ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  6 minutes ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  11 minutes ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  44 minutes ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 1 hour ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 1 hour ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 2 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 2 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 3 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 3 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 3 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 3 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 4 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 4 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 4 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 4 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 5 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 5 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 6 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਖੰਨਾ / ਸਮਰਾਲਾ

ਨਵਾਂ ਹਲਕਾ ਇੰਚਾਰਜ ਲਾਉਣ 'ਤੇ ਸਮਰਾਲਾ ਅਕਾਲੀ ਦਲ ਵਿਚ ਬਗ਼ਾਵਤ

ਸਮਰਾਲਾ, 15 ਮਈ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਅਕਾਲੀ ਦਲ ਵਲੋਂ ਟਕਸਾਲੀ ਅਕਾਲੀ ਆਗੂਆਂ ਨੂੰ ਦਰਕਿਨਾਰ ਕਰਕੇ ਪਰਮਜੀਤ ਸਿੰਘ ਢਿੱਲੋਂ ਨੂੰ ਸਮਰਾਲਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਲਾਉਣ ਵਿਰੁੱਧ ਸਥਾਨਕ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬੱਬਲੂ ਲੋਪੋਂ ਸਮੇਤ 60 ਤੋਂ ਵੱਧ ਪਾਰਟੀ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਪਾਰਟੀ ਹਾਈਕਮਾਂਡ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ ਕਿ ਉਹ ਆਪਣਾ ਇਹ ਫ਼ੈਸਲਾ ਵਾਪਸ ਲਵੇ, ਨਹੀਂ ਤਾਂ ਉਹ ਆਪਣੇ ਤੌਰ 'ਤੇ ਵਿਧਾਨ ਸਭਾ ਦੀ ਚੋਣ ਹਰ ਹਾਲਤ ਵਿਚ ਲੜਨਗੇ¢ ਅੱਜ ਹਲਕੇ ਦੇ ਕੌਂਸਲਰਾਂ, ਸਾਬਕਾ ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਹੋਰ 60 ਤੋਂ ਵੱਧ ਪਾਰਟੀ ਵਰਕਰਾਂ ਦੇ ਫ਼ੈਸਲੇ ਅਨੁਸਾਰ ਅਕਾਲੀ ਹਾਈ ਕਮਾਂਡ ਨੂੰ ਅਲਟੀਮੇਟਮ ਦਿੰਦਿਆਂ ਖੀਰਨੀਆਂ ਅਤੇ ਬੱਬਲੂ ਲੋਪੋਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਅਕਾਲੀ ਦਲ ਲਈ ਸਮਰਪਿਤ ਰਹੀਆਂ ਹਨ ਅਤੇ ਹਰ ਮੋਰਚਿਆਂ ਵਿਚ ਉਨ੍ਹਾਂ ਵਲੋਂ ਜੇਲ੍ਹਾਂ ਕੱਟੀਆਂ ਗਈਆਂ ਹਨ ਪਰ ਅੱਜ ਉਨ੍ਹਾਂ ਨੂੰ ਦਰ ਕਿਨਾਰ ਕਰਕੇ ਦਲ ਬਦਲੂਆਂ ਨੂੰ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ ਜੋ ਉਨ੍ਹਾਂ ਨੂੰ ਅਤੇ ਟਕਸਾਲੀ ਅਕਾਲੀ ਵੋਟਰਾਂ ਤੇ ਸਮਰਥਕਾਂ ਨੂੰ ਕਿਸੇ ਵੀ ਹਾਲਾਤ ਵਿਚ ਪ੍ਰਵਾਨ ਨਹੀਂ ਹੈ ¢ਇਨ੍ਹਾਂ ਆਗੂਆਂ ਨੇ ਕਿਹਾ ਕਿ ਚੰਦਾ ਦੇ ਕੇ ਧਨਾਢ ਜੇਕਰ ਟਿਕਟਾਂ ਲੈਣਗੇ ਤਾਂ ਟਕਸਾਲੀ ਅਕਾਲੀ ਵਰਕਰਾਂ ਵਿਚ ਰੋਸ ਪੈਦਾ ਹੋਣਾ ਸੁਭਾਵਿਕ ਹੀ ਹੈ¢ ਇਨ੍ਹਾਂ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਪਾਰਟੀ ਹਾਈ ਕਮਾਂਡ ਨੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਕੇ ਇਸ ਨੂੰ 25 ਮਈ ਤੱਕ ਵਾਪਸ ਨਾ ਲਿਆ ਤਾਂ ਇਸ ਮਾਮਲੇ ਸਬੰਧੀ ਹਲਕੇ ਦੇ ਅਕਾਲੀ ਅਹੁਦੇਦਾਰਾਂ ਦੀ ਗਠਿਤ ਕੀਤੀ 11 ਮੈਂਬਰੀ ਕਮੇਟੀ ਜੋ ਫ਼ੈਸਲਾ ਕਰੇਗੀ, ਉਸ ਅਨੁਸਾਰ ਅਗਲਾ ਐਲਾਨ ਕੀਤਾ ਜਾਵੇਗਾ¢ ਸਾਬਕਾ ਵਿਧਾਇਕ ਖੀਰਨੀਆ ਨੇ ਸਪਸ਼ਟ ਤੌਰ 'ਤੇ ਐਲਾਨ ਕੀਤਾ ਕਿ ਜੇਕਰ ਉਸ ਨੂੰ ਅਕਾਲੀ ਦਲ ਵਲੋਂ ਟਿਕਟ ਨਾ ਵੀ ਦਿੱਤੀ ਗਈ ਤੇ 11 ਮੈਂਬਰੀ ਕਮੇਟੀ ਨੇ ਜੇਕਰ ਉਨ੍ਹਾਂ ਨੂੰ ਹੁਕਮ ਦਿੱਤਾ ਤਾਂ ਉਹ ਆਗਾਮੀ ਵਿਧਾਨ ਸਭਾ ਚੋਣਾਂ ਹਰ ਹਾਲਾਤ ਵਿਚ ਲੜਨਗੇ ¢ਪਾਰਟੀ ਹਾਈ ਕਮਾਂਡ ਨੂੰ ਅਲਟੀਮੇਟਮ ਦੇਣ ਲਈ ਵਿਚਾਰ ਦੇਣ ਵਾਲਿਆਂ ਵਿਚ ਚੇਅਰਮੈਨ ਸੈਂਟਰਲ ਸਹਿਕਾਰੀ ਬੈਂਕ ਇੰਦਰਜੀਤ ਸਿੰਘ ਲੋਪੋ, ਸਾਬਕਾ ਕੌਂਸਲ ਪ੍ਰਧਾਨ ਲਾਲਾ ਮੰਗਤ ਰਾਏ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜੋਗਿੰਦਰ ਸਿੰਘ ਸੇਹ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਘਰਖਣਾ, ਸਟੇਟ ਡੈਲੀਗੇਟ ਆਲਮਦੀਪ ਸਿੰਘ ਮੱਲਮਾਜਰਾ, ਗੁਰਮੀਤ ਸਿੰਘ ਢੀਂਡਸਾ, ਮੈਂਬਰ ਬਲਾਕ ਸੰਮਤੀ ਸੁਰਜੀਤ ਸਿੰਘ ਨੀਲੋ, ਮੈਂਬਰ ਬਲਾਕ ਸੰਮਤੀ ਮਨਜੀਤ ਕੌਰ, ਮੈਂਬਰ ਬਲਾਕ ਸੰਮਤੀ ਸ਼ਾਲੂ ਰਾਣੀ, ਮੈਂਬਰ ਬਲਾਕ ਸੰਮਤੀ ਰਮਨਦੀਪ ਕੌਰ, ਪਵਨਦੀਪ ਸਿੰਘ ਮਾਦਪੁਰ, ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਪੰਚ, ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ | ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਬਲਜਿੰਦਰ ਕੌਰ ਖੀਰਨੀਆਂ ਨੇ ਆਪਣੇ ਪਰਿਵਾਰ ਦੀਆਂ ਪਿਛਲੇ 31 ਸਾਲ ਤੋਂ ਪਾਰਟੀ ਲਈ ਕੀਤੀਆਂ ਕੁਰਬਾਨੀਆਂ ਅਤੇ ਇਸ ਟਕਸਾਲੀ ਪਰਿਵਾਰ ਵਲੋਂ ਕੀਤੀ ਪਾਰਟੀ ਪ੍ਰਤੀ ਨਿਭਾਈ ਵਫ਼ਾਦਾਰੀ ਦਾ ਵਿਸਥਾਰ ਦੱਸਦਿਆਂ ਕਿਹਾ ਪਾਰਟੀ ਨੇ ਇਸ ਪਰਿਵਾਰ ਦਾ ਕੋਈ ਮੁੱਲ ਨਹੀਂ ਪਾਇਆ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਆਪਣਾ ਫ਼ੈਸਲਾ ਨਾ ਬਦਲਿਆ ਤਾਂ ਉਨ੍ਹਾਂ ਦਾ ਪਰਿਵਾਰ ਅਤੇ ਇਹ ਸਾਰੇ ਟਕਸਾਲੀ ਅਕਾਲੀ ਤੇ ਜੁਝਾਰੂ ਵਰਕਰ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਹੋ ਜਾਣਗੇ |

ਅਧਿਆਪਕ ਦੇ ਕੋਰੋਨਾ ਪਾਜ਼ਟਿਵ ਆਉਣ ਤੋਂ ਬਾਅਦ ਸਕੂਲ ਬਿਲਡਿੰਗ ਨੂੰ ਕੀਤਾ ਸੈਨੀਟਾਈਜ਼

ਖੰਨਾ, 15 ਮਈ (ਲਾਲ) - ਨਜ਼ਦੀਕੀ ਪਿੰਡ ਦਾਊਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਤਾਇਨਾਤ ਇਕ ਅਧਿਆਪਕ ਕੋਰੋਨਾ ਵਾਇਰਸ ਦਾ ਸ਼ਿਕਾਰ ਪਾਇਆ ਗਿਆ ਹੈ | ਜਾਂਚ ਦੌਰਾਨ ਕੋਰੋਨਾ ਪਾਜਟਿਵ ਆਉਣ ਦੇ ਬਾਅਦ ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਨੇ ਇਸ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਨਗਰ ਕੌਂਸਲ ਦੋਰਾਹਾ ਦੇ ਨਵੇਂ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਅਹੁਦਾ ਸੰਭਾਲਿਆ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੋਰਾਹਾ ਦੇ ਪਹਿਲੇ ਕਾਰਜ ਸਾਧਕ ਅਫ਼ਸਰ ਗੁਰਬਖਸ਼ੀਸ਼ ਸਿੰਘ ਦੀ ਜਗ੍ਹਾ ਨਵੇ ਆਏ ਕਾਰਜ ਸਾਧਕ ਅਫ਼ਸਰ ਸੁਖਦੇਵ ਸਿੰਘ ਨੇ ਕਾਰਜ ਭਾਰ ਸੰਭਾਲ ਲਿਆ ਹੈ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾ ...

ਪੂਰੀ ਖ਼ਬਰ »

ਭੀੜ ਘਟਾਉਣ ਲਈ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਦੇ ਸਮੇਂ 'ਚ ਤਬਦੀਲੀ ਕੀਤੀ ਜਾਵੇ-ਚੇਅਰਮੈਨ ਦੋਬੁਰਜੀ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਖੰਡ ਮਿੱਲ ਬੁੱਢੇਵਾਲ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਵਾਸਤੇ ਪੰਜਾਬ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਲ ਨਾ ਤਾਂ ਕਿਸਾਨਾਂ ਦੀ ਗੱਲ ਸੁਣਨ ਦਾ ਸਮਾਂ, ਨਾ ਕੋਰੋਨਾ ਪੀੜਤ ਲੋਕਾਂ ਲਈ ਕੋਈ ਰਾਹਤ-ਕਿਸਾਨ ਨੇਤਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਇੱਕ ਪਾਸੇ ਜਿੱਥੇ ਪਿਛਲੇ ਛੇ ਮਹੀਨਿਆਂ ਤੋਂ ਕਿਸਾਨ ਪੂਰਨ ਅਨੁਸ਼ਾਸਿਤ ਰੂਪ ਵਿਚ ਸ਼ਾਂਤਮਈ ਅੰਦੋਲਨ ਕਰ ਰਹੇ ਹਨ ਤਾਂ ਕਿ ਖੇਤੀ ਸੈਕਟਰ ਵਿਚ ਕਾਰਪੋਰੇਟ ਘਰਾਣਿਆਂ ਦਾ ਦਾਖਲਾ ਰੋਕਿਆ ਜਾ ਸਕੇ, ਪ੍ਰੰਤੂ ਦੇਸ਼ ਦੀ ਕੇਂਦਰ ਸਰਕਾਰ ਕੋਲ ...

ਪੂਰੀ ਖ਼ਬਰ »

ਟਰੇਨ ਹੇਠਾਂ ਆ ਕੇ ਅਣਪਛਾਤੇ ਵਿਅਕਤੀ ਵਲੋਂ ਖ਼ੁਦਕੁਸ਼ੀ

ਖੰਨਾ, 15 ਮਈ (ਮਨਜੀਤ ਸਿੰਘ ਧੀਮਾਨ) - ਨਜ਼ਦੀਕੀ ਚਾਵਾ ਰੇਲਵੇ ਸਟੇਸ਼ਨ ਕੋਲ ਅੱਜ ਸਵੇਰੇ ਕਿਸੇ ਟਰੇਨ ਥੱਲੇ ਆ ਕੇ ਇਕ ਅਣਪਛਾਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ¢ ਘਟਨਾ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਜੀ.ਆਰ.ਪੀ. ਮੁਲਾਜ਼ਮਾਂ ਨੇ ਮਿ੍ਤਕ ਦੀ ...

ਪੂਰੀ ਖ਼ਬਰ »

ਵਿਅਕਤੀ ਲਾਪਤਾ-ਮਾਮਲਾ ਦਰਜ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ 49 ਸਾਲਾਂ ਵਿਅਕਤੀ ਦੇ ਲਾਪਤਾ ਹੋਣ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਹੈੱਡ ਕਾਂਸਟੇਬਲ ਕਮਲਦੀਪ ਕੁਮਾਰ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਮੇਰਾ ਪਤੀ ...

ਪੂਰੀ ਖ਼ਬਰ »

ਕੋਰੋਨਾ ਨਾਲ ਖੰਨਾ ਵਿਚ 3 ਹੋਰ ਮੌਤਾਂ, 9 ਨਵੇਂ ਪਾਜ਼ੀਟਿਵ ਮਾਮਲੇ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਚਲਦੇ ਅੱਜ ਖੰਨਾ ਸ਼ਹਿਰ ਵਿਚ ਇਕੱਠੇ ਤਿੰਨ ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ 9 ਨਵੇਂ ਕੋਰੋਨਾ ਪਾਜਟਿਵ ਮਾਮਲੇ ਸਾਹਮਣੇ ਆਏ ਹਨ¢ ਸਿਵਲ ਹਸਪਤਾਲ ਖੰਨਾ ਦੇ ਐੱਸ.ਐਮ.ਓ. ਡਾ.ਸਤਪਾਲ ...

ਪੂਰੀ ਖ਼ਬਰ »

ਟਰਾਂਸਫਾਰਮਰ ਦਾ ਤੇਲ ਕੱਢਦੇ ਸਮੇਂ ਕਰੰਟ ਲੱਗਣ ਨਾਲ ਚੋਰ ਦੀ ਮੌਤ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਵਲੋਂ ਰਾਮਗੜ੍ਹ ਸੌ ਫੁੱਟਾ ਰੋਡ ਸਥਿਤ ਖੇਤ ਵਿਚ ਲੱਗੇ ਟਰਾਂਸਫਾਰਮਰ ਦਾ ਤੇਲ ਚੋਰੀ ਕਰਨ ਗਏ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋਣ ਤਹਿਤ 174 ਦਾ ਮਾਮਲਾ ਦਰਜ ਕੀਤਾ ਗਿਆ ਹੈ ...

ਪੂਰੀ ਖ਼ਬਰ »

ਕੋਰੋਨਾ ਟੈੱਸਟ ਲਈ ਲੋਕਾਂ ਨੂੰ ਡਰਨ ਦੀ ਲੋੜ ਨਹੀਂ-ਡੀ. ਐੱਸ. ਪੀ. ਚੀਮਾ

ਮਲੌਦ, 15 ਮਈ (ਨਿਜ਼ਾਮਪੁਰ) - ਕੋਰੋਨਾ ਵਾਇਰਸ ਦੌਰਾਨ ਇੱਕ ਛੋਟੀ ਜਿਹੀ ਅਣਗਹਿਲੀ ਕਾਰਨ ਮਨੁੱਖ ਆਪਣੀ ਜਾਨ ਨੂੰ ਕਦੇ ਵੀ ਖ਼ਤਰੇ ਵਿਚ ਨਾ ਪਾਵੇ ਸਗੋਂ ਸਿਹਤ ਵਿਭਾਗ ਦੀ ਟੀਮ ਕੋਲੋਂ ਮੁਫ਼ਤ ਕੋਰੋਨਾ ਟੈੱਸਟ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ¢ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਰਾੜਾ ਸਾਹਿਬ ਵਿਖੇ ਡਾਕਟਰੀ ਸੇਵਾਵਾਂ ਮੁੜ ਸ਼ੁਰੂ

ਰਾੜਾ ਸਾਹਿਬ, 15 ਮਈ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਕਸਬੇ ਦੇ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਕਰਮਸਰ (ਰਾੜਾ ਸਾਹਿਬ) ਨੂੰ ਸਰਕਾਰ ਵਲੋਂ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ | ਇਸ ਸਬੰਧੀ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ...

ਪੂਰੀ ਖ਼ਬਰ »

ਬਾਜ਼ਾਰ ਖੁੱਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਜਾਵੇ-ਜੰਡੂ

ਦੋਰਾਹਾ, 15 ਮਈ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ 5 ਵਜੇ ਤੱਕ ਕੀਤਾ ਜਾਵੇ | ਇਹ ਵਿਚਾਰ ਪੈੱ੍ਰਸ ਨੂੰ ਜਾਰੀ ਬਿਆਨ 'ਚ ਬਰਜਿੰਦਰ ਸਿੰਘ ਜੰਡੂ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਨੇ ਪ੍ਰਗਟ ਕਰਦੇ ...

ਪੂਰੀ ਖ਼ਬਰ »

18 ਤੋਂ 44 ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨੂੰਪੁਰ ਵਿਖੇ ਸਿਵਲ ਹਸਪਤਾਲ ਮਾਨੂੰਪੁਰ ਦੇ ਐੱਸ.ਐਮ.ਓ ਡਾ. ਰਵੀ ਦੱਤ ਦੀ ਅਗਵਾਈ ਵਿਚ 18 ਤੋਂ 44 ਉਮਰ ਵਰਗ ਦੇ ਵਿਅਕਤੀਆਂ ਲਈ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ.¢ ਇਸ ਮੌਕੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

296 ਵਿਅਕਤੀਆਂ ਦਾ ਕੋਰੋਨਾ ਟੈੱਸਟ, 4 ਆਏ ਪਾਜ਼ੀਟਿਵ

ਮਲੌਦ, 15 ਮਈ (ਨਿਜ਼ਾਮਪੁਰ)- ਕੋਰੋਨਾ ਵਾਇਰਸ ਦੇ ਬਚਾਅ ਲਈ ਪਿੰਡ ਨਿਜ਼ਾਮਪੁਰ ਵਿਖੇ ਪਾਵਰਕਾਮ ਉਪ ਮੰਡਲ ਦਫ਼ਤਰ ਧਮੋਟ ਦੇ ਐੱਸ. ਡੀ. ਓ ਸੋਹਿੰਦਰ ਸਿੰਘ ਰੋੜੀਆਂ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਲਗਾਤਾਰ ਪਿੰਡ ਵਾਸੀਆਂ ਦੇ ਟੈੱਸਟ ਜਾਰੀ ਹਨ ਤੇ ਟੈੱਸਟ ...

ਪੂਰੀ ਖ਼ਬਰ »

ਕਾਂਗਰਸ ਫ਼ਤਹਿ ਕਿੱਟ ਵਾਂਗ ਵੈਕਸੀਨ ਵਿਚ ਘਪਲਾ ਨਾ ਕਰ ਸਕਣ ਤੋਂ ਖਫ਼ਾ-ਛਾਹੜੀਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) - ਕਾਂਗਰਸ ਨੇ ਕੋਰੋਨਾ ਬਚਾਅ ਕਿੱਟ ਦੀ ਖ਼ਰੀਦ ਵਿਚ ਭਾਰੀ ਘਪਲਾ ਕੀਤਾ ¢ ਇਹ ਕੋਰੋਨਾ ਕਿੱਟ ਜਨਤਾ ਨੂੰ ਮਿਲ ਵੀ ਨਹੀਂ ਰਹੀ ¢ ਇਹ ਦੋਸ਼ ਅੱਜ ਪੰਜਾਬ ਭਾਜਪਾ ਦੀ ਕੋਰੋਨਾ ਹੈਲਪ ਲਾਈਨ ਦੇ ਸੇਵਾ ਕਾਰਜ ਪ੍ਰਮੁੱਖ ਅਤੇ ਪ੍ਰਦੇਸ਼ ...

ਪੂਰੀ ਖ਼ਬਰ »

ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਸ਼ਹੀਦ ਕਾਮਰੇਡ ਜੋਗਿੰਦਰ ਸਿੰਘ ਦੀ 32ਵੀਂ ਬਰਸੀ ਮਨਾਈ

ਮਲੌਦ, 15 ਮਈ (ਦਿਲਬਾਗ ਸਿੰਘ ਚਾਪੜਾ) - ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਅਤੇ ਕਾਮਰੇਡ ਜੋਗਿੰਦਰ ਸਿੰਘ ਦੀ 32ਵੀਂ ਸਹੀਦੀ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਪੰਧੇਰ ਖੇੜੀ ਵਿਖੇ ਵੱਡੇ ਭਰਾ ਕੁਲਵੰਤ ਸਿੰਘ ਅਤੇ ਸੀ.ਪੀ.ਆਈ. ਦੇ ਬਲਾਕ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਮਾਲੀ ਸਹਾਇਤਾ ਦੇਵੇ–ਵਿਧਾਇਕ ਢਿੱਲੋਂ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮਾਨਗੜ੍ਹ ਦੇ ਛੱਪੜ ਵਿਚ ਡੁੱਬਣ ਨਾਲ ਪੰਜ ਬੱਚਿਆਂ ਅਤੇ ਇਕ 22 ਸਾਲਾਂ ਨੌਜਵਾਨ ਦੀ ਹੋਈ ਮੌਤ ਦੀ ਮੰਦਭਾਗੀ ਘਟਨਾ ਦੇ ਸਬੰਧ ਵਿਚ ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਸਾਬਕਾ ...

ਪੂਰੀ ਖ਼ਬਰ »

ਧਾਰਮਿਕ ਅਤੇ ਸਿਆਸੀ ਖੇਤਰਾਂ ਵਿਚ ਪਹੁੰਚ ਰੱਖਣ ਵਾਲਾ ਨਗਰ ਲਸਾੜਾ ਲੱਖੂਵਾਸ

ਸਹਾਰਨ ਮਾਜਰਾ 78890-54124 ਮਲੌਦ ਨਗਰ ਬਾਰੇ ਜਾਣਕਾਰੀ: ਨਾਮਵਰ ਨਗਰ ਲਸਾੜਾ ਲੱਖੂਵਾਸ ਆਪਣੇ ਅਤੀਤ ਅੰਦਰ ਅਨੇਕਾਂ ਮਿਸਾਲਾਂ ਕਾਇਮ ਰੱਖੀ ਬੈਠਾ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਲਸਾੜਾ ਪੋਹਲੇਵਾਸ ਅਤੇ ਲਸਾੜਾ ਲੱਖੂਵਾਸ ਦੋ ਸਕੇ ਭਰਾਵਾਂ ਲੱਖੂ ਅਤੇ ਪੋਹਲਾ ਵਲੋਂ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਮਾਂ ਤਬਦੀਲ ਕਰਨ ਦੀ ਮੰਗ

ਪਾਇਲ, 15 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਦੁਕਾਨਦਾਰਾਂ ਵਲੋਂ ਦੁਕਾਨਾਂ ਦਾ ਸਮਾਂ ਤਬਦੀਲ ਕਰਨ ਲਈ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਰਾਮਪਾਲ ਸਚਦੇਵਾ, ਵਿਜੇ ਪੋਪਲੀ, ਗੱਗੂ ਸਚਦੇਵਾ, ਗੁਰਦੀਪ ਸਿੰਘ ਕਾਲੀ, ਵਿਨੋਦ ਕੁਮਾਰ, ਕੁਲਦੀਪ ਸਿੰਘ, ਬਿੱਟੂ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਪਿੰਡ ਵਾਰ ਮੀਟਿੰਗਾਂ

ਪਾਇਲ/ਜੌੜੇਪੁਲ/ਮਲੌਦ, 15 ਮਈ (ਨਿਜ਼ਾਮਪੁਰ, ਪਾਲਾ, ਸਹਾਰਨਮਾਜਰਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਸਿਰਥਲਾ ਦੀ ਮੀਟਿੰਗ ਸੁਖਚੈਨ ਸਿੰਘ ਸਿਰਥਲਾ ਦੀ ਅਗਵਾਈ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ, ...

ਪੂਰੀ ਖ਼ਬਰ »

ਕੁੱਟਮਾਰ ਕਰਨ ਤਹਿਤ ਮਾਮਲਾ ਦਰਜ

ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਪਤੀ-ਪਤਨੀ ਦੀ ਕੁੱਟਮਾਰ ਕਰਨ ਤਹਿਤ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸ਼ਨਦੀਪ ਸਿੰਘ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਖੰਨਾ ਦੇ ਹੈੱਡ ਮਾਸਟਰ ਤੇ ਸਟਾਫ਼ ਨੂੰ ਪ੍ਰਸੰਸਾ ਪੱਤਰ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਦੇ ਹੈੱਡ ਮਾਸਟਰ ਬਲਵਿੰਦਰ ਸਿੰਘ ਤੇ ਸਟਾਫ਼ ਮੈਂਬਰਾਂ ਨੂੰ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਦਾਖਲਾ ਵਧਾਉਣ ਲਈ ਚਲਾਈ ਮੁਹਿੰਮ 'ਈਚ ਵਨ ...

ਪੂਰੀ ਖ਼ਬਰ »

ਸਿੱਖ ਬੱਚੇ ਦੀ ਕੁੱਟਮਾਰ ਕਰਨਾ ਅਤਿ ਘਿਨਾਉਣੀ ਤੇ ਸ਼ਰਮਨਾਕ ਘਟਨਾ-ਸ਼ਾਹਪੁਰ

ਰਾੜਾ ਸਾਹਿਬ, 15 ਮਈ (ਸਰਬਜੀਤ ਸਿੰਘ ਬੋਪਾਰਾਏ)-ਸਮੁੱਚੀ ਸਿੱਖ ਕੌਮ ਕੋਰੋਨਾ ਦੇ ਨਾਜ਼ੁਕ ਦੌਰ ਵਿਚ ਲੋਕਾਂ ਦੀਆਂ ਜਾਨਾਂ ਬਚਾਉਣ ਵਿਚ ਲੱਗੀ ਹੋਈ ਹੈ ਅਤੇ ਖ਼ਾਲਸਾ ਏਡ ਵਰਗੀਆਂ ਵੱਡੀਆਂ ਸੰਸਥਾਵਾਂ ਸਮੇਤ ਸਿੱਖ ਕੌਮ ਨੇ ਲੋਕ ਸੇਵਾ ਲਈ ਸੰਸਾਰ ਭਰ ਵਿਚ ਨਾਮਣਾ ਖੱਟਿਆ ਹੈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਖ਼ਿਲਾਫ਼ ਲੋਕ ਰੋਹ ਨੂੰ ਪ੍ਰਚੰਡ ਕਰਨ ਲਈ ਹਲਕੇ 'ਚ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਜਲਦੀ : ਪਰਮਜੀਤ ਢਿੱਲੋਂ

ਸਮਰਾਲਾ, 15 ਮਈ (ਗੋਪਾਲ ਸੋਫ਼ਤ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਸਮਰਾਲਾ ਦੀ ਵਾਗਡੋਰ ਪਰਮਜੀਤ ਸਿੰਘ ਢਿੱਲੋਂ ਦੇ ਹੱਥ ਦੇਣ ਤੋਂ ਬਾਅਦ ਉਨ੍ਹਾਂ ਵਲੋਂ ਸੱਦੀ ਗਈ ਪਹਿਲੀ ਮੀਟਿੰਗ ਵਿਚ ਅੱਜ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਸਰਕਲ ਪ੍ਰਧਾਨਾਂ ...

ਪੂਰੀ ਖ਼ਬਰ »

ਗੁਰੂ ਨਾਨਕ ਹਸਪਤਾਲ 'ਚ ਮਿੰਨੀ ਆਕਸੀਜਨ ਪਲਾਂਟ ਚਾਲੂ

ਮਲੌਦ, 15 ਮਈ (ਸਹਾਰਨ ਮਾਜਰਾ, ਬੋਪਾਰਾਏ)- ਕੋਰੋਨਾ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਆਕਸੀਜਨ ਦੀ ਕਮੀ ਕਾਰਨ ਮਰੀਜ਼ਾਂ ਨੂੰ ਸਾਹ ਲੈਣ ਵਿਚ ਬੇਹੱਦ ਤਕਲੀਫ਼ ਆ ਰਹੀ ਹੈ ਜਿਸ ਦੇ ਲਈ ਗੁਰੂ ਨਾਨਕ ਹਸਪਤਾਲ ਭੀਖੀ ਰਾੜਾ ਸਾਹਿਬ ਵਲੋਂ ਮੁੱਖ ਪ੍ਰਬੰਧਕ ਐਮ.ਡੀ ਮੈਡੀਸਨ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਵਲੋਂ ਮੰਗਾਂ ਸਬੰਧੀ ਧਰਨਾ

ਪਾਇਲ, 15 ਮਈ (ਰਜਿੰਦਰ ਸਿੰਘ) - ਆਸ਼ਾ ਵਰਕਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਬਲਾਕ ਦੋਰਾਹਾ ਦੀ ਪ੍ਰਧਾਨ ਹਰਪ੍ਰੀਤ ਕੌਰ ਭੱਠਲ ਦੀ ਅਗਵਾਈ 'ਚ ਸੀ.ਐੱਚ.ਸੀ. ਪਾਇਲ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ 'ਚ ਆਸ਼ਾ ਵਰਕਰ ਯੂਨੀਅਨ ਦੀ ਪੰਜਾਬ ਪ੍ਰਧਾਨ ਕਿਰਨਦੀਪ ਕੌਰ ...

ਪੂਰੀ ਖ਼ਬਰ »

ਮੋਦੀ ਭਾਈ , ਕਾਲੇ ਕਾਨੂੰਨ ਮਾਫ਼ ਕਰੋ-ਸਹਿਗਲ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ) . ਮੋਦੀ ਜੀ ਕਾਲੇ ਕਾਨੂੰਨ ਬਣਾਉਣ ਨਾਲ ਸਿਰਫ਼ ਕਿਸਾਨਾਂ ਦਾ ਹੀ ਨੁਕਸਾਨ ਨਹੀਂ ਬਲਕਿ ਇਹ ਕਾਨੂੰਨ ਬਣਾਉਣ ਨਾਲ ਅਧਿਆਪਕ, ਕਰਮਚਾਰੀ, ਵਪਾਰੀ, ਅਤੇ ਹਰ ਵਰਗ ਦੁਖੀ ਹੈ¢ਇਸ ਲਈ ਮੋਦੀ ਭਾਈ, ਕਾਲੇ ਕਾਨੂੰਨ ਮਾਫ਼ ਕਰੋੋ¢ ਇਹ ਗੱਲ ਅੱਜ ਇੱਥੇ ...

ਪੂਰੀ ਖ਼ਬਰ »

ਵਾਰਡ-25 'ਚ ਕਰਵਾਈ ਫੋਗਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ਼ ਸਬੰਧਿਤ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰ ਦੇ ਵਾਰਡ ਨੰਬਰ 25 ਵਿਚ ਵਾਰਡ ਕੌਂਸਲਰ ਦੇ ਪਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX