ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  23 minutes ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  28 minutes ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 minute ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 1 hour ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 1 hour ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 2 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 3 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 3 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 4 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 4 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 4 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 4 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 4 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 4 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 5 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 5 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 5 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਫਿਰੋਜ਼ਪੁਰ

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ 27 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਫ਼ਿਰੋਜ਼ਪੁਰ ਡਿਪੂ ਦੇ ਗੇਟ 'ਤੇ ਬੋਲਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਮਾਨੋਚਾਹਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਪੀ.ਸੀ. ਦੇ ਕੱਚੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਨਾਲੋਂ ਵੀ ਮਾੜਾ ਸਲੂਕ ਕੀਤਾ ਜਾ ਰਿਹਾ ਹੈ | ਪੰਜਾਬ ਦਾ ਖ਼ਜ਼ਾਨਾ ਭਰਨ ਵਾਲੇ ਕਮਾਊ ਮਹਿਕਮੇ ਨੂੰ ਪੰਜਾਬ ਸਰਕਾਰ ਵਲੋਂ ਬੰਦ ਕਰਨ ਦੀਆਂ ਮਾਰੂ ਨੀਤੀਆਂ ਤਹਿਤ ਟਰਾਂਸਪੋਰਟ ਮਾਫ਼ੀਆ ਨੂੰ ਸ਼ਹਿ ਦਿੱਤੀ ਜਾ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਲਗਾਤਾਰ 14-15 ਸਾਲ ਆਊਟ ਸੋਰਸਿੰਗ ਅਤੇ ਕੰਟਰੈਕਟ 'ਤੇ ਕੰਮ ਕਰਦਿਆਂ ਹੋ ਗਿਆ ਹੈ ਪਰ ਇਨ੍ਹਾਂ ਨੂੰ ਪੱਕਾ ਕਰਨਾ ਤਾਂ ਇਕ ਪਾਸੇ ਕੋਰੋਨਾ ਮਹਾਂਮਾਰੀ ਵਿਚ ਡਿਊਟੀਆਂ ਨਿਭਾਉਂਦੇ ਸਮੇਂ ਡਿਊਟੀ 'ਤੇ ਜਾਨਾਂ ਕੁਰਬਾਨ ਕਰ ਚੁੱਕੇ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ | ਚੇਅਰਮੈਨ ਸੁਰਜੀਤ ਸਿੰਘ ਸੰਧੂ, ਸਹਾਇਕ ਸੈਕਟਰੀ ਹਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ, ਕੈਸ਼ੀਅਰ ਮੁੱਖਪਾਲ ਸਿੰਘ, ਸਹਾਇਕ ਕੈਸ਼ੀਅਰ ਰਾਜ ਕੁਮਾਰ ਨੇ ਕਿਹਾ ਕਿ ਫ਼ਰੀ ਸਫ਼ਰ ਸਹੂਲਤਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੇਵਲ ਜੁਮਲੇਬਾਜੀ ਹੈ | ਉਨ੍ਹਾਂ ਮੰਗ ਕੀਤੀ ਕਿ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਾਨਯੋਗ ਸੁਪਰੀਮ ਕੋਰਟ ਦਾ ਫ਼ੈਸਲਾ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤਾ ਜਾਵੇ, ਪੀ.ਆਰ.ਪੀ.ਸੀ. ਦੇ ਨਵੇਂ ਠੇਕੇਦਾਰ ਦਾ ਐਗਰੀਮੈਂਟ ਰੱਦ ਕੀਤਾ ਜਾਵੇ, ਰਿਪੋਰਟਾਂ ਦੀਆਂ ਕੰਡੀਸ਼ਨਾਂ 18/7/2014 ਨੂੰ ਰੱਦ ਕਰਕੇ ਡਿਊਟੀ ਤੋਂ ਫ਼ਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਆਦਿ ਮੰਗਾਂ ਦੀ ਪੂਰਤੀ ਲਈ ਆਰ-ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ |

ਬੈਂਕ ਮਿੱਤਰ ਕੇਂਦਰ 'ਚ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਪੋਜੋ ਕੇ ਉਤਾੜ ਵਿਖੇ ਬੈਂਕ ਮਿੱਤਰ ਕੇਂਦਰ ਤੋਂ ਹਥਿਆਰਬੰਦ ਲੁਟੇਰਿਆਂ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 2 ਲੱਖ 30 ਹਜ਼ਾਰ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਇਸ ਸਬੰਧੀ ਮਮਦੋਟ ਪੁਲਿਸ ਨੂੰ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਕੋਰੋਨਾ ਦੇ ਆਏ 263 ਮਾਮਲੇ, 7 ਦੀ ਮੌਤ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਕੋਰੋਨਾ ਦੇ ਨਵੇਂ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ 863 ਜਣਿਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 263 ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਦਕਿ 500 ਦੀ ...

ਪੂਰੀ ਖ਼ਬਰ »

ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਦੁਕਾਨ ਮਾਲਕ 'ਤੇ ਮਾਮਲਾ ਦਰਜ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ ਕੋਵਿਡ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਰਾਤ ਦੇ ਸਮੇਂ ਆਪਣੀ ਦੁਕਾਨ ਖੋਲ੍ਹ ਕੇ ਗਾਹਕਾਂ ਨੂੰ ਸਾਮਾਨ ਦੇਣ ਦੇ ਚੱਲਦਿਆਂ ਪਿੰਡ ਜੀਵਾਂ ਅਰਾਈਾ ਦੇ ਇਕ ਦੁਕਾਨਦਾਰ ਦੇ ਖ਼ਿਲਾਫ਼ ਤਹਿਤ ...

ਪੂਰੀ ਖ਼ਬਰ »

ਅੱਧੀ ਰਾਤ ਤੱਕ ਰੈਸਟੋਰੈਂਟ ਖੋਲ੍ਹੀ ਬੈਠੇ ਮਾਲਕਾਂ ਖ਼ਿਲਾਫ਼ ਪੁਲਸੀਆ ਕਾਰਵਾਈ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਪੁਲਿਸ ਵਲੋਂ ਜਿੱਥੇ ਬੀਤੇ ਕੱਲ੍ਹ ਸਬਜ਼ੀ ਮੰਡੀ ਵਿਚ ਸਬਜ਼ੀ ਵਿਕੇ੍ਰਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਸੀ, ਉੱਥੇ ਅੱਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਾਈਆਂ ਪਾਬੰਦੀਆਂ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਖ਼ਰਚੇ ਜਾਣਗੇ 2 ਕਰੋੜ ਰੁਪਏ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...

ਪੂਰੀ ਖ਼ਬਰ »

ਮਹਿਲਾ ਅਧਿਆਪਕਾ ਨਾਲ ਲੁੱਟ-ਖੋਹ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਪੰਜਾਬ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ, ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਜਾ ਰਹੇ ਹਨ | ਸਰਕਾਰੀ ਪ੍ਰਾਇਮਰੀ ਸਕੂਲ ਖਾਨੇ ਕੇ ਅਹਿਲ ਬਲਾਕ ਫ਼ਿਰੋਜ਼ਪੁਰ-2 ਦੀ ਮਹਿਲਾ ਅਧਿਆਪਕਾ ਕਾਮਿਨੀ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਦੀ ਅਗਵਾਈ 'ਚ 21 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਪਿੰਡ ਚਾਹਲ ਦੇ ਦੋ ਦਰਜਨ ਦੇ ਕਰੀਬ ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਦੀ ਅਗਵਾਈ ਹੇਠ ਆਮ ਆਦਮੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਲਈ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਜਾ ਰਿਹਾ ਲਾਮਬੰਦ

ਆਰਿਫ਼ ਕੇ, 15 ਮਈ (ਬਲਬੀਰ ਸਿੰਘ ਜੋਸਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ 5 ਜੂਨ ਨੂੰ ਦਿੱਲੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਲਾਮਬੰਧ ਕੀਤਾ ਜਾ ਰਿਹਾ ਹੈ, ਜਿਸ ਦੇ ਸਬੰਧ 'ਚ ਸੂਬਾ ਕੋਰ ...

ਪੂਰੀ ਖ਼ਬਰ »

ਧਰਮਸੋਤ ਤੇ ਸਪੀਕਰ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਦੁੱਖ ਸਾਂਝਾ ਕੀਤਾ

ਜ਼ੀਰਾ, 15 ਮਈ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਾਅਦ ਦੁਪਹਿਰ ਜ਼ੀਰਾ ਪੁੱਜੇ, ਜਿੱਥੇ ਉਨ੍ਹਾਂ ਨੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਬੇਵਕਤੀ ਮੌਤ 'ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸੱਜਣ ਸਿੰਘ ਦੇ ਸਦੀਵੀ ਵਿਛੋੜਾ 'ਤੇ ਸਾਂਝਾ ਫ਼ਰੰਟ ਵਲੋਂ ਸ਼ੋਕ ਮੀਟਿੰਗ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸੱਜਣ ਸਿੰਘ ਦੇ ਸਦੀਵੀ ਵਿਛੋੜਾ ਤੋਂ ਬਾਅਦ ਮੁਲਾਜ਼ਮ ਵਰਗ ਵਿਚ ਸੋਗ ਦੀ ਲਹਿਰ ਪਾ ਜਾ ਰਹੀ ਹੈ | ਉਨ੍ਹਾਂ ਦੇ ਵਿਛੋੜੇ ਵਜੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਮੁਲਾਜ਼ਮ ਜਥੇਬੰਦੀਆਂ ਕਲਾਸ ਫੋਰ ਯੂਨੀਅਨ, ਪੈਰਾ ਮੈਡੀਕਲ ਯੂਨੀਅਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਵਰਗ ਦਾ ਬਿਜਲੀ ਬਿੱਲ, ਪ੍ਰਾਪਰਟੀ ਟੈਕਸ, ਹਾਊਸ ਟੈਕਸ ਮੁਆਫ਼ ਕਰੇ- ਗੋਰਾ

ਫ਼ਿਰੋਜ਼ਪੁਰ, 15 ਮਈ (ਗੁਰਿੰਦਰ ਸਿੰਘ)- ਦੇਸ਼ ਭਰ ਵਿਚ ਭਿਅੰਕਰ ਰੂਪ ਧਾਰਨ ਕਰ ਚੁੱਕੀ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਵੀ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ ਅਤੇ ਉਹ ਆਰਥਿਕ ਤੇ ਮਾਨਸਿਕ ਤੌਰ 'ਤੇ ਬੁਰੀ ਤਰ੍ਹਾਂ ਟੁੱਟ ਚੁੱਕੇ ਹਨ | ਸਮੇਂ ਦੀ ਨਜ਼ਾਕਤ ਨੂੰ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਦੀ ਬਰਸੀ ਮਨਾਉਣ ਲਈ ਜਥਾ 21 ਨੂੰ ਜਾਵੇਗਾ ਪਾਕਿ- ਭੁੱਲਰ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਜਥਾ 21 ਜੂਨ ਨੂੰ ਪਾਕਿਸਤਾਨ ਜਾਵੇਗਾ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸ਼ਹਿਰ 'ਚ ਸੀਵਰੇਜ ਸਿਸਟਮ ਪਾਉਣ ਦਾ ਕੰਮ ਕਰਵਾਇਆ ਸ਼ੁਰੂ- ਬੇਦੀ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚੋਣਾਂ ਤੋਂ ਪਹਿਲਾਂ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ | ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਇਆ ...

ਪੂਰੀ ਖ਼ਬਰ »

ਸਾਂਸਦ ਡਿੰਪਾ ਤੇ ਵਿਧਾਇਕ ਨਵਤੇਜ ਸਿੰਘ ਨੇ ਕੁਲਬੀਰ ਸਿੰਘ ਜ਼ੀਰਾ ਨਾਲ ਕੀਤਾ ਦੁੱਖ ਸਾਂਝਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਾਬਕਾ ਕੈਬਨਿਟ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਚੇਅਰਮੈਨ ਕਿਸਾਨ ਖੇਤ ਮਜ਼ਦੂਰ ਸੈੱਲ ਪੰਜਾਬ ਕਾਂਗਰਸ ਦੀ ਮੌਤ 'ਤੇ ਉਨ੍ਹਾਂ ਦੇ ਪਿਤਾ ਜਥੇ: ਗੁਰਦੀਪ ਸਿੰਘ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਵਿਧਾਇਕ ਕੁਲਬੀਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਬੀਤੇ ਦਿਨੀਂ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ 'ਚ ਕਾਂਗਰਸ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ | ਇਸ ਸਮੇਂ ਹਲਕਾ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ - ਜਸਬੀਰ ਸਿੰਘ ਵੱਟੂ ਭੱਟੀ

ਮਖੂ, 15 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਸਾਬਕਾ ਮੰਤਰੀ ਜਥੇਦਾਰ ਜਨਮੇਜਾ ਸਿੰਘ ਸੇਖੋਂ ਨੂੰ ਜ਼ੀਰਾ ਹਲਕੇ ਵਿਚੋਂ ਭਾਰੀ ਬਹੁਮਤ ਨਾਲ ਜਿਤਾ ਕੇ ਸੀਟ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

21 ਲੋਕਾਂ ਨੇ ਵੈਕਸੀਨ ਲਗਵਾਈ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸਰਵਹਿੱਤਕਾਰੀ ਸਿੱਖਿਆ ਸੰਮਤੀ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਵਾਮੀ ਸਵਤੇ ਪ੍ਰਕਾਸ਼ ਸਰਵਹਿੱਤਕਾਰੀ ਵਿੱਦਿਆ ਮੰਦਿਰ (ਗੁੱਗਾ ਮੰਦਿਰ) ਜ਼ੀਰਾ ਵਿਖੇ ਸਿਵਲ ਹਸਪਤਾਲ ਜ਼ੀਰਾ ਦੀ ਸਿਹਤ ਵਿਭਾਗ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਪੀਰਾਂ ਵਾਲਾ ਵਿਖੇ ਕੁਝ ਦਿਨ ਪਹਿਲਾਂ ਗਲੀ ਵਿਚ ਤੂੜੀ ਉਤਾਰਨ ਸਬੰਧੀ ਤਕਰਾਰ ਹੋ ਗਈ ਸੀ, ਜਿਸ ਦੇ ਚੱਲਦੇ ਪੁਲਿਸ ਨੇ ਤਫ਼ਤੀਸ਼ ਕਰਕੇ ਕੁੱਟਮਾਰ ਕਰਨ ਵਾਲੇ 4 ਮੁਲਜ਼ਮਾਂ ਵਿਰੱੁਧ ਵੱਖ-ਵੱਖ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਨੂੰ ਕਰਵਾਇਆ ਸੈਨੇਟਾਈਜ਼

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ਕੋਰੋਨਾ ਵਾਰਡ ਦਾ ਦੌਰਾ ਕਰਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਕੋਰੋਨਾ ਵਾਰਡ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਵਿਧਾਇਕ ਪਿੰਕੀ ਨੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਫ਼ਿਰੋਜ਼ਪੁਰ, 15 ਮਈ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪਿੰਡ ਲੱਖਾ ਹਾਜੀ ਦੇ ਜ਼ਮੀਨੀ ਘੋਲ ਵਿਚ ਪੀੜਤ ਵਿਧਵਾ ਕਿਸਾਨ ਪਵਿੱਤਰ ਕੌਰ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ 17 ਮਈ ਨੂੰ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਦਾ ਦੌਰਾ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਇਲਾਜ ਲਈ ਬਣਾਏ ਗਏ ਆਈਸੋਲੇਸ਼ਨ ਵਾਰਡ ਦਾ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੌਰਾ ਕੀਤਾ ਅਤੇ ਮਰੀਜ਼ਾਂ ਲਈ ਕੀਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਚਰਨਜੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਨਾਰੰਗ ਸਿੰਘ ਵਾਲਾ ਨਿਵਾਸੀ ਗਗਨਦੀਪ ਸਿੰਘ ਬਾਠ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਬਾਠ ਆਗੂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਚਾਨਕ ਮੌਤ ਹੋ ਗਈ | ਉਨ੍ਹਾਂ ਦੇ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ 'ਚ ਕੋਰੋਨਾ ਦੇ ਨਾਲ 62 ਸਾਲਾ ਵਿਅਕਤੀ ਦੀ ਹੋਈ ਮੌਤ

ਗੁਰੂਹਰਸਹਾਏ, 15 ਮਈ (ਕਪਿਲ ਕੰਧਾਰੀ)-ਪੰਜਾਬ ਵਿਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਉੱਥੇ ਹੀ ਗੁਰੂਹਰਸਹਾਏ ਬਲਾਕ ਵਿਚ ਵੀ ਕੋਰੋਨਾ ਦੇ ਨਾਲ ਪਿਛਲੇ ਇਕ ਹਫ਼ਤੇ ਦੇ ਵਿਚ 10 ਤੋਂ 12 ਦੇ ਕਰੀਬ ...

ਪੂਰੀ ਖ਼ਬਰ »

ਕਿਸਾਨਾਂ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵਧਿਆ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਇਲਾਕੇ ਅੰਦਰ ਕਿਸਾਨਾਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਵਧੇਰੇ ਦਿਲਚਸਪੀ ਵਿਖਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਵਧੇਰੇ ਪਿੰਡਾਂ 'ਚ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਗੁਰੂਹਰਸਹਾਏ ਦੇ ਕਿਸਾਨ ਉਡੀਕ ਚੰਦ ...

ਪੂਰੀ ਖ਼ਬਰ »

ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਐਡਵੋਕੇਟ ਸਿੱਧੂ ਹੋਏ ਸਰਗਰਮ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਕਾਂਗਰਸੀ ਆਗੂ ਐਡਵੋਕੇਟ ਸੁਰਿੰਦਰ ਪਾਲ ਸਿੰਘ ਸਿੱਧੂ ਚੇਅਰਮੈਨ ਜ਼ਿਲ੍ਹਾ ਐੱਸ.ਸੀ. ਵਿੰਗ ਅਤੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX