ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  52 minutes ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  57 minutes ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 1 hour ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 2 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 2 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 2 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 4 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 4 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 4 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 4 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 5 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 5 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 5 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 6 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 6 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 6 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਤਰਨਤਾਰਨ

ਥਾਣਾ ਮੁਖੀ ਵਲੋਂ ਕਿਸਾਨ ਆਗੂਆਂ ਨਾਲ ਮਾੜਾ ਵਤੀਰਾ ਕਰਨ ਦੇ ਵਿਰੋਧ 'ਚ ਲਗਾਇਆ ਧਰਨਾ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਆਗੂਆਂ ਨੂੰ ਥਾਣਾ ਸਦਰ ਦੇ ਐੱਸ.ਐੱਚ.ਓ.ਵਲੋਂ ਮਾੜੀ ਸ਼ਬਦਾਵਲੀ ਬੋਲਣ ਦੇ ਵਿਰੋਧ 'ਚ ਕਿਸਾਨ ਆਗੂਆਂ ਨੇ ਬਲਜੀਤ ਸਿੰਘ ਮਾਹਣੇਕੇ, ਦਿਲਬਾਗ ਸਿੰਘ ਸਭਰਾ ਤੇ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਥਾਣੇ ਮੂਹਰੇ ਧਰਨਾ ਲਗਾਇਆ ਜੋ ਥਾਣਾ ਮੁਖੀ ਵਲੋਂ ਆਪਣਾ ਸ਼ਪੱਸਟੀਕਰਨ ਦੇਣ ਉਪਰੰਤ ਸਮਾਪਤ ਕੀਤਾ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮੇਹਰ ਸਿੰਘ ਤਲਵੰਡੀ, ਸੁਖਦੇਵ ਸਿੰਘ ਦੁੱਬਲੀ ਆਦਿ ਨੇ ਕਿਹਾ ਕਿ ਬੀਤੇ ਦਿਨ ਸੋਮਾ ਕੰਪਨੀ ਦੇ ਬਾਹਰ ਦੋ ਧਿਰਾਂ ਵਿਚਕਾਰ ਆਹਮੋ ਸਾਹਮਣੇ ਗੋਲੀਆ ਚੱਲੀਆ ਸਨ 'ਤੇ ਕੰਪਨੀ ਦੇ ਬਾਹਰ ਕਿਸਾਨ ਆਗੂ ਚਾਨਣ ਸਿੰਘ ਆਪਣਾ ਮੋਟਰਸਾਈਕਲ ਖੜਾ ਕਰਕੇ ਕੰਪਨੀ ਦੇ ਅੰਦਰ ਗਿਆ ਸੀ 'ਤੇ ਜਦ ਐੱਸ.ਐੱਚ.ਓ. ਥਾਣਾ ਸਦਰ ਹਰਜਿੰਦਰ ਸਿੰਘ ਨੂੰ ਗੋਲੀ ਚੱਲਣ ਦੀ ਵਾਰਦਾਤ ਦੀ ਜਾਣਕਾਰੀ ਮਿਲੀ ਤਾਂ ਇਹ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ਵਾਰਦਾਤ 'ਤੇ ਪਹੁਚਿਆ ਤੇ ਕਿਸਾਨ ਆਗੂ ਦਾ ਕੰਪਨੀ ਦੇ ਬਾਹਰ ਖੜੇ ਮੋਟਰਸਾਈਕਲ ਨੂੰ ਚੁੱਕ ਕੇ ਥਾਣੇ ਲੈ ਗਏ | ਜਦ ਥਾਣੇ ਕਿਸਾਨ ਆਗੂ ਗੁਰਭੇਜ ਸਿੰਘ ਤੇ ਚਾਨਣ ਸਿੰਘ ਆਪਣਾ ਮੋਟਰਸਾਈਕਲ ਲੈਣ ਪਹੰੁਚੇ ਤਾਂ ਥਾਣਾ ਮੁਖੀ ਨੇ ਆਪਣੀ ਵਰਦੀ 'ਤੇ ਕੁਰਸੀ ਦੀ ਦੁਰਵਰਤੋਂ ਕਰਦਿਆਂ ਹੋਇਆ ਆਗੂਆਂ ਨਾਲ ਗਲਤ ਸ਼ਬਦਾਵਲੀ ਦਾ ਪ੍ਰਯੋਗ ਕਰਦਿਆਂ ਹੋਇਆ ਕਿਹਾ ਕਿ ਮੈਂ ਤੁਹਾਡੇ ਪ੍ਰਸਨਲ ਅੰਗਾਂ ਵਿਚ ਗੋਲੀਆ ਮਾਰਾਂਗਾ ਤੇ ਮੁਕਦਮੇ ਦਰਜ ਕਰਕੇ ਜੇਲ੍ਹਾਂ ਵਿਚ ਡੱਕ ਦਿਆਂਗਾ | ਉਨ੍ਹਾਂ ਕਿਹਾ ਕਿ ਇਸ ਥਾਣਾ ਮੁਖੀ ਨੇ ਪਹਿਲਾਂ ਵੀ ਸਾਡੇ ਕਈ ਆਗੂਆਂ ਨਾਲ ਧੱਕੇਸ਼ਾਹੀ ਕੀਤੀ ਹੈ 'ਤੇ ਜਥੇਬੰਦੀਆਂ ਵਿਰੁੱਧ ਗਲਤ ਸ਼ਬਦਾਵਲੀ ਦਾ ਪ੍ਰਯੋਗ ਕਰ ਰਿਹਾ ਹੈ, ਜੋ ਕਿਸਾਨ ਆਗੂ ਬਰਦਾਸ਼ਤ ਨਹੀਂ ਕਰਨਗੇ ਤੇ ਕੁਝ ਦਿਨਾਂ ਤੱਕ ਨਵੀਂ ਰੂਪ ਰੇਖਾ ਤਿਆਰ ਕਰਕੇ ਥਾਣੇ ਦਾ ਅਣਮਿਥੇ ਸਮੇ ਲਈ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਪਹੁਚੇ ਥਾਣਾ ਮੁਖੀ ਵਲੋਂ ਜਦ ਆਪਣਾ ਸਪੱਸ਼ਟੀਕਰਨ ਧਰਨੇ 'ਚ ਬੈਠੇ ਕਿਸਾਨ ਆਗੂਆਂ ਨੂੰ ਦਿੱਤਾ ਤਾਂ ਕਿਸਾਨ ਆਗੂਆਂ ਨੇ ਧਰਨਾ ਤਾਂ ਸਮਾਪਤ ਕਰ ਦਿੱਤਾ ਪਰ ਬਾਕੀ ਮਸਲਿਆ ਦੇ ਹੱਲ ਲਈ ਜਲਦ ਹੀ ਥਾਣੇ ਨੂੰ ਘੇਰਨ ਦਾ ਐਲਾਨ ਕਰਕੇ ਧਰਨਾ ਸਮਾਪਤ ਕਰ ਦਿੱਤਾ | ਇਸ ਮੌਕੇ ਤਰਸੇਮ ਸਿੰਘ ਧਾਰੀਵਾਲ, ਪੂਰਨ ਸਿੰਘ ਵਰਨਾਲਾ, ਸਰਵਣ ਸਿੰਘ ਸੀਤੋ, ਧਰਮ ਸਿੰਘ ਘਰਿਆਲੀ, ਬਿੱਕਰ ਸਿੰਘ, ਸਾਬ ਸਿੰਘ ਠੱਕਰਪੁਰਾ, ਦਲਜੀਤ ਸਿੰਘ ਹਰੀਕੇ, ਕਾਬਲ ਸਿੰਘ, ਹਰਚੰਦ ਸਿੰਘ, ਜਰਨੈਲ ਸਿੰਘ, ਜੱਸਾ ਸਿੰਘ ਬਰਵਾਲਾ, ਮੇਜਰ ਸਿੰਘ, ਜੋਧ ਸਿੰਘ, ਟਹਿਲ ਸਿੰਘ, ਸੁਖਚੈਨ ਸਿੰਘ ਆਦਿ ਕਿਸਾਨ ਆਗੂ ਮੌਜੂਦ ਸਨ |

ਕੋਰੋਨਾ ਕਾਰਨ 5 ਦੀ ਮੌਤ, 80 ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ ਗਈ ਹੈ ਜਦਕਿ 80 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਕੋਰੋਨਾ ਨਾਲ ਮਰਨ ਵਾਲਿਆਂ ਵਿਅਕਤੀਆਂ ਦਾ ਅੰਤਿਮ ਸਸਕਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਨੂੰ ਇਕਾਈ ਗੰਡੀਵਿੰਡ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਸ਼ਰਾਏ ਅਮਾਨਤ ਖਾਂ, 15 ਮਈ (ਨਰਿੰਦਰ ਸਿਘ ਦੋਦੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਪਿੰਡ ਗੰਡੀਵਿੰਡ ਇਕਾਈ ਦੀ ਮੀਟਿੰਗ ਗੰਡੀਵਿੰਡ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ਕੀਤੀ ਤੇ ਇਕੱਠ ਨੂੰ ਸੰਬਧੋਨ ਕਰਦਿਆਂ ...

ਪੂਰੀ ਖ਼ਬਰ »

ਸਰਪੰਚ ਧੂੰਦਾ, ਭੈਲ, ਮਾਣਕਦੇਕਾ ਤੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਕੁਝ ਲੋਕਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਗਾਏ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਦਰਿਆ ਬਿਆਸ ਦੇ ਪਾਣੀ ਦੀ ਮਾਰ ਤੋਂ ਫਸਲਾਂ ਨੂੰ ਬਚਾਉਣ ਲਈ ਧੁੱਸੀ ਬੰਨ ਨੂੰ ਪੱਕਾ ਕਰਨ ਦੀ ਲੰਮੇ ਸਮੇ ਤੋਂ ਚੱਲੀ ਆ ਰਹੀ ਮੰਗ ਦੇ ਸਬੰਧ ਵਿਚ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕੋਰੋਨਾ ਦੀ ਆੜ ਵਿਚ ਕੈਪਟਨ ਸਰਕਾਰ ਨੇ ਵਿਗਾੜੀ ਪੰਜਾਬ ਦੀ ਆਰਥਿਕਤਾ-ਬ੍ਰਹਮਪੁਰਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)- ਕੇਵਲ ਗਰੀਬ ਕੋਰੋਨਾ ਮਰੀਜਾਂ ਦੇ ਘਰਾਂ 'ਚ ਨਹੀਂ ਬਲਕਿ ਗਰੀਬ ਪੰਜਾਬ ਦੇ ਵਾਸੀਆਂ ਨੂੰ ਭੋਜਨ ਮੁਹੱਈਆ ਕਰਵਾਏ ਕੈਪਟਨ ਸਰਕਾਰ | ਉਕਤ ਪ੍ਰਗਟਾਵਾ ਹਲਕੇ 'ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 122 ਪਿੰਡਾਂ ਵਿਚ ਪਿੰਡ ਵਾਸੀਆਂ ਵਲੋਂ ਪਿੰਡਾਂ ਦੀ ਹੱਦ 'ਤੇ ਲਗਾਏ ਗਏ ਠੀਕਰੀ ਪਹਿਰੇ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਬਲਿਕ ਦੀ ਹਿਫਾਜ਼ਤ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਪਾਲਿਕਾ ਦਫਤਰ ਪੱਟੀ 'ਚ ਤੀਸਰੇ ਦਿਨ ਵੀ ਕੰਮਕਾਜ ਰਿਹਾ ਠੱਪ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵਲੋਂ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਮੁੱਚੇ ਪੰਜਾਬ ਅੰਦਰ ਅਣਮਿੱਥੇ ਸਮੇਂ ਲਈ ਹੜਤਾਲ ਦੇ ਦਿੱਤੇ ਸੱਦੇ ਤਹਿਤ ਲੋਅਰ ਗ੍ਰੇਡ ਮਿਊਾਸੀਪਲ ਇੰਪ: ਯੂਨੀ: ...

ਪੂਰੀ ਖ਼ਬਰ »

ਘਰ 'ਚੋਂ ਤਿੰਨ ਕੀਮਤੀ ਮੋਬਾਈਲ ਤੇ 3 ਹਜ਼ਾਰ ਰੁਪਏ ਚੋਰੀ

ਸੁਰ ਸਿੰਘ, 15 ਮਈ (ਧਰਮਜੀਤ ਸਿੰਘ)- ਬੀਤੀ ਰਾਤ ਚੋਰਾਂ ਨੇ ਸਥਾਨਕ ਮੁਹੱਲਾ ਰਾਮਗੜ੍ਹੀਆ ਵਿਖੇ ਇਕ ਘਰ 'ਚੋਂ ਤਿੰਨ ਕੀਮਤੀ ਮੋਬਾਈਲ ਚੋਰੀ ਕਰ ਲਏ | ਚੋਰੀ ਦੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਿਸਤਰੀ ਸਵਿੰਦਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮੁਹੱਲਾ ਰਾਮਗੜ੍ਹੀਆ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਗਿ੍ਫ਼ਤਾਰ, ਇਕ ਫ਼ਰਾਰ-ਐੱਸ.ਐੱਸ.ਪੀ.

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੌਰਾਨ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਇਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਹਰਜੋਤ ਸਿੰਘ ਪੁੱਤਰ ਬਲਰਾਜ ...

ਪੂਰੀ ਖ਼ਬਰ »

ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਬਾਗੜੀਆਂ ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਪਹਿਲਾਂ ਡੀ.ਏ. ਦੀ ਕਿਸ਼ਤਾਂ ਜਾਰੀ ਕੀਤੀਆਂ ਜਾਣ-ਢਿੱਲੋਂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)- ਸੇਵਾਮੁਕਤ ਮੁਲਾਜ਼ਮ ਆਗੂ ਸੁਖਦੇਵ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਾਰ-ਵਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਗੱਫੇ ਦੇਣ ਦੀ ਮਸ਼ਹੂਰੀ ਕਰ ਰਹੀ ਹੈ ਕਿ ਅਸੀਂ ਪੰਜਾਬ ਦੇ ਮੁਲਾਜ਼ਮਾਂ ਨੂੰ ਗੱਫੇ ਦੇ ਰਹੇ ਹਨ ਪ੍ਰੰਤੂ ਸਰਕਾਰ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ ਸੰਘਰਸ਼ ਦੀ ਰੂਪਰੇਖਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੀ ਦਲਿਤ ਲੜਕੀ ਜਿਸ ਦੀ ਫਤਿਆਬਾਦ ਦੇ ਦੋ ਪਰਿਵਾਰਾਂ ਨੇ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਉਸਦੇ ਵਾਲ ਕੱਟ ਦਿੱਤੇ ਸਨ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਉਲੀਕੇ ਪ੍ਰੋਗਰਾਮ ਤਹਿਤ 15 ਮਈ ਨੂੰ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਤੇ ਮੈਂਬਰਾਂ ਕੱਦ ਗਿੱਲ ਦੇ ਸਿਹਤ ਕੇਂਦਰ ਵਿਚ ਲਗਵਾਈ ਵੈਕਸੀਨ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਦੀ ਅਗਵਾਂਂਹ ਹੇਠ ਚੱਲ ਰਹੀ ਐੱਨ.ਜੀ.ਓ. ਅਮਨਦੀਪ ਵੈੱਲਫੇਅਰ ਸੁਸਾਇਟੀ ਦੇ ਮੈਬਰਾਂ ਅਹੁਦੇਦਾਰਾਂ ਨੇ ਵਲੋਂ ਸਿਹਤ ਵਿਭਾਗ ਵਲੋਂ ਵੈਕਸੀਨ ਲਗਾਉਣ ਲਈ ਲਗਾਏ ਕੈਂਪ 'ਚ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

'ਆਪ ਦਿਨੋ ਦਿਨ ਮਜ਼ਬੂਤੀ ਵੱਲ ਵਧ ਰਹੀ ਹੈ- ਡਾ.ਔਲਖ

ਸ਼ਾਹਬਾਜ਼ਪੁਰ, 15 ਮਈ (ਪਰਦੀਪ ਬੇਗੇਪੁਰ)- ਪੰਜਾਬ ਦੇ ਲੋਕਾਂ ਵਲੋਂ ਪਰਖੇ ਹੋਏ ਆਗੂਆਂ ਹੁਣ ਹੋਰ ਪਰਖਣ ਦੀ ਲੋੜ ਨਹੀਂ ਕਿਉਂਕਿ ਲੋਕ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰਖ ਰਹੇ ਹਨ ਤੇ ਹੁਣ ਤੀਸਰੀ ਧਿਰ ਨੂੰ ਮਜ਼ਬੂਤ ਕਰਨ ਦਾ ਮੰਨ ਬਣਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਨੂੰ ਗਰੇਡ ਪੇਅ ਮਿਲਣ 'ਤੇ ਧੰਨਵਾਦ-ਲੌਹੁਕਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)- ਪਸ਼ੂ ਪਾਲਣ ਵਿਭਾਗ ਵਿਚ ਕੰਮ ਕਰਦੇ ਆ ਰਹੇ ਵੈਟਰਨਰੀ ਇੰਸਪੈਕਟਰਾਂ ਦੀਆਂ ਕੁੱਲ ਸੈਂਕਸ਼ਨ ਅਸਾਮੀਆਂ 'ਤੇ 50 ਫੀਸਦੀ ਅਸਾਮੀਆਂ ਵਿਚੋਂ 261 ਵੈਟਰਨਰੀ ਇੰਸਪੈਕਟਰਾਂ 4200 ਗਰੇਡ ਪੇਅ ਮਿਲਣ 'ਤੇ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਵੋਟਾਂ ਦੀ ਖਾਤਰ ਨਵੇਂ ਜ਼ਿਲ੍ਹੇ ਬਣਾ ਰਹੀ ਪੰਜਾਬ ਸਰਕਾਰ, ਲੋਕਾਂ 'ਤੇ ਪਵੇਗਾ ਬੋਝ- ਸੰਧੂ

ਝਬਾਲ, 15 ਮਈ (ਸੁਖਦੇਵ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਇਕ ਪਾਸੇ ਪੰਜਾਬ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ | ਦੂਜੇ ਪਾਸੇ ਕਾਂਗਰਸ ਸਰਕਾਰ ਨਵੇਂ ਜ਼ਿਲ੍ਹੇ ਬਣਾ ਕੇ ਲੋਕਾਂ ਉੱਪਰ ਵਾਧੂ ਬੋਝ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦਾ ਬੇਵਕਤ ਅਕਾਲ ਚਲਾਣਾ ਵੱਡਾ ਘਾਟਾ ਕਰਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੇ ਪੱਤਰਕਾਰ ਜਰਨੈਲ ਸਿੰਘ ਦਿੱਲੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਸਮੁੱਚੇ ਪੰਥ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਪੁੂਹਲਾ ਵਿਖੇ ਦੋ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਹੈ ਡਰੇਨ 'ਤੇ ਪੁਲ

ਅੰਮਿ੍ਤਸਰ, 15 ਮਈ (ਜੱਸ)-ਪੰਥ ਦੇ ਮਹਾਨ ਦੇ ਨਿਸ਼ਕਾਮ ਕੀਰਤੀਨੀਏ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਾਹਿਬ ਪੂਹਲਾ ...

ਪੂਰੀ ਖ਼ਬਰ »

ਮਨੁੱਖ ਦਾ ਸੱਭ ਤੋਂ ਉੱਚਾ ਧਰਮ ਉਸਦਾ ਕਰਮ ਹੀ ਹੈ- ਡਿਪਟੀ ਡੀ.ਈ.ਓ.

ਪੱਟੀ, 15 ਮਈ (ਬੋਨੀ ਕਾਲੇਕੇ, ਖਹਿਰਾ)-'ਕੰਮ ਹੀ ਪੂਜਾ ਹੈ' ਰੂਪੀ ਫ਼ਲਸਫ਼ੇ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਵਾਲੇ ਲੋਕ ਹੀ ਫ਼ਰਸ਼ਾਂ ਤੋਂ ਅਰਸ਼ਾਂ ਤੱਕ ਦਾ ਪੈਂਡਾ ਤਹਿ ਕਰਨ ਦੀ ਸਮਰਥਾ ਰੱਖਦੇ ਹਨ | ਸ਼ਾਮੇ- ਸਨਮਾਨ ਨਾਮਕ ਲੜੀ ਨੂੰ ਜਾਰੀ ਰੱਖਦਿਆਂ ਐਵਰਗ੍ਰੀਨ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ

ਖੇਮਕਰਨ, 15 ਮਈ (ਰਾਕੇਸ਼ ਬਿੱਲਾ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਬਲਾਕ ਵਲਟੋਹਾ ਦੀ ਮੀਟਿੰਗ ਪਿੰਡ ਭੂਰਾ ਕੋਹਨਾਂ ਵਿਚ ਜਸਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਵਿਚ ਬਲਾਕ ਵਲਟੋਹਾ ਦੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਪੂਰੇ ਚਾਅ ਦੇ ਨਾਲ ਵੇਖਿਆ ਗਿਆ ਦੂਰਦਰਸ਼ਨ ਦਾ ਪ੍ਰੋਗਰਾਮ 'ਨਵੀਆਂ ਪੈੜਾਂ'

ਤਰਨ ਤਾਰਨ 15 ਮਈ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਇਨ੍ਹਾਂ ਤਬਦੀਲੀਆਂ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX