ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  15 minutes ago
⭐ਮਾਣਕ - ਮੋਤੀ⭐
ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 25 ਤੱਕ ਵਧਾਈਆਂ ਕਰਫ਼ਿਊ ਦੀਆਂ ਪਾਬੰਦੀਆਂ

ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਕੋਰੋਨਾ ਕਰਫ਼ਿਊ ਤਹਿਤ ਜਾਰੀ ਪਾਬੰਦੀਆਂ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ | ਚੰਡੀਗੜ੍ਹ 'ਚ ਹੁਣ ਪਾਬੰਦੀਆਂ 25 ਮਈ ਸਵੇਰ 5 ਵਜੇ ਤੱਕ ਲਾਗੂ ਰਹਿਣਗੀਆਂ | ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਮੈਡੀਕਲ ਮਾਹਿਰਾਂ ਨਾਲ ਵਿਚਾਰ-ਚਰਚਾ ਤੋਂ ਬਾਅਦ ਇਹ ਫ਼ੈਸਲਾ ਲਿਆ | ਮੀਟਿੰਗ 'ਚ ਇਹ ਫ਼ੈਸਲਾ ਵੀ ਲਿਆ ਗਿਆ ਕਿ ਡਿਪਟੀ ਕਮਿਸ਼ਨਰ ਵੱਖ-ਵੱਖ ਟਰੇਡਰਜ਼, ਮਾਰਕੀਟ ਐਸੋਸੀਏਸ਼ਨਾਂ ਤੇ ਉਦਯੋਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨਗੇ ਤਾਂ ਜੋ ਉਨ੍ਹਾਂ ਦੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਰਾਹਤ ਦਿੱਤੀ ਜਾ ਸਕੇ | ਇਸ ਤੋਂ ਇਲਾਵਾ ਪ੍ਰਸ਼ਾਸਕ ਨੇ ਮਕਾਨ ਮਾਲਕਾਂ ਨੂੰ ਅਪੀਲ ਕੀਤੀ ਕਿ ਤਾਲਾਬੰਦੀ 'ਚ ਆਪਣੀ ਨੌਕਰੀ ਗਵਾਉਣ ਵਾਲੇ ਕਿਰਾਏਦਾਰਾਂ ਨੂੰ ਰਾਹਤ ਦੇਣ ਲਈ ਉਹ ਕਿਰਾਏ ਨੂੰ ਵਾਲੰਟਰੀ ਤੌਰ 'ਤੇ ਘੱਟ ਕਰ ਦੇਣ | ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਸਾਰੇ ਮੈਡੀਕਲ ਅਦਾਰਿਆਂ 'ਚ ਆਕਸੀਜਨ ਆਡਿਟ ਬਾਰੇ ਆਪਣੀ ਖ਼ੁਸ਼ੀ ਜ਼ਾਹਿਰ ਕੀਤੀ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜੀ. ਐਮ. ਸੀ. ਐਚ- 32 ਤੇ ਜੀ. ਐਮ. ਐਸ. ਐਚ- 16 ਵਿਖੇ ਕੰਮ ਕਰ ਰਹੇ ਆਕਸੀਜਨ ਪਲਾਂਟਾਂ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਜਾਵੇ ਤਾਂ ਜੋ ਕਿ ਜ਼ਿਆਦਾ ਵਰਤੋਂ ਨਾ ਹੋਵੇ ਅਤੇ ਨਾ ਹੀ ਕਿਸੇ ਕਿਸਮ ਦੀ ਕੋਈ ਦੁਰਘਟਨਾ ਹੋਵੇ |
ਚੰਡੀਗੜ੍ਹ 'ਚ 6 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ, 620 ਨਵੇਂ ਮਾਮਲੇ
ਚੰਡੀਗੜ੍ਹ 'ਚ ਅੱਜ 6 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦ ਕਿ 620 ਹੋਰ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਉਪਰੰਤ 876 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕੀਤਾ ਗਿਆ ਜਿਸ ਦੌਰਾਨ ਸ਼ਹਿਰ 'ਚ ਇਸ ਸਮੇਂ ਕੁੱਲ ਮਰੀਜ਼ਾਂ ਦਾ ਅੰਕੜਾ 7382 ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-26 ਦੀ ਵਸਨੀਕ 46 ਸਾਲਾ ਔਰਤ, ਮਲੋਇਆ ਵਸਨੀਕ 56 ਸਾਲਾ ਔਰਤ, ਸੈਕਟਰ-22 ਨਿਵਾਸੀ 87 ਸਾਲਾ ਔਰਤ ਦੀ ਜੀ. ਐਮ. ਐਸ. ਐਚ.-16 ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸੇ ਤਰ੍ਹਾਂ ਰਾਮਦਰਬਾਰ ਨਿਵਾਸੀ 50 ਸਾਲਾ ਔਰਤ ਦੀ ਜੀ. ਐਮ. ਸੀ. ਐਚ.-32 ਵਿਚ, ਸੈਕਟਰ-16 ਨਿਵਾਸੀ 74 ਸਾਲਾ ਵਿਅਕਤੀ ਦੀ ਸਿਟੀ ਹਸਪਤਾਲ ਸੈਕਟਰ-8 ਵਿਚ, ਸੈਕਟਰ-63 ਨਿਵਾਸੀ 67 ਸਾਲਾ ਔਰਤ ਦੀ ਸ਼ੈਲਬੀ ਹਸਪਤਾਲ ਮੋਹਾਲੀ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ | ਇਹ ਸਾਰੇ ਮਰੀਜ਼ ਕੋਰੋਨਾ ਤੋਂ ਇਲਾਵਾ ਹੋਰਨਾਂ ਵੀ ਕਈ ਬਿਮਾਰੀਆਂ ਤੋਂ ਪੀੜਤ ਸਨ | ਅੱਜ ਆਏ ਨਵੇਂ ਕੋਰੋਨਾ ਮਰੀਜ਼ ਸੈਕਟਰ 3, 4, 5, 7, 8, 9, 10, 11, 14, 15 ਤੋਂ 52, 55, 56, 61, 63, 38-ਵੈਸਟ, ਬਾਪੂ ਧਾਮ ਕਾਲੋਨੀ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਫੈਦਾਂ, ਹੱਲੋਮਾਜਰਾ, ਇੰਡਸਟਰੀਅਲ ਏਰੀਆ, ਕੈਂਬਵਾਲਾ, ਕਜਹੇੜੀ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਇਆ, ਮਨੀਮਾਜਰਾ, ਮੌਲੀ ਜੱਗਰਾਂ, ਰਾਏਪੁਰ ਖ਼ੁਰਦ, ਰਾਮ ਦਰਬਾਰ ਤੇ ਸਾਰੰਗਪੁਰ ਦੇ ਵਸਨੀਕ ਹਨ |
18 ਸਾਲ ਤੋਂ ਵੱਧ ਉਮਰ ਦੇ 2 ਹਜ਼ਾਰ ਲੋਕਾਂ ਨੂੰ ਲੱਗੇਗਾ ਰੋਜ਼ਾਨਾ ਟੀਕਾ
ਕੋਰੋਨਾ ਵੈਕਸੀਨ ਦੀ ਵਾਧੂ ਡੋਜ਼ ਮਿਲਣ ਤੋਂ ਬਾਅਦ ਪ੍ਰਸ਼ਾਸਕ ਨੇ 18 ਸਾਲ ਉਮਰ ਵਰਗ ਦੇ 2 ਹਜ਼ਾਰ ਲੋਕਾਂ ਨੂੰ ਰੋਜ਼ਾਨਾ ਟੀਕਾ ਲਗਾਉਣ ਦਾ ਨਿਰਦੇਸ਼ ਦਿੱਤਾ | ਹੁਣ ਤੱਕ ਰੋਜ਼ਾਨਾ ਇਕ ਹਜ਼ਾਰ ਲੋਕਾਂ ਨੂੰ ਟੀਕਾ ਲਗਾਇਆ ਜਾਂਦਾ ਸੀ | ਉਨ੍ਹਾਂ ਨੇ ਵੈਕਸੀਨੇਸ਼ਨ ਸੈਂਟਰ ਵਧਾਉਣ ਦੇ ਆਦੇਸ਼ ਵੀ ਦਿੱਤੇ |
ਆਕਸੀਜਨ ਦੇ 50 ਕੰਸਨਟ੍ਰੇਟਰਜ਼ ਮਿਲੇ
ਵਿਸ਼ਵ ਸਿਹਤ ਸੰਗਠਨ (ਡਬਲਿਊ. ਐਚ. ਓ.) ਵਲੋਂ ਚੰਡੀਗੜ੍ਹ ਨੂੰ ਆਕਸੀਜਨ ਦੇ 50 ਕੰਸਨਟ੍ਰੇਟਰਜ਼ ਭੇਜੇ ਗਏ ਹਨ ਜਿਨ੍ਹਾਂ ਨੂੰ ਡਾਇਰੈਕਟਰ ਸਿਹਤ ਸੇਵਾਵਾਂ-ਕਮ-ਐਮਡੀ, ਐਨ. ਐਚ. ਐਚ., ਯੂ. ਟੀ. ਚੰਡੀਗੜ੍ਹ ਡਾ: ਅਮਨਦੀਪ ਕੌਰ ਕੰਗ ਵਲੋਂ ਪ੍ਰਾਪਤ ਕੀਤਾ ਗਿਆ |

ਇਕਾਂਤਵਾਸ ਸੈਂਟਰ 'ਚੋਂ ਹਰ ਰੋਜ਼ ਤੰਦਰੁਸਤ ਹੋ ਕੇ ਘਰ ਪਰਤ ਰਹੇ ਨੇ ਕੋਰੋਨਾ ਮਰੀਜ਼

ਜ਼ੀਰਕਪੁਰ, 17 ਮਈ (ਅਵਤਾਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਆਪਣੇ ਨਿੱਜੀ ਮੈਰਿਜ ਪੈਲੇਸ 'ਚ ਸਥਾਪਤ ਕੀਤੇ ਆਈਸੋਲੇਸ਼ਨ ਸੈਂਟਰ ਵਿਚ ਦਾਖਲ ਹੋਣ ਵਾਲੇ ਮਰੀਜ਼ ਇਲਾਜ ਦੌਰਾਨ ਹਰ ਰੋਜ਼ ਤੰਦਰੁਸਤ ਹੋ ਕੇ ਆਪਣੇ ਪਰਿਵਾਰਾਂ 'ਚ ਵਾਪਸ ਪਰਤ ਰਹੇ ਹਨ | ਕੋਰੋਨਾ ਨਾਲ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਸੈਕਟਰ-71 ਤੇ ਉਦਯੋਗਿਕ ਖੇਤਰ 'ਚ ਪ੍ਰੀਮਿਕਸ ਪਾਉਣ ਦੇ ਕੰਮ ਸ਼ੁਰੂ ਕਰਵਾਏ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਮੇਅਰ ਜੀਤੀ ਸਿੱਧੂ ਵਲੋਂ ਸਥਾਨਕ ਸੈਕਟਰ-71 ਅਤੇ ਉਦਯੋਗਿਕ ਖੇਤਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਐੱਸ. ਡੀ. ਐੱਮ. ਦਫ਼ਤਰ ਅੱਗੇ ਦਿੱਤਾ ਧਰਨਾ

ਖਰੜ, 17 ਮਈ (ਜੰਡਪੁਰੀ)-ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਕੂੜਾ ਚੁੱਕਣ ਦਾ ਠੇਕਾ ਕਿਸੇ ਨਿੱਜੀ ਕੰਪਨੀ ਨੂੰ ਦਿੱਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਸਫ਼ਾਈ ਕਰਮਚਾਰੀਆਂ ਵਲੋਂ ਐਸ. ਡੀ. ਐਮ. ਦਫ਼ਤਰ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਧਰਨਾ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਸੈਂਟਰ 'ਚ ਹੰਗਾਮਾ

ਡੇਰਾਬੱਸੀ, 17 ਮਈ (ਗੁਰਮੀਤ ਸਿੰਘ)-ਤਹਿਸੀਲ ਸੜਕ 'ਤੇ ਸਥਿਤ ਕਮਿਊਨਿਟੀ ਸੈਂਟਰ ਵਿਖੇ ਬਣੇ ਕੋਰੋਨਾ ਵੈਕਸੀਨੇਸ਼ਨ ਸੈਂਟਰ 'ਚ ਵੈਕਸੀਨ ਲਗਵਾਉਣ ਲਈ ਲਾਈਨ 'ਚ ਲੱਗੇ ਲੋਕਾਂ ਵਲੋਂ ਹੰਗਾਮਾ ਕੀਤਾ ਗਿਆ | ਇਸ ਮੌਕੇ ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਵੇਰ ਤੋਂ ...

ਪੂਰੀ ਖ਼ਬਰ »

ਪੀ. ਯੂ. ਵਲੋਂ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ

ਚੰਡੀਗੜ੍ਹ, 17 ਮਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਨੇ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਪੀ. ਯੂ. ਦੇ ਮੇਨ ਵੈਬ ਪੇਜ਼ ਦੇ ਰਾਹੀਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਕਰਮਚਾਰੀ/ਵਿਭਾਗਾਂ ਦੇ ਮੁਖੀ/ ਸ਼ਾਖਾਵਾਂ ਦੇ ਮੁਖੀਆਂ ਨੂੰ ਕੋਵਿਡ-19 ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਮੌਲੀ ਕੰਪਲੈਕਸ ਦੀ ਰਹਿਣ ਵਾਲੀ ਇਕ ਔਰਤ ਨਾਲ ਕੁਝ ਲੋਕਾਂ ਵਲੋਂ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਮਾਮਲੇ 'ਚ ਵਿਕਾਸ ਨਾਂਅ ਦੇ ਇਕ ਲੜਕੇ ਨੂੰ ਗਿ੍ਫ਼ਤਾਰ ਵੀ ਕੀਤਾ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਰਵਿਦਾਸ ਗੁਰਦੁਆਰਾ ਸਾਹਿਬ ਤੋਂ ਲੰਗਰ ਪਹੁੰਚਾਉਣ ਦੀ ਸੇਵਾ ਸ਼ੁਰੂ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਸਭਾ ਸੈਕਟਰ-30ਏ ਚੰਡੀਗੜ੍ਹ ਵਲੋਂ ਚੰਡੀਗੜ੍ਹ ਯੂ. ਟੀ. 'ਚ ਕੋਰੋਨਾ ਮਰੀਜ਼ਾਂ ਤੇ ਹੋਰ ਅਤਿ-ਲੋੜਵੰਦਾਂ ਨੂੰ ਉਨ੍ਹਾਂ ਦੇ ਘਰੀਂ ਲੰਗਰ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਸਭਾ ਦੇ ...

ਪੂਰੀ ਖ਼ਬਰ »

ਸ਼ਹਿਰ ਦਾ ਤਾਪਮਾਨ 40 ਡਿਗਰੀ ਪਾਰ, ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੇ ਅਸਾਰ

ਚੰਡੀਗੜ੍ਹ, 17 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਵਧੀ ਗਰਮੀ ਕਾਰਨ ਅੱਜ ਤਾਪਮਾਨ 40 ਡਿਗਰੀ ਤੋਂ ਪਾਰ ਚਲਾ ਗਿਆ | ਬੀਤੇ ਕੁਝ ਦਿਨਾਂ ਤੋਂ ਸ਼ਹਿਰ ਦੇ ਤਾਪਮਾਨ 'ਚ ਇੰਨਾ ਉਛਾਲ ਦੇਖਣ ਨੂੰ ਨਹੀਂ ਮਿਲਿਆ ਸੀ ਅਤੇ ਤਾਪਮਾਨ ਵੀ ਆਮ ਵਾਂਗ ਸੀ, ਪਰ ਸੋਮਵਾਰ ਚੰਡੀਗੜ੍ਹ ...

ਪੂਰੀ ਖ਼ਬਰ »

ਪਠਾਨਕੋਟ ਦਿਹਾਤੀ ਤੋਂ ਠਾਕੁਰ ਸੁਭਾਸ਼ ਗਤੋਰਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਸ. ਸੁਖਬੀਰ ਸਿੰਘ ਬਾਦਲ ਵਲੋਂ ਠਾਕੁਰ ਸੁਭਾਸ਼ ਗਤੋਰਾ ਨੂੰ ਜ਼ਿਲ੍ਹਾ ਪਠਾਨਕੋਟ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਠਾਕੁਰ ਸੁਭਾਸ਼ ਗਤੋਰਾ ਪਹਿਲਾਂ ਲੰਮਾ ਸਮਾਂ ਜ਼ਿਲ੍ਹਾ ਸਕੱਤਰ ਜਨਰਲ ਦੇ ਅਹੁਦੇ 'ਤੇ ਬਹੁਤ ਹੀ ...

ਪੂਰੀ ਖ਼ਬਰ »

ਬਿਜਲੀ ਦੀ ਸ਼ਿਕਾਇਤ ਬਾਰੇ ਕਾਰਵਾਈ 21 ਨੂੰ

ਚੰਡੀਗੜ੍ਹ, 17 ਮਈ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖ਼ਪਤਕਾਰ ਸ਼ਿਕਾਇਤ ਹੱਲ ਮੰਚ ਦੀ ਕਾਰਵਾਈ 21 ਮਈ, 2021 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 4 ਵਜੇ ਤੱਕ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਪੰਚਕੂਲਾ ਵਿਚ ਕੀਤੀ ਜਾਵੇਗੀ | ਨਿਗਮ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 22 ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 17 ਮਈ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 22 ਮਈ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਵਲੋਂ ਪਿੰਡ ਬਹਿਲੋਲਪੁਰ ਵਿਖੇ ਸਟੇਡੀਅਮ ਖਿਡਾਰੀਆਂ ਨੂੰ ਕੀਤਾ ਸਮਰਪਿਤ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਪਿੰਡ ਬਹਿਲੋਲਪੁਰ ਵਿਖੇ ਤਿਆਰ ਹੋ ਰਹੇ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਨੂੰ ਰਸਮੀ ਤੌਰ 'ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ | ਇਸ ਸਟੇਡੀਅਮ 'ਚ ਇਕ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਕੈਪਟਨ ਸਰਕਾਰ ਫੇਲ੍ਹ ਸਾਬਤ ਹੋਈ-ਬੀਰਦਵਿੰਦਰ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਕੋਟਕਪੂਰਾ ਗੋਲੀ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕੀਤਾ | ...

ਪੂਰੀ ਖ਼ਬਰ »

ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ ਦੇਣ ਦੀ ਮੰਗ

ਖਰੜ, 17 ਮਈ (ਜੰਡਪੁਰੀ)-ਖਰੜ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਖਰੜ ਦੇ ਐਸ. ਡੀ. ਐਮ. ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਸਬੰਧੀ ਪਰਮਿੰਦਰ ਸਿੰਘ ਸੇਠੀ, ...

ਪੂਰੀ ਖ਼ਬਰ »

ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਦੀਆਂ ਜਨਵਰੀ 2021 ਤੋਂ ਪਹਿਲਾਂ ਦੀਆਂ ਸਾਰੀਆਂ ਨਿਯੁਕਤੀਆਂ ਰੱਦ-ਹਰਪੁਰਾ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਜਨਵਰੀ 2021 ਤੋਂ ਪਹਿਲਾਂ ਨਿਯੁਕਤ ਕੀਤੇ ਗਏ ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਇਕਾਈ ਦੇ ਉਪ ਪ੍ਰਧਾਨ, ਜਨਰਲ ਸਕੱਤਰ ਤੇ ਸਕੱਤਰ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦਿਆਂ ਆਲ ਇੰਡੀਆ ਜੱਟ ਮਹਾਂਸਭਾ ...

ਪੂਰੀ ਖ਼ਬਰ »

ਨੌਜਵਾਨ ਨੇ ਖ਼ੁਦ ਨੂੰ ਲਗਾਈ ਅੱਗ, ਮੌਤ

ਜ਼ੀਰਕਪੁਰ, 17 ਮਈ (ਹੈਪੀ ਪੰਡਵਾਲਾ)-ਬੀਤੀ ਰਾਤ ਢਕੌਲੀ ਖੇਤਰ ਅੰਦਰ ਇਕ ਨੌਜਵਾਨ ਨੇ ਖ਼ੁਦ ਨੂੰ ਅੱਗ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪੁਲਿਸ ਨੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਮਾਮਲੇ ਬਾਬਤ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 11 ਕੋਰੋਨਾ ਪੀੜਤਾਂ ਦੀ ਮੌਤ, 889 ਨਵੇਂ ਮਾਮਲੇ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 889 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 11 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਅਤੇ 938 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

18 ਤੋਂ 44 ਸਾਲ ਉਮਰ ਵਰਗ ਦੇ ਟੀਕਾਕਰਨ 'ਚ ਸਹਿਯੋਗ ਦਿੱਤਾ ਜਾਵੇ-ਡੀ. ਸੀ.

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਉਦਯੋਗਪਤੀਆਂ ਨੂੰ ਕੀਤੀ ਗਈ ਅਪੀਲ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹੇ ਨੂੰ ਦੋ ਆਕਸੀਜਨ ਪਲਾਂਟਾਂ ਦੇ ਸਪੁਰਦਗੀ ਆਰਡਰ ਤੇ ਜ਼ਿਲ੍ਹਾ ਰੈੱਡ ਕਰਾਸ ...

ਪੂਰੀ ਖ਼ਬਰ »

ਦੀਪਇੰਦਰ ਢਿੱਲੋਂ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਡੇਰਾਬੱਸੀ, 17 ਮਈ (ਗੁਰਮੀਤ ਸਿੰਘ)-ਸ਼ਹਿਰ ਵਾਸੀਆਂ ਨੂੰ ਬਿਜਲੀ ਪਾਣੀ ਸੜਕਾਂ ਆਦਿ ਮੁੱਢਲੀਆਂ ਸਹੂਲਤਾਂ ਦੇਣਾ ਸਰਕਾਰ ਦਾ ਪਹਿਲਾ ਫਰਜ਼ ਹੁੰਦਾ ਹੈ | ਅਕਾਲੀ ਸਰਕਾਰ ਸਮੇਂ ਡੇਰਾਬੱਸੀ ਹਲਕੇ ਦੇ ਵਸਨੀਕ ਇਨ੍ਹਾਂ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹੇ | ਕਾਂਗਰਸ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੱਸੇ ਕੇ ਕਦੋਂ ਖ਼ਤਮ ਹੋਏਗਾ ਪਰਿਵਾਰਵਾਦ-ਪੰਨੂੰ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਤੇਜ ਸਿੰਘ ਪੰਨੰੂ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਕਾਂਗਰਸ ਸਰਕਾਰ 'ਚ ਅਗਰ ਕੋਈ ਮੰਤਰੀ ਬਣਦਾ ਹੈ ਤਾਂ ਉਸ ਦਾ ਪਰਿਵਾਰ ਆਟੋਮੈਟਿਕ ਅਹੁਦੇ ਸਾਂਭ ਲੈਂਦਾ ਹੈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਧੋਖਾਧੜੀ

ਮੁੱਲਾਂਪੁਰ ਗਰੀਬਦਾਸ, 17 ਮਈ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਐਨ. ਆਰ. ਆਈ. ਪਤੀ ਤੇ ਉਸ ਦੀ ਪਤਨੀ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਨੇੜਲੇ ਪਿੰਡ ਭਗਤਮਾਜਰਾ ਦੇ ਵਸਨੀਕ ਭਗਤ ...

ਪੂਰੀ ਖ਼ਬਰ »

ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਆਗਿਆ ਦੇਣ ਦੀ ਮੰਗ

ਖਰੜ, 17 ਮਈ (ਜੰਡਪੁਰੀ)-ਖਰੜ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਖਰੜ ਦੇ ਐਸ. ਡੀ. ਐਮ. ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ | ਇਸ ਸਬੰਧੀ ਪਰਮਿੰਦਰ ਸਿੰਘ ਸੇਠੀ, ...

ਪੂਰੀ ਖ਼ਬਰ »

ਸੁਖਬੀਰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ-ਸਿੱਧੂ, ਧਰਮਸੋਤ

ਚੰਡੀਗੜ੍ਹ, 17 ਮਈ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਤੇ ਸ. ਸਾਧੂ ਸਿੰਘ ਧਰਮਸੋਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਤੇ ਕਿਹਾ ਕਿ ਬਰਗਾੜੀ ਕਾਂਡ 'ਚ ਮਾਰੇ ਗਏ ...

ਪੂਰੀ ਖ਼ਬਰ »

ਪੁਲਿਸ ਨੇ ਪਿਛਲੇ ਸਾਢੇ ਤਿੰਨ ਮਹੀਨਿਆਂ ਦਾ ਰਿਕਾਰਡ ਹਾਸਲ ਕਰਨ ਲਈ ਵਿਭਾਗ ਨੂੰ ਦਿੱਤੀ ਅਰਜ਼ੀ

ਐੱਸ. ਏ. ਐੱਸ. ਨਗਰ, 17 ਮਈ (ਜਸਬੀਰ ਸਿੰਘ ਜੱਸੀ)-ਬੀਤੇ ਦਿਨੀਂ ਮਾਪਿਆਂ ਵਲੋਂ ਨਵਜਨਮੀ ਬੱਚੀ ਨੂੰ ਸੈਕਟਰ-67 ਦੇ ਗੰਦੇ ਨਾਲੇ ਕੋਲ ਛੱਡਣ ਦੇ ਮਾਮਲੇ 'ਚ ਥਾਣਾ ਫੇਜ਼-11 ਦੀ ਪੁਲਿਸ ਨੇ ਜਨਮ ਮਰਨ ਰਜਿਸਟਰਾਰ ਤੇ ਸਿਵਲ ਸਰਜਨ ਦੇ ਦਫ਼ਤਰ 'ਚ ਅਰਜ਼ੀ ਦੇ ਕੇ ਪਿਛਲੇ ਤਿੰਨ ਮਹੀਨਿਆਂ ...

ਪੂਰੀ ਖ਼ਬਰ »

ਇਸ ਵਾਰ ਨਹੀਂ ਭਰੇਗਾ ਤਾਰਾਪੁਰ ਦਾ ਮੇਲਾ

ਮੁੱਲਾਂਪੁਰ ਗਰੀਬਦਾਸ, 17 ਮਈ (ਖੈਰਪੁਰ)-ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਚਲਦਿਆਂ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਵਸੇ ਪਿੰਡ ਤਾਰਾਪੁਰ ਵਿਖੇ ਵਿਚਲੀ ਪੀਰਾਂ ਦੀ ਦਰਗਾਹ 'ਤੇ ਇਸ ਸਾਲ ਮੇਲਾ ਨਹੀਂ ਭਰੇਗਾ | ਇਸ ਬਾਰੇ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲੀ ਦਫ਼ਤਰ ਖਰੜ ਦੀ ਚੋਣ ਰੱਦ ਕਰਨ ਦੀ ਮੰਗ

ਖਰੜ, 17 ਮਈ (ਜੰਡਪੁਰੀ)-ਗੁਰਦੁਆਰਾ ਅਕਾਲੀ ਦਫ਼ਤਰ ਖਰੜ ਦੀ ਚੋਣ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਲੈਫ. ਬਲਦੇਵ ਸਿੰਘ, ਭਗਤ ਸਿੰਘ, ਪੂਰਨ ਸਿੰਘ ਤੇ ਗੁਰਪਾਲ ਸਿੰਘ ਸਮੇਤ ਗੁਰਦੁਆਰਾ ਸਾਹਿਬ ਨਾਲ ਜੁੜੇ ਕਰੀਬ ਢਾਈ ਦਰਜਨ ਤੋਂ ਵੱਧ ਸ਼ਰਧਾਲੂਆਂ ਨੇ ਕਿਹਾ ਕਿ 13 ਅਪ੍ਰੈਲ ਨੂੰ ...

ਪੂਰੀ ਖ਼ਬਰ »

ਕਾਰਜਸਾਧਕ ਅਫ਼ਸਰ ਵੀ. ਕੇ. ਜੈਨ ਨੂੰ ਸਦਮਾ, ਭਰਾ ਦੀ ਮੌਤ

ਕੁਰਾਲੀ, 17 ਮਈ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵੀ. ਕੇ. ਜੈਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਸੁਧੀਰ ਜੈਨ ਦੀ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਅੱਜ ਮੌਤ ਹੋ ਗਈ | ਸੁਧੀਰ ਜੈਨ ਪਿਛਲੇ ਕਰੀਬ ਡੇਢ ਮਹੀਨੇ ਤੋਂ ...

ਪੂਰੀ ਖ਼ਬਰ »

5 ਥੈਲੇ ਪਿਆਜ਼ਾ ਸਮੇਤ ਮਾਰੂਤੀ ਕਾਰ ਚੋਰੀ ਕਰ ਕੇ ਲੈ ਗਏ ਚੋਰ

ਡੇਰਾਬੱਸੀ, 17 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਪਿੰਡ ਸੈਦਪੁਰਾ ਵਿਖੇ ਢਾਬੇ ਦੇ ਬਾਹਰ ਖੜ੍ਹੀ ਮਾਰੂਤੀ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰੀ ਹੋਈ ਮਾਰੂਤੀ ਕਾਰ 'ਚ ਪਿਆਜਾ ਦੇ 5 ਥੈਲੇ ਵੀ ਚੋਰ ਚੋਰੀ ਕਰ ਕੇ ਲੈ ਗਏ | ਸ਼ਿਕਾਇਤ ਮਿਲਣ 'ਤੇ ਪੁਲਿਸ ...

ਪੂਰੀ ਖ਼ਬਰ »

ਲਾਈਫ਼ ਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਦੋਸ਼ਾਂ ਦੀ ਜਾਂਚ ਲਈ ਗਠਿਤ ਕਮੇਟੀ ਨੇ ਸੌਂਪੀ ਰਿਪੋਰਟ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਲਾਈਫ਼ ਲਾਈਨ ਹਸਪਤਾਲ ਜ਼ੀਰਕਪੁਰ ਖ਼ਿਲਾਫ਼ ਲਗਾਏ ਦੋਸ਼ਾਂ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਜ਼ਿਲ੍ਹਾ ਮੈਜਿਸਟ੍ਰੇਟ ਮੁਹਾਲੀ ਨੂੰ ਸੌਂਪ ਦਿੱਤੀ ਹੈ | ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ 'ਚ 242 ਨਵੇਂ ਪਾਜ਼ੀਟਿਵ ਮਾਮਲੇ

ਪੰਚਕੂਲਾ, 17 ਮਈ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 242 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 241 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਤੇ 1 ਮਰੀਜ਼ ਪੰਚਕੂਲਾ ਤੋਂ ਬਾਹਰ ਦਾ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਕਾਹਲੋਂ ਵਲੋਂ ਸਿਹਤ ਵਿਭਾਗ 'ਚ ਹੋਏ ਘਪਲਿਆਂ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ

ਐੱਸ. ਏ. ਐੱਸ. ਨਗਰ, 17 ਮਈ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਮੁਹਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਮੁਹਾਲੀ ਪਰਮਜੀਤ ਸਿੰਘ ਕਾਹਲੋਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਸਿਹਤ ਵਿਭਾਗ 'ਚ ਹੋਏ ਘਪਲਿਆਂ ਦੇ ਦੋਸ਼ੀਆਂ ਵਿਰੁੱਧ ...

ਪੂਰੀ ਖ਼ਬਰ »

ਕੋਵਿਡ ਮਰੀਜ਼ਾਂ ਲਈ ਖਾਣਾ ਲੈ ਕੇ ਆਏ ਮਾਂ-ਪੁੱਤਰ 'ਤੇ ਸੁਰੱਖਿਆ ਗਾਰਡ ਵਲੋਂ ਹਮਲਾ, ਮਾਮਲਾ ਦਰਜ

ਐੱਸ. ਏ. ਐੱਸ. ਨਗਰ, 17 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਮਰੀਜ਼ਾਂ ਨੂੰ ਖਾਣਾ ਦੇਣ ਗਏ ਮਾਂ-ਪੁੱਤਰ 'ਤੇ ਇਕ ਕੰਪਨੀ ਦੇ ਗਾਰਡ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਬਲੌਂਗੀ ਦੇ ਮੁਖੀ ਭਗਵੰਤ ਸਿੰਘ ਰਿਆੜ ਨੇ ਦੱਸਿਆ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀ ਜਾਂਚ ਲਈ ਬਣਾਈ ਕਮੇਟੀ ਦੀ ਕਾਰਵਾਈ ਤੋਂ ਅਸੰਤੁਸ਼ਟ ਹਨ ਮਾਪੇ

ਐੱਸ. ਏ. ਐੱਸ. ਨਗਰ 17 ਮਈ (ਕੇ. ਐੱਸ. ਰਾਣਾ)-ਪਿਛਲੇ ਹਫ਼ਤੇ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਸਤਨਾਮ ਦਾਊਾ ਤੇ ਹਿਰਦੇਪਾਲ ਵਲੋਂ ਬੱਚਿਆਂ ਨੂੰ ਫ਼ੀਸਾਂ ਨਾ ਦੇਣ ਕਰਕੇ ਆਨਲਾਈਨ ਕਲਾਸਾਂ 'ਚੋਂ ਕੱਢ ਦੇਣ ਦੇ ਮਾਮਲੇ ਦੇ ਸਬੰਧ 'ਚ ਡੀ. ਈ. ਓ. ਮੁਹਾਲੀ ਨੂੰ ਕੁਝ ਸਕੂਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX