ਤਾਜਾ ਖ਼ਬਰਾਂ


ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 1 hour ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 1 hour ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 2 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 2 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 2 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 3 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 3 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 4 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 4 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 4 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 minute ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 5 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 5 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 5 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 5 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 5 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 6 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  about 6 hours ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  about 7 hours ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 7 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553

ਦਿੱਲੀ / ਹਰਿਆਣਾ

ਕਿਸਾਨ ਰੋਹ ਅੱਗੇ ਸਰਕਾਰ ਝੁਕੀ, ਐਸ.ਡੀ.ਐਮ. ਦੀ ਹਾਜ਼ਰੀ 'ਚ ਹੋਈ ਕਣਕ ਦੀ ਖਰੀਦ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਆਖਰਕਾਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕ ਗਈ ਅਤੇ ਹਰਿਆਣਾ ਸਰਕਾਰ ਦੇ ਨਿਰਦੇਸ਼ 'ਤੇ ਅੱਜ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਕੀਤੀ ਗਈ | ਕਣਕ ਦੀ ਖਰੀਦ ਹੋਣ ਉੱਤੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਸੁਖ ਦਾ ਸਾਹ ਲਿਆ ਹੈ | ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਅਨਾਜ ਮੰਡੀ ਵਿਚ ਐਸ.ਡੀ.ਐਮ ਵਿਜੈ ਸਿੰਘ ਦੀ ਦੇਖਰੇਖ ਹੇਠ ਬੋਲੀ ਦੀ ਵੀਡਿਓਗਰਾਫੀ ਕਰਵਾਕੇ ਕਣਕ ਦੀ ਖਰੀਦ ਕੀਤੀ ਗਈ ਪਰ ਇਸ ਦੌਰਾਨ ਕੋਰੋਨਾ ਨੇਮਾਂ ਅਤੇ ਸਮਾਜਿਕ ਦੂਰੀ ਦਾ ਧਿਆਨ ਨਾ ਰੱਖਿਆ ਗਿਆ ਅਤੇ ਐਸ.ਡੀ.ਐਮ. ਦੀ ਹਾਜ਼ਰੀ ਵਿਚ ਭੀੜ ਇਕੱਠੀ ਹੋ ਗਈ | ਕਣਕ ਦੀ ਖਰੀਦ ਸ਼ੁਰੂ ਹੋਣ ਦਾ ਪਤਾ ਲੱਗਦੇ ਹੀ ਕਿਸਾਨ ਸਵੇਰੇ ਆਪਣੀ ਕਣਕ ਲੈ ਕੇ ਅਨਾਜ ਮੰਡੀ 'ਚ ਪਹੁੰਚ ਗਏ ਸਨ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਿਰਦੇਸ਼ 'ਤੇ ਮਾਰਕੀਟ ਕਮੇਟੀ ਵਲੋਂ ਅਨਾਜ ਮੰਡੀ ਅਤੇ ਐਡੀਸ਼ਨਲ ਅਨਾਜ ਮੰਡੀ ਦੇ ਗੇਟ ਬੀਤੀ ਰਾਤ ਨੂੰ ਬੰਦ ਕਰ ਦੇਣ ਕਾਰਨ ਕਿਸਾਨ ਮੰਡੀ ਦੇ ਬਾਹਰ ਹੀ ਆਪਣੀ ਫਸਲ ਲੈ ਕੇ ਖੜ੍ਹੇ ਰਹੇ | ਅਧਿਕਾਰੀਆਂ ਦੇ ਨਿਰਦੇਸ਼ 'ਤੇ ਬੋਲੀ ਤੋਂ ਪਹਿਲਾਂ ਹੀ ਅਨਾਜ ਮੰਡੀ ਦੇ ਗੇਟ ਖੋਲ੍ਹੇ ਗਏ | ਚੇਤੇ ਰਹੇ ਕਿ ਆਨਲਾਈਨ ਗੇਟ ਪਾਸ ਨਾ ਕੱਟਣ ਅਤੇ ਸਰਕਾਰ ਦੀ ਗਲਤ ਨੀਤੀਆਂ ਕਾਰਨ ਕਣਕ ਦੀ ਖਰੀਦ ਨਾ ਹੋਣ ਵਲੋਂ ਕਿਸਾਨ ਸੰਗਠਨ ਪਿਛਲੇ ਦੋ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਸਨ | ਬੀਤੇ ਕੱਲ੍ਹ ਵੀ ਕਿਸਾਨਾਂ ਨੇ ਕਿਸਾਨ ਆਗੂ ਗੁਰਦਾਸ ਸਿੰਘ ਲੱਕੜਵਾਲੀ ਦੀ ਅਗਵਾਈ ਵਿਚ ਔਢਾਂ ਰੋਡ 'ਤੇ ਜਾਮ ਲਾਕੇ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਸੀ | ਸਰਕਾਰ ਵਲੋਂ ਦੁਪਹਿਰ ਬਾਅਦ ਇਕ ਦਿਨ ਲਈ ਕਣਕ ਦੀ ਖਰੀਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂਕਿ ਵਾਂਝੇ ਰਹਿ ਗਏ ਕਿਸਾਨ ਆਪਣੀ ਫਸਲ ਵੇਚ ਸਕਣ | ਪਤਾ ਲੱਗਣ ਉੱਤੇ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਆਪਣੀ ਫਸਲ ਲੈ ਕੇ ਅਨਾਜ ਮੰਡੀ ਵਿਚ ਪੁੱਜੇ | ਪ੍ਰਸ਼ਾਸਨ ਦੇ ਨਿਰਦੇਸ਼ ਅਨੁਸਾਰ ਐਡੀਸ਼ਨਲ ਅਨਾਜ ਮੰਡੀ ਅਤੇ ਅਨਾਜ ਮੰਡੀ ਵਿਚ ਐਸਡੀਐਮ ਵਿਜੈ ਸਿੰਘ ਦੀ ਦੇਖਰੇਖ ਵਿਚ ਵੀਡਿਓਗਰਾਫੀ ਕਰਵਾਕੇ ਖਰੀਦ ਏਜੰਸੀ ਹੈਫਡ ਵਲੋਂ ਲੱਗਪਗ 50 ਹਜ਼ਾਰ ਰੁਇੰਟਲ ਕਣਕ ਅਤੇ ਖੁਰਾਕ ਅਤੇ ਵੰਡ ਵਿਭਾਗ ਵਲੋਂ ਲਗਪਗ ਤਿੰਨ ਹਜ਼ਾਰ ਕੁਇੰਟਲ ਕਣਕ ਦੀ ਖਰੀਦ ਕੀਤੀ ਗਈ | ਇਸ ਮੌਕੇ ਉੱਤੇ ਨਾਇਬ ਤਹਿਸੀਲਦਾਰ ਰਾਮ ਨਿਵਾਸ, ਕਮੇਟੀ ਦੇ ਸਕੱਤਰ ਮੇਜਰ ਸਿੰਘ, ਹੈਫਡ ਦੇ ਮੈਨੇਜਰ ਰਜਿੰਦਰ ਸਿੰਘ, ਖੁਰਾਕ ਅਤੇ ਵੰਡ ਵਿਭਾਗ ਦੇ ਨਿਰੀਖਕ ਚੰਦਰ ਮੋਹਨ ਅਤੇ ਕਿਸਾਨ ਆਗੂ ਗੁਰਦਾਸ ਸਿੰਘ ਲੱਕੜਵਾਲੀ ਆਦਿ ਮੌਜੂਦ ਸਨ |

ਡੀ. ਸੀ. ਡਾ. ਬਾਂਗੜ ਨੇ ਨਿਰਮਾਣ ਅਧੀਨ ਮਿੰਨੀ ਸਕੱਤਰੇਤ ਦਾ ਕੀਤਾ ਨਿਰੀਖਣ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)- ਡਿਪਟੀ ਕਮਿਸ਼ਨਰ ਡਾ. ਨਰਹਰੀ ਸਿੰਘ ਬਾਂਗੜ ਨੇ ਉਸਾਰੀ ਅਧੀਨ ਮਿੰਨੀ ਸਕੱਤਰੇਤ ਰਤੀਆ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਉਨ੍ਹਾਂ ਹੁਕਮ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦੀ ਬਜਾਏ ਖੇਤੀ ਕਾਨੂੰਨ ਰੱਦ ਕਰਵਾਉਣ- ਵਿਰਕ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਕੁਲ ਹਿੰਦ ਕਿਸਾਨ ਸਭਾ ਦੇ ਉੱਘੇ ਆਗੂ ਸੁਵਰਨ ਸਿੰਘ ਵਿਰਕ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕੋਰੋਨਾ ਦੇ ਕਹਿਰ ਦੌਰਾਨ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਤਿੰਨ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਛੇ ਮਹਿਲਾਵਾਂ ਸਮੇਤ 13 ਦੀ ਮੌਤ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਦਿਨ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ | ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਸਿਰਸਾ 'ਚ ਛੇ ਮਹਿਲਾਵਾਂ ਸਮੇਤ 13 ਵਿਅਕਤੀਆਂ ਦੀ ਕੋਰੋਨਾ ...

ਪੂਰੀ ਖ਼ਬਰ »

ਲੰਗਰ ਸੇਵਾ ਦੇ ਲਈ ਕਣਕ ਦਾ ਇਕ ਟਰੱਕ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)-ਸੱਚਖੰਡ ਸ਼੍ਰੀ ਹਜ਼ੂਰ ਸਾਹਿਬ (ਮਹਾਰਾਸ਼ਟਰ) ਵਿਚ ਲੰਗਰ ਸੇਵਾ ਦੇ ਲਈ ਰਤੀਆ ਖੇਤਰ ਤੋਂ ਇਕੱਠੀ ਕੀਤੀ ਗਈ ਕਣਕ ਦਾ ਟਰੱਕ ਸਾਬਕਾ ਸਰਪੰਚ ਬਲਵਿੰਦਰ ਸਿੰਘ ਖੋਖਰ ਅਤੇ ਹਰਪ੍ਰੀਤ ਸਿੰਘ ਗਿੱਲ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਨਾਲ ...

ਪੂਰੀ ਖ਼ਬਰ »

ਮੁੱਖ ਬਾਜ਼ਾਰ ਦੀ ਸੜਕ ਬਣਾਉਣ ਦਾ ਕੰਮ ਆਰੰਭ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)- ਸ਼ਹਿਰ ਦੇ ਭਗਤ ਸਿੰਘ ਚੌਕ ਤੋਂ ਅਗਰਵਾਲ ਧਰਮਸ਼ਾਲਾ ਤੱਕ ਮੁੱਖ ਬਾਜ਼ਾਰ ਦੀ ਉਬੜ ਖਾਬੜ ਸੜਕ ਬਣਾਉਣ ਦਾ ਕਾਰਜ ਲੱਡੂ ਵੰਡ ਕੇ ਆਰੰਭ ਕੀਤਾ ਗਿਆ | ਦੁਕਾਨਦਾਰ ਸੰਦੀਪ ਕੁਮਾਰ, ਲੱਕੀ, ਹਰਪਾਲ ਸਿੰਘ, ਧਰਵਿੰਦਰ ਸਿੰਘ ਨੇ ਖ਼ੁਸ਼ੀ ਜ਼ਾਹਿਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਰਕੇ ਮਜ਼ਦੂਰਾਂ, ਕਿਸਾਨਾਂ ਵਲੋਂ ਨਾਅਰੇਬਾਜ਼ੀ

ਰਤੀਆ, 15 ਮਈ (ਬੇਅੰਤ ਕੌਰ ਮੰਡੇਰ)- ਰਤੀਆ ਸਬ ਡਵੀਜ਼ਨ ਦੇ ਪਿੰਡ ਅਲੀਕਾ ਦੇ ਖ਼ਰੀਦ ਕੇਂਦਰ ਵਿਚ ਲਾਕਡਾਊਨ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਖ਼ਰੀਦ ਨਾ ਹੋਣ ਕਰ ਕੇ ਮਜ਼ਦੂਰਾਂ ਅਤੇ ਕਿਸਾਨਾਂ ਨੇ ਖ਼ਰੀਦ ਕੇਂਦਰ ਵਿਚ ਪਈ ਖੁੱਲ੍ਹੇ ਅਸਮਾਨ ਹੇਠ ਕਣਕ ਦੇ ...

ਪੂਰੀ ਖ਼ਬਰ »

ਹੁਣ ਸੜਕਾਂ 'ਤੇ ਸਿਵਲ ਡਿਫੈਂਸ ਦੇ ਵਲੰਟੀਅਰ ਮਾਸਕ ਨਾ ਪਾਉਣ ਵਾਲੇ ਲੋਕਾਂ ਵਿਰੁੱਧ ਕਰ ਰਹੇ ਨੇ ਕਾਰਵਾਈ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੇ ਮਾਮਲਿਆਂ 'ਤੇ ਕੰਟਰੋਲ ਕਰਨ ਪ੍ਰਤੀ ਹੁ ਣ ਹੋਰ ਸਖਤਾਈ ਕੀਤੀ ਜਾ ਰਹੀ ਹੈ ਕਿਉਂਕਿ ਲੋਕ ਸਰਕਾਰ ਸਮਾਜਿਕ ਸੰਸਥਾਵਾਂ ਤੇ ਡਾਕਟਰਾਂ ਦੀਆਂ ਕੀਤੀਆਂ ਅਪੀਲਾਂ ਨੂੰ ਨਹੀਂ ਵਿਚਾਰ ਰਹੇ ਜਿਸ ਕਰਕੇ ਕੋਰੋਨਾ ...

ਪੂਰੀ ਖ਼ਬਰ »

ਪ੍ਰਵੇਸ਼ ਵਰਮਾ ਦੀ ਵੈਜੰਤ ਜੈ ਪਾਂਡਾ ਨੇ ਕੋਰੋਨਾ ਦੀ ਮਹਾਂਮਾਰੀ ਵਿਚ ਕੀਤੇ ਕੰਮਾਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਦਿੱਲੀ ਪ੍ਰਦੇਸ਼ ਦੇ ਇੰਚਾਰਜ ਵੈਜੰਤ ਜੈ ਪਾਂਡਾ ਦਾ ਕਹਿਣਾ ਹੈ ਕਿ ਦਿੱਲੀ ਵਿਚ ਆਕਸੀਜਨ ਦੀ ਜਿਸ ਤਰ੍ਹਾਂ ਕਮੀ ਹੋਈ 'ਤੇ ਉਸ ਪ੍ਰਤੀ ਦਿੱਲੀ ਸਰਕਾਰ ਦੇ ਪ੍ਰਬੰਧ ਦੀ ਕਮੀ ਰਹੀ ਹੈ | ...

ਪੂਰੀ ਖ਼ਬਰ »

ਡਾ. ਸ਼ਾਹ ਨੇ ਡੀ. ਸੀ. ਨੂੰ ਦਿੱਤੇ 150 ਆਕਸੀਮੀਟਰ

ਗੂਹਲਾ ਚੀਕਾ/ਕੈਥਲ, 15 ਮਈ (ਓ.ਪੀ. ਸੈਣੀ)-ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਜਿੱਥੇ ਕੋਰੋਨਾ ਕਾਲ 'ਚ ਮਾਨਵਤਾ ਦੀ ਸੇਵਾ ਲਈ ਆਪਣਾ ਸਮਰਥਨ ਦੇ ਰਹੀਆਂ ਹਨ, ਉੱਥੇ ਹੀ ਸ਼ਹਿਰ ਦੇ ਗਿਆਨਵਾਨ ਲੋਕ ਵੀ ਅੱਗੇ ਆ ਰਹੇ ਹਨ ਅਤੇ ਪ੍ਰਸ਼ਾਸਨ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ | ਸ਼ਾਹ ...

ਪੂਰੀ ਖ਼ਬਰ »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਯਮੁਨਾਨਗਰ ਨੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੂੰ ਸੌ ਾਪਿਆ ਮੰਗ ਪੱਤਰ

ਯਮੁਨਾਨਗਰ, 15 ਮਈ (ਗੁਰਦਿਆਲ ਸਿੰਘ ਨਿਮਰ)-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਯਮੁਨਾਨਗਰ ਦੇ ਕਾਰਕੁੰਨਾਂ ਵਲੋਂ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪ੍ਰੀਸ਼ਦ ਦੇ ਕਾਰਕੁੰਨਾਂ ਵਲੋਂ ...

ਪੂਰੀ ਖ਼ਬਰ »

ਦਿੱਲੀ ਦੇ ਮੁੱਖ ਮੰਤਰੀ ਨੇ ਰਾਮਲੀਲ੍ਹਾ ਮੈਦਾਨ 'ਚ ਸੈਂਟਰ ਤਿਆਰ ਕਰਨ ਪ੍ਰਤੀ ਯੋਧਿਆਂ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਲੋਕ ਨਾਇਕ ਹਸਪਤਾਲ ਨਾਲ ਜੁੜੇ ਹੋਏ ਰਾਮਲੀਲ੍ਹਾ ਮੈਦਾਨ ਵਿਚ ਬਣਾਏ ਗਏ 500 ਆਈ.ਸੀ.ਯੂ. ਬੈੱਡ ਇਕ-ਦੋ ਦਿਨਾਂ ਵਿਚ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਪ੍ਰਤੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੌਰਾ ਵੀ ਕੀਤਾ ਅਤੇ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਏਲਨਾਬਾਦ, 15 ਮਈ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ ਦੋ ਵਿੱਚ ਪਿਛਲੀ ਰਾਤ ਇਕ ਨੌਜਵਾਨ ਨੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਸੰਜੇ (27) ਪੁੱਤਰ ਰਾਮ ਸਰੂਪ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੇ ਘਰ ਵਿਚ ਹੀ ਰਾਤ ਸਮੇਂ ਫ਼ਾਹਾ ਲੈ ਲਿਆ | ...

ਪੂਰੀ ਖ਼ਬਰ »

ਐੱਨ.ਬੀ.ਟੀ. ਨੇ ਸ਼ੁਰੂ ਕੀਤੀ ਹੈਲਪਲਾਈਨ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਬੁੱਕ ਟਰੱਸਟ ਆਫ਼ ਇੰਡੀਆ ਵਲੋਂ ਕੋਰੋਨਾ ਹੈਲਪਲਾਈਨ ਸ਼ੁਰੂ ਕੀਤੀ ਹੈ ਤਾਂ ਕਿ ਪੀੜਤ ਲੋਕਾਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਦਿੱਤੀ ਜਾ ਸਕੇ | ਇਸ ਵਿਚ ਪ੍ਰਸਿੱਧ ਮਨੋਵਿਗਿਆਨ ਹਫ਼ਤੇ ਦੇ ਸਾਰੇ ਦਿਨ ਸਲਾਹ ਮਸ਼ਵਰਾ ...

ਪੂਰੀ ਖ਼ਬਰ »

ਐਨ.ਆਰ.ਆਈ ਦੇ ਸਹਿਯੋਗ ਨਾਲ ਸਿਰਸਾ ਦੇ ਹਸਪਤਾਲ 'ਚ ਸਥਾਪਤ ਹੋਵੇਗਾ ਆਕਸੀਜਨ ਪਲਾਂਟ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨਾਗਰਿਕ ਹਸਪਤਾਲ ਵਿਚ ਐਨਆਰਆਈ ਦੇ ਸਹਿਯੋਗ ਨਾਲ ਆਕਸੀਜਨ ਪਲਾਂਟ ਸਥਾਪਿਤ ਕੀਤਾ ਜਾਵੇਗਾ | ਇਹ ਪਲਾਂਟ ਅਗਲੇ ਦੱਸ ਦਿਨਾਂ ਵਿਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ | ਪਲਾਂਟ ਸਥਾਪਿਤ ਕਰਨ ਵਾਲੀ ਥਾਂ ਦੀ ਨਿਸ਼ਾਨਦੇਹੀ ਕਰ ...

ਪੂਰੀ ਖ਼ਬਰ »

'ਵਿਸ਼ਇਜ਼ ਐਂਡ ਬਲੈਸਿੰਗ' ਸੰਸਥਾ ਰਾਹੀਂ ਹੈ ਮੁਫ਼ਤ ਐਂਬੂਲੈਂਸ ਦੀ ਸੇਵਾ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਕਈ ਕੋਰੋਨਾ ਯੋਧੇ ਤੇ ਸਮਾਜ ਸੇਵੀ ਸੰਸਥਾਵਾਂ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ ਅਤੇ ਉਹ ਆਪੋ-ਆਪਣੇ ਤਰੀਕੇ ਨਾਲ ਲੋਕਾਂ ਦੇ ਇਸ ਦੁੱਖ ਵਿਚ ਸਹਾਈ ਹੋ ਰਹੀਆਂ ਹਨ | 'ਵਿਸ਼ਇਜ਼ ਐਂਡ ...

ਪੂਰੀ ਖ਼ਬਰ »

ਕੋਰੋਨਾ ਦੀ ਮਹਾਂਮਾਰੀ ਵਿਚ ਕਲਾਕਾਰ ਵੀ ਹੋ ਰਹੇ ਨੇ ਭੁੱਖਮਰੀ ਦਾ ਸ਼ਿਕਾਰ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਇਸ ਮਹਾਂਮਾਰੀ ਵਿਚ ਲੋਕਾਂ ਦੇ ਕੰਮ-ਧੰਦੇ ਬੰਦ ਹੋਣ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿਛਲੇ ਮਹੀਨਿਆਂ ਤੋਂ ਕਲਾਕਾਰਾਂ ਲਈ ਮੁਸੀਬਤ ਬਣੀ ਹੋਈ ਹੈ ਅਤੇ ਉਹ ਰੋਜ਼ੀ-ਰੋਟੀ ...

ਪੂਰੀ ਖ਼ਬਰ »

ਵੈਕਸੀਨ ਸੈਂਟਰਾਂ 'ਤੇ ਹੋਰ ਚੰਗੇ ਪ੍ਰਬੰਧ ਕੀਤੇ ਗਏ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੁਝ ਸੈਂਟਰਾਂ 'ਤੇ ਵੈਕਸੀਨ ਲੋਕਾਂ ਨੂੰ ਲਗਾਈ ਜਾ ਰਹੀ ਹੈ ਪਰ ਲੋਕਾਂ ਦੀ ਭੀੜ ਕੰਟਰੋਲ ਕਰਨ 'ਤੇ ਹੁਣ ਵੈਕਸੀਨ ਲਗਾਉਣ ਵਾਲਿਆਂ ਨੂੰ 5 ਸ਼੍ਰੇਣੀਆਂ ਵਿਚ ਵੰਡਿਆ ਗਿਆ ਹੈ ਜਿਸ ਦੇ ਅਨੁਸਾਰ ਉਹ ਆਪੋ-ਆਪਣੀ ...

ਪੂਰੀ ਖ਼ਬਰ »

ਵਪਾਰੀ ਆਪਣੀ ਮਰਜ਼ੀ ਦੇ ਨਾਲ ਵਧਾ ਰਹੇ ਨੇ ਕੀਮਤਾਂ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਅੱਜ ਕੋਰੋਨਾ ਦੀ ਮਹਾਂਮਾਰੀ ਵਿਚ ਲੋਕੀਂ ਆਪੋ-ਆਪਣੇ ਘਰਾਂ ਵਿਚ ਦੁਬਕੇ ਬੈਠੇ ਹਨ ਅਤੇ ਸਾਰੇ ਕੰਮ-ਧੰਦੇ ਬੰਦ ਪਏ ਹਨ ਜਿਸ ਕਰਕੇ ਘਰ ਦੇ ਤੇ ਹੋਰ ਖ਼ਰਚੇ ਕਰਨੇ ਮੁਸ਼ਕਿਲ ਹੋ ਰਹੇ ਹਨ ਅਤੇ ਨਾਲ ਹੀ ਘਿਓ, ਤੇਲ, ਚਾਵਲ, ਸਰੋਂ ਦਾ ...

ਪੂਰੀ ਖ਼ਬਰ »

'ਆਨ' ਸੰਸਥਾਂ ਨੇ ਲੋਕਾਂ ਨੂੰ ਵੰਡੀਆਂ ਮੈਡੀਕਲ ਕਿੱਟਾਂ ਤੇ ਕੋਰੋਨਾ ਪ੍ਰਤੀ ਕੀਤਾ ਜਾਗਰੂਕ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਨਵੋਦਿਆ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ ਸੰਸਥਾ ਆਨ ਵਲੋਂ ਵਰਚੂਅਲ ਮੀਟਿੰਗ ਵਿਚ ਅਹੁਦੇਦਾਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੋਰੋਨਾ ਮਹਾਂਮਾਰੀ ਵਿਚ ਸਮਾਜ ਸੇਵਾ ਦਾ ਕੰਮ ਕਰਨ ਦੀ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹੇ ਦੇ 71 ਪਿੰਡਾਂ 'ਚ ਕੋਰੋਨਾ ਦਾ ਕਹਿਰ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਵਿੱਚ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ | ਸ਼ਹਿਰੀ ਖੇਤਰ ਤੋਂ ਬਾਅਦ ਹੁਣ ਕੋਰੋਨਾ ਨੇ ਪੇਂਡੂ ਖੇਤਰ ਨੂੰ ਵੀ ਆਪਣੀ ਲਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ | ਜ਼ਿਲ੍ਹੇ ਦੇ 71 ਪਿੰਡਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਛੋਟੂ ਰਾਮ ਇੰਡੋਰ ਸਟੇਡੀਅਮ ਦੇ ਸਾਹਮਣੇ ਕੂੜੇਦਾਨ ਦੀ ਸਫ਼ਾਈ ਸਬੰਧੀ ਹਦਾਇਤਾਂ

ਗੂਹਲਾ ਚੀਕਾ/ਕੈਥਲ, 15 ਮਈ (ਓ.ਪੀ. ਸੈਣੀ)-ਡਿਪਟੀ ਕਮਿਸ਼ਨਰ ਸੁਜਾਨ ਸਿੰਘ ਨੇ ਛੋਟੂ ਰਾਮ ਇੰਡੋਰ ਸਟੇਡੀਅਮ ਦੇ ਸਾਹਮਣੇ ਕੂੜੇਦਾਨ ਦੀ ਸਥਿਤੀ ਨੂੰ ਵੇਖਦੇ ਹੋਏ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾਇਆ ਅਤੇ ਇਸ ਨੂੰ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਲਜੀਤ ਸਿੰਘ ਬਿਲਗਾ ਨੇ ਸੁਲਤਾਨਪੁਰ ਲੋਧੀ ਦੇ ਈ.ਓ. ਦਾ 5ਵੀਂ ਵਾਰ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਜੋਂ ਬਲਜੀਤ ਸਿੰਘ ਬਿਲਗਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਦੀਪਕ ਧੀਰ ਰਾਜੂ ਨੇ ਈ.ਓ. ਬਲਜੀਤ ਸਿੰਘ ਬਿਲਗਾ ਨੂੰ ...

ਪੂਰੀ ਖ਼ਬਰ »

ਸਿੱਖ ਨੌਜਵਾਨ ਦੀ ਮਾਰਕੁੱਟ ਤੇ ਕੇਸਾਂ ਦੀ ਬੇਅਦਬੀ ਕਰਨਾ ਬਹੁਤ ਮੰਦਭਾਗਾ-ਕੇਨੀ

ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)-ਬੀਤੇ ਦਿਨੀਂ ਰਾਜਸਥਾਨ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਕੀਤੀ ਬੇਅਦਬੀ ਸਬੰਧੀ ਚੁਫੇਰਿਓਾ ਨਿੰਦਾ ਹੋ ਰਹੀ ਹੈ | ਇਸ ਸਬੰਧੀ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਜ਼ਿਲ੍ਹਾ ਕਪੂਰਥਲਾ ...

ਪੂਰੀ ਖ਼ਬਰ »

ਕੋਵਿਡ-19 ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੈਪਟਨ ਸਰਕਾਰ ਦੇ ਪ੍ਰਬੰਧ ਨਾਕਾਫ਼ੀ–ਲੱਕੀ ਸਰਵਟਾ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਅੰਦਰ ਲਗਾਤਾਰ ਵਧਦੀ ਕੋਵਿਡ-19 ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸੂਬੇ ਦੀ ਕੈਪਟਨ ਸਰਕਾਰ ਵਲੋਂ ਕੀਤੇ ਪ੍ਰਬੰਧ ਕਾਫ਼ੀ ਨਹੀਂ ਹਨ | ਇਹ ਗੱਲ ਅੱਜ ਸੀਨੀਅਰ ਭਾਜਪਾ ਵਰਕਰ ਲੱਕੀ ਸਰਵਟਾ ਨੇ ਅੱਜ ਇੱਥੇ ਕੈਪਟਨ ਸਰਕਾਰ ਦੀ ...

ਪੂਰੀ ਖ਼ਬਰ »

ਖ਼ਰਾਬ ਮੌਸਮ ਤੇ ਲਾਕਡਾਊਨ ਦੇ ਚਲਦਿਆਂ ਖ਼ਰਬੂਜ਼ਾ ਉਤਪਾਦਕ ਕਿਸਾਨਾਂ ਨੂੰ ਪਈ ਆਰਥਿਕ ਮਾਰ

ਸੁਲਤਾਨਪੁਰ ਲੋਧੀ, 15 ਮਈ (ਥਿੰਦ)-ਪਿਛਲੇ ਕਈ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਤੇ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵਲੋਂ ਲਗਾਏ ਗਏ ਲਾਕਡਾਊਨ ਨਾਲ ਖ਼ਰਬੂਜ਼ਾ ਉਤਪਾਦਕ ਕਿਸਾਨਾਂ ਨੂੰ ਇਸ ਵਾਰ ਵੱਡੀ ਆਰਥਿਕ ਮਾਰ ਪਈ ਹੈ | ਖ਼ਰਾਬ ਮੌਸਮ ਦੇ ਚੱਲਦਿਆਂ ਖ਼ਰਬੂਜ਼ੇ ਦੀ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਆਤਮ ਹੱਤਿਆ ਪਤਨੀ ਤੇ ਪ੍ਰੇਮੀ ਦੇ ਖ਼ਿਲਾਫ਼ ਕੇਸ ਦਰਜ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਚਾਚੌਕੀ ਇਲਾਕੇ ਦੇ ਵਿਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਇਕ ਪਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਹੈ | ਮਿਲੀ ...

ਪੂਰੀ ਖ਼ਬਰ »

ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ-ਮਨੋਹਰ ਧਾਰੀਵਾਲ

ਢਿਲਵਾਂ, 15 ਮਈ (ਸੁਖੀਜਾ, ਪ੍ਰਵੀਨ)–ਕੋਰੋਨਾ ਮਹਾਂਮਾਰੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਇਸ ਤੋਂ ਬਚਣ ਲਈ ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪ੍ਰਸਿੱਧ ਗਾਇਕ ਤੇ ਫ਼ਿਲਮ ਪੋ੍ਰਡਿਊਸਰ ਮਨੋਹਰ ...

ਪੂਰੀ ਖ਼ਬਰ »

255 ਗ੍ਰਾਮ ਹੈਰੋਇਨ ਤੇ ਇਕ ਵਰਨਾ ਕਾਰ ਸਮੇਤ 3 ਨਸ਼ਾ ਤਸਕਰ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋਂ ਨਸ਼ਾ ਸਮਗਲਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਰਵਣ ਸਿੰਘ ਬੱਲ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਐਸ.ਆਈ ਪਰਮਿੰਦਰ ਸਿੰਘ ਮੁੱਖ ਅਫ਼ਸਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਸ਼ਰਧਾ ਨਾਲ ਮਨਾਇਆ
ਗਲੇ ਨਾ ਮਿਲ ਕੇ ਮੁਸਲਿਮ ਭਰਾਵਾਂ ਨੇ ਇਕ ਦੂਜੇ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਪਵਿੱਤਰ ਰਮਜ਼ਾਨ ਮਹੀਨੇ ਦੇ 30 ਰੋਜ਼ਿਆਂ ਦੀ ਸਮਾਪਤੀ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਉਹਾਰ ਅੱਜ ਜ਼ਿਲ੍ਹੇ ਭਰ ਵਿਚ ਮੁਸਲਿਮ ਭਾਈਚਾਰੇ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਹਰ ਵਰ੍ਹੇ ਵੱਡੀ ਗਿਣਤੀ ਵਿਚ ਲੋਕ ਈਦਗਾਹਾਂ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਢਿਲਵਾਂ, 15 ਮਈ (ਸੁਖੀਜਾ, ਪ੍ਰਵੀਨ)–ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ, ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚਾਚੇ ਵਲੋਂ ਫ਼ੌਜੀ ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

ਜਲਾਲਾਬਾਦ/ ਮੰਡੀ ਘੁਬਾਇਆ, 15 ਮਈ (ਕਰਨ ਚੁਚਰਾ/ਅਮਨ ਬਵੇਜਾ)-ਪਿੰਡ ਗਹਿਲੇ ਵਾਲਾ ਵਿਖੇ ਸਾਬਕਾ ਸਰਪੰਚ ਵਲੋਂ ਘਰੇਲੂ ਝਗੜੇ ਦੇ ਚੱਲਦਿਆਂ ਫ਼ੌਜੀ ਭਤੀਜੇ ਨੂੰ ਗੋਲੀਆਂ ਨਾਲ ਵਿੰਨ੍ਹ ਦਿੱਤਾ ਗਿਆ | ਇਸ ਘਟਨਾ 'ਚ ਫ਼ੌਜੀ ਸੰਦੀਪ ਸਿੰਘ ਪੁੱਤਰ ਅਮਰ ਸਿੰਘ ਦੀ ਮੌਕੇ 'ਤੇ ਹੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਕੋਰੋਨਾ ਨਾਲ ਮੌਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੀ ਅੱਜ ਬਾਅਦ ਦੁਪਹਿਰ ਮੌਤ ਹੋ ਗਈ | ਉਹ ਕੋਰੋਨਾ ਤੋਂ ਪੀੜਤ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਤੋਂ ਪਰਤੇ 3 ਕਿਸਾਨਾਂ ਦੀ ਮੌਤ

ਸਾਦਿਕ, 15 ਮਈ (ਗੁਰਭੇਜ ਸਿੰਘ ਚੌਹਾਨ, ਆਰ. ਐੱਸ. ਧੁੰਨਾ)-ਦਿੱਲੀ ਮੋਰਚੇ ਤੋਂ ਪਰਤੇ ਪਿੰਡ ਸ਼ੇਰ ਸਿੰਘ ਵਾਲਾ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਅਜਮੇਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਹੈ | ਦਰਸ਼ਨ ਸਿੰਘ 7 ਮਈ ਨੂੰ ਪਿੰਡ ਦੇ ਜਥੇ ਜੋ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਪਿੰਡਾਂ 'ਚ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦਿੱਤਾ ਜਾਵੇ-ਮੁੱਖ ਮੰਤਰੀ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਪਿੰਡਾਂ 'ਚ ਸਿਰਫ਼ ਕੋਰੋਨਾ ਮੁਕਤ ਵਿਅਕਤੀਆਂ ਨੂੰ ਹੀ ਪ੍ਰਵੇਸ਼ ਕਰਨ ਦਿੱਤਾ ਜਾਵੇ-ਮੁੱਖ ਮੰਤਰੀ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਭਾਵੇਂ ਪੰਜਾਬ ਨਹੀਂ ਪਰਤੇ ਪਰ ਟੀਮ ਸਰਗਰਮ

ਚੰਡੀਗੜ੍ਹ, 15 ਮਈ (ਹਰਕਵਲਜੀਤ ਸਿੰਘ)-ਦੇਸ਼ ਦੇ ਨਾਮਵਰ ਚੋਣ ਨੀਤੀ ਘਾੜੇ ਸ੍ਰੀ ਪ੍ਰਸ਼ਾਂਤ ਕਿਸ਼ੋਰ ਜੋ ਪੱਛਮੀ ਬੰਗਾਲ ਦੀ ਚੋਣ ਤੋਂ ਬਾਅਦ ਪੰਜਾਬ ਵਾਪਸ ਨਹੀਂ ਪਰਤੇ ਪਰ ਉਨ੍ਹਾਂ ਦੀ ਟੀਮ ਪੰਜਾਬ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ | ਜਾਣਕਾਰ ਸੂਤਰਾਂ ਅਨੁਸਾਰ ਸ੍ਰੀ ...

ਪੂਰੀ ਖ਼ਬਰ »

ਦਿੱਲੀ ਮੋਰਚੇ 'ਚ ਬੀਬੀਆਂ ਨੇ ਸੰਭਾਲੀ ਸਟੇਜ

ਨਵੀਂ ਦਿੱਲੀ, 15 ਮਈ (ਅਜੀਤ ਬਿਊਰੋ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਕਮੇਟੀ ਮੈਂਬਰ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮਨੰਗਲ ਅਤੇ ਬਾਜ ਸਿੰਘ ਸਾਰੰਗੜਾ ਨੇ ਇਕ ਬਿਆਨ 'ਚ ਕਿਹਾ ਹੈ ਕਿ ਲਗਾਤਾਰ ...

ਪੂਰੀ ਖ਼ਬਰ »

ਲਾਹੌਰ ਸਥਿਤ ਸਰ ਗੰਗਾਰਾਮ ਦੀ ਸਮਾਧ 10 ਸਾਲਾਂ ਬਾਅਦ ਸੈਲਾਨੀਆਂ ਲਈ ਖੋਲ੍ਹੀ ਜਾਵੇਗੀ-ਫ਼ਰਾਜ਼ ਅੱਬਾਸ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਉੱਘੇ ਹਿੰਦੂ ਸਮਾਜਸੇਵੀ ਅਤੇ ਲਾਹੌਰ ਸਥਿਤ ਆਧੁਨਿਕ ਇਮਾਰਤਾਂ ਦੇ ਆਰਕੀਟੈਕਟ ਸਰ ਗੰਗਾਰਾਮ ਦੀ ਲਾਹੌਰ ਦੀ ਰਾਵੀ ਰੋਡ 'ਤੇ ਟਕਸਾਲੀ ਗੇਟ ਦੇ ਨਜ਼ਦੀਕ ਸਥਿਤ ਸਮਾਧ ਨੂੰ ਇਸ ਮਈ ਮਹੀਨੇ ਦੇ ਅਖੀਰੀ ਹਫ਼ਤੇ 'ਚ ਆਮ ਲੋਕਾਂ ਲਈ ਖੋਲਿ੍ਹਆ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਪੰਜਾਬ ਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਕੰਪਨੀਆਂ ਦੇ ਟੈਂਡਰ ਮੁਅੱਤਲ

ਨਦਾਮਪੁਰ ਚੰਨੋ, 15 ਮਈ (ਹਰਜੀਤ ਸਿੰਘ ਨਿਰਮਾਣ) -ਖੇਤੀਬਾੜੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੇ ਵਿਰੋਧ ਵਜੋਂ ਪੰਜਾਬ ਅਤੇ ਹਰਿਆਣਾ ਦੇ ਸਾਰੇ ਟੋਲ ਪਲਾਜ਼ਾ ਬੰਦ ਚਲਦੇ ਕੇਂਦਰ ਸਰਕਾਰ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧੀਨ ਪੈਂਦੇ ਟੋਲ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਬਣ ਕੇ ਰਾਜਸੀ ਆਗੂਆਂ ਨਾਲ ਠੱਗੀਆਂ ਮਾਰਨ ਵਾਲਾ ਹਿੰਦੂ ਸ਼ਿਵ ਸੈਨਾ ਆਗੂ ਤੇ ਸਾਥੀ ਗਿ੍ਫ਼ਤਾਰ

ਲੁਧਿਆਣਾ/ਸੰਗਰੂਰ, 15 ਮਈ (ਪਰਮਿੰਦਰ ਸਿੰਘ ਆਹੂਜਾ, ਦਮਨਜੀਤ ਸਿੰਘ)-ਲੁਧਿਆਣਾ ਪੁਲਿਸ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਬਣ ਕੇ ਸੂਬੇ ਦੇ ਉੱਚ ਕਾਂਗਰਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰ ਚੁੱਕੇ ਸ਼ਿਵ ਸੈਨਾ ਦੇ ਆਗੂ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਨਵਾਬ ਮਲੇਰਕੋਟਲਾ ਦੀ ਆਖ਼ਰੀ ਬੇਗ਼ਮ ਮੁਨੱਵਰ-ਓ-ਨਿਸ਼ਾ ਦੀ ਰਿਹਾਇਸ਼ਗਾਹ ਹੈ ਮੁਬਾਰਕ ਮੰਜ਼ਿਲ ਮਹਿਲ

ਮਲੇਰਕੋਟਲਾ, 15 ਮਈ (ਕੁਠਾਲਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਈਦ ਉਲ ਫਿਤਰ ਦੇ ਪਵਿੱਤਰ ਦਿਹਾੜੇ 'ਤੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਪੇਸ਼ ਕਰਦਿਆਂ ਮਲੇਰਕੋਟਲਾ ਲਈ ਐਲਾਨੇ ਵੱਡੇ ਵਿਕਾਸ ਪ੍ਰਾਜੈਕਟਾਂ ਵਿਚ ਸ਼ਾਮਿਲ ਨਵਾਬ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਲੁਧਿਆਣਾ ਤੇ ਜਲੰਧਰ 'ਚ 2 ਔਰਤਾਂ ਦਾ ਕਤਲ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਇਕ ਕਾਰੋਬਾਰੀ ਵਲੋਂ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮਿ੍ਤਕ ਔਰਤ ਦੀ ਸ਼ਨਾਖਤ ਆਰਤੀ ਅਰੋੜਾ ਵਜੋਂ ਕੀਤੀ ਗਈ, ਉਸਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX