ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ 'ਤੇ ਸਾਈਬਰ ਹਮਲੇ ਦੀ ਰਿਪੋਰਟ; ਏਮਜ਼ ਦਾ ਸਰਵਰ 11ਵੇਂ ਦਿਨ ਵੀ ਡਾਊਨ
. . .  1 day ago
ਅਮਰੀਕਾ ਰਹਿੰਦੇ ਵਿਅਕਤੀ ਦੀ ਪਤਨੀ ਨੇ ਸਹੁਰੇ ਘਰ ਦੋਬੁਰਜੀ 'ਚ ਲਿਆ ਫਾਹਾ
. . .  1 day ago
ਮਾਨਾਂਵਾਲਾ, 3 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. 'ਤੇ ਸਥਿਤ ਕਸਬਾ ਦੋਬੁਰਜੀ ਵਿਖੇ ਇਕ ਔਰਤ ਵਲੋਂ ਖੁਦਖੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ । ਜਾਣਕਾਰੀ ਅਨੁਸਾਰ ਰਿੰਕੂ ਪੁੱਤਰ ਸ਼ਰਨ ਸਿੰਘ ...
ਮੁੰਬਈ : ਅਦੀਸ ਅਬਾਬਾ ਤੋਂ ਮੁੰਬਈ ਪਹੁੰਚਣ ਵਾਲੇ ਦੋ ਯਾਤਰੀਆਂ ਤੋਂ 18 ਕਰੋੜ ਰੁਪਏ ਕੋਕੀਨ ਬਰਾਮਦ – ਡੀ.ਆਰ.ਆਈ. ਮੁੰਬਈ
. . .  1 day ago
ਆਈ.ਜੀ. ਅਸਾਮ ਰਾਈਫਲਜ਼ (ਪੂਰਬੀ) ਦੀ ਅਗਵਾਈ ਹੇਠ 4 ਵਿਅਕਤੀਆਂ ਨੂੰ ਭਾਰੀ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਵਿਦਿਆਰਥਣਾਂ ਨਾਲ ਭਰੀ ਵੈਨ ’ਤੇ ਅਣਪਛਾਤਿਆਂ ਨੇ ਕੀਤਾ ਹਮਲਾ
. . .  1 day ago
ਫ਼ਾਜ਼ਿਲਕਾ,3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਨੇੜਲੇ ਪਿੰਡ ਲਾਲੋਵਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਿਥੇ ਸਕੂਲੀ ਵਿਦਿਆਰਥਣਾਂ ਨਾਲ ...
ਬੀ. ਐਸ. ਐਫ. ਅਤੇ ਫਾਜ਼ਿਲਕਾ ਪੁਲਿਸ ਵਲੋਂ 26.850 ਕਿਲੋ ਹੈਰੋਇਨ ਬਰਾਮਦ - ਡੀ.ਜੀ.ਪੀ., ਪੰਜਾਬ ਪੁਲਿਸ
. . .  1 day ago
ਅਮਰੀਕੀ ਫੌਜ ਅਤੇ ਭਾਰਤੀ ਫੌਜ ਨੇ ਯੁਧ ਅਭਿਆਸ ਨੂੰ ਸਫਲਤਾਪੂਰਵਕ ਸਮਾਪਤ ਕੀਤਾ - ਭਾਰਤ ਵਿਚ ਅਮਰੀਕੀ ਦੂਤਾਵਾਸ
. . .  1 day ago
ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਅਟਾਰੀ ਸਰਹੱਦ ’ਤੇ ਪਹੁੰਚੇ
. . .  1 day ago
ਅਟਾਰੀ,3 ਦਸੰਬਰ (ਗੁਰਦੀਪ ਸਿੰਘ ਅਟਾਰੀ) - ਕੇਂਦਰੀ ਗ੍ਰਹਿ ਰਾਜ ਮੰਤਰੀ ਭਾਰਤ ਸਰਕਾਰ ਨਿਤਿਆਨੰਦ ਰਾਏ ਕੌਮਾਂਤਰੀ ਅਟਾਰੀ ਸਰਹੱਦ ਦਾ ਦੌਰਾ ਕੀਤਾ । ਉਹ 4 ਦਸੰਬਰ ਨੂੰ ਬੀ. ਐਸ. ਐਫ. ਦੇ 58ਵੇਂ ਸਥਾਪਨਾ ਦਿਵਸ ਮੌਕੇ ਹੋ ਰਹੇ ਗੁਰੂ ਨਾਨਕ ਦੇਵ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਲੁਧਿਆਣਾ , 3 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨੇੜਲੇ ਸਾਥੀ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ
. . .  1 day ago
ਅੰਮ੍ਰਿਤਸਰ ,3 ਦਸੰਬਰ (ਜਸਵੰਤ ਸਿੰਘ ਜੱਸ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਹਨ । ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਰਜਿੰਦਰ ...
ਗੁਜਰਾਤ: 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ ਵਿਚ ਹਿੱਸਾ ਲੈ ਰਹੇ
. . .  1 day ago
ਅਹਿਮਦਾਬਾਦ, 3 ਦਸੰਬਰ - ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ.ਭਾਰਤੀ ਨੇ ਦੱਸਿਆ ਕਿ 61 ਸਿਆਸੀ ਪਾਰਟੀਆਂ ਦੇ 833 ਉਮੀਦਵਾਰ ਦੂਜੇ ਪੜਾਅ ਦੀ ਵੋਟਿੰਗ 'ਚ ਹਿੱਸਾ ਲੈ ਰਹੇ ਹਨ । ਕੁੱਲ ਵੋਟਰ 2,51,58,730 ...
ਅਰਵਿੰਦ ਕੇਜਰੀਵਾਲ ਨੇ ਸ਼ਰਾਬ, ਸਿੱਖਿਆ, ਡੀਟੀਸੀ ਬੱਸ ਘੁਟਾਲਿਆਂ ‘ਚ ਪੇਸ਼ ਕੀਤਾ ਭ੍ਰਿਸ਼ਟਾਚਾਰ ਦਾ ਨਵਾਂ ਮਾਡਲ - ਕੇਂਦਰੀ ਮੰਤਰੀ ਅਨੁਰਾਗ ਠਾਕੁਰ
. . .  1 day ago
ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਹਰਮਨ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ
. . .  1 day ago
ਬਟਾਲਾ, 3 ਦਸੰਬਰ (ਕਾਹਲੋਂ)-ਅੰਤਰਰਾਸ਼ਟਰੀ ਵਿਕਲਾਂਗ ਦਿਵਸ ਮੌਕੇ ਦਿੱਲੀ ਵਿਖੇ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਨੂੰ ‘‘ਸਰਵਸ੍ਰੇਸ਼ਠ ਵਿਅਕਤੀ’’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹਰਮਨ ਗੁਰਾਇਆ ਵਲੋਂ ਪਿਛਲੇ...
ਲਾਰੈਂਸ ਬਿਸ਼ਨੋਈ ਗਰੋਹ ਨੇ ਲਈ ਗੈਂਗਸਟਰ ਰਾਜੂ ਠੇਠ ਦੀ ਹੱਤਿਆ ਦੀ ਜ਼ਿੰਮੇਵਾਰੀ
. . .  1 day ago
ਸੀਕਰ, 3 ਦਸੰਬਰ-ਰਾਜਸਥਾਨ ਦੇ ਸੀਕਰ ਵਿਚ ਗੈਂਗਵਾਰ ਦੌਰਾਨ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਲੋਕਾਂ ਵਿਚ ਗੈਂਗਸਟਰ ਰਾਜੂ ਠੇਠ ਵੀ ਸ਼ਾਮਿਲ ਹੈ ਜੋ ਕਿ ਵੀਰ ਤਾਜ ਸੈਨਾ ਗਰੋਹ ਨਾਲ...
ਸੀਕਰ ਗੋਲੀਬਾਰੀ ਦੌਰਾਨ ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਦੀ ਮੌਤ
. . .  1 day ago
ਸੀਕਰ, 3 ਦਸੰਬਰ-ਸੀਕਰ ਗੋਲੀਬਾਰੀ ਦੌਰਾਨ ਇਕ ਹੋਰ ਵਿਅਕਤੀ ਤਾਰਾਚੰਦ ਜਾਟ ਜੋ ਕਿ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਤਾਰਾਚੰਦ...
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ ਦਾ ਵਾਧਾ
. . .  1 day ago
ਨਵੀਂ ਦਿੱਲੀ, 3 ਦਸੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦਾ ਰਿਮਾਂਡ ਖ਼ਤਮ ਹੋਣ 'ਤੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਦਿੱਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਐਨ.ਆਈ.ਏ. ਰਿਮਾਂਡ ਵਿਚ ਚਾਰ ਦਿਨ...
ਦਾਮਨ ਬਾਜਵਾ ਬਣੇ ਭਾਜਪਾ ਦੇ ਸੂਬਾ ਸਕੱਤਰ
. . .  1 day ago
ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਵਿਨੋਦ, ਖੰਨਾ, ਭੁੱਲਰ) - ਸੁਨਾਮ ਹਲਕੇ ਤੋਂ ਸੀਨੀਅਰ ਆਗੂ ਦਾਮਨ ਥਿੰਦ ਬਾਜਵਾ ਨੂੰ ਭਾਜਪਾ ਹਾਈ ਕਮਾਨ ਨੇ ਪੰਜਾਬ ਰਾਜ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਹੈ। ਮੈਡਮ...
ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਇੰਜ.ਕੰਵਰਵੀਰ ਸਿੰਘ ਟੌਹੜਾ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਨਿਯੁਕਤ
. . .  1 day ago
ਅਮਲੋਹ, 3 ਦਸੰਬਰ (ਕੇਵਲ ਸਿੰਘ)- ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਹਲਕਾ ਅਮਲੋਹ ਤੋਂ ਸੀਨੀਅਰ ਆਗੂ ਇੰਜੀਨੀਅਰ ਕੰਵਰਵੀਰ...
ਨੌਜਵਾਨ ਨਜਾਇਜ਼ ਅਸਲੇ ਤੇ ਕਾਰਤੂਸਾਂ ਸਮੇਤ ਕਾਬੂ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ ’ਤੇ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ...
ਨੌਜਵਾਨ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਘਰ ’ਚ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20)...
ਕਿਸੇ ਵੀ ਸ਼ਹਿਰ ਨੂੰ ਭੋਪਾਲ ਨਹੀਂ ਬਣਨ ਦੇਣਾ - ਸ਼ਿਵਰਾਜ ਸਿੰਘ ਚੌਹਾਨ
. . .  1 day ago
ਭੋਪਾਲ, 3 ਦਸੰਬਰ- ਭੋਪਾਲ ਗੈਸ ਤ੍ਰਾਸਦੀ ਦੀ 38ਵੀਂ ਬਰਸੀ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਸਰਵਧਰਮ ਪ੍ਰਾਰਥਨਾ ਸਭਾ ’ਚ ਸ਼ਿਰਕਤ ਕੀਤੀ ਗਈ। ਇੱਥੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਲਈ...
ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ’ਚ ਪੂਰੀ ਤਰ੍ਹਾਂ ਸ਼ਾਮਿਲ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 3 ਦਸੰਬਰ- ਅੱਜ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਜਾਰੀ ਇਕ ਬਿਆਨ ’ਚ ਕਿਹਾ ਕਿ ਦਿੱਲੀ ਦੀ ਆਬਕਾਰੀ ਨੀਤੀ ਵਿਚ ਮਨੀਸ਼ ਸਿਸੋਦੀਆ ਦੀ ਵੱਡੀ ਭੂਮਿਕਾ ਹੈ, ਉਹ...
ਅਸ਼ਵਨੀ ਸ਼ਰਮਾ ਵਲੋਂ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਦਾ ਐਲਾਨ
. . .  1 day ago
ਚੰਡੀਗੜ੍ਹ, 3 ਦਸੰਬਰ-ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਵਾਨਗੀ ਤੋਂ ਬਾਅਦ ਭਾਜਪਾ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ...
ਤਾਮਿਲਨਾਡੂ:ਮਦਰਾਸ ਹਾਈ ਕੋਰਟ ਨੇ ਮੰਦਰ 'ਚ ਮੋਬਾਈਲ ਫੋਨ 'ਤੇ ਲਗਾਈ ਪਾਬੰਦੀ
. . .  1 day ago
ਚੇਨਈ, 3 ਦਸੰਬਰ- ਮਦਰਾਸ ਹਾਈ ਕੋਰਟ ਨੇ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਫਰੀਦਕੋਟ

ਬੰਦ ਪਈ ਫ਼ਰੀਦਕੋਟ ਦੀ ਖੰਡ ਮਿੱਲ ਦੀ 135 ਏਕੜ ਜ਼ਮੀਨ 'ਚ ਚੱਲ ਰਹੀ ਦਰੱਖਤਾਂ ਦੀ ਕਟਾਈ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਉਦਯੋਗ ਦੇ ਨਾਂਅ 'ਤੇ ਫ਼ਰੀਦਕੋਟ ਦੀ ਇਕ ਮਾਤਰ ਸਹਿਕਾਰੀ ਸ਼ੂਗਰ ਮਿੱਲ ਜੋ ਪਿਛਲੇ ਲੰਬੇ ਸਮੇਂ ਤੋਂ ਬੰਦ ਪਈ ਹੈ ਨੂੰ ਚਾਲੂ ਕਰਵਾਉਣ ਲਈ ਲੰਬੇ ਸੰਘਰਸ਼ ਦੇ ਬਾਵਜੂਦ ਵੀ ਇਸ ਮਿੱਲ ਨੂੰ ਬਚਾਇਆ ਨਹੀ ਜਾ ਸਕਿਆ ਤੇ ਹੁਣ ਇਸ ਖੰਡ ਮਿਲ ਦੀ 135 ਏਕੜ ਜ਼ਮੀਨ 'ਚ ਬਣੇ ਜੰਗਲਾਤ ਜਿਸ ਵਿਚ ਕਈ ਪ੍ਰਜਾਤੀ ਦੇ ਪੰਛੀ ਅਤੇ ਜਾਨਵਰ ਵਾਸ ਕਰ ਰਹੇ ਹਨ ਅਤੇ ਜਿਸ ਵਿਚ ਕਈ ਸਾਲ ਪੁਰਾਣੇ ਵਿਰਾਸਤੀ ਹਜ਼ਾਰਾਂ ਦਰੱਖਤ ਲੱਗੇ ਹੋਏ ਹਨ, ਉਨ੍ਹਾਂ ਨੂੰ ਸਰਕਾਰ ਦੇ ਹੁਕਮ ਦੇ ਬਾਅਦ ਇਨ੍ਹਾਂ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਹੈ | ਜਿਸ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸੰਧਵਾ ਵਲੋਂ ਸਰਕਾਰ ਖਿਲਾਫ਼ ਨਾਰਾਜ਼ਗੀ ਜ਼ਾਹਿਰ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੂੰ ਤੁਰੰਤ ਇਸ ਨੂੰ ਰੋਕਣ ਦੀ ਅਪੀਲ ਕੀਤੀ ਹੈ | ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਅਤੇ ਆਪ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮਹਿਜ 67 ਲੱਖ ਰੁਪਏ ਦੀ ਖ਼ਾਤਰ ਸਰਕਾਰ ਵਲੋਂ ਸ਼ੂਗਰ ਮਿੱਲ ਦੀ 135 ਏਕੜ ਜ਼ਮੀਨ 'ਚ ਬਣੇ ਜੰਗਲਾਤ ਜਿਸ 'ਚ ਹਜ਼ਾਰਾਂ ਪ੍ਰਜਾਤੀ ਦੇ ਪੰਛੀ ਅਤੇ ਜਾਨਵਰ ਰਹਿ ਰਹੇ ਨੇ ਵਿਚ ਲੱਗੇ ਹਜ਼ਾਰਾਂ ਵਿਰਾਸਤੀ ਦਰੱਖਤਾਂ ਦੀ ਕਟਾਈ ਕੀਤੀ ਜਾ ਰਹੀ ਹੈ | ਕੋਰੋਨਾ ਕਾਲ ਦੌਰਾਨ ਜਿੱਥੇ ਹਜ਼ਾਰਾਂ ਮਰੀਜ਼ ਆਕਸੀਜਨ ਦੀ ਕਮੀ ਦੇ ਚੱਲਦੇ ਮਰ ਰਹੇ ਹਨ, ਪਰ ਦੂਜੇ ਪਾਸੇ ਕੁਦਰਤੀ ਆਕਸੀਜਨ ਦੇ ਸੋਮਿਆਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਇੰਨ੍ਹਾਂ ਦਰੱਖਤਾਂ ਦੀ ਕਟਾਈ ਨੂੰ ਰੋਕਿਆ ਜਾਵੇ ਨਹੀਂ ਤਾਂ ਉਨ੍ਹਾਂ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਦੋਨਾਂ ਆਗੂਆ ਨੇ ਕਿਹਾ ਕਿ ਪਹਿਲਾ ਵੀ ਇਸ ਮਿੱਲ ਨੂੰ ਬਚਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਸੀ, ਪਰ ਸਰਕਾਰ ਵਲੋਂ ਇਸ ਮਿੱਲ ਦੀ ਮਸ਼ੀਨਰੀ ਨੂੰ ਪੁੱਟ ਕੇ ਭੋਗਪੁਰ ਮਿੱਲ 'ਚ ਭੇਜ ਦਿੱਤਾ ਗਿਆ ਤੇ ਹੁਣ ਇੱਥੇ ਬੇਦਰਦੀ ਨਾਲ ਸਾਲਾਂ ਪੁਰਾਣੇ ਦਰੱਖਤ ਕੱਟੇ ਜਾ ਰਹੇ ਹਨ |

ਵੈਂਟੀਲੇਟਰ ਵਰਤਣ 'ਚ ਨਾਕਾਮ ਰਹਿਣ 'ਤੇ ਸਿਹਤ ਮੰਤਰੀ ਵਿਰੁੱਧ ਕੇਸ ਦਰਜ ਹੋਵੇ-ਪਰਮਬੰਸ ਸਿੰਘ ਰੋਮਾਣਾ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਜ਼ਿੰਮੇਵਾਰੀ ਹੈ ਕਿ ਉਹ ਕੋਰੋਨਾ ਖਿਲਾਫ਼ ਲੜਾਈ ਵਿਚ ਅੱਗੇ ਹੋ ਕੇ ਅਗਵਾਈ ਕਰਨ | ...

ਪੂਰੀ ਖ਼ਬਰ »

ਯੂਕੋਨ ਵਿਖੇ ਛਾਂਦਾਰ ਰੁੱਖ ਲਗਾ ਕੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਥਾਨਕ ਯੂਕੋਨ (ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ) ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ | ਇਸ ਸਮੇਂ ਸ਼ੋਸਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਕਾਲਿਜ ਪਿ੍ੰਸੀਪਲ ਭੂਪਿੰਦਰ ਕੌਰ ਦੀ ਪ੍ਰਧਾਨਗੀ ਅਤੇ ਵਾਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਤੀਜੇ ਦਿਨ ਹੜਤਾਲ ਜਾਰੀ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਫ਼ਾਈ ਕਰਮਚਾਰੀਆਂ ਅਤੇ ਮਿਊਾਸਪਲ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ 13 ਮਈ ਤੋਂ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 240 ਰਾਹਗੀਰਾਂ ਦੇ ਕੀਤੇ ਰੈਪਿਡ ਟੈਸਟ • ਪੁਲਿਸ ਵਿਭਾਗ ਨੇ ਵੰਡੇ ਮੁਫ਼ਤ ਮਾਸਕ

ਕੋਟਕਪੂਰਾ, 15 ਮਈ (ਮੇਘਰਾਜ)-ਦੇਸ਼ ਭਰ 'ਚ ਦਿਨੋਂ ਦਿਨ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਰੈਪਿਡ ਟੈਸਟ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਮੁਹਿੰਮ ਤਹਿਤ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਗਾਂਧੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਦੁਆਰਾ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ ਇਕ ਬੈਰਕ 'ਚੋਂ ਤਿੰਨ ਮੋਬਾਇਲ ਫੋਨ ਸਮੇਤ ਸਿੰਮਾਂ ਦੇ ਬਰਾਮਦ ਹੋਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਮਿਲਣ ...

ਪੂਰੀ ਖ਼ਬਰ »

ਮੁਫ਼ਤ ਕੋਰੋਨਾ ਰੈਪਿਡ ਟੈਸਟ ਕੈਂਪ ਲਗਾਇਆ

ਫ਼ਰੀਦਕੋਟ, 15 ਮਈ (ਸਤੀਸ਼ ਬਾਗ਼ੀ)-ਸਮਾਜਸੇਵੀ ਸੰਸਥਾ ਹੈਲਥ ਫ਼ਾਰ ਆਲ ਵਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਮੁਫ਼ਤ ਕੋਰੋਨਾ ਟੈਸਟਿੰਗ ਕੈਂਪ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਲਗਾਇਆ ਗਿਆ | ਜਿਸ ਦੌਰਾਨ ਇਲਾਕੇ ਦੇ ਲੋਕਾਂ ਦੇ ਕੋਰੋਨਾ ਰੈਪਿਡ ਟੈਸਟ ...

ਪੂਰੀ ਖ਼ਬਰ »

ਪਿੰਡ ਇਕਾਈ ਕਿਸਾਨ ਜਥੇਬੰਦੀ ਵਲੋਂ ਭੰਗ

ਸਾਦਿਕ, 15 ਮਈ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਸੰਗਰਾਹੂਰ ਵਿਖੇ ਨਵੀਂ ਬਣਾਈ ਪਿੰਡ ਇਕਾਈ ਨੂੰ ਭੰਗ ਕਰਦਿਆਂ ਬਲਾਕ ਪ੍ਰਧਾਨ ਸੁਖਦੇਵ ਸਿੰਘ ਰੁਪਈਆਂ ਵਾਲਾ ਨੇ ਪ੍ਰੈਸ ਨੋਟ ਜਾਰੀ ਕੀਤਾ | ਬਲਾਕ ਪ੍ਰਧਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

1320 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਪੁਲ ਨਹਿਰਾਂ ਹਰੀਨੌਂ ਤੋਂ ਇਕਬਾਲ ਸਿੰਘ ਵਾਸੀ ਕੋਟ ਭਾਈ (ਸ੍ਰੀ ਮੁਕਤਸਰ ਸਾਹਿਬ) ਨੂੰ 1320 ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਲੋਹੇ ਦੀਆਂ ਚਾਦਰਾਂ ਤੋਂ ਡਿਗਣ ਕਾਰਨ ਨੌਜਵਾਨ ਦੀ ਮੌਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਫ਼ੋਕਲ ਪੁਆਇੰਟ ਵਿਚ ਵਾਪਰੀ ਦੁਖਦਾਇਕ ਘਟਨਾ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਗੁਰਪ੍ਰੀਤ ਸਿੰਘ (22) ਆਪਣੇ ਪਿੱਛੇ ਪਤਨੀ ਅਤੇ ਡੇਢ ਸਾਲ ਦੀ ਬੇਟੀ ਸਮੇਤ ਸਮੁੱਚੇ ਪਰਿਵਾਰ ਨੂੰ ਵਿਲਕਦਿਆਂ ਛੱਡ ਗਿਆ | ...

ਪੂਰੀ ਖ਼ਬਰ »

ਪੈਰੋਲ 'ਤੇ ਗਏ ਕੈਦੀ ਵਲੋਂ ਵਾਪਸ ਨਾ ਪਰਤਣ 'ਤੇ ਮਾਮਲਾ ਦਰਜ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਕੈਦੀ ਵਲੋਂ ਪੈਰੋਲ 'ਤੇ ਜਾਣ ਤੋਂ ਬਾਅਦ ਪੈਰੋਲ ਖ਼ਤਮ ਹੋਣ 'ਤੇ ਜੇਲ੍ਹ 'ਚ ਵਾਪਸ ਨਾ ਪਰਤਨ 'ਤੇ ਜੇਲ੍ਹ ਅਧਿਕਾਰੀ ਵਲੋਂ ਕੈਦੀ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ | ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਜ਼ਦੂਰਾਂ ਵਲੋਂ ਸਾਥੀ ਸੱਜਣ ਕੁਮਾਰ ਦੀ ਯਾਦ 'ਚ ਕੀਤੀ ਸ਼ੋਕ ਸਭਾ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਪੰਜਾਬ ਦੀ ਮੁਲਾਜ਼ਮ ਲਹਿਰ 'ਚ ਭੀਸ਼ਮ ਪਿਤਾਮਾ ਵਜੋ ਜਾਣੇ ਜਾਂਦੇ ਸਾਥੀ ਸੱਜਣ ਸਿੰਘ ਨੂੰ ਯਾਦ ਕਰਦੇ ਹੋਏ ਅੱਜ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਏਟਕ ਦਫ਼ਤਰ ਵਿਚ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਵਾਸੀਆਂ ਨਾਲ ਮੀਟਿੰਗ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਵੱਛ ਭਾਰਤ ਅਭਿਆਨ ਤਹਿਤ ਮੁਹੱਲਾ ਪ੍ਰਤਾਪ ਨਗਰ ਨੂੰ ਇਕ ਮਾਡਲ ਕਾਲੋਨੀ ਬਣਾਉਣ ਅਤੇ ਇਸ ਇਲਾਕੇ ਨੂੰ ਪਲਾਸਟਿਕ ਮੁਕਤ ਇਲਾਕਾ ਬਣਾਉਣ ਦੀ ਲੜੀ ਤਹਿਤ ਮੁਹੱਲਾ ਵਾਸੀਆਂ ਦੀ ਮੀਟਿੰਗ, ਸਵੱਛ ਭਾਰਤ ਅਭਿਆਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਸੀ. ਐਚ. ਸੀ. ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆਂ ਵਲੋਂ ਅਚਾਨਕ ਕਮਿਊਨਿਟੀ ਹੈਲਥ ਸੈਂਟਰ ਬਾਜਾਖਾਨਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਹਾਜ਼ਰ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ: ...

ਪੂਰੀ ਖ਼ਬਰ »

ਸਾਵਧਾਨੀ ਤੇ ਸਹੀ ਸਮੇਂ ਕਰਵਾਇਆ ਟੀਕਾਕਰਨ ਹੀ ਕੋਰੋਨਾ ਤੋਂ ਬਚਾ ਸਕਦੈ-ਬੱਬੂ ਬਰਾੜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਸਿੰਘ (ਬੱਬੂ) ਬਰਾੜ ਨੇ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਬਚਾਉਣ ਵਾਸਤੇ ਸਾਨੂੰ ਸਰਕਾਰ ਵਲੋਂ ਸਮੇਂ-ਸਮੇਂ ਜਾਰੀ ...

ਪੂਰੀ ਖ਼ਬਰ »

ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਪਿੰਡ ਔਲਖ ਦੇ ਬਾਸ਼ਿੰਦਿਆਂ ਨੂੰ ਮਿਲੀ ਨਿਜ਼ਾਤ-ਊਧਮ ਔਲਖ

ਪੰਜਗਰਾਂਈ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਵਾਸੀ ਪਿੰਡ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਲੈ ਕੇ ਲੰਮੇ ਸਮੇਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ | ਪਾਣੀ ਦੇ ਨਿਕਾਸ ਲਈ ਪਿੰਡ ਦੀ ਪੰਚਾਇਤ ਵੀ ਯਤਨਸ਼ੀਲ ਸੀ ਪ੍ਰੰਤੂ 5 ਕਿਲੋਮੀਟਰ ਲੰਬੀ ...

ਪੂਰੀ ਖ਼ਬਰ »

ਹਫ਼ਤਾਵਾਰੀ ਤਾਲਾਬੰਦੀ ਦੌਰਾਨ ਲੋਕਾਂ ਦੀ ਆਵਾਜਾਈ ਰੋਜ਼ਾਨਾ ਵਾਂਗ ਜਾਰੀ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਹਫਤਾਵਾਰੀ ਤਾਲਾਬੰਦੀ ਦਾ ਐਲਾਨ ਕੀਤਾ ਹੋਇਆ ਹੈ, ਪ੍ਰੰਤੂ ਲੋਕਾਂ ਵਲੋਂ ਭਾਵੇ ਬਜ਼ਾਰਾਂ ਨੂੰ ਮੁਕੰਮਲ ਬੰਦ ਰੱਖਿਆ ਜਾ ਰਿਹਾ ਹੈ, ਪਰ ਲੋਕਾਂ ਦੀ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜੋਤੀ ਕੌਰ ਦਾ ਕੈਨੇਡਾ ਸਟੱਡੀ ਵੀਜ਼ਾ ਬਹੁਤ ਘੱਟ ਦਿਨਾਂ ਵਿਚ ਲਗਾ ਕੇ ਦਿੱਤਾ | ਜੋਤੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਪੜ੍ਹਾਈ ਕਰਨ ਦਾ ਸੁਪਨਾ ਅਚੀਵਰ ਪੁਆਇੰਟ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗ਼ਰੀਬਾਂ ਦਾ ਕਚੂੰਮਰ ਕੱਢਿਆ-ਗੋਰਾ ਪਿੱਪਲੀ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਹਲਕਾ ਕੋਟਕਪੂਰਾ ਦੇ ਪਿੰਡ ਮੋਰਾਂਵਾਲੀ ਵਿਖੇ ਨਰੇਗਾ ਮਜ਼ਦੂਰਾਂ ਅਤੇ ਆਮ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ...

ਪੂਰੀ ਖ਼ਬਰ »

ਡਾ. ਪ੍ਰਭਦੀਪ ਚਾਵਲਾ ਨੇ 'ਵਾਸ਼' ਪ੍ਰੋਗਰਾਮ ਸਫ਼ਲਤਾਪੂਰਵਕ ਕੀਤਾ ਮੁਕੰਮਲ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਅਧੀਨ ਪੀ.ਐਚ.ਸੀ ਜੰਡ ਸਾਹਿਬ ਵਿਖੇ ਮੀਡੀਆ ਅਫ਼ਸਰ ਬੀ.ਈ.ਈ ਡਾ. ਪ੍ਰਭਦੀਪ ਸਿੰਘ ਚਾਵਲਾ ਜੋ ਪਿਛਲੇ ਕਈ ਸਾਲਾਂ ਤੋਂ ਮਾਸਟਰ ਟ੍ਰੇਨਰ ਮਿਸ਼ਨ ਸਵੱਛ ਪੰਜਾਬ, ਟ੍ਰੇਨਰ ਪੇਂਡੂ ਸਿਹਤ ਸਫਾਈ ਤੇ ਪੋਸ਼ਣ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਮਨਾਇਆ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਮੁਸਲਿਮ ਭਾਈਚਾਰੇ ਵਲੋਂ ਪਿੰਡ ਢਿੱਲਵਾਂ ਕਲਾਂ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭਨਾਂ ਨੇ ਇਕ ਦੂਜੇ ਨੂੰ ਈਦ ਮੁਬਾਰਕ ਕਹੀ | ਥਾਣਾ ਸਦਰ ਕੋਟਕਪੂਰਾ ਦੇ ਐਸ.ਐਚ.ਓ ਜਗਬੀਰ ਸਿੰਘ, ਏ.ਐਸ.ਆਈ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਨੇ ਕ੍ਰਾਂਤੀਕਾਰੀ ਸੁਖਦੇਵ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਗਲੋਬਲ ਸਕੂਲ ਵਲੋਂ ਕ੍ਰਾਂਤੀਕਾਰੀ ਸੁਖਦੇਵ ਸਿੰਘ ਦੇ ਜਨਮ ਦਿਨ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸੰਜੀਵ ਜਿੰਦਲ ਨੇ ਸ਼ਹੀਦ ਸੁਖਦੇਵ ਸਿੰਘ ਨੇ ਜੀਵਨ 'ਤੇ ਚਾਨਣਾ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਸੰਧੂ ਨੂੰ ਸਦਮਾ-ਭੈਣ ਦਾ ਦਿਹਾਂਤ

ਲੰਬੀ, 15 ਮਈ (ਮੇਵਾ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਮਨੀਆਂ ਦੇ ਚੇਅਰਮੈਨ ਪ੍ਰਤਾਪ ਸਿੰਘ ਸੰਦੂ ਫ਼ਤਿਹਪੁਰ ਮਨੀਆਂ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਭੈਣ ਸਰਬਜੀਤ ਕੌਰ ਪਤਨੀ ਸੁਰਿੰਦਰ ਸਿੰਘ ਸੰਧੂ ਵਾਸੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸਥਾਨਕ ਡੀਪੂ ਵਿਖੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ ਕੁਮਾਰ, ਡੀਪੂ ਪ੍ਰਧਾਨ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ 'ਤੇ ਲੈਕ: ਬੀਰਬਾਲਾ ਸੱਦੀ ਨੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਭਗਵਾਨ ਪਰਸ਼ੂਰਾਮ ਜੈਅੰਤੀ ਤੇ ਲੈਕ: ਬੀਰਬਾਲਾ ਸੱਦੀ ਨੇ ਮੀਨਾਰ-ਏ-ਮੁਕਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ | ਇਸ ਮੌਕੇ ਬਰੀਬਾਲਾ ਸੱਦੀ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਸਰਬਜੀਤ ਸਿੰਘ ਪਵਾਰ ਨਮਿਤ ਅੰਤਿਮ ਅਰਦਾਸ 18 ਨੂੰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਹੌਲਦਾਰ ਪਰਮਜੀਤ ਸਿੰਘ, ਮੁੱਖ ਅਧਿਆਪਕ ਚਰਨਜੀਤ ਸਿੰਘ ਅਤੇ ਡੀ.ਪੀ.ਈ.ਤਲਵਿੰਦਰਜੀਤ ਸਿੰਘ ਦੇ ਭਰਾ ਅਤੇ ਗਗਨਦੀਪ ਸਿੰਘ, ਨਵਦੀਪ ਸਿੰਘ ਤੇ ਅਕਾਸ਼ਦੀਪ ਸਿੰਘ ਦੇ ਪਿਤਾ ਸਰਬਜੀਤ ਸਿੰਘ ਪਵਾਰ ਪਿਛਲੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪਿਛਲੀਆਂ ਰਵਾਇਤੀ ਪਾਰਟੀ ਦੀਆਂ ਸਰਕਾਰਾਂ ਨੌਜਵਾਨਾਂ ਦੇ ਭਵਿੱਖ ਲਈ ਚਿੰਤਤ ਨਹੀਂ ਨਜ਼ਰ ਆਈਆਂ, ਜਿਸ ਕਾਰਨ ਨੌਜਵਾਨ ਵੱਡੀ ਗਿਣਤੀ 'ਚ ਖੇਡਾਂ ਤੋਂ ਪਾਸੇ ਹੱਟ ਕੇ ਨਸ਼ੇ ਜਿਹੀ ਭੈੜੀ ਆਦਤਾਂ ਵੱਲ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ-ਬਾਬਾ ਦਲੀਪ ਸਿੰਘ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਸਾਢੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬੇਹੱਦ ਨਿਰਾਸ਼ਾਜਨਕ ਰਹੀ ਹੈ ਅਤੇ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਾਬਾ ...

ਪੂਰੀ ਖ਼ਬਰ »

ਇਕਾਂਤਵਾਸ ਕੀਤੇ ਕੇਸਾਂ ਦੀ ਸਿਹਤ ਬਾਰੇ ਰੋਜ਼ਾਨਾ ਪ੍ਰਾਪਤ ਕੀਤੀ ਜਾਂਦੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ (ਆਈ.ਏ.ਐਸ) ਦੇ ਖ਼ਾਸ ਯਤਨਾਂ ਸਦਕਾ, ਗਗਨਦੀਪ ਸਿੰਘ (ਪੀ.ਸੀ.ਐਸ) ਅਤੇ ਅਸ਼ਵਨੀ ਅਰੋੜਾ (ਪੀ.ਸੀ.ਐਸ) ਸਹਾਇਕ ਕਮਿਸ਼ਨਰ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX