ ਇੱਛਾ ਮੁਤਾਬਿਕ ਉਨ੍ਹਾਂ ਦਾ ਸਸਕਾਰ ਦੁਰਗਿਆਣਾ ਮੰਦਰ ਦੇ ਸ਼ਮਸ਼ਾਨਘਾਟ ਵਿਖੇ ਗੈਸ ਭੱਠੀ 'ਚ ਕੀਤਾ ਗਿਆ | ਸਸਕਾਰ ਮੌਕੇ ਉਨ੍ਹਾਂ ਦੇ ਪੁੱਤਰ ਰਮੇਸ਼ ਕੁਮਾਰ ਭਾਟੀਆ ਉਨ੍ਹਾਂ ਦੇ ਦਾਮਾਦ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਡਾ: ਰਾਜ ਕੁਮਾਰ, ਸੁਨੀਲ ਦੱਤੀ, ਚੇਅਰਮੈਨ ਮਮਤਾ ਦੱਤਾ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ, ਜੋਗਿੰਦਰਪਾਲ ਭਾਟੀਆ, ਸੁਦਰਸ਼ਨ ਕਪੂਰ, ਡਾ: ਅਜੈ ਗੁਪਤਾ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ | ਉਨ੍ਹਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਬਹੁਤ ਘੱਟ ਲੋਕ ਹੀ ਸਸਕਾਰ ਮੌਕੇ ਹਾਜ਼ਰ ਰਹੇ |
ਅੰਮਿ੍ਤਸਰ ਤੋਂ 6 ਵਾਰ ਰਹਿ ਚੁੱਕੇ ਸਨ ਲੋਕ ਸਭਾ ਮੈਂਬਰ
ਸਵ : ਭਾਟੀਆ ਨੇ ਲੰਮਾ ਸਮਾਂ ਸੰਸਦ 'ਚ ਪ੍ਰਤੀਨਿਧਤਾ ਕੀਤੀ | ਉਨ੍ਹਾਂ ਆਪਣੇ ਭਰਾ ਦੁਰਗਾਦਾਸ ਭਾਟੀਆ ਦੀ ਮੌਤ ਤੋਂ ਬਾਅਦ 1972 'ਚ ਉਪ ਚੋਣ ਲੜ ਕੇ ਆਪਣੇ ਸਿਆਸੀ ਸਫ਼ਰ ਦਾ ਆਗਾਜ਼ ਕੀਤਾ ਤੇ 6 ਵਾਰ ਅੰਮਿ੍ਤਸਰ ਤੋਂ ਲੋਕ ਸਭਾ ਦੇ ਮੈਂਬਰ ਰਹੇ | ਉਹ ਪ੍ਰਧਾਨ ਮੰਤਰੀ ਪੀ.ਵੀ. ਨਰਸਿੰਮਾ ਰਾਓ ਦੀ ਸਰਕਾਰ 'ਚ ਵਿਦੇਸ਼ ਰਾਜ ਮੰਤਰੀ ਵੀ ਬਣੇ ਤੇ ਬਾਅਦ 'ਚ ਦੋ ਸੂਬਿਆਂ ਕੇਰਲ ਤੇ ਬਿਹਾਰ ਦੇ ਰਾਜਪਾਲ ਵੀ ਰਹੇ | 6 ਵਾਰ ਸੰਸਦ ਮੈਂਬਰ ਬਣ ਕੇ ਲਗਾਤਾਰ ਚੋਣਾਂ ਜਿੱਤਣ ਵਾਲੇ ਇਸ ਦਿੱਗਜ ਆਗੂ ਨੂੰ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਵਲੋਂ ਚੋਣ ਲੜ ਕੇ ਹਰਾਇਆ ਸੀ | ਅੱਜ ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਓ.ਪੀ. ਸੋਨੀ, ਭਗਵੰਤਪਾਲ ਸਿੰਘ ਸੱਚਰ ਵਲੋਂ ਦੱੁਖ ਦਾ ਪ੍ਰਗਟਾਵਾ ਕੀਤਾ ਗਿਆ |
ਬੀਬੀ ਭੱਠਲ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, (ਅਜੀਤ ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਵਲੋਂ ਕਾਂਗਰਸ ਪਾਰਟੀ ਦੇ ਸਿਰਮੌਰ ਆਗੂ ਆਰ. ਐਲ. ਭਾਟੀਆ ਦੀ ਮÏਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਭੱਠਲ ਨੇ ਦੱਸਿਆ ਕਿ ਉਨ੍ਹਾਂ ਨੇ ਮੁਸ਼ਕਿਲ ਸਮੇਂ 'ਚ ਪਾਰਟੀ ਲਈ ਸੰਕਟ ਮੋਚਕ ਦੀ ਭੂਮਿਕਾ ਨਿਭਾਈ¢
ਡਾ. ਅਟਵਾਲ ਵਲੋਂ ਦੁੱਖ ਦਾ ਪ੍ਰਗਟਾਵਾ
ਲੁਧਿਆਣਾ, (ਪੁਨੀਤ ਬਾਵਾ)-ਸਾਬਕਾ ਵਿਦੇਸ਼ ਰਾਜ ਮੰਤਰੀ ਆਰ.ਐਲ. ਭਾਟੀਆ ਦੇ ਦਿਹਾਂਤ 'ਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

ਜਗਰਾਉਂ 'ਚ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਦੋ ਥਾਣੇਦਾਰਾਂ ਦੀ ਹੱਤਿਆ

• ਘਟਨਾ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਜਾਂ ਨਸ਼ਾ ਤਸਕਰ ਹੋਣ ਦਾ ਸ਼ੱਕ • ਇਕ ਮੁਲਾਜ਼ਮ ਵਾਲ-ਵਾਲ ਬਚਿਆ • ਦੋਸ਼ੀ ਮੌਕੇ ਤੋਂ ਕਾਰ ਤੇ ਕੈਂਟਰ 'ਚ ਬੇਖ਼ੌਫ਼ ਹੋਏ ਫ਼ਰਾਰ
ਜੋਗਿੰਦਰ ਸਿੰਘ

ਜਗਰਾਉਂ, 15 ਮਈ -ਅੱਜ ਦੇਰ ਸ਼ਾਮ ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਅਣਪਛਾਤਿਆਂ ਵਲੋਂ ਪੁਲਿਸ ਪਾਰਟੀ 'ਤੇ ਕੀਤੀ ਗੋਲੀਬਾਰੀ ਦੌਰਾਨ ਦੋ ਥਾਣੇਦਾਰਾਂ ਦੀ ਮੌਤ ਹੋਣ ਅਤੇ ਇਕ ਮੁਲਾਜ਼ਮ ਦੇ ਵਾਲ-ਵਾਲ ਬਚ ਜਾਣ ਦੀ ਖ਼ਬਰ ਹੈ | ਇਸ ਘਟਨਾ 'ਚ ਮਿ੍ਤਕ ਥਾਣੇਦਾਰਾਂ ਦੀ ਪਹਿਚਾਣ ਏ.ਐੱਸ.ਆਈ. ਭਗਵਾਨ ਸਿੰਘ ਅਤੇ ਏ.ਐੱਸ.ਆਈ. ਦਲਵਿੰਦਰ ਸਿੰਘ ਬੱਬੀ ਵਜੋਂ ਹੋਈ ਹੈ, ਜਦੋਂ ਕਿ ਵਾਲ-ਵਾਲ ਬਚਿਆ ਮੁਲਾਜ਼ਮ ਰਾਜਵੀਰ ਸਿੰਘ ਅਜੇ ਸਦਮੇ 'ਚ ਹੈ | ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਬਾਰੇ ਨਸ਼ਾ ਤਸਕਰ ਜਾਂ ਗੈਂਗਸਟਰ ਹੋਣ ਦਾ ਸ਼ੱਕ ਹੈ | ਮੌਕੇ 'ਤੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ, ਐੱਸ.ਪੀ (ਡੀ) ਬਲਵਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੂੰ ਨਵੀਂ ਦਾਣਾ ਮੰਡੀ 'ਚ ਨਸ਼ੇ ਦੀ ਖੇਪ ਪੁੱਜਣ ਦੀ ਸੂਚਨਾ ਮਿਲੀ ਸੀ ਤੇ ਜਦੋਂ ਸੀ.ਆਈ.ਏ. ਸਟਾਫ਼ 'ਚ ਤਾਇਨਾਤ ਇਸ ਟੀਮ ਨੇ ਮੌਕੇ 'ਤੇ ਪੁੱਜ ਕੇ ਲਾਲ ਰੰਗ ਦੇ ਕੈਂਟਰ ਨੂੰ ਘੇਰਿਆ ਤਾਂ ਮੌਕੇ 'ਤੇ ਆਈ-10 ਕਾਰ 'ਚ ਸਵਾਰ ਦੋਸ਼ੀਆਂ ਨੇ ਪੁਲਿਸ ਪਾਰਟੀ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਵਿਚ ਏ.ਐੱਸ.ਆਈ. ਭਗਵਾਨ ਸਿੰਘ ਸਿਰ 'ਚ ਗੋਲੀ ਲੱਗਣ ਕਾਰਨ ਮੌਕੇ 'ਤੇ ਦਮ ਤੋੜ ਗਿਆ ਜਦੋਂ ਕਿ ਘਟਨਾ 'ਚ ਜ਼ਖ਼ਮੀ ਦਲਵਿੰਦਰ ਸਿੰਘ ਬੱਬੀ ਨੂੰ ਪਹਿਲਾਂ ਸਿਵਲ ਹਸਪਤਾਲ ਜਗਰਾਉਂ ਵਿਖੇ ਲਿਜਾਇਆ ਗਿਆ ਅਤੇ ਬਾਅਦ 'ਚ ਜਦੋਂ ਲੁਧਿਆਣਾ ਲਈ ਰੈਫ਼ਰ ਕੀਤਾ ਗਿਆ ਤਾਂ ਉਸ ਦੀ ਵੀ ਰਸਤੇ 'ਚ ਮੌਤ ਹੋ ਗਈ | ਘਟਨਾ ਸਥਾਨ ਤੋਂ ਦੋਸ਼ੀ ਕੈਂਟਰ 'ਚੋਂ ਆਪਣਾ ਸਾਮਾਨ ਚੁੱਕ ਕੇ ਆਈ 10 ਗੱਡੀ ਦੀ ਡਿੱਗੀ 'ਚ ਰੱਖ ਕੇ ਮੌਕੇ ਤੋਂ ਫ਼ਰਾਰ ਹੁੰਦੇ ਵੀ ਇਕ ਕੈਮਰੇ 'ਚ ਕੈਦ ਹੋ ਗਏ | ਘਟਨਾ ਦੀ ਖ਼ਬਰ ਤੋਂ ਤੁਰੰਤ ਬਾਅਦ ਮੌਕੇ 'ਤੇ ਪੁੱਜੇ ਸਿਟੀ ਇੰਚਾਰਜ ਸਿਮਰਜੀਤ ਸਿੰਘ ਨੇ ਤੁਰੰਤ ਕੈਂਟਰ ਤੇ ਗੱਡੀ ਦੀਆਂ ਤਸਵੀਰਾਂ ਤੇ ਨੰਬਰ ਟਰੇਸ ਕਰਕੇ ਪੰਜਾਬ ਪੁਲਿਸ ਗਰੁੱਪਾਂ 'ਚ ਪਾਇਆ ਤੇ ਉੱਚ ਅਧਿਕਾਰੀਆਂ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ | ਡੀ.ਐੱਸ.ਪੀ. ਸਿਟੀ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਦੀ ਪੈੜ ਦੱਬਣ ਲਈ ਪੂਰੇ ਪੰਜਾਬ 'ਚ ਨਾਕਾਬੰਦੀ ਕਰਵਾਈ ਗਈ ਹੈ | ਉਨ੍ਹਾਂ ਇਸ ਘਟਨਾ 'ਚ ਜ਼ਖ਼ਮੀ ਹੋਏ ਏ.ਐੱਸ.ਆਈ. ਦਲਵਿੰਦਰ ਸਿੰਘ ਬੱਬੀ ਦੀ ਮੌਤ ਦੀ ਵੀ ਪੁਸ਼ਟੀ ਕੀਤੀ |
ਪੁਲਿਸ ਵਲੋਂ ਇਸ ਘਟਨਾ ਤੋਂ ਕੁਝ ਦੇਰ ਬਾਅਦ ਹੀ ਮੌਕੇ ਤੋਂ ਲੈ ਕੇ ਫ਼ਰਾਰ ਹੋਏ ਕੈਂਟਰ ਦੀ ਸਥਾਨਕ ਖੰਡ ਮਿਲ ਵਾਲੀ ਥਾਂ 'ਤੇ ਬਣੀ ਕਲੋਨੀ ਨੇੜਿਓਾ ਬਰਾਮਦਗੀ ਕਰਨ ਦੀ ਸੂਚਨਾ ਹੈ |

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦਿਹਾਂਤ

ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)- ਪੰਥਕ ਹਲਕਿਆਂ 'ਚ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ (83) ਹੁਣ ਇਸ ਦੁਨੀਆ 'ਚ ਨਹੀਂ ਰਹੇ | ਅੱਜ ਦੇਰ ਸ਼ਾਮ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ | ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਭਾਈ ਗੁਰਇਕਬਾਲ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਤੇ ਭਾਗ ਸਿੰਘ ਅਣਖੀ, ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਬਿੱਟੂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ: ਰੂਪ ਸਿੰਘ ਤੇ ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ, ਕੁਲਜੀਤ ਸਿੰਘ ਬ੍ਰਦਰਜ਼ ਬੋਰਡ, ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਸਮੇਤ ਵੱਖ-ਵੱਖ ਪੰਥਕ ਆਗੂਆਂ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ |

ਗੁਜਰਾਤ ਵੱਲ ਵਧਿਆ 'ਤੌਕਤੇ' ਤੂਫ਼ਾਨ

ਮੋਦੀ ਵਲੋਂ ਤਿਆਰੀਆਂ ਦਾ ਜਾਇਜ਼ਾ
ਮੁੰਬਈ/ਅਹਿਮਦਾਬਾਦ, 15 ਮਈ (ਏਜੰਸੀ)-ਚੱਕਵਰਵਤੀ ਤੂਫ਼ਾਨ 'ਤੌਕਤੇ' ਮਜ਼ਬੂਤ ਹੋ ਗਿਆ ਹੈ ਅਤੇ ਇਹ ਗੁਜਰਾਤ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਦਮਨ-ਦੀਵ ਅਤੇ ਦਾਦਰਾ-ਨਗਰ ਹਵੇਲੀ ਵੱਲ ਵਧ ਰਿਹਾ ਹੈ | ਇਸ ਨਾਲ ਮੁੰਬਈ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਬਾਰਿਸ਼ ਵੀ ਹੋ ਸਕਦੀ ਹੈ | ਇਸ ਦੀ ਜਾਣਕਾਰੀ ਸਨਿਚਰਵਾਰ ਨੂੰ ਭਾਰਤੀ ਮੌਸਮ ਵਿਭਾਗ ਵਲੋਂ ਦਿੱਤੀ ਗਈ | ਵਿਭਾਗ ਨੇ ਦੱਸਿਆ ਕਿ ਇਸ ਚੱਕਰਵਰਤੀ ਤੂਫ਼ਾਨ ਦੇ ਹੋਰ ਮਜ਼ਬੂਤ ਹੋਣ ਅਤੇ 'ਬਹੁਤ ਗੰਭੀਰ ਚੱਕਰਵਰਤੀ ਤੂਫ਼ਾਨ' ਵਿਚ ਤਬਦੀਲ ਹੋਣ ਦੀ ਕਾਫੀ ਸੰਭਾਵਨਾ ਹੈ | ਵਿਭਾਗ ਨੇ ਦੱਸਿਆ ਹੈ ਕਿ ਸੰਭਵ ਹੈ ਕਿ ਇਹ ਉੱਤਰ-ਪੱਛਮ ਵੱਲ ਵਧੇ ਅਤੇ 18 ਮਈ ਨੂੰ ਗੁਜਰਾਤ ਦੇ ਪੋਰਬੰਦਰ ਅਤੇ ਨਲੀਆ ਤੱਟ ਤੋਂ ਗੁਜਰੇ | ਜਾਣਕਾਰੀ ਅਨੁਸਾਰ ਇਸ ਦੀ ਵਜ੍ਹਾ ਨਾਲ ਇਲਾਕੇ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ | ਹਾਲਾਂਕਿ ਮੁੰਬਈ ਵਰਗੇ ਸ਼ਹਿਰਾਂ ਦੇ ਬਹੁਤ ਜ਼ਿਆਦਾ ਪ੍ਰਭਾਵਿਤ ਹੋਣ ਦੀ ਉਮੀਦ ਨਹੀਂ ਹੈ | 17 ਮਈ ਨੂੰ ਮੁੰਬਈ ਸਮੇਤ ਉੱਤਰੀ ਕੋਂਕਣ ਦੇ ਕੁਝ ਸਥਾਨਾਂ 'ਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ | ਇਸੇ ਦੌਰਾਨ ਭਾਰਤੀ ਹਵਾਈ ਸੈਨਾ ਨੇ ਦੱਸਿਆ ਕਿ ਉਸ ਵਲੋਂ 16 ਢੋਆ-ਢੁਆਈ ਜਹਾਜ਼ ਅਤੇ 18 ਹੈਲੀਕਾਪਟਰ ਪ੍ਰਭਾਵਿਤ ਇਲਾਕਿਆਂ ਲਈ ਤਿਆਰ ਰੱਖੇ ਹੋਏ ਹਨ |
ਮੋਦੀ ਵਲੋਂ ਤਿਆਰੀਆਂ ਦਾ ਜਾਇਜ਼ਾ
ਨਵੀਂ ਦਿੱਲੀ, (ਏਜੰਸੀ)-ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਤੌਕਤੇ' ਤੂਫ਼ਾਨ ਨੂੰ ਲੈ ਕੇ ਪੈਦਾ ਹੋਈ ਖ਼ਤਰਨਾਕ ਸਥਿਤੀ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬਿਆਂ, ਕੇਂਦਰੀ ਮੰਤਰਾਲਿਆਂ ਅਤੇ ਏਜੰਸੀਆਂ ਨਾਲ ਮਹੱਤਵਪੂਰਨ ਬੈਠਕ ਕੀਤੀ | ਸਬੰਧਤ ਅਧਿਕਾਰੀਆਂ ਨੂੰ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਉਣ ਅਤੇ ਬਿਜਲੀ, ਦੂਰਸੰਚਾਰ, ਸਿਹਤ ਅਤੇ ਪੀਣ ਵਾਲੇ ਪਾਣੀ ਵਰਗੀਆਂ ਜ਼ਰੂਰੀ ਸੇਵਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਤੂਫ਼ਾਨ ਨਾਲ ਜਿਹੜੇ ਸਥਾਨਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਉੱਥੋਂ ਦੇ ਹਸਪਤਾਲਾਂ 'ਚ ਕੋਵਿਡ ਸਬੰਧੀ ਪ੍ਰਬੰਧ, ਟੀਕਾਕਰਨ, ਬਿਜਲੀ ਦੀ ਕਮੀ ਨਾ ਹੋਣ, ਇਸ ਦੇ ਹੱਲ ਅਤੇ ਜ਼ਰੂਰੀ ਦਵਾਈਆਂ ਲਈ ਵਿਸ਼ੇਸ਼ ਤਿਆਰੀਆਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਇਸ ਉੱਚ ਪੱਧਰੀ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਉੱਚ ਅਧਿਕਾਰੀ ਸ਼ਾਮਿਲ ਹੋਏ | ਪ੍ਰਧਾਨ ਮੰਤਰੀ ਨੇ ਇਸ ਸਬੰਧ 'ਚ ਕੰਟਰੋਲ ਰੂਮ ਸਥਾਪਿਤ ਕਰਕੇ 24 ਘੰਟੇ ਕੰਮ ਕਰਨ ਲਈ ਕਿਹਾ | ਉਨ੍ਹਾਂ ਨੇ ਜਾਮਨਗਰ ਤੋਂ ਹੋਣ ਵਾਲੀ ਆਕਸੀਜਨ ਦੀ ਸਪਲਾਈ 'ਤੇ ਘੱਟ ਤੋਂ ਘੱਟ ਪ੍ਰਭਾਵ ਪੈਣ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ |

ਕੋਰੋਨਾ ਦੇ ਭਾਰਤ 'ਚ ਮਿਲੇ ਰੂਪ ਖ਼ਿਲਾਫ਼ ਟੀਕੇ ਘੱਟ ਅਸਰਦਾਰ-ਯੂ.ਕੇ. ਮਾਹਿਰ

ਲੰਡਨ, 15 ਮਈ (ਏਜੰਸੀ)-ਇੰਗਲੈਂਡ 'ਚ ਟੀਕਾਕਰਨ ਪ੍ਰੋਗਰਾਮ ਦੀ ਸਲਾਹ ਦੇਣ ਵਾਲੇ ਯੂ.ਕੇ. ਦੇ ਇਕ ਨਾਮੀ ਵਿਗਿਆਨੀ ਨੇ ਕਿਹਾ ਕਿ ਕੋਰੋਨਾ ਖ਼ਿਲਾਫ਼ ਲਗਾਏ ਜਾ ਰਹੇ ਟੀਕੇ ਬੀ1.617.2 ਕਿਸਮ, ਜੋ ਪਹਿਲੀ ਵਾਰ ਭਾਰਤ 'ਚ ਪਾਈ ਗਈ ਸੀ, ਦੇ ਫੈਲਾਅ ਨੂੰ ਰੋਕਣ ਲਈ ਲਗਪਗ ਨਿਸਚਿਤ ਤੌਰ 'ਤੇ ਘੱਟ ਅਸਰਦਾਰ ਹੈ | ਟੀਕਾਕਰਨ 'ਤੇ ਸਾਂਝੀ ਕਮੇਟੀ ਦੇ ਉਪ ਮੁਖੀ ਆਕਸਫੋਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਐਨਥਨੀ ਹਾਰਡਨ ਨੇ ਕਿਹਾ ਕਿ ਇੰਗਲੈਂਡ 'ਚ ਤਾਲਾਬੰਦੀ 'ਚ ਢਿੱਲ ਦੇਣ ਲਈ ਬਹੁਤ ਸਾਵਧਾਨੀ ਵਰਤਣੀ ਪਵੇਗੀ ਕਿਉਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਭਾਰਤ 'ਚ ਪਾਈ ਗਈ ਕਿਸਮ ਦਾ ਕਿੰਨਾ ਜ਼ਿਆਦਾ ਫੈਲਾਅ ਹੋਇਆ ਹੈ ਪਰ ਉਨ੍ਹਾਂ ਨੇ ਦੁਹਰਾਇਆ ਕਿ ਬਿਮਾਰੀ ਦੀ ਗੰਭੀਰਤਾ 'ਚ ਵਾਧਾ ਹੋਣ ਜਾਂ ਕੋਰੋਨਾ ਵਾਇਰਸ ਦਾ ਇਹ ਖਾਸ ਰੂਪ ਟੀਕੇ ਤੋਂ ਬਚ ਜਾਂਦਾ ਹੈ ਇਸ ਸਬੰਧੀ ਅਜੇ ਤੱਕ ਕੋਈ ਸਬੂਤ ਨਹੀਂ ਹੈ | ਉਨ੍ਹਾਂ ਬੀ.ਬੀ.ਸੀ. ਨੂੰ ਦੱਸਿਆ ਕਿ ਹਲਕੇ ਬਿਮਾਰੀ 'ਚ ਟੀਕੇ ਘੱਟ ਅਸਰਦਾਰ ਹੋ ਸਕਦੇ ਹਨ ਪਰ ਸਾਨੂੰ ਨਹੀਂ ਲੱਗਦਾ ਕਿ ਗੰਭੀਰ ਬਿਮਾਰੀ 'ਚ ਉਹ ਘੱਟ ਪ੍ਰਭਾਵੀ ਹੋਣਗੇ ਪਰ ਕੁੱਲ ਮਿਲਾ ਕੇ ਹਲਕੀ ਬਿਮਾਰੀ ਦੀ ਸਥਿਤੀ 'ਚ ਫੈਲਾਅ ਨੂੰ ਰੋਕਣ 'ਚ ਇਹ ਨਿਸਚਿਤ ਤੌਰ 'ਤੇ ਘੱਟ ਅਸਰਦਾਰ ਹਨ |

ਪੰਜਾਬ 'ਚ ਇਕੋ ਦਿਨ 217 ਮੌਤਾਂ-6867 ਨਵੇਂ ਕੇਸ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਬੀਤੇ 24 ਘੰਟਿਆਂ ਦੌਰਾਨ 217 ਹੋਰ ਮੌਤਾਂ ਹੋਣ ਦੀ ਖ਼ਬਰ ਹੈ, ਜਦਕਿ 8125 ਮਰੀਜ਼ਾਂ ਦੇ ਠੀਕ ਹੋਣ ਦੀ ਵੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 6867 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 217 ਮੌਤਾਂ 'ਚ ਅੰਮਿ੍ਤਸਰ ਤੋਂ 26, ਬਰਨਾਲਾ ਤੋਂ 4, ਬਠਿੰਡਾ ਤੋਂ 24, ਫ਼ਰੀਦਕੋਟ ਤੋਂ 5, ਫਾਜ਼ਿਲਕਾ ਤੋਂ 20, ਫ਼ਿਰੋਜ਼ਪੁਰ ਤੋਂ 7, ਫ਼ਤਹਿਗੜ੍ਹ ਸਾਹਿਬ ਤੋਂ 3, ਗੁਰਦਾਸਪੁਰ ਤੋਂ 12, ਹੁਸ਼ਿਆਰਪੁਰ ਤੋਂ 8, ਜਲੰਧਰ ਤੋਂ 11, ਲੁਧਿਆਣਾ ਤੋਂ 18, ਕਪੂਰਥਲਾ ਤੋਂ 5, ਮਾਨਸਾ ਤੋਂ 3, ਐਸ.ਏ.ਐਸ. ਨਗਰ ਤੋਂ 7, ਮੁਕਤਸਰ ਤੋਂ 14, ਪਟਿਆਲਾ ਤੋਂ 19, ਰੋਪੜ ਤੋਂ 3, ਸੰਗਰੂਰ ਤੋਂ 15, ਤਰਨ ਤਾਰਨ ਤੋਂ 5, ਐਸ.ਬੀ.ਐਸ. ਨਗਰ ਤੋਂ 4 ਮਰੀਜ਼ ਸ਼ਾਮਿਲ ਹਨ | ਸੂਬੇ 'ਚ ਹੁਣ ਤੱਕ ਐਕਟਿਵ ਕੇਸਾਂ ਦੀ ਗਿਣਤੀ 77789 ਤੱਕ ਪੁੱਜ ਚੁੱਕੀ ਹੈ |

ਚੀਨ ਦਾ ਰੋਵਰ ਮੰਗਲ 'ਤੇ ਉਤਰਿਆ

ਬੀਜਿੰਗ, 15 ਮਈ (ਏਜੰਸੀ)-ਚੀਨ ਨੇ ਮੰਗਲ ਦੀ ਸਤ੍ਹਾ 'ਤੇ ਆਪਣਾ ਪਹਿਲਾ ਰੋਵਰ ਸਫ਼ਲਤਾਪੂਰਵਕ ਉਤਾਰ ਦਿੱਤਾ ਹੈ | ਚੀਨ ਦੇ ਨੈਸ਼ਨਲ ਸਪੇਸ ਐਡਮਨਿਸਟੇ੍ਰਸ਼ਨ (ਸੀ. ਐਨ. ਐਸ. ਏ) ਨੇ ਰੋਵਰ ਦੇ ਮੰਗਲ ਗ੍ਰਹਿ 'ਤੇ ਉਤਰਨ ਦੀ ਪੁਸ਼ਟੀ ਕੀਤੀ ਹੈ | 'ਤਿਯਾਨਵੇਨ-1' ਨਾਂਅ ਦੇ ਇਸ ਪੁਲਾੜ ...

ਪੂਰੀ ਖ਼ਬਰ »

ਸਥਿਰ ਹੋ ਰਹੀ ਹੈ ਦੇਸ਼ 'ਚ ਕੋਰੋਨਾ ਦੀ ਸਥਿਤੀ-ਸਰਕਾਰ

• ਕਿਹਾ, ਕੋਵੀਸ਼ੀਲਡ ਦੀ ਦੂਜੀ ਖ਼ੁਰਾਕ ਵਿਚਾਲੇ ਵਕਫ਼ਾ ਵਧਾਉਣ ਨੂੰ ਟੀਕੇ ਦੀ ਕਿੱਲਤ ਨਾਲ ਜੋੜਨਾ ਮੰਦਭਾਗਾ ਨਵੀਂ ਦਿੱਲੀ, 15 ਮਈ (ਉਪਮਾ ਡਾਗਾ ਪਾਰਥ)-ਭਾਰਤ 'ਚ ਕੋਰੋਨਾ ਦੇ ਰੋਜ਼ਾਨਾ ਨਵੇਂ ਮਾਮਲਿਆਂ 'ਚ ਆਈ ਕੁਝ ਗਿਰਾਵਟ ਅਤੇ ਪਾਜ਼ੀਟੀਵਿਟੀ ਦਰ ਘੱਟ ਹੋਣ ਦਾ ...

ਪੂਰੀ ਖ਼ਬਰ »

ਸ਼ੂਗਰ ਦੇ ਮਰੀਜ਼ਾਂ ਅਤੇ ਸਟੀਰਾਇਡ ਦੀ ਦੁਰਵਰਤੋਂ ਕਾਰਨ ਹੁੰਦਾ ਹੈ ਬਲੈਕ ਫੰਗਸ

ਕੋਰੋਨਾ ਮਰੀਜ਼ਾਂ ਨੂੰ ਹੋ ਰਹੀ ਬਲੈਕ ਫੰਗਸ ਬਿਮਾਰੀ ਬਾਰੇ ਟਿੱਪਣੀ ਕਰਦਿਆਂ ਏਮਜ਼ ਦੇ ਡਾਇਰੈਕਟਰ ਡਾ: ਰਣਦੀਪ ਗੁਲੇਰੀਆ ਨੇ ਕਿਹਾ ਕਿ ਇਹ ਕੋਈ ਨਵੀਂ ਬਿਮਾਰੀ ਨਹੀਂ ਹੈ | ਸ਼ੂਗਰ ਨੂੰ ਇਸ ਬਿਮਾਰੀ ਦਾ ਮੁੱਖ ਕਾਰਨ ਦੱਸਦਿਆਂ ਡਾ: ਗੁਲੇਰੀਆ ਨੇ ਕਿਹਾ ਕਿ ਸ਼ੂਗਰ ਦੇ ...

ਪੂਰੀ ਖ਼ਬਰ »

ਆਧਾਰ ਕਾਰਡ ਨਾ ਹੋਣ 'ਤੇ ਵੈਕਸੀਨ ਨੂੰ ਨਹੀਂ ਕੀਤਾ ਜਾਣਾ ਚਾਹੀਦਾ ਮਨ੍ਹਾ

ਨਵੀਂ ਦਿੱਲੀ, 15 ਮਈ (ਏਜੰਸੀ)-ਯੂ.ਆਈ.ਡੀ.ਏ.ਆਈ. ਨੇ ਸਨਿਚਰਵਾਰ ਨੂੰ ਕਿਹਾ ਕਿ ਆਧਾਰ ਕਾਰਡ ਨਾ ਹੋਣ ਦੀ ਸੂਰਤ 'ਚ ਕਿਸੇ ਨੂੰ ਵੀ ਵੈਕਸੀਨ, ਦਵਾਈਆਂ, ਹਸਪਤਾਲ ਵਿਚ ਭਰਤੀ ਕਰਨ ਸਮੇਤ ਕਿਸੇ ਵੀ ਤਰ੍ਹਾਂ ਦੇ ਇਲਾਜ ਤੋਂ ਮਨ੍ਹਾ ਨਹੀਂ ਕਰਨਾ ਚਾਹੀਦਾ | ਅਥਾਰਟੀ ਨੇ ਸਪੱਸ਼ਟ ਕਰਦੇ ...

ਪੂਰੀ ਖ਼ਬਰ »

ਜੁਲਾਈ ਤੱਕ ਭਾਰਤ ਕੋਲ ਹੋਣਗੀਆਂ ਵੈਕਸੀਨ ਦੀਆਂ 51.6 ਕਰੋੜ ਖ਼ੁਰਾਕਾਂ-ਸਿਹਤ ਮੰਤਰੀ

ਨਵੀਂ ਦਿੱਲੀ, 15 ਮਈ (ਪੀ. ਟੀ. ਆਈ.)-ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਜੁਲਾਈ ਮਹੀਨੇ ਦੇ ਅੰਤ ਤੱਕ ਭਾਰਤ ਕੋਲ ਵੈਕਸੀਨ ਦੀਆਂ 51.6 ਕਰੋੜ ਖੁਰਾਕਾਂ ਉਪਲਬਧ ਹੋਣਗੀਆਂ | ਦੱਸਣਯੋਗ ਹੈ ਕਿ ਭਾਰਤ 'ਚ ਹੁਣ ਤੱਕ 18 ਕਰੋੜ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਟੀਕੇ ਲਗਾਏ ...

ਪੂਰੀ ਖ਼ਬਰ »

ਭਾਰਤ ਤੋਂ ਆਉਣ ਵਾਲੇ ਯਾਤਰੀਆਂ ਕਾਰਨ ਯੂ.ਕੇ. 'ਚ ਫੈਲਿਆ ਭਾਰਤੀ ਕੋਰੋਨਾ ਵੈਰੀਐਂਟ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ 'ਚ ਇਸ ਸਮੇਂ ਕੋਰੋਨਾ ਦੀ ਦੂਜੀ ਲਹਿਰ ਨੇ ਭਾਰੀ ਤਬਾਹੀ ਮਚਾਈ ਹੋਈ ਹੈ ਅਤੇ ਅਜਿਹੇ 'ਚ ਕਿਹਾ ਜਾ ਰਿਹਾ ਹੈ ਕਿ ਭਾਰਤੀ ਕੋਵਿਡ-19 ਵੈਰੀਐਂਟ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਰਾਹੀਂ ਯੂ.ਕੇ. ਪਹੁੰਚਿਆ ਹੈ | ਯੂ.ਕੇ. ਨੇ ਭਾਰਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਮਤਾ ਬੈਨਰਜੀ ਦੇ ਛੋਟੇ ਭਰਾ ਦੀ ਮੌਤ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੁੱਖ ਮੰਤਰੀ ਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਬੈਨਰਜੀ (62) ਦਾ ਦਿਹਾਂਤ ਹੋ ਗਿਆ | ਬੀਤੇ ਇਕ ਮਹੀਨੇ ਤੋਂ ਕੋਰੋਨਾ ਪੀੜਤ ਹੋਣ 'ਤੇ ਇਥੇ ਇਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ | ...

ਪੂਰੀ ਖ਼ਬਰ »

ਪਾਕਿ 'ਚ ਬੇਕਾਬੂ ਵਾਹਨ ਨਹਿਰ 'ਚ ਡਿੱਗਾ-ਇਕੋ ਪਰਿਵਾਰ ਦੇ 11 ਜੀਅ ਮਰੇ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪੰਜਾਬ ਸੂਬੇ 'ਚ ਇਕ ਵੈਨ ਦੇ ਬੇਕਾਬੂ ਹੋ ਕੇ ਨਹਿਰ 'ਚ ਡਿਗਣ ਨਾਲ ਘੱਟੋ ਘੱਟ 11 ਲੋਕਾਂ ਦੀ ਮੌਤ ਹੋ ਗਈ | ਜ਼ਿਲ੍ਹਾ ਸ਼ੇਖ਼ੂਪੁਰਾ ਤੋਂ ਰਾਣਾ ਉਮਰ ਸ਼ੇਖ਼ੂਪੁਰੀਆ ਨੇ ਦੱਸਿਆ ਕਿ ਉਕਤ ਪਰਿਵਾਰ ਸ਼ੇਖੂਪੁਰਾ ਦੇ ਖ਼ਾਨਗਾਹ ...

ਪੂਰੀ ਖ਼ਬਰ »

ਘਰਾਂ 'ਚ ਇਕਾਂਤਵਾਸ ਕੋਰੋਨਾ ਮਰੀਜ਼ਾਂ ਨੂੰ ਰੇਮਡੇਸਿਵਿਰ ਦੀ ਲੋੜ ਨਹੀਂ- ਏਮਜ਼

ਨਵੀਂ ਦਿੱਲੀ, 15 ਮਈ (ਏਜੰਸੀ)-ਏਮਜ਼ ਦੇ ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਜੋ ਕੋਰੋਨਾ ਮਰੀਜ਼ ਘਰਾਂ 'ਚ ਇਕਾਂਤਵਾਸ ਹਨ, ਨੂੰ ਰੇਮਡੇਸਿਵਿਰ ਦਵਾਈ ਦੇਣ ਦੀ ਕੋਈ ਲੋੜ ਨਹੀਂ ਹੈ ਅਤੇ ਜੇਕਰ ਕਿਸੇ ਮਰੀਜ਼ ਦਾ ਆਕਸੀਜਨ ਪੱਧਰ 94 ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਉਸ ਨੂੰ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਚੌਕੀ 'ਤੇ ਪੈਟਰੋਲ ਬੰਬ ਨਾਲ ਹਮਲਾ

ਸ੍ਰੀਨਗਰ, 15 ਮਈ (ਮਨਜੀਤ ਸਿੰਘ)- ਸ੍ਰੀਨਗਰ ਦੇ ਡਾਊਨ ਟਾਊਨ ਇਲਾਕੇ 'ਚ ਅੱਤਵਾਦੀਆਂ ਨੇ ਦੇਰ ਰਾਤ ਸੀ.ਆਰ.ਪੀ.ਐਫ. ਦੀ ਇਕ ਚੌਕੀ ਨੂੰ ਨਿਸ਼ਾਨਾ ਬਣਾ ਕੇ ਪੈਟਰੋਲ ਬੰਬ ਨਾਲ ਹਮਲਾ ਕੀਤਾ, ਜਿਸ 'ਚ ਕਿਸੇ ਤਰ੍ਹਾਂ ਦੇ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਮੁਤਾਬਿਕ ਸਰਾਫ਼ ...

ਪੂਰੀ ਖ਼ਬਰ »

ਜੀ.ਐਸ.ਟੀ. ਕੌ ਾਸਲ ਦੀ ਮੀਟਿੰਗ 28 ਨੂੰ

ਨਵੀਂ ਦਿੱਲੀ, 15 ਮਈ (ਏਜੰਸੀ)-ਜੀ.ਐਸ.ਟੀ. ਕੌਂਸਲ ਦੀ ਮੀਟਿੰਗ ਬੀਤੇ 7 ਮਹੀਨਿਆਂ ਤੋਂ ਨਾ ਕਰਵਾਉਣ ਕਾਰਨ ਵਿਰੋਧੀ ਧਿਰਾਂ ਦੀ ਆਲੋਚਨਾ ਦਾ ਸਾਹਮਣਾ ਕਰ ਰਹੇ ਵਿੱਤ ਮੰਤਰਾਲੇ ਨੇ ਐਲਾਨ ਕੀਤਾ ਕਿ ਵਸਤੂ ਤੇ ਸੇਵਾਵਾਂ ਕਰ 'ਤੇ ਫੈਸਲਾ ਲੈਣ ਲਈ ਅਗਲੀ ਮੀਟਿੰਗ 28 ਮਈ ਨੂੰ ਹੋਵੇਗੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX