ਤਾਜਾ ਖ਼ਬਰਾਂ


ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  37 minutes ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  41 minutes ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  about 1 hour ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  about 1 hour ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  about 1 hour ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  about 3 hours ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  about 4 hours ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  about 4 hours ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  about 4 hours ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  about 5 hours ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  about 6 hours ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  about 6 hours ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  about 6 hours ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  about 6 hours ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਰਾਇਜਿੰਗ ਪਾਈਪ ਲਾਈਨ ਦਾ ਕੀਤਾ ਉਦਘਾਟਨ
. . .  about 6 hours ago
ਤਪਾ ਮੰਡੀ,26 ਜੁਲਾਈ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਤਪਾ ਸ਼ਹਿਰ ਦੇ ਜੰਮਪਲ ਅਤੇ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ...
ਸਫ਼ਾਈ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਲੋਂ ਸਫ਼ਾਈ ਸੇਵਕਾਂ ਦੀ ਸ਼ਿਕਾਇਤ 'ਤੇ ਨਗਰ ਪੰਚਾਇਤ ਖੇਮਕਰਨ 'ਚ ਮਾਰਿਆ ਛਾਪਾ
. . .  about 6 hours ago
ਖੇਮਕਰਨ 26 ਜੁਲਾਈ (ਰਾਕੇਸ਼ ਬਿੱਲਾ) ਪੰਜਾਬ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਲੋ...
ਦਿੱਲੀ ਚਿੜੀਆ ਘਰ 1 ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਦਿੱਲੀ ਚਿੜੀਆ ਘਰ ਇਕ ਅਗਸਤ ਤੋਂ ਦੋ ਸ਼ਿਫਟਾਂ 'ਚ ਖੁੱਲ੍ਹੇਗਾ....
ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਰੁੱਧ ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਕਰਨਗੇ ਰੋਸ ਰੈਲੀ
. . .  about 7 hours ago
ਪਠਾਨਕੋਟ 26 ਜੁਲਾਈ (ਸੰਧੂ) - ਮਿਨੀ ਸਕੱਤਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਪਠਾਨਕੋਟ ਨਾਲ ਸੰਬੰਧਿਤ ਵੱਖ - ਵੱਖ ਜਥੇਬੰਦੀਆਂ ਵਲੋਂ...
ਪਹਿਲੇ ਦਿਨ ਰਹੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ
. . .  about 7 hours ago
ਬੱਧਨੀ ਕਲਾਂ,ਸੰਗਰੂਰ,ਖਾਸਾ - 26 ਜੁਲਾਈ (ਸੰਜੀਵ ਕੋਛੜ, ਧੀਰਜ ਪਸ਼ੋਰੀਆ,ਗੁਰਨੇਕ ਸਿੰਘ ਪੰਨੂ ) - ਪੰਜਾਬ ਵਿਚ 10 ਵੀਂ ਤੋਂ 12 ਵੀਂ ਤੱਕ ...
ਟੇਬਲ ਟੈਨਿਸ ਸਿੰਗਲਜ਼ ਵਿਚ ਮਨਿਕਾ ਬੱਤਰਾ ਦੀ ਹਾਰ
. . .  about 7 hours ago
ਨਵੀਂ ਦਿੱਲੀ, 26 ਜੁਲਾਈ - ਭਾਰਤੀ ਟੇਬਲ ਟੈਨਿਸ ਖਿਡਾਰੀ ਮਨਿਕਾ ਬੱਤਰਾ ਔਰਤਾਂ ਦੇ ਸਿੰਗਲਜ਼ ਦੇ ...
ਸੋਨ ਤਗਮਾ ਜਿੱਤਣ ਵਾਲੀ ਚੀਨ ਦੀ ਵੇਟ ਲਿਫਟਰ ਦਾ ਡੋਪ ਟੈੱਸਟ, ਦਿੱਤਾ ਜਾ ਸਕਦਾ ਹੈ ਚਾਨੂੰ ਨੂੰ ਸੋਨ ਤਗਮਾ
. . .  about 8 hours ago
ਨਵੀਂ ਦਿੱਲੀ, 26 ਜੁਲਾਈ (ਅਜੀਤ ਬਿਊਰੋ) - ਟੋਕਿਓ ਉਲੰਪਿਕ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਐਂਟੀ ਡੋਪਿੰਗ ਅਥਾਰਿਟੀ ਵਲੋਂ ...
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਲਗਾਤਾਰ ਜਾਰੀ ਖੇਤੀ ਕਾਨੂੰਨਾਂ ਦਾ ਵਿਰੋਧ
. . .  about 8 hours ago
ਨਵੀਂ ਦਿੱਲੀ,26 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਸਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੰਗਾ 'ਚ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਬੰਗਾ, 17 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪ੍ਰਾਇਮਰੀ ਦੇ ਦਾਖ਼ਲੇ ਸੈਕੰਡਰੀ 'ਚ ਕਰਨ ਅਤੇ ਮਿਡਲ ਸਕੂਲਾਂ ਦੇ ਉਜਾੜੇ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ | ਬੰਗਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ | ਸਾਂਝਾ ਅਧਿਆਪਕ ਮੋਰਚਾ ਦੇ ਆਗੂ ਰਾਮ ਕਿਸ਼ਨ ਪੱਲੀ ਝਿੱਕੀ, ਜਸਵਿੰਦਰ ਔਜਲਾ, ਮਾ. ਸ਼ੰਕਰ ਦਾਸ, ਕੁਲਵਿੰਦਰ ਖਟਕੜ ਆਦਿ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਤੰਤਰ ਦੇ ਕੁੱਲ ਖਾਤਮੇ ਦੇ ਨਿਸ਼ਾਨੇ ਤਹਿਤ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਰਨ ਦੇ ਜੁਬਾਨੀ ਹੁਕਮ ਦਿੱਤੇ ਜਾ ਰਹੇ ਹਨ | ਜਿਸ ਦੇ ਸਿੱਟੇ ਵਜੋਂ ਪ੍ਰਾਇਮਰੀ ਵਿਚ ਡਾਇਰੈਕਟੋਰੇਟ ਦੀ ਵੱਖਰੀ ਹੋਂਦ, ਤਰੱਕੀਆਂ ਅਤੇ ਨਵੀਂ ਭਰਤੀ ਉੱਪਰ ਵੱਡਾ ਸਵਾਲੀਆ ਨਿਸ਼ਾਨ ਲੱਗ ਗਿਆ ਹੈ | ਇਸੇ ਤਰ੍ਹਾਂ ਮਿਡਲ ਸਕੂਲਾਂ ਵਿਚ ਮੌਜੂਦ ਛੇ ਅਸਾਮੀਆਂ ਵਿਚੋਂ ਪਹਿਲਾਂ ਆਰਟ ਐਂਡ ਕਰਾਫਟ ਅਤੇ ਪੀ. ਟੀ. ਆਈ. ਦੀਆਂ ਅਸਾਮੀਆਂ ਖ਼ਤਮ ਕਰ ਦਿੱਤੀਆਂ ਗਈਆਂ | ਫਿਰ 228 ਪੀ. ਟੀ. ਆਈ. ਨੂੰ ਜਬਰੀ ਬੀ. ਪੀ. ਓ ਦਫ਼ਤਰਾਂ ਵਿਚ ਸ਼ਿਫਟ ਕਰ ਦਿੱਤਾ ਗਿਆ ਅਤੇ ਹੁਣ ਮਿਡਲ ਸਕੂਲਾਂ ਦੀਆਂ ਪੋਸਟਾਂ ਸੀਨੀਅਰ ਸੈਕੰਡਰੀ ਵਿਚ ਸ਼ਿਫਟ ਕਰਕੇ ਮਿਡਲ ਸਕੂਲਾਂ ਦੀ ਸੁਤੰਤਰ ਹੋਂਦ ਖ਼ਤਮ ਕੀਤੀ ਜਾ ਰਹੀ ਹੈ | ਇਸ ਮੌਕੇ ਦਲਜੀਤ ਸਫੀਪੁਰ, ਰਾਕੇਸ਼ ਕੁਮਾਰ, ਅਰਜਨ ਪੀ. ਟੀ. ਆਈ, ਰਮੇਸ਼ ਕੁਮਾਰ, ਲਹਿੰਬਰ ਸਿੰਘ, ਜਸਵੀਰ ਸਿੰਘ, ਜੁਗਰਾਜ ਸਿੰਘ, ਰਾਜ ਕੁਮਾਰ, ਰਜਿੰਦਰ ਕਟਾਰੀਆ, ਹਰਪ੍ਰੀਤ ਸਿੰਘ, ਸੰਤੋਸ਼ ਖਟਕੜ, ਅੰਜੂ ਬੇਦੀ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ |

ਕੈਪਟਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਵੱਡਾ ਖ਼ਮਿਆਜ਼ਾ ਭੁਗਤਣਾ ਪੈਣਾ-ਰਾਜਪਾਲ ਚੌਹਾਨ

ਭੱਦੀ, 17 ਮਈ (ਨਰੇਸ਼ ਧੌਲ)-ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਟਕਾ ਸਾਹਿਬ ਦੀ ਕਸਮ ਖਾ ਕੇ ਨਸ਼ਿਆਂ ਦਾ ਖ਼ਾਤਮਾ ਕਰਨ ਤੇ ਨੌਜਵਾਨਾਂ ਨੂੰ ਘਰ-ਘਰ ਨੌਕਰੀਆਂ ਦੇਣ ਦੇ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਆਉਣ ...

ਪੂਰੀ ਖ਼ਬਰ »

'ਮਨਰੇਗਾ' ਸਕੀਮ ਨੇ ਦਿਹਾਤੀ ਮਜ਼ਦੂਰਾਂ ਨੂੰ ਬੇਰੁਜ਼ਗਾਰ ਨਹੀਂ ਹੋਣ ਦਿੱਤਾ-ਸਰਪੰਚ ਰੱਤੂ

ਮੁਕੰਦਪੁਰ, 17 ਮਈ (ਦੇਸ ਰਾਜ ਬੰਗਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬੇਸ਼ੱਕ ਲੋਕਾਂ ਵਿਚ ਬੇਰੁਜ਼ਗਾਰੀ ਬਹੁਤ ਵਧੀ ਹੈ ਪ੍ਰੰਤੂ ਦਿਹਾਤੀ ਮਜ਼ਦੂਰ ਜੋ ਮਨਰੇਗਾ ਸਕੀਮ ਨਾਲ ਜੁੜੇ ਹੋਏ ਹਨ ਉਨ੍ਹਾਂ ਨੂੰ ਇਸ ਮੌਜੂਦਾ ਮੰਦੀ ਦੇ ਦੌਰ ਵਿਚ ਮਨਰੇਗਾ ਸਕੀਮ ਤਹਿਤ ਰੁਜ਼ਗਾਰ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਸਬੰਧੀ ਸਕੂਲ ਮੁਖੀਆਂ ਨਾਲ ਮੀਟਿੰਗ

ਨਵਾਂਸ਼ਹਿਰ, 17 ਮਈ (ਹਰਿੰਦਰ ਸਿੰਘ)-ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖ਼ਲਾਈ ਪ੍ਰੀਸ਼ਦ, ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਆਨਲਾਈਨ ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ | ਇਸ ਸਬੰਧੀ ਸਕੂਲ ਮੁਖੀਆਂ ...

ਪੂਰੀ ਖ਼ਬਰ »

ਖੱਟਰ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਮਜਾਰੀ/ਸਾਹਿਬਾ, 17 ਮਈ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਟੋਲ ਪਲਾਜ਼ਾ 'ਤੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਬੀਤੇ ਦਿਨ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਹਿਸਾਰ ਵਿਖੇ ਕਿਸਾਨਾਂ ਤੇ ਪੁਲਿਸ ਦੁਆਰਾ ਕਰਵਾਏ ਲਾਠੀਚਾਰਜ ...

ਪੂਰੀ ਖ਼ਬਰ »

ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

ਪੋਜੇਵਾਲ ਸਰਾਂ, 17 ਮਈ (ਰਮਨ ਭਾਟੀਆ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਲੋਂ ਅਕਾਦਮਿਕ ਗਤੀਵਿਧੀਆਂ ਪੇਸ਼ ਸੈਟਿੰਗ ਐਕਟੀਵਿਧੀ 2020-21 ਅਧੀਨ ਅੱਡਾ ਪੋਜੇਵਾਲ ਵਿਖੇ ਕੋਵਿਡ-19 ਦੇ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਇੰਚਾਰਜ ਸੰਜੀਵ ਠਾਕੁਰ ਦੀ ਅਗਵਾਈ ...

ਪੂਰੀ ਖ਼ਬਰ »

ਵਪਾਰ ਮੰਡਲ ਆਪਣੀ ਸਮੱਸਿਆ ਸਬੰਧੀ ਫ਼ਰਿਆਦ ਲੈ ਕੇ ਪਹੁੰਚਿਆ ਡੀ.ਸੀ. ਦਫ਼ਤਰ

ਨਵਾਂਸ਼ਹਿਰ, 17 ਮਈ (ਹਰਵਿੰਦਰ ਸਿੰਘ)-ਕੋਰੋਨਾ ਦੇ ਵਧਦੇ ਕੇਸਾਂ ਨੂੰ ਬਰੇਕਾਂ ਲਗਾਉਣ ਲਈ ਸਰਕਾਰ ਵਲੋਂ ਤਾਲਾਬੰਦੀ ਕਰਕੇ ਰੋਸਟਰ ਅਨੁਸਾਰ ਦੁਕਾਨਾਂ ਖੋਲ੍ਹਣ ਦਾ ਫ਼ਰਮਾਨ ਜਾਰੀ ਹੋਇਆ ਸੀ ਪਰ ਨਵਾਂਸ਼ਹਿਰ ਦਾ ਵਪਾਰ ਮੰਡਲ ਨੂੰ ਇਸ ਰੋਸਟਰ ਮੁਤਾਬਿਕ ਦੁਕਾਨਾਂ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 1062 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 55 ਦੇ ਕੀਤੇ ਚਲਾਨ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਸਮੂਹਿਕ ਸ਼ਾਦੀਆਂ ਵਾਸਤੇ ਅਰਜ਼ੀਆਂ 30 ਮਈ ਤੱਕ ਲਈਆਂ ਜਾਣਗੀਆਂ-ਪ੍ਰਬੰਧਕ

ਮੁਕੰਦਪੁਰ, 17 ਮਈ (ਦੇਸ ਰਾਜ ਬੰਗਾ)-ਬਾਜੀਗਰ ਖਾਨਦਾਨ ਦਾ ਉੱਤਰੀ ਭਾਰਤ ਦਾ ਪ੍ਰਸਿੱਧ ਅਸਥਾਨ ਦਰਬਾਰ ਬਾਬਾ ਹਾਥੀ ਰਾਮ ਗੁਣਾਚੌਰ ਵਿਖੇ ਮਿਤੀ 16,17, 18 ਅਤੇ 19 ਜੂਨ ਨੂੰ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ 'ਤੇ ਹਰ ਸਾਲ ਦੀ ਤਰ੍ਹਾਂ ਲੋੜਵੰਦ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 65 ਨਵੇਂ ਮਾਮਲੇ, 5 ਮੌਤਾਂ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 65 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 32 ਸਾਲਾ ਔਰਤ ਤੇ 72 ਸਾਲਾ ਪੁਰਸ਼, 75 ਸਾਲਾ ਪੁਰਸ਼, 55 ਸਾਲਾ ਪੁਰਸ਼ ਅਤੇ 65 ਸਾਲਾ ਪੁਰਸ਼ ਜੋ ਕਿ ਵੱਖ-ਵੱਖ ਹਸਪਤਾਲਾਂ ਵਿਚ ...

ਪੂਰੀ ਖ਼ਬਰ »

ਕਿਸਾਨਾਂ ਤੇ ਮਜ਼ਦੂਰਾਂ ਨੇ ਸਾੜਿਆ ਖੱਟਰ ਸਰਕਾਰ ਦਾ ਪੁਤਲਾ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਇੱਥੋਂ ਦੇ ਰਿਲਾਇੰਸ ਸਟੋਰ ਦੇ ਅੱਗੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਕਿਸਾਨਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਖੱਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਤਾਲਾਬੰਦੀ ਦੌਰਾਨ ਲੋਕਾਂ ਦੀ ਮਦਦ ਕਰਨ ਲਈ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਨਵਾਂਸ਼ਹਿਰ ਦੀ ਇਕਾਈ ਨੇ ਨਰਿੰਦਰ ਸਿੰਘ ਘਾਗੋਂ ਸੰਯੁਕਤ ਸਕੱਤਰ ਐੱਸ.ਸੀ. ਵਿੰਗ ਪੰਜਾਬ, ਬਲਵੀਰ ਸਿੰਘ ਕਰਨਾਣਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਤੇ ਸਤਨਾਮ ਸਿੰਘ ...

ਪੂਰੀ ਖ਼ਬਰ »

ਬਹੁਤ ਸੁਲਝੇ ਹੋਏ ਇਨਸਾਨ ਸਨ ਜਥੇ: ਇੰਦਰਜੀਤ ਸਿੰਘ ਜ਼ੀਰਾ-ਵਿਧਾਇਕ ਚੌ: ਮੰਗੂਪੁਰ

ਬਲਾਚੌਰ, 17 ਮਈ (ਦੀਦਾਰ ਸਿੰਘ ਬਲਾਚੌਰੀਆ)-ਚੋਟੀ ਦੇ ਸਿਆਸਤਦਾਨ ਨਾਮਵਰ ਕਾਂਗਰਸੀ ਆਗੂ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਿਹੜੇ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਕਰਨ ਲਈ ਵਿਧਾਨ ਸਭਾ ...

ਪੂਰੀ ਖ਼ਬਰ »

ਡੇਂਗੂ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ- ਡਾ. ਰਵਿੰਦਰ ਸਿੰਘ

ਮੁਕੰਦਪੁਰ, 17 ਮਈ (ਦੇਸ ਰਾਜ ਬੰਗਾ)-ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਡੇਂਗੂ ਰੋਕਥਾਮ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ. ਐੱਮ. ਓ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਟੈਂਪੂ ਚਾਲਕ ਡਿਪਟੀ ਕਮਿਸ਼ਨਰ ਨੂੰ ਚਾਬੀਆਂ ਸੌਂਪਣ ਪਹੁੰਚੇ

ਨਵਾਂਸ਼ਹਿਰ, 17 ਮਈ (ਹਰਵਿੰਦਰ ਸਿੰਘ)-ਬੀਤੇ ਸਾਲ ਤੋਂ ਕੋਰੋਨਾ ਕਾਲ 'ਚ ਲੋਕਾਂ ਨੂੰ ਰਾਸ਼ਨ ਪਹੁੰਚਾਉਣ ਲਈ ਟੈਂਪੂ ਚਾਲਕਾਂ ਵਲੋਂ ਪੂਰੇ ਪੰਜਾਬ ਵਿਚ ਕੀਤੇ ਰਾਸ਼ਨ ਦੀ ਸਪਲਾਈ ਦਾ ਉਨ੍ਹਾਂ ਨੂੰ ਕਿਰਾਇਆ ਨਾ ਮਿਲਣ 'ਤੇ ਉਹ ਆਪਣੀਆਂ ਗੱਡੀਆਂ ਦੀਆਂ ਚਾਬੀਆਂ ਦੁਖੀ ਹੋ ਕੇ ...

ਪੂਰੀ ਖ਼ਬਰ »

ਪੰਜ ਸੰਪਰਕ ਸੜਕਾਂ ਨਾਲ ਜੁੜਿਆ ਪਿੰਡ ਉਟਾਲ

ਬਲਦੇਵ ਸਿੰਘ ਬੱਲੀ 98142-80838 ਜਾਡਲਾ-ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਉਟਾਲ ਪਿੰਡ ਜਾਡਲਾ ਤੇ ਬੱਸ ਅੱਡਾ ਬੀਰੋਵਾਲ ਦੇ ਦੱਖਣ, ਮਹਿਤਪੁਰ ਉਲੱਦਣੀ ਵਾਲੀਆਂ ਸੜਕਾਂ ਤੋਂ ਤਕਰੀਬਨ ਡੇਢ ਕਿੱਲੋਮੀਟਰ ਪੱਛਮ ਤੇ ਬਿਸਤ ਦੁਆਬ ਨਹਿਰ ਤੋਂ ਅੱਧਾ ਕਿੱਲੋਮੀਟਰ ਦੂਰ ਉੱਤਰ ਵਿਚ ...

ਪੂਰੀ ਖ਼ਬਰ »

ਸਾਨੂੰ ਆਪਣੇ ਵੱਡੇ-ਵਡੇਰਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ- ਸੂਦ

ਬਹਿਰਾਮ, 17 ਮਈ (ਨਛੱਤਰ ਸਿੰਘ ਬਹਿਰਾਮ)-ਸਾਨੂੰ ਆਪਣੇ ਵੱਡੇ-ਵਡੇਰਿਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਇਹ ਸ਼ਬਦ ਇੰਜੀ. ਮੋਹਣ ਲਾਲ ਸੂਦ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ ਨੇ ਸੂਦ ਗੋਤਰ ਭਾਈਚਾਰੇ ਵਲੋਂ ਪਿੰਡ ਕੁੱਕੜਾਂ ਵਿਖੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸਰਕਲ ਜੱਸੋਮਜਾਰਾ ਨੇ ਮਾਸਕ ਵੰਡੇ

ਬਹਿਰਾਮ, 17 ਮਈ (ਨਛੱਤਰ ਸਿੰਘ ਬਹਿਰਾਮ)-ਕੋਰੋਨਾ ਸੰਕਟ ਕਾਲ ਵਿਚ ਭਾਰਤ ਵਿਕਾਸ ਪ੍ਰੀਸ਼ਦ ਸਰਕਲ ਜੱਸੋਮਜਾਰਾ ਦੇ ਸਰਪ੍ਰਸਤ ਰਮੇਸ਼ ਕੌਸ਼ਲ ਤੇ ਪ੍ਰਧਾਨ ਸੁਖਦੇਵ ਸਿੰਘ ਰਾਣੂੰ ਪਿ੍ੰਸੀਪਲ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਨੇ ਟੋਲ ਪਲਾਜਾ ਬਹਿਰਾਮ ਵਿਖੇ ਮਾਸਕ ...

ਪੂਰੀ ਖ਼ਬਰ »

ਸ਼ਿਵ ਮੰਦਰ 'ਤੇ ਰੱਕੜ ਗੋਤ ਦੀਆਂ ਸਤੀਆਂ ਦਾ ਮੇਲਾ ਮੁਲਤਵੀ

ਮਜਾਰੀ/ਸਾਹਿਬਾ, 17 ਮਈ (ਨਿਰਮਲਜੀਤ ਸਿੰਘ ਚਾਹਲ)-ਪਿੰਡ ਰੱਕੜਾਂ ਢਾਹਾਂ ਵਿਖੇ ਸ਼ਿਵ ਮੰਦਰ ਅਤੇ ਰੱਕੜ ਗੋਤ ਦੀਆਂ ਸਤੀਆਂ 'ਤੇ 30 ਮਈ ਦਿਨ ਐਤਵਾਰ ਨੂੰ ਲੱਗ ਰਿਹਾ ਸਾਲਾਨਾ ਮੇਲਾ ਕੋਰੋਨਾ ਮਹਾਂਮਾਰੀ ਦੇ ਵਧਦੇ ਜਾ ਰਹੇ ਕਰੋਪ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਸਾਂਝਾ ਅਧਿਆਪਕ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ...

ਪੂਰੀ ਖ਼ਬਰ »

ਪੂੰਨੀਆਂ 'ਚ ਵਿਖੇ ਕੌਮੀ ਡੇਂਗੂ ਜਾਗਰੂਕਤਾ ਦਿਵਸ ਮਨਾਇਆ

ਬੰਗਾ, 17 ਮਈ (ਜਸਬੀਰ ਸਿੰਘ ਨੂਰਪੁਰ)-ਪਿੰਡ ਪੂੰਨੀਆ ਵਿਖੇ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਜਿਸ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਘਰ ਤੋਂ ਹੀ ਸ਼ੁਰੂ ਕਰਨ ਸਬੰਧੀ ਜਾਗਰੂਕ ਕੀਤਾ ਗਿਆ | ਇਸ ਸਮੇਂ ਹਰਮੇਸ਼ ਲਾਲ ਹੈਲਥ ਇੰਸਪੈਕਟਰ, ਰਾਜ ਕੁਮਾਰ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਕੈਪਟਨ ਤਾਰਾ ਸਿੰਘ ਪੱਲੀ ਝਿੱਕੀ

ਪੱਲੀ ਝਿੱਕੀ, 17 ਮਈ (ਕੁਲਦੀਪ ਸਿੰਘ ਪਾਬਲਾ)-ਕੈਪਟਨ ਤਾਰਾ ਸਿੰਘ ਦਾ ਜਨਮ 1932 ਵਿਚ ਮਾਤਾ ਮਹਾਂ ਕੌਰ ਦੀ ਕੁੱਖੋਂ ਤੇ ਪਿਤਾ ਰਾਮ ਸਿੰਘ ਦੇ ਗ੍ਰਹਿ ਪਿੰਡ ਪੱਲੀ ਝਿੱਕੀ ਵਿਖੇ ਹੋਇਆ | ਆਪ ਨੇ ਮੁੱਢਲੀ ਸਿੱਖਿਆ ਪਿੰਡ ਮਾਹਿਲ ਗਹਿਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ...

ਪੂਰੀ ਖ਼ਬਰ »

ਘਰੋ-ਘਰੀਂ ਕੂੜਾ ਚੁੱਕਣ ਦੀ ਮੁਹਿੰਮ ਬਦਲੇਗੀ ਪਿੰਡਾਂ ਦੀ ਨੁਹਾਰ-ਪੱਲੀ ਝਿੱਕੀ

ਮੁਕੰਦਪੁਰ, 17 ਮਈ (ਦੇਸ ਰਾਜ ਬੰਗਾ)-ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਚੇਅਰਮੈਨ ਅਤੇ ਹਲਕਾ ਬੰਗਾ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਪਿੰਡ ਚਾਹਲ ਕਲਾਂ ਵਿਖੇ ਘਰੋਂ-ਘਰੀਂ ਗਿੱਲਾ ਤੇ ਸੁੱਕਾ ਕੂੜਾ ਚੁੱਕਣ ਦੀ ਮੁਹਿੰਮ ਦਾ ਅਰੰਭ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਫ਼ਿਲਮੀ ਅਦਾਕਾਰ ਦੀਪ ਸਿੱਧੂ ਦਾ ਵਿਸ਼ੇਸ਼ ਸਨਮਾਨ

ਔੜ, 17 ਮਈ (ਜਰਨੈਲ ਸਿੰਘ ਖੁਰਦ)-ਫ਼ਿਲਮੀ ਅਦਾਕਾਰ ਦੀਪ ਸਿੱਧੂ ਦਾ ਅੱਜ ਪਿੰਡ ਗੜ੍ਹਪਧਾਣਾ ਵਿਖੇ ਬਲਬੀਰ ਸਿੰਘ ਥਾਂਦੀ ਤੇ ਯੂਥ ਆਗੂ ਸਰਬਜੀਤ ਸਿੰਘ ਉਸਮਾਨਪੁਰ ਦੀ ਅਗਵਾਈ ਹੇਠ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਸਾਨੀ ...

ਪੂਰੀ ਖ਼ਬਰ »

ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ਸਿਹਤ 'ਚ ਸੁਧਾਰ

ਭੱਦੀ, 17 ਮਈ (ਨਰੇਸ਼ ਧੌਲ)- ਭੂਰੀਵਾਲੇ ਭੇਖ ਦੇ ਪਰਮ ਸੰਤ ਸਵਾਮੀ ਦਾਸਾ ਨੰਦ ਭੂਰੀ ਵਾਲੇ ਜੋ ਪਿਛਲੇ ਦਿਨੀਂ ਸਿਹਤ ਖ਼ਰਾਬ ਹੋਣ ਕਾਰਨ ਸੁਹਾਣਾ (ਮੁਹਾਲੀ) ਵਿਖੇ ਕਈ ਦਿਨ ਦਾਖਲ ਰਹਿਣ ਉਪਰੰਤ ਹੁਣ ਕੁੱਝ ਸਿਹਤਯਾਬ ਹੋ ਕੇ ਕੁਟੀਆ ਸਾਹਿਬ ਅਨੁਭਵ ਧਾਮ ਨਾਨੋਵਾਲ ਵਿਖੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਆਪਣੇ ਵਾਅਦਿਆਂ ਤੋਂ ਭੱਜ ਕੇ ਲੋਕਾਂ ਨਾਲ ਧ੍ਰੋਹ ਕਮਾਇਆ-ਕੁਲਜੀਤ ਸਿੰਘ ਸਰਹਾਲ

ਬੰਗਾ, 17 ਮਈ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ 4 ਸਾਲਾਂ ਵਿਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਲੋਕਾਂ ਨੂੰ ਲਾਰਿਆਂ 'ਚ ਰੱਖਿਆ | ਉਨ੍ਹਾਂ ਨੇ ਲੋਕ ਨਾਲ ਕੀਤੇ ਵਾਅਦਿਆਂ ਤੋਂ ਭੱਜ ਕੇ ਵੱਡਾ ਧ੍ਰੋਹ ਕਮਾਇਆ | ਇਹ ਪ੍ਰਗਟਾਵਾ ਕੁਲਜੀਤ ਸਿੰਘ ਸਰਹਾਲ ਵਾਈਸ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਗਿ੍ਫ਼ਤਾਰ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਲਕਾ ਮੀਨਾ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦੋ ਕਥਿਤ ਦੋਸ਼ੀਆਂ ਨੂੰ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਧੂ ਜਠੇਰਿਆਂ ਦੇ ਦਰਬਾਰ 'ਤੇ ਮੇਲਾ ਕਰਵਾਇਆ

ਸੰਧਵਾਂ, 17 ਮਈ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਬਾਬਾ ਮਰਾਣਾ ਦੇ ਦਰਬਾਰ 'ਤੇ ਸੰਧੂ ਭਾਈਚਾਰੇ ਵਲੋਂ ਸੇਵਾਦਾਰ ਜਥੇ. ਸੁਰਜੀਤ ਸਿੰਘ ਸੰਧੂ ਦੀ ਅਗਵਾਈ 'ਚ ਸਰਕਾਰੀ ਹਦਾਇਤਾਂ ਅਨੁਸਾਰ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਦਰਬਾਰ 'ਤੇ ...

ਪੂਰੀ ਖ਼ਬਰ »

ਦਾਣਾ ਮੰਡੀ ਬਹਿਰਾਮ 'ਚ ਪਿਛਲੇ ਸਾਲ ਨਾਲੋਂ ਕਣਕ ਦੀ ਆਮਦ ਵਧੀ

ਬਹਿਰਾਮ, 17 ਮਈ (ਨਛੱਤਰ ਸਿੰਘ ਬਹਿਰਾਮ) - ਦਾਣਾ ਮੰਡੀ ਬਹਿਰਾਮ ਵਿਚ ਪਿਛਲੇ ਸਾਲ ਨਾਲੋਂ ਇਸ ਸਾਲ ਕਣਕ ਦੀ ਆਮਦ ਵਧੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੌਲਤ ਰਾਮ ਭਾਟੀਆ ਇੰਸਪੈਕਟਰ ਫੂਡ ਸਪਲਾਈ ਨੇ ਦੱਸਿਆ ਕਿ ਇਸ ਸਾਲ ਉਕਤ ਮੰਡੀ ਵਿਚ 1 ਲੱਖ 47 ਹਜ਼ਾਰ ਕੁਇੰਟਲ ਕਣਕ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦੀ ਜੈਅੰਤੀ ਸ਼ਰਧਾ ਨਾਲ ਮਨਾਈ

ਬਲਾਚੌਰ, 17 ਮਈ (ਸ਼ਾਮ ਸੁੰਦਰ ਮੀਲੂ)- ਸਥਾਨਕ ਸ਼ਹਿਰ ਅੰਦਰ ਮੰਦਿਰ ਸ੍ਰੀ ਬ੍ਰਹਮਚਾਰੀ ਵਿਖੇ ਸਰਵ ਬ੍ਰਾਹਮਣ ਸਮਾਜ ਯੁਵਾ ਮੋਰਚਾ ਬਲਾਚੌਰ ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਦੀ ਜੈਅੰਤੀ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ...

ਪੂਰੀ ਖ਼ਬਰ »

ਨਸ਼ਾ ਮੁਕਤ ਅਭਿਆਨ ਤਹਿਤ ਘਟਾਰੋਂ 'ਚ ਜਾਗਰੂਕਤਾ ਕੈਂਪ

ਸਾਹਲੋਂ, 17 ਮਈ (ਜਰਨੈਲ ਸਿੰਘ ਨਿੱਘ੍ਹਾ)- ਐੱਸ.ਐੱਸ.ਪੀ ਅਲਕਾ ਮੀਨਾ ਦੇ ਹੁਕਮਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ ਹੁਸਨ ਲਾਲ ਨੇ ਪਿੰਡ ਘਟਾਰੋਂ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਪ੍ਰਸ਼ਾਸਨ ਦੀਆ ਕੋਰੋਨਾ ਸਬੰਧੀ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ 'ਚ ਭਰਤੀ ਲਈ ਸਰਕਾਰ ਫ਼ੀਸ ਲੈਣੀ ਬੰਦ ਕਰੇ-ਪਰਮਜੀਤ ਰੌੜੀ

ਟੱਪਰੀਆਂ ਖੁਰਦ, 17 ਮਈ (ਸ਼ਾਮ ਸੁੰਦਰ ਮੀਲੂ)-2017 ਦੀਆਂ ਚੋਣਾਂ ਮੌਕੇ ਕਾਂਗਰਸ ਵਲੋਂ ਚੋਣ ਮੈਨੀਫੈਸਟੋ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਹਰ ਘਰ ਪੱਕੀ ਨੌਕਰੀ, 2500 ਰੁਪਏ ਪ੍ਰਤੀ ਮਹੀਨਾ ਭੱਤਾ, ਨਸ਼ਾ ਪੂਰਨ ਤੌਰ 'ਤੇ ਬੰਦ ਕਰਨ ਸਮੇਤ ਹੋਰ ਵਾਅਦਿਆਂ ਨੂੰ ਪੂਰਾ ਕਰਨ ...

ਪੂਰੀ ਖ਼ਬਰ »

ਪਿੰਡ ਬਛੌੜੀ ਵਿਖੇ ਟੋਭੇ ਦੀ ਸਫ਼ਾਈ ਅਤੇ ਨਵੀਨੀਕਰਨ ਦਾ ਕਾਰਜ ਸ਼ੁਰੂ

ਭੱਦੀ, 17 ਮਈ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਜਿੱਥੇ ਸਮੁੱਚੇ ਪਿੰਡ ਦੇ ਸਰਵ ਪੱਖੀ ਵਿਕਾਸ ਨੂੰ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ ਉੱਥੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਿੰਡ ਬਛੌੜੀ ਵਿਖੇ ਵੀ ਬਾਕੀ ਕਾਰਜਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਅੱਖੋਂ-ਪਰੋਖੇ ਕਰਦਿਆਂ ਆਪਸੀ ਕਾਟੋ-ਕਲੇਸ਼ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਨੇ ਕਾਂਗਰਸੀ-ਮਾਨਿਕ

ਨਵਾਂਸ਼ਹਿਰ, 17 ਮਈ (ਹਰਵਿੰਦਰ ਸਿੰਘ)-ਅੱਜ ਜਿੱਥੇ ਕੋਰੋਨਾ ਮਹਾਂਮਾਰੀ ਨੇ ਪੂਰੇ ਦੇਸ਼ ਵਿਚ ਕਹਿਰ ਢਾਹਿਆ ਹੋਇਆ ਹੈ ਉੱਥੇ ਪੰਜਾਬ ਵਿਚ ਕਾਂਗਰਸੀ ਆਗੂ ਕੋਰੋਨਾ ਮਹਾਂਮਾਰੀ ਨੂੰ ਅੱਖੋਂ-ਪਰੋਖੇ ਕਰਕੇ ਆਪਸੀ ਕਾਟੋ-ਕਲੇਸ਼ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਹਨ | ਇਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਦੀ ਜੰਗ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤਣੀ ਸੰਭਵ-ਡਾ:ਕੈਂਥ

ਸੰਧਵਾਂ, 17 ਮਈ (ਪ੍ਰੇਮੀ ਸੰਧਵਾਂ)- ਸੀਨੀਅਰ ਕਾਂਗਰਸੀ ਆਗੂ ਜਸਵੀਰ ਸ਼ੀਰਾ ਦੇ ਗ੍ਰਹਿ ਪਿੰਡ ਸੰਧਵਾਂ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਡਾ: ਹਰਪ੍ਰੀਤ ਸਿੰਘ ਕੈਂਥ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ...

ਪੂਰੀ ਖ਼ਬਰ »

ਨਕਾਲ, ਕਲਾਕਾਰ ਤੇ ਕੱਵਾਲ ਪਾਰਟੀ ਵਲੋਂ ਸਮਾਗਮ ਦੀ ਆਗਿਆ ਲਈ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 17 ਮਈ (ਗੁਰਬਖਸ਼ ਸਿੰਘ ਮਹੇ)- ਅੱਜ ਨਵਾਂਸ਼ਹਿਰ ਵੈੱਲਕਮ ਫਾਉਂਡੇਸ਼ਨ ਅਤੇ ਸੁਰ ਸਾਜ਼ ਸੰਗੀਤ ਸਭਾ ਵੈੱਲਫੇਅਰ ਸੁਸਾਇਟੀ ਵਲੋਂ ਸਹਾਇਕ ਕਮਿਸ਼ਨਰ ਜਨਰਲ ਦੀਪਜੋਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਵੈੱਲਕਮ ਫਾਉਂਡੇਸ਼ਨ ਦੇ ਸੋਨੀਆ ਦੁੱਗਲ ਤੇ ...

ਪੂਰੀ ਖ਼ਬਰ »

ਨਗਰ ਕੌਂਸਲ ਪ੍ਰਧਾਨ ਬਿੱਟਾ ਨੇ ਸ਼ਹਿਰ ਦੀ ਸਫ਼ਾਈ ਲਈ ਸਹਿਯੋਗ ਦੇਣ ਦੀ ਕੀਤੀ ਅਪੀਲ

ਰਾਹੋਂ, 17 ਮਈ (ਬਲਬੀਰ ਸਿੰਘ ਰੂਬੀ)-ਨਵ-ਨਿਯੁਕਤ ਨਗਰ ਕੌਂਸਲ ਪ੍ਰਧਾਨ ਅਮਰਜੀਤ ਸਿੰਘ ਬਿੱਟਾ ਨੇ ਕੁਰਸੀ 'ਤੇ ਬੈਠਦਿਆਂ ਹੀ ਸਥਾਨਕ ਲੋਕਾਂ ਨੂੰ ਸ਼ਹਿਰ ਦੀ ਸਫ਼ਾਈ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਰ ਇੱਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਕੂੜੇ ...

ਪੂਰੀ ਖ਼ਬਰ »

ਅਕਾਲੀ ਦਲ ਔਖੀ ਘੜੀ 'ਚ ਲੋਕਾਂ ਦੀ ਮਦਦ ਲਈ ਤੱਤਪਰ-ਬਲਾਕੀਪੁਰ

ਨਵਾਂਸ਼ਹਿਰ, 17 ਮਈ (ਹਰਵਿੰਦਰ ਸਿੰਘ)-ਅੱਜ ਇੱਥੇ ਯੂਥ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਕੋਰੋਨਾ ਹੈਲਪ ਵਹੀਕਲ ਸੇਵਾ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਥੇ: ਬੁੱਧ ਸਿੰਘ ਬਲਾਕੀਪੁਰ ਨੇ ਕਿਹਾ ਕਿ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਵਰਕਰ ਹਮੇਸ਼ਾ ਹੀ ਔਖੀ ਘੜੀ ...

ਪੂਰੀ ਖ਼ਬਰ »

ਚੌ: ਮੰਗੂਪੁਰ ਦੀ ਅਗਵਾਈ ਹੇਠ ਇਲਾਕੇ ਦਾ ਸਰਬਪੱਖੀ ਵਿਕਾਸ ਹੋ ਰਿਹਾ -ਨਈਅਰ, ਮੰਡੇਰ

ਮਜਾਰੀ/ਸਾਹਿਬਾ, 17 ਮਈ (ਨਿਰਮਲਜੀਤ ਸਿੰਘ ਚਾਹਲ)-ਜਦੋਂ ਦੀ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣੀ ਹੈ | ਹਲਕਾ ਬਲਾਚੌਰ ਵਿਚ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਦੇ ਯਤਨਾਂ ਸਦਕਾ ਵਿਕਾਸ ਪੱਖੋਂ ਪਛੜ ਚੁੱਕੇ ਇਲਾਕੇ ਦਾ ਬਿਨਾ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਵਲੋਂ ਕੋਰੋਨਾ ਦੇ ਝੰਬੇ ਲੋਕਾਂ ਨੂੰ ਰਾਹਤ ਪਹੰੁਚਾਉਣਾ ਸ਼ਲਾਘਾਯੋਗ-ਨਵੀਨ ਚੌਧਰੀ

ਭੱਦੀ, 17 ਮਈ (ਨਰੇਸ਼ ਧੌਲ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਨਿਵੇਕਲੀ ਪਹਿਲ ਕਰਦਿਆਂ ਇਸ ਬਿਮਾਰੀ ਨਾਲ ਝੰਬੇ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਰਾਹਤ ਪਹੰੁਚਾਉਣ ਦਾ ਕਾਰਜ ਕਰਨਾ ਅਤਿ ਸ਼ਲਾਘਾਯੋਗ ਹੈ | ਇਨ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਮੋਹਣ ਲਾਲ ਸੂਦ ਦਾ ਸੰਧਵਾਂ 'ਚ ਸਨਮਾਨ

ਸੰਧਵਾਂ, 17 ਮਈ (ਪ੍ਰੇਮੀ ਸੰਧਵਾਂ)-ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਣ ਲਾਲ ਸੂਦ ਨੇ ਪਿੰਡ ਸੰਧਵਾਂ ਵਿਖੇ ਮਸਤ ਬਾਬਾ ਗੇਂਦਾ ਭਗਤ ਦੇ ਦਰਬਾਰ 'ਤੇ ਨਤਮਸਤਕ ਹੋਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX