ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  2 minutes ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  19 minutes ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  39 minutes ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  50 minutes ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  59 minutes ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 1 hour ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 2 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 2 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 3 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 4 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 228ਵੇਂ ਦਿਨ 'ਚ ਦਾਖਲ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 228ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਿੱਲੀ ਮੋਰਚੇ 'ਚ ਕਾਫ਼ਲਿਆਂ ਸੰਗ ਸ਼ਿਰਕਤ ਕਰਨ | ਇਸ ਮੌਕੇ ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ, ਇਕਬਾਲ ਸਿੰਘ ਮਾਨਸਾ, ਬਲਵਿੰਦਰ ਸ਼ਰਮਾ ਖਿਆਲਾ, ਸੋਮ ਦੱਤ ਸ਼ਰਮਾ ਨੇ ਵੀ ਸੰਬੋਧਨ ਕੀਤਾ |
ਰਿਲਾਇੰਸ ਪੈਟਰੋਲ ਪੰਪ ਬੁਢਲਾਡਾ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਪਾਲ ਸਿੰਘ ਬਰੇ੍ਹ, ਤੇਜ ਰਾਮ ਅਹਿਮਦਪੁਰ, ਬਲਦੇਵ ਸਿੰਘ ਗੁਰਨੇ ਕਲਾਂ, ਜਸਵੰਤ ਸਿੰਘ ਬੀਰੋਕੇ ਅਤੇ ਹਰਿੰਦਰ ਸਿੰਘ ਸੋਢੀ ਨੇ ਕਿਹਾ ਕਿ ਮੋਦੀ ਸਰਕਾਰ ਦਾ ਮਨੋਰਥ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਹੈ, ਜਿਸ ਨੂੰ ਦੇਸ਼ ਦੇ ਕਿਰਤੀ-ਕਿਸਾਨ ਸਫਲ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਸੰਘਰਸ਼ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਜਾਰੀ ਰਹੇਗਾ | ਇਸ ਮੌਕੇ ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਜਥੇਦਾਰ ਜਵਾਲਾ ਸਿੰਘ, ਗੁਰਦੇਵ ਦਾਸ ਬੋੜਾਵਾਲ, ਮਿੱਠੂ ਸਿੰਘ ਅਹਿਮਦਪੁਰ, ਬਸੰਤ ਸਿੰਘ ਸਹਾਰਨਾ, ਗੁਰਦਰਸ਼ਨ ਸਿੰਘ ਰੱਲੀ, ਭੂਰਾ ਸਿੰਘ ਅਹਿਮਦਪੁਰ, ਬਲਦੇਵ ਸਿੰਘ ਮੱਖਣ ਸਾਬਕਾ ਸਰਪੰਚ, ਸਰੂਪ ਸਿੰਘ ਗੁਰਨੇ ਕਲਾਂ, ਬਹਾਦਰ ਸਿੰਘ ਗੁਰਨੇ ਖੁਰਦ, ਅੰਗਰੇਜ਼ ਸਿੰਘ ਗੁਰਨੇ ਕਲਾਂ ਨੇ ਵੀ ਸੰਬੋਧਨ ਕੀਤਾ |
ਦਿੱਲੀ ਮੋਰਚੇ 'ਚ ਲਾਮਬੰਦੀ ਲਈ ਇਕੱਤਰਤਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕੱਤਰਤਾ ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜੋਗਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਦਿਆਲਪੁਰਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਰਲ ਮਿਲ ਕੇ ਵਾਰੀ ਤਹਿਤ ਮੋਰਚੇ 'ਚ ਪੁੱਜ ਕੇ ਲਾਮਬੰਦੀ ਬਣਾਈ ਰੱਖਣ ਤਾਂ ਜੋ ਮੋਦੀ ਦੀ ਹਕੂਮਤ ਮੁੜ ਇਨ੍ਹਾਂ ਪਾਸ ਕੀਤੇ ਕਾਲੇ ਕਾਨੰੂਨਾਂ ਨੰੂ ਰੱਦ ਕਰ ਦੇਵੇ | ਇਸ ਮੌਕੇ ਸਰੋਜ ਦਿਆਲਪੁਰਾ, ਸੁਖਪਾਲ ਸਿੰਘ, ਅਵਤਾਰ ਸਿੰਘ, ਮੇਵਾ ਸਿੰਘ, ਭੂਰਾ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਜਸਵਿੰਦਰ ਕੌਰ, ਸਤਵੀਰ ਕੌਰ, ਕਰਮਜੀਤ ਕੌਰ, ਫੂਲਵਤੀ ਕੌਰ ਆਦਿ ਹਾਜ਼ਰ ਸਨ |
ਧਰਨਿਆਂ'ਚ ਔਰਤਾਂ ਦੀ ਵੱਡੀ ਸ਼ਮੂਲੀਅਤ
ਬਰੇਟਾ ਤੋਂ ਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ 'ਚ ਔਰਤਾਂ ਵੀ ਵੱਡੀ ਸ਼ਮੂਲੀਅਤ ਕਰ ਰਹੀਆਂ ਹਨ | ਚਰਨਜੀਤ ਕੌਰ ਧਰਮਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਵਿੱਚ ਔਰਤਾਂ ਦੀ ਵੱਡੀ ਸ਼ਮੂਲੀਅਤ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀ ਕਾਲ਼ੇ ਕਾਨੰੂਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਸਾਰੇ ਦੇਸ਼ ਵਿੱਚ ਕਿਸਾਨਾਂ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ | ਇਸ ਮੌਕੇ ਸੁਰਜੀਤ ਕੌਰ ਕਿਸ਼ਨਗੜ੍ਹ, ਅਮਰਜੀਤ ਕੌਰ, ਤਾਰਾ ਚੰਦ ਬਰੇਟਾ, ਬਲਜੀਤ ਕੌਰ ਧਰਮਪੁਰਾ, ਗੁਰਜੰਟ ਸਿੰਘ ਬਖਸ਼ੀਵਾਲਾ, ਦਰਸ਼ਨ ਸਿੰਘ ਮੰਘਾਣੀਆਂ, ਪੂਰਨ ਸਿੰਘ ਕੁੱਲਰੀਆਂ, ਛੱਜੂ ਸਿੰਘ ਬਰੇਟਾ, ਰਾਮਫਲ ਸਿੰਘ ਬਹਾਦਰਪੁਰ, ਸੁਰਜੀਤ ਕੌਰ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਜਾਰੀ ਰੱਖਿਆ | ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਗੋਡੇ ਟੇਕਣੇ ਪੈਣਗੇ | ਉਨ੍ਹਾਂ ਕਿਹਾ ਕਿ ਕਾਲ਼ੇ ਕਾਨੂੰਨ ਰੱਦ ਹੋਣ ਤੱਕ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਜਾਰੀ ਰਹੇਗਾ | ਇਸ ਮੌਕੇ ਸਰੋਜ ਕੌਰ ਦਿਆਲਪੁਰਾ, ਸੁਖਦੇਵ ਸਿੰਘ ਖੁਡਾਲ਼, ਗੁਰਮੇਲ ਸਿੰਘ ਰੰਘੜਿਆਲ, ਚਰਨਜੀਤ ਸਿੰਘ ਬਹਾਦਰਪੁਰ ਗੁਰਮੇਲ ਸਿੰਘ ਰੰਘੜਿਆਲ, ਭੋਲਾ ਸਿੰਘ ਦਿਆਲਪੁਰਾ ਨੇ ਸੰਬੋਧਨ ਕੀਤਾ |

ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੱਲ੍ਹ

ਬਰੇਟਾ, 15 ਮਈ (ਪਾਲ ਸਿੰਘ ਮੰਡੇਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ 17 ਮਈ ਨੂੰ ਸਿੱਖਿਆ ਮੰਤਰੀ ਸੰਗਰੂਰ ਵਿਖੇ ਕੋਠੀ ਦੇ ਘਿਰਾਓ ਦੀ ਤਿਆਰੀ ਅਤੇ 31 ਮਈ ਨੂੰ ਬੇਰੁਜ਼ਗਾਰ ਅਧਿਆਪਕ ਅਤੇ ਮਾਪੇ ਐਕਸ਼ਨ ਕਮੇਟੀ ਬਰੇਟਾ ਵਲੋਂ ਪਟਿਆਲਾ ਵਿਖੇ ਮੁੱਖ ਮੰਤਰੀ ...

ਪੂਰੀ ਖ਼ਬਰ »

ਰਜ਼ੀਆ ਨੇ ਵਾਅਦਿਆਂ ਨੂੰ ਪੂਰਾ ਕੀਤਾ - ਨਦੀਮ

ਮਲੇਰਕੋਟਲਾ, 15 ਮਈ (ਪਾਰਸ ਜੈਨ) - ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੈਕਟਰੀ ਖ਼ਿਲਾਫ਼ 8 ਲੱਖ ਰੁਪਏ ਦਾ ਗ਼ਬਨ ਕਰਨ ਦਾ ਮੁਕੱਦਮਾ ਦਰਜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਜਗਰਾਜ ਸਿੰਘ ਵਾਸੀ ਬਖੋਰਾ ਖ਼ੁਰਦ ਖ਼ਿਲਾਫ਼ ਗ਼ਬਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਬੀ. ਐੱਫ. ਜੀ. ਆਈ. ਵਲੋਂ ਕੋਵਿਡ-19 ਰਿਲੀਫ਼ ਪਾਲਿਸੀ ਤੇ ਲਾਕਡਾਊਨ ਰਿਲੀਫ਼ ਪਾਲਿਸੀ ਦਾ ਐਲਾਨ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ. ਐੱਫ. ਜੀ. ਆਈ.) ਬਠਿੰਡਾ ਨੇ ਆਪਣੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਨੂੰ ਸਮਝਦਿਆਂ ਵਿਸ਼ੇਸ਼ ਤੌਰ 'ਤੇ ਕੋਵਿਡ-19 ਰਿਲੀਫ਼ ਪਾਲਿਸੀ ਅਤੇ ਲਾਕਡਾਊਨ ਰਿਲੀਫ਼ ਪਾਲਿਸੀ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਕੀਤੇ ਕਮਰਕੱਸੇ

ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)-ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸ਼ਹਿਰ ਦੇ ਮੁੱਖ ਬਾਜਾਰਾ, ਸਾਂਝੀਆਂ ਥਾਵਾਂ ਅਤੇ ਗੁਰੂ ਘਰਾਂ ਆਦਿ ਅੰਦਰ ਮੁਕੰਮਲ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਗਿਆ | ਸੰਸਥਾ ਦੇ ਆਗੂ ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਲਈ ਵਰਤੀ ਭੱਦੀ ਸ਼ਬਦਾਵਲੀ ਦੀ ਨਿੰਦਾ

ਮਾਨਸਾ, 15 ਮਈ (ਵਿ. ਪ੍ਰਤੀ.)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਘਵੀਰ ਸਿੰਘ ਮਾਨਸਾ ਅਤੇ ਯੂਥ ਆਗੂ ਹਰਮਨਜੀਤ ਸਿੰਘ ਭੰਮਾ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਵਰਤੀ ਗਈ ਭੱਦੀ ਬਿਆਨਬਾਜ਼ੀ ...

ਪੂਰੀ ਖ਼ਬਰ »

ਯਾਤਰੀ ਰੇਲ ਗੱਡੀਆਂ ਬੰਦ ਕਰਨ ਦੀ ਮੰਗ

ਮਾਨਸਾ, 15 ਮਈ (ਵਿ. ਪ੍ਰਤੀ.)-ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਤੇ ਭਲਾਈ ਟਰੱਸਟ ਪੰਜਾਬ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਝੰਡੂਕੇ, ਗੁਰਮੇਲ ਸਿੰਘ ਗਿੱਲ ਨੇ ਸਾਂਝੇ ਕੇਂਦਰੀ ਰੇਲਵੇ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪੰਜਾਬ 'ਚ ਯਾਤਰੀ ਰੇਲ ...

ਪੂਰੀ ਖ਼ਬਰ »

ਕੋਰੋਨਾ ਦੇ ਵਧਦੇ ਮਾਮਲਿਆਂ ਵੇਖਦਿਆਂ ਪੁਲਿਸ ਨੇ ਸਖ਼ਤੀ ਵਧਾਈ

ਭੀਖੀ, 15 ਮਈ (ਬਲਦੇਵ ਸਿੰਘ ਸਿੱਧੂ)- ਕਸਬੇ ਅਤੇ ਆਸ-ਪਾਸ ਦੇ ਪਿੰਡਾਂ 'ਚ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦਿਆਂ ਥਾਣਾ ਮੁਖੀ ਭੀਖੀ ਨੇ ਸਥਾਨਕ ਨਗਰ ਪੰਚਾਇਤ ਦਫ਼ਤਰ ਵਿਖੇ ਕੌਂਸਲਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਸਮੂਹ ਕੌਂਸਲਰਾਂ ਨੂੰ ਕਿਹਾ ਕਿ ਵਾਰਡਾਂ 'ਚ ...

ਪੂਰੀ ਖ਼ਬਰ »

ਰੋਡਵੇਜ਼ ਕਾਮਿਆਂ ਨੂੰ ਪੱਕਾ ਕਰਨ ਲਈ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਐਲਾਨ

ਬੁਢਲਾਡਾ, 15 ਮਈ (ਸੁਨੀਲ ਮਨਚੰਦਾ)-ਸਥਾਨਕ ਪੀ. ਆਰ. ਟੀ. ਸੀ. ਡੀਪੂ ਦੇ ਮੁੱਖ ਗੇਟ ਅੱਗੇ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ. ਆਰ. ਟੀ. ਸੀ. ਦੇ ਸਮੂਹ ਕੱਚੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ | ਗੁਰਸੇਵਕ ਸਿੰਘ ਹੈਪੀ ਨੇ ਕਿਹਾ ਪੰਜਾਬ ...

ਪੂਰੀ ਖ਼ਬਰ »

ਕੋਵਿਡ-19 ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਕੋਵਿਡ-19 ਦੇ ਵਧ ਰਹੇ ਪ੍ਰਕੋਪ ਦੇ ਚੱਲਦਿਆਂ ਜ਼ਿਲੇ੍ਹ 'ਚ ਦੁਕਾਨਾਂ ਆਦਿ ਦੇ ਖੁੱਲ੍ਹਣ ਸਬੰਧੀ ਪਹਿਲਾਂ ਤੋਂ ਜਾਰੀ ਹੁਕਮਾਂ ਦੀ ਲਗਾਤਾਰਤਾ 'ਚ ਵਾਧਾ ...

ਪੂਰੀ ਖ਼ਬਰ »

ਮਾਨਸਾ ਦਾ ਵਾਰਡ ਨੰਬਰ-21 ਤੇ ਪਿੰਡ ਅੱਕਾਂਵਾਲੀ ਕੰਟੇਨਮੈਂਟ ਜ਼ੋਨ ਐਲਾਨੇ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਸਥਾਨਕ ਸ਼ਹਿਰ ਦੇ ਵਾਰਡ ਨੰਬਰ-21 ਨੂੰ ਕੰਟੇਨਮੈਂਟ ਜ਼ੋਨ ਐਲਾਨ ਕੇ ਇਸ ਖੇਤਰ ਨਾਲ ਲੱਗਦੇ ਇਲਾਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX